Punjab State Board PSEB 10th Class Physical Education Book Solutions ਫੁਟਬਾਲ (FootBall) Game Rules.
ਫੁਟਬਾਲ (FootBall) Game Rules – PSEB 10th Class Physical Education
ਯਾਦ ਰੱਖਣ ਵਾਲੀਆਂ ਗੱਲਾਂ
(Points to Remember)
- ਫੁਟਬਾਲ ਮੈਦਾਨ ਦੀ ਲੰਬਾਈ = 130 × 80 ਗਜ਼ ਤੋਂ 130 × 80 ਗਜ਼
- ਫੁਟਬਾਲ ਮੈਦਾਨ ਦੀ ਚੌੜਾਈ = 50 ਗਜ਼ ਤੋਂ 100 ਗਜ਼ (90m × 120m)
- ਫੁਟਬਾਲ ਮੈਦਾਨ ਦਾ ਆਕਾਰ = ਆਇਤਾਕਾਰ
- ਫੁਟਬਾਲ ਦੀ ਟੀਮ ਵਿਚ ਖਿਡਾਰੀਆਂ ਦੀ ਗਿਣਤੀ = 11 ਖਿਡਾਰੀ ਵਾਧੂ 5 ਖਿਡਾਰੀ
- ਫੁਟਬਾਲ ਦਾ ਘੇਰਾ = 27″ ਤੋਂ 28″
- ਫੁਟਬਾਲ ਦਾ ਭਾਰ = 14 ਅੰਜ ਤੋਂ 16 ਅੰਜ
- ਖੇਡ ਦਾ ਸਮਾਂ = 45-45 ਦੇ ਦੋ ਹਾਫ਼
- ਆਰਾਮ ਦਾ ਸਮਾਂ = 15 ਮਿੰਟ
- ਮੈਚ ਵਿਚ ਬਦਲੇ ਜਾਂ ਮੰਨਣ ਵਾਲੇ ਖਿਡਾਰੀ = 3
- ਮੈਚ ਦੇ ਅਧਿਕਾਰੀ = ਇਕ ਟੇਬਲ ਆਫੀਸ਼ਲ, ਇਕ ਰੈਫ਼ਰੀ ਅਤੇ ਦੋ ਲਾਈਨਮੈਨ ਹੁੰਦੇ ਹਨ ।
- ਕਾਰਨਰ ਫਲੈਗ ਦੀ ਉੱਚਾਈ = 5 ਮੀ.
- ਅੰਤਰਰਾਸ਼ਟਰੀ ਮੈਚਾਂ ਵਿਚ ਮੈਦਾਨ ਦਾ ਮਾਪ = 110 ਮੀ. × 75 ਮੀ. (120 ਗਜ਼ × 80 ਗਜ਼) ਘੱਟ ਤੋਂ ਘੱਟ (100 ਮੀ. × 64 ਮੀ.) (100 ਗਜ਼ × 70 ਗਜ਼)
- ਗੋਲ ਪੋਸਟ ਦੀ ਉੱਚਾਈ = 2.44 ਮੀ.
- ਕਾਰਨਰ ਫ਼ਲੈਗ ਦੀ ਉੱਚਾਈ = = ਘੱਟ ਤੋਂ ਘੱਟ 5 ਫੁੱਟ ।
ਖੇਡ ਸੰਬੰਧੀ ਮਹੱਤਵਪੂਰਨ ਜਾਣਕਾਰੀ
- ਮੈਚ ਦੋ ਟੀਮਾਂ ਵਿਚਕਾਰ ਹੁੰਦਾ ਹੈ । ਹਰੇਕ ਟੀਮ ਵਿਚ ਗਿਆਰਾਂ-ਗਿਆਰਾਂ ਖਿਡਾਰੀ ਹੁੰਦੇ ਹਨ ਅਤੇ ਇਕ ਟੀਮ ਦੇ ਕੁੱਲ ਖਿਡਾਰੀ 16 ਹੁੰਦੇ ਹਨ, ਜਿਨ੍ਹਾਂ ਵਿਚੋਂ ਗਿਆਰਾਂ ਖੇਡਦੇ ਹਨ । ਇਹਨਾਂ ਵਿੱਚੋਂ ਇਕ ਗੋਲਕੀਪਰ ਹੁੰਦਾ ਹੈ । ਪੰਜ ਖਿਡਾਰੀ ਬਦਲਵੇਂ ਹੁੰਦੇ ਹਨ ।
- ਇਕ ਟੀਮ ਮੈਚ ਵਿਚ ਤਿੰਨ ਖਿਡਾਰੀ ਅਤੇ ਇਕ ਗੋਲਕੀਪਰ ਬਦਲੇ ਜਾ ਸਕਦੇ ਹਨ ।
- ਬਦਲਿਆ ਹੋਇਆ ਖਿਡਾਰੀ ਫਿਰ ਦੁਬਾਰਾ ਨਹੀਂ ਬਦਲਿਆ ਜਾ ਸਕਦਾ ।
- ਖੇਡ ਦਾ ਸਮਾਂ 45-5-45 ਮਿੰਟ ਦਾ ਹੁੰਦਾ ਹੈ । ਮੱਧ ਅੰਤਰ ਦਾ ਸਮਾਂ 5 ਮਿੰਟ ਦਾ ਹੁੰਦਾ ਹੈ ।
- ਮੱਧ ਅੰਤਰ ਜਾਂ ਆਰਾਮ ਤੋਂ ਪਿੱਛੋਂ ਟੀਮਾਂ ਆਪਣੇ ਪਾਸੇ ਬਦਲਦੀਆਂ ਹਨ ।
- ਖੇਡ ਦਾ ਆਰੰਭ ਖਿਡਾਰੀ ਸੈਂਟਰ ਲਾਈਨ ਦੀ ਨਿਸਚਿਤ ਥਾਂ ਤੋਂ ਇਕ-ਦੂਜੇ ਨੂੰ ਪਾਸ ਦੇ ਕੇ ਸ਼ੁਰੂ ਕਰਦੇ ਹਨ ਅਤੇ ਸਾਈਡਾਂ ਦਾ ਫੈਸਲਾ ਟਾਸ ਰਾਹੀਂ ਕੀਤਾ ਜਾਂਦਾ ਹੈ ।
- ਮੈਚ ਖਿਡਾਉਣ ਲਈ ਇਕ ਟੇਬਲ ਆਫੀਸ਼ਲ, ਇਕ ਰੈਫ਼ਰੀ ਅਤੇ ਦੋ ਲਾਈਨਮੈਨ ਹੁੰਦੇ ਹਨ ।
- ਗੋਲ ਕੀਪਰ ਦੀ ਵਰਦੀ ਆਪਣੀ ਟੀਮ ਤੋਂ ਵੱਖਰੀ ਹੁੰਦੀ ਹੈ ।
- ਖਿਡਾਰੀ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਪਾਉਣੀ ਚਾਹੀਦੀ, ਜਿਹੜੀ ਦੂਜੇ ਖਿਡਾਰੀਆਂ ਲਈ ਖ਼ਤਰਨਾਕ ਹੋਵੇ ।
- ਜਦੋਂ ਗੇਂਦ ਗੋਲ ਜਾਂ ਸਾਈਡ ਲਾਈਨ ਨੂੰ ਪਾਰ ਕਰ ਜਾਵੇ ਤਾਂ ਖੇਡ ਰੁਕ ਜਾਂਦੀ ਹੈ ।
- ਰੈਫ਼ਰੀ ਆਪ ਵੀ ਕਿਸੇ ਕਾਰਨ ਖੇਡ ਬੰਦ ਕਰ ਸਕਦਾ ਹੈ ।
ਪ੍ਰਸ਼ਨ 1.
ਫੁਟਬਾਲ ਦਾ ਮੈਦਾਨ, ਰੇਖਾ ਅੰਕਣ, ਗੋਲ ਖੇਤਰ, ਪੈਨਲਟੀ ਖੇਤਰ, ਗੋਲ ਖੰਭੇ, ਕਾਰਨਰ ਖੇਤਰ ਅਤੇ ਗੇਂਦ ਬਾਰੇ ਲਿਖੋ ।
ਉੱਤਰ-
ਫੁਟਬਾਲ ਦਾ ਮੈਦਾਨ (Football play ground) – ਫੁਟਬਾਲ ਦਾ ਮੈਦਾਨ ਆਇਤਾਕਾਰ ਹੋਵੇਗਾ । ਇਸ ਦੀ ਲੰਬਾਈ 100 × 120 ਗਜ਼ ਤੋਂ 90 × 110 ਰਾਜ਼ ਤੋਂ ਵੱਧ ਨਹੀਂ ਹੋਣੀ ਚਾਹੀਦੀ । ਇਸ ਦੀ ਚੌੜਾਈ 50 ਗਜ਼ ਤੋਂ 100 (45 ਤੋਂ 90 ਮੀ.) ਤੋਂ ਵੱਧ ਨਹੀਂ ਹੋਵੇਗੀ | ਅੰਤਰ-ਰਾਸ਼ਟਰੀ ਮੈਚਾਂ ਵਿਚ ਇਸ ਦੀ ਲੰਬਾਈ 110 ਗਜ਼ ਤੋਂ 120 ਗਜ਼ ਅਤੇ ਚੌੜਾਈ 22.9 m ਤੋਂ 55 m ਹੋਵੇਗੀ । ਲੰਬਾਈ ਚੌੜਾਈ ਨਾਲੋਂ ਹਮੇਸ਼ਾ ਜ਼ਿਆਦਾ ਹੋਵੇਗੀ ।
ਰੇਖਾ ਅੰਕਣ – ਖੇਡ ਦਾ ਮੈਦਾਨ ਸਾਫ਼ ਰੇਖਾਵਾਂ ਨਾਲ ਅੰਕਿਤ ਹੋਣਾ ਚਾਹੀਦਾ ਹੈ । ਇਨ੍ਹਾਂ ਰੇਖਾਵਾਂ ਦੀ ਚੌੜਾਈ 1.20 m ਤੋਂ ਵੱਧ ਨਹੀਂ ਹੋਣੀ ਚਾਹੀਦੀ । ਲੰਬੀਆਂ ਰੇਖਾਵਾਂ ਸਪਰਸ਼ ਰੇਖਾਵਾਂ ਜਾਂ ਸਾਈਡ ਰੇਖਾਵਾਂ ਅਖਵਾਉਂਦੀਆਂ ਹਨ ਅਤੇ ਛੋਟੀਆਂ ਰੇਖਾਵਾਂ ਨੂੰ ਗੋਲ ਰੇਖਾਵਾਂ ਕਿਹਾ ਜਾਂਦਾ ਹੈ । ਮੈਦਾਨ ਦੇ ਹਰੇਕ ਕੋਨੇ ‘ਤੇ 1.20 m ਉੱਚੇ ਖੰਭੇ ਤੇ ਝੰਡੀ ਲਗਾਈ ਜਾਂਦੀ ਹੈ । ਇਹ ਕੇਂਦਰੀ ਰੇਖਾ ‘ਤੇ ਘੱਟ ਤੋਂ ਘੱਟ 90 cm ਦੀ ਦੂਰੀ ‘ਤੇ ਹੋਣੀ ਚਾਹੀਦੀ ਹੈ । ਮੈਦਾਨ ਦੇ ਮੱਧ ਵਿਚ ਇਕ ਘੇਰਾ ਲਗਾਇਆ ਜਾਂਦਾ ਹੈ ਜਿਸ ਦਾ ਅਰਧ ਵਿਆਸ 10 ਗਜ਼ ਹੋਵੇਗਾ ।
ਗੋਲ ਖੇਤਰ (Goal Area) – ਖੇਡ ਦੇ ਮੈਦਾਨ ਦੇ ਦੋਹਾਂ ਸਿਰਿਆਂ ‘ਤੇ ਦੋ ਰੇਖਾਵਾਂ ਖਿੱਚੀਆਂ ਜਾਣਗੀਆਂ ਜੋ ਗੋਲ ਰੇਖਾਵਾਂ ਤੇ ਲੰਬ ਹੋਣਗੀਆਂ । ਇਹ ਮੈਦਾਨ ਵਿਚ 1.80 m ਤਕ ਫੈਲੀਆਂ ਰਹਿਣਗੀਆਂ ਅਤੇ ਗੋਲ ਰੇਖਾ ਦੇ ਸਮਾਨਾਂਤਰ ਇਕ ਰੇਖਾ ਨਾਲ ਮਿਲਾ ਦਿੱਤੀਆਂ ਜਾਣਗੀਆਂ । ਇਹਨਾਂ ਰੇਖਾਵਾਂ ਅਤੇ ਗੋਲ ਰੇਖਾਵਾਂ ਦੁਆਰਾ ਰੇ ਹੋਏ ਮੱਧ ਖੇਤਰ ਨੂੰ ਗੋਲ ਖੇਤਰ ਕਹਿੰਦੇ ਹਨ ।
ਪੈਨਲਟੀ ਖੇਤਰ (Penalty Area) – ਮੈਦਾਨ ਦੇ ਹਰੇਕ ਸਿਰੇ ‘ਤੇ ਦੋ ਰੇਖਾਵਾਂ ਗੋਲ ਰੇਖਾ ‘ਤੇ ਸਮਕੋਣ ਖਿੱਚੀਆਂ ਜਾਣਗੀਆਂ ਜੋ ਗੋਲ ਪੋਸਟ ਤੋਂ 16.50 m ਤੱਕ ਹੋਣਗੀਆਂ ਅਤੇ ਉਹਨਾਂ ਨੂੰ ਗੋਲ ਰੇਖਾ ਦੇ ਸਮਾਨਾਂਤਰ ਖਿੱਚੀ ਇਕ ਰੇਖਾ ਨਾਲ ਮਿਲਾਇਆ ਜਾਵੇਗਾ । ਇਨ੍ਹਾਂ ਰੇਖਾਵਾਂ ਅਤੇ ਗੋਲ ਰੇਖਾਵਾਂ ਦੁਆਰਾ ਘਿਰੇ ਖੇਤਰ ਨੂੰ ਪੈਨਲਟੀ ਖੇਤਰ ਕਿਹਾ ਜਾਂਦਾ ਹੈ ।
ਗੋਲ ਖੰਬੇ (Goal Post) – ਗੋਲ ਰੇਖਾ ਦੇ ਮੱਧ ਵਿਚ 7.30 m ਦੀ ਦੂਰੀ ‘ਤੇ ਦੋ ਪੋਲ ਗੱਡੇ ਜਾਣਗੇ । ਇਹਨਾਂ ਦੇ ਸਿਰਿਆਂ ਨੂੰ ਇਕ ਕਾਸਬਾਰ ਰਾਹੀਂ ਮਿਲਾਇਆ ਜਾਂਦਾ ਹੈ, ਜਿਹਨਾਂ ਦੇ ਹੇਠਾਂ ਦੇ ਸਿਰੇ ਧਰਤੀ ਤੋਂ 2.44 ਉੱਚੇ ਹੁੰਦੇ ਹਨ । ਗੋਲ ਪੋਸਟਾਂ ਅਤੇ ਤ੍ਰਾਸਬਾਰ ਦੀ ਚੌੜਾਈ ਅਤੇ ਡੂੰਘਾਈ 5 ਇੰਚ ਤੋਂ ਵਧੇਰੇ ਨਹੀਂ ਹੋਣੀ ਚਾਹੀਦੀ ।
ਕਾਰਨਰ ਖੇਤਰ (Corner Area) – ਹਰੇਕ ਕਾਰਨਰ ਫਲੈਗ ਪੋਸਟ ਤੋਂ ਖੇਡ ਦੇ ਮੈਦਾਨ ਦੇ ਅੰਦਰ ਇਕ ਚੌੜਾਈ ਚੱਕਰ (Circle) ਖਿੱਚਿਆ ਜਾਵੇਗਾ, ਜਿਸ ਦਾ ਅਰਧ ਵਿਆਸ 1 ਗਜ਼ ਹੋਵੇਗਾ । ਗਰਾਉਂਡ ਦੇ ਚਾਰੇ ਕਾਰਨਰਾਂ ‘ਤੇ ਤਿੰਨ ਗਜ਼ ਉੱਚੇ ਫਲੈਗ ਲਾਏ ਜਾਂਦੇ ਹਨ । ਦੋ ਫਲੈਗ ਸੈਂਟਰ ਲਾਈਨ ਦੇ ਦੋਨਾਂ ਪਾਸਿਆਂ ਤੋਂ ਗਰਾਉਂਡ ਤੋਂ ਬਾਹਰ ਇਕ ਗਜ਼ ਦੀ ਦੂਰੀ ਤੇ ਲਾਏ ਜਾਂਦੇ ਹਨ । ਬਾਕੀ ਦੋ ਗਰਾਉਂਡ ਦੇ ਕਾਰਨਰ ਤੇ ਲੱਗੇ ਹੁੰਦੇ ਹਨ ।
ਗੇਂਦ (Ball) – ਗੇਂਦ ਦਾ ਆਕਾਰ ਗੋਲ ਹੋਵੇਗਾ । ਇਸ ਦੇ ਉੱਪਰ ਦਾ ਹਿੱਸਾ ਚਮੜੇ ਜਾਂ ਕਿਸੇ ਹੋਰ ਮਨਜ਼ੂਰਸ਼ੁਦਾ ਚੀਜ਼ ਦਾ ਹੁੰਦਾ ਹੈ । ਗੇਂਦ ਦੀ ਗੋਲਾਈ 68.5 ਸਮ ਤੋਂ ਘੱਟ ਅਤੇ 71 ਸਮ ਤੋਂ ਵੱਧ ਨਹੀਂ ਹੁੰਦੀ । ਇਸ ਦਾ ਭਾਰ 14 ਔਸ ਤੋਂ 16 ਸ ਹੋਵੇਗਾ । ਰੈਫ਼ਰੀ ਦੀ ਆਗਿਆ ਤੋਂ ਬਿਨਾਂ ਖੇਡ ਦੇ ਦੌਰਾਨ ਗੇਂਦ ਨੂੰ ਬਦਲਿਆ ਨਹੀਂ ਜਾ ਸਕਦਾ ।
ਪ੍ਰਸ਼ਨ 2.
ਹੇਠ ਲਿਖਿਆਂ ਤੋਂ ਤੁਸੀਂ ਕੀ ਸਮਝਦੇ ਹੋ-
ਫੁਟਬਾਲ ਦੀ ਖੇਡ ਵਿਚ ਖਿਡਾਰੀਆਂ ਦੀ ਗਿਣਤੀ, ਉਹਨਾਂ ਦੇ ਪਹਿਰਾਵੇ, ਅਧਿਕਾਰੀਆਂ ਦੀ ਗਿਣਤੀ, ਖੇਡ ਦਾ ਸਮਾਂ, ਖੇਡ ਦਾ ਆਰੰਭ, ਸਕੋਰ ਜਾਂ ਗੋਲ ।
ਉੱਤਰ-
ਖਿਡਾਰੀਆਂ ਦੀ ਗਿਣਤੀ – ਫੁਟਬਾਲ ਦੀ ਖੇਡ ਦੋ ਟੀਮਾਂ ਵਿਚਕਾਰ ਹੁੰਦੀ ਹੈ । ਹਰੇਕ ਟੀਮ ਵਿਚ 11-11 ਅਤੇ ਐਕਸਟਰਾ 5 ਖਿਡਾਰੀ ਹੁੰਦੇ ਹਨ i ਇਕ ਮੈਚ ਵਿਚ ਕਿਸੇ ਵੀ ਟੀਮ ਨੂੰ ਤਿੰਨ ਤੋਂ ਵੱਧ ਖਿਡਾਰੀਆਂ ਨੂੰ ਬਦਲਣ ਦੀ ਆਗਿਆ ਨਹੀਂ ਹੁੰਦੀ । ਬਦਲੇ ਹੋਏ ਖਿਡਾਰੀ ਨੂੰ ਮੁੜ ਉਸ ਮੈਚ ਵਿਚ ਭਾਗ ਲੈਣ ਦਾ ਅਧਿਕਾਰ ਨਹੀਂ ਦਿੱਤਾ ਜਾਂਦਾ । ਮੈਚ ਵਿਚ ਗੋਲਕੀਪਰ ਬਦਲ ਸਕਦੇ ਹਾਂ ।
ਪਹਿਰਾਵਾ – ਖਿਡਾਰੀ ਅਕਸਰ ਜਰਸੀ ਜਾਂ ਕਮੀਜ਼, ਨਿੱਕਰ, ਜੁਰਾਬਾਂ ਅਤੇ ਬੂਟ ਪਾ ਸਕਦਾ ਹੈ । ਗੋਲ ਕੀਪਰ ਦੀ ਕਮੀਜ਼ ਜਾਂ ਜਰਸੀ ਦਾ ਰੰਗ ਖਿਡਾਰੀਆਂ ਨਾਲੋਂ ਵੱਖਰਾ ਹੋਵੇਗਾ | ਬੂਟ ਪਹਿਨਣੇ ਜ਼ਰੂਰੀ ਹਨ ।
ਅਧਿਕਾਰੀ – ਇਕ ਰੈਫ਼ਰੀ, ਦੋ ਲਾਈਨਮੈਨ, ਟਾਈਮ ਕੀਪਰ, ਰੈਫ਼ਰੀ ਖੇਡ ਦੇ ਨਿਯਮਾਂ ਦੀ ਪਾਲਨਾ ਕਰਵਾਉਂਦਾ ਹੈ ਤੇ ਕਿਸੇ ਵੱਡੇ ਝਗੜੇ ਵਾਲੇ ਸਵਾਲ ਦਾ ਨਿਬੇੜਾ ਕਰਦਾ ਹੈ । ਖੇਡ ਵਿਚ ਕੀ ਹੋਇਆ ਤੇ ਕੀ ਨਤੀਜਾ ਨਿਕਲਿਆ, ਇਸ ਬਾਬਤੇ ਉਸ ਦਾ ਫ਼ੈਸਲਾ ਆਖਰੀ ਹੁੰਦਾ ਹੈ ।
ਖੇਡ ਦਾ ਸਮਾਂ-ਖੇਡ 45-45 ਮਿੰਟ ਦੀਆਂ ਦੋ ਬਰਾਬਰ ਮਿਆਦਾਂ ਵਿਚ ਖੇਡਿਆ ਜਾਵੇਗਾ ! ਪਹਿਲੇ 45 ਮਿੰਟ ਦੀ ਖੇਡ ਮਗਰੋਂ 5 ਮਿੰਟ ਦਾ ਇੰਟਰਵਲ ਹੋਵੇਗਾ ਜਾਂ ਇਸ ਤੋਂ ਵੱਧ ਦੋਨਾਂ ਟੀਮਾਂ ਦੀ ਰਜ਼ਾਮੰਦੀ ਨਾਲ ।
ਗੋਲਡਨ ਗੋਲ (Golden Goal) – ਫੁਟਬਾਲ ਦੀ ਖੇਡ ਵਿਚ ਬਰਾਬਰ ਰਹਿਣ ਦੀ ਹਾਲਤ ਵਿਚ ਵਾਧੂ ਸਮੇਂ ਦੀ 15,15 ਮਿੰਟ ਦੀ ਖੇਡ ਹੋਵੇਗੀ । ਇਸ ਸਮੇਂ ਵਿਚ ਜਿੱਥੇ ਵੀ ਗੋਲ ਹੋ ਜਾਵੇ ਉੱਥੇ ਖੇਡ ਖ਼ਤਮ ਹੋ ਜਾਂਦੀ ਹੈ ਅਤੇ ਗੋਲ ਕਰਨ ਵਾਲੀ ਟੀਮ ਜੇਤੂ ਮੰਨੀ ਜਾਂਦੀ ਹੈ । ਜੇਕਰ ਇਸ ਸਮੇਂ ਦੌਰਾਨ ਵੀ ਗੋਲ ਨਾ ਹੋਵੇ ਤਾਂ ਦੋਨਾਂ ਟੀਮਾਂ ਨੂੰ 5-5 ਪੈਨਲਟੀ ਕਿੱਕ ਉਦੋਂ ਤਕ ਦਿੱਤੇ ਜਾਂਦੇ ਹਨ ਜਿੰਨੀ ਦੇਰ ਫੈਸਲਾ ਨਹੀਂ ਹੋ ਜਾਂਦਾ ।
ਖੇਡ ਦਾ ਆਰੰਭ – ਖੇਡ ਦੇ ਆਰੰਭ ਵਿਚ ਟਾਸ ਦੁਆਰਾ ਕਿੱਕ ਮਾਰਨ ਅਤੇ ਸਾਈਡ ਚੁਣਨ ਦਾ ਨਿਰਣਾ ਕੀਤਾ ਜਾਂਦਾ ਹੈ । ਟਾਸ ਜਿੱਤਣ ਵਾਲੀ ਟੀਮ ਨੂੰ ਪਾਸਾ ਚੁਣਨ ਅਤੇ ਕਿੱਕ ਮਾਰਨ ਦੀ ਛੋਟ ਹੁੰਦੀ ਹੈ ।
ਸਕੋਰ ਜਾਂ ਗੋਲ – ਜਦੋਂ ਗੇਂਦ ਨਿਯਮ ਅਨੁਸਾਰ ਗੋਲ ਪੋਸਟਾਂ ਵਿਚੋਂ ਝਾਸਬਾਰ ਦੇ ਹੇਠਾਂ ਅਤੇ ਗੋਲ ਰੇਖਾ ਦੇ ਪਾਰ ਚਲੀ ਜਾਵੇ, ਤਾਂ ਗੋਲ ਮੰਨਿਆ ਜਾਂਦਾ ਹੈ । ਜੋ ਟੀਮ ਜ਼ਿਆਦਾ ਗੋਲ ਕਰ ਲਵੇਗੀ ਉਸ ਨੂੰ ਜੇਤੂ ਮੰਨਿਆ ਜਾਵੇਗਾ । ਜੇਕਰ ਕੋਈ ਗੋਲ ਨਹੀਂ ਹੁੰਦਾ ਜਾਂ ਇਕੋ ਜਿੰਨੇ ਗੋਲ ਹੁੰਦੇ ਹਨ, ਤਾਂ ਖੇਡ ਬਰਾਬਰ ਮੰਨੀ ਜਾਵੇਗੀ । ਪਰ ਜੇ ਲੀਗ ਵਿਧੀ ਨਾਲ ਟੂਰਨਾਮੈਂਟ ਹੋ ਰਿਹਾ ਹੈ, ਤਾਂ ਬਰਾਬਰ ਰਹਿਣ ‘ਤੇ ਦੋਹਾਂ ਟੀਮਾਂ ਨੂੰ ਇਕ-ਇਕ ਅੰਕ ਦਿੱਤਾ ਜਾਵੇਗਾ ।
ਗੇਂਦ ਕਦੋਂ ਆਊਟ ਆਫ਼ ਪਲੇ ਅਤੇ ਕਦੋਂ ਖੇਡ ਵਿਚ ਹੁੰਦੀ ਹੈ ?
ਹੇਠ ਲਿਖੇ ਕਾਰਨਾਂ ਦੇ ਕਾਰਨ ਗੇਂਦ ਆਉਟ ਆਫ਼ ਪਲੇ ਹੁੰਦੀ ਹੈ-
- ਜੇਕਰ ਗੇਂਦ ਧਰਤੀ ਅਤੇ ਹਵਾ ਵਿਚ ਗੋਲ ਰੇਖਾ ਨੂੰ ਪਾਰ ਕਰ ਜਾਵੇ ।
- ਰੈਫ਼ਰੀ ਦੀ ਆਗਿਆ ਤੇ ਖੇਡ ਰੋਕਣ ਨਾਲ ।
- ਜਦ ਉਹ ਗੋਲ ਪੋਸਟ ਕਾਸ਼ਬਾਰ ਜਾਂ ਕਾਰਨਰ ਫਲੈਗ ਪੋਸਟ ਤੋਂ ਲੱਗ ਕੇ ਬਾਹਰ ਚਲੀ ਜਾਵੇ ।
- ਜਦ ਪੂਰਨ ਗੇਂਦ ਗੋਲ ਪੋਸਟਾਂ ਦੇ ਵਿਚਕਾਰ ਫ਼ਾਸਬਾਰ ਦੇ ਥੱਲੇ ਗੋਲ ਰੇਖਾ ਤੋਂ ਬਾਹਰ ਨਿਕਲ ਜਾਵੇ, ਪਰੰਤੂ ਸ਼ਰਤ ਇਹ ਹੈ ਕਿ ਗੇਂਦ ਨੂੰ ਹੱਥ ਜਾਂ ਬਾਂਹ ਨਾਲ ਨਾ ਸੁੱਟਿਆ ਜਾਵੇ ।
- ਕੋਈ ਖਿਡਾਰੀ ਜਦ ਆਪਣੇ ਵਿਰੋਧੀ ਦੀ ਗੋਲ ਲਾਈਨ ਤੋਂ ਉਸ ਨਾਲੋਂ ਘੱਟ ਦੂਰੀ ‘ਤੇ ਜੋ ਗੇਂਦ ਉਸ ਸਮੇਂ ਸੀ, ਤਦ ਉਸ ਨੂੰ ਖੇਡਿਆ ਗਿਆ ਸੀ ।
ਬਾਲ ਕ ਖੇਡ ਵਿਚ ਹੁੰਦਾ ਹੈ – ਬਾਲ ਮੈਚ ਦੇ ਆਰੰਭ ਤੋਂ ਅੰਤ ਤੱਕ ਖੇਡ ਵਿਚ ਰਹਿੰਦਾ ਹੈ, ਪਰ ਇਨ੍ਹਾਂ ਪ੍ਰਸਥਿਤੀਆਂ ਵਿਚ ਵੀ ।
- ਜੇ ਬਾਲ ਗੋਲ ਖੰਭੇ, ਕਾਸਬਾਰ ਕਾਰਨਰ ਅਤੇ ਝੰਡੀ ਨਾਲ ਟਕਰਾ ਕੇ ਮੈਦਾਨ ਵਿਚ ਪਰਤੇ ।
- ਗਲਤ ਖੇਡ ਤੋਂ ਅੰਪਾਇਰ ਦੀ ਸੀਟੀ ਤੱਕ ।
- ਜਦ ਬਾਲ ਅੰਪਾਇਰ ਜਾਂ ਰੇਖਾ ਨਿਰੀਖਿਅਕ ਨਾਲ ਟਕਰਾ ਜਾਵੇ ਜਦੋਂ ਕਿ ਉਹ ਮੈਦਾਨ ਵਿਚ ਹੋਵੇ ।
- ਮੈਦਾਨ ਦੇ ਬਾਹਰ ਤੋਂ ਆਈ ਸੀਟੀ ਦੀ ਆਵਾਜ਼ ਤੱਕ ।
- ਕਿਸੇ ਨਿਯਮ ਦੀ ਉਲੰਘਣਾ ’ਤੇ ਵੀ ਖੇਡ ਤਦ ਤੱਕ ਜਾਰੀ ਰਹਿੰਦੀ ਹੈ, ਜਦ ਤੱਕ ਕਿ ਅੰਪਾਇਰ ਖੇਡ ਨੂੰ ਰੋਕ ਨਾ ਦੇਵੇ ।
ਖਿਡਾਰੀਆਂ ਦੀ ਬਣਤਰ – ਫੁਟਬਾਲ ਦੀ ਖੇਡ ਵਿਚ ਖਿਡਾਰੀਆਂ ਦੀ ਬਣਤਰ ਵੱਖ-ਵੱਖ ਪ੍ਰਕਾਰ ਦੀ ਹੁੰਦੀ ਹੈ । ਆਮ ਕਰਕੇ 1-2-3-5 ਹੁੰਦੀ ਹੈ । ਪਰ ਯੂਰਪੀਅਨ ਦੇਸ਼ਾਂ ਵਿਚ ਬਣਤਰ ਇਸ ਪ੍ਰਕਾਰ ਹੈ-
1-4-2-4
1-3-3-4
ਖਿਡਾਰੀ ਖੇਡ ਦੇ ਸਮੇਂ ਲੋੜ ਅਨੁਸਾਰ ਬਣਤਰ ਬਣਾਉਂਦੇ ਰਹਿੰਦੇ ਹਨ ।
ਪ੍ਰਸ਼ਨ 3.
ਫੁਟਬਾਲ ਖੇਡ ਵਿਚ ਆਫ਼ ਸਾਈਡ, ਫਰੀ ਕਿੱਕ, ਥਰੋ-ਇਨ, ਪੈਨਲਟੀ ਕਿੱਕ, ਕਾਰਨਰ ਕਿੱਕ ਅਤੇ ਗੋਲ ਕਿੱਕ ਕੀ ਹੁੰਦੇ ਹਨ ?
ਉੱਤਰ-
1. ਆਫ਼ ਸਾਈਡ (Off side) – ਜਦ ਕੋਈ ਖਿਡਾਰੀ ਵਿਰੋਧੀ ਪੱਖ ਦੀ ਗੋਲ ਰੇਖਾ ਜਾਂ ਉਹ ਵਿਰੋਧੀ ਟੀਮ ਦੇ ਅੱਧ ਵਿਚ ਹੋਵੇ ਅਤੇ ਉਸ ਦੇ ਪਿੱਛੇ ਵਿਰੋਧੀ ਟੀਮ ਦੇ ਦੋ ਖਿਡਾਰੀ ਨਾ ਰਹਿਣ ਤਾਂ ਆਫ਼ ਸਾਈਡ ਹੁੰਦਾ ਹੈ । ਇਸ ਹਾਲਤ ਵਿਚ ਹੁੰਦੇ ਹੋਏ ਵੀ ਖਿਡਾਰੀ ਆਫ਼ ਸਾਈਡ ਹੇਠ ਲਿਖੀਆਂ ਹਾਲਤਾਂ ਵਿਚ ਨਹੀਂ ਹੁੰਦਾ-
- ਉਹ ਮੈਦਾਨ ਦੇ ਆਪਣੇ ਅੱਧ-ਖੇਤਰ ਵਿਚ ਹੋਵੇ ।
- ਗੇਂਦ ਆਖਰੀ ਵਾਰ ਉਸ ਨੂੰ ਛੂੰਹਦੀ ਹੈ ਜਾਂ ਉਹ ਇਸ ਨਾਲ ਖੇਡਦਾ ਹੈ ।
- ਜਦ ਉਸ ਨੂੰ ਗੇਂਦ ਗੋਲ-ਕਿੱਕ, ਥਰੋ-ਇਨ, ਕਾਰਨਰ ਕਿੱਕ ਰਾਹੀਂ ਪ੍ਰਾਪਤ ਹੁੰਦੀ ਹੈ ਜਾਂ ਜਦ ਉਸ ਨੂੰ ਰੈਫ਼ਰੀ ਹੇਠਾਂ ਸੁੱਟਦਾ ਹੈ ।
- ਜਦ ਗੇਂਦ ਨੂੰ ਵਿਰੋਧੀ ਖਿਡਾਰੀ ਨੇ ਖੇਡਿਆ ਹੋਵੇ । ਇਸ ਨਿਯਮ ਦੀ ਉਲੰਘਣਾ ਲਈ ਵਿਰੋਧੀ ਟੀਮ ਦੇ ਖਿਡਾਰੀ ਨੂੰ ਉਲੰਘਣਾ ਵਾਲੇ ਥਾਂ ਤੋਂ ਪ੍ਰਤੱਖ ਫ਼ਰੀ ਕਿੱਕ ਦਿੱਤੀ ਜਾਵੇਗੀ ।
2. ਫ਼ਰੀ ਕਿੱਕ (Free Kick) – ਫ਼ਰੀ ਕਿੱਕ ਦੋ ਤਰ੍ਹਾਂ ਦੀ ਹੁੰਦੀ ਹੈ, ਪ੍ਰਤੱਖ ਕਿੱਕ (Direct Kick) ਅਤੇ ਅਪ੍ਰਤੱਖ ਕਿੱਕ (Indirect Kick) | ਜਦ ਪ੍ਰਤੱਖ ਜਾਂ ਅਪ੍ਰਤੱਖ ਕਿੱਕ ਲਾਈ ਜਾ ਰਹੀ ਹੋਵੇ ਤਾਂ ਦੂਜੇ ਖਿਡਾਰੀਆਂ ਨੂੰ ਗੇਂਦ ਤੋਂ ਘੱਟ ਤੋਂ ਘੱਟ 10 ਗਜ਼ ਦੀ ਦੂਰੀ ‘ਤੇ ਹੋਣਾ ਚਾਹੀਦਾ ਹੈ । ਪ੍ਰਤੱਖ ਕਿੱਕ ਉਹ ਹੈ, ਜਿੱਥੋਂ ਸਿੱਧਾ ਗੋਲ ਕੀਤਾ ਜਾ ਸਕੇ । ਅਪ੍ਰਤੱਖ ਕਿੱਕ ਉਹ ਹੈ, ਜਿੱਥੋਂ ਸਿੱਧਾ ਗੋਲ ਨਹੀਂ ਕੀਤਾ ਜਾ ਸਕਦਾ, ਜਦੋਂ ਤੱਕ ਕਿ ਗੇਂਦ ਕਿਸੇ ਹੋਰ ਖਿਡਾਰੀ ਨੂੰ ਨਾ ਛੂਹ ਜਾਵੇ । ਇਸ ਨਿਯਮ ਦੀ ਉਲੰਘਣਾ ਕਰਨ ‘ਤੇ ਵਿਰੋਧੀ ਟੀਮ (Opposing Team) ਨੂੰ ਉਸੇ ਥਾਂ ਤੋਂ ਜਿੱਥੋਂ ਦੀ ਉਲੰਘਣਾ ਚੋਈ ਹੈ, ਅਪ੍ਰਤੱਖ ਫ਼ਰੀ ਕਿੱਕ ਲਾਉਣ ਲਈ ਦਿੱਤੀ ਜਾਂਦੀ ਹੈ ।
3. ਥਰੋ-ਇਨ (Throw-in) – ਜਦੋਂ ਬਾਲ ਹਵਾ ਵਿਚ ਜਾਂ ਜ਼ਮੀਨ ‘ਤੇ ਸਪਰਸ਼ ਰੇਖਾ ਨੂੰ ਪਾਰ ਕਰ ਜਾਂਦਾ ਹੈ ਤਾਂ ਇਸ ਨੂੰ ਉਸ ਥਾਂ ਤੋਂ ਥੋ ਕੀਤਾ ਜਾਂਦਾ ਹੈ, ਜਿੱਥੋਂ ਇਸ ਨੇ ਇਸ ਰੇਖਾ ਨੂੰ ਪਾਰ ਕੀਤਾ ਸੀ । ਜਿਸ ਰੇਖਾਵਾਂ ਤੋਂ ਗੇਂਦ ਬਾਹਰ ਚਲੀ ਜਾਂਦੀ ਹੈ, ਤਾਂ ਵਿਰੋਧੀ ਟੀਮ ਦਾ ਇਕ ਖਿਡਾਰੀ ਉਸ ਥਾਂ ‘ਤੇ ਜਿੱਥੋਂ ਗੇਂਦ ਬਾਹਰ ਗਈ ਹੋਵੇ, ਖੜ੍ਹਾ ਹੋ ਕੇ ਗੇਂਦ ਮੈਦਾਨ ਦੇ ਅੰਦਰ ਸੁੱਟਦਾ ਹੈ । ਥ-ਇਨ ਕਰਦੇ ਸਮੇਂ ਥਰੋ ਕਰਨ ਵਾਲੇ ਖਿਡਾਰੀ ਦਾ ਚਿਹਰਾ ਮੈਦਾਨ ਵਲ ਹੋਣਾ ਚਾਹੀਦਾ ਹੈ ਅਤੇ ਉਸ ਦਾ ਹਰੇਕ ਪੈਰ ਸਪਰਸ਼ ਰੇਖਾ ‘ਤੇ ਹੋਵੇ ਜਾਂ ਇਸ ਤੋਂ ਬਾਹਰ ਜ਼ਮੀਨ ‘ਤੇ ਹੋਵੇ । ਥਰੋ ਕਰਨ ਵਾਲਾ ਦੋਵੇਂ ਹੱਥਾਂ ਦੀ ਵਰਤੋਂ ਕਰੇਗਾ ਅਤੇ ਬਾਲ ਨੂੰ ਪਿੱਛੋਂ ਆਪਣੇ ਸਿਰ ਤੋਂ ਘੁਮਾ ਕੇ ਸੁੱਟੇਗਾ । ਉਹ ਬਾਲ ਨੂੰ ਉਸ ਸਮੇਂ ਤਕ ਨਹੀਂ ਖੇਡ ਸਕਦਾ, ਜਦੋਂ ਤੱਕ ਇਸ ਨੂੰ ਦੂਜੇ ਖਿਡਾਰੀ ਨੇ ਛੂਹ ਜਾਂ ਖੇਡ ਨਾ ਲਿਆ ਹੋਵੇ ।
ਜੇਕਰ ਥੋ-ਇਨ ਠੀਕ ਨਾ ਹੋਵੇ, ਤਾਂ ਵਿਰੋਧੀ ਟੀਮ ਦੇ ਖਿਡਾਰੀ ਦੁਆਰਾ ਬੋ-ਇਨ ਕੀਤੀ ਜਾਂਦੀ ਹੈ । ਜੇਕਰ ਥੋ-ਇਨ ਕਰਨ ਵਾਲਾ ਖਿਡਾਰੀ ਗੇਂਦ ਨੂੰ ਕਿਸੇ ਦੂਜੇ ਖਿਡਾਰੀ ਦੁਆਰਾ ਲਏ ਜਾਣ ਤੋਂ ਪਹਿਲਾਂ ਹੀ ਆਪ ਛੂਹ ਲੈਂਦਾ ਹੈ ਤਾਂ ਵਿਰੋਧੀ ਟੀਮ ਨੂੰ ਇਕ ਅਪ੍ਰਤੱਖ ਫ਼ਰੀ ਕਿੱਕ ਲਗਾਉਣ ਨੂੰ ਦਿੱਤੀ ਜਾਵੇਗੀ ।
4. ਪੈਨਲਟੀ ਕਿੱਕ (Penalty Kick) – ਇਹ ਕਿੱਕ ਪੈਨਲਟੀ ਨਿਸ਼ਾਨ ਤੋਂ ਹੀ ਲਗਾਈ ਜਾਂਦੀ ਹੈ । ਜਦ ਪੈਨਲਟੀ ਕਿੱਕ ਲਾਈ ਜਾਂਦੀ ਹੈ ਤਾਂ ਗੋਲ ਰੱਖਿਅਕ ਅਤੇ ਕਿੱਕ ਮਾਰਨ ਵਾਲਾ ਹੀ ਪੈਨਲਟੀ ਖੇਤਰ ਵਿਚ ਹੁੰਦੇ ਹਨ ਅਤੇ ਬਾਕੀ ਖਿਡਾਰੀ ਇਸ ਖੇਤਰ ਤੋਂ ਬਾਹਰ ਹੁੰਦੇ ਹਨ । ਇਹ ਨਿਸ਼ਾਨ ਤੋਂ ਘੱਟ ਤੋਂ ਘੱਟ 10 ਗਜ਼ ਦੀ ਦੂਰੀ ‘ਤੇ ਹੋਣਗੇ । ਪੈਨਲਟੀ ਕਿੱਕ ਨੂੰ ਪੂਰਾ ਕਰਨ ਲਈ ਹਾਫ਼ ਟਾਈਮ ਜਾਂ ਪੁਰਾ ਟਾਈਮ ਅੱਗੇ ਵਧਾਇਆ ਜਾ ਸਕਦਾ ਹੈ ।
ਜਿਸ ਸਮੇਂ ਪੈਨਲਟੀ ਕਿੱਕ ਲਗਾਉਣ ਵਾਲਾ ਖਿਡਾਰੀ ਪੈਨਲਟੀ ਕਿੱਕ ਲਾ ਰਿਹਾ ਹੋਵੇ ਤਾਂ ਗੋਲਕੀਪਰ ਨੂੰ ਗੋਲ ਲਾਇਨ ਤੋਂ ਇਕ ਥਾਂ ‘ਤੇ ਖੜ੍ਹਾ ਰਹਿਣਾ ਚਾਹੀਦਾ ਹੈ । ਕਿੱਕ ਲਾਉਣ ਤੋਂ ਬਾਅਦ ਗੋਲਕੀਪਰ ਹਿੱਲ-ਜੁਲ ਸਕਦਾ ਹੈ | ਅਜਿਹੀ ਉਲੰਘਣਾ ਕਰਨ ‘ਤੇ ਦੋਬਾਰਾ ਪੈਨਲਟੀ ਕਿੱਕ ਲਾਈ ਜਾ ਸਕਦੀ ਹੈ । ਪਰ ਜੇਕਰ ਕਿਸੇ ਕਾਰਨ ਕਰਕੇ ਪੈਨਲਟੀ ਕਿੱਕ ਲਾਉਣ ਵਾਲਾ ਨਾ ਲਾ ਸਕੇ ਤਾਂ ਫਿਰ ਰੱਖਿਅਕ ਨੂੰ 16 ਗਜ਼ ਦੀ ਦੂਰੀ ਤੋਂ ਕਿੱਕ ਲਗਾਉਣ ਲਈ ਕਿਹਾ ਜਾਂਦਾ ਹੈ ।
ਜੇਕਰ ਰੱਖਿਅਕ ਟੀਮ ਇਸ ਨਿਯਮ ਦਾ ਉਲੰਘਣ ਕਰੇ ਤੇ ਗੋਲ ਨਾ ਹੋਇਆ ਹੋਵੇ ਤਾਂ ਕਿੱਕ ਦੂਜੀ ਵਾਰ ਲਾਈ ਜਾਵੇਗੀ । ਜੇਕਰ ਇਸ ਨਿਯਮ ਦਾ ਉਲੰਘਣ ਵਿਰੋਧੀ ਟੀਮ ਕਰਦੀ ਹੈ ਤਾਂ ਗੋਲ ਹੋ ਜਾਣ ਤੇ ਵੀ ਕਿੱਕ ਦੁਬਾਰਾ ਲਾਈ ਜਾਵੇਗੀ । ਜੇਕਰ ਇਸ ਨਿਯਮ ਦੀ ਉਲੰਘਣਾ ਕਿੱਕ ਮਾਰਨ ਵਾਲਾ ਜਾਂ ਉਸ ਦਾ ਸਾਥੀ ਖਿਡਾਰੀ ਹੀ ਕਰਦਾ ਹੈ ਤਾਂ ਵਿਰੋਧੀ ਟੀਮ ਦਾ ਖਿਡਾਰੀ ਉਲੰਘਣਾ ਵਾਲੀ ਥਾਂ ‘ਤੇ ਗੋਲ ਕਿੱਕ ਲਾਵੇਗਾ ।
5. ਕਾਰਨਰ ਕਿੱਕ (Corner Kick) – ਜਦ ਗੇਂਦ ਗੋਲ ਪਾਰ ਕਰ ਜਾਵੇ ਅਤੇ ਉਸ ਨੂੰ ਰੱਖਿਅਕ ਖਿਡਾਰੀ ਨੇ ਆਖ਼ਰੀ ਵਾਰੀ ਖੇਡਿਆ ਹੋਵੇ ਤਾਂ ਵਿਰੋਧੀ ਟੀਮ ਨੂੰ ਕਾਰਨਰ ਕਿੱਕ ਲਾਉਣ ਲਈ ਕਿਹਾ ਜਾਂਦਾ ਹੈ । ਵਿਰੋਧੀ ਟੀਮ ਦਾ ਖਿਡਾਰੀ ਸਭ ਤੋਂ ਨੇੜੇ ਦੇ ਫਲੈਗ ਪੋਸਟ ਦੇ ਚੌਥਾਈ ਘੇਰੇ ਦੇ ਅੰਦਰ ਤੋਂ ਕਾਰਨਰ ਕਿੱਕ ਮਾਰਦਾ ਹੈ । ਜਦੋਂ ਤਕ ਕਾਰਨਰ ਕਿੱਕ ਨਾ ਲੈ ਲਈ ਜਾਵੇ ਵਿਰੋਧੀ ਟੀਮ ਦੇ ਖਿਡਾਰੀ 10 ਗਜ਼ ਦੂਰ ਰਹਿਣਗੇ । ਕਿੱਕ ਮਾਰਨ ਵਾਲਾ ਖਿਡਾਰੀ ਉਸ ਸਮੇਂ ਤਕ ਗੇਂਦ ਨੂੰ ਦੁਬਾਰਾ ਨਹੀਂ ਛੂਹ ਸਕਦਾ, ਜਦੋਂ ਤਕ ਕਿਸੇ ਦੂਜੇ ਖਿਡਾਰੀ ਨੇ ਇਸ ਨੂੰ ਛੂਹ ਨਾ ਲਿਆ ਹੋਵੇ ।
6. ਗੋਲ ਕਿੱਕ (Goal Kick) – ਜਦ ਗੱਦ ਗੋਲ ਰੇਖਾ ਨੂੰ ਗੋਲ ਪੋਸਟਾਂ ਤੋਂ ਨਹੀਂ ਪਾਰ ਕਰ ਜਾਵੇ ਅਤੇ ਇਸ ਨੂੰ ਵਿਰੋਧੀ ਟੀਮ ਖੇਡ ਰਹੀ ਹੋਵੇ, ਤਾਂ ਰੱਖਿਅਕ ਟੀਮ ਪੈਨਲਟੀ ਖੇਤਰ ਤੋਂ ਬਾਹਰ ਕਿੱਕ ਕਰਦੀ ਹੈ । ਕਿੱਕ ਦੇ ਲਗਦੇ ਸਮੇਂ ਵਿਰੋਧੀ ਟੀਮ ਦੇ ਖਿਡਾਰੀ ਪੈਨਲਟੀ ਖੇਤਰ ਤੋਂ ਬਾਹਰ ਹੋਣਗੇ । ਜੇਕਰ ਉਹ ਪੈਨਲਟੀ ਖੇਤਰ ਤੋਂ ਬਾਹਰ ਨਹੀਂ ਨਿਕਲਦੀ ਅਤੇ ਸਿੱਧੇ ਖੇਡ ਦੇ ਮੈਦਾਨ ਵਿਚ ਨਹੀਂ ਪਹੁੰਚ ਸਕਦੀ ਤਾਂ ਕਿੱਕ ਦੁਬਾਰਾ ਲਗਾਈ ਜਾਵੇਗੀ । ਕਿੱਕ ਮਾਰਨ ਵਾਲਾ ਖਿਡਾਰੀ ਉਸ ਸਮੇਂ ਤਕ ਗੇਂਦ ਨੂੰ ਮੁੜ ਨਹੀਂ ਛੂਹ ਸਕਦਾ ਜਦੋਂ ਤੱਕ ਇਸ ਨੂੰ ਕਿਸੇ ਦੂਜੇ ਖਿਡਾਰੀ ਨੇ ਛੂਹ ਨਾ ਲਿਆ ਹੋਵੇ ।
ਪ੍ਰਸ਼ਨ 4.
ਫੁਟਬਾਲ ਦੀ ਖੇਡ ਵਿਚ ਕਿਹੜੇ-ਕਿਹੜੇ ਫਾਊਲ ਹੋ ਸਕਦੇ ਹਨ ? ਲਿਖੋ ।
ਉੱਤਰ-
ਫੁਟਬਾਲ ਦੀ ਖੇਡ ਵਿਚ ਫਾਊਲ ਅਤੇ ਗ਼ਲਤੀਆਂ-
(ਉ) ਜੇਕਰ ਕੋਈ ਖਿਡਾਰੀ ਹੇਠ ਲਿਖੀ ਅਵੱਗਿਆ ਜਾਂ ਅਪਰਾਧਾਂ ਵਿਚੋਂ ਕੋਈ ਜਾਣ-ਬੁਝ ਕੇ ਕਰਦਾ ਹੈ ਤਾਂ ਵਿਰੋਧੀ ਟੀਮ ਨੂੰ ਅਵੱਗਿਆ ਜਾਂ ਅਪਰਾਧ ਕਰਨ ਵਾਲੀ ਥਾਂ ਤੋਂ ਅਪ੍ਰਤੱਖ ਫ਼ਰੀ ਕਿੱਕ ਦਿੱਤੀ ਜਾਵੇਗੀ ।
- ਵਿਰੋਧੀ ਖਿਡਾਰੀ ਨੂੰ ਕਿੱਕ ਮਾਰੇ ਜਾਂ ਮਾਰਨ ਦੀ ਕੋਸ਼ਿਸ਼ ਕਰੇ ।
- ਵਿਰੋਧੀ ਖਿਡਾਰੀ ’ਤੇ ਕੁੱਦੇ ਜਾਂ ਧੱਕਾ ਜਾਂ ਮੁੱਕਾ ਮਾਰੇ ਜਾਂ ਕੋਸ਼ਿਸ਼ ਕਰੇ ।
- ਵਿਰੋਧੀ ਖਿਡਾਰੀ ’ਤੇ ਭਿਆਨਕ ਰੂਪ ਨਾਲ ਹਮਲਾ ਕਰਨਾ ।
- ਵਿਰੋਧੀ ਖਿਡਾਰੀ ਦੇ ਪਿੱਛੋਂ ਹਮਲਾ ਕਰਨਾ ।
- ਵਿਰੋਧੀ ਖਿਡਾਰੀ ਨੂੰ ਫੜੇ ਜਾਂ ਉਸ ਦੇ ਕੱਪੜੇ ਫੜ ਕੇ, ਖੇਡੇ ।
- ਵਿਰੋਧੀ ਖਿਡਾਰੀ ਨੂੰ ਸੱਟ ਪਹੁੰਚਾਏ ਜਾਂ ਪਹੁੰਚਾਉਣ ਦੀ ਕੋਸ਼ਿਸ਼ ਕਰੇ ।
- ਵਿਰੋਧੀ ਖਿਡਾਰੀ ਦੇ ਰਾਹ ਵਿਚ ਰੋਕ ਬਣੇ ਜਾਂ ਲੱਤਾਂ ਦੀ ਵਰਤੋਂ ਨਾਲ ਉਸ ਨੂੰ ਡੇਗ ਦੇਵੇ ਜਾਂ ਡੇਗਣ ਦੀ ਕੋਸ਼ਿਸ਼ ਕਰੇ ।
- ਵਿਰੋਧੀ ਖਿਡਾਰੀ ਨੂੰ ਹੱਥ ਜਾਂ ਬਾਂਹ ਦੇ ਕਿਸੇ ਭਾਗ ਨਾਲ ਧੱਕਾ ਦੇਵੇ ।
- ਗੇਂਦ ਨੂੰ ਹੱਥ ਵਿਚ ਫੜੇ ।
ਜੇਕਰ ਰੱਖਿਅਕ ਟੀਮ ਦਾ ਖਿਡਾਰੀ ਇਹਨਾਂ ਅਪਰਾਧਾਂ ਵਿਚੋਂ ਕੋਈ ਵੀ ਅਪਰਾਧ ਪੈਨਲਟੀ ਖੇਤਰ ਵਿਚ ਜਾਣ-ਬੁੱਝ ਕੇ ਕਰਦਾ ਹੈ ਤਾਂ ਹਮਲਾਵਰ ਟੀਮ ਨੂੰ ਪੈਨਲਟੀ ਕਿੱਕ ਦਿੱਤੀ ਜਾਂਦੀ ਹੈ ।
(ਅ) ਜੇ ਖਿਡਾਰੀ ਹੇਠ ਲਿਖੇ ਅਪਰਾਧਾਂ ਵਿਚੋਂ ਕੋਈ ਅਪਰਾਧ ਕਰਦਾ ਹੈ, ਤਾਂ ਵਿਰੋਧੀ ਟੀਮ ਨੂੰ ਅਪਰਾਧ ਕਰਨ ਵਾਲੀ ਥਾਂ ਅਪ੍ਰਤੱਖ ਕਿੱਕ ਦਿੱਤੀ ਜਾਵੇਗੀ ।
- ਗੇਂਦ ਨੂੰ ਖਤਰਨਾਕ ਢੰਗ ਨਾਲ ਖੇਡਦਾ ਹੈ ।
- ਜਦੋਂ ਗੇਂਦ ਕੁੱਝ ਦੂਰ ਹੋਵੇ ਤਾਂ ਦੂਜੇ ਖਿਡਾਰੀ ਨੂੰ ਮੋਢਾ ਮਾਰੇ ।
- ਗੇਂਦ ਖੇਡਦੇ ਸਮੇਂ ਵਿਰੋਧੀ ਖਿਡਾਰੀ ਨੂੰ ਜਾਣ-ਬੁੱਝ ਕੇ ਰੋਕਦਾ ਹੈ ।
- ਗੋਲ ਕੀਪਰ ‘ਤੇ ਹਮਲਾ ਕਰਨਾ, ਕੇਵਲ ਉਨ੍ਹਾਂ ਸਥਿਤੀਆਂ ਨੂੰ ਛੱਡ ਕੇ, ਜਦੋਂ ਉਹ-
- (i) ਵਿਰੋਧੀ ਖਿਡਾਰੀ ਨੂੰ ਰੋਕ ਰਿਹਾ ਹੋਵੇ ।
- (ii) ਗੇਂਦ ਫੜ ਰਿਹਾ ਹੋਵੇ ।
- (iii) ਗੋਲ-ਖੇਤਰ ਤੋਂ ਬਾਹਰ ਨਿਕਲ ਗਿਆ ਹੋਵੇ ।
- (ਉ) ਗੋਲਕੀਪਰ ਦੇ ਰੂਪ ਵਿਚ ਗੇਂਦ ਧਰਤੀ ‘ਤੇ ਬਿਨਾਂ ਮਾਰੇ ਚਾਰ ਕਦਮ ਅੱਗੇ ਨੂੰ ਜਾਣਾ ।
(ਅ) ਗੋਲਕੀਪਰ ਦੇ ਰੂਪ ਵਿਚ ਅਜਿਹੀ ਚਲਾਕੀ ਵਿਚ ਲੱਗ ਜਾਣਾ ਜਿਸ ਨਾਲ ਖੇਡ ਵਿਚ ਰੋਕ ਪਵੇ, ਸਮਾਂ ਨਸ਼ਟ ਹੋਵੇ ਅਤੇ ਆਪਣੇ ਪੱਖ ਨੂੰ ਅਣਉੱਚਿਤ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕਰੇ ।
(ੲ) ਖਿਡਾਰੀ ਨੂੰ ਚੇਤਾਵਨੀ ਦਿੱਤੀ ਜਾਵੇਗੀ ਅਤੇ ਵਿਰੋਧੀ ਟੀਮ ਨੂੰ ਅਪ੍ਰਤੱਖ ਫ਼ਰੀ ਕਿੱਕ ਦਿੱਤੀ ਜਾਵੇਗੀ, ਜਦੋਂ ਕੋਈ ਖਿਡਾਰੀ-
1. ਗਾਲ੍ਹਾਂ ਕੱਢਦਾ ਹੈ ਜਾਂ ਫਾਊਲ ਕਰਦਾ ਹੈ ।
2. ਚੇਤਾਵਨੀ ਮਿਲਣ ‘ਤੇ ਵੀ ਬੁਰਾ ਵਿਹਾਰ ਕਰਦਾ ਹੈ ।
3. ਗੰਭੀਰ ਫਾਉਲ ਖੇਡਦਾ ਹੈ ਜਾਂ ਦੁਰਵਿਹਾਰ ਕਰਦਾ ਹੈ ਤਾਂ ਰੈਫ਼ਰੀ ਉਸ ਖਿਡਾਰੀ ਨੂੰ ਪੂਰੇ ਸਮੇਂ ਲਈ ਮੈਦਾਨ ਤੋਂ ਬਾਹਰ ਕੱਢ ਸਕਦਾ ਹੈ ।
ਪ੍ਰਸ਼ਨ 5.
ਫੁਟਬਾਲ ਦੀ ਖੇਡ ਦੀਆਂ ਮਹੱਤਵਪੂਰਨ ਤਕਨੀਕਾਂ ਬਾਰੇ ਲਿਖੋ ।
ਉੱਤਰ-
ਫੁਟਬਾਲ ਦੀਆਂ ਮਹੱਤਵਪੂਰਨ ਤਕਨੀਕਾਂ
ਕਿਕਿੰਗ-
ਕਿਕਿੰਗ ਉਹ ਢੰਗ ਹੈ, ਜਿਸ ਰਾਹੀਂ ਆ ਬਾਲ ਨੂੰ ਲੋੜੀਂਦੀ ਦਿਸ਼ਾ ਵੱਲੋਂ ਪੈਰਾਂ ਦੀ ਮਦਦ ਨਾਲ, ਲੋੜੀਂਦੀ ਰਫ਼ਤਾਰ ਨਾਲ, ਇਹ ਦੇਖਦੇ ਹੋਇਆਂ ਕਿ ਉਹ ਉਦੇਸ਼ ਉੱਤੇ ਪਹੁੰਚੇ, ਅੱਗੇ ਲਿਜਾਇਆ ਜਾਂਦਾ । ਹੈ । ਕਿਕਿੰਗ ਦੇ ਹੁਨਰ ਵਿਚ ਦਰੁਸਤੀ, ਰਫ਼ਤਾਰ, ਦਿਸ਼ਾ ਅਤੇ ਫ਼ਾਸਲਾ ਸਿਰਫ L ਇਕ ਪੈਰ ਖੱਬੇ ਜਾਂ ਸੱਜੇ ਨਾਲ ਹੀ ਨਹੀਂ, ਸਗੋਂ ਦੋਹਾਂ ਪੈਰਾਂ ਨਾਲ ਕਾਇਮ ਕੀਤਾ ਜਾਂਦਾ ਹੈ । ਸ਼ਾਇਦ ਸਿਖਿਆਰਥੀਆਂ ਨੂੰ ਸਿਖਾਉਣ ਲਈ ਸਭ ਤੋਂ ਮਹੱਤਵਪੂਰਨ ਗੱਲ ਦੋਹਾਂ ਪੈਰਾਂ ਨਾਲ ਖੇਡ ਖੇਡਣ ਉੱਤੇ ਜ਼ੋਰ ਦੇਣ ਦੀ ਲੋੜ ਹੈ । ਛੋਟੇ ਅਤੇ ਨਵੇਂ ਸਿਖਿਆਰਥੀਆਂ ਨੂੰ ਦੋਹਾਂ ਪੈਰਾਂ ਨਾਲ ਖੇਡਣਾ ਸਿਖਾਉਣਾ ਆਸਾਨ ਹੈ । ਇਸ ਤੋਂ ਬਿਨਾਂ ਖੇਡ ਦੇ ਕਿਸੇ ਕਾਮਯਾਬੀ ਦੇ ਮਿਆਰ ਉੱਤੇ ਪਹੁੰਚਣਾ ਅਸੰਭਵ ਹੈ ।
- (1) ਪੈਰਾਂ ਦੇ ਅੰਦਰਲੇ ਭਾਗ ਨਾਲ ਕਿੱਕ ਮਾਰਨੀ ।
- (2) ਪੈਰਾਂ ਦਾ ਬਾਹਰੀ ਭਾਗ ।
ਜਦੋਂ ਬਾਲ ਨੂੰ ਨਜ਼ਦੀਕ ਦੁਰੀ ਦੇ ਅੰਦਰ ਕਿੱਕ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੋਹਾਂ ਤਬਦੀਲੀਆਂ ਦੀ ਵਰਤੋਂ ਕੀਤੀ ਜਾਂਦੀ ਹੈ । ਬਾਲ ਤਾਂ ਘਟਾਇਆ ਜਾਂਦਾ ਹੈ, ਪਰ ਇਸ ਵਿਚ ਵੱਡੀ ਦਰੁਸਤੀ ਹੁੰਦੀ ਹੈ ਅਤੇ ਸਿੱਟੇ ਵਜੋਂ ਇਹ ਢੰਗ ਗੋਲਾਂ ਦਾ ਨਿਸ਼ਾਨਾ ਬਣਾਉਂਦੇ ਸਮੇਂ ਅਕਸਰ ਵਰਤਿਆ ਜਾਂਦਾ ਹੈ ।
ਹਾਫ ਵਾਲੀ ਤੇ ਵਾਲੀ ਕਿੱਕ-
ਜਦੋਂ ਬਾਲ ਖਿਡਾਰੀ ਕੋਲ ਬੁੜਕਦਾ ਹੋਇਆ ਜਾਂ ਹਵਾ ਵਿਚ ਆ ਰਿਹਾ ਹੁੰਦਾ ਹੈ ਤਾਂ ਉਸ ਸਮੇਂ ਇਕ ਅਸਥਿਰਤਾ ਹੁੰਦੀ ਹੈ, ਨਾ ਸਿਰਫ਼ ਫੁਟਬਾਲ ਦੀ ਖੇਡ ਦੇ ਮੈਦਾਨ ਦੀ ਸਤਹਿ ਕਰਕੇ ਇਸ ਦੇ ਬੁੜਕਣ ਦੀ ਦਿਸ਼ਾ ਬਾਰੇ, ਸਗੋਂ ਇਸ ਦੀ ਉਚਾਈ ਅਤੇ ਰਫ਼ਤਾਰ ਬਾਰੇ ਵੀ । ਇਸ ਨੂੰ ਅਸਰਦਾਰ ਢੰਗ ਨਾਲ ਸਪੱਸ਼ਟ ਕਰਨ ਲਈ ਜਿਹੜੀ ਗੱਲ ਜ਼ਰੂਰੀ ਹੈ ਉਹ ਹੈ ਦਰੁਸਤ ਸਮਾਂ ਅਤੇ ਕਿੱਕ ਮਾਰ ਰਹੇ ਪੈਰ ਦੇ ਚੱਲਣ ਦਾ ਤਾਲਮੇਲ ਅਤੇ ਉੱਚਿਤ ਉਚਾਈ ਤੱਕ ਉਠਾਉਣਾ ।
ਓਵਰ ਹੈਡ ਕਿੱਕ – ਇਸ ਕਿੱਕ ਦਾ ਉਦੇਸ਼ ਤੀਹਰਾ ਹੁੰਦਾ ਹੈ ।
(ੳ) ਸਾਹਮਣੇ ਮੁਕਾਬਲਾ ਕਰ ਰਹੇ ਖਿਡਾਰੀ ਵਲੋਂ ਬਾਲ ਨੂੰ ਹੋਰ ਦਿਸ਼ਾ ਵੱਲ ਮੋੜਨਾ,
(ਅ) ਬਾਲ ਨੂੰ ਕਿੱਕ ਦੀ ਉਸ ਦਿਸ਼ਾ ਵੱਲ ਹੀ ਵਧਾਉਣਾ,
(ਏ) ਅਤੇ ਬਾਲ ਨੂੰ ਵਾਪਿਸ ਉਸੇ ਦਿਸ਼ਾ ਵੱਲ ਮੋੜਨਾ, ਜਿਧਰੋਂ ਇਹ ਆਇਆ ਹੁੰਦਾ ਹੈ । ਓਵਰ ਹੈਡ ਕਿੱਕ ਸੋਧੀ ਹੋਈ ਵਾਲੀ ਕਿੱਕ ਹੈ ਅਤੇ ਇਹ ਆਮ ਕਰਕੇ ਉੱਚੇ ਬੁੜਕ ਰਹੇ ਬਾਲ ਨੂੰ ਮਾਰੀ ਜਾਂਦੀ ਹੈ ।
ਪਾਸ ਦੇਣਾ-
ਫੁਟਬਾਲ ਵਿਚ ਪਾਸ ਦੇਣ ਦੀ ਕਿਰਿਆ ਟੀਮ-ਵਰਕ ਦਾ ਆਧਾਰ ਹੈ | ਪਾਸ ਟੀਮ ਨੂੰ ਤਾਲਮੇਲ ਨੂੰ ਵਧਾਉਂਦਿਆਂ ਅਤੇ ਟੀਮ ਵਰਕ ਦਾ ਵਿਕਾਸ ਕਰਦਿਆਂ ਜੋੜਦਾ ਹੈ । ਪਾਸ ਖੇਡ ਸਥਿਤੀ ਨਾਲ ਜੁੜਿਆ ਹੋਇਆ ਟੀਮ ਖੇਡ ਦਾ ਅਸਲੀਪਨ ਹੈ ਅਤੇ ਇਸ ਤਰ੍ਹਾਂ ਇਕ ਮੁੱਢਲਾ ਤੱਤ ਹੈ, ਜਿਸ ਵਾਸਤੇ ਟੀਮ ਦੀ ਸਿਖਲਾਈ ਅਤੇ ਅਭਿਆਸ ਦੌਰਾਨ ਉਚੇਚਾ ਧਿਆਨ ਅਤੇ ਸਮਾਂ ਦਿੱਤਾ ਜਾਣਾ ਚਾਹੀਦਾ ਹੈ । ਗੋਲਾਂ ਵਿਖੇ ਪੂਰਨਤਾ ਲਈ ਟੀਮ ਦਾ ਪਾਸ ਵਿਅਕਤੀਗਤ ਖਿਡਾਰੀ ਵਲੋਂ ਦਰੁਸਤ ਕਿੱਕ ਦਾ ਅਲਾਪ ਹੈ । ਇਹ ਕਿਹਾ ਜਾਂਦਾ ਹੈ ਕਿ ਇਕ ਸਫਲ ਪਾਸ ਤਿੰਨ ਕਿੱਕਾਂ ਨਾਲੋਂ ਚੰਗਾ ਹੁੰਦਾ ਹੈ | ਪਾਸ ਦੇਣਾ ਮੇਲ-ਜੋਲ ਦਾ ਅੰਗ ਹੈ, ਵਿਅਕਤੀਗਤ ਬੁੱਧੀਮਤਾ ਨੂੰ ਖੇਡ ਵਿਚ ਹਮਲਾ ਕਰਨ ਵੇਲੇ ਜਾਂ ਸੁਰੱਖਿਆ ਕਰਨ ਵੇਲੇ ਖਿਡਾਰੀਆਂ ਵਿਚਕਾਰ ਸਾਂਝੀ ਹਿਲ-ਜੁਲ ਦੇ ਗੁੰਝਲਦਾਰ ਢਾਂਚੇ ਵਿਚ ਇਕਸੁਰ ਕਰਨਾ ਹੈ । ਪਾਸ ਵਿਚ ਪਾਸ ਦੇਣ ਵਾਲਾ, ਬਾਲ ਅਤੇ ਪਾਸ ਹਾਸਿਲ ਕਰਨ ਵਾਲਾ ਸ਼ਾਮਿਲ ਹੁੰਦੇ ਹਨ ।
ਪਾਸ ਦੇਣ ਨੂੰ ਆਮ ਤੌਰ ‘ਤੇ ਲੰਬੇ ਪਾਸਾਂ ਅਤੇ ਛੋਟੇ ਪਾਸਾਂ ਵਿਚ ਵਰਗ-ਬੱਧ ਕੀਤਾ ਜਾਂਦਾ ਹੈ ।
(ਉ) ਲੰਬੇ ਪਾਸ : ਇਨ੍ਹਾਂ ਪਾਸਾਂ ਦੀ ਵਰਤੋਂ ਖੇਡ ਦੀ ਤੇਜ਼ ਰਫ਼ਤਾਰ ਦੀ ਸਥਿਤੀ ਵੇਲੇ ਕੀਤੀ ਜਾਂਦੀ ਹੈ, ਜਿੱਥੇ ਕਿ ਲੰਬੇ ਪਾਸ ਲਾਭਕਾਰੀ ਹੁੰਦੇ ਹਨ ਅਤੇ ਬਾਲ ਪਾਸਿਆਂ ਨੂੰ ਜਾਂ ਪਿੱਛੋਂ ਵੱਲ ਵੀ ਦਿੱਤਾ ਜਾ ਸਕਦਾ ਹੈ । ਸਾਰੇ ਹੀ ਲੰਬੇ ਪਾਸਾਂ ਵਿਚ ਪੈਰ ਦੇ ਉਤਲੇ ਪਾਸੇ ਜਾਂ ਛੱਡਣ ਦੀ ਕਿੱਕ ਦੀ ਵਰਤੋਂ ਕੀਤੀ ਜਾਂਦੀ ਹੈ । ਲੰਬੇ ਪਾਸ ਸੁਰੱਖਿਆ ਨੂੰ ਵਧਾਉਂਦੇ ਹਨ ਤੇ ਛੋਟੇ ਪਾਸਾਂ ਨੂੰ ਅਸਾਨ ਕਰਦੇ ਹਨ ।
(ਅ) ਛੋਟੇ ਪਾਸ : ਛੋਟੇ ਪਾਸ 15 ਗਜ਼ ਜਾਂ ਏਨੀ ਕੁ ਦੂਰੀ ਤਕ ਲਈ ਵਰਤੇ ਜਾਂਦੇ ਹਨ ਅਤੇ ਉਹ ਲੰਬੇ ਪਾਸਾਂ ਨਾਲੋਂ ਵਧੇਰੇ ਤੇਜ਼ ਅਤੇ ਦਰੁਸਤ ਹੁੰਦੇ ਹਨ ।
ਪੁਸ਼ ਪਾਸ-
ਇਕ ਪੁਸ਼-ਪਾਸ ਦੀ ਵਰਤੋਂ ਆਮ ਤੌਰ ‘ਤੇ ਜਦੋਂ ਵਿਰੋਧੀ ਖਿਡਾਰੀ ਬਹੁਤਾ ਨਜ਼ਦੀਕ ਨਹੀਂ ਹੁੰਦਾ, ਨੇੜਿਉਂ ਗੋਲਾਂ ਵਿਚ ਬਾਲ ਸੁੱਟਣ ਲਈ ਅਤੇ ਪਾਸਿਆਂ ਵੱਲ ਬਾਲ ਸੁੱਟਣ ਲਈ ਕੀਤੀ ਜਾਂਦੀ ਹੈ ।
ਲਾਬ ਪਾਸ-
ਇਹ ਪੁਸ਼-ਪਾਸ ਨਾਲੋਂ ਛੋਟਾ ਹੁੰਦਾ ਹੈ, ਪਰ ਬਾਲ ਨੂੰ ਉੱਪਰ ਚੁੱਕਿਆ ਜਾਂਦਾ ਹੈ ਅਤੇ ਬੁੜਕਾਇਆ ਜਾਂਦਾ ਹੈ । ਲਾਬ ਪਾਸ ਦੀ ਵਰਤੋਂ ਵਿਰੋਧੀ ਖਿਡਾਰੀ ਜਦੋਂ ਨੇੜੇ ਹੋਵੇ ਜਾਂ ਥਰੋਬਾਲ ਲੈਣ ਦੀ ਕੋਸ਼ਿਸ਼ ਕਰ ਰਿਹਾ ਹੋਵੇ, ਤਾਂ ਉਸ ਦੇ ਸਿਰ ਦੇ ਉੱਪਰੋਂ ਬਾਲ ਲੰਘਾਉਣ ਲਈ ਕੀਤੀ ਜਾਂਦੀ ਹੈ ।
ਪੈਰਾਂ ਦਾ ਬਾਹਰਲਾ ਹਿੱਸਾ-ਫਲਿੱਕ ਜਾਂ ਜਾਬ ਪਾਸ-
ਪਹਿਲਾਂ ਦਿੱਤੇ ਗਏ ਦੋ ਪਾਸਾਂ ਦੇ ਉਲਟ ਫਲਿੱਕ ਪਾਸ ਨਾਲ ਪੈਰਾਂ ਨੂੰ ਅੰਦਰ ਵੱਲ ਮੋੜਦਿਆਂ ਹੋਇਆਂ ਬਾਲ ਨੂੰ ਫਲਿੱਕ ਕੀਤਾ ਜਾਂਦਾ ਹੈ ਜਾਂ ਪੁਸ਼ ਕੀਤਾ ਜਾਂਦਾ ਹੈ । ਇਸ ਕਿਸਮ ਦੇ ਪਾਸ ਦੇ ਪਿੱਛੇ ਵੱਲ ਪਾਸ ਦੇਣ ਲਈ ਬਾਲ ਨੂੰ ਘੇਰੇ ਅੰਦਰ ਰੱਖਦਿਆਂ ਅਤੇ ਅਕਸਰ ਰੇੜ੍ਹਦਿਆਂ ਵਰਤੋਂ ਕੀਤੀ ਜਾਂਦੀ ਹੈ ।
ਟੈਪਿੰਗ-
ਟੈਪਿੰਗ ਬਾਲ ਨੂੰ ਕੰਟਰੋਲ ਕਰਨ ਦਾ ਆਧਾਰ ਹੈ । ਬਾਲ ਨੂੰ ਟੈਪ ਕਰਨ ਦਾ ਮਤਲਬ ਬਾਲ ਨੂੰ ਖਿਡਾਰੀ ਕੋਲੋਂ ਬਾਹਰ ਜਾਣ ਤੋਂ ਰੋਕਣਾ ਹੈ । ਇਹ ਸਿਰਫ ਬਾਲ ਨੂੰ ਰੋਕਣ ਜਾਂ ਹਿਲਜੁਲ ਰਹਿਤ ਕਰਨ ਦੀ ਹੀ ਕਿਆ ਨਹੀਂ, ਸਗੋਂ ਆ ਰਹੇ ਬਾਲ ਨੂੰ ਪੱਕੇ ਕੰਟਰੋਲ ਵਿਚ ਲੈਣ ਦੇ ਮਨੋਰਥ ਨਾਲ ਲਾਜ਼ਮੀ ਤਕਨੀਕ ਹੈ । ਰੋਕਣਾ ਤਾਂ ਬਾਲ ਕੰਟਰੋਲ ਦਾ ਪਹਿਲਾ ਹਿੱਸਾ ਹੈ ਅਤੇ ਦੂਸਰਾ ਹਿੱਸਾ, ਜਿਹੜਾ ਖਿਡਾਰੀ ਉਸ ਤੋਂ ਬਾਅਦ ਆਪਣੇ ਅਤੇ ਉਸ ਦੇ ਉੱਤੇ ਫਾਇਦੇ ਲਈ ਕਰਦਾ ਹੈ, ਵੀ ਜ਼ਰੂਰੀ ਹੈ ।
ਨੋਟ – ਟ੍ਰੈਪਸ ਦੀ ਸਿਖਲਾਈ
(ੳ) ਰਿੜ੍ਹਦੇ ਬਾਲ ਅਤੇ
(ਅ) ਬੁੜਕਦੇ ਬਾਲ ਲਈ ਦਿੱਤੀ ਜਾਣੀ ਚਾਹੀਦੀ ਹੈ ।
ਪੈਰਾਂ ਦੇ ਹੇਠਲੇ ਹਿੱਸੇ ਨਾਲ ਟ੍ਰੈਪ-
ਜਦੋਂ ਕੋਈ ਜਲਦੀ ਨਹੀਂ ਹੁੰਦੀ ਅਤੇ ਜੇ ਕਾਫੀ ਸੁਤੰਤਰ ਅੰਤਰ ਹੁੰਦਾ ਹੈ ਅਤੇ ਤੁਹਾਡੇ ਦੁਆਲੇ ਕੋਈ ਨਹੀਂ ਹੁੰਦਾ, ਤਾਂ ਇਸ ਕਿਸਮ ਦੀ ਟੈਪਿੰਗ ਬੜੀ ਚੰਗੀ ਹੁੰਦੀ ਹੈ ।
ਪੈਰਾਂ ਦੇ ਅੰਦਰਲੇ ਭਾਗ ਨਾਲ ਟੈਪ-
ਇਹ ਸਭ ਤੋਂ ਵੱਧ ਅਸਰਦਾਰ ਅਤੇ ਆਮ ਵਰਤਿਆ ਜਾਂਦਾ ਟੈਪ ਹੈ । ਇਸ ਕਿਸਮ ਦਾ ਟੈਪ ਨਾ ਸਿਰਫ ਖਿਡਾਰੀ ਨੂੰ ਬਾਲ ਵੈਪ ਕਰਨ ਦੇ ਯੋਗ ਬਣਾਉਂਦਾ ਹੈ, ਸਗੋਂ ਉਸ ਨੂੰ ਕਿਸੇ ਵੀ ਦਿਸ਼ਾ ਵਲ ਜਾਣ ਵਿਚ ਮੱਦਦ ਕਰਦਾ ਹੈ ਅਤੇ ਅਕਸਰ ਉਸੇ ਹੀ ਹਰਕਤ ਵਿਚ ਇਹ ਪ ਖਾਸ ਕਰਕੇ ਪਾਸੇ ਵਾਲੇ ਜਾਂ ਇਕ ਕੋਣ ’ਤੇ ਆ ਰਹੇ ਬਾਲ ਲਈ ਚੰਗਾ ਹੈ । ਜੇ ਬਾਲ ਸਿੱਧਾ ਸਾਹਮਣੇ ਆਉਂਦਾ ਹੈ, ਤਾਂ ਸਰੀਰ ਨੂੰ ਉਸੇ ਦਿਸ਼ਾ ਵੱਲ ਮੋੜਿਆ ਜਾਂਦਾ ਹੈ, ਜਿਧਰ ਕਿ ਬਾਲ ਨੇ ਜਾਣਾ ਹੁੰਦਾ ਹੈ ।
ਪੈਰਾਂ ਦੇ ਬਾਹਰਲੇ ਹਿੱਸੇ ਤੋਂ ਟੈਪ-
ਇਹ ਪਹਿਲੇ ਵਰਗਾ ਹੀ ਹੈ, ਪਰ ਇਹ ਮੁਸ਼ਕਿਲ ਹੈ ਕਿਉਂਕਿ ਹਰਕਤ ਵਿਚ ਖਿਡਾਰੀ ਦਾ ਭਾਰ ਬਾਹਰ ਵੱਲ ਮੁੜਨ ਅਤੇ ਕੇਂਦਰ ਤੋਂ ਲਾਂਭੇ ਸੰਤੁਲਨ ਕਰਨ ਲਈ ਲੋੜੀਂਦਾ ਹੈ ।
ਪੇਟ ਜਾਂ ਛਾਤੀ ਟੈਪ-
ਜਦੋਂ ਬਾਲ ਕਮਰ ਤੋਂ ਉੱਚਾ ਹੁੰਦਾ ਹੈ ਅਤੇ ਪੈਰਾਂ ਨਾਲ ਅਸਰਦਾਰ ਢੰਗ ਨਾਲ ਟੈਪ ਨਹੀਂ ਕੀਤਾ ਜਾ ਸਕਦਾ ਤਾਂ ਬਾਲ ਨੂੰ ਪੇਟ ਜਾਂ ਛਾਤੀ ਉੱਤੇ ਜਾਂ ਧਰਤੀ ਤੋਂ ਬੁੜਕਦਿਆਂ ਲਿਆ ਜਾਂਦਾ ਹੈ ।
ਹੈਡ ਢੈਪ-
ਇਹ ਤਜਰਬੇਕਾਰ ਖਿਡਾਰੀਆਂ ਲਈ ਹੈ, ਜਿਹੜੇ ਹੈਡਿੰਗ ਦੀ ਬੁਨਿਆਦ ਵਿਚ ਚੰਗੀ ਤਰ੍ਹਾਂ ਸਥਾਪਿਤ ਹਨ ।