PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

Punjab State Board PSEB 8th Class Science Book Solutions Chapter 5 ਕੋਲਾ ਅਤੇ ਪੈਟ੍ਰੋਲੀਅਮ Textbook Exercise Questions, and Answers.

PSEB Solutions for Class 8 Science Chapter 5 ਕੋਲਾ ਅਤੇ ਪੈਟ੍ਰੋਲੀਅਮ

PSEB 8th Class Science Guide ਕੋਲਾ ਅਤੇ ਪੈਟ੍ਰੋਲੀਅਮ Textbook Questions and Answers

ਪ੍ਰਸ਼ਨ 1.
ਸੀ. ਐੱਨ. ਜੀ. ਅਤੇ ਐੱਲ. ਪੀ. ਜੀ. ਦੀ ਬਾਲਣ ਦੇ ਰੂਪ ਵਿੱਚ ਵਰਤੋਂ ਕਰਨ ਦੇ ਕੀ ਲਾਭ ਹਨ ?
ਉੱਤਰ-
ਸੀ. ਐੱਨ. ਜੀ. ਦੇ ਲਾਭ-ਇਹ ਹਵਾ ਪ੍ਰਦੂਸ਼ਣ ਨਹੀਂ ਫੈਲਾਉਂਦਾ । ਐੱਲ. ਪੀ. ਜੀ. ਦੇ ਲਾਭ-ਐੱਲ. ਪੀ. ਜੀ. ਇੱਕ ਵਧੀਆ ਬਾਲਣ ਮੰਨਿਆ ਜਾਂਦਾ ਹੈ, ਕਿਉਂਕਿ

  1. ਇਸਦਾ ਕੈਲੋਰੀਮਾਨ ਵੱਧ ਹੈ । ਇਹ 50 kj/gਹੈ, ਜਿਸਦਾ ਅਰਥ ਇਹ ਹੈ ਕਿ LPG ਜਲ ਕੇ 50 ਕਿਲੋ ਜੁਲ ਊਰਜਾ ਪੈਦਾ ਕਰਦੀ ਹੈ ।
  2. ਇਸਦੀ ਲਾਟ ਧੂੰਆਂ ਰਹਿਤ ਹੈ ਅਤੇ ਪ੍ਰਦੂਸ਼ਣ ਨਹੀਂ ਫੈਲਾਉਂਦੀ ।
  3. L.P.G, ਦੀ ਸੰਭਾਲ ਤੇ ਰੱਖ-ਰਖਾਵ ਸੌਖਾ ਹੈ ।
  4. ਇਸਦਾ ਦਹਿਣ ਪੂਰਨ ਹੁੰਦਾ ਹੈ ।
  5. ਇਸ ਦੇ ਜਲਣ ਤੇ ਜ਼ਹਿਰੀਲੀਆਂ ਗੈਸਾਂ ਪੈਦਾ ਨਹੀਂ ਹੁੰਦੀਆਂ ।
  6. ਇਹ ਇੱਕ ਸਾਫ਼ ਘਰੇਲੂ ਬਾਲਣ ਹੈ ।

ਪ੍ਰਸ਼ਨ 2.
ਪੈਟ੍ਰੋਲੀਅਮ ਦੀ ਕਿਹੜੀ ਉਪਜ ਸੜਕ ਨਿਰਮਾਣ ਲਈ ਵਰਤੋਂ ਵਿੱਚ ਲਿਆਈ ਜਾਂਦੀ ਹੈ ?
ਉੱਤਰ-
ਬਿਟੁਮਿਨ (Bitumin)

ਪ੍ਰਸ਼ਨ 3.
ਵਰਣਨ ਕਰੋ, ਮ੍ਰਿਤ ਬਨਸਪਤੀ ਤੋਂ ਕੋਲਾ ਕਿਸ ਤਰ੍ਹਾਂ ਬਣਦਾ ਹੈ ? ਇਹ ਪ੍ਰਕਰਮ ਕੀ ਅਖਵਾਉਂਦਾ ਹੈ ?
ਉੱਤਰ-
ਮ੍ਰਿਤ ਬਨਸਪਤੀ ਤੋਂ ਕੋਲੇ ਦਾ ਬਨਣਾ-ਕੋਲਾ ਉਨ੍ਹਾਂ ਰੁੱਖਾਂ ਦੇ ਵਿਘਟਨ ਤੋਂ ਬਣਿਆ ਹੈ ਜੋ ਅੱਜ ਤੋਂ ਕਰੋੜਾਂ ਸਾਲ ਪਹਿਲਾਂ ਧਰਤੀ ਦੇ ਅੰਦਰ ਦੱਬੇ ਗਏ ਸਨ | ਅਜਿਹਾ ਵਿਚਾਰ ਹੈ ਕਿ ਕਰੋੜਾਂ ਸਾਲ ਪਹਿਲਾਂ ਭੁਚਾਲ ਅਤੇ ਜਵਾਲਾਮੁਖੀ ਆਦਿ ਦੇ ਕਾਰਨ ਰੁੱਖ ਧਰਤੀ ਦੀ ਸਤਹਿ ਹੇਠਾਂ ਦੱਬ ਗਏ ਅਤੇ ਮਿੱਟੀ ਅਤੇ ਰੇਤ ਨਾਲ ਢੱਕ ਗਏ । ਧਰਤੀ ਦੇ ਅੰਦਰ ਉੱਚ ਦਾਬ ਅਤੇ ਉੱਚ ਤਾਪ ਅਤੇ ਹਵਾ ਦੀ ਗੈਰ ਮੌਜੂਦਗੀ ਵਿੱਚ ਇਹ ਦੱਬੇ ਹੋਏ ਰੁੱਖ ਹੌਲੀ-ਹੌਲੀ ਕੋਲੇ ਵਿੱਚ ਬਦਲ ਗਏ । ਰੁੱਖਾਂ ਦੀ ਲੱਕੜੀ ਤੋਂ ਕੋਲਾ ਬਣਨ ਵਿੱਚ ਕਰੋੜਾਂ ਸਾਲ ਦਾ ਸਮਾਂ ਲੱਗ ਗਿਆ । ਕੋਲਾ ਬਣਨ ਦੇ ਪ੍ਰਕਰਮ ਨੂੰ ਕਾਰਬਨੀਕਰਨ ਕਹਿੰਦੇ ਹਨ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 4.
ਖਾਲੀ ਸਥਾਨ ਭਰੋ –
(ਉ) ………. ਅਤੇ ………… ਫਾਂਸਿਲ ਬਾਲਣ ਹਨ ।
ਪੈਟੋਲੀਅਮ ਦੇ ਵੱਖ-ਵੱਖ ਘਟਕਾਂ ਨੂੰ ਵੱਖ ਕਰਨ ਦਾ ਪ੍ਰਕਰਮ ……… ਅਖਵਾਉਂਦਾ ਹੈ ।
(ਈ) ਵਾਹਨਾਂ ਦੇ ਲਈ ਸਭ ਤੋਂ ਘੱਟ ਪ੍ਰਦੂਸ਼ਣ ਬਾਲਣ …..
ਉੱਤਰ-
(ੳ) ਕੋਲਾ, ਪੈਟੋਲੀਅਮ
(ਅ) ਸੁਧਾਈ ਕਰਨਾ
(ਸ) ਐੱਨ. ਜੀ. ॥

ਪ੍ਰਸ਼ਨ 5.
ਹੇਠ ਲਿਖੇ ਕਥਨ ਠੀਕ (T) ਹਨ ਜਾਂ ਗ਼ਲਤ (F)
(ਉ) ਫਾਂਸਿਲ ਬਾਲਣ ਪ੍ਰਯੋਗਸ਼ਾਲਾ ਵਿੱਚ ਬਣਾਏ ਜਾ ਸਕਦੇ ਹਨ ।
ਉੱਤਰ-
ਗਲਤ

(ਅ) ਪੈਟੋਲ ਦੇ ਨਾਲੋਂ ਸੀ. ਐੱਨ. ਜੀ. ਵਧੇਰੇ ਪ੍ਰਦੂਸ਼ਕ ਬਾਲਣ ਹੈ ।
ਉੱਤਰ-
ਗਲਤ

(ਇ) ਕੋਕ, ਕਾਰਬਨ ਦਾ ਲਗਪਗ ਸ਼ੁੱਧ ਰੂਪ ਹੈ ।
ਉੱਤਰ-
ਠੀਕ

(ਸ) ਕੋਲਤਾਰ ਵੱਖ-ਵੱਖ ਪਦਾਰਥਾਂ ਦਾ ਮਿਸ਼ਰਣ ਹੈ ।
ਉੱਤਰ-
ਠੀਕ

(ਹ) ਮਿੱਟੀ ਦਾ ਤੇਲ ਇੱਕ ਫਾਂਸਿਲ ਬਾਲਣ ਨਹੀਂ ਹੈ ।
ਉੱਤਰ-
ਗਲਤ ।

ਪ੍ਰਸ਼ਨ 6.
ਸਮਝਾਓ, ਫਾਂਸਿਲ ਬਾਲਣ ਖ਼ਤਮ ਹੋਣ ਵਾਲੇ ਪ੍ਰਕਿਰਤਕ ਸਾਧਨ ਕਿਉਂ ਹਨ ?
ਉੱਤਰ-
ਫਾਂਸਿਲ ਬਾਲਣ ਸਜੀਵਾਂ ਤੇ ਮ੍ਰਿਤ ਅਵਸ਼ੇਸ਼ਾਂ ਤੋਂ ਬਣਦੇ ਹਨ ਅਤੇ ਇਹਨਾਂ ਨੂੰ ਬਨਣ ਵਿੱਚ ਕਰੋੜਾਂ ਸਾਲ ਲੱਗ ਜਾਂਦੇ ਹਨ | ਕੁਦਰਤ ਵਿੱਚ ਫਾਂਸਿਲ ਬਾਲਣ ਦੇ ਸਾਧਨ ਸੀਮਿਤ ਹਨ ਇਸ ਕਰਕੇ ਇਹ ਛੇਤੀ ਸਮਾਪਤ ਹੋਣ ਵਾਲੇ ਫਾਂਸਿਲ ਬਾਲਣ ਹਨ ।

ਪ੍ਰਸ਼ਨ 7.
ਕੋਕ ਦੇ ਗੁਣ ਅਤੇ ਵਰਤੋਂ ਦਾ ਵਰਣਨ ਕਰੋ ।
ਉੱਤਰ-
ਕੋਕ ਦੇ ਗੁਣ-

  • ਇਹ ਕਠੋਰ ਹੈ ।
  • ਇਹ ਮੁਸਾਮਦਾਰ ਹੈ ।
  • ਇਹ ਕਾਲੇ ਰੰਗ ਦਾ ਹੈ ।
  • ਇਹ ਬਿਜਲੀ ਅਤੇ ਤਾਪ ਦਾ ਕੁਚਾਲਕ ਹੈ ।

ਕੋਕ ਦੀ ਵਰਤੋਂ-

  1. ਬਣਾਉਟੀ ਗ੍ਰੇਫਾਈਟ ਬਣਾਉਣ ਦੇ ਕੰਮ ਆਉਂਦਾ ਹੈ ।
  2. ਐਸਿਟੀਲੀਨ ਗੈਸ ਬਣਾਉਣ ਲਈ ਕੈਲਸ਼ੀਅਮ ਕਾਰਬਾਈਡ ਦੇ ਉਤਪਾਦਨ ਵਿੱਚ ਸਹਾਇਕ ਹੈ ।
  3. ਪਾਣੀ-ਗੈਸ ਅਤੇ ਉਤਪਾਦਨ-ਗੈਸ ਦੇ ਉਤਪਾਦਨ ਵਿੱਚ ਸਹਾਇਕ ਹੈ ।
  4. ਵਾਟਰ-ਗੈਸ ਕਾਰਬਨ ਮੋਨੋਆਕਸਾਈਡ ਅਤੇ ਹਾਈਡੋਜਨ ਦਾ ਸਮਾਨੁਪਾਤੀ ਮਿਸ਼ਰਣ ਹੈ ।
  5. ਇਹ ਕਾਪਰ, ਲੋਹਾ, ਜ਼ਿੰਕ, ਲੈਡ, ਟਿਨ ਆਦਿ ਕੱਚੀਆਂ ਧਾਤਾਂ ਵਿੱਚੋਂ ਨਿਸ਼ਕਰਸ਼ਣ ਦੇ ਕੰਮ ਆਉਂਦਾ ਹੈ ।

ਪ੍ਰਸ਼ਨ 8.
ਪੈਟ੍ਰੋਲੀਅਮ ਨਿਰਮਾਣ ਦੇ ਪ੍ਰਕਰਮ ਨੂੰ ਸਮਝਾਓ ।
ਉੱਤਰ-
ਪੈਟ੍ਰੋਲੀਅਮ ਸਮੁੰਦਰ ਵਿੱਚ ਰਹਿਣ ਵਾਲੇ ਸੂਖ਼ਮ ਜੀਵਾਣੂਆਂ ਦੀ ਸਹਾਇਤਾ ਨਾਲ ਬਣਦਾ ਹੈ । ਮਰਨ ਤੋਂ ਬਾਅਦ ਇਹ ਜੀਵ ਸਮੁੰਦਰ ਦੇ ਤੱਲ ਤਕ ਪਹੁੰਚ ਜਾਂਦੇ ਹਨ ਅਤੇ ਹੌਲੀ-ਹੌਲੀ ਰੇਤ ਅਤੇ ਮਿੱਟੀ ਨਾਲ ਢੱਕ ਜਾਂਦੇ ਹਨ । ਕਰੋੜਾਂ ਸਾਲਾਂ ਬਾਅਦ ਦਾਬ ਉੱਤਪ੍ਰੇਰਕ ਕਿਰਿਆ ਅਤੇ ਗਰਮੀ ਦੇ ਕਾਰਨ ਹਾਈਡਰੋਕਾਰਬਨ ਵਿੱਚ ਬਦਲ ਜਾਂਦੇ ਹਨ । ਇਹ ਹਾਈਡਰੋਕਾਰਬਨ ਹਲਕੇ ਹੋਣ ਦੇ ਕਾਰਨ ਮੁਸਾਮਦਾਰ ਚੱਟਾਨਾਂ ਵਿੱਚੋਂ ਰਿਸ ਕੇ ਧਰਤੀ ਦੀ ਸਤਹਿ ਵੱਲ ਚਲੇ ਜਾਂਦੇ ਹਨ ਜਦੋਂ ਤੱਕ ਅਪਾਰਗਾਮੀ ਚੱਟਾਨਾਂ ਇਹਨਾਂ ਨੂੰ ਰੋਕ ਨਹੀਂ ਲੈਂਦੀਆਂ । ਇਸ ਤਰ੍ਹਾਂ ਇਨ੍ਹਾਂ ਅਪਾਰਗਾਮੀ ਚੱਟਾਨਾਂ ਦੇ ਵਿੱਚ ਤੇਲ ਦੇ ਖੂਹ ਬਣ ਜਾਂਦੇ ਹਨ । ਪ੍ਰਕ੍ਰਿਤੀ ਗੈਸ ਤੇਲ ਦੇ ਉੱਪਰ ਮਿਲਦੀ ਹੈ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 9.
ਹੇਠ ਲਿਖੀ ਸਾਰਣੀ ਵਿੱਚ 1991 ਤੋਂ 1977 ਤਕ ਭਾਰਤ ਵਿੱਚ ਬਿਜਲੀ ਦੀ ਕੁੱਲ ਕਮੀ ਨੂੰ ਵਿਖਾਇਆ ਗਿਆ ਹੈ । ਇਨ੍ਹਾਂ ਅੰਕੜਿਆਂ ਨੂੰ ਗ੍ਰਾਫ਼ ਦੁਆਰਾ ਦਰਸਾਓ । ਸਾਲ ਵਿੱਚ ਕਮੀ ਪ੍ਰਤੀਸ਼ਤਤਾ ਨੂੰ Yਧੁਰੇ ਅਤੇ ਸਾਲ ਨੂੰ X-ਧੁਰੇ ਤੇ ਅੰਕਿਤ ਕਰੋ ।
PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ 1
ਉੱਤਰ-
PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ 2

PSEB Solutions for Class 8 Science ਕੋਲਾ ਅਤੇ ਪੈਟ੍ਰੋਲੀਅਮ Important Questions and Answers

Type – I
(A) ਬਹੁ-ਵਿਕਲਪੀ ਪ੍ਰਸ਼ਨ-ਉੱਤਰ-

1. ਘਰ ਵਿੱਚ ਜਦੋਂ ਗੁਰਮੀਤ ਦੀ ਮੰਮੀ ਗੈਸ ਚੁੱਲ੍ਹੇ ਉੱਪਰ ਰੋਟੀ ਪਕਾਉਂਦੀ ਹੈ ਤਾਂ ਉਹ ਸਿਲੰਡਰ ਦੀ ਵਰਤੋਂ ਕਰਦੀ ਹੈ । ਸਿਲੰਡਰ ਵਿਚਲੀ ਗੈਸ ਦਾ ਕੀ ਨਾਂ ਹੈ ?
(ਉ) ਹਵਾ
(ਅ) ਆਕਸੀਜਨ
(ੲ) ਐੱਲ. ਪੀ. ਜੀ.
(ਸ) ਸੀ.ਐੱਨ.ਜੀ. ।
ਉੱਤਰ-
(ੲ) ਐੱਲ. ਪੀ. ਜੀ. ।

2. ਮੋਨਿਕਾ ਨੇ ਅਖ਼ਬਾਰ ਵਿੱਚ ਪੜ੍ਹਿਆ ਕਿ ਬੰਦ ਕਮਰੇ ਵਿੱਚ ਕੋਲੇ ਜਲਾਉਣ ਨਾਲ ਇੱਕ ਵਿਅਕਤੀ ਬੇਹੋਸ਼ ਹੋ ਗਿਆ । ਅਧਿਆਪਕ ਤੋਂ ਇਸ ਦਾ ਕਾਰਨ ਪੁੱਛਣ ਤੇ ਅਧਿਆਪਕ ਨੇ ਦੱਸਿਆ ਕਿ ਕੋਲੇ ਦੇ ਜਲਣ ਤੇ ਇੱਕ ਖਤਰਨਾਕ ਗੈਸ ਪੈਦਾ ਹੁੰਦੀ ਹੈ ਜਿਸ ਨਾਲ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ । ਉਸ ਗੈਸ ਦਾ ਨਾਂ ਦੱਸੋ ।
(ਉ) ਆਕਸੀਜਨ
(ਅ) ਨਾਈਟਰੋਜਨ
(ੲ) ਕਾਰਬਨ ਮੋਨੋਆਕਸਾਈਡ
(ਸ) ਹਾਈਡਰੋਜ਼ਨ ।
ਉੱਤਰ-
(ੲ) ਕਾਰਬਨ ਮੋਨੋਆਕਸਾਈਡ !

3. ਫ਼ਾਸਿਲ ਈਂਧਨ (ਜੀਵਾਸ਼ਮੀ ਈਂਧਨ) ਦੀ ਉਦਾਹਰਣ ਹੈ
(ਉ) ਹਵਾ
(ਅ) ਸੂਰਜ ਪ੍ਰਕਾਸ਼
(ਈ) ਪਾਣੀ
(ਸ) ਕੋਲਾ ।
ਉੱਤਰ-
(ਸ) ਕੋਲਾ ।

4. ਘਰਾਂ ਵਿੱਚ ਈਂਧਨ ਦੇ ਰੂਪ ਵਜੋਂ ਪ੍ਰਯੋਗ ਕੀਤਾ ਜਾਂਦਾ ਹੈ
(ਉ) ਡੀਜ਼ਲ
(ਅ) ਪੈਟ੍ਰੋਲ
(ਈ) ਮਿੱਟੀ ਦਾ ਤੇਲ
(ਸ) ਬਿਟੂਮਿਨ ।
ਉੱਤਰ-
(ਈ) ਮਿੱਟੀ ਦਾ ਤੇਲ ॥

5. ਕਾਰਬਨ ਦਾ ਸਭ ਤੋਂ ਸ਼ੁੱਧ ਰੂਪ ਹੈ ?
(ਉ) ਕੋਲਤਾਰ
(ਅ) ਕੋਲਾ ਗੈਸ
(ੲ) ਕੋਕ
(ਸ) ਇਹਨਾਂ ਵਿੱਚੋਂ ਕੋਈ ਵੀ ਨਹੀਂ ।
ਉੱਤਰ-
(ੲ) ਕੋਕ ।

6. ਹੇਠ ਦਿੱਤੇ ਹੋਏ ਈਂਧਨਾਂ ਵਿੱਚੋਂ ਸਭ ਤੋਂ ਘੱਟ ਪ੍ਰਦੂਸ਼ਣ ਧਨ ਹੈ ?
(ਉ) ਪੈਟੋਲ .
(ਅ) ਕੋਲਾ
(ਈ) ਮਿੱਟੀ ਦਾ ਤੇਲ
(ਸ) ਸੀ. ਐੱਨ. ਜੀ. ।
ਉੱਤਰ-
(ਸ) ਸੀ.ਐੱਨ. ਜੀ. |

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

7. ਪ੍ਰਾਕ੍ਰਿਤਿਕ ਠੋਸ ਈਂਧਨ ਹੈ
(ਉ) ਕੋਲਾ
(ਅ) ਕੋਕ
(ਈ) ਐੱਲ.ਪੀ.ਜੀ.
(ਸ) ਚਾਰਕੋਲ ।
ਉੱਤਰ-
(ਉ) ਕੋਲਾ ।

8. ਸਭ ਤੋਂ ਵੱਧ ਸਵੱਛ ਈਂਧਨ ਹੈ
(ਉ) ਪੈਟਰੋਲ
(ਅ) ਕੋਲਾ
(ੲ) ਮਿੱਟੀ ਦਾ ਤੇਲ
(ਸ) ਸੀ.ਐੱਨ.ਜੀ. ।
ਉੱਤਰ-
(ਸ) ਸੀ.ਐੱਨ. ਜੀ. ।

9. ਹੇਠਾਂ ਦਿੱਤਿਆਂ ਵਿਚੋਂ ਕਿਹੜਾ ਫ਼ਾਸਿਲ ਬਾਲਣ ਹੈ ?
(ਉ) ਹਵਾ
(ਅ) ਪ੍ਰਾਕਿਰਤਕ ਗੈਸ
(ਈ) ਪਾਣੀ
(ਸ) ਕੋਲਾ ।
ਉੱਤਰ-
(ਸ) ਕੋਲਾ ।

10. ਇਹਨਾਂ ਵਿਚੋਂ ਕਿਹੜਾ ਨਾ-ਸਮਾਪਤ ਹੋਣ ਵਾਲਾ ਪ੍ਰਾਕਿਰਤਕ ਸੰਸਾਧਨ ਹੈ ?
(ਉ) ਹਵਾ
(ਅ ਸੂਰਜ ਦਾ ਪ੍ਰਕਾਸ਼
(ੲ) ਕੋਲਾ
(ਸ) ਜੰਗਲ |
ਉੱਤਰ-
(ਉ) ਹਵਾ ।

11. ਹੇਠ ਲਿਖਿਆਂ ਵਿਚੋਂ ਕਿਸ ਨੂੰ ਕਾਲਾ ਸੋਨਾ ਵੀ ਕਿਹਾ ਜਾਂਦਾ ਹੈ
(ਉ) ਡੀਜ਼ਲ
(ਅ) ਕੋਲਾ ।
(ਈ) ਬਿਟਾਮਿਨ
(ਸ) ਪੈਟਰੋਲੀਅਮ ।
ਉੱਤਰ-
(ਸ) ਪੈਟਰੋਲੀਅਮ ।

12. ਹੇਠ ਲਿਖਿਆਂ ਵਿੱਚੋਂ ਸਮਾਪਤ ਹੋਣ ਵਾਲਾ ਪ੍ਰਕਿਰਤਕ ਸੰਸਾਧਨ ਹੈ
(ਉ) ਹਵਾ
(ਆ) ਸੂਰਜ ਦਾ ਪ੍ਰਕਾਸ਼
(ੲ) ਪ੍ਰਾਕਿਰਤਕ ਗੈਸ
(ਸ) ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ ।
ਉੱਤਰ-
(ੲ) ਪ੍ਰਾਕਿਰਤਕ ਗੈਸ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਕੁੱਝ ਪ੍ਰਾਕਿਰਤਿਕ ਪਦਾਰਥਾਂ ਦੇ ਨਾਂ ਲਿਖੋ ।
ਉੱਤਰ-
ਹਵਾ, ਪਾਣੀ, ਮਿੱਟੀ, ਜੰਗਲ, ਖਣਿਜ ਆਦਿ ।

ਪ੍ਰਸ਼ਨ 2.
ਕੁੱਝ ਮਾਨਵ ਨਿਰਮਿਤ ਪਦਾਰਥਾਂ ਦੇ ਨਾਂ ਲਿਖੋ ।
ਉੱਤਰ-
ਕੱਚ, ਸੀਮੇਂਟ, ਕੱਪੜੇ, ਮਕਾਨ ਆਦਿ ।

ਪ੍ਰਸ਼ਨ 3.
ਪੈਟੋਲੀਅਮ ਦੇ ਪ੍ਰਭਾਜੀ-ਕਸ਼ੀਦਣ ਦੀਆਂ ਉਪਜਾਂ ਦੇ ਨਾਂ ਲਿਖੋ ।
ਉੱਤਰ-
ਪੈਟ੍ਰੋਲੀਅਮ : ਐਸਫਾਲਟ, ਪੈਟ੍ਰੋਲ, ਡੀਜ਼ਲ, ਪੈਰਾਫ਼ਿਨ, ਮੋਮ, ਸਨੇਹਕ ਤੇਲ, ਕੈਰੋਸੀਨ ।

ਪ੍ਰਸ਼ਨ 4.
ਪੈਟ੍ਰੋਲੀਅਮ ਦੇ ਤਿੰਨ ਉਤਪਾਦਾਂ ਦੇ ਨਾਮ ਲਿਖੋ ।
ਉੱਤਰ-
ਖਾਦਾਂ, ਕੀਟਨਾਸ਼ਕ, ਬਣਾਉਟੀ ਰਬੜ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 5.
ਪੈਟ੍ਰੋਲੀਅਮ ਕੀ ਹੈ ?
ਉੱਤਰ-
ਪੈਟ੍ਰੋਲੀਅਮ : ਪੈਟ੍ਰੋਲੀਅਮ ਗਾੜ੍ਹੇ ਰੰਗ ਦਾ ਤਰਲ ਪਦਾਰਥ ਹੈ, ਜਿਸਦੀ ਗੰਧ ਭੈੜੀ ਹੈ ।

ਪ੍ਰਸ਼ਨ 6.
ਬਿਟੂਮਿਨ ਦਾ ਕੀ ਉਪਯੋਗ ਹੈ ?
ਉੱਤਰ-
ਸੜਕ ਬਣਾਉਣ ਵਿੱਚ ਉਪਯੋਗ ਕੀਤਾ ਜਾਂਦਾ ਹੈ ।

ਪ੍ਰਸ਼ਨ 7.
ਸੁੱਕੀ ਧੁਆਈ (Dry-cleaning) ਦੇ ਘੋਲਕ ਦੇ ਰੂਪ ਵਿੱਚ ਪੈਟ੍ਰੋਲੀਅਮ ਦਾ ਕਿਹੜਾ-ਕਿਹੜਾ ਸੰਘਟਕ ਉਪਯੋਗ ਵਿੱਚ ਲਿਆਇਆ ਜਾਂਦਾ ਹੈ ?
ਉੱਤਰ-
ਪੈਟ੍ਰੋਲ (Petrol) ।

ਪ੍ਰਸ਼ਨ 8.
ਕੁੱਝ ਸਮਾਪਤ ਹੋਣ ਵਾਲੇ ਕੁਦਰਤੀ ਸਾਧਨਾਂ ਦੇ ਨਾਂ ਲਿਖੋ ।
ਉੱਤਰ-
ਜੰਗਲ, ਜੰਗਲੀ ਜੀਵ, ਖਣਿਜ ਅਤੇ ਕੋਲਾ ।

ਪ੍ਰਸ਼ਨ 9.
ਨਵਿਆਉਣਯੋਗ ਕੁਦਰਤੀ ਸਾਧਨਾਂ ਦੇ ਉਦਾਹਰਨ ਦਿਉ ।
ਉੱਤਰ-
ਹਵਾ, ਪਾਣੀ, ਸੂਰਜ ਦਾ ਪ੍ਰਕਾਸ਼ ।

ਪ੍ਰਸ਼ਨ 10.
ਕੀ ਹੁੰਦਾ ਹੈ, ਜਦੋਂ ਕੋਲੇ ਨੂੰ ਹਵਾ ਵਿੱਚ ਜਲਾਇਆ ਜਾਂਦਾ ਹੈ ?
ਉੱਤਰ-
ਕਾਰਬਨ-ਡਾਇਆਕਸਾਈਡ ਗੈਸ ਪੈਦਾ ਹੁੰਦੀ ਹੈ ।

ਪ੍ਰਸ਼ਨ 11.
ਭੰਜਕ ਕਸ਼ੀਦਣ ਕੀ ਹੈ ?
ਉੱਤਰ-
ਭੰਜਕ ਕਸ਼ੀਦਣ-ਕੋਲੇ ਨੂੰ ਹਵਾ ਦੀ ਗੈਰ ਮੌਜੂਦਗੀ ਜਾਂ ਸੀਮਿਤ ਸਪਲਾਈ ਵਿੱਚ ਗਰਮ ਕਰਨ ਨੂੰ ਭੰਜਕ ਕਸ਼ੀਦਣ ਕਹਿੰਦੇ ਹਨ ।

ਪ੍ਰਸ਼ਨ 12.
ਹਾਈਡਰੋਕਾਰਬਨ ਕਿਸ ਨੂੰ ਕਹਿੰਦੇ ਹਨ ?
ਉੱਤਰ-
ਹਾਈਡਰੋਕਾਰਬਨ-ਕੋਲੇ ਅਤੇ ਹਾਈਡਰੋਜਨ ਤੋਂ ਬਣੇ ਯੋਗਿਕਾਂ ਨੂੰ ਹਾਈਡਰੋਕਾਰਬਨ ਕਹਿੰਦੇ ਹਨ ।

ਪ੍ਰਸ਼ਨ 13.
ਪੈਟ੍ਰੋ-ਰਸਾਇਣ ਕਿਸ ਨੂੰ ਕਹਿੰਦੇ ਹਨ ?
ਉੱਤਰ-
ਪੈਟੂ-ਰਸਾਇਣ-ਇਹ ਉਹ ਪਦਾਰਥ ਹੈ ਜਿਹੜਾ ਪੈਟ੍ਰੋਲ ਅਤੇ ਕੁਦਰਤੀ ਗੈਸ ਤੋਂ ਮਿਲਦਾ ਹੈ ।

Type – II
ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਪਥਰਾਟ ਬਾਲਣ ਦੀ ਪਰਿਭਾਸ਼ਾ ਲਿਖੋ । ਕੋਈ ਤਿੰਨ ਪਥਰਾਟ ਬਾਲਣਾਂ ਦੇ ਨਾਂ ਲਿਖੋ ।
ਉੱਤਰ-
ਪਥਰਾਟ ਬਾਲਣ-ਉਹ ਬਾਲਣ ਜਿਹੜੇ ਸਜੀਵਾਂ ਦੇ ਅਤੇ ਜੰਤੂਆਂ) ਦੇ ਮਿਤ ਅਵਸ਼ੇਸ਼ਾਂ ਤੋਂ ਮਿੱਟੀ ਦੇ ਹੇਠਾਂ ਦੱਬਣ ਨਾਲ ਕਈ ਕਰੋੜਾਂ ਸਾਲਾਂ ਬਾਅਦ ਪ੍ਰਕ੍ਰਿਤੀ ਵਿੱਚ ਪੈਦਾ ਹੋਏ । ਉਦਾਹਰਣ-ਕੋਲਾ, ਪੈਟੋਲੀਅਮ, ਪਾਕ੍ਰਿਤਿਕ ਗੈਸ ਆਦਿ ।

ਪ੍ਰਸ਼ਨ 2.
ਕੋਕ ਕਿਵੇਂ ਬਣਾਇਆ ਜਾਂਦਾ ਹੈ ?
ਉੱਤਰ-
ਕੋਕ ਦਾ ਬਣਨਾ : ਕੋਕ, ਕੋਲੇ ਦੇ ਪ੍ਰਕਰਮਣ ਦੁਆਰਾ ਬਣਾਇਆ ਜਾਂਦਾ ਹੈ । ਜਲਾਉਣ ਵਿੱਚ ਕੋਲੇ ਵਿੱਚ ਗੈਸ ਅਤੇ ਦੂਜੇ ਪਦਾਰਥ ਨਿਕਲ ਜਾਂਦੇ ਹਨ ਅਤੇ ਕਾਲਾ ਪਦਾਰਥ ਜਿਹੜਾ ਬਚ ਜਾਂਦਾ ਹੈ, ਕੋਕ ਅਖਵਾਉਂਦਾ ਹੈ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 3.
ਭਾਰਤ ਵਿੱਚ ਪੈਟ੍ਰੋਲੀਅਮ ਕਿੱਥੇ ਮਿਲਦਾ ਹੈ ? ਵੀ ਪਾਇਆ ਗਿਆ ਹੈ । ਇਸ ਸਥਾਨ ਨੂੰ ਬੰਬੇ ਹਾਈ ਕਹਿੰਦੇ ਹਨ । ਤੇਲ ਗੋਦਾਵਰੀ ਅਤੇ ਕਾਵੇਰੀ ਕ੍ਰਿਸ਼ਨਾ ਨਦੀਆਂ ਦੇ ਬੇਸਨ ਤੋਂ ਵੀ ਪ੍ਰਾਪਤ ਹੋਇਆ ਹੈ।

ਪ੍ਰਸ਼ਨ 4.
ਪੈਟ੍ਰੋਲੀਅਮ ਸੁਧਾਈ ਦੀਆਂ ਮੁੱਖ ਉਪਜਾਂ ਹਨ ?
ਉੱਤਰ-
ਪੈਟ੍ਰੋਲੀਅਮ ਨੂੰ ਸਾਫ਼ ਕਰਨ ਦੁਆਰਾ ਪ੍ਰਾਪਤ ਹੋਣ ਵਾਲੀਆਂ ਹਨ-ਕੁਦਰਤੀ ਗੈਸ, ਪੈਟ੍ਰੋਲ, ਨੈਪਥਾ ਮਿੱਟੀ ਦਾ ਤੇਲ, ਗੈਸੀ ਤੇਲ (ਡੀਜ਼ਲ), ਲੁਬਰੀਕੈਂਟ ਤੇਲ/ਮੋਮ, ਬਾਲਣ ਤੇਲ ਅਤੇ ਬਿਟੂਮਿਨ ।

ਪ੍ਰਸ਼ਨ 5.
ਕੋਲੇ ਦੇ ਉਤਪਾਦ ਕਿਹੜੇ ਹਨ ?
ਉੱਤਰ-
ਕੋਲੇ ਦੇ ਉਤਪਾਦ-ਕੋਲਾ ਹਵਾ ਦੀ ਗੈਰ ਮੌਜੂਦਗੀ ਵਿੱਚ ਜਲਣ ਤੇ ਕੋਲਾ ਗੈਸ, ਕੋਲਤਾਰ ਅਤੇ ਕੋਕ ਪੈਦਾ ਕਰਦਾ ਹੈ । ਕੋਲ ਗੈਸ ਦਾ ਇੱਕ ਵਧੀਆ ਬਾਲਣ ਹੈ ।

ਪ੍ਰਸ਼ਨ 6.
ਕੋਲਤਾਰ ਕੀ ਹੈ ? ਇਹਦੇ ਉਪਯੋਗ ਲਿਖੋ ।
ਉੱਤਰ-
ਕੋਲਤਾਰ-ਇਹ ਕਾਲਾ ਗਾੜਾ ਹੈ ਜਿਸਦੀ ਭੈੜੀ ਗੰਧ ਹੈ । ਇਹ ਲਗਪਗ 200 ਪਦਾਰਥਾਂ ਦਾ ਮਿਸ਼ਰਣ ਹੈ । ਇਹ ਪਦਾਰਥ ਦੈਨਿਕ ਜੀਵਨ ਵਿੱਚ ਉਪਯੋਗ ਆਉਣ ਵਾਲੀਆਂ ਵਸਤੂਆਂ ਜਿਵੇਂ-ਪੇਂਟ, ਰੰਗ, ਪਲਾਸਟਿਕ, ਚਿਤ ਸੁਗੰਧ, ਦਵਾਈਆਂ ਆਦਿ ਦੇ ਨਿਰਮਾਣ ਦਾ ਮੁੱਢਲਾ ਪਦਾਰਥ ਹੈ । ਕੋਲਤਾਰ ਸੜਕ ਨਿਰਮਾਣ ਵਿੱਚ ਵੀ ਉਪਯੋਗੀ ਪਦਾਰਥ ਹੈ ।

ਪ੍ਰਸ਼ਨ 7.
ਕੋਲੇ ਅਤੇ ਕੋਕ ਵਿੱਚ ਕੀ ਅੰਤਰ ਹੈ ?
ਉੱਤਰ-
ਕੋਲੇ ਅਤੇ ਕੋਕ ਵਿੱਚ ਅੰਤਰ –

ਕੋਲਾ (Coal) ਕੋਕ (Coke)
(1) ਇਹ ਕਾਰਬਨ ਦਾ ਆਕ੍ਰਿਸਟਲੀ ਰੂਪ ਹੈ । (1) ਇਹ ਕਾਰਬਨ ਦਾ ਭੁਰ-ਭੁਰਾ ਰੂਪ ਹੈ ।
(2) ਇਹ ਪੌਦਿਆਂ ਦੇ ਸੜਨ ਅਤੇ ਜੰਤੂਆਂ ਦੇ ਮਰਨ ਤੋਂ ਬਾਅਦ ਭੂਮੀ ਵਿੱਚ ਦੱਬ ਜਾਣ ਮਗਰੋਂ ਬਣਦਾ ਹੈ । (2) ਇਹ ਸਾਫਟ ਕੋਲੇ ਨੂੰ ਹਵਾ ਦੀ ਗੈਰ-ਮੌਜੂਦਗੀ ਜਾਂ ਸੀਮਤ ਸਪਲਾਈ ਵਿੱਚ ਗਰਮ ਕਰਨ ਤੇ ਪ੍ਰਾਪਤ ਹੁੰਦਾ ਹੈ ।

Type – III
ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਖ਼ਤਮ ਹੋਣ ਵਾਲੇ ਅਤੇ ਨਾ ਸਮਾਪਤ ਹੋਣ ਵਾਲੇ ਕੁਦਰਤੀ ਸੰਸਾਧਨਾਂ ਵਿੱਚ ਦੋ ਅੰਤਰ ਲਿਖੋ ।
ਉੱਤਰ-

ਸਮਾਪਤ ਹੋਣ ਵਾਲੇ ਸੰਸਾਧਨ ਨਾ ਖ਼ਤਮ ਹੋਣ ਵਾਲੇ
(1) ਸੀਮਿਤ ਹੈ । (1) ਅਸੀਮਿਤ ਹੈ ।
(2) ਵਰਤ ਕੇ ਖ਼ਤਮ ਹੋ ਸਕਦੇ ਹਨ ਅਤੇ ਛੇਤੀ ਦੋਬਾਰਾ ਪ੍ਰਾਪਤ ਨਹੀਂ ਕੀਤੇ ਜਾ ਸਕਦੇ । (2) ਕਦੀ ਖ਼ਤਮ ਨਹੀਂ ਹੋ ਸਕਦੇ ਅਤੇ ਦੋਬਾਰਾ ਪ੍ਰਾਪਤ ਕੀਤੇ ਜਾ ਸਕਦੇ ਹਨ |
(3) ਉਦਾਹਰਨ-ਜੰਗਲ, ਜੰਗਲੀ ਜੀਵ । (3) ਉਦਾਹਰਨ-ਹਵਾ, ਸੂਰਜ ।

ਪ੍ਰਸ਼ਨ 2.
ਕੋਲ ਗੈਸ ਕੀ ਹੈ ? ਇਹ ਕਿਵੇਂ ਬਣਦੀ ਹੈ ? ਇਸਦੇ ਉਪਯੋਗ ਲਿਖੋ ।
ਉੱਤਰ-
ਕੋਲ ਗੈਸ-ਕੋਲ ਗੈਸ, ਮਿਥੇਨ, ਹਾਈਡੋਜਨ ਅਤੇ ਕਾਰਬਨ ਮੋਨੋਕਸਾਈਡ ਦਾ ਮਿਸ਼ਰਣ ਹੈ । ਜਦੋਂ ਕੋਲੇ ਨੂੰ ਹਵਾ ਦੀ ਗੈਰ ਮੌਜੂਦਗੀ ਵਿੱਚ ਗਰਮ ਕੀਤਾ ਜਾਂਦਾ ਹੈ ਤਾਂ ਕੋਲ ਗੈਸ ਮਿਲਦੀ ਹੈ !
ਉਪਯੋਗ-

  • ਇਹਨੂੰ ਬਾਲਣ ਦੇ ਰੂਪ ਵਿੱਚ ਵਰਤਿਆ ਜਾਂਦਾ ਹੈ ।
  • ਇਹ ਧਾਤਾਂ ਦੇ ਨਿਸ਼ਕਰਸ਼ਣ ਵਿੱਚ ਉਪਯੋਗ ਵਿੱਚ ਲਿਆਇਆ ਜਾਂਦਾ ਹੈ ।

ਪ੍ਰਸ਼ਨ 3.
ਕੋਲੇ ਦੇ ਕੁੱਝ ਉਪਯੋਗ ਦਿਓ ।
ਉੱਤਰ-
ਕੋਲੇ ਦੇ ਉਪਯੋਗ-

  1. ਖਾਣਾ ਬਣਾਉਣ ਲਈ ਬਾਲਣ ਦੇ ਰੂਪ ਵਿੱਚ ।
  2. ਇੰਜਨ ਚਲਾਉਣ ਲਈ ਭਾਫ਼ ਉਤਪੰਨ ਕਰਨ ਲਈ ।
  3. ਉਦਯੋਗਾਂ ਵਿੱਚ ਬਾਲਣ ਦੇ ਰੂਪ ਵਜੋਂ ।

ਪ੍ਰਸ਼ਨ 4.
ਪੈਟ੍ਰੋਲੀਅਮ ਦੇ ਘੱਟ ਤੋਂ ਘੱਟ ਤਿੰਨ ਸੰਘਟਕਾਂ ਦੇ ਨਾਂ ਅਤੇ ਉਪਯੋਗ ਲਿਖੋ ।
ਉੱਤਰ-
ਪੈਟ੍ਰੋਲੀਅਮ ਦੇ ਸੰਘਟਕ :

  • ਪੈਟਰੋਲ
  • ਪੈਰਾਫ਼ਿਨ ਮੋਮ
  • ਡੀਜ਼ਲ ।

ਉਪਯੋਗ-

  • ਪੈਲ ਵਾਹਨਾਂ ਦੇ ਬਾਲਣ ਅਤੇ ਹਵਾਈ ਜਹਾਜ਼ਾਂ ਦੇ ਬਾਲਣ ਵੱਜੋਂ ਉਪਯੋਗ ਹੁੰਦਾ ਹੈ । ਇਸਦਾ ਸੁੱਕੀ ਸਫ਼ਾਈ ਵਿੱਚ ਵੀ ਉਪਯੋਗ ਹੁੰਦਾ ਹੈ ।
  • ਪੈਰਾਫ਼ਿਨ ਮੋਮ ਤੋਂ ਦਵਾਈਆਂ, ਮੋਮਬੱਤੀਆਂ ਅਤੇ ਵੈਸਲੀਨ ਆਦਿ ਬਣਾਈਆਂ ਜਾਂਦੀਆਂ ਹਨ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 5.
ਆਦਰਸ਼ ਬਾਲਣ ਦੀਆਂ ਕੀ ਵਿਸ਼ੇਸ਼ਤਾਈਆਂ ਹਨ ?
ਉੱਤਰ-
ਆਦਰਸ਼ ਬਾਲਣ ਦੀਆਂ ਵਿਸ਼ੇਸ਼ਤਾਈਆਂ

  1. ਇਹ ਪ੍ਰਾਪਤ ਮਾਤਰਾ ਵਿੱਚ ਉਪਲੱਬਧ ਹੋਣਾ ਚਾਹੀਦਾ ਹੈ !
  2. ਇਸਦੀ ਕੀਮਤ ਘੱਟ ਹੋਣੀ ਚਾਹੀਦੀ ਹੈ ।
  3. ਇਹ ਸਾਫ਼ ਬਾਲਣ ਹੋਣਾ ਚਾਹੀਦਾ ਹੈ ਅਤੇ ਇਸਦੇ ਜਲਣ ਨਾਲ ਕੋਈ ਜ਼ਹਿਰੀਲੀ ਗੈਸ ਪੈਦਾ ਨਹੀਂ ਹੋਣੀ ਚਾਹੀਦੀ ਅਤੇ ਦਹਿਨ ਤੋਂ ਬਾਅਦ ਕੋਈ ਸੁਆਹ ਨਹੀਂ ਬਨਣੀ ਚਾਹੀਦੀ ।
  4. ਇਸ ਤੋਂ ਵੱਧ ਊਰਜਾ ਮਿਲਣੀ ਚਾਹੀਦੀ ਹੈ ।
  5. ਇਸਦਾ ਪਰਿਵਹਿਨ ਅਤੇ ਭੰਡਾਰਨ ਸੌਖਾ ਹੋਣਾ ਚਾਹੀਦਾ ਹੈ ।

Type – IV
ਵੱਡੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਪਥਰਾਟ ਬਾਲਣ ਕੀ ਹੈ ? ਇਹ ਕਿਵੇਂ ਬਣਦਾ ਹੈ ? ਇਹ ਨਾ-ਨਵਿਆਉਣਯੋਗ ਊਰਜਾ ਦੇ ਸ੍ਰੋਤ ਕਿਉਂ ਹਨ ?
ਉੱਤਰ-
ਪਥਰਾਟ ਬਾਲਣ (Fossil Fuel) ਅਤੇ ਉਹਨਾਂ ਦਾ ਨਿਰਮਾਣ-ਜੀਵ ਜੰਤੂ ਅਤੇ ਪੌਦਿਆਂ ਦੇ ਅਵਸ਼ੇਸ਼ ਧਰਤੀ ਦੇ ਹੇਠਾਂ ਦਬ ਜਾਂਦੇ ਹਨ ਜੋ ਹੌਲੀ-ਹੌਲੀ ਤਲਛੱਟੀ ਪਰਤਾਂ ਵਿੱਚ ਇਕੱਠੇ ਹੁੰਦੇ ਰਹਿੰਦੇ ਹਨ । ਇਸ ਤਰ੍ਹਾਂ ਉਨ੍ਹਾਂ ਤੱਕ ਆਕਸੀਜਨ ਨਹੀਂ ਪੁੱਜਦੀ । ਤਲਛੱਟੀ ਦੇ ਹੇਠਾਂ ਇਹਨਾਂ ਦਾ ਨਾਂ ਤਾਂ ਆਕਸੀਕਰਨ ਹੁੰਦਾ ਹੈ ਅਤੇ ਨਾ ਹੀ ਵਿਘਟਨ, ਪਰੰਤੂ ਤਲਛਟ ਦੇ ਭਾਰ ਦੇ ਕਾਰਨ ਇਨ੍ਹਾਂ ਵਿਚ ਪਾਣੀ ਅਤੇ ਵਾਸ਼ਪਸ਼ੀਲ ਪਦਾਰਥ ਨਿੱਚੜ ਕੇ ਬਾਹਰ ਆ ਜਾਂਦਾ ਹੈ । ਇਨ੍ਹਾਂ ਪਦਾਰਥਾਂ ਨੂੰ ਪੈਟ੍ਰੋਲੀਅਮ, ਕੁਦਰਤੀ ਗੈਸ, ਕੋਲਾ ਆਦਿ ਪਥਰਾਟ ਬਾਲਣ ਦੀਆਂ ਮੁੱਖ ਕਿਸਮਾਂ ਹਨ ।

ਨਾ-ਨਵਿਆਉਣਯੋਗ ਊਰਜਾ ਸੋਮਾ-ਪਥਰਾਟ ਬਾਲਣ ਅੱਜ ਤੋਂ ਲੱਖਾਂ ਕਰੋੜਾਂ ਸਾਲ ਪਹਿਲਾਂ ਧਰਤੀ ਦੀ ਸਤਹਿ ਤੇ ਹੋਣ ਵਾਲੇ ਪਰਿਵਰਤਨਾਂ ਦੇ ਨਤੀਜੇ ਵਜੋਂ ਬਣੇ ਸਨ । ਭੂਗੋਲਿਕ ਅਤੇ ਵਾਤਾਵਰਣੀ ਪਰਿਵਰਤਨਾ ਦੇ ਕਾਰਨ ਜੀਵ-ਜੰਤੂ ਅਤੇ ਦਰੱਖਤ ਪੌਦੇ ਮਿੱਟੀ ਦੀ ਸਤਹਿ ਦੇ ਥੱਲੇ ਦੱਬੇ ਗਏ ਸਨ | ਧਰਤੀ ਤਲ ਦੇ ਦਬਾਅ ਅਤੇ ਅੰਦਰੂਨੀ ਗਰਮੀ ਦੇ ਕਾਰਨ ਇਹ ਪਥਰਾਟ ਬਾਲਣ ਵਿੱਚ ਬਦਲ ਗਏ | ਮਨੁੱਖ ਆਪਣੀਆਂ ਲੋੜਾਂ ਲਈ ਇਨ੍ਹਾਂ ਨੂੰ ਧਰਤੀ ਦੇ ਹੇਠਾਂ ਤੋਂ ਪ੍ਰਾਪਤ ਕਰਦੇ ਹਨ । ਵਰਤੋਂ ਤੋਂ ਬਾਅਦ ਇਹਨਾਂ ਨੂੰ ਦੁਬਾਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ । ਇਸ ਲਈ ਇਨ੍ਹਾਂ ਨੂੰ ਨਾ-ਨਵਿਆਉਣਯੋਗ ਊਰਜਾ , ਦਾ ਸੋਮਾ ਮੰਨਿਆ ਜਾਂਦਾ ਹੈ ।

PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ

ਪ੍ਰਸ਼ਨ 2.
ਪੈਟ੍ਰੋਲੀਅਮ ਕੀ ਹੈ ? ਇਸ ਨੂੰ ਧਰਤੀ ਹੇਠੋਂ ਕਿਵੇਂ ਬਾਹਰ (Mining) ਕੱਢਿਆ ਜਾਂਦਾ ਹੈ ?
ਉੱਤਰ-
ਪੈਟ੍ਰੋਲੀਅਮ-ਇਹ ਗਾੜ੍ਹਾ, ਕਾਲੇ ਰੰਗ ਦਾ ਭੈੜੀ ਗੰਧ ਵਾਲਾ ਤੇਲੀ ਦ੍ਰਵ ਹੈ । ਇਹ ਕਈ ਠੋਸ, ਤਰਲ ਅਤੇ ਗੈਸੀ ਪਦਾਰਥਾਂ ਦਾ ਮਿਸ਼ਰਣ ਹੈ । ਇਸ ਵਿੱਚ ਪਾਣੀ, ਲੂਣ ਅਤੇ ਮਿੱਟੀ ਦੇ ਕਣ ਹੁੰਦੇ ਹਨ । ਪੈਟ੍ਰੋਲੀਅਮ ਦੀ ਪ੍ਰਾਪਤੀ-ਪੈਟ੍ਰੋਲੀਅਮ ਧਰਤੀ ਦੇ ਅੰਦਰ ਅਪਾਰਗਾਮੀ ਚੱਟਾਨਾਂ ਵਿੱਚ ਪਾਇਆ ਜਾਂਦਾ ਹੈ । ਕੁਦਰਤੀ ਗੈਸ ਇਸ ਦੇ ਉੱਪਰ ਮਿਲਦੀ ਹੈ ।
PSEB 8th Class Science Solutions Chapter 5 ਕੋਲਾ ਅਤੇ ਪੈਟ੍ਰੋਲੀਅਮ 3
ਚੱਟਾਨਾਂ ਨੂੰ ਕੱਟ ਕੇ ਪੈਟ੍ਰੋਲੀਅਮ ਪ੍ਰਾਪਤ ਕੀਤਾ ਜਾਂਦਾ ਹੈ । ਇਹਨਾਂ ਨੂੰ ਜਦੋਂ ਕੱਟਿਆ ਜਾਂਦਾ ਹੈ ਤਾਂ ਪੈਟ੍ਰੋਲੀਅਮ ਦੇ ਉੱਪਰ ਉਪਸਥਿਤ ਕੁਦਰਤੀ ਗੈਸ ਦਬਾਅ ਦੇ ਨਾਲ ਬਾਹਰ ਆ ਜਾਂਦੀ ਹੈ । ਇਸ ਤੋਂ ਬਾਅਦ ਵੱਧ ਦਬਾਅ ਦੇ ਕਾਰਨ ਤੇਲ ਆਪਣੇ ਆਪ ਬਾਹਰ ਆ ਜਾਂਦਾ ਹੈ । ਕੁਦਰਤੀ ਗੈਸ ਸਮਾਪਤ ਹੋਣ ਤੋਂ ਬਾਅਦ ਇਸ ਨੂੰ ਪੰਪ ਦੀ ਸਹਾਇਤਾ ਨਾਲ ਬਾਹਰ ਕੱਢਿਆ ਜਾਂਦਾ ਹੈ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

Punjab State Board PSEB 8th Class Science Book Solutions Chapter 4 ਪਦਾਰਥ: ਧਾਤਾਂ ਅਤੇ ਅਧਾਤਾਂ Textbook Exercise Questions, and Answers.

PSEB Solutions for Class 8 Science Chapter 4 ਪਦਾਰਥ: ਧਾਤਾਂ ਅਤੇ ਅਧਾਤਾਂ

PSEB 8th Class Science Guide ਪਦਾਰਥ : ਧਾਤਾਂ ਅਤੇ ਅਧਾਤਾਂ Textbook Questions and Answers

ਪ੍ਰਸ਼ਨ 1.
ਹੇਠ ਲਿਖਿਆਂ ਵਿੱਚੋਂ ਕਿਸ ਨੂੰ ਕੁੱਟ ਕੇ ਚਾਦਰਾਂ ਵਿੱਚ ਪਰਿਵਰਤਿਤ ਕੀਤਾ ਜਾ ਸਕਦਾ ਹੈ ?
(ਉ) ਜ਼ਿੰਕ
(ਅ) ਫ਼ਾਸਫੋਰਸ
(ਈ) ਸਲਫ਼ਰ
(ਸ) ਆਕਸੀਜਨ ।
ਉੱਤਰ-
(ਉ) ਜ਼ਿੰਕ ।

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਕਥਨ ਸਹੀ ਹੈ ?
(ੳ) ਸਾਰੀਆਂ ਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ।
(ਅ) ਸਾਰੀਆਂ ਅਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ।
(ਈ) ਆਮ ਤੌਰ ਤੇ ਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ।
(ਸ) ਕੁੱਝ ਅਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ।
ਉੱਤਰ-
(ੳ) ਸਾਰੀਆਂ ਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ।

ਪ੍ਰਸ਼ਨ 3.
ਖ਼ਾਲੀ ਸਥਾਨ ਭਰੋ
(ਉ) ਫ਼ਾਸਫ਼ੋਰਸ ਬਹੁਤ ……… ਅਧਾਤ ਹੈ ।
(ਅ) ਧਾਤਾਂ ਗਰਮੀ ਅਤੇ ………. ਦੀਆਂ ……….. ਹੁੰਦੀਆਂ ਹਨ ।
(ਇ) ਆਇਰਨ, ਕਾਪਰ ਨਾਲੋਂ …….. ਕਿਰਿਆਸ਼ੀਲ ਹੈ ।
(ਸ) ਧਾਤਾਂ, ਤੇਜ਼ਾਬਾਂ ਨਾਲ ਪ੍ਰਤੀਕਿਰਿਆ ਕਰਕੇ ……… ਗੈਸ ਬਣਾਉਂਦੀਆਂ ਹਨ ।
ਉੱਤਰ-
(ੳ) ਕਿਰਿਆਸ਼ੀਲ
(ਅ) ਬਿਜਲੀ, ਸੁਚਾਲਕ
(ਈ) ਵਧੇਰੇ
(ਸ) ਹਾਈਡਰੋਜਨ ।

ਪ੍ਰਸ਼ਨ 4.
ਹੇਠ ਲਿਖੇ ਕਥਨ ਠੀਕ (T) ਹਨ ਜਾਂ ਗ਼ਲਤ (F) ।
(ੳ) ਆਮ ਤੌਰ ਤੇ ਅਧਾਤਾਂ ਤੇਜ਼ਾਬਾਂ ਨਾਲ ਕਿਰਿਆ ਕਰਦੀਆਂ ਹਨ ।
ਉੱਤਰ-
(T)

(ਅ) ਸੋਡੀਅਮ ਬਹੁਤ ਕਿਰਿਆਸ਼ੀਲ ਧਾਤ ਹੈ ।
ਉੱਤਰ-
(T)

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

(ਈ) ਕੱਪਰ, ਜ਼ਿੰਕ, ਸਲਫ਼ੇਟ ਦੇ ਘੋਲ ਵਿੱਚੋਂ ਜ਼ਿੰਕ ਵਿਸਥਾਪਿਤ ਕਰਦਾ ਹੈ ।
ਉੱਤਰ-
(F)

(ਸ) ਕੋਲੇ ਨੂੰ ਖਿੱਚ ਕੇ ਤਾਰਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ।
ਉੱਤਰ-
(F)

ਪ੍ਰਸ਼ਨ 5.
ਹੇਠਾਂ ਦਿੱਤੀ ਸਾਰਣੀ ਵਿੱਚ ਗੁਣਾਂ ਦੀ ਸੂਚੀ ਦਿੱਤੀ ਗਈ ਹੈ । ਇਹਨਾਂ ਗੁਣਾਂ ਦੇ ਆਧਾਰ ਤੇ ਧਾਤਾਂ ਅਤੇ ਅਧਾਤਾਂ ਵਿੱਚ ਅੰਤਰ ਕਰੋ-

ਲੜੀ ਨੰ: ਗੁਟ ਪਾਤ ਅਧਾਤ
1. ਦਿੱਖ
2. ਕਠੋਰਤਾ
3. ਖਿਚੀਣਸ਼ੀਲਤਾ
4. ਕੁਟੀਣਸ਼ੀਲਤਾ
5. ਤਾਪ ਦੀ ਚਾਲਕ
6. ਬਿਜਲਈ ਚਾਲਕ

ਉੱਤਰ-
ਧਾਤਾਂ ਅਤੇ ਅਧਾਤਾਂ ਵਿੱਚ ਅੰਤਰ-

ਲੜੀ ਨੰ: ਗੁਣ ਧਾਤ ਅਧਾਤ
1. ਦਿੱਖ ਚਮਕੀਲੀ ਵੱਖ-ਵੱਖ ਰੰਗ
2. ਕਠੋਰਤਾ ਕਮਰੇ ਦੇ ਤਾਪਮਾਨ ਤੇ ਠੋਸ ਅਤੇ ਕਠੋਰ ਕਮਰੇ ਦੇ ਤਾਪਮਾਨ ਤੇ ਠੋਸ, ਤਰਲ, ਗੈਸ ਅਤੇ ਭਰਭਰੀ।
3. ਖਿਚੀਣਸ਼ੀਲਤਾ ਖਿੱਚ ਕੇ ਤਾਰਾਂ ਬਣਾਈਆਂ ਜਾ ਸਕਦੀਆਂ ਹਨ। ਸੰਭਵ ਨਹੀਂ
4. ਕੁਟੀਣਸ਼ੀਲਤਾ ਕੁੱਟ ਕੇ ਸ਼ੀਟਾਂ ਬਣਾ ਸਕਦੇ ਹਾਂ ਸੰਭਵ ਨਹੀਂ ।
5. ਤਾਪ ਦੀ ਚਾਲਕ ਚਾਲਕ ਹੈ । ਚਾਲਕ ਨਹੀਂ ਹੈ।
6. ਬਿਜਲਈ ਚਾਲਕ ਸੰਭਵ ਹੈ । ਅਸੰਭਵ ਹੈ ।

ਪ੍ਰਸ਼ਨ 6.
ਹੇਠ ਲਿਖਿਆਂ ਦੇ ਕਾਰਣ ਦਿਓ
(ਉ) ਐਲੂਮੀਨੀਅਮ ਦੀ ਫਾਇਲ ਦੀ ਵਰਤੋਂ ਭੋਜਨ ਸਾਮੱਗਰੀ ਨੂੰ ਲਪੇਟਨ ਵਿੱਚ ਕੀਤੀ ਜਾਂਦੀ ਹੈ ।
(ਅ) ਵਾਂ ਨੂੰ ਗਰਮ ਕਰਨ ਵਾਲੀ ਇਮਰਸ਼ਨ ਰਾਂਡ ਧਾਤਵੀਂ ਪਦਾਰਥਾਂ ਤੋਂ ਬਣਦੀਆਂ ਹਨ ।
(ਇ) ਕਾਪਰ, ਜ਼ਿੰਕ ਨੂੰ ਉਸ ਦੇ ਨਮਕ ਦੇ ਘੋਲ ਵਿੱਚੋਂ ਵਿਸਥਾਪਿਤ ਨਹੀਂ ਕਰ ਸਕਦਾ ।
(ਸ) ਸੋਡੀਅਮ ਅਤੇ ਪੋਟਾਸ਼ੀਅਮ ਨੂੰ ਮਿੱਟੀ ਦੇ ਤੇਲ ਵਿੱਚ ਰੱਖਿਆ ਜਾਂਦਾ ਹੈ ।
ਉੱਤਰ-
(ੳ) ਐਲੂਮੀਨੀਅਮ ਖਿਚੀਣਸ਼ੀਲ ਹੈ ਅਤੇ ਹਵਾ, ਪਾਣੀ ਨਾਲ ਕਿਰਿਆਸ਼ੀਲ ਨਹੀਂ ਹੈ । ਇਸ ਲਈ ਐਲੂਮੀਨੀਅਮ ਦੀ ਪੱਤੀ ਦੀ ਵਰਤੋਂ ਭੋਜਨ ਸਾਮੱਗਰੀ ਨੂੰ ਲਪੇਟਨ ਲਈ ਕੀਤੀ ਜਾਂਦੀ ਹੈ ।
(ਅ) ਧਾਤਾਂ ਤਾਪ ਅਤੇ ਬਿਜਲੀ ਦੀਆਂ ਸੂਚਾਲਕ ਹੁੰਦੀਆਂ ਹਨ । ਇਸ ਲਈ ਇਮਰਸ਼ਨ ਰਾਂਡ ਧਾਤ ਦੀ ਬਣੀ ਹੁੰਦੀ ਹੈ ।
(ਈ) ਕੱਪਰ, ਜ਼ਿੰਕ ਨੂੰ ਉਸਦੇ ਨਮਕ ਦੇ ਘੋਲ ਵਿੱਚੋਂ ਸਥਾਪਿਤ ਨਹੀਂ ਕਰ ਸਕਦਾ ।
(ਸ) ਸੋਡੀਅਮ ਅਤੇ ਪੋਟਾਸ਼ੀਅਮ ਹਵਾ ਅਤੇ ਪਾਣੀ ਨਾਲ ਛੇਤੀ ਕਿਰਿਆ ਕਰਦੇ ਹਨ, ਇਸ ਲਈ ਮਿੱਟੀ ਦੇ ਤੇਲ ਵਿੱਚ ਰੱਖੇ ਜਾਂਦੇ ਹਨ ।

ਪ੍ਰਸ਼ਨ 7.
ਕੀ ਤੁਸੀਂ ਨਿੰਬੂ ਦੇ ਅਚਾਰ ਨੂੰ ਐਲੂਮੀਨੀਅਮ ਦੇ ਬਰਤਨਾਂ ਵਿੱਚ ਰੱਖ ਸਕਦੇ ਹੋ ? ਸਪੱਸ਼ਟ ਕਰੋ ।
ਉੱਤਰ-
ਨਹੀਂ । ਨਿੰਬੂ ਦਾ ਅਚਾਰ ਤੇਜ਼ਾਬੀ ਸੁਭਾਅ ਦਾ ਹੁੰਦਾ ਹੈ । ਤੇਜ਼ਾਬੀ ਪਦਾਰਥ ਐਲੂਮੀਨੀਅਮ ਦੇ ਬਰਤਨਾਂ ਵਿੱਚ ਨਹੀਂ ਰੱਖਿਆ ਜਾ ਸਕਦਾ ਕਿਉਂਕਿ ਤੇਜ਼ਾਬ, ਐਲੂਮੀਨੀਅਮ ਨਾਲ ਕਿਰਿਆ ਕਰਕੇ ਜ਼ਹਿਰੀਲਾ ਪਦਾਰਥ ਬਣਾਉਂਦੇ ਹਨ, ਜੋ ਭੋਜਨ ਵਿਸ਼ਾਕੱਤਤਾ ਵਾਲੇ ਅਤੇ ਸਿਹਤ ਵਿਰੋਧੀ ਹੁੰਦੇ ਹਨ ।

ਪ੍ਰਸ਼ਨ 8.
ਹੇਠ ਦਿੱਤੀ ਗਈ ਸਾਰਣੀ ਦੇ ਕੱਲਮ-1 ਵਿੱਚ ਕੁੱਝ ਪਦਾਰਥ ਦਿੱਤੇ ਗਏ ਹਨ | ਕੱਲਮ-II ਵਿੱਚ ਉਹਨਾਂ ਦੇ ਕੁੱਝ ਉਪਯੋਗ ਦਿੱਤੇ ਗਏ ਹਨ । ਕਾਲਮ-I ਦੇ ਪਦਾਰਥਾਂ ਦਾ ਕੱਲਮ-II ਨਾਲ ਹੀ ਮਿਲਾਣ ਕਰੋ ।

ਕੱਲਮ-I ਕੱਲਮ-II
(1) ਗੋਲਡ (ਉ) ਥਰਮਾਮੀਟਰ
(2) ਆਇਰਨ (ਅ) ਬਿਜਲੀ ਦੀਆਂ ਤਾਰਾਂ ।
(3) ਐਲਮੀਨੀਅਮ (ਏ) ਭੋਜਨ ਸਾਮੱਗਰੀ ਲਪੇਟਨਾ
(4) ਕਾਰਬਨ (ਸ) ਗਹਿਣੇ
(5) ਪਰ (ਹ) ਮਸ਼ੀਨਾਂ
(6) ਮਰਕਰੀ (ਕ) ਬਾਲਣ ॥

ਉੱਤਰ –

ਕੱਲਮ I ਕੱਲਮ II
(1) ਗੋਲਡ (ਸ) ਗਹਿਣੇ
(2) ਆਇਰਨ (ਹ) ਮਸ਼ੀਨਾਂ
(3) ਐਲਮੀਨੀਅਮ (ੲ) ਭੋਜਨ ਸਾਮੱਗਰੀ ਲਪੇਟ
(4) ਕਾਰਬਨ (ਕਿ) ਬਾਲਣ
(5) ਪਰ (ਅ) ਬਿਜਲੀ ਦੀਆਂ ਤਾਰਾਂ
(6) ਮਰਕਰੀ (ਉ) ਥਰਮਾਮੀਟਰ ।

ਪ੍ਰਸ਼ਨ 9.
ਕੀ ਹੁੰਦਾ ਹੈ ਜਦੋਂ
(ਉ) ਹਲਕਾ ਸੁਲਫ਼ਿਊਰਿਕ ਐਸਿਡ ਕੱਪਰ ਦੀ ਪਲੇਟ ਉੱਤੇ ਪਾਇਆ ਜਾਂਦਾ ਹੈ ?
(ਅ) ਲੋਹੇ ਦੀ ਕਿੱਲ, ਕਾਪਰ ਸਲਫ਼ੇਟ ਦੇ ਘੋਲ ਵਿੱਚ ਰੱਖੀ ਜਾਂਦੀ ਹੈ । ਸੰਬੰਧਿਤ ਪ੍ਰਤੀਕਿਰਿਆਵਾਂ ਲਈ ਸਮੀਕਰਣਾਂ ਲਿਖੋ ।
ਉੱਤਰ-
(ਉ) ਜਦੋਂ ਹਲਕਾ ਸੁਲਫ਼ਿਉਰਿਕ ਅਮਲ, ਕਾਪਰ ਦੀ ਪਲੇਟ ਤੇ ਪਾਇਆ ਜਾਂਦਾ ਹੈ, ਤਾਂ ਹਾਈਡਰੋਜਨ ਗੈਸ ਪੈਦਾ ਹੁੰਦੀ ਹੈ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 1
(ਅ) ਜਦੋਂ ਲੋਹੇ ਦੀ ਕਿੱਲ ਨੂੰ ਪਰ ਸਲਫ਼ੇਟ ਦੇ ਘੋਲ ਵਿੱਚ ਰੱਖਿਆ ਜਾਂਦਾ ਹੈ, ਤਾਂ ਲੋਹਾ, ਕਾਂਪੁਰ ਨੂੰ ਵਿਸਥਾਪਿਤ ਕਰਕੇ ਆਇਰਨ ਸਲਫ਼ੇਟ ਬਣਾਉਂਦਾ ਹੈ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 2

ਪ੍ਰਸ਼ਨ 10.
ਸਲੋਨੀ ਨੇ ਲੱਕੜੀ ਦੇ ਕੋਲੇ ਦਾ ਇੱਕ ਜਲਦਾ ਹੋਇਆ ਟੁਕੜਾ ਲਿਆ ਅਤੇ ਉਸ ਤੋਂ ਪੈਦਾ ਹੋਣ ਵਾਲੀ ਗੈਸ ਨੂੰ ਇੱਕ ਪਰਖਨਲੀ ਵਿੱਚ ਇਕੱਠਾ ਕੀਤਾ
(ੳ) ਉਹ ਗੈਸ ਦੇ ਸੁਭਾਅ ਨੂੰ ਕਿਵੇਂ ਪਰਖੇਗੀ ?
(ਅ) ਇਸ ਪ੍ਰਕਰਮ ਵਿੱਚ ਹੋਣ ਵਾਲੀਆਂ ਸਾਰੀਆਂ ਪ੍ਰਤੀਕਿਰਿਆਵਾਂ ਦੇ ਸ਼ਬਦ ਸਮੀਕਰਣ ਲਿਖੋ ।
ਉੱਤਰ-
(ੳ) ਗੈਸ ਦੇ ਸੁਭਾਅ ਦਾ ਪਰੀਖਣ-

  • ਨੀਲੇ ਅਤੇ ਲਾਲ ਲਿਟਮਸ ਪੇਪਰ ਨਾਲ ਗੈਸ ਦੇ ਸੁਭਾਅ ਦਾ ਪਤਾ ਕੀਤਾ ਜਾ ਸਕਦਾ ਹੈ । ਜੇ ਇਹ ਨੀਲੇ ਟਮਸ ਨੂੰ ਲਾਲ ਕਰ ਦੇਵੇ ਅਤੇ ਲਾਲ ਲਿਟਮਸ ਤੇ ਕੋਈ ਅਸਰ ਨਾ ਪਵੇ ਤਾਂ ਗੈਸ ਤੇਜ਼ਾਬੀ ਸੁਭਾਅ ਦੀ ਹੈ ।
  • ਜਦੋਂ ਗੈਸ ਨੂੰ ਪਾਣੀ ਵਿੱਚ ਘੋਲਿਆ ਜਾਂਦਾ ਹੈ ਤਾਂ ਘੋਲ ਨੀਲੇ ਲਿਟਮਸ ਨੂੰ ਲਾਲ ਕਰ ਦਿੰਦਾ ਹੈ । ਇਹ ਗੈਸ ਦੇ ਤੇਜ਼ਾਬੀ ਸੁਭਾਅ ਦੇ ਹੋਣ ਦਾ ਸਬੂਤ ਹੈ ।

(ਅ) ਜਦੋਂ ਚਾਰਕੋਲ ਨੂੰ ਜਲਾਇਆ ਜਾਂਦਾ ਹੈ, ਤਾਂ ਇਹ ਆਕਸੀਜਨ ਨਾਲ ਅਭਿਕਿਰਿਆ ਕਰਕੇ ਤੇਜ਼ਾਬੀ ਆਕਸਾਈਡ, CO2, (ਕਾਰਬਨ-ਡਾਈਆਕਸਾਈਡ) ਬਣਾਉਂਦਾ ਹੈ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 3

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

ਪ੍ਰਸ਼ਨ 11.
ਇੱਕ ਦਿਨ ਰੀਤਾ ਆਪਣੀ ਮਾਂ ਦੇ ਨਾਲ ਸੁਨਿਆਰੇ ਦੀ ਦੁਕਾਨ ਤੇ ਗਈ । ਉਸ ਦੀ ਮਾਂ ਨੇ ਸੁਨਿਆਰੇ ਨੂੰ ਪਾਲਿਸ਼ ਕਰਨ ਲਈ ਸੋਨੇ ਦੇ ਪੁਰਾਣੇ ਗਹਿਣੇ ਦਿੱਤੇ । ਅਗਲੇ ਦਿਨ ਜਦੋਂ ਉਹ ਗਹਿਣੇ ਵਾਪਸ ਲਿਆਈ ਤਾਂ ਉਨ੍ਹਾਂ ਨੇ ਵੇਖਿਆ ਕਿ ਉਨ੍ਹਾਂ ਦਾ ਭਾਰ ਕੁੱਝ ਘੱਟ ਹੋ ਗਿਆ ਹੈ । ਕੀ ਤੁਸੀਂ ਭਾਰ ਦੀ ਕਮੀ ਦਾ ਕਾਰਨ ਦੱਸ ਸਕਦੇ ਹੋ ?
ਉੱਤਰ-
ਸੁਨਿਆਰੇ ਗਹਿਣੇ ਸਾਫ਼ ਕਰਨ ਲਈ ਐਕੁਆਰੀਜ਼ੀਆ (Aqua-regia) ਘੋਲ ਦੀ ਵਰਤੋਂ ਕਰਦੇ ਹਨ । ਕਿਉਂਕਿ ਸੋਨਾ ਇਸ ਵਿੱਚ ਘੁੱਲ ਜਾਂਦਾ ਹੈ, ਇਸ ਲਈ ਰੀਤਾ ਦੀ ਮਾਂ ਦੇ ਗਹਿਣਿਆਂ ਦੇ ਭਾਰ ਵਿੱਚ ਕਮੀ ਆ ਗਈ ।

PSEB Solutions for Class 8 Science ਪਦਾਰਥ : ਧਾਤਾਂ ਅਤੇ ਅਧਾਤਾਂ Important Questions and Answers

(A) ਬਹੁ-ਵਿਕਲਪੀ ਪ੍ਰਸ਼ਨ-ਉੱਤਰ

1. ਹੇਠ ਦਿੱਤੇ ਬਿਜਲੀ ਦੇ ਸਰਕਟ ਵਿਚ ਲਗਾਤਾਰ ਬਹਾਓ ਹੁੰਦਾ ਰਹੇ, ਇਸ ਲਈ ਲੋਹੇ ਦੀ ਕਿੱਲ ਦੇ ਥਾਂ ਦਿੱਤੀਆਂ ਵਸਤੁਆਂ ਵਿਚੋਂ ਕਿਸ ਵਸਤੁ ਦਾ ਪ੍ਰਯੋਗ ਕਰਨਾ ਉੱਚਿਤ ਹੋਵੇਗਾ ?
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 4
(ੳ) ਰਬੜ
(ਅ) ਪਲਾਸਟਿਕ
(ਇ)ਗ੍ਰੇਫਾਈਟ
(ਸ) ਲੱਕੜੀ ।
ਉੱਤਰ-
(ਇ) ਫਾਈਟ ।

2. ਸੋਡੀਅਮ ਦੀ ਧਾਤ ਨੂੰ ਸਟੋਰ ਕੀਤਾ ਜਾਂਦਾ ਹੈ ?
(ਉ) ਪਾਣੀ ਵਿਚ
(ਅ) ਮਿੱਟੀ ਦੇ ਤੇਲ ਵਿਚ
(ਇ) ਹਵਾ ਵਿਚ
(ਸ) ਇਹਨਾਂ ਵਿਚੋਂ ਕੋਈ ਵੀ ਨਹੀਂ ।
ਉੱਤਰ-
(ਅ) ਮਿੱਟੀ ਦੇ ਤੇਲ ਵਿਚ ।

3. ਜਦੋਂ ਲੋਹੇ ਦੀ ਪੱਤੀ ਨੂੰ ਸਿਲ੍ਹੀ ਹਵਾ ਵਿਚ ਰੱਖਿਆ ਜਾਂਦਾ ਹੈ ਤਾਂ ਕੁੱਝ ਦਿਨਾਂ ਬਾਅਦ ਉਸ ਉੱਪਰ ਇਕ ਪਰਤ ਜਮਾਂ ਹੋ ਜਾਂਦੀ ਹੈ ਜਿਸ ਦਾ ਰੰਗ ਹੁੰਦਾ ਹੈ
(ਉ) ਹਰਾ
(ਅ) ਲਾਲ
(ਇ) ਮਿੱਟੀ ਵਰਗਾ
(ਸ) ਇਹਨਾਂ ਵਿਚੋਂ ਕੋਈ ਨਹੀਂ ।
ਉੱਤਰ-
(ਅ) ਲਾਲ ।

4. ਹੇਠ ਲਿਖਿਆਂ ਵਿਚੋਂ ਕਿਹੜਾ ਕਥਨ ਸਹੀ ਹੈ ?
(ਉ) ਸਾਰੀਆਂ ਧਾਤਾਂ ਖਿੱਚੀਣਸ਼ੀਲ ਹੁੰਦੀਆਂ ਹਨ
(ਅ) ਸਾਰੀਆਂ ਅਧਾਤਾਂ ਖਿੱਚੀਣਸ਼ੀਲ ਹੁੰਦੀਆਂ ਹਨ
(ਇ) ਆਮਤੌਰ ਤੇ ਧਾਤਾਂ ਖਿੱਚੀਣਸ਼ੀਲ ਹੁੰਦੀਆਂ ਹਨ।
(ਸ) ਕੁੱਝ ਅਧਾਤਾਂ ਖਿੱਚੀਣਸ਼ੀਲ ਹੁੰਦੀਆਂ ਹਨ ।
ਉੱਤਰ-
(ਇ) ਆਮਤੌਰ ਤੇ ਧਾਤਾਂ ਖਿੱਚੀਣਸ਼ੀਲ ਹੁੰਦੀਆਂ ਹਨ ।

5. ਹੇਠ ਲਿਖਿਆਂ ਵਿੱਚੋਂ ਕਿਹੜੀ ਅਧਾਤ ਹੈ ?
(ਉ) ਲੋਹਾ
(ਅ) ਕਾਰਬਨ
(ਈ) ਸੋਨਾ ।
(ਸ) ਕੈਲਸ਼ੀਅਮ ॥
ਉੱਤਰ-
(ਅ) ਕਾਰਬਨ ।

6. ਫਾਸਫੋਰਸ ਨੂੰ ਸਟੋਰ ਕੀਤਾ ਜਾਂਦਾ ਹੈ
(ਉ) ਪਾਣੀ ਵਿੱਚ
(ਅ) ਹਵਾ ਵਿੱਚ
(ਇ) ਤੇਲ ਵਿੱਚ
(ਸ) ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ।
ਉੱਤਰ-
(ਉ) ਪਾਣੀ ਵਿੱਚ ।

7. ਤਰਲ ਅਵਸਥਾ ਵਿੱਚ ਮਿਲਣ ਵਾਲੀ ਧਾਤ ਹੈ
(ਉ) ਤਾਂਬਾ ।
(ਅ) ਚਾਂਦੀ
(ੲ) ਪਾਰਾ
(ਸ) ਸੋਡੀਅਮ ॥
ਉੱਤਰ-
(ੲ) ਪਾਰਾ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

8. ਕਿਹੜੀ ਧਾਤ ਬਿਜਲੀ ਅਤੇ ਤਾਪ ਦੀ ਸੁਚਾਲਕ ਹੈ ?
(ਉ) ਸੋਡੀਅਮ
(ਅ) ਪੋਟਾਸ਼ੀਅਮ
(ਇ) ਤਾਂਬਾ
(ਸ) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(ੲ) ਤਾਂਬਾ ।

9. ਬਿਜਲੀ ਦੀ ਕੁਚਾਲਕ ਧਾਤ ਹੈ ?
(ਉ) ਤਾਂਬਾ
(ਅ) ਲੈਂਡ
(ਈ) ਐਲੂਮੀਨੀਅਮ
(ਸ) ਚਾਂਦੀ ।
ਉੱਤਰ-
(ਅ) ਲੈਂਡ ।

10. ਲਾਲ ਲਿਟਮਸ ਦੇ ਘੋਲ ਨੂੰ ਨੀਲਾ ਕਰ ਦਿੰਦਾ ਹੈ
(ਉ) ਧਾੜਵੀ ਆਕਸਾਈਡ,
(ਅ) ਸਲਫਰ ਡਾਈਆਕਸਾਈਡ
(ਇ) ਕਾਰਬਨ ਡਾਈਆਕਸਾਈਡ
(ਸ) ਇਹਨਾਂ ਵਿਚੋਂ ਕੋਈ ਨਹੀਂ ।
ਉੱਤਰ-
(ੳ) ਧਾਤਵੀ ਆਕਸਾਈਡ ।

11. ਕਠੋਰਤਾ ਦੇ ਅਧਾਰ ਤੇ ਅਧਾਤ ਹੈ
(ਉ) ਲੋਹਾ
(ਅ) ਐਲੂਮੀਨੀਅਮ
(ਈ) ਤਾਂਬਾ
(ਸ) ਕੋਲਾ |
ਉੱਤਰ-
(ਸ) ਕੋਲਾ ॥

12. ਧਾਤਾਂ ਤੇਜ਼ਾਬਾਂ ਨਾਲ ਕਿਰਿਆ ਕਰਕੇ ਹੇਠ ਲਿਖਿਆਂ ਵਿੱਚੋਂ ਕਿਹੜੀ ਗੈਸ ਬਣਾਉਂਦੀਆਂ ਹਨ ?
(ਉ) ਆਕਸੀਜਨ ਗੈਸ
(ਅ) ਹਾਈਡ੍ਰੋਜਨ ਗੈਸ
(ਇ) ਸਲਫਰ ਡਾਈਆਕਸਾਈਡ ਗੈਸ
(ਸ) ਕਾਰਬਨ ਡਾਈਆਕਸਾਈਡ ਗੈਸ ।
ਉੱਤਰ-
(ਅ) ਹਾਈਡੋਜਨ ਗੈਸ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਸਭ ਤੋਂ ਵੱਧ ਖਿਚੀਣਸ਼ੀਲ ਧਾਤੂ ਦਾ ਨਾਂ ਲਿਖੋ ।
ਉੱਤਰ-
ਚਾਂਦੀ (Silver) ।

ਪ੍ਰਸ਼ਨ 2.
ਉਸ ਧਾਤ ਦਾ ਨਾਂ ਲਿਖੋ ਜੋ ਤਰਲ ਅਵਸਥਾ ਵਿੱਚ ਮਿਲਦੀ ਹੈ ।
ਉੱਤਰ-
ਪਾਰਾ ॥

ਪ੍ਰਸ਼ਨ 3.
ਉਸ ਧਾਤ ਦਾ ਨਾਂ ਲਿਖੋ ਜੋ ਬਿਜਲੀ ਦੀ ਕੁਚਾਲਕ ਹੈ ।
ਉੱਤਰ-
ਸੀਸਾ (Lead) ।

ਪ੍ਰਸ਼ਨ 4.
ਥਰਮਾਮੀਟਰ ਵਿੱਚ ਕਿਹੜੀ ਧਾਤੂ ਦੀ ਵਰਤੋਂ ਹੁੰਦੀ ਹੈ ?
ਉੱਤਰ-
ਪਾਰਾ (Mercury) |

ਪ੍ਰਸ਼ਨ 5.
ਕਿਹੜੀ ਧਾਤ ਅਤੇ ਅਧਾਤ ਸਾਧਾਰਨ ਤਾਪਮਾਨ ਤੇ ਤਰਲ ਹਨ ?
ਉੱਤਰ-
ਧਾਤ-ਪਾਰਾ (Mercury) ਅਧਾਤ-ਬੋਮੀਨ (Bromine) |

ਪ੍ਰਸ਼ਨ 6.
ਦੋ ਧਾਤਾਂ ਦੇ ਨਾਂ ਲਿਖੋ ਜੋ ਤਾਪ ਅਤੇ ਬਿਜਲੀ ਦੋਨਾਂ ਦੀਆਂ ਸੁਚਾਲਕ ਹਨ ।
ਉੱਤਰ-

  • ਕਾਪਰ ਅਤੇ
  • ਐਲੂਮੀਨੀਅਮ ।

ਪ੍ਰਸ਼ਨ 7.
ਤਿੰਨ ਧਾਤਾਂ ਦੇ ਨਾਂ ਲਿਖੋ ਜੋ ਮੁਕਤ ਅਵਸਥਾ ਵਿੱਚ ਮਿਲਦੀਆਂ ਹਨ ?
ਉੱਤਰ-

  • ਚਾਂਦੀ
  • ਸੋਨਾ
  • ਪਲੈਟੀਨਮ ।

ਪ੍ਰਸ਼ਨ 8.
ਦੋ ਧਾਤਾਂ ਦੇ ਨਾਂ ਲਿਖੋ ਜੋ ਸੌਖਿਆਂ ਹੀ ਚਾਕੂ ਨਾਲ ਕੱਟੀਆਂ ਜਾ ਸਕਦੀਆਂ ਹਨ ।
ਉੱਤਰ-
ਸੋਡੀਅਮ ਅਤੇ ਪੋਟਾਸ਼ੀਅਮ ।

ਪ੍ਰਸ਼ਨ 9.
ਹੀਮੋਗਲੋਬਿਨ (Haemoglobin) ਵਿੱਚ ਕਿਹੜੀ ਧਾਤ ਘਟਕ ਹੈ ?
ਉੱਤਰ-
ਲੋਹਾ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

ਪ੍ਰਸ਼ਨ 10.
ਲੋਹਾ (ਆਇਰਨ ਅਤੇ ਆਕਸੀਜਨ ਦੀ ਰਸਾਇਣਿਕ ਅਭਿਕਿਰਿਆ ਦਾ ਸਮੀਕਰਨ ਲਿਖੋ !
ਉੱਤਰ-
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 5

ਪ੍ਰਸ਼ਨ 11.
ਜ਼ਿੰਕ ਦੀ ਆਕਸੀਜਨ ਨਾਲ ਰਸਾਇਣਿਕ ਅਭਿਕਿਰਿਆ ਦਾ ਸਮੀਕਰਨ ਲਿਖੋ ।
ਉੱਤਰ-
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 6

ਪ੍ਰਸ਼ਨ 12.
ਕੋਈ ਪੰਜ ਧਾਤਾਂ ਦੇ ਨਾਂ ਲਿਖੋ ਜਿਨ੍ਹਾਂ ਦੀ ਵਰਤੋਂ ਰੋਜ਼ਾਨਾ ਜੀਵਨ ਵਿੱਚ ਹੁੰਦੀ ਹੈ ।
ਉੱਤਰ-
ਰੋਜ਼ਾਨਾ ਜੀਵਨ ਵਿੱਚ ਵਰਤੋਂ ਵਿੱਚ ਆਉਣ ਵਾਲੀਆਂ ਧਾਤਾਂ ਹਨ-

  • ਐਲੂਮੀਨੀਅਮ
  • ਲੋਹਾ
  • ਪਰ
  • ਜ਼ਿੰਕ
  • ਟਿਨ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਧਾਤਾਂ ਦੀ ਪ੍ਰਕਿਰਤੀ ਵਿੱਚ ਉਪਲੱਬਤਾ ਦਾ ਵਰਣਨ ਕਰੋ ।
ਉੱਤਰ-
ਪ੍ਰਕਿਰਤੀ ਵਿੱਚ ਧਾਤਾਂ ਦੀ ਉਪਲੱਬਤਾ-ਧਾਤਾਂ ਪ੍ਰਕਿਰਤੀ ਵਿੱਚ ਮੁਕਤ ਰੂਪ ਜਾਂ ਯੋਗਿਕ ਰੂਪ ਵਿੱਚ ਮਿਲਦੀਆਂ ਹਨ ।

  • ਮੁਕਤ ਰੂਪ-ਧਾਤਾਂ ਜੋ ਹਵਾ ਜਾਂ ਨਮੀ ਨਾਲ ਪ੍ਰਭਾਵਿਤ ਨਹੀਂ ਹੁੰਦੀਆਂ, ਪ੍ਰਕਿਰਤੀ ਵਿੱਚ ਮੁਕਤ ਰੂਪ ਵਿੱਚ ਮਿਲਦੀਆਂ ਹਨ ਜਿਵੇਂ-ਸੋਨਾ, ਪਲਾਟੀਨਮ ।
  • ਯੋਗਿਕ ਰੂਪ-ਧਾਤਾਂ ਆਮ ਕਰਕੇ ਆਕਸਾਈਡ ਅਤੇ ਸਲਫਾਈਡ ਦੇ ਯੋਗਿਕਾਂ ਦੇ ਰੂਪ ਵਿੱਚ ਮਿਲਦੀਆਂ ਹਨ । ਜਿਵੇਂ-ਐਲਮੀਨੀਅਮ ਆਕਸਾਈਡ ।

ਪ੍ਰਸ਼ਨ 2.
ਚਾਂਦੀ ਆਕਸੀਜਨ ਦੇ ਨਾਲ ਆਸਾਨੀ ਨਾਲ ਕਿਰਿਆ ਨਹੀਂ ਕਰਦੀ, ਪਰੰਤੂ ਚਾਂਦੀ ਦੇ ਗਹਿਣੇ ਕੁੱਝ ਸਮੇਂ ਬਾਅਦ ਕਾਲੇ ਕਿਉਂ ਹੋ ਜਾਂਦੇ ਹਨ ? ਕਿਵੇਂ ?
ਉੱਤਰ-
ਚਾਂਦੀ, ਆਕਸੀਜਨ ਦੇ ਨਾਲ ਆਸਾਨੀ ਨਾਲ ਕਿਰਿਆ ਨਹੀਂ ਕਰਦੀ, ਪਰ ਇਹ ਹਵਾ ਵਿੱਚ ਮੌਜੂਦ ਸਲਫ਼ਰ ਦੇ ਯੋਗਿਕਾਂ ਨਾਲ ਕਿਰਿਆ ਕਰਕੇ ਸਿਲਵਰ ਸਲਫਾਈਡ ਦੀ ਕਾਲੀ ਪਰਤ ਬਣਾਉਂਦੀ ਹੈ । ਇਸ ਲਈ ਚਾਂਦੀ ਦੇ ਗਹਿਣੇ ਕੁੱਝ ਸਮੇਂ ਬਾਅਦ ਕਾਲੇ ਪੈ ਜਾਂਦੇ ਹਨ ।

ਪ੍ਰਸ਼ਨ 3.
ਸੋਨੇ ਦੇ ਗਹਿਣੇ ਕਈ ਸਾਲ ਵਰਤੋਂ ਤੋਂ ਬਾਅਦ ਵੀ ਨਵੇਂ ਕਿਉਂ ਨਜ਼ਰ ਆਉਂਦੇ ਹਨ ?
ਉੱਤਰ-
ਸੋਨਾ ਕਿਰਿਆਸ਼ੀਲ ਨਹੀਂ ਹੈ । ਇਸ ਲਈ ਸੋਨੇ ਨੂੰ ਜੰਗਾਲ ਨਹੀਂ ਲਗਦਾ ਹੈ ਅਤੇ ਨਾ ਹੀ ਇਹ ਕਾਲਾ ਪੈਂਦਾ ਹੈ । ਇਸ ਲਈ ਕਈ ਸਾਲਾਂ ਦੀ ਵਰਤੋਂ ਤੋਂ ਬਾਅਦ ਵੀ ਸੋਨੇ ਦੇ ਗਹਿਣੇ ਨਵੇਂ ਨਜ਼ਰ ਆਉਂਦੇ ਹਨ ।

ਪ੍ਰਸ਼ਨ 4.
ਮੈਗਨੀਸ਼ੀਅਮ ਅਤੇ ਕਾਪਰ ਸਿੱਧੇ ਲਾਟ ਤੇ ਗਰਮ ਕੀਤੇ ਜਾਂਦੇ ਹਨ । ਇਹਨਾਂ ਵਿੱਚੋਂ ਕਿਹੜਾ ਹਵਾ ਵਿੱਚ ਜਲੇਗਾ ? ਕਿਹੜਾ ਵੱਧ ਕਿਰਿਆਸ਼ੀਲ ਹੈ ?
ਉੱਤਰ-
ਜਦੋਂ ਮੈਗਨੀਸ਼ੀਅਮ ਅਤੇ ਕੱਪਰ ਨੂੰ ਸਿੱਧੇ ਲਾਟ ਤੇ ਗਰਮ ਕੀਤਾ ਜਾਂਦਾ ਹੈ ਤਾਂ ਮੈਗਨੀਸ਼ੀਅਮ ਜਲਣ ਲੱਗ ਪੈਂਦਾ ਹੈ । ਇਸ ਲਈ ਮੈਗਨੀਸ਼ੀਅਮ ਵਧੇਰੇ ਕਿਰਿਆਸ਼ੀਲ ਹੈ ।

ਪ੍ਰਸ਼ਨ 5.
CuSO4+ Fe → FesO + Cu
FeSO4 + Zn → ZnSO4 + Fe
ਉਪਰੋਕਤ ਕਿਰਿਆ ਦੇ ਆਧਾਰ ਤੇ ਦੱਸੋ ਕਿ ਜ਼ਿੰਕ, ਕਾਪਰ ਅਤੇ ਲੋਹੇ ਵਿੱਚੋਂ ਕਿਹੜੀ ਧਾਤ ਵਧੇਰੇ ਕਿਰਿਆਸ਼ੀਲ ਹੈ ਅਤੇ ਕਿਹੜੀ ਘੱਟ ਕਿਰਿਆਸ਼ੀਲ ਹੈ ?
ਉੱਤਰ-
ਪਹਿਲੀ ਅਭਿਕਿਰਿਆ ਵਿੱਚੋਂ ਲੋਹੇ ਨੇ ਕੱਪਰ ਨੂੰ ਵਿਸਥਾਪਿਤ ਕੀਤਾ, ਇਸ ਲਈ ਲੋਹਾ, ਕਾਪਰ ਦੀ ਤੁਲਨਾ ਵਿੱਚ ਵਧੇਰੇ ਕਿਰਿਆਸ਼ੀਲ ਹੈ । ਦੂਸਰੀ ਕਿਰਿਆ ਵਿੱਚ ਜ਼ਿੰਕ ਨੇ ਲੋਹੇ ਦਾ ਵਿਸਥਾਪਨ ਕੀਤਾ, ਇਸ ਲਈ ਜ਼ਿੰਕ, ਲੋਹੇ ਦੀ ਤੁਲਨਾ ਨਾਲੋਂ ਵੱਧ ਕਿਰਿਆਸ਼ੀਲ ਹੈ । ਇਹ ਦੋਨੋਂ ਰਸਾਇਣਿਕ ਸਮੀਕਰਣਾਂ ਨੂੰ ਦੇਖਣ ਤੋਂ ਪਤਾ ਚਲਦਾ ਹੈ ਕਿ ਜ਼ਿੰਕ ਸਭ ਤੋਂ ਵੱਧ ਕਿਰਿਆਸ਼ੀਲ ਹੈ ਅਤੇ ਕੱਪਰ ਸਭ ਤੋਂ ਘੱਟ ਕਿਰਿਆਸ਼ੀਲ ਧਾਤ ਹੈ ।

ਪ੍ਰਸ਼ਨ 6.
ਜਦੋਂ ਜ਼ਿੰਕ ਦੀ ਇਕ ਛੜ ਪਰ ਸਲਫ਼ੇਟ ਘੋਲ ਵਿੱਚ ਡੁਬੋਈ ਜਾਂਦੀ ਹੈ, ਤਾਂ ਕੀ ਹੋਵੇਗਾ ?
ਉੱਤਰ-
ਜ਼ਿੰਕ, ਕਾਪਰ ਦੀ ਤੁਲਨਾ ਵਿੱਚ ਵਧੇਰੇ ਕਿਰਿਆਸ਼ੀਲ ਹੈ, ਇਸ ਲਈ ਕੱਪਰ ਨੂੰ ਉਸਦੇ ਲੂਣੀ ਘੋਲ ਵਿੱਚੋਂ ਵਿਸਥਾਪਿਤ ਕਰਦਾ ਹੈ ।
Zn + CuSO2 → ZnSO4+ Cu

ਪ੍ਰਸ਼ਨ 7.
ਅਚਾਰ, ਚਟਨੀ ਅਤੇ ਖੱਟੇ (Citrus) ਫਲ ਲੋਹੇ ਅਤੇ ਐਲੂਮੀਨੀਅਮ ਦੇ ਬਰਤਨਾਂ ਵਿੱਚ ਕਿਉਂ ਨਹੀਂ ਰੱਖੇ ਜਾਂਦੇ ?
ਉੱਤਰ-
ਕੁੱਝ ਭੋਜਨ ਪਦਾਰਥ ਜਿਵੇਂ ਕਿ ਖੱਟੇ ਫਲ (Citrus fruit), ਅਚਾਰ, ਚਟਨੀ, ਦਹੀਂ ਜਿਨ੍ਹਾਂ ਵਿੱਚ ਐਸਿਡ ਹੁੰਦਾ ਹੈ ਨੂੰ ਲੋਹੇ ਅਤੇ ਐਲੂਮੀਨੀਅਮ ਦੇ ਬਣੇ ਬਰਤਨਾਂ ਨਾਲ ਕਿਰਿਆ ਕਰਕੇ ਜ਼ਹਿਰੀਲੇ ਪਦਾਰਥ ਬਣਾਉਂਦਾ ਹੈ । ਇਸ ਲਈ ਲੋਹੇ ਅਤੇ ਐਲੂਮੀਨੀਅਮ ਦੇ ਬਰਤਨ ਅਚਾਰ, ਚਟਨੀ ਆਦਿ ਰੱਖਣ ਲਈ ਵਰਤੋਂ ਵਿੱਚ ਨਹੀਂ ਆਉਂਦੇ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

ਪ੍ਰਸ਼ਨ 8.
ਐਲੂਮੀਨੀਅਮ ਦੇ ਬਰਤਨ ਕੁੱਝ ਸਮੇਂ ਬਾਅਦ ਆਪਣੀ ਚਮਕ ਕਿਉਂ ਗੁਆ ਦਿੰਦੇ ਹਨ ?
ਉੱਤਰ-
ਐਲੂਮੀਨੀਅਮ ਇੱਕ ਕਿਰਿਆਸ਼ੀਲ ਧਾਤ ਹੈ । ਸਮੇਂ ਦੇ ਨਾਲ ਐਲੂਮੀਨਿਅਮ ਦੀ ਉਪਰੀ ਸਤਹਿ ਹਵਾਂ ਅਤੇ ਪਾਣੀ ਨਾਲ ਸੰਪਰਕ ਵਿੱਚ ਆ ਕੇ ਐਲੂਮੀਨੀਅਮ ਆਕਸਾਈਡ ਦੀ ਪਰਤ ਬਣਾਉਂਦੀ ਹੈ । ਇਸ ਤਰ੍ਹਾਂ ਇਹ ਆਪਣੀ ਚਮਕ ਗੁਆ ਦਿੰਦੀ ਹੈ ।

ਪ੍ਰਸ਼ਨ 9.
ਖਾਣਾ ਬਣਾਉਣ ਵਾਲੇ ਬਰਤਨ ਤਿਆਰ ਕਰਨ ਲਈ ਕਾਪਰ ਦੀ ਜਗ੍ਹਾ ਐਲੂਮੀਨੀਅਮ ਨੂੰ ਪਹਿਲ ਕਿਉਂ ਦਿੱਤੀ ਜਾਂਦੀ ਹੈ ? ਕਾਰਨ ਦੱਸੋ ।
ਉੱਤਰ-
ਹੇਠਾਂ ਲਿਖੇ ਦੋ ਕਾਰਨਾਂ ਕਰਕੇ ਖਾਣਾ ਬਣਾਉਣ ਵਾਲੇ ਬਰਤਨ ਤਿਆਰ ਕਰਨ ਲਈ ਕਾਪਰ ਦੀ ਥਾਂ ਤੇ ਐਲੂਮੀਨੀਅਮ ਨੂੰ ਪਹਿਲ ਦਿੱਤੀ ਜਾਂਦੀ ਹੈ

  1. ਇਹ ਬਹੁਤ ਹਲਕੀ ਅਤੇ ਤਾਪ ਦੀ ਸੂਚਾਲਕ ਧਾਤ ਹੈ ॥
  2. ਭੋਜਨ ਪਦਾਰਥਾਂ ਵਿੱਚ ਮੌਜੂਦ ਤੇਜ਼ਾਬ ਇਸ ਨਾਲ ਛੇਤੀ ਕਿਰਿਆ ਨਹੀਂ ਕਰਦੇ ਹਨ ।

ਪ੍ਰਸ਼ਨ 10.
ਸੋਡੀਅਮ ਧਾਤ ਸੰਯੁਕਤ ਅਵਸਥਾ ਵਿੱਚ ਮਿਲਦੀ ਹੈ ਜਦਕਿ ਸੋਨਾ ਮੁਕਤ ਅਵਸਥਾ ਵਿੱਚ ਮਿਲਦਾ ਹੈ । ਕਿਉਂ ?
ਉੱਤਰ-
ਸੋਡੀਅਮ ਸਭ ਤੋਂ ਵੱਧ ਕਿਰਿਆਸ਼ੀਲ ਧਾਤ ਹੈ । ਇਹ ਛੇਤੀ ਹੀ ਹਵਾ ਅਤੇ ਪਾਣੀ ਨਾਲ ਕਿਰਿਆ ਕਰਕੇ ਆਪਣਾ ਯੋਗਿਕ ਬਣਾ ਲੈਂਦੀ ਹੈ । ਇਸ ਲਈ ਇਹ ਯੋਗਿਕ ਦੇ ਰੂਪ ਵਿੱਚ ਮਿਲਦੀ ਹੈ । ਦੂਸਰੇ ਪਾਸੇ ਸੋਨਾ, ਹਵਾ ਅਤੇ ਪਾਣੀ ਨਾਲ ਕਿਰਿਆ ਨਹੀਂ ਕਰਦਾ ਜਿਸ ਕਾਰਨ ਇਹ ਮੁਕਤ ਅਵਸਥਾ ਵਿੱਚ ਮਿਲਦਾ ਹੈ ।

ਪ੍ਰਸ਼ਨ 11.
ਕੀ ਕੱਪਰ ਨੂੰ ਜੰਗਾਲ ਲੱਗਦਾ ਹੈ ? ਕੀ ਹੋਵੇਗਾ ਜੇ ਕੱਪਰ ਨੂੰ ਨਮੀਯੁਕਤ ਹਵਾ ਦੇ ਸੰਪਰਕ ਵਿੱਚ ਰੱਖਿਆ ਜਾਵੇ ?
ਉੱਤਰ-
ਪਰ (ਤਾਂਬਾ) ਨੂੰ ਜੰਗਾਲ ਨਹੀਂ ਲਗਦਾ ਹੈ । ਜਦੋਂ ਕੱਪਰ ਨੂੰ ਨਮੀਯੁਕਤ ਹਵਾ ਵਿੱਚ ਲੰਮੇ ਸਮੇਂ ਲਈ ਰੱਖਿਆ ਜਾਂਦਾ ਹੈ ਤਾਂ ਇਸ ਤੇ ਚਮਕ ਰਹਿਤ ਪਰਤ ਬਣ ਜਾਂਦੀ ਹੈ । ਇਸ ਤਰ੍ਹਾਂ ਬਣਿਆ ਪਦਾਰਥ ਪਰ ਹਾਈਡਰੋਆਕਸਾਈਡ Cu(OH)2, ਅਤੇ ਕਾਪਰ ਕਾਰਬੋਨੇਟ (CuCO3) ਦਾ ਮਿਸ਼ਰਣ ਹੁੰਦਾ ਹੈ । ਹੇਠ ਲਿਖੀ ਕਿਰਿਆ ਹੁੰਦੀ ਹੈ –
2Cu + H2O + CO2 + O2 → Cu (OH)3 + CuCO3

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਪੋਟਾਸ਼ੀਅਮ ਤੱਤ ਨੂੰ ਪਾਣੀ ਵਿੱਚ ਕਿਉਂ ਨਹੀਂ ਰੱਖਿਆ ਜਾਂਦਾ ?
ਉੱਤਰ-
ਪੋਟਾਸ਼ੀਅਮ ਇੱਕ ਕਿਰਿਆਸ਼ੀਲ ਤੱਤ ਹੈ । ਇਹ ਕਮਰੇ ਦੇ ਤਾਪਮਾਨ ਤੇ ਹੀ ਹਵਾ ਨਾਲ ਕਿਰਿਆ ਕਰ ਸਕਦਾ ਹੈ ਅਤੇ ਪਾਣੀ ਨਾਲ ਕਿਰਿਆ ਕਰਕੇ ਅੱਗ ਫੜ ਲੈਂਦਾ ਹੈ । ਇਸ ਲਈ ਇਸ ਨੂੰ ਮਿੱਟੀ ਦੇ ਤੇਲ ਵਿੱਚ ਰੱਖਿਆ ਜਾਂਦਾ ਹੈ, ਪਾਣੀ ਵਿੱਚ ਨਹੀਂ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 7

ਪ੍ਰਸ਼ਨ 2.
ਧਾਤਾਂ ਦੀ ਖਿਚੀਣਸ਼ੀਲਤਾ ਅਤੇ ਕੁਟੀਣਸ਼ੀਲਤਾ ਤੋਂ ਕੀ ਭਾਵ ਹੈ ? ਦੋ ਧਾਤਾਂ ਦੇ ਉਦਾਹਰਨ ਦਿਓ ਜੋ ਖਿਚੀਣਸ਼ੀਲ ਅਤੇ ਕੁਟੀਸ਼ੀਲ ਹੋਣ ।
ਉੱਤਰ-
ਖਿਚੀਣਸ਼ੀਲਤਾ – ਇਹ ਧਾਤਾਂ ਦਾ ਗੁਣ ਹੈ, ਜਿਸ ਕਾਰਨ ਉਹਨਾਂ ਨੂੰ ਖਿੱਚ ਕੇ ਪਤਲੀਆਂ ਲੰਮੀਆਂ ਤਾਰਾਂ ਬਣਾਈਆਂ ਜਾ ਸਕਦੀਆਂ ਹਨ । ਜੋ ਧਾਤਾਂ ਇਹ ਗੁਣ ਦਰਸਾਉਂਦੀਆਂ ਹਨ, ਖਿਚੀਣਸ਼ੀਲ ਹੁੰਦੀਆਂ ਹਨ ।
ਉਦਾਹਰਨ-ਕਾਪਰ, ਐਲੂਮੀਨੀਅਮ, ਚਾਂਦੀ, ਸੋਨਾ ।
ਕੁਟੀਣਸ਼ੀਲਤਾ-ਧਾਤਾਂ ਦਾ ਉਹ ਗੁਣ ਜਿਸ ਕਾਰਨ ਧਾਤਾਂ ਨੂੰ ਕੁੱਟ ਕੇ ਚਾਦਰਾਂ ਵਿੱਚ ਬਦਲਿਆ ਜਾ ਸਕਦਾ ਹੈ, ਬਿਨਾਂ ਟੁੱਟੇ ਮੋੜਿਆ (twist) ਜਾ ਸਕਦਾ ਹੈ, ਕੁਟੀਣਸ਼ੀਲ ਕਹਾਉਂਦੀਆਂ ਹਨ ।
ਉਦਾਹਰਨ-ਸੋਨਾ, ਚਾਂਦੀ, ਐਲੂਮੀਨੀਅਮ । ਧਾਤਾਂ ਜੋ ਦੋਵੇਂ ਖਿਚੀਣਸ਼ੀਲ ਅਤੇ ਕੁਟੀਣਸ਼ੀਲ ਹਨ-ਐਲੂਮੀਨੀਅਮ, ਸੋਨਾ ।

ਪ੍ਰਸ਼ਨ 3.
ਖੋਰਨ ਕਿਸਨੂੰ ਕਹਿੰਦੇ ਹਨ ? ਧਾਤਾਂ ਦੇ ਖੋਰਨ ਨੂੰ ਘੱਟ ਕਰਨ ਲਈ ਕੀ ਉਪਾਅ ਹਨ ?
ਉੱਤਰ-
ਪੋਰਨ-ਧਾਤਾਂ ਨੂੰ ਜਦੋਂ ਨਮੀਯੁਕਤ ਹਵਾ ਵਿੱਚ ਖੁੱਲਾ ਛੱਡ ਦਿੱਤਾ ਜਾਂਦਾ ਹੈ ਤਾਂ ਇਹਨਾਂ ਤੇ ਬਿਨਾਂ ਚਮਕ ਵਾਲੀ ਪਰਤ ਬਣ ਜਾਂਦੀ ਹੈ । ਇਹ ਪਰਤ ਜਲਦੀ ਝੜ ਜਾਂਦੀ ਹੈ ਅਤੇ ਹੇਠਾਂ ਅਗਲੀ ਪਰਤ ਕਿਰਿਆ ਲਈ ਪ੍ਰਾਪਤ ਹੋ ਜਾਂਦੀ ਹੈ । ਇਸ ਤਰ੍ਹਾਂ ਧਾਤਾਂ ਦਾ ਖੋਰਨ ਹੁੰਦਾ ਰਹਿੰਦਾ ਹੈ ।
ਖੋਰਨ ਨੂੰ ਘੱਟ ਕਰਨ ਦੇ ਉਪਾਅ –

  • ਧਾਤਾਂ ਦੀ ਸਤਹਿ ਤੇ ਪੇਂਟ ਕਰਕੇ ।
  • ਧਾਤਾਂ ਦੀ ਸਤਹਿ ਤੇ ਗੁੱਸ ਜਾਂ ਤੇਲ ਦਾ ਲੇਪ ਕਰ ਕੇ ।
  • ਧਾਤਾਂ ਤੇ ਕਿਸੇ ਹੋਰ ਕਿਰਿਆਸ਼ੀਲ ਧਾਤ ਦੀ ਪਰਤ ਚੜ੍ਹਾ ਕੇ ॥
  • ਮਿਸ਼ਰਿਤ ਧਾਤ ਬਣਾ ਕੇ ।

ਵੱਡੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਧਾਤਾਂ ਦੀਆਂ ਆਮ ਭੌਤਿਕ ਵਿਸ਼ੇਸ਼ਤਾਵਾਂ ਲਿਖੋ ।
ਉੱਤਰ-
ਧਾਤਾਂ ਦੀਆਂ ਆਮ ਭੌਤਿਕ ਵਿਸ਼ੇਸ਼ਤਾਵਾਂ-

  1. ਇਹਨਾਂ ਦੀ ਸਤਹ ਚਮਕੀਲੀ ਹੁੰਦੀ ਹੈ ਅਰਥਾਤ ਧਾਤਾਂ ਚਮਕਦਾਰ ਹੁੰਦੀਆਂ ਹਨ ।
  2. ਇਹ ਆਮ ਕਰਕੇ ਕਠੋਰ ਹੁੰਦੀ ਹੈ । ਵੱਖ-ਵੱਖ ਧਾਤਾਂ ਦੀ ਕਠੋਰਤਾ ਵੱਖ-ਵੱਖ ਹੁੰਦੀ ਹੈ ।
  3. ਆਮ ਕਰਕੇ ਧਾਤਾਂ ਕੁਟੀਸ਼ੀਲ ਹੁੰਦੀਆਂ ਹਨ ਅਰਥਾਤ ਇਹਨਾਂ ਨੂੰ ਕੁੱਟ ਕੇ ਚਾਦਰਾਂ ਬਣਾਈਆਂ ਜਾ ਸਕਦੀਆਂ ਹਨ ।
  4. ਆਮ ਕਰਕੇ ਧਾਤਾਂ ਖਿਚੀਣਸ਼ੀਲ ਹੁੰਦੀਆਂ ਹਨ ਅਰਥਾਤ ਇਹਨਾਂ ਨੂੰ ਖਿੱਚ ਕੇ ਲੰਮੀਆਂ ਤਾਰਾਂ ਬਣਾਈਆਂ ਜਾ ਸਕਦੀਆਂ ਹਨ ।
  5. ਧਾਤਾਂ ਤਾਪ ਅਤੇ ਬਿਜਲੀ ਦੀਆਂ ਸੂਚਾਲਕ ਹੁੰਦੀਆਂ ਹਨ । ਸੋਨਾ, ਚਾਂਦੀ, ਕਾਪਰ ਅਤੇ ਐਲੂਮੀਨੀਅਮ ਵਿੱਚ ਬਿਜਲੀ ਸੌਖਿਆਂ ਲੰਘ ਸਕਦੀ ਹੈ ।
  6. ਧਾਤਾਂ ਵਿੱਚ ਆਮ ਕਰਕੇ ਧਾਤਵਿਕ ਧੁਨੀ ਹੁੰਦੀ ਹੈ ਅਰਥਾਤ ਟਕਰਾਉਣ ਤੇ ਆਵਾਜ਼ ਪੈਦਾ ਕਰਦੀਆਂ ਹਨ ।
  7. ਪਾਰੇ ਤੋਂ ਇਲਾਵਾ ਹੋਰ ਸਾਰੀਆਂ ਧਾਤਾਂ ਠੋਸ ਅਵਸਥਾ ਵਿੱਚ ਮਿਲਦੀਆਂ ਹਨ ।
  8. ਧਾਤਾਂ ਦਾ ਪਿਘਲਾਓ ਦਰਜਾ ਉੱਚਾ ਹੁੰਦਾ ਹੈ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

ਪ੍ਰਸ਼ਨ 2.
ਅਧਾਤਾਂ ਦੀਆਂ ਆਮ ਭੌਤਿਕ ਵਿਸ਼ੇਸ਼ਤਾਵਾਂ ਲਿਖੋ ।
ਉੱਤਰ-
ਅਧਾਤਾਂ ਦੀਆਂ ਆਮ ਭੌਤਿਕ ਵਿਸ਼ੇਸ਼ਤਾਵਾਂ-

  • ਚਮਕ-ਅਧਾਤਾਂ ਦੀ ਚਮਕ ਨਹੀਂ ਹੁੰਦੀ ਅਰਥਾਤ ਇਹ ਪ੍ਰਕਾਸ਼ ਦਾ ਪਰਾਵਰਤਨ ਨਹੀਂ ਕਰਦੀਆਂ । ਫ਼ਾਈਟ ਅਤੇ ਹੀਰਾ ਅਪਵਾਦ ਹਨ ।
  • ਚਾਲਕਤਾ-ਗੋਫ਼ਾਈਟ ਤੋਂ ਇਲਾਵਾ ਹੋਰ ਸਾਰੀਆਂ ਅਧਾਤਾਂ ਤਾਪ ਅਤੇ ਬਿਜਲੀ ਦੀਆਂ ਕੁਚਾਲਕ ਹਨ ।
  • ਅਵਸਥਾ-ਅਧਾਤਾਂ ਠੋਸ਼, ਦ੍ਰਵ ਅਤੇ ਗੈਸ ਰੂਪ ਵਿੱਚ ਮਿਲਦੀਆਂ ਹਨ । ਉਦਾਹਰਨ-ਸਲਫ਼ਰ, ਕਾਰਬਨ ਅਤੇ ਆਇਓਡੀਨ ਠੋਸ ਹੈ । ਬੋਮੀਨ ਦਵ ਹੈ । ਕਲੋਰੀਨ ਅਤੇ ਨਾਈਟਰੋਜਨ ਗੈਸ ਹੈ ।
  • ਖਿਚੀਣਸ਼ੀਲਤਾ ਅਤੇ ਕੁਟੀਣਸ਼ੀਲਤਾ-ਅਧਾਤਾਂ ਖਿਚੀਣਸ਼ੀਲ ਨਹੀਂ ਹੁੰਦੀਆਂ । ਇਹ ਭੁਰਭੁਰੀਆਂ ਹੁੰਦੀਆਂ ਹਨ । ਅਧਾਤਾਂ ਨੂੰ ਕੁੱਟਣ ਪਿੱਟਣ ਤੇ ਇਹ ਛੋਟੇ-ਛੋਟੇ ਟੁਕੜਿਆਂ ਵਿੱਚ ਖਿਲਰ ਜਾਂਦੀਆਂ ਹਨ ।
  • ਕਠੋਰਤਾ-ਹੀਰੇ ਨੂੰ ਛੱਡ ਕੇ ਹੋਰ ਸਾਰੀਆਂ ਅਧਾਤਾਂ ਆਮ ਕਰਕੇ ਵੱਧ ਕਠੋਰ ਨਹੀਂ ਹੁੰਦੀਆਂ । ਹੀਰਾ ਸਭ ਤੋਂ ਵੱਧ ਕਠੋਰ ਪਦਾਰਥ ਹੈ ।
  • ਖਿਚੀਣਸ਼ੀਲਤਾ-ਅਧਾਤਾਂ ਦੀਆਂ ਤਾਰਾਂ ਨਹੀਂ ਖਿੱਚੀਆਂ ਜਾ ਸਕਦੀਆਂ । ਇਸ ਲਈ ਇਹ ਖਿਚੀਣਸ਼ੀਲ ਨਹੀਂ ਹਨ ।
  • ਪਿਘਲਾਓ ਦਰਜਾ ਅਤੇ ਉਬਾਲ ਦਰਜਾ-ਅਧਾਤਾਂ ਦਾ ਪਿਘਲਾਓ ਦਰਜਾ ਅਤੇ ਉਬਾਲ ਦਰਜਾ ਘੱਟ ਹੁੰਦਾ ਹੈ । ਵਧੇਰੇ ਕਰਕੇ ਅਧਾਤਾਂ ਗੈਸ ਅਵਸਥਾ ਵਿੱਚ ਹੁੰਦੀਆਂ ਹਨ । ਸਿਰਫ਼ ਸ਼੍ਰੋਫ਼ਾਈਟ ਦਾ ਪਿਘਲਾਓ ਦਰਜਾ ਵੱਧ ਹੁੰਦਾ ਹੈ ।

ਪ੍ਰਸ਼ਨ 3.
ਧਾਤਾਂ ਤੇਜ਼ਾਬਾਂ ਦੇ ਨਾਲ ਕਿਵੇਂ ਕਿਰਿਆ ਕਰਦੀਆਂ ਹੈ ?
ਉੱਤਰ-
ਧਾਤਾਂ ਦੀ ਤੇਜ਼ਾਬਾਂ ਨਾਲ ਕਿਰਿਆ

1.ਜ਼ਿੰਕ, ਮੈਗਨੀਸ਼ੀਅਮ, ਲੋਹਾ ਆਦਿ ਵਰਗੀਆਂ ਕਿਰਿਆਸ਼ੀਲ ਧਾਤਾਂ ਜੋ ਕਿਰਿਆਸ਼ੀਲ ਲੜੀ ਵਿੱਚ ਹਾਈਡਰੋਜਨ ਤੋਂ ਉੱਪਰ ਸਥਿਤ ਹਨ, ਪਤਲਾ ਹਾਈਡਰੋਕਲੋਰਿਕ ਅਤੇ ਸਲਫ਼ਿਊਰਿਕ ਐਸਿਡ ਵਰਗੇ ਖਣਿਜ ਤੇਜ਼ਾਬਾਂ ਨਾਲ ਅਭਿਕਿਰਿਆ ਕਰਕੇ ਹਾਈਡਰੋਜਨ ਦਾ ਵਿਸਥਾਪਨ ਕਰਦੀਆਂ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 8
2. ਇਹ ਧਾਤਾਂ ਕਿਰਿਆਸ਼ੀਲ ਲੜੀ ਵਿੱਚ ਜੋ ਹਾਈਡਰੋਜਨ ਤੋਂ ਹੇਠਾਂ ਸਥਿਤ ਹਨ, ਪਤਲੇ ਖਣਿਜ ਲੂਣਾਂ ਨਾਲ ਕਿਰਿਆ ਕਰਕੇ ਹਾਈਡਰੋਜਨ ਦਾ ਵਿਸਥਾਪਨ ਨਹੀਂ ਕਰਦੀਆਂ । ਉਦਾਹਰਨ-ਪਰ ਧਾਤ, ਪਤਲਾ HCl ਨਾਲ ਕੋਈ ਕਿਰਿਆ ਨਹੀਂ ਕਰਦੀ ਹੈ ।

ਪ੍ਰਸ਼ਨ 4.
ਧਾਤਾਂ ਪਾਣੀ ਨਾਲ ਕਿਵੇਂ ਅਭਿਕਿਰਿਆ ਕਰਦੀਆਂ ਹਨ ?
ਉੱਤਰ-
ਧਾਤਾਂ ਦੀ ਪਾਣੀ ਨਾਲ ਕਿਰਿਆ-ਵੱਖ-ਵੱਖ ਧਾਤਾਂ ਦੀ ਪਾਣੀ ਨਾਲ ਭਿੰਨ-ਭਿੰਨ ਕਿਰਿਆਸ਼ੀਲਤਾ ਹੈ | ਸਾਰੀਆਂ ਧਾਤਾਂ ਵੱਖ-ਵੱਖ ਹਾਲਤਾਂ ਵਿੱਚ ਪਾਣੀ ਨਾਲ ਅਭਿਕਿਰਿਆ ਕਰਕੇ ਹਾਈਡਰੋਜਨ ਗੈਸ ਪੈਦਾ ਕਰਦੀਆਂ ਹਨ ।
Na, K ਵਰਗੀਆਂ ਕਿਰਿਆਸ਼ੀਲ ਧਾਤਾਂ ਕਮਰੇ ਦੇ ਤਾਪਮਾਨ ਤੇ ਪਾਣੀ ਨਾਲ ਅਭਿਕਿਰਿਆ ਕਰਦੀਆਂ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 9
ਇਹ ਕਿਰਿਆ ਬਹੁਤ ਤੇਜ਼ ਅਤੇ ਤਾਪ ਪੈਦਾ ਕਰਨ ਵਾਲੀ ਹੈ । ਇਸ ਲਈ ਹਾਈਡਰੋਜਨ ਅੱਗ ਫੜ ਲੈਂਦੀ ਹੈ । ਘੱਟ ਕਿਰਿਆਸ਼ੀਲ ਧਾਤਾਂ ਜਿਵੇਂ Mg, Zn, Al ਉਬਲਦੇ ਹੋਏ ਪਾਣੀ ਨਾਲ ਅਭਿਕਿਰਿਆ ਕਰਦੀਆਂ ਹਨ ਅਤੇ ਹਾਈਡਰੋਜਨ ਗੈਸ ਬਣਾਉਂਦੀਆਂ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 10
ਗਰਮ ਧਾਤ ਜਿਵੇਂ ਲੋਹਾ ਭਾਫ਼ ਨਾਲ ਹੌਲੀ-ਹੌਲੀ ਕਿਰਿਆ ਕਰਦੀ ਹੈ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 11

ਪ੍ਰਸ਼ਨ 5.
ਨਿਮਨ ਵਿੱਚੋਂ ਕਿਹੜੀ ਵਿਸਥਾਪਨ ਕਿਰਿਆ ਸੰਭਵ ਨਹੀਂ ਹੈ ?
(i) CuSO4 (aq) + Fe → FeSO4 (aq) + Cu
(ii) FeSO4 (aq) + Zn → ZnSO4 (aq) + Fe
(ii) ZnSO4 (aq) + Pb → PbSO4 (aq) + Zn
(iv) 2AgNO3 (aq) + Cu → CuNO3 (aq) + 2 Ag
(v) MgSO4 (aq) + Cu → CusO4 (aq) + Mg)
ਉੱਤਰ-
ਸਿਰਫ਼ ਇਕ ਕਿਰਿਆਸ਼ੀਲ ਧਾਤ (ਕਿਰਿਆਸ਼ੀਲ ਲੜੀ ਵਿੱਚ ਉੱਪਰ ਸਥਿਤ ਧਾਤਾਂ) ਹੀ ਘੱਟ ਕਿਰਿਆਸ਼ੀਲ ਧਾਤ ਦਾ ਵਿਸਥਾਪਨ ਕਰ ਸਕਦੀ ਹੈ । ਉੱਪਰ ਦਿੱਤੀਆਂ ਅਭਿਕਿਰਿਆਵਾਂ ਵਿੱਚੋਂ (iii) ਅਤੇ (v) ਸੰਭਵ ਨਹੀਂ ਹਨ ਕਿਉਂਕਿ ਜ਼ਿੰਕ, ਲੈਂਡ ਤੋਂ ਅਤੇ ਮੈਗਨੀਸ਼ੀਅਮ, ਕਾਪਰ ਤੋਂ ਵੱਧ ਕਿਰਿਆਸ਼ੀਲ ਹੈ ।

ਪ੍ਰਸ਼ਨ 6.
ਰੋਜ਼ਾਨਾ ਜੀਵਨ ਵਿੱਚ ਵਰਤੀਆਂ ਜਾਣ ਵਾਲੀਆਂ ਤਿੰਨ ਧਾਤਾਂ ਦੇ ਨਾਂ ਅਤੇ ਉਹਨਾਂ ਦੇ ਉਪਯੋਗ ਲਿਖੋ ।
ਉੱਤਰ-
ਅਸੀਂ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਹੇਠ ਲਿਖੀਆਂ ਤਿੰਨ ਧਾਤਾਂ ਦੀ ਰੋਜ਼ਾਨਾ ਜੀਵਨ ਵਿੱਚ ਵਰਤੋਂ ਕਰਦੇ ਹਾਂ –

  • ਲੋਹਾ
  • ਕਾਂਪਰ
  • ਐਲੂਮੀਨੀਅਮ ।

(1) ਲੋਹੇ ਦੇ ਉਪਯੋਗ-

  • ਲੋਹੇ ਨੂੰ ਹੋਰ ਧਾਤਾਂ ਨਾਲ ਮਿਸ਼ਰਤ ਕਰਕੇ ਰੇਲਗੱਡੀਆਂ, ਵਾਹਨਾਂ ਅਤੇ ਹੋਰ ਮਸ਼ੀਨਾਂ ਦੇ ਪੁਰਜੇ ਬਣ ਜਾਂਦੇ ਹਨ ।
  • ਲੋਹੇ ਨੂੰ ਸੀਮੇਂਟ ਵਿੱਚ ਮਿਲਾ ਕੇ ਵੱਡੀਆਂ ਇਮਾਰਤਾਂ ਅਤੇ ਡੈਮ ਬਣਾਏ ਜਾਂਦੇ ਹਨ ।
  • ਲੋਹੇ ਨੂੰ ਉਦਯੋਗ ਦੇ ਲਈ ਬਾਇਲਰ ਅਤੇ ਪੁੱਲ ਬਣਾਉਣ ਲਈ ਵਰਤਿਆ ਜਾਂਦਾ ਹੈ ।

(2) ਕੀਪਰ (ਤਾਂਬੇ) ਦੇ ਉਪਯੋਗ-

  • ਇਹ ਖਾਣਾ ਪਕਾਉਣ ਵਾਲੇ ਬਰਤਨ ਬਣਾਉਣ ਲਈ ਵਰਤਿਆ ਜਾਂਦਾ ਹੈ ।
  • ਇਹ ਫੋਟੋ ਫ਼ਰੇਮ, ਸਿੱਕੇ ਅਤੇ ਬੁੱਤ ਬਣਾਉਣ ਲਈ ਵਰਤਿਆ ਜਾਂਦਾ ਹੈ ।
  • ਇਹ ਬਿਜਲੀ ਵਾਹਕ ਤਾਰਾਂ ਬਣਾਉਣ ਲਈ ਵਰਤਿਆ ਜਾਂਦਾ ਹੈ ।

(3) ਐਲੂਮੀਨੀਅਮ ਦੀ ਵਰਤੋਂ

  • ਇਸ ਨੂੰ ਹਵਾਈ ਜਹਾਜ਼ ਬਣਾਉਣ ਲਈ ਵਰਤਿਆ ਜਾਂਦਾ ਹੈ ।
  • ਇਸ ਨੂੰ ਬਿਜਲੀ ਦੇ ਯੰਤਰ ਅਤੇ ਬਿਜਲੀ ਦੀਆਂ ਤਾਰਾਂ ਬਣਾਉਣ ਲਈ ਵਰਤਿਆ ਜਾਂਦਾ ਹੈ ।
  • ਐਲੂਮੀਨੀਅਮ ਦੇ ਵਰਕ ਨੂੰ ਵਸਤੂਆਂ ਪੈਕ ਕਰਨ ਲਈ ਵਰਤਿਆ ਜਾਂਦਾ ਹੈ ।

PSEB 8th Class Science Solutions Chapter 4 ਪਦਾਰਥ : ਧਾਤਾਂ ਅਤੇ ਅਧਾਤਾਂ

ਪ੍ਰਸ਼ਨ 7.
ਰਸਾਇਣਿਕ ਗੁਣਾਂ ਦੇ ਆਧਾਰ ਤੇ ਧਾਤਾਂ ਅਤੇ ਅਧਾਤਾਂ ਵਿੱਚ ਅੰਤਰ ਸਪੱਸ਼ਟ ਕਰੋ ।
ਉੱਤਰ-
ਰਸਾਇਣਿਕ ਗੁਣਾਂ ਦੇ ਆਧਾਰ ਤੇ ਧਾਤਾਂ ਅਤੇ ਅਧਾਤਾਂ ਵਿੱਚ ਅੰਤਰ-

ਧਾਤਾਂ ਅਧਾਤਾਂ
(1) ਆਇਨਾਂ ਦੀ ਪ੍ਰਕਿਰਤੀ-ਧਾਤਾਂ ਬਿਜਲਈ ਧਨਾਤਮਕ ਤੱਤ ਹਨ ਅਤੇ ਇਲੈੱਕਟਰਾਨ ਗੁਆ ਕੇ ਧਨ-ਆਇਨ ਬਣਾਉਂਦੀਆਂ ਹਨ । (1) ਅਧਾਤਾਂ ਬਿਜਲਈ ਰਿਣਾਤਮਕ ਤੱਤ ਹਨ ਅਤੇ ਇਲੈਕਟਰਾਨ ਪ੍ਰਾਪਤ ਕਰਕੇ ਰਿਣ-ਆਇਨ ਬਣਾਉਂਦੀਆਂ ਹਨ ।
(2) ਆਕਸਾਈਡਾਂ ਦੀ ਪ੍ਰਕਿਰਤੀ-ਇਹ ਖਾਰੀ ਆਕਸਾਈਡ ਬਣਾਉਂਦੇ ਹਨ । (2) ਅਧਾਤਾਂ ਤੇਜ਼ਾਬੀ ਆਕਸਾਈਡ ਬਣਾਉਂਦੀਆਂ ਹਨ ।
(3) ਪਾਣੀ ਨਾਲ ਕਿਰਿਆ-ਵਧੇਰੇ ਧਾਤਾਂ ਹਾਈਡਰੋਜਨ ਵਿਸਥਾਪਿਤ ਕਰਦੀਆਂ ਹਨ । (3) ਅਧਾਤਾਂ ਪਾਣੀ ਨਾਲ ਅਭਿਕਿਰਿਆ ਨਹੀਂ ਕਰਦੀਆਂ ।
(4) ਤੇਜ਼ਾਬਾਂ ਨਾਲ ਕਿਰਿਆ-ਕਿਰਿਆਸ਼ੀਲ ਲੜੀ ਵਿੱਚ ਹਾਈਡਰੋਜਨ ਤੋਂ ਉੱਪਰ ਸਥਿਤ ਧਾਤਾਂ ਤੇਜ਼ਾਬਾਂ ਵਿੱਚੋਂ ਹਾਈਡਰੋਜਨ ਵਿਸਥਾਪਿਤ ਕਰਦੀਆਂ ਹਨ । (4) ਅਧਾਤਾਂ ਪਤਲੇ ਤੇਜ਼ਾਬਾਂ ਨਾਲ ਕਿਰਿਆ ਨਹੀਂ ਕਰਦੀਆਂ ।
(5) ਹਾਈਡਰਾਈਡਾਂ ਦੀ ਪ੍ਰਕਿਰਤੀ-ਧਾਤਾਂ ਹਾਈਡਰੋਜਨ ਦੇ ਨਾਲ ਕਿਰਿਆ ਕਰਕੇ ਆਇਨਕ ਹਾਈਡਰਾਈਡ ਬਣਾਉਂਦੀਆਂ ਹਨ । (5) ਇਹ ਸਹਿ-ਸੰਯੋਗੀ ਹਾਈਡਰਾਈਡ ਬਣਾਉਂਦੀਆਂ ਹਨ ।
(6) ਕਲੋਰਾਈਡ ਦੀ ਪ੍ਰਕਿਰਤੀ-ਧਾਤਾਂ ਕਲੋਰੀਨ ਨਾਲ ਕਿਰਿਆ ਕਰਕੇ ਠੋਸ ਆਇਨਕ ਕਲੋਰਾਈਡ ਬਣਾਉਂਦੀਆਂ ਹਨ ਜਿਨ੍ਹਾਂ ਵਿੱਚੋਂ ਕਰੰਟ ਲੰਘ ਸਕਦਾ ਹੈ । (6) ਅਧਾਤਾਂ ਕਲੋਰੀਨ ਦੇ ਸੰਯੋਜਨ ਨਾਲ ਸਹਿ-ਸੰਯੋਜੀ ਕਲੋਰਾਈਡ ਬਣਾਉਂਦੀਆਂ ਹਨ ਜੋ ਬਿਜਲੀ ਦਾ ਸੰਚਾਰ ਨਹੀਂ ਕਰਦੀਆਂ ।

ਪ੍ਰਸ਼ਨ 8.
ਅਧਾਤਾਂ ਦੇ ਸਾਧਾਰਨ ਰਸਾਇਣਿਕ ਗੁਣ ਲਿਖੋ ।
ਉੱਤਰ-
(i) ਹਵਾ ਨਾਲ ਜਾਂ ਆਕਸੀਜਨ ਨਾਲ ਕਿਰਿਆ-ਅਧਾਤਾਂ, ਹਵਾ ਜਾਂ ਆਕਸੀਜਨ ਨਾਲ ਕਿਰਿਆ ਕਰਕੇ ਆਪਣੇ ਆਕਸਾਈਡ ਬਣਾਉਂਦੀਆਂ ਹਨ ਜਿਨ੍ਹਾਂ ਦਾ ਸੁਭਾਅ ਤੇਜ਼ਾਬੀ ਹੁੰਦਾ ਹੈ । ਇਹ ਆਕਸਾਈਡ ਨੀਲੇ ਲਿਟਮਸ ਨੂੰ ਲਾਲ ਕਰਦੇ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 12
(ii) ਹਾਈਡਰੋਜਨ ਨਾਲ ਕਿਰਿਆ-ਅਧਾਤਾਂ ਜਿਵੇਂ ਕਾਰਬਨ, ਨਾਈਟਰੋਜਨ ਅਤੇ ਫਾਸਫੋਰਸ ਆਦਿ ਹਾਈਡਰੋਜਨ ਨਾਲ ਕਿਰਿਆ ਕਰਕੇ ਵੱਖ-ਵੱਖ ਯੋਗਿਕ ਬਣਾਉਂਦੀਆਂ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 13
(iii) ਹੋਰ ਅਧਾਤਾਂ ਨਾਲ ਕਿਰਿਆ-ਅਧਾਤਾਂ ਹੋਰਨਾਂ ਅਧਾਤਾਂ ਨਾਲ ਕਿਰਿਆ ਕਰਕੇ ਵੱਖ-ਵੱਖ ਯੋਗਿਕ ਬਣਾਉਂਦੀਆਂ ਹਨ ।
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 14
(iv) ਤੇਜ਼ਾਬ ਨਾਲ ਕਿਰਿਆ-ਅਧਾਤਾਂ, ਤੇਜ਼ਾਬ ਨਾਲ ਕਿਰਿਆ ਕਰਕੇ ਆਕਸੀ ਐਸਿਡ ਬਣਾਉਂਦੀਆਂ ਹਨ –
PSEB 8th Class Science Solutions Chapter 4 ਪਦਾਰਥ ਧਾਤਾਂ ਅਤੇ ਅਧਾਤਾਂ 15

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

Punjab State Board PSEB 8th Class Science Book Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ Textbook Exercise Questions, and Answers.

PSEB Solutions for Class 8 Science Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

PSEB 8th Class Science Guide ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ Textbook Questions and Answers

ਪ੍ਰਸ਼ਨ 1. ਕੁੱਝ ਰੇਸ਼ੇ ਸੰਸ਼ਲਿਸ਼ਤ ਰੇਸ਼ੇ ਕਿਉਂ ਅਖਵਾਉਂਦੇ ਹਨ ?
ਉੱਤਰ-
ਕੁੱਝ ਰੇਸ਼ੇ ਸੰਸ਼ਲਿਸ਼ਤ ਅਖਵਾਉਂਦੇ ਹਨ ਕਿਉਂਕਿ ਇਹ ਕੁਦਰਤੀ ਤਾਂ ਦੁਆਰਾ ਪ੍ਰਾਪਤ ਨਹੀਂ ਹੁੰਦੇ । ਇਹਨਾਂ ਨੂੰ ਮਨੁੱਖਾਂ ਦੁਆਰਾ ਬਣਾਇਆ ਜਾਂਦਾ ਹੈ । ਸੰਸ਼ਲਿਸ਼ਤ ਰੇਸ਼ਿਆਂ ਦੀ ਕੱਚੀ ਸਾਮੱਗਰੀ ਪੇਟਰੋ-ਰਸਾਇਣਾਂ ਤੋਂ ਮਿਲਦੀ ਹੈ, ਜੋ ਖਥਰਾਟ ਬਾਲਣ, ਪੈਟਰੋਲੀਅਮ ਆਦਿ ਤੋਂ ਬਣਦੇ ਹਨ ।

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਕਥਨ ਸਹੀ ਹੈ ? ਰੇਯਾਨ ਇੱਕ ਸੰਸ਼ਸ਼ਤ ਰੇਸ਼ਾ ਨਹੀਂ ਹੈ, ਕਿਉਂਕਿ :
(ੳ) ਇਸਦਾ ਰੂਪ ਰੇਸ਼ਮ ਵਰਗਾ ਹੁੰਦਾ ਹੈ ।
(ਅ) ਇਸ ਨੂੰ ਲੱਕੜੀ ਦੀ ਪਲਪ ਤੋਂ ਤਿਆਰ ਕੀਤਾ ਜਾਂਦਾ ਹੈ ।
(ਈ) ਇਸਦੇ ਰੇਸ਼ਿਆਂ ਨੂੰ ਪ੍ਰਕਿਰਤਕ ਰੇਸ਼ਿਆਂ ਵਾਂਗ ਬੁਣਿਆ ਜਾ ਸਕਦਾ ਹੈ ।
ਉੱਤਰ-
(ਅ) ਇਸ ਨੂੰ ਲੱਕੜੀ ਦੀ ਪਲਪ ਤੋਂ ਤਿਆਰ ਕੀਤਾ ਜਾਂਦਾ ਹੈ ।

ਪ੍ਰਸ਼ਨ 3.
ਖ਼ਾਲੀ ਸਥਾਨ ਭਰੋ
(ੳ) ਸੰਸ਼ਲਿਸ਼ਤ ਰੇਸ਼ੇ ……… ਅਤੇ ………… ਰੇਸ਼ੇ ਵੀ ਅਖਵਾਉਂਦੇ ਹਨ ।
(ਅ) ਸੰਸ਼ਲਿਸ਼ਤ ਰੇਸ਼ੇ ਕੱਚੇ ਮਾਲ ਤੋਂ ਸੰਸ਼ਲਿਸ਼ਤ ਕੀਤੇ ਜਾਂਦੇ ਹਨ , ਜੋ ……….. ਅਖਵਾਉਂਦੇ ਹਨ ।
( ਸੰਸ਼ਸ਼ਤ ਰੇਸ਼ੇ ਵਾਂਗ ਪਲਾਸਟਿਕ ਵੀ ਇੱਕ ……….. ਹੈ ।
ਉੱਤਰ-
(ੳ) ਮਾਨਵ ਨਿਰਮਿਤ, ਬਣਾਉਟੀ ।
(ਅ) ਪੈਟਰੋਰਸਾਇਣ (ਈ ਸੰਸ਼ਲਿਸ਼ਤ ਰੇਸ਼ਾ ।

ਪ੍ਰਸ਼ਨ 4.
ਨਾਈਲਾਂਨ ਰੇਸ਼ਿਆਂ ਤੋਂ ਨਿਰਮਿਤ ਦੋ ਵਸਤਾਂ ਦੇ ਨਾਂ ਦੱਸੋ ਜੋ ਨਾਈਲਾਂਨ ਰੇਸ਼ੇ ਦੀ ਮਜ਼ਬੂਤੀ ਦਰਸਾਉਂਦੇ ਹੋਣ ।
ਉੱਤਰ-
ਪੈਰਾਸ਼ੂਟ, ਤੰਬੂ, ਰੱਸੇ|

ਪ੍ਰਸ਼ਨ 5.
ਭੋਜਨ ਪਦਾਰਥਾਂ ਨੂੰ ਭੰਡਾਰਨ ਕਰਨ ਦੇ ਲਈ ਪਲਾਸਟਿਕ ਬਰਤਨਾਂ ਦੀ ਵਰਤੋਂ ਦੇ ਤਿੰਨ ਪ੍ਰਮੁੱਖ ਲਾਭ ਦੱਸੋ ।
ਉੱਤਰ-
ਭੋਜਨ ਪਦਾਰਥਾਂ ਦੇ ਭੰਡਾਰਨ ਕਰਨ ਦੇ ਲਈ ਪਲਾਸਟਿਕ ਦੇ ਬਰਤਨਾਂ ਦੇ ਲਾਭ

  • ਇਹ ਭੋਜਨ, ਪਾਣੀ ਅਤੇ ਹਵਾ ਨਾਲ ਕਿਰਿਆ ਨਹੀਂ ਕਰਦੇ ।
  • ਇਹ ਮਜਬੂਤ ਤੇ ਹਲਕੇ ਹੁੰਦੇ ਹਨ ।
  • ਇਹ ਵੱਖ-ਵੱਖ ਆਕਾਰ, ਰੂਪ ਅਤੇ ਰੰਗ ਵਿੱਚ ਮਿਲਦੇ ਹਨ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

ਪ੍ਰਸ਼ਨ 6.
ਥਰਮੋਪਲਾਸਟਿਕ ਅਤੇ ਥਰਮੋਸੈਟਿੰਗ ਪਲਾਸਟਿਕ ਦੇ ਵਿੱਚ ਅੰਤਰ ਸਪੱਸ਼ਟ ਕਰੋ ।
ਉੱਤਰ-
ਬਰਮੋਪਲਾਸਟਿਕ ਅਤੇ ਥਰਮੋਸੈਟਿੰਗ ਪਲਾਸਟਿਕ ਦੇ ਵਿੱਚ ਅੰਤਰ-

ਬਰਮੋਪਲਾਸਟਿਕ ਬਰਮੋਸੈਟਿੰਗ ਪਲਾਸਟਿਕ
(i) ਇਹ ਆਸਾਨੀ ਨਾਲ ਮੁੜ ਸਕਦਾ ਹੈ । (i) ਇਹ ਆਸਾਨੀ ਨਾਲ ਮੁੜ ਨਹੀਂ ਸਕਦਾ|
(ii) ਗਰਮ ਕਰਨ ਨਾਲ ਇਹਨਾਂ ਦਾ ਆਕਾਰ ਬਦਲ ਜਾਂਦਾ ਹੈ । (ii) ਤਾਪ ਦਾ ਇਹਨਾਂ ਤੇ ਕੋਈ ਅਸਰ ਨਹੀਂ ਹੁੰਦਾ ।
(iii) ਇਹਨਾਂ ਦੀ ਮੁੜ ਵਰਤੋਂ ਕੀਤੀ ਜਾ ਸਕਦੀ ਹੈ । (iii) ਇਹਨਾਂ ਦੀ ਮੁੜ ਵਰਤੋਂ ਨਹੀਂ ਕੀਤੀ ਜਾ ਸਕਦੀ ।
(iv) ਗਰਮ ਕਰਨ ਤੇ ਇਸ ਨੂੰ ਕਿਸੇ ਵੀ ਸਾਂਚੇ ਵਿੱਚ ਢਾਲਿਆ ਜਾ ਸਕਦਾ ਹੈ । ਉਦਾਹਰਨ-ਪੀ.ਵੀ.ਸੀ. (PVC), ਪਾਲੀਥੀਨ । (iv) ਇਸ ਨੂੰ ਗਰਮ ਕਰਨ ਤੇ ਇੱਕੋ ਵਾਰ ਹੀ ਸਾਂਚੇ ਵਿੱਚ ਢਾਲਿਆ ਜਾ ਸਕਦਾ ਹੈ । ਉਦਾਹਰਨ-ਬੋਕੇਲਾਈਟ, ਮੈਲਾਮਾਈਨ ।

ਪ੍ਰਸ਼ਨ 7.
ਸਮਝਾਓ, ਥਰਮੋਸੈਟਿੰਗ ਪਲਾਸਟਿਕ ਤੋਂ ਹੇਠ ਲਿਖੇ ਕਿਉਂ ਬਣਾਏ ਜਾਂਦੇ ਹਨ
(ਉ) ਪਤੀਲੇ ਦਾ ਹੱਥਾ।
(ਅ) ਬਿਜਲੀ ਦੇ ਪਲੱਗ/ਸਵਿੱਚ/ਪਲੱਗ ਬੋਰਡ ।
ਉੱਤਰ-
(ੳ) ਪਤੀਲੇ ਦਾ ਹੱਥਾ-ਬਰਮੋਸੈਟਿੰਗ ਪਲਾਸਟਿਕ ਤੋਂ ਬਣਾਏ ਜਾਂਦੇ ਹਨ, ਕਿਉਂਕਿ ਪਲਾਸਟਿਕ ਬਿਜਲੀ ਦਾ ਕੁਚਾਲਕ ਹੈ, ਪਤੀਲੇ ਦਾ ਹੱਥਾ ਅੱਗ ਅਤੇ ਤਾਪ ਨੂੰ ਸਹਿ ਲੈਂਦਾ ਹੈ ।
(ਅ) ਬਿਜਲੀ ਪਲੱਗ/ਸਵਿੱਚ/ਪਲੱਗ ਬੋਰਡ ਆਦਿ ਨੂੰ ਥਰਮੋਸੈਟਿੰਗ ਪਲਾਸਟਿਕ ਤੋਂ ਬਣਾਇਆ ਜਾਂਦਾ ਹੈ ਕਿਉਂਕਿ ਇਹ ਪਲਾਸਟਿਕ ਬਿਜਲੀ ਦਾ ਕੁਚਾਲਕ ਹੈ ਅਤੇ ਟਿਕਾਊ ਹੁੰਦਾ ਹੈ ।

ਪ੍ਰਸ਼ਨ 8.
ਹੇਠ ਲਿਖੇ ਪਦਾਰਥਾਂ ਨੂੰ ‘‘ਦੁਬਾਰਾ ਚੱਕਰਿਤ ਕੀਤਾ ਜਾ ਸਕਦਾ ਹੈ’ ਅਤੇ ‘‘ਦੁਬਾਰਾ ਚੱਕਤ ਨਹੀਂ ਕੀਤੇ ਜਾ ਸਕਦੇ ਹਨ’ ਵਿੱਚ ਵਰਗੀਕ੍ਰਿਤ ਕਰੋ ਟੈਲੀਫ਼ੋਨ ਯੰਤਰ, ਪਲਾਸਟਿਕ ਖਿਡੌਣੇ, ਕੁੱਕਰ ਦੇ ਹੱਥੇ, ਸਮਾਨ ਲਿਆਉਣ ਵਾਲੇ ਥੈਲੇ, ਬਾਲ ਪੁਆਇੰਟ ਪੈਂਨ, ਪਲਾਸਟਿਕ ਦੀਆਂ ਕੌਲੀਆਂ, ਬਿਜਲੀ ਤਾਰਾਂ ਦੇ ਪਲਾਸਟਿਕ ਕਵਰ, ਪਲਾਸਟਿਕ ਦੀਆਂ ਕੁਰਸੀਆਂ, ਬਿਜਲੀ ਦੇ ਵਿੱਚ ।
ਉੱਤਰ-
ਦੁਬਾਰਾ ਚੱਕਰਿਤ ਕੀਤਾ ਜਾ ਸਕਦਾ ਹੈ-ਖਿਡੌਣੇ, ਸਮਾਨ ਲਿਆਉਣ ਵਾਲੇ ਥੈਲੇ, ਬਾਲ ਪੁਆਇੰਟ ਪੈਂਨ, ਪਲਾਸਟਿਕ ਦੇ ਕਟੋਰੇ, ਪਲਾਸਟਿਕ ਦੀਆਂ ਕੁਰਸੀਆਂ, ਬਿਜਲੀ ਤਾਰਾਂ ਦੇ ਪਲਾਸਟਿਕ ਕਵਰ । ਦੁਬਾਰਾ ਚੱਕਰਿਤ ਨਹੀਂ ਕੀਤਾ ਜਾ ਸਕਦਾ ਹੈ-ਟੈਲੀਫ਼ੋਨ ਯੰਤਰ, ਕੁੱਕਰ ਦੇ ਹੱਥੇ, ਬਿਜਲੀ ਸਵਿੱਚ ।

ਪ੍ਰਸ਼ਨ 9.
ਰਾਣਾ ਗਰਮੀਆਂ ਲਈ ਕਮੀਜ਼ਾਂ ਖਰੀਦਣਾ ਚਾਹੁੰਦਾ ਹੈ । ਉਸ ਨੂੰ ਸੂਤੀ ਕਮੀਜ਼ਾਂ ਖ਼ਰੀਦਣੀਆਂ ਚਾਹੀਦੀਆਂ ਹਨ ਜਾਂ ਸੰਸ਼ਲਿਸ਼ਤ ? ਕਾਰਣ ਸਹਿਤ ਰਾਣਾ ਨੂੰ ਸਲਾਹ ਦਿਓ ।
ਉੱਤਰ-
ਰਾਣੇ ਨੂੰ ਸੂਤੀ ਕਮੀਜ਼ਾਂ ਖ਼ਰੀਦਣੀਆਂ ਚਾਹੀਦੀਆਂ ਹਨ । ਕਿਉਂਕਿ

  • ਸੂਤੀ ਕਮੀਜ਼ਾਂ ਵਿੱਚ ਛੇਕ ਹੁੰਦੇ ਹਨ ।
  • ਸੂਤੀ ਕਮੀਜ਼ਾਂ ਪਸੀਨਾ ਸੋਖ ਕੇ ਸਰੀਰ ਨੂੰ ਸੁੱਕਾ ਰੱਖਦੀਆਂ ਹਨ ਜਦੋਂ ਕਿ ਸੰਸ਼ਲਿਸ਼ਤ ਕਮੀਜ਼ਾਂ ਨਾ ਤਾਂ ਪਸੀਨਾ ਸੋਖਦੀਆਂ ਹਨ ਅਤੇ ਨਾ ਹੀ ਛੇਕ ਯੁਕਤ ਹੁੰਦੀਆਂ ਹਨ ।

ਪ੍ਰਸ਼ਨ 10.
ਉਦਾਹਰਨ ਦੇ ਕੇ ਪ੍ਰਦਰਸ਼ਿਤ ਕਰੋ ਕਿ ਪਲਾਸਟਿਕ ਦਾ ਸੁਭਾਅ ਅਣ-ਖੋਰ ਹੈ ?
ਉੱਤਰ-
ਪਲਾਸਟਿਕ ਹਵਾ, ਪਾਣੀ ਆਦਿ ਨਾਲ ਕਿਰਿਆ ਨਹੀਂ ਕਰਦਾ ਇਸ ਲਈ ਇਹ ਗਲਦਾ|ਸੜਦਾ/ਖੁਰਦਾ ਨਹੀਂ ਹੈ ।
ਉਦਾਹਰਨ-

  • ਵੱਖ-ਵੱਖ ਰਸਾਇਣ ਬੋਤਲਾਂ ਵਿੱਚ ਸਟੋਰ ਕੀਤੇ ਜਾਂਦੇ ਹਨ ।
  • ਪਾਣੀ, ਪਲਾਸਟਿਕ ਦੀਆਂ ਬੋਤਲਾਂ ਵਿੱਚ ਰੱਖਿਆ ਜਾਂਦਾ ਹੈ ।
  • ਆਚਾਰ ਅਤੇ ਭੋਜਨ ਪਦਾਰਥ ਪਲਾਸਟਿਕ ਦੇ ਬਰਤਨਾਂ ਵਿੱਚ ਭੰਡਾਰ ਕੀਤੇ ਜਾਂਦੇ ਹਨ ।

ਪ੍ਰਸ਼ਨ 11.
ਕੀ ਦੰਦ ਸਾਫ਼ ਕਰਨ ਵਾਲੇ ਬੁਰਸ਼ ਦੇ ਵਾਲ (ਬ੍ਰਿਸਟਲ ਅਤੇ ਹੱਥਾ ਇੱਕ ਹੀ ਪਦਾਰਥ ਦੇ ਬਣਨੇ ਚਾਹੀਦੇ ਹਨ ? ਆਪਣਾ ਉੱਤਰ ਸਪੱਸ਼ਟ ਕਰੋ ।
ਉੱਤਰ-
ਬਿਸਟਲ ਦੰਦਾਂ ਦੀ ਸਫ਼ਾਈ ਲਈ ਹਨ ਪਰ ਬੁਰਸ਼ ਦਾ ਹੈੱਡਲ ਸਹਾਰੇ ਲਈ ਹੁੰਦਾ ਹੈ । ਬ੍ਰਿਸਟਲ ਨਰਮ ਲਚਕੀਲੇ ਅਤੇ ਮਜ਼ਬੂਤ ਹੋਣੇ ਚਾਹੀਦੇ ਹਨ ਜਦੋਂ ਕਿ ਹੈਂਡਲ ਸਖ਼ਤ ਅਤੇ ਮਜ਼ਬੂਤ ਹੋਣਾ ਚਾਹੀਦਾ ਹੈ । ਇਸ ਲਈ ਬੁਰਸ਼ ਦਾ ਹੈਂਡਲ ਤੇ ਬ੍ਰਿਸਟਲ ਵੱਖ-ਵੱਖ ਪਦਾਰਥਾਂ ਦੇ ਬਣਾਉਣੇ ਚਾਹੀਦੇ ਹਨ !

ਪ੍ਰਸ਼ਨ 12.
“ਜਿੱਥੋਂ ਤੱਕ ਸੰਭਵ ਹੋ ਸਕੇ ਪਲਾਸਟਿਕ ਦੀ ਵਰਤੋਂ ਤੋਂ ਬਚੋਂ`ਇਸ ਕਥਨ ਤੇ ਸਲਾਹ ਦਿਓ ।
ਉੱਤਰ-
ਪਲਾਸਟਿਕ ਇੱਕ ਬਹੁਤ ਹੀ ਉਪਯੋਗੀ ਪਦਾਰਥ ਹੈ ਪਰ ਇਹ ਵਾਤਾਵਰਣ ਦਾ ਮਿੱਤਰ ਨਹੀਂ ਹੈ ਕਿਉਂਕਿ ਇਹ ਨਾ ਤਾਂ ਜਲਦੀ ਜਲਦਾ ਹੈ ਤੇ ਨਾ ਹੀ ਕੁਦਰਤੀ ਜੀਵਾਣੂਆਂ ਦੁਆਰਾ ਆਸਾਨੀ ਨਾਲ ਅਪਘਟਿਤ ਹੁੰਦਾ ਹੈ । ਵਾਤਾਵਰਣ ਨੂੰ ਸਾਫ਼ ਰੱਖਣ ਲਈ ਇਹਨਾਂ ਦੀ ਵਰਤੋਂ ਜਿੱਥੇ ਤੱਕ ਸੰਭਵ ਹੋਵੇ ਘੱਟ ਕਰਨੀ ਚਾਹੀਦੀ ਹੈ ।

ਪ੍ਰਸ਼ਨ 13.
ਕਾਲਮ (ਉ) ਦੇ ਪਦਾਂ ਦਾ ਕਾਲਮ (ਅ) ਵਿੱਚ ਦਿੱਤੇ ਗਏ ਵਾਕ ਖੰਡਾਂ ਨਾਲ ਸਹੀ ਮਿਲਾਨ ਕਰੋ –

ਕਾਂਲਮ (ਉ) ਕਾਂਲਮ (ਅ)
(1) ਪੱਲੀਐਸਟਰ (ੳ) ਲੱਕੜੀ ਦੀ ਪਲਪ ਦੀ ਵਰਤੋਂ ਕਰਕੇ ਤਿਆਰ ਕੀਤਾ ਜਾਂਦਾ ਹੈ ।
(2) ਟੇਫ਼ਲਾਂਨ (ਅ) ਪੈਰਾਸ਼ੂਟ ਅਤੇ ਜੁਰਾਬਾਂ ਬਣਾਉਣ ਵਿੱਚ ਵਰਤਿਆ ਜਾਂਦਾ ਹੈ ।
(3) ਰੇਯਾਨ (ਈ) ਨਾ ਚਿਪਕਣ ਵਾਲੇ ਭੋਜਨ ਬਣਾਉਣ ਵਾਲੇ ਬਰਤਨਾਂ ਦੇ ਨਿਰਮਾਣ ਵਰਤਿਆ ਜਾਂਦਾ ਹੈ ।
(4) ਨਾਈਲਾਂਨ (ਸ) ਕੱਪੜੇ ਵਿੱਚ ਆਸਾਨੀ ਨਾਲ ਵੱਟ ਨਹੀਂ ਪੈਂਦੇ |

ਉੱਤਰ –

ਕੱਲਮ (ਉ) ਕਾਂਲਮ (ਅ)
(1) ਪਾਲੀਐਸਟਰ (ਸ) ਕੱਪੜੇ ਵਿੱਚ ਆਸਾਨੀ ਨਾਲ ਵੱਟ ਨਹੀਂ ਪੈਂਦੇ ।
(2) ਫ਼ਲਾਂਨ (ਈ) ਨਾ ਚਿਪਕਣ ਵਾਲੇ ਭੋਜਨ ਬਣਾਉਣ ਵਾਲੇ ਬਰਤਨਾਂ ਦੇ ਨਿਰਮਾਣ  ਵਰਤਿਆ ਜਾਂਦਾ ਹੈ।
(3) ਰੇਯਾਨ (ੳ) ਲੱਕੜੀ ਦੀ ਪਲਪ ਦੀ ਵਰਤੋਂ ਕਰਕੇ ਤਿਆਰ ਕੀਤਾ ਜਾਂਦਾ ਹੈ ।
(4) ਨਾਈਲਾਂਨ (ਅ) ਪੈਰਾਸ਼ੂਟ ਅਤੇ ਜ਼ੁਰਾਬਾਂ ਬਣਾਉਣ ਵਿੱਚ ਵਰਤਿਆ ਜਾਂਦਾ ਹੈ ।

ਪ੍ਰਸ਼ਨ 14.
‘‘ਸੰਬਲਿਸ਼ਤ ਰੇਸ਼ਿਆਂ ਦਾ ਉਦਯੋਗਿਕ ਨਿਰਮਾਣ ਅਸਲ ਵਿੱਚ ਜੰਗਲਾਂ ਦੇ ਸੁਰੱਖਿਅਣ ਵਿੱਚ ਸਹਾਇਕ ਹੋ ਰਿਹਾ ਹੈ ।’ ਟਿੱਪਣੀ ਕਰੋ ।
ਉੱਤਰ-
ਕੁਦਰਤੀ ਰੇਸ਼ੇ ਕੁਦਰਤੀ ਸ੍ਰੋਤਾਂ ਤੋਂ ਮਿਲਦੇ ਹਨ ਪਰੰਤੂ ਸੰਸ਼ਲਿਸ਼ਤ ਰੇਸ਼ੇ ਦੂਸਰੇ ਪਦਾਰਥਾਂ ਤੋਂ ਤਿਆਰ ਕੀਤੇ ਜਾਂਦੇ ਹਨ । ਇਸ ਲਈ ਸੰਸ਼ਸ਼ਤ ਰੇਸ਼ੇ ਕੁਦਰਤੀ ਉਪਜ ਤੇ ਨਿਰਭਰ ਨਹੀਂ ਕਰਦੇ । ਇਸ ਲਈ ਸੰਸ਼ਲਿਸ਼ਤ ਰੇਸ਼ਿਆਂ ਦਾ ਉਦਯੋਗਿਕ ਨਿਰਮਾਣ ਅਸਲ ਵਿੱਚ ਜੰਗਲਾਂ ਦੇ ਸੁਰੱਖਿਅਣ ਵਿੱਚ ਸਹਾਇਕ ਹੈ ।

ਪ੍ਰਸ਼ਨ 15.
ਇਹ ਪ੍ਰਦਰਸ਼ਿਤ ਕਰਨ ਲਈ ਇੱਕ ਕਿਰਿਆ ਦਾ ਵਰਣਨ ਕਰੋ ਕਿ ਥਰਮੋਪਲਾਸਟਿਕ ਬਿਜਲੀ ਦਾ ਕੁਚਾਲਕ ਹੈ ।
ਉੱਤਰ-
ਕਿਰਿਆ-ਕੁੱਝ ਥਰਮੋਪਲਾਸਟਿਕ ਦੀਆਂ ਵਸਤੂਆਂ ਲਉ ਜਿਵੇਂ-ਪਾਲੀਥੀਨ, ਪੀ. ਵੀ. ਸੀ. ਨਾਈਲਾਂਨ, ਪਾਲੀਸਟਾਈਰੀਨ ਆਦਿ । ਚਿੱਤਰ ਵਿੱਚ ਦਰਸਾਏ ਪਰੀਪਥ ਨੂੰ ਪੂਰਾ ਕਰੋ ਅਤੇ ਦੋਨਾਂ ਟਰਮੀਨਲਾਂ ਦੇ ਵਿੱਚ ਨਾਈਲੱਨ ਦਾ ਟੁਕੜਾ ਰੱਖੋ । ਜੇ ਬਲਬ ਜਗ ਜਾਵੇ ਤਾਂ ਸਮਝ ਲਉ ਕਿ ਬਿਜਲੀ ਦਾ ਸੂਚਾਲਕ ਹੈ, ਨਹੀਂ ਤਾਂ ਕੁਚਾਲਕ । ਹੁਣ ਇਹ ਕਿਰਿਆ ਹੋਰ ਪਦਾਰਥਾਂ ਨਾਲ ਦੋਹਰਾਉ । ਸਾਰੇ ਪਦਾਰਥਾਂ ਨਾਲ ਬਲਬ ਜਗਦਾ ਨਹੀਂ ਹੈ । ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਥਰਮੋਪਲਾਸਟਿਕ ਬਿਜਲੀ ਦਾ ਕੁਚਾਲਕ ਹੈ ॥
PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ 1

PSEB Solutions for Class 8 Science ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ Important Questions and Answers

(A) ਬਹੁ-ਵਿਕਲਪੀ ਪ੍ਰਸ਼ਨ-ਉੱਤਰ

1. ਹੇਠਾਂ ਦਿੱਤੇ ਚਿੱਤਰ ਵਿਚ ਚਟਾਨ ਉੱਤੇ ਚੜ੍ਹਨ ਲਈ ਲੜਕਾ ਰੱਸੇ ਦੀ ਵਰਤੋਂ ਕਰਦਾ ਹੋਇਆ ਦਰਸਾਇਆ ਗਿਆ ਹੈ । ਦੱਸੋ ਇਹ ਰੱਸਾ ਕਿਸ ਪਦਾਰਥ ਦਾ ਬਣਿਆ ਹੋਇਆ ਉੱਚਿਤ ਹੁੰਦਾ ਹੈ ?
PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ 2
(ਉ) ਕਪਾਹ
(ਅ) ਉੱਨ
(ਈ) ਨਾਈਲਾਂਨ
(ਸ) ਇਹਨਾਂ ਵਿਚੋਂ ਕੋਈ ਵੀ ਨਹੀਂ ।
ਉੱਤਰ-
(ਈ) ਨਾਈਲਾਂਨ ।

2. ਹੇਠ ਲਿਖਿਆਂ ਵਿਚੋਂ ਕਿਹੜਾ ਬਣਾਉਟੀ ਰੇਸ਼ਮ ਕਹਾਉਂਦਾ ਹੈ ?
(ਉ) ਰਬੜ
(ਅ) ਟੈਫਲਾਨ
(ਈ) ਰੇਯਾਨ
(ਸ) ਪਾਲੀਥੀਨ ।
ਉੱਤਰ-
(ਈ) ਰੇਯਾਨ ।

3. ਪਾਲਿਸਟਰ ਦੇ ਕੱਪੜੇ ਬਣਾਉਣ ਲਈ ਵਰਤਿਆ ਜਾਂਦਾ ਹੈ
(ਉ) P.E.T.
(ਅ) ਐਲਿਕ
(ੲ) ਟੈਰੀਲੀਨ
(ਸ) ਇਨ੍ਹਾਂ ਵਿਚੋਂ ਕੋਈ ਵੀ ਨਹੀਂ ।
ਉੱਤਰ-
(ਈ) ਟੈਰੀਲੀਨ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

4. ਅੱਜ ਕਲਾਸ ਵਿੱਚ ਪੜ੍ਹਾਈ ਦੌਰਾਨ ਨਿਸ਼ਾ ਨੂੰ ਪਤਾ ਲਗਾ ਕਿ ਇੱਕ ਅਜਿਹਾ ਪਲਾਸਟਿਕ ਹੈ ਜੋ ਗਰਮ ਕਰਨ ਤੇ ਆਪਣਾ ਰੂਪ ਬਦਲ ਲੈਂਦਾ ਹੈ । ਉਸ ਪਦਾਰਥ ਨੂੰ ਕੀ ਕਹਿੰਦੇ ਹਨ ?
(ਉ) ਪਲਾਸਟਿਕ
(ਅ ਥਰਮੋਪਲਾਸਟਿਕ
(ਈ) ਐਜ਼ਿਲਕ .
(ਸ) ਉਪਰੋਕਤ ਸਾਰੇ ।
ਉੱਤਰ-
(ਅ) ਥਰਮੋਪਲਾਸਟਿਕ ।

5. ਹੇਠ ਲਿਖਿਆਂ ਵਿੱਚੋਂ ਕਿਹੜਾ ਕੁਦਰਤੀ ਰੇਸ਼ਾ ਹੈ ?
(ਉ) ਰੇਆਨ
(ਅ) ਫੈਰੀਲੀਨ
(ਇ) ਉੱਨ
(ਸ) ਨਾਈਲਾਨ ।
ਉੱਤਰ-
(ਈ) ਉੱਨ ।

6. ਹੇਠ ਲਿਖਿਆਂ ਵਿੱਚੋਂ ਕਿਹੜਾ ਰੇਸ਼ਾ ਮਨੁੱਖ ਦੁਆਰਾ ਬਣਾਇਆ ਗਿਆ ਹੈ ?
(ੳ) ਕਪਾਹ
(ਅ) ਉੱਨ
(ਈ) ਰੇਆਨ
(ਸ) ਰੇਸ਼ਮ ।
ਉੱਤਰ-
(ਈ) ਰੇਆਨ ॥

7. ਇਹਨਾਂ ਵਿੱਚੋਂ ਕਿਹੜਾ ਜੈਵ-ਨਿਮਨੀਕਰਨੀ ਪਦਾਰਥ ਹੈ ?
(ਉ) ਧਾਤ
(ਅ) ਪਲਾਸਟਿਕ
(ਇ) ਕਾਗ਼ਜ਼
(ਸ) ਇਹ ਸਾਰੇ ਪਦਾਰਥ ।
ਉੱਤਰ-
(ਈ) ਕਾਗ਼ਜ਼ ।

8. ਥਰਮੋਪਲਾਸਟਿਕ ਦੀ ਕਿਹੜੀ ਕਿਸਮ ਤਾਪ ਅਤੇ ਬਿਜਲੀ ਦੀ ਕੁਚਾਲਕ ਹੈ ਜਿਸ ਦੀ ਵਰਤੋਂ ਸਵਿੱਚ ਬਣਾਉਣ ਲਈ ਕੀਤੀ ਜਾਂਦੀ ਹੈ ?
(ਉ) ਨਾਈਲਾਂਨ
(ਅ) ਬੈਕੇਲਾਈਟ
(ਈ) ਮੈਲਾਮਾਈਨ
(ਸ) ਪਾਲੀਥੀਨ ।
ਉੱਤਰ-
(ਅ) ਬੈਕੇਲਾਈਟ ॥

9. ਹੇਠ ਲਿਖਿਆਂ ਵਿੱਚੋਂ ਕਿਹੜਾ ਥਰਮੋਪਲਾਸਟਿਕ ਹੈ ?
(ਉ) ਨਾਈਲਾਂਨ
(ਅ) ਪਾਲੀਥੀਨ
(ਈ) ਐਕਰਿਨਿਕ
(ਸ) ਬੈਕੇਲਾਈਟ ।
ਉੱਤਰ-
(ਸ) ਬੈਕੇਲਾਈਟ ।

10. ਸੰਸ਼ਲੇਸ਼ਿਤ ਰੇਸ਼ੇ ਛੋਟੀ ਇਕਾਈਆਂ ਦੇ ਮੇਲ ਤੋਂ ਬਣੇ ਹੁੰਦੇ ਹਨ, ਜਿਹਨਾਂ ਨੂੰ ਆਖਦੇ ਹਨ
(ਉ) ਸੈੱਲ .
(ਅ) ਅਣੂ
(ਈ) ਪਾਲੀਮਰ
(ਸ) ਇਹਨਾਂ ਵਿੱਚੋਂ ਕੋਈ ਨਹੀਂ ।
ਉੱਤਰ-
(ਅ) ਅਣੂ ।

11. ਸੈਰੀਕਲਚਰ ਹੇਠਾਂ ਦਿੱਤੇ ਜੀਵਾਂ ਵਿੱਚੋਂ ਕਿਸ ਜੀਵ ਦਾ ਪਾਲਣਾ ਹੈ
(ੳ) ਭੇਡ
(ਅ) ਬੱਕਰੀ
(ਈ) ਖਰਗੋਸ਼
(ਸ) ਰੇਸ਼ਮ ਕੀਟ ।
ਉੱਤਰ-
(ਸ) ਰੇਸ਼ਮ ਕੀਟ ।

12. ਕੁਦਰਤੀ ਰੇਸ਼ਾ ਹੈ
(ਉ) ਰੇਆਨ
(ਅ) ਨਾਈਲਾਂ
(ਇ) ਪਟਸਨ
(ਸ) ਪਾਲੀਸਟਰ ।
ਉੱਤਰ-
(ੲ) ਪਟਸਨ ।

13. ………. ਦਾ ਪਾਲਣਾ ਸੈਰੀਕਲਚਰ ਹੈ ।
(ੳ) ਭੇਡ .
(ਅ) ਬੱਕਰੀ
(ੲ) ਸ਼ਹਿਦ ਦੀ ਮੱਖੀ
(ਸ) ਰੇਸ਼ਮ ਦਾ ਕੀੜਾ ।
ਉੱਤਰ-
(ਸ) ਰੇਸ਼ਮ ਦਾ ਕੀੜਾ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਕੁੱਝ ਕੁਦਰਤੀ ਰੇਸ਼ਿਆਂ ਦੇ ਨਾਂ ਲਿਖੋ ।
ਉੱਤਰ-
ਕਪਾਹ, ਉੱਨ, ਰੇਸ਼ਮ ।

ਪ੍ਰਸ਼ਨ 2.
ਇੱਕ ਕੁਦਰਤੀ ਬਹੁਲਕ ਦਾ ਨਾਂ ਲਿਖੋ ।
ਉੱਤਰ-
ਸੈਲੂਲੋਜ਼ ।

ਪ੍ਰਸ਼ਨ 3.
ਉਸ ਰੇਸ਼ੇ ਦਾ ਨਾਂ ਦੱਸੋ ਜੋ ਕਿ ਰੇਸ਼ਮ ਵਰਗਾ ਹੈ ਪਰ ਮਾਨਵ ਨਿਰਮਿਤ ਹੈ ।
ਉੱਤਰ-
ਰੇਆਂਨ ।

ਪ੍ਰਸ਼ਨ 4.
ਕਿਸ ਰੇਸ਼ੇ ਨਾਲ ਪੈਰਾਸ਼ੂਟ ਅਤੇ ਤੰਬੂ ਬਣਾਏ ਜਾਂਦੇ ਹਨ ?
ਉੱਤਰ-
ਨਾਈਲਾਨ ।

ਪ੍ਰਸ਼ਨ 5. PET ਕੀ ਹੈ ?
ਉੱਤਰ-
ਇਹ ਪਾਲੀਐਸਟਰ ਦੀ ਇੱਕ ਕਿਸਮ ਹੈ ਜਿਸਦੀ ਵਰਤੋਂ ਬੋਤਲਾਂ, ਬਰਤਨ, ਫ਼ਿਲਮ ਦੇ ਨਿਰਮਾਣ ਵਿੱਚ ਕੀਤੀ ਜਾਂਦੀ ਹੈ ।

ਪ੍ਰਸ਼ਨ 6.
ਪੈਰਾਸ਼ੂਟ ਅਤੇ ਚੱਟਾਨਾਂ ਤੇ ਚੜ੍ਹਨ ਵਾਲੇ ਰੱਸੇ ਨਾਇਲਾਨ ਦੇ ਕਿਉਂ ਬਣਾਏ ਜਾਂਦੇ ਹਨ ?
ਉੱਤਰ-
ਆਪਣੀ ਮਜ਼ਬੂਤੀ ਦੇ ਕਾਰਨ ।

ਪ੍ਰਸ਼ਨ 7.
ਪਲਾਸਟਿਕ ਦੀਆਂ ਕੁੱਝ ਵਿਸ਼ੇਸ਼ਤਾਵਾਂ ਦੱਸੋ ।
ਉੱਤਰ-
ਪਲਾਸਟਿਕ ਵਿੱਚ ਪੁਨਰਚੱਕਰਣ, ਮੁੜ ਵਰਤੋਂ, ਰੰਗਣ, ਪਿਘਲਾਉਣ, ਸ਼ੀਟਾਂ ਅਤੇ ਤਾਰਾਂ ਬਣਾਉਣ ਵਾਲੇ ਗੁਣ ਹੁੰਦੇ ਹਨ ।

ਪ੍ਰਸ਼ਨ 8.
ਪਾਲੀਥੀਨ ਅਤੇ PVC ਕੀ ਹੈ ?
ਉੱਤਰ-
ਇਹ ਇੱਕ ਥਰਮੋਪਲਾਸਟਿਕ ਹੈ ।

ਪ੍ਰਸ਼ਨ 9.
ਬੈਕਲਾਈਟ ਕਿਹੜੇ ਪਲਾਸਟਿਕ ਦਾ ਉਦਾਹਰਨ ਹੈ ?
ਉੱਤਰ-
ਥਰਮੋਸੈਟਿੰਗ ਪਲਾਸਟਿਕ ।

ਪ੍ਰਸ਼ਨ 10.
ਟੇਫ਼ਲਾਨ ਕਿੱਥੇ ਵਰਤਿਆ ਜਾਂਦਾ ਹੈ ?
ਉੱਤਰ-
ਟੇਫ਼ਲਾਨ ਦੀ ਵਰਤੋਂ ਨਾ-ਚਿਪਕਣ ਵਾਲੇ ਭੋਜਨ ਬਰਤਨ ਬਣਾਉਣ ਵਿੱਚ ਹੁੰਦੀ ਹੈ ।

ਪ੍ਰਸ਼ਨ 11.
ਥਰਮੋਪਲਾਸਟਿਕ ਦੀਆਂ ਦੋ ਉਦਾਹਰਨਾਂ ਦਿਓ ।
ਉੱਤਰ-

  • ਪਾਲੀਥੀਨੇ
  • ਪੀ.ਵੀ. ਸੀ. ॥

ਪ੍ਰਸ਼ਨ 12.
ਗਰਮ ਪਾਣੀ ਨਾਲ ਪਲਾਸਟਿਕ ਦੀਆਂ ਬੋਤਲਾਂ ਦਾ ਆਕਾਰ ਕਿਉਂ ਵਿਗੜ ਜਾਂਦਾ ਹੈ ?
ਉੱਤਰ-
ਪਲਾਸਟਿਕ ਦੀਆਂ ਬੋਤਲਾਂ ਥਰਮੋਪਲਾਸਟਿਕ ਦੀਆਂ ਬਣੀਆਂ ਹੁੰਦੀਆਂ ਹਨ, ਜੋ ਗਰਮ ਹੋ ਕੇ ਪਿਘਲ ਜਾਂਦੀਆਂ ਹਨ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

ਪ੍ਰਸ਼ਨ 13.
ਕਿਹੜਾ ਥਰਮੋਸੈਟਿੰਗ ਪਲਾਸਟਿਕ ਵਾਸ਼ਪਸ਼ੀਲ, ਊਸ਼ਮਾਰੋਧੀ ਅਤੇ ਅਗਨੀਪਰੂਫ਼ ਹੈ ?
ਉੱਤਰ-
ਮੇਲਾਮਾਈਨ ।

ਪ੍ਰਸ਼ਨ 14.
ਕਾਰਾਂ, ਜਹਾਜ਼ਾਂ ਆਦਿ ਵਿੱਚ ਧਾਤੂਆਂ ਦੀ ਜਗਾ ਪਲਾਸਟਿਕ ਕਿਉਂ ਵਰਤਿਆ ਜਾਂਦਾ ਹੈ ?
ਉੱਤਰ-
ਕਿਉਂਕਿ ਇਹ ਧਾਤੂਆਂ ਦੀ ਤੁਲਨਾ ਵਿੱਚ ਹਲਕਾ ਹੁੰਦਾ ਹੈ ।

ਪ੍ਰਸ਼ਨ 15.
ਕੋਈ ਦੋ ਅਨਿਮਨਕਰਣੀ ਪਦਾਰਥਾਂ ਦੇ ਨਾਂ ਦੱਸੋ ।
ਉੱਤਰ-

  1. ਪਲਾਸਟਿਕ
  2. ਧਾਤੂ ਦੇ ਬਰਤਨ ।

ਪ੍ਰਸ਼ਨ 16.
ਕੁਦਰਤੀ ਰੇਸ਼ਿਆਂ ਦੀ ਜਗ੍ਹਾ ਬਣਾਉਟੀ ਰੇਸ਼ਿਆਂ ਦੀ ਵਰਤੋਂ ਦੇ ਦੋ ਕਾਰਨ ਲਿਖੋ ।
ਉੱਤਰ-

  • ਲੰਬੇ ਸਮੇਂ ਤੱਕ ਟਿਕਾਊਪਨ ਅਤੇ
  • ਉਪਲੱਬਧਤਾ ।

ਪ੍ਰਸ਼ਨ 17.
ਨਿਮਨੀਕਰਨ ਪਦਾਰਥ ਕੀ ਹੈ ?
ਉੱਤਰ-
ਨਿਮਨੀਕਰਨ-ਉਹ ਪਦਾਰਥ ਜਿਨ੍ਹਾਂ ਦਾ ਜੀਵਾਣੂਆਂ ਦੁਆਰਾ ਅਪਘਟਨ ਨਹੀਂ ਹੁੰਦਾ ਹੈ, ਉਹਨਾਂ ਨੂੰ ਨਿਮਨੀਕਰਨ (ਅਵਿਘਟਨਸ਼ੀਲ ਪਦਾਰਥ ਕਹਿੰਦੇ ਹਨ ।

ਪ੍ਰਸ਼ਨ 18.
4R ਸਿਧਾਂਤ ਕੀ ਹੈ ?
ਉੱਤਰ-
ਵਰਤੋਂ ਘੱਟ ਕਰੋ (Reduce), ਦੁਬਾਰਾ ਵਰਤੋਂ ਕਰੋ (Reuse), ਦੁਬਾਰਾ ਚੱਕਰਿਤ ਕਰੋ (Recycle) ਅਤੇ ਦੁਬਾਰਾ ਪ੍ਰਾਪਤੀ ਕਰੋ (Recover) ॥

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਚਾਰ ਵਿਦਿਆਰਥੀਆਂ ਨੇ ਪਹਾੜ ਦੀ ਚੜ੍ਹਾਈ ਕਰਨ ਦਾ ਵਿਚਾਰ ਬਣਾਇਆ ਹੈ, ਉਹਨਾਂ ਨੇ ਹੇਠਾਂ ਵਿਖਾਏ ਟੇਬਲ ਅਨੁਸਾਰ ਰੱਸੀ ਦੀ ਚੋਣ ਕੀਤੀ ਹੈ। ਕਿਸ ਵਿਦਿਆਰਥੀ ਨੇ ਸਹੀ ਰੱਸੀ ਦੀ ਚੋਣ ਕੀਤੀ ਹੈ ਅਤੇ ਕਿਉਂ ?

ਵਿਦਿਆਰਥੀ ਦਾ ਨਾਂ ਰੱਸੀ
ਇੰਦਰਜੀਤ ਸੂਤੀ
ਗੋਪਾਲ ਰੇਸ਼ਮੀ
ਸਲੋਨੀ ਨਾਇਲਾਨ
ਕਰਮਜੀਤ ਉੱਨੀ

ਉੱਤਰ-
ਸਲੋਨੀ ਨੇ ਸਹੀ ਰੱਸੀ ਦੀ ਚੋਣ ਕੀਤੀ ਹੈ, ਕਿਉਂ ਜੋ ਨਾਇਲਾਨ ਦੀ ਰੱਸੀ ਸੂਤੀ, ਰੇਸ਼ਮੀ ਅਤੇ ਊਨੀ ਦੇ ਮੁਕਾਬਲੇ ਵਧੇਰੇ ਮਜ਼ਬੂਤ ਹੈ।

ਪ੍ਰਸ਼ਨ 2.
ਹੇਠਾਂ ਦਿੱਤੀ ਸਾਰਣੀ ਨੂੰ ਰੇਸ਼ਿਆਂ ਦੀ ਕਿਸਮ ਲਿਖ ਕੇ ਪੂਰਾ ਕਰੋ ।

ਰੇਸ਼ੇ ਦਾ ਨਾਂ ਰੇਸ਼ੇ ਦੀ ਕਿਸਮ (ਕੁਦਰਤੀ/ਬਣਾਉਟੀ)
ਉੱਨ
ਨਾਈਲਾਂਨ

ਉੱਤਰ –

ਰੇਸ਼ੇ ਦਾ ਨਾਂ ਰੇਸ਼ੇ ਦੀ ਕਿਸਮ (ਕੁਦਰਤੀ/ਬਣਾਉਟੀ)
ਉੱਨ ਕੁਦਰਤੀ
ਨਾਈਲਾਂਨ ਬਣਾਉਟੀ

ਪ੍ਰਸ਼ਨ 3.
ਬਹੁਲਕ ਪਾਲੀਮਰ) ਕੀ ਹੈ ?
ਉੱਤਰ-
ਬਹੁਲਕ- ਬਹੁਲਕ ਇੱਕ ਲੰਬੀ ਲੜੀ (ਵੱਡੀ ਏਕਲ) ਹੈ ਜਿਸ ਵਿੱਚ ਲੱਖਾਂ ਅਣੂ ਹੁੰਦੇ ਹਨ । ਇਹ ਰਸਾਇਣਿਕ ਪਦਾਰਥਾਂ ਦੀਆਂ ਛੋਟੀਆਂ ਇਕਾਈਆਂ ਦੇ ਮੇਲ ਤੋਂ ਬਣਦਾ ਹੈ । ਸੈਲੂਲੋਜ਼ ਕਪਾਹ ਦਾ ਕੁਦਰਤੀ ਬਹੁਲਕ ਹੈ । ਬਹੁਲਕ ਕੁਦਰਤ ਵਿੱਚ ਮਿਲਦਾ ਹੈ । ਉਦਾਹਰਨ ਵਜੋਂ, ਕਪਾਹ ਇੱਕ ਕੁਦਰਤੀ ਤੰਤੁ ਹੈ ਜੋ ਅਸਲ ਵਿੱਚ ਸੈਲੂਲੋਜ਼ ਹੈ । ਸੈਲੂਲੋਜ਼ ਵੱਡੀ ਸੰਖਿਆ ਵਿੱਚ ਗੁਲੂਕੋਜ਼ ਦੀਆਂ ਇਕਾਈਆਂ ਦੁਆਰਾ ਬਣਦਾ ਹੈ ।

ਪ੍ਰਸ਼ਨ 4.
ਸੰਸ਼ਲਿਸ਼ਤ ਰੇਸ਼ਾ ਕੀ ਹੈ ? ਸੰਸ਼ਸ਼ਤ ਰੇਸ਼ਿਆਂ ਦੇ ਉਦਾਹਰਨ ਦਿਉ ।
ਉੱਤਰ-
ਸ਼ੰਸ਼ਲਿਸ਼ਤ ਰੇਸ਼ਾ-ਕੁਦਰਤੀ ਰੇਸ਼ਿਆਂ ਤੋਂ ਵੱਖ ਰੇਸ਼ੇ ਜੋ ਮਨੁੱਖ ਦੁਆਰਾ ਨਿਰਮਿਤ ਕੀਤੇ ਜਾਂਦੇ ਹਨ, ਸੰਸ਼ਲਿਸ਼ਤ ਰੇਸ਼ੇ ਕਹਾਉਂਦੇ ਹਨ । ਇੱਕ ਸੰਸ਼ਸ਼ਤ ਰੇਸ਼ਾ ਛੋਟੀਆਂ ਇਕਾਈਆਂ ਨੂੰ ਜੋੜ ਕੇ ਬਣਾਈ ਗਈ ਲੜੀ ਹੈ । ਉਦਾਹਰਣ-ਆਨ, ਨਾਈਲਾਂਨ, ਪਾਲੀਸਟਰ, ਐਕ੍ਰਿਲਿਕ, ਟੈਰੀਲੀਨ ਆਦਿ ਸੰਸ਼ਲਿਸ਼ਤ ਰੇਸ਼ੇ ਹਨ ।

ਪ੍ਰਸ਼ਨ 5.
ਪਾਲੀਥੀਨ ਦੇ ਉਪਯੋਗ ਦੱਸੋ ।
ਉੱਤਰ-
ਪੱਲੀਥੀਨ ਦੇ ਉਪਯੋਗ-ਪਾਲੀਥੀਨ ਦੀਆਂ ਚਾਦਰਾਂ ਪੈਕਿੰਗ ਲਈ, ਥੈਲੇ ਦੁੱਧ ਦੀ ਪੈਕਿੰਗ ਲਈ, ਪਾਲੀਥੀਨ ਪਾਤਰ ਅਤੇ ਪਾਈਪਾਂ ਭੰਡਾਰਨ ਅਤੇ ਪਾਣੀ, ਤੇਲ ਜਾਂ ਦੂਸਰੇ ਪਦਾਰਥਾਂ ਦੇ ਸਥਾਨਾਂਤਰਨ ਦੇ ਲਈ ਵਰਤੋਂ ਵਿੱਚ ਆਉਂਦੇ ਹਨ | ਪਾਲੀਥੀਨ ਨੂੰ ਵਾਟਰ ਪਰੂਫ਼ (Water proof) ਦੇ ਵਜੋਂ ਵੀ ਵਰਤਿਆ ਜਾਂਦਾ ਹੈ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

ਪ੍ਰਸ਼ਨ 6.
ਪੀ. ਵੀ. ਸੀ. (P.V.C.) ਦੇ ਕੁੱਝ ਉਪਯੋਗ ਲਿਖੋ ।
ਉੱਤਰ-
ਪੀ. ਵੀ. ਸੀ. ਦੇ ਉਪਯੋਗ-ਇਹ ਬੋਤਲਾਂ, ਫ਼ਰਸ਼ ਦੀਆਂ ਟਾਈਲਾਂ, ਰੇਨਕੋਟ, ਜੁੱਤੀਆਂ ਦੇ ਤਲੇ, ਸੈਂਡਲ, ਅਤੇ ਚਮੜੇ ਵਰਗੇ ਪਦਾਰਥ ਬਣਾਉਣ ਦੇ ਕੰਮ ਆਉਂਦਾ ਹੈ।

ਪ੍ਰਸ਼ਨ 7.
ਨਿਮਨੀਕ੍ਰਿਤ ਪਦਾਰਥ (Biodegradable) ਕੀ ਹੈ ?
ਉੱਤਰ-
ਨਿਮਨੀਤ ਪਦਾਰਥ-ਅਜਿਹੇ ਪਦਾਰਥ ਜੋ ਸੂਖ਼ਮ ਜੀਵਾਂ ਦੁਆਰਾ ਆਸਾਨੀ ਨਾਲ ਵਿਘਟਿਤ ਹੋ ਜਾਂਦੇ ਹਨ, ਨਿਮਨੀਕ੍ਰਿਤ ਪਦਾਰਥ ਕਹਾਉਂਦੇ ਹਨ । ਮਿਤੇ ਜੀਵਾਂ ਦੇ ਸਰੀਰ, ਮਾਨਵ ਮਲ-ਮੂਤਰ ਅਤੇ ਹੋਰ ਕਈ ਪਦਾਰਥ ਜੀਵਾਣੂਆਂ ਦੁਆਰਾ ਸਾਧਾਰਨ ਯੋਗਿਕਾਂ ਵਿੱਚ ਅਪਘਟਿਤ ਕੀਤੇ ਜਾਂਦੇ ਹਨ | ਅਜਿਹੇ ਪਦਾਰਥ ਨਿਮਨੀਕ੍ਰਿਤ ਕਹਾਉਂਦੇ ਹਨ ।

ਪ੍ਰਸ਼ਨ 8.
ਕੁਦਰਤੀ ਅਤੇ ਸੰਸ਼ਲਿਸ਼ਤ ਬਹੁਲਕ ਕੀ ਹੈ ?
ਉੱਤਰ-

  1. ਕੁਦਰਤੀ ਬਹੁਲਕ (Natural Polymer)-ਉਹ ਬਹੁਲਕ ਜੋ ਕੁਦਰਤ ਵਿੱਚ ਪੌਦਿਆਂ ਅਤੇ ਜੰਤੂਆਂ ਤੋਂ ਪ੍ਰਾਪਤ ਹੁੰਦੇ ਹਨ, ਕੁਦਰਤੀ ਬਹੁਲਕ ਕਹਾਉਂਦੇ ਹਨ, ਜਿਵੇਂ ਰਬੜ, ਸਟਾਰਚ, ਸੈਲੂਲੋਜ਼, ਪ੍ਰੋਟੀਨ ਆਦਿ ।
  2. ਸੰਸ਼ਸ਼ਤ ਬਹੁਲਕ (Synthetic Polymer)-ਉਹ ਬਹੁਲਕ ਜੋ ਕੁਦਰਤ ਵਿੱਚ ਉਪਲੱਬਧ ਨਹੀਂ ਹਨ ਅਤੇ ਜਿਨ੍ਹਾਂ ਨੂੰ ਪ੍ਰਯੋਗਸ਼ਾਲਾਵਾਂ ਵਿੱਚ ਤਿਆਰ ਕੀਤਾ ਜਾ ਸਕਦਾ ਹੈ, ਸੰਸ਼ਲਿਸ਼ਤ ਬਹੁਲਕ ਕਹਾਉਂਦੇ ਹਨ । ਇਹਨਾਂ ਨੂੰ ਮਾਨਵ ਨਿਰਮਿਤ ਬਹੁਲਕ ਵੀ ਕਹਿੰਦੇ ਹਨ , ਜਿਵੇਂ ਕਿ ਪਾਲੀਥੀਨ, ਪਾਲੀਵਿਨਾਈਲ ਕਲੋਰਾਈਡ, ਟੇਫ਼ਲਾਂਨ, ਬੈਕਲਾਈਟ ਆਦਿ ।

ਪ੍ਰਸ਼ਨ 9.
ਅੰਧਾ-ਧੁੰਦ ਅਸਾਵਧਾਨੀ ਨਾਲ ਸੁੱਟੇ ਗਏ ਪਲਾਸਟਿਕ ਪਾਲੀਥੀਨ ਬੈਗ ਕਿਸ ਪ੍ਰਕਾਰ ਜੰਤੂਆਂ ਦੇ ਲਈ ਹਾਨੀਕਾਰਕ ਹਨ ?
ਉੱਤਰ-
ਵਰਤੋਂ ਕਰਨ ਤੋਂ ਬਾਅਦ ਅਸਾਵਧਾਨੀ ਨਾਲ ਸੁੱਟੇ ਗਏ ਪਲਾਸਟਿਕ/ਪਾਲੀਥੀਨ ਦੇ ਲਿਫ਼ਾਫ਼ੇ ਅਤੇ ਬੈਗ ਅਵਾਰਾ ਜੰਤੂਆਂ ਦੁਆਰਾ ਨਿਗਲ ਲਏ ਜਾਂਦੇ ਹਨ । ਇਹ ਪਲਾਸਟਿਕ ਬੈਗ ਅਜੈਵ-ਵਿਘਟਨਕਾਰੀ ਪਦਾਰਥ ਤੋਂ ਬਣੇ ਹੁੰਦੇ ਹਨ ਜਿਸ ਨਾਲ ਉਹਨਾਂ ਦੀ ਸਾਹ ਨਲੀ ਜਾਂ ਤਾਂ ਬੰਦ ਹੋ ਜਾਂਦੀ ਹੈ ਜਾਂ ਫਿਰ ਪੇਟ ਵਿੱਚ ਇੱਕ ਪਰਤ ਬਣਾ ਲੈਂਦੀ ਹੈ ਜਿਸ ਨਾਲ ਉਹਨਾਂ ਦੀ ਮੌਤ ਹੋ ਜਾਂਦੀ ਹੈ ।

ਪ੍ਰਸ਼ਨ 10.
ਰਸੋਈ ਵਿੱਚ ਕੰਮ ਕਰਦੇ ਸਮੇਂ ਪੱਲੀਐਸਟਰ ਦੇ ਕੱਪੜੇ ਪਾਉਣ ਦਾ ਸੁਝਾਅ ਕਿਉਂ ਨਹੀਂ ਦਿੱਤਾ ਜਾਂਦਾ ?
ਉੱਤਰ-
ਪੱਲੀਐਸਟਰ ਇੱਕ ਸੰਸ਼ਲਿਸ਼ਤੇ ਰੇਸ਼ਾ ਹੈ । ਇਹ ਛੇਤੀ ਅੱਗ ਫੜ ਲੈਂਦਾ ਹੈ ਅਤੇ ਪਿਘਲ ਕੇ ਸਰੀਰ ਨਾਲ ਚਿਪਕ ਕੇ ਦਰਦ ਭਰੀ ਜਲਣ ਪੈਦਾ ਕਰਦਾ ਹੈ । ਇਸ ਲਈ ਰਸੋਈ ਵਿੱਚ ਕੰਮ ਕਰਦੇ ਸਮੇਂ ਪਾਲੀਐਸਟਰ ਦੇ ਕੱਪੜੇ ਨਾ ਪਾਉਣ ਦਾ ਸੁਝਾਅ ਦਿੱਤਾ ਜਾਂਦਾ ਹੈ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਅਧਿਆਪਕ ਨੇ ਮੁਕੇਸ਼ ਨੂੰ ਇਕੋ ਸਾਈਜ਼ ਦੇ ਦੋ ਟੁਕੜੇ ਜਿਨ੍ਹਾਂ ਵਿਚੋਂ ਇਕ ਕਿਰਤਕ ਰੇਸ਼ਿਆਂ ਤੋਂ ਬਣਿਆ ਅਤੇ ਦੂਜਾ ਟੁਕੜਾ ਸੰਸ਼ਲਿਸ਼ਟ ਰੇਸ਼ੇ ਤੋਂ ਬਣਿਆ ਹੋਇਆ ਦਿੱਤਾ । ਹੁਣ ਉਸ ਨੂੰ ਪਾਣੀ ਦੇ ਵੱਖ-ਵੱਖ ਮੱਗਾਂ ਵਿਚ ਉਨ੍ਹਾਂ ਟੁਕੜਿਆਂ ਨੂੰ ਡੁਬੋਣ ਲਈ ਕਿਹਾ | ਕੁੱਝ ਸਮੇਂ ਬਾਅਦ ਮੁਕੇਸ਼ ਨੂੰ ਉਨ੍ਹਾਂ ਟੁਕੜਿਆਂ ਨੂੰ ਬਾਹਰ ਕੱਢਣ ਲਈ ਅਤੇ ਫਿਰ ਧੁੱਪ ਵਿਚ ਖਿਲਾਰਣ ਲਈ ਕਿਹਾ । ਦੱਸੋ ਸੰਸ਼ਲਿਸ਼ਟ ਅਤੇ ਪ੍ਰਕਿਰਤਕ ਵਿਚੋਂ ਕਿਹੜਾ ਘੱਟ ਸਮੇਂ ਵਿਚ ਸੁੱਕਦਾ ਹੈ । ਆਪਣੇ ਉੱਤਰ ਦੀ ਪੁਸ਼ਟੀ ਲਈ ਕਾਰਨ ਵੀ ਦੱਸੋ ।
PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ 3
ਉੱਤਰ-
ਸੰਸ਼ਲਿਸ਼ਟ ਰੇਸ਼ੇ ਤੋਂ ਬਣਿਆ ਟੁਕੜਾ ਪ੍ਰਕਿਰਤਕ ਰੇਸ਼ੇ ਨਾਲ ਬਣੇ ਟੁਕੜੇ ਦੇ ਮੁਕਾਬਲੇ ਘੱਟ ਸਮੇਂ ਵਿਚ ਸੁੱਕ ਜਾਂਦਾ ਹੈ । ਇਸ ਦਾ ਕਾਰਨ ਇਹ ਹੈ ਕਿ ਸੰਸ਼ਲਿਸ਼ਟ ਰੇਸ਼ੇ, ਸੁਤੀ ਰੇਸ਼ੇ ਦੀ ਤੁਲਨਾ ਵਿਚ ਘੱਟ ਪਾਣੀ ਸੋਖਦੇ ਹਨ ।

ਪ੍ਰਸ਼ਨ 2.
ਕੂੜਾ-ਕਰਕਟ ਦੀਆਂ ਵਸਤੂਆਂ ਦਾ ਜੀਵਾਣੂਆਂ ਦੀ ਕਿਰਿਆ ਦੁਆਰਾ ਅਪਘਟਿਤ ਹੋਣ ਜਾਂ ਨਾ ਹੋਣ ਦੇ ਆਧਾਰ ਤੇ ਜੈਵ-ਵਿਘਟਨਸ਼ੀਲ ਅਤੇ ਅਜੈਵ ਵਿਘਟਨਸ਼ੀਲ ਵਿਚ ਵੰਡ ਕੇ ਹੇਠ ਦਿੱਤੀ ਸਾਰਣੀ ਨੂੰ ਪੂਰਾ ਕਰੋ ।

ਕੂੜਾ-ਕਰਕਟ ਦੀਆਂ ਕਿਸਮਾਂ ਜੈਵ-ਵਿਘਟਨਸ਼ੀਲ/ਅਜੈਵ-ਵਿਘਟਨਸ਼ੀਲ
ਸਬਜ਼ੀ ਅਤੇ ਫਲਾਂ ਦੇ ਛਿਲਕੇ
ਲੱਕੜੀ
ਪਲਾਸਟਿਕ ਦੀਆਂ ਥੈਲੀਆਂ

ਉੱਤਰ-

ਕੂੜਾ-ਕਰਕਟ ਦੀਆਂ ਕਿਸਮਾਂ ਜੈਵ-ਵਿਘਟਨਸ਼ੀਲ|ਅਜੈਵ-ਵਿਘਟਨਸ਼ੀਲ
ਸਬਜ਼ੀ ਅਤੇ ਫਲਾਂ ਦੇ ਛਿਲਕੇ ਜੈਵ-ਵਿਘਟਨਸ਼ੀਲ
ਲੱਕੜੀ ਜੈਵ-ਵਿਘਟਨਸ਼ੀਲ
ਪਲਾਸਟਿਕ ਦੀਆਂ ਥੈਲੀਆਂ ਅਜੈਵ-ਵਿਘਟਨਸ਼ੀਲ

ਪ੍ਰਸ਼ਨ 3.
ਸੰਸ਼ਲਿਸ਼ਤ ਰੇਸ਼ਿਆਂ ਦੇ ਗੁਣ ਲਿਖੋ ਜਿਸ ਕਾਰਨ ਇਹ ਵੇਸਭੂਸ਼ਾ ਸਾਮਗਰੀ ਲਈ ਪ੍ਰਸਿੱਧ ਹਨ ।
ਉੱਤਰ-
ਸੰਸ਼ਲਿਸ਼ਤ ਰੇਸ਼ਿਆਂ ਦੇ ਗੁਣ-ਸੰਸ਼ਲਿਸ਼ਤ ਰੇਸ਼ਿਆਂ ਦੇ ਹੇਠ ਲਿਖੇ ਗੁਣ ਹਨ

  • ਇਹ ਲੰਬੇ ਸਮੇਂ ਤੱਕ ਚੱਲਦੇ ਹਨ ।
  • ਇਹਨਾਂ ਦੀ ਕੀਮਤ ਬਹੁਤ ਘੱਟ ਹੈ ।
  • ਇਹ ਛੇਤੀ ਸੁੱਕ ਜਾਂਦੇ ਹਨ ।
  • ਇਹ ਸੌਖਿਆਂ ਪ੍ਰਾਪਤ ਹੋ ਜਾਂਦੇ ਹਨ ।
  • ਇਹਨਾਂ ਦੀ ਸੰਭਾਲ ਬਹੁਤ ਆਸਾਨ ਹੈ ।
  • ਇਹਨਾਂ ਨੂੰ ਧੋਣਾ ਆਸਾਨ ਹੈ ਅਤੇ ਇਹਨਾਂ ਵਿੱਚ ਵੱਟ ਨਹੀਂ ਪੈਂਦੇ ! ਇਹਨਾਂ ਗੁਣਾਂ ਦੇ ਕਾਰਨ ਸੰਸ਼ਲਿਸ਼ਤ ਰੇਸ਼ੇ ਵੇਸ਼ਭੂਸ਼ਾ ਸਾਮੱਗਰੀ ਲਈ ਪ੍ਰਸਿੱਧ ਹਨ ।

ਪ੍ਰਸ਼ਨ 4.
ਕੀ ਹੁੰਦਾ ਹੈ ਜਦੋਂ ਬਣਾਵਟੀ ਰੇਸ਼ੇ ਜਿਵੇਂ ਨਾਈਲਾਂਨ, ਪਾਲੀਐਸਟਰ ਅਤੇ ਐਕ੍ਰਿਲਿਕ ਰੇਸ਼ੇ ਹਵਾ ਵਿੱਚ ਜਲਾਏ ਜਾਂਦੇ ਹਨ ?
ਉੱਤਰ-
ਵੱਖ-ਵੱਖ ਰੇਸ਼ਿਆਂ ਨੂੰ ਜਲਾਉਣ ਦੇ ਹੇਠ ਲਿਖੇ ਨਤੀਜੇ ਸਾਹਮਣੇ ਆਏ ਹਨ

  • ਨਾਈਲਾਂਨ ਮੁਸ਼ਕਿਲ ਨਾਲ ਜਲਦਾ ਹੈ, ਅੱਗ ਲੱਗ ਜਾਂਦੀ ਹੈ ਤੇ ਰੇਸ਼ਾ ਸੁੰਗੜਦਾ ਹੈ, ਗੰਢ ਬਣਾਉਂਦੀ ਹੈ, ਵਾਲ ਜਲਾਉਣ ਵਰਗੀ ਗੰਧ ਦਿੰਦਾ ਹੈ ।
  • ਪਾਲੀਐਸਟਰ ਨਾਈਲਾਂ ਦੀ ਤਰ੍ਹਾਂ ਸਮਾਨ ਗੁਣ ਹਨ, ਜਲਾਉਣ ਤੇ ਕਾਲਾ ਧੂੰਆਂ ਛੱਡਦਾ ਹੈ ।
  • ਐਕ੍ਰਿਲਿਕ ਅੱਗ ਨਾਲ ਸੁੰਗੜ ਕੇ ਕਾਲੀ ਗੰਢ ਬਣਾਉਂਦਾ ਹੈ ਅਤੇ ਕਾਲੀ ਧੁੰਏਂ ਵਰਗੀ ਲਾਟ ਪੈਦਾ ਕਰਦਾ ਹੈ ।

ਪ੍ਰਸ਼ਨ 5.
ਪਲਾਸਟਿਕ ਪਦਾਰਥ ਜਿਵੇਂ ਪਾਲੀਥੀਨ ਦੀਆਂ ਕੁਦਰਤੀ ਪਦਾਰਥਾਂ ਤੋਂ ਵੱਖ ਕੁੱਝ ਵਿਸ਼ੇਸ਼ਤਾਵਾਂ ਦੱਸੋ ।
ਉੱਤਰ-

  1. ਇਹ ਸਸਤਾ ਅਤੇ ਵਪਾਰਕ ਪੱਧਰ ਤੇ ਤਿਆਰ ਕੀਤਾ ਜਾ ਸਕਦਾ ਹੈ ।
  2. ਇਹ ਭਾਰ ਵਿੱਚ ਹਲਕਾ ਹੁੰਦਾ ਹੈ ਅਤੇ ਆਸਾਨੀ ਨਾਲ ਇਸਦਾ ਸਥਾਨਾਂਤਰਨ ਕੀਤਾ ਜਾ ਸਕਦਾ ਹੈ ।
  3. ਇਹ ਅਟੁੱਟ, ਨਾ ਗਲਣ-ਸੜਨ ਵਾਲਾ, ਮਜ਼ਬੂਤ ਅਤੇ ਲਚਕੀਲਾ ਹੁੰਦਾ ਹੈ ।
  4. ਇਹ ਆਸਾਨੀ ਨਾਲ ਸਾਂਚੇ ਵਿੱਚ ਢਾਲਿਆ ਜਾ ਸਕਦਾ ਹੈ ।

ਪ੍ਰਸ਼ਨ 6.
ਮਿਸ਼ਰਿਤ ਕੱਪੜਾ (Blended fabric) ਕੀ ਹੈ ? ਇਹ ਸੰਸ਼ਲਿਸ਼ਤ ਰੇਸ਼ਿਆਂ ਤੋਂ ਬਣੇ ਕੱਪੜਿਆਂ ਤੋਂ ਵੱਧ ਆਰਾਮਦਾਇਕ ਕਿਉਂ ਹੈ ?
ਉੱਤਰ-
ਮਿਸ਼ਰਿਤ ਕੱਪੜਾ (Blended fabric)- ਇਹ ਸੰਸ਼ਲਿਸ਼ਤ ਮਾਨਵ ਨਿਰਮਿਤ) ਅਤੇ ਕੁਦਰਤੀ ਰੇਸ਼ਿਆਂ ਦਾ ਮਿਸ਼ਰਣ ਹੈ । ਜਿਵੇਂ ਕਿ ਟੇਰੀਕਾਂਟ ਪਾਲੀਐਸਟਰ ਅਤੇ ਸੂਤੀ ਰੇਸ਼ਾ, ਟੈਰੀਟੂਲ ਆਦਿ ਸ਼ੁੱਧ ਸੰਸ਼ਲਿਸ਼ਤ ਰੇਸ਼ੇ ਪਸੀਨੇ ਨੂੰ ਚੰਗੀ ਤਰ੍ਹਾਂ ਸੋਖਦੇ ਨਹੀਂ ਹਨ । ਇਸ ਲਈ ਗਰਮੀਆਂ ਵਿੱਚ ਸਰੀਰ ਨਾਲ ਚਿਪਕ ਜਾਂਦੇ ਹਨ । ਕੁੱਝ ਸੰਸ਼ਲਿਸ਼ਤ ਰੇਸ਼ੇ ਜਲਦੀ ਅੱਗ ਫੜ ਲੈਂਦੇ ਹਨ । ਇਹਨਾਂ ਤਰੁੱਟੀਆਂ ਨੂੰ ਦੂਰ ਕਰਨ ਲਈ ਸੰਸ਼ਲਿਤ ਰੇਸ਼ੇ ਕੁਦਰਤੀ ਰੇਸ਼ਿਆਂ ਨਾਲ ਮਿਸ਼ਰਿਤ ਕਰਕੇ ਮਿਸ਼ਰਤ ਰੇਸ਼ੇ ਬਣਾਏ ਜਾਂਦੇ ਹਨ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

ਪ੍ਰਸ਼ਨ 7.
ਪਲਾਸਟਿਕ ਸਾਮਗਰੀ ਦਾ ਘੱਟ ਪ੍ਰਯੋਗ ਕਰਨ ਦੇ ਕੁੱਝ ਤਰੀਕੇ ਸੁਝਾਓ ।
ਉੱਤਰ-
ਪਲਾਸਟਿਕ ਅਜੈਵ-ਅਪਘਟਕ ਹੈ ਇਸ ਲਈ ਵਾਤਾਵਰਨ ਦਾ ਮਿੱਤਰ ਨਹੀਂ ਹੈ । ਇਸ ਦੀ ਵਰਤੋਂ ਘੱਟ ਕਰਨ ਦਾ ਸਭ ਤੋਂ ਵਧੀਆ ਤਰੀਕਾ, 4R ਸਿਧਾਂਤ ਦੀ ਵਰਤੋਂ ਕਰਨਾ, ਜੋ ਇਸ ਤਰ੍ਹਾਂ ਹੈ

  • Reduce – ਘੱਟ ਵਰਤੋਂ ਕਰੋ।
  • Reuse – ਦੁਬਾਰਾ ਵਰਤੋਂ ਕਰੋ।
  • Recycle – ਦੁਬਾਰਾ ਚੱਕਰਿਤ ਕਰੋ
  • Recover – ਦੁਬਾਰਾ ਪ੍ਰਾਪਤ ਕਰੋ ।

ਪ੍ਰਸ਼ਨ 8.
ਪਲਾਸਟਿਕ ਪਦਾਰਥ ਦੀ ਵੱਧ ਵਰਤੋਂ ਕਿਸ ਤਰ੍ਹਾਂ ਵਾਤਾਵਰਨ ਅਤੇ ਸਮਾਜ ਦੇ ਲਈ ਹਾਨੀਕਾਰਕ ਹੈ ?
ਉੱਤਰ-
ਪਲਾਸਟਿਕ ਮਨੁੱਖ ਅਤੇ ਵਾਤਾਵਰਨ ਦੋਨਾਂ ਲਈ ਅੱਗੇ ਲਿਖੇ ਕਾਰਨਾਂ ਕਰਕੇ ਹਾਨੀਕਾਰਕ ਹੈ –

  • ਕਿਉਂਕਿ ਪਲਾਸਟਿਕ ਪੈਟਰੋ-ਰਸਾਇਣਾਂ ਨਾਲ ਸੰਸ਼ਲਿਸ਼ਤ ਕੀਤਾ ਗਿਆ ਹੈ ਇਸ ਲਈ ਇਸਦੀ ਵੱਧ ਵਰਤੋਂਨਵਿਆਉਣਯੋਗ ਪੈਟਰੋ-ਰਸਾਇਣਾਂ ਦੇ ਸੀਮਤ ਭੰਡਾਰ ਨੂੰ ਖ਼ਤਮ ਕਰ ਦੇਵੇਗਾ ।
  • ਪਲਾਸਟਿਕ ਅਜੈਵ-ਵਿਘਟਨਕਾਰੀ ਹੈ ਜੋ ਨਾਲੀਆਂ ਅਤੇ ਸੀਵਰੇਜ ਪ੍ਰਣਾਲੀ ਨੂੰ ਬੰਦ ਕਰ ਦਿੰਦਾ ਹੈ ਜੇ ਪ੍ਰਯੋਗ ਤੋਂ ਬਾਅਦ ਇਸਨੂੰ ਧਿਆਨਪੂਰਵਕ ਨਾ ਸੁੱਟਿਆ ਜਾਵੇ ।
  •  ਪਲਾਸਟਿਕ ਦਾ ਅਪੂਰਣ ਦਹਿਣ ਹੁੰਦਾ ਹੈ ਅਤੇ ਵੱਧ ਮਾਤਰਾ ਵਿੱਚ ਜ਼ਹਿਰੀਲਾ ਧੂੰਆਂ ਪੈਦਾ ਕਰਕੇ ਵਾਤਾਵਰਨ ਦੀ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ।
  • ਕਈ ਵਾਰ ਬੇਧਿਆਨੀ ਨਾਲ ਸੁੱਟੇ ਗਏ ਪਲਾਸਟਿਕ/ਪਾਲੀਥੀਨ ਜੰਤੂਆਂ ਦੁਆਰਾ ਨਿਗਲ ਲਿਆ ਜਾਂਦਾ ਹੈ ਜਿਸ ਦੇ ਸਿੱਟੇ ਵੱਜੋਂ ਮੌਤ ਹੋ ਜਾਂਦੀ ਹੈ ।

ਪ੍ਰਸ਼ਨ 9.
ਇੱਕ ਸਮਝਦਾਰ ਅਤੇ ਜ਼ਿੰਮੇਵਾਰ ਸ਼ਹਿਰੀ ਹੋਣ ਦੇ ਨਾਤੇ ਤੁਸੀਂ ਜਨਤਾ ਨੂੰ ਪਲਾਸਟਿਕ ਮੁਕਤ ਰੱਖਣ ਲਈ ਕੀ ਕਦਮ ਚੁੱਕੋਗੇ ?
ਉੱਤਰ-

  1. ਮੈਂ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਦੇ ਬਾਅਦ ਇਸਨੂੰ ਪਾਣੀ ਸ੍ਰੋਤ ਜਾਂ ਸੜਕ ਤੇ ਨਹੀਂ ਸੁੱਟਾਂਗਾ ।
  2. ਬਾਜ਼ਾਰ ਤੋਂ ਸਾਮਾਨ ਖ਼ਰੀਦਣ ਲਈ ਘਰ ਤੋਂ ਕੱਪੜੇ ਜਾਂ ਪਟਸਨ ਦਾ ਥੈਲਾ ਆਪਣੇ ਨਾਲ ਲੈ ਕੇ ਜਾਵਾਂਗਾ ! ਇੱਥੋਂ ਤੱਕ ਕਿ ਦੁਕਾਨਦਾਰ ਨੂੰ ਕਾਗਜ਼ ਦੇ ਲਿਫ਼ਾਫ਼ੇ ਵਿੱਚ ਪਾਉਣ ਲਈ ਮਜ਼ਬੂਰ ਕਰਾਂਗਾ ।
  3. ਪਲਾਸਟਿਕ ਤੋਂ ਬਣੇ ਹੋਏ ਲੰਚ ਬਾਕਸ ਦੇ ਸਥਾਨ ਤੇ ਸਟੀਲ ਦੇ ਡਿੱਬੇ ਦੀ ਵਰਤੋਂ ਕਰਾਂਗਾ |

ਪ੍ਰਸ਼ਨ 10.
ਨਾਈਲਾਂਨ ਰੇਸ਼ਿਆਂ ਦੇ ਚਾਰ ਮਹੱਤਵਪੂਰਨ ਗੁਣ ਅਤੇ ਉਪਯੋਗ ਲਿਖੋ ।
ਉੱਤਰ-
ਨਾਈਲਾਨ ਰੇਸ਼ਿਆਂ ਦੇ ਗੁਣ

  • ਨਾਈਲਾਂਨ ਰੇਸ਼ੇ ਮਜ਼ਬੂਤ ਹਨ ।
  • ਇਹ ਪਾਣੀ ਨੂੰ ਬਹੁਤ ਘੱਟ ਸੋਖਦੇ ਹਨ । ਇਸ ਲਈ ਬਹੁਤ ਜਲਦੀ ਸੁੱਕ ਜਾਂਦੇ ਹਨ ।
  • ਨਾਈਲਾਂਨ ਦੇ ਕੱਪੜੇ ਵਿੱਚ ਸਿਲਵਟਾਂ ਨਹੀਂ ਪੈਂਦੀਆਂ ।
  • ਇਹ ਵਧੇਰੇ ਟਿਕਾਊ ਹੈ ।

ਨਾਈਲਾਂਨ ਦੇ ਉਪਯੋਗ

  • ਨਾਈਲਾਂ ਦੇ ਰੇਸ਼ੇ ਕਈ ਤਰ੍ਹਾਂ ਦੇ ਕੰਮਾਂ ਲਈ ਵਰਤੇ ਜਾਂਦੇ ਹਨ, ਜਿੱਥੇ ਮਜ਼ਬੂਤ ਰੇਸ਼ਿਆਂ ਦੀ ਲੋੜ ਹੁੰਦੀ ਹੈ ।
  • ਇਸ ਨਾਲ ਪੈਰਾਸ਼ੂਟ, ਮੱਛੀ ਜਾਲ, ਟਾਇਰ ਦੇ ਪੱਟੇ, ਰੱਸੇ, ਜੁਰਾਬਾਂ ਅਤੇ ਹੋਰ ਕਈ ਕੱਪੜੇ ਬਣਾਏ ਜਾਂਦੇ ਹਨ ।
  • ਨਾਈਲਾਂ ਨੂੰ ਉੱਨ ਦੇ ਨਾਲ ਮਿਲਾ ਕੇ ਦੇਰ ਤੱਕ ਰਹਿਣ ਵਾਲੇ ਰੇਸ਼ਿਆਂ ਦਾ ਨਿਰਮਾਣ ਕੀਤਾ ਜਾਂਦਾ ਹੈ ।

ਪ੍ਰਸ਼ਨ 11.
ਪਾਲੀਐਸਟਰ ਰੇਸ਼ਿਆਂ ਦੇ ਗੁਣ ਲਿਖੋ ।
ਉੱਤਰ-
ਪੱਲੀਐਸਟਰ ਰੇਸ਼ਿਆਂ ਦੇ ਗੁਣ

  1. ਇਹ ਸੂਤੀ, ਊਨੀ ਅਤੇ ਰੇਸ਼ਮੀ ਕੱਪੜਿਆਂ ਤੋਂ ਮਜ਼ਬੂਤ ਹਨ ।
  2. ਇਹ ਸੁੰਗੜਦੇ ਨਹੀਂ ।
  3. ਇਹ ਪਾਣੀ ਘੱਟ ਸੋਖਦੇ ਹਨ, ਇਸ ਲਈ ਜਲਦੀ ਸੁੱਕ ਜਾਂਦੇ ਹਨ ।
  4. ਇਹਨਾਂ ਵਿੱਚ ਵੱਟ ਨਹੀਂ ਪੈਂਦੇ ।
  5. ਸਾਧਾਰਨ ਰਸਾਇਣਾਂ ਤੋਂ ਇਹ ਪ੍ਰਭਾਵਿਤ ਨਹੀਂ ਹੁੰਦੇ ।
  6. ਇਹ ਹਲਕੇ ਅਤੇ ਆਕਰਸ਼ਕ ਵਿਖਾਈ ਹਨ ।
  7. ਇਹ ਸਾਧਾਰਨ ਘੋਲਕਾਂ ਵਿੱਚ ਅਘੁਲਣਸ਼ੀਲ ਹਨ ।

ਵੱਡੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਹੇਠ ਲਿਖਿਆਂ ਦੇ ਉਪਯੋਗ ਲਿਖੋ
(ਉ) ਪੱਲੀਐਸਟਰ ਰੇਸ਼ਾ
(ਅ) ਟੇਫ਼ਲਾਨ
(ਇ) ਪਾਲੀਥੀਨ
(ਸ) ਪਾਲੀਪਰੋਪਾਈਲੀਨ
ਉੱਤਰ-
(ੳ) ਪਾਲੀਐਸਟਰ ਦੇ ਰੇਸ਼ਿਆਂ ਦੀ ਵਰਤੋਂ

  • ਪਾਲੀਐਸਟਰ ਰੇਸ਼ੇ ਕੱਪੜਾ ਉਦਯੋਗ ਵਿੱਚ ਵਿਭਿੰਨ ਪ੍ਰਕਾਰ ਦੇ ਕੱਪੜੇ ਬਣਾਉਣ ਦੇ ਕੰਮ ਆਉਂਦੇ ਹਨ , ਜਿਵੇਂਸਾੜੀ, ਡਰੈਸ, ਪਰਦੇ ਆਦਿ ।
  • ਪਾਲੀਐਸਟਰ ਰੇਸ਼ੇ, ਕੁਦਰਤੀ ਰੇਸ਼ਿਆਂ ਤੋਂ ਮਿਲਾ ਕੇ ਰੇਸ਼ੇ ਬਣਾਉਣ ਦੇ ਕੰਮ ਆਉਂਦੇ ਹਨ , ਜਿਵੇਂ-ਟੇਰੀਕਾਟ (ਸੂਤੀ ਨਾਲ), ਟੈਰੀਫੂਲ (ਉੱਨ ਦੇ ਨਾਲ
  • ਇਸ ਨਾਲ ਕਿਸ਼ਤੀਆਂ ਦੀ ਪਤਵਾਰ ਬਣਾਈ ਜਾਂਦੀ ਹੈ ।
  • ਇਸ ਨਾਲ ਪਾਣੀ ਦੀਆਂ ਟਿਊਬਾਂ (Hoses) ਬਣਦੀਆਂ ਹਨ, ਜਿਨ੍ਹਾਂ ਦੀ ਵਰਤੋਂ ਅੱਗ ਬੁਝਾਉਣ ਦੀ ਪ੍ਰਕਿਰਿਆ ਵਿੱਚ ਕੀਤੀ ਜਾਂਦੀ ਹੈ ।

(ਅ) ਏਫ਼ਲਾਨ ਦੀ ਵਰਤੋਂ-

  • ਇਸ ਨੂੰ ਨਾ ਚਿੱਪਕਣ ਵਾਲੇ ਭੋਜਨ ਬਣਾਉਣ ਵਾਲੇ ਪਾਤਰਾਂ ਵਿੱਚ ਵਰਤਿਆ ਜਾਂਦਾ ਹੈ ।
  • ਇਸ ਨਾਲ ਸੀਲ ਅਤੇ ਗੈਸਕੇਟ ਬਣਾਈ ਜਾਂਦੀ ਹੈ ।

(ਇ) ਪਾਲੀਥੀਨ ਦੇ ਉਪਯੋਗ-

  • ਇਸ ਨੂੰ ਥੈਲੇ, ਖਿਡੌਣੇ ਅਤੇ ਪਾਈਪ ਬਣਾਉਣ ਲਈ ਵਰਤਿਆ ਜਾਂਦਾ ਹੈ ।
  • ਇਸ ਨਾਲ ਤਾਰਾਂ ਦਾ ਆਵਰਨ ਬਣਾਇਆ ਜਾਂਦਾ ਹੈ ਕਿਉਂਕਿ ਇਹ ਬਿਜਲੀ ਰੋਧਕ ਹੁੰਦਾ ਹੈ ।

(ਸ) ਪਾਲੀਪਰੋਪਾਈਲੀਨ ਦੇ ਉਪਯੋਗ-

  • ਇਸ ਤੋਂ ਸੀਟ ਦੇ ਪੱਟੇ ਬਣਦੇ ਹਨ ।
  • ਇਸ ਤੋਂ ਰੱਸੀਆਂ ਅਤੇ ਜਾਲ ਬਣਾਏ ਜਾਂਦੇ ਹਨ ।

ਪ੍ਰਸ਼ਨ 2.
ਪਲਾਸਟਿਕ ਕਿਸ ਨੂੰ ਕਹਿੰਦੇ ਹਨ ? ਇਸ ਦੀਆਂ ਵੱਖ-ਵੱਖ ਕਿਸਮਾਂ ਕਿਹੜੀਆਂ ਹਨ ? ਇਸਦੇ ਕਿਹੜੇ ਗੁਣ ਹਨ ਜੋ ਇਸ ਨੂੰ ਵਧੇਰੇ ਪਸੰਦ ਕਰਨ ਵਾਲਾ ਪਦਾਰਥ ਬਣਾ ਦਿੰਦੇ ਹਨ ? ਇਸ ਦੇ ਉਪਯੋਗ ਵੀ ਲਿਖੋ ।
ਉੱਤਰ-
ਪਲਾਸਟਿਕ-ਇਹ ਸੰਸ਼ਲਿਸ਼ਤ ਰੇਸ਼ੇ ਦੀ ਤਰ੍ਹਾਂ ਬਹੁਲਕ ਹੈ ! ਉਦਾਹਰਨ-ਪਾਲੀਥੀਨ । ਪਲਾਸਟਿਕ ਦੀਆਂ ਕਿਸਮਾਂ-ਸਾਰੇ ਕਿਸਮਾਂ ਦੇ ਪਲਾਸਟਿਕ ਵਿੱਚ ਇਕਾਈਆਂ ਦੀ ਸੰਰਚਨਾ ਇੱਕੋ ਜਿਹੀ ਨਹੀਂ ਹੁੰਦੀ । ਪਲਾਸਟਿਕ ਦੋ ਤਰ੍ਹਾਂ ਦੇ ਹੁੰਦੇ ਹਨ । ਇੱਕ ਜਿਨ੍ਹਾਂ ਵਿੱਚ ਇਕਾਈਆਂ ਦੀ ਸੰਰਚਨਾ ਸਰਲ ਰੇਖਾ ਵਿੱਚ ਹੁੰਦੀ ਹੈ ਅਤੇ ਦੂਸਰੀ ਕਿਸਮ ਵਿੱਚ ਸ ਜੋੜ ।
ਪਲਾਸਟਿਕ ਦੇ ਗੁਣ-

  • ਪਲਾਸਟਿਕ ਤੇ ਹਵਾ ਅਤੇ ਪਾਣੀ ਦੀ ਕਿਰਿਆ ਨਹੀਂ ਹੁੰਦੀ ਮਤਲਬ ਹੈ ਕਿ ਇਹ ਅਕਿਰਿਆਸ਼ੀਲ ਅਤੇ ਅਖੁਰਣਸ਼ੀਲ ਸੁਭਾਅ ਦੇ ਹੁੰਦੇ ਹਨ ।
  • ਪਲਾਸਟਿਕ ਹਲਕਾ, ਮਜ਼ਬੂਤ ਅਤੇ ਟਿਕਾਊ ਹੁੰਦਾ ਹੈ ।
  • ਕੁੱਝ ਪਲਾਸਟਿਕਾਂ ਦੀ ਆਕ੍ਰਿਤੀ ਗਰਮ ਕਰਕੇ ਜਲਦੀ ਬਦਲੀ ਜਾ ਸਕਦੀ ਹੈ ਜਦੋਂਕਿ ਕੁੱਝ ਪਲਾਸਟਿਕ ਗਰਮ ਕਰਨ ਤੇ ਨਰਮ ਨਹੀਂ ਹੁੰਦੇ ਹਨ ।
  • ਪਲਾਸਟਿਕ ਤਾਪ ਅਤੇ ਬਿਜਲੀ ਦੇ ਕੁਚਾਲਕ ਹਨ ।

PSEB 8th Class Science Solutions Chapter 3 ਸੰਸ਼ਲਿਸ਼ਤ ਰੇਸ਼ੇ ਅਤੇ ਪਲਾਸਟਿਕ

ਪਲਾਸਟਿਕ ਦੇ ਉਪਯੋਗ –

  1. ਸਿਹਤ ਸੰਬੰਧੀ ਉਦਯੋਗ ਵਿੱਚ-ਪਲਾਸਟਿਕ ਆਮ ਕਰਕੇ ਸਿਹਤ ਸੰਬੰਧੀ ਉਦਯੋਗ ਵਿੱਚ ਦਵਾਈਆਂ ਦੀ ਪੈਕਿੰਗ ਅਤੇ ਜ਼ਖ਼ਮਾਂ ਤੇ ਟਾਂਕੇ ਲਗਾਉਣ ਲਈ ਧਾਗਾ, ਸਿਰਿੰਜ, ਡਾਕਟਰ ਦੇ ਦਸਤਾਨੇ ਅਤੇ ਕਈ ਯੰਤਰ ਬਣਾਉਣ ਵਿੱਚ ਵਰਤੋਂ ਵਿੱਚ ਆਉਂਦਾ ਹੈ ।
  2. ਰਸੋਈ ਦੇ ਬਰਤਣ ਬਣਾਉਣ ਵਿੱਚ-ਮਾਈਕਰੋ ਓਵਨ ਵਿੱਚ ਖਾਣਾ ਪਕਾਉਣ ਦੇ ਲਈ ਵਰਤੋਂ ਕੀਤੇ ਜਾਣ ਵਾਲੇ ਵਿਸ਼ੇਸ਼ ਬਰਤਨ ਪਲਾਸਟਿਕ ਤੋਂ ਬਣਾਏ ਜਾਂਦੇ ਹਨ ਜੋ ਵੱਧ ਤਾਪਮਾਨ ਸਹਿਣ ਕਰ ਸਕਦੇ ਹਨ ।
  3. ਟੇਫ਼ਲਾਨ ਜੋ ਇਕ ਤਰ੍ਹਾਂ ਦਾ ਪਲਾਸਟਿਕ ਹੈ ਜਿਸ ਤੋਂ ਨਾ-ਚਿਪਕਣ ਵਾਲੇ ਖਾਣਾ ਬਣਾਉਣ ਦੇ ਬਰਤਣ ਤਿਆਰ ਕੀਤੇ ਜਾਂਦੇ ਹਨ । ਇਹਨਾਂ ਤੇ ਤੇਲ ਅਤੇ ਪਾਣੀ ਨਹੀਂ ਚਿਪਕਦਾ ਹੈ ।
  4. ਫਾਇਰਮੈਨ ਦੀ ਪੋਸ਼ਾਕ ਦੇ ਅੰਦਰ ਮੈਲਾਮਾਈਨ ਪਲਾਸਟਿਕ ਦੀ ਤਹਿ ਬਣਾਈ ਜਾਂਦੀ ਹੈ । ਇਹ ਪੋਸ਼ਾਕ ਨੂੰ ਤਾਪ ਪ੍ਰਤੀਰੋਧਕ ਬਣਾ ਦਿੰਦਾ ਹੈ ।

PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ

Punjab State Board PSEB 8th Class Science Book Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ Textbook Exercise Questions, and Answers.

PSEB Solutions for Class 8 Science Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ

PSEB 8th Class Science Guide ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ Textbook Questions and Answers

ਪ੍ਰਸ਼ਨ 1. ਖਾਲੀ ਸਥਾਨ ਭਰੋ
(ਉ) ਸੂਖ਼ਮਜੀਵ …………… ਦੀ ਸਹਾਇਤਾ ਨਾਲ ਵੇਖੇ ਜਾ ਸਕਦੇ ਹਨ ।
(ਅ) ਨੀਲੀ ਹਰੀ ਕਾਈ ………… ਨੂੰ ਸਿੱਧਾ ਹੀ ਹਵਾ ਵਿੱਚੋਂ ਸਥਿਰੀਕਰਨ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦੀ ਹੈ ।
(ਇ) ਅਲਕੋਹਲ ………… ਦੀ ਮਦਦ ਨਾਲ ਤਿਆਰ ਕੀਤੀ ਜਾਂਦੀ ਹੈ ।
(ਸ) ਹੈਜ਼ਾ …………. ਕਾਰਨ ਫੈਲਦਾ ਹੈ ।
ਉੱਤਰ-
(ੳ) ਸੂਖ਼ਮਦਰਸ਼ੀ
(ਅ) ਨਾਈਟਰੋਜਨ
(ਬ) ਖ਼ਮੀਰ
(ਸ) ਜੀਵਾਣੂਆਂ ।

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਕਥਨ ਸਹੀ ਹੈ ?
(ੳ) ਖਮੀਰ ਦੀ ਵਰਤੋਂ ਹੇਠ ਲਿਖਿਆਂ ਵਿੱਚੋਂ ਕਿਸਦੀ ਤਿਆਰੀ ਲਈ ਕੀਤੀ ਜਾਂਦੀ ਹੈ ?
(i) ਚੀਨੀ (ਖੰਡ) .
(ii) ਸ਼ਰਾਬ
(iii) ਹਾਈਡਰੋਕਲੋਰਿਕ ਐਸਿਡ
(iv) ਆਕਸੀਜਨ ।
ਉੱਤਰ-
(ii) ਸ਼ਰਾਬ

(ਅ) ਹੇਠ ਲਿਖਿਆਂ ਵਿੱਚੋਂ ਕਿਹੜੀ ਪ੍ਰਤੀਜੈਵਿਕ ਦਵਾਈ ਹੈ ?
(i) ਸੋਡੀਅਮ ਬਾਈਕਾਰਬੋਨੇਟ
(ii) ਸਟਰੈਪਟੋਮਾਈਸੀਨ
(iii) ਅਲਕੋਹਲ (ਸ਼ਰਾਬ)
(iv) ਖਮੀਰ !
ਉੱਤਰ-
(ii) ਸਟਰੈਪਟੋਮਾਈਸੀਨ ।

(ਈ) ਮਲੇਰੀਆ ਫੈਲਾਉਣ ਵਾਲੇ ਪ੍ਰੋਟੋਕੋਆ ਦਾ ਵਾਹਕ ਹੈ ।
(i) ਮਾਦਾ ਐਨਾਫ਼ਲੀਜ਼ ਮੱਛਰ
(ii) ਕਾਕਰੋਚ
(iii) ਘਰੇਲੂ ਮੱਖੀ
(iv) ਤਿੱਤਲੀ ।
ਉੱਤਰ-
(i) ਮਾਦਾ ਐਨਾਫਲੀਜ਼ ਮੱਛਰ ।

(ਸ) ਛੂਤ ਦੇ ਰੋਗਾਂ ਦਾ ਆਮ ਵਾਹਕ ਹੈ
(i) ਕੀੜੀ
(ii) ਘਰੇਲੂ ਮੱਖੀ
(iii) ਪਤੰਗਾ
(iv) ਮੱਕੜੀ ।
ਉੱਤਰ-
(ii) ਘਰੇਲੂ ਮੱਖੀ ।

(ਹ) ਬਰੈੱਡ ਜਾਂ ਇਡਲੀ ਦੇ ਗੁੰਨ੍ਹ ਕੇ ਰੱਖੇ ਆਟੇ ਦੇ ਫੁੱਲਣ ਦਾ ਕਾਰਨ ਹੈ ।
(i) ਤਾਪ
(ii) ਪੀਸਣ ਕਰਕੇ
(iii) ਖਮੀਰ ਸੈੱਲਾਂ ਦਾ ਵਾਧਾ
(iv) ਗੁਣ ਕਰਕੇ ।
ਉੱਤਰ-
(iii) ਖਮੀਰ ਸੈੱਲਾਂ ਦਾ ਵਾਧਾ

(ਕ) ਖੰਡ ਨੂੰ ਅਲਕੋਹਲ (ਸ਼ਰਾਬ) ਵਿੱਚ ਬਦਲਣ ਦੀ ਕਿਰਿਆ ਨੂੰ ਕਹਿੰਦੇ ਹਨ ।
(i) ਨਾਈਟਰੋਜਨ ਦਾ ਸਥਿਰੀਕਰਨ
(ii) ਉੱਲੀ ਦਾ ਉੱਗਣਾ
(iii) ਖਮੀਰਨ ਕਿਰਿਆ
(iv) ਲਾਗ ਦਾ ਹੋਣਾ |
ਉੱਤਰ-
(iii) ਖਮੀਰਨ ਕਿਰਿਆ ।

ਪ੍ਰਸ਼ਨ 3.
ਕਾਲਮ (ੴ) ਵਿਚਲੇ ਜੀਵ ਅਤੇ ਕਾਲਮ (ਅ) ਵਿਚਲੀ ਕਿਰਿਆ ਦਾ ਸਹੀ ਮਿਲਾਨ ਕਰੋ

‘ਉ’ ‘ਅ’
(1) ਜੀਵਾਣੂ (ਉ) ਨਾਈਟਰੋਜਨ ਸਥਿਰੀਕਰਨ
(2) ਰਾਈਜ਼ੋਬੀਅਮ (ਅ) ਦਹੀਂ ਦਾ ਜੰਮਣਾ
(3) ਲੈਕਟੋਬੈਸੀਲਸ (ਇ) ਬਰੈੱਡ ਬਣਾਉਣਾ
(4) ਖ਼ਮੀਰ (ਸ) ਮਲੇਰੀਆ ਫੈਲਣ ਦਾ ਕਾਰਨ
(5) ਪ੍ਰੋਟੋਜ਼ੋਆ (ਹ) ਹੈਜ਼ਾ ਫੈਲਣ ਦਾ ਕਾਰਨ
(6) ਵਿਸ਼ਾਣੂ (ਕ) ਏਡਜ਼ ਫੈਲਣ ਦਾ ਕਾਰਨ
(ਪ) ਪਿੰਡ ਬਣਾਉਣਾ ।

ਉੱਤਰ-

(1) ਜੀਵਾਣੂ (ਕ) ਏਡਜ਼ ਫੈਲਣ ਦਾ ਕਾਰਨ
(2) ਰਾਈਜ਼ੋਬੀਅਮ (ਉ) ਨਾਈਟਰੋਜਨ ਸਥਿਰੀਕਰਨ
(3) ਲੈਕਟੋਬੈਸੀਲਸ (ਅ) ਦਹੀਂ ਦਾ ਜੰਮਣਾ
(4) ਖ਼ਮੀਰ (ਇ) ਬਰੈਂਡ ਬਣਾਉਣਾ
(5) ਪ੍ਰੋਟੋਜ਼ੋਆ (ਸ) ਮਲੇਰੀਆ ਫੈਲਣ ਦਾ ਕਾਰਨ
(6) ਵਿਸ਼ਾਣੂ (ਹ) ਪ੍ਰਤੀਪਿੰਡ ਬਣਾਉਣਾ ।

ਪ੍ਰਸ਼ਨ 4.
ਕੀ ਸੂਖ਼ਮਜੀਵਾਂ ਨੂੰ ਨੰਗੀ ਅੱਖ ਨਾਲ ਵੇਖਿਆ ਜਾ ਸਕਦਾ ਹੈ ? ਜੇ ਨਹੀਂ ਤਾਂ ਇਹ ਕਿਵੇਂ ਵੇਖੇ ਜਾ ਸਕਦੇ ਹਨ ?
ਉੱਤਰ-
ਸੂਖ਼ਮਜੀਵ ਬਹੁਤ ਹੀ ਛੋਟੇ ਜੀਵ ਹੁੰਦੇ ਹਨ ਜਿਨ੍ਹਾਂ ਨੂੰ ਬਿਨਾਂ ਯੰਤਰ ਨਾਲ ਦੇਖਣਾ ਸੰਭਵ ਨਹੀਂ ਹੈ । ਕੁੱਝ ਸੂਖ਼ਮਜੀਵਾਂ ਨੂੰ ਸਾਧਾਰਨ ਸੂਖ਼ਮਦਰਸ਼ੀ (ਉੱਤਲ ਲੈਂਸ ਦੁਆਰਾ ਦੇਖੇ ਜਾ ਸਕਦੇ ਹਨ | ਪਰ ਆਮ ਤੌਰ ਤੇ ਸੂਖ਼ਮਦਰਸ਼ੀ ਦੁਆਰਾ ਹੀ ਇਹਨਾਂ ਨੂੰ ਦੇਖਣਾ ਸੰਭਵ ਹੈ ।

ਪ੍ਰਸ਼ਨ 5.
ਸੂਖ਼ਮਜੀਵਾਂ ਦੇ ਮੁੱਖ ਵਰਗ (Group) ਕਿਹੜੇ-ਕਿਹੜੇ ਹਨ ?
ਉੱਤਰ-
ਸੂਖ਼ਮਜੀਵਾਂ ਦੇ ਮੁੱਖ ਵਰਗ ਹਨ

  • ਜੀਵਾਣੁ
  • ਉੱਲੀਆਂ
  • ਪ੍ਰੋਟੋਜ਼ੋਆ
  • ਕਾਈਆਂ
  • ਵਿਸ਼ਾਣੁ ।

ਪ੍ਰਸ਼ਨ 6.
ਉਨ੍ਹਾਂ ਸੂਖਮਜੀਵਾਂ ਦੇ ਨਾਂ ਦੱਸੋ, ਜੋ ਮਿੱਟੀ ਵਿੱਚੋਂ ਵਾਯੂਮੰਡਲ ਵਿਚਲੀ ਨਾਈਟ੍ਰੋਜਨ ਦਾ ਸਥਿਰੀਕਰਨ ਕਰਦੇ ਹਨ ।
ਉੱਤਰ-

  • ਰਾਈਜ਼ੋਬੀਅਮ ਜੀਵਾਣੁ
  • ਨੀਲੇ-ਹਰੇ ਸ਼ੈਵਾਲ ।

ਪ੍ਰਸ਼ਨ 7.
ਸਾਡੇ ਜੀਵਨ ਵਿੱਚ ਸੂਖ਼ਮਜੀਵਾਂ ਦੇ ਉਪਯੋਗਾਂ ਬਾਰੇ ਦਸ ਲਾਈਨਾਂ ਲਿਖੋ ।
ਉੱਤਰ-
ਸੂਖ਼ਮਜੀਵ ਜੀਵਾਣੂ, ਉੱਲੀ, ਸ਼ੈਵਾਲ, ਪ੍ਰੋਟੋਜ਼ੋਆ ਆਦਿ ਦੇ ਰੂਪ ਹਨ । ਇਹਨਾਂ ਦੇ ਉਪਯੋਗ ਹੇਠ ਲਿਖੇ ਹਨ :ਜੀਵਾਣੂ ਦੇ ਉਪਯੋਗ :

  1. ਦਹੀਂ ਤੇ ਪਨੀਰ ਬਣਾਉਣ ਦੇ ਲਈ ।
  2. ਸ਼ਰਾਬ ਤੇ ਸਿਰਕਾ ਬਣਾਉਣ ਦੇ ਲਈ ।
  3. ਚਮੜੇ ਦੀ ਸਫ਼ਾਈ ਦੇ ਲਈ । ਉੱਲੀ ਦੇ ਉਪਯੋਗ :
  4. ਡੱਬਲ ਰੋਟੀ ਅਤੇ ਕੇਕ ਬਣਾਉਣ ਲਈ ।
  5. ਖੁੰਬਾਂ ਖਾਣ ਲਈ ।
  6. ਦਵਾਈਆਂ ਲਈ । ਕਾਈ ਦੇ ਉਪਯੋਗ
  7. ਡਾਇਟਮ ਦੀ ਸੈੱਲ ਕਿੱਤੀ ਸਿਲੀਕਾ ਦਾ ਕੁਦਰਤੀ ਰੂਪ ਹੈ ।
  8. ਕਈ ਕਾਈਆਂ, ਸਮੁੰਦਰੀ ਭੋਜਨ ਦੇ ਰੂਪ ਵਿੱਚ ਵਰਤੇ ਜਾਂਦੇ ਹਨ ।
  9. ਭੋਜਨ ਲੜੀ ਲਈ ।
  10. ਟਿਸ਼ੂ ਪ੍ਰਵਰਧਨ ਲਈ ।

ਪ੍ਰਸ਼ਨ 8.
ਸੂਖ਼ਮਜੀਵਾਂ ਦੁਆਰਾ ਹੋਣ ਵਾਲੀਆਂ ਹਾਨੀਆਂ ਦੀ ਵਿਆਖਿਆ ਕਰੋ ।
ਉੱਤਰ-
ਸੂਖ਼ਮਜੀਵਾਂ ਦੁਆਰਾ ਹੋਣ ਵਾਲੀਆਂ ਹਾਨੀਆਂ

  • ਪੌਦਿਆਂ ਅਤੇ ਜਾਨਵਰਾਂ ਵਿੱਚ ਬਿਮਾਰੀਆਂ ਦਾ ਕਾਰਨ |
  • ਖਾਦ ਪਦਾਰਥ ਦੇ ਸੰਦੁਸ਼ਣ ਦਾ ਕਾਰਨ ।
  • ਕੱਪੜੇ, ਚਮੜੇ ਆਦਿ ਦੇ ਭ੍ਰਿਸ਼ਟ ਹੋਣ ਦਾ ਕਾਰਨ ।
  • ਸੂਖ਼ਮਜੀਵ ਖਾਦ ਪਦਾਰਥ ਨੂੰ ਹੇਠ ਲਿਖੇ ਤਰੀਕੇ ਨਾਲ ਸੰਦੂਸ਼ਿਤ ਕਰਦੇ ਹਨ ।

(ਉ) ਅਣੂਆਂ ਨੂੰ ਅਘਟਿਤ ਕਰਕੇ ਬਦਬੂਦਾਰ ਯੋਗਿਕ ਪੈਦਾ ਕਰਦਾ ਹੈ ।
(ਅ) ਜ਼ਹਿਰੀਲੇ ਪਦਾਰਥ ਪੈਦਾ ਕਰਦੇ ਹਨ ।
(ੲ) ਖਾਦ ਪਦਾਰਥਾਂ ਨੂੰ ਜ਼ਹਿਰੀਲਾ ਬਣਾਉਣ ਦਾ ਕੰਮ ਕਰਦੇ ਹਨ ।

ਪ੍ਰਸ਼ਨ 9.
ਪ੍ਰਤੀਜੈਵਿਕ ਦਵਾਈਆਂ ਕੀ ਹਨ ? ਪ੍ਰਤੀਜੈਵਿਕ ਦਵਾਈਆਂ ਲੈਣ ਸਮੇਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ?
ਉੱਤਰ-
ਪ੍ਰਤੀਜੈਵਿਕ (Antibodies)-ਪਤੀਜੈਵਿਕ ਇੱਕ ਅਜਿਹੀ ਦਵਾਈ ਹੈ ਜੋ ਲਹੁ ਦੇ ਅੰਦਰ ਸਰੀਰ ਦੀਆਂ ਕੋਸ਼ਿਕਾਵਾਂ ਨੂੰ ਬਿਨਾਂ ਨੁਕਸਾਨ ਪਹੁੰਚਾਏ ਜੀਵਾਣੂਆਂ ਨੂੰ ਮਾਰਦੀ ਹੈ । ਪ੍ਰਤੀਜੈਵਿਕ ਦਵਾਈਆਂ ਜੀਵਾਣੂਆਂ, ਉੱਲੀਆਂ ਅਤੇ ਸੂਖ਼ਮਜੀਵਾਂ ਤੋਂ ਪ੍ਰਾਪਤ ਹੁੰਦੀ ਹੈ । ਉਦਾਹਰਨ-ਪੈਨਸਲੀਨ, ਟੈਟਰਾਸਾਈਕਲੀਨ, ਸਟਰੈਪਟੋਮਾਈਸੀਨ ਆਦਿ । ਅਲੈਗਜੈਂਡਰ ਫਲੇਮਿੰਗ, ਇਕ ਅੰਗੇਜ਼ ਵਿਗਿਆਨੀ ਨੇ 1929 ਵਿੱਚ ਪੈਨਸਲੀਨ ਦੀ ਖੋਜ ਕੀਤੀ । ਸਾਵਧਾਨੀਆਂ-ਪ੍ਰਤੀਜੈਵਿਕ ਲੈਂਦੇ ਸਮੇਂ ਹੇਠ ਲਿਖੀਆਂ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ –

  • ਪ੍ਰਤੀਜੈਵਿਕ ਡਾਕਟਰ ਦੀ ਸਲਾਹ ਨਾਲ ਲੈਣੇ ਚਾਹੀਦੇ ਹਨ ।
  • ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦਾ ਕੋਰਸ ਪੂਰਾ ਕਰਨਾ ਚਾਹੀਦਾ ਹੈ ।
  • ਪ੍ਰਤੀਜੈਵਿਕ ਖਾਂਸੀ ਅਤੇ ਸਰਦੀ ਤੇ ਅਸਰ ਨਹੀਂ ਪਾਉਂਦੇ ਕਿਉਂਕਿ ਇਹ ਵਿਸ਼ਾਣੂਆਂ ਦੁਆਰਾ ਸੰਚਾਰਿਤ ਹੁੰਦੇ ਹਨ ।

PSEB Solutions for Class 8 Science ਬਿਜਲਈ ਧਾਰਾ ਅਤੇ ਇਸ ਦੇ ਪ੍ਰਭਾਵ Important Questions and Answers

(A) ਬਹੁ-ਵਿਕਲਪੀ ਪ੍ਰਸ਼ਨ-ਉੱਤਰ

1. ਹੇਠ ਦਿੱਤੀ ਸਲਾਈਡ ਕਿਸ ਸੂਖਮਜੀਵ ਦੀ ਹੈ ?
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 1
(ਉ) ਸਪਾਇਰੋਗਾਇਰਾ
(ਅ) ਅਮੀਬਾ
(ੲ) ਛੜ ਆਕਾਰ ਦੇ ਜੀਵਾਣੁ ॥
(ਸ) ਡਬਲਰੋਟੀ ਦੀ ਉੱਲੀ ।
ਉੱਤਰ-
(ੲ) ਛੜ ਆਕਾਰ ਦੇ ਜੀਵਾਣੂ ॥

2. ਸੂਖਮਦਰਸ਼ੀ ਰਾਹੀਂ ਹੇਠਾਂ ਦਰਸਾਈ ਗਈ ਸਲਾਈਡ ਕਿਸ ਸੂਖਮਜੀਵ ਦੀ ਹੈ ?
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 2
(ਉ) ਅਮੀਬਾ
(ਅ) ਜੀਵਾਣੂ
(ਈ) ਪੈਰਾਮੀਸ਼ੀਅਮ
(ਸ) ਵਿਸ਼ਾ |
ਉੱਤਰ-
(ਸ) ਵਿਸ਼ਾਣੂ ।

3. ਹੇਠ ਲਿਖੇ ਸੂਖਮਜੀਵਾਂ ਵਿੱਚੋਂ ਕਿਹੜੇ ਸੂਖਮਜੀਵ ਨੂੰ ਸਿਰਫ ਸੂਖਮਦਰਸ਼ੀ ਨਾਲ ਹੀ ਵੇਖਿਆ ਜਾ ਸਕਦਾ ਹੈ ?
(ਉ) ਵਿਸ਼ਾਣੂ
(ਅ) ਜੀਵਾਣੂ
(ਈ) ਖਮੀਰ
(ਸ) ਇਹ ਸਾਰੇ ।
ਉੱਤਰ-
(ਸ) ਇਹ ਸਾਰੇ ।

4. ਅੱਜ ਜਮਾਤ ਵਿੱਚ ਅਧਿਆਪਕ ਨੇ ਵਿਦਿਆਰਥੀਆਂ ਨੂੰ ਸੂਖਮਦਰਸ਼ੀ ਰਾਹੀਂ ਹੇਠਾਂ ਦਰਸਾਈ ਗਈ ਸਲਾਈਡ ਦਿਖਾਈ, ਇਹ ਸਲਾਈਡ ਕਿਸ ਸੂਖਮਜੀਵ ਦੀ ਹੈਂ ?
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 3
(ਉ) ਅਮੀਬਾ
(ਅ) ਜੀਵਾਣੂ
(ਈ) ਪੈਰਾਮੀਸ਼ੀਅਮ
(ਸ) ਮੈਨੀਸੀਲੀਅਮ
ਉੱਤਰ-
(ੲ) ਪੈਰਾਮੀਸ਼ੀਅਮ ।

5. ਅੱਜ ਜਮਾਤ ਵਿੱਚ ਅਧਿਆਪਕ ਨੇ ਵਿਦਿਆਰਥੀਆਂ ਨੂੰ ਸੂਖਮਦਰਸ਼ੀ ਰਾਹੀਂ ਹੇਠਾਂ ਦਰਸਾਈ ਗਈ ਸਲਾਈਡ ਦਿਖਾਈ, ਇਹ ਸਲਾਈਡ ਕਿਸ ਸੂਖਮਜੀਵ ਦੀ ਹੈ ?
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 4
(ਉ) ਅਮੀਬਾ
(ਅ) ਪੈਰਾਮੀਸ਼ੀਅਮ
(ਇ) ਨਿਉਰਾਨ
(ਸ) ਹਾਈਡਾ ॥
ਉੱਤਰ-
(ਉ) ਅਮੀਬਾ ।

6. ਖਮੀਰ ਦੀ ਵਰਤੋਂ ਕਿਸ ਦੀ ਤਿਆਰੀ ਲਈ ਕੀਤੀ ਜਾਂਦੀ ਹੈ ?
(ੳ) ਖੰਡ (ਚੀਨੀ
(ਅ) ਅਲਕੋਹਲ
(ੲ) ਹਾਈਡਰੋਕਲੋਰਿਕ ਐਸਿਡ
(ਸ) ਆਕਸੀਜਨ ॥
ਉੱਤਰ-
(ਅ) ਅਲਕੋਹਲ ॥

7. ਹੇਠ ਲਿਖਿਆਂ ਵਿੱਚੋਂ ਕਿਹੜੀ ਪ੍ਰਤੀਜੈਵਿਕ ਦਵਾਈ ਹੈ ?
(ੳ) ਸੋਡੀਅਮ ਬਾਈਕਾਰਬੋਨੇਟ
(ਅ) ਸਟਰੈਪਟੋਮਾਈਸੀਨ
(ਇ) ਅਲਕੋਹਲ .
(ਸ) ਖਮੀਰ ।
ਉੱਤਰ-
(ਅ) ਸਟਰੈਪਟੋਮਾਈਸੀਨ ।

8. ਮਲੇਰੀਆ ਫੈਲਾਉਣ ਵਾਲੇ ਪ੍ਰੋਟੋਜ਼ੋਆ ਦਾ ਵਾਹਕ ਹੈ
(ਉ) ਮਾਦਾ ਐਨਾਫਲੀਜ਼ ਮੱਛਰ
(ਅ) ਕਾਕਰੋਚ
(ਈ) ਘਰੇਲੂ ਮੱਖੀ
(ਸ) ਤਿੱਤਲੀ ।
ਉੱਤਰ-
(ਉ) ਮਾਦਾ ਐਨਾਫਲੀਜ਼ ਮੱਛਰ ।

9. ਛੂਤ ਦੇ ਰੋਗਾਂ ਦਾ ਆਮ ਵਾਹਕ ਹੈ
(ਉ) ਕੀੜੀ ।
(ਅ) ਘਰੇਲੂ ਮੱਖੀ
(ਇ) ਪਤੰਗਾਂ
(ਸ) ਮੱਕੜੀ ।
ਉੱਤਰ-
(ਅ) ਘਰੇਲੂ ਮੱਖੀ ।

10. ਬਰੈਡ ਜਾਂ ਇਡਲੀ ਦੇ ਗੰਨ ਕੇ ਰੱਖੇ ਆਟੇ ਦੇ ਫੁੱਲਣ ਦਾ ਕਾਰਨ ਹੈ
(ਉ) ਤਾਪ
(ਅ) ਪੀਸਣ ਕਰਕੇ
(ਇ) ਖਮੀਰ ਸੈੱਲਾਂ ਦਾ ਵਾਧਾ
(ਸ) ਗੁੰਨ੍ਹਣ ਕਰਕੇ ।
ਉੱਤਰ-
(ਇ) ਖਮੀਰ ਸੈੱਲਾਂ ਦਾ ਵਾਧਾ ।

11. ਖੰਡ ਨੂੰ ਅਲਕੋਹਲ (ਸ਼ਰਾਬ ਵਿੱਚ ਬਦਲਣ ਦੀ ਕਿਰਿਆ ਨੂੰ ਕਹਿੰਦੇ ਹਨ ।
(ਉ) ਨਾਈਟਰੋਜਨ ਦਾ ਸਥਿਰੀਕਰਨ
(ਆ) ਉੱਲੀ ਦਾ ਉੱਗਣਾ
(ੲ) ਖਮੀਰਨ ਕਿਰਿਆ
(ਸ) ਲਾਗ ਦਾ ਹੋਣਾ ।
ਉੱਤਰ-
(ੲ) ਖਮੀਰਨ ਕਿਰਿਆ ।

12. ਸੂਖਮਜੀਵਾਂ ਨੂੰ ਵੇਖਣ ਲਈ ਕਿਸ ਯੰਤਰ ਦੀ ਵਰਤੋਂ ਕੀਤੀ ਜਾਂਦੀ ਹੈ ?
(ਉ) ਵੱਡਦਰਸ਼ੀ
(ਅ) ਸੂਖਮਦਰਸ਼ੀ
(ਈ) ਦੂਰਦਰਸ਼ੀ
(ਸ) ਉੱਪਰ ਦਿੱਤੇ ਸਾਰੇ ।
ਉੱਤਰ-
(ਅ) ਸੂਖਮਦਰਸ਼ੀ ।

13. ਹੇਠਾਂ ਦਿੱਤਿਆਂ ਵਿਚੋਂ ਕਿਹੜਾ ਸੂਖਮ ਜੀਵ ਹੈਜ਼ਾ ਫੈਲਾਉਣ ਲਈ ਜ਼ਿੰਮੇਵਾਰ ਹੁੰਦਾ ਹੈ ?
(ਉ) ਵਿਸ਼ਾਣੂ
(ਅ) ਪ੍ਰੋਟੋਜ਼ੋਆ
(ਏ) ਜੀਵਾਣੂ
(ਸ) ਇਹਨਾਂ ਵਿਚੋਂ ਕੋਈ ਵੀਂ ਨਹੀਂ ।
ਉੱਤਰ-
(ੲ) ਜੀਵਾਣੂ ॥

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1. ਖ਼ਾਲੀ ਥਾਂ ਭਰੋ

1. ਐਂਟਅਮੀਬਾ ……… ਰੋਗ ਫੈਲਾਉਂਦਾ ਹੈ ।
ਉੱਤਰ-
ਅਮੀਬਾ ਪੇਚਿਸ਼

2. ………………. ਦੁਆਰਾ ਚਮੜੀ ਰੋਗ ਰਿੰਗ ਵਰਮ ਫੈਲਾਉਂਦਾ ਹੈ ।
ਉੱਤਰ-
ਉੱਲੀ

3. ਗ੍ਰੰਥੀਕਾਵਾਂ ਯੁਕਤ ਪੌਦਿਆਂ ਦੀਆਂ ਜੜ੍ਹਾਂ ਵਿੱਚ ਨਾਈਟਰੋਜਨ ਸਥਿਰੀਕਰਨ ਜੀਵਾਣੂ ਪਾਏ ਜਾਂਦੇ ਹਨ, ਉਹਨਾਂ ਨੂੰ ……….. ਕਹਿੰਦੇ ਹਨ ।
ਉੱਤਰ-
ਰਾਈਜ਼ੋਬੀਅਮ

4. ਕਣਕ ਦੇ ਪੌਦਿਆਂ ਵਿੱਚ ਕਵਕ ਨਾਲ ਫੈਲਿਆ ਰੋਗ ……… ਹੈ ।
ਉੱਤਰ-
ਰਸਟ

5. ਸਾਰੀਆਂ ਖੁੰਭਾਂ ……….. ਨਹੀਂ ਹੁੰਦੀਆਂ ।
ਉੱਤਰ-
ਖਾਣ ਯੋਗ

6. ਦਹੀਂ ਜਮਾਉਣ ਵਾਲੇ ਜੀਵਾਣੂ ……….. ਹਨ ।
ਉੱਤਰ-
ਲੈਕਟੋਬੇਸੀਲਸ

7. ਆਮ ਜ਼ੁਕਾਮ ………… ਸੰਕਰਮਣ ਦੁਆਰਾ ਫੈਲਦਾ ਹੈ ।
ਉੱਤਰ-
ਵਿਸ਼ਾਣੂ

8. ਪੈਨਸਲੀਨ ਦੀ ਖੋਜ ……… ਨੇ ਕੀਤੀ ।
ਉੱਤਰ-
ਅਲੈਗਜ਼ੈਂਡਰ ਫਲੇਮਿੰਗ

9. ਸਜੀਵਾਂ ਦਾ ਵਰਗੀਕਰਨ …………. ਵਿਸ਼ੇਸ਼ਤਾਵਾਂ ਤੇ ਨਿਰਭਰ ਕਰਦਾ ਹੈ ।
ਉੱਤਰ-
ਸਮਾਨ

10. ਕੀਟ ਜੋ ਵਾਹਨ ਦਾ ਕੰਮ ਕਰਦੇ ਹਨ ………….. ਕਹਾਉਂਦੇ ਹਨ ।
ਉੱਤਰ-
ਵਾਹਕ ।

ਪ੍ਰਸ਼ਨ 2. ਸੂਖ਼ਮਦਰਸ਼ੀ ਨੂੰ ਪਰਿਭਾਸ਼ਿਤ ਕਰੋ ।
ਉੱਤਰ-
ਸੂਖ਼ਮਦਰਸ਼ੀ (Microscope-ਇਹ ਇੱਕ ਪ੍ਰਕਾਸ਼ੀ ਯੰਤਰ ਹੈ ਜਿਸ ਦੁਆਰਾ ਬਹੁਤ ਹੀ ਛੋਟੇ ਜੀਵਾਂ, ਸੂਖ਼ਮਜੀਵਾਂ ਨੂੰ ਦੇਖਿਆ ਜਾ ਸਕਦਾ ਹੈ ।

ਪ੍ਰਸ਼ਨ 3.
ਕਿਹੜੇ ਸੂਖ਼ਮਜੀਵ ਸਜੀਵ ਅਤੇ ਨਿਰਜੀਵ ਦੀ ਸੀਮਾ ਤੇ ਮੌਜੂਦ ਹਨ ?
ਉੱਤਰ-
ਵਿਸ਼ਾਣੂ (Virus) ।

ਪ੍ਰਸ਼ਨ 4.
ਕੋਈ ਚਾਰ ਪ੍ਰਤੀਜੈਵਿਕਾਂ ਦੇ ਨਾਂ ਲਿਖੋ ।
ਉੱਤਰ-

  • ਪੈਨਸਲੀਨ
  • ਸਟਰੈਪਟੋਮਾਈਸੀਨ
  • ਟੈਟਰਾਸਾਈਕਲੀਨ
  • ਗਰੈਮੇਸੀਡੀਨ ।

ਪ੍ਰਸ਼ਨ 5.
ਸੂਖ਼ਮਜੀਵ ਕੀ ਹਨ ?
ਉੱਤਰ-
ਸੂਖਮਜੀਵ-ਉਹ ਛੋਟੇ ਜੀਵ ਹਨ ਜੋ ਨੰਗੀ ਅੱਖ ਨਾਲ ਨਹੀਂ ਦੇਖੇ ਜਾ ਸਕਦੇ ।

ਪ੍ਰਸ਼ਨ 6.
ਸੂਖ਼ਮਜੀਵਾਂ ਦੇ ਮੁੱਖ ਵਰਗਾਂ ਦੇ ਨਾਂ ਲਿਖੋ ।
ਉੱਤਰ-
ਸੂਖ਼ਮਜੀਵਾਂ ਦੇ ਮੁੱਖ ਵਰਗ ਹਨ

  • ਜੀਵਾਣੂ
  • ਉੱਲੀ
  • ਪ੍ਰੋਟੋਜ਼ੋਆ
  • ਕਾਈ
  • ਵਿਸ਼ਾਣੂ !

ਪ੍ਰਸ਼ਨ 7.
ਘੱਟ ਗਤੀ ਨਾਲ ਵਾਧਾ ਕਰਨ ਵਾਲੇ ਦੋ ਸੂਖ਼ਮਜੀਵਾਂ ਦੇ ਉਦਾਹਰਨ ਦਿਉ !
ਉੱਤਰ-

  • ਮਾਈਕੋਬੈਕਟੀਰੀਅਮ ਟਿਊਬਰਕੂਲੀ (Mycobacterium tuberculi)
  • ਮਾਈਕੋਬੈਕਟੀਰੀਅਮ ਲੇਪਰੇਈ (Mycobacterium laprae) ।

ਪ੍ਰਸ਼ਨ 8.
ਤੇਜ਼ੀ ਨਾਲ ਵਾਧਾ ਕਰਨ ਵਾਲੇ ਦੋ ਸੂਖ਼ਮਜੀਵਾਂ ਦੇ ਉਦਾਹਰਨ ਦਿਓ ।
ਉੱਤਰ-

  1. ਸਿਓਡੋਮਨਾਸ (Pseudomonas) ।
  2. ਐਂਟਅਮੀਬਾ ਕੋਲੀ (Entamoeba coli) ।

ਪ੍ਰਸ਼ਨ 9.
ਅਮੀਬਾ ਸੂਖਮਜੀਵਾਂ ਦੇ ਕਿਹੜੇ ਵਰਗ ਵਿੱਚ ਆਉਂਦਾ ਹੈ ?
ਉੱਤਰ-
ਅਮੀਬਾ ਸੂਖ਼ਮਜੀਵਾਂ ਦੇ ਪ੍ਰੋਟੋਜ਼ੋਆ ਵਰਗ ਵਿੱਚ ਆਉਂਦਾ ਹੈ ।

ਪ੍ਰਸ਼ਨ 10.
ਜੀਵਾਣੂਆਂ ਦੁਆਰਾ ਫੈਲਣ ਵਾਲੇ ਰੋਗਾਂ ਦੇ ਨਾਂ ਲਿਖੋ ।
ਉੱਤਰ-
ਜੀਵਾਣੂਆਂ ਦੁਆਰਾ ਫੈਲਣ ਵਾਲੇ ਰੋਗ ਹਨ

  1. ਪੋਲੀਓ ਮਾਈਲੀਟੀਸ
  2. ਪੇਚਿਸ਼
  3. ਸਰਦੀ ਤੇ ਬੁਖ਼ਾਰ
  4. ਫਲੂ (ਇਨਫਲੂਐਂਜਾ)
  5. ਖ਼ਸਰਾ ।

ਪ੍ਰਸ਼ਨ 11.
ਇਕ ਜੀਵਾਣੂ ਦਾ ਆਮ ਕਰਕੇ ਆਕਾਰ ਕੀ ਹੁੰਦਾ ਹੈ ?
ਉੱਤਰ-
1.25 um (ਜਿੱਥੇ lum = \(\frac{1}{1000}\)  mm) ਵਿਆਸ ॥

ਪ੍ਰਸ਼ਨ 12.
ਸਭ ਤੋਂ ਛੋਟਾ ਜੀਵਾਣੂ ਕਿਹੜਾ ਹੈ ?
ਉੱਤਰ-
ਸਭ ਤੋਂ ਛੋਟਾ ਜੀਵਾਣੂ ਡੰਡਾ ਆਕਾਰ ਦਾ ਜੀਵਾਣੂ ਹੈ ਜਿਸ ਦਾ ਆਕਾਰ 0.15 mm ਹੈ ।

ਪ੍ਰਸ਼ਨ 13.
ਸਭ ਤੋਂ ਵੱਡੇ ਜੀਵਾਣੂ ਦਾ ਨਾਂ ਲਿਖੋ ।
ਉੱਤਰ-
ਸਪਾਈਰਲ ਜੀਵਾਣੂ ਜਿਨ੍ਹਾਂ ਦਾ ਆਕਾਰ 15mm ਲੰਬਾ ਅਤੇ 1.5 km ਵਿਆਸ ਦਾ ਹੁੰਦਾ ਹੈ ।

ਪ੍ਰਸ਼ਨ 14.
ਵਿਸ਼ਾਣੂਆਂ ਦੁਆਰਾ ਫੈਲਣ ਵਾਲੇ ਕੁੱਝ ਰੋਗਾਂ ਦੇ ਨਾਂ ਲਿਖੋ ।
ਉੱਤਰ-
ਰੇਬੀਜ਼, ਪੋਲੀਓ, ਚੇਚਕ, ਆਮ ਜ਼ੁਕਾਮ, ਇਨਫਲੂਐਂਜਾ, ਏਡਜ਼, ਤੰਬਾਕੂ ਅਤੇ ਆਲੂ ਦਾ ਮੋਸੇਕ ॥

ਪ੍ਰਸ਼ਨ 15.
ਜੀਵਾਣੂ ਦੁਆਰਾ ਫੈਲਣ ਵਾਲੇ ਤਿੰਨ ਰੋਗਾਂ ਦੇ ਨਾਮ ਲਿਖੋ ।
ਉੱਤਰ-
ਟਾਈਫ਼ਾਈਡ, ਹੈਜ਼ਾ, ਤਪੇਦਿਕ (TB) ।

ਪ੍ਰਸ਼ਨ 16.
ਪ੍ਰੋਟੋਜ਼ੋਆ ਦੁਆਰਾ ਫੈਲਣ ਵਾਲੇ ਤਿੰਨ ਰੋਗਾਂ ਦੇ ਨਾਮ ਲਿਖੋ ।
ਉੱਤਰ-
ਮਲੇਰੀਆ, ਪੇਚਿਸ਼, ਕਾਲਜ਼ਾਰ ।

ਪ੍ਰਸ਼ਨ 17.
ਦੁੱਧ ਨੂੰ ਦਹੀਂ ਵਿੱਚ ਬਦਲਣ ਵਾਲੇ ਸੂਖ਼ਮਦਰਸ਼ੀ ਦਾ ਨਾਮ ਅਤੇ ਵਰਗ ਲਿਖੋ ।
ਉੱਤਰ-
ਲੈਕਟੋਬੇਸੀਲਸ ਜੀਵਾਣੂ ।

ਪ੍ਰਸ਼ਨ 18.
ਮਲੇਰੀਆ ਫੈਲਾਉਣ ਵਾਲੇ ਪ੍ਰੋਟੋਜ਼ੋਆ ਦਾ ਨਾਮ ਲਿਖੋ ।
ਉੱਤਰ-
ਪਲਾਜ਼ਮੋਡੀਅਸ ਵਾਵੈਕਸ (Plasmodium vivax) ।

ਪ੍ਰਸ਼ਨ 19.
ਪ੍ਰੋਟੋਜ਼ੋਆ ਦੇ ਤਿੰਨ ਉਦਾਹਰਨ ਲਿਖੋ ।
ਉੱਤਰ-
ਅਮੀਬਾ, ਪੈਰਾਮੀਸ਼ੀਅਮ, ਯੂਗਲੀਨਾ ॥

ਪ੍ਰਸ਼ਨ 20.
ਅਮੀਬੀ ਪੇਚਿਸ਼ ਕੌਣ ਫੈਲਾਉਂਦਾ ਹੈ ?
ਉੱਤਰ-
ਐਂਟਅਮੀਬਾ ਹਿਸਟੋਲਿਟਿਕਾ ।

ਪ੍ਰਸ਼ਨ 21.
ਪ੍ਰਤੀਜੈਵਿਕ ਕਿਸ ਕੰਮ ਆਉਂਦੇ ਹਨ ?
ਉੱਤਰ-
ਇਹ ਰੋਗਾਂ ਦੇ ਇਲਾਜ ਵਿੱਚ ਕੰਮ ਆਉਂਦੇ ਹਨ ।

ਪ੍ਰਸ਼ਨ 22.
ਤੀਜੈਵਿਕ ਕਿਹੜੇ ਸੂਖਮਜੀਵਾਂ ਤੋਂ ਬਣਦੇ ਹਨ ?
ਉੱਤਰ-
ਜੀਵਾਣੂ ਅਤੇ ਕਵਕ ਤੋਂ ।

ਪ੍ਰਸ਼ਨ 23.
ਪਹਿਲਾ ਐਂਟੀਬਾਇਓਟਿਕ ਕਦੋਂ ਅਤੇ ਕਿਸਨੇ ਬਣਾਈ ?
ਉੱਤਰ-
1929 ਵਿੱਚ, ਅਲੈਗਜ਼ੈਂਡਰ ਫਲੇਮਿੰਗ ਨੇ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਰਮੇਸ਼ ਨੇ ਅੱਧਾ ਕਿਲੋ ਕੋਸਾ ਦੁੱਧ ਕੱਚ ਦੇ ਬਰਤਨ ਵਿਚ ਲਿਆ । ਉਸਨੇ ਦੁੱਧ ਵਿਚ ਅੱਧਾ ਚਮਚ ਦਹੀਂ ਦਾ ਮਿਲਾ ਦਿੱਤਾ । ਦੋ ਘੰਟੇ ਬਾਅਦ ਦੁੱਧ ਤੇ ਕੀ ਪ੍ਰਭਾਵ ਪਵੇਗਾ ? ਆਪਣੇ ਉੱਤਰ ਦਾ ਕਾਰਨ ਵੀ ਦੱਸੋ ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 5
ਉੱਤਰ-ਦੁੱਧ, ਦਹੀਂ ਵਿਚ ਬਦਲ ਜਾਏਗਾ ਕਿਉਂਕਿ ਦਹੀਂ ਵਿਚ ਲੈਕਟੋਬੈਸੀਲਸ ਨਾਂ ਦੇ ਜੀਵਾਣੂ ਹੁੰਦੇ ਹਨ ਜੋ ਦੁੱਧ ਵਿਚ ਤੇਜ਼ੀ ਨਾਲ ਵਧਣਾ ਸ਼ੁਰੂ ਕਰ ਦਿੰਦੇ ਹਨ ਅਤੇ ਦੁੱਧ ਨੂੰ ਦਹੀਂ ਵਿਚ ਬਦਲ ਦਿੰਦੇ ਹਨ ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 6

ਪ੍ਰਸ਼ਨ 2.
ਕੀ ਸਾਰੇ ਸੂਖ਼ਮਜੀਵ ਇੱਕ ਹੀ ਆਕਾਰ ਦੇ ਹੁੰਦੇ ਹਨ ?
ਉੱਤਰ-
ਨਹੀਂ, ਸਾਰੇ ਸੂਖ਼ਮਜੀਵ ਇੱਕ ਹੀ ਆਕਾਰ ਦੇ ਨਹੀਂ ਹੁੰਦੇ । ਜੀਵਾਣੂਆਂ ਦਾ ਆਕਾਰ 0.2 ਤੋਂ 100 m ਹੈ । ਖਮੀਰ ਦਾ ਆਕਾਰ 5 ਤੋਂ 10 um ਤੱਕ ਹੁੰਦਾ ਹੈ । ਸ਼ੈਵਾਲ ਦਾ ਆਕਾਰ 1 um ਤੋਂ ਕਈ ਮੀਟਰ ਤੱਕ ਹੁੰਦਾ ਹੈ । ਪ੍ਰੋਟੋਜ਼ੋਆ ਦਾ ਆਕਾਰ 2 ਤੋਂ 200 um ਹੁੰਦਾ ਹੈ । ਵਿਸ਼ਾਣੂਆਂ ਦਾ ਆਕਾਰ 0.015 ਤੋਂ 0.2 km ਹੁੰਦਾ ਹੈ ।

ਪ੍ਰਸ਼ਨ 3.
ਕਵਕ ਦੇ ਵਰਗਾਂ ਦੇ ਬਾਰੇ ਲਿਖੋ ।
ਉੱਤਰ-
ਕਵਕ ਦੇ ਦੋ ਮੁੱਖ ਵਰਗ ਹਨ-

  • ਖਮੀਰ (Yeast)-ਇਹ ਇੱਕ ਸੈੱਲੀ ਹੁੰਦੇ ਹਨ ।
  • ਉੱਲੀ (Moulds)-ਇਹ ਬਹੁਸੈੱਲੀ ਹੁੰਦੇ ਹਨ ਅਤੇ ਇਹਨਾਂ ਦਾ ਆਕਾਰ ਤੰਤੂ ਵਰਗਾ ਹੁੰਦਾ ਹੈ ।

ਪ੍ਰਸ਼ਨ 4.
ਸੂਖ਼ਮਜੀਵ ਪ੍ਰਤੀਕੂਲ ਹਾਲਤਾਂ ਵਿੱਚ ਕਿਵੇਂ ਜਿਊਂਦੇ ਰਹਿੰਦੇ ਹਨ ?
ਉੱਤਰ-
ਸੂਖ਼ਮਜੀਵ ਬਹੁਤ ਸਖ਼ਤ ਹੁੰਦੇ ਹਨ । ਇਹ ਤਾਪਮਾਨ ਦੇ ਵਾਧੇ ਅਤੇ ਸੋਕੇ ਵਿੱਚ ਆਪਣੇ ਇਰਦ-ਗਿਰਦ ਸਖ਼ਤ ਆਵਰਨ ਜਾਂ ਕਵਚ (Cyst) ਬਣਾ ਕੇ ਜਿੰਦਾ ਰਹਿੰਦੇ ਹਨ । ਆਵਰਨ ਦੇ ਅੰਦਰ ਇਹ ਅਕਿਰਿਆਸ਼ੀਲ ਹੁੰਦੇ ਹਨ ਅਤੇ ਅਨੁਕੂਲ ਹਾਲਤਾਂ ਦਾ ਇੰਤਜ਼ਾਰ ਕਰਦੇ ਹਨ । ਸਮਾਂ ਆਉਣ ਤੇ ਇਹ ਬਹੁਵਿਖੰਡਨ ਨਾਲ ਗੁਣਨ ਕਰਦੇ ਹਨ ਅਤੇ ਜੀਵਨਕਾਲ ਪੂਰਾ ਕਰਦੇ ਹਨ ।

ਪ੍ਰਸ਼ਨ 5.
ਪੀਸੇ ਹੋਏ ਚਾਵਲ ਅਤੇ ਦਾਲ ਮਿਸ਼ਰਣ ਖੱਟਾ ਕਿਵੇਂ ਬਣਾਇਆ ਜਾਂਦਾ ਹੈ ?
ਉੱਤਰ-
ਪੀਸੇ ਹੋਏ ਚਾਵਲ ਅਤੇ ਦਾਲ ਦੇ ਮਿਸ਼ਰਣ ਨੂੰ ਕੁੱਝ ਦੇਰ ਪਿਆ ਰਹਿਣ ਦੇਣ ਨਾਲ, ਇਹ ਖੱਟਾ ਹੋ ਜਾਂਦਾ ਹੈ । ਇਹ ਖਮੀਰ ਕੋਸ਼ਿਕਾਵਾਂ ਦਾ ਵਾਧਾ ਕਰਦਾ ਹੈ ਜੋ ਮਿਸ਼ਰਣ ਨੂੰ ਫੁੱਲਣ ਅਤੇ ਖੱਟਾ ਕਰਨ ਵਿੱਚ ਸਹਾਇਕ ਹੈ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਹੇਠਾਂ ਦਿੱਤੀ ਸਾਰਨੀ ਵਿਚ ਮਨੁੱਖੀ ਰੋਗ ਪੈਦਾ ਕਰਨ ਵਾਲੇ ਸੂਖ਼ਮ ਜੀਵ ਦਾ ਨਾਂ ਲਿਖ ਕੇ ਸਾਰਨੀ ਨੂੰ ਪੂਰਾ ਕਰੋ ।

ਮਨੁੱਖੀ ਰੋਗ ਦਾ ਨਾਂ ਰੋਗ ਕਾਰਕ ਸੂਖ਼ਮ ਜੀਵ
ਪੋਲਿਓ
ਹੈਜਾ
ਮਲੇਰੀਆ

ਉੱਤਰ –

ਮਨੁੱਖੀ ਰੋਗ ਦਾ ਨਾਂ ਰੋਗ ਕਾਰਕ ਸੂਖ਼ਮ ਜੀਵ
ਪੋਲਿਓ ਵਿਸ਼ਾਣੂ
ਹੈਜਾ ਜੀਵਾਣੂ
ਮਲੇਰੀਆ ਪੋਟੋਜ਼ੋਆ

ਪ੍ਰਸ਼ਨ 2.
ਸਾਰਨੀ ਵਿਚ ਕੁੱਝ ਸਾਧਾਰਨ ਪੌਦਾ ਰੋਗਾਂ ਦੇ ਨਾਂ ਦਿੱਤੇ ਹਨ । ਰੋਗ ਕਾਰਕਾਂ ਦੇ ਨਾਂ ਲਿਖ ਕੇ ਸਾਰਨੀ ਨੂੰ ਪੂਰਾ ਕਰੋ ।

ਪੌਦਾ ਰੋਗ ਰੋਗ ਕਾਰਕ
ਸਿਟਰਸ ਕੈਂਕਰ
ਕਣਕ ਦੀ ਕੁੰਗੀ
ਭਿੰਡੀ ਦਾ ਥੈਲੋਵੇਨ ਮੌਜ਼ੇਕ

ਉੱਤਰ-

ਪੌਦਾ ਰੋਗ ਰੋਗ ਕਾਰਕ
ਸਿਟਰਸ ਐਂਕਰ ਜੀਵਾਣੂ
ਕਣਕ ਦੀ ਕੁੰਗੀ ਵਿਸ਼ਾਣੂ
ਭਿੰਡੀ ਦਾ ਥੈਲੋਵੇਨ ਮੌਜ਼ੇਕ ਉੱਲੀ

ਪ੍ਰਸ਼ਨ 3.
ਤੇਜ਼ ਅਤੇ ਹੌਲੀ ਗਤੀ ਨਾਲ ਵਾਧਾ ਕਰਨ ਵਾਲੇ ਜੀਵਾਣੁਆਂ ਦੇ ਨਾਮ ਲਿਖੋ ।
ਉੱਤਰ-
ਤੇਜ਼ ਗਤੀ ਨਾਲ ਵਾਧਾ ਕਰਨ ਵਾਲੇ ਜੀਵਾਣੂਆਂ ਦੀ ਉਦਾਹਰਨ-

  • ਸੁਡੋਮੋਨਾਸ (Pseudomonas)
  • ਈ. ਕੋਲੀ (E. Coli) ।

ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ ਹੌਲੀ ਗਤੀ ਨਾਲ ਵਾਧਾ ਕਰਨ ਵਾਲੇ ਜੀਵਾਣੂਆਂ ਦੇ ਉਦਾਹਰਨ –

  1. ਮਾਈਕੋਬੈਕਟੀਰੀਅਮ ਟੁਬਰਕੁਲੀ (Mycobacterium tuberculi)
  2. ਮਾਈਕੋਬੈਕਟੀਰੀਅਮ ਲੇਪਰੇਈ (Mycobacterium laprae)

ਪ੍ਰਸ਼ਨ 4.
ਵਿਸ਼ਾਣੂ ਸੂਖ਼ਮਜੀਵਾਂ ਤੋਂ ਕਿਵੇਂ ਭਿੰਨ ਹਨ ? ਕੋਈ ਦੋ ਪੌਦਾ ਵਿਸ਼ਾਣੁਆਂ ਅਤੇ ਦੋ ਜੰਤੁ ਵਿਸ਼ਾਣੂਆਂ ਦੇ ਨਾਮ ਲਿਖੋ ।
ਉੱਤਰ-
ਵਿਸ਼ਾਣੂ ਸੂਖ਼ਮਜੀਵਾਂ ਤੋਂ ਹੇਠ ਲਿਖੇ ਕਾਰਨਾਂ ਕਰਕੇ ਭਿੰਨ ਹਨ

  • ਇਹ ਸਭ ਤੋਂ ਛੋਟੇ ਸੂਖ਼ਮਜੀਵ ਹਨ ।
  • ਇਹ ਪੂਰੀ ਤਰ੍ਹਾਂ ਸਜੀਵ ਨਹੀਂ ਹਨ ਕਿਉਂਕਿ ਇਹਨਾਂ ਦਾ ਵਾਧਾ ਆਪਣੇ ਆਪ ਨਹੀਂ ਹੁੰਦਾ ।
  • ਇਹ ਬਹੁਤ ਹਾਨੀਕਾਰਕ ਹੈ ਅਤੇ ਕਈ ਰੋਗਾਂ ਦੇ ਕਾਰਕ ਹਨ ।

ਪੌਦੇ ਵਿਸ਼ਾਣੂ-

  • ਤੰਬਾਕੂ ਮੋਸੇਕ ਵਿਸ਼ਾਣੂ (TMV)
  • ਜੀਵਾਣੂਭੋਜੀ (Bacteriophage)

ਜੰਤੂ ਵਿਸ਼ਾ-

  • ਮੂੰਹ ਅਤੇ ਪੈਰਾਂ ਦੇ ਵਿਸ਼ਾਣੂ (FMDV)
  • ਖਸਰਾ ਵਿਸ਼ਾਣੂ ।

ਪ੍ਰਸ਼ਨ 5.
ਵਿਸ਼ਾਣੂਆਂ ਨੂੰ ਸਜੀਵ ਅਤੇ ਨਿਰਜੀਵ ਵਸਤੂਆਂ ਦੀ ਸੀਮਾ ਰੇਖਾ ਤੇ ਕਿਉਂ ਰੱਖਿਆ ਗਿਆ ਹੈ ?
ਉੱਤਰ –
ਵਿਸ਼ਾਣੂਆਂ ਦੀ ਸਜੀਵਾਂ ਨਾਲ ਸਮਾਨਤਾ-

  • ਇਹਨਾਂ ਵਿੱਚ ਨਿਊਕਲੀ ਅਮਲ ਪਾਏ ਜਾਂਦੇ ਹਨ ।
  • ਇਹਨਾਂ ਵਿੱਚ ਸਜੀਵਾਂ ਦੀ ਤਰ੍ਹਾਂ ਵਾਧਾ ਅਤੇ ਪ੍ਰਜਣਨ ਹੁੰਦਾ ਹੈ ।

ਵਿਸ਼ਾਣੂਆਂ ਦੀ ਨਿਰਜੀਵਾਂ ਨਾਲ ਸਮਾਨਤਾ

  • ਇਹਨਾਂ ਵਿੱਚ ਜੀਵ ਪਦਾਰਥ ਅਤੇ ਕੇਂਦਰਕ ਨਹੀਂ ਹੁੰਦਾ ।
  • ਨਮਕ ਅਤੇ ਚੀਨੀ ਦੇ ਦਾਣਿਆਂ ਦੀ ਤਰ੍ਹਾਂ ਇਹਨਾਂ ਨੂੰ ਵੀ ਦਾਣਿਆਂ ਵਿੱਚ ਬਦਲਿਆ ਜਾ ਸਕਦਾ ਹੈ ।

ਪ੍ਰਸ਼ਨ 6.
ਖਮੀਰ ਅਤੇ ਉੱਲੀ (Mould) ਵਿੱਚ ਅੰਤਰ ਦੱਸੋ ।
ਉੱਤਰ-
ਖਮੀਰ ਅਤੇ ਉੱਲੀ (Mould) ਵਿੱਚ ਅੰਤਰ

ਖਮੀਰ (Yeast) ਉੱਲੀ (Mould)
(1) ਇਹ ਇੱਕ ਸੈੱਲੀ ਹੈ । (1) ਇਹ ਬਹੁਸੈੱਲੀ ਹੈ ।
(2) ਇਹਨਾਂ ਦਾ ਆਕਾਰ 5-10 um ਹੈ । (2) ਇਹਨਾਂ ਦਾ ਆਕਾਰ 2-10 ਘm ਹੈ ।
(3) ਇਹ ਵਾਯੂਵਈ ਅਤੇ ਅਣਵਾਯੂਵਈ ਹੁੰਦੇ ਹਨ । (3) ਇਹ ਵਾਯੂਵਈ ਹੁੰਦੇ ਹਨ ।

ਪ੍ਰਸ਼ਨ 7.
ਕਵਕ ਤੋਂ ਪ੍ਰਾਪਤ ਉਤਪਾਦਾਂ ਦੇ ਉਦਾਹਰਨ ਦਿਓ ।
ਉੱਤਰ –
ਕਵਕ ਤੋਂ ਪ੍ਰਾਪਤ ਉਤਪਾਦ-

  • ਕੁੱਝ ਕਵਕਾਂ ਦਾ ਇਸਤੇਮਾਲ ਸਿੱਧੇ ਹੀ ਖਾਣ ਵਾਲੀਆਂ ਵਸਤੂਆਂ ਵਿੱਚ ਹੁੰਦਾ ਹੈ ।
  • ਕੁੱਝ ਕਵਕਾਂ ਤੋਂ ਪ੍ਰਤੀਜੈਵਿਕ ਤਿਆਰ ਕੀਤੇ ਜਾਂਦੇ ਹਨ ।
  • ਬੈਡ ਅਤੇ ਐਲਕੋਹਲ ਬਣਾਉਣ ਵਿੱਚ ਕਵਕ ਕੰਮ ਆਉਂਦੀ ਹੈ ।
  • ਸ਼ਰਾਬ, ਬੀਅਰ ਦੇ ਉਤਪਾਦਨ ਵਿੱਚ ਕਵਕ ਕੰਮ ਆਉਂਦੀ ਹੈ ।

ਪ੍ਰਸ਼ਨ 8.
ਜੀਵਾਣੂਭੋਜੀ ਕੀ ਹੁੰਦੇ ਹਨ ?
ਉੱਤਰ-ਜ
ਵਾਣੂਭੋਜੀ (Bacteriophages)-ਵਿਸ਼ਾਣੂ ਪਰਪੋਸ਼ੀ ਹੁੰਦੇ ਹਨ । ਜੋ ਵਿਸ਼ਾਣੂ ਜੀਵਾਣੂਆਂ ਤੇ ਨਿਰਭਰ ਕਰਦੇ ਹਨ, ਉਹਨਾਂ ਨੂੰ ਜੀਵਾਣੂਭੋਜੀ ਜਾਂ ਜੀਵਾਣੂ ਰੂਪੀ ਵਿਸ਼ਾਣੂ ਕਹਿੰਦੇ ਹਨ । ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ ਜੀਵਾਣੁਭੋਜੀ ਛੜ ਆਕਾਰ ਦੇ ਹੁੰਦੇ ਹਨ । ਇਹਨਾਂ ਵਿੱਚੋਂ ਕੁੱਝ ਵਿੱਚ ਸਪੱਸ਼ਟ ਸਿਰ, ਧੜ ਅਤੇ ਪੁੰਛ ਹੁੰਦੀ ਹੈ ਅਤੇ ਕੁੰਡਲਿਤ ਸਮਮਿਤੀ ਦਰਸਾਉਂਦੇ ਹਨ । ਜੀਵਾਣੁਭੋਜੀ ਸਾਡੇ ਲਈ ਲਾਭਦਾਇਕ ਹਨ ਕਿਉਂਕਿ ਇਹ ਅਜਿਹੇ ਜੀਵਾਣੂਆਂ ਨੂੰ ਨਸ਼ਟ ਕਰਦੇ ਹਨ ਜੋ ਕਾਰਬਨਿਕ ਪਦਾਰਥਾਂ ਨੂੰ ਖ਼ਤਮ ਕਰਦੇ ਹਨ । ਇਹ ਗੰਗਾ ਦੇ ਪਾਣੀ ਵਿੱਚ ਮਿਲਦੇ ਹਨ । ਇਸ ਲਈ ਇਹ ਪਾਣੀ ਕਈ ਸਾਲਾਂ ਤੱਕ ਬਿਨਾਂ ਖ਼ਰਾਬ ਹੋਏ ਰੱਖਿਆ ਜਾ ਮਤਦਾ ਹੈ ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 7

ਪ੍ਰਸ਼ਨ 9.
ਕਵਕ ਦੀ ਕਿਰਿਆ ਤੋਂ ਪੈਦਾ ਹੋਣ ਵਾਲੇ ਉਤਪਾਦਾਂ ਦੇ ਨਾਂ ਦੱਸੋ ।
ਉੱਤਰ-
ਕਵਕ ਦੀ ਕਿਰਿਆ ਤੋਂ ਪੈਦਾ ਹੋਣ ਵਾਲੇ ਵਿਭਿੰਨ ਉਤਪਾਦ ਹੇਠ ਲਿਖੇ ਹਨ-

  • ਬੇਕਰੀ ਉਤਪਾਦ-ਕਣਕ ਦੇ ਆਟੇ ਨਾਲ ਡਬਲਰੋਟੀ ਅਤੇ ਕੇਕ ਬਣਾਉਣਾ ॥
  • ਖਾਧ ਪਦਾਰਥ-ਜੋਂ ਅਤੇ ਫ਼ਲਾਂ ਦੇ ਰਸ ਤੋਂ ਸ਼ਰਾਬ ਅਤੇ ਬੀਅਰ ਬਣਾਉਣਾ, ਪਿਸੇ ਹੋਏ ਚਾਵਲ ਅਤੇ ਚਾਵਲ ਤੋਂ ਇਡਲੀ ਅਤੇ ਡੋਸਾ ਬਣਾਉਣਾ ।
  • ਪਾਸ਼ਚਰੀਕ੍ਰਿਤ ਪਨੀਰ ।
  • ਕੁੱਝ ਉੱਲੀ ਜਿਵੇਂ ਮਸ਼ਰੂਮ ਸਿੱਧੇ ਹੀ ਭੋਜਨ ਦੇ ਰੂਪ ਵਿੱਚ ਵਰਤੇ ਜਾਂਦੇ ਹਨ ।
  • ਕੁੱਝ ਮਹੱਤਵਪੂਰਨ ਦਵਾਈਆਂ ਜਿਵੇਂ ਪੈਨਸੀਲੀਨ ਵੀ ਉੱਲੀਆਂ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ।
  • ਉੱਲੀ ਦੇ ਬੀਜਾਣੂ ਭੋਜਨ ਨਸ਼ਟ ਕਰਦੇ ਹਨ, ਆਲੂ ਅਤੇ ਕਪਾਸ, ਮੱਕੀ ਅਤੇ ਕਣਕ ਦੀਆਂ ਫ਼ਸਲਾਂ ਨੂੰ ਨਸ਼ਟ ਕਰਦਾ ਹੈ । ਇਹ ਕੱਪੜੇ, ਜੁੱਤੇ ਅਤੇ ਲੱਕੜੀ ਦੇ ਪਦਾਰਥਾਂ ਨੂੰ ਵੀ ਨਸ਼ਟ ਕਰਦੇ ਹਨ ।
  • ਐਥਲੀਟ ਫੁੱਟ (Athlete’s foot) ਅਤੇ ਰਿੰਗ ਵਰਮ (Ring wom) ਵਰਗੇ ਰੋਗ ਉੱਲੀਆਂ ਦੁਆਰਾ ਫੈਲਦੇ ਹਨ ।

ਪਸ਼ਨ 10.
ਵੀ. ਡਬਲਰੋਟੀ ਕਿਵੇਂ ਬਣਦੀ ਹੈ ?
ਉੱਤਰ-
ਆਟੇ ਵਿੱਚ ਜਦੋਂ ਖਮੀਰ ਨਾਲ ਥੋੜੀ ਚੀਨੀ ਅਤੇ ਗਰਮ ਪਾਣੀ ਪਾ ਕੇ ਮਿਸ਼ਰਣ ਤਿਆਰ ਕੀਤਾ ਜਾਂਦਾ ਹੈ, ਤਾਂ ਇਹ ਮਿਸ਼ਰਣ ਕੁੱਝ ਦੇਰ ਬਾਅਦ ਫੁੱਲਣਾ ਸ਼ੁਰੂ ਕਰ ਦਿੰਦਾ ਹੈ । ਚੀਨੀ ਅਤੇ ਗਰਮ ਪਾਣੀ ਦੀ ਮੌਜੂਦਗੀ ਖਮੀਰ ਕੋਸ਼ਿਕਾਵਾਂ ਦੀ ਤੇਜ਼ੀ ਨਾਲ ਵਾਧੇ ਵਿੱਚ ਸਹਾਇਤਾ ਕਰਦੀ ਹੈ । ਪ੍ਰਜਨਣ ਦੌਰਾਨ, ਖਮੀਰ CO2 ਪੈਦਾ ਕਰਦੀ ਹੈ । CO2 ਦੇ ਬੁਲਬੁਲੇ ਗੰਨੇ ਹੋਏ ਆਟੇ ਨੂੰ ਫੈਲਾਉਣ ਦਾ ਕੰਮ ਕਰਦੇ ਹਨ । ਜਦੋਂ ਇਸ ਨੂੰ ਪਕਾਇਆ ਜਾਂਦਾ ਹੈ ਤਾਂ ਡਬਲਰੋਟੀ ਨਰਮ ਅਤੇ ਹਲਕੀ ਬਣਦੀ ਹੈ ।

ਪ੍ਰਸ਼ਨ 11.
ਉੱਲੀ (Moulds) ਦਾ ਵਾਧਾ ਰੋਕਣ ਦੇ ਕੁੱਝ ਤਰੀਕੇ ਦੱਸੋ ।
ਉੱਤਰ-
ਉੱਲੀ ਦਾ ਵਾਧਾ ਰੋਕਣ ਦੇ ਤਰੀਕੇ-

  • ਵਸਤੂਆਂ ਨੂੰ ਠੰਢਾ ਰੱਖੋ ।
  • ਵਸਤੂਆਂ ਨੂੰ ਸਾਫ਼ ਬੰਦ ਬਰਤਣਾਂ ਵਿੱਚ ਰੱਖੋ ।
  • ਖ਼ੁਸ਼ਕ ਭੰਡਾਰਨ ਵਿੱਚ ਸੁੱਕੀਆਂ ਵਸਤੂਆਂ ਨੂੰ ਰੱਖੋ ।
  • ਖਾਧ ਪਦਾਰਥਾਂ ਨੂੰ ਆਚਾਰ ਦੇ ਰੂਪ ਵਿੱਚ ਪ੍ਰਤੀਰੱਖਿਅਕ ਕਰਨਾ ।
  • ਵਸਤੂਆਂ ਨੂੰ ਹਵਾ ਦੀ ਮੌਜੂਦਗੀ ਸੂਖ਼ਮ ਜੀਵਾਂ ਤੋਂ ਬਚਾ ਕੇ ਰੱਖਣਾ ।

ਪ੍ਰਸ਼ਨ 12.
ਉੱਲੀ ਅਤੇ ਕਾਈ ਵਿੱਚ ਮੁੱਖ ਅੰਤਰ ਕੀ ਹੈ ?
ਉੱਤਰ-
ਉੱਲੀ ਅਤੇ ਕਾਈ ਵਿੱਚ ਅੰਤਰ-

ਉੱਲੀ (Fungi) ਕਾਈ (Algae)
(1) ਰੰਗ ਰਹਿਤ ਅਤੇ ਹਰੀ ਨਹੀਂ । (1) ਹਰਾ ਰੰਗ
(2) ਬਾਹਰੀ ਸੈਂਲ ਭਿੱਤੀ ਉੱਲੀ ਸੈਲੂਲੋਜ਼ ਤੋਂ ਬਣੀ ਹੋਈ । (2) ਬਾਹਰੀ ਕੋਸ਼ਿਕਾ ਉੱਲੀ ਸੈਲੂਲੋਜ਼ ਤੋਂ ਬਣੀ ‘ਹੋਈ ।
(3) ਪਰਪੋਸ਼ੀ (3) ਸਵੈਪੋਸ਼ੀ
(4) ਮ੍ਰਿਤਜੀਵੀ ਜਾਂ ਪਰਜੀਵੀ । (4) ਜਲੀ ਆਵਾਸ
(5) ਨਮੀ ਵਾਲੀ ਜੈਵਿਕ ਸਤਹਿ ਤੇ ਵਾਧਾ । (5) ਨਮੀ ਵਾਲੀ ਸਤਹਿ ਤੇ ਵਾਧਾ ।

ਪ੍ਰਸ਼ਨ 13.
ਨੀਲੇ ਹਰੇ ਸ਼ੈਵਾਲ ਦਾ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਕੀ ਮਹੱਤਵ ਹੈ ?
ਉੱਤਰ-
ਭੂਮੀ ਦੀ ਉਪਜਾਊ ਸ਼ਕਤੀ ਵਿੱਚ ਨੀਲੇ ਹਰੇ ਸ਼ੈਵਾਲ ਦੀ ਮਹੱਤਤਾ ਹੇਠ ਲਿਖੇ ਕਾਰਨਾਂ ਕਰਕੇ ਹੈ :

  • ਇਹ ਮਿੱਟੀ ਵਿੱਚ ਨਾਈਟ੍ਰੋਜਨ ਦੀ ਅਪੂਰਤੀ ਕਰਦੇ ਹਨ ।
  • ਇਹ ਮਿੱਟੀ ਵਿੱਚ ਹਿਊਮਸ ਦਾ ਵਾਧਾ ਕਰਦਾ ਹੈ ।
  • ਇਹ ਉਪਜ ਦੇ ਵਾਧੇ ਵਿੱਚ ਸਹਾਇਕ ਹੈ ।
  • ਇਹ ਮਿੱਟੀ ਦੀ ਪਾਣੀ ਰੋਕਣ ਦੀ ਸਮਰੱਥਾ ਵਧਾਉਂਦਾ ਹੈ ।

ਪ੍ਰਸ਼ਨ 14.
ਸੂਖ਼ਮਜੀਵਾਂ ਦੇ ਅਧਿਐਨ ਵਿੱਚ ਕੁੱਝ ਮਹੱਤਵਪੂਰਨ ਉਪਲੱਬਧੀਆਂ ਦਾ ਵਰਣਨ ਕਰੋ ।
ਉੱਤਰ-
ਸੂਖ਼ਮਜੀਵਾਂ ਦੇ ਅਧਿਐਨ ਵਿੱਚ ਕੁੱਝ ਮਹੱਤਵਪੂਰਨ ਉਪਲੱਬਧੀਆਂ –

ਵਿਗਿਆਨੀ ਸਾਲ ਉਪਲੱਬਧੀ
ਰਾਬਰਟ ਹੁੱਕ 1665 ਸੂਖ਼ਮਦਰਸ਼ੀ ਦੁਆਰਾ ਕਾਰਕ ਕੋਸ਼ਿਕਾ, ਸਪਰਮੇਟੋਜੋਆ ਅਤੇ ਜੀਵਾਣੂਆਂ ਨੂੰ ਦੇਖਿਆ ਅਤੇ ਉਹਨਾਂ ਨੂੰ ਸੂਖ਼ਮ ਜੀਵਾਣੂਆਂ ਦਾ ਨਾਮ ਦਿੱਤਾ ।
ਲੂਈ ਪਾਸਚਰ 1857,1859 ਕਿਣਵਨ ਇੱਕ ਜੈਵ ਰਸਾਇਣਿਕ ਕਿਰਿਆ ਹੈ । ਸੂਖ਼ਮਜੀਵ ਪਹਿਲਾਂ ਤੋਂ ਮੌਜੂਦ ਸੂਖ਼ਮਜੀਵਾਂ ਦੇ ਵਿਭਾਜਨ ਦੁਆਰਾ ਪੈਦਾ ਹੁੰਦੇ ਹਨ ।
ਰਾਬਰਟ ਕੋਚ 1872, 1889 ਤਪੇਦਿਕ ਦਾ ਕਾਰਕ ਟਿਊਬਰਕੂਲੀ ਬੈਸੀਲਸ ਹੈ।
ਅਲੈਗਜ਼ੈਂਡਰ ਫਲੇਮਿੰਗ 1929 ਟੈਟਨਸ ਰੋਗ ਟੈਟਨਸ ਬੈਲਸ ਦੇ ਕਾਰਨ ਹੈ । ਪ੍ਰਤੀਜੈਵਿਕ ਪੈਨਸਲੀਨ ਕਵਕ ਪੈਨਸੀਲੀਨ ਨੋਟੋਟਮ ਤੋਂ ਪ੍ਰਾਪਤ ਕੀਤਾ ।

ਪ੍ਰਸ਼ਨ 15.
ਹੇਠ ਲਿਖੇ ਸ਼ਬਦਾਂ ਦਾ ਸੰਖੇਪ ਵਿੱਚ ਵਰਣਨ ਕਰੋ
(ਉ) ਪ੍ਰਤੀਰੋਧ ਸਮਰੱਥਾ (Immunity)
(ਅ) ਪ੍ਰਤੀਰੱਖਿਅਕ (Antibody)
(ਈ) ਟੀਕਾਕਰਨ (Vaccination)
ਉੱਤਰ-
(ੳ) ਪ੍ਰਤੀਰੋਧ ਸਮਰੱਥਾ (Immunity ਸਰੀਰ ਦਾ ਰੋਗਾਂ ਤੋਂ ਬਚਾਅ ਪ੍ਰਬੰਧ ਨੂੰ ਪ੍ਰਤੀਰੋਧ ਸਮਰੱਥਾ ਕਹਿੰਦੇ ਹਨ । ਪ੍ਰਤੀਰੋਧ ਸਮਰੱਥਾ ਸਾਡੇ ਸਰੀਰ ਵਿੱਚ ਪ੍ਰਵੇਸ਼ ਹੋਣ ਵਾਲੇ ਬਾਹਰੀ ਪਦਾਰਥਾਂ, ਜਿਵੇਂ ਜੀਵਾਣੁ, ਵਿਸ਼ਾਣੂ ਜ਼ਹਿਰ ਆਦਿ ਨਾਲ ਮੁਕਾਬਲਾ ਕਰਨ ਦੀ ਸਮਰੱਥਾ ਹੈ ਅਤੇ ਇਹ ਰੋਗ ਪੈਦਾ ਕਰਨ ਵਾਲੇ ਰੋਗਾਣੂਆਂ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ । ਜੇ ਰੋਗਾਣੂ ਦਾ ਸਰੀਰ ਵਿੱਚ ਪ੍ਰਵੇਸ਼ ਹੋ ਜਾਵੇ ਤਾਂ ਸਰੀਰ ਉਹਨਾਂ ਦਾ ਮੁਕਾਬਲਾ ਕਰਦਾ ਹੈ | ਸਾਡੇ ਸਰੀਰ ਦਾ ਸੁਰੱਖਿਆ ਪ੍ਰਬੰਧ ਦੋ ਭਾਗਾਂ ਵਿੱਚ ਵੰਡਿਆ ਹੁੰਦਾ ਹੈ-ਸਥਾਨਿਕ ਸੁਰੱਖਿਆ ਪ੍ਰਬੰਧ ਅਤੇ ਪ੍ਰਤੀਰੱਖਿਅਕ ਪ੍ਰਬੰਧ ।

(ਅ) ਪ੍ਰਤੀਰੱਖਿਅਕ (Antibody)ਕੁੱਝ ਸੂਖ਼ਮਜੀਵਾਂ ਜਾਂ ਉਹਨਾਂ ਦੁਆਰਾ ਪੈਦਾ ਕੀਤੇ ਜ਼ਹਿਰ (toxin) ਉਹਨਾਂ ਦੀਆਂ ਖ਼ਾਸ ਕਿਰਿਆਵਾਂ ਦੁਆਰਾ ਗਹਿਰੇ ਚਲੇ ਜਾਂਦੇ ਹਨ | ਅਜਿਹੀ ਅਵਸਥਾ ਵਿੱਚ ਸਰੀਰ ਦੇ ਅੰਦਰਲੇ ਤਰਲ ਅਤੇ ਲਹੂ, ਰੋਗਾਣੂਆਂ ਜਾਂ ਵਿਸ਼ (toxin) ਜਾਂ ਹੋਰ ਬਾਹਰੀ ਪਦਾਰਥਾਂ ਦਾ ਮੁਕਾਬਲਾ ਕਰਨਾ ਸ਼ੁਰੂ ਕਰ ਦਿੰਦੇ ਹਨ । ਇਹਨਾਂ ਤਰਲਾਂ ਵਿੱਚ ਖ਼ਾਸ ਪ੍ਰਕਾਰ ਦੇ ਪ੍ਰੋਟੀਨਜ਼ (Proteins) ਹੁੰਦੇ ਹਨ ਜਿਸ ਨੂੰ ਪ੍ਰਤੀਰੱਖਿਅਕ (Antibody) ਕਹਿੰਦੇ ਹਨ । ਇਹ ਪ੍ਰਤੀਰੱਖਿਅਕ ਰੋਗਾਣੂਆਂ ਜਾਂ ਵਿਸ਼ (toxin) ਦੇ ਨਾਲ ਪ੍ਰਤੀਕਿਰਿਆ ਕਰਦੇ ਹਨ ।

(ਇ) ਟੀਕਾਕਰਨ (Vaccination)-ਇਹ ਬਨਾਵਟੀ ਢੰਗ ਨਾਲ ਸਰੀਰ ਵਿੱਚ ਰੋਗਾਣੂ ਜਾਂ ਰੋਗਾਣੂ ਪਦਾਰਥ ਪ੍ਰਵੇਸ਼ ਕਰਾਉਣ ਦੀ ਇਕ ਵਿਧੀ ਹੈ, ਜੋ ਇਕ ਖਾਸ ਰੋਗ ਦੇ ਪ੍ਰਤੀ ਪ੍ਰਤੀਰੋਧ ਪੈਦਾ ਕਰਦੀ ਹੈ ।

ਪ੍ਰਸ਼ਨ 16.
ਸਰੀਰ ਵਿੱਚ ਸੂਖ਼ਮਜੀਵਾਂ ਦੇ ਸੰਚਾਰਨ ਦੀਆਂ ਤਿੰਨ ਵਿਧੀਆਂ ਲਿਖੋ ।
ਉੱਤਰ-
ਸਰੀਰ ਵਿੱਚ ਸੂਖ਼ਮਜੀਵਾਂ ਦੇ ਸੰਚਾਰਨ ਦੀਆਂ ਵਿਧੀਆਂ

  • ਅੰਦਰ ਲੈਣ ਵਾਲੀ ਸਾਹ ਦੁਆਰਾ
  • ਪੀਣ ਵਾਲੇ ਪਾਣੀ ਅਤੇ ਭੋਜਨ ਦੁਆਰਾ
  • ਚਮੜੀ ਦੁਆਰਾ ।

ਪ੍ਰਸ਼ਨ 17.
ਟੀਕਾ (Vaccine) ਕੀ ਹੈ ? ਟੀਕਾਕਰਨ (Vaccination) ਦੀ ਕੀ ਮਹੱਤਤਾ ਹੈ ?
ਉੱਤਰ-
ਟੀਕਾ (Vacccine)-ਦੇਖੋ ਪ੍ਰਸ਼ਨ 15 (ਛੋਟੇ ਉੱਤਰਾਂ ਵਾਲੇ ਪ੍ਰਸ਼ਨ) ਟੀਕਾ ਸਰੀਰ ਵਿੱਚ ਟੀਕਾਕਰਨ ਜਾਂ ਕਦੇ-ਕਦੇ ਮੂੰਹ ਦੁਆਰਾ (ਜਿਵੇਂ ਪੋਲੀਓ ਬੂੰਦਾਂ ਪ੍ਰਵੇਸ਼ ਕਰਵਾਇਆ ਜਾਂਦਾ ਹੈ ਜੋ ਸਫ਼ੈਦ ਰਕਤਾਣੂਆਂ ਨੂੰ ਕਿਸੇ ਖ਼ਾਸ ਰੋਗ ਦੇ ਰੋਗਾਣੂਆਂ ਦੇ ਵਿਰੁੱਧ ਪ੍ਰਤੀਪਿੰਡ ਪੈਦਾ ਕਰਨ ਦੇ ਲਈ ਮ੍ਰਿਤ ਕਰਦਾ ਹੈ । ਟੀਕਾ ਜਾਂ ਟੀਕਾਕਰਨ ਦੀ ਵਰਤੋਂ ਸਭ ਤੋਂ ਪਹਿਲਾਂ ਚੇਚਕ ਦੇ ਟੀਕਾਕਰਨ ਦੇ ਲਈ ਕੀਤੀ ਗਈ ਸੀ । ਪਰੰਤੂ ਹੁਣ ਇਸ ਦੀ ਕਈ ਰੋਗਾਂ ਲਈ ਵਰਤੋਂ ਕੀਤੀ ਜਾਂਦੀ ਹੈ । ਐਡਵਰਡ ਜੇਨਰ ਨਾਮਕ ਡਾਕਟਰ ਨੇ 1798 ਈ: ਵਿੱਚ ਟੀਕਾਕਰਨ ਵਿਧੀ ਵਿਕਸਿਤ ਕੀਤੀ ਸੀ ।

ਪ੍ਰਸ਼ਨ 18.
ਚਿੱਤਰ ਦੀ ਸਹਾਇਤਾ ਨਾਲ ਇਕ ਆਮ ਸਾਈਨੋ ਜੀਵਾਣੂ ਕੋਸ਼ਿਕਾ ਦੀ ਸੰਰਚਨਾ ਸਮਝਾਓ ।
ਉੱਤਰ-
ਆਮ ਸਾਈਨੋ ਜੀਵਾਣੂ ਕੋਸ਼ਿਕਾ-ਇੱਕ ਆਮ ਸਾਈਨੋ ਜੀਵਾਣੁ ਕੋਸ਼ਿਕਾ ਦੀ ਕੋਸ਼ਿਕਾ ਵਿੱਤੀ (Cell wall) ਕੋਸ਼ਿਕਾ ਵਿੱਤੀ ਚਾਰ ਪਰਤਾਂ ਦੀ ਬਣੀ ਹੁੰਦੀ ਹੈ । ਜਿਸਦੇ ਅੰਦਰ ਪਲਾਜ਼ਮਾ ਪਲਾਜ਼ਮਾ ਤਿੱਲੀ ਤਿੱਲੀ (Plasma membrane) ਹੁੰਦੀ ਹੈ | ਪਲਾਜ਼ਮਾ ਤਿੱਲੀ ਥਾਈਲਾਕਾਡ ਦੇ ਅੰਦਰ ਸਾਈਟੋਪਲਾਜ਼ਮ (Cytoplasm) ਹੁੰਦਾ ਹੈ । ਗੋਲਾਕਾਰ ਸਾਈਟੋਪਲਾਜ਼ਮ ਵਿੱਚ ਰਸਧਾਨੀਆਂ, ਰਾਈਬੋਸੋਮਜ਼, ਪ੍ਰਕਾਸ਼ ਡੀ.ਐਨ.ਏ. ਸੰਸ਼ਲੇਸ਼ਣ ਵਰਣਕ, ਜਿਵੇਂ ਕਲੋਰੋਫਿਲ, ਕੈਰੋਟੀਨਾਇਡਜ਼ ਅਤੇ ਗੋਲ ਦੋਹਰੇ ਬੰਧਨ ਅਤੇ ਬਿਨਾਂ ਢਕਿਆ ਹੋਇਆ ਡੀ. ਐੱਨ. ਏ. ਹੁੰਦਾ ਹੈ । ਸੁਰੱਖਿਅਤ ਭੋਜਨ ਸਾਈਨੋਫਾਈਸਿਅਨ ਸਟਾਰਚ, ਆਮ ਸਾਈਟੋਪਲਾਜ਼ਮ ਸਟਾਰਚਲਿਪਿਡ ਦੀ ਗੋਲੀ ਅਤੇ ਸਾਈਨੋਫਾਈਸਿਅਨ ਪ੍ਰੋਟੀਨ ਕਣਾਂ ਦੇ ਰੂਪ ਵਿੱਚ ਹੁੰਦਾ ਹੈ ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 8

ਪ੍ਰਸ਼ਨ 19.
ਡਾਇਟਮ ਕੀ ਹੈ ? ਇਸ ਦੀਆਂ ਵੱਖ-ਵੱਖ ਕਿਸਮਾਂ ਦੇ ਚਿੱਤਰ ਬਣਾਓ ।
ਉੱਤਰ-
ਡਾਇਟਮ (Diatoms)-ਇਹ ਸੂਖ਼ਮਜੀਵੀ ਇੱਕ ਸੈੱਲੀ ਸ਼ੈਵਾਲ ਹਨ । ਇਹ ਤਾਜ਼ੇ ਪਾਣੀ ਦੇ ਚਸ਼ਮਿਆਂ ਅਤੇ ਸਮੁੰਦਰ ਦੇ ਖਾਰੇ ਪਾਣੀ ਵਿੱਚ ਮਿਲਦੇ ਹਨ । ਇਹ ਆਮ ਤੌਰ ‘ਤੇ ਇਕੱਲੇ ਕੋਸ਼ਿਕਾਵਾਂ ਦੇ ਰੂਪ ਵਿੱਚ ਮਿਲਦੇ ਹਨ, ਪਰ ਕੁੱਝ ਇੱਕ ਦੂਸਰੇ ਨਾਲ ਜੁੜੇ ਰਹਿੰਦੇ ਹਨ ਅਤੇ ਸਮੂਹਾਂ ਜਾਂ ਛੜ ਆਕਾਰ ਰੂਪ ਵਿੱਚ ਮਿਲਦੇ ਹਨ । ਇਹਨਾਂ ਵਿੱਚ ਪ੍ਰਜਨਣ ਕਿਰਿਆ ਅਲਿੰਗੀ ਜਾਂ ਲਿੰਗੀ ਦੋਵੇਂ ਹੁੰਦੀਆਂ ਹਨ ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 9

ਪ੍ਰਸ਼ਨ 20.
ਅਜੀਤ ਨੇ ਅੱਧਾ ਕਿਲੋ ਮੈਦਾ ਲੈ ਕੇ ਉਸ ਵਿੱਚ ਚੀਨੀ ਅਤੇ ਥੋੜ੍ਹਾ ਜਿਹਾ ਖਮੀਰ ਪਾਊਡਰ ਮਿਲਾ ਕੇ ਕੋਸੇ ਪਾਣੀ ਨਾਲ ਗੁੰਨ੍ਹ ਦਿੱਤਾ। ਦੋ ਘੰਟੇ ਬਾਅਦ ਗੁੰਨ੍ਹੇ ਹੋਏ ਆਟੇ ਤੇ ਕੀ ਪ੍ਰਭਾਵ ਪਵੇਗਾ ? ਆਪਣੇ ਉੱਤਰ ਦਾ ਕਾਰਣ ਵੀ ਦੱਸੋ।
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 10
ਉੱਤਰ-
ਚੀਨੀ ਅਤੇ ਗਰਮ ਪਾਣੀ ਦੀ ਮੌਜੂਦਗੀ ਵਿੱਚ ਖਮੀਰ ਕੋਸ਼ਿਕਾਵਾਂ ਦੇ ਤੇਜ਼ੀ ਨਾਲ ਵਾਧੇ ਵਿੱਚ ਸਹਾਇਤਾ ਕਰਦੀ ਹੈ। ਇਸ ਜਣਨ ਕਿਰਿਆ ਦੌਰਾਨ ਕਾਰਬਨ ਡਾਈਆਕਸਾਈਡ ਪੈਦਾ ਹੁੰਦੀ ਹੈ। ਇਸ ਗੈਸ ਦੇ ਬੁਲਬੁਲੇ ਉਸੇ ਗੰਨੇ ਹੋਏ ਆਟੇ ਦੇ ਆਇਤਨ ਵਿੱਚ ਵਾਧਾ ਕਰਦੇ ਹਨ।

ਵੱਡੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਕੁੱਝ ਆਮ ਰੋਗ, ਉਹਨਾਂ ਦੇ ਫੈਲਣ ਦੇ ਤਰੀਕੇ ਅਤੇ ਬਚਾਅ ਦੇ ਤਰੀਕਿਆਂ ਦਾ ਚਾਰਟ ਬਣਾਓ ।
ਉੱਤਰ
PSEB 8th Class Science Solutions Chapter 2 ਸੂਖ਼ਮਜੀਵ-ਮਿੱਤਰ ਅਤੇ ਦੁਸ਼ਮਣ 11

ਪ੍ਰਸ਼ਨ 2.
ਖਾਧ ਪਰੀਰੱਖਿਅਨ ਤੋਂ ਕੀ ਭਾਵ ਹੈ ? ਖਾਦ ਪਰੀਰੱਖਿਅਨ ਦੀਆਂ ਵੱਖ-ਵੱਖ ਵਿਧੀਆਂ ਦਾ ਵਰਣਨ ਕਰੋ ।
ਉੱਤਰ-
ਖਾਧ ਪਰੀਖਿਅਨ (Food Preservation)-ਉਹ ਵਿਧੀ ਹੈ ਜਿਸ ਦੁਆਰਾ ਖਾਧ ਪਦਾਰਥਾਂ ਨੂੰ ਸੰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਲੰਬੇ ਸਮੇਂ ਤੱਕ ਉਸਦੇ ਪੋਸ਼ਕ ਤੱਤਾਂ ਨੂੰ ਠੀਕ ਰੱਖਿਆ ਜਾ ਸਕੇ, ਖਾਧ ਪਰੀਰੱਖਿਅਨ ਕਹਾਉਂਦਾ ਹੈ –
ਖਾਧ ਪਰੀਰੱਖਿਅਨ ਦੀਆਂ ਵਿਧੀਆਂ –
1. ਨਿਰਜਲੀਕਰਨ ਅਤੇ ਧੁੱਪ ਵਿੱਚ ਸੁਕਾਉਣਾ (Dehydration and drying in Sunlight)-ਫ਼ਲਾਂ ਅਤੇ ਸਬਜ਼ੀਆਂ ਵਿੱਚ ਪਾਣੀ ਦੀ ਮਾਤਰਾ ਨੂੰ ਘੱਟ ਕਰਨਾ, ਨਿਰਜਲੀਕਰਨ ਕਹਾਉਂਦਾ ਹੈ । ਇਸ ਨਾਲ ਭੋਜਨ ਵਿੱਚ ਨਮੀ ਘੱਟ ਹੋ ਜਾਂਦੀ ਹੈ ਅਤੇ ਉਹ ਜਲਦੀ ਸੰਦੂਸ਼ਿਤ ਨਹੀਂ ਹੁੰਦਾ । ਫ਼ਲਾਂ ਅਤੇ ਸਬਜ਼ੀਆਂ ਨੂੰ ਧੁੱਪ ਵਿੱਚ ਸੁਕਾਉਣਾ ਸਭ ਤੋਂ ਪੁਰਾਣੀ ਵਿਧੀ ਹੈ ।

2. ਨਮਕ ਅਤੇ ਚੀਨੀ ਦੁਆਰਾ ਰੀਰੱਖਿਅਨ (Preservation by salt and sugar)-ਨਮਕ ਅਤੇ ਚੀਨੀ ਵਧੀਆ ਰੱਖਿਅਕ (Preservative) ਹਨ ।
ਇਹ ਖਾਧ ਪਦਾਰਥਾਂ ਵਿੱਚ ਸੂਖ਼ਮਜੀਵਾਂ ਦਾ ਵਾਧਾ ਰੋਕਦਾ ਹੈ । ਅਚਾਰ, ਜੈਮ, ਜੈਲੀ, ਕੈਚਅਪ, ਸਕਵੈਸ਼ ਆਦਿ ਦਾ ਪਰੀਖਿਅਨ ਨਮਕ ਅਤੇ ਚੀਨੀ ਪਾ ਕੇ ਕੀਤਾ ਜਾਂਦਾ ਹੈ ।

3. ਅਤੀ ਠੰਢਾ ਕਰਨਾ (Deep Freezing-ਇਹ ਸੂਖ਼ਮ ਜੀਵਾਂ ਦੇ ਵਾਧੇ ਨੂੰ ਰੋਕਣ ਦਾ ਸਿੱਧਾ ਤਰੀਕਾ ਹੈ । ਇਸ ਵਿਧੀ ਵਿੱਚ ਖਾਧ ਪਦਾਰਥ ਨੂੰ 9°C ਤੋਂ ਘੱਟ ਤਾਪ ਤੱਕ ਠੰਢਾ ਕੀਤਾ ਜਾਂਦਾ ਹੈ । ਫ਼ਲ, ਸਬਜ਼ੀਆਂ, ਮਾਸ, ਮੱਛੀ ਆਦਿ ਨੂੰ ਇਸੇ ਵਿਧੀ ਨਾਲ ਪਰੀਰੱਖਿਅਤ ਕੀਤਾ ਜਾਂਦਾ ਹੈ ।

4. ਰਸਾਇਣਿਕ ਪਰੀਰੱਖਿਅਨ (Chemical Preservation)-ਕੁੱਝ ਰਸਾਇਣ ਖਾਧ ਪਰੀਰੱਖਿਅਨ ਵਿੱਚ ਵਰਤੇ ਜਾਂਦੇ ਹਨ ਜੋ ਪਦਾਰਥ ਖਾਧ ਪਦਾਰਥ ਨੂੰ ਸੰਦੂਸ਼ਿਤ ਹੋਣ ਤੋਂ ਬਚਾਉਂਦੇ ਹਨ, ਖਾਧ ਪਰੀਰੱਖਿਅਨ ਕਹਾਉਂਦੇ ਹਨ । ਬੈਨਜੋਇਕ ਅਮਲ, ਪੋਟਾਸ਼ੀਅਮ ਮੇਟਾ ਬਾਈਸਲਫੇਟ ਆਦਿ ਵਰਤੋਂ ਵਿੱਚ ਲਿਆਏ ਜਾ ਸਕਦੇ ਹਨ । ਡਿੱਬਾ ਬੰਦ ਅਤੇ ਬੋਤਲਾਂ ਵਿੱਚ ਸੀਲ ਕਰਕੇ ਵੀ ਪਰੀਰੱਖਿਅਨ ਕੀਤਾ ਜਾਂਦਾ ਹੈ ।

PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ

Punjab State Board PSEB 8th Class Science Book Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ Textbook Exercise Questions, and Answers.

PSEB Solutions for Class 8 Science Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ

PSEB 8th Class Science Guide ਫ਼ਸਲ ਉਤਪਾਦਨ ਅਤੇ ਪ੍ਰਬੰਧਨ  Textbook Questions and Answers

ਪ੍ਰਸ਼ਨ 1. ਢੁਕਵੇਂ ਸ਼ਬਦਾਂ ਦੁਆਰਾ ਖ਼ਾਲੀ ਸਥਾਨ ਭਰੋ –
(ਤੈਰਨਾ, ਪਾਣੀ, ਫ਼ਸਲ, ਪੋਸ਼ਕ ਤੱਤ, ਤਿਆਰੀ)
(ੳ) ਇੱਕੋ ਕਿਸਮ ਦੇ ਪੌਦਿਆਂ ਨੂੰ ਇੱਕੋ ਥਾਂ ‘ਤੇ ਵੱਡੇ ਪੱਧਰ ‘ਤੇ ਉਗਾਉਣ ਨੂੰ………….. ਕਹਿੰਦੇ ਹਨ ।
(ਅ) ਫ਼ਸਲ ਉਗਾਉਣ ਤੋਂ ਪਹਿਲਾਂ ਸਭ ਤੋਂ ਪਹਿਲਾ ਕਦਮ ਮਿੱਟੀ ਦੀ ………….. ਹੈ ।
(ਈ) ਖ਼ਰਾਬ ਬੀਜ ਪਾਣੀ ਦੇ ਉੱਪਰ …………. ਸ਼ੁਰੂ ਕਰ ਦਿੰਦੇ ਹਨ ।
(ਸ) ਫ਼ਸਲ ਉਗਾਉਣ ਲਈ ਉਚਿਤ ਸੂਰਜੀ-ਪ੍ਰਕਾਸ਼ ਅਤੇ ਮਿੱਟੀ ਵਿੱਚ ਉਚਿਤ ……….. ਅਤੇ ……….. ਹੋਣੇ ਜ਼ਰੂਰੀ ਹਨ ।
ਉੱਤਰ-
(ਉ) ਫ਼ਸਲ
(ਅ ਤਿਆਰੀ
(ਏ) ਤੈਰਨਾ
(ਸ) ਪੋਸ਼ਕ, ਪਾਣੀ ।

ਪ੍ਰਸ਼ਨ 2. ‘ਕਾਂਲਮ ‘ਉਂ ਅਤੇ ਕਾਂਲਮ “ਅ’ ਦੀਆਂ ਵਸਤੂਆਂ ਦਾ ਮਿਲਾਂਣ ਕਰੋ-

‘ਉ’ ‘ਅ’
(1) ਖਰੀਫ਼ ਫ਼ਸਲਾਂ (ਉ) ਪਸ਼ੂਆਂ ਦਾ ਭੋਜਨ ।
(2) ਰੱਬੀ ਫ਼ਸਲਾਂ (ਅ) ਯੂਰੀਆ ਤੇ ਸੁਪਰ ਫਾਸਫੇਟ
(3) ਰਸਾਇਣਿਕ ਖਾਦਾਂ ਪਸ਼ੂਆਂ ਦਾ ਗੋਬਰ, ਮੂਤਰ, ਪੌਦਿਆਂ ਦੇ ਫਾਲਤੂ
ਪਦਾਰਥ ।
(4) ਦੇਸੀ ਖਾਦਾਂ (ਸ) ਕਣਕ, ਛੋਲੇ, ਮਟਰ
(ਹ) ਧਾਨ ਚਾਵਲ, ਮੱਕੀ ।

ਉੱਤਰ-

(1) ਖਰੀਫ਼ ਫ਼ਸਲਾਂ (ਹ) ਧਾਨ (ਚਾਵਲ), ਮੱਕੀ ।
(2) ਰਬੀ ਫ਼ਸਲਾਂ (ਸ) ਕਣਕ, ਛੋਲੇ, ਮਟਰ
(3) ਰਸਾਇਣਿਕ ਖਾਦਾਂ (ਅ) ਯੂਰੀਆ ਤੇ ਸੁਪਰ ਫਾਸਫੇਟ
(4) ਦੇਸੀ ਖਾਦਾਂ (ਈ) ਪਸ਼ੂਆਂ ਦਾ ਗੋਬਰ, ਮੂਤਰ, ਪੌਦਿਆਂ ਦੇ ਫਾਲਤੂ ਪਦਾਰਥ ।

ਪ੍ਰਸ਼ਨ 3. ਹਰ ਇੱਕ ਦੀਆਂ ਦੋ-ਦੋ ਉਦਾਹਰਨਾਂ ਦਿਓ
(ੳ) ਖ਼ਰੀਫ (ਸਾਉਣੀ ਦੀਆਂ ਫ਼ਸਲਾਂ
(ਅ) ਰੱਬੀ (ਹਾੜ੍ਹੀ ਦੀਆਂ ਫ਼ਸਲਾਂ ।
ਉੱਤਰ-
(ੳ) ਖਰੀਫ਼ ਫ਼ਸਲਾਂ (ਸਾਉਣੀ ਦੀਆਂ)-
(i) ਝੋਨਾ
(ii) ਮੱਕੀ ।
(ਅ) ਰੱਬੀ (ਹਾੜ੍ਹੀ ਦੀਆਂ ਫ਼ਸਲਾਂ-
(i) ਕਣਕ
(ii) ਛੋਲੇ |

ਪ੍ਰਸ਼ਨ 4.
ਹੇਠ ਲਿਖਿਆਂ ‘ਤੇ ਨੋਟ ਲਿਖੋ
(ਉ) ਭੂਮੀ ਦੀ ਤਿਆਰੀ !
(ਅ) ਬਿਜਾਈ
ਗੋਡੀ
(ਸ) ਰਾਹਾਈ ।
ਉੱਤਰ-
(ੳ) ਭੂਮੀ ਦੀ ਤਿਆਰੀ (Preparation of Soil)-ਮਿੱਟੀ ਨੂੰ ਪਲਟਨਾ ਅਤੇ ਪੋਲਾ ਬਣਾਉਣਾ ਤਾਂਕਿ ਇਸ ਵਿੱਚ ਪੌਦੇ ਵਾਧਾ ਕਰ ਸਕਣ ਅਤੇ ਸਾਹ ਲੈ ਸਕਣ । ਇਸ ਤਰ੍ਹਾਂ ਸੂਖ਼ਮ ਜੀਵਾਂ ਦਾ ਵਾਧਾ ਵੀ ਠੀਕ ਢੰਗ ਨਾਲ ਹੁੰਦਾ ਹੈ । ਇਸ ਕਿਰਿਆ ਨੂੰ ਜੁਤਾਈ ਕਹਿੰਦੇ ਹਨ । ਜੋਤੇ ਹੋਏ ਖੇਤ ਵਿੱਚ ਸੁੱਕੀ ਮਿੱਟੀ ਦੇ ਵੱਡੇ-ਵੱਡੇ ਢੇਲਿਆਂ ਨੂੰ ਪਾਟਲ ਦੀ ਸਹਾਇਤਾ ਨਾਲ ਤੋੜਿਆ ਜਾਂਦਾ ਹੈ । ਮਿੱਟੀ ਦਾ ਪਾਣੀ ਅਤੇ ਹਵਾ ਦੁਆਰਾ ਖੁਰਣ ਰੋਕਣ ਲਈ ਮਿੱਟੀ ਨੂੰ ਸਮਤਲ ਕਰਨਾ ਵੀ ਜ਼ਰੂਰੀ ਹੈ।
(ਅ) ਬਿਜਾਈ (Sowing)-ਖੇਤ ਵਿੱਚ ਬੀਜ ਬੀਜਣ ਦੀ ਵਿਧੀ ਨੂੰ ਬਿਜਾਈ ਕਹਿੰਦੇ ਹਨ । ਇਹ ਫ਼ਸਲ ਉਤਪਾਦਨ ਦਾ ਮਹੱਤਵਪੂਰਨ ਚਰਨ ਹੈ । ਬੀਜਣ ਤੋਂ ਪਹਿਲਾਂ ਵਧੀਆ ਗੁਣਵੱਤਾ ਵਾਲੇ ਸਿਹਤਮੰਤ ਬੀਜਾਂ ਨੂੰ ਚੁਣਿਆ ਜਾਂਦਾ ਹੈ । ਬੀਜਾਂ ਨੂੰ ਹੱਥਾਂ ਦੁਆਰਾ ਜਾਂ ਸੀਡ ਡਰਿਲ ਦੁਆਰਾ ਖੇਤਾਂ ਵਿੱਚ ਬੀਜਿਆ ਜਾਂਦਾ ਹੈ ।

(ਇ) ਗੋਡਾਈ (Weeding)-ਇਹ ਖੇਤਾਂ ਵਿੱਚੋਂ ਫ਼ਾਲਤੂ ਪੌਦੇ ਨਦੀਨਾਂ ਨੂੰ ਹਟਾਉਣ ਦੀ ਵਿਧੀ ਹੈ । ਇਹ ਵਿਧੀ ਬਹੁਤ ਜ਼ਰੂਰੀ ਹੈ । ਕਿਉਂਕਿ ਨਦੀਨ ਪਾਣੀ, ਪੋਸ਼ਕ, ਸਥਾਨ ਅਤੇ ਪ੍ਰਕਾਸ਼ ਲਈ ਫ਼ਸਲ ਨਾਲ ਮੁਕਾਬਲਾ ਕਰਦੇ ਹਨ । ਨਦੀਨਾਂ ਨੂੰ ਹੱਥਾਂ ਦੁਆਰਾ ਜੜਾਂ ਸਹਿਤ ਉਖਾੜ ਕੇ ਜਾਂ ਭੂਮੀ ਦੇ ਬਿਲਕੁਲ ਨੇੜੇ ਤੋਂ ਕੱਟ ਕੇ ਹਟਾਇਆ ਜਾਂਦਾ ਹੈ । ਨਦੀਨਾਂ ਨੂੰ ਹਟਾਉਣ ਦਾ ਸਭ ਤੋਂ ਵਧੀਆ ਸਮਾਂ ਉਨ੍ਹਾਂ ਵਿੱਚ ਫੁੱਲ ਅਤੇ ਬੀਜ ਬਣਨ ਤੋਂ ਪਹਿਲਾਂ ਦਾ ਹੈ । ਇਹ ਕਾਰਜ ਖੁਰਪੀ ਜਾਂ ਹੈਰੋ ਨਾਲ ਕਰਦੇ ਹਨ । ਕੁੱਝ ਰਸਾਇਣਾਂ ਦੀ ਵਰਤੋਂ ਨਦੀਨਾਂ ਨੂੰ ਨਿਯੰਤਰਿਤ ਕਰਨ ਲਈ ਕੀਤੀ ਜਾਂਦੀ ਹੈ, ਇਨ੍ਹਾਂ ਨੂੰ ਨਦੀਨਨਾਸ਼ਕ ਕਹਿੰਦੇ ਹਨ । ਇਨ੍ਹਾਂ ਦੀ ਵਰਤੋਂ ਪਾਣੀ ਵਿੱਚ ਘੋਲ ਕੇ ਫਸਲ ਤੇ ਛਿੜਕਾਅ ਦੁਆਰਾ ਕੀਤਾ ਜਾਂਦਾ ਹੈ । ਉਦਾਹਰਨ-2-4D ਅਤੇ ਬੂਟਾ ਕਲੋਰ ਆਦਿ ।

(ਸ) ਗਹਾਈ (Threshing)-ਕੱਟੀ ਹੋਈ ਫ਼ਸਲ ਵਿੱਚੋਂ ਅਨਾਜ ਨੂੰ ਭੂਸੇ ਤੋਂ ਵੱਖ ਕਰਨ ਦੀ ਵਿਧੀ ਨੂੰ ਹਾਈ ਕਹਿੰਦੇ ਹਨ । ਗਹਾਈ ਦੇ ਲਈ ਪਸ਼ੂਆਂ ਦਾ ਬਹੁਤ ਉਪਯੋਗ ਕੀਤਾ ਜਾਂਦਾ ਹੈ । ਵੱਡੇ-ਵੱਡੇ ਖੇਤਾਂ ਵਿੱਚ ਬ੍ਰੇਸ਼ਰ ਜਾਂ ਕੰਬਾਈਨ ਮਸ਼ੀਨ ਉਪਯੋਗ ਵਿੱਚ ਲਿਆਈ ਜਾਂਦੀ ਹੈ । ਕੰਬਾਈਨ ਕਟਾਈ ਅਤੇ ਗਹਾਈ ਦੋਨੋਂ ਕਾਰਜ ਕਰਦੀ ਹੈ ।

ਪ੍ਰਸ਼ਨ 5.
ਰਸਾਇਣਿਕ ਖਾਦਾਂ ਅਤੇ ਰੂੜੀ ਖਾਦਾਂ ਵਿੱਚ ਅੰਤਰ ਸਪੱਸ਼ਟ ਕਰੋ ।
ਉੱਤਰ-
ਰਸਾਇਣਿਕ ਖਾਦਾਂ ਅਤੇ ਰੂੜੀ ਖਾਦਾਂ ਵਿੱਚ ਅੰਤਰ

ਰਸਾਇਣਿਕ ਖਾਦਾਂ (fertilizer) ਰੂੜੀ ਖਾਦਾਂ (Manures),
(1) ਇੱਕ ਅਕਾਰਬਨਿਕ ਲੂਣ ਹੈ । (1) ਇੱਕ ਕਾਰਬਨਿਕ ਪਦਾਰਥ ਹੈ ।
(2) ਇਸਦਾ ਉਤਪਾਦਨ ਫੈਟਰੀਆਂ ਵਿੱਚ ਹੁੰਦਾ ਹੈ । (2) ਇਸ ਨੂੰ ਖੇਤਾਂ ਵਿਚ ਗੋਬਰ ਅਤੇ ਅਪਸ਼ਿਸ਼ਟ ਦੇ ਅਪਘਟਨ ਤੋਂ ਬਣਾਇਆ ਜਾਂਦਾ ਹੈ ।
(3) ਇਸ ਨਾਲ ਮਿੱਟੀ ਵਿੱਚ ਮਲੜ ਦਾ ਵਾਧਾ ਨਹੀਂ ਹੁੰਦਾ | (3) ਇਸ ਵਿੱਚ ਮਲੜ੍ਹ ਬਹੁਤ ਮਾਤਰਾ ਵਿਚ ਹੁੰਦਾ ਹੈ ।
(4) ਇਸ ਵਿੱਚ ਪੌਦਿਆਂ ਲਈ ਪੋਸ਼ਕ ਬਹੁਤ ਵੱਡੀ ਮਾਤਰਾ ਵਿੱਚ ਹੁੰਦੇ ਹਨ । (4) ਇਸ ਵਿੱਚ ਪੌਦਿਆਂ ਲਈ ਪੋਸ਼ਕ ਦੀ ਮਾਤਰਾ ਥੋੜ੍ਹੀ ਹੁੰਦੀ ਹੈ ।

ਪਸ਼ਨ 6.
ਸਿੰਚਾਈ ਕੀ ਹੈ ? ਸਿੰਚਾਈ ਦੇ ਦੋ ਅਜਿਹੇ ਢੰਗਾਂ ਦੀ ਵਿਆਖਿਆ ਕਰੋ ਜੋ ਪਾਣੀ ਦੀ ਬੱਚਤ ਕਰਦੇ ਹਨ ।
ਉੱਤਰ-
ਸਿੰਚਾਈ (Irrigation)-ਵੱਖ-ਵੱਖ ਸਮਾਂ ਅੰਤਰਾਲਾਂ ਤੇ ਖੇਤਾਂ ਵਿੱਚ ਨਿਯਮਿਤ ਪਾਣੀ ਦੇਣਾ ਸਿੰਚਾਈ ਕਹਾਉਂਦਾ ਹੈ । ਸਿੰਚਾਈ ਦਾ ਸਮਾਂ ਅਤੇ ਬਾਰੰਬਾਰਤਾ ਫ਼ਸਲਾਂ, ਮਿੱਟੀ ਅਤੇ ਮੌਸਮ ਅਨੁਸਾਰ ਵੱਖ ਹੁੰਦੀ ਹੈ । ਸਿੰਚਾਈ ਦੀਆਂ ਆਧੁਨਿਕ ਵਿਧੀਆਂ ਦੁਆਰਾ ਪਾਣੀ ਦਾ ਉਪਯੋਗ ਸੋਚ ਸਮਝ ਨਾਲ ਹੁੰਦਾ ਹੈ |

ਪਾਣੀ ਦੀ ਬੱਚਤ ਵਾਲੇ ਸਿੰਚਾਈ ਦੇ ਦੋ ਢੰਗ ਇਸ ਤਰ੍ਹਾਂ ਹਨ :
(i) ਛਿੜਕਾਅ ਪ੍ਰਣਾਲੀ (Sprinkler System)-ਇਸ ਵਿਧੀ ਦੀ ਵਰਤੋਂ ਅਸਮਤਲ ਭੂਮੀ ਜਿੱਥੇ ਪਾਣੀ ਦੀ ਮਾਤਰਾ ਘੱਟ ਹੁੰਦੀ ਹੈ, ਤੇ ਕੀਤੀ ਜਾਂਦੀ ਹੈ । ਸਾਰੇ ਖੇਤ ਵਿੱਚ ਖੜੇ ਪਾਈਪਾਂ ਦਾ ਜਾਲ ਵਿਛਿਆ ਹੁੰਦਾ ਹੈ, ਜਿਸਦੇ ਉੱਪਰਲੇ ਸਿਰਿਆਂ ਤੇ ਘੁੰਮਣ ਵਾਲੇ ਨੋਜ਼ਲ ਲੱਗੇ ਹੁੰਦੇ ਹਨ । ਇਹ ਪਾਈਪ ਨਿਸਚਿਤ ਦੂਰੀ ਤੇ ਮੁੱਖ ਪਾਈਪ ਨਾਲ ਜੁੜੇ ਹੁੰਦੇ ਹਨ । ਪੰਪ ਦੀ ਸਹਾਇਤਾ ਨਾਲ ਭੇਜਿਆ ਗਿਆ ਪਾਣੀ ਮੁੱਖ ਪਾਈਪ ਵਿੱਚੋਂ ਹੁੰਦਾ ਹੋਇਆ ਨੋਜ਼ਲ ਵਿੱਚੋਂ ਵਰਖਾ ਦੇ ਰੂਪ ਵਿੱਚ ਪੌਦਿਆਂ ਤੇ ਡਿਗਦਾ ਹੈ । ਇਹ ਛਿੜਕਾਅ, ਰੇਤਲੀ (Sandy) ਮਿੱਟੀ ਲਈ ਉਪਯੋਗੀ ਹੈ ।
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 1

(ii) ਤੁਪਕਾ ਪ੍ਰਣਾਲੀ (Drip System)-ਇਸ ਵਿਧੀ ਵਿੱਚ ਪਾਣੀ ਤੁਪਕਾ-ਤੁਪਕਾ ਕਰਕੇ ਪੌਦਿਆਂ ਦੀਆਂ ਜੜ੍ਹਾਂ ਤੇ ਡਿਗਦਾ ਹੈ, ਇਸ ਲਈ ਇਸ ਨੂੰ ਡਿਪ ਤੰਤਰ ਕਿਹਾ ਜਾਂਦਾ ਹੈ । ਫ਼ਲਦਾਰ ਪੌਦਿਆਂ, ਬਗੀਚਿਆਂ ਅਤੇ ਰੁੱਖਾਂ ਨੂੰ ਪਾਣੀ ਦੇਣ ਦੀ ਇਹ ਸਭ ਤੋਂ ਵਧੀਆ ਵਿਧੀ ਹੈ ।
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 2
ਤੁਪਕਾ ਪ੍ਰਣਾਲੀ ਵਿੱਚ ਇਕ ਮੁੱਖ ਨਲੀ ਹੁੰਦੀ ਹੈ ਜਿਸਦੀਆਂ ਸਹਾਇਕ ਨਲੀਆਂ ਹੁੰਦੀਆਂ ਹਨ । ਇਨ੍ਹਾਂ ਸਹਾਇਕ ਨਲੀਆਂ ਦੇ ਸਿਰੇ ਤੇ ਖ਼ਾਸ ਤਰ੍ਹਾਂ ਦੀ ਨੋਜ਼ਲ ਲੱਗੀ ਹੁੰਦੀ ਹੈ । ਇਸ ਨਾਲ ਜੜਾਂ ਨੂੰ ਤੁਪਕਾ-ਤੁਪਕਾ ਪਾਣੀ ਮਿਲਦਾ ਹੈ ਅਤੇ ਪਾਣੀ ਵਿਅਰਥ ਨਹੀਂ ਜਾਂਦਾ । ਇਹ ਵਿਧੀ ਪਾਣੀ ਦੀ ਘਾਟ ਵਾਲੇ ਖੇਤਰਾਂ ਲਈ ਵਰਦਾਨ ਹੈ ।

ਪ੍ਰਸ਼ਨ 7.
ਜੇਕਰ ਕਣਕ ਨੂੰ ਖ਼ਰੀਫ (ਸਾਉਣੀ ਦੇ ਮੌਸਮ ਵਿੱਚ ਬੀਜਿਆ ਜਾਵੇ ਤਾਂ ਕੀ ਹੋਵੇਗਾ ? ਵਰਣਨ ਕਰੋ ।
ਉੱਤਰ-
ਕਣਕ ਇੱਕ ਰਬੀ ਫ਼ਸਲ ਹੈ । ਅਰਥਾਤ ਉਹ ਸਰਦੀ ਦੀ ਰੁੱਤ ਵਿੱਚ ਹੁੰਦੀ ਹੈ ਅਤੇ ਇਸ ਨੂੰ ਘੱਟ ਤਾਪਮਾਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ । ਜੇ ਕਣਕ ਨੂੰ ਖ਼ਰੀਫ਼ ਜਾਂ ਵਰਖਾ ਰੁੱਤ ਵਿੱਚ ਬੀਜਿਆ ਜਾਵੇਗਾ ਤਾਂ ਇਸ ਨੂੰ ਵੱਧ ਪਾਣੀ ਮਿਲਣ ਨਾਲ ਕਣਕ ਦੀ ਫ਼ਸਲ ਮਰ ਜਾਵੇਗੀ ਜਾਂ ਫਿਰ ਅਸਵਸਥ ਪੌਦੇ ਉੱਗਣਗੇ ।

ਪ੍ਰਸ਼ਨ 8.
ਖੇਤਾਂ ਵਿੱਚ ਲਗਾਤਾਰ ਫ਼ਸਲਾਂ ਬੀਜਣ ਨਾਲ ਭੂਮੀ ‘ ਤੇ ਕੀ ਪ੍ਰਭਾਵ ਪੈਂਦਾ ਹੈ ?
ਉੱਤਰ-
ਫ਼ਸਲ ਦੇ ਚੰਗੇ ਉਤਪਾਦਨ ਦੇ ਲਈ ਖੇਤਾਂ ਵਿੱਚ ਖ਼ਾਦ ਜਾਂ ਰਸਾਇਣਿਕ ਖਾਦਾਂ ਦਾ ਵਧੇਰੇ ਉਪਯੋਗ ਕੀਤਾ ਜਾਂਦਾ ਹੈ । ਖਾਦ ਅਤੇ ਰਸਾਇਣਿਕ ਖਾਦ ਵਿੱਚ ਨਾਈਟਰੋਜਨ, ਫ਼ਾਸਫੋਰਸ, ਪੋਟਾਸ਼ੀਅਮ ਆਦਿ ਪੋਸ਼ਕ ਤੱਤ ਭਰਪੂਰ ਹੁੰਦੇ ਹਨ, ਪਰੰਤੂ ਇਹ ਮਿੱਟੀ ਦੀ ਪ੍ਰਕਿਰਤੀ ਬਦਲ ਦਿੰਦੇ ਹਨ । ਮਿੱਟੀ ਖਾਰੀ ਜਾਂ ਤੇਜ਼ਾਬੀ ਬਣ ਜਾਂਦੀ ਹੈ ।

ਪ੍ਰਸ਼ਨ 9.
ਨਦੀਨ ਕੀ ਹੁੰਦੇ ਹਨ ? ਅਸੀਂ ਇਨ੍ਹਾਂ ਨੂੰ ਕਿਵੇਂ ਕੰਟਰੋਲ ਕਰ ਸਕਦੇ ਹਾਂ ?
ਉੱਤਰ-
ਨਦੀਨ (Weeds)-ਉਪਜ ਦੇ ਨਾਲ ਉੱਗੇ ਹੋਏ ਅਣਚਾਹੇ ਫ਼ਾਲਤੂ ਪੌਦਿਆਂ ਨੂੰ ਨਦੀਨ ਕਿਹਾ ਜਾਂਦਾ ਹੈ । ਨਦੀਨ ਹਟਾਉਣ ਨੂੰ ਨਿਰਾਈ ਕਹਿੰਦੇ ਹਨ । ਨਦੀਨ ਨੂੰ ਹਟਾਉਣ ਅਤੇ ਉਹਨਾਂ ਦੇ ਵਾਧੇ ਨੂੰ ਕੰਟਰੋਲ ਕਰਨ ਦੀਆਂ ਵਿਧੀਆਂ ਹੇਠ ਲਿਖੀਆਂ ਹਨ-

  • ਜੁਤਾਈ-ਮਿੱਟੀ ਨੂੰ ਪਲਟਨ ਅਤੇ ਪੋਲਾ ਕਰਨ ਨੂੰ ਜੁਤਾਈ ਕਿਹਾ ਜਾਂਦਾ ਹੈ । ਜੁਤਾਈ ਹਲ ਨਾਲ ਕੀਤੀ ਜਾਂਦੀ ਹੈ । ਇਸ ਨਾਲ ਨਦੀਨ ਉਖੜ ਜਾਂਦੇ ਹਨ ਅਤੇ ਮਿੱਟੀ ਵਿੱਚ ਮਿਲ ਜਾਂਦੇ ਹਨ ।
  • ਗੋਡਾਈ-ਇਸ ਵਿਧੀ ਵਿੱਚ ਨਦੀਨਾਂ (ਬੇਲੋੜੇ ਪੌਦਿਆਂ ਨੂੰ ਭੌਤਿਕ ਰੂਪ ਵਿੱਚ ਹੱਥਾਂ ਦੁਆਰਾ ਉਖਾੜਿਆ ਜਾਂਦਾ ਹੈ ਜਾਂ ਮਿੱਟੀ ਦੇ ਬਹੁਤ ਨੇੜੇ ਤੋਂ ਕੱਟ ਕੇ ਵੱਖ ਕੀਤਾ ਜਾਂਦਾ ਹੈ । ਇਸ ਕੰਮ ਲਈ ਖੁਰਪਾ ਜਾਂ ਹੈਰੋ ਦੀ ਵਰਤੋਂ ਕੀਤੀ ਜਾਂਦੀ ਹੈ ।
  • ਰਸਾਇਣਿਕ ਵਿਧੀ-ਇਸ ਵਿਧੀ ਵਿੱਚ ਕੁੱਝ ਰਸਾਇਣਿਕ ਪਦਾਰਥ ਜਿਨ੍ਹਾਂ ਨੂੰ ਨਦੀਨਨਾਸ਼ਕ ਕਿਹਾ ਜਾਂਦਾ ਹੈ, ਉਪਜ ਤੇ ਛਿੜਕੇ ਜਾਂਦੇ ਹਨ ।
    ਉਦਾਹਰਨ-2-4D ਅਤੇ ਬੂਟਾ ਕਲੋਰ ।

ਪ੍ਰਸ਼ਨ 10.
ਹੇਠ ਲਿਖੇ ਬਕਸਿਆਂ ਨੂੰ ਉੱਚਿਤ ਤਰਤੀਬ ਵਿੱਚ ਸੈੱਟ ਕਰੋ ਤਾਂ ਕਿ ਗੰਨੇ ਦੀ ਫ਼ਸਲ ਉਗਾਉਣ ਦਾ ਰੇਖਾ-ਚਿੱਤਰ ਤਿਆਰ ਹੋ ਜਾਵੇ ।
ਫ਼ਸਲ ਨੂੰ ਖੰਡ ਮਿੱਲ |
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 3

ਪ੍ਰਸ਼ਨ 11.
ਦਿੱਤੀ ਹੋਈ ਸ਼ਬਦ ਪਹੇਲੀ ਨੂੰ ਪੂਰਾ ਕਰੋ ।
ਉੱਪਰ ਤੋਂ ਹੇਠਾਂ ਵੱਲ

  • ਫ਼ਸਲ ਨੂੰ ਪਾਣੀ ਦੇਣਾ ।
  • ਪੱਕੀ ਫ਼ਸਲ ਨੂੰ ਜਿਸ ਮਸ਼ੀਨ ਨਾਲ ਕੱਟਿਆ ਜਾਂਦਾ ਹੈ ।

ਖੱਬੇ ਤੋਂ ਸੱਜੇ ਪਾਸੇ ਵੱਲ –

  • ਸਰਦੀ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਫ਼ਸਲਾਂ
  • ਦਾਣਿਆਂ ਨੂੰ ਤੂੜੀ ਤੋਂ ਵੱਖ ਕਰਨਾ
  • ਇੱਕੋ ਨਸਲ ਦੇ ਪੌਦਿਆਂ ਨੂੰ ਵੱਡੇ ਪੱਧਰ ‘ਤੇ ਉਗਾਉਣਾ
  • ਫ਼ਸਲ ਦੇ ਦਾਣਿਆਂ ਨੂੰ ਲੰਬੇ ਸਮੇਂ ਤਕ ਸੁਰੱਖਿਅਤ ਰੱਖਣਾ ।

PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 4

ਉੱਤਰ-
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 5

PSEB Solutions for Class 8 Science ਬਿਜਲਈ ਧਾਰਾ ਅਤੇ ਇਸ ਦੇ ਪ੍ਰਭਾਵ Important Questions and Answers

(A) ਬਹੁ-ਵਿਕਲਪੀ ਪ੍ਰਸ਼ਨ-ਉੱਤਰ

1. ਹੇਠਾਂ ਚਿੱਤਰ ਵਿੱਚ ਦਿੱਤਾ ਗਿਆ ਔਜ਼ਾਰ ਖੇਤੀਬਾੜੀ ਦੀ ਕਿਸ ਪੱਧਤੀ ਨਾਲ ਸੰਬੰਧਿਤ ਹੈ ?
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 6
(ਉ) ਸਿੰਚਾਈ
(ਅ) ਬਿਜਾਈ
() ਨਿਰਾਈ
(ਸ) ਵਾਢੀ ।
ਉੱਤਰ-
(ਸ) ਵਾਢੀ ।

2. ਹੇਠਾਂ ਦਰਸਾਇਆ ਗਿਆ ਚਿੱਤਰ ਸਿੰਚਾਈ ਦਾ ਕਿਹੜਾ ਪਰੰਪਰਾਗਤ ਤਰੀਕਾ ਹੈ ?
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 7
(ਉ) ਘਿਰਨੀ
(ਅ) ਚੇਨ ਪੰਪ
(ਈ) ਢੇਕਲੀ
(ਸ) ਹਲਟ ॥
ਉੱਤਰ-
(ਈ) ਢੇਕਲੀ ।

3. ਮੋਹਨ ਆਪਣੇ ਖੇਤ ਵਿੱਚ ਮੁੱਖ ਫ਼ਸਲ ਵਿੱਚੋਂ ਬੇਲੋੜੇ ਪੌਦਿਆਂ ਨੂੰ ਨਸ਼ਟ ਕਰਨ ਲਈ ਕਿਸੇ ਰਸਾਇਣਿਕ ਘੋਲ ਦਾ ਛਿੜਕਾਅ ਕਰ ਰਿਹਾ ਹੈ । ਇਸ ਰਸਾਇਣਿਕ ਘੋਲ ਨੂੰ ਕੀ ਕਿਹਾ ਜਾਂਦਾ ਹੈ ?
(ੳ) ਰੂੜੀ ਖਾਦ
(ਅ) ਨਦੀਨ ਨਾਸ਼ਕ |
(ਇ) ਉੱਲੀ
(ਸ) ਉਪਰੋਕਤ ਵਿੱਚੋਂ ਕੋਈ ਨਹੀਂ ।
ਉੱਤਰ-
(ਅ) ਨਦੀਨ ਨਾਸ਼ਕ ।

4. ਨਰੇਸ਼ ਦੇ ਮਾਤਾ ਜੀ ਜੰਤੂਆਂ ਦੇ ਵਿਅਰਥ ਪਦਾਰਥਾਂ ਨੂੰ ਖੁੱਲ੍ਹੀ ਥਾਂ ਉੱਤੇ ਇਕੱਠਾ ਕਰ ਦਿੰਦੇ ਹਨ । ਉਹਨਾਂ ਅਨੁਸਾਰ ਕੁਝ ਦਿਨਾਂ ਬਾਅਦ ਸੂਖਮਜੀਵਾਂ ਦੁਆਰਾ ਅਪਘਟਨ ਕਿਰਿਆ ਨਾਲ ਜੰਤੂਆਂ ਦਾ ਵਿਅਰਥ ਪਦਾਰਥ ਇੱਕ ਖਾਦ ਵਿੱਚ ਬਦਲ ਜਾਵੇਗਾ । ਇਸ ਖਾਦ ਨੂੰ ਕੀ ਕਹਿੰਦੇ ਹਨ ?
(ੳ) ਰੂੜੀ ਖਾਦ
(ਅ) ਰਸਾਇਣਿਕ ਖਾਦ ।
(ਈ) ਵਰਮੀ ਕੰਪੋਸਟ .
(ਸ) ਉਪਰੋਕਤ ਵਿੱਚੋਂ ਕੋਈ ਨਹੀਂ ।
ਉੱਤਰ-
(ੳ) ਰੂੜੀ ਖਾਦ ।

5. ਜਸਬੀਰ ਨੇ ਆਪਣੇ ਖੇਤ ਵਿੱਚ ਮੁੱਖ ਫ਼ਸਲ ਨਾਲ ਉੱਗੇ ਹੋਏ ਕੁੱਝ ਬੇਲੋੜੇ ਜੰਗਲੀ) ਪੌਦੇ ਵੇਖੇ । ਇਹਨਾਂ ਬੇਲੋੜੇ ਪੌਦਿਆਂ ਨੂੰ ਖੇਤ ਵਿੱਚੋਂ ਹਟਾਉਣ ਦੀ ਕਿਰਿਆ ਨੂੰ ਕਹਿੰਦੇ ਹਨ
(ਉ) ਬਿਜਾਈ
(ਅ) ਸਿੰਚਾਈ
(ਇ) ਗੋਡਾਈ .
(ਸ) ਕਟਾਈ ।
ਉੱਤਰ-
(ਇ) ਗੋਡਾਈ ।

6. ਖ਼ਰੀਫ (ਸਾਉਣੀ ਦੀਆਂ ਫ਼ਸਲਾਂ ਖੇਤ ਵਿੱਚ ਕਿਸ ਰੁੱਤ ਵਿੱਚ ਲਗਾਈਆਂ ਜਾਂਦੀਆਂ ਹਨ ?
(ਉ) ਵਰਖਾ ਰੁੱਤ
(ਅ) ਪੱਤਝੜ
(ਈ) ਸਰਦੀ ਦੀ ਰੁੱਤ
(ਸ) ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ।
ਉੱਤਰ-
(ੳ) ਵਰਖਾ ਰੁੱਤ ।

7. ਖੇਤ ਦੀ ਮਿੱਟੀ ਨੂੰ ਉਲਟਾਉਣ-ਪਲਟਾਉਣ ਅਤੇ ਪੋਲੀ ਕਰਨ ਦੀ ਕਿਰਿਆ ਕਹਾਉਂਦੀ ਹੈ
(ਉ) ਹਲ ਵਾਹੁਣਾ
(ਅ) ਬਿਜਾਈ ਬ)
ਸਿੰਚਾਈ
(ਸ) ਗੋਡਾਈ ॥
ਉੱਤਰ-
(ਉ) ਹਲ ਵਾਹੁਣਾ ।

8. ਫ਼ਲੀਦਾਰ ਪੌਦਿਆਂ ਦੀਆਂ ਜੜ੍ਹਾਂ ਵਿੱਚ ਗੰਢਾਂ ਹੁੰਦੀਆਂ ਹਨ ਅਤੇ ਉਨ੍ਹਾਂ ਵਿੱਚ ਰਹਿਣ ਵਾਲੇ ਸੂਖਮਜੀਵਾਂ ਨੂੰ ਕੀ ਆਖਦੇ ਹਨ ?
(ਉ) ਵਿਸ਼ਾਣੂ (ਵਾਈਰਸ)
(ਅ) ਉੱਲੀ
(ੲ) ਰਾਈਜ਼ੋਬੀਅਮ ਬੈਕਟੀਰੀਆ
(ਸ) ਕਾਈ ।
ਉੱਤਰ-
(ੲ) ਰਾਈਜ਼ੋਬੀਅਮ ਬੈਕਟੀਰੀਆ ॥

9. ਫ਼ਸਲ ਵਿੱਚੋਂ ਬੇਲੋੜੇ ਪੌਦਿਆਂ ਨੂੰ ਨਸ਼ਟ ਕਰਨ ਲਈ ਹੇਠ ਲਿਖਿਆਂ ਵਿੱਚੋਂ ਕਿਹੜੇ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਜਾਂਦੀ ਹੈ ?
(ਉ) 2.4 D
(ਅ) B.H.C.
(ੲ) DDT
(ਸ) ਉੱਪਰ ਲਿਖੇ ਸਾਰੇ ।
ਉੱਤਰ-
(ਉ) 2.4 D.

10. ਪੌਦਿਆਂ ਵਿੱਚ ਲਗਭਗ ਕਿੰਨੇ ਪ੍ਰਤੀਸ਼ਤ ਪਾਣੀ ਹੁੰਦਾ ਹੈ ?
(ਉ) 70%
(ਅ) 80%
(ਈ) 60%
(ਸ) 90%
ਉੱਤਰ-
(ਸ) 90%.

11. ਖਰਪਤਵਾਰ ਹੁੰਦੇ ਹਨ
(ਉ) ਮੁੱਖ ਫ਼ਸਲ ਦੇ ਨਾਲ ਉੱਗੇ ਹੋਏ ਬੇਲੋੜੇ ਪੌਦੇ
(ਅ) ਫ਼ਸਲੀ ਪੌਦੇ
(ਇ) ਫਲੀਦਾਰ ਪੌਦੇ
(ਸ) ਉਪਯੋਗੀ ਪੌਦੇ ।
ਉੱਤਰ-
(ੳ) ਮੁੱਖ ਫ਼ਸਲ ਦੇ ਨਾਲ ਉੱਗੇ ਹੋਏ ਬੇਲੋੜੇ ਪੌਦੇ ।

12. ਹੇਠ ਲਿਖਿਆਂ ਵਿਚੋਂ ਕਿਹੜਾ ਸਿੰਚਾਈ ਦਾ ਸ੍ਰੋਤ ਨਹੀਂ ਹੈ ?
(ੳ) ਖੂਹ
(ਅ) ਸਮੁੰਦਰ
(ਈ) ਤਲਾਬ
(ਸ) ਉੱਪਰ ਦਿੱਤੇ ਸਾਰੇ ।
ਉੱਤਰ-
(ਅ) ਸਮੁੰਦਰ ।

13. ਸਿੰਚਾਈ ਦੀ ਆਧੁਨਿਕ ਵਿਧੀ ਹੈ ?
(ਉ) ਘਿਰਨੀ
(ਅ) ਚੇਨ ਪੰਪ
(ਇ) ਰਹਟ
(ਸ) ਛਿੜਕਾਉ ਪ੍ਰਣਾਲੀ ।
ਉੱਤਰ-
(ਸ) ਛਿੜਕਾਉ ਪ੍ਰਣਾਲੀ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1 ਖ਼ਾਲੀ ਥਾਂਵਾਂ ਭਰੋ

1. ਪੌਦਿਆਂ ਨੂੰ ਖੇਤ ਦੇ ਟੁਕੜੇ ਵਿੱਚ …………. ਜਾਂਦਾ ਹੈ ।
ਉੱਤਰ-
ਬੀਜਿਆ

2. ਬੀਜ ਬੀਜਣ ਲਈ …………. ਦੀ ਵਰਤੋਂ ਕੀਤੀ ਜਾਂਦੀ ਹੈ ।
ਉੱਤਰ-
ਸੀਡ ਫ਼ਿਲ

3. ਸਿੰਚਾਈ ਲਈ …………… ਦੀ ਵਰਤੋਂ ਕੀਤੀ ਜਾਂਦੀ ਹੈ ।
ਉੱਤਰ-
ਹਲਟ

4. ………….. ਕਟਾਈ ਦੇ ਕੰਮ ਆਉਂਦੀ ਹੈ ।
ਉੱਤਰ-
ਦਾਤਰੀ

5. ……….. ਰਸਾਇਣ ਨਦੀਨਾਂ ਨੂੰ ਨਸ਼ਟ ਕਰਨ ਦੇ ਕੰਮ ਆਉਂਦੇ ਹਨ ।
ਉੱਤਰ-
ਨਦੀਨਨਾਸ਼ਕ

6. ਖੇਤਾਂ ਨੂੰ ਪਾਣੀ ਦੇਣ ਦੀ ਵਿਧੀ ਨੂੰ ……….. ਕਹਿੰਦੇ ਹਨ ।
ਉੱਤਰ-
ਸਿੰਚਾਈ

7. ਜਦੋਂ ਪੌਦੇ ਮੁਰਝਾਉਣ ਲਗਦੇ ਹਨ ਤਾਂ …………… ਦੀ ਲੋੜ ਹੁੰਦੀ ਹੈ ।
ਉੱਤਰ-
ਸਿੰਚਾਈ

8. ਪੌਦਿਆਂ ਦਾ ਮੁਰਝਾਉਣਾ …………. ਦੀ ਕਮੀ ਕਰਕੇ ਹੁੰਦਾ ਹੈ ।
ਉੱਤਰ-
ਪਾਣੀ

9. ਉਹ ਭੁਮੀ ਜਿੱਥੇ ਫ਼ਸਲ ਉਗਾਈ ਜਾਂਦੀ ਹੈ, ਨੂੰ …………. ਕਹਿੰਦੇ ਹਨ ।
ਉੱਤਰ-
ਖੇਤ

10. ਪਾਣੀ ਮਿੱਟੀ ਦੇ ਛੇਕਾਂ ਵਿੱਚੋਂ ਹੇਠ ਵੱਲ ……………. ਹੈ ।
ਉੱਤਰ-
ਰਿਸਦਾ ।

ਪ੍ਰਸ਼ਨ 2. ਖੇਤੀ ਦੀ ਪਰਿਭਾਸ਼ਾ ਦਿਉ ।
ਉੱਤਰ-
ਖੇਤੀ (Agriculture)-ਖੇਤਾਂ ਵਿੱਚ ਫ਼ਸਲਾਂ ਦੇ ਉਗਾਉਣ ਦੀ ਪ੍ਰਕਿਰਿਆ ਨੂੰ ਖੇਤੀ ਕਹਿੰਦੇ ਹਨ ।

ਪ੍ਰਸ਼ਨ 3.
ਮੁੱਖ ਖਾਧ ਪਦਾਰਥ (Staple food) ਕੀ ਹੈ ?
ਉੱਤਰ-
ਮੁੱਖ ਖਾਧ ਪਦਾਰਥ-ਉਹ ਖਾਧ ਪਦਾਰਥ ਜੋ ਸਾਡੇ ਆਹਾਰ ਦਾ ਮੁੱਖ ਅੰਸ਼ ਹਨ, ਮੁੱਖ ਖਾਧ ਪਦਾਰਥ ਕਹਾਉਂਦੇ ਹਨ । ਜਿਵੇਂ-ਕਣਕ ਅਤੇ ਚਾਵਲ । ਇਹ ਵੱਡੇ-ਵੱਡੇ ਖੇਤਾਂ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਉਗਾਏ ਜਾਂਦੇ ਹਨ ਕਿਉਂਕਿ ਇਹਨਾਂ ਦਾ ਖਾਧ ਪਦਾਰਥ ਵਜੋਂ ਵਧੇਰੇ ਉਪਯੋਗ ਹੁੰਦਾ ਹੈ ।

ਪ੍ਰਸ਼ਨ 4.
ਪੌਦਿਆਂ ਦੇ ਉੱਚਿਤ ਵਾਧੇ ਲਈ ਕਿਹੜੇ ਕਾਰਕ ਜ਼ਰੂਰੀ ਹਨ ?
ਉੱਤਰ-
ਪੌਦੇ ਦੇ ਉੱਚਿਤ ਵਾਧੇ ਲਈ ਕਾਰਕ-

  • ਹਵਾ
  • ਸੂਰਜੀ ਪ੍ਰਕਾਸ਼
  • ਪਾਣੀ ਅਤੇ ਪੋਸ਼ਕ ਤੱਤ ।

ਪ੍ਰਸ਼ਨ 5.
ਨਦੀਨਨਾਸ਼ਕ ਕੀ ਹਨ ?
ਉੱਤਰ-
ਨਦੀਨਨਾਸ਼ਕ-ਉਹ ਰਸਾਇਣਿਕ ਪਦਾਰਥ ਜੋ ਨਦੀਨਾਂ ਨੂੰ ਹਟਾਉਣ ਅਤੇ ਉਹਨਾਂ ਦੇ ਵਾਧੇ ਨੂੰ ਕਾਬੂ ਵਿੱਚ ਰੱਖਣ ਲਈ ਖੇਤਾਂ ਵਿੱਚ ਛਿੜਕੇ ਜਾਂਦੇ ਹਨ, ਨਦੀਨਨਾਸ਼ਕ ਕਹਾਉਂਦੇ ਹਨ ।

ਸ਼ਨ 6.
ਪਸ਼ੂਪਾਲਣ (Animal husbandry) ਕੀ ਹੈ ?
ਉੱਤਰ-
ਪਸ਼ੂਪਾਲਣ-ਪਾਲਤੂ ਪਸ਼ੂਆਂ ਲਈ ਭੋਜਨ, ਆਵਾਸ ਅਤੇ ਉੱਚਿਤ ਦੇਖਭਾਲ ਦੇ ਅਧਿਐਨ ਨੂੰ ਪਸ਼ੂਪਾਲਣ ਕਹਿੰਦੇ ਹਨ ।

ਪ੍ਰਸ਼ਨ 7.
ਫ਼ਸਲ (Crop) ਕੀ ਹੈ ?
ਉੱਤਰ-
ਫ਼ਸਲ-ਇੱਕ ਹੀ ਕਿਸਮ ਦੇ ਪੌਦੇ ਇੱਕੋ ਥਾਂ ਤੇ ਉਗਾਉਣ ਨੂੰ ਫ਼ਸਲ ਕਹਿੰਦੇ ਹਨ ।

ਪ੍ਰਸ਼ਨ 8.
ਦੇਸ਼ ਦੀਆਂ ਦੋ ਮੁੱਖ ਫ਼ਸਲਾਂ ਦੇ ਨਾਂ ਲਿਖੋ ।
ਉੱਤਰ-
ਕਣਕ, ਚਾਵਲ ।

ਪ੍ਰਸ਼ਨ 9.
ਉਤਪਾਦ ਕੀ ਹੈ ?
ਉੱਤਰ-
ਉਤਪਾਦ-ਖੇਤਾਂ ਅਥਵਾ ਪਾਣੀ ਵਿੱਚ ਫ਼ਸਲ ਨੂੰ ਉਗਾਉਣ ਦੇ ਬਾਅਦ ਜੋ ਪਦਾਰਥ ਮਿਲਦੇ ਹਨ, ਉਹਨਾਂ ਨੂੰ ਉਤਪਾਦ ਕਹਿੰਦੇ ਹਨ ।

ਪ੍ਰਸ਼ਨ 10.
ਮੌਸਮਾਂ ਅਨੁਸਾਰ ਉਪਜ ਨੂੰ ਕਿਵੇਂ ਵਰਗੀਕ੍ਰਿਤ ਕੀਤਾ ਜਾਂਦਾ ਹੈ ?
ਉੱਤਰ-
ਉਪਜ ਦਾ ਵਰਗੀਕਰਨ ਹੈ-ਰਬੀ ਅਤੇ ਖਰੀਫ ਉਪਜ ।

ਪ੍ਰਸ਼ਨ 11.
ਬਿਜਾਈ ਕੀ ਹੈ ?
ਉੱਤਰ-
ਬਿਜਾਈ-ਹੱਥਾਂ ਦੁਆਰਾ ਬੀਜਾਂ ਨੂੰ ਖੇਤ ਵਿੱਚ ਬੀਜਣਾ ਬੁਆਈ ਕਹਾਉਂਦਾ ਹੈ ।

ਪ੍ਰਸ਼ਨ 12.
ਨਰਸਰੀ (Nursery) ਕੀ ਹੈ ?
ਉੱਤਰ-
ਨਰਸਰੀ-ਇੱਕ ਛੋਟੇ ਖੇਤਰ ਵਿੱਚ ਬੀਜਾਂ ਤੋਂ ਉਗਾਏ ਛੋਟੇ ਪੌਦਿਆਂ ਨੂੰ ਉਖਾੜ ਕੇ ਖੇਤਾਂ ਵਿੱਚ ਦੁਬਾਰਾ ਬੀਜਿਆ ਜਾਂਦਾ ਹੈ । ਇਸ ਖੇਤਰ ਨੂੰ ਪੌਦਸ਼ਾਲਾ ਜਾਂ ਨਰਸਰੀ ਕਹਿੰਦੇ ਹਨ ।

ਪ੍ਰਸ਼ਨ 13.
ਬਿਜਾਈ ਦੇ ਸਮੇਂ ਕਿਹੜੀ ਫ਼ਸਲ ਲਈ ਪਾਣੀ ਖੜ੍ਹਾ ਕਰਨਾ ਜ਼ਰੂਰੀ ਹੈ ?
ਉੱਤਰ-
ਝੋਨਾ ।

ਪ੍ਰਸ਼ਨ 14.
ਸਿੰਚਾਈ (Irrigation) ਦੀ ਪਰਿਭਾਸ਼ਾ ਲਿਖੋ ।
ਉੱਤਰ-
ਸਿੰਚਾਈ-ਠੀਕ ਸਮੇਂ ਅੰਤਰਾਲ ਤੇ ਪੌਦਿਆਂ ਨੂੰ ਪਾਣੀ ਦੇਣ ਦੀ ਪ੍ਰਕਿਰਿਆ ਸਿੰਚਾਈ ਕਹਾਉਂਦੀ ਹੈ ।

ਪ੍ਰਸ਼ਨ 5.
ਤਨ ਕੀ ਹੈ ?
ਉੱਤਰ-
ਪਤਨ :-ਵਰਖਾ ਦੇ ਨਾਲ ਤੇਜ਼ ਹਵਾਵਾਂ ਤੋਂ ਉਪਜ ਦਾ ਡਿਗਣਾ ਪਤਨ ਹੈ ।

ਪ੍ਰਸ਼ਨ 16.
ਖੇਤ ਖਾਲੀ ਛੱਡਣਾ (Field following) ਕੀ ਹੈ ?
ਉੱਤਰ-
ਖੇਤ ਵਿੱਚ ਉਪਜ ਨਾ ਬੀਜਣਾ ਖੇਤ ਖਾਲੀ ਛੱਡਣਾ ਕਹਾਉਂਦਾ ਹੈ।

ਪ੍ਰਸ਼ਨ 17.
ਜੈਵਿਕ ਖਾਦ (Organic manure) ਕੀ ਹੈ ?
ਉੱਤਰ-
ਜੈਵਿਕ ਖਾਦ-ਪੌਦਿਆਂ ਅਤੇ ਪਸ਼ੂ ਅਪਸ਼ਿਸ਼ਟ ਤੋਂ ਪ੍ਰਾਪਤ ਜੈਵਿਕ ਪਦਾਰਥ, ਜੈਵਿਕ ਖਾਦ ਕਹਾਉਂਦਾ ਹੈ ।

ਪ੍ਰਸ਼ਨ 18.
ਫ਼ਸਲ ਚੱਕਰ (Crop rotation) ਕਿਵੇਂ ਕੀਤਾ ਜਾਂਦਾ ਹੈ ?
ਉੱਤਰ-
ਫ਼ਸਲ ਚੱਕਰ-ਮਿੱਟੀ ਦੇ ਪੋਸ਼ਕ ਤੱਤਾਂ ਦੀ ਪੂਰਤੀ ਦੇ ਲਈ ਇੱਕ ਫ਼ਸਲ ਦੇ ਬਾਅਦ ਦੂਸਰੀਆਂ ਹੋਰ ਫ਼ਸਲਾਂ ਨੂੰ ਉਗਾਇਆ ਜਾਂਦਾ ਹੈ ।

ਪ੍ਰਸ਼ਨ 19.
ਕਿਹੜੀ ਫ਼ਸਲ ਨੂੰ ਨਾਈਟਰੋਜਨ ਖਾਦ ਦੀ ਲੋੜ ਨਹੀਂ ਹੁੰਦੀ ਤੇ ਕਿਉਂ ?
ਉੱਤਰ-
ਫਲੀਦਾਰ ਪੌਦਿਆਂ ਨੂੰ ਨਾਈਟ੍ਰੋਜਨ ਖਾਦ ਦੀ ਲੋੜ ਨਹੀਂ ਹੁੰਦੀ ਕਿਉਂਕਿ ਉਹਨਾਂ ਦੀਆਂ ਜੜਾਂ ਵਿੱਚ ਮੌਜੂਦ ਬੈਕਟੀਰੀਆ ਹਵਾ ਦੀ ਨਾਈਟ੍ਰੋਜਨ ਨੂੰ ਸਥਿਰ ਕਰ ਸਕਦੇ ਹਨ ।

ਪ੍ਰਸ਼ਨ 20.
ਦੋ ਫ਼ਲੀਦਾਰ ਪੌਦਿਆਂ ਦੇ ਨਾਮ ਲਿਖੋ ।
ਉੱਤਰ-
ਬਰਸੀਮ ਅਤੇ ਚਨਾ ।

ਪ੍ਰਸ਼ਨ 21.
ਖਰਪਤਵਾਰ (Weeds) ਕੀ ਹੈ ?
ਉੱਤਰ-
ਖਰਪਤਵਾਰ-ਉਪਜ ਤੋਂ ਇਲਾਵਾ ਸਾਰੇ ਪੌਦੇ ਜੋ ਫਾਲਤੂ/ਬੇਲੋੜੇ ਹੁੰਦੇ ਹਨ, ਨੂੰ ਨਦੀਨ ਖਰਪਤਵਾਰ ਕਹਿੰਦੇ ਹਨ ।

ਪ੍ਰਸ਼ਨ 22.
ਨਿਰਾਈ (Weeding) ਕੀ ਹੈ ?
ਉੱਤਰ-
ਨਦੀਨ ਹਟਾਉਣ ਦੀ ਕਿਰਿਆ ਨੂੰ ਨਿਰਾਈ ਕਹਿੰਦੇ ਹਨ ।

ਪ੍ਰਸ਼ਨ 23.
ਨਿਰਾਈ ਕਿਉਂ ਜ਼ਰੂਰੀ ਹੈ ?
ਉੱਤਰ-
ਖਰਪਤਵਾਰ ਮਿੱਟੀ ਤੋਂ ਪੋਸ਼ਕ ਤੱਤ ਪ੍ਰਾਪਤ ਕਰਦੇ ਹਨ । ਇਹ ਪੌਦੇ ਫ਼ਸਲ ਨਾਲ ਪਾਣੀ ਅਤੇ ਪ੍ਰਕਾਸ਼ ਦੇ ਲਈ ਮੁਕਾਬਲਾ ਕਰਦੇ ਹਨ ਜਿਸ ਨਾਲ ਫ਼ਸਲ ਦਾ ਵਾਧਾ ਰੋਕਦੇ ਹਨ ।

ਪ੍ਰਸ਼ਨ 24.
ਕੀਟਨਾਸ਼ਕ (Pesticides) ਕੀ ਹੈ ?
ਉੱਤਰ-
ਕੀਟਨਾਸ਼ਕ-ਕੀਟਾਂ ਨੂੰ ਨਸ਼ਟ ਕਰਨ ਵਾਲੇ ਰਸਾਇਣ ਕੀਟਨਾਸ਼ਕ ਹਨ ।

ਪ੍ਰਸ਼ਨ 25.
ਕਟਾਈ (Harvesting) ਕੀ ਹੈ ?
ਉੱਤਰ-
ਕਟਾਈ-ਪੱਕੀ ਹੋਈ ਫ਼ਸਲ ਨੂੰ ਕੱਟਣਾ, ਕਟਾਈ ਕਹਾਉਂਦਾ ਹੈ ।

ਪ੍ਰਸ਼ਨ 26.
ਕੰਬਾਈਨ (Combine) ਕੀ ਹੈ ?
ਉੱਤਰ-
ਕੰਬਾਈਨ-ਮਸ਼ੀਨੀ ਕਟਾਈ ਯੰਤਰ ਕੰਬਾਈਨ ਕਹਾਉਂਦੀ ਹੈ । ਇਹਨਾਂ ਨਾਲ ਕਟਾਈ ਅਤੇ ਥਰੇਡਿੰਗ ਨਾਲੋਨਾਲ ਅਤੇ ਸੌਖਿਆਂ ਹੋ ਜਾਂਦੀ ਹੈ ।

ਪ੍ਰਸ਼ਨ 27.
ਉਪਜ ਉਤਪਾਦ (Crop-yield) ਕੀ ਹੈ ?
ਉੱਤਰ-
ਉਪਜ ਉਤਪਾਦ-ਅਨਾਜ ਦੇ ਬੀਜਾਂ ਦੀ ਕੁੱਲ ਮਾਤਰਾ ਨੂੰ ਉਪਜ ਉਤਪਾਦਨ ਕਹਿੰਦੇ ਹਨ ।

ਪ੍ਰਸ਼ਨ 28.
ਅਨਾਜ ਦਾ ਉੱਚਿਤ ਭੰਡਾਰਨ ਕਿਉਂ ਜ਼ਰੂਰੀ ਹੈ ?
ਉੱਤਰ-
ਕੀਟਾਂ ਅਤੇ ਸੂਖਮਜੀਵਾਂ ਦੇ ਹਮਲੇ ਤੋਂ ਬਚਾਉਣ ਲਈ ਅਨਾਜ ਦਾ ਉੱਚਿਤ ਭੰਡਾਰਨ ਜ਼ਰੂਰੀ ਹੈ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਹੇਠਾਂ ਦਿੱਤਾ ਹੋਇਆ ਚਿੱਤਰ ਸਿੰਚਾਈ ਦੀ ਕਿਹੜੀ ਪ੍ਰਣਾਲੀ ਦਰਸਾਉਂਦਾ ਹੈ ? ਇਸ ਪ੍ਰਣਾਲੀ ਦਾ ਇਕ ਲਾਭ ਲਿਖੋ ।
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 8
ਉੱਤਰ-
ਇਹ ਚਿੱਤਰ ਸਿੰਚਾਈ ਦੀ ਤੁਪਕਾ ਪ੍ਰਣਾਲੀ ਦਰਸਾਉਂਦਾ ਹੈ । ਇਸ ਪ੍ਰਣਾਲੀ ਨਾਲ ਪਾਣੀ ਦਾ ਇਕ ਵੀ ਤੁਪਕਾ ਅਜਾਈਂ ਨਹੀਂ ਜਾਂਦਾ । ਇਸ ਲਈ ਇਹ ਪ੍ਰਣਾਲੀ ਪਾਣੀ ਦੀ ਘਾਟ ਵਾਲੇ ਖੇਤਰਾਂ ਲਈ ਇਕ ਵਰਦਾਨ ਹੈ ।

ਪ੍ਰਸ਼ਨ 2.
ਹੇਠਾਂ ਦਿੱਤਾ ਚਿੱਤਰ ਕਿਸ ਕੰਮ ਆਉਂਦਾ ਹੈ ਅਤੇ ਇਸ ਦਾ ਕੀ ਨਾਂ ਹੈ ?
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 9
ਉੱਤਰ-
ਇਹ ਵੱਡੇ ਪੱਧਰ ਤੇ ਅਨਾਜ ਨੂੰ ਲੰਬੇ ਸਮੇਂ ਤਕ ਸੁਰੱਖਿਅਤ ਰੱਖਣ ਲਈ ਵਰਤਿਆ ਜਾਂਦਾ ਹੈ । ਇਸ ਦਾ ਨਾਂ ਸੀਲੋਜ਼ (Silog) ਹੈ ।

ਪ੍ਰਸ਼ਨ 3.
ਬੀਜ ਬੀਜਣ ਤੋਂ ਪਹਿਲਾਂ ਮਿੱਟੀ ਨੂੰ ਪਲਟਿਆ ਅਤੇ ਪੋਲਾ ਕਿਉਂ ਕੀਤਾ ਜਾਂਦਾ ਹੈ ?
ਉੱਤਰ-
ਬੀਜ ਬੀਜਣ ਤੋਂ ਪਹਿਲਾਂ ਮਿੱਟੀ ਨੂੰ ਪਲਟਿਆ ਅਤੇ ਪੋਲਾ ਕਰਨ ਦਾ ਕਾਰਨ ਹੈ-

  • ਇਸ ਵਿੱਚ ਜੜਾਂ ਸੌਖਿਆਂ ਡੂੰਘਾਈ ਤੱਕ ਫੈਲ ਜਾਂਦੀਆਂ ਹਨ ।
  • ਜੜਾਂ ਆਸਾਨੀ ਨਾਲ ਸਾਹ ਲੈ ਸਕਦੀਆਂ ਹਨ ?
  • ਪੌਦਾ ਮਜਬੂਤੀ ਨਾਲ ਮਿੱਟੀ ਵਿੱਚ ਖੜ੍ਹਾ ਰਹਿ ਸਕਦਾ ਹੈ ।
  • ਕਿਰਮੀਆਂ ਅਤੇ ਸੂਖਮ ਜੀਵਾਂ ਦੇ ਵਾਧੇ ਵਿੱਚ ਸਹਾਇਕ ਹੈ ।

ਪ੍ਰਸ਼ਨ 4.
ਬਿਜਾਈ (Broadcasting) ਅਤੇ ਰੋਪਾਈ (Transplanting) ਕੀ ਹੈ ?
ਉੱਤਰ-
ਬਿਜਾਈ (Broadcasting-ਮਿੱਟੀ ਦੀ ਤਿਆਰੀ ਦੇ ਬਾਅਦ ਬੀਜ ਬੀਜਿਆ ਜਾਂਦਾ ਹੈ । ਬੀਜ ਬੀਜਣ ਦੀ ਕਿਰਿਆ ਨੂੰ । ਬਿਜਾਈ ਕਹਿੰਦੇ ਹਨ । ਬੀਜ ਬੀਜਣ ਦੇ ਦੋ ਤਰੀਕੇ ਹਨ-

  • ਹੱਥਾਂ ਦੁਆਰਾ ਬਿਜਾਈ
  • ਸੀਡਤ੍ਰਿਲ ਦੁਆਰਾ ਬਿਜਾਈ ॥

PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 10

ਰੋਪਾਈ (Transplanting-ਇਸ ਕਿਰਿਆ ਦੁਆਰਾ ਨਰਸਰੀ ਤੋਂ ਪੌਦ ਲੈ ਕੇ ਉਸ ਨੂੰ ਪਾਣੀ ਅਤੇ ਖਣਿਜ ਯੁਕਤ ਉੱਚਿਤ ਸਥਾਨ ਤੇ ਬੀਜ ਦਿੱਤਾ ਜਾਂਦਾ ਹੈ ।

ਪ੍ਰਸ਼ਨ 5.
ਕੀਟਨਾਸ਼ਕ (Insecticides) ਕੀ ਹੈ ? ਸੰਖੇਪ ਵਰਣਨ ਕਰੋ ।
ਉੱਤਰ-
ਕੀਟਨਾਸ਼ਕ-ਕੁੱਝ ਵਿਸ਼ੇਸ਼ ਰਸਾਇਣ ਜੋ ਕੀਟ ਅਤੇ ਹਾਨੀਕਾਰਕ ਸੂਖ਼ਮ ਜੀਵ ਅਤੇ ਉਨ੍ਹਾਂ ਦੇ ਲਾਰਵਾ ਨੂੰ ਨਸ਼ਟ ਕਰਦੇ ਹਨ, ਪਰੰਤੂ ਪੌਦੇ ਤੇ ਕੋਈ ਪ੍ਰਭਾਵ ਨਹੀਂ ਪਾਉਂਦੇ, ਕੀਟਨਾਸ਼ਕ ਕਹਿਲਾਉਂਦੇ ਹਨ ।

ਪ੍ਰਸ਼ਨ 6.
ਕੱਟੀ ਹੋਈ ਫਸਲ ਅਤੇ ਅਨਾਜ ਨੂੰ ਨਮੀ ਤੋਂ ਕਿਉਂ ਬਚਾਉਣਾ ਚਾਹੀਦਾ ਹੈ ?
ਉੱਤਰ-
ਨਮੀ ਨਾਲ ਕਵਕ ਅਤੇ ਪੀੜਕਾਂ ਦਾ ਬਹੁਤ ਵਾਧਾ ਹੁੰਦਾ ਹੈ । ਕੁੱਝ ਸੂਖ਼ਮਜੀਵ ਜ਼ਹਿਰੀਲੇ ਹੁੰਦੇ ਹਨ । ਇਸ ਲਈ ਅਨਾਜ ਨੂੰ ਸੁਕਾ ਕੇ ਉਸਦਾ ਭੰਡਾਰਨ ਕਰਨਾ ਚਾਹੀਦਾ ਹੈ ।

ਪ੍ਰਸ਼ਨ 7.
ਖੇਤ ਵਿੱਚ ਪੀੜਕਾਂ ਦੀ ਰੋਕਥਾਮ ਕਿਵੇਂ ਕੀਤੀ ਜਾਂਦੀ ਹੈ ?
ਉੱਤਰ-
ਪੀੜਕਾਂ ਦੀ ਰੋਕਥਾਮ-ਪੀੜਕ ਸਜੀਵ ਹਨ, ਜੋ ਫ਼ਸਲ ਦੇ ਰੋਗ ਫੈਲਾਉਂਦੇ ਹਨ ਜਾਂ ਫ਼ਸਲ ਨਸ਼ਟ ਕਰਦੇ ਹਨ । ਇਹਨਾਂ ਦੀ ਰੋਕਥਾਮ ਲਈ ਪੀੜਕਨਾਸ਼ਕ ਜਿਵੇਂ ਮੈਲਾਥਿਆਨ, ਡਾਇਸਿਸਟੋਨ, ਬੀ. ਐੱਚ. ਸੀ. ਆਦਿ ਦੀ ਵਰਤੋਂ ਕੀਤੀ ਜਾਂਦੀ ਹੈ । ਇਹਨਾਂ ਦਾ ਫ਼ਸਲ ਤੇ ਛਿੜਕਾਅ ਕਰਦੇ ਹਨ ਜਿਸ ਨਾਲ ਪੀੜਕ ਮਰ ਜਾਂਦੇ ਹਨ, ਪੌਦਿਆਂ ਅਤੇ ਮਨੁੱਖ ਤੇ ਇਹਨਾਂ ਦਾ ਬੁਰਾ ਅਸਰ ਨਹੀਂ ਪੈਂਦਾ ।

ਪ੍ਰਸ਼ਨ 8.
ਖੇਤ ਵਿੱਚ ਵਧੇਰੇ ਪਾਣੀ ਨਾਲ ਕੀ ਹਾਨੀ ਹੁੰਦੀ ਹੈ ?
ਉੱਤਰ-
ਖੇਤ ਵਿੱਚ ਵਧੇਰੇ ਪਾਣੀ ਨਾਲ ਹਾਨੀ
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 11

  • ਫ਼ਸਲ ਨਸ਼ਟ ਹੋ ਸਕਦੀ ਹੈ ।
  • ਲਗਾਤਾਰ ਪਾਣੀ ਭਰਣ ਨਾਲ ਮਿੱਟੀ ਵਿੱਚ ਲੂਣਾਂ ਦੀ ਮਾਤਰਾ ਵਿੱਚ ਵਾਧਾ ਹੋ ਸਕਦਾ ਹੈ । ਜਿਸ ਨਾਲ ਮਿੱਟੀ ਦੀ ਪ੍ਰਕਿਰਤੀ ਹਮੇਸ਼ਾ ਲਈ ਨਸ਼ਟ ਹੋ ਜਾਂਦੀ ਹੈ ।

ਪ੍ਰਸ਼ਨ 9.
ਫ਼ਲ, ਸਬਜ਼ੀਆਂ ਜਾਂ ਅਨਾਜ ਨੂੰ ਉਪਯੋਗ ਕਰਨ ਤੋਂ ਪਹਿਲਾਂ ਕਿਉਂ ਧੋਇਆ ਜਾਂਦਾ ਹੈ ?
ਉੱਤਰ-
ਫ਼ਲ, ਸਬਜ਼ੀਆਂ ਜਾਂ ਅਨਾਜ ਨੂੰ ਉਪਯੋਗ ਕਰਨ ਤੋਂ ਪਹਿਲਾਂ ਇਸ ਲਈ ਧੋਇਆ ਜਾਂਦਾ ਹੈ ਕਿਉਂਕਿ ਇਹਨਾਂ ਤੇ ਪੀੜਕਨਾਸ਼ਕਾਂ ਦੀ ਤਹਿ ਹੋ ਸਕਦੀ ਹੈ ਜੋ ਹਾਨੀਕਾਰਕ ਹੋ ਸਕਦੀ ਹੈ ।

ਪ੍ਰਸ਼ਨ 10.
ਖੇਤ ਨੂੰ ਖਾਲੀ ਛੱਡਣ (Field Fallow) ਤੋਂ ਕੀ ਭਾਵ ਹੈ ?
ਉੱਤਰ-
ਕੁੱਝ ਖੇਤਾਂ ਨੂੰ ਘੱਟ ਤੋਂ ਘੱਟ ਇੱਕ ਮੌਸਮ ਦੇ ਲਈ ਬਿਨਾਂ ਫ਼ਸਲ ਦੇ ਛੱਡਿਆ ਜਾਂਦਾ ਹੈ ਤਾਂਕਿ ਪੋਸ਼ਕ ਤੱਤਾਂ ਦੀ ਕੁਦਰਤੀ ਰੂਪ ਵਿੱਚ ਅਪੂਰਤੀ ਹੋ ਸਕੇ । ਇਸ ਕਿਰਿਆ ਨੂੰ ਖੇਤ ਖ਼ਾਲੀ ਛੱਡਣਾ ਕਹਿੰਦੇ ਹਨ । ਇਸ ਨਾਲ ਮੜ੍ਹ ਦਾ ਵਾਧਾ ਹੁੰਦਾ ਹੈ ਜਿਸ ਨਾਲ ਸੂਖ਼ਮਜੀਵਾਂ ਦਾ ਵੀ ਵਾਧਾ ਹੁੰਦਾ ਹੈ । ਇਸ ਨਾਲ ਪੋਸ਼ਕ ਤੱਤਾਂ ਦੀ ਵੀ ਅਪੂਰਤੀ ਹੁੰਦੀ ਹੈ ।

ਪ੍ਰਸ਼ਨ 11.
ਭੰਡਾਰਿਤ ਅਨਾਜ ਕਿਵੇਂ ਨਸ਼ਟ ਹੁੰਦਾ ਹੈ ?
ਉੱਤਰ-
ਚੂਹੇ, ਕੀਟ, ਆਦਿ ਭੰਡਾਰਿਤ ਅਨਾਜ ਨੂੰ ਨਸ਼ਟ ਕਰਦੇ ਹਨ । ਅਨੁਮਾਨਿਤ 25% ਅਨਾਜ ਚੂਹਿਆਂ ਦੁਆਰਾ ਨਸ਼ਟ ਹੋ ਜਾਂਦਾ ਹੈ । ਕੀਟ ਅਤੇ ਕਣਕ ਵੀ ਅਨਾਜ ਨੂੰ ਨਸ਼ਟ ਕਰਦੇ ਹਨ । ਇਹਨਾਂ ਖਾਧੇ ਦਾਣਿਆਂ ਨੂੰ ਖਾਣ ਤੇ ਕਈ ਰੋਗ ਪੈਦਾ ਹੋ ਸਕਦੇ ਹਨ ।

ਪ੍ਰਸ਼ਨ 12.
ਨਦੀਨ ਕੀ ਹਨ ? ਇਹਨਾਂ ਨੂੰ ਕਿਵੇਂ ਖ਼ਤਮ ਕੀਤਾ ਜਾਂਦਾ ਹੈ ?
ਉੱਤਰ-
ਨਦੀਨ (Weeds)-ਖੇਤ ਵਿੱਚ ਉਪਜ ਦੇ ਨਾਲ ਉੱਗਣ ਵਾਲੇ ਬੇਲੋੜੇ ਫਾਲਤੂ ਪੌਦਿਆਂ ਨੂੰ ਨਦੀਨ ਕਹਿੰਦੇ ਹਨ । ਨਦੀਨਾਂ ਨੂੰ ਹਟਾਉਣ ਲਈ ਖੁਰਪੇ ਅਤੇ ਹੈਰੋ (harrow) ਦੀ ਵਰਤੋਂ ਕੀਤੀ ਜਾਂਦੀ ਹੈ ?
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 12

ਪ੍ਰਸ਼ਨ 13.
ਹੈਰੋ ਦੀ ਬਨਾਵਟ ਦੱਸੋ । ਇਸਦਾ ਮੁੱਖ ਉਪਯੋਗ ਕੀ ਹੈ ?
ਉੱਤਰ-
ਪੈਰੋ ਦੀ ਬਨਾਵਟ-ਇਸ ਵਿੱਚ ਨੋਕ ਵਾਲੀਆਂ ਲੋਹੇ ਦੀਆਂ ਛੜਾਂ ਜਾਂ ਲੱਕੜੀ ਦਾ ਤਖ਼ਤਾ ਹੁੰਦਾ ਹੈ । ਇਹ ਖੇਤ ਵਿੱਚੋਂ ਹਲ ਦੀ ਤਰ੍ਹਾਂ ਨਦੀਨ ਨੂੰ ਉਖਾੜ ਦਿੰਦਾ ਹੈ । ਉਪਯੋਗ-ਇਹ ਨਦੀਨ ਨੂੰ ਉਖਾੜਨ ਦੇ ਕੰਮ ਆਉਂਦਾ ਹੈ ।
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 13

ਪ੍ਰਸ਼ਨ 14.
ਖੇਤਾਂ ਵਿੱਚ ਖਾਦ ਕਿਉਂ ਪਾਈ ਜਾਂਦੀ ਹੈ ?
ਉੱਤਰ-
ਪੌਦੇ ਮਿੱਟੀ ਵਿੱਚੋਂ ਪੋਸ਼ਕ ਪਦਾਰਥ ਪ੍ਰਾਪਤ ਕਰਦੇ ਹਨ । ਜੇ ਫ਼ਸਲ ਲਗਾਤਾਰ ਉਗਾਈ ਜਾਵੇ ਤਾਂ ਮਿੱਟੀ ਦੇ ਪੋਸ਼ਕ ਤੱਤਾਂ ਵਿੱਚ ਕਮੀ ਆ ਜਾਵੇਗੀ । ਇਸ ਕਮੀ ਦੀ ਪੂਰਤੀ ਲਈ ਖਾਦਾਂ ਖੇਤ ਵਿੱਚ ਪਾਈਆਂ ਜਾਂਦੀਆਂ ਹਨ ।

ਪ੍ਰਸ਼ਨ 15.
ਕਟਾਈ (Harvesting) ਅਤੇ ਸ਼ਿੰਗ (Threshing) ਕੀ ਹੈ ?
ਉੱਤਰ –
ਕਟਾਈ (Harvesting)-ਉਪਜ ਦੇ ਪੱਕਣ ਤੇ ਉਸ ਨੂੰ ਕੱਟਿਆ ਜਾਂਦਾ ਹੈ, ਇਸ ਕਿਰਿਆ ਨੂੰ ਕਟਾਈ ਕਹਿੰਦੇ ਹਨ । ਵਧੇਰੇ ਫ਼ਸਲਾਂ ਨੂੰ ਦਾਤੀ ਜਾਂ ਵੱਡੀ ਕੰਬਾਈਨ (Combines) ਨਾਲ ਕੱਟਿਆ ਜਾਂਦਾ ਹੈ ।

ਥੈਸ਼ਿੰਗ (Theshing)-ਭੂਸੇ ਤੋਂ ਅਨਾਜ ਦੇ ਦਾਣਿਆਂ ਨੂੰ ਵੱਖ ਕਰਨ ਦੀ ਵਿਧੀ, ਥੈਸ਼ਿੰਗ ਕਹਾਉਂਦੀ ਹੈ । ਵੱਡੇ ਪੈਮਾਨੇ ਤੇ ਜੰਤੂਆਂ ਨੂੰ ਸ਼ਿੰਗ ਦੇ ਲਈ ਉਪਯੋਗ ਵਿੱਚ ਲਿਆਂਦਾ ਜਾਂਦਾ ਹੈ ।

ਪ੍ਰਸ਼ਨ 16.
ਮਿੱਟੀ ਵਿੱਚ ਬੀਜ ਉੱਚਿਤ ਡੂੰਘਾਈ ਤੇ ਕਿਉਂ ਬੀਜਣੇ ਚਾਹੀਦੇ ਹਨ ?
ਉੱਤਰ-
ਮਿੱਟੀ ਵਿੱਚ ਬੀਜ ਠੀਕ ਡੂੰਘਾਈ ਤੇ ਬੀਜਣੇ ਚਾਹੀਦੇ ਹਨ ਕਿਉਂਕਿ ਜੇ ਇਹਨਾਂ ਨੂੰ ਵੱਧ ਡੂੰਘਾਈ ਤੇ ਬੀਜਿਆ ਜਾਵੇ ਤਾਂ ਇਹ ਉੱਗ ਨਹੀਂ ਸਕਣਗੇ ਅਤੇ ਜੇ ਇਹਨਾਂ ਨੂੰ ਘੱਟ ਡੂੰਘਾਈ ਤੇ ਬੀਜਿਆ ਜਾਵੇਗਾ ਤਾਂ ਪੰਛੀ ਅਤੇ ਜੀਵਾਂ ਦੁਆਰਾ ਖਾ ਲਏ ਜਾਣਗੇ ।

ਪ੍ਰਸ਼ਨ 17.
ਫ਼ਸਲ ਨੂੰ ਕਿਵੇਂ ਭੰਡਾਰਿਤ ਕੀਤਾ ਜਾਂਦਾ ਹੈ ?
ਉੱਤਰ-
ਫ਼ਸਲ ਦਾ ਭੰਡਾਰਨ ਵੱਡੇ ਗੋਦਾਮਾਂ ਵਿੱਚ ਭਾਰਤੀ ਖਾਦ ਨਿਗਮ (Food Corporation of India) ਅਤੇ ਰਾਜ ਗੋਦਾਮ ਨਿਗਮ (State warehousing corporation) ਵਰਗੀਆਂ ਸੰਸਥਾਵਾਂ ਦੁਆਰਾ ਕੀਤਾ ਜਾਂਦਾ ਹੈ ।

ਪ੍ਰਸ਼ਨ 18.
ਰਸਾਇਣਿਕ ਖਾਦ ਦੀ ਪਰਿਭਾਸ਼ਾ ਦਿਉ ।
ਉੱਤਰ-
ਰਸਾਇਣਿਕ ਖਾਦ-ਮਨੁੱਖ ਦੁਆਰਾ ਬਣਾਏ ਗਏ ਰਸਾਇਣ ਜਿਨ੍ਹਾਂ ਵਿੱਚ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ ਅਰਥਾਤ ਜੈਵਿਕ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਰਸਾਇਣਕ ਖਾਦ ਕਹਾਉਂਦਾ ਹੈ ।

ਪ੍ਰਸ਼ਨ 19.
ਜੈਵਿਕ ਖਾਦ ਦੀ ਵਰਤੋਂ ਕਿਉਂ ਕਰਨੀ ਚਾਹੀਦੀ ਹੈ ?
ਉੱਤਰ-
ਜੈਵਿਕ ਖਾਦ ਦੇ ਉਪਯੋਗ ਨਾਲ ਮਿੱਟੀ ਨੂੰ ਕੋਈ ਹਾਨੀ ਨਹੀਂ ਪੁੱਜਦੀ ਪਰੰਤੂ ਪੋਸ਼ਕ ਤੱਤਾਂ ਦੀ ਪੂਰਤੀ ਹੋ ਜਾਂਦੀ ਹੈ ।ਇਹ ਖਾਦ ਰਸਾਇਣਿਕ ਖਾਦਾਂ ਤੋਂ ਵਧੀਆ ਹੈ । ਸਬਜ਼ੀਆਂ ਅਤੇ ਫ਼ਲਾਂ ਜੋ ਜੈਵਿਕ ਖ਼ਾਦ ਨਾਲ ਵੱਧਦੇ ਹਨ, ਖਾਣ ਲਈ ਵੀ ਸੁਰੱਖਿਅਤ ਹੁੰਦੇ ਹਨ ਜਦੋਂ ਕਿ ਸਬਜ਼ੀਆਂ ਅਤੇ ਫ਼ਲਾਂ ਦਾ ਜੇ ਰਸਾਇਣਿਕ ਖਾਦਾਂ ਦੁਆਰਾ ਵਾਧਾ ਕੀਤਾ ਜਾਵੇ ਤਾਂ ਇਹ ਸਿਹਤ ਲਈ ਹਾਨੀਕਾਰਕ ਵੀ ਹੋ ਸਕਦੇ ਹਨ ।

ਪ੍ਰਸ਼ਨ 20.
ਸਾਰੀਆਂ ਫ਼ਸਲਾਂ ਇੱਕ ਹੀ ਮੌਸਮ ਵਿੱਚ ਕਿਉਂ ਨਹੀਂ ਉੱਗਦੀਆਂ ਹਨ ?
ਉੱਤਰ-
ਸਾਰੀਆਂ ਫ਼ਸਲਾਂ ਇੱਕ ਹੀ ਮੌਸਮ ਵਿੱਚ ਨਹੀਂ ਉੱਗਦੀਆਂ ਕਿਉਂਕਿ ਹਰ ਫ਼ਸਲ ਦੇ ਵਾਧੇ ਲਈ ਖ਼ਾਸ ਕਿਸਮ ਦੀ ਮਿੱਟੀ ਅਤੇ ਵਾਤਾਵਰਨੀ ਹਾਲਤਾਂ ਜਿਵੇਂ ਪ੍ਰਕਾਸ਼, ਤਾਪ ਅਤੇ ਹਵਾ ਚਾਹੀਦੀਆਂ ਹਨ ।

ਪ੍ਰਸ਼ਨ 21.
ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਵਿੱਚ ਅੰਤਰ ਦੱਸੋ ।
ਉੱਤਰ-
ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਵਿੱਚ ਅੰਤਰ-

ਕੀਟਨਾਸ਼ਕ (Insecticides) ਨਦੀਨਨਾਸ਼ਕ (Weedicides)
(i) ਇਹ ਰਸਾਇਣ ਉਪਜ ਨੂੰ ਨੁਕਸਾਨ ਪਹੁੰਚਾ ਰਹੇ ਕੀਟਾਂ ਦਾ ਨਾਸ਼ ਕਰਦੀ ਹੈ । | (i) ਇਹ ਰਸਾਇਣ ਉਪਜ ਦੇ ਨਾਲ ਉੱਗੇ ਫ਼ਾਲਤੂ ਪੌਦਿਆਂ (ਨਦੀਨਾਂ) ਦਾ ਨਾਸ਼ ਕਰਦੀ ਹੈ ।
(ii) ਇਹ ਰਸਾਇਣ ਮਨੁੱਖੀ ਸਰੀਰ ਤੇ ਅਸਰ ਕਰਦੇ ਹਨ ।
ਉਦਾਹਰਨ-D.D.T.
(ii) ਇਹ ਰਸਾਇਣ ਮਨੁੱਖੀ ਸਰੀਰ ‘ਤੇ ਅਸਰ ਪਾਉਂਦੇ  ਹਨ ਅਤੇ ਭੋਜਨ ਲੜੀ ਵਿੱਚ ਸ਼ਾਮਿਲ ਹੋ ਜਾਂਦੇ ਹਨ ਉਦਾਹਰਨ | 2.4 D, ਬੂਟਾਕਲੌਰ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਹੇਠ ਦਿੱਤੇ ਚਿੱਤਰ ਨੂੰ ਦੇਖ ਕੇ ਦੱਸੋ ਕਿ 10 ਦਿਨਾਂ ਬਾਅਦ ਬੀਜਾਂ ਤੇ ਕੀ ਪ੍ਰਭਾਵ ਹੈ ਅਤੇ ਕਿਸ ਬੀਕਰ ਵਿਚ ਵਾਧਾ ਤੇਜ਼ੀ ਨਾਲ ਹੋਇਆ ਹੈ ? ਆਪਣੇ ਉੱਤਰ ਦਾ ਕਾਰਨ ਵੀ ਦੱਸੋ ।
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 14
ਉੱਤਰ-ਬੀਕਰ c ਵਿਚ ਬੀਜਾਂ ਦਾ ਸਭ ਤੋਂ ਤੇਜ਼ੀ ਨਾਲ ਵਾਧਾ ਹੋਇਆ ਹੈ । ਇਸ ਦਾ ਕਾਰਨ ਇਹ ਹੈ ਕਿ ਖਾਦ ਵਿਚ ਯੂਰੀਆ ਅਤੇ ਗੋਬਰ ਦੇ ਮੁਕਾਬਲੇ ਵਧੇਰੇ ਪੋਸ਼ਕ ਤੱਤ ਹਨ ।

ਪ੍ਰਸ਼ਨ 2.
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 15
ਉੱਤਰ-
PSEB 8th Class Science Solutions Chapter 1 ਫ਼ਸਲ ਉਤਪਾਦਨ ਅਤੇ ਪ੍ਰਬੰਧਨ 16

ਪ੍ਰਸ਼ਨ 3.
ਕਿਸਾਨ ਫ਼ਸਲ ਚੱਕਰਣ ਕਿਵੇਂ ਕਰਦਾ ਹੈ ?
ਉੱਤਰ-
ਫ਼ਸਲ ਚੱਕਰ-ਫਸਲ ਚੱਕਰਣ ਤੋਂ ਭਾਵ ਹੈ ਹਰ ਸਾਲ ਫ਼ਸਲ ਦਾ ਬਦਲਣਾ ਅਰਥਾਤ ਇੱਕ ਫ਼ਸਲ ਦੇ ਬਾਅਦ ਦੂਸਰੀ ਫ਼ਸਲ ਨੂੰ ਉਗਾਉਣਾ ਤਾਂਕਿ ਕੀਟ ਪੀੜਕ ਨਾ ਪੈਦਾ ਹੋ ਸਕਣ । ਇਕ ਹੀ ਫ਼ਸਲ ਵਾਰ-ਵਾਰ ਉਗਾਉਣ ਨਾਲ ਮਿੱਟੀ ਦੇ ਖ਼ਾਸ ਪੋਸ਼ਕ ਤੱਤ ਖ਼ਤਮ ਹੋ ਜਾਂਦੇ ਹਨ । ਇਸ ਸਮੱਸਿਆ ਤੋਂ ਬਚਣ ਲਈ ਦੋ ਵੱਖ-ਵੱਖ ਕਿਸਮਾਂ ਨੂੰ ਇੱਕ ਦੇ ਬਾਅਦ ਇੱਕ ਉਗਾਉਣਾ ਚਾਹੀਦਾ ਹੈ । ਉਦਾਹਰਨ ਦੇ ਲਈ ਮੱਕੀ ਅਤੇ ਕਣਕ, ਮੂੰਗਫਲੀ ਦੇ ਨਾਲ ਬਦਲ-ਬਦਲ ਕੇ ਉਗਾਈ ਜਾਂਦੀ ਹੈ । ਮੂੰਗਫਲੀ ਦੇ ਪੌਦੇ ਦੀਆਂ ਜੜ੍ਹਾਂ ਨਾਈਟ੍ਰੋਜਨ ਨੂੰ ਸਥਿਰ ਕਰ ਕੇ ਮਿੱਟੀ ਦੇ ਪੋਸ਼ਕ ਤੱਤਾਂ ਦੀ ਪੂਰਤੀ ਕਰਦੀਆਂ ਹਨ । ਇਹ ਪੋਸ਼ਕ ਤੱਤ ਕਣਕ ਲਈ ਲਾਭਦਾਇਕ ਹੁੰਦੇ ਹਨ | ਫ਼ਸਲ ਚੱਕਰਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ।

ਪ੍ਰਸ਼ਨ 4.
ਬੀਜ ਬੀਜਣ ਜਾਂ ਉਪਜ ਉਗਾਉਣ ਤੋਂ ਪਹਿਲਾਂ ਮਿੱਟੀ ‘ਤੇ ਹਲ ਕਿਉਂ ਚਲਾਇਆ ਜਾਂਦਾ ਹੈ ?
ਉੱਤਰ-
ਬੀਜ ਬੀਜਣ ਤੋਂ ਪਹਿਲਾਂ ਮਿੱਟੀ ਤੇ ਹਲ ਚਲਾਉਣ ਦੇ ਹੇਠ ਲਿਖੇ ਕਾਰਨ ਹਨ

  • ਹਲ ਚਲਾਉਣ ਨਾਲ ਮਿੱਟੀ ਡੂੰਘਾਈ ਤੱਕ ਹਿੱਲ ਜਾਂਦੀ ਹੈ । ਇਸ ਨਾਲ ਕੁੱਝ ਜਾਂ ਸਾਰੀ ਮਿੱਟੀ ਪਲਟੀ ਜਾ ਸਕਦੀ ਹੈ ।
  • ਹਲ ਚਲਾਉਣ ਨਾਲ ਪਹਿਲੀ ਫ਼ਸਲ ਦੀ ਰਹਿੰਦ-ਖੂੰਹਦ ਬਾਹਰ ਨਿਕਲ ਜਾਂਦੀ ਹੈ ਅਤੇ ਮਿੱਟੀ ਪੋਲੀ ਹੋ ਜਾਂਦੀ ਹੈ ।
  • ਵਾਰ-ਵਾਰ ਹਲ ਚਲਾਉਣ ਨਾਲ ਨਦੀਨ ਖ਼ਤਮ ਹੋ ਜਾਂਦੇ ਹਨ ।
  • ਹਾਨੀਕਾਰਕ ਸੂਖ਼ਮਜੀਵ ਨਸ਼ਟ ਹੋ ਜਾਂਦੇ ਹਨ ।
  • ਹਲ ਚਲਾਉਣ ਨਾਲ ਮਿੱਟੀ ਵਿੱਚ ਮੁਸਾਮ ਪੈਦਾ ਹੋ ਜਾਂਦੇ ਹਨ ।
  • ਹਲ ਚਲਾਉਣ ਨਾਲ ਮਿੱਟੀ ਨਰਮ, ਸਾਫ਼ ਅਤੇ ਉਪਜ ਉਗਾਉਣ ਦੇ ਯੋਗ ਬਣ ਜਾਂਦੀ ਹੈ ।

ਪ੍ਰਸ਼ਨ 5.
ਮੌਸਮਾਂ ਦੇ ਆਧਾਰ ਤੇ ਪੌਦਿਆਂ ਦਾ ਵਰਗੀਕਰਨ ਕੀ ਹੈ ? ਹਰ ਕਿਸਮ ਦੇ ਉਦਾਹਰਨ ਦਿਉ ।
ਉੱਤਰ-
ਮੌਸਮ ਦੇ ਆਧਾਰ ਤੇ ਪੌਦਿਆਂ ਨੂੰ ਦੋ ਭਾਗਾਂ ਵਿੱਚ ਵਰਗੀਕ੍ਰਿਤ ਕੀਤਾ ਜਾਂਦਾ ਹੈ
(i) ਖਰੀਫ ਫ਼ਸਲ
(ii) ਰਬੀ ਫ਼ਸਲ ।

(i) ਖਰੀਫ ਫ਼ਸਲ-ਮਾਨਸੂਨ ਮੌਸਮ ਵਿੱਚ ਉੱਗਣ ਵਾਲੀ ਫ਼ਸਲ, ਸਾਉਣੀ ਫ਼ਸਲ ਕਹਾਉਂਦੀ ਹੈ । ਉਦਾਹਰਨ-ਮੱਕੀ, ਬਾਜਰਾ ਅਤੇ ਕਪਾਹ ਆਦਿ ।
(ii) ਰਬੀ ਫ਼ਸਲ-ਸਰਦੀ ਵਿੱਚ ਉਗਾਈਆਂ ਜਾਣ ਵਾਲੀਆਂ ਫ਼ਸਲਾਂ ਨੂੰ ਹਾੜ੍ਹੀ ਫ਼ਸਲਾਂ ਕਹਿੰਦੇ ਹਨ । ਉਦਾਹਰਨ-ਕਣਕ, ਛੋਲੇ, ਸਰੋਂ ਆਦਿ ।

ਪ੍ਰਸ਼ਨ 6.
ਤੁਹਾਨੂੰ ਕੁੱਝ ਬੀਜ ਬੀਜਣ ਲਈ ਦਿੱਤੇ ਗਏ ਹਨ । ਤੁਸੀਂ ਕਿਹੜੇ ਕਾਰਕਾਂ ਨੂੰ ਧਿਆਨ ਵਿੱਚ ਰੱਖੋਗੇ ?
ਉੱਤਰ-
ਸਾਨੂੰ ਬੀਜ ਬੀਜਣ ਸਮੇਂ ਹੇਠ ਲਿਖੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ

  • ਠੀਕ ਡੂੰਘਾਈ ਤੇ ਬੀਜਣ ।
  • ਠੀਕ ਸਮੇਂ ਤੇ ਸਿੰਚਾਈ ।
  • ਉੱਚਿਤ ਸਮੇਂ ਤੇ ਖਾਦ ਦੇਣਾ ।
  • ਨਦੀਨਾਂ ਨੂੰ ਉੱਗਣ ਦੇਣਾ ।
  • ਨਦੀਨਨਾਸ਼ਕਾਂ ਦਾ ਛਿੜਕਾਅ
  • ਠੀਕ ਪ੍ਰਕਾਸ਼ ਦਾ ਪ੍ਰਬੰਧ ।

ਪ੍ਰਸ਼ਨ 7.
ਰਸਾਇਣਿਕ ਖਾਦਾਂ ਦੀ ਵਰਤੋਂ ਘੱਟ ਕਿਉਂ ਕਰਨੀ ਚਾਹੀਦੀ ਹੈ ?
ਉੱਤਰ-
ਰਸਾਇਣਿਕ ਖਾਦਾਂ ਹਾਨੀਕਾਰਕ ਹੋ ਸਕਦੀਆਂ ਹਨ ਕਿਉਂਕਿ

  • ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਨਸ਼ਟ ਕਰਦੇ ਹਨ ।
  • ਮਿੱਟੀ ਦੀ ਰਸਾਇਣਿਕ ਕੁਦਰਤ ਬਦਲ ਦਿੰਦੇ ਹਨ ।
  • ਰਸਾਇਣ ਮਿੱਟੀ ਵਿੱਚ ਰਿਸ ਕੇ ਉਪਜ ਵਿੱਚ ਸ਼ੋਸ਼ਿਤ ਹੋ ਜਾਂਦੇ ਹਨ ਅਤੇ ਭੋਜਨ ਲੜੀ ਵਿੱਚ ਪੁੱਜ ਕੇ ਪੌਦਿਆਂ ਅਤੇ ਜਾਨਵਰਾਂ ਨੂੰ ਨਸ਼ਟ ਕਰਦੇ ਹਨ ।

ਪ੍ਰਸ਼ਨ 8.
ਅਸੀਂ ਅਨਾਜ ਕਿਵੇਂ ਭੰਡਾਰਿਤ ਕਰਦੇ ਹਾਂ ? ਸ਼ੀਤ ਭੰਡਾਰਨ (Cold Storage) ਕੀ ਹੈ ?
ਉੱਤਰ-
ਅਨਾਜ ਭੰਡਾਰਨ ਦੀਆਂ ਵਿਧੀਆਂ-

  1. ਕਿਸਾਨ ਧਾਤੂ ਜਾਂ ਮਿੱਟੀ ਦੇ ਦੋ ਡੱਬਿਆਂ ਵਿੱਚ ਅਨਾਜ ਦਾ ਭੰਡਾਰਨ ਕਰਦਾ ਹੈ । ਇਹਨਾਂ ਨੂੰ ਅਨਾਜ ਘਰ (Grainaries) ਕਹਿੰਦੇ ਹਨ ।
  2. ਸੁੱਕੇ ਅਨਾਜ ਨੂੰ ਉੱਚਿਤ ਹਵਾਦਾਰ ਸੀਮੇਂਟ ਦੇ ਕਮਰਿਆਂ ਵਿੱਚ ਸਥਾਨਾਂਤਰਿਤ ਕੀਤਾ ਜਾਂਦਾ ਹੈ । ਇਸ ਨੂੰ ਗੋਦਾਮ ਕਹਿੰਦੇ ਹਨ ।
  3. ਕੁੱਝ ਫਲਾਂ ਅਤੇ ਸਬਜ਼ੀਆਂ ਨੂੰ ਨਿਮਨ ਤਾਪ ਤੇ ਭੰਡਾਰਿਤ ਕੀਤਾ ਜਾਂਦਾ ਹੈ । ਇਸ ਨੂੰ ਸ਼ੀਤ ਭੰਡਾਰਣ ਕਹਿੰਦੇ ਹਨ ।

ਪ੍ਰਸ਼ਨ 9.
ਇਕ ਖੇਤਰ ਵਿੱਚ ਉਪਜ ਉਗਾਉਣ ਦੀਆਂ ਮੂਲ ਜ਼ਰੂਰਤਾਂ ਕੀ ਹਨ ?
ਉੱਤਰ-
ਇੱਕ ਖੇਤਰ ਵਿੱਚ ਉਪਜ ਉਗਾਉਣ ਦੀਆਂ ਮੂਲ ਜ਼ਰੂਰਤਾਂ

  • ਉੱਚਿਤ ਕਿਸਮ ਦੀ ਮਿੱਟੀ ।
  • ਖਾਦ ਦੀ ਵਰਤੋਂ
  • ਸਿੰਚਾਈ
  • ਬੀਜਾਂ ਦੀਆਂ ਉੱਤਮ ਕਿਸਮਾਂ
  • ਖੇਤੀ ਔਜ਼ਾਰ
  • ਉਪਜ ਦੇ ਰੋਗਾਂ ਦੀ ਰੋਕਥਾਮ ਦੇ ਲਈ ਰਸਾਇਣ ।

ਪ੍ਰਸ਼ਨ 10.
ਕੀ ਸਾਰੀਆਂ ਫ਼ਸਲਾਂ ਨੂੰ ਸਮਾਨ ਖਾਦ ਅਤੇ ਰਸਾਇਣਿਕ ਖਾਦ ਦੀ ਲੋੜ ਹੁੰਦੀ ਹੈ ?
ਉੱਤਰ-
ਨਹੀਂ, ਹਰ ਫ਼ਸਲ ਦੇ ਵਾਧੇ ਲਈ ਖ਼ਾਸ ਤਰ੍ਹਾਂ ਦੀ ਖਾਦ ਅਤੇ ਰਸਾਇਣਿਕ ਖਾਦ ਦੀ ਲੋੜ ਹੁੰਦੀ ਹੈ । ਝੋਨੇ ਦੀ ਫ਼ਸਲ ਲਈ ਜੈਵਿਕ ਖਾਦ (Farm Yard manure) ਸਭ ਤੋਂ ਵਧੀਆ ਹੈ । ਮੂੰਗਫ਼ਲੀ ਦੀ ਫ਼ਸਲ ਨੂੰ ਕੋਈ ਖਾਦ ਜਾਂ ਰਸਾਇਣਿਕ ਖਾਦ ਨਹੀਂ ਚਾਹੀਦੀ ਕਿਉਂਕਿ ਇਸਦੀਆਂ ਜੜਾਂ ਵਿੱਚ ਗੰਥੀਕਾਵਾਂ (Nodules) ਹੁੰਦੀਆਂ ਹਨ, ਜਿਨ੍ਹਾਂ ਵਿੱਚ ਨਾਈਟਰੋਜਨ ਸਥਿਰ ਕਰਨ ਵਾਲੇ ਬੈਕਟੀਰੀਆਂ ਹੁੰਦੇ ਹਨ । ਇਹ ਵਾਯੂਮੰਡਲੀ ਨਾਈਟਰੋਜਨ ਨੂੰ ਸਥਿਰ ਕਰਕੇ ਨਾਈਟਰਾਈਟ ਅਤੇ ਨਾਈਟਰੇਟ ਵਿੱਚ ਪਰਿਵਰਤਿਤ ਕਰ ਦਿੰਦੇ ਹਨ । ਕਣਕ ਦੀ ਫ਼ਸਲ ਦੇ ਲਈ ਹਰੀ ਖਾਦ (Green manure) ਅਤੇ ਜੈਵਿਕ ਖਾਦ (Farm yard manure) ਦਾ ਮਿਸ਼ਰਣ ਉਪਯੋਗ ਵਿੱਚ ਲਿਆਂਦਾ ਜਾਂਦਾ ਹੈ ।

ਪ੍ਰਸ਼ਨ 11.
ਪਨੀਰੀ ਲਗਾਉਣ ਤੋਂ ਕੀ ਭਾਵ ਹੈ ?
ਉੱਤਰ-
ਪਨੀਰੀ ਲਗਾਉਣਾ-ਝੋਨਾ, ਮਿਰਚਾਂ, ਟਮਾਟਰ ਅਤੇ ਗੋਭੀ ਆਦਿ ਅਜਿਹੀਆਂ ਫ਼ਸਲਾਂ ਹਨ ਜਿਨ੍ਹਾਂ ਨੂੰ ਸਿੱਧੇ ਹੀ ਖੇਤਾਂ ਵਿੱਚ ਨਹੀਂ ਲਗਾਇਆ ਜਾਂਦਾ । ਇਹਨਾਂ ਦੇ ਬੀਜਾਂ ਨੂੰ ਇੱਕ ਛੋਟੇ ਜਿਹੇ ਜ਼ਮੀਨ ਦੇ ਟੁਕੜੇ ਵਿੱਚ ਬੀਜ ਕੇ ਜੋ ਪਨੀਰੀ ਤਿਆਰ ਕੀਤੀ ਜਾਂਦੀ ਹੈ, ਉਸਨੂੰ ਪਨੀਰੀ (Seedling) ਕਹਿੰਦੇ ਹਨ । ਜਦੋਂ ਪਨੀਰੀ ਚੰਗੀ ਤਰ੍ਹਾਂ ਤਿਆਰ ਹੋ ਜਾਂਦੀ ਹੈ ਇਸ ਨੂੰ ਛੋਟੇ ਜ਼ਮੀਨ ਦੇ ਟੁਕੜੇ ਤੋਂ ਉਖਾੜ ਕੇ ਖੇਤਾਂ ਵਿੱਚ ਇੱਕ ਖ਼ਾਸ ਦੂਰੀ ਤੇ ਲਗਾ ਦਿੱਤਾ ਜਾਂਦਾ ਹੈ । ਇਸ ਵਿਧੀ ਨੂੰ ਪਨੀਰੀ ਲਗਾਉਣਾ ਕਹਿੰਦੇ ਹਨ ।

ਵੱਡੇ ਉੱਤਰਾਂ ਵਾਲੇ ਪ੍ਰਸ਼ਨ

ਪ੍ਰਸ਼ਨ 1.
ਮੁੱਖ ਖੇਤੀ ਪੱਧਤੀਆਂ ਦਾ ਵਰਣਨ ਕਰੋ ।
ਉੱਤਰ-
ਮੁੱਖ ਖੇਤੀ ਪੱਧਤੀਆਂ

  • ਹਲ ਚਲਾਉਣਾ-ਇਸ ਨਾਲ ਮਿੱਟੀ ਪੋਲੀ ਅਤੇ ਪਤਲੀ ਹੋ ਜਾਂਦੀ ਹੈ । ਇਹ ਲੱਕੜੀ ਜਾਂ ਲੋਹੇ ਦੇ ਬਣੇ ਹੁੰਦੇ ਹਨ । ਹਲ ਚਲਾਉਣ ਦੇ ਬਾਅਦ ਮਿੱਟੀ ਸਮਤਲ ਕੀਤੀ ਜਾਂਦੀ ਹੈ ਤਾਂਕਿ ਹਵਾ ਅਤੇ ਪਾਣੀ ਨਾਲ ਮਿੱਟੀ ਉੱਡ ਨਾ ਜਾਵੇ ।
  • ਬਿਜਾਈ-ਮਿੱਟੀ ਦੀ ਤਿਆਰੀ ਦੇ ਬਾਅਦ ਖੇਤਾਂ ਵਿੱਚ ਬੀਜ ਹੱਥਾਂ ਜਾਂ ਸੀਡ ਡਿਲ ਦੁਆਰਾ ਬੀਜਿਆ ਜਾਂਦਾ ਹੈ । ਇਸ ਨੂੰ ਬਿਜਾਈ ਕਹਿੰਦੇ ਹਨ ।
  • ਸਿੰਚਾਈ-ਫ਼ਸਲੀ ਪੌਦੇ ਮਿੱਟੀ ਵਿੱਚੋਂ ਜੜ੍ਹਾਂ ਦੁਆਰਾ ਪਾਣੀ ਪ੍ਰਾਪਤ ਕਰਦੇ ਹਨ । ਪੌਦਿਆਂ ਦੇ ਵਾਧੇ ਲਈ ਪਾਣੀ ਜ਼ਰੂਰੀ ਹੈ । ਸਿੰਚਾਈ ਦੇ ਵੱਖ-ਵੱਖ ਢੰਗ, ਜਿਵੇਂ ਪਾਣੀ, ਛਿੜਕਾਅ, ਟਿਊਬਵੈੱਲ, ਦੋਲਤ ਟੋਕਰੀਆਂ ਆਦਿ ਦਾ ਉਪਯੋਗ ਕੀਤਾ ਜਾਂਦਾ ਹੈ ।
  • ਖਾਦ ਪਾਉਣਾ-ਹਰ ਫ਼ਸਲ ਮਿੱਟੀ ਵਿੱਚੋਂ ਬਹੁਤ ਮਾਤਰਾ ਵਿੱਚ ਪੋਸ਼ਕ ਸੋਖਿਤ ਕਰਦੀਆਂ ਹਨ । ਇਹਨਾਂ ਪੋਸ਼ਕਾਂ ਦੀ ਪੂਰਤੀ ਦੇ ਲਈ ਖਾਦ ਪਾਉਣੀ ਜ਼ਰੂਰੀ ਹੈ ।
  • ਨਿਰਾਈ-ਖੇਤਾਂ ਵਿੱਚ ਫ਼ਸਲ ਦੇ ਨਾਲ ਕਈ ਹੋਰ ਪੌਦੇ ਵੀ ਉੱਗ ਜਾਂਦੇ ਹਨ । ਇਹ ਫ਼ਸਲ ਦੇ ਨਾਲ ਪਾਣੀ, ਪ੍ਰਕਾਸ਼ ਅਤੇ ਪੋਸ਼ਕਾਂ ਲਈ ਮੁਕਾਬਲਾ ਕਰਦੇ ਹਨ । ਇਸ ਲਈ ਇਹਨਾਂ ਨੂੰ ਖੇਤਾਂ ਵਿੱਚੋਂ ਹਟਾਉਣਾ ਬਹੁਤ ਜ਼ਰੂਰੀ ਹੈ । ਇਸ ਕਿਰਿਆ ਨੂੰ ਨਿਰਾਈ ਕਹਿੰਦੇ ਹਨ ।
  • ਫ਼ਸਲ ਦੀ ਸੁਰੱਖਿਆ-ਕੀਟ, ਉੱਲੀ, ਬੈਕਟੀਰੀਆ, ਚੂਹੇ ਆਦਿ ਫ਼ਸਲ ਨੂੰ ਨੁਕਸਾਨ ਪਹੁੰਚਾਉਂਦੇ ਹਨ । ਕੀਟਨਾਸ਼ਕਾਂ ਅਤੇ ਨਦੀਨਾਸ਼ਕਾਂ ਦੀ ਵਰਤੋਂ ਕਰਕੇ ਇਹਨਾਂ ਨੂੰ ਨਸ਼ਟ ਕੀਤਾ ਜਾਂਦਾ ਹੈ ।
  • ਕਟਾਈ ਅਤੇ ਭੰਡਾਰਨ-ਜਦੋਂ ਫ਼ਸਲ ਤਿਆਰ ਹੋ ਜਾਂਦੀ ਹੈ ਤਾਂ ਉੱਚਿਤ ਸਮੇਂ ਤੇ ਇਸ ਨੂੰ ਕੱਟਿਆ ਜਾਂਦਾ ਹੈ । ਫ਼ਸਲਾਂ ਦੀ ਕਟਾਈ ਹੱਥਾਂ ਨਾਲ, ਦਾਤੀ ਜਾਂ ਹਾਰਵੈਸਟਰ ਨਾਲ ਕੀਤੀ ਜਾਂਦੀ ਹੈ । ਅਨਾਜ ਨੂੰ ਭੁਸੇ ਤੋਂ ਵੱਖ ਕੀਤਾ ਜਾਂਦਾ ਹੈ ਅਤੇ ਅਨਾਜ ਦਾ ਭੰਡਾਰਨ ਵੱਡੇ-ਵੱਡੇ ਭੰਡਾਰ ਘਰਾਂ ਵਿੱਚ ਕੀਤਾ ਜਾਂਦਾ ਹੈ । ਅਨਾਜ ਵਿੱਚ ਨਮੀ ਦੀ ਮਾਤਰਾ 14% ਤੋਂ ਵੱਧ ਨਹੀਂ ਹੋਣੀ ਚਾਹੀਦੀ ।

ਪ੍ਰਸ਼ਨ 2.
ਰਸਾਇਣਿਕ ਖਾਦ ਕੀ ਹੈ ? ਮਿਸ਼ਰਿਤ ਖ਼ਾਦ ਕੀ ਹੈ ? ਕਿਸਾਨ ਖੇਤਾਂ ਵਿੱਚ ਰਸਾਇਣਿਕ ਖਾਦ ਕਿਉਂ ਪਾਉਂਦੇ ਹਨ ? ਸਾਨੂੰ ਰਸਾਇਣਿਕ ਖਾਦਾਂ ਨੂੰ ਕਿਵੇਂ ਭੰਡਾਰਿਤ ਕਰਨਾ ਚਾਹੀਦਾ ਹੈ ?
ਉੱਤਰ-
ਰਸਾਇਣਿਕ ਖਾਦ-ਖੇਤ ਜਾਂ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਉਪਯੋਗ ਕੀਤੇ ਜਾਣ ਵਾਲੇ ਰਸਾਇਣਾਂ ਨੂੰ ਰਸਾਇਣਿਕ ਖ਼ਾਦ ਕਹਿੰਦੇ ਹਨ ।
ਮਿਸ਼ਰਿਤ ਖਾਦ-ਰਸਾਇਣਿਕ ਖਾਦਾਂ ਜੋ ਇੱਕੋ ਨਾਲ ਕਈ ਪੋਸ਼ਕ ਤੱਤਾਂ ਦੀ ਪੂਰਤੀ ਕਰਨ ਨੂੰ ਮਿਸ਼ਰਤ ਖ਼ਾਦ ਕਹਿੰਦੇ ਹਨ, ਜਿਵੇਂ-

  • NPK ਵਿੱਚ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ ਹੈ ।
  • CAN ਕੈਲਸ਼ੀਅਮ, ਅਮੋਨੀਅਮ ਨਾਈਟਰੇਟ ਵੀ ਮਿਸ਼ਰਤ ਖਾਦ ਹੈ ।

ਖਾਦਾਂ ਦਾ ਮਹੱਤਵ-ਖੇਤਾਂ ਵਿੱਚ ਖਣਿਜ ਤੱਤ ਜਿਵੇਂ-ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ ਦੀ ਅਪੂਰਤੀ ਦੇ ਲਈ ਰਸਾਇਣਿਕ ਖਾਦਾਂ ਅਤੇ ਮਿਸ਼ਰਿਤ ਖਾਦਾਂ ਪਾਈਆਂ ਜਾਂਦੀਆਂ ਹਨ । ਮਿੱਟੀ ਵਿੱਚ ਤੱਤਾਂ ਦੀ ਨਮੀ ਲਗਾਤਾਰ ਉਪਜ ਉਗਾਉਣ ਨਾਲ ਹੁੰਦੀ ਹੈ । ਇਸ ਲਈ ਕਿਸਾਨ ਖੇਤਾਂ ਵਿੱਚ ਰਸਾਇਣਿਕ ਖਾਦ ਪਾਉਂਦੇ ਹਨ ।

ਰਸਾਇਣਿਕ ਖਾਦਾਂ ਦਾ ਭੰਡਾਰਨ-ਕਈ ਖਾਦਾਂ ਨਮੀ ਨੂੰ ਸੋਖ ਲੈਂਦੀਆਂ ਹਨ ਜਾਂ ਇਹ ਪਾਣੀ ਸੋਖਦੀਆਂ ਹਨ । ਜੇ ਖਾਦਾਂ ਨੂੰ ਨਮੀ ਯੁਕਤ ਥਾਂਵਾਂ ਤੇ ਭੰਡਾਰਿਤ ਕੀਤਾ ਜਾਵੇਗਾ ਤਾਂ ਇਹ ਖੇਤਾਂ ਵਿੱਚ ਪਾਉਣ ਦੇ ਯੋਗ ਨਹੀਂ ਰਹਿਣਗੀਆਂ । ਕੁੱਝ ਰਸਾਇਣਿਕ ਖਾਦਾਂ ਥੈਲਿਆਂ ਨੂੰ ਹੀ ਨਸ਼ਟ ਕਰ ਦਿੰਦੀਆਂ ਹਨ ਜਿਨ੍ਹਾਂ ਵਿੱਚ ਇਹਨਾਂ ਨੂੰ ਰੱਖਿਆ ਜਾਂਦਾ ਹੈ । ਇਹਨਾਂ ਦਾ ਭੰਡਾਰਨ ਸੁੱਕੀਆਂ ਥਾਂਵਾਂ ਤੇ ਹੋਣਾ ਚਾਹੀਦਾ ਹੈ ।C

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

Punjab State Board PSEB 12th Class History Book Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ Textbook Exercise Questions and Answers.

PSEB Solutions for Class 12 History Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

Long Answer Type Questions

ਪ੍ਰਸ਼ਨ 1.
ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ? (Name the sincere Sikh who searched for the Ninth Guru and why ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ਅਤੇ ਕਿਉਂ ? (Who found Guru Tegh Bahadur Ji and why ?)

ਸਿੱਖ ਧਰਮ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਭਾਲ ਕਿਸ ਨੇ ਅਤੇ ਕਿਵੇਂ ਕੀਤੀ ? (Who discovered the ninth Guru Tegh Bahadur Ji and how ?)
ਉੱਤਰ-
1664 ਈ. ਵਿੱਚ ਦਿੱਲੀ ਵਿਖੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ ਤਾਂ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਜਹਾਜ਼ ਸਮੁੰਦਰੀ ਤੂਫ਼ਾਨ ਵਿੱਚ ਘਿਰ ਕੇ ਡੁੱਬਣ ਲੱਗਾ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਕਿਨਾਰੇ ਲੱਗ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਗੁਰੂ ਸਾਹਿਬ ਦੀ ਕਿਰਪਾ ਨਾਲ ਉਸ ਦਾ ਜਹਾਜ਼ ਬਚ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਆਪਣੇ ਪਰਿਵਾਰ ਸਮੇਤ ਬਾਬਾ ਬਕਾਲਾ ਪਹੁੰਚਿਆ । ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ ।

ਉਸ ਨੇ ਅਸਲੀ ਗੁਰੂ ਨੂੰ ਲੱਭਣ ਦੀ ਇੱਕ ਵਿਉਂਤ ਬਣਾਈ । ਉਹ ਵਾਰੋ-ਵਾਰੀ ਹਰ ਗੁਰੂ ਕੋਲ ਗਿਆ ਤੇ ਉਨ੍ਹਾਂ ਨੂੰ ਦੋ-ਦੋ ਮੋਹਰਾਂ ਭੇਟ ਕਰਦਾ ਗਿਆ ਝੂਠੇ ਗੁਰੁ ਦੋ-ਦੋ ਮੋਹਰਾਂ ਲੈ ਕੇ ਖੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖੀਰ ਵਿੱਚ ਗੁਰੂ ਤੇਗ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ।” ਇਹ ਸੁਣ ਕੇ ਮੱਖਣ ਸ਼ਾਹ ਬਹੁਤ ਖੁਸ਼ ਹੋਇਆ ਅਤੇ ਉਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the travels of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ? (What do you know about the travels of Guru Tegh Bahadur Ji ?).
ਉੱਤਰ-
ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਦੇ ਦੌਰਾਨ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਨੂੰ ਦੂਰ ਕਰਨਾ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਵੱਲਾ, ਘੁੱਕੇਵਾਲੀ, ਖਡੂਰ ਸਾਹਿਬ, ਗੋਇੰਦਵਾਲ, ਤਰਨ ਤਾਰਨ, ਖੇਮਕਰਨ, ਕੀਰਤਪੁਰ ਅਤੇ ਬਿਲਾਸਪੁਰ ਆਦਿ ਪੰਜਾਬ ਦੇ ਖੇਤਰਾਂ ਦੀਆਂ ਯਾਤਰਾਵਾਂ ਕੀਤੀਆਂ ।

ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਪੂਰਬੀ ਭਾਰਤ ਦੀਆਂ ਯਾਤਰਾਵਾਂ ‘ਤੇ ਨਿਕਲ ਪਏ । ਆਪਣੀ ਇਸ ਯਾਤਰਾ ਦੇ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਧਮਧਾਨ, ਦਿੱਲੀ, ਮਥੁਰਾ, ਬ੍ਰਿਦਾਬਨ, ਆਗਰਾ, ਕਾਨਪੁਰ, ਪ੍ਰਯਾਗ, ਬਨਾਰਸ, ਗਯਾ, ਪਟਨਾ, ਢਾਕਾਂ ਅਤੇ ਆਸਾਮ ਆਦਿ ਸਥਾਨਾਂ ‘ਤੇ ਗਏ । ਇਨ੍ਹਾਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਕਈ ਪ੍ਰਸਿੱਧ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਹ ਯਾਤਰਾਵਾਂ ਸਿੱਖ ਪੰਥ ਦੇ ਵਿਕਾਸ ਲਈ ਬੜੀਆਂ ਲਾਹੇਵੰਦ ਸਿੱਧ ਹੋਈਆਂ। ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਮਤ ਵਿੱਚ ਸ਼ਾਮਲ ਹੋਏ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦੀਆਂ ਕਿਸੇ ਛੇ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of any six travels of Guru Tegh Bahadur Ji.)
ਉੱਤਰ-
ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ ।

1. ਅੰਮ੍ਰਿਤਸਰ – ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ ਕਹਿੰਦੇ’ ਹਨ ।

2. ਵੱਲਾ ਤੇ ਘੁਕੇਵਾਲੀ – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਜੀ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ’ ਗੁਰੂ ਕਾ ਬਾਗ਼’ ਰੱਖ ਦਿੱਤਾ ।

3. ਬਨਾਰਸ – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।

4. ਪਟਨਾ – ਗੁਰੂ ਤੇਗ਼ ਬਹਾਦਰ ਜੀ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ ‘ਗੁਰੁ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।

5. ਮਥੁਰਾ – ਗੁਰੂ ਤੇਗ਼ ਬਹਾਦਰ ਜੀ ਦਿੱਲੀ ਤੋਂ ਬਾਅਦ ਮਥੁਰਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ । ਇਸ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।

6. ਢਾਕਾ – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।

ਪ੍ਰਸ਼ਨ 4.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਕਿਹਨਾਂ ਕਾਰਨਾਂ ਕਰਕੇ ਹੋਈ ? (What were the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ । (Study the causes responsible for the martyrdom of Guru Tegh Bahadur Ji.)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ – 1605 ਈ. ਤਕ ਸਿੱਖਾਂ ਅਤੇ ਮੁਗਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।

2. ਔਰੰਗਜ਼ੇਬ ਦੀ ਕੱਟੜਤਾ – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਸਿੱਟੇ ਵਜੋਂ ਤਲਵਾਰ ਦੇ ਜ਼ੋਰ ‘ਤੇ ਲੋਕਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।

3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ ਤੇ ਪ੍ਰਭਾਵ – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ । ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।

4. ਸਿੱਖ ਧਰਮ ਦਾ ਪ੍ਰਸਾਰ – ਗੁਰੁ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।

5. ਰਾਮ ਰਾਏ ਦੀ ਦੁਸ਼ਮਣੀ – ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ਪੁੱਤਰ ਸੀ । ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਪਰ ਜਦੋਂ ਗੁਰਗੱਦੀ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਅਤੇ ਬਾਅਦ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਮਿਲੀ ਤਾਂ ਉਹ ਇਹ ਸਹਾਰ ਨਾ ਸਕਿਆ । ਉਸ ਨੇ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਕਾਰਵਾਈ ਕਰਨ ਲਈ ਭੜਕਾਇਆ ।

6. ਕਸ਼ਮੀਰੀ ਪੰਡਤਾਂ ਦੀ ਪੁਕਾਰ – ਕਸ਼ਮੀਰ ਦੇ ਗਵਰਨਰ ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ‘ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ । ਗੁਰੂ ਜੀ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 5.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ । (Discuss the role played by Naqshbandis in the martyrdom of Guru Tegh Bahadur Ji.)
ਉੱਤਰ-
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦੀ ਇੱਕ ਸੰਪਰਦਾ ਸੀ । ਇਸ ਸੰਪਰਦਾ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ, ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਤੇ ਮੁਸਲਮਾਨਾਂ ਦਾ ਗੁਰੂ ਘਰ ਪ੍ਰਤੀ ਵੱਧ ਰਿਹਾ ਰੁਝਾਨ ਅਸਹਿਣਸ਼ੀਲ ਸੀ । ਨਕਸ਼ਬੰਦੀਆਂ ਨੂੰ ਖ਼ਤਰਾ ਹੋ ਗਿਆ ਕਿ ਕਿਧਰੇ ਲੋਕਾਂ ਵਿੱਚ ਆ ਰਹੀ ਜਾਗ੍ਰਿਤੀ ਅਤੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਚੁਣੌਤੀ ਨਾ ਬਣ ਜਾਏ । ਅਜਿਹਾ ਹੋਣ ਨਾਲ ਭਾਰਤ ਵਿੱਚ ਮੁਸਲਿਮ ਸਮਾਜ ਦੀਆਂ ਜੜਾਂ ਹਿਲ ਸਕਦੀਆਂ ਸਨ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕੀਤਾ । ਉਨ੍ਹਾਂ ਦੀ ਇਸ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਉਸ ਸਮੇਂ ਸ਼ੇਖ਼ ਮਾਸੂਮ ਨਕਸ਼ਬੰਦੀਆਂ ਦਾ ਨੇਤਾ ਸੀ । ਉਹ ਆਪਣੇ ਪਿਤਾ ਸ਼ੇਖ਼ ਅਹਿਮਦ ਸਰਹਿੰਦੀ ਤੋਂ ਵੀ ਵਧੇਰੇ ਕੱਟੜ ਸੀ । ਉਸ ਦਾ ਵਿਚਾਰ ਸੀ ਕਿ ਜੇਕਰ ਪੰਜਾਬ ਵਿੱਚ ਸਿੱਖਾਂ ਦਾ ਛੇਤੀ ਦਮਨ ਨਾ ਕੀਤਾ ਗਿਆ ਤਾਂ ਭਾਰਤ ਵਿੱਚ ਮੁਸਲਿਮ ਸਾਮਰਾਜ ਦੀ ਨੀਂਹ ਹਿੱਲ ਸਕਦੀ ਹੈ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ । ਨਿਰਸੰਦੇਹ ਅਸੀਂ ਇਹ ਕਹਿ ਸਕਦੇ ਹਾਂ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ? (What was the immediate cause of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ? (Why did Guru Tegh Bahadur Ji help the Kashmiri Brahmins ?)
ਉੱਤਰ-
ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣਾਂ ਦਾ ਸਾਰੇ ਭਾਰਤ ਦੇ ਹਿੰਦੂ ਬਹੁਤ ਆਦਰ ਕਰਦੇ ਸਨ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਕਬੂਲ ਕਰ ਲੈਣਗੇ । ਇਸੇ ਉਦੇਸ਼ ਨਾਲ ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਬ੍ਰਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ ।

ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁਖ ’ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਜੋ ਉਸ ਸਮੇਂ 9 ਵਰ੍ਹਿਆਂ ਦੇ ਸਨ, ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ । ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ।” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ । ਗੁਰੂ ਸਾਹਿਬ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ । ਜਦੋਂ ਔਰੰਗਜ਼ੇਬ ਨੂੰ ਇਹ ਗੱਲ ਪਤਾ ਲੱਗੀ ਤਾਂ ਉਸ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾ ਕੇ ਮੁਸਲਮਾਨ ਬਣਾਉਣ ਦਾ ਇਰਾਦਾ ਕਰ ਲਿਆ ।

ਪ੍ਰਸ਼ਨ 7.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ । (Evaluate the historical importance of martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਮਹੱਤਵਪੂਰਨ ਨਤੀਜੇ ਦੱਸੋ । (Explain six significant results of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਸਿੱਟੇ ਕੀ ਸਨ ? (What were the six results of the martyrdom of Guru Tegh Bahadur Ji ?)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ‘ਤੇ ਦੂਰਗਾਮੀ ਪ੍ਰਭਾਵ ਪਏ ।

  • ਇਤਿਹਾਸ ਦੀ ਇੱਕ ਅਦੁੱਤੀ ਘਟਨਾ – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ ।
  • ਸਿੱਖਾਂ ਵਿੱਚ ਬਦਲੇ ਦੀ ਭਾਵਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ ।
  • ਹਿੰਦੂ ਧਰਮ ਦੀ ਰੱਖਿਆਔਰੰਗਜ਼ੇਬ ਦੇ ਦਿਨੋ – ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ ।
  • ਖ਼ਾਲਸਾ ਦੀ ਸਿਰਜਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ । ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ ।
  • ਸਿੱਖਾਂ ਅਤੇ ਮੁਗਲਾਂ ਵਿਚਾਲੇ ਲੜਾਈਆਂ – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਲੰਬਾ ਦੌਰ ਸ਼ੁਰੂ ਹੋਇਆ। ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਹਾਂ ਨੂੰ ਹਿਲਾ ਕੇ ਰੱਖ ਦਿੱਤਾ ।
  • ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖ ਧਰਮ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਪਰੰਪਰਾ ਸ਼ੁਰੂ ਹੋ ਗਈ । ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ, ਬੰਦਾ ਸਿੰਘ ਬਹਾਦਰ ਅਤੇ ਸੈਂਕੜੇ ਸਿੱਖ ਧਰਮ ਦੀ ਖ਼ਾਤਰ ਸ਼ਹੀਦੀਆਂ ਪਾ ਗਏ । ਇਸ ਤਰ੍ਹਾਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਲਈ ਇੱਕ ਅਦੁੱਤੀ ਉਦਾਹਰਨ ਸਿੱਧ ਹੋਈ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 8.
ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਉੱਪਰ ਸੰਖੇਪ ਨੋਟ ਲਿਖੋ । (Write a comprehensive note on Bhai Mati Das and Bhai Sati Das.)
ਉੱਤਰ-
ਸਿੱਖ ਇਤਿਹਾਸ ਸ਼ਹੀਦੀਆਂ ਨਾਲ ਭਰਿਆ ਹੋਇਆ ਹੈ ਪਰ ਜੋ ਲਾਸਾਨੀ ਸ਼ਹਾਦਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੇ ਦਿੱਤੀਆਂ ਉਸ ਦੀ ਕੋਈ ਹੋਰ ਮਿਸਾਲ ਮਿਲਣੀ ਬਹੁਤ ਔਖੀ ਹੈ । ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੋਵੇਂ ਭਰਾ ਸਨ । ਭਾਈ ਮਤੀ ਦਾਸ ਜੀ ਗੁਰੂ ਤੇਗ਼ ਬਹਾਦਰ ਜੀ ਦੇ ਦੀਵਾਨ ਸਨ ਜਦਕਿ ਭਾਈ ਸਤੀ ਦਾਸ ਜੀ ਫ਼ਾਰਸੀ ਦੇ ਲੇਖਕ ਸਨ । ਜਦੋਂ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇਣ ਦਾ ਨਿਰਣਾ ਕੀਤਾ ਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਵੀ ਉਨ੍ਹਾਂ ਨਾਲ ਹੋ ਗਏ । ਜਦੋਂ ਹਾਕਮਾਂ ਨੇ ਦਿੱਲੀ ਵਿੱਚ ਗੁਰੂ ਤੇਗ ਬਹਾਦਰ ਜੀ ਨਾਲ ਬਦਸਲੂਕੀ ਕੀਤੀ ਤਾਂ ਭਾਈ ਮਤੀ ਦਾਸ ਜੀ ਇਹ ਬਰਦਾਸ਼ਤ ਨਾ ਕਰ ਸਕੇ ।

ਉਨ੍ਹਾਂ ਨੇ ਗੁਰੂ ਜੀ ਨੂੰ ਇਹ ਬੇਨਤੀ ਕੀਤੀ ਕਿ ਜੇਕਰ ਉਹ ਆਗਿਆ ਦੇਣ ਤਾਂ ਮੁਗ਼ਲ ਹਕੂਮਤ ਨੂੰ ਤਹਿਸ-ਨਹਿਸ ਕਰ ਦਿੱਤਾ ਜਾਵੇ । ਗੁਰੂ ਜੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਸਭ ਕੁਝ ਉਸ ਪਰਮਾਤਮਾ ਦੇ ਹੁਕਮ ਅਨੁਸਾਰ ਹੋ ਰਿਹਾ ਹੈ । ਤੁਸੀਂ ਫ਼ਿਕਰ ਨਾ ਕਰੋ । ਪਰਮਾਤਮਾ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵੇਗਾ । ਜ਼ਾਲਮ ਕਾਜ਼ੀ ਨੇ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਇਸਲਾਮ ਕਬੂਲਣ ਲਈ ਬਥੇਰੇ ਲਾਲਚ ਦਿੱਤੇ, ਪਰ ਉਹ ਆਪਣੇ ਸਿਦਕ ਤੋਂ ਨਾ ਡੋਲੇ । ਅਖੀਰ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਦੋਫਾੜ ਕਰ ਦਿੱਤਾ ਗਿਆ ਅਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ । ਇਨ੍ਹਾਂ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਨਵੇਂ ਪੂਰਨੇ ਪਾਏ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਤੇਗ ਬਹਾਦਰ ਜੀ ਦਾ ਮੁੱਢਲਾ ਜੀਵਨ ( (Early Career of Guru Tegh Bahadur Ji)

ਪ੍ਰਸ਼ਨ 1.
ਗੁਰੂ ਤੇਗ਼ ਬਹਾਦਰ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਕਰੋ । (Give a brief description of the early life of Guru Tegh Bahadur Ji.)
ਉੱਤਰ-
ਗੁਰੁ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ । ਉਨ੍ਹਾਂ ਦਾ ਗੁਰੂ ਕਾਲ 1664 ਈ. ਤੋਂ 1675 ਈ. ਤਕ ਰਿਹਾ । ਗੁਰੂ ਤੇਗ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕਾਂ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹੀਦੀ ਦੇ ਕੇ ਉਨ੍ਹਾਂ ਨੇ ਭਾਰਤੀ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ । ਗੁਰੂ ਜੀ ਦੇ ਮੁੱਢਲੇ ਜੀਵਨ ਅਤੇ ਯਾਤਰਾਵਾਂ ਦਾ ਸੰਖੇਪ ਵਰਣਨ ਇਸ ਪ੍ਰਕਾਰ ਹੈ-

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੁ ਤੇਗ ਬਹਾਦਰ ਸਾਹਿਬ ਦਾ ਜਨਮ 1 ਅਪਰੈਲ, 1621 ਈ. ਨੂੰ ਅੰਮ੍ਰਿਤਸਰ ਵਿਖੇ ਹੋਇਆ । ਆਪ ਗੁਰੂ ਹਰਿਗੋਬਿੰਦ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਪੁੱਤਰ ਸਨ । ਆਪ ਜੀ ਦੀ ਮਾਤਾ ਦਾ ਨਾਂ ਨਾਨਕੀ ਸੀ । ਆਪ ਦੇ ਪਿਤਾ ਜੀ ਨੇ ਆਪ ਦੇ ਜਨਮ ‘ਤੇ ਇਹ ਭਵਿੱਖਬਾਣੀ ਕੀਤੀ ਕਿ ਇਹ ਬਾਲਕ ਸੱਚਾਈ ਤੇ ਧਰਮ ਦੇ ਰਾਹ ‘ਤੇ ਚੱਲੇਗਾ ਅਤੇ ਜ਼ੁਲਮ ਤੇ ਜਬਰ ਦਾ ਡਟ ਕੇ ਮੁਕਾਬਲਾ ਕਰੇਗਾ । ਗੁਰੂ ਜੀ ਦੇ ਇਹ ਬੋਚਨ ਸੱਚ ਨਿਕਲੇ ।

2. ਬਚਪਨ ਅਤੇ ਸਿੱਖਿਆ (Childhood and Education) – ਬਚਪਨ ਵਿੱਚ ਤੇਗ਼ ਬਹਾਦਰ ਜੀ ਦਾ ਨਾਂ ਤਿਆਗ ਮਲ ਸੀ । ਜਦੋਂ ਆਪ ਪੰਜ ਵਰਿਆਂ ਦੇ ਹੋਏ ਤਾਂ ਆਪ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਤੋਂ ਸਿੱਖਿਆ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ । ਆਪ ਨੇ ਪੰਜਾਬੀ, ਬਿਜ ਸੰਸਕ੍ਰਿਤ, ਇਤਿਹਾਸ, ਦਰਸ਼ਨ ਸ਼ਾਸਤਰ, ਗਣਿਤ ਅਤੇ ਸੰਗੀਤ ਆਦਿ ਦੀ ਸਿੱਖਿਆ ਪ੍ਰਾਪਤ ਕੀਤੀ । ਆਪ ਨੂੰ ਘੋੜਸਵਾਰੀ ਅਤੇ ਸ਼ਸਤਰ ਚਲਾਉਣ ਦੀ ਵੀ ਸਿੱਖਿਆ ਦਿੱਤੀ ਗਈ । ਕਰਤਾਰਪੁਰ ਦੀ ਲੜਾਈ ਵਿੱਚ ਆਪ ਦੀ ਬਹਾਦਰੀ ਨੂੰ ਵੇਖ ਕੇ ਆਪ ਦੇ ਪਿਤਾ, ਗੁਰੂ ਹਰਿਗੋਬਿੰਦ ਸਾਹਿਬ ਨੇ ਆਪ ਦਾ ਨਾਂ ਤਿਆਗ ਮਲ ਤੋਂ ਬਦਲ ਕੇ ਤੇਗ਼ ਬਹਾਦਰ ਰੱਖ ਦਿੱਤਾ ।

3. ਵਿਆਹ (Marriage) – ਤੇਗ਼ ਬਹਾਦਰ ਜੀ ਦਾ ਵਿਆਹ ਕਰਤਾਰਪੁਰ ਨਿਵਾਸੀ, ਲਾਲ ਚੰਦ ਦੀ ਧੀ ਗੁਜਰੀ ਨਾਲ ਹੋਇਆ । ਆਪ ਦੇ ਘਰ 1666 ਈ. ਵਿੱਚ ਇੱਕ ਪੁੱਤਰ ਨੇ ਜਨਮ ਲਿਆ । ਇਸ ਬਾਲਕ ਦਾ ਨਾਂ ਗੋਬਿੰਦ ਰਾਏ ਜਾਂ ਗੋਬਿੰਦ ਦਾਸ ਰੱਖਿਆ ਗਿਆ ।

4. ਬਾਬਾ ਬਕਾਲਾ ਵਿਖੇ ਨਿਵਾਸ (Settlement at Baba Bakala) – ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿਗੋਬਿੰਦ ਜੀ ਨੇ ਆਪਣੇ ਪੋਤਰੇ ਹਰਿ ਰਾਇ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਉਨ੍ਹਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣੀ ਪਤਨੀ ਗੁਜਰੀ ਅਤੇ ਮਾਤਾ ਨਾਨਕੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲੇ ਜਾਣ ਦਾ ਹੁਕਮ ਦਿੱਤਾ । ਇੱਥੇ ਤੇਗ਼ ਬਹਾਦਰ ਜੀ 20 ਵਰੇ ਰਹੇ ।

5. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਸਿੱਖਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ, ਤਾਂ 22 ਸੋਢੀਆਂ ਨੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਸਮੁੰਦਰੀ ਜਹਾਜ਼ ਡੁੱਬ ਰਿਹਾ ਸੀ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਡੁੱਬਣ ਤੋਂ ਬਚ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਉਸ ਦਾ ਜਹਾਜ਼ ਕਿਨਾਰੇ ਲੱਗ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਬਾਬਾ ਬਕਾਲਾ ਪਹੁੰਚਿਆ ।

ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ । ਅਸਲੀ ਗੁਰੂ ਨੂੰ ਲੱਭਣ ਲਈ ਉਸ ਨੇ ਵਾਰੋ-ਵਾਰੀ ਹਰ ਗੁਰੂ ਨੂੰ ਦੋਦੋ ਮੋਹਰਾਂ ਭੇਟ ਕੀਤੀਆਂ । ਝੂਠੇ ਗੁਰੂ ਦੋ-ਦੋ ਮੋਹਰਾਂ ਲੈ ਕੇ ਖ਼ੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖ਼ੀਰ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, ‘ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ਼ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ ?” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ । ਗੁਰੂ ਤੇਗ ਬਹਾਦਰ ਜੀ 1664 ਈ. ਤੋਂ ਲੈ ਕੇ 1675 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।

6. ਧੀਰ ਮਲ ਦਾ ਵਿਰੋਧ (Opposition of Dhir Mal) – ਧੀਰ ਮਲ, ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ । ਬਾਬਾ ਬਕਾਲਾ ਵਿਖੇ ਸਥਾਪਿਤ 22 ਮੰਜੀਆਂ ਵਿੱਚੋਂ ਇੱਕ ਧੀਰ ਮਲ ਦੀ ਵੀ ਸੀ । ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਨੇ ਕੁਝ ਗੰਡਿਆਂ ਨਾਲ ਗੁਰੂ ਜੀ ‘ਤੇ ਹਮਲਾ ਕਰ ਦਿੱਤਾ । ਇਸ ਘਟਨਾ ਕਾਰਨ ਸਿੱਖ ਬੜੇ ਗੁੱਸੇ ਵਿੱਚ ਆਏ । ਉਨ੍ਹਾਂ ਨੇ ਧੀਰ ਮਲ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਸਾਹਿਬ ਪਾਸ ਲਿਆਂਦਾ । ਧੀਰ ਮਲ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਸ ਨੂੰ ਮੁਆਫ਼ ਕਰ ਦਿੱਤਾ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ (Travels of Guru Tegh Bahadur Ji)

ਪ੍ਰਸ਼ਨ 2.
ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ । (Give a brief account of the religious tours of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ । (Narrate the travels undertaken by Guru Tegh Bahadur Ji for preaching Sikhism.)
ਉੱਤਰ-
ਗੁਰੁ ਤੇਗ ਬਹਾਦਰ ਜੀ ਨੇ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ । ਗੁਰੂ ਸਾਹਿਬ ਦੀਆਂ ਯਾਤਰਾਵਾਂ ਦੇ ਉਦੇਸ਼ ਸੰਬੰਧੀ ਲਿਖਦੇ ਹੋਏ ਪ੍ਰਸਿੱਧ ਇਤਿਹਾਸਕਾਰ ਐੱਸ. ਐੱਸ. ਜੌਹਰ ਦਾ ਕਹਿਣਾ ਹੈ,
“ਗੁਰੂ ਤੇਗ਼ ਬਹਾਦਰ ਸਾਹਿਬ ਨੇ ਲੋਕਾਂ ਨੂੰ ਨਵਾਂ ਜੀਵਨ ਦੇਣ ਤੇ ਉਨ੍ਹਾਂ ਅੰਦਰ ਨਵੀਂ ਰੂਹ ਫੂਕਣ ਨੂੰ ਜ਼ਰੂਰੀ ਸਮਝਿਆ ।” 1

I. ਪੰਜਾਬ ਦੀਆਂ ਯਾਤਰਾਵਾਂ (Travels of the Punjab)

1. ਅੰਮ੍ਰਿਤਸਰ (Amritsar) – ਗੁਰੁ ਤੇਗ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇੱਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇੱਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ’ ਕਹਿੰਦੇ ਹਨ ।

2. ਵੱਲਾ ਤੇ ਘੁਕੇਵਾਲੀ (Walla and Chikewali) – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ ‘ਗੁਰੂ ਕਾ ਬਾਗ਼’ ਰੱਖ ਦਿੱਤਾ ।

3. ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਤਰਨ ਤਾਰਨ, ਖੇਮਕਰਨ ਆਦਿ (Khadur Sahib, Goindwal Sahib, Tarn Taran, Khemkaran etc.) – ਗੁਰੁ ਸਾਹਿਬ ਦੀ ਯਾਤਰਾ ਦੇ ਅਗਲੇ ਪੜਾਅ ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਤਰਨ ਤਾਰਨ ਸਨ । ਇੱਥੇ ਗੁਰੂ ਜੀ ਨੇ ਲੋਕਾਂ ਨੂੰ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਖੇਮਕਰਨ ਗਏ । ਇੱਥੋਂ ਦੇ ਇੱਕ ਸ਼ਰਧਾਲੂ ਚੌਧਰੀ ਰਘੁਪਤ ਰਾਏ ਨੇ ਗੁਰੂ ਸਾਹਿਬ ਨੂੰ ਇੱਕ ਘੋੜੀ ਭੇਟ ਕੀਤੀ ।

4. ਕੀਰਤਪੁਰ ਸਾਹਿਬ ਅਤੇ ਬਿਲਾਸਪੁਰ (Kiratpur Sahib and Bilaspur) – ਮਾਝਾ ਪ੍ਰਦੇਸ਼ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਕੀਰਤਪੁਰ ਸਾਹਿਬ ਵਿਖੇ ਪਹੁੰਚੇ । ਉਹ ਰਾਣੀ ਚੰਪਾ ਦੇ ਸੱਦੇ ‘ਤੇ ਬਿਲਾਸਪੁਰ ਪਹੁੰਚੇ । ਗੁਰੂ ਸਾਹਿਬ ਇੱਥੇ ਤਿੰਨ ਦਿਨ ਠਹਿਰੇ । ਗੁਰੂ ਸਾਹਿਬ ਨੇ ਰਾਣੀ ਨੂੰ 500 ਰੁਪਏ ਦੇ ਕੇ ਮਾਖੋਵਾਲ ਵਿਖੇ ਕੁਝ ਜ਼ਮੀਨ ਖ਼ਰੀਦੀ ਅਤੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ, ਜਿਸਦਾ ਨਾਂ ਉਨ੍ਹਾਂ ਦੀ ਮਾਤਾ ਜੀ ਦੇ ਨਾਂ ‘ਤੇ ‘ਚੱਕ ਨਾਨਕੀ ਰੱਖਿਆ ਗਿਆ | ਬਾਅਦ ਵਿੱਚ ਇਹ ਸਥਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਸ੍ਰੀ ਆਨੰਦਪੁਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ ।

II. ਪੂਰਬੀ ਭਾਰਤ ਦੀਆਂ ਯਾਤਰਾਵਾਂ (Travels of Eastern India)

ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ ਬਹਾਦਰ ਸਾਹਿਬ ਨੇ ਪੂਰਬੀ ਭਾਰਤ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

5. ਸੈਫ਼ਾਬਾਦ ਅਤੇ ਧਮਧਾਨ (Saifabad and Dhamdhan) – ਆਪਣੀ ਪੂਰਬੀ ਭਾਰਤ ਦੀ ਯਾਤਰਾ ਦੌਰਾਨ ਸਭ ਤੋਂ ਪਹਿਲਾਂ ਗੁਰੂ ਸਾਹਿਬ ਨੇ ਸੈਫ਼ਾਬਾਦ ਅਤੇ ਧੂਮਧਾਨ ਦੀ ਯਾਤਰਾ ਕੀਤੀ । ਇੱਥੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ । ਸਿੱਖ ਧਰਮ ਦੇ ਇਸ ਵਧਦੇ ਹੋਏ ਪ੍ਰਚਾਰ ਨੂੰ ਦੇਖ ਕੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਕੈਦ ਕਰ ਲਿਆ ।

6. ਮਥੁਰਾ ਤੇ ਬ੍ਰਿਦਾਬਨ (Mathura and Brindaban) – ਅੰਬਰ ਦੇ ਰਾਜਾ ਰਾਮ ਸਿੰਘ ਦੇ ਕਹਿਣ ਤੇ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਜੀ ਨੂੰ ਰਿਹਾ ਕਰ ਦਿੱਤਾ । ਰਿਹਾਈ ਤੋਂ ਬਾਅਦ ਗੁਰੂ ਸਾਹਿਬ ਦਿੱਲੀ ਤੋਂ ਮਥੁਰਾ ਅਤੇ ਬ੍ਰਿਦਾਵਨ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ ।

7. ਆਗਰਾ ਤੇ ਪ੍ਰਯਾਗ (Agra and Paryag) – ਗੁਰੂ ਸਾਹਿਬ ਦੀ ਯਾਤਰਾ ਦਾ ਅਗਲਾ ਪੜਾਅ ਆਗਰਾ ਸੀ । ਇੱਥੇ ਉਹ ਇੱਕ ਬਜ਼ੁਰਗ ਸ਼ਰਧਾਲੂ ਮਾਈ ਜੱਸੀ ਜੀ ਦੇ ਘਰ ਠਹਿਰੇ । ਇਸ ਤੋਂ ਬਾਅਦ ਗੁਰੂ ਸਾਹਿਬ ਪ੍ਰਯਾਗ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਸੰਨਿਆਸੀਆਂ, ਸਾਧੂਆਂ ਤੇ ਜੋਗੀਆਂ ਨੂੰ ਉਪਦੇਸ਼ ਦਿੰਦੇ ਹੋਏ ਫਰਮਾਇਆ, ‘ਸਾਧੋ ਮਨ ਕਾ ਮਾਨ ਤਿਆਗੋ’

8. ਬਨਾਰਸ (Banaras) – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਸਾਹਿਬ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿੱਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।

9. ਸਸਰਾਮ ਅਤੇ ਗਯਾ (Sasram and Gaya) – ਬਨਾਰਸ ਤੋਂ ਬਾਅਦ ਗੁਰੂ ਸਾਹਿਬ ਸਸਰਾਮ ਪਹੁੰਚੇ । ਇੱਥੇ ਇੱਕ ਸ਼ਰਧਾਲੂ ਸਿੱਖ ‘ਮਸੰਦ ਫੰਗੂ ਸ਼ਾਹ’ ਨੇ ਗੁਰੂ ਸਾਹਿਬ ਦੀ ਬੜੀ ਸੇਵਾ ਕੀਤੀ । ਇਸ ਤੋਂ ਬਾਅਦ ਗੁਰੂ ਸਾਹਿਬ ਗਯਾ ਪਹੁੰਚੇ । ਇਹ ਬੁੱਧ ਧਰਮ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਸਾਹਿਬ ਨੇ ਲੋਕਾਂ ਨੂੰ ਸੱਚ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।

10. ਪਟਨਾ (Patna) – ਗੁਰੂ ਸਾਹਿਬ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ “ਗੁਰੂ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।

11. ਢਾਕਾ (Dhaka) – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਸਾਹਿਬ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।

12. ਆਸਾਮ (Assam) – ਢਾਕਾ ਦੀ ਯਾਤਰਾ ਦੇ ਬਾਅਦ ਗੁਰੂ ਸਾਹਿਬ ਅੰਬਰ ਦੇ ਰਾਜਾ ਰਾਮ ਸਿੰਘ ਦੀ ਬੇਨਤੀ ‘ਤੇ ਆਸਾਮ ਗਏ । ਆਸਾਮੀ ਲੋਕ ਜਾਦੂ-ਟੂਣਿਆਂ ਵਿੱਚ ਬਹੁਤ ਮਾਹਿਰ ਸਨ । ਗੁਰੂ ਸਾਹਿਬ ਦੀ ਮੌਜੂਦਗੀ ਕਾਰਨ ਜਾਦੂ-ਟੂਣੇ ਪ੍ਰਭਾਵਹੀਨ ਹੋਣ ਲੱਗੇ ਅਤੇ ਉਨ੍ਹਾਂ ਨੂੰ ਗੁਰੂ ਜੀ ਦਾ ਲੋਹਾ ਮੰਨਣਾ ਪਿਆ । ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਦਰਸ਼ਨਾਂ ਲਈ ਆਉਣ ਲੱਗੇ ਅਤੇ ਉਨ੍ਹਾਂ ਨੇ ਆਪਣੀ ਭੁੱਲ ਲਈ ਮੁਆਫ਼ੀ ਮੰਗੀ ।

ਇਸ ਤੋਂ ਬਾਅਦ ਗੁਰੂ ਸਾਹਿਬ ਆਪਣੇ ਪਰਿਵਾਰ ਸਮੇਤ ਪੰਜਾਬ ਵਾਪਸ ਆ ਗਏ ਤੇ ਚੱਕ ਨਾਨਕੀ ਵਿਖੇ ਰਹਿਣ ਲੱਗ ਪਏ ।

III. ਮਾਲਵਾ ਅਤੇ ਬਾਂਗਰ ਦੇਸ਼ ਦੀਆਂ ਯਾਤਰਾਵਾਂ (Tours of Malwa and Bangar Region)

1673 ਈ. ਦੇ ਮੱਧ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਨੇ ਪੰਜਾਬ ਦੇ ਮਾਲਵਾ ਅਤੇ ਬਾਂਗਰ ਦੇਸ਼ ਦੀ ਦੂਸਰੀ ਵਾਰ ਯਾਤਰਾ ਕੀਤੀ ਇਸ ਯਾਤਰਾ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਮਲੋਵਾਲ, ਢਿਲਵਾਂ, ਭੂਪਾਲੀ, ਖੀਵਾ, ਖਿਆਲਾ, ਤਲਵੰਡੀ, ਬਠਿੰਡਾ ਅਤੇ ਧੂਮਧਾਨ ਆਦਿ ਦੇਸ਼ਾਂ ਵਿੱਚ ਗਏ । ਇਸ ਯਾਤਰਾ ਦੌਰਾਨ ਗੁਰੂ ਸਾਹਿਬ ਨੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ । ਉਨ੍ਹਾਂ ਨੇ ਥਾਂ-ਥਾਂ ਧਰਮ ਪ੍ਰਚਾਰ ਦੇ ਕੇਂਦਰ ਖੋਲ੍ਹੇ ਅਤੇ ਗੁਰੂ ਨਾਨਕ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ । ਗੁਰੂ ਸਾਹਿਬ ਦੀ ਸਰਬਪੱਖੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਗੁਰੂ ਸਾਹਿਬ ਦੇ ਅਤੇ ਸਿੱਖ ਮਤ ਦੇ ਸ਼ਰਧਾਲੂ ਬਣ ਗਏ ।

ਅੰਤ ਵਿੱਚ ਅਸੀਂ ਪ੍ਰਸਿੱਧ ਇਤਿਹਾਸਕਾਰ ਹਰਬੰਸ ਸਿੰਘ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਨੇ ਦੇਸ਼ ਵਿੱਚ ਇੱਕ ਤੁਫ਼ਾਨ ਲੈ ਆਂਦਾ । ਇਹ ਨਾ ਤਾਂ ਪਹਿਲਾਂ ਜਿਹਾ ਦੇਸ਼ ਰਿਹਾ ਅਤੇ ਨਾ ਉਹ ਲੋਕ । ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਆ ਚੁੱਕੀ ਸੀ” । 1

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦੇ ਆਰੰਭਿਕ ਜੀਵਨ ਅਤੇ ਯਾਤਰਾਵਾਂ ਦਾ ਵੇਰਵਾ ਦਿਓ । (Give an account of the early career and travels of Guru Tegh Bahadur Ji.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ ਪ੍ਰਸ਼ਨ ਨੰ: 2 ਦਾ ਉੱਤਰ ਸਾਂਝੇ ਤੌਰ ‘ਤੇ ਲਿਖਣ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਗੁਰ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਮਹੱਤਵ (Martyrdom of Guru Tegh Bahadur Ji and its Importance)

ਪ੍ਰਸ਼ਨ 4.
ਨੌਵੇਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨਾਂ ਦਾ ਆਲੋਚਨਾਤਮਕ ਅਧਿਐਨ ਕਰੋ । ਇਸ ਦੇ ਨਤੀਜਿਆਂ ਦੀ ਵੀ ਚਰਚਾ ਕਰੋ । (Critically examine the circumstances leading to the martyrdom of the 9th Guru. Also discuss its results.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਸਿੱਟਿਆਂ ਦਾ ਵਰਣਨ ਕਰੋ । (Discuss the causes and results of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਮਹੱਤਵ ਦਾ ਵਰਣਨ ਕਰੋ । (Describe the causes and significance of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਲਈ ਜ਼ਿੰਮੇਵਾਰ ਹਾਲਤਾਂ ਦਾ ਵਰਣਨ ਕਰੋ । (Explain the circumstances which led to the martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਉਨ੍ਹਾਂ ਦੀ ਸ਼ਹੀਦੀ ਦਾ ਕੀ ਪ੍ਰਭਾਵ ਪਿਆ ? (Describe the causes of the martyrdom of Guru Tegh Bahadur Ji. What were the effects of his martyrdom ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦਾ ਕੀ ਮਹੱਤਵ ਹੈ ? (What were the causes of the martyrdom of Guru Tegh Bahadur Ji ? What is its importance ?)
ਉੱਤਰ-
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਇਤਿਹਾਸ ਦੀ ਇੱਕ ਅਤਿ ਮਹੱਤਵਪੂਰਨ ਘਟਨਾ ਹੈ । ਧਰਮ ਅਤੇ ਮਨੁੱਖਤਾ ਲਈ ਆਪਣੀ ਸ਼ਹੀਦੀ ਦੇ ਕੇ ਗੁਰੂ ਸਾਹਿਬ ਨੇ ਆਪਣਾ ਨਾਂ ਰਹਿੰਦੀ ਦੁਨੀਆ ਤਕ ਅਮਰ ਕਰ ਲਿਆ । ਗੁਰੂ ਜੀ ਦੀ ਸ਼ਹੀਦੀ ਨਾਲ ਜੁੜੇ ਤੱਤਾਂ ਦਾ ਸੰਖੇਪ ਵਰਣਨ ਅੱਗੇ ਦਿੱਤਾ ਹੈ-
PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ 1

I. ਸ਼ਹੀਦੀ ਦੇ ਕਾਰਨ (Causes of Martyrdom)

ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ (Enmity between the Mughals and the Sikhs) – 1605 ਈ. ਤਕ ਸਿੱਖਾਂ ਅਤੇ ਮੁਗਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਉਨ੍ਹਾਂ ਨੂੰ ਜਹਾਂਗੀਰ ਦੁਆਰਾ ਦੋ ਵਰ੍ਹਿਆਂ ਤਕ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ । ਸ਼ਾਹਜਹਾਂ ਦੇ ਕਾਲ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੁਗ਼ਲਾਂ ਨਾਲ ਚਾਰ ਲੜਾਈਆਂ ਲੜਨੀਆਂ ਪਈਆਂ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।

2. ਔਰੰਗਜ਼ੇਬ ਦੀ ਕੱਟੜਤਾ (Fanaticism of Aurangzeb) – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਇਸ ਲਈ ਉਸ ਨੇ ਹਿੰਦੂਆਂ ਦੇ ਕਈ ਪ੍ਰਸਿੱਧ ਮੰਦਰਾਂ ਨੂੰ ਤਬਾਹ ਕਰਕੇ ਉਨ੍ਹਾਂ ਦੀ ਥਾਂ ਮਸਜਿਦਾਂ ਬਣਵਾ ਦਿੱਤੀਆਂ ਅਤੇ ਉਨ੍ਹਾਂ ਦੇ ਤਿਉਹਾਰਾਂ ਅਤੇ ਰਸਮਾਂ-ਰਿਵਾਜਾਂ ‘ਤੇ ਪਾਬੰਦੀਆਂ ਲਗਾ ਦਿੱਤੀਆਂ । ਉਸ ਦੇ ਸ਼ਾਸਨਕਾਲ ਵਿੱਚ ਤਲਵਾਰ ਦੇ ਜ਼ੋਰ ‘ਤੇ ਗੈਰ-ਮੁਸਲਮਾਨਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।

3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ਤੇ ਪ੍ਰਭਾਵ (Impact of Naqshbandis on Aurangzeb) – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।

4. ਸਿੱਖ ਧਰਮ ਦਾ ਪ੍ਰਸਾਰ (Spread of Sikhism) – ਗੁਰੂ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।

5. ਰਾਮ ਰਾਏ ਦੀ ਦੁਸ਼ਮਣੀ (Enmity of Ram Rai) – ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ । ਗੁਰੂ ਹਰਿ ਕ੍ਰਿਸ਼ਨ ਜੀ ਤੋਂ ਬਾਅਦ ਜਦੋਂ ਗੁਰਗੱਦੀ ਗੁਰੂ ਤੇਗ ਬਹਾਦਰ ਜੀ ਨੂੰ ਮਿਲ ਗਈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ । ਉਸ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਕੋਝੇ ਹੱਥਕੰਡੇ ਅਪਣਾਉਣੇ ਸ਼ੁਰੂ ਕਰ ਦਿੱਤੇ । ਜਦੋਂ ਉਸ ਦੇ ਸਾਰੇ ਯਤਨ ਅਸਫਲ ਰਹੇ ਤਾਂ ਉਸ ਨੇ ਗੁਰੂ ਸਾਹਿਬ ਦੇ ਵਿਰੁੱਧ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ ।

6. ਕਸ਼ਮੀਰੀ ਪੰਡਤਾਂ ਦੀ ਪੁਕਾਰ (Call of Kashmiri Pandits) – ਕਸ਼ਮੀਰੀ ਬ੍ਰਾਹਮਣ ਆਪਣੇ ਧਰਮ ਅਤੇ ਪ੍ਰਾਚੀਨ ਸੰਸਕ੍ਰਿਤੀ ਬਾਰੇ ਬਹੁਤ ਦ੍ਰਿੜ ਸਨ ਅਤੇ ਸਾਰੇ ਭਾਰਤ ਵਿੱਚ ਉਨ੍ਹਾਂ ਦਾ ਆਦਰ ਹੁੰਦਾ ਸੀ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਨੂੰ ਕਬੂਲ ਕਰ ਲੈਣਗੇ । ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ’ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 25 ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ । ਗੁਰੂ ਸਾਹਿਬ ਦੇ ਮੁੱਖ ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ ।

ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ?” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।

II. ਸ਼ਹੀਦੀ ਕਿਸ ਤਰ੍ਹਾਂ ਹੋਈ ? (How was Guru Martyred ?)

ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਬੁਲਾਉਣ ਦਾ ਫ਼ੈਸਲਾ ਕੀਤਾ । ਗੁਰੂ ਤੇਗ਼ ਬਹਾਦਰ ਸਾਹਿਬ ਆਪਣੇ ਤਿੰਨ ਸਾਥੀਆਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਲੈ ਕੇ 11 ਜੁਲਾਈ, 1675 ਈ. ਨੂੰ ਚੱਕ ਨਾਨਕੀ (ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਰਵਾਨਾ ਹੋਏ । ਮੁਗ਼ਲ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਪੜ ਨੇੜੇ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਨੂੰ 4 ਮਹੀਨਿਆਂ ਤਕ ਸਰਹਿੰਦ ਦੇ ਜੇਲ੍ਹਖਾਨੇ ਵਿੱਚ ਰੱਖਿਆ ਗਿਆ । ਔਰੰਗਜ਼ੇਬ ਦੇ ਆਦੇਸ਼ ‘ਤੇ ਉਨ੍ਹਾਂ ਨੂੰ 6 ਨਵੰਬਰ, 1675 ਈ. ਨੂੰ ਦਿੱਲੀ ਦਰਬਾਰ ਵਿੱਚ ਪੇਸ਼ ਕੀਤਾ ਗਿਆ । ਔਰੰਗਜ਼ੇਬ ਨੇ ਉਨ੍ਹਾਂ ਨੂੰ ਇਸਲਾਮ ਧਰਮ ਜਾਂ ਮੌਤ ਵਿੱਚੋਂ ਇੱਕ ਨੂੰ ਕਬੂਲ ਕਰਨ ਦੀ ਪੇਸ਼ਕਸ਼ ਕੀਤੀ । ਪਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨਾਂ ਸਾਥੀਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨ ਤੋਂ ਸਪੱਸ਼ਟ ਨਾਂਹ ਕਰ ਦਿੱਤੀ । ਗੁਰੂ ਸਾਹਿਬ ਨੂੰ ਡਗਮਗਾਉਣ ਲਈ ਮੁਗ਼ਲਾਂ ਨੇ ਗੁਰੂ ਸਾਹਿਬ ਦੇ ਤਿੰਨਾਂ ਸਾਥੀਆਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਉਨ੍ਹਾਂ ਦੇ ਸਾਹਮਣੇ ਸ਼ਹੀਦ ਕਰ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਨੂੰ ਕੋਈ ਚਮਤਕਾਰ ਵਿਖਾਉਣ ਲਈ ਕਿਹਾ ਗਿਆ, ਪਰ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ । ਸਿੱਟੇ ਵਜੋਂ, 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਗੁਰੂ ਜੀ ਦਾ ਸੀਸ ਧੜ ਤੋਂ ਵੱਖ ਕਰ ਦਿੱਤਾ ਗਿਆ । ਹਰਬੰਸ ਸਿੰਘ ਅਤੇ ਐੱਲ. ਐੱਮ. ਜੋਸ਼ੀ ਦਾ ਇਹ ਕਹਿਣਾ ਬਿਲਕੁਲ ਠੀਕ ਹੈ,

‘‘ਇਹ ਭਾਰਤੀ ਇਤਿਹਾਸ ਦੀ ਸਭ ਤੋਂ ਵੱਧ ਦਿਲ ਹਿਲਾ ਦੇਣ ਵਾਲੀ ਅਤੇ ਕੰਬਾਉਣ ਵਾਲੀ ਘਟਨਾ ਸੀ ।’’ 1
ਜਿਸ ਥਾਂ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਉਸ ਥਾਂ ‘ਤੇ ਗੁਰਦੁਆਰਾ ਸੀਸ ਗੰਜ ਦੀ ਉਸਾਰੀ ਕੀਤੀ ਗਈ ਹੈ । ਭਾਈ ਲੱਖੀ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਦੇ ਸਰੀਰ ਨੂੰ ਆਪਣੇ ਪੁੱਤਰਾਂ ਦੀ ਸਹਾਇਤਾ ਨਾਲ ਆਪਣੇ ਗੱਡੇ ਵਿੱਚ ਛਿਪਾ ਕੇ ਆਪਣੇ ਘਰ ਲੈ ਆਂਦਾ | ਉਸ ਨੇ ਗੁਰੂ ਜੀ ਦੇ ਸਰੀਰ ਦਾ ਅੰਤਿਮ ਸੰਸਕਾਰ ਕਰਨ ਲਈ ਆਪਣੇ ਘਰ ਨੂੰ ਅੱਗ ਲਾ ਦਿੱਤੀ । ਇਸ ਸਥਾਨ ‘ਤੇ ਅੱਜ-ਕਲ੍ਹ ਗੁਰਦੁਆਰਾ ਰਕਾਬ ਗੰਜ ਬਣਿਆ ਹੋਇਆ ਹੈ ।

III. ਸ਼ਹੀਦੀ ਦੀ ਮਹੱਤਤਾ ਹੈ (Significance of the Martyrdom)

ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ, ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ’ਤੇ ਦੂਰਗਾਮੀ ਪ੍ਰਭਾਵ ਪਏ । ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਨਾਲ ਹੀ ਮਹਾਨ ਮੁਗ਼ਲ ਸਾਮਰਾਜ ਦਾ ਪਤਨ ਆਰੰਭ ਹੋ ਗਿਆ । ਡਾਕਟਰ ਤਰਲੋਚਨ ਸਿੰਘ ਦੇ ਸ਼ਬਦਾਂ ਵਿੱਚ,
‘‘ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹੀਦੀ ਦੇ ਸਿੱਖਾਂ ‘ਤੇ ਪ੍ਰਭਾਵਸ਼ਾਲੀ ਅਤੇ ਦੂਰਗਾਮੀ ਪ੍ਰਭਾਵ ਪਏ !’ ) 1

1. ਇਤਿਹਾਸ ਦੀ ਇੱਕ ਅਦੁੱਤੀ ਘਟਨਾ (A Unique Event of History) – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ਼ ਬਹਾਦਰ ਜੀ ਨੂੰ “ਹਿੰਦ ਦੀ ਚਾਦਰ ਕਿਹਾ ਜਾਂਦਾ ਹੈ ।

2. ਸਿੱਖਾਂ ਵਿੱਚ ਬਦਲੇ ਦੀ ਭਾਵਨਾ (Feeling of revenge among the Sikhs) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗ਼ਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ ।

3. ਹਿੰਦੂ ਧਰਮ ਦੀ ਰੱਖਿਆ (Protection of Hinduism) – ਔਰੰਗਜ਼ੇਬ ਦੇ ਦਿਨੋ-ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ । ਇਸ ਸ਼ਹੀਦੀ ਨੇ ਸਦੀਆਂ ਤੋਂ ਸੁੱਤੀ ਪਈ ਹਿੰਦੂ ਕੌਮ ਵਿੱਚ ਇੱਕ ਨਵੀਂ ਜਾਗ੍ਰਿਤੀ ਪੈਦਾ ਕੀਤੀ । ਉਹ ਹੁਣ ਔਰੰਗਜ਼ੇਬ ਦੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਗਏ ।

4. ਖ਼ਾਲਸਾ ਦੀ ਸਿਰਜਨਾ (Creation of the Khalsa) – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ, ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ ।

5. ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ (Beginning of the tradition of Sacrifices) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਇੱਕ ਪਰੰਪਰਾ ਸ਼ੁਰੂ ਕਰ ਦਿੱਤੀ । ਗੁਰੂ ਗੋਬਿੰਦ ਸਿੰਘ ਜੀ ਨੇ ਇਸ ਰਸਤੇ ‘ਤੇ ਚਲਦਿਆਂ ਹੋਇਆਂ ਆਪ ਅਨੇਕਾਂ ਕਸ਼ਟ ਸਹਿਣ ਕੀਤੇ । ਆਪ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ । ਵੱਡੇ ਸਾਹਿਬਜ਼ਾਦੇ ਯੁੱਧ ਵਿੱਚ ਸ਼ਹੀਦ ਹੋ ਗਏ । ਗੁਰੂ ਸਾਹਿਬ ਤੋਂ ਬਾਅਦ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਨਾਲ ਸੈਂਕੜੇ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ । ਸਿੱਖਾਂ ਨੇ ਮੁਗ਼ਲ ਅੱਤਿਆਚਾਰਾਂ ਅੱਗੇ ਹੱਸ-ਹੱਸ ਕੇ ਕੁਰਬਾਨੀਆਂ ਦਿੱਤੀਆਂ । ਅਸਲ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਵਾਸਤੇ ਇੱਕ ਪ੍ਰੇਰਣਾ ਦਾ ਸੋਮਾ ਸਿੱਧ ਹੋਈ ।

6. ਸਿੱਖਾਂ ਅਤੇ ਮੁਗਲਾਂ ਵਿਚਾਲੇ ਲੜਾਈਆਂ (Battles between the Sikhs and the Mughals) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਚੌਥਾ ਦੌਰ ਸ਼ੁਰੂ ਹੋਇਆ । ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਚੱਟਾਨ ਵਾਂਗ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਂਹਾਂ ਨੂੰ ਹਿਲਾ ਕੇ ਰੱਖ ਦਿੱਤਾ । ਅੰਤ ਵਿੱਚ ਅਸੀਂ ਪ੍ਰਸਿੱਧ ਇਤਿਹਾਸਕਾਰ
ਐੱਸ. ਐੱਸ. ਜੌਹਰ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
‘‘ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਭਾਰਤੀ ਇਤਿਹਾਸ ਦੀ ਇੱਕ ਬਹੁਤ ਹੀ ਮਹੱਤਵਪੂਰਨ ਘਟਨਾ ਹੈ । ਇਸ ਦੇ ਬਹੁਤ ਡੂੰਘੇ ਸਿੱਟੇ ਨਿਕਲੇ ।’ 1″

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਖ ਇਤਿਹਾਸ ‘ਤੇ ਬੜੇ ਦੂਰਗਾਮੀ ਪ੍ਰਭਾਵ ਪਏ । (The martyrdom of Guru Tegh Bahadur Ji had far-reaching consequences on Sikh history. Discuss.)
ਉੱਤਰ-
ਨੋਟ-ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 4 ਦਾ ਭਾਗ III ਦੇਖਣ ।

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ? (Name the sincere Sikh who searched for the Ninth Guru and Why ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਭਾਲ ਕਿਸ ਨੇ ਕੀਤੀ ਤੇ ਕਿਉਂ ? (Who found Guru Tegh Bahadur Ji and why ?)
ਉੱਤਰ-
ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਇਸ ਕਾਰਨ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਆਪਣੀ ਮੰਨਤ ਅਨੁਸਾਰ ਬਾਬਾ ਬਕਾਲਾ ਪਹੁੰਚਿਆ । ਜਦੋਂ ਮੱਖਣ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ।” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ ।

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the travels of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ? (What do you know about the travels of Guru Tegh Bahadur Ji ?)
ਉੱਤਰ-
ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਪੰਜਾਬ ਅਤੇ ਬਾਹਰ ਦੇ ਦੇਸ਼ਾਂ ਦੀਆਂ ਅਨੇਕਾਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਯਾਤਰਾਵਾਂ ਦਾ ਉਦੇਸ਼ ਸਿੱਖ ਧਰਮ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਅਨੇਕਾਂ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਕਾਰਨ ਸਿੱਖ ਧਰਮ ਬਹੁਤ ਹਰਮਨ-ਪਿਆਰਾ ਹੋ ਗਿਆ ।

ਪ੍ਰਸ਼ਨ 3.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨ ਕਿਹੜੇ ਸਨ ? (What were the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਦੀ ਸੰਖੇਪ ਵਿਆਖਿਆ ਕਰੋ । (Highlight the causes of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ । (Study the causes responsible for the martyrodom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਤਿੰਨ ਕਾਰਨ ਦੱਸੋ । (List three causes of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of the martyrdom of Guru Tegh Bahadur Ji ?)
ਉੱਤਰ-

  1. ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਸਭ ਤੋਂ ਮੁੱਖ ਯੋਗਦਾਨ ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਸੀ ।
  2. ਔਰੰਗਜ਼ੇਬ ਸਿੱਖ ਧਰਮ ਦੇ ਵੱਧਦੇ ਹੋਏ ਪ੍ਰਸਾਰ ਨੂੰ ਸਹਿਣ ਕਰਨ ਨੂੰ ਤਿਆਰ ਨਹੀਂ ਸੀ ।
  3. ਰਾਮ ਰਾਏ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਭੜਕਾਇਆ ।
  4. ਕਸ਼ਮੀਰੀ ਪੰਡਤਾਂ ਦੀ ਪੁਕਾਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਬਣਿਆ ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ । (Discuss the role played by Naqshbandis in the martyrdom of Guru Tegh Bahadur Ji.)
ਉੱਤਰ-
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦਾ ਇੱਕ ਸੰਪਰਦਾਇ ਸੀ । ਇਸ ਸੰਪਰਦਾਇ ਦਾ ਮੁੱਖ ਕੇਂਦਰ ਸਰਹਿੰਦ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਤੇ ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਉਨ੍ਹਾਂ ਦੀ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ ।

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ? (What was the immediate cause of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ? (Why did Guru Tegh Bahadur Ji help the Kashmiri Brahmans ?)
ਉੱਤਰ-
ਔਰੰਗਜ਼ੇਬ ਨੇ ਕਸ਼ਮੀਰ ਦੇ ਬਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚਿਆ । ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁੱਖ ‘ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ ਅਤੇ ਉਨ੍ਹਾਂ ਨੂੰ ਸ਼ਹੀਦੀ ਲਈ ਪ੍ਰੇਰਿਤ ਕੀਤਾ । ਸਿੱਟੇ ਵਜੋਂ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ । (Evaluate the historical importance of martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਇਤਿਹਾਸਿਕ ਮਹੱਤਤਾ ਦਾ ਵਰਣਨ ਕਰੋ । (Explain the historical importance of the martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਕੀ ਮਹੱਤਵ ਹੈ ? (What is the significance of the martyrdom of Guru Tegh Bahadur Ji ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਮਹੱਤਤਾ ਦੱਸੋ । (Explain the importance of martyrdom of Guru Tegh Bahadur Ji.)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਾਰਨ ਸਾਰਾ ਪੰਜਾਬ ਗੁੱਸੇ ਅਤੇ ਬਦਲੇ ਦੀ ਭਾਵਨਾ ਨਾਲ ਭੜਕ ਉੱਠਿਆ । ਇਸ ਸ਼ਹੀਦੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਜਦੋਂ ਤਕ ਭਾਰਤ ਵਿੱਚ ਮੁਗ਼ਲ ਸਾਮਰਾਜ ਕਾਇਮ ਰਹੇਗਾ ਤਦ ਤਕ ਉਨ੍ਹਾਂ ਦੇ ਅੱਤਿਆਚਾਰ ਵੀ ਕਾਇਮ ਰਹਿਣਗੇ ।ਇਸ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਅੱਤਿਆਚਾਰਾਂ ਨੂੰ ਖ਼ਤਮ ਕਰਨ ਲਈ 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਇਸ ਤੋਂ ਬਾਅਦ ਸਿੱਖਾਂ ਅਤੇ ਮੁਗਲਾਂ ਵਿਚਕਾਰ ਇੱਕ ਲੰਬੇ ਸੰਘਰਸ਼ ਦੀ ਸ਼ੁਰੂਆਤ ਹੋਈ । ਇਸ ਸੰਘਰਸ਼ ਨੇ ਮੁਗ਼ਲ ਸਾਮਰਾਜ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ ਸੀ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
ਉੱਤਰ-
ਗੁਰੂ ਤੇਗ਼ ਬਹਾਦਰ ਜੀ ।

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1 ਅਪਰੈਲ, 1621 ਈ. ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ਦੱਸੋ ।
ਉੱਤਰ-
ਨਾਨਕੀ ।

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਦੱਸੋ ।
ਉੱਤਰ-
ਗੁਰੂ ਹਰਿਗੋਬਿੰਦ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 6.
ਗੁਰੂ ਤੇਗ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦਾ ਪਹਿਲਾ ਨਾਂ ਕੀ ਸੀ ?
ਉੱਤਰ-
ਤਿਆਗ ਮਲ ।

ਪ੍ਰਸ਼ਨ 7.
‘ਤੇਗ਼ ਬਹਾਦਰ’ ਤੋਂ ਕੀ ਭਾਵ ਹੈ ?
ਉੱਤਰ-
ਤਲਵਾਰ ਦਾ ਧਨੀ ।

ਪ੍ਰਸ਼ਨ 8.
ਗੁਰੂ ਤੇਗ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
ਉੱਤਰ-
ਗੁਜਰੀ ਜੀ ।

ਪ੍ਰਸ਼ਨ 9.
ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
ਉੱਤਰ-
ਗੋਬਿੰਦ ਰਾਏ ਜਾਂ ਗੋਬਿੰਦ ਦਾਸ ।

ਪ੍ਰਸ਼ਨ 10.
ਬਾਬਾ ਬਕਾਲਾ ਵਿੱਚ ਸੱਚੇ ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ?
ਉੱਤਰ-
ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 11.
‘ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਇਹ ਸ਼ਬਦ ਕਿਸ ਨੇ ਕਹੇ ਸਨ ?
ਉੱਤਰ-
ਮੱਖਣ ਸ਼ਾਹ ਲੁਬਾਣਾ |

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 12.
ਗੁਰੂ ਤੇਗ਼ ਬਹਾਦਰ ਜੀ ਦਾ ਗੁਰਗੱਦੀ ਕਾਲ ਦੱਸੋ ।
ਉੱਤਰ-
1664 ਈ. ਤੋਂ 1675 ਈ. ਤਕ ।

ਪ੍ਰਸ਼ਨ 13.
ਪੰਜਾਬ ਤੋਂ ਬਾਹਰ ਕਿਸੇ ਇੱਕ ਥਾਂ ਦਾ ਨਾਂ ਦੱਸੋ ਜਿਸ ਦੀ ਗੁਰੂ ਤੇਗ ਬਹਾਦਰ ਜੀ ਨੇ ਯਾਤਰਾ ਕੀਤੀ ।
ਉੱਤਰ-
ਦਿੱਲੀ ।

ਪ੍ਰਸ਼ਨ 14.
ਪੰਜਾਬ ਦੇ ਕਿਸੇ ਇੱਕ ਪ੍ਰਸਿੱਧ ਸਥਾਨ ਦਾ ਨਾਂ ਦੱਸੋ ਜਿਸ ਦੀ ਯਾਤਰਾ ਗੁਰੂ ਤੇਗ਼ ਬਹਾਦਰ ਜੀ ਨੇ ਕੀਤੀ ਸੀ ।
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 15.
ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਮੁੱਢਲਾ ਨਾਂ ਕੀ ਸੀ ?
ਉੱਤਰ-
ਮਾਖੋਵਾਲ ਜਾਂ ਚੱਕ ਨਾਨਕੀ ।

ਪ੍ਰਸ਼ਨ 16.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਦੱਸੋ ।
ਉੱਤਰ-
ਔਰੰਗਜ਼ੇਬ ਸਿੱਖਾਂ ਦੀ ਵੱਧਦੀ ਹੋਈ ਸ਼ਕਤੀ ਨੂੰ ਸਹਿਣ ਨਹੀਂ ਕਰ ਸਕਦਾ ਸੀ ।

ਪ੍ਰਸ਼ਨ 17.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਕੀ ਸੀ ?
ਉੱਤਰ-
ਕਸ਼ਮੀਰੀ ਪੰਡਤਾਂ ਦੀ ਫਰਿਆਦ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 18.
ਉਸ ਮੁਗਲ ਸੂਬੇਦਾਰ ਦਾ ਨਾਂ ਦੱਸੋ ਜਿਸ ਨੇ ਕਸ਼ਮੀਰ ਦੇ ਪੰਡਤਾਂ ‘ਤੇ ਭਾਰੀ ਜੁਲਮ ਕੀਤੇ ਸਨ ?
ਉੱਤਰ-
ਸ਼ੇਰ ਅਫ਼ਗਾਨ ।

ਪ੍ਰਸ਼ਨ 19.
ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ ਬਹਾਦਰ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ 1675 ਈ. ਵਿੱਚ ਮਿਲਿਆ ਸੀ ?
ਉੱਤਰ-
ਪੰਡਤ ਕਿਰਪਾ ਰਾਮ ।

ਪ੍ਰਸ਼ਨ 20.
ਕਿਸ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ?
ਉੱਤਰ-
ਗੁਰੂ ਤੇਗ਼ ਬਹਾਦਰ ਜੀ ਨੇ ।

ਪ੍ਰਸ਼ਨ 21.
ਗੁਰੂ ਤੇਗ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
ਉੱਤਰ-
ਦਿੱਲੀ ।

ਪ੍ਰਸ਼ਨ 22.
ਗੁਰੂ ਤੇਗ਼ ਬਹਾਦਰ ਜੀ ਨੂੰ ਕਿਹੜੇ ਮੁਗਲ ਬਾਦਸ਼ਾਹ ਨੇ ਸ਼ਹੀਦ ਕਰਵਾਇਆ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਿਸ ਮੁਗ਼ਲ ਬਾਦਸ਼ਾਹ ਦੇ ਸਮੇਂ ਹੋਈ ?
ਜਾਂ
ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਮੇਂ ਕਿਸ ਬਾਦਸ਼ਾਹ ਦੀ ਹਕੂਮਤ ਸੀ ?
ਉੱਤਰ-
ਔਰੰਗਜ਼ੇਬ ।

ਪ੍ਰਸ਼ਨ 23.
ਗੁਰੂ ਤੇਗ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
ਉੱਤਰ-
11 ਨਵੰਬਰ, 1675 ਈ. ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 24.
ਗੁਰੂ ਤੇਗ਼ ਬਹਾਦਰ ਜੀ ਨਾਲ ਕਿਹੜੇ ਤਿੰਨ ਸ਼ਰਧਾਲੂ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ਸੀ ?
ਉੱਤਰ-

  1. ਭਾਈ ਮਤੀ ਦਾਸ ਜੀ,
  2. ਭਾਈ ਸਤੀ ਦਾਸ ਜੀ,
  3. ਭਾਈ ਦਿਆਲਾ ਜੀ ।

ਪ੍ਰਸ਼ਨ 25.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਥਾਂ ਉੱਤੇ ਕਿਹੜਾ ਗੁਰਦੁਆਰਾ ਬਣਾਇਆ ਗਿਆ ਹੈ ?
ਉੱਤਰ-
ਗੁਰਦੁਆਰਾ ਸੀਸ ਗੰਜ ।

ਪ੍ਰਸ਼ਨ 26.
ਗੁਰਦੁਆਰਾ ਸੀਸ ਗੰਜ ਕਿੱਥੇ ਸਥਿਤ ਹੈ ?
ਉੱਤਰ-
ਦਿੱਲੀ ।

ਪ੍ਰਸ਼ਨ 27.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਕੋਈ ਇੱਕ ਮਹੱਤਵਪੂਰਨ ਬਿੱਟਾ ਦੱਸੋ ।
ਉੱਤਰ-
ਸਿੱਖਾਂ ਅਤੇ ਮੁਗਲਾਂ ਵਿਚਾਲੇ ਸੰਘਰਸ਼ ਦਾ ਇੱਕ ਲੰਬਾ ਅਧਿਆਇ ਸ਼ੁਰੂ ਹੋਇਆ ।

ਪ੍ਰਸ਼ਨ 28.
ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਗਰੇਟੇ ਗੁਰੂ ਕੇ ਬੇਟੇ ਸ਼ਬਦ ਕਿਸ ਲਈ ਵਰਤੇ ?
ਉੱਤਰ-ਭਾਈ ਜੈਤਾ ਜੀ ।

ਪ੍ਰਸ਼ਨ 29.
‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
ਜਾਂ
‘ਹਿੰਦ ਦੀ ਚਾਦਰ’ ਕਿਸ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਤੇਗ ਬਹਾਦਰ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ……………… ਸਿੱਖਾਂ ਦੇ ਨੌਵੇਂ ਗੁਰੂ ਸਨ ।
ਉੱਤਰ-
(ਗੁਰੂ ਤੇਗ਼ ਬਹਾਦਰ ਜੀ)

2. ਗੁਰੂ ਤੇਗ਼ ਬਹਾਦਰ ਜੀ ਦਾ ਜਨਮ ………………………………. ਵਿਖੇ ਹੋਇਆ ।
ਉੱਤਰ-
(ਅੰਮ੍ਰਿਤਸਰ)

3. ਗੁਰੂ ਤੇਗ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ……………….. ਸੀ ।
ਉੱਤਰ-
(ਗੁਰੂ ਹਰਿਗੋਬਿੰਦ ਜੀ)

4. ਗੁਰੂ ਤੇਗ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ………………………….. ਸੀ ।
ਉੱਤਰ-
(ਨਾਨਕੀ)

5. ਗੁਰੂ ਤੇਗ ਬਹਾਦਰ ਜੀ ਦਾ ਬਚਪਨ ਦਾ ਨਾਂ ……………………… ਸੀ ।
ਉੱਤਰ-
(ਤਿਆਗ ਮੱਲ)

6. ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ …………………….. ਸੀ ।
ਉੱਤਰ-
(ਗੋਬਿੰਦ ਰਾਏ)

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

7. ਗੁਰੂ ਤੇਗ਼ ਬਹਾਦਰ ਜੀ ਦੀ ਭਾਲ ………………….. ਨੇ ਕੀਤੀ ਸੀ ।
ਉੱਤਰ-
(ਮੱਖਣ ਸ਼ਾਹ ਲੁਬਾਣਾ)

8. ਗੁਰੂ ਤੇਗ਼ ਬਹਾਦਰ ਜੀ …………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1664 ਈ.)

9. ਗੁਰੂ ਤੇਗ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦੀ ਸ਼ੁਰੂਆਤ ……………………. ਤੋਂ ਕੀਤੀ ।
ਉੱਤਰ-
(ਅੰਮ੍ਰਿਤਸਰ)

10. ਚੱਕ ਨਾਨਕੀ ਨਗਰ ਦੀ ਸਥਾਪਨਾ ………………. ਨੇ ਕੀਤੀ ਸੀ ।
ਉੱਤਰ-
(ਗੁਰੁ ਤੇਗ਼ ਬਹਾਦਰ ਜੀ)

11. ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਨਾਂ …………………….. ਸੀ ?
ਉੱਤਰ-
(ਚੱਕ ਨਾਨਕੀ)

12. ਔਰੰਗਜ਼ੇਬ ਨੇ …………………….. ਹਿੰਦੂਆਂ ਤੇ ਮੁੜ ਜਜ਼ੀਆ ਕਰ ਲਗਾਇਆ ।
ਉੱਤਰ-
(1679 ਈ. )

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

13. ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ …………………… ਸੀ ।
ਉੱਤਰ-
(ਪੁੱਤਰ)

14. ਗੁਰੂ ਤੇਗ਼ ਬਹਾਦਰ ਜੀ ਨੂੰ …………………… ਦੇ ਆਦੇਸ਼ ‘ਤੇ ਸ਼ਹੀਦ ਕੀਤਾ ਗਿਆ ।
ਉੱਤਰ-
(ਔਰੰਗਜ਼ੇਬ)

15. ਗੁਰੂ ਤੇਗ਼ ਬਹਾਦਰ ਜੀ ਨੂੰ …………………… ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ।
ਉੱਤਰ-
(11 ਨਵੰਬਰ, 1675 ਈ.)

16. ਜਿਸ ਥਾਂ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਉੱਥੇ …………………… ਦੀ ਉਸਾਰੀ ਕੀਤੀ ਗਈ ਹੈ ।
ਉੱਤਰ-
(ਗੁਰਦੁਆਰਾ ਸੀਸ ਗੰਜ)

17. ‘ਰੰਗਰੇਟੇ ਗੁਰੂ ਕੇ ਬੇਟੇ’ ਕਹਿ ਕੇ ………………………… ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਗਲ ਨਾਲ ਲਗਾਇਆ ।
ਉੱਤਰ-
(ਭਾਈ ਜੈਤਾ ਜੀ)

18. ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਦਾ ਨਾਂ …………………. ਸੀ ।
ਉੱਤਰ-
(ਜਲਾਲੁਉੱਦੀਨ)

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

19. ……………….. ਨੂੰ ਹਿੰਦ ਦੀ ਚਾਦਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
ਉੱਤਰ-
(ਗੁਰੂ ਤੇਗ਼ ਬਹਾਦਰ ਜੀ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੁ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ ।
ਉੱਤਰ-
ਠੀਕ

2. ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿਖੇ ਹੋਇਆ ।
ਉੱਤਰ-
ਠੀਕ

3. ਗੁਰੂ ਤੇਗ ਬਹਾਦਰ ਜੀ ਦਾ ਜਨਮ 1621 ਈ. ਵਿੱਚ ਹੋਇਆ ।
ਉੱਤਰ-
ਠੀਕ

4. ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਹਰਿ ਕ੍ਰਿਸ਼ਨ ਜੀ ਸੀ ।
ਉੱਤਰ-
ਗ਼ਲਤ

5. ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਨਾਂ ਗੁਜਰੀ ਜੀ ਸੀ ।
ਉੱਤਰ-
ਗ਼ਲਤ

6. ਗੁਰੂ ਤੇਗ਼ ਬਹਾਦਰ ਜੀ ਦਾ ਮੁੱਢਲਾ ਨਾਂ ਤਿਆਗ ਮੱਲ ਸੀ ।
ਉੱਤਰ-
ਠੀਕ

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

7. ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ ਗੋਬਿੰਦ ਰਾਏ ਸੀ ।
ਉੱਤਰ-
ਠੀਕ

8. ਮੱਖਣ ਸ਼ਾਹ ਲੁਬਾਣਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਭਾਲ ਕੀਤੀ ।
ਉੱਤਰ-
ਠੀਕ

9. ਗੁਰੂ ਤੇਗ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਠੀਕ

10. ਗੁਰੂ ਤੇਗ਼ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ।
ਉੱਤਰ-
ਠੀਕ

11. ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1666 ਈ. ਵਿੱਚ ਕੀਤਾ ਸੀ ।
ਉੱਤਰ-
ਗ਼ਲਤ

12. ਗੁਰੂ ਤੇਗ਼ ਬਹਾਦਰ ਜੀ ਨੇ ਚੱਕ ਨਾਨਕੀ ਨਾਂ ਦੇ ਨਗਰ ਦੀ ਸਥਾਪਨਾ ਕੀਤੀ ।
ਉੱਤਰ-
ਠੀਕ

13. ਔਰੰਗਜ਼ੇਬ ਨੇ 1664 ਈ. ਵਿੱਚ ਹਿੰਦੂਆਂ ‘ਤੇ ਮੁੜ ਜਜ਼ੀਆ ਕਰ ਲਗਾਇਆ ।
ਉੱਤਰ-
ਗ਼ਲਤ

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

14. ਗੁਰੂ ਤੇਗ਼ ਬਹਾਦਰ ਜੀ ਦੇ ਸਮੇਂ ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
ਉੱਤਰ-
ਠੀਕ

15. ਔਰੰਗਜ਼ੇਬ ਦੇ ਆਦੇਸ਼ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

16. ਗੁਰੂ ਤੇਗ਼ ਬਹਾਦਰ ਜੀ ਨੂੰ 11 ਨਵੰਬਰ, 1675 ਈ. ਨੂੰ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

17. ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਥਾਂ ‘ਤੇ ਸ਼ਹੀਦ ਕੀਤਾ ਗਿਆ ਸੀ ਉਸ ਥਾਂ ‘ਤੇ ਗੁਰਦੁਆਰਾ ਰਕਾਬ ਗੰਜ ਦੀ ਉਸਾਰੀ ਕੀਤੀ ਗਈ ਹੈ ।
ਉੱਤਰ-
ਗ਼ਲਤ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(iv) ਗੁਰੂ ਤੇਗ਼ ਬਹਾਦਰ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੂ ਤੇਗ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
(i) 1601 ਈ. ਵਿੱਚ
(ii) 1621 ਈ. ਵਿੱਚ
(iii) 1631 ਈ. ਵਿੱਚ
(iv) 1656 ਈ. ਵਿੱਚ ।
ਉੱਤਰ-
(ii) 1621 ਈ. ਵਿੱਚ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
(i) ਹਰੀ ਮਲ ਜੀ
(ii) ਤਿਆਗ ਮਲ ਜੀ
(iii) ਭਾਈ ਲਹਿਣਾ ਜੀ
(iv) ਭਾਈ ਜੇਠਾ ਜੀ ।
ਉੱਤਰ-
(ii) ਤਿਆਗ ਮਲ ਜੀ ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਗੁਰੂ ਹਰਿਗੋਬਿੰਦ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਬਾਬਾ ਗੁਰਦਿੱਤਾ ਜੀ ।
ਉੱਤਰ-
(i) ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 5.
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਿਤਾ ਸਿੱਖਾਂ ਦੇ ਕਿੰਨਵੇਂ ਗੁਰੂ ਸਨ ?
(i) ਪਹਿਲੇ
(ii) ਪੰਜਵੇਂ
(iii) ਤੀਸਰੇ
(iv) ਛੇਵੇਂ ।
ਉੱਤਰ-
(iv) ਛੇਵੇਂ ।

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਗੁਜਰੀ ਜੀ
(ii) ਸੁਲੱਖਣੀ ਜੀ
(iii) ਨਾਨਕੀ ਜੀ
(iv) ਗੰਗਾ ਦੇਵੀ ਜੀ ।
ਉੱਤਰ-
(iii) ਨਾਨਕੀ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 7.
ਗੁਰੂ ਤੇਗ਼ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
(i) ਨਿਹਾਲ ਕੌਰ ਜੀ ਨਾਲ
(ii) ਗੁਜਰੀ ਜੀ ਨਾਲ
(iii) ਸੁਲੱਖਣੀ ਜੀ ਨਾਲ
(iv) ਸਭਰਾਈ ਦੇਵੀ ਜੀ ਨਾਲ ।
ਉੱਤਰ-
(ii) ਗੁਜਰੀ ਜੀ ਨਾਲ ।

ਪ੍ਰਸ਼ਨ 8.
ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
(i) ਮਹਾਂਦੇਵ
(ii) ਅਰਜਨ ਦੇਵ
(iii) ਰਾਮ ਰਾਏ
(iv) ਗੋਬਿੰਦ ਰਾਏ ।
ਉੱਤਰ-
(iv) ਗੋਬਿੰਦ ਰਾਏ ।

ਪ੍ਰਸ਼ਨ 9.
ਉਸ ਵਿਅਕਤੀ ਦਾ ਨਾਂਦੱਸੋ ਜਿਸ ਦੇ ਯਤਨਾਂ ਸਦਕਾ ਇਹ ਸਿੱਧ ਹੋ ਸਕਿਆ ਕਿ ਤੇਗ਼ ਬਹਾਦਰ ਜੀ ਸਿੱਖਾਂ ਦੇ ਅਸਲੀ ਗੁਰੂ ਸਨ ?
(i) ਮੱਖਣ ਸ਼ਾਹ ਮਸਤੂਆਣਾ
(ii) ਮੱਖਣ ਸ਼ਾਹ ਲੁਬਾਣਾ
(iii) ਬਾਬਾ ਬੁੱਢਾ ਜੀ
(iv) ਭਾਈ ਗੁਰਦਾਸ ਜੀ ।
ਉੱਤਰ-
(ii) ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 10.
ਗੁਰੂ ਲਾਧੋ ਰੇ ਨਾਂ ਦੇ ਸ਼ਬਦ ਕਿਸ ਨੇ ਕਹੇ ਸਨ ?
(i) ਲੱਖੀ ਸ਼ਾਹ ਵਣਜਾਰਾ
(ii) ਭਾਈ ਨੰਦ ਲਾਲ
(iii) ਮੱਖਣ ਸ਼ਾਹ ਲੁਬਾਣਾ
(iv) ਭਾਈ ਮਤੀ ਦਾਸ ।
ਉੱਤਰ-
(iii) ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 11.
ਗੁਰੂ ਤੇਗ਼ ਬਹਾਦਰ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1666 ਈ. ਵਿੱਚ ।
ਉੱਤਰ-
(ii) 1664 ਈ. ਵਿੱਚ ।

ਪ੍ਰਸ਼ਨ 12.
ਗੁਰਗੱਦੀ ਦੀ ਪ੍ਰਾਪਤੀ ਸਮੇਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕਿੱਥੇ ਨਿਵਾਸ ਕਰ ਰਹੇ ਸਨ ?
(i) ਦਿੱਲੀ
(ii) ਚੱਕ ਨਾਨਕੀ
(iii) ਮਾਖੋਵਾਲ
(iv) ਬਕਾਲਾ ।
ਉੱਤਰ-
(iv) ਬਕਾਲਾ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 13.
ਗੁਰੂ ਤੇਗ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਕਿੱਥੇ ਪਹੁੰਚੇ ?
(i) ਗੋਇੰਦਵਾਲ ਸਾਹਿਬ
(ii) ਖਡੂਰ ਸਾਹਿਬ
(iii) ਅੰਮ੍ਰਿਤਸਰ
(iv) ਕੀਰਤਪੁਰ ਸਾਹਿਬ
ਉੱਤਰ-
(iii) ਅੰਮ੍ਰਿਤਸਰ ।

ਪ੍ਰਸ਼ਨ 14.
1665 ਈ. ਵਿੱਚ ਗੁਰੂ ਤੇਗ਼ ਬਹਾਦਰ ਜੀ ਨੇ ਕਿਸ ਨਵੇਂ ਨਗਰ ਦੀ ਸਥਾਪਨਾ ਕੀਤੀ ਸੀ ?
(i) ਚੱਕ ਨਾਨਕੀ
(ii) ਬਿਲਾਸਪੁਰ
(iii) ਸਾਹਨੇਵਾਲ
(iv) ਕੀਰਤਪੁਰ ਸਾਹਿਬ ।
ਉੱਤਰ-
(i) ਚੱਕ ਨਾਨਕੀ ।

ਪ੍ਰਸ਼ਨ 15.
ਚੱਕ ਨਾਨਕੀ ਬਾਅਦ ਵਿੱਚ ਕਿਸ ਨਾਂ ਨਾਲ ਪ੍ਰਸਿੱਧ ਹੋਇਆ ?
(i) ਸ੍ਰੀ ਆਨੰਦਪੁਰ ਸਾਹਿਬ
(ii) ਕੀਰਤਪੁਰ ਸਾਹਿਬ
(iii) ਚਮਕੌਰ ਸਾਹਿਬ
(iv) ਗੋਇੰਦਵਾਲ ਸਾਹਿਬ ।
ਉੱਤਰ-
(i) ਸ੍ਰੀ ਆਨੰਦਪੁਰ ਸਾਹਿਬ ।

ਪ੍ਰਸ਼ਨ 16.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
(i) ਔਰੰਗਜ਼ੇਬ ਦੀ ਕੱਟੜਤਾ
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ
(iii) ਨਕਸ਼ਬੰਦੀਆਂ ਦਾ ਵਿਰੋਧ
(iv) ਰਾਮ ਰਾਇ ਦੀ ਦੁਸ਼ਮਣੀ ।
ਉੱਤਰ-
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ ।

ਪ੍ਰਸ਼ਨ 17.
ਕਸ਼ਮੀਰੀ ਪੰਡਤ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਫ਼ਰਿਆਦ ਲੈ ਕੇ ਕਿੱਥੇ ਆਏ ?
(i) ਪਟਨਾ ਸਾਹਿਬ
(ii) ਖਡੂਰ ਸਾਹਿਬ
(iii) ਚੱਕ ਨਾਨਕੀ
(iv) ਸ੍ਰੀ ਅੰਮ੍ਰਿਤਸਰ ਸਾਹਿਬ ।
ਉੱਤਰ-
(iii) ਚੱਕ ਨਾਨਕੀ ।

ਪ੍ਰਸ਼ਨ 18.
ਕਿਸ ਮੁਗ਼ਲ ਬਾਦਸ਼ਾਹ ਦੇ ਆਦੇਸ਼ ‘ਤੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ?
(i) ਜਹਾਂਗੀਰ
(ii) ਸ਼ਾਹਜਹਾਂ
(iii) ਔਰੰਗਜ਼ੇਬ
(iv) ਬਹਾਦਰ ਸ਼ਾਹ ਪਹਿਲਾ ।
ਉੱਤਰ-
(iii) ਔਰੰਗਜ਼ੇਬ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 19.
ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ ਵਿਖੇ
(ii) ਦਿੱਲੀ ਵਿਖੇ
(iii) ਅੰਮ੍ਰਿਤਸਰ ਵਿਖੇ
(iv) ਪਟਨਾ ਵਿਖੇ ।
ਉੱਤਰ-
(ii) ਦਿੱਲੀ ਵਿਖੇ ।

ਪ੍ਰਸ਼ਨ 20.
ਗੁਰੂ ਤੇਗ਼ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1675 ਈ. ਵਿੱਚ ।
ਉੱਤਰ-
(iv) 1675 ਈ. ਵਿੱਚ ।

ਪ੍ਰਸ਼ਨ 21.
ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਸਥਾਨ ‘ਤੇ ਸ਼ਹੀਦ ਕੀਤਾ ਗਿਆ ਸੀ ਉੱਥੇ ਕਿਹੜਾ ਗੁਰਦੁਆਰਾ ਸਥਿਤ ਹੈ ?
(i) ਸੀਸ ਗੰਜ
(ii) ਰਕਾਬ ਗੰਜ
(iii) ਬਾਲਾ ਸਾਹਿਬ
(iv) ਦਰਬਾਰ ਸਾਹਿਬ ।
ਉੱਤਰ-
(i) ਸੀਸ ਗੰਜ ।

ਪ੍ਰਸ਼ਨ 22.
‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
(i) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iii) ਗੁਰੂ ਤੇਗ਼ ਬਹਾਦਰ ਜੀ
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
(iii) ਗੁਰੂ ਤੇਗ਼ ਬਹਾਦਰ ਜੀ ।

ਪ੍ਰਸ਼ਨ 23.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਘਰੇਟਾ ਗੁਰੂ ਕਾ ਬੇਟਾ ਕਿਸਨੂੰ ਕਿਹਾ ਸੀ ?
(i) ਭਾਈ ਸੰਗਤ ਸਿੰਘ
(ii) ਭਾਈ ਮਹਾਂ ਸਿੰਘ
(iii) ਭਾਈ ਜੀਵਨ ਸਿੰਘ
(iv) ਭਾਈ ਬਚਿੱਤਰ ਸਿੰਘ ।
ਉੱਤਰ-
(iii) ਭਾਈ ਜੀਵਨ ਸਿੰਘ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ । ਉਹ 1664 ਈ. ਤੋਂ ਲੈ ਕੇ 1675 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਸਿੱਖ ਧਰਮ ਦੇ ਪ੍ਰਚਾਰ ਅਤੇ ਲੋਕਾਂ ਵਿੱਚ ਫੈਲੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਗੁਰੂ ਸਾਹਿਬ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਦੇਸ਼ਾਂ ਦੇ ਅਨੇਕ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਉਸ ਸਮੇਂ ਭਾਰਤ ਵਿੱਚ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦਾ ਸ਼ਾਸਨ ਸੀ । ਉਹ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਉਸ ਨੇ ਹਿੰਦੂਆਂ ਨੂੰ ਇਸਲਾਮ ਧਰਮ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਾਰੇ ਭਾਰਤ ਵਿੱਚ ਆਤੰਕ ਫੈਲਾ ਰੱਖਿਆ ਸੀ । ਕਸ਼ਮੀਰੀ ਪੰਡਤ ਉਸ ਦੇ ਜ਼ੁਲਮਾਂ ਦਾ ਸਭ ਤੋਂ ਵੱਧ ਸ਼ਿਕਾਰ ਹੋਏ । ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂਆਂ ਦੇ ਧਰਮ ਦੀ ਰਾਖੀ ਲਈ 11 ਨਵੰਬਰ, 1675 ਈ. ਨੂੰ ਦਿੱਲੀ ਵਿਖੇ ਆਪਣੀ ਸ਼ਹਾਦਤ ਦਿੱਤੀ ।

ਗੁਰੂ ਸਾਹਿਬ ਦੀ ਇਸ ਲਾਸਾਨੀ ਸ਼ਹਾਦਤ ਦੇ ਬੜੇ ਡੂੰਘੇ ਸਿੱਟੇ ਨਿਕਲੇ । ਇਸ ਨੇ ਨਾ ਸਿਰਫ ਪੰਜਾਬ ਬਲਕਿ ਭਾਰਤੀ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ । ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਪੰਜਾਬ ਵਿੱਚ ਇੱਕ ਅਜਿਹੀ ਚਿੰਗਾਰੀ ਸੁਲਗਾਈ ਜਿਸ ਨੇ ਬਹੁਤ ਛੇਤੀ ਭਾਂਬੜ ਦਾ ਰੂਪ ਅਖਤਿਆਰ ਕਰ ਲਿਆ ਤੇ ਜਿਸ ਵਿੱਚ ਸ਼ਕਤੀਸ਼ਾਲੀ ਮੁਗ਼ਲ ਸਾਮਰਾਜ ਸੜ ਕੇ ਸੁਆਹ ਹੋ ਗਿਆ । ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਤੇਗ਼ ਬਹਾਦਰ ਜੀ ਦੁਆਰਾ ਆਪਣੀ ਸ਼ਹੀਦੀ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਇਤਿਹਾਸ ਵਿੱਚ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ ।

1. ਗੁਰੂ ਤੇਗ ਬਹਾਦਰ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
2. ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਉਦੇਸ਼ ਕੀ ਸੀ ?
3. ਗੁਰੂ ਤੇਗ ਬਹਾਦਰ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਨੇ ਸ਼ਹੀਦ ਕਰਨ ਦਾ ਆਦੇਸ਼ ਦਿੱਤਾ ?
4. ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ
(ii) ਦਿੱਲੀ
(iii) ਅੰਮ੍ਰਿਤਸਰ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
5. ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਿਉਂ ਕਿਹਾ ਜਾਂਦਾ ਹੈ ?
ਉੱਤਰ-
1. ਗੁਰੂ ਤੇਗ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
2. ਸਿੱਖ ਧਰਮ ਦਾ ਪ੍ਰਚਾਰ ਕਰਨਾ ।
3. ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਆਦੇਸ਼ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ।
4. ਦਿੱਲੀ ।
5. ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

2. ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ ਆਪਣੇ ਧਰਮ ਅਤੇ ਪ੍ਰਾਚੀਨ ਸੰਸਕ੍ਰਿਤੀ ਬਾਰੇ ਬਹੁਤ ਦ੍ਰਿੜ੍ਹ ਸਨ । ਸਾਰੇ ਭਾਰਤ ਦੇ ਹਿੰਦੂ, ਉਨ੍ਹਾਂ ਦਾ ਬਹੁਤ ਆਦਰ ਕਰਦੇ ਸਨ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਨੂੰ ਕਬੂਲ ਕਰ ਲੈਣਗੇ ।ਇਸੇ ਉਦੇਸ਼ ਨਾਲ ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਬ੍ਰਾਹਮਣਾਂ ਨੂੰ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਇਨਕਾਰ ਕਰਨ ਵਾਲੇ ਬਾਹਮਣਾਂ ਉੱਤੇ ਭਾਰੀ ਜ਼ੁਲਮ ਕੀਤੇ ਜਾਣ ਲੱਗੇ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਰੋਜ਼ਾਨਾ ਕਤਲ ਕੀਤਾ ਜਾਣ ਲੱਗਾ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ 16 ਮੈਂਬਰਾਂ ਦਾ ਇੱਕ ਦਲ 25 ਮਈ, 1675 ਈ. ਵਿੱਚ ਚੱਕ ਨਾਨਕੀ ਵਿਖੇ ਗੁਰੂ ਤੇਗ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ ।

1. ਸ਼ੇਰ ਅਫਗਾਨ ਕੌਣ ਸੀ ? .
1 2. ਸ਼ੇਰ ਅਫ਼ਗਾਨ ਕਿਉਂ ਬਦਨਾਮ ਸੀ ?
3. ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ ਬਹਾਦਰ ਜੀ ਕੋਲ ਆਪਣੀ ਦੁੱਖ-ਭਰੀ ਫ਼ਰਿਆਦ ਲੈ ਕੇ ਪਹੁੰਚਿਆ ?
4. ਕਸ਼ਮੀਰ ਦੇ ਪੰਡਤ ਗੁਰੂ ਤੇਗ ਬਹਾਦਰ ਜੀ ਨੂੰ ਕਿੱਥੇ ਮਿਲੇ ?
(i) ਲਾਹੌਰ
(ii) ਅੰਮ੍ਰਿਤਸਰ
(iii) ਚੱਕ ਨਾਨਕੀ
(iv) ਜਲੰਧਰ ।
5. ਚੱਕ ਨਾਨਕੀ ਦਾ ਆਧੁਨਿਕ ਨਾਂ ਕੀ ਹੈ ?
ਉੱਤਰ-
1. ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
2. ਉਸ ਨੇ ਕਸ਼ਮੀਰੀ ਪੰਡਤਾਂ ‘ਤੇ ਭਾਰੀ ਜ਼ੁਲਮ ਕੀਤੇ ।
3. ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਪੰਡਤਾਂ ਦਾ ਇੱਕ ਦਲ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈ ਕੇ ਪਹੁੰਚਿਆ ।
4. ਚੱਕ ਨਾਨਕੀ ।
5. ਚੱਕ ਨਾਨਕੀ ਦਾ ਆਧੁਨਿਕ ਨਾਂ ਸ੍ਰੀ ਆਨੰਦਪੁਰ ਸਾਹਿਬ ਹੈ ।

PSEB 12th Class History Map Questions

Punjab State Board PSEB 12th Class History Book Solutions Map Questions Textbook Exercise Questions and Answers.

PSEB 12th Class History Map Questions

ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ (Battles of Guru Gobind Singh Ji:)

ਪ੍ਰਸ਼ਨ 1.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਪੂਰਵ-ਖ਼ਾਲਸਾ ਕਾਲ ਅਤੇ ਉੱਤਰ-ਖ਼ਾਲਸਾ ਕਾਲ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of Punjab, show the four places of battles of the Pre-Khalsa and Post-Khalsa period of Guru Gobind Singh.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੀਆਂ ਗਈਆਂ ਲੜਾਈਆਂ ਦੇ ਚਾਰ ਮੁੱਖ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਿਕ | ਨੋਟ ਲਿਖੋ ।
(a) On the given outline map of the Punjab, show the four important places of Guru Gobind Singh Ji’s battles.
(b) Write an explanatory note in about 20-25 words each on the battles as shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four important places where the battles of Guru Gobind Singh Ji were fought.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਭਰੋ-
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of the Punjab, show four places of Guru Gobind Singh Ji’s battles.
(b) Explain in about 20-25 words each the places given in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of the battles of Guru Gobind Singh Ji.
(b) Explain these places in about 20-25 words on each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਦਿਖਾਏ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of the battles of Sri Guru Gobind Singh Ji.
(b) Write an explanatory note in about 20-25 words each on the places of the battles shown in the map.)
ਉੱਤਰ-
ਗੁਰੂ ਗੋਬਿੰਦ ਸਿੰਘ ਜੀ ਨੂੰ ਆਪਣੇ ਗੁਰਗੱਦੀ ਕਾਲ ਵਿੱਚ ਪਹਾੜੀ ਰਾਜਿਆਂ ਅਤੇ ਮੁਗ਼ਲਾਂ ਦੇ ਨਾਲ ਲੜਨਾ ਪਿਆ । ਗੁਰੂ ਜੀ ਦੁਆਰਾ ਪੁਰਵ-ਖ਼ਾਲਸਾ ਕਾਲ ਅਤੇ ਉੱਤਰ ਖ਼ਾਲਸਾ ਕਾਲ ਵਿੱਚ ਲੜੀਆਂ ਗਈਆਂ ਮਹੱਤਵਪੂਰਨ ਲੜਾਈਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

I. ਪੂਰਵ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Pre-Khalsa Period)

1. ਭੰਗਾਣੀ ਦੀ ਲੜਾਈ 1688 ਈ. (Battle of Bhangani 1688 A.D.) – ਗੁਰੂ ਗੋਬਿੰਦ ਸਿੰਘ ਜੀ ਦੀਆਂ ਫ਼ੌਜੀ ਤਿਆਰੀਆਂ ਨੂੰ ਵੇਖ ਕੇ ਕਹਿਲੂਰ ਦੇ ਸ਼ਾਸਕ ਭੀਮ ਚੰਦ ਅਤੇ ਸ੍ਰੀਨਗਰ ਦੇ ਸ਼ਾਸਕ ਫ਼ਤਿਹ ਸ਼ਾਹ ਨੇ ਗੁਰੂ ਜੀ ਦੇ ਵਿਰੁੱਧ ਇੱਕ ਗਠਜੋੜ ਤਿਆਰ ਕਰ ਲਿਆ । 22 ਸਤੰਬਰ, 1688 ਈ. ਵਾਲੇ ਦਿਨ ਪਹਾੜੀ ਰਾਜਿਆਂ ਨੇ ਭੰਗਾਣੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਢੋਰਾ ਦੇ ਪੀਰ ਬੁੱਧੂ ਸ਼ਾਹ ਨੇ ਆਪਣੇ ਸੈਨਿਕਾਂ ਸਮੇਤ ਗੁਰੂ ਜੀ ਦਾ ਸਾਥ ਦਿੱਤਾ । ਸਿੱਖਾਂ ਦੇ ਜੋਸ਼ ਅੱਗੇ ਪਹਾੜੀ ਰਾਜੇ ਨਾ ਟਿਕ ਸਕੇ । ਉਹ ਮੈਦਾਨ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ । ਇਸ ਸ਼ਾਨਦਾਰ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

2. ਨਾਦੌਣ ਦੀ ਲੜਾਈ 1690 ਈ. (Battle of Nadaun 1690 A.D.) – ਭੰਗਾਣੀ ਦੀ ਲੜਾਈ ਵਿੱਚ ਹਾਰਨ ਤੋਂ ਬਾਅਦ ਪਹਾੜੀ ਰਾਜਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਮਿੱਤਰਤਾ ਕਰ ਲਈ ।ਉਨ੍ਹਾਂ ਨੇ ਮੁਗਲਾਂ ਨੂੰ ਸਾਲਾਨਾ ਖਿਰਾਜ ਕਰ ਭੇਜਣਾ ਬੰਦ ਕਰ ਦਿੱਤਾ । ਇਸ ਕਾਰਨ ਆਲਿਫ਼ ਖ਼ਾਂ ਦੇ ਅਧੀਨ ਇੱਕ ਫ਼ੌਜ ਪਹਾੜੀ ਰਾਜਿਆਂ ਦੇ ਵਿਰੁੱਧ ਭੇਜੀ ਗਈ । ਉਸ ਨੇ 20 ਮਾਰਚ, 1690 ਈ. ਨੂੰ ਪਹਾੜੀ ਰਾਜਿਆਂ ਦੇ ਨੇਤਾ ਭੀਮ ਚੰਦ ਦੀ ਸੈਨਾ ‘ਤੇ ਨਾਦੌਨ ਵਿਖੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਭੀਮ ਚੰਦ ਦਾ ਸਾਥ ਦਿੱਤਾ । ਇਸ ਸਾਂਝੀ ਫ਼ੌਜ ਨੇ ਮੁਗ਼ਲ ਫ਼ੌਜ ਨੂੰ ਹਰਾ ਦਿੱਤਾ | ਆਲਿਫ਼ ਖ਼ਾਂ ਨੂੰ ਲੜਾਈ ਦੇ ਮੈਦਾਨ ਵਿੱਚੋਂ ਨੱਸਣਾ ਪਿਆ |
PSEB 12th Class History Map Questions 1
II. ਉੱਤਰ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Post-Khalsa Period)

3. ਸ੍ਰੀ ਆਨੰਦਪੁਰ ਸਾਹਿਬ ਦੀ ਪਹਿਲੀ ਲੜਾਈ 1701 ਈ. (First Battle of Sri Anandpur Sahib 1701 A.D.) – 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਪੰਥ ਵਿੱਚ ਸ਼ਾਮਲ ਹੋਣ ਲੱਗੇ । ਗੁਰੂ ਜੀ ਦੀ ਇਸ ਵਧਦੀ ਹੋਈ ਸ਼ਕਤੀ ਨੂੰ ਵੇਖ ਕੇ ਕਹਿਰ ਦੇ ਰਾਜਾ ਭੀਮ ਚੰਦ ਨੇ ਗੁਰੂ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਲਈ ਕਿਹਾ । ਗੁਰੂ ਜੀ ਦੇ ਇਨਕਾਰ ਕਰਨ ‘ਤੇ ਭੀਮ ਚੰਦ ਅਤੇ ਉਸ ਦੇ ਸਾਥੀ ਪਹਾੜੀ ਰਾਜਿਆਂ ਨੇ 1701 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲੇ ਉੱਤੇ ਹਮਲਾ ਕਰ ਦਿੱਤਾ । ਪਰ ਸਫਲਤਾ ਨਾ ਮਿਲਣ ਕਾਰਨ ਰਾਜਿਆਂ ਨੇ ਗੁਰੂ ਜੀ ਨਾਲ ਸੰਧੀ ਕਰ ਲਈ ।

4. ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ 1704 ਈ. (Second Battle of Sri Anandpur Sahib 1704 A.D.) – ਪਹਾੜੀ ਰਾਜੇ ਗੁਰੁ ਗੋਬਿੰਦ ਸਿੰਘ ਜੀ ਤੋਂ ਆਪਣੀ ਹਾਰ ਦੇ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਮੁਗ਼ਲਾਂ ਫ਼ੌਜਾਂ ਨਾਲ ਮਿਲ ਕੇ 1704 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ‘ਤੇ ਦੁਸਰੀ ਵਾਰ ਹਮਲਾ ਕਰ ਦਿੱਤਾ । ਸਿੱਖਾਂ ਨੇ ਕਿਲ੍ਹੇ ਦੇ ਅੰਦਰੋਂ ਇਸ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ । ਘੇਰਾ ਲੰਬਾ ਹੋ ਜਾਣ ਕਾਰਨ ਕਿਲ੍ਹੇ ਦੇ ਅੰਦਰ ਰਸਦ ਥੁੜਨੀ ਸ਼ੁਰੂ ਹੋ ਗਈ । ਸਿੱਟੇ ਵਜੋਂ ਕੁਝ ਸਿੱਖਾਂ ਨੇ ਗੁਰੂ ਜੀ ਨੂੰ ਕਿਲ੍ਹੇ ਵਿੱਚੋਂ ਭੱਜ ਨਿਕਲਣ ਦੀ ਬੇਨਤੀ ਕੀਤੀ । ਗੁਰੂ ਜੀ ਦੇ ਇਨਕਾਰ ਕਰਨ ‘ਤੇ 40 ਸਿੱਖ ਗੁਰੂ ਜੀ ਦਾ ਸਾਥ ਛੱਡ ਕੇ ਚਲੇ ਗਏ । ਦੂਜੇ ਪਾਸੇ ਸਫਲਤਾ ਨਾ ਮਿਲਦੀ ਵੇਖ ਕੇ ਸ਼ਾਹੀ ਫ਼ੌਜਾਂ ਨੇ ਇੱਕ ਚਾਲ ਚੱਲੀ । ਉਨ੍ਹਾਂ ਨੇ ਝੂਠੀਆਂ ਕਸਮਾਂ ਖਾ ਕੇ ਗੁਰੂ ਜੀ ਨੂੰ ਇਹ ਕਿਹਾ ਕਿ ਜੇਕਰ ਉਹ ਕਿਲ੍ਹਾ ਛੱਡ ਦੇਣ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਵੇਗਾ । ਇਸ ਲਈ ਗੁਰੂ ਜੀ ਨੇ ਕਿਲ੍ਹਾ ਛੱਡਣ ਦਾ ਫੈਸਲਾ ਕੀਤਾ ।

5. ਸ਼ਾਹੀ ਟਿੱਬੀ ਦੀ ਲੜਾਈ 1704 ਈ. (Battle of Shahi Tibbi 1704 A.D.) – ਜਿਵੇਂ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਖ਼ਾਲੀ ਕੀਤਾ ਤਾਂ ਸ਼ਾਹੀ ਫ਼ੌਜਾਂ ਉਨ੍ਹਾਂ ‘ਤੇ ਟੁੱਟ ਪਈਆਂ । ਸਿੱਟੇ ਵੱਜੋਂ ਉਨ੍ਹਾਂ ਵਿੱਚ ਭਗਦੜ ਮਚ ਗਈ । ਸ਼ਾਹੀ ਟਿੱਬੀ ਵਿਖੇ ਹੋਈ ਲੜਾਈ ਵਿੱਚ ਭਾਈ ਉਧੈ ਸਿੰਘ ਨੇ ਆਪਣੇ 50 ਸਿੱਖਾਂ ਨਾਲ ਸ਼ਾਹੀ ਫ਼ੌਜਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਸ਼ਹੀਦੀਆਂ ਪਾ ਗਏ ।

6. ਚਮਕੌਰ ਸਾਹਿਬ ਦੀ ਲੜਾਈ 1704 ਈ. (Battle of Chamkaur Sahib 1704 A.D.) – ਗੁਰੂ ਗੋਬਿੰਦ ਸਿੰਘ ਜੀ ਆਪਣੇ 40 ਸਿੱਖਾਂ ਨਾਲ 21 ਦਸੰਬਰ, 1704 ਈ. ਨੂੰ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਪਹੁੰਚੇ । ਇੱਥੇ 22 ਦਸੰਬਰ, 1704 ਈ. ਨੂੰ ਮੁਗ਼ਲ ਸੈਨਿਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ । ਇੱਥੇ ਬੜੀ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਅਜੀਤ ਸਿੰਘ ਅਤੇ ਜੁਝਾਰ ਸਿੰਘ ਨੇ ਬਹਾਦਰੀ ਦੇ ਉਹ ਜੌਹਰ ਵਿਖਾਏ ਕਿ ਮੁਗ਼ਲ ਹੈਰਾਨ ਰਹਿ ਗਏ । ਉਹ ਅੰਤ ਲੜਦੇ-ਲੜਦੇ ਸ਼ਹੀਦ ਹੋ ਗਏ । ਗੁਰੁ ਗੋਬਿੰਦ ਸਿੰਘ ਜੀ ਇੱਥੋਂ ਬਚ ਨਿਕਲਣ ਵਿੱਚ ਸਫਲ ਹੋ ਗਏ ।

7. ਖਿਦਰਾਣਾ ਦੀ ਲੜਾਈ 1705 ਈ. (Battle of Khidrana 1705 A.D.) – 29 ਦਸੰਬਰ, 1705 ਈ. ਨੂੰ ਸਰਹਿੰਦ ਦੇ ਮੁਗ਼ਲ ਫ਼ੌਜਦਾਰ ਵਜ਼ੀਰ ਖਾਂ ਨੇ ਖਿਦਰਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਉੱਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਿੱਖਾਂ ਨੇ ਆਪਣੀ ਅਦੁੱਤੀ ਬਹਾਦਰੀ ਦੇ ਸਬੂਤ ਦਿੱਤੇ । ਇਸ ਲੜਾਈ ਵਿੱਚ ਉਨ੍ਹਾਂ 40 ਸਿੱਖਾਂ ਨੇ ਜੋ ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ ਵਿੱਚ ਗੁਰੂ ਜੀ ਦਾ ਸਾਥ ਛੱਡ ਗਏ ਹਨ, ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ । ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਨੇਤਾ ਮਹਾਂ ਸਿੰਘ ਦੀ ਬੇਨਤੀ ਦੇ ਕਾਰਨ ਗੁਰੂ ਜੀ ਨੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿੱਤਾ । ਇਸ ਕਾਰਨ ਖਿਦਰਾਣਾ ਦਾ ਨਾਂ ਸ੍ਰੀ ਮੁਕਤਸਰ ਸਾਹਿਬ ਪੈ ਗਿਆ । ਇਹ ਲੜਾਈ ਗੁਰੂ ਗੋਬਿੰਦ ਸਿੰਘ ਜੀ ਅਤੇ ਮੁਗ਼ਲਾਂ ਵਿਚਾਲੇ ਲੜੀ ਜਾਣ ਵਾਲੀ ਆਖਰੀ ਲੜਾਈ ਸੀ ।

PSEB 12th Class History Map Questions

ਬੰਦਾ ਸਿੰਘ ਬਹਾਦਰ ਦੀਆਂ ਮਹਤਵਪੂਰਨ ਲੜਾਈਆਂ (Important Battles of Banda Singh Bahadur)

ਪ੍ਰਸ਼ਨ 2.
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੇ ਸੈਨਿਕ ਕਾਰਨਾਮਿਆਂ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of military exploits of Banda Singh Bahadur.
(b) Write an explanatory note on each in about 20-25 words on the places of battles shown in the map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, fill places of four important battles of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਜਿੱਤਾਂ ਦੇ ਚਾਰ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four places of the battles ‘ of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਸੈਨਿਕ ਮੁਹਿੰਮਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of military exploits of Banda Singh Bahadur.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਬੰਦਾ ਸਿੰਘ ਬਹਾਦਰ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of Punjab showing the rivers depict the four battle places of Banda Singh Bahadur.
(b) Write an explanatory note on each in about 20-25 words on the places of the battle shown in the map.
ਉੱਤਰ-
ਬੰਦਾ ਸਿੰਘ ਬਹਾਦਰ 1709 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈ ਕੇ ਨੰਦੇੜ ਤੋਂ ਪੰਜਾਬ ਲਈ ਰਵਾਨਾ ਹੋਇਆ । ਉਸ ਨੇ ਮੁਗ਼ਲਾਂ ਨੂੰ ਅਜਿਹਾ ਸਬਕ ਸਿਖਾਇਆ ਕਿ ਉਨ੍ਹਾਂ ਨੂੰ ਦਿਨੇ ਤਾਰੇ ਨਜ਼ਰ ਆ ਗਏ । ਬੰਦਾ ਸਿੰਘ ਬਹਾਦਰ ਦੀਆਂ ਮਹੱਤਵਪੂਰਨ ਲੜਾਈਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :-

1. ਸੋਨੀਪਤ ਉੱਤੇ ਹਮਲਾ (Attack on Sonepat) – ਬੰਦਾ ਸਿੰਘ ਬਹਾਦਰ ਨੇ ਸਭ ਤੋਂ ਪਹਿਲਾਂ ਨਵੰਬਰ, 1709 ਈ. ਵਿੱਚ 500 ਸਿੱਖਾਂ ਨਾਲ ਸੋਨੀਪਤ ਉੱਤੇ ਹਮਲਾ ਕੀਤਾ | ਸੋਨੀਪਤ ਦਾ ਫ਼ੌਜਦਾਰ ਬਿਨਾਂ ਮੁਕਾਬਲਾ ਕੀਤੇ ਦਿੱਲੀ ਵੱਲ ਭੱਜ ਗਿਆ । ਇਸ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

2. ਸਮਾਣਾ ਦੀ ਜਿੱਤ (Conquest of Samana) – ਸਮਾਣਾ ਵਿਖੇ ਗੁਰੂ ਤੇਗ਼ ਬਹਾਦਰ ਜੀ ਨੂੰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਰਹਿੰਦੇ ਸਨ । ਬੰਦਾ ਸਿੰਘ ਬਹਾਦਰ ਨੇ ਸਮਾਣਾ ‘ਤੇ ਹਮਲਾ ਕਰਕੇ ਅਨੇਕਾਂ ਮੁਸਲਮਾਨਾਂ ਦਾ ਕਤਲ ਕਰ ਦਿੱਤਾ । ਇਹ ਬੰਦਾ ਸਿੰਘ ਬਹਾਦਰ ਦੀ ਪਹਿਲੀ ਮਹੱਤਵਪੂਰਨ ਜਿੱਤ ਸੀ ।

3. ਕਪੂਰੀ ਦੀ ਜਿੱਤ (Conquest of Kapuri) – ਕਪੂਰੀ ਦਾ ਸ਼ਾਸਕ ਕਦਮਉੱਦੀਨ ਹਿੰਦੂਆਂ ਨਾਲ ਬਹੁਤ ਮਾੜਾ ਵਿਵਹਾਰ ਕਰਦਾ ਸੀ । ਸਿੱਟੇ ਵਜੋਂ ਬੰਦਾ ਸਿੰਘ ਬਹਾਦਰ ਨੇ ਕਪੂਰੀ ‘ਤੇ ਹਮਲਾ ਕਰਕੇ ਕਦਮਉੱਦੀਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਇਸ ਤਰ੍ਹਾਂ ਕਪੂਰੀ ’ਤੇ ਜਿੱਤ ਪ੍ਰਾਪਤ ਕੀਤੀ ਗਈ ।

4. ਸਢੋਰਾ ਦੀ ਜਿੱਤ (Conquest of Sadhaura) – ਸਢੌਰਾ ਦਾ ਸ਼ਾਸਕ ਉਸਮਾਨ ਖ਼ਾ ਬੜਾ ਜ਼ਾਲਮ ਸੀ । ਉਸ ਨੇ ਪੀਰ ਬੁੱਧੂ ਸ਼ਾਹ ਨੂੰ ਇਸ ਲਈ ਤਸੀਹੇ ਦੇ ਕੇ ਕਤਲ ਕਰਵਾ ਦਿੱਤਾ ਸੀ ਕਿਉਂਕਿ ਉਸ ਨੇ ਭੰਗਾਣੀ ਦੀ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਸਹਾਇਤਾ ਕੀਤੀ ਸੀ । ਬੰਦਾ ਸਿੰਘ ਬਹਾਦਰ ਨੇ ਸਢੋਰਾ ‘ਤੇ ਹਮਲਾ ਕਰ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਮੁਸਲਮਾਨਾਂ ਨੂੰ ਕਤਲ ਕਰ ਦਿੱਤਾ । ਇਸ ਕਾਰਨ ਇਸ ਸਥਾਨ ਦਾ ਨਾਂ ਕਤਲਗੜੀ ਪੈ ਗਿਆ ।

5. ਸਰਹਿੰਦ ਦੀ ਜਿੱਤ (Conquest of Sirhind) – ਸਰਹਿੰਦ ਦੇ ਫ਼ੌਜਦਾਰ ਵਜ਼ੀਰ ਖਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਦਿੱਤਾ ਸੀ । ਇਸ ਅਪਮਾਨ ਦਾ ਬਦਲਾ ਲੈਣ ਲਈ 12 ਮਈ, 1710 ਈ. ਨੂੰ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਸਥਾਨ ‘ਤੇ ਵਜ਼ੀਰ ਖਾਂ ਦੀਆਂ ਫ਼ੌਜਾਂ ‘ਤੇ ਹਮਲਾ ਕਰ ਦਿੱਤਾ । ਇਸ ਹਮਲੇ ਵਿੱਚ ਸਿੱਖਾਂ ਨੇ ਮੁਸਲਮਾਨਾਂ ਦੇ ਵਾਧੂ ਆਹੂ ਲਾਹੇ । ਵਜ਼ੀਰ ਖਾਂ ਨੂੰ ਯਮਲੋਕ ਪਹੁੰਚਾ ਕੇ ਉਸ ਦੀ ਲਾਸ਼ ਨੂੰ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ । ਇਸ ਜਿੱਤ ਕਾਰਨ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

6. ਰਾਹੋਂ ਦੀ ਲੜਾਈ (Battle of Rahon) – ਜਲੰਧਰ ਦੇ ਫ਼ੌਜਦਾਰ ਸ਼ਮਸ ਖ਼ਾਂ ਨੇ ਸਿੱਖਾਂ ਦੇ ਵਿਰੁੱਧ ਜ਼ਿਹਾਦ ਦਾ ਐਲਾਨ ਕਰ ਦਿੱਤਾ | ਅਜਿਹੀ ਸਥਿਤੀ ਵਿੱਚ ਸਿੱਖਾਂ ਨੇ ਬੰਦਾ ਸਿੰਘ ਬਹਾਦਰ ਤੋਂ ਸਹਾਇਤਾ ਮੰਗੀ | ਅਕਤੂਬਰ, 1710 ਈ.
PSEB 12th Class History Map Questions 2
ਵਿੱਚ ਰਾਹੋਂ ਦੇ ਸਥਾਨ ‘ਤੇ ਬੰਦਾ ਸਿੰਘ ਬਹਾਦਰ ਅਤੇ ਸ਼ਮਸ ਖ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਈ । ਇਸ ਲੜਾਈ ਵਿੱਚ ਸਿੱਖ ਜੇਤੂ ਰਹੇ । ਸਿੱਟੇ ਵਜੋਂ ਸਿੱਖਾਂ ਨੇ ਸਾਰੇ ਜਲੰਧਰ ਦੁਆਬ ‘ਤੇ ਕਬਜ਼ਾ ਕਰ ਲਿਆ ।

7. ਮੁਗ਼ਲਾਂ ਦਾ ਲੋਹਗੜ੍ਹ ’ਤੇ ਹਮਲਾ Attack of Mughals on Lohgarh) – ਬੰਦਾ ਸਿੰਘ ਬਹਾਦਰ ਦੀ ਵਧਦੀ ਹੋਈ ਸ਼ਕਤੀ ਨੂੰ ਦੇਖਦੇ ਹੋਏ ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਨੇ ਮੁਨੀਮ ਖ਼ਾਂ ਅਧੀਨ ਇੱਕ ਵਿਸ਼ਾਲ ਫ਼ੌਜ ਬੰਦਾ ਸਿੰਘ ਬਹਾਦਰ ਨੂੰ ਕੁਚਲਣ ਲਈ ਭੇਜੀ । ਇਸ ਫ਼ੌਜ ਨੇ ਬੰਦਾ ਸਿੰਘ ਬਹਾਦਰ ਨੂੰ ਉਸ ਦੀ ਰਾਜਧਾਨੀ ਲੋਹਗੜ੍ਹ ਵਿਖੇ ਅਚਾਨਕ ਘੇਰ ਲਿਆ । ਕੁਝ ਦਿਨਾਂ ਤਕ ਮੁਗ਼ਲਾਂ ਨਾਲ ਡਟ ਕੇ ਮੁਕਾਬਲਾ ਕਰਨ ਮਗਰੋਂ ਬੰਦਾ ਸਿੰਘ ਬਹਾਦਰ ਕਿਲ੍ਹੇ ਵਿੱਚੋਂ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਇਸ ਤਰ੍ਹਾਂ ਮੁਗ਼ਲ ਬੰਦਾ ਸਿੰਘ ਬਹਾਦਰ ਨੂੰ ਗ੍ਰਿਫ਼ਤਾਰ ਨਾ ਕਰ ਸਕੇ ।

8. ਗੁਰਦਾਸ ਨੰਗਲ ਦੀ ਲੜਾਈ (Battle of Gurdas Nangal) – ਬੰਦਾ ਸਿੰਘ ਬਹਾਦਰ ਨੇ 1715 ਈ. ਵਿੱਚ ਬਹਿਰਾਮਪੁਰ, ਬਟਾਲਾ ਤੇ ਕਲਾਨੌਰ ਦੇ ਦੇਸ਼ਾਂ ‘ਤੇ ਦੁਬਾਰਾ ਕਬਜ਼ਾ ਕਰ ਲਿਆ । ਇਸ ‘ਤੇ ਪੰਜਾਬ ਦੇ ਨਵੇਂ ਬਣੇ ਸੂਬੇਦਾਰ ਅਬਦੁਸ ਸਮਦ ਖ਼ਾਂ ਨੇ ਗੁਰਦਾਸ ਨੰਗਲ ਦੇ ਸਥਾਨ ‘ਤੇ ਸਿੱਖਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ । ਬੰਦਾ ਸਿੰਘ ਬਹਾਦਰ ਦੁਨੀ ਚੰਦ ਦੀ ਹਵੇਲੀ ਵਿੱਚ ਘਿਰ ਗਿਆ । ਇਹ ਘੇਰਾ 8 ਮਹੀਨਿਆਂ ਤਕ ਚਲਦਾ ਰਿਹਾ । ਅੰਤ ਮਜਬੂਰ ਹੋ ਕੇ ਬੰਦਾ ਸਿੰਘ ਬਹਾਦਰ ਨੂੰ ਆਪਣੀ ਹਾਰ ਮੰਨਣੀ ਪਈ । 9 ਜੂਨ, 1716 ਈ. ਨੂੰ ਬੰਦਾ ਸਿੰਘ ਬਹਾਦਰ ਨੂੰ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ ।

PSEB 12th Class History Map Questions

ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ (Kingdom of Maharaja Ranjit Singh)

ਪ੍ਰਸ਼ਨ 3.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਭਰੀ ਹਰੇਕ ਲੜਾਈ ਸੰਬੰਧੀ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show four important places of battles of Maharaja Ranjit Singh.
(b) Write an explanatory note in about 20-25 words on each battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਲੜੀਆਂ ਗਈਆਂ ਲੜਾਈਆਂ ਨਾਲ ਸੰਬੰਧਿਤ ਕੋਈ ਚਾਰ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਲਿਖੋ ।
(a) On the given outline map of the Punjab, show four places where Maharaja Ranjit Singh fought battles.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab, show four places of the battles of Maharaja Ranjit Singh.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
PSEB 12th Class History Map Questions 3
(a) On the given outline map of Punjab showing the rivers depict the four places of battles of Maharaja Ranjit Singh.
(b) Write an explanatory note in about 20-25 words eacg on the places of the battles shown in the map.
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੁ ਸੀ । ਉਸ ਨੇ ਆਪਣੇ ਸ਼ਾਸਨ ਕਾਲ (1797-1839) ਦੇ ਦੌਰਾਨ ਇਸ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਉਸ ਦੀਆਂ ਮੁੱਖ ਜਿੱਤਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਲਾਹੌਰ ਦੀ ਜਿੱਤ 1799 ਈ. (Conquest of Lahore 1799 A.D.) – ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਪਹਿਲੀ ਜਿੱਤ ਲਾਹੌਰ ਦੀ ਸੀ । ਇੱਥੇ ਤਿੰਨ ਭੰਗੀ ਸਰਦਾਰਾਂ-ਸਾਹਿਬ ਸਿੰਘ, ਮੋਹਰ ਸਿੰਘ ਅਤੇ ਚੇਤ ਸਿੰਘ ਦਾ ਰਾਜ ਸੀ । ਉਨ੍ਹਾਂ ਦੇ ਅੱਤਿਆਚਾਰਾਂ ਕਾਰਨ ਇੱਥੋਂ ਦੀ ਪਰਜਾ ਬੜੀ ਦੁਖੀ ਸੀ । ਉਸ ਨੇ ਰਣਜੀਤ ਸਿੰਘ ਨੂੰ ਲਾਹੌਰ ‘ਤੇ ਕਬਜ਼ਾ ਕਰਨ ਦਾ ਸੱਦਾ ਦਿੱਤਾ । ਸਿੱਟੇ ਵਜੋਂ ਰਣਜੀਤ ਸਿੰਘ ਨੇ ਲਾਹੌਰ ‘ਤੇ ਹਮਲਾ ਕਰ ਦਿੱਤਾ । ਉਸ ਨੇ 7 ਜੁਲਾਈ, 1799 ਈ. ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ ।

2. ਅੰਮ੍ਰਿਤਸਰ ਦੀ ਜਿੱਤ 1805 ਈ. (Conquest of Amritsar 1805 A.D.) – ਧਾਰਮਿਕ ਪੱਖ ਤੋਂ ਅੰਮ੍ਰਿਤਸਰ ਸਿੱਖਾਂ ਦਾ ਮੱਕਾ ਸਮਝਿਆ ਜਾਂਦਾ ਹੈ । ਇਹ ਪੰਜਾਬ ਦਾ ਸਭ ਤੋਂ ਪ੍ਰਸਿੱਧ ਵਪਾਰਿਕ ਕੇਂਦਰ ਵੀ ਸੀ । ਪੰਜਾਬ ਦਾ ਮਹਾਰਾਜਾ । ਬਣਨ ਲਈ ਰਣਜੀਤ ਸਿੰਘ ਲਈ ਅੰਮ੍ਰਿਤਸਰ ‘ਤੇ ਕਬਜ਼ਾ ਕਰਨਾ ਜ਼ਰੂਰੀ ਸੀ । 1805 ਈ. ਨੂੰ ਰਣਜੀਤ ਸਿੰਘ ਨੇ ਅੰਮ੍ਰਿਤਸਰ ‘ਤੇ ਹਮਲਾ ਕਰ ਕੇ ਗੁਲਾਬ ਸਿੰਘ ਦੀ ਵਿਧਵਾ ਮਾਈ ਸੁੱਖਾਂ ਨੂੰ ਹਰਾ ਦਿੱਤਾ । ਇਸ ਤਰ੍ਹਾਂ ਅੰਮ੍ਰਿਤਸਰ ਨੂੰ ਲਾਹੌਰ ਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

3. ਕਸੂਰ ਦੀ ਜਿੱਤ 1807 ਈ. (Conquest of Kasur 1807 A.D.) – ਕਸੂਰ ਦੇ ਸ਼ਾਸਕ ਕੁਤਬ-ਉਦ-ਦੀਨ ਨੇ ਰਣਜੀਤ ਸਿੰਘ ਦੀ ਅਧੀਨਤਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ । ਸਿੱਟੇ ਵਜੋਂ 1807 ਈ. ਵਿੱਚ ਰਣਜੀਤ ਸਿੰਘ ਨੇ ਕਸੂਰ ’ਤੇ ਹਮਲਾ ਕਰਕੇ ਕੁਤਬ-ਉਦ-ਦੀਨ ਨੂੰ ਹਰਾ ਦਿੱਤਾ ਅਤੇ ਕਸੂਰ ‘ਤੇ ਕਬਜ਼ਾ ਕਰ ਲਿਆ ।

4. ਕਾਂਗੜਾ ਦੀ ਜਿੱਤ 1809 ਈ. (Conquest of Kangra 1809 A.D.) – 1809 ਈ. ਵਿੱਚ ਕਾਂਗੜਾ ਦੇ ਸ਼ਾਸਕ ਸੰਸਾਰ ਚੰਦ ਕਟੋਚ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਗੋਰਖਿਆਂ ਦੇ ਵਿਰੁੱਧ ਸਹਾਇਤਾ ਮੰਗੀ । ਇਸ ਦੇ ਬਦਲੇ ਉਸ ਨੇ ਕਾਂਗੜਾ ਦਾ ਕਿਲ੍ਹਾ ਦੇਣ ਦਾ ਵਚਨ ਦਿੱਤਾ । ਰਣਜੀਤ ਸਿੰਘ ਦੀ ਫ਼ੌਜ ਨੇ ਗੋਰਖਿਆਂ ਨੂੰ ਹਰਾ ਦਿੱਤਾ | ਪਰ ਹੁਣ ਸੰਸਾਰ ਚੰਦ ਨੇ ਕਿਲਾ ਦੇਣ ਵਿੱਚ ਕੁਝ ਟਾਲ-ਮਟੋਲ ਕੀਤੀ । ਰਣਜੀਤ ਸਿੰਘ ਨੇ ਉਸ ਦੇ ਪੁੱਤਰ ਅਨੁਰੋਧ ਨੂੰ ਕੈਦ ਕਰ ਲਿਆ । ਸਿੱਟੇ ਵਜੋਂ ਉਸ ਨੇ ਮਜਬੂਰ ਹੋ ਕੇ ਕਿਲ੍ਹਾ ਰਣਜੀਤ ਸਿੰਘ ਦੇ ਹਵਾਲੇ ਕਰ ਦਿੱਤਾ ।

5. ਮੁਲਤਾਨ ਦੀ ਜਿੱਤ 1818 ਈ. (Conguest of Multan 1818 A.D.) – ਮੁਲਤਾਨ ਸ਼ਹਿਰ ਵਪਾਰਿਕ ਅਤੇ ਭੁਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਇਸ ਨੂੰ ਜਿੱਤਣ ਲਈ ਮਹਾਰਾਜਾ ਰਣਜੀਤ ਸਿੰਘ ਨੇ 7 ਵਾਰ ਹਮਲੇ ਕੀਤੇ । ਮੁਲਤਾਨ ਦਾ ਸ਼ਾਸਕ ਮੁਜੱਫਰ ਖ਼ਾਂ ਹਰ ਵਾਰੀ ਰਣਜੀਤ ਸਿੰਘ ਨੂੰ ਭਾਰੀ ਨਜ਼ਰਾਨਾ ਦੇ ਕੇ ਟਾਲ ਦਿੰਦਾ ਰਿਹਾ । 1818 ਈ. ਵਿੱਚ ਰਣਜੀਤ ਸਿੰਘ ਨੇ ਇੱਕ ਵਿਸ਼ਾਲ ਫ਼ੌਜ ਮਿਸਰ ਦੀਵਾਨ ਚੰਦ ਦੇ ਅਧੀਨ ਭੇਜੀ । ਘਮਸਾਨ ਦੇ ਯੁੱਧ ਮਗਰੋਂ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਮੁਲਤਾਨ ‘ਤੇ ਕਬਜ਼ਾ ਕਰ ਲਿਆ ।

6. ਕਸ਼ਮੀਰ ਦੀ ਜਿੱਤ 1819 ਈ. (Conquest of Kashmir 1819 A.D.) – ਕਸ਼ਮੀਰ ਦੀ ਘਾਟੀ ਆਪਣੀ ਸੁੰਦਰਤਾ ਅਤੇ ਵਪਾਰ ਕਾਰਨ ਬੜੀ ਪ੍ਰਸਿੱਧ ਸੀ । ਮੁਲਤਾਨ ਦੀ ਜਿੱਤ ਤੋਂ ਰਣਜੀਤ ਸਿੰਘ ਬੜਾ ਉਤਸ਼ਾਹਿਤ ਹੋਇਆ । ਇਸ ਲਈ ਉਸ ਨੇ 1819 ਈ. ਵਿੱਚ ਮਿਸਰ ਦੀਵਾਨ ਚੰਦ ਦੀ ਅਗਵਾਈ ਹੇਠ ਇੱਕ ਵਿਸ਼ਾਲ ਫ਼ੌਜ ਕਸ਼ਮੀਰ ਨੂੰ ਜਿੱਤਣ ਲਈ ਭੇਜੀ । ਇਸ ਫ਼ੌਜ ਨੇ ਕਸ਼ਮੀਰ ਦੇ ਸ਼ਾਸਕ ਜ਼ਬਰ ਖਾਂ ਨੂੰ ਹਰਾ ਕੇ ਕਸ਼ਮੀਰ ‘ਤੇ ਕਬਜ਼ਾ ਕਰ ਲਿਆ ।

7. ਪਿਸ਼ਾਵਰ ਦੀ ਜਿੱਤ 1834 ਈ. (Conquest of Peshawar 1834 A.D.) – ਪਿਸ਼ਾਵਰ ਦਾ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । 1823 ਈ. ਵਿੱਚ ਅਫ਼ਗਾਨਿਸਤਾਨ ਦੇ ਵਜ਼ੀਰ ਮੁਹੰਮਦ ਆਜ਼ਿਮ ਸ਼ਾਂ ਨੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਉਸ ਨੂੰ ਨੌਸ਼ਹਿਰਾ ਵਿਖੇ ਹੋਈ ਇੱਕ ਘਮਸਾਨ ਦੀ ਲੜਾਈ ਵਿੱਚ ਹਰਾ ਕੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ । ਪਿਸ਼ਾਵਰ ਨੂੰ 1834 ਈ. ਵਿੱਚ ਲਾਹੌਰ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

PSEB 12th Class History Map Questions

ਪਹਿਲਾ ਐਂਗਲੋ-ਸਿੱਖ ਯੁੱਧ (First Anglo-Sikh War)

ਪ੍ਰਸ਼ਨ 4.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of the First Anglo-Sikh War.
(b) Write an explanatory note in about 20-25 words each on the above.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show any four places of First Anglo Sikh War on the given map of Punjab.
(b) Write in about 20-25 words each about the spots shown on map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show four places of First Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਪਹਿਲੇ ਐਂਗਲੋ ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of First Anglo Sikh War.
(b) Write an explanatory note in about 20-25 words each on the places of the battles shown in the map.
PSEB 12th Class History Map Questions 4
ਉੱਤਰ-
1845-46 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਸ਼ੁਰੂ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ-

1. ਮੁਦਕੀ ਦੀ ਲੜਾਈ (Battle of Mudki) – ਫ਼ਿਰੋਜ਼ਪੁਰ ਤੋਂ 20 ਮੀਲ ਦੀ ਦੂਰੀ ‘ਤੇ ਮੁਦਕੀ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਪਹਿਲੀ ਲੜਾਈ 18 ਦਸੰਬਰ, 1845 ਈ. ਨੂੰ ਹੋਈ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਲਾਲ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ । ਇਸ ਲੜਾਈ ਵਿੱਚ ਭਾਵੇਂ ਅੰਗਰੇਜ਼ ਜੇਤੂ ਰਹੇ ਪਰ ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਸੌਖਾ ਕੰਮ ਨਹੀਂ ਹੈ ।

2. ਫ਼ਿਰੋਜ਼ਸ਼ਾਹ ਦੀ ਲੜਾਈ (Battle of Ferozeshah) – 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਫ਼ਿਰੋਜ਼ਸ਼ਾਹ ਵਿਖੇ ਦੁਸਰੀ ਲੜਾਈ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊਗ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ‘ਤੇ ਜ਼ੋਰਦਾਰ ਹਮਲਾ ਕੀਤਾ । ਪਰ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਕਾਰਨ ਸਿੱਖਾਂ ਨੂੰ ਮੁੜ ਹਾਰ ਦਾ ਮੂੰਹ ਵੇਖਣਾ ਪਿਆ ।

3. ਬੱਦੋਵਾਲ ਦੀ ਲੜਾਈ (Battle of Baddowal) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਤੀਜੀ ਲੜਾਈ ਲੁਧਿਆਣਾ ਤੋਂ 18 ਮੀਲ ਦੂਰ ਬੱਦੋਵਾਲ ਵਿਖੇ 21 ਜਨਵਰੀ, 1846 ਈ. ਨੂੰ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਸਰਦਾਰ ਰਣਜੋਧ ਸਿੰਘ ਮਜੀਠੀਆ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹੈਰੀ ਸਮਿਥ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਨੂੰ ਲੜਾਈ ਦਾ ਮੈਦਾਨ ਛੱਡਣ ਲਈ ਮਜਬੂਰ ਹੋਣਾ ਪਿਆ ।

4. ਅਲੀਵਾਲ ਦੀ ਲੜਾਈ (Battle of Aliwal) – ਹੈਰੀ ਸਮਿਥ ਬੱਦੋਵਾਲ ਵਿਖੇ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦਾ ਸੀ । ਉਸ ਨੇ 28 ਜਨਵਰੀ, 1846 ਈ. ਨੂੰ ਅਲੀਵਾਲ ਵਿਖੇ ਰਣਜੋਧ ਸਿੰਘ ਅਧੀਨ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ ।

5. ਸਭਰਾਉਂ ਦੀ ਲੜਾਈ (Battle of Sobraon) – ਸਭਰਾਉਂ ਦੀ ਲੜਾਈ ਪਹਿਲੇ ਐਂਗਲੋ-ਸਿੱਖ ਯੁੱਧ ਦੀ ਅੰਤਿਮ ਅਤੇ ਨਿਰਣਾਇਕ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਅਤੇ ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊ ਗਫ਼ ਅਤੇ ਲਾਰਡ ਹਾਰਡਿੰਗ ਵਰਗੇ ਪ੍ਰਸਿੱਧ ਸੈਨਾਪਤੀ ਕਰ ਰਹੇ ਸਨ । ਸਿੱਖ ਸੈਨਾਪਤੀ ਜੋ ਅੰਦਰ ਖਾਤੇ ਅੰਗਰੇਜ਼ਾਂ ਨਾਲ ਰਲੇ ਹੋਏ ਸਨ, ਮੌਕਾ ਵੇਖ ਕੇ ਲੜਾਈ ਦੇ ਮੈਦਾਨ ਵਿੱਚੋਂ ਨੱਸ ਗਏ । ਅਜਿਹੀ ਸਥਿਤੀ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਸਿੱਖ ਸੈਨਿਕਾਂ ਦੀ ਅਗਵਾਈ ਕੀਤੀ । ਉਨ੍ਹਾਂ ਨੇ ਇਸ ਲੜਾਈ ਵਿੱਚ ਆਪਣੀ ਬਹਾਦਰੀ ਦੇ ਉਹ ਜੌਹਰ ਦਿਖਾਏ ਕਿ ਅੰਗਰੇਜ਼ਾਂ ਨੂੰ ਨਾਨੀ ਚੇਤੇ ਆ ਗਈ । ਇਸ ਲੜਾਈ ਵਿੱਚ ਅੰਤ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ।

PSEB 12th Class History Map Questions

ਦੂਸਰਾ ਐਂਗਲੋ-ਸਿੱਖ ਯੁੱਧ (Second Anglo-Sikh War)

ਪ੍ਰਸ਼ਨ 5.
(ਓ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਉੱਤੇ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of the Punjab, show the places of Second Anglo-Sikh War.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਜੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show four places of Second Anglo Sikh War on the given outline map of Punjab.
(b) Write in about 20-25 words on each about the spots shown in map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਸਰੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show the four places of Second Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਦੂਜੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab showing the rivers fill the places of battles of the Second Anglo Sikh War.
(b) Write an explanatory note in about 20-25 words on each the places of the battles shown in the map.
PSEB 12th Class History Map Questions 5
ਉੱਤਰ-
1848-49 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਦੂਸਰਾ ਯੁੱਧ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ ਸੀ-

1. ਰਾਮਨਗਰ ਦੀ ਲੜਾਈ (Battle of Ramnagar) – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ‘ਤੇ ਹੋਈ | ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ।

2. ਚਿਲਿਆਂਵਾਲਾਂ ਦੀ ਲੜਾਈ (Battle of Chillianwala) – ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਸੈਨਿਕਾਂ ਦੀ ਕਮਾਂਡ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਕਮਾਂਡ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ਨੂੰ ਕਰਾਰੀ ਹਾਰ ਦਿੱਤੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ 132 ਸੈਨਿਕ ਅਫ਼ਸਰ ਵੀ ਮਾਰੇ ਗਏ ਸਨ । ਸਿੱਟੇ ਵਜੋਂ ਲਾਰਡ ਹਿਊਗ ਗਫ਼ ਦੀ ਥਾਂ ਸਰ ਚਾਰਲਸ ਨੇਪੀਅਰ ਨੂੰ ਪੰਜਾਬ ਵਿੱਚ ਅੰਗਰੇਜ਼ੀ ਸੈਨਿਕਾਂ ਦਾ ਸਰਵਉੱਚ ਕਮਾਂਡਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ।

3. ਮੁਲਤਾਨ ਦੀ ਲੜਾਈ (Battle of Multan) – ਮੁਲਤਾਨ ਵਿੱਚ ਦੀਵਾਨ ਮੁਲਰਾਜ ਅੰਗਰੇਜ਼ਾਂ ਵਿਰੁੱਧ ਵਿਦਰੋਹੀਆਂ ਦੀ ਅਗਵਾਈ ਕਰ ਰਿਹਾ ਸੀ । ਜਨਰਲ ਵਿਸ਼ ਅਧੀਨ ਅੰਗਰੇਜ਼ੀ ਸੈਨਾ ਨੇ ਮੁਲਤਾਨ ਦੇ ਕਿਲ੍ਹੇ ਨੂੰ ਘੇਰਾ ਪਾਇਆ ਹੋਇਆ ਸੀ । ਸ਼ੇਰ ਸਿੰਘ ਵੀ ਦੀਵਾਨ ਮੁਲਰਾਜ ਨਾਲ ਆ ਰਲਿਆ ਸੀ । ਜਨਰਲ ਵਿਸ਼ ਨੇ ਚਲਾਕੀ ਨਾਲ ਜਾਅਲੀ ਚਿੱਠੀਆਂ ਦੁਆਰਾ ਦੀਵਾਨ ਮੁਲਰਾਜ ਅਤੇ ਸ਼ੇਰ ਸਿੰਘ ਵਿਚਾਲੇ ਫੁੱਟ ਪੁਆ ਦਿੱਤੀ । ਇਸ ਕਾਰਨ ਸ਼ੇਰ ਸਿੰਘ ਨੇ ਦੀਵਾਨ ਮੂਲਰਾਜ ਦਾ ਸਾਥ ਛੱਡ ਦਿੱਤਾ । ਇਕੱਲਾ ਦੀਵਾਨ ਮੂਲਰਾਜ ਅੰਗਰੇਜ਼ਾਂ ਦਾ ਮੁਕਾਬਲਾ ਨਾ ਕਰ ਸਕਿਆ ਅਤੇ ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ । ਮੁਲਤਾਨ ਦੀ ਇਸ ਜਿੱਤ ਨਾਲ ਅੰਗਰੇਜ਼ੀ ਫ਼ੌਜਾਂ ਦੇ ਹੌਸਲੇ ਮੁੜ ਵੱਧ ਗਏ ।

4. ਗੁਜਰਾਤ ਦੀ ਲੜਾਈ (Battle of Gujarat) – ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਨਿਰਣਾਇਕ ਲੜਾਈ ਸੀ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਸ਼ੇਰ ਸਿੰਘ, ਚਤਰ ਸਿੰਘ ਅਤੇ ਭਾਈ ਮਹਾਰਾਜ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਹ ਲੜਾਈ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਵੀ ਪ੍ਰਸਿੱਧ ਹੈ । ਇਸ ਲੜਾਈ ਵਿੱਚ ਸਿੱਖਾਂ ਦਾ ਗੋਲਾ-ਬਾਰੂਦ ਛੇਤੀ ਹੀ ਖ਼ਤਮ ਹੋ ਗਿਆ । ਸਿੱਟੇ ਵਜੋਂ ਅੰਗਰੇਜ਼ੀ ਸੈਨਿਕਾਂ ਨੇ ਸਿੱਖਾਂ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ 3,000 ਤੋਂ 5,000 ਸਿੱਖ ਸੈਨਿਕ ਮਾਰੇ ਗਏ ਸਨ । 10 ਮਾਰਚ ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਆਪਣੇ ਹਥਿਆਰ ਜਨਰਲ ਗਿਲਬਰਟ ਅੱਗੇ ਸੁੱਟ ਦਿੱਤੇ ।

29 ਮਾਰਚ, 1849 ਈ. ਨੂੰ ਅੰਗਰੇਜ਼ਾਂ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਨਾਲ ਉਸਾਰੇ ਸਾਮਰਾਜ ਦਾ ਦੁਖਮਈ ਅੰਤ ਹੋਇਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Punjab State Board PSEB 12th Class History Book Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ Textbook Exercise Questions and Answers.

PSEB Solutions for Class 12 History Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Long Answer Type Questions

ਪ੍ਰਸ਼ਨ 1.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਛੇ ਕਾਰਨਾਂ ਦਾ ਸੰਖੇਪ ਵਰਣਨ ਕਰੋ । (Explain in brief the six causes of Second Anglo-Sikh War.)
ਜਾਂ
ਦੁਜੇ ਅੰਗਰੇਜ਼-ਸਿੱਖ ਯੁੱਧ ਦੇ ਕੀ ਕਾਰਨ ਸਨ ? (What were the causes of Second Anglo-Sikh War ?)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਛੇ ਮੁੱਖ ਕਾਰਨ ਕੀ ਸਨ ? (What were the six main causes for Second Anglo-Sikh War ?) ਉੱਤਰ-
ਦੂਸਰੇ ਐਂਗਲੋ – ਸਿੱਖ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਂਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ ।ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।ਉਨ੍ਹਾਂ ਦੀ ਇਹ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬ ਅਸੰਤੁਸ਼ਟ – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਇਨ੍ਹਾਂ ਸੰਧੀਆਂ ਦੁਆਰਾ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਅਸੰਤੋਸ਼ – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ, ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਉਹ ਇਸ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ ।

5. ਦੀਵਾਨ ਮੁਲਰਾਜ ਦਾ ਵਿਦਰੋਹ – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । ਅੰਗਰੇਜ਼ ਸਰਕਾਰ ਨੇ 20 ਅਪਰੈਲ, 1848 ਈ. ਨੂੰ ਮੁਲਤਾਨ ਵਿੱਚ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਦੇ ਕਤਲਾਂ ਦੀ ਝੂਠੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੂਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ ।

6. ਲਾਰਡ ਡਲਹੌਜ਼ੀ ਦੀ ਨੀਤੀ – 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਨਵਾਂ ਗਵਰਨਰ-ਜਨਰਲ ਬਣਿਆ ਸੀ ।ਉਹ ਬਹੁਤ ਵੱਡਾ ਸਾਮਰਾਜਵਾਦੀ ਸੀ । ਉਹ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਭਾਲ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹਾਂ ਨੇ ਦਿੱਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 2.
ਦੀਵਾਨ ਮੂਲਰਾਜ ਦੇ ਵਿਦਰੋਹ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the revolt of Diwan Mool Raj.)
ਜਾਂ
ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the revolt of Diwan Mool Raj of Multan.)
ਉੱਤਰ-
ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ । ਉਹ ਲਗਭਗ 13\(\frac{1}{2}\) ਲੱਖ ਰੁਪਏ ਸਾਲਾਨਾ ਲਗਾਨ ਵਜੋਂ ਲਾਹੌਰ ਦਰਬਾਰ ਨੂੰ ਦਿੰਦਾ ਸੀ । ਬਾਅਦ ਵਿੱਚ ਇਹ ਰਕਮ ਵਧਾ ਕੇ ਲਗਭਗ 20 ਲੱਖ ਰੁਪਏ ਸਾਲਾਨਾ ਕਰ ਦਿੱਤੀ ਗਈ । ਪਰ ਇਸ ਦੇ ਨਾਲ ਹੀ ਉਸ ਦੇ ਰਾਜ ਦਾ ਤੀਜਾ ਹਿੱਸਾ ਉਸ ਕੋਲੋਂ ਲੈ ਲਿਆ ਗਿਆ । ਸਿੱਟੇ ਵਜੋਂ ਦੀਵਾਨ ਮੁਲਰਾਜ ਨੇ ਗਵਰਨਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ | ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫਰੈਡਰਿਕ ਹਰੀ ਨੇ ਮੁਲਰਾਜ ਦਾ ਅਸਤੀਫ਼ਾ ਸਵੀਕਾਰ ਕਰ ਲਿਆ । ਉਸ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ । ਉਸ ਦੀ ਸਹਾਇਤਾ ਲਈ ਦੋ ਅੰਗਰੇਜ਼ ਅਫ਼ਸਰਾਂ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ ।

ਮੂਲਰਾਜ ਨੇ ਬਿਨਾਂ ਕਿਸੇ ਵਿਰੋਧ ਦੇ 19 ਅਪਰੈਲ, 1848 ਈ. ਨੂੰ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ । ਪਰ 20 ਅਪਰੈਲ ਨੂੰ ਮੂਲਰਾਜ ਦੇ ਸਿਪਾਹੀਆਂ ਨੇ ਦੋਨੋਂ ਅੰਗਰੇਜ਼ ਅਫ਼ਸਰਾਂ ਦਾ ਕਤਲ ਕਰ ਦਿੱਤਾ ਅਤੇ ਮਲਰਾਜ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦੀ ਅਗਵਾਈ ਕਰਨ ਲਈ ਮਜਬੂਰ ਕੀਤਾ । ਅੰਗਰੇਜ਼ਾਂ ਨੇ ਇਸ ਵਿਦਰੋਹ ਨੂੰ ਕੁਚਲਣ ਦੀ ਬਜਾਏ ਉਸ ਨੂੰ ਫੈਲਣ ਦਿੱਤਾ ਤਾਂ ਕਿ ਉਨ੍ਹਾਂ ਨੂੰ ਲਾਹੌਰ ਦਰਬਾਰ ‘ਤੇ ਹਮਲਾ ਕਰਨ ਦਾ ਬਹਾਨਾ ਮਿਲ ਸਕੇ ।

ਪ੍ਰਸ਼ਨ 3.
ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the revolt of Chattar Singh of Hazara ?)
ਉੱਤਰ-
ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੀ ਲੜਕੀ ਮਹਾਰਾਜਾ ਦਲੀਪ ਸਿੰਘ ਨਾਲ ਮੰਗੀ ਹੋਈ ਸੀ | ਅੰਗਰੇਜ਼ ਇਸ ਰਿਸ਼ਤੇ ਦੇ ਵਿਰੁੱਧ ਸਨ ਕਿਉਂਕਿ ਇਸ ਨਾਲ ਸਿੱਖਾਂ ਦੀ ਰਾਜਨੀਤਿਕ ਤਾਕਤ ਵੱਧ ਜਾਣੀ ਸੀ । ਇਹ ਤਾਕਤ ਅੰਗਰੇਜ਼ਾਂ ਦੀ ਪੰਜਾਬ ਨੂੰ ਹੜੱਪਣ ਦੀ ਨੀਤੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੀ ਸੀ : ਕੈਪਟਨ ਐਬਟ ਜਿਸ ਨੂੰ ਸਰਦਾਰ ਚਤਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਸਿੱਖ ਰਾਜ ਨੂੰ ਤਬਾਹ ਕਰਨ ਦੀ ਯੋਜਨਾ ਤਿਆਰ ਕਰ ਰਿਹਾ ਸੀ । ਉਸ ਦੁਆਰਾ ਭੜਕਾਏ ਗਏ ਹਜ਼ਾਰਾਂ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ‘ਤੇ ਹਮਲਾ ਕਰ ਦਿੱਤਾ । ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ ।

ਕਰਨਲ ਕੈਨੋਰਾ ਜੋ ਕੈਪਟਨ ਐਬਟ ਨਾਲ ਮਿਲਿਆ ਹੋਇਆ ਸੀ, ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਕੇ ਦੋ ਸਿੱਖ ਸਿਪਾਹੀਆਂ ਨੂੰ ਮਾਰ ਦਿੱਤਾ । ਉਸ ਸਮੇਂ ਇੱਕ ਸਿੱਖ ਸਿਪਾਹੀ ਨੇ ਅੱਗੇ ਵੱਧ ਕੇ ਆਪਣੀ ਤਲਵਾਰ ਨਾਲ ਕੈਨੋਰਾ ਦਾ ਕੰਮ ਤਮਾਮ ਕਰ ਦਿੱਤਾ । ਜਦੋਂ ਇਸ ਘਟਨਾ ਦੀ ਖ਼ਬਰ ਐਬਟ ਨੂੰ ਪਹੁੰਚੀ ਤਾਂ ਉਹ ਗੁੱਸੇ ਨਾਲ ਅੱਗ ਬਬੂਲਾ ਹੋ ਗਿਆ । ਉਸ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖ਼ੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ ।

ਪ੍ਰਸ਼ਨ 4.
ਚਿਲ੍ਹਿਆਂਵਾਲਾ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a note on the battle of Chillianwala.)
ਉੱਤਰ-
ਚਿਲ੍ਹਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ ਸ਼ੇਰ ਸਿੰਘ ਦੀ ਫ਼ੌਜ ਦਾ ਮੁਕਾਬਲਾ ਕਰਨ ਲਈ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰ ਰਿਹਾ ਸੀ । ਇਸੇ ਸਮੇਂ ਗਫ਼ ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਨੇ ਅਟਕ ਦੇ ਕਿਲ੍ਹੇ ਨੂੰ ਜਿੱਤ ਲਿਆ ਹੈ ਤੇ ਉਹ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ । ਅਜਿਹਾ ਹੋਣ ‘ਤੇ ਅੰਗਰੇਜ਼ਾਂ ਲਈ ਭਾਰੀ ਖ਼ਤਰਾ ਪੈਦਾ ਹੋ ਸਕਦਾ ਸੀ । ਇਸ ਲਈ ਹਿਉਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਚਿਲ੍ਹਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ । ਇਸ ਘਮਸਾਣ ਦੀ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ । ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਇੰਨਾ ਭਾਰੀ ਨੁਕਸਾਨ ਹੋਇਆ ਕਿ ਇੰਗਲੈਂਡ ਵਿੱਚ ਵੀ ਹਾਹਾਕਾਰ ਮਚ ਗਈ ।ਇਸ ਅਪਮਾਨਜਨਕ ਹਾਰ ਕਾਰਨ ਸੈਨਾਪਤੀ ਲਾਰਡ ਹਿਊਗ ਗਫ਼ ਦੇ ਸਨਮਾਨ ਨੂੰ ਬਹੁਤ ਧੱਕਾ ਲੱਗਿਆ। ਉਸ ਦੀ ਜਗ੍ਹਾ ਚਾਰਲਸ ਨੇਪੀਅਰ ਨੂੰ ਅੰਗਰੇਜ਼ੀ ਸੈਨਾ ਦਾ ਨਵਾਂ ਸੈਨਾਪਤੀ ਨਿਯੁਕਤ ਕਰਕੇ ਭਾਰਤ ਭੇਜਿਆ ਗਿਆ ।

ਪ੍ਰਸ਼ਨ 5.
ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ ? (What is the importance of the battle of Gujarat in the Second Anglo-Sikh War ?)
ਉੱਤਰ-
ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਫੈਸਲਾਕੁੰਨ ਲੜਾਈ ਸੀ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ। ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਭਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ । ਕਿਉਂਕਿ ਇਸ ਲੜਾਈ ਵਿੱਚ ਦੋਹਾਂ ਪੱਖਾਂ ਵੱਲੋਂ ਤੋਪਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਗਈ ਸੀ ਇਸ ਲਈ ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਵੀ ਕਿਹਾ ਜਾਂਦਾ ਹੈ । ਸਿੱਖਾਂ ਨੇ ਅੰਗਰੇਜ਼ਾਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ । ਪਰ ਉਨ੍ਹਾਂ ਦਾ ਗੋਲਾ-ਬਾਰੂਦ ਖ਼ਤਮ ਹੋ ਜਾਣ ਕਾਰਨ ਅੰਤ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ।

ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਨੁਕਸਾਨ ਹੋਇਆ ਅਤੇ ਉਨ੍ਹਾਂ ਵਿੱਚ ਭਗਦੜ ਮਚ ਗਈ । ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਰਾਵਲਪਿੰਡੀ ਵੱਲ ਦੌੜ ਗਏ । ਅੰਗਰੇਜ਼ ਸੈਨਿਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ । ਉਨ੍ਹਾਂ ਨੇ 10 ਮਾਰਚ ਨੂੰ ਆਪਣੇ ਹਥਿਆਰ ਸੁੱਟ ਦਿੱਤੇ । ਬਾਕੀ ਸੈਨਿਕਾਂ ਨੇ 14 ਮਾਰਚ ਨੂੰ ਅੰਗਰੇਜ਼ਾਂ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ । ਇਸ ਲੜਾਈ ਵਿੱਚ ਜਿੱਤ ਤੋਂ ਬਾਅਦ ਅੰਗਰੇਜ਼ਾਂ ਨੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਅੰਤ ਹੋ ਗਿਆ ।

ਪ੍ਰਸ਼ਨ 6.
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the results of the Second Anglo-Sikh War ?)
ਜਾਂ
ਸੰਖੇਪ ਵਿੱਚ ਦੂਸਰੇ ਅੰਗਰੇਜ਼-ਸਿੱਖ ਯੁੱਧ ਦੇ ਪ੍ਰਭਾਵਾਂ ਦਾ ਅਧਿਐਨ ਕਰੋ । (Study in brief the results of Second Anglo-Sikh War.)
ਜਾਂ
ਦੂਜੀ ਐਂਗਲੋ-ਸਿੱਖ ਲੜਾਈ ਦੇ ਕੋਈ ਛੇ ਪ੍ਰਭਾਵ ਲਿਖੋ । (Explain the any six effects of Second Anglo-Sikh War.) ਉੱਤਰ-
ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

  • ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ ।
  • ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।
  • ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜਾ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਈ. ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ । ਭਾਈ ਮਹਾਰਾਜ ਸਿੰਘ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।
  • ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਅਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।
  • ਪੰਜਾਬ ਲਈ ਨਵਾਂ ਰਾਜ ਪ੍ਰਬੰਧ – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
  • ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ – ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਇਸ ਕਾਰਨ ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 7.
ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਆਪਣੇ ਪੱਖ ਵਿੱਚ ਦਲੀਲਾਂ ਦਿਓ ? (Was it proper for Lord Dalhousie to annex Punjab to the British empire ? Give arguments in support of your answer.)
ਜਾਂ
ਕੀ ਲਾਰਡ ਡਲਹੌਜ਼ੀ ਦੁਆਰਾ ਕੀਤਾ ਗਿਆ ਪੰਜਾਬ ਦਾ ਸੰਯੋਜਨ ਨਿਆਂਸੰਗਤ ਸੀ ? ਆਪਣੇ ਸ਼ਬਦਾਂ ਵਿੱਚ ਵਰਣਨ ਕਰੋ । (Was the annexation of Punjab by Lord Dalhousie justified ? Give reasons in your favour.)
ਜਾਂ
“ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਇੱਕ ਘੋਰ ਵਿਸ਼ਵਾਸਘਾਤ ਸੀ ।” ਵਿਆਖਿਆ ਕਰੋ । (“Annexation of Punjab was a violent breach of trust.” Explain.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਇਸ ਪੱਖ ਵਿੱਚ ਛੇ ਦਲੀਲਾਂ ਦਿਉ । (Was the annexation of Punjab justified ? Give six reasons for it.)
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਨਿਆਂਸੰਗਤ ਨਹੀਂ ਸੀ ।

1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ – ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ। ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ । ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ । ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗ਼ਾਵਤ ਲਈ ਭੜਕਾਇਆ । ਸਿੱਟੇ ਵਜੋਂ ਸਿੱਖਾਂ ਨੂੰ ਬਗ਼ਾਵਤ ਲਈ ਮਜਬੂਰ ਹੋਣਾ ਪਿਆ ।

2. ਬਗ਼ਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ – ਜਦੋਂ ਮੁਲਤਾਨ ਵਿਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ‘ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ । ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇਕ ਡੂੰਘੀ ਰਾਜਸੀ ਚਾਲ ਸੀ । ਇਸ ਕਾਰਨ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ ।

3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ । ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ । ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ ।

4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ | ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ । ਉਸ ਨੇ ਦੀਵਾਨ ਮੁਲਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗ਼ਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ

5. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ । ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ । ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ । ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।

6. ਪੰਜਾਬ ‘ਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ – ਪੰਜਾਬ ‘ਤੇ ਅੰਗਰੇਜ਼ਾਂ ਦਾ ਕਬਜ਼ਾ ਇੱਕ ਘੋਰ ਵਿਸ਼ਵਾਸਘਾਤ ਸੀ । 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ਾਂ ਦੀ ਸੀ । ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੇ ਹਾਲਾਤਾਂ ਲਈ ਪੂਰੀ ਤਰ੍ਹਾਂ ਮਹਾਰਾਜਾ ਦਲੀਪ ਸਿੰਘ ਨੂੰ ਦੋਸ਼ੀ ਠਹਿਰਾਇਆ ।

ਪ੍ਰਸ਼ਨ 8.
ਡਲਹੌਜ਼ੀ ਦੇ ਇਸ ਪੱਖ ਵਿੱਚ ਕੋਈ ਛੇ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ । (Give any six arguments in favour of Dalhousie’s annexation of the Punjab to the British empire.)
ਜਾਂ
ਡਲਹੌਜ਼ੀ ਦੀ ਪੰਜਾਬ ਉੱਤੇ ਕਬਜ਼ੇ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ ਦਿਓ । (Give arguments in favour of Dalhousie’s policy of the annexation of Punjab.)
ਉੱਤਰ-
1. ਸਿੱਖਾਂ ਨੇ ਆਪਣੇ ਸ਼ਰਤਾਂ ਨੂੰ ਤੋੜਿਆ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ । ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ । ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ । ਲਾਰਡ ਡਲਹੌਜ਼ੀ ਨੇ ਦੀਵਾਨ ਮੂਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ । ਇਸ ਤਰ੍ਹਾਂ ਵਿਗੜ ਰਹੇ ਹਾਲਾਤ ‘ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ ।

2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ । ਇਸ ਕਾਰਨ ਬਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਪਰੰਤੂ ਉਸ ਦਾ ਇਹ ਵਿਚਾਰ ਗਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

3. ਕਰਜ਼ੇ ਦੀ ਅਦਾਇਗੀ ਨਾ ਕਰਨਾ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ । ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ । ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ ।

4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪਾਂਤ ਨਹੀਂ ਹੈ । ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ । ਇਨ੍ਹਾਂ ਕਾਰਨਾਂ ਕਰਕੇ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ ।

5. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ – ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ । ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿਚ ਵੀ ਪੈ ਸਕਦਾ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

6. ਪੰਜਾਬ ਦੇ ਲੋਕਾਂ ਲਈ ਚੰਗਾ – ਲਾਰਡ ਡਲਹੌਜ਼ੀ ਦੇ ਪੰਜਾਬ ਉੱਤੇ ਕਬਜ਼ਾ ਕਰਨ ਦੇ ਪੱਖ ਵਿੱਚ ਇੱਕ ਦਲੀਲ ਇਹ ਦਿੱਤੀ ਜਾਂਦੀ ਹੈ ਕਿ ਅਜਿਹਾ ਕਰ ਕੇ ਉਸ ਨੇ ਪੰਜਾਬ ਦੇ ਲੋਕਾਂ ਲਈ ਇੱਕ ਚੰਗਾ ਕੰਮ ਕੀਤਾ । ਅਜਿਹਾ ਕਰਕੇ ਉਨ੍ਹਾਂ ਨੇ ਪੰਜਾਬ ਵਿੱਚ ਫ਼ੈਲੀ ਬਦਅਮਨੀ ਨੂੰ ਦੂਰ ਕੀਤਾ । ਪ੍ਰਸ਼ਾਸਨ ਵਿੱਚ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ । ਇਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ।

ਪ੍ਰਸ਼ਨ 9.
ਮਹਾਰਾਜਾ ਦਲੀਪ ਸਿੰਘ ‘ਤੇ ਇੱਕ ਨੋਟ ਲਿਖੋ । (Write a note on Maharaja Dalip Singh.)
ਉੱਤਰ-
ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ । ਉਹ 15 ਸਤੰਬਰ, 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ । ਉਸ ਸਮੇਂ ਉਸ ਦੀ ਉਮਰ ਕੇਵਲ 5 ਸਾਲ ਸੀ । ਇਸ ਲਈ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪ੍ਰਸਤ ਬਣਾਇਆ ਗਿਆ ਸੀ । ਮਹਾਰਾਜਾ ਦਲੀਪ ਸਿੰਘ ਨੇ ਰਾਜ ਦਾ ਪ੍ਰਸ਼ਾਸਨ ਚਲਾਉਣ ਲਈ ਹੀਰਾ ਸਿੰਘ ਨੂੰ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ । ਭਾਵੇਂ ਉਹ ਬੜਾ ਸਿਆਣਾ ਸੀ ਪਰ ਉਸ ਨੇ ਪੰਡਤ ਜੱਲਾ ਨੂੰ ਮੁਸ਼ੀਰ-ਏ-ਖ਼ਾਸ ਦੇ ਅਹੁਦੇ ‘ਤੇ ਨਿਯੁਕਤ ਕਰਕੇ ਬਹੁਤ ਸਾਰੇ ਰਾਜ ਦਰਬਾਰੀਆਂ ਨੂੰ ਨਾਰਾਜ਼ ਕਰ ਲਿਆ ਸੀ ।

1844 ਈ. ਵਿੱਚ ਹੀਰਾ ਸਿੰਘ ਦੇ ਕਤਲ ਤੋਂ ਬਾਅਦ ਜਵਾਹਰ ਸਿੰਘ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਬਣਿਆ ਪਰ ਉਹ ਬੜਾ ਹਠੀ ਅਤੇ ਅਯੋਗ ਸੀ । ਉਸ ਨੂੰ ਸਤੰਬਰ, 1845 ਈ. ਵਿੱਚ ਕੰਵਰ ਪਿਸ਼ੌਰਾ ਸਿੰਘ ਦੇ ਕਤਲ ਕਾਰਨ ਸੈਨਿਕਾਂ ਨੇ ਮੌਤ ਦੀ ਸਜ਼ਾ ਦੇ ਦਿੱਤੀ ਸੀ । ਉਸ ਤੋਂ ਬਾਅਦ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ । ਉਹ ਪਹਿਲਾਂ ਹੀ ਅੰਗਰੇਜ਼ਾਂ ਨਾਲ ਮਿਲਿਆ ਹੋਇਆ ਸੀ । ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ | ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਅਤੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ! 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 10.
ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ਤੇ ਇੱਕ ਨੋਟ ਲਿਖੋ । (Write a note on Maharani Jindan or Jind Kaur.)
ਜਾਂ
ਮਹਾਰਾਣੀ ਜਿੰਦਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharani Jindan ?)
ਉੱਤਰ-
ਮਹਾਰਾਣੀ ਜਿੰਦਾਂ, ਮਹਾਰਾਜਾ ਦਲੀਪ ਸਿੰਘ ਦੀ ਮਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ । ਜਦੋਂ 15 ਸਤੰਬਰ, 1843 ਈ. ਨੂੰ ਦਲੀਪ ਸਿੰਘ ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਾਇਆ ਗਿਆ ਤਾਂ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪਸਤ ਨਿਯੁਕਤ ਕੀਤਾ ਗਿਆ । ਕਿਉਂਕਿ ਮਹਾਰਾਣੀ ਜਿੰਦਾਂ ਪੰਜਾਬ ਰਾਜ ਨੂੰ ਆਜ਼ਾਦ ਕਾਇਮ ਰੱਖਣਾ ਚਾਹੁੰਦੀ ਸੀ ਇਸ ਲਈ ਉਹ ਅੰਗਰੇਜ਼ਾਂ ਦੀਆਂ ਅੱਖਾਂ ਵਿੱਚ ਬਹੁਤ ਰੜਕਦੀ ਸੀ । ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਲਾਹੌਰ ਦਰਬਾਰ ਨਾਲ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ ਅਤੇ ਉਸ ਦੀ ਡੇਢ ਲੱਖ ਰੁਪਿਆ ਸਾਲਾਨਾ ਪੈਨਸ਼ਨ ਨਿਯਤ ਕਰ ਦਿੱਤੀ ਗਈ । ਅਗਸਤ, 1847 ਈ. ਵਿੱਚ ਅੰਗਰੇਜ਼ਾਂ ਨੇ ਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ।

ਮਈ, 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ ਗਿਆ । ਜੇਲ੍ਹ ਵਿੱਚ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਸੀ । ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ । 1861 ਈ. ਵਿੱਚ ਜਦੋਂ ਮਹਾਰਾਜਾ ਦਲੀਪ ਸਿੰਘ ਇੰਗਲੈਂਡ ਤੋਂ ਭਾਰਤ ਆਇਆ ਤਾਂ ਮਹਾਰਾਣੀ ਜਿੰਦਾਂ ਉਸ ਨੂੰ ਮਿਲਣ ਲਈ ਨੇਪਾਲ ਤੋਂ ਆਈ । ਮਹਾਰਾਜਾ ਦਲੀਪ ਸਿੰਘ ਆਪਣੀ ਮਾਂ ਨੂੰ ਆਪਣੇ ਨਾਲ ਹੀ ਇੰਗਲੈਂਡ ਲੈ ਗਿਆ ।ਇੱਥੇ ਅੰਗਰੇਜ਼ਾਂ ਨੇ ਦੋਹਾਂ ਨੂੰ ਇਕੱਠੇ ਨਾ ਰਹਿਣ ਦਿੱਤਾ | ਅੰਤ 1 ਅਗਸਤ, 1863 ਈ. ਨੂੰ ਉਹ ਇਸ ਸੰਸਾਰ ਤੋਂ ਚਲ ਵਸੀ ।

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Bhai Maharaj Singh.)
ਉੱਤਰ-
ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ । 1845 ਈ. ਵਿੱਚ ਉਹ ਭਾਈ ਬੀਰ ਸਿੰਘ ਦੀ ਮੌਤ ਤੋਂ ਬਾਅਦ ਗੱਦੀ ‘ਤੇ ਬੈਠੇ । ਉਹ ਪੰਜਾਬ ਦੀ ਸੁਤੰਤਰਤਾ ਨੂੰ ਬਣਾਈ ਰੱਖਣ ਦੇ ਹੱਕ ਵਿੱਚ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਪਿੰਡ-ਪਿੰਡ ਵਿੱਚ ਜਾ ਕੇ ਅੰਗਰੇਜ਼ੀ ਸਰਕਾਰ ਦੇ ਵਿਰੁੱਧ ਪ੍ਰਚਾਰ ਕਰਨਾ ਸ਼ੁਰੂ ਕੀਤਾ । ਸਿੱਟੇ ਵਜੋਂ ਸਰਕਾਰ ਨੇ ਉਨ੍ਹਾਂ ਦੀ ਸੰਪੱਤੀ ਜ਼ਬਤ ਕਰ ਲਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 10,000 ਰੁਪਏ ਇਨਾਮ ਦੇਣ ਦੀ ਘੋਸ਼ਣਾ ਕੀਤੀ । ਇਸ ਦੇ ਬਾਵਜੂਦ ਭਾਈ ਮਹਾਰਾਜ ਸਿੰਘ ਨਿਡਰ ਹੋ ਕੇ ਆਪਣਾ ਪ੍ਰਚਾਰ ਕਰਦੇ ਰਹੇ ।ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੂਲਰਾਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ ।

ਉਹ ਗੁਜਰਾਤ ਦੀ ਲੜਾਈ ਤੋਂ ਬਾਅਦ ਸਿੱਖ ਫ਼ੌਜਾਂ ਦੁਆਰਾ ਅੰਗਰੇਜ਼ਾਂ ਅੱਗੇ ਹਥਿਆਰ ਸੁੱਟਣ ਦੇ ਹੱਕ ਵਿੱਚ ਨਹੀਂ ਸਨ । ਅਜਿਹਾ ਹੋਣ ‘ਤੇ ਉਹ ਜੰਮੂ ਚਲੇ ਗਏ ।ਉਨ੍ਹਾਂ ਨੇ ਕਾਬਲ ਦੇ ਸ਼ਾਸਕ ਨਾਲ ਮਿਲ ਕੇ 3 ਜਨਵਰੀ, 1850 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦੀ ਇੱਕ ਯੋਜਨਾ ਬਣਾਈ । ਇਸ ਯੋਜਨਾ ਬਾਰੇ ਸਰਕਾਰ ਨੂੰ ਪਹਿਲਾਂ ਹੀ ਪਤਾ ਚਲ ਗਿਆਂ । ਸਿੱਟੇ ਵਜੋਂ ਉਸ ਨੇ ਭਾਈ ਮਹਾਰਾਜ ਸਿੰਘ ਨੂੰ 28 ਦਸੰਬਰ, 1849 ਈ. ਨੂੰ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਨੂੰ ਪਹਿਲਾਂ ਕਲਕੱਤਾ ਅਤੇ ਬਾਅਦ ਵਿੱਚ ਸਿੰਘਾਪੁਰ ਜੇਲ੍ਹ ਵਿੱਚ ਰੱਖਿਆ ਗਿਆ । ਇੱਥੇ ਉਨ੍ਹਾਂ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨ ਕਰਨ (Causes of the Second Anglo-Sikh War)

ਪ੍ਰਸ਼ਨ 1.
ਉਨ੍ਹਾਂ ਪਰਿਸਥਿਤੀਆਂ ਦਾ ਵਰਣਨ ਕਰੋ ਜਿਨ੍ਹਾਂ ਕਰਕੇ ਦੂਜਾ ਐਂਗਲੋ-ਸਿੱਖ ਯੁੱਧ ਹੋਇਆ । ਇਸ ਯੁੱਧ ਲਈ ਅੰਗਰੇਜ਼ ਕਿੱਥੋਂ ਤਕ ਜ਼ਿੰਮੇਵਾਰ ਸਨ ? (Discuss the circumstances leading to the Second Anglo-Sikh War. How far were the British responsible for it ?)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨ ਕੀ ਸਨ ? (What were the main causes of the Second Anglo-Sikh War ?)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮਹੱਤਵਪੂਰਨ ਕਾਰਨਾਂ ਦੀ ਵਿਆਖਿਆ ਕਰੋ । (Explain important causes of the Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨ ਲਿਖੋ । (Write the reasons of Second Anglo-Sikh War.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ | ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ । ਇਸ ਦਾ ਨਤੀਜਾ ਦੁਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ । ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ (Sikh desir to avenge their defeat in the First Anglo-Sikh War) – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ । ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ । ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ (Punjabis were dissatisfied with the Treaties of Lahore and Bhairowal) – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ । ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਉ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ | ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ । ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਰੋਸ (Resentment among the Sikh Soldiers) – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ (Harsh Treatment with. Maharani Jindan) – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ । ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ । 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ । 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ । ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ ।

5. ਦੀਵਾਨ ਮੂਲਰਾਜ ਦਾ ਵਿਦਰੋਹ (Revolt of Diwan Moolraj) – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ | ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੁਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ | ਮੁਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੁ ਅਤੇ ਐਂਡਰਸਨ ‘ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ | ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੁਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ | ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼
PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ 1
ਵਿੱਚ ਸੀ । ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ । ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ,
‘‘ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ ।’’ 1

6. ਚਤਰ ਸਿੰਘ ਦਾ ਵਿਦਰੋਹ (Revolt of Chattar Singh) – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ । ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ । ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ ।

7. ਸ਼ੇਰ ਸਿੰਘ ਦਾ ਵਿਦਰੋਹ (Revolt of Sher Singh) – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ । ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ । ਉਸ ਦੀ ਅਪੀਲ ‘ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ ।

8. ਲਾਰਡ ਡਲਹੌਜ਼ੀ ਦੀ ਨੀਤੀ (Policy of Lord Dalhousie) – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ । ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ | ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ । ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੁਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ ।

ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ । ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਯੁੱਧ ਦੀਆਂ ਘਟਨਾਵਾਂ (Events of the War)

ਪ੍ਰਸ਼ਨ 2.
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਦੂਜੇ ਯੁੱਧ ਦੀਆਂ ਘਟਨਾਵਾਂ ਦਾ ਸੰਖੇਪ ਵਰਣਨ ਕਰੋ । (Discuss in brief the events of the Second Anglo-Sikh War.)
ਉੱਤਰ-
ਅੰਗਰੇਜ਼ਾਂ ਦੀਆਂ ਚਲਾਕ ਨੀਤੀਆਂ ਨੇ ਅੰਗਰੇਜ਼-ਸਿੱਖ ਸੰਬੰਧਾਂ ਨੂੰ ਇੱਕ ਹੋਰ ਯੁੱਧ ਦੇ ਨੇੜੇ ਲਿਆ ਖੜਾ ਕੀਤਾ | ਮਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੂੰ ਦੇਖਦੇ ਹੋਏ ਲਾਰਡ ਡਲਹੌਜ਼ੀ ਨੇ ਲਾਰਡ ਹਿਊਗ ਗਫ਼ ਨੂੰ ਸਿੱਖਾਂ ਨੂੰ ਕੁਚਲਣ ਲਈ ਭੇਜਿਆ । ਸਿੱਟੇ ਵਜੋਂ ਦੂਜਾ ਐਂਗਲੋ-ਸਿੱਖ ਯੁੱਧ ਸ਼ੁਰੂ ਹੋ ਗਿਆ । ਇਸ ਯੁੱਧ ਦੀਆਂ ਮੁੱਖ ਘਟਨਾਵਾਂ ਹੇਠ ਲਿਖੀਆਂ ਸਨ-

1. ਰਾਮਨਗਰ ਦੀ ਲੜਾਈ (Battle of Ramnagar) – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ‘ਤੇ ਹੋਈ | ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਉਸ ਅਧੀਨ 20,000 ਸੈਨਿਕ ਸਨ । ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ ਅਤੇ ਉਸ ਅਧੀਨ 15,000 ਸੈਨਿਕ ਸਨ । ਸਿੱਖਾਂ ਦੇ ਹਮਲੇ ਨੇ ਅੰਗਰੇਜ਼ਾਂ ਦੇ ਛੱਕੇ ਛੁਡਾ ਦਿੱਤੇ । ਇਸ ਲੜਾਈ ਤੋਂ ਹਿਊਗ ਗਫ਼ ਨੂੰ ਪਤਾ ਲੱਗ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਆਸਾਨ ਨਹੀਂ ਹੈ ।

2. ਚਿਲਿਆਂਵਾਲਾ ਦੀ ਲੜਾਈ (Battle of Chillianwala) – ਚਿਲ੍ਹਿਆਂਵਾਲਾ ਦੀ ਲੜਾਈ ਦੁਸਰੇ ਐਂਗਲੋਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਇਹ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬਹੁਤ ਭਿਆਨਕ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਵੀ ਮਾਰੇ ਗਏ । ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ । ਸੀਤਾ ਰਾਮ ਕੋਹਲੀ ਦੇ ਅਨੁਸਾਰ,
‘‘ਜਦੋਂ ਦਾ ਭਾਰਤ ਉੱਤੇ ਅੰਗਰੇਜ਼ਾਂ ਨੇ ਕਬਜ਼ਾ ਕੀਤਾ ਸੀ ਚਿਲਿਆਂਵਾਲਾ ਦੀ ਲੜਾਈ ਵਿੱਚ ਇਹ ਉਨ੍ਹਾਂ ਦੀ ਸਭ ਤੋਂ ਭੈੜੀ ਹਾਰ ਸੀ ।’’ 1

ਚਿਲ੍ਹਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਹੋਏ ਭਾਰੀ ਵਿਨਾਸ਼ ਕਾਰਨ ਇੰਗਲੈਂਡ ਦੇ ਲੋਕਾਂ ਵਿੱਚ ਹਾਹਾਕਾਰ ਮਚ ਗਈ । ਇਸ ਕਾਰਨ ਲਾਰਡ ਹਿਊਗ ਗਫ਼ ਨੂੰ ਬਦਲ ਕੇ ਸਰ ਚਾਰਲਸ ਨੇਪੀਅਰ ਨੂੰ ਮੁੱਖ ਸੈਨਾਪਤੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ।

3. ਮੁਲਤਾਨ ਦੀ ਲੜਾਈ (Battle of Multan) – ਮੁਲਤਾਨ ਵਿਖੇ ਦੀਵਾਨ ਮੂਲਰਾਜ ਦੇ ਵਿਦਰੋਹ ਕਰਨ ਤੋਂ ਬਾਅਦ ਸ਼ੇਰ ਸਿੰਘ ਉਸ ਨਾਲ ਆ ਰਲਿਆ ਸੀ । ਅੰਗਰੇਜ਼ਾਂ ਨੇ ਇੱਕ ਚਾਲ ਚੱਲੀ । ਉਨ੍ਹਾਂ ਨੇ ਜਾਅਲੀ ਚਿੱਠੀਆਂ ਲਿਖ ਕੇ ਮਲਰਾਜ ਅਤੇ ਸ਼ੇਰ ਸਿੰਘ ਵਿਚਕਾਰ ਗ਼ਲਤ-ਫਹਿਮੀ ਪੈਦਾ ਕਰ ਦਿੱਤੀ । ਸਿੱਟੇ ਵਜੋਂ ਸ਼ੇਰ ਸਿੰਘ ਨੇ ਮੁਲਰਾਜ ਦਾ ਸਾਥ ਛੱਡ ਦਿੱਤਾ । ਦਸੰਬਰ, 1848 ਈ. ਵਿੱਚ ਜਰਨਲ ਵਿਸ਼ ਨੇ ਮੁਲਰਾਜ ਦੇ ਕਿਲ੍ਹੇ ਨੂੰ ਘੇਰਾ ਪਾ ਲਿਆ | ਅੰਗਰੇਜ਼ਾਂ ਵੱਲੋਂ ਸੁੱਟਿਆ ਇੱਕ ਗੋਲਾ ਅੰਦਰ ਪਏ ਬਾਰੂਦ ’ਤੇ ਆਣ ਡਿੱਗਾ । ਇਸ ਕਾਰਨ ਬਹੁਤ ਸਾਰਾ ਬਾਰੂਦ ਨਸ਼ਟ ਹੋ ਗਿਆ ਅਤੇ ਮਲਰਾਜ ਦੇ 500 ਸੈਨਿਕ ਵੀ ਮਾਰੇ ਗਏ । ਇਸ ਭਾਰੀ ਨੁਕਸਾਨ ਕਾਰਨ ਮੁਲਰਾਜ ਲਈ ਮੁਕਾਬਲੇ ਨੂੰ ਜਾਰੀ ਰੱਖਣਾ ਬੜਾ ਔਖਾ ਹੋ ਗਿਆ ! ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਮੁਲਰਾਜ ਨੇ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ । ਮੁਲਤਾਨ ਦੀ ਇਸ ਜਿੱਤ ਨਾਲ ਚਿਲਿਆਂਵਾਲਾ ਵਿੱਚ ਅੰਗਰੇਜ਼ਾਂ ਦੀ ਜੋ ਹੱਤਕ ਹੋਈ ਸੀ, ਉਸ ਦੀ ਕਾਫ਼ੀ ਹੱਦ ਤਕ ਪੂਰਤੀ ਹੋ ਗਈ ।

4. ਗੁਜਰਾਤ ਦੀ ਲੜਾਈ (Battle of Gujarat) – ਗੁਜਰਾਤ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸੀ । ਇਸ ਲੜਾਈ ਵਿੱਚ ਚਤਰ ਸਿੰਘ ਅਤੇ ਭਾਈ ਮਹਾਰਾਜਾ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਗਏ । ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ, 3,000 ਘੋੜਸਵਾਰ ਸੈਨਾ ਭੇਜੀ ਸੀ । ਸਿੱਖਾਂ ਦੀ ਕੁਲ ਫ਼ੌਜ 40,000 ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਹੀ ਕਰ ਰਿਹਾ ਸੀ | ਅੰਗਰੇਜ਼ਾਂ ਕੋਲ 68,000 ਸੈਨਿਕ ਸਨ । ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ । ਇਸ ਲਈ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈਂ ਦੇ ਨਾਂ ਨਾਲ ਪ੍ਰਸਿੱਧ ਹੈ ।

ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ । ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ । ਸਿੱਟੇ ਵਜੋਂ ਅੰਗਰੇਜ਼ਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ । ਉਨ੍ਹਾਂ ਦੇ 3,000 ਤੋਂ 5,000 ਤਕ ਸੈਨਿਕ ਇਸ ਲੜਾਈ ਵਿੱਚ ਮਾਰੇ ਗਏ । ਇਸ ਲੜਾਈ ਤੋਂ ਬਾਅਦ ਸਿੱਖ ਸੈਨਿਕਾਂ ਵਿੱਚ ਭਗਦੜ ਮੱਚ ਗਈ । 10 ਮਾਰਚ, 1849 ਈ. ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਰਾਵਲਪਿੰਡੀ ਦੇ ਨੇੜੇ ਜਨਰਲ ਗਿਲਬਰਟ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ ।
ਇੱਕ ਪ੍ਰਸਿੱਧ ਇਤਿਹਾਸਕਾਰ ਪਤਵੰਤ ਸਿੰਘ ਦੇ ਅਨੁਸਾਰ,
‘‘ਇਸ ਤਰ੍ਹਾਂ ਦੂਜੇ ਐਂਗਲੋ-ਸਿੱਖ ਯੁੱਧ ਦਾ ਅੰਤ ਹੋਇਆ ਅਤੇ ਇਸ ਦੇ ਨਾਲ ਹੀ ਰਣਜੀਤ ਸਿੰਘ ਦੇ ਗੌਰਵਮਈ ਸਾਮਰਾਜ `ਤੇ ਪਰਦਾ ਪੈ ਗਿਆ ।’’ 2

ਯੁੱਧ ਦੇ ਸਿੱਟੇ (Consequences of the War)

ਪ੍ਰਸ਼ਨ 3.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਸਿੱਟਿਆਂ ਦਾ ਵਰਣਨ ਕਰੋ । (Discuss the main results of the Second Anglo-Sikh War.)
ਉੱਤਰ-
ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ (End of the Empire of Maharaja Ranjit Singh) – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ । ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ । ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ | ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ । ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ । 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ ।

2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ (Sikh Army was Disbanded) – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।

3. ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ (Banishment of Diwan Moolraj and Bhai Maharaj Singh) – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ ਕੋਲਕਾਤਾ) ਵਿਖੇ ਮੌਤ ਹੋ ਗਈ | ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ । ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ (Punishment to Chattar Singh and Sher Singh) – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।

5. ਪੰਜਾਬ ਲਈ ਨਵਾਂ ਰਾਜ ਪ੍ਰਬੰਧ (New Administration for the Punjab) – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ । ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ । ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ । ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ । ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ । ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ । ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ (Friendly attitude towards Princely States of the Punjab) – ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 4.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਦੁਸਰੇ ਯੁੱਧ ਦੇ ਕਾਰਨ ਅਤੇ ਸਿੱਟੇ ਬਿਆਨ ਕਰੋ । (Discuss the causes and results of Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ-ਯੁੱਧ ਦੇ ਕਾਰਨਾਂ ਅਤੇ ਪਰਿਣਾਮਾਂ ਦਾ ਵਰਣਨ ਕਰੋ । (What were the causes and results of the 2nd Anglo-Sikh War ? Explain.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ | ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ । ਇਸ ਦਾ ਨਤੀਜਾ ਦੁਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ । ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ (Sikh desir to avenge their defeat in the First Anglo-Sikh War) – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ । ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ । ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ (Punjabis were dissatisfied with the Treaties of Lahore and Bhairowal) – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ । ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਉ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ | ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ । ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਰੋਸ (Resentment among the Sikh Soldiers) – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ (Harsh Treatment with. Maharani Jindan) – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ । ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ । 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ । 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ । ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ ।

5. ਦੀਵਾਨ ਮੂਲਰਾਜ ਦਾ ਵਿਦਰੋਹ (Revolt of Diwan Moolraj) – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ | ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੁਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ | ਮੁਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੁ ਅਤੇ ਐਂਡਰਸਨ ‘ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ | ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੁਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ | ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼
PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ 1
ਵਿੱਚ ਸੀ । ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ । ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ,
‘‘ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ ।’’ 1

6. ਚਤਰ ਸਿੰਘ ਦਾ ਵਿਦਰੋਹ (Revolt of Chattar Singh) – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ । ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ । ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ ।

7. ਸ਼ੇਰ ਸਿੰਘ ਦਾ ਵਿਦਰੋਹ (Revolt of Sher Singh) – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ । ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ । ਉਸ ਦੀ ਅਪੀਲ ‘ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ ।

8. ਲਾਰਡ ਡਲਹੌਜ਼ੀ ਦੀ ਨੀਤੀ (Policy of Lord Dalhousie) – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ । ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ | ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ । ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੁਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ ।

ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ । ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ ।

ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ (End of the Empire of Maharaja Ranjit Singh) – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ । ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ । ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ | ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ । ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ । 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ ।

2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ (Sikh Army was Disbanded) – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।

3. ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ (Banishment of Diwan Moolraj and Bhai Maharaj Singh) – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ ਕੋਲਕਾਤਾ) ਵਿਖੇ ਮੌਤ ਹੋ ਗਈ | ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ । ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ (Punishment to Chattar Singh and Sher Singh) – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।

5. ਪੰਜਾਬ ਲਈ ਨਵਾਂ ਰਾਜ ਪ੍ਰਬੰਧ (New Administration for the Punjab) – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ । ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ । ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ । ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ । ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ । ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ । ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ (Friendly attitude towards Princely States of the Punjab) – ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪੰਜਾਬ ਦਾ ਮਿਲਾਉਣਾ (Annexation of the Punjab)

ਪ੍ਰਸ਼ਨ 5.
“ਪੰਜਾਬ ਦਾ ਮਿਲਾਉਣਾ ਇੱਕ ਬਹੁਤ ਵੱਡਾ ਵਿਸ਼ਵਾਸਘਾਤ ਸੀਂ” । ਚਰਚਾ ਕਰੋ । (“Annexation of Punjab was a violent breach of trust.” Discuss.)
ਜਾਂ
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਵਿੱਚ ਵਿਲਯ ਦਾ ਆਲੋਚਨਾਤਮਕ ਵਰਣਨ ਕਰੋ । (Examine critically Lord Dalhousie’s annexation of Punjab.)
ਜਾਂ
‘‘ਲਾਰਡ ਡਲਹੌਜ਼ੀ ਰਾਹੀਂ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਸਿਧਾਂਤਹੀਨ ਅਤੇ ਅਣਉੱਚਿਤ ਸੀ ।” ਕੀ ਤੁਸੀਂ ਇਸ ਕਥਨ ਨਾਲ ਸਹਿਮਤ ਹੋ ? ਆਪਣੇ ਪੱਖ ਵਿੱਚ ਦਲੀਲਾਂ ਦਿਓ । (“The annexation of Punjab by Lord Dalhousie to the British Empire was unprincipled and unjustified.” Do you agree to this view ? Give arguments in your favour.)
ਉੱਤਰ-
ਲਾਰਡ ਡਲਹੌਜ਼ੀ ਭਾਰਤ ਵਿੱਚ 1848 ਈ. ਵਿੱਚ ਗਵਰਨਰ-ਜਨਰਲ ਬਣ ਕੇ ਆਇਆ ਸੀ । ਉਹ ਭਾਰਤ ਦੇ ਸਾਰੇ ਗਵਰਨਰ-ਜਨਰਲਾਂ ਵਿੱਚੋਂ ਸਭ ਤੋਂ ਵੱਡਾ ਸਾਮਰਾਜਵਾਦੀ ਸੀ । ਪੰਜਾਬ ਨੂੰ ਵੀ ਉਸ ਦੀ ਸਾਮਰਾਜਵਾਦੀ ਨੀਤੀ ਦਾ ਸ਼ਿਕਾਰ ਹੋਣਾ ਪਿਆ । 29 ਮਾਰਚ, 1849 ਈ. ਲਾਹੌਰ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕੀਤੀ ਗਈ । ਇਸ ਤੋਂ ਬਾਅਦ ਲਾਹੌਰ ਕਿਲ੍ਹੇ ਤੋਂ ਸਿੱਖਾਂ ਦੇ ਝੰਡੇ ਨੂੰ ਉਤਾਰਿਆ ਗਿਆ ਅਤੇ ਅੰਗਰੇਜ਼ਾਂ ਦੇ ਝੰਡੇ ਨੂੰ ਲਹਿਰਾਇਆ ਗਿਆ । ਇਸ ਤਰ੍ਹਾਂ ਪੰਜਾਬ ਦੇ ਸਿੱਖ ਰਾਜ ਦਾ ਖ਼ਾਤਮਾ ਹੋ ਗਿਆ ।

I. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ (Arguments in favour of Dalhousie’s Policy of Annexation)

ਡਬਲਿਊ. ਡਬਲਿਉ. ਹੰਟਰ, ਮਾਰਸ਼ਮੈਨ ਅਤੇ ਐੱਮ. ਐੱਸ. ਲਤੀਫ ਆਦਿ ਇਤਿਹਾਸਕਾਰਾਂ ਨੇ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣ ਦੇ ਪੱਖ ਵਿੱਚ ਹੇਠ ਲਿਖੀਆਂ ਦਲੀਲਾਂ ਦਿੱਤੀਆਂ ਹਨ-

1. ਸਿੱਖਾਂ ਨੇ ਆਪਣੇ ਸ਼ਰਤਾਂ ਨੂੰ ਤੋੜਿਆ (Sikhs had broken their Promises) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ । ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ | ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ । ਲਾਰਡ ਡਲਹੌਜ਼ੀ ਨੇ ਦੀਵਾਨ ਮੁਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ । ਉਸ ਅਨੁਸਾਰ ਇਹ ਬਗਾਵਤ ਦੁਬਾਰਾ ਸਿੱਖ ਰਾਜ ਦੀ ਸਥਾਪਨਾ ਕਰਨ ਲਈ ਕੀਤੀ ਗਈ ਸੀ । ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੇ ਵਿਦਰੋਹ ਕਰ ਕੇ ਮੁਲਰਾਜ ਦਾ ਸਾਥ ਦਿੱਤਾ । ਇਸ ਤਰ੍ਹਾਂ ਵਿਗੜ ਰਹੇ ਹਾਲਾਤ ‘ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ । ਇਸੇ ਕਾਰਨ ਲਾਰਡ ਡਲਹੌਜ਼ੀ ਦਾ ਕਹਿਣਾ ਸੀ,
“ਨਿਰਸੰਦੇਹ ਮੈਨੂੰ ਇਹ ਪੱਕਾ ਵਿਸ਼ਵਾਸ ਹੈ ਕਿ ਮੇਰੀ ਕਾਰਵਾਈ ਸਮੇਂ ਅਨੁਸਾਰ, ਨਿਆਂਪੂਰਨ ਅਤੇ ਜ਼ਰੂਰੀ ਸੀ ।’’ 1

2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ (Punjab remained no more a useful Buffer State) – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇੱਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ । ਇਸ ਕਾਰਨ ਬ੍ਰਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਪਰੰਤੂ ਉਸ ਦਾ ਇਹ ਵਿਚਾਰ ਗ਼ਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

3. ਕਰਜ਼ੇ ਦੀ ਅਦਾਇਗੀ ਨਾ ਕਰਨਾ (Non-payment of the Loans) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ । ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ । ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ ।

4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ (It was advantageous to annex Punjab) – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪ੍ਰਾਂਤ ਨਹੀਂ ਹੈ । ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ । ਇਨ੍ਹਾਂ ਕਾਰਨਾਂ ਕਰਕੇ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ ।

5. ਪੰਜਾਬ ਦੇ ਲੋਕਾਂ ਲਈ ਲਾਭਦਾਇਕ (Advantageous for the people of Punjab) – ਲਾਰਡ ਡਲਹੌਜ਼ੀ ਦਾ ਪੰਜਾਬ ਉੱਤੇ ਕਬਜ਼ਾ ਕਰਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਇਆ । ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਲਾਹੌਰ ਦਰਬਾਰ ਸਾਜ਼ਸ਼ਾਂ ਦਾ ਇੱਕ ਅੱਡਾ ਬਣ ਚੁੱਕਿਆ ਸੀ । ਅਜਿਹੀ ਸਥਿਤੀ ਦਾ ਫਾਇਦਾ ਉਠਾ ਕੇ ਚੋਰਾਂ, ਡਾਕੂਆਂ ਅਤੇ ਠੱਗਾਂ ਨੇ ਆਪਣਾ ਧੰਦਾ ਜ਼ੋਰਾਂ ‘ਤੇ ਸ਼ੁਰੂ ਕਰ ਦਿੱਤਾ ਸੀ । ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਕੇ ਇੱਥੇ ਸ਼ਾਂਤੀ ਦੀ ਮੁੜ ਸਥਾਪਨਾ ਕੀਤੀ । ਪੁਲਿਸ ਪ੍ਰਣਾਲੀ ਅਤੇ ਨਿਆਂ ਪ੍ਰਣਾਲੀ ਨੂੰ ਵਧੇਰੇ ਕੁਸ਼ਲ ਬਣਾਇਆ ਗਿਆ । ਖੇਤੀਬਾੜੀ ਅਤੇ ਵਪਾਰ ਨੂੰ ਉਤਸ਼ਾਹਿਤ ਕੀਤਾ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਲੋਕਾਂ ਨੂੰ ਪੱਛਮੀ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ ।

6. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ (Annexation of the Punjab was Inevitable)-ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ । ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿੱਚ ਵੀ ਪੈ ਸਕਦਾ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

II. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਵਿਰੁੱਧ ਦਲੀਲਾਂ (Arguments against Dalhousie’s Policy of Annexation)

ਈਵਾਨਜ਼ ਬੈਂਲ, ਜਗਮੋਹਨ ਮਹਾਜਨ, ਗੰਡਾ ਸਿੰਘ ਅਤੇ ਖੁਸ਼ਵੰਤ ਸਿੰਘ ਆਦਿ ਇਤਿਹਾਸਕਾਰਾਂ ਦੁਆਰਾ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਏ ਜਾਣ ਵਿਰੁੱਧ ਅੱਗੇ ਲਿਖੀਆਂ ਦਲੀਲਾਂ ਦਿੱਤੀਆਂ ਗਈਆਂ ਹਨ-

1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ (Sikhs were provoked to Revolt) – ਪਹਿਲੇ ਐਂਗਲੋਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ । ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ । ਸਿੱਟੇ ਵਜੋਂ ਉਸ ਦੇ ਖ਼ਜ਼ਾਨੇ ‘ਤੇ ਮਾੜਾ ਅਸਰ ਪਿਆ। ਲਾਹੌਰ ਦਰਬਾਰ ਦੀ ਵਧੇਰੇ ਫ਼ੌਜ ਨੂੰ ਤੋੜ ਦਿੱਤਾ ਗਿਆ | ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ । ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗਾਵਤ ਲਈ ਭੜਕਾਇਆ । ਸਿੱਟੇ ਵਜੋਂ ਸਿੱਖਾਂ ਨੂੰ ਬਗਾਵਤ ਲਈ ਮਜਬੂਰ ਹੋਣਾ ਪਿਆ ।

2. ਬਗਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ (Revolt was not suppressed in Time) – ਜਦੋਂ ਮੁਲਤਾਨ ਵਿੱਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ’ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ | ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇੱਕ ਡੂੰਘੀ ਰਾਜਸੀ ਚਾਲ ਸੀ । ਇਸ ਸਮੇਂ ਦੌਰਾਨ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜਾ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ । ਇਸ ਤਰ੍ਹਾਂ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ ।

3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ (British had not fulfilled the terms of the Treaty) – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ । ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ ।ਉਦਾਹਰਨ ਦੇ ਤੌਰ ‘ਤੇ ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਇਹ ਸ਼ਰਤ ਮੰਨੀ ਸੀ ਕਿ ਉਹ ਦਸੰਬਰ, 1846 ਈ. ਤੋਂ ਬਾਅਦ ਲਾਹੌਰ ਵਿੱਚੋਂ ਆਪਣੀਆਂ ਫ਼ੌਜਾਂ ਨੂੰ ਕੱਢ ਲੈਣਗੇ । ਜਦੋਂ ਇਹ ਸਮਾਂ ਆਇਆ ਤਾਂ ਉਨ੍ਹਾਂ ਨੇ ਭੈਰੋਵਾਲ ਦੀ ਸੰਧੀ ਅਨੁਸਾਰ ਇਸ ਸਮੇਂ ਨੂੰ ਵਧਾ ਦਿੱਤਾ । ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ ।

4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ (Lahore Darbar gave full cooperation in fulfilling the terms of the Treaty) – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ | ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ । ਉਸ ਨੇ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗਾਵਤਾਂ ਦੀ ਨਿੰਦਿਆ ਕੀਤੀ ਅਤੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ ।

5. ਕਰਜ਼ੇ ਬਾਰੇ ਅਸਲੀਅਤ (Facts about Loan) – ਲਾਰਡ ਡਲਹੌਜ਼ੀ ਦੁਆਰਾ ਲਗਾਇਆ ਇਹ ਦੋਸ਼ ਕਿ ਲਾਹੌਰ ਦਰਬਾਰ ਨੇ ਕਰਜ਼ੇ ਦੀ ਇੱਕ ਪਾਈ ਵੀ ਵਾਪਸ ਨਹੀਂ ਕੀਤੀ ਤੱਥਾਂ ਦੇ ਬਿਲਕੁਲ ਉਲਟ ਸੀ। ਲਾਹੌਰ ਵਿੱਚ ਅੰਗਰੇਜ਼ੀ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਲਾਰਡ ਡਲਹੌਜ਼ੀ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਲਾਹੌਰ ਦਰਬਾਰ ਨੇ 13,56,837 ਰੁਪਏ ਦੇ ਮੁੱਲ ਦਾ ਸੋਨਾ ਜਮਾਂ ਕਰਵਾ ਦਿੱਤਾ ਹੈ । ਜੇ ਲਾਹੌਰ ਦਰਬਾਰ ਨੇ ਆਪਣਾ ਸਾਰਾ ਕਰਜ਼ਾ ਨਹੀਂ ਮੋੜਿਆ ਤਾਂ ਇਸ ਦੀ ਜ਼ਿੰਮੇਵਾਰੀ ਅੰਗਰੇਜ਼ੀ ਰੈਜ਼ੀਡੈਂਟ ਉੱਤੇ ਆਉਂਦੀ ਸੀ ।

6. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ (The whole Sikh Army and the People did not Revolt) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ । ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ । ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ | ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

7. ਪੰਜਾਬ ਉੱਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ (Annexation of the Punjab was a Breach of Trust) – ਦਸੰਬਰ, 1846 ਈ. ਵਿੱਚ ਹੋਣ ਵਾਲੀ ਭੈਰੋਵਾਲ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਪੰਜਾਬ ਦਾ ਸਾਰਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਸੀ । ਅੰਗਰੇਜ਼ਾਂ ਨੇ ਪੰਜਾਬ ਵਿੱਚ ਅਮਨ-ਅਮਾਨ ਕਾਇਮ ਰੱਖਣ ਦੇ ਉਦੇਸ਼ ਨਾਲ ਲਾਹੌਰ ਵਿੱਚ ਅੰਗਰੇਜ਼ੀ ਸੈਨਾ ਵੀ ਰੱਖ ਲਈ ਸੀ । ਅਜਿਹੀ ਹਾਲਤ ਵਿੱਚ ਮੁਲਤਾਨ ਅਤੇ ਹਜ਼ਾਰਾ ਵਿੱਚ ਹੋਈ ਬਗ਼ਾਵਤ ਨੂੰ ਕੁਚਲਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ ਰੈਜ਼ੀਡੈਂਟ ਦੀ ਸੀ । ਜੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਕੋਈ ਨਾਕਾਮ ਰਿਹਾ ਤਾਂ ਉਹ ਅੰਗਰੇਜ਼ ਰੈਜ਼ੀਡੈਂਟ ਹੀ ਸੀ । ਆਪਣੇ ਕਸੂਰਾਂ ਲਈ ਦਲੀਪ ਸਿੰਘ ਨੂੰ ਸਜ਼ਾ ਦੇਣਾ ਇੱਕ ਬੇਇਨਸਾਫ਼ੀ ਵਾਲੀ ਗੱਲ ਸੀ । ਇਹ ਇੱਕ ਘੋਰ ਵਿਸ਼ਵਾਸਘਾਤ ਨਹੀਂ ਤਾਂ ਹੋਰ ਕੀ ਸੀ ।
ਉੱਪਰ ਲਿਖਿਤ ਵੇਰਵੇ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਰਾਜਨੀਤਿਕ ਅਤੇ ਨੈਤਿਕ ਦ੍ਰਿਸ਼ਟੀ ਤੋਂ ਬਿਲਕੁਲ ਨਾਜਾਇਜ਼ ਸੀ । ਅੰਤ ਵਿੱਚ ਅਸੀਂ ਮੇਜਰ ਈਵਾਨਜ਼ ਬੈੱਲ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਇਹ ਅਸਲ ਵਿੱਚ ਕੋਈ ਜਿੱਤ ਨਹੀਂ ਬਲਕਿ ਘੋਰ ਵਿਸ਼ਵਾਸਘਾਤ ਸੀ ।” 1

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਸੰਖੇਪ ਵਰਣਨ ਕਰੋ । (Explain in brief the causes of Second Anglo-Sikh War.)
ਜਾਂ
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe major causes of the Second Anglo-Sikh War.)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਤਿੰਨ ਮੁੱਖ ਕਾਰਨ ਕੀ ਸਨ ? (What were the three main causes for Second Anglo-Sikh War ?)
ਉੱਤਰ-

  1. ਸਿੱਖ ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਹੋਈ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।
  2. ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਸਲੂਕ ਕੀਤਾ, ਉਸ ਨਾਲ ਸਿੱਖ ਭੜਕ ਉੱਠੇ ।
  3. ਮੁਲਤਾਨ ਦੇ ਦੀਵਾਨ ਮੁਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ ।
  4. ਲਾਰਡ ਡਲਹੌਜ਼ੀ ਪੰਜਾਬ ਨੂੰ ਛੇਤੀ ਤੋਂ ਛੇਤੀ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦਾ ਸੀ ।
  5. ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਪ੍ਰਸ਼ਨ 2.
ਦੀਵਾਨ ਮੁਲਰਾਜ ਦੇ ਵਿਦਰੋਹ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the revolt of Diwan Mool Raj.)
ਜਾਂ
ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the revolt of Diwan Mool Raj of Multan.)
ਉੱਤਰ-
ਦੀਵਾਨ ਮੁਲਰਾਜ ਨੂੰ 1844 ਈ. ਨੂੰ ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ । ਉਸ ਤੋਂ ਵਸੂਲ ਕੀਤਾ ਜਾਣ ਵਾਲਾ ਸਲਾਨਾ ਲਗਾਨ ਬਹੁਤ ਵਧਾ ਦਿੱਤਾ ਗਿਆ ਸੀ । ਸਿੱਟੇ ਵਜੋਂ ਦੀਵਾਨ ਮੁਲਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਨਵੇਂ ਰੈਜ਼ੀਡੈਂਟ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ । ਦੋ ਅੰਗਰੇਜ਼ ਅਫ਼ਸਰਾਂ ਐਗਨਿਯੁ ਅਤੇ ਐਂਡਰਸਨ ਨੂੰ ਉਸ ਦੀ ਸਹਾਇਤਾ ਲਈ ਭੇਜਿਆ ਗਿਆ । ਅੰਗਰੇਜ਼ਾਂ ਨੇ ਇਨ੍ਹਾਂ ਦੇ ਕਤਲ ਦਾ ਝੂਠਾ ਇਲਜ਼ਾਮ ਮੂਲਰਾਜ ’ਤੇ ਪਾਇਆ । ਸਿੱਟੇ ਵਜੋਂ ਉਹ ਵਿਦਰੋਹ ਕਰਨ ਲਈ ਮਜਬੂਰ ਹੋ ਗਿਆ ।

ਪ੍ਰਸ਼ਨ 3.
ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the revolt of Chattar Singh of Hazara ?)
ਉੱਤਰ-
ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਕੈਪਟਨ ਐਬਟ ਦੁਆਰਾ ਭੜਕਾਏ ਗਏ ਹਜ਼ਾਰਾ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ‘ਤੇ ਹਮਲਾ ਕਰ ਦਿੱਤਾ । ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ ! ਕਰਨਲ ਕੈਨੋਰਾ ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ । ਕੈਪਟਨ ਐਬਟ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ । ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕਰਨ ਦਾ ਐਲਾਨ ਕਰ ਦਿੱਤਾ ।

ਪ੍ਰਸ਼ਨ 4.
ਚਿਲ੍ਹਿਆਂਵਾਲਾ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ। (Write a note on the battle of Chillianwala.)
ਜਾਂ
ਚਿਲ੍ਹਿਆਂਵਾਲਾ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Chillianwala ?)
ਉੱਤਰ-
ਚਿਆਂਵਾਲਾ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਇੱਕ ਮਹੱਤਵਪੂਰਨ ਲੜਾਈ ਸੀ । ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ, ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ । ਇਸ ਲਈ ਲਾਰਡ ਹਿਊਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਜ਼ਿਲ੍ਹਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ । ਇਸ ਘਮਸਾਨ ਦੀ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ ।

ਪ੍ਰਸ਼ਨ 5.
ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ ? (What was the importance of the battle of Gujarat in the Second Anglo-Sikh War ?)
ਉੱਤਰ-
ਗੁਜਰਾਤ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਫੈਸਲਾਕੁੰਨ ਲੜਾਈ ਸੀ ।ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਪਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ । ਇਸ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ । ਸਿੱਟੇ ਵਜੋਂ ਪੰਜਾਬ ਨੂੰ 29 ਮਾਰਚ, 1849 ਈ. ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 6.
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the results of Second Anglo-Sikh War ?)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਪ੍ਰਭਾਵਾਂ ਦਾ ਵਰਣਨ ਕਰੋ । (Explain any three effects of Second Anglo-Sikh War.)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਨਤੀਜੇ ਦੱਸੋ । (Explain any three results of Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of Second Anglo-Sikh War ?)
ਉੱਤਰ-

  1. ਦੁਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।
  2. ਪੰਜਾਬ ਦੇ ਅੰਤਿਮ ਮਹਾਰਾਜਾ ਦਲੀਪ ਸਿੰਘ ਨੂੰ 50,000 ਪੌਂਡ ਸਾਲਾਨਾ ਪੈਨਸ਼ਨ ਦੇ ਕੇ ਗੱਦੀਓਂ ਲਾਹ ਦਿੱਤਾ ਗਿਆ ।
  3. ਸਿੱਖ ਸੈਨਾ ਨੂੰ ਤੋੜ ਦਿੱਤਾ ਗਿਆ ।
  4. ਦੀਵਾਨ ਮੁਲਰਾਜ ਅਤੇ ਮਹਾਰਾਜਾ ਦਲੀਪ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ ਦਿੱਤੀ ਗਈ ।
  5. ਪੰਜਾਬ ਦਾ ਸ਼ਾਸਨ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ ਗਈ ।

ਪ੍ਰਸ਼ਨ 7.
ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਆਪਣੇ ਪੱਖ ਵਿੱਚ ਦਲੀਲਾਂ ਦਿਓ । (Was it proper of Lord Dalhousie to annex Punjab to the British Empire ? Give arguments in support of your answer.)
ਜਾਂ
“ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਇੱਕ ਘੋਰ ਵਿਸ਼ਵਾਘਾਤ ਸੀ ।” ਵਿਆਖਿਆ ਕਰੋ । (“Annexation of Punjab was a violent breach of trust.” Explain.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਉੱਤਰ-
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਕਿਸੇ ਤਰ੍ਹਾਂ ਵੀ ਉੱਚਿਤ ਨਹੀਂ ਸੀ । ਅੰਗਰੇਜ਼ਾਂ ਨੇ ਸਭ ਤੋਂ ਪਹਿਲਾਂ ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਖੋਹ ਲਏ । ਲਾਹੌਰ ਦਰਬਾਰ ਦੀ ਜ਼ਿਆਦਾਤਰ ਫ਼ੌਜ ਨੂੰ ਤੋੜ ਦਿੱਤਾ ਗਿਆ ਜਿਸ ਕਾਰਨ ਸੈਨਿਕਾਂ ਵਿੱਚ ਰੋਸ ਪੈਦਾ ਹੋ ਗਿਆ । ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨੂੰ ਰਾਜ ਦੇ ਪ੍ਰਸ਼ਾਸਨ ਤੋਂ ਵੱਖ ਕਰ ਦਿੱਤਾ । ਮੁਲਤਾਨ ਦੇ ਗਵਰਨਰ ਦੀਵਾਨ ਮੁਲਰਾਜ ਅਤੇ ਹਜ਼ਾਰਾ ਦੇ ਗਵਰਨਰ ਚਤਰ ਸਿੰਘ ਨੂੰ ਪਹਿਲਾਂ ਵਿਦਰੋਹ ਲਈ ਭੜਕਾਇਆ ਤਾਂ ਕਿ ਅੰਗਰੇਜ਼ ਬਹਾਨਾ ਬਣਾ ਕੇ ਪੰਜਾਬ ਨੂੰ ਕਬਜ਼ੇ ਵਿੱਚ ਕਰ ਸਕਣ ।

ਪ੍ਰਸ਼ਨ 8.
ਡਲਹੌਜ਼ੀ ਦੇ ਇਸ ਪੱਖ ਵਿੱਚ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ । (Give arguments in favour of Dalhousie’s annexation of the Punjab to the British empire.)
ਜਾਂ
ਡਲਹੌਜ਼ੀ ਦੀ ਪੰਜਾਬ ਉੱਤੇ ਕਬਜ਼ੇ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ ਦਿਓ । (Give arguments in favour of Dalhousie’s policy of the annexation of Punjab.)
ਜਾਂ
ਕੀ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਉੱਤਰ-

  1. ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਸੀ ।
  2. ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕੀਤੀ ਸੀ ।
  3. ਪੰਜਾਬ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਇਸ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ ।
  4. ਪੰਜਾਬ ਅੰਗਰੇਜ਼ੀ ਸਾਮਰਾਜ ਲਈ ਇੱਕ ਖ਼ਤਰਾ ਬਣ ਸਕਦਾ ਸੀ ।
  5. ਪੰਜਾਬ ’ਤੇ ਕਬਜ਼ਾ ਅੰਗਰੇਜ਼ੀ ਸਾਮਰਾਜ ਲਈ ਲਾਭਦਾਇਕ ਸਿੱਧ ਹੋ ਸਕਦਾ ਸੀ ।

ਪ੍ਰਸ਼ਨ 9.
ਮਹਾਰਾਜਾ ਦਲੀਪ ਸਿੰਘ ‘ਤੇ ਇੱਕ ਨੋਟ ਲਿਖੋ । (Write a note on Maharaja Dalip Singh.)
ਉੱਤਰ-
ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ । ਉਹ 15 ਸਤੰਬਰ, ‘ 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ । ਮਹਾਰਾਜਾ ਦਲੀਪ ਸਿੰਘ ਨੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਪਰ ਉਹ ਗੱਦਾਰ ਨਿਕਲਿਆ । ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ | ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ । 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ ।

ਪ੍ਰਸ਼ਨ 10.
ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ‘ਤੇ ਸੰਖੇਪ ਨੋਟ ਲਿਖੋ । (Write a brief note on Maharani Jindan or Jind Kaur.)
ਜਾਂ
ਮਹਾਰਾਣੀ ਜਿੰਦਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharani Jindan ?)
ਉੱਤਰ-
ਮਹਾਰਾਣੀ ਜਿੰਦਾਂ, ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ ਉਸ ਨੂੰ 15 ਸਤੰਬਰ, 1843 ਈ. ਨੂੰ ਪੰਜਾਬ ਦੇ ਨਵੇਂ ਨਿਯੁਕਤ ਮਹਾਰਾਜਾ ਦਲੀਪ ਸਿੰਘ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ । ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ । ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ । ਅੰਤ 1 ਅਗਸਤ, 1863 ਈ. ਨੂੰ ਮਹਾਰਾਣੀ ਜਿੰਦਾਂ ਇੰਗਲੈਂਡ ਵਿੱਚ ਇਸ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਗਈ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Bhai Maharaj Singh.)
ਉੱਤਰ-
ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ । ਉਹ ਪੰਜਾਬ ਦੀ ਸੁਤੰਤਰਤਾ ਦੇ ਹੱਕ ਵਿੱਚ ਸਨ । ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੁਲਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ । ਉਨ੍ਹਾਂ ਦੀ ਸਿੰਘਾਪੁਰ ਜੇਲ੍ਹ ਵਿੱਚ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ਸੀ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
ਉੱਤਰ-
1848-49 ਈ. ।

ਪ੍ਰਸ਼ਨ 2.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
ਉੱਤਰ-
ਲਾਰਡ ਡਲਹੌਜ਼ੀ ।

ਪ੍ਰਸ਼ਨ 3.
ਦੂਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਕਾਰਨ ਲਿਖੋ ।
ਉੱਤਰ-
ਸਿੱਖ ਪਹਿਲੇ ਯੁੱਧ ਵਿੱਚ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।

ਪ੍ਰਸ਼ਨ 4.
ਮਹਾਰਾਣੀ ਜਿੰਦਾਂ ਕੌਣ ਸੀ ?
ਜਾਂ
ਮਹਾਰਾਣੀ ਜਿੰਦਾਂ (ਜਿੰਦ ਕੌਰ) ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ਦੀ ਮਾਂ ।

ਪ੍ਰਸ਼ਨ 5.
ਦੀਵਾਨ ਮੂਲਰਾਜ ਕੌਣ ਸੀ ?
ਉੱਤਰ-
ਦੀਵਾਨ ਮੂਲਰਾਜ ਮੁਲਤਾਨ ਦਾ ਨਾਜ਼ਿਮ ਗਵਰਨਰ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 6.
ਦੀਵਾਨ ਮੂਲਰਾਜ ਦੁਆਰਾ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਅੰਗਰੇਜ਼ਾਂ ਨੇ ਦੀਵਾਨ ਮੂਲਰਾਜ ਵੱਲੋਂ ਵਸੂਲ ਕੀਤੇ ਜਾਣ ਵਾਲੇ ਸਾਲਾਨਾ ਲਗਾਨ ਦੀ ਰਕਮ ਕਾਫ਼ੀ ਵਧਾ ਦਿੱਤੀ ਸੀ ।

ਪ੍ਰਸ਼ਨ 7.
ਸਾਵਨ ਮਲ ਕੌਣ ਸੀ ?
ਉੱਤਰ-
ਦੀਵਾਨ ਮੂਲਰਾਜ ਦਾ ਪਿਤਾ ਅਤੇ ਮੁਲਤਾਨ ਦਾ ਨਾਜ਼ਿਮ ।

ਪ੍ਰਸ਼ਨ 8.
ਸਰਦਾਰ ਚਤਰ ਸਿੰਘ ਅਟਾਰੀਵਾਲਾ ਕੌਣ ਸੀ ?
ਉੱਤਰ-
ਹਜ਼ਾਰਾ ਦਾ ਨਾਜ਼ਿਮ ।

ਪ੍ਰਸ਼ਨ 9.
ਸਰਦਾਰ ਸ਼ੇਰ ਸਿੰਘ ਕੌਣ ਸੀ ?
ਉੱਤਰ-
ਚਤਰ ਸਿੰਘ ਅਟਾਰੀਵਾਲਾ ਦਾ ਪੁੱਤਰ ।

ਪ੍ਰਸ਼ਨ 10.
ਸ਼ੇਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਦਾ ਝੰਡਾ ਕਿਉਂ ਬੁਲੰਦ ਕੀਤਾ ?
ਉੱਤਰ-
ਅੰਗਰੇਜ਼ਾਂ ਦੁਆਰਾ ਉਸਦੇ ਪਿਤਾ ਨਾਲ ਕੀਤੇ ਗਏ ਦੁਰਵਿਹਾਰ ਦੇ ਕਾਰਨ ।

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ਕੌਣ ਸੀ ?
ਉੱਤਰ-
ਉਹ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਸਨ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 12.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਦੇ ਵਿਦਰੋਹ ਨਾਲ ਸ਼ੁਰੂ ਹੋਇਆ ?
ਜਾਂ
ਕਿਸ ਦੇ ਵਿਦਰੋਹ ਨੇ ਦੂਜੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕੀਤਾ ?
ਉੱਤਰ-
ਦੀਵਾਨ ਮੂਲਰਾਜ ।

ਪ੍ਰਸ਼ਨ 13.
ਰਾਮਨਗਰ ਦੀ ਲੜਾਈ ਕਦੋਂ ਹੋਈ ਸੀ ?
ਉੱਤਰ-
22 ਨਵੰਬਰ, 1848 ਈ. ।

ਪ੍ਰਸ਼ਨ 14.
ਚਿਲਿਆਂਵਾਲਾ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
13 ਜਨਵਰੀ, 1849 ਈ. ।

ਪ੍ਰਸ਼ਨ 15.
ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਲੜਾਈ ਕਿਹੜੀ ਸੀ ?
ਉੱਤਰ-
ਗੁਜਰਾਤ ਦੀ ਲੜਾਈ ।

ਪ੍ਰਸ਼ਨ 16.
ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
21 ਫ਼ਰਵਰੀ, 1849 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 17.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਦੌਰਾਨ ਲੜੀ ਗਈ ਉਸ ਲੜਾਈ ਦਾ ਨਾਂ ਦੱਸੋ ਜਿਹੜੀ ਇਤਿਹਾਸ ਵਿੱਚ ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ?
ਉੱਤਰ-
ਗੁਜਰਾਤ ਦੀ ਲੜਾਈ ।

ਪ੍ਰਸ਼ਨ 18.
ਦੁਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਮਹੱਤਵਪੂਰਨ ਸਿੱਟਾ ਦੱਸੋ ।
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

ਪ੍ਰਸ਼ਨ 19.
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ?
ਜਾਂ
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਮਿਲਾਇਆ ਗਿਆ ?
ਉੱਤਰ-
29 ਮਾਰਚ, 1849 ਈ. ।

ਪ੍ਰਸ਼ਨ 20.
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੇ ਪੱਖ ਵਿੱਚ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਦੱਸੋ ।
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਰਾਜ ਵਿੱਚ ਸ਼ਾਮਲ ਕਰਨਾ ਪੰਜਾਬ ਦੇ ਲੋਕਾਂ ਲਈ ਲਾਭਦਾਇਕ ਸੀ ।

ਪ੍ਰਸ਼ਨ 21.
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਵਿਰੁੱਧ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਲਿਖੋ ।
ਉੱਤਰ-
ਅੰਗਰੇਜ਼ਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਸੀ ।

ਪ੍ਰਸ਼ਨ 22.
ਭਾਈ ਮਹਾਰਾਜ ਸਿੰਘ ਕੌਣ ਸੀ ?
ਉੱਤਰ-
ਉਹ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦਾ ਚੇਲਾ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 23.
ਭਾਈ ਮਹਾਰਾਜ ਸਿੰਘ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1856 ਈ. ।

ਪ੍ਰਸ਼ਨ 24.
ਭਾਈ ਮਹਾਰਾਜ ਸਿੰਘ ਦੀ ਮੌਤ ਕਿੱਥੇ ਹੋਈ ਸੀ ?
ਉੱਤਰ-
ਸਿੰਘਾਪੁਰ ।

ਪ੍ਰਸ਼ਨ 25.
ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਕੌਣ ਸੀ ?
ਜਾਂ
ਪੰਜਾਬ ਦਾ ਆਖ਼ਰੀ ਸਿੱਖ ਸ਼ਾਸਕ ਕੌਣ ਸੀ ?
ਜਾਂ
ਸਿੱਖਾਂ ਦਾ ਅੰਤਿਮ ਸਿੱਖ ਮਹਾਰਾਜਾ ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 26.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ ?
ਉੱਤਰ-
ਪੈਰਿਸ ।

ਪ੍ਰਸ਼ਨ 27.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1893 ਈ. ।

ਪ੍ਰਸ਼ਨ 28.
ਮਹਾਰਾਣੀ ਜਿੰਦਾਂ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1863 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 29.
ਸਿੱਖ ਰਾਜ ਦੇ ਪਤਨ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਉੱਤਰਾਧਿਕਾਰੀ ਕਮਜ਼ੋਰ ਨਿਕਲੇ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ :

1. ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਦੂਜੀ ਲੜਾਈ …………………… ਈ. ਵਿੱਚ ਹੋਈ ।
ਉੱਤਰ-
(1848-49)

2. ਦੁਸਰੇ ਐਂਗਲੋ ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ ਜਨਰਲ …………………….. ਸੀ ।
ਉੱਤਰ-
(ਲਾਰਡ ਡਲਹੌਜ਼ੀ)

3. ਦੁਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………………….. ਸੀ ।
ਉੱਤਰ-
(ਦਲੀਪ ਸਿੰਘ)

4. ਮਹਾਰਾਜਾ ਦਲੀਪ ਸਿੰਘ ਦੀ ਮਾਂ ਦਾ ਨਾਂ ……………………….. ਸੀ ।
ਉੱਤਰ-
(ਮਹਾਰਾਣੀ ਜਿੰਦਾਂ)

5. 1844 ਈ. ਵਿੱਚ …………………………. ਮੁਲਤਾਨ ਦਾ ਨਾਜ਼ਿਮ ਨਿਯੁਕਤ ਹੋਇਆ ।
ਉੱਤਰ-
(ਦੀਵਾਨ ਮੂਲਰਾਜ)

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

6. ਸਰਦਾਰ ਚਤਰ ਸਿੰਘ ਅਟਾਰੀਵਾਲਾ ………………………… ਦਾ ਨਾਜ਼ਿਮ ਸੀ ।
ਉੱਤਰ-
(ਹਜ਼ਾਰਾ)

7. ਦੁਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ ਦਾ ਨਾਂ ……………………… ਦੀ ਲੜਾਈ ਸੀ ।
ਉੱਤਰ-
(ਰਾਮਨਗਰ)

8. ਰਾਮਨਗਰ ਦੀ ਲੜਾਈ …………………………. ਨੂੰ ਹੋਈ ।
ਉੱਤਰ-
(22 ਨਵੰਬਰ, 1848 ਈ.)

9. ਚਿਲ੍ਹਿਆਂਵਾਲਾ ਦੀ ਲੜਾਈ …………………………. ਨੂੰ ਹੋਈ ।
ਉੱਤਰ-
(13 ਜਨਵਰੀ, 1849 ਈ.)

10. ਗੁਜਰਾਤ ਦੀ ਲੜਾਈ ਇਤਿਹਾਸ ਵਿੱਚ ………………………… ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ।
ਉੱਤਰ-
(ਤੋਪਾਂ)

11. ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਸਾਮਰਾਜ ਵਿੱਚ ………………………….. ਨੂੰ ਮਿਲਾਇਆ ।
ਉੱਤਰ-
(29 ਮਾਰਚ, 1849 ਈ.)

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਦੁਸਰਾ ਐਂਗਲੋ-ਸਿੱਖ ਯੁੱਧ 1848-49 ਈ. ਵਿੱਚ ਲੜਿਆ ਗਿਆ ।
ਉੱਤਰ-
ਠੀਕ

2. ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਸੀ ।
ਉੱਤਰ-
ਠੀਕ

3. ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਦਲੀਪ ਸਿੰਘ ਸੀ ।
ਉੱਤਰ-
ਠੀਕ

4. ਮਹਾਰਾਣੀ ਜਿੰਦਾਂ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ ।
ਉੱਤਰ-
ਠੀਕ

5. ਦੀਵਾਨ ਮੂਲਰਾਜ 1846 ਈ. ਵਿੱਚ ਮੁਲਤਾਨ ਦਾ ਨਾਜ਼ਿਮ ਬਣਿਆ ।
ਉੱਤਰ-
ਗਲਤ

6. ਦੂਸਰਾ ਐਂਗਲੋ-ਸਿੱਖ ਯੁੱਧ ਰਾਮਨਗਰ ਦੀ ਲੜਾਈ ਨਾਲ ਸ਼ੁਰੂ ਹੋਇਆ ।
ਉੱਤਰ-
ਠੀਕ

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

7. ਰਾਮਨਗਰ ਦੀ ਲੜਾਈ 12 ਨਵੰਬਰ, 1846 ਈ. ਨੂੰ ਹੋਈ ।
ਉੱਤਰ-
ਗ਼ਲਤ

8. ਚਿਲਿਆਂਵਾਲਾ ਦੀ ਲੜਾਈ 13 ਜਨਵਰੀ, 1849 ਈ. ਨੂੰ ਹੋਈ ਸੀ ।
ਉੱਤਰ-
ਠੀਕ

9. ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਨੂੰ ਇੱਕ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ।
ਉੱਤਰ-
ਠੀਕ

10. ਦੁਸਰਾ ਐਂਗਲੋ-ਸਿੱਖ ਯੁੱਧ ਗੁਜਰਾਤ ਦੀ ਲੜਾਈ ਨਾਲ ਸਮਾਪਤ ਹੋ ਗਿਆ ।
ਉੱਤਰ-
ਠੀਕ

11. ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ ਸੀ ।
ਉੱਤਰ-
ਠੀਕ

12. ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ 29 ਮਾਰਚ, 1849 ਈ. ਨੂੰ ਸ਼ਾਮਲ ਕੀਤਾ ਗਿਆ ਸੀ ।
ਉੱਤਰ-
ਠੀਕ

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

13. ਮਹਾਰਾਜਾ ਦਲੀਪ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਬਾਅਦ ਉਸਦੇ ਸਾਮਰਾਜ ਦੀ ਵਾਗਡੋਰ ਸੰਭਾਲੀ ।
ਉੱਤਰ-
ਗਲਤ

14. ਮਹਾਰਾਜਾ ਦਲੀਪ ਸਿੰਘ ਪੰਜਾਬ ਦਾ ਆਖਰੀ ਸਿੱਖ ਮਹਾਰਾਜਾ ਸੀ ।
ਉੱਤਰ-
ਠੀਕ

15. ਸਿੱਖਾਂ ਦਾ ਅੰਤਿਮ ਮਹਾਰਾਜਾ ਰਣਜੀਤ ਸਿੰਘ ਸੀ ।
ਉੱਤਰ-
ਗ਼ਲਤ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
(i) 1844-45 ਈ. ਵਿੱਚ
(ii) 1845-46 ਈ. ਵਿੱਚ
(iii) 1847-48 ਈ. ਵਿੱਚ
(iv) 1848-49 ਈ. ਵਿੱਚ ।
ਉੱਤਰ-
(iv) 1848-49 ਈ. ਵਿੱਚ ।

ਪ੍ਰਸ਼ਨ 2.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
(i) ਲਾਰਡ ਲਿਟਨ
(ii) ਲਾਰਡ ਰਿਪਨ
(iii) ਲਾਰਡ ਡਲਹੌਜ਼ੀ
(iv) ਲਾਰਡ ਹਾਰਡਿੰਗ ।
ਉੱਤਰ-
(iii) ਲਾਰਡ ਡਲਹੌਜ਼ੀ ।

ਪ੍ਰਸ਼ਨ 3.
ਦੁਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
(i) ਮਹਾਰਾਜਾ ਸ਼ੇਰ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਦਲੀਪ ਸਿੰਘ
(iv) ਮਹਾਰਾਜਾ ਖੜਕ ਸਿੰਘ ।
ਉੱਤਰ-
(iii) ਮਹਾਰਾਜਾ ਦਲੀਪ ਸਿੰਘ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 4.
ਮਹਾਰਾਣੀ ਜਿੰਦਾਂ ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ ਦੀ ਮਾਂ
(ii) ਮਹਾਰਾਜਾ ਖੜਕ ਸਿੰਘ ਦੀ ਭੈਣ
(iii) ਮਹਾਰਾਜਾ ਸ਼ੇਰ ਸਿੰਘ ਦੀ ਪਤਨੀ
(iv) ਰਾਜਾ ਗੁਲਾਬ ਸਿੰਘ ਦੀ ਪੁੱਤਰੀ ।
ਉੱਤਰ-
(i) ਮਹਾਰਾਜਾ ਦਲੀਪ ਸਿੰਘ ਦੀ ਮਾਂ ।

ਪ੍ਰਸ਼ਨ 5.
ਦੀਵਾਨ ਮੂਲਰਾਜ ਕੌਣ ਸੀ ?
(i) ਗੁਜਰਾਤ ਦਾ ਨਾਜ਼ਿਮ
(ii) ਮੁਲਤਾਨ ਦਾ ਨਾਜ਼ਿਮ
(iii) ਕਸ਼ਮੀਰ ਦਾ ਨਾਜ਼ਿਮ
(iv) ਪਿਸ਼ਾਵਰ ਦਾ ਨਾਜ਼ਿਮ
ਉੱਤਰ-
(ii) ਮੁਲਤਾਨ ਦਾ ਨਾਜ਼ਿਮ ।

ਪ੍ਰਸ਼ਨ 6.
ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਦੋਂ ਕੀਤਾ ਸੀ ?
(i) 1844 ਈ. ਵਿੱਚ
(ii) 1845 ਈ. ਵਿੱਚ
(iii) 1846 ਈ. ਵਿੱਚ
(iv) 1848 ਈ. ਵਿੱਚ ।
ਉੱਤਰ-
(iv) 1848 ਈ. ਵਿੱਚ ।

ਪ੍ਰਸ਼ਨ 7.
ਸਰਦਾਰ ਚਤਰ ਸਿੰਘ ਅਟਾਰੀਵਾਲਾ ਕਿੱਥੋਂ ਦਾ ਨਾਜ਼ਿਮ ਸੀ ?
(i) ਹਜ਼ਾਰਾ
(ii) ਮੁਲਤਾਨ
(iii) ਕਸ਼ਮੀਰ
(iv) ਪਿਸ਼ਾਵਰ ।
ਉੱਤਰ-
(i) ਹਜ਼ਾਰਾ ।

ਪ੍ਰਸ਼ਨ 8.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਸ਼ੁਰੂ ਹੋਇਆ ਸੀ ?
(i) ਮੁਲਤਾਨ ਦੀ ਲੜਾਈ
(ii) ਚਿਲਿਆਂਵਾਲਾ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਰਾਮਨਗਰ ਦੀ ਲੜਾਈ ।
ਉੱਤਰ-
(iv) ਰਾਮਨਗਰ ਦੀ ਲੜਾਈ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 9.
ਰਾਮਨਗਰ ਦੀ ਲੜਾਈ ਕਦੋਂ ਹੋਈ ਸੀ ?
(i) 12 ਨਵੰਬਰ, 1846 ਈ.
(ii) 15 ਨਵੰਬਰ, 1847 ਈ.
(iii) 17 ਨਵੰਬਰ, 1848 ਈ.
(iv) 22 ਨਵੰਬਰ, 1848 ਈ. ।
ਉੱਤਰ-
(iv) 22 ਨਵੰਬਰ, 1848 ਈ. ।

ਪ੍ਰਸ਼ਨ 10.
ਚਿਲ੍ਹਿਆਂਵਾਲਾ ਦੀ ਲੜਾਈ ਕਦੋਂ ਹੋਈ ?
(i) 22 ਨਵੰਬਰ, 1848 ਈ.
(ii) 3 ਜਨਵਰੀ, 1848 ਈ.
(iii) 10 ਜਨਵਰੀ, 1849 ਈ.
(iv) 13 ਜਨਵਰੀ, 1849 ਈ. ।
ਉੱਤਰ-
(iv) 13 ਜਨਵਰੀ, 1849 ਈ. ।

ਪ੍ਰਸ਼ਨ 11.
ਮੁਲਤਾਨ ਦਾ ਯੁੱਧ ਕਦੋਂ ਖ਼ਤਮ ਹੋਇਆ ?
(i) 22 ਜਨਵਰੀ, 1849 ਈ.
(ii) 23 ਜਨਵਰੀ, 1849 ਈ.
(ii) 24 ਜਨਵਰੀ, 1849 ਈ.
(iv) 25 ਜਨਵਰੀ, 1849 ਈ. ।
ਉੱਤਰ-
(i) 22 ਜਨਵਰੀ, 1849 ਈ. ।

ਪ੍ਰਸ਼ਨ 12.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਖ਼ਤਮ ਹੋਇਆ ?
ਜਾਂ
ਉਸ ਲੜਾਈ ਦਾ ਨਾਂ ਦੱਸੋ ਜਿਹੜੀ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ?
(i) ਮੁਲਤਾਨ ਦੀ ਲੜਾਈ
(ii) ਰਾਮਨਗਰ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਚਿਲ੍ਹਿਆਂਵਾਲਾਂ ਦੀ ਲੜਾਈ ।
ਉੱਤਰ-
(iii) ਗੁਜਰਾਤ ਦੀ ਲੜਾਈ ।

ਪ੍ਰਸ਼ਨ 13.
ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
(i) 22 ਨਵੰਬਰ, 1848 ਈ.
(ii) 13 ਜਨਵਰੀ, 1849 ਈ.
(iii) 22 ਜਨਵਰੀ, 1849 ਈ.
(iv) 21 ਫਰਵਰੀ, 1849 ਈ. ।
ਉੱਤਰ-
(iv) 21 ਫਰਵਰੀ, 1849 ਈ. ।

ਪ੍ਰਸ਼ਨ 14.
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ਸੀ ?
(i) 1849 ਈ.
(ii) 1850 ਈ.
(iii) 1848 ਈ.
(iv) 1947 ਈ. ।
ਉੱਤਰ-
(i) 1849 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 15.
ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ, ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ ।
ਉੱਤਰ-
(i) ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 16.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ ?
(i) 1857 ਈ. ਵਿੱਚ
(ii) 1893 ਈ. ਵਿੱਚ
(iii) 1849 ਈ. ਵਿੱਚ
(iv) 1892 ਈ. ਵਿੱਚ ।
ਉੱਤਰ-
(ii) 1893 ਈ. ਵਿੱਚ ।

ਪ੍ਰਸ਼ਨ 17.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ ?
(i) ਪੰਜਾਬ
(ii) 1893 ਈ. ਵਿੱਚ
(iii) ਨੇਪਾਲ
(iv) ਲੰਡਨ ।
ਉੱਤਰ-
(ii) 1893 ਈ. ਵਿੱਚ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਆਰੰਭ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । ਮੁਲਤਾਨ ਸਿੱਖ-ਰਾਜ ਦਾ ਇੱਕ ਸੂਬਾ ਸੀ । 1844 ਈ. ਵਿੱਚ ਇੱਥੋਂ ਦੇ ਨਾਜ਼ਿਮ (ਗਵਰਨਰ) ਸਾਵਨ ਮਲ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ । ਇਸ ਮੌਕੇ ‘ਤੇ ਅੰਗਰੇਜ਼ ਰੈਜ਼ੀਡੈਂਟ ਨੇ ਮੁਲਤਾਨ ਸੂਬੇ ਦੁਆਰਾ ਲਾਹੌਰ ਦਰਬਾਰ ਨੂੰ ਦਿੱਤਾ ਜਾਣ ਵਾਲਾ ਸਾਲਾਨਾ ਲਗਾਨ 13,47,000 ਰੁਪਏ ਤੋਂ ਵਧਾ ਕੇ 19,71,500 ਰੁਪਏ ਕਰ ਦਿੱਤਾ । 1846 ਈ. ਵਿੱਚ ਇਸ ਨੂੰ ਵਧਾ ਕੇ 30 ਲੱਖ ਕਰ ਦਿੱਤਾ ਗਿਆ । ਦੂਜੇ ਪਾਸੇ ਅੰਗਰੇਜ਼ਾਂ ਨੇ ਮੁਲਤਾਨ ਵਿੱਚ ਵਿਕਣ ਵਾਲੀਆਂ ਕੁਝ ਜ਼ਰੂਰੀ ਵਸਤਾਂ ਤੋਂ ਕਰ ਹਟਾ ਲਿਆ ਅਤੇ ਮੁਲਤਾਨ ਦਾ 1/3 ਹਿੱਸਾ ਵੀ ਵਾਪਸ ਲੈ ਲਿਆ । ਇਨ੍ਹਾਂ ਕਾਰਨਾਂ ਕਰਕੇ ਦੀਵਾਨ ਮੂਲਰਾਜ ਸਰਕਾਰ ਨੂੰ ਵਧਿਆ ਹੋਇਆ ਲਗਾਨ ਨਹੀਂ ਦੇ ਸਕਦਾ ਸੀ ।

ਇਸ ਸੰਬੰਧੀ ਉਸ ਨੇ ਬਿਟਿਸ਼ ਸਰਕਾਰ ਨੂੰ ਕਈ ਵਾਰ ਕਿਹਾ ਪਰ ਉਹ ਨਾ ਮੰਨੀ । ਅੰਤ ਮਜਬੂਰ ਹੋ ਕੇ ਦਸੰਬਰ, 1847 ਈ. ਨੂੰ ਦੀਵਾਨ ਮੂਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕਰਨ ਦਾ ਫੈਸਲਾ ਕੀਤਾ । ਮੂਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਦੋ ਅੰਗਰੇਜ਼ ਅਫਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ । ਮੂਲਰਾਜ ਨੇ ਉਨ੍ਹਾਂ ਦਾ ਚੰਗਾ ਸਵਾਗਤ ਕੀਤਾ 19 ਅਪਰੈਲ ਨੂੰ ਮੁਲਰਾਜ ਨੇ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ | ਪਰ ਅਗਲੇ ਦਿਨ 20 ਅਪਰੈਲ ਨੂੰ ਮੂਲਰਾਜ ਦੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ ਦੋਹਾਂ ਅੰਗਰੇਜ਼ ਅਫਸਰਾਂ ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ । ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ ।

1. ਦੀਵਾਨ ਮੂਲਰਾਜ ਨੂੰ ਕਦੋਂ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ ?
2. ਦੀਵਾਨ ਮੂਲਰਾਜ ਨੇ ਕਿਹੜੇ ਕਾਰਨ ਕਰਕੇ ਆਪਣਾ ਅਸਤੀਫ਼ਾ ਦਿੱਤਾ ਸੀ ?
3. 1848 ਈ. ਵਿੱਚ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਕਿਸ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ?
4. ਅੰਗਰੇਜ਼ਾਂ ਨੇ ਕਿਹੜੇ ਦੋ ਅਫ਼ਸਰਾਂ ਦੇ ਕਤਲ ਦੀ ਜ਼ਿੰਮੇਵਾਰੀ ਦੀਵਾਨ ਮੁਲਰਾਜ ’ਤੇ ਪਾਈ ?

5. ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ …………………. ਦੇ ਸਿਰ ਪਾਈ ।
ਉੱਤਰ-
1. ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ ।
2. ਉਸ ਦੁਆਰਾ ਦਿੱਤੇ ਜਾਣ ਵਾਲੇ ਸਲਾਨਾ ਲਗਾਨ ਵਿੱਚ ਬਹੁਤ ਵਾਧਾ ਕਰ ਦਿੱਤਾ ਗਿਆ ਸੀ ।
3. ਸਰਦਾਰ ਕਾਹਨ ਸਿੰਘ ਨੂੰ ।
4. ਵੈਨਸ ਐਗਨਿਯੂ ਅਤੇ ਐਂਡਰਸਨ ।
5. ਮੁਲਰਾਜੇ ।

2. ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿਚੋਂ ਇੱਕ ਸੀ । ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਹਿਊਗ ਗਫ਼ ਦਾ ਇਹ ਵਿਚਾਰ ਸੀ ਕਿ ਉਸ ਕੋਲ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਸ਼ਕਤੀਸ਼ਾਲੀ ਫ਼ੌਜ ਨਹੀਂ ਹੈ । ਇਸ ਲਈ ਉਹ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰਨ ਲੱਗਾ । ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬਹੁਤ ਭਿਆਨਕ ਸੀ । ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ ਸੈਨਾ ਵਿੱਚ ਤਬਾਹੀ ਮਚਾ ਦਿੱਤੀ । ਅੰਗਰੇਜ਼ਾਂ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਸਨ, ਇਸ ਲੜਾਈ ਵਿੱਚ ਮਾਰੇ ਗਏ ਅਤੇ 1651 ਹੋਰ ਸੈਨਿਕ ਜ਼ਖ਼ਮੀ ਹੋਏ | ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ ।

1. ਦੁਸਰੇ-ਐਂਗਲੋ ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਕਿਹੜੀ ਸੀ ?
2. ਚਿਲਿਆਂਵਾਲਾ ਦੀ ਲੜਾਈ ਕਦੋਂ ਹੋਈ ?
3. ਸ਼ੇਰ ਸਿੰਘ ਕੌਣ ਸੀ?
4. ਚਿਲਿਆਂਵਾਲਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
5. ਚਿਲਿਆਂਵਾਲਾ ਦੀ ਲੜਾਈ ਵਿੱਚ ਕਿੰਨੇ ਅੰਗਰੇਜ਼ ਅਫ਼ਸਰ ਮਾਰੇ ਗਏ ਸਨ ?
(i) 132
(ii) 142
(iii) 695
(iv) 1651.
ਉੱਤਰ-
1. ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਚਿਲਿਆਂਵਾਲਾ ਦੀ ਲੜਾਈ ਸੀ ।
2. ਇਹ ਲੜਾਈ 13 ਜਨਵਰੀ, 1849 ਈ. ਨੂੰ ਹੋਈ ।
3. ਸ਼ੇਰ ਸਿੰਘ ਹਜ਼ਾਰਾ ਦੇ ਨਾਜ਼ਿਮ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ ।
4. ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੀ ਹਾਰ ਹੋਈ ।
5. 132.

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

3. ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸਿੱਧ ਹੋਈ । ਇਸ ਲੜਾਈ ਵਿੱਚ ਚਤਰ ਸਿੰਘ ਦੇ ਸੈਨਿਕ ਸ਼ੇਰ ਸਿੰਘ ਦੇ ਸੈਨਿਕਾਂ ਨਾਲ ਆਣ ਮਿਲੇ ਸਨ ਉਨ੍ਹਾਂ ਦੀ ਸਹਾਇਤਾ ਲਈ । ਭਾਈ ਮਹਾਰਾਜ ਸਿੰਘ ਵੀ ਗੁਜਰਾਤ ਪਹੁੰਚ ਗਿਆ ਸੀ । ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ ਆਪਣੇ ਪੁੱਤਰ ਅਕਰਮ ਖਾਂ ਦੀ ਅਗਵਾਈ ਹੇਠ 3,000 ਘੋੜਸਵਾਰ ਸੈਨਾ ਭੇਜੀ ਸੀ । ਇਸ ਲੜਾਈ ਵਿੱਚ ਸਿੱਖਾਂ ਦੀ ਕੁੱਲ ਫ਼ੌਜ 40,000 ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਅਜੇ ਵੀ ਲਾਰਡ ਹਿਊਗ ਗ ਹੀ ਕਰ ਰਿਹਾ ਸੀ ਕਿਉਂਕਿ ਸਰ ਚਾਰਲਸ ਨੇਪੀਅਰ ਅਜੇ ਭਾਰਤ ਨਹੀਂ ਪੁੱਜਾ ਸੀ । ਅੰਗਰੇਜ਼ਾਂ ਕੋਲ 68,000 ਸੈਨਿਕ ਸਨ ।

ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ ਜਿਸ ਕਾਰਨ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਸਵੇਰੇ 7.30 ਵਜੇ ਸ਼ੁਰੂ ਹੋਈ । ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ । ਜਦੋਂ ਅੰਗਰੇਜ਼ਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਸਿੱਖ ਸੈਨਿਕਾਂ ਨੇ ਆਪਣੀਆਂ ਤਲਵਾਰਾਂ ਕੱਢ ਲਈਆਂ ਪਰ ਉਹ ਤੋਪਾਂ ਦਾ ਮੁਕਾਬਲਾ ਕਿੰਨਾ ਕੁ ਚਿਰ ਕਰਦੇ । ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ ।

1. ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ …………………… ਲੜਾਈ ਸਿੱਧ ਹੋਈ ।
2. ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਕੌਣ ਕਰ ਰਿਹਾ ਸੀ ?
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਕਿਉਂ ਕਿਹਾ ਜਾਂਦਾ ਸੀ ?
5. ਗੁਜਰਾਤ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ ?
ਉੱਤਰ-
1. ਨਿਰਣਾਇਕ ।
2. ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ ।
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ ।
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਦੋਹਾਂ ਪਾਸਿਆਂ ਤੋਂ ਭਾਰੀ ਤੋਪਾਂ ਦੀ ਵਰਤੋਂ ਕੀਤੀ ਗਈ ਸੀ ।
5. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

Punjab State Board PSEB 12th Class History Book Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ Textbook Exercise Questions and Answers.

PSEB Solutions for Class 12 History Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

Long Answer Type Questions

ਪ੍ਰਸ਼ਨ 1.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਬਾਰੇ ਲਿਖੋ । (Write the causes of the First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਛੇ ਮੁੱਖ ਕਾਰਨ ਕੀ ਸਨ ? (What were the six main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਛੇ ਕਾਰਨ ਦੱਸੋ । (Briefly describe the six main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ । (Discuss the causes responsible for the First Anglo-Sikh War.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ । 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸ਼ਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ । ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ. ) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਇਸ ਨੂੰ ਮੁੜ ਪ੍ਰਾਪਤ ਕਰਨ ਲਈ ਉਨ੍ਹਾਂ ਨੇ ਪੰਜਾਬ ਵੱਲ ਆਪਣਾ ਰੁਖ ਕੀਤਾ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ‘ਤੇ ਕਬਜ਼ਾ – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਮੇਜਰ ਬਰਾਡਫੁਟ ਦੀ ਨਿਯੁਕਤੀ – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ ਉਸ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

6. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰਿਆਂ – ਲਾਰਡ ਹਾਰਡਿੰਗ ਨੇ 1844 ਈ. ਵਿੱਚ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਿੱਖਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਅੰਗਰੇਜ਼ੀ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ । ਇਸ ਨੇ ਸਥਿਤੀ ਨੂੰ ਵਧੇਰੇ ਵਿਸਫੋਟਕ ਬਣਾ ਦਿੱਤਾ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 2.
ਮੁਦਕੀ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Mudki.)
ਉੱਤਰ-
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚੋਂ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਘਬਰਾ ਗਿਆ । ਉਹ ਤਾਂ ਸਿੱਖ ਫ਼ੌਜ ਨੂੰ ਮਰਵਾਉਣ ਆਇਆ ਸੀ, ਪਰ ਇਸ ਦੇ ਉਲਟ ਅੰਗਰੇਜ਼ੀ ਸੈਨਾ ਦਾ ਪਾਸਾ ਪੁੱਠਾ ਪੈਂਦਾ ਜਾ ਰਿਹਾ ਸੀ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕਾਂ ਨੂੰ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਖ ਫੇਰ ਵੀ ਅੰਗਰੇਜ਼ਾਂ ਦੀ ਬਹਾਦਰੀ ਨਾਲ ਮੁਕਾਬਲਾ ਕਰਦੇ ਰਹੇ । ਪਰ ਸੈਨਾਪਤੀ ਦੀ ਅਗਵਾਈ ਤੋਂ ਬਗੈਰ ਅਤੇ ਘੱਟ ਗਿਣਤੀ ਕਾਰਨ ਅੰਤ ਵਿੱਚ ਸਿੱਖ ਸੈਨਾ ਦੀ ਹਾਰ ਹੋਈ । ਇਹ ਜਿੱਤ ਅੰਗਰੇਜ਼ਾਂ ਨੂੰ ਕਾਫ਼ੀ ਮਹਿੰਗੀ ਪਈ ਕਿਉਂਕਿ ਇਸ ਲੜਾਈ ਵਿੱਚ ਉਨ੍ਹਾਂ ਦੇ ਕਈ ਪ੍ਰਸਿੱਧ ਯੋਧਾ ਮਾਰੇ ਗਏ ਸਨ ।

ਪ੍ਰਸ਼ਨ 3.
ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Ferozshah or Pherushaher ?)
ਉੱਤਰ-
21 ਦਸੰਬਰ, 1845 ਈ. ਨੂੰ ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ 17 ਹਜ਼ਾਰ ਸੀ ਤੇ ਉਨ੍ਹਾਂ ਕੋਲ 69 ਤੋਪਾਂ ਸਨ । ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਗਿਣਤੀ 25-30 ਹਜ਼ਾਰ ਸੀ ਅਤੇ ਉਨ੍ਹਾਂ ਕੋਲ 100 ਤੋਪਾਂ ਸਨ । ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ। ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ ।ਉਹ ਬਿਨਾਂ ਸ਼ਰਤ ਸਿੱਖਾਂ ਅੱਗੇ ਹਥਿਆਰ ਸੁੱਟਣ ਬਾਰੇ ਸੋਚਣ ਲੱਗੇ । ਪਰ ਕਿਸਮਤ ਅੰਗਰੇਜ਼ਾਂ ਦੇ ਨਾਲ ਸੀ ।22 ਦਸੰਬਰ ਨੂੰ ਲਾਲ ਸਿੰਘ ਅਤੇ ਤੇਜਾ ਸਿੰਘ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ । ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ।

ਪ੍ਰਸ਼ਨ 4.
ਸਭਰਾਉਂ ਦੀ ਲੜਾਈ ਬਾਰੇ ਇੱਕ ਨੋਟ ਲਿਖੋ । (Write a note on the battle of Sobraon.)
ਉੱਤਰ-
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਲਈ ਸਿੱਖਾਂ ਅਤੇ ਅੰਗਰੇਜ਼ਾਂ ਨੇ ਮੁਕੰਮਲ ਤਿਆਰੀਆਂ ਕੀਤੀਆਂ ਸਨ । ਅੰਗਰੇਜ਼ੀ ਫ਼ੌਜ ਦੀ ਅਗਵਾਈ ਹਿਉਗ ਗਫ਼, ਲਾਰਡ ਹਾਰਡਿੰਗ ਅਤੇ ਹੋਰ ਕਈ ਪ੍ਰਸਿੱਧ ਜਰਨੈਲ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਨ੍ਹਾਂ ਦੋਹਾਂ ਗੱਦਾਰਾਂ ਨੇ ਲੜਾਈ ਤੋਂ ਪਹਿਲਾਂ ਹੀ ਅੰਗਰੇਜ਼ਾਂ ਨੂੰ ਹਰ ਤਰ੍ਹਾਂ ਦੀ ਮਹੱਤਵਪੂਰਨ ਜਾਣਕਾਰੀ ਦੇ ਦਿੱਤੀ ਸੀ ।ਇਸ ਨਿਰਣਾਇਕ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਦੂਜੇ ਪਾਸੇ ਲਾਲ ਸਿੰਘ ਅਤੇ ਤੇਜਾ ਸਿੰਘ ਲੜਾਈ ਦੇ ਮੈਦਾਨ ਵਿੱਚੋਂ ਭੱਜ ਨਿਕਲੇ ਤੇ ਜਾਂਦੇ-ਜਾਂਦੇ ਸਤਲੁਜ ਨਦੀ ‘ਤੇ ਬਣਾਏ ਕਿਸ਼ਤੀਆਂ ਦੇ ਪੁਲ ਨੂੰ ਵੀ ਤੋੜ ਗਏ । ਇਸ ਕਾਰਨ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਅਤੇ ਅੰਤ ਇਸ ਲੜਾਈ ਵਿੱਚ ਉਨ੍ਹਾਂ ਦੀ ਹਾਰ ਹੋਈ ।

ਪ੍ਰਸ਼ਨ 5.
ਲਾਹੌਰ ਦੀ ਸੰਧੀ (9 ਮਾਰਚ, 1846 ਈ.) ‘ਤੇ ਇੱਕ ਨੋਟ ਲਿਖੋ । [Write a brief note on the Treaty of Lahore (9th March, 1846).]
ਉੱਤਰ-
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਇੱਕ ਸੰਧੀ ਹੋਈ । ਇਹ ਸੰਧੀ ਇਤਿਹਾਸ ਵਿੱਚ ਲਾਹੌਰ ਦੀ ਸੰਧੀ ਦੇ ਨਾਂ ਨਾਲ ਮਸ਼ਹੂਰ ਹੈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ :-

  • ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  • ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  • ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  • ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  • ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  • ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  • ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਂਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

ਪ੍ਰਸ਼ਨ 6.
ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Bhairowal ?)
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਨੋਟ ਲਿਖੋ । (Write a note on the Treaty of Bhairowal.)
ਉੱਤਰ-
ਇਹ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਮਹਾਰਾਣੀ ਜਿੰਦਾਂ ਨੂੰ ਰਾਜ ਪਰਿਵਾਰ ਤੋਂ ਵੱਖ ਕਰਕੇ ਉਸ ਦੀ 1 ਲੱਖ ਰੁ: ਪੈਨਸ਼ਨ ਨਿਸ਼ਚਿਤ ਕੀਤੀ ਗਈ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ ।ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਰੱਖਣ ਦਾ ਫੈਸਲਾ ਕੀਤਾ ਗਿਆ । ਇਸ ਸੈਨਾ ਦੇ ਖ਼ਰਚ ਲਈ ਲਾਹੌਰ ਦਰਬਾਰ ਨੇ ਅੰਗਰੇਜ਼ਾਂ ਨੂੰ 22 ਲੱਖ ਰੁ: ਸਾਲਾਨਾ ਲਗਾਨ ਦੇਣਾ ਮੰਨਿਆ ।ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਗ ਹੋਣ ਤਕ ਭਾਵ 4 ਦਸੰਬਰ, 1845 ਈ. ਤਕ ਲਾਗੂ ਰਹਿਣੀਆਂ ਸਨ । ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਭਾਵੇਂ ਪੰਜਾਬ ‘ਤੇ ਕਬਜ਼ਾ ਨਹੀਂ ਕੀਤਾ ਸੀ ਪਰ ਉਸ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ਗਿਆ ਸੀ । ਅਸਲ ਵਿੱਚ ਅੰਗਰੇਜ਼ ਪੰਜਾਬ ਦੇ ਸ਼ਾਸਕ ਬਣ ਗਏ ਸਨ ਅਤੇ ਸਿੱਖਾਂ ਦਾ ਸ਼ਾਸਨ ਕੇਵਲ ਨਾਂ-ਮਾਤਰ ਹੀ ਰਹਿ ਗਿਆ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of First Anglo-Sikh War ?)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the effects of First Anglo-Sikh War ?)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮਹੱਤਵਪੂਰਨ ਸਿੱਟੇ ਨਿਕਲੇ । ਇਹ ਯੁੱਧ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਨਾਲ ਖ਼ਤਮ ਹੋਇਆ । ਇਸ ਸੰਧੀ ਦੇ ਅਨੁਸਾਰ :-

  1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  3. ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ 20,000 ਤਕ ਅਤੇ ਘੋੜਸਵਾਰ ਸੈਨਾ 12,000 ਤਕ ਕਰ ਦਿੱਤੀ ਗਈ ।
  4. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  5. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

16 ਦਸੰਬਰ, 1846 ਈ. ਨੂੰ ਭੈਰੋਵਾਲ ਦੀ ਸੰਧੀ ਦੇ ਅਨੁਸਾਰ ਇਹ ਨਿਰਣਾ ਲਿਆ ਗਿਆ ਕਿ :

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਗ ਰਹੇਗਾ (ਭਾਵ ਸਤੰਬਰ 1853 ਈ. ਤਕ) ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1. ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।

ਪ੍ਰਸ਼ਨ 8.
ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਨੋਟ ਲਿਖੋ । (Write a note on Sham Singh Attariwala.)
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । ਉਹ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਰਹਿਣ ਵਾਲੇ ਸਨ । ਉਨ੍ਹਾਂ ਦੇ ਪਿਤਾ ਸਰਦਾਰ ਨਿਹਾਲ ਸਿੰਘ ਮਹਾਰਾਜਾ ਰਣਜੀਤ ਸਿੰਘ ਦੀ ਨੌਕਰੀ ਵਿੱਚ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਅਨੇਕਾਂ ਸੈਨਿਕ ਮੁਹਿੰਮਾਂ ਵਿੱਚ ਹਿੱਸਾ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਫੈਲੀ ਬਦਅਮਨੀ ਕਾਰਨ ਅਤੇ ਅੰਗਰੇਜ਼ਾਂ ਦੁਆਰਾ ਪੰਜਾਬ ਨੂੰ ਹੜੱਪਣ ਦੀਆਂ ਚਾਲਾਂ ਕਾਰਨ ਸ਼ਾਮ ਸਿੰਘ ਅਟਾਰੀਵਾਲਾ ਦੇ ਦਿਲ ਨੂੰ ਬਹੁਤ ਠੇਸ ਪਹੁੰਚੀ । ਉਹ ਪੰਜਾਬ ਦੀ ਆਜ਼ਾਦੀ ਨੂੰ ਕਾਇਮ ਰੱਖਣਾ ਚਾਹੁੰਦੇ ਸਨ । 10 ਫ਼ਰਵਰੀ, 1846 ਈ. ਨੂੰ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ ।

ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਤੇ ਜੋ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਅਚਾਨਕ ਲੜਾਈ ਦੇ ਮੈਦਾਨ ਤੋਂ ਨੱਸ ਤੁਰੇ । ਸੈਨਾਪਤੀਆਂ ਤੋਂ ਬਗ਼ੈਰ ਸਿੱਖ ਫ਼ੌਜ ਘਾਬਰ ਉੱਠੀ । ਸਿੱਟੇ ਵਜੋਂ ਸਿੱਖ ਫ਼ੌਜ ਬਿਖਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ ।ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ ।” ਖ਼ਾਲਸਾ ਫ਼ੌਜ ਨੇ ਤਲਵਾਰਾਂ ਧੂਹ ਲਈਆਂ ਤੇ ਸਤਿ ਸ੍ਰੀ ਅਕਾਲ ਦੇ ਜੈਕਾਰੇ ਗਜਾਉਂਦੇ ਹੋਏ ਵੈਰੀ ‘ਤੇ ਟੁੱਟ ਪਏ । ਉਨ੍ਹਾਂ ਨੇ ਬਹੁਤ ਸਾਰੇ ਅੰਗਰੇਜ਼ੀ ਸੈਨਿਕਾਂ ਨੂੰ ਗਾਜਰ-ਮੂਲੀਆਂ ਵਾਂਗ ਕੱਟ ਦਿੱਤਾ । ਉਨ੍ਹਾਂ ਦੀ ਬਹਾਦਰੀ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ । ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।

ਪ੍ਰਸ਼ਨ 9.
ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ? (Why the British did not annex the Punjab to their empire after the First AngloSikh War ?)
ਉੱਤਰ-
ਅੰਗਰੇਜ਼ਾਂ ਨੇ ਭਾਵੇਂ ਸਭਰਾਉਂ ਦੇ ਯੁੱਧ ਵਿੱਚ ਸਿੱਖਾਂ ਨੂੰ ਹਰਾ ਦਿੱਤਾ ਸੀ ਪਰ ਹਾਲੇ ਵੀ ਖ਼ਾਲਸਾ ਫ਼ੌਜ ਦੇ ਕਈ ਹਜ਼ਾਰ ਸੈਨਿਕ ਆਪਣੇ ਅਸਲੇ ਸਮੇਤ ਪੰਜਾਬ ਵਿੱਚ ਕਈ ਥਾਂਵਾਂ ‘ਤੇ ਮੌਜੂਦ ਸਨ । ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਸਨ । ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕਰਨ ਦਾ ਦੂਜਾ ਵੱਡਾ ਕਾਰਨ ਇਹ ਸੀ ਕਿ ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ । ਜੇ ਅੰਗਰੇਜ਼ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲੈਂਦੇ ਤਾਂ ਉਸ ਦੀਆਂ ਹੱਦਾਂ ਅਫ਼ਗਾਨਿਸਤਾਨ ਤਕ ਵੱਧ ਜਾਣੀਆਂ ਸਨ । ਇਸ ਕਾਰਨ ਅੰਗਰੇਜ਼ਾਂ ਲਈ ਕਈ ਨਵੀਆਂ ਸਮੱਸਿਆਵਾਂ ਪੈਦਾ ਹੋ ਜਾਣੀਆਂ ਸਨ ਅਤੇ ਅੰਗਰੇਜ਼ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਅਜੇ ਤਿਆਰ ਨਹੀਂ ਸਨ । ਤੀਸਰਾ, ਇਨ੍ਹਾਂ ਤੋਂ ਇਲਾਵਾ ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ । ਚੌਥਾ, ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ ।ਉਹ ਪੰਜਾਬ ਨੂੰ ਸ਼ਕਤੀ ਦੀ ਥਾਂ ਕਮਜ਼ੋਰੀ ਦਾ ਸੋਮਾ ਸਮਝਦਾ ਸੀ ।

ਪ੍ਰਸ਼ਨ 10.
ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪ੍ਰਮੁੱਖ ਕਾਰਨ ਦੱਸੋ । (Mention main causes of the Sikhs’ defeat in the First Anglo-Sikh War.)
ਉੱਤਰ-

  • ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ । ਲਾਲ ਸਿੰਘ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਸੀ ਜਦ ਕਿ ਤੇਜਾ ਸਿੰਘ ਮੁੱਖ ਸੈਨਾਪਤੀ ਵਜੋਂ ਕੰਮ ਕਰ ਰਿਹਾ ਸੀ । ਇਹ ਦੋਵੇਂ ਨੇਤਾ ਆਪਣੇ ਸੁਆਰਥਾਂ ਦੀ ਪੂਰਤੀ ਲਈ ਅੰਗਰੇਜ਼ਾਂ ਨਾਲ ਜਾ ਰਲੇ । ਸਿੱਖ ਸੈਨਿਕ ਤਾਂ ਭਾਵੇਂ ਇਸ ਪੂਰੇ ਯੁੱਧ ਦੇ ਦੌਰਾਨ ਬੜੀ ਬਹਾਦਰੀ ਅਤੇ ਉਤਸ਼ਾਹ ਨਾਲ ਲੜੇ ਪਰ ਨੇਤਾਵਾਂ ਦੀ ਗੱਦਾਰੀ ਉਨ੍ਹਾਂ ਨੂੰ ਲੈ ਡੁੱਬੀ ।
  • ਆਲੀਵਾਲ ਦੀ ਲੜਾਈ ਵਿੱਚ ਰਣਜੋਧ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ।
  • ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਗਏ ਸਨ ਉਹ ਅੰਦਰਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਰਹੇ ।
  • ਇਨ੍ਹਾਂ ਤੋਂ ਇਲਾਵਾ ਅੰਗਰੇਜ਼ ਉਸ ਸਮੇਂ ਦੁਨੀਆ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ । ਕੁਦਰਤੀ ਤੌਰ ‘ਤੇ ਉਨ੍ਹਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ ।
  • ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ ।ਉਹ ਬ੍ਰਿਟਿਸ਼ ਸਾਮਰਾਜ ਦੀ ਸੁਰੱਖਿਆ ਲਈ ਪੂਰੀ ਈਮਾਨਦਾਰੀ ਅਤੇ ਲਗਨ ਨਾਲ ਲੜੇ । ਅਜਿਹੀ ਹਾਲਤ ਵਿੱਚ ਸਿੱਖਾਂ ਦੀ ਹਾਰ ਹੋਣੀ ਲਾਜ਼ਮੀ ਸੀ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨ (Causes of First Anglo-Sikh War)

ਪ੍ਰਸ਼ਨ 1.
ਅੰਗਰੇਜ਼ਾਂ ਅਤੇ ਸਿੱਖਾਂ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe the causes of the First Anglo-Sikh War between British and Sikhs.).
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਕਾਰਨ ਸਨ ? (What were the causes of First Anglo-Sikh War ?)
ਜਾਂ
ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe the causes of First Anglo-Sikh War.)
ਉੱਤਰ-
ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ (British Policy of Encircling the Punjab) – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ (Anarchy in the Punjab) – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ | ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ (Defeat of the British in the First Afghan War) – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ (Annexation of Sind by the British) – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ (Military preparations by the Britishers-1844) – ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।

6. ਮੇਜਰ ਬਰਾਡਫੁਟ ਦੀ ਨਿਯੁਕਤੀ (Appointment of Major Broadfoot) – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ,
“ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” 1
ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ (Incitement for War by Lal Singh and Teja Singh) – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਭਰਾ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ | ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਯੁੱਧ ਦੀਆਂ ਘਟਨਾਵਾਂ ਅਤੇ ਸਿੱਟੇ (Events and Results of the War)

ਪ੍ਰਸ਼ਨ 2.
ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਕਿਹੜੀਆਂ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ? ਸੰਖੇਪ ਵਿੱਚ ਵਰਣਨ ਕਰੋ । (What were the main events of the First Anglo-Sikh War ? Briefly explain the consequences of this War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਅਤੇ ਨਤੀਜਿਆਂ ਦਾ ਅਧਿਐਨ ਕਰੋ । (Study the events and results of the First Anglo-Sikh War.)
ਉੱਤਰ-
ਅੰਗਰੇਜ਼ਾਂ ਦੀਆਂ ਚਾਲਾਕ ਨੀਤੀਆਂ ਦੇ ਕਾਰਨ ਮਜਬੂਰ ਹੋ ਕੇ ਸੈਨਿਕਾਂ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕਰਨਾ ਪਿਆ । ਅੰਗਰੇਜ਼ ਇਸੇ ਮੌਕੇ ਦੀ ਤਾੜ ਵਿੱਚ ਸਨ । ਲਾਰਡ ਹਾਰਡਿੰਗ ਨੇ ਸਿੱਖਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਅਤੇ 13 ਦਸੰਬਰ, 1845 ਈ. ਨੂੰ ਯੁੱਧ ਦਾ ਐਲਾਨ ਕਰ ਦਿੱਤਾ । ਪਹਿਲੇ ਐਂਗਲੋਸਿੱਖ ਯੁੱਧ ਦੇ ਦੁਰਗਾਮੀ ਪ੍ਰਭਾਵ ਪਏ । ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

(ਉ) ਯੁੱਧ ਦੀਆਂ ਘਟਨਾਵਾਂ, (Events of the War)

1. ਮੁਦਕੀ ਦੀ ਲੜਾਈ (Battle of Mudki) – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ,
“ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀ ਹੈ ।” 1

2. ਫਿਰੋਜ਼ਸ਼ਾਹ ਦੀ ਲੜਾਈ (Battle of Ferozeshah) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ,
“ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।” 1

3. ਬੱਦੋਵਾਲ ਦੀ ਲੜਾਈ (Battle of Baddowal) – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।

4. ਅਲੀਵਾਲ ਦੀ ਲੜਾਈ (Battle of Aliwal) – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ | ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।

5. ਸਭਰਾਉਂ ਦੀ ਲੜਾਈ (Battle of Sobraon) – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ | ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ | ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ,
“ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।” 2

(ਅ) ਯੁੱਧ ਦੇ ਸਿੱਟੇ (Results of the War)

ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।

ਲਾਹੌਰ ਦੀ ਸੰਧੀ (Treaty of Lahore)

ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
  2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾਂ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
  5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ : ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
  10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।

ਸਹਾਇਕ ਸੰਧੀ (Supplementary Treaty)

ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

  1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
  2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
  3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।

ਭੈਰੋਵਾਲ ਦੀ ਸੰਧੀ (Treaty of Bhairowal)

ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
  4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ !
  5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
  6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
  7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ,
    “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।” 1

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨ ਅਤੇ ਸਿੱਟੇ Causes and Results of the First Anglo-Sikh War)

ਪ੍ਰਸ਼ਨ 3.
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ ਯੁੱਧ ਦੇ ਕਾਰਨ ਅਤੇ ਸਿੱਟੇ ਦੱਸੋ । (Discuss the causes and results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨਾਂ ਅਤੇ ਨਤੀਜਿਆਂ ਦਾ ਸੰਖੇਪ ਵਰਣਨ ਕਰੋ । (Briefly describe the causes and the results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨਾਂ ਅਤੇ ਸਿੱਟਿਆਂ ਦਾ ਵਰਣਨ ਕਰੋ । (Explain the causes and results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕੀ ਕਾਰਨ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ? (What were the causes of the First Anglo-Sikh War ? What were the consequences of this war ?
ਉੱਤਰ-

  1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
  2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
  3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
  4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
  5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ | ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।

ਪ੍ਰਸ਼ਨ 4.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨ, ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਕਰੋ । (Discuss in brief the causes, events and results of the First Anglo-Sikh War.)
ਉੱਤਰ-

ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ (British Policy of Encircling the Punjab) – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ (Anarchy in the Punjab) – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ | ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ (Defeat of the British in the First Afghan War) – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ (Annexation of Sind by the British) – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ (Military preparations by the Britishers-1844) – ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।

6. ਮੇਜਰ ਬਰਾਡਫੁਟ ਦੀ ਨਿਯੁਕਤੀ (Appointment of Major Broadfoot) – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ,
“ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” 1
ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ (Incitement for War by Lal Singh and Teja Singh) – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਭਰਾ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ | ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।

ਅੰਗਰੇਜ਼ਾਂ ਦੀਆਂ ਚਾਲਾਕ ਨੀਤੀਆਂ ਦੇ ਕਾਰਨ ਮਜਬੂਰ ਹੋ ਕੇ ਸੈਨਿਕਾਂ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕਰਨਾ ਪਿਆ । ਅੰਗਰੇਜ਼ ਇਸੇ ਮੌਕੇ ਦੀ ਤਾੜ ਵਿੱਚ ਸਨ । ਲਾਰਡ ਹਾਰਡਿੰਗ ਨੇ ਸਿੱਖਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਅਤੇ 13 ਦਸੰਬਰ, 1845 ਈ. ਨੂੰ ਯੁੱਧ ਦਾ ਐਲਾਨ ਕਰ ਦਿੱਤਾ । ਪਹਿਲੇ ਐਂਗਲੋਸਿੱਖ ਯੁੱਧ ਦੇ ਦੁਰਗਾਮੀ ਪ੍ਰਭਾਵ ਪਏ । ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

(ਉ) ਯੁੱਧ ਦੀਆਂ ਘਟਨਾਵਾਂ, (Events of the War)

1. ਮੁਦਕੀ ਦੀ ਲੜਾਈ (Battle of Mudki) – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ,
“ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀ ਹੈ ।” 1

2. ਫਿਰੋਜ਼ਸ਼ਾਹ ਦੀ ਲੜਾਈ (Battle of Ferozeshah) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ,
“ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।” 1

3. ਬੱਦੋਵਾਲ ਦੀ ਲੜਾਈ (Battle of Baddowal) – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।

4. ਅਲੀਵਾਲ ਦੀ ਲੜਾਈ (Battle of Aliwal) – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ | ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।

5. ਸਭਰਾਉਂ ਦੀ ਲੜਾਈ (Battle of Sobraon) – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ | ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ | ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ,
“ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।” 2

(ਅ) ਯੁੱਧ ਦੇ ਸਿੱਟੇ (Results of the War)

ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।

ਲਾਹੌਰ ਦੀ ਸੰਧੀ (Treaty of Lahore)

ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
  2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾਂ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
  5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ : ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
  10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।

ਸਹਾਇਕ ਸੰਧੀ (Supplementary Treaty)

ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

  1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
  2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
  3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।

ਭੈਰੋਵਾਲ ਦੀ ਸੰਧੀ (Treaty of Bhairowal)

ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
  4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ !
  5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
  6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
  7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ,
    “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।” 1

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦੇ ਸੰਖੇਪ ਵਿੱਚ ਵਰਣਨ ਕਰੋ । (Give a brief description of the main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਕਾਰਨਾਂ ਬਾਰੇ ਚਰਚਾ ਕਰੋ । (Describe the three main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਕਾਰਨ ਦੱਸੋ । (Briefly describe the three causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ । (Discuss the causes responsible for the First Anglo-Sikh War.)
ਉੱਤਰ-

  1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
  2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
  3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
  4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
  5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਪ੍ਰਸ਼ਨ 2.
ਮੁਦਕੀ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Mudki.)
ਉੱਤਰ-
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ | ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।

ਪ੍ਰਸ਼ਨ 3.
ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Ferozshah or Pherushahar ?)
ਉੱਤਰ-
-ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਨਾਂ ਦੇ ਸਥਾਨ ‘ਤੇ 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ | ਦੂਜੇ ਪਾਸੇ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ । ਉਨ੍ਹਾਂ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ ।

ਪ੍ਰਸ਼ਨ 4.
ਸਭਰਾਉਂ ਦੀ ਲੜਾਈ ਬਾਰੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Sobraon.)
ਉੱਤਰ-
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਅੰਗਰੇਜ਼ੀ ਫੌਜ਼ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ | ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਇਸ ਲੜਾਈ ਦੇ ਅੰਤ ਵਿੱਚ ਸਿੱਖਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ।

ਪ੍ਰਸ਼ਨ 5.
ਲਾਹੌਰ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Lahore ?)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ-

  1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾ ਲਈ ਆਪਣਾ ਅਧਿਕਾਰ ਛੱਡ ਦਿੱਤਾ ।
  2. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  3. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  4. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 6.
ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Bhairowal ?)
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the Treaty of Bhairowal.)
ਜਾਂ
ਭੈਰੋਵਾਲ ਸੰਧੀ ਦੀਆਂ ਮੁੱਖ ਸ਼ਰਤਾਂ ਲਿਖੋ । (Write the main clauses of the Treaty of Bhairowal.)
ਉੱਤਰ-
ਭੈਰੋਵਾਲ ਦੀ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ । ਰਾਣੀ ਜਿੰਦਾਂ ਨੂੰ ਸ਼ਾਸਨ ਵਿਵਸਥਾ ਤੋਂ ਅਲੱਗ ਕਰਕੇ ਉਸ ਦੀ ਸਾਲਾਨਾ ਪੈਨਸ਼ਨ ਨਿਸਚਿਤ ਕਰ ਦਿੱਤੀ ਗਈ । ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬਿਟਿਸ਼ ਸੈਨਾ ਰੱਖਣ ਦਾ ਫ਼ੈਸਲਾ ਕੀਤਾ ਗਿਆ | ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਪੰਜਾਬ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ।

ਪਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਨਤੀਜਿਆਂ ਦਾ ਅਧਿਐਨ ਕਰੋ । (Study in brief the results of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਨਤੀਜਿਆਂ ਦਾ ਸੰਖੇਪ ਵੇਰਵਾ ਦਿਓ । (Give in brief the results of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of the First Anglo-Sikh War ?)
ਉੱਤਰ-

  1. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਪ੍ਰਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  3. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  4. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  5. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਦਿੱਤੀ ਗਈ ।

ਪ੍ਰਸ਼ਨ 8.
ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Sham Singh Attariwala.)
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਵੀ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ 10 ਫ਼ਰਵਰੀ, 1846 ਈ. ਨੂੰ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਚਾਨਕ ਲੜਾਈ ਦੇ ਮੈਦਾਨ ਵਿੱਚੋਂ ਨੱਸ । ਤੁਰੇ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ” ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।

ਪ੍ਰਸ਼ਨ 9.
ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ? (Why the British did not annex the Punjab to their empire after the First Anglo-Sikh War ?)
ਉੱਤਰ-

  1. ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਹਨ ।
  2. ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ ।
  3. ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ ।
  4. ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ ।
  5. ਪੰਜਾਬ ਨੂੰ ਸ਼ਕਤੀ ਦੀ ਬਜਾਏ ਕਮਜ਼ੋਰੀ ਦਾ ਸੋਮਾ ਮੰਨਿਆ ਜਾਂਦਾ ਸੀ ।

ਪ੍ਰਸ਼ਨ 10.
ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪ੍ਰਮੁੱਖ ਕਾਰਨ ਦੱਸੋ । (Mention five causes of the Sikhs’ defeat in the First Anglo-Sikh War.)
ਉੱਤਰ-

  1. ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ ।
  2. ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਸਨ ।
  3. ਅੰਗਰੇਜ਼ ਉਸ ਸਮੇਂ ਦੁਨੀਆਂ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ ।
  4. ਅੰਗਰੇਜ਼ਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ ।
  5. ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਮਹਾਰਾਜਾ ਦਲੀਪ ਸਿੰਘ ਕਿਸ ਦਾ ਪੁੱਤਰ ਸੀ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ।

ਪ੍ਰਸ਼ਨ 2.
ਮਹਾਰਾਜਾ ਦਲੀਪ ਸਿੰਘ ਨੇ ਪੰਜਾਬ ‘ਤੇ ਕਦੋਂ ਤੋਂ ਲੈ ਕੇ ਕਦੋਂ ਤਕ ਰਾਜ ਕੀਤਾ ?
ਉੱਤਰ-
1843 ਈ. ਤੋਂ 1849 ਈ. ਤਕ ।

ਪ੍ਰਸ਼ਨ 3.
ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ।

ਪਸ਼ਨ 4.
ਲਾਲ ਸਿੰਘ ਕੌਣ ਸੀ ?
ਉੱਤਰ-
ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ।

ਪ੍ਰਸ਼ਨ 5.
ਤੇਜਾ ਸਿੰਘ ਕੌਣ ਸੀ ?
ਉੱਤਰ-
ਸਿੱਖ ਫ਼ੌਜ ਦਾ ਮੁੱਖ ਸੈਨਾਪਤੀ ।

ਪ੍ਰਸ਼ਨ 6.
ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
ਜਾਂ
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਕਦੋਂ ਹੋਇਆ ?
ਜਾਂ
ਅੰਗਰੇਜ਼ਾਂ ਅਤੇ ਸਿੱਖਾਂ ਦੀ ਪਹਿਲੀ ਲੜਾਈ ਕਦੋਂ ਹੋਈ ?
ਉੱਤਰ-
1845-46 ਈ. ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
ਉੱਤਰ-
ਲਾਰਡ ਹਾਰਡਿੰਗ !.

ਪ੍ਰਸ਼ਨ 8.
ਪਹਿਲੇ ਐਂਗਲੋ ਸਿੱਖ ਯੁੱਧ ਲਈ ਜ਼ਿੰਮੇਵਾਰ ਕੋਈ ਇੱਕ ਕਾਰਨ ਦੱਸੋ ।
ਉੱਤਰ-
ਅੰਗਰੇਜ਼ਾਂ ਨੇ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ ।

ਪ੍ਰਸ਼ਨ 9.
ਮੁਦਕੀ ਦੀ ਲੜਾਈ ਕਦੋਂ ਹੋਈ ?
ਉੱਤਰ-
8 ਦਸੰਬਰ, 1845 ਈ. ।

ਪ੍ਰਸ਼ਨ 10.
ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
21 ਦਸੰਬਰ, 1845 ਈ. ।

ਪ੍ਰਸ਼ਨ 11.
ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
10 ਫ਼ਰਵਰੀ, 1846 ਈ. ।

ਪ੍ਰਸ਼ਨ 12.
ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦਾ ਕਿਹੜਾ ਪ੍ਰਸਿੱਧ ਨੇਤਾ ਬਹਾਦਰੀ ਨਾਲ ਲੜਦਾ ਹੋਇਆ ਸ਼ਹੀਦ ਹੋਇਆ ?
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 13.
ਪਹਿਲਾ ਐਂਗਲੋ-ਸਿੱਖ ਯੁੱਧ ਕਿਹੜੀ ਲੜਾਈ ਨਾਲ ਸਮਾਪਤ ਹੋਇਆ ?
ਉੱਤਰ-
ਸਭਰਾਉਂ ਦੀ ਲੜਾਈ ਨਾਲ ।

ਪ੍ਰਸ਼ਨ 14.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲੇ ਯੁੱਧ ਵਿੱਚ ਕਿਸ ਦੀ ਹਾਰ ਹੋਈ ?
ਉੱਤਰ-
ਸਿੱਖਾਂ ਦੀ ।

ਪ੍ਰਸ਼ਨ 15.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
ਉੱਤਰ-
ਲਾਹੌਰ ਦੀ ਸੰਧੀ ਨਾਲ ।

ਪ੍ਰਸ਼ਨ 16.
ਲਾਹੌਰ ਦੀ ਸੰਧੀ ਕਦੋਂ ਕੀਤੀ ਗਈ ਸੀ ?
ਉੱਤਰ-
9 ਮਾਰਚ , 1846 ਈ. ।

ਪ੍ਰਸ਼ਨ 17.
ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
ਉੱਤਰ-
16 ਦਸੰਬਰ , 1846 ਈ. ।

ਪ੍ਰਸ਼ਨ 18.
ਭੈਰੋਵਾਲ ਦੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ ।
ਉੱਤਰ-
ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਇੱਕ ਬਿਟਿਸ਼ ਰੈਜ਼ੀਡੈਂਟ ਕਰੇਗਾ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 19.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
ਉੱਤਰ-
ਗੁਲਾਬ ਸਿੰਘ ।

ਪ੍ਰਸ਼ਨ 20.
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਕੋਈ ਇੱਕ ਪ੍ਰਮੁੱਖ ਕਾਰਨ ਦੱਸੋ ।
ਉੱਤਰ-
ਸਿੱਖ ਨੇਤਾ ਗੱਦਾਰ ਸਨ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ –

1. 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦਾ ਮਹਾਰਾਜਾ ………………………… ਬਣਿਆ ।
ਉੱਤਰ-
(ਖੜਕ ਸਿੰਘ)

2. ਅੰਗਰੇਜ਼ਾਂ ਨੇ ਸਿੰਧ ’ਤੇ ……………………… ਵਿੱਚ ਕਬਜ਼ਾ ਕਰ ਲਿਆ ।
ਉੱਤਰ-
(1843 ਈ.)

3. ਪਹਿਲਾ ਐਂਗਲੋ-ਸਿੱਖ ਯੁੱਧ ………………………. ਵਿੱਚ ਹੋਇਆ ।
ਉੱਤਰ-
(1845-46 ਈ.)

4. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………………….. ਸੀ ।
ਉੱਤਰ-
(ਦਲੀਪ ਸਿੰਘ)

5. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਖ਼ਾਲਸਾ ਫ਼ੌਜ ਦਾ ਸੈਨਾਪਤੀ ……………………. ਸੀ
ਉੱਤਰ-
(ਤੇਜਾ ਸਿੰਘ)

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

6. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ………………… ਸੀ ।
ਉੱਤਰ-
(ਲਾਲ ਸਿੰਘ)

7. ਪਹਿਲੇ ਐਂਗਲੋ ਸਿੱਖ ਯੁੱਧ ਸਮੇਂ ਅੰਗਰੇਜ਼ੀ ਫ਼ੌਜ ਦਾ ਸਰਵ-ਉੱਚ ਕਮਾਂਡਰ ……………………… ਸੀ ।
ਉੱਤਰ-
(ਲਾਰਡ ਹਿਊਗ ਗ਼ਫ)

8. ਮੁਦਕੀ ਦੀ ਲੜਾਈ ……………………. ਨੂੰ ਹੋਈ ।
ਉੱਤਰ-
(18 ਦਸੰਬਰ, 1845 ਈ.)

9. ਫ਼ਿਰੋਜ਼ਸ਼ਾਹ ਦੀ ਲੜਾਈ ………………………… ਨੂੰ ਹੋਈ ।
ਉੱਤਰ-
(21 ਦਸੰਬਰ, 1845 ਈ.)

10. ਸਭਰਾਉਂ ਦੀ ਲੜਾਈ …………………….. ਨੂੰ ਹੋਈ ।
ਉੱਤਰ-
(10 ਫ਼ਰਵਰੀ, 1846 ਈ.)

11. ਪਹਿਲੇ ਸਿੱਖ ਯੁੱਧ ਦਾ ਅੰਤ …………………….. ਦੀ ਲੜਾਈ ਨਾਲ ਹੋਇਆ ।
ਉੱਤਰ-
(ਸਭਰਾਉਂ)

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

12. ਪਹਿਲਾ ਐਂਗਲੋ-ਸਿੱਖ ਯੁੱਧ ……………………. ਦੀ ਸੰਧੀ ਨਾਲ ਸਮਾਪਤ ਹੋਇਆ ।
ਉੱਤਰ-
(ਲਾਹੌਰ)

13. ਭੈਰੋਵਾਲ ਦੀ ਸੰਧੀ …………………….. ਨੂੰ ਹੋਈ ।
ਉੱਤਰ-
(16 ਦਸੰਬਰ, 1846 ਈ.)

ਠੀਕ ਜਾਂ ਗ਼ਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਪਹਿਲਾ ਐਂਗਲੋ-ਸਿੱਖ ਯੁੱਧ 1947 ਈ. ਵਿੱਚ ਹੋਇਆ ।
ਉੱਤਰ-
ਗਲਤ

2. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਸ਼ੇਰ ਸਿੰਘ ਸੀ ।
ਉੱਤਰ-
ਗਲਤ

3. ਲਾਰਡ ਹਾਰਡਿੰਗ ਐਲਨਬਰੋ ਤੋਂ ਬਾਅਦ ਗਵਰਨਰ ਜਨਰਲ ਬਣਿਆ ।
ਉੱਤਰ-
ਠੀਕ

4. ਲਾਰਡ ਹਿਊਗ ਗਫ਼ ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਸੀ ।
ਉੱਤਰ-
ਠੀਕ

5. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਖ਼ਾਲਸਾ ਫ਼ੌਜ ਦਾ ਸੈਨਾਪਤੀ ਸੀ ।
ਉੱਤਰ-
ਗ਼ਲਤ

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

6. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਲਾਹੌਰ ਦਰਬਾਰ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਨਿਯੁਕਤ ਸੀ ।
ਉੱਤਰ-
ਠੀਕ

7. ਮੁਦਕੀ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
ਉੱਤਰ-
ਗਲਤ

8. ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
ਉੱਤਰ-
ਠੀਕ

9. ਅਲੀਵਾਲ ਦੀ ਲੜਾਈ 21 ਜਨਵਰੀ, 1846 ਈ. ਨੂੰ ਹੋਈ ਸੀ ।
ਉੱਤਰ-
ਗ਼ਲਤ

10. ਅਲੀਵਾਲ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹੈਰੀ ਸਮਿਥ ਨੇ ਕੀਤੀ ਸੀ ।
ਉੱਤਰ-
ਠੀਕ

11. ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ ।
ਉੱਤਰ-
ਠੀਕ

12. ਸਭਰਾਉਂ ਦੀ ਲੜਾਈ ਵਿੱਚ ਸਿੱਖ ਫ਼ੌਜ ਜੇਤੂ ਰਹੀ ਸੀ ।
ਉੱਤਰ-
ਗਲਤ

13. ਪਹਿਲਾ ਐਂਗਲੋ-ਸਿੱਖ ਯੁੱਧ ਭੈਰੋਵਾਲ ਦੀ ਸੰਧੀ ਨਾਲ ਸਮਾਪਤ ਹੋਇਆ ।
ਉੱਤਰ-
ਗਲਤ

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

14. ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਦੇ ਵਿਚਕਾਰ ਲਾਹੌਰ ਦੀ ਸੰਧੀ 9 ਮਾਰਚ, 1846 ਈ. ਨੂੰ ਹੋਈ ।
ਉੱਤਰ-
ਠੀਕ

15. ਭੈਰੋਵਾਲ ਦੀ ਸੰਧੀ 16 ਦਸੰਬਰ, 1846 ਈ. ਨੂੰ ਹੋਈ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਪਹਿਲੇ ਜਾਂ ਦੂਜੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ ਨੂੰ
ਉੱਤਰ-
(i) ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 2.
ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
(i) ਲਾਰਡ ਡਲਹੌਜ਼ੀ
(ii) ਲਾਰਡ ਹਾਰਡਿੰਗ
(iii) ਲਾਰਡ ਰਿਪਨ
(iv) ਲਾਰਡ ਡਫ਼ਰਿਨ ।
ਉੱਤਰ-
(ii) ਲਾਰਡ ਹਾਰਡਿੰਗ ।

ਪ੍ਰਸ਼ਨ 3.
ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
(i) 183940 ਈ. ਵਿੱਚ
(ii) 1841-42 ਈ. ਵਿੱਚ
(iii) 184344 ਈ. ਵਿੱਚ
(iv) 1845-46 ਈ. ਵਿੱਚ ।
ਉੱਤਰ-
(iv) 1845-46 ਈ. ਵਿੱਚ ।

ਪ੍ਰਸ਼ਨ 4.
ਲਾਲ ਸਿੰਘ ਲਾਹੌਰ ਦਰਬਾਰ ਵਿੱਚ ਕਿਸ ਅਹੁੱਦੇ ‘ਤੇ ਸੀ ?
(i) ਵਿਦੇਸ਼ ਮੰਤਰੀ
(ii) ਪ੍ਰਧਾਨ ਮੰਤਰੀ
(iii) ਮੁੱਖ ਮੰਤਰੀ
(iv) ਦੀਵਾਨ ।
ਉੱਤਰ-
(ii) ਪ੍ਰਧਾਨ ਮੰਤਰੀ ।

ਪ੍ਰਸ਼ਨ 5.
ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਲ ਸਿੰਘ ਕੌਣ ਸੀ ?
(i) ਸੈਨਾਪਤੀ
(ii) ਮਹਾਰਾਜਾ
(iii) ਪ੍ਰਧਾਨ ਮੰਤਰੀ
(iv) ਵਿਦੇਸ਼ ਮੰਤਰੀ ।
ਉੱਤਰ-
(iii) ਪ੍ਰਧਾਨ ਮੰਤਰੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 6.
ਅੰਗਰੇਜ਼ਾਂ ਨੇ ਸਿੰਧ ’ਤੇ ਕਦੋਂ ਕਬਜ਼ਾ ਕਰ ਲਿਆ ਸੀ ?
(i) 1842 ਈ. ਵਿੱਚ
(ii) 1843 ਈ. ਵਿੱਚ
(iii) 1844 ਈ. ਵਿੱਚ
(iv) 1845 ਈ. ਵਿੱਚ ।
ਉੱਤਰ-
(ii) 1843 ਈ. ਵਿੱਚ ।

ਪ੍ਰਸ਼ਨ 7.
ਗਵਰਨਰ ਜਨਰਲ ਲਾਰਡ ਹਾਰਡਿੰਗ ਨੇ ਸਿੱਖਾਂ ਨਾਲ ਯੁੱਧ ਦੀ ਘੋਸ਼ਣਾ ਕਦੋਂ ਕੀਤੀ ?
(i) 1848 ਈ.
(ii) 1849 ਈ.
(iii) 1865 ਈ.
(iv) 1845 ਈ. ।
ਉੱਤਰ-
(iv) 1845 ਈ. ।

ਪ੍ਰਸ਼ਨ 8.
ਪਹਿਲੇ ਜਾਂ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਕੌਣ ਸੀ ?
(i) ਲਾਰਡ ਹਿਊ ਗਫ਼
(ii) ਲਾਰਡ ਡਫ਼ਰਨ
(iii) ਮੇਜਰ ਬਰਾਡਫੁਟ
(iv) ਰਾਬਰਟ ਕਸਟ ।
ਉੱਤਰ-
(i) ਲਾਰਡ ਹਿਊ ਗਫ਼ ।

ਪ੍ਰਸ਼ਨ 9.
ਮੁਦਕੀ ਦੀ ਲੜਾਈ ਕਦੋਂ ਲੜੀ ਗਈ ਸੀ ?
(i) 12 ਦਸੰਬਰ, 1844 ਈ.
(ii) 12 ਦਸੰਬਰ, 1845 ਈ.
(iii) 18 ਦਸੰਬਰ, 1845 ਈ.
(iv) 18 ਦਸੰਬਰ, 1846 ਈ. ।
ਉੱਤਰ-
(iii) 18 ਦਸੰਬਰ, 1845 ਈ. ।

ਪ੍ਰਸ਼ਨ 10.
ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਲੜੀ ਗਈ ਸੀ ?
(i) 18 ਦਸੰਬਰ, 1845 ਈ.
(ii) 19 ਦਸੰਬਰ, 1845 ਈ.
(iii) 20 ਦਸੰਬਰ, 1845 ਈ.
(iv) 21 ਦਸੰਬਰ, 1845 ਈ. ।
ਉੱਤਰ-
(iv) 21 ਦਸੰਬਰ, 1845 ਈ. ।

ਪ੍ਰਸ਼ਨ 11.
ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
(i) 21 ਦਸੰਬਰ, 1845 ਈ.
(ii) 10 ਫ਼ਰਵਰੀ, 1846 ਈ.
(iii) 15 ਫ਼ਰਵਰੀ, 1846 ਈ.
(iv) 10 ਫ਼ਰਵਰੀ, 1847 ਈ. ।
ਉੱਤਰ-
(ii) 10 ਫ਼ਰਵਰੀ, 1846 ਈ. ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 12.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
(i) ਲਾਹੌਰ ਦੀ ਸੰਧੀ
(ii) ਅੰਮ੍ਰਿਤਸਰ ਦੀ ਸੰਧੀ
(iii) ਭੈਰੋਵਾਲ ਦੀ ਸੰਧੀ
(iv) ਤੈ-ਪੱਖੀ ਸੰਧੀ ।
ਉੱਤਰ-
(i) ਲਾਹੌਰ ਦੀ ਸੰਧੀ ।

ਪ੍ਰਸ਼ਨ 13.
ਲਾਹੌਰ ਦੀ ਸੰਧੀ ਕਦੋਂ ਹੋਈ ਸੀ ?
(i) 10 ਫ਼ਰਵਰੀ, 1845 ਈ.
(ii) 10 ਫ਼ਰਵਰੀ, 1846 ਈ.
(iii) 7 ਮਾਰਚ, 1846 ਈ.
(iv) 9 ਮਾਰਚ, 1846 ਈ. ।
ਉੱਤਰ-
(iv) 9 ਮਾਰਚ, 1846 ਈ. ।

ਪ੍ਰਸ਼ਨ 14.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
(i) ਗੁਲਾਬ ਸਿੰਘ ਨੂੰ
(ii) ਧਿਆਨ ਸਿੰਘ ਨੂੰ
(iii) ਹੀਰਾ ਸਿੰਘ ਨੂੰ
(iv) ਹਰੀ ਸਿੰਘ ਨੂੰ ।
ਉੱਤਰ-
(i) ਗੁਲਾਬ ਸਿੰਘ ਨੂੰ ।

ਪ੍ਰਸ਼ਨ 15.
ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
(i) 9 ਮਾਰਚ, 1846 ਈ.
(ii) 11 ਮਾਰਚ, 1846 ਈ.
(iii) 16 ਦਸੰਬਰ, 1846 ਈ.
(iv) 26 ਦਸੰਬਰ, 1846 ਈ. ।
ਉੱਤਰ-
(iii) 16 ਦਸੰਬਰ, 1846 ਈ. ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. 1842 ਈ. ਵਿੱਚ ਲਾਰਡ ਆਕਲੈਂਡ ਦੀ ਥਾਂ ਲਾਰਡ ਐਲਨਬਰੋ ਨੂੰ ਭਾਰਤ ਦਾ ਨਵਾਂ ਗਵਰਨਰ-ਜਨਰਲ ਨਿਯੁਕਤ ਕੀਤਾ ਗਿਆ । ਲਾਰਡ ਐਲਨਬਰੋ ਅਫ਼ਗਾਨਿਸਤਾਨ ਦੀ ਹਾਰ ਨਾਲ ਅੰਗਰੇਜ਼ਾਂ ਦੀ ਹੋਈ ਬਦਨਾਮੀ ਨੂੰ ਦੂਰ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਸਿੰਧ ‘ਤੇ ਕਬਜ਼ਾ ਕਰਨ ਦਾ ਫੈਸਲਾ ਕੀਤਾ । ਇਹ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਸਿੰਧ ਦੇ ਅਮੀਰ ਭਾਵੇਂ ਅੰਗਰੇਜ਼ਾਂ ਦੇ ਪੱਕੇ ਵਫ਼ਾਦਾਰ ਸਨ, ਪਰ ਐਲਨਬਰੋ ਨੇ ਉਨ੍ਹਾਂ ‘ਤੇ ਝੂਠੇ ਇਲਜ਼ਾਮ ਲਗਾ ਕੇ ਸਿੰਧ ਵਿਰੁੱਧ ਲੜਾਈ ਦਾ ਐਲਾਨ ਕਰ ਦਿੱਤਾ । 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਕੁੜੱਤਣ ਹੋਰ ਵੱਧ ਗਈ ।

1. ਲਾਰਡ ਐਲਨਬਰੋ ਕੌਣ ਸੀ?
2. ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਕਦੋਂ ਬਣਿਆ ?
(i) 1812 ਈ.
(ii) 1822 ਈ.
(iii) 1832 ਈ.
(iv) 1842 ਈ. ।
3. ਅੰਗਰੇਜ਼ ਸਿੰਧ ’ਤੇ ਕਬਜ਼ਾ ਕਿਉਂ ਕਰਨਾ ਚਾਹੁੰਦੇ ਸਨ ?
4. ਅੰਗਰੇਜ਼ਾਂ ਨੇ ਸਿੰਧ ’ਤੇ ਕਦੋਂ ਕਬਜ਼ਾ ਕਰ ਲਿਆ ?
5. ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਦਾ ਕੀ ਸਿੱਟਾ ਨਿਕਲਿਆ ?
ਉੱਤਰ-
1. ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਸੀ ।
2. 1842 ਈ. ।
3. ਕਿਉਂਕਿ ਸਿੰਧ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ ।
4. ਅੰਗਰੇਜ਼ਾਂ ਨੇ 1843 ਈ. ਵਿੱਚ ਸਿੰਧ ‘ਤੇ ਕਬਜ਼ਾ ਕਰ ਲਿਆ ਸੀ ।
5. ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਦੇ ਸੰਬੰਧਾਂ ਵਿੱਚ ਤਨਾਅ ਆ ਗਿਆ ।

2. ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਹ ਸਥਾਨ ਮੁਦਕੀ ਤੋਂ 10 ਮੀਲ ਦੇ ਫਾਸਲੇ ‘ਤੇ ਸਥਿਤ ਹੈ । ਅੰਗਰੇਜ਼ ਇਸ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਸਨ । ਉਨ੍ਹਾਂ ਨੇ ਫ਼ਿਰੋਜ਼ਪੁਰ, ਅੰਬਾਲਾ ਅਤੇ ਲੁਧਿਆਣਾ ਤੋਂ ਆਪਣੀਆਂ ਫ਼ੌਜਾਂ ਨੂੰ ਫ਼ਿਰੋਜ਼ਸ਼ਾਹ ‘ਤੇ ਹਮਲਾ ਕਰਨ ਲਈ ਬੁਲਾ ਲਿਆ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ 17,000 ਸੀ । ਅੰਗਰੇਜ਼ੀ ਸੈਨਾ ਦੀ ਅਗਵਾਈ ਬੜੇ ਪ੍ਰਸਿੱਧ ਅਤੇ ਤਜਰਬੇਕਾਰ ਸੈਨਾਪਤੀ ਹਿਊਗ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਗਿਣਤੀ 25,000 ਤੋਂ 30,000 ਦੇ ਲਗਭਗ ਸੀ । ਸਿੱਖ ਸੈਨਿਕਾਂ ਦੀ ਅਗਵਾਈ

ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਅੰਗਰੇਜ਼ਾਂ ਨੂੰ ਇਹ ਪੂਰਾ ਯਕੀਨ ਸੀ ਕਿ ਸਿੱਖ ਸੈਨਾਪਤੀਆਂ ਦੀ ਗੱਦਾਰੀ ਕਾਰਨ ਉਹ ਇਸ ਲੜਾਈ ਨੂੰ ਆਸਾਨੀ ਨਾਲ ਜਿੱਤ ਲੈਣਗੇ । ਪਰ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਭਾਰਤ ਵਿੱਚ ਅੰਗਰੇਜ਼ੀ ਸਾਮਰਾਜ ਡਾਵਾਂਡੋਲ ਹੁੰਦਾ ਨਜ਼ਰ ਆਇਆ ।

1. ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਹੋਈ ?
2. ਲਾਰਡ ਹਿਊਗ ਗਫ਼ ਕੌਣ ਸੀ?
3. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਕਿਸਨੇ ਕੀਤੀ ਸੀ ?
4. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ …………………….. ਸੀ ।
5. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
ਉੱਤਰ-
1. ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
2. ਲਾਰਡ ਹਿਊਗ ਗਫ਼ ਅੰਗਰੇਜ਼ਾਂ ਦਾ ਪ੍ਰਧਾਨ ਸੈਨਾਪਤੀ ਸੀ ।
3. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਕੀਤੀ ਸੀ ।
4. 17,000.
5. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

3. ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ ।ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਡਟ ਕੇ ਮੁਕਾਬਲਾ ਕਰਨ ਲਈ ਮੋਰਚੇ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਕਿ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ ਮਿੰਟ-ਮਿੰਟ ਦੀਆਂ ਖ਼ਬਰਾਂ ਅੰਗਰੇਜ਼ਾਂ ਨੂੰ ਪਹੁੰਚਾ ਰਹੇ ਸਨ । ਸਿੱਖ ਫ਼ੌਜ ਦਾ ਮੁਕਾਬਲਾ ਕਰਨ ਲਈ ਅੰਗਰੇਜ਼ਾਂ ਨੇ ਵੀ ਚੰਗੀ ਤਿਆਰੀ ਕੀਤੀ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਫ਼ੌਜ ਦੀ ਕੁੱਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਸਿੱਖ ਫ਼ੌਜ ਦੀ ਜਵਾਬੀ ਕਾਰਵਾਈ ਕਾਰਨ ਅੰਗਰੇਜ਼ ਫ਼ੌਜ ਨੂੰ ਪਿੱਛੇ ਹਟਣਾ ਪਿਆ | ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਪਹਿਲਾਂ ਲਾਲ ਸਿੰਘ ਅਤੇ ਫਿਰ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ ਤੇਜਾ ਸਿੰਘ ਨੇ ਨੱਸਣ ਤੋਂ ਪਹਿਲਾਂ ਬਾਰਦ ਨਾਲ ਭਰੀਆਂ ਬੇੜੀਆਂ ਡੁਬੋ ਦਿੱਤੀਆਂ ਅਤੇ ਨਾਲ ਹੀ ਬੇੜੀਆਂ ਦੇ ਬਣੇ ਪੁਲ ਨੂੰ ਵੀ ਤੋੜ ਦਿੱਤਾ ।

1. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਕਿਹੜੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਅੰਤਲੀ ਲੜਾਈ ਸੀ ?
2. ਸਭਰਾਉਂ ਦੀ ਲੜਾਈ ਕਦੋਂ ਹੋਈ ਸੀ ?
3. ਸਭਰਾਉਂ ਦੀ ਲੜਾਈ ਵਿੱਚ ਅੰਗਰੇਜ਼ੀ ਫ਼ੌਜਾਂ ਦੀ ਅਗਵਾਈ …………………….. ਅਤੇ …………………….. ਨੇ ਕੀਤੀ ਸੀ ।
4. ਸਭਰਾਉਂ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
5. ਸਭਰਾਉਂ ਦੀ ਲੜਾਈ ਵਿੱਚ ਕਿਸ ਸਿੱਖ ਆਗੂ ਨੇ ਆਪਣੇ ਬਹਾਦਰੀ ਦੇ ਜੌਹਰ ਵਿਖਾਏ ?
ਉੱਤਰ-
1. ਸਭਰਾਉਂ ਦੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ-ਐਂਗਲੋ ਸਿੱਖ-ਯੁੱਧ ਸਮੇਂ ਲੜੀ ਗਈ ਅੰਤਲੀ ਲੜਾਈ ਸੀ ।
2. ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਹੋਈ ਸੀ ।
3. ਲਾਰਡ ਹਿਊਗ ਗਫ਼, ਲਾਰਡ ਹਾਰਡਿੰਗ ।
4. ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।
5. ਸਭਰਾਉਂ ਦੀ ਲੜਾਈ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੇ ਬਹਾਦਰੀ ਦੇ ਜੌਹਰ ਵਿਖਾਏ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

Punjab State Board PSEB 12th Class History Book Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ Textbook Exercise Questions and Answers.

PSEB Solutions for Class 12 History Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

Long Answer Type Questions

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ? (How do you describe about Maharaja Ranjit Singh as a man ?)
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Man ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ । (Write about the character and personality of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਉਹ ਬੜੀ ਤੀਖਣ ਬੁੱਧੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ ।ਉਹ ਜਿਸ ਆਦਮੀ ਨੂੰ ਇੱਕ ਵਾਰ ਵੇਖ ਲੈਂਦੇ ਸਨ ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ ! ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ ।ਉਨ੍ਹਾਂ ਨੇ ਆਪਣੇ ਦੁਸ਼ਮਣਾਂ ਨਾਲ ਕਦੇ ਵੀ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ ।

ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦੇ ਸੱਚੇ ਸੇਵਕ ਸਨ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ ਉਹ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।ਉਨ੍ਹਾਂ ਨੇ ਨਾਨਕ ਸਹਾਇ ਅਤੇ ਗੋਬਿੰਦ ਸਹਾਇ ਨਾਂ ਦੇ ਸਿੱਕੇ ਜਾਰੀ ਕੀਤੇ ਉਨ੍ਹਾਂ ਨੇ ਗੁਰਦੁਆਰਿਆਂ ਨੂੰ ਭਾਰੀ ਦਾਨ ਦਿੱਤਾ । ਇਸ ਦੇ ਬਾਵਜੂਦ ਮਹਾਰਾਜਾ ਰਣਜੀਤ ਸਿੰਘ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ । ਸਾਰੇ ਧਰਮਾਂ ਦੇ ਲੋਕਾਂ ਨਾਲ ਬਰਾਬਰੀ ਵਾਲਾ ਸਲੂਕ ਕੀਤਾ ਜਾਂਦਾ ਸੀ ।ਉਨ੍ਹਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ | ਮਹਾਰਾਜਾ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦਿੰਦਾ ਸੀ ।

ਪ੍ਰਸ਼ਨ 2.
ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਛੇ ਵਿਸ਼ੇਸ਼ਤਾਵਾਂ ਕੀ ਸਨ ? (What were the six features of Maharaja Ranjit Singh as a Man ?)
ਉੱਤਰ-

  • ਸ਼ਕਲ ਸੂਰਤ – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ | ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਪਰ ਮਹਾਰਾਜੇ ਦੇ ਵਿਅਕਤਿੱਤਵ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ ।
  • ਮਿਹਨਤੀ ਅਤੇ ਫੁਰਤੀਲਾ – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿੱਜੀ ਧਿਆਨ ਦਿੰਦਾ ਸੀ ।
  • ਸਾਹਸੀ ਅਤੇ ਬਹਾਦਰ – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।
  • ਦਿਆਲੂ ਸੁਭਾਅ – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮੱਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ ।
  • ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ ਜੀ’ ਕਹਿੰਦੇ ਸਨ ।
  • ਸਿੱਖਿਆ ਦਾ ਸਰਪ੍ਰਸਤ – ਮਹਾਰਾਜਾ ਰਣਜੀਤ ਸਿੰਘ ਆਪ ਭਾਵੇਂ ਅਨਪੜ੍ਹ ਸੀ ਪਰ ਉਸ ਨੇ ਸਿੱਖਿਆ ਦੇ ਪ੍ਰਸਾਰ ਲਈ ਅਨੇਕਾਂ ਸਕੂਲ ਖੋਲੇ । ਆਪ ਨੇ ਫ਼ਾਰਸੀ, ਅਰਬੀ, ਹਿੰਦੀ ਅਤੇ ਗੁਰਮੁਖੀ ਪੜ੍ਹਾਉਣ ਵਾਲੀਆਂ ਸੰਸਥਾਵਾਂ ਨੂੰ ਅਨੁਦਾਨ ਅਤੇ ਜਾਗੀਰਾਂ ਦਿੱਤੀਆਂ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ? (Maharaja Ranjit Singh was a kind ruler. How ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਸਿੱਖ ਮਿਸਲਦਾਰਾਂ, ਰਾਜਪੂਤ ਰਾਜਿਆਂ, . ਪਠਾਣ ਹਾਕਮਾਂ ਅਤੇ ਅਫ਼ਗਾਨ ਬਾਦਸ਼ਾਹਾਂ ਨੂੰ ਇੱਕ-ਇੱਕ ਕਰਕੇ ਜਿੱਤਿਆ । ਕਮਾਲ ਦੀ ਗੱਲ ਇਹ ਹੈ ਕਿ ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਸ ਸਮੇਂ ਕਾਬਲ ਤੇ ਦਿੱਲੀ ਦੇ ਬਾਦਸ਼ਾਹ ਜੋ ਤਾਜਾਂ ਦੇ ਮਾਲਕ ਬਣਦੇ ਰਹੇ, ਨਾ ਕੇਵਲ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦਾਅਵੇਦਾਰਾਂ ਦੇ ਖੂਨ ਨਾਲ ਖੇਡਦੇ ਰਹੇ ਸਗੋਂ ਉਨ੍ਹਾਂ ਦੇ ਵਾਰਸਾਂ ਨੂੰ ਗਲੀ ਬਾਜ਼ਾਰਾਂ ਵਿੱਚ ਭੀਖ ਮੰਗਿਆਂ ਦੀ ਹਾਲਤ ਵਿੱਚ ਦਰ-ਬ-ਦਰ ਰੁਲਣ ਲਈ ਛੱਡਦੇ ਰਹੇ । ਅਜਿਹੇ ਸਮੇਂ ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਨਾ ਕੇਵਲ ਗਲਵੱਕੜੀ ਲਾਇਆ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ । (Maharaja Ranjit Singh was a devoted follower of Sikhism. Give arguments in your favour.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਮਹਾਰਾਜੇ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਕਲਗੀ ਆਪਣੇ ਤੋਸ਼ੇਖ਼ਾਨੇ ਵਿੱਚ ਰੱਖੀ ਹੋਈ ਸੀ ਜਿਸ ਦੀ ਛੋਹ ਨੂੰ ਉਹ ਆਪਣੇ ਲਈ ਬੜਾ ਵਡਭਾਗਾ ਸਮਝਦੇ ਸਨ । ਉਹ ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਇਨ੍ਹਾਂ ਜਿੱਤਾਂ ਲਈ ਧੰਨਵਾਦ ਕਰਨ ਲਈ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ ।

ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ’ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ ਦੇ ਸ਼ਬਦ ਉਕਰੇ ਹੋਏ ਸਨ । ਸੈਨਾ ਵਿੱਚ “ਵਾਹਿਗੁਰੂ ਜੀ ਕਾ ਖ਼ਾਲਸਾ ਅਤੇ ਵਾਹਿਗੁਰੂ ਜੀ ਕੀ ਫ਼ਤਹਿ’ ਦਾ ਜੈਕਾਰਾ ਲਗਾਇਆ ਜਾਂਦਾ ਸੀ । ਸਰਕਾਰੀ ਕਾਰਜ ਲਈ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਸਹੁੰ ਚੁਕਾਈ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ ਅਤੇ ਗੁਰਦੁਆਰਿਆਂ ਦੀ ਦੇਖ-ਭਾਲ ਲਈ ਵੱਡੀਆਂ-ਵੱਡੀਆਂ ਜਾਗੀਰਾਂ ਦਿੱਤੀਆਂ । ਸੰਖੇਪ ਵਿੱਚ ਉਹ ਤਨੋ ਮਨੋ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ? (Maharaja Ranjit Singh was a secular ruler. How ?)
ਉੱਤਰ-
ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਸੀ ਕਿ ਇੱਕ ਸ਼ਕਤੀਸ਼ਾਲੀ ਅਤੇ ਚਿਰਸਥਾਈ ਸਾਮਰਾਜ ਦੀ ਸਥਾਪਨਾ ਲਈ ਸਾਰੇ ਧਰਮਾਂ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਜ਼ਰੂਰੀ ਹੈ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ ।

ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ, ਵਿੱਤ ਮੰਤਰੀ ਦੀਵਾਨ ਭਵਾਨੀਦਾਸ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਇਸੇ ਤਰ੍ਹਾਂ ਜਨਰਲ ਵੈਂਤੂਰਾ, ਕੋਰਟ, ਗਾਰਡਨਰ ਆਦਿ ਯੂਰਪੀਅਨ ਸਨ । ਦਾਨ ਦੇਣ ਦੇ ਮਾਮਲਿਆਂ ਵਿੱਚ ਵੀ ਮਹਾਰਾਜਾ ਕਿਸੇ ਧਰਮ ਦੇ ਨਾਲ ਕੋਈ ਵਿਤਕਰਾ ਨਹੀਂ ਕਰਦਾ ਸੀ । ਉਸ ਨੇ ਹਿੰਦੂ ਮੰਦਰਾਂ ਅਤੇ ਮੁਸਲਿਮ ਮਸੀਤਾਂ ਅਤੇ ਮਕਬਰਿਆਂ ਦੀ ਦੇਖ-ਭਾਲ ਲਈ ਕਾਫ਼ੀ ਧਨ ਦਿੱਤਾ ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ । (Describe Maharaja Ranjit Singh as an administrator.)
ਜਾਂ
ਇੱਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharaja Ranjit Singh as an administrator ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ ।ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਮਹਾਰਾਜਾ ਪੰਚਾਇਤਾਂ ਦੇ ਕੰਮਾਂ ਵਿੱਚ ਕਦੇ ਦਖ਼ਲਅੰਦਾਜ਼ੀ ਨਹੀਂ ਕਰਦਾ ਸੀ । ਮਹਾਰਾਜਾ ਪਰਜਾ ਦੇ ਹਿੱਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦਾ ਸੀ । ਉਸ ਨੇ ਰਾਜ ਅਧਿਕਾਰੀਆਂ ਨੂੰ ਵੀ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦਾ ਦੌਰਾ ਕਰਿਆ ਕਰਦਾ ਸੀ । ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ ।

ਪ੍ਰਸ਼ਨ 7.
“ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ । (“Maharaja Ranjit Singh was a great general and conqueror.” Explain.)
ਜਾਂ
“ਇੱਕ ਸੈਨਿਕ ਅਤੇ ਜਰਨੈਲ” ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Soldier and a General ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੇ ਸਮੇਂ ਦਾ ਇੱਕ ਮਹਾਨ ਜਰਨੈਲ ਸੀ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ, ਉਸ ਵਿੱਚ ਉਸ ਨੂੰ ਕਿਸੇ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਭਾਰੀ ਤੋਂ ਭਾਰੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦੇ ਨਹੀਂ ਸਨ । ਮਹਾਰਾਜਾ ਆਪਣੇ ਸੈਨਿਕਾਂ ਦੀ ਭਲਾਈ ਦਾ ਪੂਰਾ ਖ਼ਿਆਲ ਰੱਖਦਾ ਸੀ । ਸਿੱਟੇ ਵਜੋਂ ਉਹ ਵੀ ਮਹਾਰਾਜੇ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਸਨ । ਮਹਾਨ ਜਰਨੈਲ ਹੋਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੁ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ ਉਸ ਨੇ ਆਪਣੇ ਸਾਮਰਾਜ ਵਿੱਚ ।

ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਇਨ੍ਹਾਂ ਇਲਾਕਿਆਂ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਨੂੰ ਕਈ ਭਿਆਨਕ ਲੜਾਈਆਂ ਲੜਨੀਆਂ ਪਈਆਂ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਨੂੰ “ਸ਼ੇਰੇ ਪੰਜਾਬ ਕਿਉਂ ਕਿਹਾ ਜਾਂਦਾ ਹੈ ? (Why is Maharaja Ranjit Singh called Sher-i-Punjab ?)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰੇ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign in history to Ranjit Singh ? Why is he called Sher-iPunjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਬਲਿਕ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ਼ ਨਾਂ ਦਾ ਰਾਜ ਸੀ ! ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇਸ ਵਿਸ਼ਾਲ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ ।

ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਲਸਮਾਨ, ਯੂਰੋਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਨਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ । ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਮਹਾਰਾਜਾ ਰਣਜੀਤ ਸਿੰਘ ਦਾ ਚਰਿੱਤਰ ਅਤੇ ਸ਼ਖ਼ਸੀਅਤ haracter and Personality of Maharaja Ranjit Singh)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਦਾ ਵਿਸਥਾਰਪੂਰਵਕ ਵਰਣਨ ਕਰੋ । (Explain in detail the character and personality of Maharaja Ranjit Singh.)
ਜਾਂ
ਰਣਜੀਤ ਸਿੰਘ ਦਾ ਇੱਕ ਮਨੁੱਖ ਦੇ ਰੂਪ ਵਿੱਚ ਵਰਣਨ ਕਰੋ । (Describe Ranjit Singh as a man.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਦਾ ਮੁੱਲਾਂਕਣ ਕਰੋ । (Give a character estimate of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਇੱਕ ਮਨੁੱਖ, ਇੱਕ ਜਰਨੈਲ, ਇੱਕ ਪ੍ਰਸ਼ਾਸਕ ਅਤੇ ਇੱਕ ਰਾਜਨੀਤੀਵਾਨ ਦੇ ਰੂਪ ਵਿੱਚ , ਚਰਚਾ ਕਰੋ । (Discuss Maharaja Ranjit Singh as a man, a general, a ruler and a diplomat.)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਥਾਂ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign to Ranjit Singh in the history ? Why is he called Sher-i-Punjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਦੇ ਸਗੋਂ ਸੰਸਾਰ ਦੇ ਮਹਾਨ ਵਿਅਕਤੀਆਂ ਵਿੱਚ ਕੀਤੀ ਜਾਂਦੀ ਹੈ । ਉਹ ਬਹੁਪੱਖੀ ਸ਼ਖ਼ਸੀਅਤ ਦਾ ਮਾਲਕ ਸੀ । ਉਹ ਆਪਣੇ ਗੁਣਾਂ ਦੇ ਕਾਰਨ ਪੰਜਾਬ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਵਿੱਚ ਸਫਲ ਹੋਇਆ । ਉਸ ਨੂੰ ਠੀਕ ਹੀ ਪੰਜਾਬ ਦਾ ਸ਼ੇਰੇ-ਏ-ਪੰਜਾਬ ਕਿਹਾ ਜਾਂਦਾ ਹੈ । ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਅਤੇ ਸ਼ਖ਼ਸੀਅਤ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

(ਉ) ਮਨੁੱਖ ਦੇ ਰੂਪ ਵਿੱਚ (As a Man)

1. ਸ਼ਕਲ ਸੂਰਤ (Appearance) – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ । ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਇਸ ਦੇ ਬਾਵਜੂਦ ਮਹਾਰਾਜੇ ਦੀ ਸ਼ਖ਼ਸੀਅਤ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ । ਉਨ੍ਹਾਂ ਦੇ ਚਿਹਰੇ ‘ਤੇ ਇੱਕ ਖ਼ਾਸ ਕਿਸਮ ਦਾ ਤੇਜ ਅਤੇ ਜਲਾਲ ਟਪਕਦਾ ਸੀ ।

2. ਮਿਹਨਤੀ ਅਤੇ ਫੁਰਤੀਲਾ (Hardworking and Active) – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਉਹ ਇਸ ਗੱਲ ਵਿੱਚ ਵਿਸ਼ਵਾਸ ਰੱਖਦਾ ਸੀ ਕਿ ਵੱਡੇ ਆਦਮੀਆਂ ਨੂੰ ਹਮੇਸ਼ਾਂ ਮਿਹਨਤੀ ਤੇ ਫੁਰਤੀਲਾ ਹੋਣਾ ਚਾਹੀਦਾ ਹੈ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਹਰ ਤਰ੍ਹਾਂ ਦਾ ਕੰਮ ਕਰਨ ਵਿੱਚ ਖ਼ੁਸ਼ੀ ਮਹਿਸੂਸ ਕਰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿਜੀ ਧਿਆਨ ਦਿੰਦਾ ਸੀ ।

3. ਸਾਹਸੀ ਅਤੇ ਬਹਾਦਰ (Courageous and Brave) – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਸ ਨੇ ਛੋਟੇ ਹੁੰਦਿਆਂ ਹੀ ਹਸ਼ਮਤ ਖ਼ਾਂ ਚੱਠਾ ਦਾ ਸਿਰ ਵੱਢ ਕੇ ਆਪਣੀ ਬਹਾਦਰੀ ਦਾ ਸਬੂਤ ਪੇਸ਼ ਕੀਤਾ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।

4. ਅਨਪੜ੍ਹ ਪਰ ਸਿਆਣਾ (Illiterate but Intelligent) – ਮਹਾਰਾਜਾ ਰਣਜੀਤ ਸਿੰਘ ਨੂੰ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ । ਸਿੱਟੇ ਵਜੋਂ ਉਹ ਅਨਪੜ੍ਹ ਹੀ ਰਿਹਾ । ਅਨਪੜ੍ਹ ਹੋਣ ਦੇ ਬਾਵਜੂਦ ਉਹ ਬਹੁਤ ਤੀਖਣ ਬੁੱਧੀ ਅਤੇ ਅਦਭੁਤ ਯਾਦ ਸ਼ਕਤੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ । ਉਹ ਜਿਸ ਆਦਮੀ ਨੂੰ ਇੱਕ ਵਾਰ ਦੇਖ ਲੈਂਦੇ ਸਨ ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ । ਉਨ੍ਹਾਂ ਦੀ ਸੂਝ-ਬੂਝ ਇੰਨੀ ਸੀ ਕਿ ਵਿਦੇਸ਼ਾਂ ਤੋਂ ਆਏ ਯਾਤਰੀ ਵੀ ਹੈਰਾਨ ਰਹਿ ਜਾਂਦੇ ਸਨ ।

5. ਦਿਆਲੂ ਸੁਭਾਅ (Kind Hearted) – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਨਾ ਕੇਵਲ ਗਲਵੱਕੜੀ ਲਾਇਆ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮੱਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ । ਉੱਘੇ ਲੇਖਕ ਫ਼ਕੀਰ ਸੱਯਦੇ ਵਹੀਦਉੱਦੀਨ ਦੇ ਅਨੁਸਾਰ,
“ਲੋਕ ਦਿਲਾਂ ਵਿੱਚ ਰਣਜੀਤ ਸਿੰਘ ਦੀ ਹਰਮਨ-ਪਿਆਰੀ ਤਸਵੀਰ ਇੱਕ ਜੇਤੂ ਨਾਇਕ ਜਾਂ ਇੱਕ ਬਲਵਾਨ ਬਾਦਸ਼ਾਹ ਨਾਲੋਂ ਇੱਕ ਦਿਆਲੂ ਪਿਤਾਮਾ ਵਜੋਂ ਵਧੇਰੇ ਉਕਰਿਤ ਹੈ । ਉਨ੍ਹਾਂ ਵਿੱਚ ਇਹ ਤਿੰਨੇ ਗੁਣ ਸਨ, ਪਰ ਉਨ੍ਹਾਂ ਦੀ ਦਿਆਲਤਾ ਉਨ੍ਹਾਂ ਦੀ ਆਨ-ਸ਼ਾਨ ਤੇ ਰਾਜ ਸ਼ਕਤੀ ਨੂੰ ਪਿੱਛੇ ਛੱਡ ਆਈ ਹੈ ਅਤੇ ਅਜੇ ਤਕ ਜੀਵਿਤ ਹੈ ”1

6. ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ (A devoted follower of Sikhism) – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੀਆਂ ਜਿੱਤਾਂ ਲਈ ਧੰਨਵਾਦ ਕਰਨ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ਦਰਬਾਰ ਖ਼ਾਲਸਾ ਜੀ ਕਹਿੰਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ ਦੇ ਸ਼ਬਦ ਉਕਰੇ ਹੋਏ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ । ਹਰਿਮੰਦਰ ਸਾਹਿਬ ਦੇ ਗੁੰਬਦ ਉੱਤੇ ਸੁਨਹਿਰੀ ਕੰਮ ਕਰਵਾਇਆ । ਸੰਖੇਪ . ਵਿੱਚ ਉਹ ਤਨੋਂ-ਮਨੋਂ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।

7. ਸਹਿਣਸ਼ੀਲ (Tolerant) – ਭਾਵੇਂ ਮਹਾਰਾਜਾ ਰਣਜੀਤ ਸਿੰਘ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਦਾ ਪੂਰਾ ਸਤਿਕਾਰ ਕਰਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ । ਡਾਕਟਰ ਭਗਤ ਸਿੰਘ ਦੇ ਅਨੁਸਾਰ,
‘‘ਪ੍ਰਾਚੀਨ ਜਾਂ ਮੱਧਕਾਲੀਨ ਭਾਰਤੀ ਇਤਿਹਾਸ ਦਾ ਕੋਈ ਵੀ ਸ਼ਾਸਕ ਰਣਜੀਤ ਸਿੰਘ ਦੀ ਸਹਿਣਸ਼ੀਲਤਾ ਦੀ ਬਰਾਬਰੀ ਨਹੀਂ ਕਰ ਸਕਦਾ ।”

(ਅ) ਇੱਕ ਜਰਨੈਲ ਅਤੇ ਜੇਤੂ ਦੇ ਰੂਪ ਵਿੱਚ (As a General and a Conqueror)

ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਸੰਸਾਰ ਦੇ ਮਹਾਨ ਜਰਨੈਲਾਂ ਵਿੱਚ ਕੀਤੀ ਜਾਂਦੀ ਹੈ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ ਉਸ ਵਿੱਚ ਉਸ ਨੂੰ ਕਿਸੇ ਵਿੱਚ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਵੱਡੀ ਤੋਂ ਵੱਡੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦਾ ਨਹੀਂ ਸੀ । ਉਦਾਹਰਨ ਦੇ ਤੌਰ ‘ਤੇ 1823 ਈ. ਵਿੱਚ ਨੌਸ਼ਹਿਰਾ ਦੀ ਲੜਾਈ ਵਿੱਚ ਖ਼ਾਲਸਾ ਫ਼ੌਜ ਨੇ ਆਪਣੇ ਹੌਸਲੇਂ ਛੱਡ ਦਿੱਤੇ । ਅਜਿਹੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੌੜ ਕੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਪਹੁੰਚਿਆ ਅਤੇ ਸੈਨਿਕਾਂ ਵਿੱਚ ਇੱਕ ਨਵਾਂ ਜੋਸ਼ ਭਰਿਆ ।

ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੂ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ । ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਗੰਡਾ ਸਿੰਘ ਦੇ ਅਨੁਸਾਰ, ‘‘ਉਹ (ਮਹਾਰਾਜਾ ਰਣਜੀਤ ਸਿੰਘ) ਭਾਰਤ ਦੇ ਮਹਾਨ ਨਾਇਕਾਂ ਵਿੱਚੋਂ ਇੱਕ ਸੀ ।” 2

(ੲ) ਇੱਕ ਪ੍ਰਸ਼ਾਸਕ ਦੇ ਰੂਪ ਵਿੱਚ (As An Administrator)

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਕ ਪ੍ਰਬੰਧਕ ਸੀ । ਉਸ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਚਲਾਉਣ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦੇ ਵਿਭਿੰਨ ਹਿੱਸਿਆਂ ਦਾ ਦੌਰਾ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖ਼ੁਸ਼ਹਾਲ ਸੀ ।

ਮਹਾਰਾਜਾ ਰਣਜੀਤ ਸਿੰਘ ਇਸ ਗੱਲ ਤੋਂ ਵੀ ਚੰਗੀ ਤਰ੍ਹਾਂ ਜਾਣੂ ਸੀ ਕਿ ਸਾਮਰਾਜ ਦੀ ਸੁਰੱਖਿਆ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਹੋਣਾ ਅਤਿ ਜ਼ਰੂਰੀ ਹੈ । ਉਹ ਪਹਿਲਾ ਭਾਰਤੀ ਸ਼ਾਸਕ ਸੀ ਜਿਸ ਨੇ ਆਪਣੀ ਸੈਨਾ ਨੂੰ ਯੂਰਪੀਅਨ ਢੰਗ ਨਾਲ ਸਿਖਲਾਈ ਦੇਣੀ ਸ਼ੁਰੂ ਕੀਤੀ । ਉਸ ਨੇ ਪੈਦਲ ਸੈਨਾ ਅਤੇ ਤੋਪਖ਼ਾਨੇ ਨੂੰ ਵਿਸ਼ੇਸ਼ ਮਹੱਤਵ ਦਿੱਤਾ । ਮਹਾਰਾਜਾ ਨਿਜੀ ਤੌਰ ‘ਤੇ ਆਪ ਫ਼ੌਜ ਦਾ ਨਿਰੀਖਣ ਕਰਦਾ ਸੀ । ਉਸ ਨੇ ਸੈਨਿਕਾਂ ਦਾ ਹੁਲੀਆ ਰੱਖਣ ਅਤੇ ਘੋੜੇ ਦਾਗਣ ਦਾ ਰਿਵਾਜ ਸ਼ੁਰੂ ਕੀਤਾ । ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਰਾਜ ਵੱਲੋਂ ਪੂਰਾ ਖ਼ਿਆਲ ਰੱਖਿਆ ਜਾਂਦਾ ਸੀ । ਡਾਕਟਰ ਐੱਚ. ਆਰ. ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ, ‘‘ਉਹ ਭਾਰਤੀ ਇਤਿਹਾਸ ਦੇ ਚੰਗੇ ਸ਼ਾਸਕਾਂ ਵਿੱਚੋਂ ਇੱਕ ਸੀ ।’’1

(ਸ) ਇੱਕ ਰਾਜਨੀਤੀਵੇਤਾ ਦੇ ਰੂਪ ਵਿੱਚ (As a Diplomat)

ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਰਾਜਨੀਤੀਵਾਨ ਸੀ । ਸ਼ੁਰੂ ਵਿੱਚ ਉਸ ਨੇ ਸ਼ਕਤੀਸ਼ਾਲੀ ਮਿਸਲ ਸਰਦਾਰਾਂ ਦੇ ਸਹਿਯੋਗ ਨਾਲ ਕਮਜ਼ੋਰ ਮਿਸਲਾਂ ਉੱਤੇ ਕਬਜ਼ਾ ਕਰ ਲਿਆ । ਬਾਅਦ ਵਿੱਚ ਜਦੋਂ ਮਹਾਰਾਜੇ ਦੀ ਸ਼ਕਤੀ ਕਾਫ਼ੀ ਵੱਧ ਗਈ ਤਾਂ ਉਸ ਨੇ ਇੱਕ-ਇੱਕ ਕਰਕੇ ਇਨ੍ਹਾਂ ਸ਼ਕਤੀਸ਼ਾਲੀ ਮਿਸਲਾਂ ਨੂੰ ਵੀ ਆਪਣੇ ਅਧੀਨ ਕਰ ਲਿਆ । ਉਹ ਜਿਹੜੇ ਸ਼ਾਸਕਾਂ ਨੂੰ ਹਰਾਉਂਦਾ ਸੀ ਉਨ੍ਹਾਂ ਨੂੰ ਗੁਜ਼ਾਰੇ ਲਈ ਜਾਗੀਰਾਂ ਦੇ ਦਿੰਦਾ ਸੀ । ਇਸ ਲਈ ਉਹ ਬਾਅਦ ਵਿੱਚ ਮਹਾਰਾਜੇ ਦਾ ਵਿਰੋਧ ਨਹੀਂ ਕਰਦੇ ਸਨ | ਮਹਾਰਾਜੇ ਨੇ ਆਪਣੀ ਕੂਟਨੀਤੀ ਸਦਕਾ ਜਹਾਂਦਾਦ ਖ਼ਾਂ ਤੋਂ ਅਟਕ ਦਾ ਕਿਲਾ ਬਿਨਾਂ ਲੜੇ ਹੀ ਪ੍ਰਾਪਤ ਕਰ ਲਿਆ ਸੀ 1835 ਈ. ਵਿੱਚ ਜਦੋਂ ਅਫ਼ਗਾਨਿਸਤਾਨ ਦਾ ਸ਼ਾਸਕ ਦੋਸਤ ਮੁਹੰਮਦ ਹਮਲਾ ਕਰਨ ਲਈ ਆਇਆ ਤਾਂ ਮਹਾਂਰਾਜੇ ਨੇ ਅਜਿਹੀ ਚਾਲ ਚਲੀ ਕਿ ਉਹ ਬਿਨਾਂ ਲੜੇ ਹੀ ਲੜਾਈ ਦੇ ਮੈਦਾਨ ਵਿੱਚੋਂ ਦੌੜ ਗਿਆ ।

1809 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਹ ਉਨ੍ਹਾਂ ਦੀ ਕਮਜ਼ੋਰੀ ਦੀ ਨਹੀਂ ਸਗੋਂ ਡੂੰਘੀ ਰਾਜਨੀਤਿਕ ਸੂਝ ਅਤੇ ਦੂਰਦਰਸ਼ਤਾ ਦੀ ਨਿਸ਼ਾਨੀ ਸੀ । ਉੱਤਰ-ਪੱਛਮੀ ਸੀਮਾ ਸੰਬੰਧੀ ਨੀਤੀ ਵਿੱਚ ਵੀ ਮਹਾਰਾਜਾ ਨੇ ਡੂੰਘੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਅਫ਼ਗਾਨਿਸਤਾਨ ਉੱਤੇ ਹਮਲਾ ਨਾ ਕਰਨਾ ਮਹਾਰਾਜਾ ਰਣਜੀਤ ਸਿੰਘ ਦੀ ਸਿਆਣਪ ਦਾ ਇੱਕ ਹੋਰ ਸਬੂਤ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਭਗਤ ਸਿੰਘ ਦੇ ਅਨੁਸਾਰ, ‘‘ਕੂਟਨੀਤੀ ਵਿੱਚ ਉਸ ਨੂੰ ਹਰਾਉਣਾ ਕੋਈ ਆਸਾਨ ਕੰਮ ਨਹੀਂ ਸੀ ।” 2

(ਹ) ਪੰਜਾਬ ਦੇ ਇਤਿਹਾਸ ਵਿੱਚ ਉਸ ਦਾ ਸਥਾਨ (His Place in the History of the Punjab)

ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ ਭਾਰਤ ਬਲਕਿ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗ਼ਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ ਨਾਂ ਦਾ ਰਾਜ ਸੀ । ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ ।

ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਸਲਮਾਨ, ਯੂਰਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਨਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨ੍ਹਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ ।ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।
ਅੰਤ ਵਿੱਚ ਅਸੀਂ ਡਾਕਟਰ ਐੱਚ. ਆਰ. ਗੁਪਤਾ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਇੱਕ ਵਿਅਕਤੀ, ਯੋਧਾ, ਜਰਨੈਲ, ਜੇਤੂ, ਪ੍ਰਸ਼ਾਸਕ, ਹਾਕਮ ਅਤੇ ਰਾਜਨੀਤੀਵੇਤਾ ਵਜੋਂ ਰਣਜੀਤ ਸਿੰਘ ਨੂੰ ਦੁਨੀਆਂ ਦੇ ਮਹਾਨ ਸ਼ਾਸਕਾਂ ਵਿੱਚ ਉੱਚ ਸਥਾਨ ਪ੍ਰਾਪਤ ਹੈ ।”

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ? (How do you describe about Maharaja Ranjit Singh as a Man ?)
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Man ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ । (Write about the character and personality of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਮੁੱਖ ਸ਼ਖ਼ਸੀਅਤ ਦੀਆਂ ਤਿੰਨ ਵਿਸ਼ੇਸ਼ਤਾਵਾਂ ਦੱਸੋ । (Mention the three characteristics of the character and personality of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਫਿਰ ਵੀ ਕੁਦਰਤ ਨੇ ਉਸ ਨੂੰ ਅਦੁੱਤੀ ਯਾਦ ਸ਼ਕਤੀ ਅਤੇ ਹੌਸਲੇ ਦਾ ਵਰਦਾਨ ਦਿੱਤਾ ਸੀ । ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਮਹਾਰਾਜਾ ਰਣਜੀਤ ਸਿੰਘ ਧਰਮ ਦੇ ਸੱਚੇ ਸੇਵਕ ਸਨ । ਇਸ ਦੇ ਬਾਵਜੂਦ ਉਨ੍ਹਾਂ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ? (Maharaja Ranjit Singh was a kind ruler. How ?)
ਉੱਤਰ-ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਮਹਾਰਾਜੇ ਨੇ ਆਪਣੇ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ । (Maharaja Ranjit Singh was a devoted follower of Sikhism. Give arguments in your favour.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰੇ ਬਣਵਾਏ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ? (Maharaja Ranjit Singh was a secular ruler. How ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ । (Describe Maharaja Ranjit Singh as an administrator.)
ਜਾਂ
ਇਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharaja Ranjit Singh as an administrator ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨਾ ਕੇਵਲ ਇੱਕ ਮਹਾਨ ਜੇਤੂ, ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ । ਉਸ ਨੇ ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਯੋਗ ਅਤੇ ਇਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ | ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਰਾਜ ਦਾ ਦੌਰਾ ਵੀ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਤਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਵੀ ਗਠਨ ਕੀਤਾ ਹੋਇਆ ਸੀ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
“ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ । (“Maharaja Ranjit Singh was a great general and conqueror.” Explain.)
ਜਾਂ
ਇੱਕ ਸੈਨਿਕ ਅਤੇ ਜਰਨੈਲ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Soldier and a General ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸੈਨਾਪਤੀ ਅਤੇ ਜੇਤੂ ਸੀ ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਵਿਸ਼ਾਲ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਸਿਆਲਕੋਟ, ਗੁਜਰਾਤ, ਜੰਮੂ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ | ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (Why Maharaja Ranjit Singh is called Sher-i-Punjab ?)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign in History to Ranjit Singh ? Why is he called Sher-iPunjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਜੇਤੂ ਹੋਣ ਦੇ ਨਾਲ-ਨਾਲ ਕੁਸ਼ਲ ਸ਼ਾਸਨ ਪ੍ਰਬੰਧਕ ਵੀ ਸਿੱਧ ਹੋਇਆ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਰਣਜੀਤ ਸਿੰਘ ਨੇ ਸਾਰੇ ਧਰਮਾਂ ਪਤੀ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਸੀ । ਉਸ ਨੇ ਫ਼ੌਜ ਨੂੰ ਵਧੇਰੇ ਸ਼ਕਤੀਸ਼ਾਲੀ ਬਣਾਇਆ । ਉਸ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਹੋਣ ਤੋਂ ਬਚਾਈ ਰੱਖਿਆ । ਇਨ੍ਹਾਂ ਸਾਰੇ ਗੁਣਾਂ ਕਾਰਨ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਕਿਹਾ ਜਾਂਦਾ ਹੈ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਲਗਾਉ ਸੀ ?
ਉੱਤਰ-
ਲੈਲੀ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦਾ ਸੀ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ ?
ਉੱਤਰ-
ਸਰਕਾਰ-ਏ-ਖ਼ਾਲਸਾ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਕੀ ਕਹਿ ਕੇ ਬੁਲਾਉਂਦੇ ਸਨ ?
ਉੱਤਰ-
‘ਸਿੱਖ ਪੰਥ ਦਾ ਕੁਕਰ’ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
‘ਦਰਬਾਰ ਖ਼ਾਲਸਾ ਜੀ’।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਇੱਕ ਗੈਰ-ਸਿੱਖ ਮੰਤਰੀ ਦਾ ਨਾਂ ਦੱਸੋ ।
ਉੱਤਰ-
ਫ਼ਕੀਰ ਅਜ਼ੀਜ਼-ਉੱਦ-ਦੀਨ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਦਰਬਾਰੀ ਇਤਿਹਾਸਕਾਰ ਦਾ ਨਾਂ ਦੱਸੋ ।
ਉੱਤਰ-
ਸੋਹਣ ਲਾਲ ਸੂਰੀ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸੈਨਾ ਨਾਇਕ ਕਿਉਂ ਮੰਨਿਆ ਜਾਂਦਾ ਹੈ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੂੰ ਕਿਸੇ ਵੀ ਲੜਾਈ ਵਿੱਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਕੂਟਨੀਤੀਵਾਨ ਸੀ । ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ‘ਤੇ ਕਬਜ਼ਾ ਨਾ ਕਰਕੇ ਆਪਣੀ ਸਿਆਣਪ ਦਾ ਸਬੂਤ ਦਿੱਤਾ ।

ਪ੍ਰਸ਼ਨ 11.
ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਉਸ ਨੇ ਇੱਕ ਵਿਸ਼ਾਲ ਸਿੱਖ ਸਾਮਰਾਜ ਅਤੇ ਉੱਚ ਕੋਟੀ ਦੇ ਪ੍ਰਸ਼ਾਸ਼ਨ ਦੀ ਸਥਾਪਨਾ ਕੀਤੀ ।

ਪ੍ਰਸ਼ਨ 13.
ਮਹਾਰਾਜਾ ਰਣਜੀਤ ਨੂੰ ਪਾਰਸ ਕਿਉਂ ਕਹਿੰਦੇ ਸਨ ?
ਉੱਤਰ-
ਕਿਉਂਕਿ ਉਹ ਆਪਣੀ ਪਰਜਾ ਦਾ ਬਹੁਤ ਖ਼ਿਆਲ ਰੱਖਦਾ ਸੀ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ –

1. ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ………………….. ਨਹੀਂ ਸੀ ।
ਉੱਤਰ-
(ਖਿੱਚ ਭਰਪੂਰ)

2. ਮਹਾਰਾਜਾ ਰਣਜੀਤ ਸਿੰਘ ਨੂੰ ਸਭ ਤੋਂ ਜ਼ਿਆਦਾ ………………………. ਨਾਂ ਦੇ ਘੋੜੇ ਨਾਲ ਬਹੁਤ ਪਿਆਰ ਸੀ ।
ਉੱਤਰ-
(ਲੈਲੀ)

3. ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ………………………. ਸਮਝਦੇ ਸਨ ।
ਉੱਤਰ-
(ਕੁਕਰ)

4. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ …………. ਕਹਿੰਦੇ ਸਨ ।
ਉੱਤਰ-
(ਸਰਕਾਰ-ਏ-ਖ਼ਾਲਸਾ)

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

5. ਮਹਾਰਾਜਾ ਰਣਜੀਤ ਸਿੰਘ ਆਪਣੇ ਦਰਬਾਰ ਨੂੰ ……………………. ਕਹਿੰਦੇ ਸਨ ।
ਉੱਤਰ-
(ਦਰਬਾਰ ਖ਼ਾਲਸਾ ਜੀ)

6. ਮਹਾਰਾਜਾ ਰਣਜੀਤ ਸਿੰਘ ਸ਼ਰਾਬ ਦੇ ਬਹੁਤ ……………………….. ਸਨ ।
ਉੱਤਰ-
(ਸ਼ੌਕੀਨ)

7. ਮਹਾਰਾਜਾ ਰਣਜੀਤ ਸਿੰਘ ਨੂੰ …………………… ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ।
ਉੱਤਰ-
(ਸ਼ੇਰ-ਏ-ਪੰਜਾਬ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ ।
ਉੱਤਰ-
ਠੀਕ

2. ਮਹਾਰਾਜਾ ਰਣਜੀਤ ਸਿੰਘ ਨੂੰ ਲੈਲੀ ਨਾਂ ਦੇ ਘੋੜੇ ਨਾਲ ਬਹੁਤ ਪਿਆਰ ਸੀ ।
ਉੱਤਰ-
ਠੀਕ

3. ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ਕੁਕਰ ਸਮਝਦੇ ਸਨ ।
ਉੱਤਰ-
ਠੀਕ

4. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।
ਉੱਤਰ-
ਠੀਕ

5. ਮਹਾਰਾਜਾ ਰਣਜੀਤ ਸਿੰਘ ਨੂੰ ਕੇਵਲ ਸਿੱਖ ਧਰਮ ਨਾਲ ਪਿਆਰ ਸੀ ।
ਉੱਤਰ-
ਗ਼ਲਤ

6. ਮਹਾਰਾਜਾ ਰਣਜੀਤ ਸਿੰਘ ਸ਼ਰਾਬ ਨਾਲ ਬਹੁਤ ਨਫ਼ਰਤ ਕਰਦਾ ਸੀ ।
ਉੱਤਰ-
ਗ਼ਲਤ

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

7. ਮਹਾਰਾਜਾ ਰਣਜੀਤ ਸਿੰਘ ਨਾ ਸਿਰਫ਼ ਮਹਾਨ ਜੇਤੂ ਸੀ ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ ।
ਉੱਤਰ-
ਠੀਕ

8. ਮਹਾਰਾਜਾ ਰਣਜੀਤ ਸਿੰਘ ਨੂੰ ਅੱਜ ਵੀ ਲੋਕ ਸ਼ੇਰ-ਏ-ਪੰਜਾਬ ਦੇ ਨਾਂ ਨਾਲ ਯਾਦ ਕਰਦੇ ਹਨ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੀ ਵਿਸ਼ੇਸ਼ਤਾ ਸੀ ?
(i) ਉਹ ਬੜਾ ਮਿਹਨਤੀ ਅਤੇ ਫੁਰਤੀਲਾ ਸੀ
(ii) ਉਸ ਦਾ ਸੁਭਾਅ ਬਹੁਤ ਦਿਆਲੂ ਸੀ
(iii) ਉਹ ਅਨਪੜ ਪਰ ਸਿਆਣਾ ਸੀ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਪਿਆਰ ਸੀ ?
(i) ਲੈਲੀ
(ii) ਸੈਲੀ
(iii) ਚੇਤਕ
(iv) ਉੱਪਰ ਲਿਖੇ ਸਾਰੇ ।
ਉੱਤਰ-
(i) ਲੈਲੀ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿ ਕੇ ਬੁਲਾਉਂਦੇ ਸਨ ?
(i) ਸਰਕਾਰ-ਏ-ਆਮ.
(ii) ਸਰਕਾਰ-ਏ-ਖ਼ਾਸ
(iii) ਸਰਕਾਰ-ਏ-ਖ਼ਾਲਸਾ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(iii) ਸਰਕਾਰ-ਏ-ਖ਼ਾਲਸਾ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸ਼ਾਹੀ ਮੋਹਰ ‘ਤੇ ਕਿਹੜੇ ਸ਼ਬਦ ਅੰਕਿਤ ਸਨ ?
(i) ਫ਼ਤਿਹ ਧਰਮ
(ii) ਅਕਾਲ ਸਹਾਏ
(iii) ਫ਼ਤਿਹ ਦਰਸ਼ਨ
(iv) ਨਾਨਕ ਸਹਾਏ ।
ਉੱਤਰ-
(ii) ਅਕਾਲ ਸਹਾਏ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਤੇ ਕਿਹੜੇ ਸ਼ਬਦ ਉਕਰੇ ਸਨ ?
(i) ਨਾਨਕ ਸਹਾਇ
(ii) ਅਕਾਲ ਸਹਾਇ
(iii) ਗੋਬਿੰਦ ਸਹਾਇ
(iv) ਤੇਗ਼ ਸਹਾਇ ।
ਉੱਤਰ-
(ii) ਅਕਾਲ ਸਹਾਇ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦਾ ਸਭ ਤੋਂ ਪ੍ਰਸਿੱਧ ਵਿਦਵਾਨ ਕਿਹੜਾ ਸੀ ?
(i) ਸੋਹਣ ਲਾਲ ਸੁਰੀ
(ii) ਫ਼ਕੀਰ ਅਜ਼ੀਜ਼-ਉੱਦ-ਦੀਨ
(iii) ਰਾਜਾ ਧਿਆਨ ਸਿੰਘ
(iv) ਦੀਵਾਨ ਮੋਹਕਮ ਚੰਦ ।
ਉੱਤਰ-
(i) ਸੋਹਣ ਲਾਲ ਸੁਰੀ ।

ਪ੍ਰਸ਼ਨ 7.
ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰੇ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਸੀ ?
(i) ਮਹਾਰਾਜਾ ਰਣਜੀਤ ਸਿੰਘ ਨੂੰ
(ii) ਮਹਾਰਾਜਾ ਦਲੀਪ ਸਿੰਘ ਨੂੰ
(iii) ਮਹਾਰਾਜਾ ਸ਼ੇਰ ਸਿੰਘ ਨੂੰ
(iv) ਮਹਾਰਾਜਾ ਖੜਕ ਸਿੰਘ ਨੂੰ ।
ਉੱਤਰ-
(i) ਮਹਾਰਾਜਾ ਰਣਜੀਤ ਸਿੰਘ ਨੂੰ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਕਲਗੀ ਆਪਣੇ ਤੋਸ਼ੇਖ਼ਾਨੇ ਵਿੱਚ ਰੱਖੀ ਹੋਈ ਸੀ ਜਿਸ ਦੀ ਛੋਹ ਨੂੰ ਉਹ ਆਪਣੇ ਲਈ ਬੜਾ ਵਡਭਾਗਾ ਸਮਝਦੇ ਸਨ । ਉਹ ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਇਨ੍ਹਾਂ ਜਿੱਤਾਂ ਲਈ ਧੰਨਵਾਦ ਕਰਨ ਲਈ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ’ ਜੀ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਰਣਜੀਤ ਸਿੰਘ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ’ ਅਖਵਾਉਂਦੇ ਸਨ ।ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਦੇ ਸ਼ਬਦ ਉਕਰੇ ਹੋਏ ਸਨ ।

1. ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ਵਿੱਚ ਅਟਲ ਵਿਸ਼ਵਾਸ ਸੀ । ਕੋਈ ਇੱਕ ਉਦਾਹਰਨਾਂ ਦਿਉ ।
2. ‘ਕੂਕਰ’ ਤੋਂ ਕੀ ਭਾਵ ਹੈ?
3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ ?
4. ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ਕਿਹੜੇ ਸ਼ਬਦ ਉਕਰੇ ਹੋਏ ਸਨ ?
5. ਮਹਾਰਾਜਾ ਰਣਜੀਤ ਸਿੰਘ ਦੇ ਸਿੱਕਿਆਂ ‘ਤੇ …………………….. ਤੇ …………………… ਦੇ ਸ਼ਬਦ ਅੰਕਿਤ ਸਨ ।
ਉੱਤਰ-
1. ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ ।
2. ਕੁਕਰ ਤੋਂ ਭਾਵ ਹੈ ਦਾਸ ਜਾਂ ਨੌਕਰ ।
3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।
4. ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਸ਼ਬਦ ਉਕਰੇ ਹੋਏ ਸਨ ।
5. ਨਾਨਕ ਸਹਾਇ, ਗੋਬਿੰਦ ਸਹਾਇ ।

2. ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਸੀ ਕਿ ਇੱਕ ਸ਼ਕਤੀਸ਼ਾਲੀ ਅਤੇ ਚਿਰਸਥਾਈ ਸਾਮਰਾਜ ਦੀ ਸਥਾਪਨਾ ਲਈ ਸਾਰੇ ਧਰਮਾਂ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਜ਼ਰੂਰੀ ਹੈ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ, ਵਿੱਤ ਮੰਤਰੀ ਦੀਵਾਨ ਭਵਾਨੀਦਾਸ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਇਸੇ ਤਰ੍ਹਾਂ ਜਨਰਲ ਵੈਂਤੂਰਾ, ਕੋਰਟ, ਗਾਰਡਨਰ ਆਦਿ ਯੂਰਪੀਅਨ ਸਨ ।

1. ਮਹਾਰਾਜਾ ਰਣਜੀਤ ਸਿੰਘ ਇੱਕ ਸਹਿਣਸ਼ੀਲ ਸ਼ਾਸਕ ਸੀ ? ਕਿਵੇਂ ?
2. ਧਿਆਨ ਸਿੰਘ ਡੋਗਰਾ ਕੌਣ ਸੀ ?
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ ?
4. ਦੀਵਾਨ ਭਵਾਨੀਦਾਸ ਕੌਣ ਸੀ ?
5. ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ………………………… ਸੀ ।
ਉੱਤਰ-
1. ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਸੀ ।
2. ਧਿਆਨ ਸਿੰਘ ਡੋਗਰਾ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਸੀ ।
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਸੀ ।
4. ਦੀਵਾਨ ਭਵਾਨੀਦਾਸ ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਸੀ ।
5. ਮਿਸਰ ਦੀਵਾਨ ਚੰਦ ।