Punjab State Board PSEB 8th Class Punjabi Book Solutions Punjabi Grammar Akhan ਅਖਾਣ Textbook Exercise Questions and Answers.
PSEB 8th Class Punjabi Grammar ਅਖਾਣ
1. ਉਹ ਕਿਹੜੀ ਗਲੀ ਜਿੱਥੇ ਭਾਗੋ ਨਹੀਂ ਖਲੀ (ਹਰ ਥਾਂ ਖੜਪੈਂਚ ਬਣਿਆ ਰਹਿਣ ਵਾਲਾ ਆਦਮੀ) :
‘ਉਹ ਕਿਹੜੀ ਗਲੀ ਜਿੱਥੇ ਭਾਗੋ ਨਹੀਂ ਖਲੀ ਦੇ ਕਹਿਣ ਅਨੁਸਾਰ ਰਾਮ ਸਿੰਘ ਪਿੰਡ ਦੇ ਹਰ ਮਸਲੇ ਵਿਚ ਪ੍ਰਧਾਨ ਹੁੰਦਾ ਹੈ-ਭਾਵੇਂ ਕੋਈ ਧਾਰਮਿਕ ਦੀਵਾਨ ਹੋਵੇ, ਭਾਵੇਂ ਕੋਈ ਪੰਚਾਇਤ ਦਾ ਮਸਲਾ, ਭਾਵੇਂ ਕਿਸੇ ਦਾ ਘਰੇਲੂ ਝਗੜਾ ਹੋਵੇ, ਭਾਵੇਂ ਵੋਟਾਂ ਮੰਗਣ ਵਾਲਿਆਂ ਨਾਲ ਘੁੰਮਣਾ ਹੋਵੇ, ਤੁਸੀਂ ਉਸ ਨੂੰ ਹਰ ਥਾਂ ਚੌਧਰੀ ਬਣਿਆ ਦੇਖ ਸਕਦੇ ਹੋ ।
2. ਉਹ ਦਿਨ ਡੁੱਬਾ, ਜਦ ਘੋੜੀ ਚੜ੍ਹਿਆ ਕੁੱਬਾ (ਜਿਹੜਾ ਬੰਦਾ ਆਪਣੇ ਜੋਗਾ ਹੀ ਨਹੀਂ, ਉਸ ਨੇ ਹੋਰ ਕਿਸੇ ਦਾ ਕੰਮ ਕੀ ਸੰਵਾਰਨਾ) :
ਜਦੋਂ ਕੁਲਜੀਤ ਨੇ ਮੈਨੂੰ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਕਿਹਾ ਹੈ ਕਿ ਉਹ ਉਸ ਨੂੰ ਪੰਜਾਬ ਐਂਡ ਸਿੰਧ ਬੈਂਕ ਵਿਚ ਨੌਕਰੀ ‘ਤੇ ਲੁਆ ਦੇਵੇਗਾ, ਤਾਂ ਮੈਂ ਹੱਸ ਕੇ ਕਿਹਾ, “ਉਹ ਦਿਨ ਡੱਬਾ, ਜਦ ਘੋੜੀ ਚੜਿਆ ਕੁੱਬਾ । ਜੇਕਰ ਉਸ ਦੀ ਇੰਨੀ, ਚਲਦੀ ਹੋਵੇ, ਤਾਂ ਉਸ ਦਾ ਆਪਣਾ ਪੁੱਤਰ ਬੀ. ਏ. ਪਾਸ ਕਰ ਕੇ ਕਿਉਂ ਵਿਹਲਾ ਫਿਰੇ ? ਉਹ ਬੱਸ ਗੱਲਾਂ ਕਰਨ ਜੋਗਾ ਹੀ ਹੈ, ਕਰਨ ਜੋਗਾ ਕੁੱਝ ਨਹੀਂ ।
3. ਉਲਟੀ ਵਾੜ ਖੇਤ ਨੂੰ ਖਾਏ (ਰਖਵਾਲੇ ਦਾ ਹੀ ਚੀਜ਼ ਨੂੰ ਨੁਕਸਾਨ ਪੁਚਾਉਣਾ) :
ਗੁਰੂ ਨਾਨਕ ਦੇਵ ਜੀ ਦੇ ਸਮੇਂ ਰਾਜੇ ਤੇ ਉਨ੍ਹਾਂ ਦੇ ਅਹਿਲਕਾਰ ਪਰਜਾ ਨੂੰ ਲੁੱਟ ਰਹੇ ਸਨ ਤੇ ਉਨ੍ਹਾਂ ਉੱਤੇ ਜ਼ੁਲਮ ਢਾਹ ਰਹੇ ਸਨ । ਇਹ ਗੱਲ ਤਾਂ ‘ਉਲਟੀ ਵਾੜ ਖੇਤ ਨੂੰ ਖਾਏ’ ਵਾਲੀ ਸੀ ।
4. ਅਕਲ ਦਾ ਅੰਨ੍ਹਾਂ ਤੇ ਗੰਢ ਦਾ ਪੂਰਾ (ਜਿਹੜਾ ਬੰਦਾ ਹੋਵੇ ਮੂਰਖ ਪਰ ਉਸ ਕੋਲ ਧਨ ਬਹੁਤਾ ਹੋਵੇ) :
ਸੁਦੇਸ਼ ਚਾਹੁੰਦੀ ਹੈ ਕਿ ਉਸਦਾ ਅਜਿਹੇ ਮੁੰਡੇ ਨਾਲ ਵਿਆਹ ਹੋਵੇ, ਜੋ ‘ਅਕਲ ਦਾ ਅੰਨਾ ਤੇ ਗੰਢ ਦਾ ਪੂਰਾ’ ਹੋਵੇ, ਤਾਂ ਜੋ ਉਹ ਉਸਦੇ ਪੈਸੇ ਉੱਤੇ ਐਸ਼ ਕਰੇ ਪਰ ਉਸਦੀ ਰੋਕ-ਟੋਕ ਕੋਈ ਨਾ ਹੋਵੇ ।
5. ਇਕ ਇਕ ਤੇ ਦੋ ਗਿਆਰਾਂ (ਏਕਤਾ ਨਾਲ ਤਾਕਤ ਵਧ ਜਾਂਦੀ ਹੈ) :
ਪਹਿਲਾਂ ਮੈਂ ਜਦੋਂ ਇਕੱਲਾ ਸਾਂ, ਤਾਂ ਇਸ ਓਪਰੀ ਥਾਂ ਵਿਚ ਲੋਕਾਂ ਤੋਂ ਡਰਦਾ ਹੀ ਰਹਿੰਦਾ ਸੀ, ਪਰ ਜਦੋਂ ਤੋਂ ਮੇਰਾ ਮਿੱਤਰ ਮੇਰੇ ਕੋਲ ਆ ਕੇ ਰਹਿਣ ਲੱਗਾ ਹੈ, ਤਾਂ ਮੈਂ ਬੇਖੌਫ਼ ਹੋ ਗਿਆ ਹਾਂ । ਸੱਚ ਕਿਹਾ ਹੈ, “ਇਕ ਇਕ ਤੇ ਦੋ ਗਿਆਰਾਂ ।
6. ਇਕ ਅਨਾਰ ਸੌ ਬਿਮਾਰ (ਚੀਜ਼ ਥੋੜੀ ਹੋਣੀ, ਪਰ ਲੋੜਵੰਦ ਬਹੁਤੇ ਹੋਣ) :
ਮੇਰੇ ਕੋਲ ਇਕ ਕੋਟ ਫ਼ਾਲਤੂ ਸੀ । ਮੇਰਾ ਛੋਟਾ ਭਰਾ ਕਹਿ ਰਿਹਾ ਸੀ, ਮੈਨੂੰ ਦੇ ਦਿਓ ਤੇ ਵੱਡਾ ਕਹਿ ਰਿਹਾ ਸੀ, ਮੈਨੂੰ ਦੇ ਦਿਓ । ਇਕ ਦਿਨ ਮੇਰੇ ਨੌਕਰ ਨੇ ਕਿਹਾ, “ਇਹ ਕੋਟ ਮੈਨੂੰ ਦੇ ਦਿਓ। ਮੈਂ ਠੰਢ ਨਾਲ ਮਰ ਰਿਹਾ ਹਾਂ ।” ਮੈਂ ਕਿਹਾ, ‘ਇਹ ਤਾਂ ਉਹ ਗੱਲ ਹੈ, ਅਖੇ ‘ਇਕ ਅਨਾਰ ਸੌ ਬਿਮਾਰ ”
7. ਈਦ ਪਿੱਛੋਂ ਤੰਬਾ ਫੂਕਣਾ (ਲੋੜ ਦਾ ਸਮਾਂ ਲੰਘ ਜਾਣ ਮਗਰੋਂ ਮਿਲੀ ਚੀਜ਼ ਦਾ ਕੋਈ ਫ਼ਾਇਦਾ ਨਹੀਂ ਹੁੰਦਾ) :
ਜਦੋਂ ਆਪਣੀ ਧੀ ਦੇ ਵਿਆਹ ਉੱਤੇ ਮੈਂ ਆਪਣੇ ਇਕ ਮਿੱਤਰ ਤੋਂ 50,000 ਰੁਪਏ ਉਧਾਰ ਮੰਗੇ, ਤਾਂ ਉਸਨੇ ਕਿਹਾ ਕਿ ਉਹ ਇਕ ਮਹੀਨੇ ਤਕ ਦੇਵੇਗਾ । ਮੈਂ ਉਸਨੂੰ ਕਿਹਾ, ਵਿਆਹ ਤਾਂ ਦਸਾਂ ਦਿਨਾਂ ਨੂੰ ਹੈ । ਮੈਂ “ਈਦ ਪਿੱਛੋਂ ਤੰਬਾ ਫੁਕਣਾ ?’ ਜੇਕਰ ਤੂੰ ਦੇ ਸਕਦਾ ਹੈ, ਤਾਂ ਹੁਣੇ ਦੇਹ, ਨਹੀਂ ਤਾਂ ਜਵਾਬ ਦੇ ਦੇਹ ।”
8. ਸੱਦੀ ਨਾ ਬੁਲਾਈ, ਮੈਂ ਲਾੜੇ ਦੀ ਤਾਈ (ਬਦੋਬਦੀ ਕਿਸੇ ਦੇ ਕੰਮ ਵਿਚ ਦਖ਼ਲ ਦੇਣਾ) :
ਜਦੋਂ ਮੈਂ ਉਸ ਨੂੰ ਖਾਹ-ਮਖ਼ਾਹ ਆਪਣੇ ਕੰਮ ਵਿਚ ਦਖ਼ਲ ਦਿੰਦਿਆਂ ਦੇਖਿਆ, ਤਾਂ ਮੈਂ ਉਸ ਨੂੰ ਗੁੱਸੇ ਵਿਚ ਕਿਹਾ, “ਭਾਈ ਤੂੰ ਇੱਥੋਂ ਜਾਹ, ਤੂੰ ਐਵੇਂ ਸਾਡੇ ਕੰਮ ਵਿਚ ਰੁਕਾਵਟ ਪਾ ਰਿਹਾ ਹੈਂ ? ਅਖੇ ‘ਸੱਦੀ ਨਾ ਬੁਲਾਈ, ਮੈਂ ਲਾੜੇ ਦੀ ਤਾਈ ।”
9. ਗਰੀਬਾਂ ਰੱਖੇ ਰੋਜ਼ੇ ਦਿਨ ਵੱਡੇ ਆਏ (ਜਦੋਂ ਕਿਸੇ ਗਰੀਬ ਦੇ ਕੰਮ ਵਿਚ ਵਾਰ-ਵਾਰ ਵਿਘਨ ਪਵੇ, ਤਾਂ ਇਹ ਅਖਾਣ ਵਰਤਿਆ ਜਾਂਦਾ ਹੈ) :
ਜਦੋਂ ਬੰਤਾ ਇਧਰੋਂ-ਉਧਰੋਂ ਪੈਸੇ ਇਕੱਠੇ ਕਰ ਕੇ ਮਕਾਨ ਬਣਾਉਣ ਲੱਗਾ, ਤਾਂ ਪਹਿਲਾਂ ਇੱਟਾਂ ਮਹਿੰਗੀਆਂ ਹੋ ਗਈਆਂ ਤੇ ਫਿਰ ਸੀਮਿੰਟ, ਫਿਰ ਸਰੀਏ ਨੂੰ ਅੱਗ ਲੱਗ ਗਈ । ਵਿਚਾਰਾ ਔਖਾ-ਸੌਖਾ ਇਹ ਖ਼ਰਚ ਪੂਰੇ ਕਰ ਹੀ ਰਿਹਾ ਸੀ ਕਿ ਉਸਦੀ ਪਤਨੀ ਬਿਮਾਰ ਹੋ ਕੇ ਹਸਪਤਾਲ ਜਾ ਪਹੁੰਚੀ । ਖ਼ਰਚੇ ਤੋਂ ਦੁਖੀ ਹੋਇਆ ਬੰਤਾ ਕਹਿਣ ਲੱਗਾ, “ਗ਼ਰੀਬਾਂ ਰੱਖੇ ਰੋਜ਼ੇ, ਦਿਨ ਵੱਡੇ ਆਏ ।”
10. ਢੱਗੀ ਨਾ ਵੱਛੀ ਤੇ ਨੀਂਦਰ ਆਵੇ ਅੱਛੀ (ਜਿਸ ਦੇ ਸਿਰ ‘ਤੇ ਕੋਈ ਜ਼ਿੰਮੇਵਾਰੀ ਨਾ ਹੋਵੇ, ਉਹ ਸੁਖੀ ਰਹਿੰਦਾ ਹੈ) :
ਯਾਰ, ਜੁਗਿੰਦਰ ਸਿੰਘ ਵਲ ਦੇਖ । ਵਿਚਾਰਾ 5 ਧੀਆਂ ਦੇ ਵਿਆਹ ਕਰਦਾ-ਕਰਦਾ ਅੰਤਾਂ ਦਾ ਕਰਜ਼ਾਈ ਹੋ ਗਿਆ, ਜਿਸ ਕਾਰਨ ਉਸਦੀ ਜ਼ਮੀਨ ਵੀ ਵਿਕ ਗਈ ਤੇ ਨਾਲ ਹੀ ਲਹਿਣੇਦਾਰ ਉਸਨੂੰ ਤੋੜ-ਤੋੜ ਖਾਣ ਲੱਗੇ । ਅੱਜ ਉਹ ਬੇਹੱਦ ਪਰੇਸ਼ਾਨ ਤੇ ਦੁਖੀ ਹੈ, । ਪਰ ਆਪਾਂ ਵਲ ਦੇਖ । ਅਸੀਂ ਵਿਆਹ ਹੀ ਨਹੀਂ ਕਰਾਇਆ, ਨਾ ਘਰ, ਨਾ ਪਤਨੀ ਤੇ ਨਾ ਬੱਚੇ । ਆਪਾਂ ਨੂੰ ਕੋਈ ਫ਼ਿਕਰ ਨਹੀਂ ਕਹਿੰਦੇ ਹਨ, “ਢੱਗੀ ਨਾ ਵੱਛੀ, ਨੀਂਦਰ ਆਵੇ ਅੱਛੀ ।” ਸਿਰਾਣੇ ਬਾਂਹ ਦੇ ਕੇ ਬੇਫ਼ਿਕਰ ਹੋ ਕੇ ਸੌਂਵੀਂਦਾ ਹੈ ।
11. ਡਿਗੀ ਖੋਤੇ ਤੋਂ ਗੁੱਸਾ ਘੁਮਿਆਰ ‘ਤੇ (ਕਿਸੇ ਦਾ ਗੁੱਸਾ ਕਿਸੇ ਹੋਰ ’ਤੇ ਕੱਢਣਾ) :
ਜਦੋਂ ਉਹ ਅਫ਼ਸਰੁ ਤੋਂ ਗਾਲਾਂ ਖਾ ਕੇ ਮੇਰੇ ਨਾਲ ਅਕਾਰਨ ਹੀ ਲੜਨ ਲੱਗ ਪਿਆ, ਤਾਂ ਮੈਂ ਕਿਹਾ, ‘‘ਚੁੱਪ ਕਰ ਉਏ, ਡਿਗੀ ਖੋਤੇ ਤੋਂ ਗੁੱਸਾ ਘੁਮਿਆਰ ‘ਤੇ, ਜੇ ਬਹੁਤਾ ਬੋਲਿਆ, ਤਾਂ ਮੇਰੇ ਕੋਲੋਂ ਵੀ ਖਾ ਲਵੇਂਗਾ ।”
12, ਦਾਲ ਵਿਚ ਕੁੱਝ ਕਾਲਾ ਹੋਣਾ (ਮਾਮਲੇ ਵਿਚ ਕੁੱਝ ਹੇਰਾ-ਫੇਰੀ ਹੋਣ ਦਾ ਸ਼ੱਕ ਹੋਣਾ) :
ਜਦੋਂ ਸੰਤਾ ਸਿੰਘ ਆਪਣੇ ਘਰ ਚੋਰੀ ਹੋਣ ਦੀ ਖ਼ਬਰ ਦੇਣ ਥਾਣੇ ਗਿਆ ਤੇ ਨਾਲ ਹੀ ਇਸ ਵਿਚ ਗੁਆਂਢੀ ਦਾ ਹੱਥ ਹੋਣ ਬਾਰੇ ਦੱਸਣ ਲੱਗਾ, ਤਾਂ ਉਸਦੀਆਂ ਗੱਲਾਂ ਤੋਂ ਪੁਲਿਸ ਨੂੰ ਦਾਲ ਵਿਚ ਕਾਲਾ ਹੋਣ ਦਾ ਸ਼ੱਕ ਪਿਆ । ਪੁਲਿਸ ਨੇ ਉਸਨੂੰ ਹੀ ਥਾਣੇ ਬਿਠਾ ਕੇ ਜ਼ਰਾ ਸਖ਼ਤੀ ਨਾਲ ਪੁੱਛ-ਗਿੱਛ ਕੀਤੀ, ਤਾਂ ਪਤਾ ਲੱਗਾ ਕਿ ਉਹ ਗੁਆਂਢੀ ਨੂੰ ਕਿਸੇ ਲਾਗਤਬਾਜ਼ੀ ਕਾਰਨ ਚੋਰੀ ਦੇ ਦੋਸ਼ ਵਿਚ ਝੂਠਾ ਫ਼ਸਾਉਣ ਲਈ ਰਿਪੋਰਟ ਲਿਖਾਉਣ ਗਿਆ ਸੀ ।
13. ਘਰ ਦਾ ਭੇਤੀ ਲੰਕਾ ਢਾਵੇ (ਭੇਤੀ ਆਦਮੀ ਹਾਨੀਕਾਰਕ ਹੁੰਦਾ ਹੈ) :
ਆਪਣੇ ਭਾਈਵਾਲ ਨਾਲ ਝਗੜਾ ਹੋਣ ਮਗਰੋਂ ਜਦੋਂ ਸਮਗਲਰ ਰਾਮੇ ਦੇ ਪਾਸੋਂ ਅਗਲੇ ਦਿਨ ਵਿਦੇਸ਼ੀ ਮਾਲ ਫੜਿਆ ਗਿਆ, ਤਾਂ ਉਸ ਨੇ ਕਿਹਾ, “ਘਰ ਦਾ ਭੇਤੀ ਲੰਕਾ ਢਾਵੇ । ਇਹ ਸਾਰਾ ਕਾਰਾ ਮੇਰੇ ਭਾਈਵਾਲ ਦਾ ਹੈ, ਕਿਉਂਕਿ ਉਸ ਤੋਂ ਬਿਨਾਂ ਇਸ ਦਾ ਭੇਤ ਕਿਸੇ ਨੂੰ ਪਤਾ ਨਹੀਂ ।”
14. ਘਰ ਦੀ ਮੁਰਗੀ ਦਾਲ ਬਰਾਬਰ (ਘਰ ਦੀ ਬਣਾਈ ਮਹਿੰਗੀ ਚੀਜ਼ ਵੀ ਸਸਤੀ ਹੁੰਦੀ ਹੈ) :
ਮਹਿੰਦਰ ਸਿੰਘ ਨੇ ਆਪਣੀ ਪਤਨੀ ਨੂੰ ਕਿਹਾ ਕਿ ਆਪਣੀ ਕੁੜੀ ਦੇ ਵਿਆਹ ਲਈ ਸਾਨੂੰ ਮਹਿੰਗੇ ਭਾਅ ਦਾ ਸੋਨਾ ਖ਼ਰੀਦਣ ਲਈ ਬਜ਼ਾਰ ਜਾਣ ਦੀ ਕੀ ਜ਼ਰੂਰਤ ਹੈ, ਸਗੋਂ ਤੂੰ ਆਪਣੇ ਗਹਿਣਿਆਂ ਨਾਲ ਹੀ ਕੰਮ ਸਾਰ ਲੈ { ਅਖੇ, “ਘਰ ਦੀ ਮੁਰਗੀ ਦਾਲ ਬਰਾਬਰ ।
15. ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ (ਜਦੋਂ ਇਹ ਦੱਸਣਾ ਹੋਵੇ ਕਿ ਉੱਦਮ ਤੇ ਮਿਹਨਤ ਕੀਤਿਆਂ ਧਨ ਤੇ ਸਫਲਤਾ ਪ੍ਰਾਪਤ ਹੁੰਦੀ ਹੈ, ਉਦੋਂ ਕਹਿੰਦੇ ਹਨ) :
ਭਾਈ ਜੇਕਰ ਜ਼ਿੰਦਗੀ ਵਿਚ ਸਫਲ ਹੋਣਾ ਚਾਹੁੰਦੇ ਹੋ, ਤੇ ਧਨ ਵੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਰਾਤ-ਦਿਨ ਮਿਹਨਤ ਕਰੋ । ਸਿਆਣੇ ਕਹਿੰਦੇ ਹਨ, “ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ ।
16. ਅਸਮਾਨ ਤੋਂ ਡਿਗੀ ਖਜੂਰ ‘ਤੇ ਅਟਕੀ (ਇਕ ਮੁਸੀਬਤ ਤੋਂ ਛੁਟਕਾਰਾ ਪਾਉਂਦਾ ਹੋਇਆ ਜਦੋਂ ਕੋਈ ਵਿਅਕਤੀ ਕਿਸੇ ਹੋਰ ਮੁਸੀਬਤ ਵਿਚ ਫਸ ਜਾਏ, ਉਂਦੋਂ ਕਹਿੰਦੇ ਹਨਅਮਰੀਕ ਮਾਤਾ) :
ਪਿਤਾ ਦੇ ਵਿਰੋਧ ਦੇ ਬਾਵਜੂਦ ਬੀ. ਏ. ਦੀ ਪੜ੍ਹਾਈ ਨੂੰ ਛੱਡ ਬੈਠਾ । ਫਿਰ ਉਹ ਏਜੰਟਾਂ ਦੇ ਚੱਕਰ ਵਿਚ ਫਸ ਕੇ ਬਾਹਰ ਜਾਣ ਦੀਆਂ ਗੱਲਾਂ ਕਰਨ ਲੱਗਾ । ਦੋ-ਤਿੰਨ ਵਾਰੀ ਉਹ ਏਜੰਟਾਂ ਨਾਲ ਮੁੰਬਈ ਤਕ ਜਾ ਕੇ ਮੁੜ ਆਇਆ ਹੈ ਪਰ ਵਿਦੇਸ਼ ਨਹੀਂ ਜਾ ਸਕਿਆ । ਇਸ ਪ੍ਰਕਾਰ ਉਹ ਅਜੇ ਤਕ ਕਿਸੇ ਸਿਰੇ ਨਹੀਂ ਲੱਗਾ, ਸਗੋਂ ਉਸ ਦੀ ਉਹ ਗੱਲ ਹੈ, ਅਸਮਾਨ ਤੋਂ ਡਿਗੀ ਖ਼ਜੂਰ ’ਤੇ ਅਟਕੀ । ਪੜ੍ਹਾਈ ਕਰਦਾ ਰਹਿੰਦਾ, ਤਾਂ ਉਹ ਅੱਜ ਤਕ ਬੀ. ਏ. ਪਾਸ ਕਰ ਜਾਂਦਾ ।
17. ਗਿੱਦੜ ਦਾਖ ਨਾ ਅੱਪੜੇ ਆਖੇ ਬੂਹ ਕੌੜੀ (ਕੰਮ ਕਰਨ ਦੀ ਸ਼ਕਤੀ ਆਪਣੇ ਵਿਚ ਨਾ ਹੋਣੀ, ਪਰ ਦੋਸ਼ ਦੂਜਿਆਂ ਸਿਰ ਦੇਣਾ) :
ਗੁਰਮੀਤ ਨੂੰ ਘਰੋਂ ਖ਼ਰਚਣ ਲਈ ਇਕ ਪੈਸਾ ਵੀ ਨਹੀਂ ਮਿਲਦਾ, ਪਰੰਤੂ ਉਹ ਫ਼ਿਲਮਾਂ ਦੇਖਣ ਦਾ ਵਿਰੋਧ ਕਰਦਾ ਰਹਿੰਦਾ ਹੈ । ਜੇਕਰ ਉਸ ਕੋਲ ਪੈਸੇ ਹੋਣ, ਤਾਂ ਉਹ ਟਿਕਟ ਖ਼ਰੀਦੇ ਅਤੇ ਫ਼ਿਲਮ ਦੇਖੇ । ਉਸ ਦੀ ਤਾਂ ਉਹ ਗੱਲ ਹੈ, ਅਖੇ, ਗਿੱਦੜ ਦਾਖ ਨਾ ਅੱਪੜੇ, ਆਖੇ ਥੁਹ ਕੌੜੀ ।
18. ਹਾਥੀ ਲੰਘ ਗਿਆ ਪੂਛ ਰਹਿ ਗਈ (ਜਦੋਂ ਕੰਮ ਦਾ ਵੱਡਾ ਤੇ ਔਖਾ ਹਿੱਸਾ ਖ਼ਤਮ ਹੋ ਜਾਵੇ, ਪਰ ਥੋੜਾ ਜਿਹਾ ਕੰਮ ਰਹਿ ਜਾਵੇ, ਤਾਂ ਕਹਿੰਦੇ ਹਨ) :
“ਅੱਜ ਮੇਰੇ ਸਾਰੇ ਔਖੇ-ਔਖੇ ਪੇਪਰ ਖ਼ਤਮ ਹੋ ਗਏ ਹਨ । ਹੁਣ ਤਾਂ ਇਕ ਸੌਖਾ ਜਿਹਾ ਸਰੀਰਕ ਸਿੱਖਿਆ ਦਾ ਪ੍ਰੈਕਟੀਕਲ ਹੀ ਰਹਿ ਗਿਆ ਹੈ । ਬੱਸ ‘ਹਾਥੀ ਲੰਘ ਗਿਆ, ਪੁਛ ਰਹਿ ਗਈ ।
19. ਕੁੱਛੜ ਕੁੜੀ, ਸ਼ਹਿਰ ਢੰਡੋਰਾ/ਕੁੱਛੜ ਕੁੜੀ ਗਰਾਂ ਹੋਕਾ (ਕਿਸੇ ਬੌਦਲੇ ਹੋਏ ਦਾ ਆਪਣੇ ਕੋਲ ਜਾਂ ਘਰ ਵਿਚ ਪਈ ਚੀਜ਼ ਨੂੰ ਏਧਰ-ਓਧਰ ਲੱਭਣਾ) :
ਉਹ ਇਕ ਘੰਟੇ ਤੋਂ ਆਪਣਾ ਪੈਂਨ ਲੱਭ ਰਿਹਾ ਸੀ, ਪਰ ਜਦੋਂ ਮੈਂ ਉਸਦੀ ਭਾਲ ਤੋਂ ਤੰਗ ਆ ਕੇ ਉਸ ਵੱਲ ਧਿਆਨ ਮਾਰਿਆ, ਤਾਂ ਮੈਨੂੰ ਪੈਂਨ ਉਸ ਦੀ ਜੇਬ ਨਾਲ ਹੀ ਦਿਸ ਪਿਆ । ਮੈਂ ਕਿਹਾ, “‘ਤੇਰੀ ਤਾਂ ਉਹ ਗੱਲ ਹੈ, ‘ਕੁੱਛੜ ਕੁੜੀ, ਸ਼ਹਿਰ ਢੰਡੋਰਾ।”
20. ਖਵਾਜੇ ਦਾ ਗਵਾਹ ਡੱਡੂ (ਜਦੋਂ ਝੂਠੇ ਦੀ ਗਵਾਹੀ ਝੂਠਾ ਹੀ ਦੇਵੇ) :
ਜਦੋਂ ਸਮਗਲਰ ਛਿੰਦੇ ਨੇ ਬੰਤੇ ਚੋਰ ਦੇ ਪੱਖ ਵਿਚ ਗੱਲ ਕੀਤੀ, ਤਾਂ ਥਾਣੇਦਾਰ ਨੇ ਕਿਹਾ, ਚੁੱਪ ਰਹਿ ਉਇ ਛਿੱਦਿਆ ! “ਖਵਾਜੇ ਦਾ ਗਵਾਹ ਡੱਡੂ, ਤੇਰੇ ਕਹੇ ਇਹ ਛੁੱਟ ਨਹੀਂ ਸਕਦਾ ।
21. ਗੰਗਾ ਗਏ ਤਾਂ ਗੰਗਾ ਰਾਮ, ਜਮਨਾ ਗਏ ਤਾਂ ਜਮਨਾ ਦਾਸ (ਮੌਕੇ ਅਨੁਸਾਰ ਬਦਲ ਜਾਣਾ) :
ਪਹਿਲਾਂ ਜਦੋਂ ਉਹ ਕਮਿਊਨਿਸਟਾਂ ਵਿਚ ਸੀ, ਤਾਂ ਉਹ ਕਮਿਊਨਿਸਟਾਂ ਦੇ ਗੁਣ ਗਾਉਂਦਾ ਸੀ । ਫਿਰ ਉਹ ਜਨ-ਸੰਘੀਆਂ ਨਾਲ ਮਿਲ ਕੇ ਉਹਨਾਂ ਦੀ ਖ਼ੁਸ਼ਾਮਦ ਕਰਨ ਲੱਗਾ । ਅੱਜ-ਕਲ੍ਹ ਉਹ ਖੱਦਰ ਪਾ ਕੇ ਕਾਂਗਰਸੀ ਲੀਡਰਾਂ ਦੇ ਮਗਰ ਫਿਰ ਰਿਹਾ ਹੈ ਉਸ ਦੀ ਤਾਂ ਉਹ ਗੱਲ ਹੈ “ਗੰਗਾ ਗਏ ਤਾਂ ਗੰਗਾ ਰਾਮ, ਜਮਨਾ ਗਏ, ਤਾਂ ਜਮਨਾ ਦਾਸ ।’
22. ਕੁੱਤੇ ਦਾ ਕੁੱਤਾ ਵੈਰੀ (ਲੋਕਾਂ ਵਿਚ ਆਪਸੀ ਵੈਰ ਕੁਦਰਤੀ ਹੁੰਦਾ ਹੈ) :
ਇਕ ਦੁਕਾਨਦਾਰ ਨੂੰ ਦੁਜੇ ਦੁਕਾਨਦਾਰ ਦੀ ਨਿੰਦਿਆ ਕਰਦਿਆਂ ਸੁਣ ਕੇ ਮੈਂ ਕਿਹਾ, “ਕੁੱਤੇ ਦਾ ਕੁੱਤਾ ਵੈਰੀ । ਇਕ ਦੁਕਾਨਦਾਰ ਦੁਜੇ ਦਾ ਕੰਮ-ਕਾਰ ਦੇਖ ਕੇ ਜਰ ਨਹੀਂ ਸਕਦਾ ।
23. ਕਾਹਲੀ ਅੱਗੇ ਟੋਏ, ਕਾਹਲੇ ਕੰਮ ਕਦੇ ਨਾ ਹੋਏ (ਕਾਹਲੀ ਕਰਨ ਨਾਲ ਕੰਮ ਵਿਗੜ ਜਾਂਦਾ ਹੈ) :
ਉਸ ਨੇ ਬੱਸ ਫੜਨ ਲਈ ਕਾਹਲੀ-ਕਾਹਲੀ ਸਕੂਟਰ ਚਲਾਇਆ ਅਤੇ ਰਾਹ ਵਿਚ ਇਕ ਦੁਰਘਟਨਾ ਦਾ ਸ਼ਿਕਾਰ ਹੋ ਕੇ ਬਾਂਹ ਤੁੜਵਾ ਬੈਠਾ ਤੇ ਹਸਪਤਾਲ ਜਾ ਪਿਆ । ਸਿਆਣਿਆਂ ਨੇ ਠੀਕ ਹੀ ਕਿਹਾ ਹੈ, “ਕਾਹਲੀ ਅੱਗੇ ਟੋਏ, ਕਾਹਲੇ ਕੰਮ ਕਦੇ ਨਾ ਹੋਏ ।
24. ਵਾਹ ਕਰਮਾਂ ਦਿਆ ਬਲੀਆ ਰਿਧੀ ਖੀਰ ਤੇ ਹੋ ਗਿਆ ਦਲੀਆ (ਜਦੋਂ ਕਿਸੇ ਦੇ ਲਾਭ ਲਈ ਕੀਤੇ ਕੰਮਾਂ ਦਾ ਸਿੱਟਾ ਘਾਟੇ ਵਿਚ ਨਿਕਲੇ ਤਾਂ ਕਹਿੰਦੇ ਹਨ) :
ਕਿਰਪਾਲ ਬੇਰੁਜ਼ਗਾਰ ਸੀ । ਉਸਨੇ ਆਪਣੀ ਪਤਨੀ ਦੇ ਗਹਿਣੇ ਆਦਿ ਵੇਚ ਕੇ ਕਿਸੇ ਏਜੰਟ ਦੀ ਸਹਾਇਤਾ ਨਾਲ ਡੁਬੱਈ ਜਾਂਣ ਦਾ ਬੰਦੋਬਸਤ ਕਰ ਲਿਆ, ਪਰ ਰਸਤੇ ਵਿਚ ਉਸ ਦਾ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ । ਉਸਦੀ ਜਾਨ ਤਾਂ ਬਚ ਗਈ, ਪਰ ਉਸਦੀ ਇਕ ਬਾਂਹ ਤੇ ਇਕ ਲੱਤ ਕੱਟੀ ਗਈ ।ਉਸਦੀ ਦੁੱਖ ਭਰੀ ਕਹਾਣੀ ਸੁਣ ਕੇ ਮੈਂ ਕਿਹਾ, “ਵਾਹ ਕਰਮਾਂ ਦਿਆ ਬਲੀਆ ਰਿਧੀ ਖੀਰ ਤੇ ਹੋ ਗਿਆ ਦਲੀਆ ”
25, ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਥੋਂ ਛੁੱਟੀ (ਭਲਾ ਹੋਇਆ ਕਿ ਮੇਰੀ ਮੌਤ ਆ ਗਈ ਹੈ, ਇਸ ਨਾਲ ਮੇਰਾ ਦੁੱਖਾਂ ਤੋਂ ਛੁਟਕਾਰਾ ਹੋ ਗਿਆ ਹੈ) :
ਹੜ੍ਹ ਆਏ ਜ਼ਮੀਨ ਰੁੜ੍ਹ ਗਈ, ਬਾਲ-ਬੱਚੇ ਭੁੱਖ ਦੇ ਦੁੱਖੋਂ ਆਤੁਰ ਹੋਏ ਮਰ ਗਏ । ਵਿਚਾਰਾ ਬਹੁਤ ਦੁਖੀ ਸੀ । ਕਲ੍ਹ ਉਸਦੀ ਵੀ ਮੌਤ ਹੋ ਗਈ । ਚਲੋ ਚੰਗਾ ਹੋਇਆ ! ਅਖੇ, ‘ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਥੋਂ ਛੁੱਟੀ ।
26. ਮੱਖਣ ਖਾਂਦਿਆਂ ਦੰਦ ਘਸਦੇ ਨੇ ਤਾਂ ਘਸਣ ਦਿਓ (ਜੇਕਰ ਕਿਸੇ ਨੂੰ ਸੁਖ ਵੀ ਦੁਖਦਾਈ ਲੱਗੇ, ਤਾਂ ਕਹਿੰਦੇ ਹਨ) :
ਮਨਜੀਤ ਨੂੰ ਆਪਣੇ ਘਰ ਦੇ ਨੇੜੇ ਹੀ ਨੌਕਰੀ ਮਿਲ ਗਈ ਪਰ ਉਹ ਇਸ ਗੱਲ ਤੋਂ ਔਖਾ ਸੀ ਕਿ ਉਸ ਨੂੰ ਨੌਕਰੀ ‘ਤੇ ਜਾਣ ਲਈ ਸਵੇਰੇ ਤੜਕੇ ਉੱਠਣਾ ਪੈਂਦਾ ਹੈ, ਉੜੀ, ਚਿੜ-ਚਿੜ ਤੋਂ ਤੰਗ ਆ ਕੇ ਉਸ ਦੇ ਬਾਪੂ ਨੇ ਖਿਝ ਕੇ ਕਿਹਾ, “ਮੱਖਣ ਖਾਂਦਿਆਂ ਦੰਦ ਘਸਦੇ ਨੇ, ਤਾਂ ਘਸਣ ਦਿਓ ।”
27. ਰਾਣੀ ਆਪਣੇ ਪੈਰ ਧੋਦੀ ਗੋਲੀ ਨਹੀਂ ਕਹਾਉਂਦੀ (ਆਪਣੇ ਘਰ ਦਾ ਕੰਮ ਕਰਨਾ ਮਾੜਾ ਨਹੀਂ ਹੁੰਦਾ) :
ਮੈਂ ਜਦੋਂ ਆਪਣੀ ਧੀ ਨੂੰ ਆਪਣੀ ਕੋਠੀ ਦੇ ਗੇਟ ਦੇ ਬਾਹਰ ਸੜਕ ਉੱਤੇ ਝਾਤੁ । ਮਾਰਨ ਤੋਂ ਝਿਜਕਦੀ ਦੇਖਿਆ, ਤਾਂ ਮੈਂ ਕਿਹਾ ਕਿ ਆਪਣੇ ਘਰ ਦੇ ਗੇਟ ਅੱਗਿਓਂ ਸੜਕ ਸਾਫ਼ ਕਰਨੀ, ਕੋਈ ਮਾੜੀ ਗੱਲ ਨਹੀਂ, । ਸਿਆਣੇ ਕਹਿੰਦੇ ਹਨ, “ਰਾਣੀ ਆਪਣੇ ਪੈਰ ਧੋਦੀ ਗੋਲੀ ਨਹੀਂ ਕਹਾਉਂਦੀ ।
28. ਲਾਗੀਆਂ ਤਾਂ ਲਾਗ ਲੈਣਾ, ਭਾਵੇਂ ਜਾਂਦੀ ਰੰਡੀ ਹੋ ਜਾਵੇ (ਮਿਹਨਤੀ ਨੇ ਤਾਂ ਮਿਹਨਤ ਦੇ ਪੈਸੇ ਲੈਣੇ ਹੀ ਹਨ, ਤਿਆਰ ਹੋਈ ਚੀਜ਼ ਭਾਵੇ ਕਿਸੇ ਦੇ ਕੰਮ ਆਵੇ ਜਾਂ ਨਾ) :
ਸੁਰਜੀਤ ਨੇ ਕਿਸ਼ਤਾਂ ਉੱਪਰ ਸਾਈਕਲ ਲਿਆ । ਅਜੇ ਉਸ ਨੇ ਦੋ ਕਿਸ਼ਤਾਂ ਹੀ ਤਾਰੀਆਂ ਸਨ ਕਿ ਉਸ ਦਾ ਸਾਈਕਲ ਚੋਰੀ ਹੋ ਗਿਆ । ਜਦੋਂ ਉਸ ਨੇ ਕਿਸ਼ਤ ਲੈਣ ਆਏ ਦੁਕਾਨਦਾਰ ਨੂੰ ਅਗਲੀਆਂ ਕਿਸ਼ਤਾਂ ਦੇਣ ਤੋਂ ਨਾਂਹ-ਨੁੱਕਰ ਕੀਤੀ, ਤਾਂ ਦੁਕਾਨਦਾਰ ਨੇ ਕਿਹਾ, “ਲਾਗੀਆਂ ਤਾਂ ਲਾਗ ਲੈਣਾ, ਭਾਵੇਂ ਜਾਂਦੀ ਰੰਡੀ ਹੋ ਜਾਵੇ ।
29. ਲਿਖੇ ਮੂਸਾ, ਪਤੇ ਖ਼ੁਦਾ (ਲਿਖਾਈ ਦਾ ਸਾਫ਼ ਤੇ ਪੜ੍ਹਨ ਯੋਗ ਨਾ ਹੋਣਾ) :
ਜਦੋਂ ਉਸਦੀ ਲਿਖੀ ਚਿੱਠੀ ਉਸਦੀ ਲਿਖਤ ਠੀਕ ਨਾ ਹੋਣ ਕਰਕੇ ਮੈਥੋਂ ਪੜੀ ਨਾ ਗਈ, ਤਾਂ ਮੈਂ ਕਿਹਾ, “ਲਿਖੇ ਮੂਸਾ, ਪੜ੍ਹੇ ਖ਼ੁਦਾ ।”
30. ਵਿੱਦਿਆ ਵਿਚਾਰੀ ਤਾਂ ਪਰਉਪਕਾਰੀ (ਵਿੱਦਿਆ ਨੇਕੀ ਅਤੇ ਉਪਕਾਰ ਸਿਖਾਉਂਦੀ ਹੈ ) :
ਹੈੱਡਮਾਸਟਰ ਨੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਭਾਸ਼ਨ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਕਥਨ ਹੈ, “ਵਿੱਦਿਆ ਵਿਚਾਰੀ, ਤਾਂ ਪਰਉਪਕਾਰੀ । ਇਸ ਅਨੁਸਾਰ ਉਨ੍ਹਾਂ ਨੂੰ ਵਿੱਦਿਆ ਪੜ੍ਹ ਕੇ ਸਮਾਜ ਵਿਚ ਨੇਕੀ ਤੇ ਪਰਉਪਕਾਰ ਦੇ ਕੰਮ ਕਰਨੇ ਚਾਹੀਦੇ ਹਨ ।
31. ਵਾਦੜੀਆਂ ਸਜਾਦੜੀਆਂ ਨਿਭਣ ਸਿਰਾਂ ਦੇ ਨਾਲ (ਪੱਕੀਆਂ ਹੋਈਆਂ ਆਦਤਾਂ ਛੇਤੀ ਨਹੀਂ ਬਦਲਦੀਆਂ) :
ਤੁਹਾਨੂੰ ਆਪਣੇ ਬੱਚਿਆਂ ਦੀਆਂ ਆਦਤਾਂ ਵਲ ਪੂਰਾ-ਪੂਰਾ ਧਿਆਨ ਦੇਣਾ ਚਾਹੀਦਾ ਹੈ । ਜੇਕਰ ਕੋਈ ਬੁਰੀ ਆਦਤ ਪੈ ਗਈ, ਤਾਂ ਉਸ ਤੋਂ ਛੁਟਕਾਰਾ ਪਾਉਣਾ ਮੁਸ਼ਕਲ ਹੋਵੇਗਾ । ਸਿਆਣਿਆਂ ਨੇ ਕਿਹਾ ਹੈ, ‘ਵਾਦੜੀਆਂ ਸਜਾਦੜੀਆਂ ਨਿਭਣ ਸਿਰਾਂ ਦੇ ਨਾਲ । ਇਸ ਕਰਕੇ ਤੁਹਾਨੂੰ ਆਪਣੇ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ ।