PSEB 12th Class Economics Book Solutions Guide in Punjabi English Medium

Punjab State Board Syllabus PSEB 12th Class Economics Book Solutions Guide Pdf in English Medium and Punjabi Medium are part of PSEB Solutions for Class 12.

PSEB 12th Class Economics Guide | Economics Guide for Class 12 PSEB

Economics Guide for Class 12 PSEB | PSEB 12th Class Economics Book Solutions

PSEB 12th Class Economics Book Solutions in Hindi Medium

  • Chapter 1 समष्टि अर्थशास्त्र
  • Chapter 2 समष्टि अर्थशास्त्र में मूल धारणाएं
  • Chapter 3 आय का चक्रीय प्रवाह
  • Chapter 4 राष्ट्रीय आय की अवधारणाएं
  • Chapter 5 राष्ट्रीय आय का माप
  • Chapter 6 मुद्रा, मुद्रा की पूर्ति तथा कार्य
  • Chapter 7 बैंकिंग
  • Chapter 8 कुल मांग
  • Chapter 9 उपभोग प्रवृत्ति और बचत प्रवृत्ति
  • Chapter 10 आय तथा रोजगार का निर्धारण
  • Chapter 11 निवेश गुणक
  • Chapter 12 अधिक तथा अभावी माँग की समस्याएँ
  • Chapter 13 अभावी तथा अधिक मांग को ठीक करने के लिए उपाय
  • Chapter 14 सरकारी बजट तथा अर्थव्यवस्था
  • Chapter 15 भुगतान सन्तुलन
  • Chapter 16 विदेशी विनिमय दर
  • Chapter 17 स्वतन्त्रता के समय भारतीय अर्थव्यवस्था
  • Chapter 18 आर्थिक नियोजन के उद्देश्य
  • Chapter 19 भारत में कृषि
  • Chapter 20 भारत में औद्योगिक विकास नीति तथा लाइसेसिंग
  • Chapter 21 1991 से आर्थिक सुधार अथवा नई आर्थिक नीति
  • Chapter 22 निर्धनता की समस्या
  • Chapter 23 ग्रामीण ऋण
  • Chapter 24 कृषि उपज का मण्डीकरण
  • Chapter 25 सहकारिता, कृषि में विभिन्नता और जैविक खेती
  • Chapter 26 आर्थिक विकास में मानव पूँजी का योगदान
  • Chapter 27 भारत में शिक्षा, स्वास्थ्य तथा बेरोजगारी
  • Chapter 28 बुनियादी ढांचा और ऊर्जा
  • Chapter 29 धारणीय आर्थिक विकास, आर्थिक विकास का वातावरण पर प्रभाव तथा ग्लोबल वार्मिंग
  • Chapter 30 सह-सम्बन्ध
  • Chapter 31 सूचकांक

PSEB 12th Class Economics Book Solutions: Punjab Economy

  • Chapter 1 पंजाब की मानवीय शक्ति और भौतिक साधन
  • Chapter 2 1966 से पंजाब में कृषि का विकास
  • Chapter 3 1966 से पंजाब में औद्योगिक विकास
  • Chapter 4 पंजाब सरकार की आर्थिक स्थिति

PSEB 12th Class Economics Book Solutions in English Medium

  • Chapter 1 Macro Economics
  • Chapter 2 Basic Concepts in Macro Economics
  • Chapter 3 Circular Flow of Income
  • Chapter 4 Concepts of National Income
  • Chapter 5 Measurement of National Income
  • Chapter 6 Money, Supply of Money and Functions
  • Chapter 7 Banking
  • Chapter 8 Aggregate Demand
  • Chapter 9 Propensity to Consume and Propensity to Save
  • Chapter 10 Determination of Income and Employment
  • Chapter 11 Investment Multiplier
  • Chapter 12 Problems of Excess and Deficient Demand
  • Chapter 13 Measures to Correct Deficient and Excess Demand
  • Chapter 14 Government Budget and the Economy
  • Chapter 15 Balance of Payments
  • Chapter 16 Foreign Exchange Rate
  • Chapter 17 Indian Economy on the Eve of Independence
  • Chapter 18 Objectives of Economic Planning
  • Chapter 19 Agriculture in India
  • Chapter 20 Industrial Development Policy and Licensing in India
  • Chapter 21 Economic Reforms since 1991 or New Economic Policy
  • Chapter 22 Problem of Poverty
  • Chapter 23 Rural Credit
  • Chapter 24 Marketing of Agricultural Produce
  • Chapter 25 Co-operatives, Diversification in Agriculture and Organic Farming
  • Chapter 26 Role of Human Capital in Economic Development
  • Chapter 27 Education, Health and Unemployment in India
  • Chapter 28 Infrastructure and Energy
  • Chapter 29 Sustainable Economic development, Effect of Economic Development on Environment and Global Warming
  • Chapter 30 Correlation
  • Chapter 31 Index Numbers

Apendix : Punjab Economy

  • Chapter 1 Man Power and Physical Resources of Punjab
  • Chapter 2 Agriculture Development of Punjab Since 1966
  • Chapter 3 Industrial Development of Punjab Since 1966
  • Chapter 4 Financial Position of Punjab Government

PSEB 12th Class Economics Syllabus

Class – XII (PB.)
Economics
Time Allowed: 3 Hours

Theory: 80 Marks
Internal Assessment: 20 Marks
Marks Total: 100 Marks

Part – A
Introductory Macro Economics

Unit 1 National Income and Related Aggregates
What is Macro Economics? Classical and Keynesian views about Macro Economics. Scope, Importance, and Limitations of Macro Economics. Concept of Equilibrium: Partial Equilibrium and General Equilibrium. Basic concepts in Macro Economics: consumption goods, capital goods, final goods, intermediate goods, stock and flow variables, etc. Circular flow of income and output (two-sector economy model). Real flow and Monetary flow. Concept of Injections and withdrawals in Circular flow of Income and Output. Aggregates related to National Income: Gross National Product (GNP), Net National Product (NNP), Gross and Net Domestic Product (GDP and NDP) – at market price, at factor cost. Methods of calculating National Income – Value Added or Product method, Expenditure method, Income method with numerical questions.

Unit 2 Determination of Income and Employment
Aggregate Demand-Aggregate Supply and their components. Consumption function, Saving function, Investment function. Propensity to consume and propensity to save (average and marginal). Short-run equilibrium output. Meaning full employment and involuntary unemployment. Investment multiplier and its mechanism. Problems of excess demand and deficient demand. Measures to correct excess and deficient demand through Monetary and Fiscal policies of the government along with the instruments of monetary and fiscal policies.

Unit 3 Money and Banking
Money – Barter System of Exchange: Meaning and Limitations. Money: Meaning, Importance, and Functions of Money. Concept of Supply of Money and its measurement.
Banking: Meaning and Functions of Commercial Banks. Meaning and functions of Central bank (example of the Reserve Bank of India). Control of Credit by Central Bank through quantitative and qualitative measures.

Unit 4 Government Budget and the Economy
Government Budget – meaning, objectives, and components. Classification of receipts – revenue receipts and capital receipts, classification of expenditure – revenue expenditure and capital expenditure. Financial Position of Punjab Government. Measures of government deficit – revenue deficit. fiscal deficit, primary deficit their meaning,

Unit 5 Foreign Exchange Rate and Balance of Payments
Foreign exchange rate – Meaning of fixed and flexible rates and methods of their determination along with their advantages and limitations. Foreign Exchange market – Meaning and Functions. Balance of Payments – Meaning and components. Various types of accounts in Balance of Payment. The deficit in Balance of Payment: Meaning and measures to correct it.

Part – B
Indian Economic Development

Unit 6 Development Experience (1947-90) and Economic Reforms Since 1991
A brief introduction of the state of the Indian economy on the eve of independence. Five Year Plans and NITI Aayog; the rationale behind the adoption of five years economic plans, common goals of five-year economic plans with their success and failures. NITI AAYOG; A brief introduction, structure, and it’s working. Agriculture: Meaning, Importance, main features, problems and policies of agriculture (institutional aspects and new agricultural strategy), Agriculture Development of Punjab since 1966. Industry: Meaning, Importance, problems, and policies for industrial development industrial licensing, etc.), Industrial Development of Punjab since 1966. Economic Reforms since 1991: Features of Liberalisation, Globalisation, and Privatisation (LPG policy)

Unit 7 Current challenges Faced by the Indian Economy
Poverty – absolute and relative. Causes of Poverty and main programmes for poverty alleviation: A critical assessment.
Unemployment: Meaning, types, and causes. Main programmes for the solution of the problem of unemployment in India.
Rural development: Key issues – credit and marketing – the role of cooperatives; agricultural diversification; organic farming.
Human Capital Formation: How people become resources; Role of human capital in economic development; Growth of Education Sector in India. Manpower Resources of Punjab.
Infrastructure: Meaning and Types; Energy and Health; Problems and Policies; A critical assessment. Physical Resources of Punjab.
Sustainable Economic Development: Meaning, Effects of Economic Development on Resources and Environment, including global warming.

Part – C
Statistics in Economics

Unit 8 Correlation and Index Numbers
Coefficient of Correlation – meaning and properties. Methods for the measurement of coefficient of correlation: scatter diagram method, Karl Pearson’s method (only by direct method) (two variables ungrouped data) Spearman’s rank correlation (in case of untied ranks only).
Index Numbers – Meaning, methods of constructing; Unweighted Index (Simple aggregative and simple average of price relative method). Weighted Index Numbers (Weighted aggregative methods including only Laspeyre’s, Pasche’s, and Fisher’s Index Numbers). Wholesale price index, Consumer price index, and index of industrial production. Uses of index numbers: Inflation and index numbers.

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

Punjab State Board PSEB 12th Class History Book Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ Textbook Exercise Questions and Answers.

PSEB Solutions for Class 12 History Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

Long Answer Type Questions

ਪ੍ਰਸ਼ਨ 1.
ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ? (Name the sincere Sikh who searched for the Ninth Guru and why ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ਅਤੇ ਕਿਉਂ ? (Who found Guru Tegh Bahadur Ji and why ?)

ਸਿੱਖ ਧਰਮ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਭਾਲ ਕਿਸ ਨੇ ਅਤੇ ਕਿਵੇਂ ਕੀਤੀ ? (Who discovered the ninth Guru Tegh Bahadur Ji and how ?)
ਉੱਤਰ-
1664 ਈ. ਵਿੱਚ ਦਿੱਲੀ ਵਿਖੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ ਤਾਂ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਜਹਾਜ਼ ਸਮੁੰਦਰੀ ਤੂਫ਼ਾਨ ਵਿੱਚ ਘਿਰ ਕੇ ਡੁੱਬਣ ਲੱਗਾ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਕਿਨਾਰੇ ਲੱਗ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਗੁਰੂ ਸਾਹਿਬ ਦੀ ਕਿਰਪਾ ਨਾਲ ਉਸ ਦਾ ਜਹਾਜ਼ ਬਚ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਆਪਣੇ ਪਰਿਵਾਰ ਸਮੇਤ ਬਾਬਾ ਬਕਾਲਾ ਪਹੁੰਚਿਆ । ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ ।

ਉਸ ਨੇ ਅਸਲੀ ਗੁਰੂ ਨੂੰ ਲੱਭਣ ਦੀ ਇੱਕ ਵਿਉਂਤ ਬਣਾਈ । ਉਹ ਵਾਰੋ-ਵਾਰੀ ਹਰ ਗੁਰੂ ਕੋਲ ਗਿਆ ਤੇ ਉਨ੍ਹਾਂ ਨੂੰ ਦੋ-ਦੋ ਮੋਹਰਾਂ ਭੇਟ ਕਰਦਾ ਗਿਆ ਝੂਠੇ ਗੁਰੁ ਦੋ-ਦੋ ਮੋਹਰਾਂ ਲੈ ਕੇ ਖੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖੀਰ ਵਿੱਚ ਗੁਰੂ ਤੇਗ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ।” ਇਹ ਸੁਣ ਕੇ ਮੱਖਣ ਸ਼ਾਹ ਬਹੁਤ ਖੁਸ਼ ਹੋਇਆ ਅਤੇ ਉਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the travels of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ? (What do you know about the travels of Guru Tegh Bahadur Ji ?).
ਉੱਤਰ-
ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਦੇ ਦੌਰਾਨ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਨੂੰ ਦੂਰ ਕਰਨਾ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਵੱਲਾ, ਘੁੱਕੇਵਾਲੀ, ਖਡੂਰ ਸਾਹਿਬ, ਗੋਇੰਦਵਾਲ, ਤਰਨ ਤਾਰਨ, ਖੇਮਕਰਨ, ਕੀਰਤਪੁਰ ਅਤੇ ਬਿਲਾਸਪੁਰ ਆਦਿ ਪੰਜਾਬ ਦੇ ਖੇਤਰਾਂ ਦੀਆਂ ਯਾਤਰਾਵਾਂ ਕੀਤੀਆਂ ।

ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਪੂਰਬੀ ਭਾਰਤ ਦੀਆਂ ਯਾਤਰਾਵਾਂ ‘ਤੇ ਨਿਕਲ ਪਏ । ਆਪਣੀ ਇਸ ਯਾਤਰਾ ਦੇ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਧਮਧਾਨ, ਦਿੱਲੀ, ਮਥੁਰਾ, ਬ੍ਰਿਦਾਬਨ, ਆਗਰਾ, ਕਾਨਪੁਰ, ਪ੍ਰਯਾਗ, ਬਨਾਰਸ, ਗਯਾ, ਪਟਨਾ, ਢਾਕਾਂ ਅਤੇ ਆਸਾਮ ਆਦਿ ਸਥਾਨਾਂ ‘ਤੇ ਗਏ । ਇਨ੍ਹਾਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਕਈ ਪ੍ਰਸਿੱਧ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਹ ਯਾਤਰਾਵਾਂ ਸਿੱਖ ਪੰਥ ਦੇ ਵਿਕਾਸ ਲਈ ਬੜੀਆਂ ਲਾਹੇਵੰਦ ਸਿੱਧ ਹੋਈਆਂ। ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਮਤ ਵਿੱਚ ਸ਼ਾਮਲ ਹੋਏ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦੀਆਂ ਕਿਸੇ ਛੇ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of any six travels of Guru Tegh Bahadur Ji.)
ਉੱਤਰ-
ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ ।

1. ਅੰਮ੍ਰਿਤਸਰ – ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ ਕਹਿੰਦੇ’ ਹਨ ।

2. ਵੱਲਾ ਤੇ ਘੁਕੇਵਾਲੀ – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਜੀ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ’ ਗੁਰੂ ਕਾ ਬਾਗ਼’ ਰੱਖ ਦਿੱਤਾ ।

3. ਬਨਾਰਸ – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।

4. ਪਟਨਾ – ਗੁਰੂ ਤੇਗ਼ ਬਹਾਦਰ ਜੀ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ ‘ਗੁਰੁ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।

5. ਮਥੁਰਾ – ਗੁਰੂ ਤੇਗ਼ ਬਹਾਦਰ ਜੀ ਦਿੱਲੀ ਤੋਂ ਬਾਅਦ ਮਥੁਰਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ । ਇਸ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।

6. ਢਾਕਾ – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।

ਪ੍ਰਸ਼ਨ 4.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਕਿਹਨਾਂ ਕਾਰਨਾਂ ਕਰਕੇ ਹੋਈ ? (What were the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ । (Study the causes responsible for the martyrdom of Guru Tegh Bahadur Ji.)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ – 1605 ਈ. ਤਕ ਸਿੱਖਾਂ ਅਤੇ ਮੁਗਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।

2. ਔਰੰਗਜ਼ੇਬ ਦੀ ਕੱਟੜਤਾ – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਸਿੱਟੇ ਵਜੋਂ ਤਲਵਾਰ ਦੇ ਜ਼ੋਰ ‘ਤੇ ਲੋਕਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।

3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ ਤੇ ਪ੍ਰਭਾਵ – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ । ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।

4. ਸਿੱਖ ਧਰਮ ਦਾ ਪ੍ਰਸਾਰ – ਗੁਰੁ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।

5. ਰਾਮ ਰਾਏ ਦੀ ਦੁਸ਼ਮਣੀ – ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ਪੁੱਤਰ ਸੀ । ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਪਰ ਜਦੋਂ ਗੁਰਗੱਦੀ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਅਤੇ ਬਾਅਦ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਮਿਲੀ ਤਾਂ ਉਹ ਇਹ ਸਹਾਰ ਨਾ ਸਕਿਆ । ਉਸ ਨੇ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਕਾਰਵਾਈ ਕਰਨ ਲਈ ਭੜਕਾਇਆ ।

6. ਕਸ਼ਮੀਰੀ ਪੰਡਤਾਂ ਦੀ ਪੁਕਾਰ – ਕਸ਼ਮੀਰ ਦੇ ਗਵਰਨਰ ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ‘ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ । ਗੁਰੂ ਜੀ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 5.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ । (Discuss the role played by Naqshbandis in the martyrdom of Guru Tegh Bahadur Ji.)
ਉੱਤਰ-
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦੀ ਇੱਕ ਸੰਪਰਦਾ ਸੀ । ਇਸ ਸੰਪਰਦਾ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ, ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਤੇ ਮੁਸਲਮਾਨਾਂ ਦਾ ਗੁਰੂ ਘਰ ਪ੍ਰਤੀ ਵੱਧ ਰਿਹਾ ਰੁਝਾਨ ਅਸਹਿਣਸ਼ੀਲ ਸੀ । ਨਕਸ਼ਬੰਦੀਆਂ ਨੂੰ ਖ਼ਤਰਾ ਹੋ ਗਿਆ ਕਿ ਕਿਧਰੇ ਲੋਕਾਂ ਵਿੱਚ ਆ ਰਹੀ ਜਾਗ੍ਰਿਤੀ ਅਤੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਚੁਣੌਤੀ ਨਾ ਬਣ ਜਾਏ । ਅਜਿਹਾ ਹੋਣ ਨਾਲ ਭਾਰਤ ਵਿੱਚ ਮੁਸਲਿਮ ਸਮਾਜ ਦੀਆਂ ਜੜਾਂ ਹਿਲ ਸਕਦੀਆਂ ਸਨ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕੀਤਾ । ਉਨ੍ਹਾਂ ਦੀ ਇਸ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਉਸ ਸਮੇਂ ਸ਼ੇਖ਼ ਮਾਸੂਮ ਨਕਸ਼ਬੰਦੀਆਂ ਦਾ ਨੇਤਾ ਸੀ । ਉਹ ਆਪਣੇ ਪਿਤਾ ਸ਼ੇਖ਼ ਅਹਿਮਦ ਸਰਹਿੰਦੀ ਤੋਂ ਵੀ ਵਧੇਰੇ ਕੱਟੜ ਸੀ । ਉਸ ਦਾ ਵਿਚਾਰ ਸੀ ਕਿ ਜੇਕਰ ਪੰਜਾਬ ਵਿੱਚ ਸਿੱਖਾਂ ਦਾ ਛੇਤੀ ਦਮਨ ਨਾ ਕੀਤਾ ਗਿਆ ਤਾਂ ਭਾਰਤ ਵਿੱਚ ਮੁਸਲਿਮ ਸਾਮਰਾਜ ਦੀ ਨੀਂਹ ਹਿੱਲ ਸਕਦੀ ਹੈ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ । ਨਿਰਸੰਦੇਹ ਅਸੀਂ ਇਹ ਕਹਿ ਸਕਦੇ ਹਾਂ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ? (What was the immediate cause of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ? (Why did Guru Tegh Bahadur Ji help the Kashmiri Brahmins ?)
ਉੱਤਰ-
ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣਾਂ ਦਾ ਸਾਰੇ ਭਾਰਤ ਦੇ ਹਿੰਦੂ ਬਹੁਤ ਆਦਰ ਕਰਦੇ ਸਨ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਕਬੂਲ ਕਰ ਲੈਣਗੇ । ਇਸੇ ਉਦੇਸ਼ ਨਾਲ ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਬ੍ਰਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ ।

ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁਖ ’ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਜੋ ਉਸ ਸਮੇਂ 9 ਵਰ੍ਹਿਆਂ ਦੇ ਸਨ, ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ । ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ।” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ । ਗੁਰੂ ਸਾਹਿਬ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ । ਜਦੋਂ ਔਰੰਗਜ਼ੇਬ ਨੂੰ ਇਹ ਗੱਲ ਪਤਾ ਲੱਗੀ ਤਾਂ ਉਸ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾ ਕੇ ਮੁਸਲਮਾਨ ਬਣਾਉਣ ਦਾ ਇਰਾਦਾ ਕਰ ਲਿਆ ।

ਪ੍ਰਸ਼ਨ 7.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ । (Evaluate the historical importance of martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਮਹੱਤਵਪੂਰਨ ਨਤੀਜੇ ਦੱਸੋ । (Explain six significant results of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਸਿੱਟੇ ਕੀ ਸਨ ? (What were the six results of the martyrdom of Guru Tegh Bahadur Ji ?)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ‘ਤੇ ਦੂਰਗਾਮੀ ਪ੍ਰਭਾਵ ਪਏ ।

  • ਇਤਿਹਾਸ ਦੀ ਇੱਕ ਅਦੁੱਤੀ ਘਟਨਾ – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ ।
  • ਸਿੱਖਾਂ ਵਿੱਚ ਬਦਲੇ ਦੀ ਭਾਵਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ ।
  • ਹਿੰਦੂ ਧਰਮ ਦੀ ਰੱਖਿਆਔਰੰਗਜ਼ੇਬ ਦੇ ਦਿਨੋ – ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ ।
  • ਖ਼ਾਲਸਾ ਦੀ ਸਿਰਜਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ । ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ ।
  • ਸਿੱਖਾਂ ਅਤੇ ਮੁਗਲਾਂ ਵਿਚਾਲੇ ਲੜਾਈਆਂ – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਲੰਬਾ ਦੌਰ ਸ਼ੁਰੂ ਹੋਇਆ। ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਹਾਂ ਨੂੰ ਹਿਲਾ ਕੇ ਰੱਖ ਦਿੱਤਾ ।
  • ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖ ਧਰਮ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਪਰੰਪਰਾ ਸ਼ੁਰੂ ਹੋ ਗਈ । ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ, ਬੰਦਾ ਸਿੰਘ ਬਹਾਦਰ ਅਤੇ ਸੈਂਕੜੇ ਸਿੱਖ ਧਰਮ ਦੀ ਖ਼ਾਤਰ ਸ਼ਹੀਦੀਆਂ ਪਾ ਗਏ । ਇਸ ਤਰ੍ਹਾਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਲਈ ਇੱਕ ਅਦੁੱਤੀ ਉਦਾਹਰਨ ਸਿੱਧ ਹੋਈ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 8.
ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਉੱਪਰ ਸੰਖੇਪ ਨੋਟ ਲਿਖੋ । (Write a comprehensive note on Bhai Mati Das and Bhai Sati Das.)
ਉੱਤਰ-
ਸਿੱਖ ਇਤਿਹਾਸ ਸ਼ਹੀਦੀਆਂ ਨਾਲ ਭਰਿਆ ਹੋਇਆ ਹੈ ਪਰ ਜੋ ਲਾਸਾਨੀ ਸ਼ਹਾਦਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੇ ਦਿੱਤੀਆਂ ਉਸ ਦੀ ਕੋਈ ਹੋਰ ਮਿਸਾਲ ਮਿਲਣੀ ਬਹੁਤ ਔਖੀ ਹੈ । ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੋਵੇਂ ਭਰਾ ਸਨ । ਭਾਈ ਮਤੀ ਦਾਸ ਜੀ ਗੁਰੂ ਤੇਗ਼ ਬਹਾਦਰ ਜੀ ਦੇ ਦੀਵਾਨ ਸਨ ਜਦਕਿ ਭਾਈ ਸਤੀ ਦਾਸ ਜੀ ਫ਼ਾਰਸੀ ਦੇ ਲੇਖਕ ਸਨ । ਜਦੋਂ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇਣ ਦਾ ਨਿਰਣਾ ਕੀਤਾ ਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਵੀ ਉਨ੍ਹਾਂ ਨਾਲ ਹੋ ਗਏ । ਜਦੋਂ ਹਾਕਮਾਂ ਨੇ ਦਿੱਲੀ ਵਿੱਚ ਗੁਰੂ ਤੇਗ ਬਹਾਦਰ ਜੀ ਨਾਲ ਬਦਸਲੂਕੀ ਕੀਤੀ ਤਾਂ ਭਾਈ ਮਤੀ ਦਾਸ ਜੀ ਇਹ ਬਰਦਾਸ਼ਤ ਨਾ ਕਰ ਸਕੇ ।

ਉਨ੍ਹਾਂ ਨੇ ਗੁਰੂ ਜੀ ਨੂੰ ਇਹ ਬੇਨਤੀ ਕੀਤੀ ਕਿ ਜੇਕਰ ਉਹ ਆਗਿਆ ਦੇਣ ਤਾਂ ਮੁਗ਼ਲ ਹਕੂਮਤ ਨੂੰ ਤਹਿਸ-ਨਹਿਸ ਕਰ ਦਿੱਤਾ ਜਾਵੇ । ਗੁਰੂ ਜੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਸਭ ਕੁਝ ਉਸ ਪਰਮਾਤਮਾ ਦੇ ਹੁਕਮ ਅਨੁਸਾਰ ਹੋ ਰਿਹਾ ਹੈ । ਤੁਸੀਂ ਫ਼ਿਕਰ ਨਾ ਕਰੋ । ਪਰਮਾਤਮਾ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵੇਗਾ । ਜ਼ਾਲਮ ਕਾਜ਼ੀ ਨੇ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਇਸਲਾਮ ਕਬੂਲਣ ਲਈ ਬਥੇਰੇ ਲਾਲਚ ਦਿੱਤੇ, ਪਰ ਉਹ ਆਪਣੇ ਸਿਦਕ ਤੋਂ ਨਾ ਡੋਲੇ । ਅਖੀਰ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਦੋਫਾੜ ਕਰ ਦਿੱਤਾ ਗਿਆ ਅਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ । ਇਨ੍ਹਾਂ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਨਵੇਂ ਪੂਰਨੇ ਪਾਏ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਤੇਗ ਬਹਾਦਰ ਜੀ ਦਾ ਮੁੱਢਲਾ ਜੀਵਨ ( (Early Career of Guru Tegh Bahadur Ji)

ਪ੍ਰਸ਼ਨ 1.
ਗੁਰੂ ਤੇਗ਼ ਬਹਾਦਰ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਕਰੋ । (Give a brief description of the early life of Guru Tegh Bahadur Ji.)
ਉੱਤਰ-
ਗੁਰੁ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ । ਉਨ੍ਹਾਂ ਦਾ ਗੁਰੂ ਕਾਲ 1664 ਈ. ਤੋਂ 1675 ਈ. ਤਕ ਰਿਹਾ । ਗੁਰੂ ਤੇਗ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕਾਂ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹੀਦੀ ਦੇ ਕੇ ਉਨ੍ਹਾਂ ਨੇ ਭਾਰਤੀ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ । ਗੁਰੂ ਜੀ ਦੇ ਮੁੱਢਲੇ ਜੀਵਨ ਅਤੇ ਯਾਤਰਾਵਾਂ ਦਾ ਸੰਖੇਪ ਵਰਣਨ ਇਸ ਪ੍ਰਕਾਰ ਹੈ-

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੁ ਤੇਗ ਬਹਾਦਰ ਸਾਹਿਬ ਦਾ ਜਨਮ 1 ਅਪਰੈਲ, 1621 ਈ. ਨੂੰ ਅੰਮ੍ਰਿਤਸਰ ਵਿਖੇ ਹੋਇਆ । ਆਪ ਗੁਰੂ ਹਰਿਗੋਬਿੰਦ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਪੁੱਤਰ ਸਨ । ਆਪ ਜੀ ਦੀ ਮਾਤਾ ਦਾ ਨਾਂ ਨਾਨਕੀ ਸੀ । ਆਪ ਦੇ ਪਿਤਾ ਜੀ ਨੇ ਆਪ ਦੇ ਜਨਮ ‘ਤੇ ਇਹ ਭਵਿੱਖਬਾਣੀ ਕੀਤੀ ਕਿ ਇਹ ਬਾਲਕ ਸੱਚਾਈ ਤੇ ਧਰਮ ਦੇ ਰਾਹ ‘ਤੇ ਚੱਲੇਗਾ ਅਤੇ ਜ਼ੁਲਮ ਤੇ ਜਬਰ ਦਾ ਡਟ ਕੇ ਮੁਕਾਬਲਾ ਕਰੇਗਾ । ਗੁਰੂ ਜੀ ਦੇ ਇਹ ਬੋਚਨ ਸੱਚ ਨਿਕਲੇ ।

2. ਬਚਪਨ ਅਤੇ ਸਿੱਖਿਆ (Childhood and Education) – ਬਚਪਨ ਵਿੱਚ ਤੇਗ਼ ਬਹਾਦਰ ਜੀ ਦਾ ਨਾਂ ਤਿਆਗ ਮਲ ਸੀ । ਜਦੋਂ ਆਪ ਪੰਜ ਵਰਿਆਂ ਦੇ ਹੋਏ ਤਾਂ ਆਪ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਤੋਂ ਸਿੱਖਿਆ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ । ਆਪ ਨੇ ਪੰਜਾਬੀ, ਬਿਜ ਸੰਸਕ੍ਰਿਤ, ਇਤਿਹਾਸ, ਦਰਸ਼ਨ ਸ਼ਾਸਤਰ, ਗਣਿਤ ਅਤੇ ਸੰਗੀਤ ਆਦਿ ਦੀ ਸਿੱਖਿਆ ਪ੍ਰਾਪਤ ਕੀਤੀ । ਆਪ ਨੂੰ ਘੋੜਸਵਾਰੀ ਅਤੇ ਸ਼ਸਤਰ ਚਲਾਉਣ ਦੀ ਵੀ ਸਿੱਖਿਆ ਦਿੱਤੀ ਗਈ । ਕਰਤਾਰਪੁਰ ਦੀ ਲੜਾਈ ਵਿੱਚ ਆਪ ਦੀ ਬਹਾਦਰੀ ਨੂੰ ਵੇਖ ਕੇ ਆਪ ਦੇ ਪਿਤਾ, ਗੁਰੂ ਹਰਿਗੋਬਿੰਦ ਸਾਹਿਬ ਨੇ ਆਪ ਦਾ ਨਾਂ ਤਿਆਗ ਮਲ ਤੋਂ ਬਦਲ ਕੇ ਤੇਗ਼ ਬਹਾਦਰ ਰੱਖ ਦਿੱਤਾ ।

3. ਵਿਆਹ (Marriage) – ਤੇਗ਼ ਬਹਾਦਰ ਜੀ ਦਾ ਵਿਆਹ ਕਰਤਾਰਪੁਰ ਨਿਵਾਸੀ, ਲਾਲ ਚੰਦ ਦੀ ਧੀ ਗੁਜਰੀ ਨਾਲ ਹੋਇਆ । ਆਪ ਦੇ ਘਰ 1666 ਈ. ਵਿੱਚ ਇੱਕ ਪੁੱਤਰ ਨੇ ਜਨਮ ਲਿਆ । ਇਸ ਬਾਲਕ ਦਾ ਨਾਂ ਗੋਬਿੰਦ ਰਾਏ ਜਾਂ ਗੋਬਿੰਦ ਦਾਸ ਰੱਖਿਆ ਗਿਆ ।

4. ਬਾਬਾ ਬਕਾਲਾ ਵਿਖੇ ਨਿਵਾਸ (Settlement at Baba Bakala) – ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿਗੋਬਿੰਦ ਜੀ ਨੇ ਆਪਣੇ ਪੋਤਰੇ ਹਰਿ ਰਾਇ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਉਨ੍ਹਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣੀ ਪਤਨੀ ਗੁਜਰੀ ਅਤੇ ਮਾਤਾ ਨਾਨਕੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲੇ ਜਾਣ ਦਾ ਹੁਕਮ ਦਿੱਤਾ । ਇੱਥੇ ਤੇਗ਼ ਬਹਾਦਰ ਜੀ 20 ਵਰੇ ਰਹੇ ।

5. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਸਿੱਖਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ, ਤਾਂ 22 ਸੋਢੀਆਂ ਨੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਸਮੁੰਦਰੀ ਜਹਾਜ਼ ਡੁੱਬ ਰਿਹਾ ਸੀ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਡੁੱਬਣ ਤੋਂ ਬਚ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਉਸ ਦਾ ਜਹਾਜ਼ ਕਿਨਾਰੇ ਲੱਗ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਬਾਬਾ ਬਕਾਲਾ ਪਹੁੰਚਿਆ ।

ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ । ਅਸਲੀ ਗੁਰੂ ਨੂੰ ਲੱਭਣ ਲਈ ਉਸ ਨੇ ਵਾਰੋ-ਵਾਰੀ ਹਰ ਗੁਰੂ ਨੂੰ ਦੋਦੋ ਮੋਹਰਾਂ ਭੇਟ ਕੀਤੀਆਂ । ਝੂਠੇ ਗੁਰੂ ਦੋ-ਦੋ ਮੋਹਰਾਂ ਲੈ ਕੇ ਖ਼ੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖ਼ੀਰ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, ‘ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ਼ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ ?” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ । ਗੁਰੂ ਤੇਗ ਬਹਾਦਰ ਜੀ 1664 ਈ. ਤੋਂ ਲੈ ਕੇ 1675 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।

6. ਧੀਰ ਮਲ ਦਾ ਵਿਰੋਧ (Opposition of Dhir Mal) – ਧੀਰ ਮਲ, ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ । ਬਾਬਾ ਬਕਾਲਾ ਵਿਖੇ ਸਥਾਪਿਤ 22 ਮੰਜੀਆਂ ਵਿੱਚੋਂ ਇੱਕ ਧੀਰ ਮਲ ਦੀ ਵੀ ਸੀ । ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਨੇ ਕੁਝ ਗੰਡਿਆਂ ਨਾਲ ਗੁਰੂ ਜੀ ‘ਤੇ ਹਮਲਾ ਕਰ ਦਿੱਤਾ । ਇਸ ਘਟਨਾ ਕਾਰਨ ਸਿੱਖ ਬੜੇ ਗੁੱਸੇ ਵਿੱਚ ਆਏ । ਉਨ੍ਹਾਂ ਨੇ ਧੀਰ ਮਲ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਸਾਹਿਬ ਪਾਸ ਲਿਆਂਦਾ । ਧੀਰ ਮਲ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਸ ਨੂੰ ਮੁਆਫ਼ ਕਰ ਦਿੱਤਾ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ (Travels of Guru Tegh Bahadur Ji)

ਪ੍ਰਸ਼ਨ 2.
ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ । (Give a brief account of the religious tours of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ । (Narrate the travels undertaken by Guru Tegh Bahadur Ji for preaching Sikhism.)
ਉੱਤਰ-
ਗੁਰੁ ਤੇਗ ਬਹਾਦਰ ਜੀ ਨੇ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ । ਗੁਰੂ ਸਾਹਿਬ ਦੀਆਂ ਯਾਤਰਾਵਾਂ ਦੇ ਉਦੇਸ਼ ਸੰਬੰਧੀ ਲਿਖਦੇ ਹੋਏ ਪ੍ਰਸਿੱਧ ਇਤਿਹਾਸਕਾਰ ਐੱਸ. ਐੱਸ. ਜੌਹਰ ਦਾ ਕਹਿਣਾ ਹੈ,
“ਗੁਰੂ ਤੇਗ਼ ਬਹਾਦਰ ਸਾਹਿਬ ਨੇ ਲੋਕਾਂ ਨੂੰ ਨਵਾਂ ਜੀਵਨ ਦੇਣ ਤੇ ਉਨ੍ਹਾਂ ਅੰਦਰ ਨਵੀਂ ਰੂਹ ਫੂਕਣ ਨੂੰ ਜ਼ਰੂਰੀ ਸਮਝਿਆ ।” 1

I. ਪੰਜਾਬ ਦੀਆਂ ਯਾਤਰਾਵਾਂ (Travels of the Punjab)

1. ਅੰਮ੍ਰਿਤਸਰ (Amritsar) – ਗੁਰੁ ਤੇਗ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇੱਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇੱਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ’ ਕਹਿੰਦੇ ਹਨ ।

2. ਵੱਲਾ ਤੇ ਘੁਕੇਵਾਲੀ (Walla and Chikewali) – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ ‘ਗੁਰੂ ਕਾ ਬਾਗ਼’ ਰੱਖ ਦਿੱਤਾ ।

3. ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਤਰਨ ਤਾਰਨ, ਖੇਮਕਰਨ ਆਦਿ (Khadur Sahib, Goindwal Sahib, Tarn Taran, Khemkaran etc.) – ਗੁਰੁ ਸਾਹਿਬ ਦੀ ਯਾਤਰਾ ਦੇ ਅਗਲੇ ਪੜਾਅ ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਤਰਨ ਤਾਰਨ ਸਨ । ਇੱਥੇ ਗੁਰੂ ਜੀ ਨੇ ਲੋਕਾਂ ਨੂੰ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਖੇਮਕਰਨ ਗਏ । ਇੱਥੋਂ ਦੇ ਇੱਕ ਸ਼ਰਧਾਲੂ ਚੌਧਰੀ ਰਘੁਪਤ ਰਾਏ ਨੇ ਗੁਰੂ ਸਾਹਿਬ ਨੂੰ ਇੱਕ ਘੋੜੀ ਭੇਟ ਕੀਤੀ ।

4. ਕੀਰਤਪੁਰ ਸਾਹਿਬ ਅਤੇ ਬਿਲਾਸਪੁਰ (Kiratpur Sahib and Bilaspur) – ਮਾਝਾ ਪ੍ਰਦੇਸ਼ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਕੀਰਤਪੁਰ ਸਾਹਿਬ ਵਿਖੇ ਪਹੁੰਚੇ । ਉਹ ਰਾਣੀ ਚੰਪਾ ਦੇ ਸੱਦੇ ‘ਤੇ ਬਿਲਾਸਪੁਰ ਪਹੁੰਚੇ । ਗੁਰੂ ਸਾਹਿਬ ਇੱਥੇ ਤਿੰਨ ਦਿਨ ਠਹਿਰੇ । ਗੁਰੂ ਸਾਹਿਬ ਨੇ ਰਾਣੀ ਨੂੰ 500 ਰੁਪਏ ਦੇ ਕੇ ਮਾਖੋਵਾਲ ਵਿਖੇ ਕੁਝ ਜ਼ਮੀਨ ਖ਼ਰੀਦੀ ਅਤੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ, ਜਿਸਦਾ ਨਾਂ ਉਨ੍ਹਾਂ ਦੀ ਮਾਤਾ ਜੀ ਦੇ ਨਾਂ ‘ਤੇ ‘ਚੱਕ ਨਾਨਕੀ ਰੱਖਿਆ ਗਿਆ | ਬਾਅਦ ਵਿੱਚ ਇਹ ਸਥਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਸ੍ਰੀ ਆਨੰਦਪੁਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ ।

II. ਪੂਰਬੀ ਭਾਰਤ ਦੀਆਂ ਯਾਤਰਾਵਾਂ (Travels of Eastern India)

ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ ਬਹਾਦਰ ਸਾਹਿਬ ਨੇ ਪੂਰਬੀ ਭਾਰਤ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

5. ਸੈਫ਼ਾਬਾਦ ਅਤੇ ਧਮਧਾਨ (Saifabad and Dhamdhan) – ਆਪਣੀ ਪੂਰਬੀ ਭਾਰਤ ਦੀ ਯਾਤਰਾ ਦੌਰਾਨ ਸਭ ਤੋਂ ਪਹਿਲਾਂ ਗੁਰੂ ਸਾਹਿਬ ਨੇ ਸੈਫ਼ਾਬਾਦ ਅਤੇ ਧੂਮਧਾਨ ਦੀ ਯਾਤਰਾ ਕੀਤੀ । ਇੱਥੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ । ਸਿੱਖ ਧਰਮ ਦੇ ਇਸ ਵਧਦੇ ਹੋਏ ਪ੍ਰਚਾਰ ਨੂੰ ਦੇਖ ਕੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਕੈਦ ਕਰ ਲਿਆ ।

6. ਮਥੁਰਾ ਤੇ ਬ੍ਰਿਦਾਬਨ (Mathura and Brindaban) – ਅੰਬਰ ਦੇ ਰਾਜਾ ਰਾਮ ਸਿੰਘ ਦੇ ਕਹਿਣ ਤੇ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਜੀ ਨੂੰ ਰਿਹਾ ਕਰ ਦਿੱਤਾ । ਰਿਹਾਈ ਤੋਂ ਬਾਅਦ ਗੁਰੂ ਸਾਹਿਬ ਦਿੱਲੀ ਤੋਂ ਮਥੁਰਾ ਅਤੇ ਬ੍ਰਿਦਾਵਨ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ ।

7. ਆਗਰਾ ਤੇ ਪ੍ਰਯਾਗ (Agra and Paryag) – ਗੁਰੂ ਸਾਹਿਬ ਦੀ ਯਾਤਰਾ ਦਾ ਅਗਲਾ ਪੜਾਅ ਆਗਰਾ ਸੀ । ਇੱਥੇ ਉਹ ਇੱਕ ਬਜ਼ੁਰਗ ਸ਼ਰਧਾਲੂ ਮਾਈ ਜੱਸੀ ਜੀ ਦੇ ਘਰ ਠਹਿਰੇ । ਇਸ ਤੋਂ ਬਾਅਦ ਗੁਰੂ ਸਾਹਿਬ ਪ੍ਰਯਾਗ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਸੰਨਿਆਸੀਆਂ, ਸਾਧੂਆਂ ਤੇ ਜੋਗੀਆਂ ਨੂੰ ਉਪਦੇਸ਼ ਦਿੰਦੇ ਹੋਏ ਫਰਮਾਇਆ, ‘ਸਾਧੋ ਮਨ ਕਾ ਮਾਨ ਤਿਆਗੋ’

8. ਬਨਾਰਸ (Banaras) – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਸਾਹਿਬ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿੱਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।

9. ਸਸਰਾਮ ਅਤੇ ਗਯਾ (Sasram and Gaya) – ਬਨਾਰਸ ਤੋਂ ਬਾਅਦ ਗੁਰੂ ਸਾਹਿਬ ਸਸਰਾਮ ਪਹੁੰਚੇ । ਇੱਥੇ ਇੱਕ ਸ਼ਰਧਾਲੂ ਸਿੱਖ ‘ਮਸੰਦ ਫੰਗੂ ਸ਼ਾਹ’ ਨੇ ਗੁਰੂ ਸਾਹਿਬ ਦੀ ਬੜੀ ਸੇਵਾ ਕੀਤੀ । ਇਸ ਤੋਂ ਬਾਅਦ ਗੁਰੂ ਸਾਹਿਬ ਗਯਾ ਪਹੁੰਚੇ । ਇਹ ਬੁੱਧ ਧਰਮ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਸਾਹਿਬ ਨੇ ਲੋਕਾਂ ਨੂੰ ਸੱਚ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।

10. ਪਟਨਾ (Patna) – ਗੁਰੂ ਸਾਹਿਬ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ “ਗੁਰੂ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।

11. ਢਾਕਾ (Dhaka) – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਸਾਹਿਬ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।

12. ਆਸਾਮ (Assam) – ਢਾਕਾ ਦੀ ਯਾਤਰਾ ਦੇ ਬਾਅਦ ਗੁਰੂ ਸਾਹਿਬ ਅੰਬਰ ਦੇ ਰਾਜਾ ਰਾਮ ਸਿੰਘ ਦੀ ਬੇਨਤੀ ‘ਤੇ ਆਸਾਮ ਗਏ । ਆਸਾਮੀ ਲੋਕ ਜਾਦੂ-ਟੂਣਿਆਂ ਵਿੱਚ ਬਹੁਤ ਮਾਹਿਰ ਸਨ । ਗੁਰੂ ਸਾਹਿਬ ਦੀ ਮੌਜੂਦਗੀ ਕਾਰਨ ਜਾਦੂ-ਟੂਣੇ ਪ੍ਰਭਾਵਹੀਨ ਹੋਣ ਲੱਗੇ ਅਤੇ ਉਨ੍ਹਾਂ ਨੂੰ ਗੁਰੂ ਜੀ ਦਾ ਲੋਹਾ ਮੰਨਣਾ ਪਿਆ । ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਦਰਸ਼ਨਾਂ ਲਈ ਆਉਣ ਲੱਗੇ ਅਤੇ ਉਨ੍ਹਾਂ ਨੇ ਆਪਣੀ ਭੁੱਲ ਲਈ ਮੁਆਫ਼ੀ ਮੰਗੀ ।

ਇਸ ਤੋਂ ਬਾਅਦ ਗੁਰੂ ਸਾਹਿਬ ਆਪਣੇ ਪਰਿਵਾਰ ਸਮੇਤ ਪੰਜਾਬ ਵਾਪਸ ਆ ਗਏ ਤੇ ਚੱਕ ਨਾਨਕੀ ਵਿਖੇ ਰਹਿਣ ਲੱਗ ਪਏ ।

III. ਮਾਲਵਾ ਅਤੇ ਬਾਂਗਰ ਦੇਸ਼ ਦੀਆਂ ਯਾਤਰਾਵਾਂ (Tours of Malwa and Bangar Region)

1673 ਈ. ਦੇ ਮੱਧ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਨੇ ਪੰਜਾਬ ਦੇ ਮਾਲਵਾ ਅਤੇ ਬਾਂਗਰ ਦੇਸ਼ ਦੀ ਦੂਸਰੀ ਵਾਰ ਯਾਤਰਾ ਕੀਤੀ ਇਸ ਯਾਤਰਾ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਮਲੋਵਾਲ, ਢਿਲਵਾਂ, ਭੂਪਾਲੀ, ਖੀਵਾ, ਖਿਆਲਾ, ਤਲਵੰਡੀ, ਬਠਿੰਡਾ ਅਤੇ ਧੂਮਧਾਨ ਆਦਿ ਦੇਸ਼ਾਂ ਵਿੱਚ ਗਏ । ਇਸ ਯਾਤਰਾ ਦੌਰਾਨ ਗੁਰੂ ਸਾਹਿਬ ਨੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ । ਉਨ੍ਹਾਂ ਨੇ ਥਾਂ-ਥਾਂ ਧਰਮ ਪ੍ਰਚਾਰ ਦੇ ਕੇਂਦਰ ਖੋਲ੍ਹੇ ਅਤੇ ਗੁਰੂ ਨਾਨਕ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ । ਗੁਰੂ ਸਾਹਿਬ ਦੀ ਸਰਬਪੱਖੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਗੁਰੂ ਸਾਹਿਬ ਦੇ ਅਤੇ ਸਿੱਖ ਮਤ ਦੇ ਸ਼ਰਧਾਲੂ ਬਣ ਗਏ ।

ਅੰਤ ਵਿੱਚ ਅਸੀਂ ਪ੍ਰਸਿੱਧ ਇਤਿਹਾਸਕਾਰ ਹਰਬੰਸ ਸਿੰਘ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਨੇ ਦੇਸ਼ ਵਿੱਚ ਇੱਕ ਤੁਫ਼ਾਨ ਲੈ ਆਂਦਾ । ਇਹ ਨਾ ਤਾਂ ਪਹਿਲਾਂ ਜਿਹਾ ਦੇਸ਼ ਰਿਹਾ ਅਤੇ ਨਾ ਉਹ ਲੋਕ । ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਆ ਚੁੱਕੀ ਸੀ” । 1

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦੇ ਆਰੰਭਿਕ ਜੀਵਨ ਅਤੇ ਯਾਤਰਾਵਾਂ ਦਾ ਵੇਰਵਾ ਦਿਓ । (Give an account of the early career and travels of Guru Tegh Bahadur Ji.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ ਪ੍ਰਸ਼ਨ ਨੰ: 2 ਦਾ ਉੱਤਰ ਸਾਂਝੇ ਤੌਰ ‘ਤੇ ਲਿਖਣ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਗੁਰ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਮਹੱਤਵ (Martyrdom of Guru Tegh Bahadur Ji and its Importance)

ਪ੍ਰਸ਼ਨ 4.
ਨੌਵੇਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨਾਂ ਦਾ ਆਲੋਚਨਾਤਮਕ ਅਧਿਐਨ ਕਰੋ । ਇਸ ਦੇ ਨਤੀਜਿਆਂ ਦੀ ਵੀ ਚਰਚਾ ਕਰੋ । (Critically examine the circumstances leading to the martyrdom of the 9th Guru. Also discuss its results.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਸਿੱਟਿਆਂ ਦਾ ਵਰਣਨ ਕਰੋ । (Discuss the causes and results of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਮਹੱਤਵ ਦਾ ਵਰਣਨ ਕਰੋ । (Describe the causes and significance of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਲਈ ਜ਼ਿੰਮੇਵਾਰ ਹਾਲਤਾਂ ਦਾ ਵਰਣਨ ਕਰੋ । (Explain the circumstances which led to the martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਉਨ੍ਹਾਂ ਦੀ ਸ਼ਹੀਦੀ ਦਾ ਕੀ ਪ੍ਰਭਾਵ ਪਿਆ ? (Describe the causes of the martyrdom of Guru Tegh Bahadur Ji. What were the effects of his martyrdom ?)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦਾ ਕੀ ਮਹੱਤਵ ਹੈ ? (What were the causes of the martyrdom of Guru Tegh Bahadur Ji ? What is its importance ?)
ਉੱਤਰ-
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਇਤਿਹਾਸ ਦੀ ਇੱਕ ਅਤਿ ਮਹੱਤਵਪੂਰਨ ਘਟਨਾ ਹੈ । ਧਰਮ ਅਤੇ ਮਨੁੱਖਤਾ ਲਈ ਆਪਣੀ ਸ਼ਹੀਦੀ ਦੇ ਕੇ ਗੁਰੂ ਸਾਹਿਬ ਨੇ ਆਪਣਾ ਨਾਂ ਰਹਿੰਦੀ ਦੁਨੀਆ ਤਕ ਅਮਰ ਕਰ ਲਿਆ । ਗੁਰੂ ਜੀ ਦੀ ਸ਼ਹੀਦੀ ਨਾਲ ਜੁੜੇ ਤੱਤਾਂ ਦਾ ਸੰਖੇਪ ਵਰਣਨ ਅੱਗੇ ਦਿੱਤਾ ਹੈ-
PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ 1

I. ਸ਼ਹੀਦੀ ਦੇ ਕਾਰਨ (Causes of Martyrdom)

ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ (Enmity between the Mughals and the Sikhs) – 1605 ਈ. ਤਕ ਸਿੱਖਾਂ ਅਤੇ ਮੁਗਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਉਨ੍ਹਾਂ ਨੂੰ ਜਹਾਂਗੀਰ ਦੁਆਰਾ ਦੋ ਵਰ੍ਹਿਆਂ ਤਕ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ । ਸ਼ਾਹਜਹਾਂ ਦੇ ਕਾਲ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੁਗ਼ਲਾਂ ਨਾਲ ਚਾਰ ਲੜਾਈਆਂ ਲੜਨੀਆਂ ਪਈਆਂ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।

2. ਔਰੰਗਜ਼ੇਬ ਦੀ ਕੱਟੜਤਾ (Fanaticism of Aurangzeb) – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਇਸ ਲਈ ਉਸ ਨੇ ਹਿੰਦੂਆਂ ਦੇ ਕਈ ਪ੍ਰਸਿੱਧ ਮੰਦਰਾਂ ਨੂੰ ਤਬਾਹ ਕਰਕੇ ਉਨ੍ਹਾਂ ਦੀ ਥਾਂ ਮਸਜਿਦਾਂ ਬਣਵਾ ਦਿੱਤੀਆਂ ਅਤੇ ਉਨ੍ਹਾਂ ਦੇ ਤਿਉਹਾਰਾਂ ਅਤੇ ਰਸਮਾਂ-ਰਿਵਾਜਾਂ ‘ਤੇ ਪਾਬੰਦੀਆਂ ਲਗਾ ਦਿੱਤੀਆਂ । ਉਸ ਦੇ ਸ਼ਾਸਨਕਾਲ ਵਿੱਚ ਤਲਵਾਰ ਦੇ ਜ਼ੋਰ ‘ਤੇ ਗੈਰ-ਮੁਸਲਮਾਨਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।

3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ਤੇ ਪ੍ਰਭਾਵ (Impact of Naqshbandis on Aurangzeb) – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।

4. ਸਿੱਖ ਧਰਮ ਦਾ ਪ੍ਰਸਾਰ (Spread of Sikhism) – ਗੁਰੂ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।

5. ਰਾਮ ਰਾਏ ਦੀ ਦੁਸ਼ਮਣੀ (Enmity of Ram Rai) – ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ । ਗੁਰੂ ਹਰਿ ਕ੍ਰਿਸ਼ਨ ਜੀ ਤੋਂ ਬਾਅਦ ਜਦੋਂ ਗੁਰਗੱਦੀ ਗੁਰੂ ਤੇਗ ਬਹਾਦਰ ਜੀ ਨੂੰ ਮਿਲ ਗਈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ । ਉਸ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਕੋਝੇ ਹੱਥਕੰਡੇ ਅਪਣਾਉਣੇ ਸ਼ੁਰੂ ਕਰ ਦਿੱਤੇ । ਜਦੋਂ ਉਸ ਦੇ ਸਾਰੇ ਯਤਨ ਅਸਫਲ ਰਹੇ ਤਾਂ ਉਸ ਨੇ ਗੁਰੂ ਸਾਹਿਬ ਦੇ ਵਿਰੁੱਧ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ ।

6. ਕਸ਼ਮੀਰੀ ਪੰਡਤਾਂ ਦੀ ਪੁਕਾਰ (Call of Kashmiri Pandits) – ਕਸ਼ਮੀਰੀ ਬ੍ਰਾਹਮਣ ਆਪਣੇ ਧਰਮ ਅਤੇ ਪ੍ਰਾਚੀਨ ਸੰਸਕ੍ਰਿਤੀ ਬਾਰੇ ਬਹੁਤ ਦ੍ਰਿੜ ਸਨ ਅਤੇ ਸਾਰੇ ਭਾਰਤ ਵਿੱਚ ਉਨ੍ਹਾਂ ਦਾ ਆਦਰ ਹੁੰਦਾ ਸੀ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਨੂੰ ਕਬੂਲ ਕਰ ਲੈਣਗੇ । ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ’ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 25 ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ । ਗੁਰੂ ਸਾਹਿਬ ਦੇ ਮੁੱਖ ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ ।

ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ?” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।

II. ਸ਼ਹੀਦੀ ਕਿਸ ਤਰ੍ਹਾਂ ਹੋਈ ? (How was Guru Martyred ?)

ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਬੁਲਾਉਣ ਦਾ ਫ਼ੈਸਲਾ ਕੀਤਾ । ਗੁਰੂ ਤੇਗ਼ ਬਹਾਦਰ ਸਾਹਿਬ ਆਪਣੇ ਤਿੰਨ ਸਾਥੀਆਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਲੈ ਕੇ 11 ਜੁਲਾਈ, 1675 ਈ. ਨੂੰ ਚੱਕ ਨਾਨਕੀ (ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਰਵਾਨਾ ਹੋਏ । ਮੁਗ਼ਲ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਪੜ ਨੇੜੇ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਨੂੰ 4 ਮਹੀਨਿਆਂ ਤਕ ਸਰਹਿੰਦ ਦੇ ਜੇਲ੍ਹਖਾਨੇ ਵਿੱਚ ਰੱਖਿਆ ਗਿਆ । ਔਰੰਗਜ਼ੇਬ ਦੇ ਆਦੇਸ਼ ‘ਤੇ ਉਨ੍ਹਾਂ ਨੂੰ 6 ਨਵੰਬਰ, 1675 ਈ. ਨੂੰ ਦਿੱਲੀ ਦਰਬਾਰ ਵਿੱਚ ਪੇਸ਼ ਕੀਤਾ ਗਿਆ । ਔਰੰਗਜ਼ੇਬ ਨੇ ਉਨ੍ਹਾਂ ਨੂੰ ਇਸਲਾਮ ਧਰਮ ਜਾਂ ਮੌਤ ਵਿੱਚੋਂ ਇੱਕ ਨੂੰ ਕਬੂਲ ਕਰਨ ਦੀ ਪੇਸ਼ਕਸ਼ ਕੀਤੀ । ਪਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨਾਂ ਸਾਥੀਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨ ਤੋਂ ਸਪੱਸ਼ਟ ਨਾਂਹ ਕਰ ਦਿੱਤੀ । ਗੁਰੂ ਸਾਹਿਬ ਨੂੰ ਡਗਮਗਾਉਣ ਲਈ ਮੁਗ਼ਲਾਂ ਨੇ ਗੁਰੂ ਸਾਹਿਬ ਦੇ ਤਿੰਨਾਂ ਸਾਥੀਆਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਉਨ੍ਹਾਂ ਦੇ ਸਾਹਮਣੇ ਸ਼ਹੀਦ ਕਰ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਨੂੰ ਕੋਈ ਚਮਤਕਾਰ ਵਿਖਾਉਣ ਲਈ ਕਿਹਾ ਗਿਆ, ਪਰ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ । ਸਿੱਟੇ ਵਜੋਂ, 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਗੁਰੂ ਜੀ ਦਾ ਸੀਸ ਧੜ ਤੋਂ ਵੱਖ ਕਰ ਦਿੱਤਾ ਗਿਆ । ਹਰਬੰਸ ਸਿੰਘ ਅਤੇ ਐੱਲ. ਐੱਮ. ਜੋਸ਼ੀ ਦਾ ਇਹ ਕਹਿਣਾ ਬਿਲਕੁਲ ਠੀਕ ਹੈ,

‘‘ਇਹ ਭਾਰਤੀ ਇਤਿਹਾਸ ਦੀ ਸਭ ਤੋਂ ਵੱਧ ਦਿਲ ਹਿਲਾ ਦੇਣ ਵਾਲੀ ਅਤੇ ਕੰਬਾਉਣ ਵਾਲੀ ਘਟਨਾ ਸੀ ।’’ 1
ਜਿਸ ਥਾਂ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਉਸ ਥਾਂ ‘ਤੇ ਗੁਰਦੁਆਰਾ ਸੀਸ ਗੰਜ ਦੀ ਉਸਾਰੀ ਕੀਤੀ ਗਈ ਹੈ । ਭਾਈ ਲੱਖੀ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਦੇ ਸਰੀਰ ਨੂੰ ਆਪਣੇ ਪੁੱਤਰਾਂ ਦੀ ਸਹਾਇਤਾ ਨਾਲ ਆਪਣੇ ਗੱਡੇ ਵਿੱਚ ਛਿਪਾ ਕੇ ਆਪਣੇ ਘਰ ਲੈ ਆਂਦਾ | ਉਸ ਨੇ ਗੁਰੂ ਜੀ ਦੇ ਸਰੀਰ ਦਾ ਅੰਤਿਮ ਸੰਸਕਾਰ ਕਰਨ ਲਈ ਆਪਣੇ ਘਰ ਨੂੰ ਅੱਗ ਲਾ ਦਿੱਤੀ । ਇਸ ਸਥਾਨ ‘ਤੇ ਅੱਜ-ਕਲ੍ਹ ਗੁਰਦੁਆਰਾ ਰਕਾਬ ਗੰਜ ਬਣਿਆ ਹੋਇਆ ਹੈ ।

III. ਸ਼ਹੀਦੀ ਦੀ ਮਹੱਤਤਾ ਹੈ (Significance of the Martyrdom)

ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ, ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ’ਤੇ ਦੂਰਗਾਮੀ ਪ੍ਰਭਾਵ ਪਏ । ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਨਾਲ ਹੀ ਮਹਾਨ ਮੁਗ਼ਲ ਸਾਮਰਾਜ ਦਾ ਪਤਨ ਆਰੰਭ ਹੋ ਗਿਆ । ਡਾਕਟਰ ਤਰਲੋਚਨ ਸਿੰਘ ਦੇ ਸ਼ਬਦਾਂ ਵਿੱਚ,
‘‘ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹੀਦੀ ਦੇ ਸਿੱਖਾਂ ‘ਤੇ ਪ੍ਰਭਾਵਸ਼ਾਲੀ ਅਤੇ ਦੂਰਗਾਮੀ ਪ੍ਰਭਾਵ ਪਏ !’ ) 1

1. ਇਤਿਹਾਸ ਦੀ ਇੱਕ ਅਦੁੱਤੀ ਘਟਨਾ (A Unique Event of History) – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ਼ ਬਹਾਦਰ ਜੀ ਨੂੰ “ਹਿੰਦ ਦੀ ਚਾਦਰ ਕਿਹਾ ਜਾਂਦਾ ਹੈ ।

2. ਸਿੱਖਾਂ ਵਿੱਚ ਬਦਲੇ ਦੀ ਭਾਵਨਾ (Feeling of revenge among the Sikhs) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗ਼ਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ ।

3. ਹਿੰਦੂ ਧਰਮ ਦੀ ਰੱਖਿਆ (Protection of Hinduism) – ਔਰੰਗਜ਼ੇਬ ਦੇ ਦਿਨੋ-ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ । ਇਸ ਸ਼ਹੀਦੀ ਨੇ ਸਦੀਆਂ ਤੋਂ ਸੁੱਤੀ ਪਈ ਹਿੰਦੂ ਕੌਮ ਵਿੱਚ ਇੱਕ ਨਵੀਂ ਜਾਗ੍ਰਿਤੀ ਪੈਦਾ ਕੀਤੀ । ਉਹ ਹੁਣ ਔਰੰਗਜ਼ੇਬ ਦੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਗਏ ।

4. ਖ਼ਾਲਸਾ ਦੀ ਸਿਰਜਨਾ (Creation of the Khalsa) – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ, ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ ।

5. ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ (Beginning of the tradition of Sacrifices) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਇੱਕ ਪਰੰਪਰਾ ਸ਼ੁਰੂ ਕਰ ਦਿੱਤੀ । ਗੁਰੂ ਗੋਬਿੰਦ ਸਿੰਘ ਜੀ ਨੇ ਇਸ ਰਸਤੇ ‘ਤੇ ਚਲਦਿਆਂ ਹੋਇਆਂ ਆਪ ਅਨੇਕਾਂ ਕਸ਼ਟ ਸਹਿਣ ਕੀਤੇ । ਆਪ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ । ਵੱਡੇ ਸਾਹਿਬਜ਼ਾਦੇ ਯੁੱਧ ਵਿੱਚ ਸ਼ਹੀਦ ਹੋ ਗਏ । ਗੁਰੂ ਸਾਹਿਬ ਤੋਂ ਬਾਅਦ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਨਾਲ ਸੈਂਕੜੇ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ । ਸਿੱਖਾਂ ਨੇ ਮੁਗ਼ਲ ਅੱਤਿਆਚਾਰਾਂ ਅੱਗੇ ਹੱਸ-ਹੱਸ ਕੇ ਕੁਰਬਾਨੀਆਂ ਦਿੱਤੀਆਂ । ਅਸਲ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਵਾਸਤੇ ਇੱਕ ਪ੍ਰੇਰਣਾ ਦਾ ਸੋਮਾ ਸਿੱਧ ਹੋਈ ।

6. ਸਿੱਖਾਂ ਅਤੇ ਮੁਗਲਾਂ ਵਿਚਾਲੇ ਲੜਾਈਆਂ (Battles between the Sikhs and the Mughals) – ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਚੌਥਾ ਦੌਰ ਸ਼ੁਰੂ ਹੋਇਆ । ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਚੱਟਾਨ ਵਾਂਗ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਂਹਾਂ ਨੂੰ ਹਿਲਾ ਕੇ ਰੱਖ ਦਿੱਤਾ । ਅੰਤ ਵਿੱਚ ਅਸੀਂ ਪ੍ਰਸਿੱਧ ਇਤਿਹਾਸਕਾਰ
ਐੱਸ. ਐੱਸ. ਜੌਹਰ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
‘‘ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਭਾਰਤੀ ਇਤਿਹਾਸ ਦੀ ਇੱਕ ਬਹੁਤ ਹੀ ਮਹੱਤਵਪੂਰਨ ਘਟਨਾ ਹੈ । ਇਸ ਦੇ ਬਹੁਤ ਡੂੰਘੇ ਸਿੱਟੇ ਨਿਕਲੇ ।’ 1″

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਖ ਇਤਿਹਾਸ ‘ਤੇ ਬੜੇ ਦੂਰਗਾਮੀ ਪ੍ਰਭਾਵ ਪਏ । (The martyrdom of Guru Tegh Bahadur Ji had far-reaching consequences on Sikh history. Discuss.)
ਉੱਤਰ-
ਨੋਟ-ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 4 ਦਾ ਭਾਗ III ਦੇਖਣ ।

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ? (Name the sincere Sikh who searched for the Ninth Guru and Why ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਭਾਲ ਕਿਸ ਨੇ ਕੀਤੀ ਤੇ ਕਿਉਂ ? (Who found Guru Tegh Bahadur Ji and why ?)
ਉੱਤਰ-
ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਇਸ ਕਾਰਨ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਆਪਣੀ ਮੰਨਤ ਅਨੁਸਾਰ ਬਾਬਾ ਬਕਾਲਾ ਪਹੁੰਚਿਆ । ਜਦੋਂ ਮੱਖਣ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ।” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ ।

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the travels of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ? (What do you know about the travels of Guru Tegh Bahadur Ji ?)
ਉੱਤਰ-
ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਪੰਜਾਬ ਅਤੇ ਬਾਹਰ ਦੇ ਦੇਸ਼ਾਂ ਦੀਆਂ ਅਨੇਕਾਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਯਾਤਰਾਵਾਂ ਦਾ ਉਦੇਸ਼ ਸਿੱਖ ਧਰਮ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਅਨੇਕਾਂ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਕਾਰਨ ਸਿੱਖ ਧਰਮ ਬਹੁਤ ਹਰਮਨ-ਪਿਆਰਾ ਹੋ ਗਿਆ ।

ਪ੍ਰਸ਼ਨ 3.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨ ਕਿਹੜੇ ਸਨ ? (What were the causes of the martyrdom of Guru Tegh Bahadur Ji ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਦੀ ਸੰਖੇਪ ਵਿਆਖਿਆ ਕਰੋ । (Highlight the causes of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ । (Study the causes responsible for the martyrodom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਤਿੰਨ ਕਾਰਨ ਦੱਸੋ । (List three causes of the martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of the martyrdom of Guru Tegh Bahadur Ji ?)
ਉੱਤਰ-

  1. ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਸਭ ਤੋਂ ਮੁੱਖ ਯੋਗਦਾਨ ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਸੀ ।
  2. ਔਰੰਗਜ਼ੇਬ ਸਿੱਖ ਧਰਮ ਦੇ ਵੱਧਦੇ ਹੋਏ ਪ੍ਰਸਾਰ ਨੂੰ ਸਹਿਣ ਕਰਨ ਨੂੰ ਤਿਆਰ ਨਹੀਂ ਸੀ ।
  3. ਰਾਮ ਰਾਏ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਭੜਕਾਇਆ ।
  4. ਕਸ਼ਮੀਰੀ ਪੰਡਤਾਂ ਦੀ ਪੁਕਾਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਬਣਿਆ ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ । (Discuss the role played by Naqshbandis in the martyrdom of Guru Tegh Bahadur Ji.)
ਉੱਤਰ-
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦਾ ਇੱਕ ਸੰਪਰਦਾਇ ਸੀ । ਇਸ ਸੰਪਰਦਾਇ ਦਾ ਮੁੱਖ ਕੇਂਦਰ ਸਰਹਿੰਦ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਤੇ ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਉਨ੍ਹਾਂ ਦੀ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ ।

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ? (What was the immediate cause of the martyrdom of Guru Tegh Bahadur Ji ?)
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ? (Why did Guru Tegh Bahadur Ji help the Kashmiri Brahmans ?)
ਉੱਤਰ-
ਔਰੰਗਜ਼ੇਬ ਨੇ ਕਸ਼ਮੀਰ ਦੇ ਬਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚਿਆ । ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁੱਖ ‘ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ ਅਤੇ ਉਨ੍ਹਾਂ ਨੂੰ ਸ਼ਹੀਦੀ ਲਈ ਪ੍ਰੇਰਿਤ ਕੀਤਾ । ਸਿੱਟੇ ਵਜੋਂ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ । (Evaluate the historical importance of martyrdom of Guru Tegh Bahadur Ji.)
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਇਤਿਹਾਸਿਕ ਮਹੱਤਤਾ ਦਾ ਵਰਣਨ ਕਰੋ । (Explain the historical importance of the martyrdom of Guru Tegh Bahadur Ji.)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਕੀ ਮਹੱਤਵ ਹੈ ? (What is the significance of the martyrdom of Guru Tegh Bahadur Ji ?)
ਜਾਂ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਮਹੱਤਤਾ ਦੱਸੋ । (Explain the importance of martyrdom of Guru Tegh Bahadur Ji.)
ਉੱਤਰ-
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਾਰਨ ਸਾਰਾ ਪੰਜਾਬ ਗੁੱਸੇ ਅਤੇ ਬਦਲੇ ਦੀ ਭਾਵਨਾ ਨਾਲ ਭੜਕ ਉੱਠਿਆ । ਇਸ ਸ਼ਹੀਦੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਜਦੋਂ ਤਕ ਭਾਰਤ ਵਿੱਚ ਮੁਗ਼ਲ ਸਾਮਰਾਜ ਕਾਇਮ ਰਹੇਗਾ ਤਦ ਤਕ ਉਨ੍ਹਾਂ ਦੇ ਅੱਤਿਆਚਾਰ ਵੀ ਕਾਇਮ ਰਹਿਣਗੇ ।ਇਸ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਅੱਤਿਆਚਾਰਾਂ ਨੂੰ ਖ਼ਤਮ ਕਰਨ ਲਈ 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਇਸ ਤੋਂ ਬਾਅਦ ਸਿੱਖਾਂ ਅਤੇ ਮੁਗਲਾਂ ਵਿਚਕਾਰ ਇੱਕ ਲੰਬੇ ਸੰਘਰਸ਼ ਦੀ ਸ਼ੁਰੂਆਤ ਹੋਈ । ਇਸ ਸੰਘਰਸ਼ ਨੇ ਮੁਗ਼ਲ ਸਾਮਰਾਜ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ ਸੀ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
ਉੱਤਰ-
ਗੁਰੂ ਤੇਗ਼ ਬਹਾਦਰ ਜੀ ।

ਪ੍ਰਸ਼ਨ 2.
ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1 ਅਪਰੈਲ, 1621 ਈ. ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ਦੱਸੋ ।
ਉੱਤਰ-
ਨਾਨਕੀ ।

ਪ੍ਰਸ਼ਨ 5.
ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਦੱਸੋ ।
ਉੱਤਰ-
ਗੁਰੂ ਹਰਿਗੋਬਿੰਦ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 6.
ਗੁਰੂ ਤੇਗ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦਾ ਪਹਿਲਾ ਨਾਂ ਕੀ ਸੀ ?
ਉੱਤਰ-
ਤਿਆਗ ਮਲ ।

ਪ੍ਰਸ਼ਨ 7.
‘ਤੇਗ਼ ਬਹਾਦਰ’ ਤੋਂ ਕੀ ਭਾਵ ਹੈ ?
ਉੱਤਰ-
ਤਲਵਾਰ ਦਾ ਧਨੀ ।

ਪ੍ਰਸ਼ਨ 8.
ਗੁਰੂ ਤੇਗ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
ਉੱਤਰ-
ਗੁਜਰੀ ਜੀ ।

ਪ੍ਰਸ਼ਨ 9.
ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
ਉੱਤਰ-
ਗੋਬਿੰਦ ਰਾਏ ਜਾਂ ਗੋਬਿੰਦ ਦਾਸ ।

ਪ੍ਰਸ਼ਨ 10.
ਬਾਬਾ ਬਕਾਲਾ ਵਿੱਚ ਸੱਚੇ ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ?
ਉੱਤਰ-
ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 11.
‘ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਇਹ ਸ਼ਬਦ ਕਿਸ ਨੇ ਕਹੇ ਸਨ ?
ਉੱਤਰ-
ਮੱਖਣ ਸ਼ਾਹ ਲੁਬਾਣਾ |

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 12.
ਗੁਰੂ ਤੇਗ਼ ਬਹਾਦਰ ਜੀ ਦਾ ਗੁਰਗੱਦੀ ਕਾਲ ਦੱਸੋ ।
ਉੱਤਰ-
1664 ਈ. ਤੋਂ 1675 ਈ. ਤਕ ।

ਪ੍ਰਸ਼ਨ 13.
ਪੰਜਾਬ ਤੋਂ ਬਾਹਰ ਕਿਸੇ ਇੱਕ ਥਾਂ ਦਾ ਨਾਂ ਦੱਸੋ ਜਿਸ ਦੀ ਗੁਰੂ ਤੇਗ ਬਹਾਦਰ ਜੀ ਨੇ ਯਾਤਰਾ ਕੀਤੀ ।
ਉੱਤਰ-
ਦਿੱਲੀ ।

ਪ੍ਰਸ਼ਨ 14.
ਪੰਜਾਬ ਦੇ ਕਿਸੇ ਇੱਕ ਪ੍ਰਸਿੱਧ ਸਥਾਨ ਦਾ ਨਾਂ ਦੱਸੋ ਜਿਸ ਦੀ ਯਾਤਰਾ ਗੁਰੂ ਤੇਗ਼ ਬਹਾਦਰ ਜੀ ਨੇ ਕੀਤੀ ਸੀ ।
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 15.
ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਮੁੱਢਲਾ ਨਾਂ ਕੀ ਸੀ ?
ਉੱਤਰ-
ਮਾਖੋਵਾਲ ਜਾਂ ਚੱਕ ਨਾਨਕੀ ।

ਪ੍ਰਸ਼ਨ 16.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਦੱਸੋ ।
ਉੱਤਰ-
ਔਰੰਗਜ਼ੇਬ ਸਿੱਖਾਂ ਦੀ ਵੱਧਦੀ ਹੋਈ ਸ਼ਕਤੀ ਨੂੰ ਸਹਿਣ ਨਹੀਂ ਕਰ ਸਕਦਾ ਸੀ ।

ਪ੍ਰਸ਼ਨ 17.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਕੀ ਸੀ ?
ਉੱਤਰ-
ਕਸ਼ਮੀਰੀ ਪੰਡਤਾਂ ਦੀ ਫਰਿਆਦ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 18.
ਉਸ ਮੁਗਲ ਸੂਬੇਦਾਰ ਦਾ ਨਾਂ ਦੱਸੋ ਜਿਸ ਨੇ ਕਸ਼ਮੀਰ ਦੇ ਪੰਡਤਾਂ ‘ਤੇ ਭਾਰੀ ਜੁਲਮ ਕੀਤੇ ਸਨ ?
ਉੱਤਰ-
ਸ਼ੇਰ ਅਫ਼ਗਾਨ ।

ਪ੍ਰਸ਼ਨ 19.
ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ ਬਹਾਦਰ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ 1675 ਈ. ਵਿੱਚ ਮਿਲਿਆ ਸੀ ?
ਉੱਤਰ-
ਪੰਡਤ ਕਿਰਪਾ ਰਾਮ ।

ਪ੍ਰਸ਼ਨ 20.
ਕਿਸ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ?
ਉੱਤਰ-
ਗੁਰੂ ਤੇਗ਼ ਬਹਾਦਰ ਜੀ ਨੇ ।

ਪ੍ਰਸ਼ਨ 21.
ਗੁਰੂ ਤੇਗ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
ਉੱਤਰ-
ਦਿੱਲੀ ।

ਪ੍ਰਸ਼ਨ 22.
ਗੁਰੂ ਤੇਗ਼ ਬਹਾਦਰ ਜੀ ਨੂੰ ਕਿਹੜੇ ਮੁਗਲ ਬਾਦਸ਼ਾਹ ਨੇ ਸ਼ਹੀਦ ਕਰਵਾਇਆ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਿਸ ਮੁਗ਼ਲ ਬਾਦਸ਼ਾਹ ਦੇ ਸਮੇਂ ਹੋਈ ?
ਜਾਂ
ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਮੇਂ ਕਿਸ ਬਾਦਸ਼ਾਹ ਦੀ ਹਕੂਮਤ ਸੀ ?
ਉੱਤਰ-
ਔਰੰਗਜ਼ੇਬ ।

ਪ੍ਰਸ਼ਨ 23.
ਗੁਰੂ ਤੇਗ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
ਉੱਤਰ-
11 ਨਵੰਬਰ, 1675 ਈ. ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 24.
ਗੁਰੂ ਤੇਗ਼ ਬਹਾਦਰ ਜੀ ਨਾਲ ਕਿਹੜੇ ਤਿੰਨ ਸ਼ਰਧਾਲੂ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ਸੀ ?
ਉੱਤਰ-

  1. ਭਾਈ ਮਤੀ ਦਾਸ ਜੀ,
  2. ਭਾਈ ਸਤੀ ਦਾਸ ਜੀ,
  3. ਭਾਈ ਦਿਆਲਾ ਜੀ ।

ਪ੍ਰਸ਼ਨ 25.
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਥਾਂ ਉੱਤੇ ਕਿਹੜਾ ਗੁਰਦੁਆਰਾ ਬਣਾਇਆ ਗਿਆ ਹੈ ?
ਉੱਤਰ-
ਗੁਰਦੁਆਰਾ ਸੀਸ ਗੰਜ ।

ਪ੍ਰਸ਼ਨ 26.
ਗੁਰਦੁਆਰਾ ਸੀਸ ਗੰਜ ਕਿੱਥੇ ਸਥਿਤ ਹੈ ?
ਉੱਤਰ-
ਦਿੱਲੀ ।

ਪ੍ਰਸ਼ਨ 27.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਕੋਈ ਇੱਕ ਮਹੱਤਵਪੂਰਨ ਬਿੱਟਾ ਦੱਸੋ ।
ਉੱਤਰ-
ਸਿੱਖਾਂ ਅਤੇ ਮੁਗਲਾਂ ਵਿਚਾਲੇ ਸੰਘਰਸ਼ ਦਾ ਇੱਕ ਲੰਬਾ ਅਧਿਆਇ ਸ਼ੁਰੂ ਹੋਇਆ ।

ਪ੍ਰਸ਼ਨ 28.
ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਗਰੇਟੇ ਗੁਰੂ ਕੇ ਬੇਟੇ ਸ਼ਬਦ ਕਿਸ ਲਈ ਵਰਤੇ ?
ਉੱਤਰ-ਭਾਈ ਜੈਤਾ ਜੀ ।

ਪ੍ਰਸ਼ਨ 29.
‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
ਜਾਂ
‘ਹਿੰਦ ਦੀ ਚਾਦਰ’ ਕਿਸ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਤੇਗ ਬਹਾਦਰ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ……………… ਸਿੱਖਾਂ ਦੇ ਨੌਵੇਂ ਗੁਰੂ ਸਨ ।
ਉੱਤਰ-
(ਗੁਰੂ ਤੇਗ਼ ਬਹਾਦਰ ਜੀ)

2. ਗੁਰੂ ਤੇਗ਼ ਬਹਾਦਰ ਜੀ ਦਾ ਜਨਮ ………………………………. ਵਿਖੇ ਹੋਇਆ ।
ਉੱਤਰ-
(ਅੰਮ੍ਰਿਤਸਰ)

3. ਗੁਰੂ ਤੇਗ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ……………….. ਸੀ ।
ਉੱਤਰ-
(ਗੁਰੂ ਹਰਿਗੋਬਿੰਦ ਜੀ)

4. ਗੁਰੂ ਤੇਗ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ………………………….. ਸੀ ।
ਉੱਤਰ-
(ਨਾਨਕੀ)

5. ਗੁਰੂ ਤੇਗ ਬਹਾਦਰ ਜੀ ਦਾ ਬਚਪਨ ਦਾ ਨਾਂ ……………………… ਸੀ ।
ਉੱਤਰ-
(ਤਿਆਗ ਮੱਲ)

6. ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ …………………….. ਸੀ ।
ਉੱਤਰ-
(ਗੋਬਿੰਦ ਰਾਏ)

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

7. ਗੁਰੂ ਤੇਗ਼ ਬਹਾਦਰ ਜੀ ਦੀ ਭਾਲ ………………….. ਨੇ ਕੀਤੀ ਸੀ ।
ਉੱਤਰ-
(ਮੱਖਣ ਸ਼ਾਹ ਲੁਬਾਣਾ)

8. ਗੁਰੂ ਤੇਗ਼ ਬਹਾਦਰ ਜੀ …………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1664 ਈ.)

9. ਗੁਰੂ ਤੇਗ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦੀ ਸ਼ੁਰੂਆਤ ……………………. ਤੋਂ ਕੀਤੀ ।
ਉੱਤਰ-
(ਅੰਮ੍ਰਿਤਸਰ)

10. ਚੱਕ ਨਾਨਕੀ ਨਗਰ ਦੀ ਸਥਾਪਨਾ ………………. ਨੇ ਕੀਤੀ ਸੀ ।
ਉੱਤਰ-
(ਗੁਰੁ ਤੇਗ਼ ਬਹਾਦਰ ਜੀ)

11. ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਨਾਂ …………………….. ਸੀ ?
ਉੱਤਰ-
(ਚੱਕ ਨਾਨਕੀ)

12. ਔਰੰਗਜ਼ੇਬ ਨੇ …………………….. ਹਿੰਦੂਆਂ ਤੇ ਮੁੜ ਜਜ਼ੀਆ ਕਰ ਲਗਾਇਆ ।
ਉੱਤਰ-
(1679 ਈ. )

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

13. ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ …………………… ਸੀ ।
ਉੱਤਰ-
(ਪੁੱਤਰ)

14. ਗੁਰੂ ਤੇਗ਼ ਬਹਾਦਰ ਜੀ ਨੂੰ …………………… ਦੇ ਆਦੇਸ਼ ‘ਤੇ ਸ਼ਹੀਦ ਕੀਤਾ ਗਿਆ ।
ਉੱਤਰ-
(ਔਰੰਗਜ਼ੇਬ)

15. ਗੁਰੂ ਤੇਗ਼ ਬਹਾਦਰ ਜੀ ਨੂੰ …………………… ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ।
ਉੱਤਰ-
(11 ਨਵੰਬਰ, 1675 ਈ.)

16. ਜਿਸ ਥਾਂ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਉੱਥੇ …………………… ਦੀ ਉਸਾਰੀ ਕੀਤੀ ਗਈ ਹੈ ।
ਉੱਤਰ-
(ਗੁਰਦੁਆਰਾ ਸੀਸ ਗੰਜ)

17. ‘ਰੰਗਰੇਟੇ ਗੁਰੂ ਕੇ ਬੇਟੇ’ ਕਹਿ ਕੇ ………………………… ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਗਲ ਨਾਲ ਲਗਾਇਆ ।
ਉੱਤਰ-
(ਭਾਈ ਜੈਤਾ ਜੀ)

18. ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਦਾ ਨਾਂ …………………. ਸੀ ।
ਉੱਤਰ-
(ਜਲਾਲੁਉੱਦੀਨ)

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

19. ……………….. ਨੂੰ ਹਿੰਦ ਦੀ ਚਾਦਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
ਉੱਤਰ-
(ਗੁਰੂ ਤੇਗ਼ ਬਹਾਦਰ ਜੀ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੁ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ ।
ਉੱਤਰ-
ਠੀਕ

2. ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿਖੇ ਹੋਇਆ ।
ਉੱਤਰ-
ਠੀਕ

3. ਗੁਰੂ ਤੇਗ ਬਹਾਦਰ ਜੀ ਦਾ ਜਨਮ 1621 ਈ. ਵਿੱਚ ਹੋਇਆ ।
ਉੱਤਰ-
ਠੀਕ

4. ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਹਰਿ ਕ੍ਰਿਸ਼ਨ ਜੀ ਸੀ ।
ਉੱਤਰ-
ਗ਼ਲਤ

5. ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਨਾਂ ਗੁਜਰੀ ਜੀ ਸੀ ।
ਉੱਤਰ-
ਗ਼ਲਤ

6. ਗੁਰੂ ਤੇਗ਼ ਬਹਾਦਰ ਜੀ ਦਾ ਮੁੱਢਲਾ ਨਾਂ ਤਿਆਗ ਮੱਲ ਸੀ ।
ਉੱਤਰ-
ਠੀਕ

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

7. ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ ਗੋਬਿੰਦ ਰਾਏ ਸੀ ।
ਉੱਤਰ-
ਠੀਕ

8. ਮੱਖਣ ਸ਼ਾਹ ਲੁਬਾਣਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਭਾਲ ਕੀਤੀ ।
ਉੱਤਰ-
ਠੀਕ

9. ਗੁਰੂ ਤੇਗ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਠੀਕ

10. ਗੁਰੂ ਤੇਗ਼ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ।
ਉੱਤਰ-
ਠੀਕ

11. ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1666 ਈ. ਵਿੱਚ ਕੀਤਾ ਸੀ ।
ਉੱਤਰ-
ਗ਼ਲਤ

12. ਗੁਰੂ ਤੇਗ਼ ਬਹਾਦਰ ਜੀ ਨੇ ਚੱਕ ਨਾਨਕੀ ਨਾਂ ਦੇ ਨਗਰ ਦੀ ਸਥਾਪਨਾ ਕੀਤੀ ।
ਉੱਤਰ-
ਠੀਕ

13. ਔਰੰਗਜ਼ੇਬ ਨੇ 1664 ਈ. ਵਿੱਚ ਹਿੰਦੂਆਂ ‘ਤੇ ਮੁੜ ਜਜ਼ੀਆ ਕਰ ਲਗਾਇਆ ।
ਉੱਤਰ-
ਗ਼ਲਤ

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

14. ਗੁਰੂ ਤੇਗ਼ ਬਹਾਦਰ ਜੀ ਦੇ ਸਮੇਂ ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
ਉੱਤਰ-
ਠੀਕ

15. ਔਰੰਗਜ਼ੇਬ ਦੇ ਆਦੇਸ਼ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

16. ਗੁਰੂ ਤੇਗ਼ ਬਹਾਦਰ ਜੀ ਨੂੰ 11 ਨਵੰਬਰ, 1675 ਈ. ਨੂੰ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

17. ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਥਾਂ ‘ਤੇ ਸ਼ਹੀਦ ਕੀਤਾ ਗਿਆ ਸੀ ਉਸ ਥਾਂ ‘ਤੇ ਗੁਰਦੁਆਰਾ ਰਕਾਬ ਗੰਜ ਦੀ ਉਸਾਰੀ ਕੀਤੀ ਗਈ ਹੈ ।
ਉੱਤਰ-
ਗ਼ਲਤ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(iv) ਗੁਰੂ ਤੇਗ਼ ਬਹਾਦਰ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੂ ਤੇਗ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
(i) 1601 ਈ. ਵਿੱਚ
(ii) 1621 ਈ. ਵਿੱਚ
(iii) 1631 ਈ. ਵਿੱਚ
(iv) 1656 ਈ. ਵਿੱਚ ।
ਉੱਤਰ-
(ii) 1621 ਈ. ਵਿੱਚ ।

ਪ੍ਰਸ਼ਨ 3.
ਗੁਰੂ ਤੇਗ਼ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
(i) ਹਰੀ ਮਲ ਜੀ
(ii) ਤਿਆਗ ਮਲ ਜੀ
(iii) ਭਾਈ ਲਹਿਣਾ ਜੀ
(iv) ਭਾਈ ਜੇਠਾ ਜੀ ।
ਉੱਤਰ-
(ii) ਤਿਆਗ ਮਲ ਜੀ ।

ਪ੍ਰਸ਼ਨ 4.
ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਗੁਰੂ ਹਰਿਗੋਬਿੰਦ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਬਾਬਾ ਗੁਰਦਿੱਤਾ ਜੀ ।
ਉੱਤਰ-
(i) ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 5.
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਿਤਾ ਸਿੱਖਾਂ ਦੇ ਕਿੰਨਵੇਂ ਗੁਰੂ ਸਨ ?
(i) ਪਹਿਲੇ
(ii) ਪੰਜਵੇਂ
(iii) ਤੀਸਰੇ
(iv) ਛੇਵੇਂ ।
ਉੱਤਰ-
(iv) ਛੇਵੇਂ ।

ਪ੍ਰਸ਼ਨ 6.
ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਗੁਜਰੀ ਜੀ
(ii) ਸੁਲੱਖਣੀ ਜੀ
(iii) ਨਾਨਕੀ ਜੀ
(iv) ਗੰਗਾ ਦੇਵੀ ਜੀ ।
ਉੱਤਰ-
(iii) ਨਾਨਕੀ ਜੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 7.
ਗੁਰੂ ਤੇਗ਼ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
(i) ਨਿਹਾਲ ਕੌਰ ਜੀ ਨਾਲ
(ii) ਗੁਜਰੀ ਜੀ ਨਾਲ
(iii) ਸੁਲੱਖਣੀ ਜੀ ਨਾਲ
(iv) ਸਭਰਾਈ ਦੇਵੀ ਜੀ ਨਾਲ ।
ਉੱਤਰ-
(ii) ਗੁਜਰੀ ਜੀ ਨਾਲ ।

ਪ੍ਰਸ਼ਨ 8.
ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
(i) ਮਹਾਂਦੇਵ
(ii) ਅਰਜਨ ਦੇਵ
(iii) ਰਾਮ ਰਾਏ
(iv) ਗੋਬਿੰਦ ਰਾਏ ।
ਉੱਤਰ-
(iv) ਗੋਬਿੰਦ ਰਾਏ ।

ਪ੍ਰਸ਼ਨ 9.
ਉਸ ਵਿਅਕਤੀ ਦਾ ਨਾਂਦੱਸੋ ਜਿਸ ਦੇ ਯਤਨਾਂ ਸਦਕਾ ਇਹ ਸਿੱਧ ਹੋ ਸਕਿਆ ਕਿ ਤੇਗ਼ ਬਹਾਦਰ ਜੀ ਸਿੱਖਾਂ ਦੇ ਅਸਲੀ ਗੁਰੂ ਸਨ ?
(i) ਮੱਖਣ ਸ਼ਾਹ ਮਸਤੂਆਣਾ
(ii) ਮੱਖਣ ਸ਼ਾਹ ਲੁਬਾਣਾ
(iii) ਬਾਬਾ ਬੁੱਢਾ ਜੀ
(iv) ਭਾਈ ਗੁਰਦਾਸ ਜੀ ।
ਉੱਤਰ-
(ii) ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 10.
ਗੁਰੂ ਲਾਧੋ ਰੇ ਨਾਂ ਦੇ ਸ਼ਬਦ ਕਿਸ ਨੇ ਕਹੇ ਸਨ ?
(i) ਲੱਖੀ ਸ਼ਾਹ ਵਣਜਾਰਾ
(ii) ਭਾਈ ਨੰਦ ਲਾਲ
(iii) ਮੱਖਣ ਸ਼ਾਹ ਲੁਬਾਣਾ
(iv) ਭਾਈ ਮਤੀ ਦਾਸ ।
ਉੱਤਰ-
(iii) ਮੱਖਣ ਸ਼ਾਹ ਲੁਬਾਣਾ ।

ਪ੍ਰਸ਼ਨ 11.
ਗੁਰੂ ਤੇਗ਼ ਬਹਾਦਰ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1666 ਈ. ਵਿੱਚ ।
ਉੱਤਰ-
(ii) 1664 ਈ. ਵਿੱਚ ।

ਪ੍ਰਸ਼ਨ 12.
ਗੁਰਗੱਦੀ ਦੀ ਪ੍ਰਾਪਤੀ ਸਮੇਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕਿੱਥੇ ਨਿਵਾਸ ਕਰ ਰਹੇ ਸਨ ?
(i) ਦਿੱਲੀ
(ii) ਚੱਕ ਨਾਨਕੀ
(iii) ਮਾਖੋਵਾਲ
(iv) ਬਕਾਲਾ ।
ਉੱਤਰ-
(iv) ਬਕਾਲਾ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 13.
ਗੁਰੂ ਤੇਗ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਕਿੱਥੇ ਪਹੁੰਚੇ ?
(i) ਗੋਇੰਦਵਾਲ ਸਾਹਿਬ
(ii) ਖਡੂਰ ਸਾਹਿਬ
(iii) ਅੰਮ੍ਰਿਤਸਰ
(iv) ਕੀਰਤਪੁਰ ਸਾਹਿਬ
ਉੱਤਰ-
(iii) ਅੰਮ੍ਰਿਤਸਰ ।

ਪ੍ਰਸ਼ਨ 14.
1665 ਈ. ਵਿੱਚ ਗੁਰੂ ਤੇਗ਼ ਬਹਾਦਰ ਜੀ ਨੇ ਕਿਸ ਨਵੇਂ ਨਗਰ ਦੀ ਸਥਾਪਨਾ ਕੀਤੀ ਸੀ ?
(i) ਚੱਕ ਨਾਨਕੀ
(ii) ਬਿਲਾਸਪੁਰ
(iii) ਸਾਹਨੇਵਾਲ
(iv) ਕੀਰਤਪੁਰ ਸਾਹਿਬ ।
ਉੱਤਰ-
(i) ਚੱਕ ਨਾਨਕੀ ।

ਪ੍ਰਸ਼ਨ 15.
ਚੱਕ ਨਾਨਕੀ ਬਾਅਦ ਵਿੱਚ ਕਿਸ ਨਾਂ ਨਾਲ ਪ੍ਰਸਿੱਧ ਹੋਇਆ ?
(i) ਸ੍ਰੀ ਆਨੰਦਪੁਰ ਸਾਹਿਬ
(ii) ਕੀਰਤਪੁਰ ਸਾਹਿਬ
(iii) ਚਮਕੌਰ ਸਾਹਿਬ
(iv) ਗੋਇੰਦਵਾਲ ਸਾਹਿਬ ।
ਉੱਤਰ-
(i) ਸ੍ਰੀ ਆਨੰਦਪੁਰ ਸਾਹਿਬ ।

ਪ੍ਰਸ਼ਨ 16.
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
(i) ਔਰੰਗਜ਼ੇਬ ਦੀ ਕੱਟੜਤਾ
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ
(iii) ਨਕਸ਼ਬੰਦੀਆਂ ਦਾ ਵਿਰੋਧ
(iv) ਰਾਮ ਰਾਇ ਦੀ ਦੁਸ਼ਮਣੀ ।
ਉੱਤਰ-
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ ।

ਪ੍ਰਸ਼ਨ 17.
ਕਸ਼ਮੀਰੀ ਪੰਡਤ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਫ਼ਰਿਆਦ ਲੈ ਕੇ ਕਿੱਥੇ ਆਏ ?
(i) ਪਟਨਾ ਸਾਹਿਬ
(ii) ਖਡੂਰ ਸਾਹਿਬ
(iii) ਚੱਕ ਨਾਨਕੀ
(iv) ਸ੍ਰੀ ਅੰਮ੍ਰਿਤਸਰ ਸਾਹਿਬ ।
ਉੱਤਰ-
(iii) ਚੱਕ ਨਾਨਕੀ ।

ਪ੍ਰਸ਼ਨ 18.
ਕਿਸ ਮੁਗ਼ਲ ਬਾਦਸ਼ਾਹ ਦੇ ਆਦੇਸ਼ ‘ਤੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ?
(i) ਜਹਾਂਗੀਰ
(ii) ਸ਼ਾਹਜਹਾਂ
(iii) ਔਰੰਗਜ਼ੇਬ
(iv) ਬਹਾਦਰ ਸ਼ਾਹ ਪਹਿਲਾ ।
ਉੱਤਰ-
(iii) ਔਰੰਗਜ਼ੇਬ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

ਪ੍ਰਸ਼ਨ 19.
ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ ਵਿਖੇ
(ii) ਦਿੱਲੀ ਵਿਖੇ
(iii) ਅੰਮ੍ਰਿਤਸਰ ਵਿਖੇ
(iv) ਪਟਨਾ ਵਿਖੇ ।
ਉੱਤਰ-
(ii) ਦਿੱਲੀ ਵਿਖੇ ।

ਪ੍ਰਸ਼ਨ 20.
ਗੁਰੂ ਤੇਗ਼ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1675 ਈ. ਵਿੱਚ ।
ਉੱਤਰ-
(iv) 1675 ਈ. ਵਿੱਚ ।

ਪ੍ਰਸ਼ਨ 21.
ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਸਥਾਨ ‘ਤੇ ਸ਼ਹੀਦ ਕੀਤਾ ਗਿਆ ਸੀ ਉੱਥੇ ਕਿਹੜਾ ਗੁਰਦੁਆਰਾ ਸਥਿਤ ਹੈ ?
(i) ਸੀਸ ਗੰਜ
(ii) ਰਕਾਬ ਗੰਜ
(iii) ਬਾਲਾ ਸਾਹਿਬ
(iv) ਦਰਬਾਰ ਸਾਹਿਬ ।
ਉੱਤਰ-
(i) ਸੀਸ ਗੰਜ ।

ਪ੍ਰਸ਼ਨ 22.
‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
(i) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iii) ਗੁਰੂ ਤੇਗ਼ ਬਹਾਦਰ ਜੀ
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
(iii) ਗੁਰੂ ਤੇਗ਼ ਬਹਾਦਰ ਜੀ ।

ਪ੍ਰਸ਼ਨ 23.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਘਰੇਟਾ ਗੁਰੂ ਕਾ ਬੇਟਾ ਕਿਸਨੂੰ ਕਿਹਾ ਸੀ ?
(i) ਭਾਈ ਸੰਗਤ ਸਿੰਘ
(ii) ਭਾਈ ਮਹਾਂ ਸਿੰਘ
(iii) ਭਾਈ ਜੀਵਨ ਸਿੰਘ
(iv) ਭਾਈ ਬਚਿੱਤਰ ਸਿੰਘ ।
ਉੱਤਰ-
(iii) ਭਾਈ ਜੀਵਨ ਸਿੰਘ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ । ਉਹ 1664 ਈ. ਤੋਂ ਲੈ ਕੇ 1675 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਸਿੱਖ ਧਰਮ ਦੇ ਪ੍ਰਚਾਰ ਅਤੇ ਲੋਕਾਂ ਵਿੱਚ ਫੈਲੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਗੁਰੂ ਸਾਹਿਬ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਦੇਸ਼ਾਂ ਦੇ ਅਨੇਕ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਉਸ ਸਮੇਂ ਭਾਰਤ ਵਿੱਚ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦਾ ਸ਼ਾਸਨ ਸੀ । ਉਹ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਉਸ ਨੇ ਹਿੰਦੂਆਂ ਨੂੰ ਇਸਲਾਮ ਧਰਮ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਾਰੇ ਭਾਰਤ ਵਿੱਚ ਆਤੰਕ ਫੈਲਾ ਰੱਖਿਆ ਸੀ । ਕਸ਼ਮੀਰੀ ਪੰਡਤ ਉਸ ਦੇ ਜ਼ੁਲਮਾਂ ਦਾ ਸਭ ਤੋਂ ਵੱਧ ਸ਼ਿਕਾਰ ਹੋਏ । ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂਆਂ ਦੇ ਧਰਮ ਦੀ ਰਾਖੀ ਲਈ 11 ਨਵੰਬਰ, 1675 ਈ. ਨੂੰ ਦਿੱਲੀ ਵਿਖੇ ਆਪਣੀ ਸ਼ਹਾਦਤ ਦਿੱਤੀ ।

ਗੁਰੂ ਸਾਹਿਬ ਦੀ ਇਸ ਲਾਸਾਨੀ ਸ਼ਹਾਦਤ ਦੇ ਬੜੇ ਡੂੰਘੇ ਸਿੱਟੇ ਨਿਕਲੇ । ਇਸ ਨੇ ਨਾ ਸਿਰਫ ਪੰਜਾਬ ਬਲਕਿ ਭਾਰਤੀ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ । ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਪੰਜਾਬ ਵਿੱਚ ਇੱਕ ਅਜਿਹੀ ਚਿੰਗਾਰੀ ਸੁਲਗਾਈ ਜਿਸ ਨੇ ਬਹੁਤ ਛੇਤੀ ਭਾਂਬੜ ਦਾ ਰੂਪ ਅਖਤਿਆਰ ਕਰ ਲਿਆ ਤੇ ਜਿਸ ਵਿੱਚ ਸ਼ਕਤੀਸ਼ਾਲੀ ਮੁਗ਼ਲ ਸਾਮਰਾਜ ਸੜ ਕੇ ਸੁਆਹ ਹੋ ਗਿਆ । ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਤੇਗ਼ ਬਹਾਦਰ ਜੀ ਦੁਆਰਾ ਆਪਣੀ ਸ਼ਹੀਦੀ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਇਤਿਹਾਸ ਵਿੱਚ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ ।

1. ਗੁਰੂ ਤੇਗ ਬਹਾਦਰ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
2. ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਉਦੇਸ਼ ਕੀ ਸੀ ?
3. ਗੁਰੂ ਤੇਗ ਬਹਾਦਰ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਨੇ ਸ਼ਹੀਦ ਕਰਨ ਦਾ ਆਦੇਸ਼ ਦਿੱਤਾ ?
4. ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ
(ii) ਦਿੱਲੀ
(iii) ਅੰਮ੍ਰਿਤਸਰ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
5. ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਿਉਂ ਕਿਹਾ ਜਾਂਦਾ ਹੈ ?
ਉੱਤਰ-
1. ਗੁਰੂ ਤੇਗ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
2. ਸਿੱਖ ਧਰਮ ਦਾ ਪ੍ਰਚਾਰ ਕਰਨਾ ।
3. ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਆਦੇਸ਼ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ।
4. ਦਿੱਲੀ ।
5. ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ।

PSEB 12th Class History Solutions Chapter 9 ਗੁਰੂ ਤੇਗ ਬਹਾਦਰ ਜੀ ਅਤੇ ਉਨਾਂ ਦੀ ਸ਼ਹੀਦੀ

2. ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ ਆਪਣੇ ਧਰਮ ਅਤੇ ਪ੍ਰਾਚੀਨ ਸੰਸਕ੍ਰਿਤੀ ਬਾਰੇ ਬਹੁਤ ਦ੍ਰਿੜ੍ਹ ਸਨ । ਸਾਰੇ ਭਾਰਤ ਦੇ ਹਿੰਦੂ, ਉਨ੍ਹਾਂ ਦਾ ਬਹੁਤ ਆਦਰ ਕਰਦੇ ਸਨ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਨੂੰ ਕਬੂਲ ਕਰ ਲੈਣਗੇ ।ਇਸੇ ਉਦੇਸ਼ ਨਾਲ ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਬ੍ਰਾਹਮਣਾਂ ਨੂੰ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਇਨਕਾਰ ਕਰਨ ਵਾਲੇ ਬਾਹਮਣਾਂ ਉੱਤੇ ਭਾਰੀ ਜ਼ੁਲਮ ਕੀਤੇ ਜਾਣ ਲੱਗੇ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਰੋਜ਼ਾਨਾ ਕਤਲ ਕੀਤਾ ਜਾਣ ਲੱਗਾ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ 16 ਮੈਂਬਰਾਂ ਦਾ ਇੱਕ ਦਲ 25 ਮਈ, 1675 ਈ. ਵਿੱਚ ਚੱਕ ਨਾਨਕੀ ਵਿਖੇ ਗੁਰੂ ਤੇਗ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫਰਿਆਦ ਲੈ ਕੇ ਪਹੁੰਚਿਆ ।

1. ਸ਼ੇਰ ਅਫਗਾਨ ਕੌਣ ਸੀ ? .
1 2. ਸ਼ੇਰ ਅਫ਼ਗਾਨ ਕਿਉਂ ਬਦਨਾਮ ਸੀ ?
3. ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ ਬਹਾਦਰ ਜੀ ਕੋਲ ਆਪਣੀ ਦੁੱਖ-ਭਰੀ ਫ਼ਰਿਆਦ ਲੈ ਕੇ ਪਹੁੰਚਿਆ ?
4. ਕਸ਼ਮੀਰ ਦੇ ਪੰਡਤ ਗੁਰੂ ਤੇਗ ਬਹਾਦਰ ਜੀ ਨੂੰ ਕਿੱਥੇ ਮਿਲੇ ?
(i) ਲਾਹੌਰ
(ii) ਅੰਮ੍ਰਿਤਸਰ
(iii) ਚੱਕ ਨਾਨਕੀ
(iv) ਜਲੰਧਰ ।
5. ਚੱਕ ਨਾਨਕੀ ਦਾ ਆਧੁਨਿਕ ਨਾਂ ਕੀ ਹੈ ?
ਉੱਤਰ-
1. ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
2. ਉਸ ਨੇ ਕਸ਼ਮੀਰੀ ਪੰਡਤਾਂ ‘ਤੇ ਭਾਰੀ ਜ਼ੁਲਮ ਕੀਤੇ ।
3. ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਪੰਡਤਾਂ ਦਾ ਇੱਕ ਦਲ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈ ਕੇ ਪਹੁੰਚਿਆ ।
4. ਚੱਕ ਨਾਨਕੀ ।
5. ਚੱਕ ਨਾਨਕੀ ਦਾ ਆਧੁਨਿਕ ਨਾਂ ਸ੍ਰੀ ਆਨੰਦਪੁਰ ਸਾਹਿਬ ਹੈ ।

PSEB 12th Class History Map Questions

Punjab State Board PSEB 12th Class History Book Solutions Map Questions Textbook Exercise Questions and Answers.

PSEB 12th Class History Map Questions

ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ (Battles of Guru Gobind Singh Ji:)

ਪ੍ਰਸ਼ਨ 1.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਪੂਰਵ-ਖ਼ਾਲਸਾ ਕਾਲ ਅਤੇ ਉੱਤਰ-ਖ਼ਾਲਸਾ ਕਾਲ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of Punjab, show the four places of battles of the Pre-Khalsa and Post-Khalsa period of Guru Gobind Singh.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੀਆਂ ਗਈਆਂ ਲੜਾਈਆਂ ਦੇ ਚਾਰ ਮੁੱਖ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਿਕ | ਨੋਟ ਲਿਖੋ ।
(a) On the given outline map of the Punjab, show the four important places of Guru Gobind Singh Ji’s battles.
(b) Write an explanatory note in about 20-25 words each on the battles as shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four important places where the battles of Guru Gobind Singh Ji were fought.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਭਰੋ-
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of the Punjab, show four places of Guru Gobind Singh Ji’s battles.
(b) Explain in about 20-25 words each the places given in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of the battles of Guru Gobind Singh Ji.
(b) Explain these places in about 20-25 words on each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਦਿਖਾਏ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of the battles of Sri Guru Gobind Singh Ji.
(b) Write an explanatory note in about 20-25 words each on the places of the battles shown in the map.)
ਉੱਤਰ-
ਗੁਰੂ ਗੋਬਿੰਦ ਸਿੰਘ ਜੀ ਨੂੰ ਆਪਣੇ ਗੁਰਗੱਦੀ ਕਾਲ ਵਿੱਚ ਪਹਾੜੀ ਰਾਜਿਆਂ ਅਤੇ ਮੁਗ਼ਲਾਂ ਦੇ ਨਾਲ ਲੜਨਾ ਪਿਆ । ਗੁਰੂ ਜੀ ਦੁਆਰਾ ਪੁਰਵ-ਖ਼ਾਲਸਾ ਕਾਲ ਅਤੇ ਉੱਤਰ ਖ਼ਾਲਸਾ ਕਾਲ ਵਿੱਚ ਲੜੀਆਂ ਗਈਆਂ ਮਹੱਤਵਪੂਰਨ ਲੜਾਈਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

I. ਪੂਰਵ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Pre-Khalsa Period)

1. ਭੰਗਾਣੀ ਦੀ ਲੜਾਈ 1688 ਈ. (Battle of Bhangani 1688 A.D.) – ਗੁਰੂ ਗੋਬਿੰਦ ਸਿੰਘ ਜੀ ਦੀਆਂ ਫ਼ੌਜੀ ਤਿਆਰੀਆਂ ਨੂੰ ਵੇਖ ਕੇ ਕਹਿਲੂਰ ਦੇ ਸ਼ਾਸਕ ਭੀਮ ਚੰਦ ਅਤੇ ਸ੍ਰੀਨਗਰ ਦੇ ਸ਼ਾਸਕ ਫ਼ਤਿਹ ਸ਼ਾਹ ਨੇ ਗੁਰੂ ਜੀ ਦੇ ਵਿਰੁੱਧ ਇੱਕ ਗਠਜੋੜ ਤਿਆਰ ਕਰ ਲਿਆ । 22 ਸਤੰਬਰ, 1688 ਈ. ਵਾਲੇ ਦਿਨ ਪਹਾੜੀ ਰਾਜਿਆਂ ਨੇ ਭੰਗਾਣੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਢੋਰਾ ਦੇ ਪੀਰ ਬੁੱਧੂ ਸ਼ਾਹ ਨੇ ਆਪਣੇ ਸੈਨਿਕਾਂ ਸਮੇਤ ਗੁਰੂ ਜੀ ਦਾ ਸਾਥ ਦਿੱਤਾ । ਸਿੱਖਾਂ ਦੇ ਜੋਸ਼ ਅੱਗੇ ਪਹਾੜੀ ਰਾਜੇ ਨਾ ਟਿਕ ਸਕੇ । ਉਹ ਮੈਦਾਨ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ । ਇਸ ਸ਼ਾਨਦਾਰ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

2. ਨਾਦੌਣ ਦੀ ਲੜਾਈ 1690 ਈ. (Battle of Nadaun 1690 A.D.) – ਭੰਗਾਣੀ ਦੀ ਲੜਾਈ ਵਿੱਚ ਹਾਰਨ ਤੋਂ ਬਾਅਦ ਪਹਾੜੀ ਰਾਜਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਮਿੱਤਰਤਾ ਕਰ ਲਈ ।ਉਨ੍ਹਾਂ ਨੇ ਮੁਗਲਾਂ ਨੂੰ ਸਾਲਾਨਾ ਖਿਰਾਜ ਕਰ ਭੇਜਣਾ ਬੰਦ ਕਰ ਦਿੱਤਾ । ਇਸ ਕਾਰਨ ਆਲਿਫ਼ ਖ਼ਾਂ ਦੇ ਅਧੀਨ ਇੱਕ ਫ਼ੌਜ ਪਹਾੜੀ ਰਾਜਿਆਂ ਦੇ ਵਿਰੁੱਧ ਭੇਜੀ ਗਈ । ਉਸ ਨੇ 20 ਮਾਰਚ, 1690 ਈ. ਨੂੰ ਪਹਾੜੀ ਰਾਜਿਆਂ ਦੇ ਨੇਤਾ ਭੀਮ ਚੰਦ ਦੀ ਸੈਨਾ ‘ਤੇ ਨਾਦੌਨ ਵਿਖੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਭੀਮ ਚੰਦ ਦਾ ਸਾਥ ਦਿੱਤਾ । ਇਸ ਸਾਂਝੀ ਫ਼ੌਜ ਨੇ ਮੁਗ਼ਲ ਫ਼ੌਜ ਨੂੰ ਹਰਾ ਦਿੱਤਾ | ਆਲਿਫ਼ ਖ਼ਾਂ ਨੂੰ ਲੜਾਈ ਦੇ ਮੈਦਾਨ ਵਿੱਚੋਂ ਨੱਸਣਾ ਪਿਆ |
PSEB 12th Class History Map Questions 1
II. ਉੱਤਰ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Post-Khalsa Period)

3. ਸ੍ਰੀ ਆਨੰਦਪੁਰ ਸਾਹਿਬ ਦੀ ਪਹਿਲੀ ਲੜਾਈ 1701 ਈ. (First Battle of Sri Anandpur Sahib 1701 A.D.) – 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਪੰਥ ਵਿੱਚ ਸ਼ਾਮਲ ਹੋਣ ਲੱਗੇ । ਗੁਰੂ ਜੀ ਦੀ ਇਸ ਵਧਦੀ ਹੋਈ ਸ਼ਕਤੀ ਨੂੰ ਵੇਖ ਕੇ ਕਹਿਰ ਦੇ ਰਾਜਾ ਭੀਮ ਚੰਦ ਨੇ ਗੁਰੂ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਲਈ ਕਿਹਾ । ਗੁਰੂ ਜੀ ਦੇ ਇਨਕਾਰ ਕਰਨ ‘ਤੇ ਭੀਮ ਚੰਦ ਅਤੇ ਉਸ ਦੇ ਸਾਥੀ ਪਹਾੜੀ ਰਾਜਿਆਂ ਨੇ 1701 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲੇ ਉੱਤੇ ਹਮਲਾ ਕਰ ਦਿੱਤਾ । ਪਰ ਸਫਲਤਾ ਨਾ ਮਿਲਣ ਕਾਰਨ ਰਾਜਿਆਂ ਨੇ ਗੁਰੂ ਜੀ ਨਾਲ ਸੰਧੀ ਕਰ ਲਈ ।

4. ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ 1704 ਈ. (Second Battle of Sri Anandpur Sahib 1704 A.D.) – ਪਹਾੜੀ ਰਾਜੇ ਗੁਰੁ ਗੋਬਿੰਦ ਸਿੰਘ ਜੀ ਤੋਂ ਆਪਣੀ ਹਾਰ ਦੇ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਮੁਗ਼ਲਾਂ ਫ਼ੌਜਾਂ ਨਾਲ ਮਿਲ ਕੇ 1704 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ‘ਤੇ ਦੁਸਰੀ ਵਾਰ ਹਮਲਾ ਕਰ ਦਿੱਤਾ । ਸਿੱਖਾਂ ਨੇ ਕਿਲ੍ਹੇ ਦੇ ਅੰਦਰੋਂ ਇਸ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ । ਘੇਰਾ ਲੰਬਾ ਹੋ ਜਾਣ ਕਾਰਨ ਕਿਲ੍ਹੇ ਦੇ ਅੰਦਰ ਰਸਦ ਥੁੜਨੀ ਸ਼ੁਰੂ ਹੋ ਗਈ । ਸਿੱਟੇ ਵਜੋਂ ਕੁਝ ਸਿੱਖਾਂ ਨੇ ਗੁਰੂ ਜੀ ਨੂੰ ਕਿਲ੍ਹੇ ਵਿੱਚੋਂ ਭੱਜ ਨਿਕਲਣ ਦੀ ਬੇਨਤੀ ਕੀਤੀ । ਗੁਰੂ ਜੀ ਦੇ ਇਨਕਾਰ ਕਰਨ ‘ਤੇ 40 ਸਿੱਖ ਗੁਰੂ ਜੀ ਦਾ ਸਾਥ ਛੱਡ ਕੇ ਚਲੇ ਗਏ । ਦੂਜੇ ਪਾਸੇ ਸਫਲਤਾ ਨਾ ਮਿਲਦੀ ਵੇਖ ਕੇ ਸ਼ਾਹੀ ਫ਼ੌਜਾਂ ਨੇ ਇੱਕ ਚਾਲ ਚੱਲੀ । ਉਨ੍ਹਾਂ ਨੇ ਝੂਠੀਆਂ ਕਸਮਾਂ ਖਾ ਕੇ ਗੁਰੂ ਜੀ ਨੂੰ ਇਹ ਕਿਹਾ ਕਿ ਜੇਕਰ ਉਹ ਕਿਲ੍ਹਾ ਛੱਡ ਦੇਣ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਵੇਗਾ । ਇਸ ਲਈ ਗੁਰੂ ਜੀ ਨੇ ਕਿਲ੍ਹਾ ਛੱਡਣ ਦਾ ਫੈਸਲਾ ਕੀਤਾ ।

5. ਸ਼ਾਹੀ ਟਿੱਬੀ ਦੀ ਲੜਾਈ 1704 ਈ. (Battle of Shahi Tibbi 1704 A.D.) – ਜਿਵੇਂ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਖ਼ਾਲੀ ਕੀਤਾ ਤਾਂ ਸ਼ਾਹੀ ਫ਼ੌਜਾਂ ਉਨ੍ਹਾਂ ‘ਤੇ ਟੁੱਟ ਪਈਆਂ । ਸਿੱਟੇ ਵੱਜੋਂ ਉਨ੍ਹਾਂ ਵਿੱਚ ਭਗਦੜ ਮਚ ਗਈ । ਸ਼ਾਹੀ ਟਿੱਬੀ ਵਿਖੇ ਹੋਈ ਲੜਾਈ ਵਿੱਚ ਭਾਈ ਉਧੈ ਸਿੰਘ ਨੇ ਆਪਣੇ 50 ਸਿੱਖਾਂ ਨਾਲ ਸ਼ਾਹੀ ਫ਼ੌਜਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਸ਼ਹੀਦੀਆਂ ਪਾ ਗਏ ।

6. ਚਮਕੌਰ ਸਾਹਿਬ ਦੀ ਲੜਾਈ 1704 ਈ. (Battle of Chamkaur Sahib 1704 A.D.) – ਗੁਰੂ ਗੋਬਿੰਦ ਸਿੰਘ ਜੀ ਆਪਣੇ 40 ਸਿੱਖਾਂ ਨਾਲ 21 ਦਸੰਬਰ, 1704 ਈ. ਨੂੰ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਪਹੁੰਚੇ । ਇੱਥੇ 22 ਦਸੰਬਰ, 1704 ਈ. ਨੂੰ ਮੁਗ਼ਲ ਸੈਨਿਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ । ਇੱਥੇ ਬੜੀ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਅਜੀਤ ਸਿੰਘ ਅਤੇ ਜੁਝਾਰ ਸਿੰਘ ਨੇ ਬਹਾਦਰੀ ਦੇ ਉਹ ਜੌਹਰ ਵਿਖਾਏ ਕਿ ਮੁਗ਼ਲ ਹੈਰਾਨ ਰਹਿ ਗਏ । ਉਹ ਅੰਤ ਲੜਦੇ-ਲੜਦੇ ਸ਼ਹੀਦ ਹੋ ਗਏ । ਗੁਰੁ ਗੋਬਿੰਦ ਸਿੰਘ ਜੀ ਇੱਥੋਂ ਬਚ ਨਿਕਲਣ ਵਿੱਚ ਸਫਲ ਹੋ ਗਏ ।

7. ਖਿਦਰਾਣਾ ਦੀ ਲੜਾਈ 1705 ਈ. (Battle of Khidrana 1705 A.D.) – 29 ਦਸੰਬਰ, 1705 ਈ. ਨੂੰ ਸਰਹਿੰਦ ਦੇ ਮੁਗ਼ਲ ਫ਼ੌਜਦਾਰ ਵਜ਼ੀਰ ਖਾਂ ਨੇ ਖਿਦਰਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਉੱਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਿੱਖਾਂ ਨੇ ਆਪਣੀ ਅਦੁੱਤੀ ਬਹਾਦਰੀ ਦੇ ਸਬੂਤ ਦਿੱਤੇ । ਇਸ ਲੜਾਈ ਵਿੱਚ ਉਨ੍ਹਾਂ 40 ਸਿੱਖਾਂ ਨੇ ਜੋ ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ ਵਿੱਚ ਗੁਰੂ ਜੀ ਦਾ ਸਾਥ ਛੱਡ ਗਏ ਹਨ, ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ । ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਨੇਤਾ ਮਹਾਂ ਸਿੰਘ ਦੀ ਬੇਨਤੀ ਦੇ ਕਾਰਨ ਗੁਰੂ ਜੀ ਨੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿੱਤਾ । ਇਸ ਕਾਰਨ ਖਿਦਰਾਣਾ ਦਾ ਨਾਂ ਸ੍ਰੀ ਮੁਕਤਸਰ ਸਾਹਿਬ ਪੈ ਗਿਆ । ਇਹ ਲੜਾਈ ਗੁਰੂ ਗੋਬਿੰਦ ਸਿੰਘ ਜੀ ਅਤੇ ਮੁਗ਼ਲਾਂ ਵਿਚਾਲੇ ਲੜੀ ਜਾਣ ਵਾਲੀ ਆਖਰੀ ਲੜਾਈ ਸੀ ।

PSEB 12th Class History Map Questions

ਬੰਦਾ ਸਿੰਘ ਬਹਾਦਰ ਦੀਆਂ ਮਹਤਵਪੂਰਨ ਲੜਾਈਆਂ (Important Battles of Banda Singh Bahadur)

ਪ੍ਰਸ਼ਨ 2.
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੇ ਸੈਨਿਕ ਕਾਰਨਾਮਿਆਂ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of military exploits of Banda Singh Bahadur.
(b) Write an explanatory note on each in about 20-25 words on the places of battles shown in the map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, fill places of four important battles of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਜਿੱਤਾਂ ਦੇ ਚਾਰ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four places of the battles ‘ of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਸੈਨਿਕ ਮੁਹਿੰਮਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of military exploits of Banda Singh Bahadur.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਬੰਦਾ ਸਿੰਘ ਬਹਾਦਰ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of Punjab showing the rivers depict the four battle places of Banda Singh Bahadur.
(b) Write an explanatory note on each in about 20-25 words on the places of the battle shown in the map.
ਉੱਤਰ-
ਬੰਦਾ ਸਿੰਘ ਬਹਾਦਰ 1709 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈ ਕੇ ਨੰਦੇੜ ਤੋਂ ਪੰਜਾਬ ਲਈ ਰਵਾਨਾ ਹੋਇਆ । ਉਸ ਨੇ ਮੁਗ਼ਲਾਂ ਨੂੰ ਅਜਿਹਾ ਸਬਕ ਸਿਖਾਇਆ ਕਿ ਉਨ੍ਹਾਂ ਨੂੰ ਦਿਨੇ ਤਾਰੇ ਨਜ਼ਰ ਆ ਗਏ । ਬੰਦਾ ਸਿੰਘ ਬਹਾਦਰ ਦੀਆਂ ਮਹੱਤਵਪੂਰਨ ਲੜਾਈਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :-

1. ਸੋਨੀਪਤ ਉੱਤੇ ਹਮਲਾ (Attack on Sonepat) – ਬੰਦਾ ਸਿੰਘ ਬਹਾਦਰ ਨੇ ਸਭ ਤੋਂ ਪਹਿਲਾਂ ਨਵੰਬਰ, 1709 ਈ. ਵਿੱਚ 500 ਸਿੱਖਾਂ ਨਾਲ ਸੋਨੀਪਤ ਉੱਤੇ ਹਮਲਾ ਕੀਤਾ | ਸੋਨੀਪਤ ਦਾ ਫ਼ੌਜਦਾਰ ਬਿਨਾਂ ਮੁਕਾਬਲਾ ਕੀਤੇ ਦਿੱਲੀ ਵੱਲ ਭੱਜ ਗਿਆ । ਇਸ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

2. ਸਮਾਣਾ ਦੀ ਜਿੱਤ (Conquest of Samana) – ਸਮਾਣਾ ਵਿਖੇ ਗੁਰੂ ਤੇਗ਼ ਬਹਾਦਰ ਜੀ ਨੂੰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਰਹਿੰਦੇ ਸਨ । ਬੰਦਾ ਸਿੰਘ ਬਹਾਦਰ ਨੇ ਸਮਾਣਾ ‘ਤੇ ਹਮਲਾ ਕਰਕੇ ਅਨੇਕਾਂ ਮੁਸਲਮਾਨਾਂ ਦਾ ਕਤਲ ਕਰ ਦਿੱਤਾ । ਇਹ ਬੰਦਾ ਸਿੰਘ ਬਹਾਦਰ ਦੀ ਪਹਿਲੀ ਮਹੱਤਵਪੂਰਨ ਜਿੱਤ ਸੀ ।

3. ਕਪੂਰੀ ਦੀ ਜਿੱਤ (Conquest of Kapuri) – ਕਪੂਰੀ ਦਾ ਸ਼ਾਸਕ ਕਦਮਉੱਦੀਨ ਹਿੰਦੂਆਂ ਨਾਲ ਬਹੁਤ ਮਾੜਾ ਵਿਵਹਾਰ ਕਰਦਾ ਸੀ । ਸਿੱਟੇ ਵਜੋਂ ਬੰਦਾ ਸਿੰਘ ਬਹਾਦਰ ਨੇ ਕਪੂਰੀ ‘ਤੇ ਹਮਲਾ ਕਰਕੇ ਕਦਮਉੱਦੀਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਇਸ ਤਰ੍ਹਾਂ ਕਪੂਰੀ ’ਤੇ ਜਿੱਤ ਪ੍ਰਾਪਤ ਕੀਤੀ ਗਈ ।

4. ਸਢੋਰਾ ਦੀ ਜਿੱਤ (Conquest of Sadhaura) – ਸਢੌਰਾ ਦਾ ਸ਼ਾਸਕ ਉਸਮਾਨ ਖ਼ਾ ਬੜਾ ਜ਼ਾਲਮ ਸੀ । ਉਸ ਨੇ ਪੀਰ ਬੁੱਧੂ ਸ਼ਾਹ ਨੂੰ ਇਸ ਲਈ ਤਸੀਹੇ ਦੇ ਕੇ ਕਤਲ ਕਰਵਾ ਦਿੱਤਾ ਸੀ ਕਿਉਂਕਿ ਉਸ ਨੇ ਭੰਗਾਣੀ ਦੀ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਸਹਾਇਤਾ ਕੀਤੀ ਸੀ । ਬੰਦਾ ਸਿੰਘ ਬਹਾਦਰ ਨੇ ਸਢੋਰਾ ‘ਤੇ ਹਮਲਾ ਕਰ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਮੁਸਲਮਾਨਾਂ ਨੂੰ ਕਤਲ ਕਰ ਦਿੱਤਾ । ਇਸ ਕਾਰਨ ਇਸ ਸਥਾਨ ਦਾ ਨਾਂ ਕਤਲਗੜੀ ਪੈ ਗਿਆ ।

5. ਸਰਹਿੰਦ ਦੀ ਜਿੱਤ (Conquest of Sirhind) – ਸਰਹਿੰਦ ਦੇ ਫ਼ੌਜਦਾਰ ਵਜ਼ੀਰ ਖਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਦਿੱਤਾ ਸੀ । ਇਸ ਅਪਮਾਨ ਦਾ ਬਦਲਾ ਲੈਣ ਲਈ 12 ਮਈ, 1710 ਈ. ਨੂੰ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਸਥਾਨ ‘ਤੇ ਵਜ਼ੀਰ ਖਾਂ ਦੀਆਂ ਫ਼ੌਜਾਂ ‘ਤੇ ਹਮਲਾ ਕਰ ਦਿੱਤਾ । ਇਸ ਹਮਲੇ ਵਿੱਚ ਸਿੱਖਾਂ ਨੇ ਮੁਸਲਮਾਨਾਂ ਦੇ ਵਾਧੂ ਆਹੂ ਲਾਹੇ । ਵਜ਼ੀਰ ਖਾਂ ਨੂੰ ਯਮਲੋਕ ਪਹੁੰਚਾ ਕੇ ਉਸ ਦੀ ਲਾਸ਼ ਨੂੰ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ । ਇਸ ਜਿੱਤ ਕਾਰਨ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।

6. ਰਾਹੋਂ ਦੀ ਲੜਾਈ (Battle of Rahon) – ਜਲੰਧਰ ਦੇ ਫ਼ੌਜਦਾਰ ਸ਼ਮਸ ਖ਼ਾਂ ਨੇ ਸਿੱਖਾਂ ਦੇ ਵਿਰੁੱਧ ਜ਼ਿਹਾਦ ਦਾ ਐਲਾਨ ਕਰ ਦਿੱਤਾ | ਅਜਿਹੀ ਸਥਿਤੀ ਵਿੱਚ ਸਿੱਖਾਂ ਨੇ ਬੰਦਾ ਸਿੰਘ ਬਹਾਦਰ ਤੋਂ ਸਹਾਇਤਾ ਮੰਗੀ | ਅਕਤੂਬਰ, 1710 ਈ.
PSEB 12th Class History Map Questions 2
ਵਿੱਚ ਰਾਹੋਂ ਦੇ ਸਥਾਨ ‘ਤੇ ਬੰਦਾ ਸਿੰਘ ਬਹਾਦਰ ਅਤੇ ਸ਼ਮਸ ਖ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਈ । ਇਸ ਲੜਾਈ ਵਿੱਚ ਸਿੱਖ ਜੇਤੂ ਰਹੇ । ਸਿੱਟੇ ਵਜੋਂ ਸਿੱਖਾਂ ਨੇ ਸਾਰੇ ਜਲੰਧਰ ਦੁਆਬ ‘ਤੇ ਕਬਜ਼ਾ ਕਰ ਲਿਆ ।

7. ਮੁਗ਼ਲਾਂ ਦਾ ਲੋਹਗੜ੍ਹ ’ਤੇ ਹਮਲਾ Attack of Mughals on Lohgarh) – ਬੰਦਾ ਸਿੰਘ ਬਹਾਦਰ ਦੀ ਵਧਦੀ ਹੋਈ ਸ਼ਕਤੀ ਨੂੰ ਦੇਖਦੇ ਹੋਏ ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਨੇ ਮੁਨੀਮ ਖ਼ਾਂ ਅਧੀਨ ਇੱਕ ਵਿਸ਼ਾਲ ਫ਼ੌਜ ਬੰਦਾ ਸਿੰਘ ਬਹਾਦਰ ਨੂੰ ਕੁਚਲਣ ਲਈ ਭੇਜੀ । ਇਸ ਫ਼ੌਜ ਨੇ ਬੰਦਾ ਸਿੰਘ ਬਹਾਦਰ ਨੂੰ ਉਸ ਦੀ ਰਾਜਧਾਨੀ ਲੋਹਗੜ੍ਹ ਵਿਖੇ ਅਚਾਨਕ ਘੇਰ ਲਿਆ । ਕੁਝ ਦਿਨਾਂ ਤਕ ਮੁਗ਼ਲਾਂ ਨਾਲ ਡਟ ਕੇ ਮੁਕਾਬਲਾ ਕਰਨ ਮਗਰੋਂ ਬੰਦਾ ਸਿੰਘ ਬਹਾਦਰ ਕਿਲ੍ਹੇ ਵਿੱਚੋਂ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਇਸ ਤਰ੍ਹਾਂ ਮੁਗ਼ਲ ਬੰਦਾ ਸਿੰਘ ਬਹਾਦਰ ਨੂੰ ਗ੍ਰਿਫ਼ਤਾਰ ਨਾ ਕਰ ਸਕੇ ।

8. ਗੁਰਦਾਸ ਨੰਗਲ ਦੀ ਲੜਾਈ (Battle of Gurdas Nangal) – ਬੰਦਾ ਸਿੰਘ ਬਹਾਦਰ ਨੇ 1715 ਈ. ਵਿੱਚ ਬਹਿਰਾਮਪੁਰ, ਬਟਾਲਾ ਤੇ ਕਲਾਨੌਰ ਦੇ ਦੇਸ਼ਾਂ ‘ਤੇ ਦੁਬਾਰਾ ਕਬਜ਼ਾ ਕਰ ਲਿਆ । ਇਸ ‘ਤੇ ਪੰਜਾਬ ਦੇ ਨਵੇਂ ਬਣੇ ਸੂਬੇਦਾਰ ਅਬਦੁਸ ਸਮਦ ਖ਼ਾਂ ਨੇ ਗੁਰਦਾਸ ਨੰਗਲ ਦੇ ਸਥਾਨ ‘ਤੇ ਸਿੱਖਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ । ਬੰਦਾ ਸਿੰਘ ਬਹਾਦਰ ਦੁਨੀ ਚੰਦ ਦੀ ਹਵੇਲੀ ਵਿੱਚ ਘਿਰ ਗਿਆ । ਇਹ ਘੇਰਾ 8 ਮਹੀਨਿਆਂ ਤਕ ਚਲਦਾ ਰਿਹਾ । ਅੰਤ ਮਜਬੂਰ ਹੋ ਕੇ ਬੰਦਾ ਸਿੰਘ ਬਹਾਦਰ ਨੂੰ ਆਪਣੀ ਹਾਰ ਮੰਨਣੀ ਪਈ । 9 ਜੂਨ, 1716 ਈ. ਨੂੰ ਬੰਦਾ ਸਿੰਘ ਬਹਾਦਰ ਨੂੰ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ ।

PSEB 12th Class History Map Questions

ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ (Kingdom of Maharaja Ranjit Singh)

ਪ੍ਰਸ਼ਨ 3.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਭਰੀ ਹਰੇਕ ਲੜਾਈ ਸੰਬੰਧੀ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show four important places of battles of Maharaja Ranjit Singh.
(b) Write an explanatory note in about 20-25 words on each battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਲੜੀਆਂ ਗਈਆਂ ਲੜਾਈਆਂ ਨਾਲ ਸੰਬੰਧਿਤ ਕੋਈ ਚਾਰ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਲਿਖੋ ।
(a) On the given outline map of the Punjab, show four places where Maharaja Ranjit Singh fought battles.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab, show four places of the battles of Maharaja Ranjit Singh.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
PSEB 12th Class History Map Questions 3
(a) On the given outline map of Punjab showing the rivers depict the four places of battles of Maharaja Ranjit Singh.
(b) Write an explanatory note in about 20-25 words eacg on the places of the battles shown in the map.
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੁ ਸੀ । ਉਸ ਨੇ ਆਪਣੇ ਸ਼ਾਸਨ ਕਾਲ (1797-1839) ਦੇ ਦੌਰਾਨ ਇਸ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਉਸ ਦੀਆਂ ਮੁੱਖ ਜਿੱਤਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਲਾਹੌਰ ਦੀ ਜਿੱਤ 1799 ਈ. (Conquest of Lahore 1799 A.D.) – ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਪਹਿਲੀ ਜਿੱਤ ਲਾਹੌਰ ਦੀ ਸੀ । ਇੱਥੇ ਤਿੰਨ ਭੰਗੀ ਸਰਦਾਰਾਂ-ਸਾਹਿਬ ਸਿੰਘ, ਮੋਹਰ ਸਿੰਘ ਅਤੇ ਚੇਤ ਸਿੰਘ ਦਾ ਰਾਜ ਸੀ । ਉਨ੍ਹਾਂ ਦੇ ਅੱਤਿਆਚਾਰਾਂ ਕਾਰਨ ਇੱਥੋਂ ਦੀ ਪਰਜਾ ਬੜੀ ਦੁਖੀ ਸੀ । ਉਸ ਨੇ ਰਣਜੀਤ ਸਿੰਘ ਨੂੰ ਲਾਹੌਰ ‘ਤੇ ਕਬਜ਼ਾ ਕਰਨ ਦਾ ਸੱਦਾ ਦਿੱਤਾ । ਸਿੱਟੇ ਵਜੋਂ ਰਣਜੀਤ ਸਿੰਘ ਨੇ ਲਾਹੌਰ ‘ਤੇ ਹਮਲਾ ਕਰ ਦਿੱਤਾ । ਉਸ ਨੇ 7 ਜੁਲਾਈ, 1799 ਈ. ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ ।

2. ਅੰਮ੍ਰਿਤਸਰ ਦੀ ਜਿੱਤ 1805 ਈ. (Conquest of Amritsar 1805 A.D.) – ਧਾਰਮਿਕ ਪੱਖ ਤੋਂ ਅੰਮ੍ਰਿਤਸਰ ਸਿੱਖਾਂ ਦਾ ਮੱਕਾ ਸਮਝਿਆ ਜਾਂਦਾ ਹੈ । ਇਹ ਪੰਜਾਬ ਦਾ ਸਭ ਤੋਂ ਪ੍ਰਸਿੱਧ ਵਪਾਰਿਕ ਕੇਂਦਰ ਵੀ ਸੀ । ਪੰਜਾਬ ਦਾ ਮਹਾਰਾਜਾ । ਬਣਨ ਲਈ ਰਣਜੀਤ ਸਿੰਘ ਲਈ ਅੰਮ੍ਰਿਤਸਰ ‘ਤੇ ਕਬਜ਼ਾ ਕਰਨਾ ਜ਼ਰੂਰੀ ਸੀ । 1805 ਈ. ਨੂੰ ਰਣਜੀਤ ਸਿੰਘ ਨੇ ਅੰਮ੍ਰਿਤਸਰ ‘ਤੇ ਹਮਲਾ ਕਰ ਕੇ ਗੁਲਾਬ ਸਿੰਘ ਦੀ ਵਿਧਵਾ ਮਾਈ ਸੁੱਖਾਂ ਨੂੰ ਹਰਾ ਦਿੱਤਾ । ਇਸ ਤਰ੍ਹਾਂ ਅੰਮ੍ਰਿਤਸਰ ਨੂੰ ਲਾਹੌਰ ਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

3. ਕਸੂਰ ਦੀ ਜਿੱਤ 1807 ਈ. (Conquest of Kasur 1807 A.D.) – ਕਸੂਰ ਦੇ ਸ਼ਾਸਕ ਕੁਤਬ-ਉਦ-ਦੀਨ ਨੇ ਰਣਜੀਤ ਸਿੰਘ ਦੀ ਅਧੀਨਤਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ । ਸਿੱਟੇ ਵਜੋਂ 1807 ਈ. ਵਿੱਚ ਰਣਜੀਤ ਸਿੰਘ ਨੇ ਕਸੂਰ ’ਤੇ ਹਮਲਾ ਕਰਕੇ ਕੁਤਬ-ਉਦ-ਦੀਨ ਨੂੰ ਹਰਾ ਦਿੱਤਾ ਅਤੇ ਕਸੂਰ ‘ਤੇ ਕਬਜ਼ਾ ਕਰ ਲਿਆ ।

4. ਕਾਂਗੜਾ ਦੀ ਜਿੱਤ 1809 ਈ. (Conquest of Kangra 1809 A.D.) – 1809 ਈ. ਵਿੱਚ ਕਾਂਗੜਾ ਦੇ ਸ਼ਾਸਕ ਸੰਸਾਰ ਚੰਦ ਕਟੋਚ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਗੋਰਖਿਆਂ ਦੇ ਵਿਰੁੱਧ ਸਹਾਇਤਾ ਮੰਗੀ । ਇਸ ਦੇ ਬਦਲੇ ਉਸ ਨੇ ਕਾਂਗੜਾ ਦਾ ਕਿਲ੍ਹਾ ਦੇਣ ਦਾ ਵਚਨ ਦਿੱਤਾ । ਰਣਜੀਤ ਸਿੰਘ ਦੀ ਫ਼ੌਜ ਨੇ ਗੋਰਖਿਆਂ ਨੂੰ ਹਰਾ ਦਿੱਤਾ | ਪਰ ਹੁਣ ਸੰਸਾਰ ਚੰਦ ਨੇ ਕਿਲਾ ਦੇਣ ਵਿੱਚ ਕੁਝ ਟਾਲ-ਮਟੋਲ ਕੀਤੀ । ਰਣਜੀਤ ਸਿੰਘ ਨੇ ਉਸ ਦੇ ਪੁੱਤਰ ਅਨੁਰੋਧ ਨੂੰ ਕੈਦ ਕਰ ਲਿਆ । ਸਿੱਟੇ ਵਜੋਂ ਉਸ ਨੇ ਮਜਬੂਰ ਹੋ ਕੇ ਕਿਲ੍ਹਾ ਰਣਜੀਤ ਸਿੰਘ ਦੇ ਹਵਾਲੇ ਕਰ ਦਿੱਤਾ ।

5. ਮੁਲਤਾਨ ਦੀ ਜਿੱਤ 1818 ਈ. (Conguest of Multan 1818 A.D.) – ਮੁਲਤਾਨ ਸ਼ਹਿਰ ਵਪਾਰਿਕ ਅਤੇ ਭੁਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਇਸ ਨੂੰ ਜਿੱਤਣ ਲਈ ਮਹਾਰਾਜਾ ਰਣਜੀਤ ਸਿੰਘ ਨੇ 7 ਵਾਰ ਹਮਲੇ ਕੀਤੇ । ਮੁਲਤਾਨ ਦਾ ਸ਼ਾਸਕ ਮੁਜੱਫਰ ਖ਼ਾਂ ਹਰ ਵਾਰੀ ਰਣਜੀਤ ਸਿੰਘ ਨੂੰ ਭਾਰੀ ਨਜ਼ਰਾਨਾ ਦੇ ਕੇ ਟਾਲ ਦਿੰਦਾ ਰਿਹਾ । 1818 ਈ. ਵਿੱਚ ਰਣਜੀਤ ਸਿੰਘ ਨੇ ਇੱਕ ਵਿਸ਼ਾਲ ਫ਼ੌਜ ਮਿਸਰ ਦੀਵਾਨ ਚੰਦ ਦੇ ਅਧੀਨ ਭੇਜੀ । ਘਮਸਾਨ ਦੇ ਯੁੱਧ ਮਗਰੋਂ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਮੁਲਤਾਨ ‘ਤੇ ਕਬਜ਼ਾ ਕਰ ਲਿਆ ।

6. ਕਸ਼ਮੀਰ ਦੀ ਜਿੱਤ 1819 ਈ. (Conquest of Kashmir 1819 A.D.) – ਕਸ਼ਮੀਰ ਦੀ ਘਾਟੀ ਆਪਣੀ ਸੁੰਦਰਤਾ ਅਤੇ ਵਪਾਰ ਕਾਰਨ ਬੜੀ ਪ੍ਰਸਿੱਧ ਸੀ । ਮੁਲਤਾਨ ਦੀ ਜਿੱਤ ਤੋਂ ਰਣਜੀਤ ਸਿੰਘ ਬੜਾ ਉਤਸ਼ਾਹਿਤ ਹੋਇਆ । ਇਸ ਲਈ ਉਸ ਨੇ 1819 ਈ. ਵਿੱਚ ਮਿਸਰ ਦੀਵਾਨ ਚੰਦ ਦੀ ਅਗਵਾਈ ਹੇਠ ਇੱਕ ਵਿਸ਼ਾਲ ਫ਼ੌਜ ਕਸ਼ਮੀਰ ਨੂੰ ਜਿੱਤਣ ਲਈ ਭੇਜੀ । ਇਸ ਫ਼ੌਜ ਨੇ ਕਸ਼ਮੀਰ ਦੇ ਸ਼ਾਸਕ ਜ਼ਬਰ ਖਾਂ ਨੂੰ ਹਰਾ ਕੇ ਕਸ਼ਮੀਰ ‘ਤੇ ਕਬਜ਼ਾ ਕਰ ਲਿਆ ।

7. ਪਿਸ਼ਾਵਰ ਦੀ ਜਿੱਤ 1834 ਈ. (Conquest of Peshawar 1834 A.D.) – ਪਿਸ਼ਾਵਰ ਦਾ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । 1823 ਈ. ਵਿੱਚ ਅਫ਼ਗਾਨਿਸਤਾਨ ਦੇ ਵਜ਼ੀਰ ਮੁਹੰਮਦ ਆਜ਼ਿਮ ਸ਼ਾਂ ਨੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਉਸ ਨੂੰ ਨੌਸ਼ਹਿਰਾ ਵਿਖੇ ਹੋਈ ਇੱਕ ਘਮਸਾਨ ਦੀ ਲੜਾਈ ਵਿੱਚ ਹਰਾ ਕੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ । ਪਿਸ਼ਾਵਰ ਨੂੰ 1834 ਈ. ਵਿੱਚ ਲਾਹੌਰ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

PSEB 12th Class History Map Questions

ਪਹਿਲਾ ਐਂਗਲੋ-ਸਿੱਖ ਯੁੱਧ (First Anglo-Sikh War)

ਪ੍ਰਸ਼ਨ 4.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of the First Anglo-Sikh War.
(b) Write an explanatory note in about 20-25 words each on the above.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show any four places of First Anglo Sikh War on the given map of Punjab.
(b) Write in about 20-25 words each about the spots shown on map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show four places of First Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਪਹਿਲੇ ਐਂਗਲੋ ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of First Anglo Sikh War.
(b) Write an explanatory note in about 20-25 words each on the places of the battles shown in the map.
PSEB 12th Class History Map Questions 4
ਉੱਤਰ-
1845-46 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਸ਼ੁਰੂ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ-

1. ਮੁਦਕੀ ਦੀ ਲੜਾਈ (Battle of Mudki) – ਫ਼ਿਰੋਜ਼ਪੁਰ ਤੋਂ 20 ਮੀਲ ਦੀ ਦੂਰੀ ‘ਤੇ ਮੁਦਕੀ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਪਹਿਲੀ ਲੜਾਈ 18 ਦਸੰਬਰ, 1845 ਈ. ਨੂੰ ਹੋਈ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਲਾਲ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ । ਇਸ ਲੜਾਈ ਵਿੱਚ ਭਾਵੇਂ ਅੰਗਰੇਜ਼ ਜੇਤੂ ਰਹੇ ਪਰ ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਸੌਖਾ ਕੰਮ ਨਹੀਂ ਹੈ ।

2. ਫ਼ਿਰੋਜ਼ਸ਼ਾਹ ਦੀ ਲੜਾਈ (Battle of Ferozeshah) – 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਫ਼ਿਰੋਜ਼ਸ਼ਾਹ ਵਿਖੇ ਦੁਸਰੀ ਲੜਾਈ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊਗ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ‘ਤੇ ਜ਼ੋਰਦਾਰ ਹਮਲਾ ਕੀਤਾ । ਪਰ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਕਾਰਨ ਸਿੱਖਾਂ ਨੂੰ ਮੁੜ ਹਾਰ ਦਾ ਮੂੰਹ ਵੇਖਣਾ ਪਿਆ ।

3. ਬੱਦੋਵਾਲ ਦੀ ਲੜਾਈ (Battle of Baddowal) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਤੀਜੀ ਲੜਾਈ ਲੁਧਿਆਣਾ ਤੋਂ 18 ਮੀਲ ਦੂਰ ਬੱਦੋਵਾਲ ਵਿਖੇ 21 ਜਨਵਰੀ, 1846 ਈ. ਨੂੰ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਸਰਦਾਰ ਰਣਜੋਧ ਸਿੰਘ ਮਜੀਠੀਆ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹੈਰੀ ਸਮਿਥ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਨੂੰ ਲੜਾਈ ਦਾ ਮੈਦਾਨ ਛੱਡਣ ਲਈ ਮਜਬੂਰ ਹੋਣਾ ਪਿਆ ।

4. ਅਲੀਵਾਲ ਦੀ ਲੜਾਈ (Battle of Aliwal) – ਹੈਰੀ ਸਮਿਥ ਬੱਦੋਵਾਲ ਵਿਖੇ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦਾ ਸੀ । ਉਸ ਨੇ 28 ਜਨਵਰੀ, 1846 ਈ. ਨੂੰ ਅਲੀਵਾਲ ਵਿਖੇ ਰਣਜੋਧ ਸਿੰਘ ਅਧੀਨ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ ।

5. ਸਭਰਾਉਂ ਦੀ ਲੜਾਈ (Battle of Sobraon) – ਸਭਰਾਉਂ ਦੀ ਲੜਾਈ ਪਹਿਲੇ ਐਂਗਲੋ-ਸਿੱਖ ਯੁੱਧ ਦੀ ਅੰਤਿਮ ਅਤੇ ਨਿਰਣਾਇਕ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਅਤੇ ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊ ਗਫ਼ ਅਤੇ ਲਾਰਡ ਹਾਰਡਿੰਗ ਵਰਗੇ ਪ੍ਰਸਿੱਧ ਸੈਨਾਪਤੀ ਕਰ ਰਹੇ ਸਨ । ਸਿੱਖ ਸੈਨਾਪਤੀ ਜੋ ਅੰਦਰ ਖਾਤੇ ਅੰਗਰੇਜ਼ਾਂ ਨਾਲ ਰਲੇ ਹੋਏ ਸਨ, ਮੌਕਾ ਵੇਖ ਕੇ ਲੜਾਈ ਦੇ ਮੈਦਾਨ ਵਿੱਚੋਂ ਨੱਸ ਗਏ । ਅਜਿਹੀ ਸਥਿਤੀ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਸਿੱਖ ਸੈਨਿਕਾਂ ਦੀ ਅਗਵਾਈ ਕੀਤੀ । ਉਨ੍ਹਾਂ ਨੇ ਇਸ ਲੜਾਈ ਵਿੱਚ ਆਪਣੀ ਬਹਾਦਰੀ ਦੇ ਉਹ ਜੌਹਰ ਦਿਖਾਏ ਕਿ ਅੰਗਰੇਜ਼ਾਂ ਨੂੰ ਨਾਨੀ ਚੇਤੇ ਆ ਗਈ । ਇਸ ਲੜਾਈ ਵਿੱਚ ਅੰਤ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ।

PSEB 12th Class History Map Questions

ਦੂਸਰਾ ਐਂਗਲੋ-ਸਿੱਖ ਯੁੱਧ (Second Anglo-Sikh War)

ਪ੍ਰਸ਼ਨ 5.
(ਓ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਉੱਤੇ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of the Punjab, show the places of Second Anglo-Sikh War.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਜੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show four places of Second Anglo Sikh War on the given outline map of Punjab.
(b) Write in about 20-25 words on each about the spots shown in map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਸਰੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show the four places of Second Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਦੂਜੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab showing the rivers fill the places of battles of the Second Anglo Sikh War.
(b) Write an explanatory note in about 20-25 words on each the places of the battles shown in the map.
PSEB 12th Class History Map Questions 5
ਉੱਤਰ-
1848-49 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਦੂਸਰਾ ਯੁੱਧ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ ਸੀ-

1. ਰਾਮਨਗਰ ਦੀ ਲੜਾਈ (Battle of Ramnagar) – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ‘ਤੇ ਹੋਈ | ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ।

2. ਚਿਲਿਆਂਵਾਲਾਂ ਦੀ ਲੜਾਈ (Battle of Chillianwala) – ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਸੈਨਿਕਾਂ ਦੀ ਕਮਾਂਡ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਕਮਾਂਡ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ਨੂੰ ਕਰਾਰੀ ਹਾਰ ਦਿੱਤੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ 132 ਸੈਨਿਕ ਅਫ਼ਸਰ ਵੀ ਮਾਰੇ ਗਏ ਸਨ । ਸਿੱਟੇ ਵਜੋਂ ਲਾਰਡ ਹਿਊਗ ਗਫ਼ ਦੀ ਥਾਂ ਸਰ ਚਾਰਲਸ ਨੇਪੀਅਰ ਨੂੰ ਪੰਜਾਬ ਵਿੱਚ ਅੰਗਰੇਜ਼ੀ ਸੈਨਿਕਾਂ ਦਾ ਸਰਵਉੱਚ ਕਮਾਂਡਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ।

3. ਮੁਲਤਾਨ ਦੀ ਲੜਾਈ (Battle of Multan) – ਮੁਲਤਾਨ ਵਿੱਚ ਦੀਵਾਨ ਮੁਲਰਾਜ ਅੰਗਰੇਜ਼ਾਂ ਵਿਰੁੱਧ ਵਿਦਰੋਹੀਆਂ ਦੀ ਅਗਵਾਈ ਕਰ ਰਿਹਾ ਸੀ । ਜਨਰਲ ਵਿਸ਼ ਅਧੀਨ ਅੰਗਰੇਜ਼ੀ ਸੈਨਾ ਨੇ ਮੁਲਤਾਨ ਦੇ ਕਿਲ੍ਹੇ ਨੂੰ ਘੇਰਾ ਪਾਇਆ ਹੋਇਆ ਸੀ । ਸ਼ੇਰ ਸਿੰਘ ਵੀ ਦੀਵਾਨ ਮੁਲਰਾਜ ਨਾਲ ਆ ਰਲਿਆ ਸੀ । ਜਨਰਲ ਵਿਸ਼ ਨੇ ਚਲਾਕੀ ਨਾਲ ਜਾਅਲੀ ਚਿੱਠੀਆਂ ਦੁਆਰਾ ਦੀਵਾਨ ਮੁਲਰਾਜ ਅਤੇ ਸ਼ੇਰ ਸਿੰਘ ਵਿਚਾਲੇ ਫੁੱਟ ਪੁਆ ਦਿੱਤੀ । ਇਸ ਕਾਰਨ ਸ਼ੇਰ ਸਿੰਘ ਨੇ ਦੀਵਾਨ ਮੂਲਰਾਜ ਦਾ ਸਾਥ ਛੱਡ ਦਿੱਤਾ । ਇਕੱਲਾ ਦੀਵਾਨ ਮੂਲਰਾਜ ਅੰਗਰੇਜ਼ਾਂ ਦਾ ਮੁਕਾਬਲਾ ਨਾ ਕਰ ਸਕਿਆ ਅਤੇ ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ । ਮੁਲਤਾਨ ਦੀ ਇਸ ਜਿੱਤ ਨਾਲ ਅੰਗਰੇਜ਼ੀ ਫ਼ੌਜਾਂ ਦੇ ਹੌਸਲੇ ਮੁੜ ਵੱਧ ਗਏ ।

4. ਗੁਜਰਾਤ ਦੀ ਲੜਾਈ (Battle of Gujarat) – ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਨਿਰਣਾਇਕ ਲੜਾਈ ਸੀ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਸ਼ੇਰ ਸਿੰਘ, ਚਤਰ ਸਿੰਘ ਅਤੇ ਭਾਈ ਮਹਾਰਾਜ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਹ ਲੜਾਈ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਵੀ ਪ੍ਰਸਿੱਧ ਹੈ । ਇਸ ਲੜਾਈ ਵਿੱਚ ਸਿੱਖਾਂ ਦਾ ਗੋਲਾ-ਬਾਰੂਦ ਛੇਤੀ ਹੀ ਖ਼ਤਮ ਹੋ ਗਿਆ । ਸਿੱਟੇ ਵਜੋਂ ਅੰਗਰੇਜ਼ੀ ਸੈਨਿਕਾਂ ਨੇ ਸਿੱਖਾਂ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ 3,000 ਤੋਂ 5,000 ਸਿੱਖ ਸੈਨਿਕ ਮਾਰੇ ਗਏ ਸਨ । 10 ਮਾਰਚ ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਆਪਣੇ ਹਥਿਆਰ ਜਨਰਲ ਗਿਲਬਰਟ ਅੱਗੇ ਸੁੱਟ ਦਿੱਤੇ ।

29 ਮਾਰਚ, 1849 ਈ. ਨੂੰ ਅੰਗਰੇਜ਼ਾਂ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਨਾਲ ਉਸਾਰੇ ਸਾਮਰਾਜ ਦਾ ਦੁਖਮਈ ਅੰਤ ਹੋਇਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Punjab State Board PSEB 12th Class History Book Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ Textbook Exercise Questions and Answers.

PSEB Solutions for Class 12 History Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Long Answer Type Questions

ਪ੍ਰਸ਼ਨ 1.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਛੇ ਕਾਰਨਾਂ ਦਾ ਸੰਖੇਪ ਵਰਣਨ ਕਰੋ । (Explain in brief the six causes of Second Anglo-Sikh War.)
ਜਾਂ
ਦੁਜੇ ਅੰਗਰੇਜ਼-ਸਿੱਖ ਯੁੱਧ ਦੇ ਕੀ ਕਾਰਨ ਸਨ ? (What were the causes of Second Anglo-Sikh War ?)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਛੇ ਮੁੱਖ ਕਾਰਨ ਕੀ ਸਨ ? (What were the six main causes for Second Anglo-Sikh War ?) ਉੱਤਰ-
ਦੂਸਰੇ ਐਂਗਲੋ – ਸਿੱਖ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਂਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ ।ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।ਉਨ੍ਹਾਂ ਦੀ ਇਹ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬ ਅਸੰਤੁਸ਼ਟ – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਇਨ੍ਹਾਂ ਸੰਧੀਆਂ ਦੁਆਰਾ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਅਸੰਤੋਸ਼ – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ, ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਉਹ ਇਸ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ ।

5. ਦੀਵਾਨ ਮੁਲਰਾਜ ਦਾ ਵਿਦਰੋਹ – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । ਅੰਗਰੇਜ਼ ਸਰਕਾਰ ਨੇ 20 ਅਪਰੈਲ, 1848 ਈ. ਨੂੰ ਮੁਲਤਾਨ ਵਿੱਚ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਦੇ ਕਤਲਾਂ ਦੀ ਝੂਠੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੂਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ ।

6. ਲਾਰਡ ਡਲਹੌਜ਼ੀ ਦੀ ਨੀਤੀ – 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਨਵਾਂ ਗਵਰਨਰ-ਜਨਰਲ ਬਣਿਆ ਸੀ ।ਉਹ ਬਹੁਤ ਵੱਡਾ ਸਾਮਰਾਜਵਾਦੀ ਸੀ । ਉਹ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਭਾਲ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹਾਂ ਨੇ ਦਿੱਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 2.
ਦੀਵਾਨ ਮੂਲਰਾਜ ਦੇ ਵਿਦਰੋਹ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the revolt of Diwan Mool Raj.)
ਜਾਂ
ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the revolt of Diwan Mool Raj of Multan.)
ਉੱਤਰ-
ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ । ਉਹ ਲਗਭਗ 13\(\frac{1}{2}\) ਲੱਖ ਰੁਪਏ ਸਾਲਾਨਾ ਲਗਾਨ ਵਜੋਂ ਲਾਹੌਰ ਦਰਬਾਰ ਨੂੰ ਦਿੰਦਾ ਸੀ । ਬਾਅਦ ਵਿੱਚ ਇਹ ਰਕਮ ਵਧਾ ਕੇ ਲਗਭਗ 20 ਲੱਖ ਰੁਪਏ ਸਾਲਾਨਾ ਕਰ ਦਿੱਤੀ ਗਈ । ਪਰ ਇਸ ਦੇ ਨਾਲ ਹੀ ਉਸ ਦੇ ਰਾਜ ਦਾ ਤੀਜਾ ਹਿੱਸਾ ਉਸ ਕੋਲੋਂ ਲੈ ਲਿਆ ਗਿਆ । ਸਿੱਟੇ ਵਜੋਂ ਦੀਵਾਨ ਮੁਲਰਾਜ ਨੇ ਗਵਰਨਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ | ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫਰੈਡਰਿਕ ਹਰੀ ਨੇ ਮੁਲਰਾਜ ਦਾ ਅਸਤੀਫ਼ਾ ਸਵੀਕਾਰ ਕਰ ਲਿਆ । ਉਸ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ । ਉਸ ਦੀ ਸਹਾਇਤਾ ਲਈ ਦੋ ਅੰਗਰੇਜ਼ ਅਫ਼ਸਰਾਂ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ ।

ਮੂਲਰਾਜ ਨੇ ਬਿਨਾਂ ਕਿਸੇ ਵਿਰੋਧ ਦੇ 19 ਅਪਰੈਲ, 1848 ਈ. ਨੂੰ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ । ਪਰ 20 ਅਪਰੈਲ ਨੂੰ ਮੂਲਰਾਜ ਦੇ ਸਿਪਾਹੀਆਂ ਨੇ ਦੋਨੋਂ ਅੰਗਰੇਜ਼ ਅਫ਼ਸਰਾਂ ਦਾ ਕਤਲ ਕਰ ਦਿੱਤਾ ਅਤੇ ਮਲਰਾਜ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦੀ ਅਗਵਾਈ ਕਰਨ ਲਈ ਮਜਬੂਰ ਕੀਤਾ । ਅੰਗਰੇਜ਼ਾਂ ਨੇ ਇਸ ਵਿਦਰੋਹ ਨੂੰ ਕੁਚਲਣ ਦੀ ਬਜਾਏ ਉਸ ਨੂੰ ਫੈਲਣ ਦਿੱਤਾ ਤਾਂ ਕਿ ਉਨ੍ਹਾਂ ਨੂੰ ਲਾਹੌਰ ਦਰਬਾਰ ‘ਤੇ ਹਮਲਾ ਕਰਨ ਦਾ ਬਹਾਨਾ ਮਿਲ ਸਕੇ ।

ਪ੍ਰਸ਼ਨ 3.
ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the revolt of Chattar Singh of Hazara ?)
ਉੱਤਰ-
ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੀ ਲੜਕੀ ਮਹਾਰਾਜਾ ਦਲੀਪ ਸਿੰਘ ਨਾਲ ਮੰਗੀ ਹੋਈ ਸੀ | ਅੰਗਰੇਜ਼ ਇਸ ਰਿਸ਼ਤੇ ਦੇ ਵਿਰੁੱਧ ਸਨ ਕਿਉਂਕਿ ਇਸ ਨਾਲ ਸਿੱਖਾਂ ਦੀ ਰਾਜਨੀਤਿਕ ਤਾਕਤ ਵੱਧ ਜਾਣੀ ਸੀ । ਇਹ ਤਾਕਤ ਅੰਗਰੇਜ਼ਾਂ ਦੀ ਪੰਜਾਬ ਨੂੰ ਹੜੱਪਣ ਦੀ ਨੀਤੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੀ ਸੀ : ਕੈਪਟਨ ਐਬਟ ਜਿਸ ਨੂੰ ਸਰਦਾਰ ਚਤਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਸਿੱਖ ਰਾਜ ਨੂੰ ਤਬਾਹ ਕਰਨ ਦੀ ਯੋਜਨਾ ਤਿਆਰ ਕਰ ਰਿਹਾ ਸੀ । ਉਸ ਦੁਆਰਾ ਭੜਕਾਏ ਗਏ ਹਜ਼ਾਰਾਂ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ‘ਤੇ ਹਮਲਾ ਕਰ ਦਿੱਤਾ । ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ ।

ਕਰਨਲ ਕੈਨੋਰਾ ਜੋ ਕੈਪਟਨ ਐਬਟ ਨਾਲ ਮਿਲਿਆ ਹੋਇਆ ਸੀ, ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਕੇ ਦੋ ਸਿੱਖ ਸਿਪਾਹੀਆਂ ਨੂੰ ਮਾਰ ਦਿੱਤਾ । ਉਸ ਸਮੇਂ ਇੱਕ ਸਿੱਖ ਸਿਪਾਹੀ ਨੇ ਅੱਗੇ ਵੱਧ ਕੇ ਆਪਣੀ ਤਲਵਾਰ ਨਾਲ ਕੈਨੋਰਾ ਦਾ ਕੰਮ ਤਮਾਮ ਕਰ ਦਿੱਤਾ । ਜਦੋਂ ਇਸ ਘਟਨਾ ਦੀ ਖ਼ਬਰ ਐਬਟ ਨੂੰ ਪਹੁੰਚੀ ਤਾਂ ਉਹ ਗੁੱਸੇ ਨਾਲ ਅੱਗ ਬਬੂਲਾ ਹੋ ਗਿਆ । ਉਸ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖ਼ੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ ।

ਪ੍ਰਸ਼ਨ 4.
ਚਿਲ੍ਹਿਆਂਵਾਲਾ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a note on the battle of Chillianwala.)
ਉੱਤਰ-
ਚਿਲ੍ਹਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ ਸ਼ੇਰ ਸਿੰਘ ਦੀ ਫ਼ੌਜ ਦਾ ਮੁਕਾਬਲਾ ਕਰਨ ਲਈ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰ ਰਿਹਾ ਸੀ । ਇਸੇ ਸਮੇਂ ਗਫ਼ ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਨੇ ਅਟਕ ਦੇ ਕਿਲ੍ਹੇ ਨੂੰ ਜਿੱਤ ਲਿਆ ਹੈ ਤੇ ਉਹ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ । ਅਜਿਹਾ ਹੋਣ ‘ਤੇ ਅੰਗਰੇਜ਼ਾਂ ਲਈ ਭਾਰੀ ਖ਼ਤਰਾ ਪੈਦਾ ਹੋ ਸਕਦਾ ਸੀ । ਇਸ ਲਈ ਹਿਉਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਚਿਲ੍ਹਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ । ਇਸ ਘਮਸਾਣ ਦੀ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ । ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਇੰਨਾ ਭਾਰੀ ਨੁਕਸਾਨ ਹੋਇਆ ਕਿ ਇੰਗਲੈਂਡ ਵਿੱਚ ਵੀ ਹਾਹਾਕਾਰ ਮਚ ਗਈ ।ਇਸ ਅਪਮਾਨਜਨਕ ਹਾਰ ਕਾਰਨ ਸੈਨਾਪਤੀ ਲਾਰਡ ਹਿਊਗ ਗਫ਼ ਦੇ ਸਨਮਾਨ ਨੂੰ ਬਹੁਤ ਧੱਕਾ ਲੱਗਿਆ। ਉਸ ਦੀ ਜਗ੍ਹਾ ਚਾਰਲਸ ਨੇਪੀਅਰ ਨੂੰ ਅੰਗਰੇਜ਼ੀ ਸੈਨਾ ਦਾ ਨਵਾਂ ਸੈਨਾਪਤੀ ਨਿਯੁਕਤ ਕਰਕੇ ਭਾਰਤ ਭੇਜਿਆ ਗਿਆ ।

ਪ੍ਰਸ਼ਨ 5.
ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ ? (What is the importance of the battle of Gujarat in the Second Anglo-Sikh War ?)
ਉੱਤਰ-
ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਫੈਸਲਾਕੁੰਨ ਲੜਾਈ ਸੀ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ। ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਭਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ । ਕਿਉਂਕਿ ਇਸ ਲੜਾਈ ਵਿੱਚ ਦੋਹਾਂ ਪੱਖਾਂ ਵੱਲੋਂ ਤੋਪਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਗਈ ਸੀ ਇਸ ਲਈ ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਵੀ ਕਿਹਾ ਜਾਂਦਾ ਹੈ । ਸਿੱਖਾਂ ਨੇ ਅੰਗਰੇਜ਼ਾਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ । ਪਰ ਉਨ੍ਹਾਂ ਦਾ ਗੋਲਾ-ਬਾਰੂਦ ਖ਼ਤਮ ਹੋ ਜਾਣ ਕਾਰਨ ਅੰਤ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ।

ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਨੁਕਸਾਨ ਹੋਇਆ ਅਤੇ ਉਨ੍ਹਾਂ ਵਿੱਚ ਭਗਦੜ ਮਚ ਗਈ । ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਰਾਵਲਪਿੰਡੀ ਵੱਲ ਦੌੜ ਗਏ । ਅੰਗਰੇਜ਼ ਸੈਨਿਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ । ਉਨ੍ਹਾਂ ਨੇ 10 ਮਾਰਚ ਨੂੰ ਆਪਣੇ ਹਥਿਆਰ ਸੁੱਟ ਦਿੱਤੇ । ਬਾਕੀ ਸੈਨਿਕਾਂ ਨੇ 14 ਮਾਰਚ ਨੂੰ ਅੰਗਰੇਜ਼ਾਂ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ । ਇਸ ਲੜਾਈ ਵਿੱਚ ਜਿੱਤ ਤੋਂ ਬਾਅਦ ਅੰਗਰੇਜ਼ਾਂ ਨੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਅੰਤ ਹੋ ਗਿਆ ।

ਪ੍ਰਸ਼ਨ 6.
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the results of the Second Anglo-Sikh War ?)
ਜਾਂ
ਸੰਖੇਪ ਵਿੱਚ ਦੂਸਰੇ ਅੰਗਰੇਜ਼-ਸਿੱਖ ਯੁੱਧ ਦੇ ਪ੍ਰਭਾਵਾਂ ਦਾ ਅਧਿਐਨ ਕਰੋ । (Study in brief the results of Second Anglo-Sikh War.)
ਜਾਂ
ਦੂਜੀ ਐਂਗਲੋ-ਸਿੱਖ ਲੜਾਈ ਦੇ ਕੋਈ ਛੇ ਪ੍ਰਭਾਵ ਲਿਖੋ । (Explain the any six effects of Second Anglo-Sikh War.) ਉੱਤਰ-
ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

  • ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ ।
  • ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।
  • ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜਾ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਈ. ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ । ਭਾਈ ਮਹਾਰਾਜ ਸਿੰਘ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।
  • ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਅਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।
  • ਪੰਜਾਬ ਲਈ ਨਵਾਂ ਰਾਜ ਪ੍ਰਬੰਧ – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
  • ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ – ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਇਸ ਕਾਰਨ ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 7.
ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਆਪਣੇ ਪੱਖ ਵਿੱਚ ਦਲੀਲਾਂ ਦਿਓ ? (Was it proper for Lord Dalhousie to annex Punjab to the British empire ? Give arguments in support of your answer.)
ਜਾਂ
ਕੀ ਲਾਰਡ ਡਲਹੌਜ਼ੀ ਦੁਆਰਾ ਕੀਤਾ ਗਿਆ ਪੰਜਾਬ ਦਾ ਸੰਯੋਜਨ ਨਿਆਂਸੰਗਤ ਸੀ ? ਆਪਣੇ ਸ਼ਬਦਾਂ ਵਿੱਚ ਵਰਣਨ ਕਰੋ । (Was the annexation of Punjab by Lord Dalhousie justified ? Give reasons in your favour.)
ਜਾਂ
“ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਇੱਕ ਘੋਰ ਵਿਸ਼ਵਾਸਘਾਤ ਸੀ ।” ਵਿਆਖਿਆ ਕਰੋ । (“Annexation of Punjab was a violent breach of trust.” Explain.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਇਸ ਪੱਖ ਵਿੱਚ ਛੇ ਦਲੀਲਾਂ ਦਿਉ । (Was the annexation of Punjab justified ? Give six reasons for it.)
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਨਿਆਂਸੰਗਤ ਨਹੀਂ ਸੀ ।

1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ – ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ। ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ । ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ । ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗ਼ਾਵਤ ਲਈ ਭੜਕਾਇਆ । ਸਿੱਟੇ ਵਜੋਂ ਸਿੱਖਾਂ ਨੂੰ ਬਗ਼ਾਵਤ ਲਈ ਮਜਬੂਰ ਹੋਣਾ ਪਿਆ ।

2. ਬਗ਼ਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ – ਜਦੋਂ ਮੁਲਤਾਨ ਵਿਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ‘ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ । ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇਕ ਡੂੰਘੀ ਰਾਜਸੀ ਚਾਲ ਸੀ । ਇਸ ਕਾਰਨ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ ।

3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ । ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ । ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ ।

4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ | ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ । ਉਸ ਨੇ ਦੀਵਾਨ ਮੁਲਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗ਼ਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ

5. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ । ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ । ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ । ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।

6. ਪੰਜਾਬ ‘ਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ – ਪੰਜਾਬ ‘ਤੇ ਅੰਗਰੇਜ਼ਾਂ ਦਾ ਕਬਜ਼ਾ ਇੱਕ ਘੋਰ ਵਿਸ਼ਵਾਸਘਾਤ ਸੀ । 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ਾਂ ਦੀ ਸੀ । ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੇ ਹਾਲਾਤਾਂ ਲਈ ਪੂਰੀ ਤਰ੍ਹਾਂ ਮਹਾਰਾਜਾ ਦਲੀਪ ਸਿੰਘ ਨੂੰ ਦੋਸ਼ੀ ਠਹਿਰਾਇਆ ।

ਪ੍ਰਸ਼ਨ 8.
ਡਲਹੌਜ਼ੀ ਦੇ ਇਸ ਪੱਖ ਵਿੱਚ ਕੋਈ ਛੇ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ । (Give any six arguments in favour of Dalhousie’s annexation of the Punjab to the British empire.)
ਜਾਂ
ਡਲਹੌਜ਼ੀ ਦੀ ਪੰਜਾਬ ਉੱਤੇ ਕਬਜ਼ੇ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ ਦਿਓ । (Give arguments in favour of Dalhousie’s policy of the annexation of Punjab.)
ਉੱਤਰ-
1. ਸਿੱਖਾਂ ਨੇ ਆਪਣੇ ਸ਼ਰਤਾਂ ਨੂੰ ਤੋੜਿਆ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ । ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ । ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ । ਲਾਰਡ ਡਲਹੌਜ਼ੀ ਨੇ ਦੀਵਾਨ ਮੂਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ । ਇਸ ਤਰ੍ਹਾਂ ਵਿਗੜ ਰਹੇ ਹਾਲਾਤ ‘ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ ।

2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ । ਇਸ ਕਾਰਨ ਬਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਪਰੰਤੂ ਉਸ ਦਾ ਇਹ ਵਿਚਾਰ ਗਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

3. ਕਰਜ਼ੇ ਦੀ ਅਦਾਇਗੀ ਨਾ ਕਰਨਾ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ । ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ । ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ ।

4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪਾਂਤ ਨਹੀਂ ਹੈ । ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ । ਇਨ੍ਹਾਂ ਕਾਰਨਾਂ ਕਰਕੇ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ ।

5. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ – ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ । ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿਚ ਵੀ ਪੈ ਸਕਦਾ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

6. ਪੰਜਾਬ ਦੇ ਲੋਕਾਂ ਲਈ ਚੰਗਾ – ਲਾਰਡ ਡਲਹੌਜ਼ੀ ਦੇ ਪੰਜਾਬ ਉੱਤੇ ਕਬਜ਼ਾ ਕਰਨ ਦੇ ਪੱਖ ਵਿੱਚ ਇੱਕ ਦਲੀਲ ਇਹ ਦਿੱਤੀ ਜਾਂਦੀ ਹੈ ਕਿ ਅਜਿਹਾ ਕਰ ਕੇ ਉਸ ਨੇ ਪੰਜਾਬ ਦੇ ਲੋਕਾਂ ਲਈ ਇੱਕ ਚੰਗਾ ਕੰਮ ਕੀਤਾ । ਅਜਿਹਾ ਕਰਕੇ ਉਨ੍ਹਾਂ ਨੇ ਪੰਜਾਬ ਵਿੱਚ ਫ਼ੈਲੀ ਬਦਅਮਨੀ ਨੂੰ ਦੂਰ ਕੀਤਾ । ਪ੍ਰਸ਼ਾਸਨ ਵਿੱਚ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ । ਇਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ।

ਪ੍ਰਸ਼ਨ 9.
ਮਹਾਰਾਜਾ ਦਲੀਪ ਸਿੰਘ ‘ਤੇ ਇੱਕ ਨੋਟ ਲਿਖੋ । (Write a note on Maharaja Dalip Singh.)
ਉੱਤਰ-
ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ । ਉਹ 15 ਸਤੰਬਰ, 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ । ਉਸ ਸਮੇਂ ਉਸ ਦੀ ਉਮਰ ਕੇਵਲ 5 ਸਾਲ ਸੀ । ਇਸ ਲਈ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪ੍ਰਸਤ ਬਣਾਇਆ ਗਿਆ ਸੀ । ਮਹਾਰਾਜਾ ਦਲੀਪ ਸਿੰਘ ਨੇ ਰਾਜ ਦਾ ਪ੍ਰਸ਼ਾਸਨ ਚਲਾਉਣ ਲਈ ਹੀਰਾ ਸਿੰਘ ਨੂੰ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ । ਭਾਵੇਂ ਉਹ ਬੜਾ ਸਿਆਣਾ ਸੀ ਪਰ ਉਸ ਨੇ ਪੰਡਤ ਜੱਲਾ ਨੂੰ ਮੁਸ਼ੀਰ-ਏ-ਖ਼ਾਸ ਦੇ ਅਹੁਦੇ ‘ਤੇ ਨਿਯੁਕਤ ਕਰਕੇ ਬਹੁਤ ਸਾਰੇ ਰਾਜ ਦਰਬਾਰੀਆਂ ਨੂੰ ਨਾਰਾਜ਼ ਕਰ ਲਿਆ ਸੀ ।

1844 ਈ. ਵਿੱਚ ਹੀਰਾ ਸਿੰਘ ਦੇ ਕਤਲ ਤੋਂ ਬਾਅਦ ਜਵਾਹਰ ਸਿੰਘ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਬਣਿਆ ਪਰ ਉਹ ਬੜਾ ਹਠੀ ਅਤੇ ਅਯੋਗ ਸੀ । ਉਸ ਨੂੰ ਸਤੰਬਰ, 1845 ਈ. ਵਿੱਚ ਕੰਵਰ ਪਿਸ਼ੌਰਾ ਸਿੰਘ ਦੇ ਕਤਲ ਕਾਰਨ ਸੈਨਿਕਾਂ ਨੇ ਮੌਤ ਦੀ ਸਜ਼ਾ ਦੇ ਦਿੱਤੀ ਸੀ । ਉਸ ਤੋਂ ਬਾਅਦ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ । ਉਹ ਪਹਿਲਾਂ ਹੀ ਅੰਗਰੇਜ਼ਾਂ ਨਾਲ ਮਿਲਿਆ ਹੋਇਆ ਸੀ । ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ | ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਅਤੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ! 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 10.
ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ਤੇ ਇੱਕ ਨੋਟ ਲਿਖੋ । (Write a note on Maharani Jindan or Jind Kaur.)
ਜਾਂ
ਮਹਾਰਾਣੀ ਜਿੰਦਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharani Jindan ?)
ਉੱਤਰ-
ਮਹਾਰਾਣੀ ਜਿੰਦਾਂ, ਮਹਾਰਾਜਾ ਦਲੀਪ ਸਿੰਘ ਦੀ ਮਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ । ਜਦੋਂ 15 ਸਤੰਬਰ, 1843 ਈ. ਨੂੰ ਦਲੀਪ ਸਿੰਘ ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਾਇਆ ਗਿਆ ਤਾਂ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪਸਤ ਨਿਯੁਕਤ ਕੀਤਾ ਗਿਆ । ਕਿਉਂਕਿ ਮਹਾਰਾਣੀ ਜਿੰਦਾਂ ਪੰਜਾਬ ਰਾਜ ਨੂੰ ਆਜ਼ਾਦ ਕਾਇਮ ਰੱਖਣਾ ਚਾਹੁੰਦੀ ਸੀ ਇਸ ਲਈ ਉਹ ਅੰਗਰੇਜ਼ਾਂ ਦੀਆਂ ਅੱਖਾਂ ਵਿੱਚ ਬਹੁਤ ਰੜਕਦੀ ਸੀ । ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਲਾਹੌਰ ਦਰਬਾਰ ਨਾਲ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ ਅਤੇ ਉਸ ਦੀ ਡੇਢ ਲੱਖ ਰੁਪਿਆ ਸਾਲਾਨਾ ਪੈਨਸ਼ਨ ਨਿਯਤ ਕਰ ਦਿੱਤੀ ਗਈ । ਅਗਸਤ, 1847 ਈ. ਵਿੱਚ ਅੰਗਰੇਜ਼ਾਂ ਨੇ ਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ।

ਮਈ, 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ ਗਿਆ । ਜੇਲ੍ਹ ਵਿੱਚ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਸੀ । ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ । 1861 ਈ. ਵਿੱਚ ਜਦੋਂ ਮਹਾਰਾਜਾ ਦਲੀਪ ਸਿੰਘ ਇੰਗਲੈਂਡ ਤੋਂ ਭਾਰਤ ਆਇਆ ਤਾਂ ਮਹਾਰਾਣੀ ਜਿੰਦਾਂ ਉਸ ਨੂੰ ਮਿਲਣ ਲਈ ਨੇਪਾਲ ਤੋਂ ਆਈ । ਮਹਾਰਾਜਾ ਦਲੀਪ ਸਿੰਘ ਆਪਣੀ ਮਾਂ ਨੂੰ ਆਪਣੇ ਨਾਲ ਹੀ ਇੰਗਲੈਂਡ ਲੈ ਗਿਆ ।ਇੱਥੇ ਅੰਗਰੇਜ਼ਾਂ ਨੇ ਦੋਹਾਂ ਨੂੰ ਇਕੱਠੇ ਨਾ ਰਹਿਣ ਦਿੱਤਾ | ਅੰਤ 1 ਅਗਸਤ, 1863 ਈ. ਨੂੰ ਉਹ ਇਸ ਸੰਸਾਰ ਤੋਂ ਚਲ ਵਸੀ ।

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Bhai Maharaj Singh.)
ਉੱਤਰ-
ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ । 1845 ਈ. ਵਿੱਚ ਉਹ ਭਾਈ ਬੀਰ ਸਿੰਘ ਦੀ ਮੌਤ ਤੋਂ ਬਾਅਦ ਗੱਦੀ ‘ਤੇ ਬੈਠੇ । ਉਹ ਪੰਜਾਬ ਦੀ ਸੁਤੰਤਰਤਾ ਨੂੰ ਬਣਾਈ ਰੱਖਣ ਦੇ ਹੱਕ ਵਿੱਚ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਪਿੰਡ-ਪਿੰਡ ਵਿੱਚ ਜਾ ਕੇ ਅੰਗਰੇਜ਼ੀ ਸਰਕਾਰ ਦੇ ਵਿਰੁੱਧ ਪ੍ਰਚਾਰ ਕਰਨਾ ਸ਼ੁਰੂ ਕੀਤਾ । ਸਿੱਟੇ ਵਜੋਂ ਸਰਕਾਰ ਨੇ ਉਨ੍ਹਾਂ ਦੀ ਸੰਪੱਤੀ ਜ਼ਬਤ ਕਰ ਲਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 10,000 ਰੁਪਏ ਇਨਾਮ ਦੇਣ ਦੀ ਘੋਸ਼ਣਾ ਕੀਤੀ । ਇਸ ਦੇ ਬਾਵਜੂਦ ਭਾਈ ਮਹਾਰਾਜ ਸਿੰਘ ਨਿਡਰ ਹੋ ਕੇ ਆਪਣਾ ਪ੍ਰਚਾਰ ਕਰਦੇ ਰਹੇ ।ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੂਲਰਾਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ ।

ਉਹ ਗੁਜਰਾਤ ਦੀ ਲੜਾਈ ਤੋਂ ਬਾਅਦ ਸਿੱਖ ਫ਼ੌਜਾਂ ਦੁਆਰਾ ਅੰਗਰੇਜ਼ਾਂ ਅੱਗੇ ਹਥਿਆਰ ਸੁੱਟਣ ਦੇ ਹੱਕ ਵਿੱਚ ਨਹੀਂ ਸਨ । ਅਜਿਹਾ ਹੋਣ ‘ਤੇ ਉਹ ਜੰਮੂ ਚਲੇ ਗਏ ।ਉਨ੍ਹਾਂ ਨੇ ਕਾਬਲ ਦੇ ਸ਼ਾਸਕ ਨਾਲ ਮਿਲ ਕੇ 3 ਜਨਵਰੀ, 1850 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦੀ ਇੱਕ ਯੋਜਨਾ ਬਣਾਈ । ਇਸ ਯੋਜਨਾ ਬਾਰੇ ਸਰਕਾਰ ਨੂੰ ਪਹਿਲਾਂ ਹੀ ਪਤਾ ਚਲ ਗਿਆਂ । ਸਿੱਟੇ ਵਜੋਂ ਉਸ ਨੇ ਭਾਈ ਮਹਾਰਾਜ ਸਿੰਘ ਨੂੰ 28 ਦਸੰਬਰ, 1849 ਈ. ਨੂੰ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਨੂੰ ਪਹਿਲਾਂ ਕਲਕੱਤਾ ਅਤੇ ਬਾਅਦ ਵਿੱਚ ਸਿੰਘਾਪੁਰ ਜੇਲ੍ਹ ਵਿੱਚ ਰੱਖਿਆ ਗਿਆ । ਇੱਥੇ ਉਨ੍ਹਾਂ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨ ਕਰਨ (Causes of the Second Anglo-Sikh War)

ਪ੍ਰਸ਼ਨ 1.
ਉਨ੍ਹਾਂ ਪਰਿਸਥਿਤੀਆਂ ਦਾ ਵਰਣਨ ਕਰੋ ਜਿਨ੍ਹਾਂ ਕਰਕੇ ਦੂਜਾ ਐਂਗਲੋ-ਸਿੱਖ ਯੁੱਧ ਹੋਇਆ । ਇਸ ਯੁੱਧ ਲਈ ਅੰਗਰੇਜ਼ ਕਿੱਥੋਂ ਤਕ ਜ਼ਿੰਮੇਵਾਰ ਸਨ ? (Discuss the circumstances leading to the Second Anglo-Sikh War. How far were the British responsible for it ?)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨ ਕੀ ਸਨ ? (What were the main causes of the Second Anglo-Sikh War ?)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮਹੱਤਵਪੂਰਨ ਕਾਰਨਾਂ ਦੀ ਵਿਆਖਿਆ ਕਰੋ । (Explain important causes of the Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨ ਲਿਖੋ । (Write the reasons of Second Anglo-Sikh War.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ | ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ । ਇਸ ਦਾ ਨਤੀਜਾ ਦੁਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ । ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ (Sikh desir to avenge their defeat in the First Anglo-Sikh War) – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ । ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ । ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ (Punjabis were dissatisfied with the Treaties of Lahore and Bhairowal) – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ । ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਉ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ | ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ । ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਰੋਸ (Resentment among the Sikh Soldiers) – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ (Harsh Treatment with. Maharani Jindan) – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ । ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ । 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ । 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ । ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ ।

5. ਦੀਵਾਨ ਮੂਲਰਾਜ ਦਾ ਵਿਦਰੋਹ (Revolt of Diwan Moolraj) – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ | ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੁਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ | ਮੁਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੁ ਅਤੇ ਐਂਡਰਸਨ ‘ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ | ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੁਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ | ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼
PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ 1
ਵਿੱਚ ਸੀ । ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ । ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ,
‘‘ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ ।’’ 1

6. ਚਤਰ ਸਿੰਘ ਦਾ ਵਿਦਰੋਹ (Revolt of Chattar Singh) – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ । ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ । ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ ।

7. ਸ਼ੇਰ ਸਿੰਘ ਦਾ ਵਿਦਰੋਹ (Revolt of Sher Singh) – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ । ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ । ਉਸ ਦੀ ਅਪੀਲ ‘ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ ।

8. ਲਾਰਡ ਡਲਹੌਜ਼ੀ ਦੀ ਨੀਤੀ (Policy of Lord Dalhousie) – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ । ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ | ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ । ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੁਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ ।

ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ । ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਯੁੱਧ ਦੀਆਂ ਘਟਨਾਵਾਂ (Events of the War)

ਪ੍ਰਸ਼ਨ 2.
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਦੂਜੇ ਯੁੱਧ ਦੀਆਂ ਘਟਨਾਵਾਂ ਦਾ ਸੰਖੇਪ ਵਰਣਨ ਕਰੋ । (Discuss in brief the events of the Second Anglo-Sikh War.)
ਉੱਤਰ-
ਅੰਗਰੇਜ਼ਾਂ ਦੀਆਂ ਚਲਾਕ ਨੀਤੀਆਂ ਨੇ ਅੰਗਰੇਜ਼-ਸਿੱਖ ਸੰਬੰਧਾਂ ਨੂੰ ਇੱਕ ਹੋਰ ਯੁੱਧ ਦੇ ਨੇੜੇ ਲਿਆ ਖੜਾ ਕੀਤਾ | ਮਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੂੰ ਦੇਖਦੇ ਹੋਏ ਲਾਰਡ ਡਲਹੌਜ਼ੀ ਨੇ ਲਾਰਡ ਹਿਊਗ ਗਫ਼ ਨੂੰ ਸਿੱਖਾਂ ਨੂੰ ਕੁਚਲਣ ਲਈ ਭੇਜਿਆ । ਸਿੱਟੇ ਵਜੋਂ ਦੂਜਾ ਐਂਗਲੋ-ਸਿੱਖ ਯੁੱਧ ਸ਼ੁਰੂ ਹੋ ਗਿਆ । ਇਸ ਯੁੱਧ ਦੀਆਂ ਮੁੱਖ ਘਟਨਾਵਾਂ ਹੇਠ ਲਿਖੀਆਂ ਸਨ-

1. ਰਾਮਨਗਰ ਦੀ ਲੜਾਈ (Battle of Ramnagar) – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ‘ਤੇ ਹੋਈ | ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਉਸ ਅਧੀਨ 20,000 ਸੈਨਿਕ ਸਨ । ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ ਅਤੇ ਉਸ ਅਧੀਨ 15,000 ਸੈਨਿਕ ਸਨ । ਸਿੱਖਾਂ ਦੇ ਹਮਲੇ ਨੇ ਅੰਗਰੇਜ਼ਾਂ ਦੇ ਛੱਕੇ ਛੁਡਾ ਦਿੱਤੇ । ਇਸ ਲੜਾਈ ਤੋਂ ਹਿਊਗ ਗਫ਼ ਨੂੰ ਪਤਾ ਲੱਗ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਆਸਾਨ ਨਹੀਂ ਹੈ ।

2. ਚਿਲਿਆਂਵਾਲਾ ਦੀ ਲੜਾਈ (Battle of Chillianwala) – ਚਿਲ੍ਹਿਆਂਵਾਲਾ ਦੀ ਲੜਾਈ ਦੁਸਰੇ ਐਂਗਲੋਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਇਹ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬਹੁਤ ਭਿਆਨਕ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਵੀ ਮਾਰੇ ਗਏ । ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ । ਸੀਤਾ ਰਾਮ ਕੋਹਲੀ ਦੇ ਅਨੁਸਾਰ,
‘‘ਜਦੋਂ ਦਾ ਭਾਰਤ ਉੱਤੇ ਅੰਗਰੇਜ਼ਾਂ ਨੇ ਕਬਜ਼ਾ ਕੀਤਾ ਸੀ ਚਿਲਿਆਂਵਾਲਾ ਦੀ ਲੜਾਈ ਵਿੱਚ ਇਹ ਉਨ੍ਹਾਂ ਦੀ ਸਭ ਤੋਂ ਭੈੜੀ ਹਾਰ ਸੀ ।’’ 1

ਚਿਲ੍ਹਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਹੋਏ ਭਾਰੀ ਵਿਨਾਸ਼ ਕਾਰਨ ਇੰਗਲੈਂਡ ਦੇ ਲੋਕਾਂ ਵਿੱਚ ਹਾਹਾਕਾਰ ਮਚ ਗਈ । ਇਸ ਕਾਰਨ ਲਾਰਡ ਹਿਊਗ ਗਫ਼ ਨੂੰ ਬਦਲ ਕੇ ਸਰ ਚਾਰਲਸ ਨੇਪੀਅਰ ਨੂੰ ਮੁੱਖ ਸੈਨਾਪਤੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ।

3. ਮੁਲਤਾਨ ਦੀ ਲੜਾਈ (Battle of Multan) – ਮੁਲਤਾਨ ਵਿਖੇ ਦੀਵਾਨ ਮੂਲਰਾਜ ਦੇ ਵਿਦਰੋਹ ਕਰਨ ਤੋਂ ਬਾਅਦ ਸ਼ੇਰ ਸਿੰਘ ਉਸ ਨਾਲ ਆ ਰਲਿਆ ਸੀ । ਅੰਗਰੇਜ਼ਾਂ ਨੇ ਇੱਕ ਚਾਲ ਚੱਲੀ । ਉਨ੍ਹਾਂ ਨੇ ਜਾਅਲੀ ਚਿੱਠੀਆਂ ਲਿਖ ਕੇ ਮਲਰਾਜ ਅਤੇ ਸ਼ੇਰ ਸਿੰਘ ਵਿਚਕਾਰ ਗ਼ਲਤ-ਫਹਿਮੀ ਪੈਦਾ ਕਰ ਦਿੱਤੀ । ਸਿੱਟੇ ਵਜੋਂ ਸ਼ੇਰ ਸਿੰਘ ਨੇ ਮੁਲਰਾਜ ਦਾ ਸਾਥ ਛੱਡ ਦਿੱਤਾ । ਦਸੰਬਰ, 1848 ਈ. ਵਿੱਚ ਜਰਨਲ ਵਿਸ਼ ਨੇ ਮੁਲਰਾਜ ਦੇ ਕਿਲ੍ਹੇ ਨੂੰ ਘੇਰਾ ਪਾ ਲਿਆ | ਅੰਗਰੇਜ਼ਾਂ ਵੱਲੋਂ ਸੁੱਟਿਆ ਇੱਕ ਗੋਲਾ ਅੰਦਰ ਪਏ ਬਾਰੂਦ ’ਤੇ ਆਣ ਡਿੱਗਾ । ਇਸ ਕਾਰਨ ਬਹੁਤ ਸਾਰਾ ਬਾਰੂਦ ਨਸ਼ਟ ਹੋ ਗਿਆ ਅਤੇ ਮਲਰਾਜ ਦੇ 500 ਸੈਨਿਕ ਵੀ ਮਾਰੇ ਗਏ । ਇਸ ਭਾਰੀ ਨੁਕਸਾਨ ਕਾਰਨ ਮੁਲਰਾਜ ਲਈ ਮੁਕਾਬਲੇ ਨੂੰ ਜਾਰੀ ਰੱਖਣਾ ਬੜਾ ਔਖਾ ਹੋ ਗਿਆ ! ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਮੁਲਰਾਜ ਨੇ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ । ਮੁਲਤਾਨ ਦੀ ਇਸ ਜਿੱਤ ਨਾਲ ਚਿਲਿਆਂਵਾਲਾ ਵਿੱਚ ਅੰਗਰੇਜ਼ਾਂ ਦੀ ਜੋ ਹੱਤਕ ਹੋਈ ਸੀ, ਉਸ ਦੀ ਕਾਫ਼ੀ ਹੱਦ ਤਕ ਪੂਰਤੀ ਹੋ ਗਈ ।

4. ਗੁਜਰਾਤ ਦੀ ਲੜਾਈ (Battle of Gujarat) – ਗੁਜਰਾਤ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸੀ । ਇਸ ਲੜਾਈ ਵਿੱਚ ਚਤਰ ਸਿੰਘ ਅਤੇ ਭਾਈ ਮਹਾਰਾਜਾ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਗਏ । ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ, 3,000 ਘੋੜਸਵਾਰ ਸੈਨਾ ਭੇਜੀ ਸੀ । ਸਿੱਖਾਂ ਦੀ ਕੁਲ ਫ਼ੌਜ 40,000 ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਹੀ ਕਰ ਰਿਹਾ ਸੀ | ਅੰਗਰੇਜ਼ਾਂ ਕੋਲ 68,000 ਸੈਨਿਕ ਸਨ । ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ । ਇਸ ਲਈ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈਂ ਦੇ ਨਾਂ ਨਾਲ ਪ੍ਰਸਿੱਧ ਹੈ ।

ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ । ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ । ਸਿੱਟੇ ਵਜੋਂ ਅੰਗਰੇਜ਼ਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ । ਉਨ੍ਹਾਂ ਦੇ 3,000 ਤੋਂ 5,000 ਤਕ ਸੈਨਿਕ ਇਸ ਲੜਾਈ ਵਿੱਚ ਮਾਰੇ ਗਏ । ਇਸ ਲੜਾਈ ਤੋਂ ਬਾਅਦ ਸਿੱਖ ਸੈਨਿਕਾਂ ਵਿੱਚ ਭਗਦੜ ਮੱਚ ਗਈ । 10 ਮਾਰਚ, 1849 ਈ. ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਰਾਵਲਪਿੰਡੀ ਦੇ ਨੇੜੇ ਜਨਰਲ ਗਿਲਬਰਟ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ ।
ਇੱਕ ਪ੍ਰਸਿੱਧ ਇਤਿਹਾਸਕਾਰ ਪਤਵੰਤ ਸਿੰਘ ਦੇ ਅਨੁਸਾਰ,
‘‘ਇਸ ਤਰ੍ਹਾਂ ਦੂਜੇ ਐਂਗਲੋ-ਸਿੱਖ ਯੁੱਧ ਦਾ ਅੰਤ ਹੋਇਆ ਅਤੇ ਇਸ ਦੇ ਨਾਲ ਹੀ ਰਣਜੀਤ ਸਿੰਘ ਦੇ ਗੌਰਵਮਈ ਸਾਮਰਾਜ `ਤੇ ਪਰਦਾ ਪੈ ਗਿਆ ।’’ 2

ਯੁੱਧ ਦੇ ਸਿੱਟੇ (Consequences of the War)

ਪ੍ਰਸ਼ਨ 3.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਸਿੱਟਿਆਂ ਦਾ ਵਰਣਨ ਕਰੋ । (Discuss the main results of the Second Anglo-Sikh War.)
ਉੱਤਰ-
ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ (End of the Empire of Maharaja Ranjit Singh) – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ । ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ । ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ | ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ । ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ । 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ ।

2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ (Sikh Army was Disbanded) – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।

3. ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ (Banishment of Diwan Moolraj and Bhai Maharaj Singh) – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ ਕੋਲਕਾਤਾ) ਵਿਖੇ ਮੌਤ ਹੋ ਗਈ | ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ । ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ (Punishment to Chattar Singh and Sher Singh) – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।

5. ਪੰਜਾਬ ਲਈ ਨਵਾਂ ਰਾਜ ਪ੍ਰਬੰਧ (New Administration for the Punjab) – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ । ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ । ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ । ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ । ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ । ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ । ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ (Friendly attitude towards Princely States of the Punjab) – ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 4.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਦੁਸਰੇ ਯੁੱਧ ਦੇ ਕਾਰਨ ਅਤੇ ਸਿੱਟੇ ਬਿਆਨ ਕਰੋ । (Discuss the causes and results of Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ-ਯੁੱਧ ਦੇ ਕਾਰਨਾਂ ਅਤੇ ਪਰਿਣਾਮਾਂ ਦਾ ਵਰਣਨ ਕਰੋ । (What were the causes and results of the 2nd Anglo-Sikh War ? Explain.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ | ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ । ਇਸ ਦਾ ਨਤੀਜਾ ਦੁਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ । ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ-

1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ (Sikh desir to avenge their defeat in the First Anglo-Sikh War) – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ । ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ । ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ । ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ । ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ ।

2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ (Punjabis were dissatisfied with the Treaties of Lahore and Bhairowal) – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ । ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਉ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ | ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ । ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ । ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ ।

3. ਸਿੱਖ ਸੈਨਿਕਾਂ ਵਿੱਚ ਰੋਸ (Resentment among the Sikh Soldiers) – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ । ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ । ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ ।

4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ (Harsh Treatment with. Maharani Jindan) – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ । ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ । ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ । 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ । 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ । ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ ।

5. ਦੀਵਾਨ ਮੂਲਰਾਜ ਦਾ ਵਿਦਰੋਹ (Revolt of Diwan Moolraj) – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ | ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੁਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ | ਮੁਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੁ ਅਤੇ ਐਂਡਰਸਨ ‘ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ | ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ । ਇਸ ਕਾਰਨ ਦੀਵਾਨ ਮੁਲਰਾਜ ਦਾ ਖੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ | ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼
PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ 1
ਵਿੱਚ ਸੀ । ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ । ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ,
‘‘ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ ।’’ 1

6. ਚਤਰ ਸਿੰਘ ਦਾ ਵਿਦਰੋਹ (Revolt of Chattar Singh) – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ । ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ । ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ । ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ ।

7. ਸ਼ੇਰ ਸਿੰਘ ਦਾ ਵਿਦਰੋਹ (Revolt of Sher Singh) – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ । ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ । ਉਸ ਦੀ ਅਪੀਲ ‘ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ ।

8. ਲਾਰਡ ਡਲਹੌਜ਼ੀ ਦੀ ਨੀਤੀ (Policy of Lord Dalhousie) – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ । ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ | ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ । ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਹ ਮੌਕਾ ਉਸ ਨੂੰ ਦੀਵਾਨ ਮੁਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ ।

ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ । ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ ।

ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ (End of the Empire of Maharaja Ranjit Singh) – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ । ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ । ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ । ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ | ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ । ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ । 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ ।

2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ (Sikh Army was Disbanded) – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ । ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ । ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ ।

3. ਦੀਵਾਨ ਮੁਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ (Banishment of Diwan Moolraj and Bhai Maharaj Singh) – ਦੀਵਾਨ ਮੁਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ । ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ । ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ ਕੋਲਕਾਤਾ) ਵਿਖੇ ਮੌਤ ਹੋ ਗਈ | ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ । ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ।

4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ (Punishment to Chattar Singh and Sher Singh) – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ । 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।

5. ਪੰਜਾਬ ਲਈ ਨਵਾਂ ਰਾਜ ਪ੍ਰਬੰਧ (New Administration for the Punjab) – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ । ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ । ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ । ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ । ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ । ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ । ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ । ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ । ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ । ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ । ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ (Friendly attitude towards Princely States of the Punjab) – ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ । ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪੰਜਾਬ ਦਾ ਮਿਲਾਉਣਾ (Annexation of the Punjab)

ਪ੍ਰਸ਼ਨ 5.
“ਪੰਜਾਬ ਦਾ ਮਿਲਾਉਣਾ ਇੱਕ ਬਹੁਤ ਵੱਡਾ ਵਿਸ਼ਵਾਸਘਾਤ ਸੀਂ” । ਚਰਚਾ ਕਰੋ । (“Annexation of Punjab was a violent breach of trust.” Discuss.)
ਜਾਂ
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਵਿੱਚ ਵਿਲਯ ਦਾ ਆਲੋਚਨਾਤਮਕ ਵਰਣਨ ਕਰੋ । (Examine critically Lord Dalhousie’s annexation of Punjab.)
ਜਾਂ
‘‘ਲਾਰਡ ਡਲਹੌਜ਼ੀ ਰਾਹੀਂ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਸਿਧਾਂਤਹੀਨ ਅਤੇ ਅਣਉੱਚਿਤ ਸੀ ।” ਕੀ ਤੁਸੀਂ ਇਸ ਕਥਨ ਨਾਲ ਸਹਿਮਤ ਹੋ ? ਆਪਣੇ ਪੱਖ ਵਿੱਚ ਦਲੀਲਾਂ ਦਿਓ । (“The annexation of Punjab by Lord Dalhousie to the British Empire was unprincipled and unjustified.” Do you agree to this view ? Give arguments in your favour.)
ਉੱਤਰ-
ਲਾਰਡ ਡਲਹੌਜ਼ੀ ਭਾਰਤ ਵਿੱਚ 1848 ਈ. ਵਿੱਚ ਗਵਰਨਰ-ਜਨਰਲ ਬਣ ਕੇ ਆਇਆ ਸੀ । ਉਹ ਭਾਰਤ ਦੇ ਸਾਰੇ ਗਵਰਨਰ-ਜਨਰਲਾਂ ਵਿੱਚੋਂ ਸਭ ਤੋਂ ਵੱਡਾ ਸਾਮਰਾਜਵਾਦੀ ਸੀ । ਪੰਜਾਬ ਨੂੰ ਵੀ ਉਸ ਦੀ ਸਾਮਰਾਜਵਾਦੀ ਨੀਤੀ ਦਾ ਸ਼ਿਕਾਰ ਹੋਣਾ ਪਿਆ । 29 ਮਾਰਚ, 1849 ਈ. ਲਾਹੌਰ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕੀਤੀ ਗਈ । ਇਸ ਤੋਂ ਬਾਅਦ ਲਾਹੌਰ ਕਿਲ੍ਹੇ ਤੋਂ ਸਿੱਖਾਂ ਦੇ ਝੰਡੇ ਨੂੰ ਉਤਾਰਿਆ ਗਿਆ ਅਤੇ ਅੰਗਰੇਜ਼ਾਂ ਦੇ ਝੰਡੇ ਨੂੰ ਲਹਿਰਾਇਆ ਗਿਆ । ਇਸ ਤਰ੍ਹਾਂ ਪੰਜਾਬ ਦੇ ਸਿੱਖ ਰਾਜ ਦਾ ਖ਼ਾਤਮਾ ਹੋ ਗਿਆ ।

I. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ (Arguments in favour of Dalhousie’s Policy of Annexation)

ਡਬਲਿਊ. ਡਬਲਿਉ. ਹੰਟਰ, ਮਾਰਸ਼ਮੈਨ ਅਤੇ ਐੱਮ. ਐੱਸ. ਲਤੀਫ ਆਦਿ ਇਤਿਹਾਸਕਾਰਾਂ ਨੇ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣ ਦੇ ਪੱਖ ਵਿੱਚ ਹੇਠ ਲਿਖੀਆਂ ਦਲੀਲਾਂ ਦਿੱਤੀਆਂ ਹਨ-

1. ਸਿੱਖਾਂ ਨੇ ਆਪਣੇ ਸ਼ਰਤਾਂ ਨੂੰ ਤੋੜਿਆ (Sikhs had broken their Promises) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ । ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ | ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ । ਲਾਰਡ ਡਲਹੌਜ਼ੀ ਨੇ ਦੀਵਾਨ ਮੁਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ । ਉਸ ਅਨੁਸਾਰ ਇਹ ਬਗਾਵਤ ਦੁਬਾਰਾ ਸਿੱਖ ਰਾਜ ਦੀ ਸਥਾਪਨਾ ਕਰਨ ਲਈ ਕੀਤੀ ਗਈ ਸੀ । ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੇ ਵਿਦਰੋਹ ਕਰ ਕੇ ਮੁਲਰਾਜ ਦਾ ਸਾਥ ਦਿੱਤਾ । ਇਸ ਤਰ੍ਹਾਂ ਵਿਗੜ ਰਹੇ ਹਾਲਾਤ ‘ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ । ਇਸੇ ਕਾਰਨ ਲਾਰਡ ਡਲਹੌਜ਼ੀ ਦਾ ਕਹਿਣਾ ਸੀ,
“ਨਿਰਸੰਦੇਹ ਮੈਨੂੰ ਇਹ ਪੱਕਾ ਵਿਸ਼ਵਾਸ ਹੈ ਕਿ ਮੇਰੀ ਕਾਰਵਾਈ ਸਮੇਂ ਅਨੁਸਾਰ, ਨਿਆਂਪੂਰਨ ਅਤੇ ਜ਼ਰੂਰੀ ਸੀ ।’’ 1

2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ (Punjab remained no more a useful Buffer State) – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇੱਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ । ਇਸ ਕਾਰਨ ਬ੍ਰਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਪਰੰਤੂ ਉਸ ਦਾ ਇਹ ਵਿਚਾਰ ਗ਼ਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

3. ਕਰਜ਼ੇ ਦੀ ਅਦਾਇਗੀ ਨਾ ਕਰਨਾ (Non-payment of the Loans) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ । ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ । ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ ।

4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ (It was advantageous to annex Punjab) – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪ੍ਰਾਂਤ ਨਹੀਂ ਹੈ । ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ । ਇਨ੍ਹਾਂ ਕਾਰਨਾਂ ਕਰਕੇ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ ।

5. ਪੰਜਾਬ ਦੇ ਲੋਕਾਂ ਲਈ ਲਾਭਦਾਇਕ (Advantageous for the people of Punjab) – ਲਾਰਡ ਡਲਹੌਜ਼ੀ ਦਾ ਪੰਜਾਬ ਉੱਤੇ ਕਬਜ਼ਾ ਕਰਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਇਆ । ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਲਾਹੌਰ ਦਰਬਾਰ ਸਾਜ਼ਸ਼ਾਂ ਦਾ ਇੱਕ ਅੱਡਾ ਬਣ ਚੁੱਕਿਆ ਸੀ । ਅਜਿਹੀ ਸਥਿਤੀ ਦਾ ਫਾਇਦਾ ਉਠਾ ਕੇ ਚੋਰਾਂ, ਡਾਕੂਆਂ ਅਤੇ ਠੱਗਾਂ ਨੇ ਆਪਣਾ ਧੰਦਾ ਜ਼ੋਰਾਂ ‘ਤੇ ਸ਼ੁਰੂ ਕਰ ਦਿੱਤਾ ਸੀ । ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਕੇ ਇੱਥੇ ਸ਼ਾਂਤੀ ਦੀ ਮੁੜ ਸਥਾਪਨਾ ਕੀਤੀ । ਪੁਲਿਸ ਪ੍ਰਣਾਲੀ ਅਤੇ ਨਿਆਂ ਪ੍ਰਣਾਲੀ ਨੂੰ ਵਧੇਰੇ ਕੁਸ਼ਲ ਬਣਾਇਆ ਗਿਆ । ਖੇਤੀਬਾੜੀ ਅਤੇ ਵਪਾਰ ਨੂੰ ਉਤਸ਼ਾਹਿਤ ਕੀਤਾ ਗਿਆ । ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ । ਲੋਕਾਂ ਨੂੰ ਪੱਛਮੀ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ ।

6. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ (Annexation of the Punjab was Inevitable)-ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ । ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿੱਚ ਵੀ ਪੈ ਸਕਦਾ ਸੀ । ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ ।

II. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਵਿਰੁੱਧ ਦਲੀਲਾਂ (Arguments against Dalhousie’s Policy of Annexation)

ਈਵਾਨਜ਼ ਬੈਂਲ, ਜਗਮੋਹਨ ਮਹਾਜਨ, ਗੰਡਾ ਸਿੰਘ ਅਤੇ ਖੁਸ਼ਵੰਤ ਸਿੰਘ ਆਦਿ ਇਤਿਹਾਸਕਾਰਾਂ ਦੁਆਰਾ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਏ ਜਾਣ ਵਿਰੁੱਧ ਅੱਗੇ ਲਿਖੀਆਂ ਦਲੀਲਾਂ ਦਿੱਤੀਆਂ ਗਈਆਂ ਹਨ-

1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ (Sikhs were provoked to Revolt) – ਪਹਿਲੇ ਐਂਗਲੋਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ । ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ । ਸਿੱਟੇ ਵਜੋਂ ਉਸ ਦੇ ਖ਼ਜ਼ਾਨੇ ‘ਤੇ ਮਾੜਾ ਅਸਰ ਪਿਆ। ਲਾਹੌਰ ਦਰਬਾਰ ਦੀ ਵਧੇਰੇ ਫ਼ੌਜ ਨੂੰ ਤੋੜ ਦਿੱਤਾ ਗਿਆ | ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ । ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗਾਵਤ ਲਈ ਭੜਕਾਇਆ । ਸਿੱਟੇ ਵਜੋਂ ਸਿੱਖਾਂ ਨੂੰ ਬਗਾਵਤ ਲਈ ਮਜਬੂਰ ਹੋਣਾ ਪਿਆ ।

2. ਬਗਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ (Revolt was not suppressed in Time) – ਜਦੋਂ ਮੁਲਤਾਨ ਵਿੱਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ’ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ | ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇੱਕ ਡੂੰਘੀ ਰਾਜਸੀ ਚਾਲ ਸੀ । ਇਸ ਸਮੇਂ ਦੌਰਾਨ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜਾ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ । ਇਸ ਤਰ੍ਹਾਂ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ ।

3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ (British had not fulfilled the terms of the Treaty) – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ । ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ ।ਉਦਾਹਰਨ ਦੇ ਤੌਰ ‘ਤੇ ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਇਹ ਸ਼ਰਤ ਮੰਨੀ ਸੀ ਕਿ ਉਹ ਦਸੰਬਰ, 1846 ਈ. ਤੋਂ ਬਾਅਦ ਲਾਹੌਰ ਵਿੱਚੋਂ ਆਪਣੀਆਂ ਫ਼ੌਜਾਂ ਨੂੰ ਕੱਢ ਲੈਣਗੇ । ਜਦੋਂ ਇਹ ਸਮਾਂ ਆਇਆ ਤਾਂ ਉਨ੍ਹਾਂ ਨੇ ਭੈਰੋਵਾਲ ਦੀ ਸੰਧੀ ਅਨੁਸਾਰ ਇਸ ਸਮੇਂ ਨੂੰ ਵਧਾ ਦਿੱਤਾ । ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ ।

4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ (Lahore Darbar gave full cooperation in fulfilling the terms of the Treaty) – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ | ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ । ਉਸ ਨੇ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗਾਵਤਾਂ ਦੀ ਨਿੰਦਿਆ ਕੀਤੀ ਅਤੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ ।

5. ਕਰਜ਼ੇ ਬਾਰੇ ਅਸਲੀਅਤ (Facts about Loan) – ਲਾਰਡ ਡਲਹੌਜ਼ੀ ਦੁਆਰਾ ਲਗਾਇਆ ਇਹ ਦੋਸ਼ ਕਿ ਲਾਹੌਰ ਦਰਬਾਰ ਨੇ ਕਰਜ਼ੇ ਦੀ ਇੱਕ ਪਾਈ ਵੀ ਵਾਪਸ ਨਹੀਂ ਕੀਤੀ ਤੱਥਾਂ ਦੇ ਬਿਲਕੁਲ ਉਲਟ ਸੀ। ਲਾਹੌਰ ਵਿੱਚ ਅੰਗਰੇਜ਼ੀ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਲਾਰਡ ਡਲਹੌਜ਼ੀ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਲਾਹੌਰ ਦਰਬਾਰ ਨੇ 13,56,837 ਰੁਪਏ ਦੇ ਮੁੱਲ ਦਾ ਸੋਨਾ ਜਮਾਂ ਕਰਵਾ ਦਿੱਤਾ ਹੈ । ਜੇ ਲਾਹੌਰ ਦਰਬਾਰ ਨੇ ਆਪਣਾ ਸਾਰਾ ਕਰਜ਼ਾ ਨਹੀਂ ਮੋੜਿਆ ਤਾਂ ਇਸ ਦੀ ਜ਼ਿੰਮੇਵਾਰੀ ਅੰਗਰੇਜ਼ੀ ਰੈਜ਼ੀਡੈਂਟ ਉੱਤੇ ਆਉਂਦੀ ਸੀ ।

6. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ (The whole Sikh Army and the People did not Revolt) – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ । ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ । ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ | ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

7. ਪੰਜਾਬ ਉੱਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ (Annexation of the Punjab was a Breach of Trust) – ਦਸੰਬਰ, 1846 ਈ. ਵਿੱਚ ਹੋਣ ਵਾਲੀ ਭੈਰੋਵਾਲ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਪੰਜਾਬ ਦਾ ਸਾਰਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਸੀ । ਅੰਗਰੇਜ਼ਾਂ ਨੇ ਪੰਜਾਬ ਵਿੱਚ ਅਮਨ-ਅਮਾਨ ਕਾਇਮ ਰੱਖਣ ਦੇ ਉਦੇਸ਼ ਨਾਲ ਲਾਹੌਰ ਵਿੱਚ ਅੰਗਰੇਜ਼ੀ ਸੈਨਾ ਵੀ ਰੱਖ ਲਈ ਸੀ । ਅਜਿਹੀ ਹਾਲਤ ਵਿੱਚ ਮੁਲਤਾਨ ਅਤੇ ਹਜ਼ਾਰਾ ਵਿੱਚ ਹੋਈ ਬਗ਼ਾਵਤ ਨੂੰ ਕੁਚਲਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ ਰੈਜ਼ੀਡੈਂਟ ਦੀ ਸੀ । ਜੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਕੋਈ ਨਾਕਾਮ ਰਿਹਾ ਤਾਂ ਉਹ ਅੰਗਰੇਜ਼ ਰੈਜ਼ੀਡੈਂਟ ਹੀ ਸੀ । ਆਪਣੇ ਕਸੂਰਾਂ ਲਈ ਦਲੀਪ ਸਿੰਘ ਨੂੰ ਸਜ਼ਾ ਦੇਣਾ ਇੱਕ ਬੇਇਨਸਾਫ਼ੀ ਵਾਲੀ ਗੱਲ ਸੀ । ਇਹ ਇੱਕ ਘੋਰ ਵਿਸ਼ਵਾਸਘਾਤ ਨਹੀਂ ਤਾਂ ਹੋਰ ਕੀ ਸੀ ।
ਉੱਪਰ ਲਿਖਿਤ ਵੇਰਵੇ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਰਾਜਨੀਤਿਕ ਅਤੇ ਨੈਤਿਕ ਦ੍ਰਿਸ਼ਟੀ ਤੋਂ ਬਿਲਕੁਲ ਨਾਜਾਇਜ਼ ਸੀ । ਅੰਤ ਵਿੱਚ ਅਸੀਂ ਮੇਜਰ ਈਵਾਨਜ਼ ਬੈੱਲ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਇਹ ਅਸਲ ਵਿੱਚ ਕੋਈ ਜਿੱਤ ਨਹੀਂ ਬਲਕਿ ਘੋਰ ਵਿਸ਼ਵਾਸਘਾਤ ਸੀ ।” 1

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਸੰਖੇਪ ਵਰਣਨ ਕਰੋ । (Explain in brief the causes of Second Anglo-Sikh War.)
ਜਾਂ
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe major causes of the Second Anglo-Sikh War.)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਤਿੰਨ ਮੁੱਖ ਕਾਰਨ ਕੀ ਸਨ ? (What were the three main causes for Second Anglo-Sikh War ?)
ਉੱਤਰ-

  1. ਸਿੱਖ ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਹੋਈ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।
  2. ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਸਲੂਕ ਕੀਤਾ, ਉਸ ਨਾਲ ਸਿੱਖ ਭੜਕ ਉੱਠੇ ।
  3. ਮੁਲਤਾਨ ਦੇ ਦੀਵਾਨ ਮੁਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ ।
  4. ਲਾਰਡ ਡਲਹੌਜ਼ੀ ਪੰਜਾਬ ਨੂੰ ਛੇਤੀ ਤੋਂ ਛੇਤੀ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦਾ ਸੀ ।
  5. ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਪ੍ਰਸ਼ਨ 2.
ਦੀਵਾਨ ਮੁਲਰਾਜ ਦੇ ਵਿਦਰੋਹ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the revolt of Diwan Mool Raj.)
ਜਾਂ
ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the revolt of Diwan Mool Raj of Multan.)
ਉੱਤਰ-
ਦੀਵਾਨ ਮੁਲਰਾਜ ਨੂੰ 1844 ਈ. ਨੂੰ ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ । ਉਸ ਤੋਂ ਵਸੂਲ ਕੀਤਾ ਜਾਣ ਵਾਲਾ ਸਲਾਨਾ ਲਗਾਨ ਬਹੁਤ ਵਧਾ ਦਿੱਤਾ ਗਿਆ ਸੀ । ਸਿੱਟੇ ਵਜੋਂ ਦੀਵਾਨ ਮੁਲਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਨਵੇਂ ਰੈਜ਼ੀਡੈਂਟ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ । ਦੋ ਅੰਗਰੇਜ਼ ਅਫ਼ਸਰਾਂ ਐਗਨਿਯੁ ਅਤੇ ਐਂਡਰਸਨ ਨੂੰ ਉਸ ਦੀ ਸਹਾਇਤਾ ਲਈ ਭੇਜਿਆ ਗਿਆ । ਅੰਗਰੇਜ਼ਾਂ ਨੇ ਇਨ੍ਹਾਂ ਦੇ ਕਤਲ ਦਾ ਝੂਠਾ ਇਲਜ਼ਾਮ ਮੂਲਰਾਜ ’ਤੇ ਪਾਇਆ । ਸਿੱਟੇ ਵਜੋਂ ਉਹ ਵਿਦਰੋਹ ਕਰਨ ਲਈ ਮਜਬੂਰ ਹੋ ਗਿਆ ।

ਪ੍ਰਸ਼ਨ 3.
ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the revolt of Chattar Singh of Hazara ?)
ਉੱਤਰ-
ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ । ਕੈਪਟਨ ਐਬਟ ਦੁਆਰਾ ਭੜਕਾਏ ਗਏ ਹਜ਼ਾਰਾ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ‘ਤੇ ਹਮਲਾ ਕਰ ਦਿੱਤਾ । ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ ! ਕਰਨਲ ਕੈਨੋਰਾ ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ । ਕੈਪਟਨ ਐਬਟ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ । ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕਰਨ ਦਾ ਐਲਾਨ ਕਰ ਦਿੱਤਾ ।

ਪ੍ਰਸ਼ਨ 4.
ਚਿਲ੍ਹਿਆਂਵਾਲਾ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ। (Write a note on the battle of Chillianwala.)
ਜਾਂ
ਚਿਲ੍ਹਿਆਂਵਾਲਾ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Chillianwala ?)
ਉੱਤਰ-
ਚਿਆਂਵਾਲਾ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਇੱਕ ਮਹੱਤਵਪੂਰਨ ਲੜਾਈ ਸੀ । ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ, ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ । ਇਸ ਲਈ ਲਾਰਡ ਹਿਊਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਜ਼ਿਲ੍ਹਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ । ਇਸ ਘਮਸਾਨ ਦੀ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ ।

ਪ੍ਰਸ਼ਨ 5.
ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ ? (What was the importance of the battle of Gujarat in the Second Anglo-Sikh War ?)
ਉੱਤਰ-
ਗੁਜਰਾਤ ਦੀ ਲੜਾਈ ਦੁਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਫੈਸਲਾਕੁੰਨ ਲੜਾਈ ਸੀ ।ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਪਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ । ਇਸ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ । ਸਿੱਟੇ ਵਜੋਂ ਪੰਜਾਬ ਨੂੰ 29 ਮਾਰਚ, 1849 ਈ. ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 6.
ਦੁਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the results of Second Anglo-Sikh War ?)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਪ੍ਰਭਾਵਾਂ ਦਾ ਵਰਣਨ ਕਰੋ । (Explain any three effects of Second Anglo-Sikh War.)
ਜਾਂ
ਦੂਜੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਨਤੀਜੇ ਦੱਸੋ । (Explain any three results of Second Anglo-Sikh War.)
ਜਾਂ
ਦੂਸਰੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of Second Anglo-Sikh War ?)
ਉੱਤਰ-

  1. ਦੁਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।
  2. ਪੰਜਾਬ ਦੇ ਅੰਤਿਮ ਮਹਾਰਾਜਾ ਦਲੀਪ ਸਿੰਘ ਨੂੰ 50,000 ਪੌਂਡ ਸਾਲਾਨਾ ਪੈਨਸ਼ਨ ਦੇ ਕੇ ਗੱਦੀਓਂ ਲਾਹ ਦਿੱਤਾ ਗਿਆ ।
  3. ਸਿੱਖ ਸੈਨਾ ਨੂੰ ਤੋੜ ਦਿੱਤਾ ਗਿਆ ।
  4. ਦੀਵਾਨ ਮੁਲਰਾਜ ਅਤੇ ਮਹਾਰਾਜਾ ਦਲੀਪ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ ਦਿੱਤੀ ਗਈ ।
  5. ਪੰਜਾਬ ਦਾ ਸ਼ਾਸਨ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ ਗਈ ।

ਪ੍ਰਸ਼ਨ 7.
ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਆਪਣੇ ਪੱਖ ਵਿੱਚ ਦਲੀਲਾਂ ਦਿਓ । (Was it proper of Lord Dalhousie to annex Punjab to the British Empire ? Give arguments in support of your answer.)
ਜਾਂ
“ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਇੱਕ ਘੋਰ ਵਿਸ਼ਵਾਘਾਤ ਸੀ ।” ਵਿਆਖਿਆ ਕਰੋ । (“Annexation of Punjab was a violent breach of trust.” Explain.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਜਾਂ
ਕੀ ਪੰਜਾਬ ਦਾ ਸੰਯੋਜਨ ਨਿਆਂ ਸੰਗਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਉੱਤਰ-
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਕਿਸੇ ਤਰ੍ਹਾਂ ਵੀ ਉੱਚਿਤ ਨਹੀਂ ਸੀ । ਅੰਗਰੇਜ਼ਾਂ ਨੇ ਸਭ ਤੋਂ ਪਹਿਲਾਂ ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਖੋਹ ਲਏ । ਲਾਹੌਰ ਦਰਬਾਰ ਦੀ ਜ਼ਿਆਦਾਤਰ ਫ਼ੌਜ ਨੂੰ ਤੋੜ ਦਿੱਤਾ ਗਿਆ ਜਿਸ ਕਾਰਨ ਸੈਨਿਕਾਂ ਵਿੱਚ ਰੋਸ ਪੈਦਾ ਹੋ ਗਿਆ । ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨੂੰ ਰਾਜ ਦੇ ਪ੍ਰਸ਼ਾਸਨ ਤੋਂ ਵੱਖ ਕਰ ਦਿੱਤਾ । ਮੁਲਤਾਨ ਦੇ ਗਵਰਨਰ ਦੀਵਾਨ ਮੁਲਰਾਜ ਅਤੇ ਹਜ਼ਾਰਾ ਦੇ ਗਵਰਨਰ ਚਤਰ ਸਿੰਘ ਨੂੰ ਪਹਿਲਾਂ ਵਿਦਰੋਹ ਲਈ ਭੜਕਾਇਆ ਤਾਂ ਕਿ ਅੰਗਰੇਜ਼ ਬਹਾਨਾ ਬਣਾ ਕੇ ਪੰਜਾਬ ਨੂੰ ਕਬਜ਼ੇ ਵਿੱਚ ਕਰ ਸਕਣ ।

ਪ੍ਰਸ਼ਨ 8.
ਡਲਹੌਜ਼ੀ ਦੇ ਇਸ ਪੱਖ ਵਿੱਚ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ । (Give arguments in favour of Dalhousie’s annexation of the Punjab to the British empire.)
ਜਾਂ
ਡਲਹੌਜ਼ੀ ਦੀ ਪੰਜਾਬ ਉੱਤੇ ਕਬਜ਼ੇ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ ਦਿਓ । (Give arguments in favour of Dalhousie’s policy of the annexation of Punjab.)
ਜਾਂ
ਕੀ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ ? ਕਾਰਨ ਦੱਸੋ । (Was the annexation of Punjab justified ? Give reasons.)
ਉੱਤਰ-

  1. ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਸੀ ।
  2. ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕੀਤੀ ਸੀ ।
  3. ਪੰਜਾਬ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਇਸ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ ।
  4. ਪੰਜਾਬ ਅੰਗਰੇਜ਼ੀ ਸਾਮਰਾਜ ਲਈ ਇੱਕ ਖ਼ਤਰਾ ਬਣ ਸਕਦਾ ਸੀ ।
  5. ਪੰਜਾਬ ’ਤੇ ਕਬਜ਼ਾ ਅੰਗਰੇਜ਼ੀ ਸਾਮਰਾਜ ਲਈ ਲਾਭਦਾਇਕ ਸਿੱਧ ਹੋ ਸਕਦਾ ਸੀ ।

ਪ੍ਰਸ਼ਨ 9.
ਮਹਾਰਾਜਾ ਦਲੀਪ ਸਿੰਘ ‘ਤੇ ਇੱਕ ਨੋਟ ਲਿਖੋ । (Write a note on Maharaja Dalip Singh.)
ਉੱਤਰ-
ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ । ਉਹ 15 ਸਤੰਬਰ, ‘ 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ । ਮਹਾਰਾਜਾ ਦਲੀਪ ਸਿੰਘ ਨੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਪਰ ਉਹ ਗੱਦਾਰ ਨਿਕਲਿਆ । ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ | ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ । 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ ।

ਪ੍ਰਸ਼ਨ 10.
ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ‘ਤੇ ਸੰਖੇਪ ਨੋਟ ਲਿਖੋ । (Write a brief note on Maharani Jindan or Jind Kaur.)
ਜਾਂ
ਮਹਾਰਾਣੀ ਜਿੰਦਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharani Jindan ?)
ਉੱਤਰ-
ਮਹਾਰਾਣੀ ਜਿੰਦਾਂ, ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ ਉਸ ਨੂੰ 15 ਸਤੰਬਰ, 1843 ਈ. ਨੂੰ ਪੰਜਾਬ ਦੇ ਨਵੇਂ ਨਿਯੁਕਤ ਮਹਾਰਾਜਾ ਦਲੀਪ ਸਿੰਘ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ । ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ । ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ । ਅੰਤ 1 ਅਗਸਤ, 1863 ਈ. ਨੂੰ ਮਹਾਰਾਣੀ ਜਿੰਦਾਂ ਇੰਗਲੈਂਡ ਵਿੱਚ ਇਸ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਗਈ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Bhai Maharaj Singh.)
ਉੱਤਰ-
ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ । ਉਹ ਪੰਜਾਬ ਦੀ ਸੁਤੰਤਰਤਾ ਦੇ ਹੱਕ ਵਿੱਚ ਸਨ । ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੁਲਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ । ਉਨ੍ਹਾਂ ਦੀ ਸਿੰਘਾਪੁਰ ਜੇਲ੍ਹ ਵਿੱਚ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ਸੀ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
ਉੱਤਰ-
1848-49 ਈ. ।

ਪ੍ਰਸ਼ਨ 2.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
ਉੱਤਰ-
ਲਾਰਡ ਡਲਹੌਜ਼ੀ ।

ਪ੍ਰਸ਼ਨ 3.
ਦੂਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਕਾਰਨ ਲਿਖੋ ।
ਉੱਤਰ-
ਸਿੱਖ ਪਹਿਲੇ ਯੁੱਧ ਵਿੱਚ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ ।

ਪ੍ਰਸ਼ਨ 4.
ਮਹਾਰਾਣੀ ਜਿੰਦਾਂ ਕੌਣ ਸੀ ?
ਜਾਂ
ਮਹਾਰਾਣੀ ਜਿੰਦਾਂ (ਜਿੰਦ ਕੌਰ) ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ਦੀ ਮਾਂ ।

ਪ੍ਰਸ਼ਨ 5.
ਦੀਵਾਨ ਮੂਲਰਾਜ ਕੌਣ ਸੀ ?
ਉੱਤਰ-
ਦੀਵਾਨ ਮੂਲਰਾਜ ਮੁਲਤਾਨ ਦਾ ਨਾਜ਼ਿਮ ਗਵਰਨਰ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 6.
ਦੀਵਾਨ ਮੂਲਰਾਜ ਦੁਆਰਾ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਅੰਗਰੇਜ਼ਾਂ ਨੇ ਦੀਵਾਨ ਮੂਲਰਾਜ ਵੱਲੋਂ ਵਸੂਲ ਕੀਤੇ ਜਾਣ ਵਾਲੇ ਸਾਲਾਨਾ ਲਗਾਨ ਦੀ ਰਕਮ ਕਾਫ਼ੀ ਵਧਾ ਦਿੱਤੀ ਸੀ ।

ਪ੍ਰਸ਼ਨ 7.
ਸਾਵਨ ਮਲ ਕੌਣ ਸੀ ?
ਉੱਤਰ-
ਦੀਵਾਨ ਮੂਲਰਾਜ ਦਾ ਪਿਤਾ ਅਤੇ ਮੁਲਤਾਨ ਦਾ ਨਾਜ਼ਿਮ ।

ਪ੍ਰਸ਼ਨ 8.
ਸਰਦਾਰ ਚਤਰ ਸਿੰਘ ਅਟਾਰੀਵਾਲਾ ਕੌਣ ਸੀ ?
ਉੱਤਰ-
ਹਜ਼ਾਰਾ ਦਾ ਨਾਜ਼ਿਮ ।

ਪ੍ਰਸ਼ਨ 9.
ਸਰਦਾਰ ਸ਼ੇਰ ਸਿੰਘ ਕੌਣ ਸੀ ?
ਉੱਤਰ-
ਚਤਰ ਸਿੰਘ ਅਟਾਰੀਵਾਲਾ ਦਾ ਪੁੱਤਰ ।

ਪ੍ਰਸ਼ਨ 10.
ਸ਼ੇਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਦਾ ਝੰਡਾ ਕਿਉਂ ਬੁਲੰਦ ਕੀਤਾ ?
ਉੱਤਰ-
ਅੰਗਰੇਜ਼ਾਂ ਦੁਆਰਾ ਉਸਦੇ ਪਿਤਾ ਨਾਲ ਕੀਤੇ ਗਏ ਦੁਰਵਿਹਾਰ ਦੇ ਕਾਰਨ ।

ਪ੍ਰਸ਼ਨ 11.
ਭਾਈ ਮਹਾਰਾਜ ਸਿੰਘ ਕੌਣ ਸੀ ?
ਉੱਤਰ-
ਉਹ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਸਨ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 12.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਦੇ ਵਿਦਰੋਹ ਨਾਲ ਸ਼ੁਰੂ ਹੋਇਆ ?
ਜਾਂ
ਕਿਸ ਦੇ ਵਿਦਰੋਹ ਨੇ ਦੂਜੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕੀਤਾ ?
ਉੱਤਰ-
ਦੀਵਾਨ ਮੂਲਰਾਜ ।

ਪ੍ਰਸ਼ਨ 13.
ਰਾਮਨਗਰ ਦੀ ਲੜਾਈ ਕਦੋਂ ਹੋਈ ਸੀ ?
ਉੱਤਰ-
22 ਨਵੰਬਰ, 1848 ਈ. ।

ਪ੍ਰਸ਼ਨ 14.
ਚਿਲਿਆਂਵਾਲਾ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
13 ਜਨਵਰੀ, 1849 ਈ. ।

ਪ੍ਰਸ਼ਨ 15.
ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਲੜਾਈ ਕਿਹੜੀ ਸੀ ?
ਉੱਤਰ-
ਗੁਜਰਾਤ ਦੀ ਲੜਾਈ ।

ਪ੍ਰਸ਼ਨ 16.
ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
21 ਫ਼ਰਵਰੀ, 1849 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 17.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਦੌਰਾਨ ਲੜੀ ਗਈ ਉਸ ਲੜਾਈ ਦਾ ਨਾਂ ਦੱਸੋ ਜਿਹੜੀ ਇਤਿਹਾਸ ਵਿੱਚ ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ?
ਉੱਤਰ-
ਗੁਜਰਾਤ ਦੀ ਲੜਾਈ ।

ਪ੍ਰਸ਼ਨ 18.
ਦੁਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਮਹੱਤਵਪੂਰਨ ਸਿੱਟਾ ਦੱਸੋ ।
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।

ਪ੍ਰਸ਼ਨ 19.
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ?
ਜਾਂ
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਮਿਲਾਇਆ ਗਿਆ ?
ਉੱਤਰ-
29 ਮਾਰਚ, 1849 ਈ. ।

ਪ੍ਰਸ਼ਨ 20.
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੇ ਪੱਖ ਵਿੱਚ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਦੱਸੋ ।
ਉੱਤਰ-
ਪੰਜਾਬ ਨੂੰ ਅੰਗਰੇਜ਼ੀ ਰਾਜ ਵਿੱਚ ਸ਼ਾਮਲ ਕਰਨਾ ਪੰਜਾਬ ਦੇ ਲੋਕਾਂ ਲਈ ਲਾਭਦਾਇਕ ਸੀ ।

ਪ੍ਰਸ਼ਨ 21.
ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਵਿਰੁੱਧ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਲਿਖੋ ।
ਉੱਤਰ-
ਅੰਗਰੇਜ਼ਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਸੀ ।

ਪ੍ਰਸ਼ਨ 22.
ਭਾਈ ਮਹਾਰਾਜ ਸਿੰਘ ਕੌਣ ਸੀ ?
ਉੱਤਰ-
ਉਹ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦਾ ਚੇਲਾ ਸੀ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 23.
ਭਾਈ ਮਹਾਰਾਜ ਸਿੰਘ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1856 ਈ. ।

ਪ੍ਰਸ਼ਨ 24.
ਭਾਈ ਮਹਾਰਾਜ ਸਿੰਘ ਦੀ ਮੌਤ ਕਿੱਥੇ ਹੋਈ ਸੀ ?
ਉੱਤਰ-
ਸਿੰਘਾਪੁਰ ।

ਪ੍ਰਸ਼ਨ 25.
ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਕੌਣ ਸੀ ?
ਜਾਂ
ਪੰਜਾਬ ਦਾ ਆਖ਼ਰੀ ਸਿੱਖ ਸ਼ਾਸਕ ਕੌਣ ਸੀ ?
ਜਾਂ
ਸਿੱਖਾਂ ਦਾ ਅੰਤਿਮ ਸਿੱਖ ਮਹਾਰਾਜਾ ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 26.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ ?
ਉੱਤਰ-
ਪੈਰਿਸ ।

ਪ੍ਰਸ਼ਨ 27.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1893 ਈ. ।

ਪ੍ਰਸ਼ਨ 28.
ਮਹਾਰਾਣੀ ਜਿੰਦਾਂ ਦੀ ਮੌਤ ਕਦੋਂ ਹੋਈ ਸੀ ?
ਉੱਤਰ-
1863 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 29.
ਸਿੱਖ ਰਾਜ ਦੇ ਪਤਨ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਉੱਤਰਾਧਿਕਾਰੀ ਕਮਜ਼ੋਰ ਨਿਕਲੇ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ :

1. ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਦੂਜੀ ਲੜਾਈ …………………… ਈ. ਵਿੱਚ ਹੋਈ ।
ਉੱਤਰ-
(1848-49)

2. ਦੁਸਰੇ ਐਂਗਲੋ ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ ਜਨਰਲ …………………….. ਸੀ ।
ਉੱਤਰ-
(ਲਾਰਡ ਡਲਹੌਜ਼ੀ)

3. ਦੁਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………………….. ਸੀ ।
ਉੱਤਰ-
(ਦਲੀਪ ਸਿੰਘ)

4. ਮਹਾਰਾਜਾ ਦਲੀਪ ਸਿੰਘ ਦੀ ਮਾਂ ਦਾ ਨਾਂ ……………………….. ਸੀ ।
ਉੱਤਰ-
(ਮਹਾਰਾਣੀ ਜਿੰਦਾਂ)

5. 1844 ਈ. ਵਿੱਚ …………………………. ਮੁਲਤਾਨ ਦਾ ਨਾਜ਼ਿਮ ਨਿਯੁਕਤ ਹੋਇਆ ।
ਉੱਤਰ-
(ਦੀਵਾਨ ਮੂਲਰਾਜ)

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

6. ਸਰਦਾਰ ਚਤਰ ਸਿੰਘ ਅਟਾਰੀਵਾਲਾ ………………………… ਦਾ ਨਾਜ਼ਿਮ ਸੀ ।
ਉੱਤਰ-
(ਹਜ਼ਾਰਾ)

7. ਦੁਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ ਦਾ ਨਾਂ ……………………… ਦੀ ਲੜਾਈ ਸੀ ।
ਉੱਤਰ-
(ਰਾਮਨਗਰ)

8. ਰਾਮਨਗਰ ਦੀ ਲੜਾਈ …………………………. ਨੂੰ ਹੋਈ ।
ਉੱਤਰ-
(22 ਨਵੰਬਰ, 1848 ਈ.)

9. ਚਿਲ੍ਹਿਆਂਵਾਲਾ ਦੀ ਲੜਾਈ …………………………. ਨੂੰ ਹੋਈ ।
ਉੱਤਰ-
(13 ਜਨਵਰੀ, 1849 ਈ.)

10. ਗੁਜਰਾਤ ਦੀ ਲੜਾਈ ਇਤਿਹਾਸ ਵਿੱਚ ………………………… ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ।
ਉੱਤਰ-
(ਤੋਪਾਂ)

11. ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਸਾਮਰਾਜ ਵਿੱਚ ………………………….. ਨੂੰ ਮਿਲਾਇਆ ।
ਉੱਤਰ-
(29 ਮਾਰਚ, 1849 ਈ.)

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਦੁਸਰਾ ਐਂਗਲੋ-ਸਿੱਖ ਯੁੱਧ 1848-49 ਈ. ਵਿੱਚ ਲੜਿਆ ਗਿਆ ।
ਉੱਤਰ-
ਠੀਕ

2. ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਸੀ ।
ਉੱਤਰ-
ਠੀਕ

3. ਦੁਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਦਲੀਪ ਸਿੰਘ ਸੀ ।
ਉੱਤਰ-
ਠੀਕ

4. ਮਹਾਰਾਣੀ ਜਿੰਦਾਂ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ ।
ਉੱਤਰ-
ਠੀਕ

5. ਦੀਵਾਨ ਮੂਲਰਾਜ 1846 ਈ. ਵਿੱਚ ਮੁਲਤਾਨ ਦਾ ਨਾਜ਼ਿਮ ਬਣਿਆ ।
ਉੱਤਰ-
ਗਲਤ

6. ਦੂਸਰਾ ਐਂਗਲੋ-ਸਿੱਖ ਯੁੱਧ ਰਾਮਨਗਰ ਦੀ ਲੜਾਈ ਨਾਲ ਸ਼ੁਰੂ ਹੋਇਆ ।
ਉੱਤਰ-
ਠੀਕ

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

7. ਰਾਮਨਗਰ ਦੀ ਲੜਾਈ 12 ਨਵੰਬਰ, 1846 ਈ. ਨੂੰ ਹੋਈ ।
ਉੱਤਰ-
ਗ਼ਲਤ

8. ਚਿਲਿਆਂਵਾਲਾ ਦੀ ਲੜਾਈ 13 ਜਨਵਰੀ, 1849 ਈ. ਨੂੰ ਹੋਈ ਸੀ ।
ਉੱਤਰ-
ਠੀਕ

9. ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਨੂੰ ਇੱਕ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ।
ਉੱਤਰ-
ਠੀਕ

10. ਦੁਸਰਾ ਐਂਗਲੋ-ਸਿੱਖ ਯੁੱਧ ਗੁਜਰਾਤ ਦੀ ਲੜਾਈ ਨਾਲ ਸਮਾਪਤ ਹੋ ਗਿਆ ।
ਉੱਤਰ-
ਠੀਕ

11. ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ ਸੀ ।
ਉੱਤਰ-
ਠੀਕ

12. ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ 29 ਮਾਰਚ, 1849 ਈ. ਨੂੰ ਸ਼ਾਮਲ ਕੀਤਾ ਗਿਆ ਸੀ ।
ਉੱਤਰ-
ਠੀਕ

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

13. ਮਹਾਰਾਜਾ ਦਲੀਪ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਬਾਅਦ ਉਸਦੇ ਸਾਮਰਾਜ ਦੀ ਵਾਗਡੋਰ ਸੰਭਾਲੀ ।
ਉੱਤਰ-
ਗਲਤ

14. ਮਹਾਰਾਜਾ ਦਲੀਪ ਸਿੰਘ ਪੰਜਾਬ ਦਾ ਆਖਰੀ ਸਿੱਖ ਮਹਾਰਾਜਾ ਸੀ ।
ਉੱਤਰ-
ਠੀਕ

15. ਸਿੱਖਾਂ ਦਾ ਅੰਤਿਮ ਮਹਾਰਾਜਾ ਰਣਜੀਤ ਸਿੰਘ ਸੀ ।
ਉੱਤਰ-
ਗ਼ਲਤ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
(i) 1844-45 ਈ. ਵਿੱਚ
(ii) 1845-46 ਈ. ਵਿੱਚ
(iii) 1847-48 ਈ. ਵਿੱਚ
(iv) 1848-49 ਈ. ਵਿੱਚ ।
ਉੱਤਰ-
(iv) 1848-49 ਈ. ਵਿੱਚ ।

ਪ੍ਰਸ਼ਨ 2.
ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
(i) ਲਾਰਡ ਲਿਟਨ
(ii) ਲਾਰਡ ਰਿਪਨ
(iii) ਲਾਰਡ ਡਲਹੌਜ਼ੀ
(iv) ਲਾਰਡ ਹਾਰਡਿੰਗ ।
ਉੱਤਰ-
(iii) ਲਾਰਡ ਡਲਹੌਜ਼ੀ ।

ਪ੍ਰਸ਼ਨ 3.
ਦੁਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
(i) ਮਹਾਰਾਜਾ ਸ਼ੇਰ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਦਲੀਪ ਸਿੰਘ
(iv) ਮਹਾਰਾਜਾ ਖੜਕ ਸਿੰਘ ।
ਉੱਤਰ-
(iii) ਮਹਾਰਾਜਾ ਦਲੀਪ ਸਿੰਘ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 4.
ਮਹਾਰਾਣੀ ਜਿੰਦਾਂ ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ ਦੀ ਮਾਂ
(ii) ਮਹਾਰਾਜਾ ਖੜਕ ਸਿੰਘ ਦੀ ਭੈਣ
(iii) ਮਹਾਰਾਜਾ ਸ਼ੇਰ ਸਿੰਘ ਦੀ ਪਤਨੀ
(iv) ਰਾਜਾ ਗੁਲਾਬ ਸਿੰਘ ਦੀ ਪੁੱਤਰੀ ।
ਉੱਤਰ-
(i) ਮਹਾਰਾਜਾ ਦਲੀਪ ਸਿੰਘ ਦੀ ਮਾਂ ।

ਪ੍ਰਸ਼ਨ 5.
ਦੀਵਾਨ ਮੂਲਰਾਜ ਕੌਣ ਸੀ ?
(i) ਗੁਜਰਾਤ ਦਾ ਨਾਜ਼ਿਮ
(ii) ਮੁਲਤਾਨ ਦਾ ਨਾਜ਼ਿਮ
(iii) ਕਸ਼ਮੀਰ ਦਾ ਨਾਜ਼ਿਮ
(iv) ਪਿਸ਼ਾਵਰ ਦਾ ਨਾਜ਼ਿਮ
ਉੱਤਰ-
(ii) ਮੁਲਤਾਨ ਦਾ ਨਾਜ਼ਿਮ ।

ਪ੍ਰਸ਼ਨ 6.
ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਦੋਂ ਕੀਤਾ ਸੀ ?
(i) 1844 ਈ. ਵਿੱਚ
(ii) 1845 ਈ. ਵਿੱਚ
(iii) 1846 ਈ. ਵਿੱਚ
(iv) 1848 ਈ. ਵਿੱਚ ।
ਉੱਤਰ-
(iv) 1848 ਈ. ਵਿੱਚ ।

ਪ੍ਰਸ਼ਨ 7.
ਸਰਦਾਰ ਚਤਰ ਸਿੰਘ ਅਟਾਰੀਵਾਲਾ ਕਿੱਥੋਂ ਦਾ ਨਾਜ਼ਿਮ ਸੀ ?
(i) ਹਜ਼ਾਰਾ
(ii) ਮੁਲਤਾਨ
(iii) ਕਸ਼ਮੀਰ
(iv) ਪਿਸ਼ਾਵਰ ।
ਉੱਤਰ-
(i) ਹਜ਼ਾਰਾ ।

ਪ੍ਰਸ਼ਨ 8.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਸ਼ੁਰੂ ਹੋਇਆ ਸੀ ?
(i) ਮੁਲਤਾਨ ਦੀ ਲੜਾਈ
(ii) ਚਿਲਿਆਂਵਾਲਾ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਰਾਮਨਗਰ ਦੀ ਲੜਾਈ ।
ਉੱਤਰ-
(iv) ਰਾਮਨਗਰ ਦੀ ਲੜਾਈ ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 9.
ਰਾਮਨਗਰ ਦੀ ਲੜਾਈ ਕਦੋਂ ਹੋਈ ਸੀ ?
(i) 12 ਨਵੰਬਰ, 1846 ਈ.
(ii) 15 ਨਵੰਬਰ, 1847 ਈ.
(iii) 17 ਨਵੰਬਰ, 1848 ਈ.
(iv) 22 ਨਵੰਬਰ, 1848 ਈ. ।
ਉੱਤਰ-
(iv) 22 ਨਵੰਬਰ, 1848 ਈ. ।

ਪ੍ਰਸ਼ਨ 10.
ਚਿਲ੍ਹਿਆਂਵਾਲਾ ਦੀ ਲੜਾਈ ਕਦੋਂ ਹੋਈ ?
(i) 22 ਨਵੰਬਰ, 1848 ਈ.
(ii) 3 ਜਨਵਰੀ, 1848 ਈ.
(iii) 10 ਜਨਵਰੀ, 1849 ਈ.
(iv) 13 ਜਨਵਰੀ, 1849 ਈ. ।
ਉੱਤਰ-
(iv) 13 ਜਨਵਰੀ, 1849 ਈ. ।

ਪ੍ਰਸ਼ਨ 11.
ਮੁਲਤਾਨ ਦਾ ਯੁੱਧ ਕਦੋਂ ਖ਼ਤਮ ਹੋਇਆ ?
(i) 22 ਜਨਵਰੀ, 1849 ਈ.
(ii) 23 ਜਨਵਰੀ, 1849 ਈ.
(ii) 24 ਜਨਵਰੀ, 1849 ਈ.
(iv) 25 ਜਨਵਰੀ, 1849 ਈ. ।
ਉੱਤਰ-
(i) 22 ਜਨਵਰੀ, 1849 ਈ. ।

ਪ੍ਰਸ਼ਨ 12.
ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਖ਼ਤਮ ਹੋਇਆ ?
ਜਾਂ
ਉਸ ਲੜਾਈ ਦਾ ਨਾਂ ਦੱਸੋ ਜਿਹੜੀ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ ?
(i) ਮੁਲਤਾਨ ਦੀ ਲੜਾਈ
(ii) ਰਾਮਨਗਰ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਚਿਲ੍ਹਿਆਂਵਾਲਾਂ ਦੀ ਲੜਾਈ ।
ਉੱਤਰ-
(iii) ਗੁਜਰਾਤ ਦੀ ਲੜਾਈ ।

ਪ੍ਰਸ਼ਨ 13.
ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
(i) 22 ਨਵੰਬਰ, 1848 ਈ.
(ii) 13 ਜਨਵਰੀ, 1849 ਈ.
(iii) 22 ਜਨਵਰੀ, 1849 ਈ.
(iv) 21 ਫਰਵਰੀ, 1849 ਈ. ।
ਉੱਤਰ-
(iv) 21 ਫਰਵਰੀ, 1849 ਈ. ।

ਪ੍ਰਸ਼ਨ 14.
ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ਸੀ ?
(i) 1849 ਈ.
(ii) 1850 ਈ.
(iii) 1848 ਈ.
(iv) 1947 ਈ. ।
ਉੱਤਰ-
(i) 1849 ਈ. ।

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

ਪ੍ਰਸ਼ਨ 15.
ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ, ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ ।
ਉੱਤਰ-
(i) ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 16.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ ?
(i) 1857 ਈ. ਵਿੱਚ
(ii) 1893 ਈ. ਵਿੱਚ
(iii) 1849 ਈ. ਵਿੱਚ
(iv) 1892 ਈ. ਵਿੱਚ ।
ਉੱਤਰ-
(ii) 1893 ਈ. ਵਿੱਚ ।

ਪ੍ਰਸ਼ਨ 17.
ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ ?
(i) ਪੰਜਾਬ
(ii) 1893 ਈ. ਵਿੱਚ
(iii) ਨੇਪਾਲ
(iv) ਲੰਡਨ ।
ਉੱਤਰ-
(ii) 1893 ਈ. ਵਿੱਚ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਆਰੰਭ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ । ਮੁਲਤਾਨ ਸਿੱਖ-ਰਾਜ ਦਾ ਇੱਕ ਸੂਬਾ ਸੀ । 1844 ਈ. ਵਿੱਚ ਇੱਥੋਂ ਦੇ ਨਾਜ਼ਿਮ (ਗਵਰਨਰ) ਸਾਵਨ ਮਲ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ । ਇਸ ਮੌਕੇ ‘ਤੇ ਅੰਗਰੇਜ਼ ਰੈਜ਼ੀਡੈਂਟ ਨੇ ਮੁਲਤਾਨ ਸੂਬੇ ਦੁਆਰਾ ਲਾਹੌਰ ਦਰਬਾਰ ਨੂੰ ਦਿੱਤਾ ਜਾਣ ਵਾਲਾ ਸਾਲਾਨਾ ਲਗਾਨ 13,47,000 ਰੁਪਏ ਤੋਂ ਵਧਾ ਕੇ 19,71,500 ਰੁਪਏ ਕਰ ਦਿੱਤਾ । 1846 ਈ. ਵਿੱਚ ਇਸ ਨੂੰ ਵਧਾ ਕੇ 30 ਲੱਖ ਕਰ ਦਿੱਤਾ ਗਿਆ । ਦੂਜੇ ਪਾਸੇ ਅੰਗਰੇਜ਼ਾਂ ਨੇ ਮੁਲਤਾਨ ਵਿੱਚ ਵਿਕਣ ਵਾਲੀਆਂ ਕੁਝ ਜ਼ਰੂਰੀ ਵਸਤਾਂ ਤੋਂ ਕਰ ਹਟਾ ਲਿਆ ਅਤੇ ਮੁਲਤਾਨ ਦਾ 1/3 ਹਿੱਸਾ ਵੀ ਵਾਪਸ ਲੈ ਲਿਆ । ਇਨ੍ਹਾਂ ਕਾਰਨਾਂ ਕਰਕੇ ਦੀਵਾਨ ਮੂਲਰਾਜ ਸਰਕਾਰ ਨੂੰ ਵਧਿਆ ਹੋਇਆ ਲਗਾਨ ਨਹੀਂ ਦੇ ਸਕਦਾ ਸੀ ।

ਇਸ ਸੰਬੰਧੀ ਉਸ ਨੇ ਬਿਟਿਸ਼ ਸਰਕਾਰ ਨੂੰ ਕਈ ਵਾਰ ਕਿਹਾ ਪਰ ਉਹ ਨਾ ਮੰਨੀ । ਅੰਤ ਮਜਬੂਰ ਹੋ ਕੇ ਦਸੰਬਰ, 1847 ਈ. ਨੂੰ ਦੀਵਾਨ ਮੂਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ । ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕਰਨ ਦਾ ਫੈਸਲਾ ਕੀਤਾ । ਮੂਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਦੋ ਅੰਗਰੇਜ਼ ਅਫਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ । ਮੂਲਰਾਜ ਨੇ ਉਨ੍ਹਾਂ ਦਾ ਚੰਗਾ ਸਵਾਗਤ ਕੀਤਾ 19 ਅਪਰੈਲ ਨੂੰ ਮੁਲਰਾਜ ਨੇ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ | ਪਰ ਅਗਲੇ ਦਿਨ 20 ਅਪਰੈਲ ਨੂੰ ਮੂਲਰਾਜ ਦੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ ਦੋਹਾਂ ਅੰਗਰੇਜ਼ ਅਫਸਰਾਂ ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ । ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ ਮੁਲਰਾਜ ਦੇ ਸਿਰ ਪਾਈ ।

1. ਦੀਵਾਨ ਮੂਲਰਾਜ ਨੂੰ ਕਦੋਂ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ ?
2. ਦੀਵਾਨ ਮੂਲਰਾਜ ਨੇ ਕਿਹੜੇ ਕਾਰਨ ਕਰਕੇ ਆਪਣਾ ਅਸਤੀਫ਼ਾ ਦਿੱਤਾ ਸੀ ?
3. 1848 ਈ. ਵਿੱਚ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਕਿਸ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ?
4. ਅੰਗਰੇਜ਼ਾਂ ਨੇ ਕਿਹੜੇ ਦੋ ਅਫ਼ਸਰਾਂ ਦੇ ਕਤਲ ਦੀ ਜ਼ਿੰਮੇਵਾਰੀ ਦੀਵਾਨ ਮੁਲਰਾਜ ’ਤੇ ਪਾਈ ?

5. ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ …………………. ਦੇ ਸਿਰ ਪਾਈ ।
ਉੱਤਰ-
1. ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ ।
2. ਉਸ ਦੁਆਰਾ ਦਿੱਤੇ ਜਾਣ ਵਾਲੇ ਸਲਾਨਾ ਲਗਾਨ ਵਿੱਚ ਬਹੁਤ ਵਾਧਾ ਕਰ ਦਿੱਤਾ ਗਿਆ ਸੀ ।
3. ਸਰਦਾਰ ਕਾਹਨ ਸਿੰਘ ਨੂੰ ।
4. ਵੈਨਸ ਐਗਨਿਯੂ ਅਤੇ ਐਂਡਰਸਨ ।
5. ਮੁਲਰਾਜੇ ।

2. ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿਚੋਂ ਇੱਕ ਸੀ । ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਹਿਊਗ ਗਫ਼ ਦਾ ਇਹ ਵਿਚਾਰ ਸੀ ਕਿ ਉਸ ਕੋਲ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਸ਼ਕਤੀਸ਼ਾਲੀ ਫ਼ੌਜ ਨਹੀਂ ਹੈ । ਇਸ ਲਈ ਉਹ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰਨ ਲੱਗਾ । ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬਹੁਤ ਭਿਆਨਕ ਸੀ । ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ ਸੈਨਾ ਵਿੱਚ ਤਬਾਹੀ ਮਚਾ ਦਿੱਤੀ । ਅੰਗਰੇਜ਼ਾਂ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਸਨ, ਇਸ ਲੜਾਈ ਵਿੱਚ ਮਾਰੇ ਗਏ ਅਤੇ 1651 ਹੋਰ ਸੈਨਿਕ ਜ਼ਖ਼ਮੀ ਹੋਏ | ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ ।

1. ਦੁਸਰੇ-ਐਂਗਲੋ ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਕਿਹੜੀ ਸੀ ?
2. ਚਿਲਿਆਂਵਾਲਾ ਦੀ ਲੜਾਈ ਕਦੋਂ ਹੋਈ ?
3. ਸ਼ੇਰ ਸਿੰਘ ਕੌਣ ਸੀ?
4. ਚਿਲਿਆਂਵਾਲਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
5. ਚਿਲਿਆਂਵਾਲਾ ਦੀ ਲੜਾਈ ਵਿੱਚ ਕਿੰਨੇ ਅੰਗਰੇਜ਼ ਅਫ਼ਸਰ ਮਾਰੇ ਗਏ ਸਨ ?
(i) 132
(ii) 142
(iii) 695
(iv) 1651.
ਉੱਤਰ-
1. ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਚਿਲਿਆਂਵਾਲਾ ਦੀ ਲੜਾਈ ਸੀ ।
2. ਇਹ ਲੜਾਈ 13 ਜਨਵਰੀ, 1849 ਈ. ਨੂੰ ਹੋਈ ।
3. ਸ਼ੇਰ ਸਿੰਘ ਹਜ਼ਾਰਾ ਦੇ ਨਾਜ਼ਿਮ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ ।
4. ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੀ ਹਾਰ ਹੋਈ ।
5. 132.

PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

3. ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸਿੱਧ ਹੋਈ । ਇਸ ਲੜਾਈ ਵਿੱਚ ਚਤਰ ਸਿੰਘ ਦੇ ਸੈਨਿਕ ਸ਼ੇਰ ਸਿੰਘ ਦੇ ਸੈਨਿਕਾਂ ਨਾਲ ਆਣ ਮਿਲੇ ਸਨ ਉਨ੍ਹਾਂ ਦੀ ਸਹਾਇਤਾ ਲਈ । ਭਾਈ ਮਹਾਰਾਜ ਸਿੰਘ ਵੀ ਗੁਜਰਾਤ ਪਹੁੰਚ ਗਿਆ ਸੀ । ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ ਆਪਣੇ ਪੁੱਤਰ ਅਕਰਮ ਖਾਂ ਦੀ ਅਗਵਾਈ ਹੇਠ 3,000 ਘੋੜਸਵਾਰ ਸੈਨਾ ਭੇਜੀ ਸੀ । ਇਸ ਲੜਾਈ ਵਿੱਚ ਸਿੱਖਾਂ ਦੀ ਕੁੱਲ ਫ਼ੌਜ 40,000 ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਅਜੇ ਵੀ ਲਾਰਡ ਹਿਊਗ ਗ ਹੀ ਕਰ ਰਿਹਾ ਸੀ ਕਿਉਂਕਿ ਸਰ ਚਾਰਲਸ ਨੇਪੀਅਰ ਅਜੇ ਭਾਰਤ ਨਹੀਂ ਪੁੱਜਾ ਸੀ । ਅੰਗਰੇਜ਼ਾਂ ਕੋਲ 68,000 ਸੈਨਿਕ ਸਨ ।

ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ ਜਿਸ ਕਾਰਨ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਸਵੇਰੇ 7.30 ਵਜੇ ਸ਼ੁਰੂ ਹੋਈ । ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ । ਜਦੋਂ ਅੰਗਰੇਜ਼ਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਸਿੱਖ ਸੈਨਿਕਾਂ ਨੇ ਆਪਣੀਆਂ ਤਲਵਾਰਾਂ ਕੱਢ ਲਈਆਂ ਪਰ ਉਹ ਤੋਪਾਂ ਦਾ ਮੁਕਾਬਲਾ ਕਿੰਨਾ ਕੁ ਚਿਰ ਕਰਦੇ । ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ ।

1. ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ …………………… ਲੜਾਈ ਸਿੱਧ ਹੋਈ ।
2. ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ ?
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਕੌਣ ਕਰ ਰਿਹਾ ਸੀ ?
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਕਿਉਂ ਕਿਹਾ ਜਾਂਦਾ ਸੀ ?
5. ਗੁਜਰਾਤ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ ?
ਉੱਤਰ-
1. ਨਿਰਣਾਇਕ ।
2. ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ ।
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ ।
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਦੋਹਾਂ ਪਾਸਿਆਂ ਤੋਂ ਭਾਰੀ ਤੋਪਾਂ ਦੀ ਵਰਤੋਂ ਕੀਤੀ ਗਈ ਸੀ ।
5. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

Punjab State Board PSEB 12th Class History Book Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ Textbook Exercise Questions and Answers.

PSEB Solutions for Class 12 History Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

Long Answer Type Questions

ਪ੍ਰਸ਼ਨ 1.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਬਾਰੇ ਲਿਖੋ । (Write the causes of the First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਛੇ ਮੁੱਖ ਕਾਰਨ ਕੀ ਸਨ ? (What were the six main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਛੇ ਕਾਰਨ ਦੱਸੋ । (Briefly describe the six main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ । (Discuss the causes responsible for the First Anglo-Sikh War.)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ । 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸ਼ਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ । ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ. ) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਇਸ ਨੂੰ ਮੁੜ ਪ੍ਰਾਪਤ ਕਰਨ ਲਈ ਉਨ੍ਹਾਂ ਨੇ ਪੰਜਾਬ ਵੱਲ ਆਪਣਾ ਰੁਖ ਕੀਤਾ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ‘ਤੇ ਕਬਜ਼ਾ – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਮੇਜਰ ਬਰਾਡਫੁਟ ਦੀ ਨਿਯੁਕਤੀ – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ ਉਸ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

6. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰਿਆਂ – ਲਾਰਡ ਹਾਰਡਿੰਗ ਨੇ 1844 ਈ. ਵਿੱਚ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਿੱਖਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਅੰਗਰੇਜ਼ੀ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ । ਇਸ ਨੇ ਸਥਿਤੀ ਨੂੰ ਵਧੇਰੇ ਵਿਸਫੋਟਕ ਬਣਾ ਦਿੱਤਾ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 2.
ਮੁਦਕੀ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Mudki.)
ਉੱਤਰ-
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚੋਂ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਘਬਰਾ ਗਿਆ । ਉਹ ਤਾਂ ਸਿੱਖ ਫ਼ੌਜ ਨੂੰ ਮਰਵਾਉਣ ਆਇਆ ਸੀ, ਪਰ ਇਸ ਦੇ ਉਲਟ ਅੰਗਰੇਜ਼ੀ ਸੈਨਾ ਦਾ ਪਾਸਾ ਪੁੱਠਾ ਪੈਂਦਾ ਜਾ ਰਿਹਾ ਸੀ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕਾਂ ਨੂੰ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਖ ਫੇਰ ਵੀ ਅੰਗਰੇਜ਼ਾਂ ਦੀ ਬਹਾਦਰੀ ਨਾਲ ਮੁਕਾਬਲਾ ਕਰਦੇ ਰਹੇ । ਪਰ ਸੈਨਾਪਤੀ ਦੀ ਅਗਵਾਈ ਤੋਂ ਬਗੈਰ ਅਤੇ ਘੱਟ ਗਿਣਤੀ ਕਾਰਨ ਅੰਤ ਵਿੱਚ ਸਿੱਖ ਸੈਨਾ ਦੀ ਹਾਰ ਹੋਈ । ਇਹ ਜਿੱਤ ਅੰਗਰੇਜ਼ਾਂ ਨੂੰ ਕਾਫ਼ੀ ਮਹਿੰਗੀ ਪਈ ਕਿਉਂਕਿ ਇਸ ਲੜਾਈ ਵਿੱਚ ਉਨ੍ਹਾਂ ਦੇ ਕਈ ਪ੍ਰਸਿੱਧ ਯੋਧਾ ਮਾਰੇ ਗਏ ਸਨ ।

ਪ੍ਰਸ਼ਨ 3.
ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Ferozshah or Pherushaher ?)
ਉੱਤਰ-
21 ਦਸੰਬਰ, 1845 ਈ. ਨੂੰ ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ 17 ਹਜ਼ਾਰ ਸੀ ਤੇ ਉਨ੍ਹਾਂ ਕੋਲ 69 ਤੋਪਾਂ ਸਨ । ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਗਿਣਤੀ 25-30 ਹਜ਼ਾਰ ਸੀ ਅਤੇ ਉਨ੍ਹਾਂ ਕੋਲ 100 ਤੋਪਾਂ ਸਨ । ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ। ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ ।ਉਹ ਬਿਨਾਂ ਸ਼ਰਤ ਸਿੱਖਾਂ ਅੱਗੇ ਹਥਿਆਰ ਸੁੱਟਣ ਬਾਰੇ ਸੋਚਣ ਲੱਗੇ । ਪਰ ਕਿਸਮਤ ਅੰਗਰੇਜ਼ਾਂ ਦੇ ਨਾਲ ਸੀ ।22 ਦਸੰਬਰ ਨੂੰ ਲਾਲ ਸਿੰਘ ਅਤੇ ਤੇਜਾ ਸਿੰਘ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ । ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ।

ਪ੍ਰਸ਼ਨ 4.
ਸਭਰਾਉਂ ਦੀ ਲੜਾਈ ਬਾਰੇ ਇੱਕ ਨੋਟ ਲਿਖੋ । (Write a note on the battle of Sobraon.)
ਉੱਤਰ-
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਲਈ ਸਿੱਖਾਂ ਅਤੇ ਅੰਗਰੇਜ਼ਾਂ ਨੇ ਮੁਕੰਮਲ ਤਿਆਰੀਆਂ ਕੀਤੀਆਂ ਸਨ । ਅੰਗਰੇਜ਼ੀ ਫ਼ੌਜ ਦੀ ਅਗਵਾਈ ਹਿਉਗ ਗਫ਼, ਲਾਰਡ ਹਾਰਡਿੰਗ ਅਤੇ ਹੋਰ ਕਈ ਪ੍ਰਸਿੱਧ ਜਰਨੈਲ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਨ੍ਹਾਂ ਦੋਹਾਂ ਗੱਦਾਰਾਂ ਨੇ ਲੜਾਈ ਤੋਂ ਪਹਿਲਾਂ ਹੀ ਅੰਗਰੇਜ਼ਾਂ ਨੂੰ ਹਰ ਤਰ੍ਹਾਂ ਦੀ ਮਹੱਤਵਪੂਰਨ ਜਾਣਕਾਰੀ ਦੇ ਦਿੱਤੀ ਸੀ ।ਇਸ ਨਿਰਣਾਇਕ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਦੂਜੇ ਪਾਸੇ ਲਾਲ ਸਿੰਘ ਅਤੇ ਤੇਜਾ ਸਿੰਘ ਲੜਾਈ ਦੇ ਮੈਦਾਨ ਵਿੱਚੋਂ ਭੱਜ ਨਿਕਲੇ ਤੇ ਜਾਂਦੇ-ਜਾਂਦੇ ਸਤਲੁਜ ਨਦੀ ‘ਤੇ ਬਣਾਏ ਕਿਸ਼ਤੀਆਂ ਦੇ ਪੁਲ ਨੂੰ ਵੀ ਤੋੜ ਗਏ । ਇਸ ਕਾਰਨ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਅਤੇ ਅੰਤ ਇਸ ਲੜਾਈ ਵਿੱਚ ਉਨ੍ਹਾਂ ਦੀ ਹਾਰ ਹੋਈ ।

ਪ੍ਰਸ਼ਨ 5.
ਲਾਹੌਰ ਦੀ ਸੰਧੀ (9 ਮਾਰਚ, 1846 ਈ.) ‘ਤੇ ਇੱਕ ਨੋਟ ਲਿਖੋ । [Write a brief note on the Treaty of Lahore (9th March, 1846).]
ਉੱਤਰ-
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਇੱਕ ਸੰਧੀ ਹੋਈ । ਇਹ ਸੰਧੀ ਇਤਿਹਾਸ ਵਿੱਚ ਲਾਹੌਰ ਦੀ ਸੰਧੀ ਦੇ ਨਾਂ ਨਾਲ ਮਸ਼ਹੂਰ ਹੈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ :-

  • ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  • ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  • ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  • ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  • ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  • ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  • ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਂਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

ਪ੍ਰਸ਼ਨ 6.
ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Bhairowal ?)
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਨੋਟ ਲਿਖੋ । (Write a note on the Treaty of Bhairowal.)
ਉੱਤਰ-
ਇਹ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਮਹਾਰਾਣੀ ਜਿੰਦਾਂ ਨੂੰ ਰਾਜ ਪਰਿਵਾਰ ਤੋਂ ਵੱਖ ਕਰਕੇ ਉਸ ਦੀ 1 ਲੱਖ ਰੁ: ਪੈਨਸ਼ਨ ਨਿਸ਼ਚਿਤ ਕੀਤੀ ਗਈ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ ।ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਰੱਖਣ ਦਾ ਫੈਸਲਾ ਕੀਤਾ ਗਿਆ । ਇਸ ਸੈਨਾ ਦੇ ਖ਼ਰਚ ਲਈ ਲਾਹੌਰ ਦਰਬਾਰ ਨੇ ਅੰਗਰੇਜ਼ਾਂ ਨੂੰ 22 ਲੱਖ ਰੁ: ਸਾਲਾਨਾ ਲਗਾਨ ਦੇਣਾ ਮੰਨਿਆ ।ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਗ ਹੋਣ ਤਕ ਭਾਵ 4 ਦਸੰਬਰ, 1845 ਈ. ਤਕ ਲਾਗੂ ਰਹਿਣੀਆਂ ਸਨ । ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਭਾਵੇਂ ਪੰਜਾਬ ‘ਤੇ ਕਬਜ਼ਾ ਨਹੀਂ ਕੀਤਾ ਸੀ ਪਰ ਉਸ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ਗਿਆ ਸੀ । ਅਸਲ ਵਿੱਚ ਅੰਗਰੇਜ਼ ਪੰਜਾਬ ਦੇ ਸ਼ਾਸਕ ਬਣ ਗਏ ਸਨ ਅਤੇ ਸਿੱਖਾਂ ਦਾ ਸ਼ਾਸਨ ਕੇਵਲ ਨਾਂ-ਮਾਤਰ ਹੀ ਰਹਿ ਗਿਆ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of First Anglo-Sikh War ?)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ? (What were the effects of First Anglo-Sikh War ?)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮਹੱਤਵਪੂਰਨ ਸਿੱਟੇ ਨਿਕਲੇ । ਇਹ ਯੁੱਧ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਨਾਲ ਖ਼ਤਮ ਹੋਇਆ । ਇਸ ਸੰਧੀ ਦੇ ਅਨੁਸਾਰ :-

  1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  3. ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ 20,000 ਤਕ ਅਤੇ ਘੋੜਸਵਾਰ ਸੈਨਾ 12,000 ਤਕ ਕਰ ਦਿੱਤੀ ਗਈ ।
  4. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  5. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

16 ਦਸੰਬਰ, 1846 ਈ. ਨੂੰ ਭੈਰੋਵਾਲ ਦੀ ਸੰਧੀ ਦੇ ਅਨੁਸਾਰ ਇਹ ਨਿਰਣਾ ਲਿਆ ਗਿਆ ਕਿ :

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਗ ਰਹੇਗਾ (ਭਾਵ ਸਤੰਬਰ 1853 ਈ. ਤਕ) ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1. ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।

ਪ੍ਰਸ਼ਨ 8.
ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਨੋਟ ਲਿਖੋ । (Write a note on Sham Singh Attariwala.)
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । ਉਹ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਰਹਿਣ ਵਾਲੇ ਸਨ । ਉਨ੍ਹਾਂ ਦੇ ਪਿਤਾ ਸਰਦਾਰ ਨਿਹਾਲ ਸਿੰਘ ਮਹਾਰਾਜਾ ਰਣਜੀਤ ਸਿੰਘ ਦੀ ਨੌਕਰੀ ਵਿੱਚ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਅਨੇਕਾਂ ਸੈਨਿਕ ਮੁਹਿੰਮਾਂ ਵਿੱਚ ਹਿੱਸਾ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਫੈਲੀ ਬਦਅਮਨੀ ਕਾਰਨ ਅਤੇ ਅੰਗਰੇਜ਼ਾਂ ਦੁਆਰਾ ਪੰਜਾਬ ਨੂੰ ਹੜੱਪਣ ਦੀਆਂ ਚਾਲਾਂ ਕਾਰਨ ਸ਼ਾਮ ਸਿੰਘ ਅਟਾਰੀਵਾਲਾ ਦੇ ਦਿਲ ਨੂੰ ਬਹੁਤ ਠੇਸ ਪਹੁੰਚੀ । ਉਹ ਪੰਜਾਬ ਦੀ ਆਜ਼ਾਦੀ ਨੂੰ ਕਾਇਮ ਰੱਖਣਾ ਚਾਹੁੰਦੇ ਸਨ । 10 ਫ਼ਰਵਰੀ, 1846 ਈ. ਨੂੰ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ ।

ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਤੇ ਜੋ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਅਚਾਨਕ ਲੜਾਈ ਦੇ ਮੈਦਾਨ ਤੋਂ ਨੱਸ ਤੁਰੇ । ਸੈਨਾਪਤੀਆਂ ਤੋਂ ਬਗ਼ੈਰ ਸਿੱਖ ਫ਼ੌਜ ਘਾਬਰ ਉੱਠੀ । ਸਿੱਟੇ ਵਜੋਂ ਸਿੱਖ ਫ਼ੌਜ ਬਿਖਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ ।ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ ।” ਖ਼ਾਲਸਾ ਫ਼ੌਜ ਨੇ ਤਲਵਾਰਾਂ ਧੂਹ ਲਈਆਂ ਤੇ ਸਤਿ ਸ੍ਰੀ ਅਕਾਲ ਦੇ ਜੈਕਾਰੇ ਗਜਾਉਂਦੇ ਹੋਏ ਵੈਰੀ ‘ਤੇ ਟੁੱਟ ਪਏ । ਉਨ੍ਹਾਂ ਨੇ ਬਹੁਤ ਸਾਰੇ ਅੰਗਰੇਜ਼ੀ ਸੈਨਿਕਾਂ ਨੂੰ ਗਾਜਰ-ਮੂਲੀਆਂ ਵਾਂਗ ਕੱਟ ਦਿੱਤਾ । ਉਨ੍ਹਾਂ ਦੀ ਬਹਾਦਰੀ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ । ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।

ਪ੍ਰਸ਼ਨ 9.
ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ? (Why the British did not annex the Punjab to their empire after the First AngloSikh War ?)
ਉੱਤਰ-
ਅੰਗਰੇਜ਼ਾਂ ਨੇ ਭਾਵੇਂ ਸਭਰਾਉਂ ਦੇ ਯੁੱਧ ਵਿੱਚ ਸਿੱਖਾਂ ਨੂੰ ਹਰਾ ਦਿੱਤਾ ਸੀ ਪਰ ਹਾਲੇ ਵੀ ਖ਼ਾਲਸਾ ਫ਼ੌਜ ਦੇ ਕਈ ਹਜ਼ਾਰ ਸੈਨਿਕ ਆਪਣੇ ਅਸਲੇ ਸਮੇਤ ਪੰਜਾਬ ਵਿੱਚ ਕਈ ਥਾਂਵਾਂ ‘ਤੇ ਮੌਜੂਦ ਸਨ । ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਸਨ । ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕਰਨ ਦਾ ਦੂਜਾ ਵੱਡਾ ਕਾਰਨ ਇਹ ਸੀ ਕਿ ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ । ਜੇ ਅੰਗਰੇਜ਼ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲੈਂਦੇ ਤਾਂ ਉਸ ਦੀਆਂ ਹੱਦਾਂ ਅਫ਼ਗਾਨਿਸਤਾਨ ਤਕ ਵੱਧ ਜਾਣੀਆਂ ਸਨ । ਇਸ ਕਾਰਨ ਅੰਗਰੇਜ਼ਾਂ ਲਈ ਕਈ ਨਵੀਆਂ ਸਮੱਸਿਆਵਾਂ ਪੈਦਾ ਹੋ ਜਾਣੀਆਂ ਸਨ ਅਤੇ ਅੰਗਰੇਜ਼ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਅਜੇ ਤਿਆਰ ਨਹੀਂ ਸਨ । ਤੀਸਰਾ, ਇਨ੍ਹਾਂ ਤੋਂ ਇਲਾਵਾ ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ । ਚੌਥਾ, ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ ।ਉਹ ਪੰਜਾਬ ਨੂੰ ਸ਼ਕਤੀ ਦੀ ਥਾਂ ਕਮਜ਼ੋਰੀ ਦਾ ਸੋਮਾ ਸਮਝਦਾ ਸੀ ।

ਪ੍ਰਸ਼ਨ 10.
ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪ੍ਰਮੁੱਖ ਕਾਰਨ ਦੱਸੋ । (Mention main causes of the Sikhs’ defeat in the First Anglo-Sikh War.)
ਉੱਤਰ-

  • ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ । ਲਾਲ ਸਿੰਘ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਸੀ ਜਦ ਕਿ ਤੇਜਾ ਸਿੰਘ ਮੁੱਖ ਸੈਨਾਪਤੀ ਵਜੋਂ ਕੰਮ ਕਰ ਰਿਹਾ ਸੀ । ਇਹ ਦੋਵੇਂ ਨੇਤਾ ਆਪਣੇ ਸੁਆਰਥਾਂ ਦੀ ਪੂਰਤੀ ਲਈ ਅੰਗਰੇਜ਼ਾਂ ਨਾਲ ਜਾ ਰਲੇ । ਸਿੱਖ ਸੈਨਿਕ ਤਾਂ ਭਾਵੇਂ ਇਸ ਪੂਰੇ ਯੁੱਧ ਦੇ ਦੌਰਾਨ ਬੜੀ ਬਹਾਦਰੀ ਅਤੇ ਉਤਸ਼ਾਹ ਨਾਲ ਲੜੇ ਪਰ ਨੇਤਾਵਾਂ ਦੀ ਗੱਦਾਰੀ ਉਨ੍ਹਾਂ ਨੂੰ ਲੈ ਡੁੱਬੀ ।
  • ਆਲੀਵਾਲ ਦੀ ਲੜਾਈ ਵਿੱਚ ਰਣਜੋਧ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ।
  • ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਗਏ ਸਨ ਉਹ ਅੰਦਰਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਰਹੇ ।
  • ਇਨ੍ਹਾਂ ਤੋਂ ਇਲਾਵਾ ਅੰਗਰੇਜ਼ ਉਸ ਸਮੇਂ ਦੁਨੀਆ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ । ਕੁਦਰਤੀ ਤੌਰ ‘ਤੇ ਉਨ੍ਹਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ ।
  • ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ ।ਉਹ ਬ੍ਰਿਟਿਸ਼ ਸਾਮਰਾਜ ਦੀ ਸੁਰੱਖਿਆ ਲਈ ਪੂਰੀ ਈਮਾਨਦਾਰੀ ਅਤੇ ਲਗਨ ਨਾਲ ਲੜੇ । ਅਜਿਹੀ ਹਾਲਤ ਵਿੱਚ ਸਿੱਖਾਂ ਦੀ ਹਾਰ ਹੋਣੀ ਲਾਜ਼ਮੀ ਸੀ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨ (Causes of First Anglo-Sikh War)

ਪ੍ਰਸ਼ਨ 1.
ਅੰਗਰੇਜ਼ਾਂ ਅਤੇ ਸਿੱਖਾਂ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe the causes of the First Anglo-Sikh War between British and Sikhs.).
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਕਾਰਨ ਸਨ ? (What were the causes of First Anglo-Sikh War ?)
ਜਾਂ
ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ । (Describe the causes of First Anglo-Sikh War.)
ਉੱਤਰ-
ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ (British Policy of Encircling the Punjab) – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ (Anarchy in the Punjab) – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ | ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ (Defeat of the British in the First Afghan War) – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ (Annexation of Sind by the British) – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ (Military preparations by the Britishers-1844) – ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।

6. ਮੇਜਰ ਬਰਾਡਫੁਟ ਦੀ ਨਿਯੁਕਤੀ (Appointment of Major Broadfoot) – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ,
“ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” 1
ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ (Incitement for War by Lal Singh and Teja Singh) – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਭਰਾ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ | ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਯੁੱਧ ਦੀਆਂ ਘਟਨਾਵਾਂ ਅਤੇ ਸਿੱਟੇ (Events and Results of the War)

ਪ੍ਰਸ਼ਨ 2.
ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਕਿਹੜੀਆਂ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ? ਸੰਖੇਪ ਵਿੱਚ ਵਰਣਨ ਕਰੋ । (What were the main events of the First Anglo-Sikh War ? Briefly explain the consequences of this War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਅਤੇ ਨਤੀਜਿਆਂ ਦਾ ਅਧਿਐਨ ਕਰੋ । (Study the events and results of the First Anglo-Sikh War.)
ਉੱਤਰ-
ਅੰਗਰੇਜ਼ਾਂ ਦੀਆਂ ਚਾਲਾਕ ਨੀਤੀਆਂ ਦੇ ਕਾਰਨ ਮਜਬੂਰ ਹੋ ਕੇ ਸੈਨਿਕਾਂ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕਰਨਾ ਪਿਆ । ਅੰਗਰੇਜ਼ ਇਸੇ ਮੌਕੇ ਦੀ ਤਾੜ ਵਿੱਚ ਸਨ । ਲਾਰਡ ਹਾਰਡਿੰਗ ਨੇ ਸਿੱਖਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਅਤੇ 13 ਦਸੰਬਰ, 1845 ਈ. ਨੂੰ ਯੁੱਧ ਦਾ ਐਲਾਨ ਕਰ ਦਿੱਤਾ । ਪਹਿਲੇ ਐਂਗਲੋਸਿੱਖ ਯੁੱਧ ਦੇ ਦੁਰਗਾਮੀ ਪ੍ਰਭਾਵ ਪਏ । ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

(ਉ) ਯੁੱਧ ਦੀਆਂ ਘਟਨਾਵਾਂ, (Events of the War)

1. ਮੁਦਕੀ ਦੀ ਲੜਾਈ (Battle of Mudki) – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ,
“ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀ ਹੈ ।” 1

2. ਫਿਰੋਜ਼ਸ਼ਾਹ ਦੀ ਲੜਾਈ (Battle of Ferozeshah) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ,
“ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।” 1

3. ਬੱਦੋਵਾਲ ਦੀ ਲੜਾਈ (Battle of Baddowal) – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।

4. ਅਲੀਵਾਲ ਦੀ ਲੜਾਈ (Battle of Aliwal) – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ | ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।

5. ਸਭਰਾਉਂ ਦੀ ਲੜਾਈ (Battle of Sobraon) – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ | ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ | ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ,
“ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।” 2

(ਅ) ਯੁੱਧ ਦੇ ਸਿੱਟੇ (Results of the War)

ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।

ਲਾਹੌਰ ਦੀ ਸੰਧੀ (Treaty of Lahore)

ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
  2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾਂ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
  5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ : ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
  10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।

ਸਹਾਇਕ ਸੰਧੀ (Supplementary Treaty)

ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

  1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
  2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
  3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।

ਭੈਰੋਵਾਲ ਦੀ ਸੰਧੀ (Treaty of Bhairowal)

ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
  4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ !
  5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
  6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
  7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ,
    “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।” 1

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨ ਅਤੇ ਸਿੱਟੇ Causes and Results of the First Anglo-Sikh War)

ਪ੍ਰਸ਼ਨ 3.
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ ਯੁੱਧ ਦੇ ਕਾਰਨ ਅਤੇ ਸਿੱਟੇ ਦੱਸੋ । (Discuss the causes and results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨਾਂ ਅਤੇ ਨਤੀਜਿਆਂ ਦਾ ਸੰਖੇਪ ਵਰਣਨ ਕਰੋ । (Briefly describe the causes and the results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕਾਰਨਾਂ ਅਤੇ ਸਿੱਟਿਆਂ ਦਾ ਵਰਣਨ ਕਰੋ । (Explain the causes and results of the First Anglo-Sikh War.)
ਜਾਂ
ਪਹਿਲੇ ਐਂਗਲੋ ਸਿੱਖ ਯੁੱਧ ਦੇ ਕੀ ਕਾਰਨ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ? (What were the causes of the First Anglo-Sikh War ? What were the consequences of this war ?
ਉੱਤਰ-

  1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
  2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
  3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
  4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
  5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ | ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।

ਪ੍ਰਸ਼ਨ 4.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨ, ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਕਰੋ । (Discuss in brief the causes, events and results of the First Anglo-Sikh War.)
ਉੱਤਰ-

ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ (British Policy of Encircling the Punjab) – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।

2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ (Anarchy in the Punjab) – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ | ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।

3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ (Defeat of the British in the First Afghan War) – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।

4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ (Annexation of Sind by the British) – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।

5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ (Military preparations by the Britishers-1844) – ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।

6. ਮੇਜਰ ਬਰਾਡਫੁਟ ਦੀ ਨਿਯੁਕਤੀ (Appointment of Major Broadfoot) – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ,
“ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” 1
ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।

7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ (Incitement for War by Lal Singh and Teja Singh) – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਭਰਾ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ | ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।

ਅੰਗਰੇਜ਼ਾਂ ਦੀਆਂ ਚਾਲਾਕ ਨੀਤੀਆਂ ਦੇ ਕਾਰਨ ਮਜਬੂਰ ਹੋ ਕੇ ਸੈਨਿਕਾਂ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕਰਨਾ ਪਿਆ । ਅੰਗਰੇਜ਼ ਇਸੇ ਮੌਕੇ ਦੀ ਤਾੜ ਵਿੱਚ ਸਨ । ਲਾਰਡ ਹਾਰਡਿੰਗ ਨੇ ਸਿੱਖਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਅਤੇ 13 ਦਸੰਬਰ, 1845 ਈ. ਨੂੰ ਯੁੱਧ ਦਾ ਐਲਾਨ ਕਰ ਦਿੱਤਾ । ਪਹਿਲੇ ਐਂਗਲੋਸਿੱਖ ਯੁੱਧ ਦੇ ਦੁਰਗਾਮੀ ਪ੍ਰਭਾਵ ਪਏ । ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

(ਉ) ਯੁੱਧ ਦੀਆਂ ਘਟਨਾਵਾਂ, (Events of the War)

1. ਮੁਦਕੀ ਦੀ ਲੜਾਈ (Battle of Mudki) – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ,
“ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀ ਹੈ ।” 1

2. ਫਿਰੋਜ਼ਸ਼ਾਹ ਦੀ ਲੜਾਈ (Battle of Ferozeshah) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ,
“ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।” 1

3. ਬੱਦੋਵਾਲ ਦੀ ਲੜਾਈ (Battle of Baddowal) – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।

4. ਅਲੀਵਾਲ ਦੀ ਲੜਾਈ (Battle of Aliwal) – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ | ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।

5. ਸਭਰਾਉਂ ਦੀ ਲੜਾਈ (Battle of Sobraon) – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ | ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ | ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ,
“ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।” 2

(ਅ) ਯੁੱਧ ਦੇ ਸਿੱਟੇ (Results of the War)

ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।

ਲਾਹੌਰ ਦੀ ਸੰਧੀ (Treaty of Lahore)

ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
  2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾਂ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
  5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
  6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
  7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
  8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ : ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
  10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।

ਸਹਾਇਕ ਸੰਧੀ (Supplementary Treaty)

ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

  1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
  2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
  3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।

ਭੈਰੋਵਾਲ ਦੀ ਸੰਧੀ (Treaty of Bhairowal)

ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-

  1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
  3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
  4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ !
  5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
  6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
  7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ,
    “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।” 1

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦੇ ਸੰਖੇਪ ਵਿੱਚ ਵਰਣਨ ਕਰੋ । (Give a brief description of the main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਕਾਰਨਾਂ ਬਾਰੇ ਚਰਚਾ ਕਰੋ । (Describe the three main causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਕਾਰਨ ਦੱਸੋ । (Briefly describe the three causes of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ । (Discuss the causes responsible for the First Anglo-Sikh War.)
ਉੱਤਰ-

  1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
  2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
  3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
  4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
  5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।

ਪ੍ਰਸ਼ਨ 2.
ਮੁਦਕੀ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Mudki.)
ਉੱਤਰ-
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ | ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।

ਪ੍ਰਸ਼ਨ 3.
ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Ferozshah or Pherushahar ?)
ਉੱਤਰ-
-ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਨਾਂ ਦੇ ਸਥਾਨ ‘ਤੇ 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ | ਦੂਜੇ ਪਾਸੇ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ । ਉਨ੍ਹਾਂ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ ।

ਪ੍ਰਸ਼ਨ 4.
ਸਭਰਾਉਂ ਦੀ ਲੜਾਈ ਬਾਰੇ ਇੱਕ ਸੰਖੇਪ ਨੋਟ ਲਿਖੋ । (Write a brief note on the battle of Sobraon.)
ਉੱਤਰ-
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਅੰਗਰੇਜ਼ੀ ਫੌਜ਼ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ | ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਇਸ ਲੜਾਈ ਦੇ ਅੰਤ ਵਿੱਚ ਸਿੱਖਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ।

ਪ੍ਰਸ਼ਨ 5.
ਲਾਹੌਰ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Lahore ?)
ਉੱਤਰ-
ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ-

  1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾ ਲਈ ਆਪਣਾ ਅਧਿਕਾਰ ਛੱਡ ਦਿੱਤਾ ।
  2. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
  3. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  4. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 6.
ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ? (What do you know about the Treaty of Bhairowal ?)
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the Treaty of Bhairowal.)
ਜਾਂ
ਭੈਰੋਵਾਲ ਸੰਧੀ ਦੀਆਂ ਮੁੱਖ ਸ਼ਰਤਾਂ ਲਿਖੋ । (Write the main clauses of the Treaty of Bhairowal.)
ਉੱਤਰ-
ਭੈਰੋਵਾਲ ਦੀ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ । ਰਾਣੀ ਜਿੰਦਾਂ ਨੂੰ ਸ਼ਾਸਨ ਵਿਵਸਥਾ ਤੋਂ ਅਲੱਗ ਕਰਕੇ ਉਸ ਦੀ ਸਾਲਾਨਾ ਪੈਨਸ਼ਨ ਨਿਸਚਿਤ ਕਰ ਦਿੱਤੀ ਗਈ । ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬਿਟਿਸ਼ ਸੈਨਾ ਰੱਖਣ ਦਾ ਫ਼ੈਸਲਾ ਕੀਤਾ ਗਿਆ | ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਪੰਜਾਬ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ।

ਪਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਨਤੀਜਿਆਂ ਦਾ ਅਧਿਐਨ ਕਰੋ । (Study in brief the results of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਨਤੀਜਿਆਂ ਦਾ ਸੰਖੇਪ ਵੇਰਵਾ ਦਿਓ । (Give in brief the results of First Anglo-Sikh War.)
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ? (What were the results of the First Anglo-Sikh War ?)
ਉੱਤਰ-

  1. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਪ੍ਰਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
  2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
  3. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
  4. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
  5. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਦਿੱਤੀ ਗਈ ।

ਪ੍ਰਸ਼ਨ 8.
ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Sham Singh Attariwala.)
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਵੀ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ 10 ਫ਼ਰਵਰੀ, 1846 ਈ. ਨੂੰ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਚਾਨਕ ਲੜਾਈ ਦੇ ਮੈਦਾਨ ਵਿੱਚੋਂ ਨੱਸ । ਤੁਰੇ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ” ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।

ਪ੍ਰਸ਼ਨ 9.
ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ? (Why the British did not annex the Punjab to their empire after the First Anglo-Sikh War ?)
ਉੱਤਰ-

  1. ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਹਨ ।
  2. ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ ।
  3. ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ ।
  4. ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ ।
  5. ਪੰਜਾਬ ਨੂੰ ਸ਼ਕਤੀ ਦੀ ਬਜਾਏ ਕਮਜ਼ੋਰੀ ਦਾ ਸੋਮਾ ਮੰਨਿਆ ਜਾਂਦਾ ਸੀ ।

ਪ੍ਰਸ਼ਨ 10.
ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪ੍ਰਮੁੱਖ ਕਾਰਨ ਦੱਸੋ । (Mention five causes of the Sikhs’ defeat in the First Anglo-Sikh War.)
ਉੱਤਰ-

  1. ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ ।
  2. ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਸਨ ।
  3. ਅੰਗਰੇਜ਼ ਉਸ ਸਮੇਂ ਦੁਨੀਆਂ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ ।
  4. ਅੰਗਰੇਜ਼ਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ ।
  5. ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਮਹਾਰਾਜਾ ਦਲੀਪ ਸਿੰਘ ਕਿਸ ਦਾ ਪੁੱਤਰ ਸੀ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ।

ਪ੍ਰਸ਼ਨ 2.
ਮਹਾਰਾਜਾ ਦਲੀਪ ਸਿੰਘ ਨੇ ਪੰਜਾਬ ‘ਤੇ ਕਦੋਂ ਤੋਂ ਲੈ ਕੇ ਕਦੋਂ ਤਕ ਰਾਜ ਕੀਤਾ ?
ਉੱਤਰ-
1843 ਈ. ਤੋਂ 1849 ਈ. ਤਕ ।

ਪ੍ਰਸ਼ਨ 3.
ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
ਉੱਤਰ-
ਮਹਾਰਾਜਾ ਦਲੀਪ ਸਿੰਘ ।

ਪਸ਼ਨ 4.
ਲਾਲ ਸਿੰਘ ਕੌਣ ਸੀ ?
ਉੱਤਰ-
ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ।

ਪ੍ਰਸ਼ਨ 5.
ਤੇਜਾ ਸਿੰਘ ਕੌਣ ਸੀ ?
ਉੱਤਰ-
ਸਿੱਖ ਫ਼ੌਜ ਦਾ ਮੁੱਖ ਸੈਨਾਪਤੀ ।

ਪ੍ਰਸ਼ਨ 6.
ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
ਜਾਂ
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਕਦੋਂ ਹੋਇਆ ?
ਜਾਂ
ਅੰਗਰੇਜ਼ਾਂ ਅਤੇ ਸਿੱਖਾਂ ਦੀ ਪਹਿਲੀ ਲੜਾਈ ਕਦੋਂ ਹੋਈ ?
ਉੱਤਰ-
1845-46 ਈ. ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 7.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
ਉੱਤਰ-
ਲਾਰਡ ਹਾਰਡਿੰਗ !.

ਪ੍ਰਸ਼ਨ 8.
ਪਹਿਲੇ ਐਂਗਲੋ ਸਿੱਖ ਯੁੱਧ ਲਈ ਜ਼ਿੰਮੇਵਾਰ ਕੋਈ ਇੱਕ ਕਾਰਨ ਦੱਸੋ ।
ਉੱਤਰ-
ਅੰਗਰੇਜ਼ਾਂ ਨੇ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ ।

ਪ੍ਰਸ਼ਨ 9.
ਮੁਦਕੀ ਦੀ ਲੜਾਈ ਕਦੋਂ ਹੋਈ ?
ਉੱਤਰ-
8 ਦਸੰਬਰ, 1845 ਈ. ।

ਪ੍ਰਸ਼ਨ 10.
ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
21 ਦਸੰਬਰ, 1845 ਈ. ।

ਪ੍ਰਸ਼ਨ 11.
ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
10 ਫ਼ਰਵਰੀ, 1846 ਈ. ।

ਪ੍ਰਸ਼ਨ 12.
ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦਾ ਕਿਹੜਾ ਪ੍ਰਸਿੱਧ ਨੇਤਾ ਬਹਾਦਰੀ ਨਾਲ ਲੜਦਾ ਹੋਇਆ ਸ਼ਹੀਦ ਹੋਇਆ ?
ਉੱਤਰ-
ਸ਼ਾਮ ਸਿੰਘ ਅਟਾਰੀਵਾਲਾ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 13.
ਪਹਿਲਾ ਐਂਗਲੋ-ਸਿੱਖ ਯੁੱਧ ਕਿਹੜੀ ਲੜਾਈ ਨਾਲ ਸਮਾਪਤ ਹੋਇਆ ?
ਉੱਤਰ-
ਸਭਰਾਉਂ ਦੀ ਲੜਾਈ ਨਾਲ ।

ਪ੍ਰਸ਼ਨ 14.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲੇ ਯੁੱਧ ਵਿੱਚ ਕਿਸ ਦੀ ਹਾਰ ਹੋਈ ?
ਉੱਤਰ-
ਸਿੱਖਾਂ ਦੀ ।

ਪ੍ਰਸ਼ਨ 15.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
ਉੱਤਰ-
ਲਾਹੌਰ ਦੀ ਸੰਧੀ ਨਾਲ ।

ਪ੍ਰਸ਼ਨ 16.
ਲਾਹੌਰ ਦੀ ਸੰਧੀ ਕਦੋਂ ਕੀਤੀ ਗਈ ਸੀ ?
ਉੱਤਰ-
9 ਮਾਰਚ , 1846 ਈ. ।

ਪ੍ਰਸ਼ਨ 17.
ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
ਉੱਤਰ-
16 ਦਸੰਬਰ , 1846 ਈ. ।

ਪ੍ਰਸ਼ਨ 18.
ਭੈਰੋਵਾਲ ਦੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ ।
ਉੱਤਰ-
ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਇੱਕ ਬਿਟਿਸ਼ ਰੈਜ਼ੀਡੈਂਟ ਕਰੇਗਾ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 19.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
ਉੱਤਰ-
ਗੁਲਾਬ ਸਿੰਘ ।

ਪ੍ਰਸ਼ਨ 20.
ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਕੋਈ ਇੱਕ ਪ੍ਰਮੁੱਖ ਕਾਰਨ ਦੱਸੋ ।
ਉੱਤਰ-
ਸਿੱਖ ਨੇਤਾ ਗੱਦਾਰ ਸਨ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ –

1. 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦਾ ਮਹਾਰਾਜਾ ………………………… ਬਣਿਆ ।
ਉੱਤਰ-
(ਖੜਕ ਸਿੰਘ)

2. ਅੰਗਰੇਜ਼ਾਂ ਨੇ ਸਿੰਧ ’ਤੇ ……………………… ਵਿੱਚ ਕਬਜ਼ਾ ਕਰ ਲਿਆ ।
ਉੱਤਰ-
(1843 ਈ.)

3. ਪਹਿਲਾ ਐਂਗਲੋ-ਸਿੱਖ ਯੁੱਧ ………………………. ਵਿੱਚ ਹੋਇਆ ।
ਉੱਤਰ-
(1845-46 ਈ.)

4. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………………….. ਸੀ ।
ਉੱਤਰ-
(ਦਲੀਪ ਸਿੰਘ)

5. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਖ਼ਾਲਸਾ ਫ਼ੌਜ ਦਾ ਸੈਨਾਪਤੀ ……………………. ਸੀ
ਉੱਤਰ-
(ਤੇਜਾ ਸਿੰਘ)

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

6. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ………………… ਸੀ ।
ਉੱਤਰ-
(ਲਾਲ ਸਿੰਘ)

7. ਪਹਿਲੇ ਐਂਗਲੋ ਸਿੱਖ ਯੁੱਧ ਸਮੇਂ ਅੰਗਰੇਜ਼ੀ ਫ਼ੌਜ ਦਾ ਸਰਵ-ਉੱਚ ਕਮਾਂਡਰ ……………………… ਸੀ ।
ਉੱਤਰ-
(ਲਾਰਡ ਹਿਊਗ ਗ਼ਫ)

8. ਮੁਦਕੀ ਦੀ ਲੜਾਈ ……………………. ਨੂੰ ਹੋਈ ।
ਉੱਤਰ-
(18 ਦਸੰਬਰ, 1845 ਈ.)

9. ਫ਼ਿਰੋਜ਼ਸ਼ਾਹ ਦੀ ਲੜਾਈ ………………………… ਨੂੰ ਹੋਈ ।
ਉੱਤਰ-
(21 ਦਸੰਬਰ, 1845 ਈ.)

10. ਸਭਰਾਉਂ ਦੀ ਲੜਾਈ …………………….. ਨੂੰ ਹੋਈ ।
ਉੱਤਰ-
(10 ਫ਼ਰਵਰੀ, 1846 ਈ.)

11. ਪਹਿਲੇ ਸਿੱਖ ਯੁੱਧ ਦਾ ਅੰਤ …………………….. ਦੀ ਲੜਾਈ ਨਾਲ ਹੋਇਆ ।
ਉੱਤਰ-
(ਸਭਰਾਉਂ)

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

12. ਪਹਿਲਾ ਐਂਗਲੋ-ਸਿੱਖ ਯੁੱਧ ……………………. ਦੀ ਸੰਧੀ ਨਾਲ ਸਮਾਪਤ ਹੋਇਆ ।
ਉੱਤਰ-
(ਲਾਹੌਰ)

13. ਭੈਰੋਵਾਲ ਦੀ ਸੰਧੀ …………………….. ਨੂੰ ਹੋਈ ।
ਉੱਤਰ-
(16 ਦਸੰਬਰ, 1846 ਈ.)

ਠੀਕ ਜਾਂ ਗ਼ਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਪਹਿਲਾ ਐਂਗਲੋ-ਸਿੱਖ ਯੁੱਧ 1947 ਈ. ਵਿੱਚ ਹੋਇਆ ।
ਉੱਤਰ-
ਗਲਤ

2. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਸ਼ੇਰ ਸਿੰਘ ਸੀ ।
ਉੱਤਰ-
ਗਲਤ

3. ਲਾਰਡ ਹਾਰਡਿੰਗ ਐਲਨਬਰੋ ਤੋਂ ਬਾਅਦ ਗਵਰਨਰ ਜਨਰਲ ਬਣਿਆ ।
ਉੱਤਰ-
ਠੀਕ

4. ਲਾਰਡ ਹਿਊਗ ਗਫ਼ ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਸੀ ।
ਉੱਤਰ-
ਠੀਕ

5. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਖ਼ਾਲਸਾ ਫ਼ੌਜ ਦਾ ਸੈਨਾਪਤੀ ਸੀ ।
ਉੱਤਰ-
ਗ਼ਲਤ

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

6. ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਲਾਹੌਰ ਦਰਬਾਰ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਨਿਯੁਕਤ ਸੀ ।
ਉੱਤਰ-
ਠੀਕ

7. ਮੁਦਕੀ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
ਉੱਤਰ-
ਗਲਤ

8. ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
ਉੱਤਰ-
ਠੀਕ

9. ਅਲੀਵਾਲ ਦੀ ਲੜਾਈ 21 ਜਨਵਰੀ, 1846 ਈ. ਨੂੰ ਹੋਈ ਸੀ ।
ਉੱਤਰ-
ਗ਼ਲਤ

10. ਅਲੀਵਾਲ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹੈਰੀ ਸਮਿਥ ਨੇ ਕੀਤੀ ਸੀ ।
ਉੱਤਰ-
ਠੀਕ

11. ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ ।
ਉੱਤਰ-
ਠੀਕ

12. ਸਭਰਾਉਂ ਦੀ ਲੜਾਈ ਵਿੱਚ ਸਿੱਖ ਫ਼ੌਜ ਜੇਤੂ ਰਹੀ ਸੀ ।
ਉੱਤਰ-
ਗਲਤ

13. ਪਹਿਲਾ ਐਂਗਲੋ-ਸਿੱਖ ਯੁੱਧ ਭੈਰੋਵਾਲ ਦੀ ਸੰਧੀ ਨਾਲ ਸਮਾਪਤ ਹੋਇਆ ।
ਉੱਤਰ-
ਗਲਤ

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

14. ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਦੇ ਵਿਚਕਾਰ ਲਾਹੌਰ ਦੀ ਸੰਧੀ 9 ਮਾਰਚ, 1846 ਈ. ਨੂੰ ਹੋਈ ।
ਉੱਤਰ-
ਠੀਕ

15. ਭੈਰੋਵਾਲ ਦੀ ਸੰਧੀ 16 ਦਸੰਬਰ, 1846 ਈ. ਨੂੰ ਹੋਈ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਪਹਿਲੇ ਜਾਂ ਦੂਜੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ ਨੂੰ
ਉੱਤਰ-
(i) ਮਹਾਰਾਜਾ ਦਲੀਪ ਸਿੰਘ ।

ਪ੍ਰਸ਼ਨ 2.
ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
(i) ਲਾਰਡ ਡਲਹੌਜ਼ੀ
(ii) ਲਾਰਡ ਹਾਰਡਿੰਗ
(iii) ਲਾਰਡ ਰਿਪਨ
(iv) ਲਾਰਡ ਡਫ਼ਰਿਨ ।
ਉੱਤਰ-
(ii) ਲਾਰਡ ਹਾਰਡਿੰਗ ।

ਪ੍ਰਸ਼ਨ 3.
ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
(i) 183940 ਈ. ਵਿੱਚ
(ii) 1841-42 ਈ. ਵਿੱਚ
(iii) 184344 ਈ. ਵਿੱਚ
(iv) 1845-46 ਈ. ਵਿੱਚ ।
ਉੱਤਰ-
(iv) 1845-46 ਈ. ਵਿੱਚ ।

ਪ੍ਰਸ਼ਨ 4.
ਲਾਲ ਸਿੰਘ ਲਾਹੌਰ ਦਰਬਾਰ ਵਿੱਚ ਕਿਸ ਅਹੁੱਦੇ ‘ਤੇ ਸੀ ?
(i) ਵਿਦੇਸ਼ ਮੰਤਰੀ
(ii) ਪ੍ਰਧਾਨ ਮੰਤਰੀ
(iii) ਮੁੱਖ ਮੰਤਰੀ
(iv) ਦੀਵਾਨ ।
ਉੱਤਰ-
(ii) ਪ੍ਰਧਾਨ ਮੰਤਰੀ ।

ਪ੍ਰਸ਼ਨ 5.
ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਲ ਸਿੰਘ ਕੌਣ ਸੀ ?
(i) ਸੈਨਾਪਤੀ
(ii) ਮਹਾਰਾਜਾ
(iii) ਪ੍ਰਧਾਨ ਮੰਤਰੀ
(iv) ਵਿਦੇਸ਼ ਮੰਤਰੀ ।
ਉੱਤਰ-
(iii) ਪ੍ਰਧਾਨ ਮੰਤਰੀ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 6.
ਅੰਗਰੇਜ਼ਾਂ ਨੇ ਸਿੰਧ ’ਤੇ ਕਦੋਂ ਕਬਜ਼ਾ ਕਰ ਲਿਆ ਸੀ ?
(i) 1842 ਈ. ਵਿੱਚ
(ii) 1843 ਈ. ਵਿੱਚ
(iii) 1844 ਈ. ਵਿੱਚ
(iv) 1845 ਈ. ਵਿੱਚ ।
ਉੱਤਰ-
(ii) 1843 ਈ. ਵਿੱਚ ।

ਪ੍ਰਸ਼ਨ 7.
ਗਵਰਨਰ ਜਨਰਲ ਲਾਰਡ ਹਾਰਡਿੰਗ ਨੇ ਸਿੱਖਾਂ ਨਾਲ ਯੁੱਧ ਦੀ ਘੋਸ਼ਣਾ ਕਦੋਂ ਕੀਤੀ ?
(i) 1848 ਈ.
(ii) 1849 ਈ.
(iii) 1865 ਈ.
(iv) 1845 ਈ. ।
ਉੱਤਰ-
(iv) 1845 ਈ. ।

ਪ੍ਰਸ਼ਨ 8.
ਪਹਿਲੇ ਜਾਂ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਕੌਣ ਸੀ ?
(i) ਲਾਰਡ ਹਿਊ ਗਫ਼
(ii) ਲਾਰਡ ਡਫ਼ਰਨ
(iii) ਮੇਜਰ ਬਰਾਡਫੁਟ
(iv) ਰਾਬਰਟ ਕਸਟ ।
ਉੱਤਰ-
(i) ਲਾਰਡ ਹਿਊ ਗਫ਼ ।

ਪ੍ਰਸ਼ਨ 9.
ਮੁਦਕੀ ਦੀ ਲੜਾਈ ਕਦੋਂ ਲੜੀ ਗਈ ਸੀ ?
(i) 12 ਦਸੰਬਰ, 1844 ਈ.
(ii) 12 ਦਸੰਬਰ, 1845 ਈ.
(iii) 18 ਦਸੰਬਰ, 1845 ਈ.
(iv) 18 ਦਸੰਬਰ, 1846 ਈ. ।
ਉੱਤਰ-
(iii) 18 ਦਸੰਬਰ, 1845 ਈ. ।

ਪ੍ਰਸ਼ਨ 10.
ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਲੜੀ ਗਈ ਸੀ ?
(i) 18 ਦਸੰਬਰ, 1845 ਈ.
(ii) 19 ਦਸੰਬਰ, 1845 ਈ.
(iii) 20 ਦਸੰਬਰ, 1845 ਈ.
(iv) 21 ਦਸੰਬਰ, 1845 ਈ. ।
ਉੱਤਰ-
(iv) 21 ਦਸੰਬਰ, 1845 ਈ. ।

ਪ੍ਰਸ਼ਨ 11.
ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
(i) 21 ਦਸੰਬਰ, 1845 ਈ.
(ii) 10 ਫ਼ਰਵਰੀ, 1846 ਈ.
(iii) 15 ਫ਼ਰਵਰੀ, 1846 ਈ.
(iv) 10 ਫ਼ਰਵਰੀ, 1847 ਈ. ।
ਉੱਤਰ-
(ii) 10 ਫ਼ਰਵਰੀ, 1846 ਈ. ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

ਪ੍ਰਸ਼ਨ 12.
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
(i) ਲਾਹੌਰ ਦੀ ਸੰਧੀ
(ii) ਅੰਮ੍ਰਿਤਸਰ ਦੀ ਸੰਧੀ
(iii) ਭੈਰੋਵਾਲ ਦੀ ਸੰਧੀ
(iv) ਤੈ-ਪੱਖੀ ਸੰਧੀ ।
ਉੱਤਰ-
(i) ਲਾਹੌਰ ਦੀ ਸੰਧੀ ।

ਪ੍ਰਸ਼ਨ 13.
ਲਾਹੌਰ ਦੀ ਸੰਧੀ ਕਦੋਂ ਹੋਈ ਸੀ ?
(i) 10 ਫ਼ਰਵਰੀ, 1845 ਈ.
(ii) 10 ਫ਼ਰਵਰੀ, 1846 ਈ.
(iii) 7 ਮਾਰਚ, 1846 ਈ.
(iv) 9 ਮਾਰਚ, 1846 ਈ. ।
ਉੱਤਰ-
(iv) 9 ਮਾਰਚ, 1846 ਈ. ।

ਪ੍ਰਸ਼ਨ 14.
ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
(i) ਗੁਲਾਬ ਸਿੰਘ ਨੂੰ
(ii) ਧਿਆਨ ਸਿੰਘ ਨੂੰ
(iii) ਹੀਰਾ ਸਿੰਘ ਨੂੰ
(iv) ਹਰੀ ਸਿੰਘ ਨੂੰ ।
ਉੱਤਰ-
(i) ਗੁਲਾਬ ਸਿੰਘ ਨੂੰ ।

ਪ੍ਰਸ਼ਨ 15.
ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
(i) 9 ਮਾਰਚ, 1846 ਈ.
(ii) 11 ਮਾਰਚ, 1846 ਈ.
(iii) 16 ਦਸੰਬਰ, 1846 ਈ.
(iv) 26 ਦਸੰਬਰ, 1846 ਈ. ।
ਉੱਤਰ-
(iii) 16 ਦਸੰਬਰ, 1846 ਈ. ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. 1842 ਈ. ਵਿੱਚ ਲਾਰਡ ਆਕਲੈਂਡ ਦੀ ਥਾਂ ਲਾਰਡ ਐਲਨਬਰੋ ਨੂੰ ਭਾਰਤ ਦਾ ਨਵਾਂ ਗਵਰਨਰ-ਜਨਰਲ ਨਿਯੁਕਤ ਕੀਤਾ ਗਿਆ । ਲਾਰਡ ਐਲਨਬਰੋ ਅਫ਼ਗਾਨਿਸਤਾਨ ਦੀ ਹਾਰ ਨਾਲ ਅੰਗਰੇਜ਼ਾਂ ਦੀ ਹੋਈ ਬਦਨਾਮੀ ਨੂੰ ਦੂਰ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਸਿੰਧ ‘ਤੇ ਕਬਜ਼ਾ ਕਰਨ ਦਾ ਫੈਸਲਾ ਕੀਤਾ । ਇਹ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਸਿੰਧ ਦੇ ਅਮੀਰ ਭਾਵੇਂ ਅੰਗਰੇਜ਼ਾਂ ਦੇ ਪੱਕੇ ਵਫ਼ਾਦਾਰ ਸਨ, ਪਰ ਐਲਨਬਰੋ ਨੇ ਉਨ੍ਹਾਂ ‘ਤੇ ਝੂਠੇ ਇਲਜ਼ਾਮ ਲਗਾ ਕੇ ਸਿੰਧ ਵਿਰੁੱਧ ਲੜਾਈ ਦਾ ਐਲਾਨ ਕਰ ਦਿੱਤਾ । 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਕੁੜੱਤਣ ਹੋਰ ਵੱਧ ਗਈ ।

1. ਲਾਰਡ ਐਲਨਬਰੋ ਕੌਣ ਸੀ?
2. ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਕਦੋਂ ਬਣਿਆ ?
(i) 1812 ਈ.
(ii) 1822 ਈ.
(iii) 1832 ਈ.
(iv) 1842 ਈ. ।
3. ਅੰਗਰੇਜ਼ ਸਿੰਧ ’ਤੇ ਕਬਜ਼ਾ ਕਿਉਂ ਕਰਨਾ ਚਾਹੁੰਦੇ ਸਨ ?
4. ਅੰਗਰੇਜ਼ਾਂ ਨੇ ਸਿੰਧ ’ਤੇ ਕਦੋਂ ਕਬਜ਼ਾ ਕਰ ਲਿਆ ?
5. ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਦਾ ਕੀ ਸਿੱਟਾ ਨਿਕਲਿਆ ?
ਉੱਤਰ-
1. ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਸੀ ।
2. 1842 ਈ. ।
3. ਕਿਉਂਕਿ ਸਿੰਧ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ ।
4. ਅੰਗਰੇਜ਼ਾਂ ਨੇ 1843 ਈ. ਵਿੱਚ ਸਿੰਧ ‘ਤੇ ਕਬਜ਼ਾ ਕਰ ਲਿਆ ਸੀ ।
5. ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਦੇ ਸੰਬੰਧਾਂ ਵਿੱਚ ਤਨਾਅ ਆ ਗਿਆ ।

2. ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਹ ਸਥਾਨ ਮੁਦਕੀ ਤੋਂ 10 ਮੀਲ ਦੇ ਫਾਸਲੇ ‘ਤੇ ਸਥਿਤ ਹੈ । ਅੰਗਰੇਜ਼ ਇਸ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਸਨ । ਉਨ੍ਹਾਂ ਨੇ ਫ਼ਿਰੋਜ਼ਪੁਰ, ਅੰਬਾਲਾ ਅਤੇ ਲੁਧਿਆਣਾ ਤੋਂ ਆਪਣੀਆਂ ਫ਼ੌਜਾਂ ਨੂੰ ਫ਼ਿਰੋਜ਼ਸ਼ਾਹ ‘ਤੇ ਹਮਲਾ ਕਰਨ ਲਈ ਬੁਲਾ ਲਿਆ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ 17,000 ਸੀ । ਅੰਗਰੇਜ਼ੀ ਸੈਨਾ ਦੀ ਅਗਵਾਈ ਬੜੇ ਪ੍ਰਸਿੱਧ ਅਤੇ ਤਜਰਬੇਕਾਰ ਸੈਨਾਪਤੀ ਹਿਊਗ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਗਿਣਤੀ 25,000 ਤੋਂ 30,000 ਦੇ ਲਗਭਗ ਸੀ । ਸਿੱਖ ਸੈਨਿਕਾਂ ਦੀ ਅਗਵਾਈ

ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਅੰਗਰੇਜ਼ਾਂ ਨੂੰ ਇਹ ਪੂਰਾ ਯਕੀਨ ਸੀ ਕਿ ਸਿੱਖ ਸੈਨਾਪਤੀਆਂ ਦੀ ਗੱਦਾਰੀ ਕਾਰਨ ਉਹ ਇਸ ਲੜਾਈ ਨੂੰ ਆਸਾਨੀ ਨਾਲ ਜਿੱਤ ਲੈਣਗੇ । ਪਰ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਭਾਰਤ ਵਿੱਚ ਅੰਗਰੇਜ਼ੀ ਸਾਮਰਾਜ ਡਾਵਾਂਡੋਲ ਹੁੰਦਾ ਨਜ਼ਰ ਆਇਆ ।

1. ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਹੋਈ ?
2. ਲਾਰਡ ਹਿਊਗ ਗਫ਼ ਕੌਣ ਸੀ?
3. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਕਿਸਨੇ ਕੀਤੀ ਸੀ ?
4. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ …………………….. ਸੀ ।
5. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
ਉੱਤਰ-
1. ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
2. ਲਾਰਡ ਹਿਊਗ ਗਫ਼ ਅੰਗਰੇਜ਼ਾਂ ਦਾ ਪ੍ਰਧਾਨ ਸੈਨਾਪਤੀ ਸੀ ।
3. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਕੀਤੀ ਸੀ ।
4. 17,000.
5. ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।

PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ

3. ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ ।ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਡਟ ਕੇ ਮੁਕਾਬਲਾ ਕਰਨ ਲਈ ਮੋਰਚੇ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਕਿ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ ਮਿੰਟ-ਮਿੰਟ ਦੀਆਂ ਖ਼ਬਰਾਂ ਅੰਗਰੇਜ਼ਾਂ ਨੂੰ ਪਹੁੰਚਾ ਰਹੇ ਸਨ । ਸਿੱਖ ਫ਼ੌਜ ਦਾ ਮੁਕਾਬਲਾ ਕਰਨ ਲਈ ਅੰਗਰੇਜ਼ਾਂ ਨੇ ਵੀ ਚੰਗੀ ਤਿਆਰੀ ਕੀਤੀ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਫ਼ੌਜ ਦੀ ਕੁੱਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਸਿੱਖ ਫ਼ੌਜ ਦੀ ਜਵਾਬੀ ਕਾਰਵਾਈ ਕਾਰਨ ਅੰਗਰੇਜ਼ ਫ਼ੌਜ ਨੂੰ ਪਿੱਛੇ ਹਟਣਾ ਪਿਆ | ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਪਹਿਲਾਂ ਲਾਲ ਸਿੰਘ ਅਤੇ ਫਿਰ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ ਤੇਜਾ ਸਿੰਘ ਨੇ ਨੱਸਣ ਤੋਂ ਪਹਿਲਾਂ ਬਾਰਦ ਨਾਲ ਭਰੀਆਂ ਬੇੜੀਆਂ ਡੁਬੋ ਦਿੱਤੀਆਂ ਅਤੇ ਨਾਲ ਹੀ ਬੇੜੀਆਂ ਦੇ ਬਣੇ ਪੁਲ ਨੂੰ ਵੀ ਤੋੜ ਦਿੱਤਾ ।

1. ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਕਿਹੜੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਅੰਤਲੀ ਲੜਾਈ ਸੀ ?
2. ਸਭਰਾਉਂ ਦੀ ਲੜਾਈ ਕਦੋਂ ਹੋਈ ਸੀ ?
3. ਸਭਰਾਉਂ ਦੀ ਲੜਾਈ ਵਿੱਚ ਅੰਗਰੇਜ਼ੀ ਫ਼ੌਜਾਂ ਦੀ ਅਗਵਾਈ …………………….. ਅਤੇ …………………….. ਨੇ ਕੀਤੀ ਸੀ ।
4. ਸਭਰਾਉਂ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
5. ਸਭਰਾਉਂ ਦੀ ਲੜਾਈ ਵਿੱਚ ਕਿਸ ਸਿੱਖ ਆਗੂ ਨੇ ਆਪਣੇ ਬਹਾਦਰੀ ਦੇ ਜੌਹਰ ਵਿਖਾਏ ?
ਉੱਤਰ-
1. ਸਭਰਾਉਂ ਦੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ-ਐਂਗਲੋ ਸਿੱਖ-ਯੁੱਧ ਸਮੇਂ ਲੜੀ ਗਈ ਅੰਤਲੀ ਲੜਾਈ ਸੀ ।
2. ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਹੋਈ ਸੀ ।
3. ਲਾਰਡ ਹਿਊਗ ਗਫ਼, ਲਾਰਡ ਹਾਰਡਿੰਗ ।
4. ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।
5. ਸਭਰਾਉਂ ਦੀ ਲੜਾਈ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੇ ਬਹਾਦਰੀ ਦੇ ਜੌਹਰ ਵਿਖਾਏ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

Punjab State Board PSEB 12th Class History Book Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ Textbook Exercise Questions and Answers.

PSEB Solutions for Class 12 History Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

Long Answer Type Questions

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ? (How do you describe about Maharaja Ranjit Singh as a man ?)
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Man ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ । (Write about the character and personality of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਉਹ ਬੜੀ ਤੀਖਣ ਬੁੱਧੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ ।ਉਹ ਜਿਸ ਆਦਮੀ ਨੂੰ ਇੱਕ ਵਾਰ ਵੇਖ ਲੈਂਦੇ ਸਨ ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ ! ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ ।ਉਨ੍ਹਾਂ ਨੇ ਆਪਣੇ ਦੁਸ਼ਮਣਾਂ ਨਾਲ ਕਦੇ ਵੀ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ ।

ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦੇ ਸੱਚੇ ਸੇਵਕ ਸਨ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ ਉਹ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।ਉਨ੍ਹਾਂ ਨੇ ਨਾਨਕ ਸਹਾਇ ਅਤੇ ਗੋਬਿੰਦ ਸਹਾਇ ਨਾਂ ਦੇ ਸਿੱਕੇ ਜਾਰੀ ਕੀਤੇ ਉਨ੍ਹਾਂ ਨੇ ਗੁਰਦੁਆਰਿਆਂ ਨੂੰ ਭਾਰੀ ਦਾਨ ਦਿੱਤਾ । ਇਸ ਦੇ ਬਾਵਜੂਦ ਮਹਾਰਾਜਾ ਰਣਜੀਤ ਸਿੰਘ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ । ਸਾਰੇ ਧਰਮਾਂ ਦੇ ਲੋਕਾਂ ਨਾਲ ਬਰਾਬਰੀ ਵਾਲਾ ਸਲੂਕ ਕੀਤਾ ਜਾਂਦਾ ਸੀ ।ਉਨ੍ਹਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ | ਮਹਾਰਾਜਾ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦਿੰਦਾ ਸੀ ।

ਪ੍ਰਸ਼ਨ 2.
ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਛੇ ਵਿਸ਼ੇਸ਼ਤਾਵਾਂ ਕੀ ਸਨ ? (What were the six features of Maharaja Ranjit Singh as a Man ?)
ਉੱਤਰ-

  • ਸ਼ਕਲ ਸੂਰਤ – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ | ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਪਰ ਮਹਾਰਾਜੇ ਦੇ ਵਿਅਕਤਿੱਤਵ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ ।
  • ਮਿਹਨਤੀ ਅਤੇ ਫੁਰਤੀਲਾ – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿੱਜੀ ਧਿਆਨ ਦਿੰਦਾ ਸੀ ।
  • ਸਾਹਸੀ ਅਤੇ ਬਹਾਦਰ – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।
  • ਦਿਆਲੂ ਸੁਭਾਅ – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮੱਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ ।
  • ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ ਜੀ’ ਕਹਿੰਦੇ ਸਨ ।
  • ਸਿੱਖਿਆ ਦਾ ਸਰਪ੍ਰਸਤ – ਮਹਾਰਾਜਾ ਰਣਜੀਤ ਸਿੰਘ ਆਪ ਭਾਵੇਂ ਅਨਪੜ੍ਹ ਸੀ ਪਰ ਉਸ ਨੇ ਸਿੱਖਿਆ ਦੇ ਪ੍ਰਸਾਰ ਲਈ ਅਨੇਕਾਂ ਸਕੂਲ ਖੋਲੇ । ਆਪ ਨੇ ਫ਼ਾਰਸੀ, ਅਰਬੀ, ਹਿੰਦੀ ਅਤੇ ਗੁਰਮੁਖੀ ਪੜ੍ਹਾਉਣ ਵਾਲੀਆਂ ਸੰਸਥਾਵਾਂ ਨੂੰ ਅਨੁਦਾਨ ਅਤੇ ਜਾਗੀਰਾਂ ਦਿੱਤੀਆਂ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ? (Maharaja Ranjit Singh was a kind ruler. How ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਸਿੱਖ ਮਿਸਲਦਾਰਾਂ, ਰਾਜਪੂਤ ਰਾਜਿਆਂ, . ਪਠਾਣ ਹਾਕਮਾਂ ਅਤੇ ਅਫ਼ਗਾਨ ਬਾਦਸ਼ਾਹਾਂ ਨੂੰ ਇੱਕ-ਇੱਕ ਕਰਕੇ ਜਿੱਤਿਆ । ਕਮਾਲ ਦੀ ਗੱਲ ਇਹ ਹੈ ਕਿ ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਸ ਸਮੇਂ ਕਾਬਲ ਤੇ ਦਿੱਲੀ ਦੇ ਬਾਦਸ਼ਾਹ ਜੋ ਤਾਜਾਂ ਦੇ ਮਾਲਕ ਬਣਦੇ ਰਹੇ, ਨਾ ਕੇਵਲ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦਾਅਵੇਦਾਰਾਂ ਦੇ ਖੂਨ ਨਾਲ ਖੇਡਦੇ ਰਹੇ ਸਗੋਂ ਉਨ੍ਹਾਂ ਦੇ ਵਾਰਸਾਂ ਨੂੰ ਗਲੀ ਬਾਜ਼ਾਰਾਂ ਵਿੱਚ ਭੀਖ ਮੰਗਿਆਂ ਦੀ ਹਾਲਤ ਵਿੱਚ ਦਰ-ਬ-ਦਰ ਰੁਲਣ ਲਈ ਛੱਡਦੇ ਰਹੇ । ਅਜਿਹੇ ਸਮੇਂ ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਨਾ ਕੇਵਲ ਗਲਵੱਕੜੀ ਲਾਇਆ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ । (Maharaja Ranjit Singh was a devoted follower of Sikhism. Give arguments in your favour.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਮਹਾਰਾਜੇ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਕਲਗੀ ਆਪਣੇ ਤੋਸ਼ੇਖ਼ਾਨੇ ਵਿੱਚ ਰੱਖੀ ਹੋਈ ਸੀ ਜਿਸ ਦੀ ਛੋਹ ਨੂੰ ਉਹ ਆਪਣੇ ਲਈ ਬੜਾ ਵਡਭਾਗਾ ਸਮਝਦੇ ਸਨ । ਉਹ ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਇਨ੍ਹਾਂ ਜਿੱਤਾਂ ਲਈ ਧੰਨਵਾਦ ਕਰਨ ਲਈ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ ।

ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ’ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ ਦੇ ਸ਼ਬਦ ਉਕਰੇ ਹੋਏ ਸਨ । ਸੈਨਾ ਵਿੱਚ “ਵਾਹਿਗੁਰੂ ਜੀ ਕਾ ਖ਼ਾਲਸਾ ਅਤੇ ਵਾਹਿਗੁਰੂ ਜੀ ਕੀ ਫ਼ਤਹਿ’ ਦਾ ਜੈਕਾਰਾ ਲਗਾਇਆ ਜਾਂਦਾ ਸੀ । ਸਰਕਾਰੀ ਕਾਰਜ ਲਈ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਸਹੁੰ ਚੁਕਾਈ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ ਅਤੇ ਗੁਰਦੁਆਰਿਆਂ ਦੀ ਦੇਖ-ਭਾਲ ਲਈ ਵੱਡੀਆਂ-ਵੱਡੀਆਂ ਜਾਗੀਰਾਂ ਦਿੱਤੀਆਂ । ਸੰਖੇਪ ਵਿੱਚ ਉਹ ਤਨੋ ਮਨੋ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ? (Maharaja Ranjit Singh was a secular ruler. How ?)
ਉੱਤਰ-
ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਸੀ ਕਿ ਇੱਕ ਸ਼ਕਤੀਸ਼ਾਲੀ ਅਤੇ ਚਿਰਸਥਾਈ ਸਾਮਰਾਜ ਦੀ ਸਥਾਪਨਾ ਲਈ ਸਾਰੇ ਧਰਮਾਂ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਜ਼ਰੂਰੀ ਹੈ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ ।

ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ, ਵਿੱਤ ਮੰਤਰੀ ਦੀਵਾਨ ਭਵਾਨੀਦਾਸ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਇਸੇ ਤਰ੍ਹਾਂ ਜਨਰਲ ਵੈਂਤੂਰਾ, ਕੋਰਟ, ਗਾਰਡਨਰ ਆਦਿ ਯੂਰਪੀਅਨ ਸਨ । ਦਾਨ ਦੇਣ ਦੇ ਮਾਮਲਿਆਂ ਵਿੱਚ ਵੀ ਮਹਾਰਾਜਾ ਕਿਸੇ ਧਰਮ ਦੇ ਨਾਲ ਕੋਈ ਵਿਤਕਰਾ ਨਹੀਂ ਕਰਦਾ ਸੀ । ਉਸ ਨੇ ਹਿੰਦੂ ਮੰਦਰਾਂ ਅਤੇ ਮੁਸਲਿਮ ਮਸੀਤਾਂ ਅਤੇ ਮਕਬਰਿਆਂ ਦੀ ਦੇਖ-ਭਾਲ ਲਈ ਕਾਫ਼ੀ ਧਨ ਦਿੱਤਾ ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ । (Describe Maharaja Ranjit Singh as an administrator.)
ਜਾਂ
ਇੱਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharaja Ranjit Singh as an administrator ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ ।ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਮਹਾਰਾਜਾ ਪੰਚਾਇਤਾਂ ਦੇ ਕੰਮਾਂ ਵਿੱਚ ਕਦੇ ਦਖ਼ਲਅੰਦਾਜ਼ੀ ਨਹੀਂ ਕਰਦਾ ਸੀ । ਮਹਾਰਾਜਾ ਪਰਜਾ ਦੇ ਹਿੱਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦਾ ਸੀ । ਉਸ ਨੇ ਰਾਜ ਅਧਿਕਾਰੀਆਂ ਨੂੰ ਵੀ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦਾ ਦੌਰਾ ਕਰਿਆ ਕਰਦਾ ਸੀ । ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ ।

ਪ੍ਰਸ਼ਨ 7.
“ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ । (“Maharaja Ranjit Singh was a great general and conqueror.” Explain.)
ਜਾਂ
“ਇੱਕ ਸੈਨਿਕ ਅਤੇ ਜਰਨੈਲ” ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Soldier and a General ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੇ ਸਮੇਂ ਦਾ ਇੱਕ ਮਹਾਨ ਜਰਨੈਲ ਸੀ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ, ਉਸ ਵਿੱਚ ਉਸ ਨੂੰ ਕਿਸੇ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਭਾਰੀ ਤੋਂ ਭਾਰੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦੇ ਨਹੀਂ ਸਨ । ਮਹਾਰਾਜਾ ਆਪਣੇ ਸੈਨਿਕਾਂ ਦੀ ਭਲਾਈ ਦਾ ਪੂਰਾ ਖ਼ਿਆਲ ਰੱਖਦਾ ਸੀ । ਸਿੱਟੇ ਵਜੋਂ ਉਹ ਵੀ ਮਹਾਰਾਜੇ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਸਨ । ਮਹਾਨ ਜਰਨੈਲ ਹੋਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੁ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ ਉਸ ਨੇ ਆਪਣੇ ਸਾਮਰਾਜ ਵਿੱਚ ।

ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਇਨ੍ਹਾਂ ਇਲਾਕਿਆਂ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਨੂੰ ਕਈ ਭਿਆਨਕ ਲੜਾਈਆਂ ਲੜਨੀਆਂ ਪਈਆਂ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਨੂੰ “ਸ਼ੇਰੇ ਪੰਜਾਬ ਕਿਉਂ ਕਿਹਾ ਜਾਂਦਾ ਹੈ ? (Why is Maharaja Ranjit Singh called Sher-i-Punjab ?)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰੇ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign in history to Ranjit Singh ? Why is he called Sher-iPunjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਬਲਿਕ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ਼ ਨਾਂ ਦਾ ਰਾਜ ਸੀ ! ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇਸ ਵਿਸ਼ਾਲ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ ।

ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਲਸਮਾਨ, ਯੂਰੋਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਨਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ । ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਮਹਾਰਾਜਾ ਰਣਜੀਤ ਸਿੰਘ ਦਾ ਚਰਿੱਤਰ ਅਤੇ ਸ਼ਖ਼ਸੀਅਤ haracter and Personality of Maharaja Ranjit Singh)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਦਾ ਵਿਸਥਾਰਪੂਰਵਕ ਵਰਣਨ ਕਰੋ । (Explain in detail the character and personality of Maharaja Ranjit Singh.)
ਜਾਂ
ਰਣਜੀਤ ਸਿੰਘ ਦਾ ਇੱਕ ਮਨੁੱਖ ਦੇ ਰੂਪ ਵਿੱਚ ਵਰਣਨ ਕਰੋ । (Describe Ranjit Singh as a man.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਦਾ ਮੁੱਲਾਂਕਣ ਕਰੋ । (Give a character estimate of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਇੱਕ ਮਨੁੱਖ, ਇੱਕ ਜਰਨੈਲ, ਇੱਕ ਪ੍ਰਸ਼ਾਸਕ ਅਤੇ ਇੱਕ ਰਾਜਨੀਤੀਵਾਨ ਦੇ ਰੂਪ ਵਿੱਚ , ਚਰਚਾ ਕਰੋ । (Discuss Maharaja Ranjit Singh as a man, a general, a ruler and a diplomat.)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਥਾਂ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign to Ranjit Singh in the history ? Why is he called Sher-i-Punjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਦੇ ਸਗੋਂ ਸੰਸਾਰ ਦੇ ਮਹਾਨ ਵਿਅਕਤੀਆਂ ਵਿੱਚ ਕੀਤੀ ਜਾਂਦੀ ਹੈ । ਉਹ ਬਹੁਪੱਖੀ ਸ਼ਖ਼ਸੀਅਤ ਦਾ ਮਾਲਕ ਸੀ । ਉਹ ਆਪਣੇ ਗੁਣਾਂ ਦੇ ਕਾਰਨ ਪੰਜਾਬ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਵਿੱਚ ਸਫਲ ਹੋਇਆ । ਉਸ ਨੂੰ ਠੀਕ ਹੀ ਪੰਜਾਬ ਦਾ ਸ਼ੇਰੇ-ਏ-ਪੰਜਾਬ ਕਿਹਾ ਜਾਂਦਾ ਹੈ । ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਅਤੇ ਸ਼ਖ਼ਸੀਅਤ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-

(ਉ) ਮਨੁੱਖ ਦੇ ਰੂਪ ਵਿੱਚ (As a Man)

1. ਸ਼ਕਲ ਸੂਰਤ (Appearance) – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ । ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਇਸ ਦੇ ਬਾਵਜੂਦ ਮਹਾਰਾਜੇ ਦੀ ਸ਼ਖ਼ਸੀਅਤ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ । ਉਨ੍ਹਾਂ ਦੇ ਚਿਹਰੇ ‘ਤੇ ਇੱਕ ਖ਼ਾਸ ਕਿਸਮ ਦਾ ਤੇਜ ਅਤੇ ਜਲਾਲ ਟਪਕਦਾ ਸੀ ।

2. ਮਿਹਨਤੀ ਅਤੇ ਫੁਰਤੀਲਾ (Hardworking and Active) – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਉਹ ਇਸ ਗੱਲ ਵਿੱਚ ਵਿਸ਼ਵਾਸ ਰੱਖਦਾ ਸੀ ਕਿ ਵੱਡੇ ਆਦਮੀਆਂ ਨੂੰ ਹਮੇਸ਼ਾਂ ਮਿਹਨਤੀ ਤੇ ਫੁਰਤੀਲਾ ਹੋਣਾ ਚਾਹੀਦਾ ਹੈ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਹਰ ਤਰ੍ਹਾਂ ਦਾ ਕੰਮ ਕਰਨ ਵਿੱਚ ਖ਼ੁਸ਼ੀ ਮਹਿਸੂਸ ਕਰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿਜੀ ਧਿਆਨ ਦਿੰਦਾ ਸੀ ।

3. ਸਾਹਸੀ ਅਤੇ ਬਹਾਦਰ (Courageous and Brave) – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਸ ਨੇ ਛੋਟੇ ਹੁੰਦਿਆਂ ਹੀ ਹਸ਼ਮਤ ਖ਼ਾਂ ਚੱਠਾ ਦਾ ਸਿਰ ਵੱਢ ਕੇ ਆਪਣੀ ਬਹਾਦਰੀ ਦਾ ਸਬੂਤ ਪੇਸ਼ ਕੀਤਾ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।

4. ਅਨਪੜ੍ਹ ਪਰ ਸਿਆਣਾ (Illiterate but Intelligent) – ਮਹਾਰਾਜਾ ਰਣਜੀਤ ਸਿੰਘ ਨੂੰ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ । ਸਿੱਟੇ ਵਜੋਂ ਉਹ ਅਨਪੜ੍ਹ ਹੀ ਰਿਹਾ । ਅਨਪੜ੍ਹ ਹੋਣ ਦੇ ਬਾਵਜੂਦ ਉਹ ਬਹੁਤ ਤੀਖਣ ਬੁੱਧੀ ਅਤੇ ਅਦਭੁਤ ਯਾਦ ਸ਼ਕਤੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ । ਉਹ ਜਿਸ ਆਦਮੀ ਨੂੰ ਇੱਕ ਵਾਰ ਦੇਖ ਲੈਂਦੇ ਸਨ ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ । ਉਨ੍ਹਾਂ ਦੀ ਸੂਝ-ਬੂਝ ਇੰਨੀ ਸੀ ਕਿ ਵਿਦੇਸ਼ਾਂ ਤੋਂ ਆਏ ਯਾਤਰੀ ਵੀ ਹੈਰਾਨ ਰਹਿ ਜਾਂਦੇ ਸਨ ।

5. ਦਿਆਲੂ ਸੁਭਾਅ (Kind Hearted) – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਨਾ ਕੇਵਲ ਗਲਵੱਕੜੀ ਲਾਇਆ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮੱਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ । ਉੱਘੇ ਲੇਖਕ ਫ਼ਕੀਰ ਸੱਯਦੇ ਵਹੀਦਉੱਦੀਨ ਦੇ ਅਨੁਸਾਰ,
“ਲੋਕ ਦਿਲਾਂ ਵਿੱਚ ਰਣਜੀਤ ਸਿੰਘ ਦੀ ਹਰਮਨ-ਪਿਆਰੀ ਤਸਵੀਰ ਇੱਕ ਜੇਤੂ ਨਾਇਕ ਜਾਂ ਇੱਕ ਬਲਵਾਨ ਬਾਦਸ਼ਾਹ ਨਾਲੋਂ ਇੱਕ ਦਿਆਲੂ ਪਿਤਾਮਾ ਵਜੋਂ ਵਧੇਰੇ ਉਕਰਿਤ ਹੈ । ਉਨ੍ਹਾਂ ਵਿੱਚ ਇਹ ਤਿੰਨੇ ਗੁਣ ਸਨ, ਪਰ ਉਨ੍ਹਾਂ ਦੀ ਦਿਆਲਤਾ ਉਨ੍ਹਾਂ ਦੀ ਆਨ-ਸ਼ਾਨ ਤੇ ਰਾਜ ਸ਼ਕਤੀ ਨੂੰ ਪਿੱਛੇ ਛੱਡ ਆਈ ਹੈ ਅਤੇ ਅਜੇ ਤਕ ਜੀਵਿਤ ਹੈ ”1

6. ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ (A devoted follower of Sikhism) – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੀਆਂ ਜਿੱਤਾਂ ਲਈ ਧੰਨਵਾਦ ਕਰਨ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ਦਰਬਾਰ ਖ਼ਾਲਸਾ ਜੀ ਕਹਿੰਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ ਦੇ ਸ਼ਬਦ ਉਕਰੇ ਹੋਏ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ । ਹਰਿਮੰਦਰ ਸਾਹਿਬ ਦੇ ਗੁੰਬਦ ਉੱਤੇ ਸੁਨਹਿਰੀ ਕੰਮ ਕਰਵਾਇਆ । ਸੰਖੇਪ . ਵਿੱਚ ਉਹ ਤਨੋਂ-ਮਨੋਂ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।

7. ਸਹਿਣਸ਼ੀਲ (Tolerant) – ਭਾਵੇਂ ਮਹਾਰਾਜਾ ਰਣਜੀਤ ਸਿੰਘ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਦਾ ਪੂਰਾ ਸਤਿਕਾਰ ਕਰਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ । ਡਾਕਟਰ ਭਗਤ ਸਿੰਘ ਦੇ ਅਨੁਸਾਰ,
‘‘ਪ੍ਰਾਚੀਨ ਜਾਂ ਮੱਧਕਾਲੀਨ ਭਾਰਤੀ ਇਤਿਹਾਸ ਦਾ ਕੋਈ ਵੀ ਸ਼ਾਸਕ ਰਣਜੀਤ ਸਿੰਘ ਦੀ ਸਹਿਣਸ਼ੀਲਤਾ ਦੀ ਬਰਾਬਰੀ ਨਹੀਂ ਕਰ ਸਕਦਾ ।”

(ਅ) ਇੱਕ ਜਰਨੈਲ ਅਤੇ ਜੇਤੂ ਦੇ ਰੂਪ ਵਿੱਚ (As a General and a Conqueror)

ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਸੰਸਾਰ ਦੇ ਮਹਾਨ ਜਰਨੈਲਾਂ ਵਿੱਚ ਕੀਤੀ ਜਾਂਦੀ ਹੈ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ ਉਸ ਵਿੱਚ ਉਸ ਨੂੰ ਕਿਸੇ ਵਿੱਚ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਵੱਡੀ ਤੋਂ ਵੱਡੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦਾ ਨਹੀਂ ਸੀ । ਉਦਾਹਰਨ ਦੇ ਤੌਰ ‘ਤੇ 1823 ਈ. ਵਿੱਚ ਨੌਸ਼ਹਿਰਾ ਦੀ ਲੜਾਈ ਵਿੱਚ ਖ਼ਾਲਸਾ ਫ਼ੌਜ ਨੇ ਆਪਣੇ ਹੌਸਲੇਂ ਛੱਡ ਦਿੱਤੇ । ਅਜਿਹੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੌੜ ਕੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਪਹੁੰਚਿਆ ਅਤੇ ਸੈਨਿਕਾਂ ਵਿੱਚ ਇੱਕ ਨਵਾਂ ਜੋਸ਼ ਭਰਿਆ ।

ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੂ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ । ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਗੰਡਾ ਸਿੰਘ ਦੇ ਅਨੁਸਾਰ, ‘‘ਉਹ (ਮਹਾਰਾਜਾ ਰਣਜੀਤ ਸਿੰਘ) ਭਾਰਤ ਦੇ ਮਹਾਨ ਨਾਇਕਾਂ ਵਿੱਚੋਂ ਇੱਕ ਸੀ ।” 2

(ੲ) ਇੱਕ ਪ੍ਰਸ਼ਾਸਕ ਦੇ ਰੂਪ ਵਿੱਚ (As An Administrator)

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਕ ਪ੍ਰਬੰਧਕ ਸੀ । ਉਸ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਚਲਾਉਣ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦੇ ਵਿਭਿੰਨ ਹਿੱਸਿਆਂ ਦਾ ਦੌਰਾ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖ਼ੁਸ਼ਹਾਲ ਸੀ ।

ਮਹਾਰਾਜਾ ਰਣਜੀਤ ਸਿੰਘ ਇਸ ਗੱਲ ਤੋਂ ਵੀ ਚੰਗੀ ਤਰ੍ਹਾਂ ਜਾਣੂ ਸੀ ਕਿ ਸਾਮਰਾਜ ਦੀ ਸੁਰੱਖਿਆ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਹੋਣਾ ਅਤਿ ਜ਼ਰੂਰੀ ਹੈ । ਉਹ ਪਹਿਲਾ ਭਾਰਤੀ ਸ਼ਾਸਕ ਸੀ ਜਿਸ ਨੇ ਆਪਣੀ ਸੈਨਾ ਨੂੰ ਯੂਰਪੀਅਨ ਢੰਗ ਨਾਲ ਸਿਖਲਾਈ ਦੇਣੀ ਸ਼ੁਰੂ ਕੀਤੀ । ਉਸ ਨੇ ਪੈਦਲ ਸੈਨਾ ਅਤੇ ਤੋਪਖ਼ਾਨੇ ਨੂੰ ਵਿਸ਼ੇਸ਼ ਮਹੱਤਵ ਦਿੱਤਾ । ਮਹਾਰਾਜਾ ਨਿਜੀ ਤੌਰ ‘ਤੇ ਆਪ ਫ਼ੌਜ ਦਾ ਨਿਰੀਖਣ ਕਰਦਾ ਸੀ । ਉਸ ਨੇ ਸੈਨਿਕਾਂ ਦਾ ਹੁਲੀਆ ਰੱਖਣ ਅਤੇ ਘੋੜੇ ਦਾਗਣ ਦਾ ਰਿਵਾਜ ਸ਼ੁਰੂ ਕੀਤਾ । ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਰਾਜ ਵੱਲੋਂ ਪੂਰਾ ਖ਼ਿਆਲ ਰੱਖਿਆ ਜਾਂਦਾ ਸੀ । ਡਾਕਟਰ ਐੱਚ. ਆਰ. ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ, ‘‘ਉਹ ਭਾਰਤੀ ਇਤਿਹਾਸ ਦੇ ਚੰਗੇ ਸ਼ਾਸਕਾਂ ਵਿੱਚੋਂ ਇੱਕ ਸੀ ।’’1

(ਸ) ਇੱਕ ਰਾਜਨੀਤੀਵੇਤਾ ਦੇ ਰੂਪ ਵਿੱਚ (As a Diplomat)

ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਰਾਜਨੀਤੀਵਾਨ ਸੀ । ਸ਼ੁਰੂ ਵਿੱਚ ਉਸ ਨੇ ਸ਼ਕਤੀਸ਼ਾਲੀ ਮਿਸਲ ਸਰਦਾਰਾਂ ਦੇ ਸਹਿਯੋਗ ਨਾਲ ਕਮਜ਼ੋਰ ਮਿਸਲਾਂ ਉੱਤੇ ਕਬਜ਼ਾ ਕਰ ਲਿਆ । ਬਾਅਦ ਵਿੱਚ ਜਦੋਂ ਮਹਾਰਾਜੇ ਦੀ ਸ਼ਕਤੀ ਕਾਫ਼ੀ ਵੱਧ ਗਈ ਤਾਂ ਉਸ ਨੇ ਇੱਕ-ਇੱਕ ਕਰਕੇ ਇਨ੍ਹਾਂ ਸ਼ਕਤੀਸ਼ਾਲੀ ਮਿਸਲਾਂ ਨੂੰ ਵੀ ਆਪਣੇ ਅਧੀਨ ਕਰ ਲਿਆ । ਉਹ ਜਿਹੜੇ ਸ਼ਾਸਕਾਂ ਨੂੰ ਹਰਾਉਂਦਾ ਸੀ ਉਨ੍ਹਾਂ ਨੂੰ ਗੁਜ਼ਾਰੇ ਲਈ ਜਾਗੀਰਾਂ ਦੇ ਦਿੰਦਾ ਸੀ । ਇਸ ਲਈ ਉਹ ਬਾਅਦ ਵਿੱਚ ਮਹਾਰਾਜੇ ਦਾ ਵਿਰੋਧ ਨਹੀਂ ਕਰਦੇ ਸਨ | ਮਹਾਰਾਜੇ ਨੇ ਆਪਣੀ ਕੂਟਨੀਤੀ ਸਦਕਾ ਜਹਾਂਦਾਦ ਖ਼ਾਂ ਤੋਂ ਅਟਕ ਦਾ ਕਿਲਾ ਬਿਨਾਂ ਲੜੇ ਹੀ ਪ੍ਰਾਪਤ ਕਰ ਲਿਆ ਸੀ 1835 ਈ. ਵਿੱਚ ਜਦੋਂ ਅਫ਼ਗਾਨਿਸਤਾਨ ਦਾ ਸ਼ਾਸਕ ਦੋਸਤ ਮੁਹੰਮਦ ਹਮਲਾ ਕਰਨ ਲਈ ਆਇਆ ਤਾਂ ਮਹਾਂਰਾਜੇ ਨੇ ਅਜਿਹੀ ਚਾਲ ਚਲੀ ਕਿ ਉਹ ਬਿਨਾਂ ਲੜੇ ਹੀ ਲੜਾਈ ਦੇ ਮੈਦਾਨ ਵਿੱਚੋਂ ਦੌੜ ਗਿਆ ।

1809 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਹ ਉਨ੍ਹਾਂ ਦੀ ਕਮਜ਼ੋਰੀ ਦੀ ਨਹੀਂ ਸਗੋਂ ਡੂੰਘੀ ਰਾਜਨੀਤਿਕ ਸੂਝ ਅਤੇ ਦੂਰਦਰਸ਼ਤਾ ਦੀ ਨਿਸ਼ਾਨੀ ਸੀ । ਉੱਤਰ-ਪੱਛਮੀ ਸੀਮਾ ਸੰਬੰਧੀ ਨੀਤੀ ਵਿੱਚ ਵੀ ਮਹਾਰਾਜਾ ਨੇ ਡੂੰਘੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਅਫ਼ਗਾਨਿਸਤਾਨ ਉੱਤੇ ਹਮਲਾ ਨਾ ਕਰਨਾ ਮਹਾਰਾਜਾ ਰਣਜੀਤ ਸਿੰਘ ਦੀ ਸਿਆਣਪ ਦਾ ਇੱਕ ਹੋਰ ਸਬੂਤ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਭਗਤ ਸਿੰਘ ਦੇ ਅਨੁਸਾਰ, ‘‘ਕੂਟਨੀਤੀ ਵਿੱਚ ਉਸ ਨੂੰ ਹਰਾਉਣਾ ਕੋਈ ਆਸਾਨ ਕੰਮ ਨਹੀਂ ਸੀ ।” 2

(ਹ) ਪੰਜਾਬ ਦੇ ਇਤਿਹਾਸ ਵਿੱਚ ਉਸ ਦਾ ਸਥਾਨ (His Place in the History of the Punjab)

ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ ਭਾਰਤ ਬਲਕਿ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗ਼ਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ ਨਾਂ ਦਾ ਰਾਜ ਸੀ । ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ ।

ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਸਲਮਾਨ, ਯੂਰਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਨਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨ੍ਹਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ ।ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।
ਅੰਤ ਵਿੱਚ ਅਸੀਂ ਡਾਕਟਰ ਐੱਚ. ਆਰ. ਗੁਪਤਾ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਇੱਕ ਵਿਅਕਤੀ, ਯੋਧਾ, ਜਰਨੈਲ, ਜੇਤੂ, ਪ੍ਰਸ਼ਾਸਕ, ਹਾਕਮ ਅਤੇ ਰਾਜਨੀਤੀਵੇਤਾ ਵਜੋਂ ਰਣਜੀਤ ਸਿੰਘ ਨੂੰ ਦੁਨੀਆਂ ਦੇ ਮਹਾਨ ਸ਼ਾਸਕਾਂ ਵਿੱਚ ਉੱਚ ਸਥਾਨ ਪ੍ਰਾਪਤ ਹੈ ।”

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ? (How do you describe about Maharaja Ranjit Singh as a Man ?)
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Man ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ । (Write about the character and personality of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਮੁੱਖ ਸ਼ਖ਼ਸੀਅਤ ਦੀਆਂ ਤਿੰਨ ਵਿਸ਼ੇਸ਼ਤਾਵਾਂ ਦੱਸੋ । (Mention the three characteristics of the character and personality of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਫਿਰ ਵੀ ਕੁਦਰਤ ਨੇ ਉਸ ਨੂੰ ਅਦੁੱਤੀ ਯਾਦ ਸ਼ਕਤੀ ਅਤੇ ਹੌਸਲੇ ਦਾ ਵਰਦਾਨ ਦਿੱਤਾ ਸੀ । ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਮਹਾਰਾਜਾ ਰਣਜੀਤ ਸਿੰਘ ਧਰਮ ਦੇ ਸੱਚੇ ਸੇਵਕ ਸਨ । ਇਸ ਦੇ ਬਾਵਜੂਦ ਉਨ੍ਹਾਂ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ? (Maharaja Ranjit Singh was a kind ruler. How ?)
ਉੱਤਰ-ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਮਹਾਰਾਜੇ ਨੇ ਆਪਣੇ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ । (Maharaja Ranjit Singh was a devoted follower of Sikhism. Give arguments in your favour.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰੇ ਬਣਵਾਏ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ? (Maharaja Ranjit Singh was a secular ruler. How ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਭਾਵੇਂ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ । (Describe Maharaja Ranjit Singh as an administrator.)
ਜਾਂ
ਇਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Maharaja Ranjit Singh as an administrator ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨਾ ਕੇਵਲ ਇੱਕ ਮਹਾਨ ਜੇਤੂ, ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ । ਉਸ ਨੇ ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਯੋਗ ਅਤੇ ਇਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ | ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਰਾਜ ਦਾ ਦੌਰਾ ਵੀ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਤਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਵੀ ਗਠਨ ਕੀਤਾ ਹੋਇਆ ਸੀ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
“ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ । (“Maharaja Ranjit Singh was a great general and conqueror.” Explain.)
ਜਾਂ
ਇੱਕ ਸੈਨਿਕ ਅਤੇ ਜਰਨੈਲ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Ranjit Singh as a Soldier and a General ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸੈਨਾਪਤੀ ਅਤੇ ਜੇਤੂ ਸੀ ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਵਿਸ਼ਾਲ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਸਿਆਲਕੋਟ, ਗੁਜਰਾਤ, ਜੰਮੂ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ | ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (Why Maharaja Ranjit Singh is called Sher-i-Punjab ?)
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ? (What place would you assign in History to Ranjit Singh ? Why is he called Sher-iPunjab ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਜੇਤੂ ਹੋਣ ਦੇ ਨਾਲ-ਨਾਲ ਕੁਸ਼ਲ ਸ਼ਾਸਨ ਪ੍ਰਬੰਧਕ ਵੀ ਸਿੱਧ ਹੋਇਆ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਰਣਜੀਤ ਸਿੰਘ ਨੇ ਸਾਰੇ ਧਰਮਾਂ ਪਤੀ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਸੀ । ਉਸ ਨੇ ਫ਼ੌਜ ਨੂੰ ਵਧੇਰੇ ਸ਼ਕਤੀਸ਼ਾਲੀ ਬਣਾਇਆ । ਉਸ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਹੋਣ ਤੋਂ ਬਚਾਈ ਰੱਖਿਆ । ਇਨ੍ਹਾਂ ਸਾਰੇ ਗੁਣਾਂ ਕਾਰਨ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਕਿਹਾ ਜਾਂਦਾ ਹੈ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਲਗਾਉ ਸੀ ?
ਉੱਤਰ-
ਲੈਲੀ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦਾ ਸੀ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ ?
ਉੱਤਰ-
ਸਰਕਾਰ-ਏ-ਖ਼ਾਲਸਾ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਕੀ ਕਹਿ ਕੇ ਬੁਲਾਉਂਦੇ ਸਨ ?
ਉੱਤਰ-
‘ਸਿੱਖ ਪੰਥ ਦਾ ਕੁਕਰ’ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
‘ਦਰਬਾਰ ਖ਼ਾਲਸਾ ਜੀ’।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਇੱਕ ਗੈਰ-ਸਿੱਖ ਮੰਤਰੀ ਦਾ ਨਾਂ ਦੱਸੋ ।
ਉੱਤਰ-
ਫ਼ਕੀਰ ਅਜ਼ੀਜ਼-ਉੱਦ-ਦੀਨ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਦਰਬਾਰੀ ਇਤਿਹਾਸਕਾਰ ਦਾ ਨਾਂ ਦੱਸੋ ।
ਉੱਤਰ-
ਸੋਹਣ ਲਾਲ ਸੂਰੀ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸੈਨਾ ਨਾਇਕ ਕਿਉਂ ਮੰਨਿਆ ਜਾਂਦਾ ਹੈ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੂੰ ਕਿਸੇ ਵੀ ਲੜਾਈ ਵਿੱਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਕੂਟਨੀਤੀਵਾਨ ਸੀ । ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ‘ਤੇ ਕਬਜ਼ਾ ਨਾ ਕਰਕੇ ਆਪਣੀ ਸਿਆਣਪ ਦਾ ਸਬੂਤ ਦਿੱਤਾ ।

ਪ੍ਰਸ਼ਨ 11.
ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਉਸ ਨੇ ਇੱਕ ਵਿਸ਼ਾਲ ਸਿੱਖ ਸਾਮਰਾਜ ਅਤੇ ਉੱਚ ਕੋਟੀ ਦੇ ਪ੍ਰਸ਼ਾਸ਼ਨ ਦੀ ਸਥਾਪਨਾ ਕੀਤੀ ।

ਪ੍ਰਸ਼ਨ 13.
ਮਹਾਰਾਜਾ ਰਣਜੀਤ ਨੂੰ ਪਾਰਸ ਕਿਉਂ ਕਹਿੰਦੇ ਸਨ ?
ਉੱਤਰ-
ਕਿਉਂਕਿ ਉਹ ਆਪਣੀ ਪਰਜਾ ਦਾ ਬਹੁਤ ਖ਼ਿਆਲ ਰੱਖਦਾ ਸੀ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ –

1. ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ ਸੂਰਤ ………………….. ਨਹੀਂ ਸੀ ।
ਉੱਤਰ-
(ਖਿੱਚ ਭਰਪੂਰ)

2. ਮਹਾਰਾਜਾ ਰਣਜੀਤ ਸਿੰਘ ਨੂੰ ਸਭ ਤੋਂ ਜ਼ਿਆਦਾ ………………………. ਨਾਂ ਦੇ ਘੋੜੇ ਨਾਲ ਬਹੁਤ ਪਿਆਰ ਸੀ ।
ਉੱਤਰ-
(ਲੈਲੀ)

3. ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ………………………. ਸਮਝਦੇ ਸਨ ।
ਉੱਤਰ-
(ਕੁਕਰ)

4. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ …………. ਕਹਿੰਦੇ ਸਨ ।
ਉੱਤਰ-
(ਸਰਕਾਰ-ਏ-ਖ਼ਾਲਸਾ)

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

5. ਮਹਾਰਾਜਾ ਰਣਜੀਤ ਸਿੰਘ ਆਪਣੇ ਦਰਬਾਰ ਨੂੰ ……………………. ਕਹਿੰਦੇ ਸਨ ।
ਉੱਤਰ-
(ਦਰਬਾਰ ਖ਼ਾਲਸਾ ਜੀ)

6. ਮਹਾਰਾਜਾ ਰਣਜੀਤ ਸਿੰਘ ਸ਼ਰਾਬ ਦੇ ਬਹੁਤ ……………………….. ਸਨ ।
ਉੱਤਰ-
(ਸ਼ੌਕੀਨ)

7. ਮਹਾਰਾਜਾ ਰਣਜੀਤ ਸਿੰਘ ਨੂੰ …………………… ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ।
ਉੱਤਰ-
(ਸ਼ੇਰ-ਏ-ਪੰਜਾਬ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ ।
ਉੱਤਰ-
ਠੀਕ

2. ਮਹਾਰਾਜਾ ਰਣਜੀਤ ਸਿੰਘ ਨੂੰ ਲੈਲੀ ਨਾਂ ਦੇ ਘੋੜੇ ਨਾਲ ਬਹੁਤ ਪਿਆਰ ਸੀ ।
ਉੱਤਰ-
ਠੀਕ

3. ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ਕੁਕਰ ਸਮਝਦੇ ਸਨ ।
ਉੱਤਰ-
ਠੀਕ

4. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।
ਉੱਤਰ-
ਠੀਕ

5. ਮਹਾਰਾਜਾ ਰਣਜੀਤ ਸਿੰਘ ਨੂੰ ਕੇਵਲ ਸਿੱਖ ਧਰਮ ਨਾਲ ਪਿਆਰ ਸੀ ।
ਉੱਤਰ-
ਗ਼ਲਤ

6. ਮਹਾਰਾਜਾ ਰਣਜੀਤ ਸਿੰਘ ਸ਼ਰਾਬ ਨਾਲ ਬਹੁਤ ਨਫ਼ਰਤ ਕਰਦਾ ਸੀ ।
ਉੱਤਰ-
ਗ਼ਲਤ

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

7. ਮਹਾਰਾਜਾ ਰਣਜੀਤ ਸਿੰਘ ਨਾ ਸਿਰਫ਼ ਮਹਾਨ ਜੇਤੂ ਸੀ ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ ।
ਉੱਤਰ-
ਠੀਕ

8. ਮਹਾਰਾਜਾ ਰਣਜੀਤ ਸਿੰਘ ਨੂੰ ਅੱਜ ਵੀ ਲੋਕ ਸ਼ੇਰ-ਏ-ਪੰਜਾਬ ਦੇ ਨਾਂ ਨਾਲ ਯਾਦ ਕਰਦੇ ਹਨ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੀ ਵਿਸ਼ੇਸ਼ਤਾ ਸੀ ?
(i) ਉਹ ਬੜਾ ਮਿਹਨਤੀ ਅਤੇ ਫੁਰਤੀਲਾ ਸੀ
(ii) ਉਸ ਦਾ ਸੁਭਾਅ ਬਹੁਤ ਦਿਆਲੂ ਸੀ
(iii) ਉਹ ਅਨਪੜ ਪਰ ਸਿਆਣਾ ਸੀ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਪਿਆਰ ਸੀ ?
(i) ਲੈਲੀ
(ii) ਸੈਲੀ
(iii) ਚੇਤਕ
(iv) ਉੱਪਰ ਲਿਖੇ ਸਾਰੇ ।
ਉੱਤਰ-
(i) ਲੈਲੀ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿ ਕੇ ਬੁਲਾਉਂਦੇ ਸਨ ?
(i) ਸਰਕਾਰ-ਏ-ਆਮ.
(ii) ਸਰਕਾਰ-ਏ-ਖ਼ਾਸ
(iii) ਸਰਕਾਰ-ਏ-ਖ਼ਾਲਸਾ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(iii) ਸਰਕਾਰ-ਏ-ਖ਼ਾਲਸਾ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸ਼ਾਹੀ ਮੋਹਰ ‘ਤੇ ਕਿਹੜੇ ਸ਼ਬਦ ਅੰਕਿਤ ਸਨ ?
(i) ਫ਼ਤਿਹ ਧਰਮ
(ii) ਅਕਾਲ ਸਹਾਏ
(iii) ਫ਼ਤਿਹ ਦਰਸ਼ਨ
(iv) ਨਾਨਕ ਸਹਾਏ ।
ਉੱਤਰ-
(ii) ਅਕਾਲ ਸਹਾਏ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਤੇ ਕਿਹੜੇ ਸ਼ਬਦ ਉਕਰੇ ਸਨ ?
(i) ਨਾਨਕ ਸਹਾਇ
(ii) ਅਕਾਲ ਸਹਾਇ
(iii) ਗੋਬਿੰਦ ਸਹਾਇ
(iv) ਤੇਗ਼ ਸਹਾਇ ।
ਉੱਤਰ-
(ii) ਅਕਾਲ ਸਹਾਇ ।

PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦਾ ਸਭ ਤੋਂ ਪ੍ਰਸਿੱਧ ਵਿਦਵਾਨ ਕਿਹੜਾ ਸੀ ?
(i) ਸੋਹਣ ਲਾਲ ਸੁਰੀ
(ii) ਫ਼ਕੀਰ ਅਜ਼ੀਜ਼-ਉੱਦ-ਦੀਨ
(iii) ਰਾਜਾ ਧਿਆਨ ਸਿੰਘ
(iv) ਦੀਵਾਨ ਮੋਹਕਮ ਚੰਦ ।
ਉੱਤਰ-
(i) ਸੋਹਣ ਲਾਲ ਸੁਰੀ ।

ਪ੍ਰਸ਼ਨ 7.
ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰੇ-ਏ-ਪੰਜਾਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਸੀ ?
(i) ਮਹਾਰਾਜਾ ਰਣਜੀਤ ਸਿੰਘ ਨੂੰ
(ii) ਮਹਾਰਾਜਾ ਦਲੀਪ ਸਿੰਘ ਨੂੰ
(iii) ਮਹਾਰਾਜਾ ਸ਼ੇਰ ਸਿੰਘ ਨੂੰ
(iv) ਮਹਾਰਾਜਾ ਖੜਕ ਸਿੰਘ ਨੂੰ ।
ਉੱਤਰ-
(i) ਮਹਾਰਾਜਾ ਰਣਜੀਤ ਸਿੰਘ ਨੂੰ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਕਲਗੀ ਆਪਣੇ ਤੋਸ਼ੇਖ਼ਾਨੇ ਵਿੱਚ ਰੱਖੀ ਹੋਈ ਸੀ ਜਿਸ ਦੀ ਛੋਹ ਨੂੰ ਉਹ ਆਪਣੇ ਲਈ ਬੜਾ ਵਡਭਾਗਾ ਸਮਝਦੇ ਸਨ । ਉਹ ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਇਨ੍ਹਾਂ ਜਿੱਤਾਂ ਲਈ ਧੰਨਵਾਦ ਕਰਨ ਲਈ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ’ ਜੀ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਰਣਜੀਤ ਸਿੰਘ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ’ ਅਖਵਾਉਂਦੇ ਸਨ ।ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਦੇ ਸ਼ਬਦ ਉਕਰੇ ਹੋਏ ਸਨ ।

1. ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ਵਿੱਚ ਅਟਲ ਵਿਸ਼ਵਾਸ ਸੀ । ਕੋਈ ਇੱਕ ਉਦਾਹਰਨਾਂ ਦਿਉ ।
2. ‘ਕੂਕਰ’ ਤੋਂ ਕੀ ਭਾਵ ਹੈ?
3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ ?
4. ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ਕਿਹੜੇ ਸ਼ਬਦ ਉਕਰੇ ਹੋਏ ਸਨ ?
5. ਮਹਾਰਾਜਾ ਰਣਜੀਤ ਸਿੰਘ ਦੇ ਸਿੱਕਿਆਂ ‘ਤੇ …………………….. ਤੇ …………………… ਦੇ ਸ਼ਬਦ ਅੰਕਿਤ ਸਨ ।
ਉੱਤਰ-
1. ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ ।
2. ਕੁਕਰ ਤੋਂ ਭਾਵ ਹੈ ਦਾਸ ਜਾਂ ਨੌਕਰ ।
3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।
4. ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਸ਼ਬਦ ਉਕਰੇ ਹੋਏ ਸਨ ।
5. ਨਾਨਕ ਸਹਾਇ, ਗੋਬਿੰਦ ਸਹਾਇ ।

2. ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਸੀ ਕਿ ਇੱਕ ਸ਼ਕਤੀਸ਼ਾਲੀ ਅਤੇ ਚਿਰਸਥਾਈ ਸਾਮਰਾਜ ਦੀ ਸਥਾਪਨਾ ਲਈ ਸਾਰੇ ਧਰਮਾਂ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਜ਼ਰੂਰੀ ਹੈ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ, ਵਿੱਤ ਮੰਤਰੀ ਦੀਵਾਨ ਭਵਾਨੀਦਾਸ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਇਸੇ ਤਰ੍ਹਾਂ ਜਨਰਲ ਵੈਂਤੂਰਾ, ਕੋਰਟ, ਗਾਰਡਨਰ ਆਦਿ ਯੂਰਪੀਅਨ ਸਨ ।

1. ਮਹਾਰਾਜਾ ਰਣਜੀਤ ਸਿੰਘ ਇੱਕ ਸਹਿਣਸ਼ੀਲ ਸ਼ਾਸਕ ਸੀ ? ਕਿਵੇਂ ?
2. ਧਿਆਨ ਸਿੰਘ ਡੋਗਰਾ ਕੌਣ ਸੀ ?
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ ?
4. ਦੀਵਾਨ ਭਵਾਨੀਦਾਸ ਕੌਣ ਸੀ ?
5. ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ………………………… ਸੀ ।
ਉੱਤਰ-
1. ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਸੀ ।
2. ਧਿਆਨ ਸਿੰਘ ਡੋਗਰਾ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਸੀ ।
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ਉੱਦੀਨ ਸੀ ।
4. ਦੀਵਾਨ ਭਵਾਨੀਦਾਸ ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਸੀ ।
5. ਮਿਸਰ ਦੀਵਾਨ ਚੰਦ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

Punjab State Board PSEB 12th Class History Book Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ Textbook Exercise Questions and Answers.

PSEB Solutions for Class 12 History Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

Long Answer Type Questions

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਦੀ ਰੂਪ-ਰੇਖਾ ਬਿਆਨ ਕਰੋ । (Give an outline of central administration of Maharaja Ranjit Singh.)
ਉੱਤਰ-
ਮਹਾਰਾਜਾ ਕੇਂਦਰੀ ਸ਼ਾਸਨ ਦਾ ਧੁਰਾ ਸੀ । ਉਹ ਅਸੀਮ ਸ਼ਕਤੀਆਂ ਦਾ ਮਾਲਕ ਸੀ । ਉਸ ਦੇ ਮੁੱਖ ਤੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ । ਮਹਾਰਾਜਾ ਰਣਜੀਤ ਸਿੰਘ ਆਪਣੀਆਂ ਸ਼ਕਤੀਆਂ ਦੀ ਵਰਤੋਂ ਪਰਜਾ ਦੀ ਭਲਾਈ ਲਈ ਕਰਦਾ ਸੀ । ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਨਾਂ ਦੇ ਮੰਤਰੀ ਪ੍ਰਮੁੱਖ ਸਨ । ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਦੀ ਮਰਜ਼ੀ ‘ਤੇ ਨਿਰਭਰ ਕਰਦਾ ਸੀ । ਪ੍ਰਸ਼ਾਸਨ ਦੀ ਕੁਸ਼ਲਤਾ ਲਈ ਮਹਾਰਾਜਾ ਰਣਜੀਤ ਸਿੰਘ ਆਮ ਤੌਰ ‘ਤੇ ਆਪਣੇ ਮੰਤਰੀਆਂ ਦੀ ਸਲਾਹ ਨੂੰ ਮੰਨ ਲੈਂਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ 12 ਦਫ਼ਤਰਾਂ ਵਿਭਾਗਾਂ ਦੀ ਸਥਾਪਨਾ ਕੀਤੀ ਸੀ । ਇਨ੍ਹਾਂ ਦਫ਼ਤਰਾਂ ਵਿੱਚੋਂ ਦਫ਼ਤਰ-ਏ-ਅਬਵਾਬ-ਉਲ-ਮਾਲ, ਦਫ਼ਤਰ-ਏ-ਤੋਜਿਹਾਤ, ਦਫ਼ਤਰ-ਏ-ਖਵਾਜਿਬ ਅਤੇ ਦਫ਼ਤਰ-ਏਰੋਜ਼ਨਾਮਚਾ-ਏ-ਇਖਰਾਜਾਤ ਪ੍ਰਮੁੱਖ ਸਨ । ਨਿਸ਼ਚਿਤ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਦਾ ਕੇਂਦਰੀ ਸ਼ਾਸਨ ਪ੍ਰਬੰਧ ਬਹੁਤ ਚੰਗਾ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਵਿੱਚ ਮਹਾਰਾਜੇ ਦੀ ਸਥਿਤੀ ਕਿਹੋ ਜਿਹੀ ਸੀ ? (What was the position of Maharaja in Central Administration ?)
ਜਾਂ
ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਸਰੂਪ ਕੀ ਸੀ ? (Explain the nature of administration of Maharaja Ranjit Singh.)
ਉੱਤਰ-
ਮਹਾਰਾਜਾ ਰਾਜ ਦਾ ਮੁਖੀ ਸੀ । ਉਹ ਸਾਰੀਆਂ ਸ਼ਕਤੀਆਂ ਦਾ ਸੋਮਾ ਸੀ । ਰਾਜ ਦੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਮਹਾਰਾਜੇ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਸਨ ।ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰ-ਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ ।ਉਹ ਜਦ ਚਾਹੇ ਕਿਸੇ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਸਕਦਾ ਸੀ ।ਉਹ ਮੁੱਖ ਸੈਨਾਪਤੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ । ਉਹ ਰਾਜ ਦਾ ਮੁੱਖ ਨਿਆਂਧੀਸ਼ ਵੀ ਸੀ ਅਤੇ ਉਸ ਦੇ ਮੁੰਹ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਲੋਕਾਂ ਲਈ ਕਾਨੂੰਨ ਬਣ ਜਾਂਦਾ ਸੀ । ਕੋਈ ਵੀ ਵਿਅਕਤੀ ਉਸ ਦੀ ਆਗਿਆ ਦੀ ਉਲੰਘਣਾ ਨਹੀਂ ਕਰ ਸਕਦਾ ਸੀ । ਮਹਾਰਾਜੇ ਨੂੰ ਕਿਸੇ ਵੀ ਸ਼ਾਸਕ ਨਾਲ ਯੁੱਧ ਜਾਂ ਸੰਧੀ ਦੀ ਘੋਸ਼ਣਾ ਕਰਨ ਦਾ ਪੂਰਨ ਅਧਿਕਾਰ ਪ੍ਰਾਪਤ ਸੀ । ਮਹਾਰਾਜੇ ਨੂੰ ਆਪਣੀ ਪਰਜਾ ‘ਤੇ ਕਰ ਲਗਾਉਣ ਜਾਂ ਉਸ ਨੂੰ ਹਟਾਉਣ ਦਾ ਅਧਿਕਾਰ ਪ੍ਰਾਪਤ ਸੀ । ਸੰਖੇਪ ਵਿੱਚ ਮਹਾਰਾਜੇ ਦੀਆਂ ਸ਼ਕਤੀਆਂ ਕਿਸੇ ਤਾਨਾਸ਼ਾਹ ਨਾਲੋਂ ਘੱਟ ਨਹੀਂ ਸਨ । ਮਹਾਰਾਜਾ ਕਦੇ ਵੀ ਇਨ੍ਹਾਂ ਸ਼ਕਤੀਆਂ ਦੀ ਦੁਰਵਰਤੋਂ ਨਹੀਂ ਕਰਦਾ ਸੀ । ਉਹ ਪਰਜਾ ਦੀ ਭਲਾਈ ਵਿੱਚ ਹੀ ਆਪਣੀ ਭਲਾਈ ਸਮਝਦਾ ਸੀ । ਨਿਰਸੰਦੇਹ ਅਜਿਹੇ ਮਹਾਨ ਸ਼ਾਸਕਾਂ ਦੀਆਂ ਉਦਾਹਰਨਾਂ ਇਤਿਹਾਸ ਵਿੱਚ ਬਹੁਤ ਘੱਟ ਮਿਲਦੀਆਂ ਹਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਪ੍ਰਬੰਧ ’ ਤੇ ਇੱਕ ਨੋਟ ਲਿਖੋ । (Write a short note on the Provincial Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਾਂਤਕ ਪ੍ਰਬੰਧ ਕਿਹੋ ਜਿਹਾ ਸੀ ? (How was the Provincial Administration of Maharaja Ranjit Singh ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਵਿੱਚ ਨਾਜ਼ਿਮ ਦੀ ਸਥਿਤੀ ਕੀ ਸੀ ? (What was the position of Nazim in Province during the times of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਸ਼ਾਸਨ ਵਿਵਸਥਾ ਨੂੰ ਕੁਸ਼ਲ ਢੰਗ ਨਾਲ ਚਲਾਉਣ ਲਈ ਆਪਣੇ ਰਾਜ ਨੂੰ ਚਾਰ ਤਾਂ ਜਾਂ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਇਨ੍ਹਾਂ ਦੇ ਨਾਂ ਸਨ-ਸੁਬਾ-ਏ-ਲਾਹੌਰ, ਸੂਬਾ-ਏ-ਮੁਲਤਾਨ, ਸੁਬਾ-ਏ-ਕਸ਼ਮੀਰ, ਸੂਬਾ-ਏ-ਪਿਸ਼ਾਵਰ । ਸੁਬੇ ਜਾਂ ਪਾਂਤ ਦਾ ਮੁਖੀਆ ਨਾਜ਼ਿਮ ਕਹਾਉਂਦਾ ਸੀ । ਉਸ ਦੀ ਨਿਯੁਕਤੀ ਮਹਾਰਾਜਾ ਦੁਆਰਾ ਕੀਤੀ ਜਾਂਦੀ ਸੀ । ਕਿਉਂਕਿ ਇਹ ਅਹੁਦਾ ਬੜਾ ਮਹੱਤਵਪੂਰਨ ਹੁੰਦਾ ਸੀ । ਇਸ ਲਈ ਮਹਾਰਾਜਾ ਇਸ ਅਹੁਦੇ ‘ਤੇ ਬਹੁਤ ਹੀ ਵਿਸ਼ਵਾਸਯੋਗ, ਸਮਝਦਾਰ, ਈਮਾਨਦਾਰ ਅਤੇ ਅਨੁਭਵ ਵਿਅਕਤੀ ਨੂੰ ਹੀ ਨਿਯੁਕਤ ਕਰਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਨੂੰ ਅਨੇਕਾਂ ਸ਼ਕਤੀਆਂ ਪ੍ਰਾਪਤ ਸਨ ।

  • ਉਸ ਦਾ ਮੁੱਖ ਕਾਰਜ ਆਪਣੇ ਅਧੀਨ ਪ੍ਰਾਂਤ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਸੀ ।
  • ਉਹ ਪ੍ਰਾਂਤ ਦੇ ਹੋਰਨਾਂ ਕਰਮਚਾਰੀਆਂ ਦੇ ਕਾਰਜ਼ਾਂ ਦੀ ਦੇਖ-ਭਾਲ ਕਰਦਾ ਸੀ ।
  • ਉਹ ਪ੍ਰਾਂਤ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਆਦੇਸ਼ਾਂ ਨੂੰ ਲਾਗੂ ਕਰਵਾਉਂਦਾ ਸੀ ।
  • ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦਾ ਫ਼ੈਸਲਾ ਕਰਦਾ ਸੀ ਅਤੇ ਕਾਰਦਾਰਾਂ ਦੇ ਫੈਸਲਿਆਂ ਦੇ ਵਿਰੁੱਧ ਬੇਨਤੀਆਂ ਸੁਣਦਾ ਸੀ ।
  • ਉਹ ਭੂਮੀ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਮੱਦਦ ਕਰਦਾ ਸੀ ।
  • ਉਸ ਦੇ ਅਧੀਨ ਕੁੱਝ ਸੈਨਾ ਹੁੰਦੀ ਸੀ ਅਤੇ ਕਈ ਵਾਰ ਛੋਟੇ-ਮੋਟੇ ਅਭਿਯਾਨਾਂ ਦੀ ਅਗਵਾਈ ਵੀ ਕਰਦਾ ਸੀ ।
  • ਉਹ ਨਿਸ਼ਚਿਤ ਲਗਾਨ ਸਮੇਂ ਤੇ ਕੇਂਦਰੀ ਖ਼ਜਾਨੇ ਵਿੱਚ ਜਮਾਂ ਕਰਾਉਂਦਾ ਸੀ ।
  • ਉਹ ਜ਼ਰੂਰਤ ਪੈਣ ‘ਤੇ ਕੇਂਦਰ ਨੂੰ ਫ਼ੌਜ ਵੀ ਭੇਜਦਾ ਸੀ ।
  • ਉਹ ਆਮ ਤੌਰ ਤੇ ਪੁੱਤ ਦਾ ਚੱਕਰ ਲਗਾ ਕੇ ਇਹ ਪਤਾ ਲਗਾਉਂਦਾ ਸੀ ਕੀ ਪਰਜਾ ਰਣਜੀਤ ਸਿੰਘ ਤੋਂ ਖੁਸ਼ ਹੈ ਕਿ ਨਹੀਂ । ਇਸ ਪ੍ਰਕਾਰ ਨਾਜ਼ਿਮ ਦੇ ਕੋਲ ਅਸੀਮ ਸ਼ਕਤੀਆਂ ਸਨ ਪਰੰਤੂ ਉਸ ਨੂੰ ਪ੍ਰਾਂਤ ਦੇ ਸੰਬੰਧਿਤ ਕੋਈ ਵੀ ਮਹੱਤਵਪੂਰਨ ਫ਼ੈਸਲਾ ਲੈਣ ਤੋਂ ਪਹਿਲਾਂ ਮਹਾਰਾਜਾ ਤੋਂ ਆਗਿਆ ਲੈਣੀ ਪੈਂਦੀ ਸੀ । ਮਹਾਰਾਜਾ ਰਣਜੀਤ ਸਿੰਘ ਖ਼ੁਦ ਅਤੇ ਕੇਂਦਰੀ ਅਧਿਕਾਰੀਆਂ ਦੁਆਰਾ ਨਾਜ਼ਿਮ ਦੇ ਕਾਰਜਾਂ ਦਾ

ਨਿਰੀਖਣ ਕਰਦਾ ਸੀ । ਸੰਤੁਸ਼ਟ ਨਾ ਹੋਣ ‘ਤੇ ਨਾਜ਼ਿਮ ਨੂੰ ਬਦਲ ਦਿੱਤਾ ਜਾਂਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਨੂੰ ਚੰਗੀਆਂ ਤਨਖ਼ਾਹਾਂ ਮਿਲਦੀਆਂ ਸਨ ਅਤੇ ਉਹ ਬਹੁਤ ਸ਼ਾਨ ਨਾਲ ਵੱਡੇ ਮਹੱਲਾਂ ਵਿੱਚ ਰਹਿੰਦੇ ਸਨ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ’ਤੇ ਨੋਟ ਲਿਖੋ । (Wrte a note on local administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ਦੇ ਬਾਰੇ ਵਿੱਚ ਤੁਸੀਂ ਕੀ ਜਾਣਦੇ ਹੋ ? ਵਰਣਨ ਕਰੋ । (What do you know about the local administration of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਸ਼ਾਸਨ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਅੱਗੇ ਲਿਖੀਆਂ ਹਨ-

1. ਪਰਗਨਿਆਂ ਦਾ ਸ਼ਾਸਨ ਪ੍ਰਬੰਧ – ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ । ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ । ਕਾਰਦਾਰ ਦੇ ਮੁੱਖ ਕੰਮ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ, ਲੋਕਾਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ । ਸੰਖੇਪ ਵਿੱਚ ਕਾਰਦਾਰਾਂ ਦੇ ਫ਼ਰਜ਼ ਅੱਜ-ਕਲ੍ਹ ਦੇ ਡਿਪਟੀ ਕਮਿਸ਼ਨਰ ਵਾਂਗ ਸਨ । ਕਾਨੂੰਨਗੋ ਅਤੇ ਮੁਕੱਦਮ ਕਾਰਦਾਰ ਦੀ ਸਹਾਇਤਾ ਕਰਦੇ ਸਨ ।

2. ਪਿੰਡ ਦਾ ਪ੍ਰਬੰਧ – ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ ਜਿਸ ਨੂੰ ਉਸ ਸਮੇਂ ਮੌਜਾ ਕਹਿੰਦੇ ਸਨ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥ ਵਿੱਚ ਹੁੰਦਾ ਸੀ । ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖ-ਭਾਲ ਕਰਦੀ ਸੀ ਅਤੇ ਉਨ੍ਹਾਂ ਦੇ ਛੋਟੇ-ਮੋਟੇ ਝਗੜਿਆਂ ਦਾ ਨਿਪਟਾਰਾ ਕਰਦਾ ਸੀ । ਲੋਕ ਪੰਚਾਇਤ ਦਾ ਬੜਾ ਮਾਣ ਕਰਦੇ ਸਨ ਅਤੇ ਉਸ ਦੇ ਫ਼ੈਸਲਿਆਂ ਨੂੰ ਜ਼ਿਆਦਾਤਰ ਲੋਕ ਪ੍ਰਵਾਨ ਕਰਦੇ ਸਨ । ਪਟਵਾਰੀ ਪਿੰਡਾਂ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ । ਚੌਧਰੀ ਲਗਾਨ ਉਗਰਾਹੁਣ ਵਿੱਚ ਕਾਰਦਾਰ ਦੀ ਸਹਾਇਤਾ ਕਰਦਾ ਸੀ । ਮਹਾਰਾਜਾ ਪਿੰਡ ਦੇ ਕੰਮਾਂ ਵਿੱਚ ਦਖਲ-ਅੰਦਾਜ਼ੀ ਨਹੀਂ ਕਰਦਾ ਸੀ ।

3. ਲਾਹੌਰ ਸ਼ਹਿਰ ਦਾ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ । ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ ਕੋਤਵਾਲ ਹੁੰਦਾ ਸੀ । ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ, ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨਾ ਆਦਿ ਸਨ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੀ ਕੀ ਸਥਿਤੀ ਸੀ ? (What was the position of Kardar during the times of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ । ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ । ਉਸ ਨੂੰ ਬਹੁਤ ਸਾਰੇ ਫ਼ਰਜ਼ ਨਿਭਾਉਣੇ ਪੈਂਦੇ ਸਨ । ਉਹ ਪਰਗਨੇ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜ਼ਿੰਮੇਵਾਰ ਸੀ । ਉਹ ਪਰਗਨੇ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰ ਕੇ ਕੇਂਦਰੀ ਖਜ਼ਾਨੇ ਵਿੱਚ ਜਮਾਂ ਕਰਵਾਉਂਦਾ ਸੀ । ਇਹ ਪਰਗਨੇ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਹਿਸਾਬ ਰੱਖਦਾ ਸੀ ।ਉਹ ਪਰਗਨੇ ਦੇ ਹਰ ਕਿਸਮ ਦੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੇ ਫੈਸਲੇ ਕਰਦਾ ਸੀ । ਉਹ ਦੋਸ਼ੀਆਂ ਨੂੰ ਸਜ਼ਾ ਵੀ ਦਿੰਦਾ ਸੀ । ਕਾਰਦਾਰ ਆਪਣੇ ਇਲਾਕੇ ਦਾ ਆਬਕਾਰੀ ਅਤੇ ਸੀਮਾ ਕਰ ਅਫ਼ਸਰ ਵੀ ਹੁੰਦਾ ਸੀ । ਇਸ ਲਈ ਪਰਗਨੇ ਵਿੱਚੋਂ ਇਨ੍ਹਾਂ ਕਰਾਂ ਨੂੰ ਇਕੱਠਾ ਕਰਨਾ ਉਸ ਦਾ ਕਰਤੱਵ ਸੀ ।

ਉਹ ਕਰ ਨਾ ਦੇਣ ਵਾਲਿਆਂ ਵਿਰੁੱਧ ਕਾਰਵਾਈ ਵੀ ਕਰਦਾ ਸੀ । ਉਹ ਲੋਕ ਭਲਾਈ ਅਫ਼ਸਰ ਵੀ ਸੀ । ਇਸ ਲਈ ਉਹ ਪਰਗਨੇ ਦੇ ਲੋਕਾਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਦਾ ਸੀ । ਇਸ ਸੰਬੰਧ ਵਿੱਚ ਉਹ ਪਰਗਨੇ ਦੇ ਸਾਰੇ ਰਸੂਖ ਰੱਖਣ ਵਾਲੇ ਵਿਅਕਤੀਆਂ ਨਾਲ ਮਿਲਦਾ-ਜੁਲਦਾ ਰਹਿੰਦਾ ਸੀ । ਉਹ ਪਰਗਨੇ ਵਿੱਚ ਵਾਪਰਨ ਵਾਲੀਆਂ ਸਾਰੀਆਂ ਮਹੱਤਵਪੂਰਨ ਘਟਨਾਵਾਂ ਦੀ ਜਾਣਕਾਰੀ ਰੱਖਦਾ ਸੀ ਕਿਉਂਕਿ ਉਹ ਇੱਕ ਲੇਖਾਕਾਰ ਵਜੋਂ ਵੀ ਕੰਮ ਕਰਦਾ ਸੀ । ਉਹ ਪਰਗਨੇ ਵਿੱਚ ਬਣੇ ਹੋਏ ਸਰਕਾਰੀ ਅਨਾਜ ਭੰਡਾਰਾਂ ਵਿੱਚ ਅਨਾਜ ਜਮਾਂ ਕਰਵਾਉਂਦਾ ਸੀ । ਉਹ ਪਰਗਨੇ ਵਿੱਚ ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਵੀ ਕਰਵਾਉਂਦਾ ਸੀ ।

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਬਾਰੇ ਇੱਕ ਸੰਖੇਪ ਨੋਟ ਲਿਖੋ । (Write a short note on the administration of city of Lahore during the times of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ । ਇਹ ਪਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ । ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ । ਹਰ ਮੁਹੱਲਾ ਇੱਕ ਮੁਹੱਲੇਦਾਰ ਦੇ ਅਧੀਨ ਹੁੰਦਾ ਸੀ । ਮੁਹੱਲੇਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ । ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ ।ਉਹ ਆਮ ਤੌਰ ‘ਤੇ ਮੁਸਲਮਾਨ ਹੁੰਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਮਹੱਤਵਪੂਰਨ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ । ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ, ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨੀ ਆਦਿ ਸਨ । ਉਹ ਦੋਸ਼ੀ ਲੋਕਾਂ ਵਿਰੁੱਧ ਲੋੜੀਂਦੀ ਕਾਰਵਾਈ ਵੀ ਕਰਦਾ ਸੀ । ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਦਾ ਲਾਹੌਰ ਸ਼ਹਿਰ ਦਾ ਪ੍ਰਬੰਧ ਬਹੁਤ ਵਧੀਆ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਲਗਾਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਈਆਂ ਬਾਰੇ ਚਾਨਣਾ ਪਾਓ । (Describe main features of Maharaja Ranjit Singh’s land revenue administration.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਸ਼ਾਸਨ ਬਾਰੇ ਨੋਟ ਲਿਖੋ । (Write a note on the economic administration of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ । ਇਸ ਲਈ ਮਹਾਰਾਜਾ ਰਣਜੀਤ ਸਿੰਘ ਨੇ ਇਸ ਵੱਲ ਆਪਣਾ ਵਿਸ਼ੇਸ਼ ਧਿਆਨ ਦਿੱਤਾ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ-

  • ਬਟਾਈ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਸਰਕਾਰ ਫ਼ਸਲ ਕੱਟਣ ਤੋਂ ਬਾਅਦ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ । ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ ।ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕਦੀ ਸੀ ।
  • ਕਨਕੂਤ ਪ੍ਰਣਾਲੀ – 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕੂਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ ।ਇਸ ਅਧੀਨ ਲਗਾਨ ਖੜੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ । ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ ।
  • ਬੋਲੀ ਦੇਣ ਦੀ ਪ੍ਰਣਾਲੀ – ਇਸ ਪ੍ਰਣਾਲੀ ਦੇ ਅਧੀਨ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ।
  • ਬਿਘਾ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਹਲ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੁਮੀ ‘ਤੇ ਹਲ ਚਲਾਇਆ ਜਾ ਸਕਦਾ ਸੀ, ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਖੂਹ ਪ੍ਰਣਾਲੀ – ਇਸ ਪ੍ਰਣਾਲੀ ਅਨੁਸਾਰ ਇੱਕ ਖੁਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ, ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।

ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ । ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ । ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਗੋ ਅਤੇ ਚੌਧਰੀ ਸਨ । ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ । ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ, ਉੱਥੇ ਲਗਾਨ 50% ਸੀ । ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ, ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ ਤੇ ਤੋਂ ਤੇ ਤਕ ਹੁੰਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦੇ ਜਾਗੀਰਦਾਰੀ ਪ੍ਰਬੰਧ ’ਤੇ ਇੱਕ ਸੰਖੇਪ ਨੋਟ ਲਿਖੋ । (Write a brief note on Jagirdari system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰੀ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the chief features of Jagirdari system of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਈ ਤਰ੍ਹਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ । ਇਨ੍ਹਾਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ । ਇਹ ਜਾਗੀਰਾਂ ਰਾਜ ਦੇ ਉੱਚ ਸੈਨਿਕ ਅਤੇ ਅਸੈਨਿਕ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ । ਇਨ੍ਹਾਂ ਤੋਂ ਇਲਾਵਾ ਉਸ ਸਮੇਂ ਇਨਾਮ ਜਾਗੀਰਾਂ, ਗੁਜ਼ਾਰਾ ਜਾਗੀਰਾਂ, ਵਤਨ ਜਾਗੀਰਾਂ ਅਤੇ ਧਰਮਾਰਥ ਜਾਗੀਰਾਂ ਵੀ ਪ੍ਰਚਲਿਤ ਸਨ । ਧਰਮਾਰਥ ਜਾਗੀਰਾਂ ਧਾਰਮਿਕ ਸੰਸਥਾਵਾਂ ਜਾਂ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ । ਇਹ ਜਾਗੀਰਾਂ ਸਥਾਈ ਤੌਰ ‘ਤੇ ਦਿੱਤੀਆਂ ਜਾਂਦੀਆਂ ਸਨ । ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਉਨ੍ਹਾਂ ਦੇ ਏਜੰਟ ਕਰਦੇ ਸਨ । ਜਾਗੀਰਦਾਰਾਂ ਨੂੰ ਨਾ ਕੇਵਲ ਆਪਣੇ ਅਧੀਨ ਜਾਗੀਰ ਵਿੱਚੋਂ ਲਗਾਨ ਇਕੱਠਾ ਕਰਨ ਦਾ ਅਧਿਕਾਰ ਸੀ ਸਗੋਂ ਉਹ ਨਿਆਂ ਸੰਬੰਧੀ ਮਾਮਲਿਆਂ ਦਾ ਫੈਸਲਾ ਵੀ ਕਰਦੇ ਸਨ । ਕਈ ਵਾਰੀ ਉਨ੍ਹਾਂ ਨੂੰ ਸੈਨਿਕ ਮੁਹਿੰਮਾਂ ਦੀ ਕਮਾਂਡ ਵੀ ਦਿੱਤੀ ਜਾਂਦੀ ਸੀ । ਸੈਨਿਕ ਜਾਗੀਰਦਾਰਾਂ ਨੂੰ ਸੈਨਿਕ ਭਰਤੀ ਕਰਨ ਦਾ ਅਧਿਕਾਰ ਵੀ ਪ੍ਰਾਪਤ ਸੀ । ਜਾਗੀਰਦਾਰੀ ਪ੍ਰਬੰਧ ਵਿੱਚ ਭਾਵੇਂ ਕੁਝ ਦੋਸ਼ ਤਾਂ ਜ਼ਰੂਰ ਸਨ ਪਰ ਇਹ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ । (Discuss the main features of the Judicial system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ’ਤੇ ਇੱਕ ਨੋਟ ਲਿਖੋ । (Write a short note on the Judicial system of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਸਾਧਾਰਨ ਸੀ । ਕਾਨੂੰਨ ਲਿਖਤੀ ਨਹੀਂ ਸੀ । ਨਿਆਂ ਉਸ ਸਮੇਂ ਦੇ ਰੀਤੀ-ਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ । ਨਿਆਂ ਸੰਬੰਧੀ ਆਖਰੀ ਫ਼ੈਸਲਾ ਮਹਾਰਾਜੇ ਦਾ ਹੁੰਦਾ ਸੀ । ਲੋਕਾਂ ਨੂੰ ਨਿਆਂ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਸਨ । ਮਹਾਰਾਜੇ ਤੋਂ ਬਾਅਦ ਰਾਜ ਦੀ ਸਭ ਤੋਂ ਵੱਡੀ ਅਦਾਲਤ ਦਾ ਨਾਂ ਅਦਾਲਤ-ਏ-ਆਲਾ ਸੀ । ਇਹ ਨਾਜ਼ਿਮ ਅਤੇ ਕਾਰਦਾਰਾਂ ਦੀਆਂ ਅਦਾਲਤਾਂ ਵਿਰੁੱਧ ਅਪੀਲਾਂ ਸੁਣਦੀ ਸੀ । ਪ੍ਰਾਂਤਾਂ ਵਿੱਚ ਨਾਜ਼ਿਮ ਅਤੇ ਪਰਗਨਿਆਂ ਵਿੱਚ ਕਾਰਦਾਰ ਦੀਆਂ ਅਦਾਲਤਾਂ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਨੂੰ ਸੁਣਦੀਆਂ ਸਨ । ਨਿਆਂ ਲਈ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਸ ਅਫ਼ਸਰ ਵੀ ਨਿਯੁਕਤ ਕੀਤੇ ਹੋਏ ਸਨ ਜਿਨ੍ਹਾਂ ਨੂੰ ਅਦਾਲਤੀ ਆਖਿਆ ਜਾਂਦਾ ਸੀ ।

ਬਹੁਤ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਵੀ ਕਾਇਮ ਸੀ । ਇੱਥੇ ਨਿਆਂ ਲਈ ਮੁਸਲਮਾਨ ਅਤੇ ਗ਼ੈਰ-ਮੁਸਲਮਾਨ ਲੋਕ ਜਾ ਸਕਦੇ ਸਨ । ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਸਥਾਨਿਕ ਰੀਤੀ-ਰਿਵਾਜਾਂ ਅਨੁਸਾਰ ਕਰਦੀਆਂ ਸਨ । ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ | ਮੌਤ ਦੀ ਸਜ਼ਾ ਤਾਂ ਕਿਸੇ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ । ਜ਼ਿਆਦਾਤਰ ਅਪਰਾਧੀਆਂ ਤੋਂ ਜੁਰਮਾਨਾ ਵਸੂਲ ਕੀਤਾ ਜਾਂਦਾ ਸੀ । ਪਰ ਵਾਰ-ਵਾਰ ਅਪਰਾਧ ਕਰਨ ਵਾਲਿਆਂ ਦੇ ਹੱਥ, ਪੈਰ, ਨੱਕ ਆਦਿ ਕੱਟ ਦਿੱਤੇ ਜਾਂਦੇ ਸਨ । ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the main features of Maharaja Ranjit Singh’s military administration ?)
ਜਾਂ
ਰਣਜੀਤ ਸਿੰਘ ਨੇ ਆਪਣੇ ਸੈਨਿਕ ਪ੍ਰਬੰਧ ਵਿੱਚ ਕੀ ਸੁਧਾਰ ਕੀਤੇ ? (What reforms were introduced by Ranjit Singh to improve his military administration ?)
ਜਾਂ
ਰਣਜੀਤ ਸਿੰਘ ਦੀ ਸੈਨਾ ’ਤੇ ਸੰਖੇਪ ਨੋਟ ਲਿਖੋ । (Write a short note on the military of Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਸ਼ਾਸਨ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਸਨ-

  • ਰਚਨਾ – ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕ ਸ਼ਾਮਲ ਸਨ । ਇਨ੍ਹਾਂ ਵਿੱਚ ਸਿੱਖ, ਰਾਜਪੁਤ, ਬਾਹਮਣ, ਖੱਤਰੀ, ਗੋਰਖੇ ਅਤੇ ਪੂਰਬੀ ਹਿੰਦੁਸਤਾਨੀ ਸ਼ਾਮਲ ਸਨ ।
  • ਭਰਤੀ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਭਰਤੀ ਬਿਲਕੁਲ ਲੋਕਾਂ ਦੀ ਮਰਜ਼ੀ ਅਨੁਸਾਰ ਹੁੰਦੀ ਸੀ । ਕੇਵਲ ਰਿਸ਼ਟ-ਪੁਸ਼ਟ ਵਿਅਕਤੀਆਂ ਨੂੰ ਹੀ ਫ਼ੌਜ ਵਿੱਚ ਭਰਤੀ ਕੀਤਾ ਜਾਂਦਾ ਸੀ । ਅਫ਼ਸਰਾਂ ਦੀ ਭਰਤੀ ਦਾ ਕੰਮ ਕੇਵਲ ਮਹਾਰਾਜੇ ਦੇ ਹੱਥਾਂ ਵਿੱਚ ਸੀ । ਆਮ ਤੌਰ ‘ਤੇ ਉੱਚ ਅਤੇ ਬਹੁਤ ਹੀ ਭਰੋਸੇਯੋਗ ਅਧਿਕਾਰੀਆਂ ਦੇ ਪੁੱਤਰਾਂ ਨੂੰ ਅਫ਼ਸਰ ਨਿਯੁਕਤ ਕੀਤਾ ਜਾਂਦਾ ਸੀ ।
  • ਤਨਖ਼ਾਹ – ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸੈਨਿਕਾਂ ਨੂੰ ਜਾਂ ਤਾਂ ਜਾਗੀਰਾਂ ਦੇ ਰੂਪ ਵਿੱਚ ਅਤੇ ਜਾਂ ਜਿਣਸ ਦੇ ਰੂਪ ਵਿੱਚ ਤਨਖ਼ਾਹ ਦਿੱਤੀ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਨੇ ਸੈਨਿਕਾਂ ਨੂੰ ਨਕਦ ਤਨਖ਼ਾਹ ਦੇਣ ਦਾ ਰਿਵਾਜ ਸ਼ੁਰੂ ਕੀਤਾ ।
  • ਪਦ ਉੱਨਤੀਆਂ – ਮਹਾਰਾਜਾ ਰਣਜੀਤ ਸਿੰਘ ਆਪਣੇ ਸੈਨਿਕਾਂ ਨੂੰ ਕੇਵਲ ਕਾਬਲੀਅਤ ਦੇ ਆਧਾਰ ‘ਤੇ ਪਦ ਉੱਨਤੀਆਂ ਦਿੰਦਾ ਸੀ । ਪਦ ਉੱਨਤੀਆਂ ਦੇਣ ਸਮੇਂ ਮਹਾਰਾਜਾ ਕਿਸੇ ਸੈਨਿਕ ਨਾਲ ਜਾਤ-ਪਾਤ ਜਾਂ ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਕਰਦਾ ਸੀ ।
  • ਇਨਾਮ ਅਤੇ ਖ਼ਿਤਾਬ – ਮਹਾਰਾਜਾ ਰਣਜੀਤ ਸਿੰਘ ਹਰ ਸਾਲ ਲਾਹੌਰ ਦਰਬਾਰ ਦੀ ਸ਼ਾਨਦਾਰ ਸੇਵਾ ਕਰਨ ਵਾਲੇ ਸੈਨਿਕਾਂ ਨੂੰ ਅਤੇ ਲੜਾਈ ਦੇ ਮੈਦਾਨ ਵਿੱਚ ਬਾਹਦਰੀ ਵਿਖਾਉਣ ਵਾਲੇ ਸੈਨਿਕਾਂ ਨੂੰ ਲੱਖਾਂ ਰੁਪਏ ਇਨਾਮ ਅਤੇ ਉੱਚੇ ਖਿਤਾਬ ਦਿੰਦਾ ਸੀ ।
  • ਅਨੁਸ਼ਾਸਨ – ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਫ਼ੌਜ ਵਿੱਚ ਬੜਾ ਸਖ਼ਤ ਅਨੁਸ਼ਾਸਨ ਕਾਇਮ ਕੀਤਾ ਹੋਇਆ ਸੀ । ਫ਼ੌਜ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਨਿਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ ।

ਪ੍ਰਸ਼ਨ 11.
ਰਣਜੀਤ ਸਿੰਘ ਦੇ ਸੈਨਿਕ ਸੰਗਠਨ ਵਿੱਚ ਫ਼ੌਜ-ਏ-ਖ਼ਾਸ ਦੀ ਮਹੱਤਤਾ ਉੱਤੇ ਸੰਖੇਪ ਨੋਟ ਲਿਖੋ । (Write a brief note on the Fauj-i-Khas of Maharaja Ranjit Singh’s army.)
ਉੱਤਰ-
ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ । ਇਸ ਫ਼ੌਜ ਨੂੰ ਜਨਰਲ ਵੈਂਤੂਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ । ਇਸ ਨੂੰ ‘ਮਾਡਲ ਬ੍ਰਿਗੇਡ’ ਵੀ ਕਿਹਾ ਜਾਂਦਾ ਸੀ । ਇਸ ਫ਼ੌਜ ਵਿੱਚ ਪੈਦਲ ਫ਼ੌਜ ਦੀਆਂ ਚਾਰ ਬਟਾਲੀਅਨਾਂ, ਘੋੜਸਵਾਰਾਂ ਦੀਆਂ ਦੋ ਰਜਮੈਂਟਾਂ ਅਤੇ 24 ਤੋਪਾਂ ਦਾ ਇੱਕ ਤੋਪਖ਼ਾਨਾ ਸ਼ਾਮਲ ਸੀ । ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ ।ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ ।ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ । ਇਸੇ ਲਈ ਇਸ ਨੂੰ ਫ਼ੌਜ-ਏ-ਖ਼ਾਸ ਕਿਹਾ ਜਾਂਦਾ ਸੀ । ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ । ਇਹ ਫ਼ੌਜ ਬਹੁਤ ਅਨੁਸ਼ਾਸਿਤ ਸੀ । ਇਸ ਸੈਨਾ ਨੂੰ ਕਠਿਨ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ ।ਇਸ ਸੈਨਾ ਨੇ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਕੀਤੀਆਂ । ਇਸ ਸੈਨਾ ਦੀ ਕਾਰਜਕੁਸ਼ਲਤਾ ਨੂੰ ਦੇਖ ਕੇ ਅਨੇਕਾਂ ਅੰਗਰੇਜ਼ ਅਫ਼ਸਰ ਹੈਰਾਨ ਰਹਿ ਗਏ ਸਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ-ਏ-ਬੇ-ਕਵਾਇਦ ਤੋਂ ਕੀ ਭਾਵ ਹੈ ? (What do you mean by Fauj-i-Be-Qawaid of Maharaja Ranjit Singh ?)
ਉੱਤਰ-
ਫ਼ੌਜ-ਏ-ਬੇ-ਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ । ਇਹ ਫ਼ੌਜ ਚਾਰਾਂ ਭਾਗਾਂ
(i) ਘੋੜ-ਚੜੇ
(ii) ਫ਼ੌਜ-ਏ-ਕਿਲੂਜਾਤ
(iii) ਅਕਾਲੀ ਅਤੇ
(iv) ਜਾਗੀਰਦਾਰੀ ਫ਼ੌਜ ਵਿੱਚ ਵੰਡੀ ਹੋਈ ਸੀ ।ਇਨ੍ਹਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਘੋੜ-ਚੜੇ – ਘੋੜ-ਚੜੇ ਬੇ-ਕਵਾਇਦ ਸੈਨਾ ਦਾ ਇੱਕ ਮਹੱਤਵਪੂਰਨ ਭਾਗ ਸੀ । ਇਹ ਦੋ ਭਾਗਾਂ ਵਿੱਚ ਵੰਡੇ ਹੋਏ ਸਨ-

  • ਘੋੜ੍ਹ-ਚੜ੍ਹੇ ਖ਼ਾਸ – ਇਸ ਵਿੱਚ ਰਾਜ ਦਰਬਾਰੀਆਂ ਦੇ ਰਿਸ਼ਤੇਦਾਰਾਂ ਅਤੇ ਉੱਚ ਖ਼ਾਨਦਾਨਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਲ ਸਨ ।
  • ਮਿਸਲਦਾਰ – ਇਸ ਵਿੱਚ ਉਹ ਸੈਨਿਕ ਸ਼ਾਮਲ ਸਨ ਜਿਹੜੇ ਮਿਸਲਾਂ ਦੇ ਸਮੇਂ ਤੋਂ ਸੈਨਿਕ ਚਲੇ ਆ ਰਹੇ ਸਨ । ਘੋੜ-ਚੜ੍ਹੇ ਦੇ ਮੁਕਾਬਲੇ ਵਿੱਚ ਮਿਸਲਦਾਰਾਂ ਦਾ ਅਹੁਦਾ ਘੱਟ ਮਹੱਤਵਪੂਰਨ ਸੀ । ਇਨ੍ਹਾਂ ਦੇ ਲੜਨ ਦਾ ਢੰਗ ਪੁਰਾਣਾ ਸੀ । 1838-39 ਈ. ਵਿੱਚ ਘੋੜ-ਚੜਿਆਂ ਦੀ ਗਿਣਤੀ 10,795 ਸੀ ।

2. ਫ਼ੌਜ-ਏ-ਕਿਲ੍ਹਜਾਤ – ਕਿਲ੍ਹਿਆਂ ਦੀ ਰੱਖਿਆ ਲਈ ਮਹਾਰਾਜਾ ਰਣਜੀਤ ਸਿੰਘ ਕੋਲ ਇੱਕ ਵੱਖਰੀ ਫ਼ੌਜ ਸੀ, ਜਿਸ ਨੂੰ ਫ਼ੌਜ-ਏ-ਕਿਲੂਜਾਤ ਕਿਹਾ ਜਾਂਦਾ ਸੀ । ਹਰੇਕ ਕਿਲ੍ਹੇ ਵਿੱਚ ਕਿਲ੍ਹਾਜਾਤ ਸੈਨਿਕਾਂ ਦੀ ਗਿਣਤੀ ਕਿਲ੍ਹੇ ਦੇ ਮਹੱਤਵ ਅਨੁਸਾਰ ਵੱਖੋਵੱਖਰੀ ਹੁੰਦੀ ਸੀ । ਕਿਲ੍ਹੇ ਦੇ ਕਮਾਨ ਅਫ਼ਸਰ ਨੂੰ ਕਿਲ੍ਹੇਦਾਰ ਕਿਹਾ ਜਾਂਦਾ ਸੀ ।

3. ਅਕਾਲੀ – ਅਕਾਲੀ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਸਮਝਦੇ ਸਨ । ਇਨ੍ਹਾਂ ਨੂੰ ਹਮੇਸ਼ਾਂ ਭਿਆਨਕ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ । ਉਹ ਹਮੇਸ਼ਾਂ ਹਥਿਆਰਬੰਦ ਹੋ ਕੇ ਘੁੰਮਦੇ ਰਹਿੰਦੇ ਸਨ । ਉਹ ਕਿਸੇ ਤਰ੍ਹਾਂ ਦੀ ਸੈਨਿਕ ਸਿਖਲਾਈ ਜਾਂ ਪਰੇਡ ਦੇ ਵਿਰੁੱਧ ਸਨ । ਉਹ ਧਰਮ ਦੇ ਨਾਂ ‘ਤੇ ਲੜਦੇ ਸਨ ।ਉਨ੍ਹਾਂ ਦੀ ਗਿਣਤੀ 3,000 ਦੇ ਕਰੀਬ ਸੀ । ਅਕਾਲੀ ਫੂਲਾ ਸਿੰਘ ਅਤੇ ਅਕਾਲੀ ਸਾਧੂ ਸਿੰਘ ਉਨ੍ਹਾਂ ਦੇ ਪ੍ਰਸਿੱਧ ਨੇਤਾ ਸਨ ।

4. ਜਾਗੀਰਦਾਰੀ ਫ਼ੌਜ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ‘ਤੇ ਇਹ ਸ਼ਰਤ ਲਗਾਈ ਗਈ ਸੀ ਕਿ ਉਹ ਮਹਾਰਾਜੇ ਨੂੰ ਲੋੜ ਪੈਣ ‘ਤੇ ਸੈਨਿਕ ਸਹਾਇਤਾ ਦੇਣ । ਇਸ ਲਈ ਜਾਗੀਰਦਾਰ ਰਾਜ ਦੀ ਸਹਾਇਤਾ ਲਈ ਪੈਦਲ ਅਤੇ ਘੋੜਸਵਾਰ ਸੈਨਿਕ ਰੱਖਦੇ ਸਨ | ਸਮੇਂ-ਸਮੇਂ ਸਿਰ ਇਨ੍ਹਾਂ ਸੈਨਿਕਾਂ ਦਾ ਰਾਜ ਵੱਲੋਂ ਨਿਰੀਖਣ ਕੀਤਾ ਜਾਂਦਾ ਸੀ ।

ਪ੍ਰਸ਼ਨ 13.
ਰਣਜੀਤ ਸਿੰਘ ਦਾ ਪਰਜਾ ਵੱਲ ਕਿਹੋ ਜਿਹਾ ਵਤੀਰਾ ਸੀ ? (What was Ranjit Singh’s attitude towards his subjects ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ ਬਹੁਤ ਚੰਗਾ ਸੀ । ਉਹ ਪਰਜਾ ਦੇ ਹਿਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦਾ ਸੀ । ਉਸ ਨੇ ਰਾਜ ਦੇ ਕਰਮਚਾਰੀਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ | ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਅਕਸਰ ਰਾਜ ਦਾ ਦੌਰਾ ਕਰਦਾ ਸੀ । ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਕਸ਼ਮੀਰ ਵਿੱਚ ਜਦੋਂ ਇੱਕ ਵਾਰੀ ਭਾਰੀ ਅਕਾਲ ਪੈ ਗਿਆ ਸੀ ਤਾਂ ਮਹਾਰਾਜੇ ਨੇ ਹਜ਼ਾਰਾਂ ਖੱਚਰਾਂ ’ਤੇ ਅਨਾਜ ਲੱਦ ਕੇ ਕਸ਼ਮੀਰ ਭੇਜਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਸਿੱਖਾਂ ਦੀ ਬਲਕਿ ਹਿੰਦੂਆਂ ਅਤੇ ਮੁਸਲਮਾਨਾਂ ਦੀ ਸਰਪ੍ਰਸਤੀ ਵੀ ਕੀਤੀ । ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਲਗਾਨ ਮੁਕਤ ਜ਼ਮੀਨਾਂ ਦਾਨ ਵਿੱਚ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ ।

ਪ੍ਰਸ਼ਨ 14.
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਪਏ ਪ੍ਰਭਾਵਾਂ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the effects of Ranjit Singh’s rule on the life of the people.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਏ ।ਉਸ ਨੇ ਪੰਜਾਬ ਵਿੱਚ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਪੰਜਾਬ ਦੇ ਲੋਕਾਂ ਨੇ ਸਦੀਆਂ ਤੋਂ ਬਾਅਦ ਸੁੱਖ ਦਾ ਸਾਹ ਲਿਆ । ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇੱਕ ਲੰਬੇ ਸਮੇਂ ਤਕ ਮੁਗ਼ਲ ਅਤੇ ਅਫ਼ਗਾਨ ਸੂਬੇਦਾਰਾਂ ਦੇ ਘੋਰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਇੱਕ ਉੱਚ-ਕੋਟੀ ਦੇ ਸ਼ਾਸਨ ਪ੍ਰਬੰਧ ਦੀ ਸਥਾਪਨਾ ਕੀਤੀ । ਉਸ ਦੇ ਸ਼ਾਸਨ ਦਾ ਪ੍ਰਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਉਸ ਨੇ ਆਪਣੇ ਰਾਜ ਵਿੱਚ ਸਾਰੀਆਂ ਅਣਮਨੁੱਖੀ ਸਜ਼ਾਵਾਂ ਨੂੰ ਖ਼ਤਮ ਕਰ ਦਿੱਤਾ ਸੀ । ਮੌਤ ਦੀ ਸਜ਼ਾ ਕਿਸੇ ਅਪਰਾਧੀ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ ।

ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਨਾਗਰਿਕ ਪ੍ਰਬੰਧ ਦੇ ਨਾਲ-ਨਾਲ ਸੈਨਿਕ ਪ੍ਰਬੰਧ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ । ਇਸ ਸ਼ਕਤੀਸ਼ਾਲੀ ਫ਼ੌਜ ਦੇ ਸਿੱਟੇ ਵਜੋਂ ਉਹ ਸਾਮਰਾਜ ਨੂੰ ਸੁਰੱਖਿਅਤ ਰੱਖਣ ਵਿੱਚ ਸਫਲ ਹੋਏ । ਮਹਾਰਾਜਾ ਨੇ ਖੇਤੀ, ਉਦਯੋਗ ਅਤੇ ਵਪਾਰ ਨੂੰ ਉਤਸ਼ਾਹ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ । ਸਿੱਟੇ ਵਜੋਂ ਉਸ ਦੇ ਸ਼ਾਸਨ ਕਾਲ ਵਿੱਚ ਪਰਜਾ ਬਹੁਤ ਖੁਸ਼ਹਾਲ ਸੀ । ਮਹਾਰਾਜਾ ਰਣਜੀਤ ਸਿੰਘ ਭਾਵੇਂ ਸਿੱਖ ਧਰਮ ਦਾ ਪੱਕਾ ਸ਼ਰਧਾਲੂ ਸੀ ਪਰ ਉਸ ਨੇ ਹੋਰਨਾਂ ਧਰਮਾਂ ਪ੍ਰਤੀ ਸਹਿਣਸ਼ੀਲਤਾ ਦੀ ਨੀਤੀ ਅਪਣਾਈ । ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਗੌਰਵਮਈ ਸ਼ਾਸਨ ਨੂੰ ਯਾਦ ਕਰਦੇ ਹਨ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਮਹਾਰਾਜਾ ਰਣਜੀਤ ਸਿੰਘ ਦਾ ਨਾਗਰਿਕ ਪ੍ਰਸ਼ਾਸਨ (Civil Administration of Maharaja Ranjit Singh)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਬਾਰੇ ਜਾਣਕਾਰੀ ਦਿਓ । (Discuss about the Civil Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਾਗਰਿਕ ਪ੍ਰਬੰਧ ‘ਤੇ ਚਰਚਾ ਕਰੋ । (Discuss the Civil Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਦਾ ਸੰਖੇਪ ਵਿੱਚ ਵੇਰਵਾ ਦਿਓ । (Give a brief account of the Civil Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਬਾਰੇ ਵਿਸਤਾਰਪੂਰਵਕ ਦੱਸੋ । (Explain the Civil Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਦਾ ਵਰਣਨ ਕਰੋ । (Explain the Civil Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ, ਪ੍ਰਾਂਤਕ ਅਤੇ ਸਥਾਨਿਕ ਸ਼ਾਸਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ । (Describe the salient features of Maharaja Ranjit Singh’s Central, Provincial and Local Administration.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਅਤੇ ਪ੍ਰਾਂਤਕ ਸ਼ਾਸਨ ਪ੍ਰਬੰਧ ਦਾ ਵਿਸਥਾਰ ਸਹਿਤ ਵਰਣਨ ਕਰੋ । (Explain in detail the Central and Provincial Administration of Maharaja Ranjit Singh.).
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਕੇਂਦਰੀ ਅਤੇ ਪ੍ਰਾਂਤਕ ਸ਼ਾਸਨ ਪ੍ਰਣਾਲੀ ਦਾ ਵਰਣਨ ਕਰੋ । (Describe the Central and Provincial Administrative System of Maharaja Ranjit Singh.)
ਜਾਂ
(Give a detailed description of Maharaja Ranjit Singh’s Provincial and Local Government.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਸ਼ਾਸਨ ਪ੍ਰਬੰਧ ਦਾ ਵਿਸਥਾਰਪੂਰਵਕ ਵਰਣਨ ਕਰੋ । (Describe in detail the Provincial Administration of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨਾ ਸਿਰਫ਼ ਇੱਕ ਮਹਾਨ ਜੋਤੁ ਸੀ ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ । ਉਸ ਦੇ ਸਿਵਿਲ ਜਾਂ ਨਾਗਰਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-

1. ਕੇਂਦਰੀ ਸ਼ਾਸਨ ਪ੍ਰਬੰਧ (Central Administration)

(ਉ) ਮਹਾਰਾਜਾ (The Maharaja) – ਮਹਾਰਾਜਾ ਸਾਰੇ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਸੀ । ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰ-ਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ । ਉਹ ਜਦ ਚਾਹੇ ਕਿਸੇ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਸਕਦਾ ਸੀ । ਉਹ ਰਾਜ ਦਾ ਮੁੱਖ ਨਿਆਂਧੀਸ਼ ਸੀ । ਉਸ ਦੇ ਮੁਖ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਪਰਜਾ ਲਈ ਕਾਨੂੰਨ ਬਣ ਜਾਂਦਾ ਸੀ । ਕੋਈ ਵੀ ਵਿਅਕਤੀ ਉਸ ਦੇ ਹੁਕਮ ਦੀ ਉਲੰਘਣਾ ਕਰਨ ਦਾ ਹੌਸਲਾ ਨਹੀਂ ਕਰ ਸਕਦਾ ਸੀ । ਉਹ ਮੁੱਖ ਸੈਨਾਪਤੀ ਵੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ । ਉਸ ਨੂੰ ਯੁੱਧ ਦਾ ਐਲਾਨ ਕਰਨ ਜਾਂ ਸੰਧੀ ਕਰਨ ਦਾ ਅਧਿਕਾਰ ਸੀ । ਉਹ ਆਪਣੀ ਪਰਜਾ ‘ਤੇ ਨਵੇਂ ਕਰ ਲਗਾ ਸਕਦਾ ਜਾਂ ਪੁਰਾਣੇ ਕਰਾਂ ਨੂੰ ਘੱਟ ਜਾਂ ਮਾਫ਼ ਕਰ ਸਕਦਾ ਸੀ । ਸੰਖੇਪ ਵਿੱਚ ਮਹਾਰਾਜੇ ਦੀਆਂ ਸ਼ਕਤੀਆਂ ਕਿਸੇ ਤਾਨਾਸ਼ਾਹ ਨਾਲੋਂ ਘੱਟ ਨਹੀਂ ਸਨ | ਪਰ ਮਹਾਰਾਜਾ ਕਦੇ ਵੀ ਇਨ੍ਹਾਂ ਸ਼ਕਤੀਆਂ ਦੀ ਦੁਰਵਰਤੋਂ ਨਹੀਂ ਕਰਦਾ ਸੀ ।

(ਅ) ਮੰਤਰੀ (The Ministers-ਪ੍ਰਸ਼ਾਸਨ ਪ੍ਰਬੰਧ ਦੀ ਕੁਸ਼ਲਤਾ ਲਈ ਮਹਾਰਾਜੇ ਨੇ ਇੱਕ ਮੰਤਰੀ ਪਰਿਸ਼ਦ ਦਾ ਗਠਨ ਕੀਤਾ ਹੋਇਆ ਸੀ । ਇਨ੍ਹਾਂ ਮੰਤਰੀਆਂ ਦੀ ਨਿਯੁਕਤੀ ਮਹਾਰਾਜਾ ਆਪ ਕਰਦਾ ਸੀ । ਸਿਰਫ਼ ਯੋਗ ਅਤੇ ਇਮਾਨਦਾਰ ਵਿਅਕਤੀਆਂ ਨੂੰ ਹੀ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਜਾਂਦਾ ਸੀ । ਇਹ ਮੰਤਰੀ ਆਪੋ-ਆਪਣੇ ਵਿਭਾਗਾਂ ਸੰਬੰਧੀ ਮਹਾਰਾਜੇ ਨੂੰ ਸਲਾਹ ਦਿੰਦੇ ਸਨ । ਉਨ੍ਹਾਂ ਦੀ ਸਲਾਹ ਮੰਨਣਾ ਮਹਾਰਾਜੇ ਲਈ ਜ਼ਰੂਰੀ ਨਹੀਂ ਸੀ ।

1. ਪ੍ਰਧਾਨ ਮੰਤਰੀ (Prime Minister) – ਕੇਂਦਰ ਵਿੱਚ ਮਹਾਰਾਜੇ ਤੋਂ ਬਾਅਦ ਦੂਸਰਾ ਮਹੱਤਵਪੂਰਨ ਸਥਾਨ ਪ੍ਰਧਾਨ ਮੰਤਰੀ ਦਾ ਸੀ । ਉਹ ਰਾਜ ਦੇ ਸਾਰੇ ਰਾਜਨੀਤਿਕ ਮਾਮਲਿਆਂ ਵਿੱਚ ਮਹਾਰਾਜੇ ਨੂੰ ਸਲਾਹ ਦਿੰਦਾ ਸੀ । ਉਹ ਰਾਜ ਦੇ ਸਾਰੇ ਮਹੱਤਵਪੂਰਨ ਵਿਭਾਗਾਂ ਦੀ ਦੇਖ-ਭਾਲ ਕਰਦਾ ਸੀ । ਉਹ ਮਹਾਰਾਜੇ ਦੀ ਗੈਰ-ਹਾਜ਼ਰੀ ਵਿੱਚ ਉਸ ਦੀ ਨੁਮਾਇੰਦਗੀ ਕਰਦਾ ਸੀ । ਤਰ੍ਹਾਂ ਦੇ ਪ੍ਰਾਰਥਨਾ ਪੱਤਰ ਉਸ ਦੇ ਰਾਹੀਂ ਹੀ ਮਹਾਰਾਜੇ ਤਕ ਪਹੁੰਚਾਏ ਜਾਂਦੇ ਸਨ । ਉਹ ਮਹਾਰਾਜੇ ਦੇ ਸਾਰੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਅਹੁਦੇ ‘ਤੇ ਬਹੁਤ ਦੇਰ ਤਕ ਰਾਜਾ ਧਿਆਨ ਸਿੰਘ ਨਿਯੁਕਤ ਰਿਹਾ ।

2. ਵਿਦੇਸ਼ ਮੰਤਰੀ (Foreign Minister) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਦੇਸ਼ ਮੰਤਰੀ ਦਾ ਅਹੁਦਾ ਵੀ ਬੜਾ ਮਹੱਤਵਪੂਰਨ ਸੀ । ਉਹ ਵਿਦੇਸ਼ ਨੀਤੀ ਨੂੰ ਤਿਆਰ ਕਰਦਾ ਸੀ । ਉਹ ਮਹਾਰਾਜੇ ਨੂੰ ਦੂਸਰੀਆਂ ਸ਼ਕਤੀਆਂ ਨਾਲ ਯੁੱਧ ਅਤੇ ਸੁਲ੍ਹਾ ਸੰਬੰਧੀ ਵਿਸ਼ਿਆਂ ਬਾਰੇ ਸਲਾਹ ਦੇਂਦਾ ਸੀ । ਉਹ ਵਿਦੇਸ਼ਾਂ ਤੋਂ ਆਉਣ ਵਾਲੀਆਂ ਚਿੱਠੀਆਂ ਮਹਾਰਾਜੇ ਨੂੰ ਪੜ੍ਹ ਕੇ ਸੁਣਾਉਂਦਾ ਸੀ ਅਤੇ ਮਹਾਰਾਜੇ ਦੇ ਆਦੇਸ਼ ਅਨੁਸਾਰ ਉਨ੍ਹਾਂ ਚਿੱਠੀਆਂ ਦਾ ਜਵਾਬ ਭੇਜਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਦੇਸ਼ ਮੰਤਰੀ ਦੇ ਅਹੁਦੇ ‘ਤੇ ਫ਼ਕੀਰ ਅਜ਼ੀਜ਼-ਉਦ-ਦੀਨ ਲੱਗਾ ਹੋਇਆ ਸੀ ।

3. ਵਿੱਤ ਮੰਤਰੀ (Finance Minister) – ਵਿੱਤ ਮੰਤਰੀ ਮਹਾਰਾਜਾ ਦੇ ਮਹੱਤਵਪੂਰਨ ਮੰਤਰੀਆਂ ਵਿੱਚੋਂ ਇੱਕ ਸੀ ਅਤੇ ਉਸ ਨੂੰ ਦੀਵਾਨ ਕਿਹਾ ਜਾਂਦਾ ਸੀ । ਉਸ ਦਾ ਮੁੱਖ ਕੰਮ ਰਾਜ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਵੇਰਵਾ ਰੱਖਣਾ ਸੀ | ਸਾਰੇ ਵਿਭਾਗਾਂ ਦੇ ਖ਼ਰਚਿਆਂ ਆਦਿ ਨਾਲ ਸੰਬੰਧਿਤ ਸਾਰੇ ਕਾਗਜ਼ ਪੜਤਾਲ ਲਈ ਪਹਿਲਾਂ ਦੀਵਾਨ ਕੋਲ ਪੇਸ਼ ਕੀਤੇ ਜਾਂਦੇ ਸਨ । ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਵਿੱਤ ਮੰਤਰੀ ਦੀਵਾਨ ਭਵਾਨੀ ਦਾਸ, ਦੀਵਾਨ ਗੰਗਾ ਨਾਥ ਅਤੇ ਦੀਵਾਨ ਦੀਨਾ ਨਾਥ ਸਨ ।

4. ਮੁੱਖ ਸੈਨਾਪਤੀ (Commander-in-Chief) – ਮਹਾਰਾਜਾ ਰਣਜੀਤ ਸਿੰਘ ਆਪਣੀ ਸੈਨਾ ਦਾ ਆਪ ਹੀ ਮੁੱਖ ਸੈਨਾਪਤੀ ਸੀ । ਵੱਖ-ਵੱਖ ਮੁਹਿੰਮਾਂ ਸਮੇਂ ਮਹਾਰਾਜਾ ਵੱਖ-ਵੱਖ ਆਦਮੀਆਂ ਨੂੰ ਸੈਨਾਪਤੀ ਨਿਯੁਕਤ ਕਰਦਾ ਸੀ । ਉਨ੍ਹਾਂ ਦਾ ਮੁੱਖ ਕੰਮ ਯੁੱਧ ਸਮੇਂ ਸੈਨਾ ਦੀ ਅਗਵਾਈ ਕਰਨਾ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ ਕਾਇਮ ਰੱਖਣਾ ਸੀ । ਦੀਵਾਨ ਮੋਹਕਮ ਚੰਦ, ਮਿਸਰ ਦੀਵਾਨ ਚੰਦ ਅਤੇ ਸਰਦਾਰ ਹਰੀ ਸਿੰਘ ਨਲਵਾ ਰਣਜੀਤ ਸਿੰਘ ਦੇ ਪ੍ਰਸਿੱਧ ਸੈਨਾਪਤੀ ਸਨ ।

5. ਡਿਉੜੀਵਾਲਾ (Deorhiwala) – ਡਿਉੜੀਵਾਲਾ ਸ਼ਾਹੀ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖ-ਭਾਲ ਕਰਦਾ ਸੀ । ਉਸ ਦੀ ਆਗਿਆ ਤੋਂ ਬਿਨਾਂ ਕੋਈ ਆਦਮੀ ਮਹੱਲਾਂ ਦੇ ਅੰਦਰ ਨਹੀਂ ਜਾ ਸਕਦਾ ਸੀ । ਉਹ ਮਹਾਰਾਜਾ ਦੇ ਮਹੱਲਾਂ ਲਈ ਪਹਿਰੇਦਾਰਾਂ ਦਾ ਵੀ ਪ੍ਰਬੰਧ ਕਰਦਾ ਸੀ । ਇਸ ਤੋਂ ਇਲਾਵਾ ਉਹ ਜਲੂਸਾਂ ਦਾ ਵੀ ਉੱਚਿਤ ਪ੍ਰਬੰਧ ਕਰਦਾ ਸੀ । ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਡਿਉੜੀਵਾਲਾ ਜਮਾਂਦਾਰ ਖੁਸ਼ਹਾਲ ਸਿੰਘ ਸੀ ।

(ੲ) ਕੇਂਦਰੀ ਵਿਭਾਗ ਜਾਂ ਦਫ਼ਤਰ (Central Departments or Daftars) – ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਸਹੂਲਤ ਲਈ ਕੇਂਦਰੀ ਸ਼ਾਸਨ ਪ੍ਰਬੰਧ ਦੀ ਦੇਖਭਾਲ ਲਈ ਵਿਭਾਗਾਂ ਜਾਂ ਦਫ਼ਤਰਾਂ ਵਿੱਚ ਵੰਡਿਆ ਹੋਇਆ ਸੀ । ਇਨ੍ਹਾਂ ਦਫ਼ਤਰਾਂ ਦੀ ਗਿਣਤੀ ਦੇ ਬਾਰੇ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਡਾਕਟਰ ਜੀ. ਐੱਲ. ਚੋਪੜਾ ਦੇ ਅਨੁਸਾਰ ਇਨ੍ਹਾਂ ਦੀ ਗਿਣਤੀ 15, ਡਾਕਟਰ ਐੱਨ. ਕੇ. ਸਿਨਹਾ ਦੇ ਅਨੁਸਾਰ 12 ਅਤੇ ਸੀਤਾਰਾਮ ਕੋਹਲੀ ਦੇ ਅਨੁਸਾਰ 7 ਸੀ । ਇਨ੍ਹਾਂ ਵਿੱਚੋਂ ਮੁੱਖ ਦਫ਼ਤਰ ਹੇਠ ਲਿਖੇ ਸਨ-

  • ਦਫ਼ਤਰ-ਏ-ਅਬਵਾਬ-ਉਲ-ਮਾਲੇ (Daftar-i-Abwab-ul-Mal) – ਇਹ ਦਫ਼ਤਰ ਰਾਜ ਦੀ ਵੱਖ-ਵੱਖ ਸੋਮਿਆਂ ਤੋਂ ਹੋਣ ਵਾਲੀ ਆਮਦਨ ਦਾ ਲੇਖਾ-ਜੋਖਾ ਰੱਖਦਾ ਸੀ ।
  • ਦਫ਼ਤਰ-ਏ-ਮਾਲ (Daftar-i-Mal) – ਇਹ ਦਫ਼ਤਰ ਵੱਖ-ਵੱਖ ਪਰਗਨਿਆਂ ਅਤੇ ਤਾਲੁਕਿਆਂ ਤੋਂ ਪ੍ਰਾਪਤ ਕੀਤੇ ਗਏ ਭੁਮੀ ਲਗਾਨ ਦਾ ਹਿਸਾਬ ਰੱਖਦਾ ਸੀ ।
  • ਦਫ਼ਤਰ-ਏ-ਵਹਾਤ (Daftar-i-Wajuhat) – ਇਹ ਦਫ਼ਤਰ ਅਦਾਲਤਾਂ ਦੀ ਫ਼ੀਸ ਅਤੇ ਅਫ਼ੀਮ, ਭੰਗ ਅਤੇ ਹੋਰ ਨਸ਼ੀਲੀਆਂ ਵਸਤਾਂ ‘ਤੇ ਲੱਗੇ ਆਬਕਾਰੀ ਕਰਾਂ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਦਾ ਹਿਸਾਬ ਰੱਖਦਾ ਸੀ ।
  • ਦਫ਼ਤਰ-ਏ-ਤੋਜਿਹਾਤ (Daftar-i-Taujihat) – ਇਹ ਦਫ਼ਤਰ ਸ਼ਾਹੀ ਘਰਾਣੇ ਦੀ ਆਮਦਨ ਅਤੇ ਖ਼ਰਚ ਦਾ ਵੇਰਵਾ ਰੱਖਦਾ ਸੀ ।
  • ਦਫ਼ਤਰ-ਏ-ਮਵਾਜਿਬ (Daftar-i-Mawajib) – ਇਹ ਦਫ਼ਤਰ ਸੈਨਿਕ ਅਤੇ ਸਿਵਿਲ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਤਨਖ਼ਾਹਾਂ ਦਾ ਲੇਖਾ ਰੱਖਦਾ ਸੀ ।
  • ਦਫ਼ਤਰ-ਏ-ਰੋਜ਼ਨਾਮਚਾ-ਇਖਜ਼ਾਤ (Daftar-i-Roznamcha-i-Ikhrazat) – ਇਹ ਦਫ਼ਤਰ ਰਾਜ ਦੀ ਰੋਜ਼ਾਨਾ ਹੋਣ ਵਾਲੀ ਆਮਦਨ ਅਤੇ ਖ਼ਰਚ ਦਾ ਵੇਰਵਾ ਰੱਖਦਾ ਸੀ ।

I. ਤਕ ਪ੍ਰਬੰਧ : (Provincial Administration)

ਮਹਾਰਾਜਾ ਰਣਜੀਤ ਸਿੰਘ ਨੇ ਸ਼ਾਸਨ ਪ੍ਰਬੰਧ ਦੀ ਵਧੇਰੇ ਕੁਸ਼ਲਤਾ ਲਈ ਆਪਣੇ ਰਾਜ ਨੂੰ ਚਾਰ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਇਨ੍ਹਾਂ ਸੂਬਿਆਂ ਜਾਂ ਪ੍ਰਾਂਤਾਂ ਦੇ ਨਾਂ ਇਹ ਸਨ-

  1. ਸੂਬਾ-ਏ-ਲਾਹੌਰ,
  2. ਸੂਬਾ-ਏ-ਮੁਲਤਾਨ,
  3. ਸੂਬਾਏ-ਕਸ਼ਮੀਰ,
  4. ਸੂਬਾ-ਏ-ਪਿਸ਼ਾਵਰ ।

ਨਾਜ਼ਿਮ ਸੁਬੇ ਦਾ ਮੁੱਖ ਅਧਿਕਾਰੀ ਹੁੰਦਾ ਸੀ । ਨਾਜ਼ਿਮ ਦਾ ਮੁੱਖ ਕੰਮ ਆਪਣੇ ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ । ਉਹ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ । ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ । ਉਹ ਪ੍ਰਾਂਤ ਦੇ ਹੋਰਨਾਂ ਕਰਮਚਾਰੀਆਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਸੀ । ਉਹ ਭੂਮੀ ਦਾ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਸਹਾਇਤਾ ਕਰਦਾ ਸੀ । ਉਹ ਜ਼ਿਲਿਆਂ ਦੇ ਕਾਰਦਾਰਾਂ ਦੇ ਕੰਮਾਂ ਦੀ ਵੀ ਨਿਗਰਾਨੀ ਕਰਦਾ ਸੀ । ਇਸ ਤਰ੍ਹਾਂ ਨਾਜ਼ਿਮ ਪਾਸ ਅਸੀਮ ਅਧਿਕਾਰ ਸਨ, ਪਰ ਉਹ ਇਨ੍ਹਾਂ ਦੀ ਦੁਰਵਰਤੋਂ ਨਹੀਂ ਕਰ ਸਕਦਾ ਸੀ । ਮਹਾਰਾਜਾ ਜਦ ਚਾਹੇ ਨਾਜ਼ਿਮ ਨੂੰ ਤਬਦੀਲ ਕਰ ਸਕਦਾ ਸੀ । ਮਹਾਰਾਜਾ ਰਣਜੀਤ ਸਿੰਘ ਸਮੇਂ-

  1. ਸਰਦਾਰ ਲਹਿਣਾ ਸਿੰਘ ਮਜੀਠੀਆ
  2. ਮਿਸਰ ਰੂਪ ਲਾਲ
  3. ਦੀਵਾਨ ਸਾਵਨ ਮਲ
  4. ਕਰਨੈਲ ਮੀਹਾਂ ਸਿੰਘ
  5. ਅਵੀਤਾਬਿਲ ਨਾਜ਼ਿਮ ਸਨ ।

III. ਸਥਾਨਿਕ ਪ੍ਰਬੰਧ (Local Administration)

(ਉ) ਪਰਗਨਿਆਂ ਦਾ ਸ਼ਾਸਨ ਪ੍ਰਬੰਧ (Administration of the Parganas) – ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ । ਪਰਗਨੇ ਦਾ ਮੁੱਖ ਅਧਿਕਾਰੀ ਕਾਰਦਾਰ ਹੁੰਦਾ ਸੀ । ਕਾਰਦਾਰ ਦਾ ਲੋਕਾਂ ਨਾਲ ਸਿੱਧਾ ਸੰਬੰਧ ਸੀ । ਉਸ ਨੂੰ ਬਹੁਤ ਸਾਰੇ ਫ਼ਰਜ਼ ਨਿਭਾਉਣੇ ਪੈਂਦੇ ਸਨ । ਕਾਰਦਾਰ ਦੇ ਮੁੱਖ ਕੰਮ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ, ਲੋਕਾਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ । ਸੰਖੇਪ ਵਿੱਚ ਕਾਰਦਾਰਾਂ ਦੇ ਫ਼ਰਜ਼ ਅੱਜ-ਕਲ੍ਹ ਦੇ ਡਿਪਟੀ ਕਮਿਸ਼ਨਰ ਵਾਂਗ ਸਨ । ਕਾਰਦਾਰ ਦੀ ਸਹਾਇਤਾ ਲਈ ਕਾਨੂੰਨ ਅਤੇ ਮੁਕੱਦਮ ਨਾਂ ਦੇ ਕਰਮਚਾਰੀ ਨਿਯੁਕਤ ਕੀਤੇ ਜਾਂਦੇ ਸਨ ।

(ਅ) ਪਿੰਡ ਦਾ ਪ੍ਰਬੰਧ (Village Administration) – ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ । ਇਸ ਨੂੰ ਉਸ ਸਮੇਂ ਮੌਜ਼ਾ ਕਹਿੰਦੇ ਸਨ । ਪਿੰਡ ਦਾ ਪ੍ਰਬੰਧ ਪੰਚਾਇਤ ਚਲਾਉਂਦੀ ਸੀ । ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖਭਾਲ ਕਰਦੀ ਸੀ ਅਤੇ ਉਨ੍ਹਾਂ ਦੇ ਝਗੜਿਆਂ ਦਾ ਨਿਪਟਾਰਾ ਕਰਦੀ ਸੀ । ਲੋਕ ਪੰਚਾਇਤ ਨੂੰ ਪਰਮਾਤਮਾ ਦਾ ਰੂਪ ਸਮਝਦੇ ਸਨ ਅਤੇ ਉਸ ਦੇ ਫੈਸਲਿਆਂ ਨੂੰ ਪ੍ਰਵਾਨ ਕਰਦੇ ਸਨ । ਪਟਵਾਰੀ ਪਿੰਡਾਂ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ । ਚੌਧਰੀ ਲਗਾਨ ਉਗਰਾਹੁਣ ਵਿੱਚ ਸਰਕਾਰ ਦੀ ਸਹਾਇਤਾ ਕਰਦਾ ਸੀ । ਮੁਕੱਦਮ ਪਿੰਡ ਦਾ ਮੁੱਖੀ ਹੁੰਦਾ ਸੀ । ਉਹ ਸਰਕਾਰ ਅਤੇ ਲੋਕਾਂ ਦੇ ਵਿਚਾਲੇ ਇੱਕ ਕੜੀ ਦਾ ਕੰਮ ਕਰਦੇ ਸਨ । ਮਹਾਰਾਜਾ ਪਿੰਡ ਦੇ ਕੰਮਾਂ ਵਿੱਚ ਦਖ਼ਲ-ਅੰਦਾਜ਼ੀ ਨਹੀਂ ਕਰਦਾ ਸੀ ।

(ੲ) ਲਾਹੌਰ ਸ਼ਹਿਰ ਦਾ ਪ੍ਰਬੰਧ (Administration of the City of Lahore) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ। ਲਾਹੌਰ ਸ਼ਹਿਰ ਦਾ ਪਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ । ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨੀ ਆਦਿ ਸਨ । ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ । ਹਰ ਮੁਹੱਲਾ ਇੱਕ ਮੁਹੱਲੇਦਾਰ ਦੇ ਅਧੀਨ ਹੁੰਦਾ ਸੀ । ਮੁਹੱਲੇਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ ।

IV. ਲਗਾਨ ਪ੍ਰਬੰਧ (Land Revenue Administration)

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ । ਇਸ ਲਈ ਮਹਾਰਾਜਾ ਰਣਜੀਤ ਸਿੰਘ ਨੇ ਇਸ ਵੱਲ ਆਪਣਾ ਵਿਸ਼ੇਸ਼ ਧਿਆਨ ਦਿੱਤਾ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ-

  • ਬਟਾਈ ਪ੍ਰਣਾਲੀ (Bataj System) – ਇਸ ਪ੍ਰਣਾਲੀ ਅਧੀਨ ਸਰਕਾਰ ਫ਼ਸਲ ਕੱਟਣ ਤੋਂ ਬਾਅਦ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ । ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ । ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕਦੀ ਸੀ ।
  • ਕਨਕੂਤ ਪ੍ਰਣਾਲੀ (Kankut System – 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ । ਇਸ ਅਧੀਨ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ । ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ ।
  • ਬੋਲੀ ਦੇਣ ਦੀ ਪ੍ਰਣਾਲੀ (Bidding System) – ਇਸ ਪ੍ਰਣਾਲੀ ਦੇ ਅਧੀਨ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ।
  • ਬਿਘਾ ਪ੍ਰਣਾਲੀ (Bigha System) – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਹਲ ਪ੍ਰਣਾਲੀ (Plough System) – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੂਮੀ ‘ਤੇ ਹਲ ਚਲਾਇਆ ਜਾ ਸਕਦਾ ਸੀ ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਖੂਹ ਪ੍ਰਣਾਲੀ (Well System) -ਇਸ ਪ੍ਰਣਾਲੀ ਅਨੁਸਾਰ ਇੱਕ ਖੂਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।

ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ । ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ । ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ । ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ । ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ ਉੱਥੇ ਲਗਾਨ 50% ਸੀ । ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ \(\frac{2}{5}\)ਤੋਂ \(\frac{1}{3}\)ਤਕ ਹੁੰਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ ।

V. ਨਿਆਂ ਪ੍ਰਬੰਧ (Judicial Administration)

ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਸਾਧਾਰਨ ਸੀ । ਕਾਨੂੰਨ ਲਿਖਤੀ ਨਹੀਂ ਸੀ । ਨਿਆਂ ਉਸ ਸਮੇਂ ਦੇ ਰੀਤੀਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ । ਨਿਆਂ ਸੰਬੰਧੀ ਆਖਿਰੀ ਫ਼ੈਸਲਾ ਮਹਾਰਾਜੇ ਦਾ ਹੁੰਦਾ ਸੀ । ਲੋਕਾਂ ਨੂੰ ਨਿਆਂ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਸਨ ।

ਮਹਾਰਾਜੇ ਤੋਂ ਬਾਅਦ ਰਾਜ ਦੀ ਸਭ ਤੋਂ ਵੱਡੀ ਅਦਾਲਤ ਦਾ ਨਾਂ ਅਦਾਲਤ-ਏ-ਆਲਾ ਸੀ । ਇਹ ਨਾਜ਼ਿਮ ਅਤੇ ਕਾਰਦਾਰਾਂ ਦੀਆਂ ਅਦਾਲਤਾਂ ਵਿਰੁੱਧ ਅਪੀਲਾਂ ਸੁਣਦੀ ਸੀ । ਪ੍ਰਾਂਤਾਂ ਵਿੱਚ ਨਾਜ਼ਿਮ ਅਤੇ ਪਰਗਨਿਆਂ ਵਿੱਚ ਕਾਰਦਾਰ ਦੀਆਂ ਅਦਾਲਤਾਂ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਨੂੰ ਸੁਣਦੀਆਂ ਸਨ । ਨਿਆਂ ਲਈ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਸ ਅਫ਼ਸਰ ਵੀ ਨਿਯੁਕਤ ਕੀਤੇ ਹੋਏ ਸਨ ਜਿਨ੍ਹਾਂ ਨੂੰ ਅਦਾਲਤੀ ਆਖਿਆ ਜਾਂਦਾ ਸੀ । ਬਹੁਤ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਵੀ ਕਾਇਮ ਸੀ । ਇੱਥੇ ਨਿਆਂ ਲਈ ਮੁਸਲਮਾਨ ਅਤੇ ਗੈਰ-ਮੁਸਲਮਾਨ ਲੋਕ ਜਾ ਸਕਦੇ ਸਨ । ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਸਥਾਨਿਕ ਰੀਤੀ-ਰਿਵਾਜਾਂ ਅਨੁਸਾਰ ਕਰਦੀਆਂ ਸਨ ।

ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ | ਮੌਤ ਦੀ ਸਜ਼ਾ ਤਾਂ ਕਿਸੇ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ । ਜ਼ਿਆਦਾਤਰ ਅਪਰਾਧੀਆਂ ਤੋਂ ਜੁਰਮਾਨਾ ਵਸੂਲ ਕੀਤਾ ਜਾਂਦਾ ਸੀ । ਪਰ ਵਾਰ-ਵਾਰ ਅਪਰਾਧ ਕਰਨ ਵਾਲਿਆਂ ਦੇ ਹੱਥ, ਪੈਰ, ਨੱਕ ਆਦਿ ਕੱਟ ਦਿੱਤੇ ਜਾਂਦੇ ਸਨ | ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਮਹਾਰਾਜਾ ਰਣਜੀਤ ਸਿੰਘ ਦਾ ਵਿੱਤੀ ਪ੍ਰਬੰਧ (Financial Administration of Maharaja Ranjit Singh)

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ। (Discuss the salient features of Maharaja Ranjit Singh’s Financial Administration.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਆਰਥਿਕ ਵਿਵਸਥਾ ਬਾਰੇ ਵਿਸਥਾਰ ਸਹਿਤ ਵਰਣਨ ਕਰੋ । (Describe the Financial System of Maharaja Ranjit Singh in detail.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਭੂ-ਲਗਾਨ ਪ੍ਰਣਾਲੀ ਦੀ ਚਰਚਾ ਕਰੋ । P.S.E.B. (Sept. 1990) (Discuss the Land Revenue System of Maharaja Ranjit Singh.)
ਉੱਤਰ-
ਹਰੇਕ ਰਾਜ ਨੂੰ ਆਪਣਾ ਸ਼ਾਸਨ ਚਲਾਉਣ ਲਈ ਧਨ ਦੀ ਲੋੜ ਹੁੰਦੀ ਹੈ । ਅਜਿਹਾ ਧਨ ਇੱਕ ਯੋਜਨਾਬੱਧ ਵਿੱਤੀ ਪ੍ਰਣਾਲੀ ਰਾਹੀਂ ਇਕੱਠਾ ਕੀਤਾ ਜਾਂਦਾ ਹੈ । ਸ਼ੁਰੂ ਵਿੱਚ ਰਣਜੀਤ ਸਿੰਘ ਨੇ ਖ਼ਜ਼ਾਨੇ ਦੀ ਕੋਈ ਨਿਯਮਿਤ ਵਿਵਸਥਾ ਨਹੀਂ ਕੀਤੀ ਹੋਈ ਸੀ । 1808 ਈ. ਵਿੱਚ ਰਣਜੀਤ ਸਿੰਘ ਨੇ ਵਿੱਤੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਦੀਵਾਨ ਭਵਾਨੀ ਦਾਸ ਨੂੰ ਆਪਣਾ ਵਿੱਤ ਮੰਤਰੀ ਨਿਯੁਕਤ ਕੀਤਾ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀ ਵਿੱਤ ਵਿਵਸਥਾ ਦਾ ਵਰਣਨ ਇਸ ਤਰ੍ਹਾਂ ਹੈ-

1. ਲਗਾਨ ਪ੍ਰਬੰਧ (Land Revenue Administration) – ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ | ਰਾਜ ਦੀ ਕੁਲ ਸਾਲਾਨਾ ਹੋਣ ਵਾਲੀ ਤਿੰਨ ਕਰੋੜ ਰੁਪਏ ਦੀ ਆਮਦਨ ਵਿੱਚੋਂ ਲਗਭਗ ਦੋ ਕਰੋੜ ਰੁਪਏ ਭੂਮੀ ਦੇ ਲਗਾਨ ਵਜੋਂ ਇਕੱਠੇ ਹੁੰਦੇ ਸਨ । ਉਸ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ-

  • ਬਟਾਈ ਪ੍ਰਣਾਲੀ (Batai System) – ਇਸ ਪ੍ਰਣਾਲੀ ਅਧੀਨ ਫ਼ਸਲ ਕੱਟਣ ਤੋਂ ਬਾਅਦ ਸਰਕਾਰ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ । ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ । ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕਦੀ ਸੀ ।
  • ਕਨਕੂਤ ਪ੍ਰਣਾਲੀ (Kankut System) – 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕੂਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ । ਇਸ ਅਧੀਨ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ । ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ ।
  • ਬੋਲੀ ਦੇਣ ਦੀ ਪ੍ਰਣਾਲੀ (Bidding System) – ਇਸ ਪ੍ਰਣਾਲੀ ਦੇ ਅਧੀਨ ਸਰਕਾਰ ਵੱਲੋਂ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ ।
  • ਬਿਘਾ ਪ੍ਰਣਾਲੀ (Bigha System) – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਹਲ ਪ੍ਰਣਾਲੀ (Plough System) – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੂਮੀ ‘ਤੇ ਹਲ ਚਲਾਇਆ ਜਾ ਸਕਦਾ ਸੀ ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।
  • ਖੂਹ ਪ੍ਰਣਾਲੀ (Well System) – ਇਸ ਪ੍ਰਥਾ ਅਨੁਸਾਰ ਇੱਕ ਖੂਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ ।

ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ । ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ । ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ | ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ । ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ ਉੱਥੇ ਲਗਾਨ 50% ਸੀ । ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ \(\frac{2}{5}\)
ਤੋਂ \(\frac{1}{3}\) ਤਕ ਹੁੰਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ | ਅਸੀਂ ਡਾਕਟਰ ਬੀ. ਜੇ. ਹਸਰਤ ਦੇ ਇਸ ਵਿਚਾਰ ਨਾਲ ਸਹਿਮਤ ਹਾਂ,
“ਰਣਜੀਤ ਸਿੰਘ ਦਾ ਲਗਾਨ ਪ੍ਰਬੰਧ ਨਾ ਤਾਂ ਬਹੁਤ ਦਿਆਲਤਾਪੂਰਨ ਸੀ ਅਤੇ ਨਾ ਹੀ ਬਹੁਤ ਅੱਤਿਆਚਾਰੀ, ਪਰ ਇਹ ਵਿਹਾਰਿਕ ਸੀ ਅਤੇ ਉਸ ਸਮੇਂ ਦੇ ਅਨੁਕੂਲ ਸੀ ।”

2. ਸਰਕਾਰੀ ਆਮਦਨ ਦੇ ਹੋਰ ਸਾਧਨ (Other Sources of Government Income) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਰਕਾਰ ਨੂੰ ਭੂਮੀ ਲਗਾਨ ਤੋਂ ਇਲਾਵਾ ਹੇਠ ਲਿਖੇ ਹੋਰ ਮੁੱਖ ਸਾਧਨਾਂ ਤੋਂ ਵੀ ਆਮਦਨ ਪ੍ਰਾਪਤ ਹੁੰਦੀ ਸੀ-

(ਉ) ਚੰਗੀ ਕਰ (Custom Duties) – ਰਾਜ ਦੀ ਆਮਦਨ ਦਾ ਦੂਜਾ ਮੁੱਖ ਸਾਧਨ ਚੰਗੀ ਕਰ ਸੀ | ਹਰ ਵਸਤੁ ਉੱਤੇ ਚੰਗੀ ਲਗਾਈ ਜਾਂਦੀ ਸੀ ਜਿਸ ਤੋਂ ਲਗਭਗ 17 ਲੱਖ ਰੁਪਏ ਆਮਦਨ ਹੁੰਦੀ ਸੀ ।

(ਅ) ਨਜ਼ਰਾਨਾ (Nazrana) – ਨਜ਼ਰਾਨਾ ਵੀ ਰਾਜ ਦੀ ਆਮਦਨ ਦਾ ਇੱਕ ਮੁੱਖ ਸੋਮਾ ਸੀ । ਇਹ ਰਾਜ ਦੇ ਵੱਡੇਵੱਡੇ ਦਰਬਾਰੀ ਅਤੇ ਹੋਰ ਲੋਕ ਮਹਾਰਾਜੇ ਨੂੰ ਵੱਖ-ਵੱਖ ਮੌਕਿਆਂ ‘ਤੇ ਤੋਹਫ਼ਿਆਂ ਵੱਜੋਂ ਭੇਂਟ ਕਰਦੇ ਸਨ ।

(ੲ) ਜ਼ਬਤੀ (Zabti) – ਜ਼ਬਤੀ ਤੋਂ ਰਾਜ ਨੂੰ ਕਾਫ਼ੀ ਆਮਦਨ ਪ੍ਰਾਪਤ ਹੋ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਅਪਰਾਧੀਆਂ ਦੀ ਸੰਪੱਤੀ ਜ਼ਬਤ ਕਰ ਲੈਂਦਾ ਸੀ । ਇਸ ਤੋਂ ਇਲਾਵਾ ਜਾਗੀਰਦਾਰਾਂ ਦੀ ਮੌਤ ‘ਤੇ ਬਾਅਦ ਉਨ੍ਹਾਂ ਦੀਆਂ ਜਾਗੀਰਾਂ ਵੀ ਜ਼ਬਤ ਕਰ ਲਈਆਂ ਜਾਂਦੀਆਂ ਸਨ । ਇਹ ਜਾਗੀਰਾਂ ਹੋਰਨਾਂ ਸਰਦਾਰਾਂ ਨੂੰ ਕੁਝ ਨਿਸ਼ਚਿਤ ਧਨ ਬਦਲੇ ਵੰਡ ਦਿੱਤੀਆਂ ਜਾਂਦੀਆਂ ਸਨ ।

(ਸ) ਅਦਾਲਤਾਂ ਤੋਂ ਆਮਦਨ (Income from Judiciary) – ਅਦਾਲਤੀ ਆਮਦਨ ਵੀ ਰਾਜ ਦੀ ਆਮਦਨ ਦਾ ਇੱਕ ਚੰਗਾ ਸਾਧਨ ਸੀ । ਦੋਸ਼ੀ ਵਿਅਕਤੀਆਂ ਤੋਂ ਸਰਕਾਰ ਜੁਰਮਾਨਾ ਵਸੂਲ ਕਰਦੀ ਸੀ ਅਤੇ ਨਿਰਦੋਸ਼ ਸਾਬਤ ਹੋਏ · ਵਿਅਕਤੀਆਂ ਤੋਂ ਸਰਕਾਰ ਸ਼ੁਕਰਾਨਾ ਵਸੂਲ ਕਰਦੀ ਸੀ ।

(ਹ) ਆਬਕਾਰੀ (Excise) – ਆਬਕਾਰੀ ਕਰ ਅਫ਼ੀਮ, ਭੰਗ, ਸ਼ਰਾਬ ਤੇ ਹੋਰ ਨਸ਼ੇ ਵਾਲੀਆਂ ਚੀਜ਼ਾਂ ਉੱਤੇ ਲਗਾਇਆ ਜਾਂਦਾ ਸੀ ।

(ਕ) ਲੂਣ ਤੋਂ ਆਮਦਨ (Income from Salt) – ਕੇਵਲ ਸਰਕਾਰ ਨੂੰ ਖਾਣਾਂ ਵਿੱਚੋਂ ਲੂਣ ਕੱਢਣ ਅਤੇ ਵੇਚਣ ਦਾ ਅਧਿਕਾਰ ਸੀ । ਇਸ ਤੋਂ ਵੀ ਸਰਕਾਰ ਨੂੰ ਕੁਝ ਆਮਦਨ ਪ੍ਰਾਪਤ ਹੁੰਦੀ ਸੀ ।

(ਖ) ਅਬਵਾਬ (Abwabs) – ਅਬਵਾਬ ਉਹ ਕਰ ਸਨ ਜੋ ਭੂਮੀ ਲਗਾਨ ਦੇ ਨਾਲ-ਨਾਲ ਉਗਰਾਹੇ ਜਾਂਦੇ ਸਨ । ਇਹ ਆਮ ਤੌਰ ‘ਤੇ ਭੂਮੀ ਲਗਾਨ ਦਾ 5% ਤੋਂ 15% ਹਿੱਸਾ ਹੁੰਦੇ ਸਨ ।

(ਗ) ਕਿੱਤਾ ਕਰ (Professional Tax) – ਮਹਾਰਾਜਾ ਰਣਜੀਤ ਸਿੰਘ ਦੀ ਸਰਕਾਰ ਨੇ ਵੱਖ-ਵੱਖ ਕਿੱਤੇ ਵਾਲੇ ਲੋਕਾਂ ‘ਤੇ ਕਿੱਤਾ ਕਰ ਲਗਾਇਆ ਸੀ । ਇਹ ਕਰ ਵਪਾਰੀਆਂ ‘ਤੇ ਇੱਕ ਰੁਪਏ ਤੋਂ ਦੋ ਰੁਪਏ ਪ੍ਰਤੀ ਵਿਅਕਤੀ ਹੁੰਦਾ ਸੀ ।

3. ਖ਼ਰਚ (Expenditure-ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਰਕਾਰ ਆਪਣੀ ਆਮਦਨ ਦੇਸ਼ ਦਾ ਪ੍ਰਬੰਧ ਚਲਾਉਣ, ਜੰਗੀ ਸਾਮਾਨ ਤਿਆਰ ਕਰਨ, ਰਾਜ ਦੇ ਦਰਬਾਰੀਆਂ ਅਤੇ ਹੋਰ ਸਿਵਿਲ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ, ਖੇਤੀਬਾੜੀ ਨੂੰ ਉੱਨਤ ਕਰਨ, ਸਰਕਾਰੀ ਯੋਜਨਾਵਾਂ ਨੂੰ ਚਲਾਉਣ, ਧਰਮ ਅਰਥ ਕੰਮਾਂ ਲਈ ਅਤੇ ਇਨਾਮਾਂ ਆਦਿ ਉੱਤੇ ਖ਼ਰਚ ਕਰਦੀ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਮਹਾਰਾਜਾ ਰਣਜੀਤ ਸਿੰਘ ਦੀ ਜਾਗੀਰਦਾਰੀ ਪ੍ਰਥਾ (Jagirdarl System of Maharaja Ranjit Singh).

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦੀ ਜਾਗੀਰਦਾਰੀ ਪ੍ਰਥਾ ‘ਤੇ ਚਰਚਾ ਕਰੋ । (Discuss about the Jagirdari system of Maharaja Ranjit Singh.)
ਉੱਤਰ-
ਜਾਗੀਰਦਾਰੀ ਪ੍ਰਥਾ ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਵੀ ਸਿੱਖ ਮਿਸਲਾਂ ਵਿੱਚ ਪ੍ਰਚਲਿਤ ਸੀ ਪਰ ਮਹਾਰਾਜਾ ਰਣਜੀਤ ਸਿੰਘ ਨੇ ਇਸ ਪ੍ਰਥਾ ਨੂੰ ਇੱਕ ਨਵਾਂ ਰੂਪ ਦਿੱਤਾ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀ ਜਾਗੀਰਦਾਰੀ ਪ੍ਰਥਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-

ਜਾਗੀਰਾਂ ਦੀਆਂ ਕਿਸਮਾਂ (Kinds of Jagirs)

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੇਠ ਲਿਖੀਆਂ ਕਿਸਮਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ-

1. ਸੇਵਾ ਜਾਗੀਰਾਂ (Service Jagirs) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਸਭ ਤੋਂ ਮਹੱਤਵਪੂਰਨ ਸਨ ਅਤੇ ਇਨ੍ਹਾਂ ਦੀ ਗਿਣਤੀ ਵੀ ਸਭ ਤੋਂ ਵੱਧ ਸੀ । ਸੇਵਾ ਜਾਗੀਰਾਂ ਸੈਨਿਕਾਂ ਅਤੇ ਸਿਵਲ ਅਧਿਕਾਰੀਆਂ ਦੋਹਾਂ ਵਿੱਚ ਵੰਡੀਆਂ ਜਾਂਦੀਆਂ ਸਨ | ਸਾਰੀਆਂ ਸੇਵਾ ਜਾਗੀਰਾਂ ਭਾਵੇਂ ਉਹ ਸੈਨਿਕ ਸਨ ਜਾਂ ਅਸੈਨਿਕ ਮਹਾਰਾਜਾ ਦੀ ਖ਼ੁਸ਼ੀ ਪ੍ਰਾਪਤ ਹੋਣ ਤਕ ਰੱਖੀਆਂ ਜਾ ਸਕਦੀਆਂ ਸਨ । ਇਨ੍ਹਾਂ ਜਾਗੀਰਾਂ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਸੀ ਜਾਂ ਉਨ੍ਹਾਂ ਨੂੰ ਜ਼ਬਤ ਕੀਤਾ ਜਾ ਸਕਦਾ ਸੀ । ਇਨ੍ਹਾਂ ਜਾਗੀਰਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

(ੳ) ਸੈਨਿਕ ਜਾਗੀਰਾਂ (Military Jagirs) – ਸੈਨਿਕ ਜਾਗੀਰਾਂ ਉਹ ਜਾਗੀਰਾਂ ਸਨ ਜਿਸ ਵਿੱਚ ਜਾਗੀਰਦਾਰਾਂ ਨੂੰ ਰਾਜ ਦੀ ਸੇਵਾ ਲਈ ਕੁਝ ਨਿਸ਼ਚਿਤ ਘੋੜਸਵਾਰ ਰੱਖਣੇ ਪੈਂਦੇ ਸਨ । ਇਨ੍ਹਾਂ ਜਾਗੀਰਦਾਰਾਂ ਨੂੰ ਆਪਣੀਆਂ ਨਿਜੀ ਸੇਵਾਵਾਂ ਦੇ ਬਦਲੇ ਮਿਲਣ ਵਾਲੀਆਂ ਤਨਖ਼ਾਹਾਂ ਅਤੇ ਘੋੜਸਵਾਰ ਉੱਤੇ ਕੀਤੇ ਜਾਣ ਵਾਲੇ ਖ਼ਰਚਿਆਂ ਦੇ ਬਦਲੇ ਰਾਜ ਵੱਲੋਂ ਜਾਗੀਰਾਂ ਦਿੱਤੀਆਂ ਜਾਂਦੀਆਂ ਸਨ । ਮਹਾਰਾਜਾ ਰਣਜੀਤ ਸਿੰਘ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਦਾ ਸੀ ਕਿ ਹਰ ਸੈਨਿਕ ਜਾਗੀਰਦਾਰ ਆਪਣੇ ਅਧੀਨ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਗਏ ਘੋੜਸਵਾਰ ਜ਼ਰੂਰ ਰੱਖੇ । ਇਸ ਲਈ ਸਮੇਂ-ਸਮੇਂ ਸਿਰ ਜਾਗੀਰਦਾਰਾਂ ਦੇ ਘੋੜਸਵਾਰਾਂ ਦਾ ਨਿਰੀਖਣ ਕੀਤਾ ਜਾਂਦਾ ਸੀ । ਜਿਹੜੇ ਜਾਗੀਰਦਾਰਾਂ ਨੇ ਘੱਟ ਘੋੜਸਵਾਰ ਰੱਖੇ ਹੁੰਦੇ ਸਨ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । 1830 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਘੋੜਿਆਂ ਨੂੰ ਦਾਗਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਸੀ ।

(ਅ) ਸਿਵਿਲ ਜਾਗੀਰਾਂ (Civil Jagirs) – ਸਿਵਿਲ ਜਾਗੀਰਾਂ ਰਾਜ ਦੇ ਸਿਵਿਲ ਅਧਿਕਾਰੀਆਂ ਨੂੰ ਮਿਲਣ ਵਾਲੀ ਤਨਖ਼ਾਹ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ । ਇਨ੍ਹਾਂ ਜਾਗੀਰਾਂ ਵਿੱਚੋਂ ਉਨ੍ਹਾਂ ਨੂੰ ਲਗਾਨ ਇਕੱਠਾ ਕਰਨ ਦਾ ਅਧਿਕਾਰ ਪ੍ਰਾਪਤ ਹੁੰਦਾ ਸੀ । ਸਿਵਿਲ ਜਾਗੀਰਦਾਰਾਂ ਨੂੰ ਆਪਣੇ ਅਧੀਨ ਕੋਈ ਨਿਸ਼ਚਿਤ ਘੋੜਸਵਾਰ ਨਹੀਂ ਰੱਖਣੇ ਪੈਂਦੇ ਸਨ । ਸਿਵਿਲ ਜਾਗੀਰਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ ।

2. ਇਨਾਮ ਜਾਗੀਰਾਂ (Inam Jagirs) – ਇਨਾਮ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਕਿ ਮਹਾਰਾਜਾ ਰਣਜੀਤ ਸਿੰਘ ਲੋਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਬਦਲੇ ਜਾਂ ਵਿਸ਼ੇਸ਼ ਕਾਰਨਾਮਿਆਂ ਦੇ ਬਦਲੇ ਇਨਾਮ ਵਜੋਂ ਦਿੰਦਾ ਸੀ । ਇਨਾਮ ਜਾਗੀਰਾਂ ਆਮ ਤੌਰ ‘ਤੇ ਜੱਦੀ ਹੁੰਦੀਆਂ ਸਨ ।

3. ਗੁਜ਼ਾਰਾ ਜਾਗੀਰਾਂ (Subsistence Jagirs) – ਗੁਜ਼ਾਰਾ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਕਿ ਮਹਾਰਾਜਾ ਲੋਕਾਂ ਨੂੰ ਗੁਜ਼ਾਰੇ ਲਈ ਦਿੰਦਾ ਸੀ | ਅਜਿਹੀਆਂ ਜਾਗੀਰਾਂ ਲਈ ਮਹਾਰਾਜਾ ਕਿਸੇ ਸੇਵਾ ਦੀ ਆਸ ਨਹੀਂ ਰੱਖਦਾ ਸੀ । ਇਹ ਜਾਗੀਰਾਂ ਆਮ ਤੌਰ ‘ਤੇ ਮਹਾਰਾਜੇ ਦੇ ਰਿਸ਼ਤੇਦਾਰਾਂ, ਹਾਰੇ ਹੋਏ ਹਾਕਮਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਜਾਗੀਰਦਾਰਾਂ ਦੇ ਆਸ਼ਰਿਤਾਂ ਨੂੰ ਗੁਜ਼ਾਰੇ ਲਈ ਦਿੱਤੀਆਂ ਜਾਂਦੀਆਂ ਸਨ | ਗੁਜ਼ਾਰਾ ਜਾਗੀਰਾਂ ਵੀ ਇਨਾਮ ਜਾਗੀਰਾਂ ਵਾਂਗ ਆਮ ਤੌਰ ‘ਤੇ ਜਾਂਦੀ ਹੁੰਦੀਆਂ ਸਨ ।

4. ਵਤਨ ਜਾਗੀਰਾਂ (Watan Jagirs) – ਵਤਨ ਜਾਗੀਰਾਂ ਨੂੰ ਪੱਟੀਦਾਰ ਜਾਗੀਰਾਂ ਵੀ ਕਿਹਾ ਜਾਂਦਾ ਸੀ । ਇਹ ਉਹ ਜਾਗੀਰਾਂ ਸਨ ਜਿਹੜੀਆਂ ਕਿਸੇ ਜਾਗੀਰਦਾਰ ਨੂੰ ਉਸ ਦੇ ਆਪਣੇ ਪਿੰਡ ਵਿੱਚ ਦਿੱਤੀਆਂ ਜਾਂਦੀਆਂ ਸਨ । ਇਹ ਜਾਗੀਰਾਂ ਸਿੱਖ ਮਿਸਲਾਂ ਦੇ ਸਮੇਂ ਤੋਂ ਚੱਲੀਆਂ ਆਉਂਦੀਆਂ ਸਨ । ਇਹ ਜਾਗੀਰਾਂ ਜੱਦੀ (Hereditary) ਹੁੰਦੀਆਂ ਸਨ । ਮਹਾਰਾਜਾ ਰਣਜੀਤ ਸਿੰਘ ਨੇ ਇਨ੍ਹਾਂ ਵੜਨ ਜਾਗੀਰਾਂ ਨੂੰ ਜਾਰੀ ਰੱਖਿਆ ਪਰ ਉਸ ਨੇ ਕੁਝ ਵਤਨ ਜਾਗੀਰਦਾਰਾਂ ਨੂੰ ਰਾਜ ਦੀ ਸੇਵਾ ਲਈ ਘੋੜਸਵਾਰ ਰੱਖਣ ਦਾ ਹੁਕਮ ਦਿੱਤਾ ਸੀ ।

5. ਧਰਮਾਰਥ ਜਾਗੀਰਾਂ (Dharamarth Jagirs) – ਧਰਮਾਰਥ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਧਾਰਮਿਕ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ਜਾਂ ਧਾਰਮਿਕ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ । ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਗਈਆਂ ਧਰਮਾਰਥ ਜਾਗੀਰਾਂ ਦੀ ਆਮਦਨ ਯਾਤਰੀਆਂ ਦੀ ਰਿਹਾਇਸ਼, ਉਨ੍ਹਾਂ ਦੇ ਲਈ ਲੰਗਰ ਅਤੇ ਪਵਿੱਤਰ ਸਥਾਨਾਂ ਦੀ ਦੇਖਭਾਲ ਉੱਤੇ ਖ਼ਰਚ ਕੀਤੀ ਜਾਂਦੀ ਸੀ । ਧਰਮਾਰਥ ਜਾਗੀਰਾਂ ਪੱਕੇ ਤੌਰ ‘ਤੇ ਦਿੱਤੀਆਂ ਜਾਂਦੀਆਂ ਸਨ ।

ਜਾਗੀਰਦਾਰੀ ਪ੍ਰਥਾ ਦੀਆਂ ਹੋਰ ਵਿਸ਼ੇਸ਼ਤਾਵਾਂ (Other Features of the Jagirdari System)

1. ਜਾਗੀਰਾਂ ਦਾ ਆਕਾਰ (Size of the Jagirs) – ਸਾਰੀਆਂ ਜਾਗੀਰਾਂ ਭਾਵੇਂ ਉਹ ਕਿਸੇ ਵੀ ਵਰਗ ਨਾਲ ਸੰਬੰਧਿਤ ਸਨ ਦੇ ਆਕਾਰਾਂ ਵਿੱਚ ਬਹੁਤ ਅੰਤਰ ਸੀ, ਪਰ ਇਹ ਅੰਤਰ ਸਭ ਤੋਂ ਵੱਧ ਸੇਵਾ ਜਾਗੀਰਾਂ ਵਿੱਚ ਸੀ । ਸੇਵਾ ਜਾਗੀਰ ਇੱਕ ਪਿੰਡ ਦੇ ਬਰਾਬਰ ਜਾਂ ਉਸ ਦਾ ਕੋਈ ਹਿੱਸਾ ਜਾਂ ਕੁਝ ਏਕੜ ਤੋਂ ਲੈ ਕੇ ਸਾਰੇ ਜ਼ਿਲ੍ਹੇ ਦੇ ਸਮਾਨ ਵੱਡੀਆਂ ਵੀ ਹੋ ਸਕਦੀਆਂ ਸਨ ।

2. ਜਾਗੀਰਾਂ ਦਾ ਪ੍ਰਬੰਧ (Administration of the Jagirs) – ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਂ ਤਾਂ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਆਪਣੇ ਏਜੰਟਾਂ ਦੇ ਰਾਹੀਂ ਕਰਦੇ ਸਨ । ਛੋਟੀਆਂ-ਛੋਟੀਆਂ ਜਾਗੀਰਾਂ ਦਾ ਪ੍ਰਬੰਧ ਤਾਂ ਜਾਗੀਰਦਾਰ ਆਪ ਜਾਂ ਉਸ ਦੀ ਗੈਰ-ਹਾਜ਼ਰੀ ਵਿੱਚ ਉਸ ਦੇ ਪਰਿਵਾਰ ਦੇ ਮੈਂਬਰ ਕਰਦੇ ਸਨ । ਪਰ ਬਹੁਤ ਵੱਡੀਆਂ ਜਾਗੀਰਾਂ ਜਿਹੜੀਆਂ ਕਈ ਖੇਤਰਾਂ ਵਿੱਚ ਫੈਲੀਆਂ ਹੋਈਆਂ ਸਨ ਦਾ ਪ੍ਰਬੰਧ ਜਾਗੀਰਦਾਰ ਆਪ ਇਕੱਲਿਆਂ ਨਹੀਂ ਕਰ ਸਕਦਾ ਸੀ । ਇਸ ਲਈ ਜਾਗੀਰਾਂ ਦੇ ਪ੍ਰਬੰਧ ਦੀ ਦੇਖ-ਭਾਲ ਲਈ ਉਹ ਮੁਖਤਾਰਾਂ ਨੂੰ ਨਿਯੁਕਤ ਕਰਦੇ ਸਨ | ਜਾਗੀਰਦਾਰ ਜਾਂ ਉਸ ਦੇ ਏਜੰਟ ਸਰਕਾਰ ਵੱਲੋਂ ਨਿਯਤ ਕੀਤਾ ਗਿਆ ਲਗਾਨ ਆਪਣੀ ਜਾਗੀਰ ਵਿੱਚੋਂ ਇਕੱਠਾ ਕਰਦੇ ਸਨ । ਜਾਗੀਰਦਾਰਾਂ ਨੂੰ ਇਸ ਗੱਲ ਦਾ ਖ਼ਿਆਲ ਰੱਖਣਾ ਪੈਂਦਾ ਸੀ ਕਿ ਉਸ ਅਧੀਨ ਕੰਮ ਕਰਨ ਵਾਲੇ ਕਿਸਾਨ ਜਾਂ ਕਾਮੇ ਉਸ ਤੋਂ ਨਾਰਾਜ਼ ਨਾ ਹੋਣ ।

3. ਜਾਗੀਰਦਾਰਾਂ ਦੇ ਕੰਮ (Duties of Jagirdars) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰ ਨਾ ਸਿਰਫ ਆਪਣੇ ਅਧੀਨ ਜਾਗੀਰ ਵਿੱਚੋਂ ਲਗਾਨ ਇਕੱਠਾ ਕਰਨ ਦਾ ਕੰਮ ਕਰਦੇ ਸਨ ਸਗੋਂ ਉਸ ਜਾਗੀਰ ਵਿੱਚ ਰਹਿਣ ਵਾਲੇ ਲੋਕਾਂ ਦੇ ਨਿਆਂ ਸੰਬੰਧੀ ਮਾਮਲਿਆਂ ਦਾ ਫੈਸਲਾ ਵੀ ਕਰਦੇ ਸਨ । ਕਈ ਵਾਰੀ ਮਹਾਰਾਜਾ ਇਨ੍ਹਾਂ ਜਾਗੀਰਦਾਰਾਂ ਵਿੱਚੋਂ ਬਹਾਦਰ ਜਾਗੀਰਦਾਰਾਂ ਨੂੰ ਛੋਟੀਆਂ-ਮੋਟੀਆਂ ਸੈਨਿਕ ਮੁਹਿੰਮਾਂ ਦੀ ਕਮਾਂਡ ਵੀ ਦੇ ਦਿੰਦਾ ਸੀ । ਕਈ ਵਾਰੀ ਮਹਾਰਾਜਾ ਆਪਣੇ ਅਧੀਨ ਇਲਾਕਿਆਂ ਵਿੱਚੋਂ ਬਕਾਇਆ ਲਗਾਨ ਇਕੱਠਾ ਕਰਨ ਦੀ ਜ਼ਿੰਮੇਵਾਰੀ ਜਾਗੀਰਦਾਰਾਂ ਨੂੰ ਸੌਂਪ ਦਿੰਦਾ ਸੀ । ਕੁਝ ਜਾਗੀਰਦਾਰਾਂ ਨੂੰ ਕੂਟਨੀਤਿਕ ਮਿਸ਼ਨਾਂ ਲਈ ਭੇਜਿਆ ਜਾਂਦਾ ਸੀ ਅਤੇ ਕੁਝ ਹੋਰਨਾਂ ਨੂੰ ਬਾਹਰੋਂ ਆਉਣ ਵਾਲੇ ਮਹੱਤਵਪੂਰਨ ਵਿਅਕਤੀਆਂ ਦੇ ਸਵਾਗਤ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਸੀ । ਇਸ ਤਰ੍ਹਾਂ ਅਸੀਂ ਵੇਖਦੇ ਹਾਂ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਬਹੁਤ ਸਾਰੀਆਂ ਸ਼ਕਤੀਆਂ ਪ੍ਰਾਪਤ ਸਨ ।

ਜਾਗੀਰਦਾਰੀ ਪ੍ਰਥਾ ਦੇ ਗੁਣ (Merits of the Jagirdari System)

1. ਲਗਾਨ ਇਕੱਠਾ ਕਰਨ ਦੇ ਝੰਜਟ ਤੋਂ ਮੁਕਤ (Free from the burden of Collecting Revenue) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੇ ਬਹੁਤ ਸਾਰੇ ਸਿਵਿਲ ਅਤੇ ਸੈਨਿਕ ਕਰਮਚਾਰੀਆਂ ਨੂੰ ਜਾਗੀਰਾਂ ਦਿੱਤੀਆਂ ਗਈਆਂ ਸਨ । ਇਨ੍ਹਾਂ ਜਾਗੀਰਦਾਰਾਂ ਨੂੰ ਆਪਣੇ ਅਧੀਨ ਜਾਗੀਰ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰਨ ਦਾ ਅਧਿਕਾਰ ਦਿੱਤਾ ਜਾਂਦਾ ਸੀ । ਇਸ ਲਈ ਸਰਕਾਰ ਇਨ੍ਹਾਂ ਇਲਾਕਿਆਂ ਵਿੱਚੋਂ ਲਗਾਨ ਇਕੱਠਾ ਕਰਨ ਦੇ ਝੰਜਟ ਤੋਂ ਮੁਕਤ ਹੋ ਜਾਂਦੀ ਸੀ ।

2. ਵਿਸ਼ਾਲ ਫ਼ੌਜ ਦਾ ਤਿਆਰ ਹੋਣਾ (A large force was Prepared) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਿਹੜੇ ਜਾਗੀਰਦਾਰਾਂ ਨੂੰ ਸੈਨਿਕ ਜਾਗੀਰਾਂ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਰਾਜ ਦੀ ਸੇਵਾ ਲਈ ਸੈਨਿਕ ਰੱਖਣੇ ਪੈਂਦੇ ਸਨ । ਮਹਾਰਾਜਾ ਸਮੇਂ-ਸਮੇਂ ਇਨ੍ਹਾਂ ਸੈਨਿਕਾਂ ਦਾ ਨਿਰੀਖਣ ਵੀ ਕਰਦਾ ਸੀ । ਜਾਗੀਰਦਾਰ ਲੋੜ ਪੈਣ ‘ਤੇ ਆਪਣੇ ਸੈਨਿਕਾਂ ਨੂੰ ਮਹਾਰਾਜੇ ਦੀ ਸਹਾਇਤਾ ਲਈ ਭੇਜਦੇ ਸਨ । ਜਾਗੀਰਦਾਰਾਂ ਦੇ ਸੈਨਿਕਾਂ ਸਦਕਾ ਮਹਾਰਾਜਾ ਰਣਜੀਤ ਸਿੰਘ ਦੀ ਇੱਕ ਵਿਸ਼ਾਲ ਫ਼ੌਜ ਤਿਆਰ ਹੋ ਗਈ ਸੀ ।

3. ਰਾਜ ਪ੍ਰਬੰਧ ਵਿੱਚ ਸਹਾਇਤਾ (Help in the Administration) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰ ਨਾ ਸਿਰਫ ਲਗਾਨ ਇਕੱਠਾ ਕਰਨ ਦਾ ਹੀ ਕੰਮ ਕਰਦੇ ਸਨ ਸਗੋਂ ਆਪਣੇ ਅਧੀਨ ਜਾਗੀਰ ਵਿੱਚ ਉਹ ਸਾਰੇ ਨਿਆਂਇਕ ਮਾਮਲਿਆਂ ਨੂੰ ਵੀ ਨਜਿੱਠਦੇ ਸਨ । ਇਨ੍ਹਾਂ ਜਾਗੀਰਦਾਰਾਂ ਨੂੰ ਨਜ਼ਰਾਨਾ ਇਕੱਠਾ ਕਰਨ ਦਾ ਅਧਿਕਾਰ ਵੀ ਦਿੱਤਾ ਜਾਂਦਾ ਸੀ । ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਛੋਟੀਆਂ-ਮੋਟੀਆਂ ਸੈਨਿਕ ਮੁਹਿੰਮਾਂ ਦੀ ਅਗਵਾਈ ਵੀ ਕਰਦੇ ਸਨ । ਇਸ ਤਰ੍ਹਾਂ ਇਹ ਜਾਗੀਰਦਾਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਚਲਾਉਣ ਵਿੱਚ ਸਹਾਇਕ ਸਿੱਧ ਹੁੰਦੇ ਸਨ ।

4. ਰਣਜੀਤ ਸਿੰਘ ਦੀ ਨਿਰੰਕੁਸ਼ਤਾ ’ਤੇ ਰੋਕ (Restriction on the despotism of Ranjit Singh) – ਜਾਗੀਰਦਾਰੀ ਪ੍ਰਥਾ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਅਸੀਮਿਤ ਸ਼ਕਤੀਆਂ ਉੱਤੇ ਰੋਕ ਲਗਾਉਣ ਦਾ ਵੀ ਕੰਮ ਕੀਤਾ ਸੀ । ਕਿਉਂਕਿ ਮਹਾਰਾਜਾ ਆਪਣਾ ਰਾਜ ਪ੍ਰਬੰਧ ਚਲਾਉਣ ਵਿੱਚ ਜਾਗੀਰਦਾਰਾਂ ਦੀ ਸਹਾਇਤਾ ਪ੍ਰਾਪਤ ਕਰਦਾ ਸੀ ਇਸ ਲਈ ਉਹ ਮਨਮਰਜ਼ੀ ਦਾ ਰਾਜ ਨਹੀਂ ਕਰ ਸਕਦਾ ਸੀ । ਉਸ ਨੂੰ ਜਾਗੀਰਦਾਰਾਂ ਦੀ ਖੁਸ਼ੀ ਦਾ ਵੀ ਖ਼ਿਆਲ ਰੱਖਣਾ ਪੈਂਦਾ ਸੀ ।

ਜਾਗੀਰਦਾਰੀ ਪ੍ਰਣਾਲੀ ਦੇ ਔਗੁਣ (Demerits of the Jagirdari System)

1. ਸੈਨਾ ਵਿੱਚ ਏਕਤਾ ਦਾ ਅਭਾਵ (Lack of unity in the Army) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਕੋਲ ਆਪਣੀ ਸੈਨਾ ਹੁੰਦੀ ਸੀ । ਇਸ ਸੈਨਾ ਵਿੱਚ ਜਾਗੀਰਦਾਰ ਆਪਣੀ ਮਰਜ਼ੀ ਅਨੁਸਾਰ ਭਰਤੀ ਕਰਦੇ ਸਨ । ਹਰ ਜਾਗੀਰਦਾਰ ਅਧੀਨ ਇਨ੍ਹਾਂ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਸਿਖਲਾਈ ਇੱਕੋ ਜਿਹੀ ਨਹੀਂ ਹੁੰਦੀ ਸੀ ਜਿਸ ਕਾਰਨ ਉਨ੍ਹਾਂ ਵਿੱਚ ਆਪਸੀ ਤਾਲਮੇਲ ਨਹੀਂ ਹੁੰਦਾ ਸੀ । ਇਸ ਤੋਂ ਇਲਾਵਾ ਇਹ ਸੈਨਿਕ ਮਹਾਰਾਜੇ ਦੀ ਬਜਾਏ ਆਪਣੇ ਜਾਗੀਰਦਾਰਾਂ ਪ੍ਰਤੀ ਵਧੇਰੇ ਵਫ਼ਾਦਾਰ ਹੁੰਦੇ ਸਨ ।

2. ਕਿਸਾਨਾਂ ਦਾ ਸ਼ੋਸ਼ਣ (Exploitation of Peasants) – ਜਾਗੀਰਦਾਰਾਂ ਨੂੰ ਆਪਣੇ ਅਧੀਨ ਜਾਗੀਰ ਵਿੱਚੋਂ ਭਮੀ ਦਾ ਲਗਾਨ ਇਕੱਠਾ ਕਰਨ ਦਾ ਅਧਿਕਾਰ ਹੁੰਦਾ ਸੀ । ਇਹ ਜਾਗੀਰਦਾਰ ਕਿਸਾਨਾਂ ਤੋਂ ਵੱਧ ਤੋਂ ਵੱਧ ਲਗਾਨ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਸਨ । ਵੱਡੇ ਜਾਗੀਰਦਾਰ ਅਕਸਰ ਠੇਕੇਦਾਰਾਂ ਕੋਲੋਂ ਨਿਸ਼ਚਿਤ ਰਕਮ ਲੈ ਕੇ ਉਨ੍ਹਾਂ ਨੂੰ ਲਗਾਨ ਇਕੱਠਾ ਕਰਨ ਦੀ ਆਗਿਆ ਦੇ ਦਿੰਦੇ ਸਨ । ਇਹ ਠੇਕੇਦਾਰ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਕਿਸਾਨਾਂ ਦਾ ਬਹੁਤ ਸ਼ੋਸ਼ਣ ਕਰਦੇ ਸਨ ।

3. ਜਾਗੀਰਦਾਰ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ (Jagirdars used to lead a Luxurious Life) – ਕਿਉਂਕਿ ਵੱਡੇ-ਵੱਡੇ ਜਾਗੀਰਦਾਰ ਬਹੁਤ ਅਮੀਰ ਹੁੰਦੇ ਸਨ ਇਸ ਲਈ ਉਹ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ । ਉਹ ਆਪਣੇ ਮਹੱਲਾਂ ਵਿੱਚ ਰੰਗ-ਰਲੀਆਂ ਅਤੇ ਜਸ਼ਨ ਮਨਾਉਂਦੇ ਰਹਿੰਦੇ ਸਨ । ਇਸ ਦਾ ਇੱਕ ਕਾਰਨ ਇਹ ਵੀ ਸੀ ਕਿ ਇਨ੍ਹਾਂ ਜਾਗੀਰਦਾਰਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਮੌਤ ਪਿੱਛੋਂ ਉਨ੍ਹਾਂ ਦੀ ਜਾਗੀਰ ਜ਼ਬਤ ਕੀਤੀ ਜਾ ਸਕਦੀ ਹੈ । ਇਸ ਤਰ੍ਹਾਂ ਰਾਜ ਦੇ ਬਹੁਮੁੱਲੇ ਧਨ ਨੂੰ ਵਿਅਰਥ ਹੀ ਗੁਆ ਦਿੱਤਾ ਜਾਂਦਾ ਸੀ ।

4. ਜਾਗੀਰਦਾਰੀ ਪ੍ਰਥਾ ਰਣਜੀਤ ਸਿੰਘ ਦੇ ਉੱਤਰਾਧਿਕਾਰੀਆਂ ਲਈ ਹਾਨੀਕਾਰਕ ਸਿੱਧ ਹੋਈ (Jagirdari System proved harmful to the successors of Ranjit Singh) – ਮਹਾਰਾਜਾ ਰਣਜੀਤ ਸਿੰਘ ਨੇ ਜਾਗੀਰਦਾਰਾਂ ਨੂੰ ਬਹੁਤ ਸਾਰੀਆਂ ਸ਼ਕਤੀਆਂ ਸੌਂਪੀਆਂ ਹੋਈਆਂ ਸਨ । ਆਪਣੇ ਜਿਊਂਦੇ ਜੀ ਤਾਂ ਮਹਾਰਾਜੇ ਨੇ ਉਨ੍ਹਾਂ ਨੂੰ ਆਪਣੇ ਨਿਯੰਤਰਨ ਹੇਠ ਰੱਖਿਆ ਪਰ ਉਸ ਦੀ ਮੌਤ ਪਿੱਛੋਂ ਉਸ ਦੇ ਕਮਜ਼ੋਰ ਵਾਰਸਾਂ ਦੇ ਅਧੀਨ ਉਹ ਕਾਬੂ ਹੇਠ ਨਾ ਰਹੇ । ਉਨ੍ਹਾਂ ਨੇ ਰਾਜ ਵਿਰੁੱਧ ਸਾਜ਼ਸ਼ਾਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ । ਇਹ ਗੱਲ ਸਿੱਖ ਸਾਮਰਾਜ ਲਈ ਬੜੀ ਹਾਨੀਕਾਰਕ ਸਿੱਧ ਹੋਈ । | ਭਾਵੇਂ ਜਾਗੀਰਦਾਰੀ ਪ੍ਰਥਾ ਵਿੱਚ ਵੀ ਕੁਝ ਦੋਸ਼ ਸਨ ਪਰ ਫਿਰ ਵੀ ਇਹ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਬੜੀ ਸਫਲ ਰਹੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ (Judicial Administration of Maharaja Ranjit Singh)

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਮੁੱਲਾਂਕਣ ਕਰੋ । (Make an assessment of the judicial system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ਬਾਰੇ ਤੁਸੀਂ ਕੀ ਜਾਣਦੇ ਹੋ ? ਵਿਸਥਾਰ ਨਾਲ ਲਿਖੋ । (What do you know about the Judicial Administration of Maharaja Ranjit Singh ? Explain in detail.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਵਰਣਨ ਕਰੋ । (Explain the judicial system of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਬੜੀ ਸਾਦਾ ਸੀ । ਉਸ ਸਮੇਂ ਕਾਨੂੰਨ ਲਿਖਤੀ ਨਹੀਂ ਸਨ । ਫ਼ੈਸਲੇ ਪ੍ਰਚਲਿਤ ਪਰੰਪਰਾਵਾਂ ਅਤੇ ਧਾਰਮਿਕ ਵਿਸ਼ਵਾਸਾਂ ਦੇ ਆਧਾਰ ‘ਤੇ ਕੀਤੇ ਜਾਂਦੇ ਸਨ । ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਈਆਂ ਹੇਠ ਲਿਖੀਆਂ ਸਨ-

1. ਅਦਾਲਤਾਂ (Courts) – ਮਹਾਰਾਜਾ ਰਣਜੀਤ ਸਿੰਘ ਨੇ ਪਰਜਾ ਨੂੰ ਨਿਆਂ ਦੇਣ ਲਈ ਆਪਣੇ ਸਾਮਰਾਜ ਵਿੱਚ ਹੇਠ ਲਿਖੀਆਂ ਅਦਾਲਤਾਂ ਸਥਾਪਿਤ ਕੀਤੀਆਂ ਸਨ-

  • ਪੰਚਾਇਤ (Panchayat) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਚਾਇਤ ਸਭ ਤੋਂ ਛੋਟੀ ਪਰ ਸਭ ਤੋਂ ਮਹੱਤਵਪੂਰਨ ਅਦਾਲਤ ਸੀ । ਪੰਚਾਇਤ ਵਿੱਚ ਆਮ ਤੌਰ ‘ਤੇ ਪੰਜ ਮੈਂਬਰ ਹੁੰਦੇ ਸਨ । ਪਿੰਡ ਦੇ ਲਗਭਗ ਸਾਰੇ ਦੀਵਾਨੀ ਅਤੇ ਫ਼ੌਜਦਾਰੀ ਮਾਮਲਿਆਂ ਦੀ ਸੁਣਵਾਈ ਪੰਚਾਇਤ ਦੁਆਰਾ ਕੀਤੀ ਜਾਂਦੀ ਸੀ । ਸਰਕਾਰ ਪੰਚਾਇਤ ਦੇ ਕੰਮ-ਕਾਜ ਵਿੱਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕਰਦੀ ਸੀ ।
  • ਕਾਜ਼ੀ ਦੀ ਅਦਾਲਤ (Qazi’s Court) – ਸ਼ਹਿਰਾਂ ਵਿੱਚ ਕਾਜ਼ੀ ਦੀਆਂ ਅਦਾਲਤਾਂ ਸਥਾਪਿਤ ਕੀਤੀਆਂ ਗਈਆਂ ਸਨ । ਰਣਜੀਤ ਸਿੰਘ ਦੇ ਸਮੇਂ ਸਾਰੇ ਧਰਮਾਂ ਦੇ ਲੋਕਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਜਾਂਦਾ ਸੀ । ਕਾਜ਼ੀ ਦੀ ਅਦਾਲਤ ਵਿੱਚ ਪੰਚਾਇਤਾਂ ਦੇ ਫ਼ੈਸਲਿਆਂ ਵਿਰੁੱਧ ਅਪੀਲਾਂ ਕੀਤੀਆਂ ਜਾਂਦੀਆਂ ਸਨ ।
  • ਜਾਗੀਰਦਾਰ ਦੀ ਅਦਾਲਤ (Jagirdars Court) – ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਜਾਗੀਰਾਂ ਦਾ ਪ੍ਰਬੰਧ ਜਾਗੀਰਦਾਰਾਂ ਦੇ ਹੱਥਾਂ ਵਿੱਚ ਹੁੰਦਾ ਸੀ । ਉਹ ਆਪਣੀਆਂ ਅਦਾਲਤਾਂ ਲਗਾਉਂਦੇ ਸਨ, ਜਿਨ੍ਹਾਂ ਵਿੱਚ ਦੀਵਾਨੀ ਅਤੇ ਫ਼ੌਜਦਾਰੀ ਦੋਹਾਂ ਤਰ੍ਹਾਂ ਦੇ ਮੁਕੱਦਮਿਆਂ ਦੇ ਫ਼ੈਸਲੇ ਕੀਤੇ ਜਾਂਦੇ ਸਨ ।
  • ਕਾਰਦਾਰ ਦੀ ਅਦਾਲਤ (Kardar’s Court) – ਕਾਰਦਾਰ ਪਰਗਨੇ ਦਾ ਮੁੱਖ ਅਧਿਕਾਰੀ ਹੁੰਦਾ ਸੀ । ਉਸ ਦੀ ਅਦਾਲਤ ਵਿੱਚ ਪਰਗਨੇ ਦੇ ਸਾਰੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੀ ਸੁਣਵਾਈ ਕੀਤੀ ਜਾਂਦੀ ਸੀ ।
  • ਨਾਜ਼ਿਮ ਦੀ ਅਦਾਲਤ (Nazim’s Court) – ਹਰ ਸੂਬੇ ਵਿੱਚ ਨਿਆਂ ਦਾ ਮੁੱਖ ਅਧਿਕਾਰੀ ਨਾਜ਼ਿਮ ਹੁੰਦਾ ਸੀ । ਉਹ ਆਮ ਤੌਰ ‘ਤੇ ਫ਼ੌਜਦਾਰੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ ।
  • ਅਦਾਲਤੀ ਦੀ ਅਦਾਲਤ (Adalti’s Court) – ਮਹਾਰਾਜਾ ਰਣਜੀਤ ਸਿੰਘ ਨੇ ਰਾਜ ਦੇ ਸਾਰੇ ਵੱਡੇ ਸ਼ਹਿਰਾਂ ਜਿਵੇਂ ਲਾਹੌਰ, ਅੰਮ੍ਰਿਤਸਰ, ਪਿਸ਼ਾਵਰ, ਮੁਲਤਾਨ, ਜਲੰਧਰ ਆਦਿ ਵਿੱਚ ਨਿਆਂ ਦੇਣ ਲਈ ਅਦਾਲਤੀ ਨਿਯੁਕਤ ਕੀਤੇ ਹੋਏ ਸਨ । ਉਹ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੀ ਸੁਣਵਾਈ ਕਰਦੇ ਸਨ ਅਤੇ ਆਪਣਾ ਫ਼ੈਸਲਾ ਦਿੰਦੇ ਸਨ ।
  • ਅਦਾਲਤ-ਏ-ਆਲਾ (Adalat-i-Ala) – ਲਾਹੌਰ ਵਿਖੇ ਸਥਾਪਿਤ ਅਦਾਲਤ-ਏ-ਆਲਾ ਮਹਾਰਾਜੇ ਦੀ ਅਦਾਲਤ ਤੋਂ ਥੱਲੇ ਸਭ ਤੋਂ ਵੱਡੀ ਅਦਾਲਤ ਸੀ । ਇਸ ਅਦਾਲਤ ਵਿੱਚ ਕਾਰਦਾਰ ਅਤੇ ਨਾਜ਼ਿਮ ਦੀਆਂ ਅਦਾਲਤਾਂ ਦੇ ਫ਼ੈਸਲਿਆਂ ਵਿਰੁੱਧ ਅਪੀਲਾਂ ਸੁਣੀਆਂ ਜਾਂਦੀਆਂ ਸਨ । ਇਸ ਅਦਾਲਤ ਦੇ ਫ਼ੈਸਲਿਆਂ ਦੇ ਵਿਰੁੱਧ ਅਪੀਲ ਮਹਾਰਾਜਾ ਦੀ ਅਦਾਲਤ ਵਿੱਚ ਕੀਤੀ ਜਾ ਸਕਦੀ ਸੀ ।
  • ਮਹਾਰਾਜਾ ਦੀ ਅਦਾਲਤ (Maharaja’s Court) – ਮਹਾਰਾਜਾ ਦੀ ਅਦਾਲਤ ਰਾਜ ਦੀ ਸਭ ਤੋਂ ਵੱਡੀ ਅਦਾਲਤ ਸੀ । ਉਸ ਦੇ ਫ਼ੈਸਲੇ ਅੰਤਿਮ ਹੁੰਦੇ ਸਨ । ਫਰਿਆਦੀ ਨਿਆਂ ਲੈਣ ਲਈ ਸਿੱਧਾ ਮਹਾਰਾਜਾ ਕੋਲ ਫਰਿਆਦ ਕਰ ਸਕਦਾ ਸੀ । ਮਹਾਰਾਜਾ ਕਾਰਦਾਰਾਂ, ਨਾਜ਼ਿਮਾਂ ਅਤੇ ਅਦਾਲਤ-ਏ-ਆਲਾ ਦੇ ਫ਼ੈਸਲਿਆਂ ਵਿਰੁੱਧ ਵੀ ਅਪੀਲਾਂ ਸੁਣਦਾ ਸੀ । ਸਿਰਫ਼ ਮਹਾਰਾਜਾ ਨੂੰ ਹੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਦੇਣ ਜਾਂ ਸਜ਼ਾ ਨੂੰ ਘੱਟ ਕਰਨ ਜਾਂ ਉਸ ਨੂੰ ਮੁਆਫ ਕਰਨ ਦਾ ਅਧਿਕਾਰ ਸੀ ।

2. ਅਦਾਲਤਾਂ ਦੇ ਕੰਮ ਕਰਨ ਦੇ ਢੰਗ (Working of the Courts) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤਾਂ ਦੀ ਕਾਰਜ ਪ੍ਰਣਾਲੀ ਸਾਦਾ ਅਤੇ ਵਿਹਾਰਿਕ ਸੀ । ਨਿਆਂ ਲੈਣ ਲਈ ਲੋਕ ਰਾਜ ਵਿੱਚ ਸਥਾਪਿਤ ਕਿਸੇ ਵੀ ਅਦਾਲਤ ਵਿੱਚ ਜਾ ਸਕਦੇ ਸਨ । ਕਾਨੂੰਨ ਲਿਖਤੀ ਨਹੀਂ ਸਨ । ਇਸ ਲਈ ਨਿਆਂਧੀਸ਼ ਪ੍ਰਚਲਿਤ ਰਸਮਾਂ-ਰਿਵਾਜਾਂ ਜਾਂ ਧਾਰਮਿਕ ਪਰੰਪਰਾਵਾਂ ਦੇ ਅਨੁਸਾਰ ਆਪਣੇ ਫ਼ੈਸਲੇ ਸੁਣਾਉਂਦੇ ਸਨ । ਲੋਕ ਇਨ੍ਹਾਂ ਅਦਾਲਤਾਂ ਦੇ ਫ਼ੈਸਲਿਆਂ ਵਿਰੁੱਧ ਮਹਾਰਾਜੇ ਕੋਲ ਅਪੀਲ ਕਰ ਸਕਦੇ ਸਨ ।

3. ਸਜ਼ਾਵਾਂ (Punishments) – ਮਹਾਰਾਜਾ ਰਣਜੀਤ ਸਿੰਘ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਖ਼ਿਲਾਫ਼ ਸੀ | ਮੌਤ ਦੀ ਸਜ਼ਾ ਕਿਸੇ ਅਪਰਾਧੀ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ । ਬਹੁਤੇ ਅਪਰਾਧਾਂ ਦੀ ਸਜ਼ਾ ਆਮ ਤੌਰ ‘ਤੇ ਜੁਰਮਾਨਾ ਹੀ ਹੁੰਦਾ ਸੀ । ਅੰਗ ਕੱਟਣ ਦੀ ਸਜ਼ਾ ਵੀ ਬਹੁਤ ਘੱਟ ਅਪਰਾਧੀਆਂ ਨੂੰ ਦਿੱਤੀ ਜਾਂਦੀ ਸੀ । ਇਹ ਸਜ਼ਾ ਉਨ੍ਹਾਂ ਅਪਰਾਧੀਆਂ ਨੂੰ ਦਿੱਤੀ ਜਾਂਦੀ ਸੀ ਜੋ ਵਾਰ-ਵਾਰ ਅਪਰਾਧ ਕਰਦੇ ਰਹਿੰਦੇ ਸਨ ।

4. ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀ ਪੜਚੋਲ (Estimate of Maharaja Ranjit Singh’s Judicial System)

(ੳ) ਔਗੁਣ (Demeritsi)

  • ਨਿਆਂ ਨੂੰ ਵੇਚਿਆ ਜਾਂਦਾ ਸੀ (Justice was Sold) – ਸਰਕਾਰ ਨੇ ਨਿਆਂ ਨੂੰ ਆਪਣੀ ਆਮਦਨ ਦਾ ਇੱਕ ਸਾਧਨ ਬਣਾਇਆ ਹੋਇਆ ਸੀ । ਸਰਕਾਰ ਨੂੰ ਧਨ ਦੇ ਕੇ ਸਜ਼ਾ ਤੋਂ ਬਚਿਆ ਜਾ ਸਕਦਾ ਸੀ ।
  • ਅਦਾਲਤਾਂ ਦੇ ਅਧਿਕਾਰ ਸਪੱਸ਼ਟ ਨਹੀਂ ਸਨ (Courts rights were not Clear) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤਾਂ ਦੇ ਅਧਿਕਾਰ ਸਪੱਸ਼ਟ ਨਹੀਂ ਸਨ । ਇਸ ਲਈ ਲੋਕਾਂ ਨਾਲ ਠੀਕ ਨਿਆਂ ਨਹੀਂ ਸੀ ਕੀਤਾ ਜਾ ਸਕਦਾ ।
  • ਕੋਈ ਲਿਖਤੀ ਕਾਨੂੰਨ ਨਹੀਂ ਸੀ (No writtten Laws) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਨੂੰਨ ਲਿਖਤੀ ਨਹੀਂ ਸਨ । ਇਸ ਕਾਰਨ ਨਿਆਂਧੀਸ਼ ਕਈ ਵਾਰੀ ਆਪਣੀ ਮਰਜ਼ੀ ਕਰ ਜਾਂਦੇ ਸਨ ।

(ਅ) ਗੁਣ (Merits )

  • ਨਿਆਂ ਨੂੰ ਵੇਚਿਆ ਨਹੀਂ ਜਾਂਦਾ ਸੀ (Justice was not Sold) – ਜ਼ਿਆਦਾਤਰ ਇਤਿਹਾਸਕਾਰਾਂ ਨੇ ਇਸ ਵਿਚਾਰ ਦਾ ਖੰਡਨ ਕੀਤਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਿਆਂ ਨੂੰ ਵੇਚਿਆ ਜਾਂਦਾ ਸੀ ।
  • ਛੇਤੀ ਅਤੇ ਸਸਤਾ ਨਿਆਂ (Fast and Cheap Justice) – ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਇੱਕ ਪ੍ਰਮੁੱਖ ਗੁਣ ਇਹ ਸੀ ਕਿ ਉਸ ਸਮੇਂ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਮਿਲਦਾ ਸੀ ।
  • ਕਾਨੂੰਨ ਪਰੰਪਰਾਵਾਂ ‘ਤੇ ਆਧਾਰਿਤ ਸਨ (Laws were based on Conventions) – ਨਿਆਂਧੀਸ਼ ਆਪਣੇ ਫ਼ੈਸਲੇ ਸਮਾਜ ਵਿੱਚ ਪ੍ਰਚਲਿਤ ਰਸਮਾਂ-ਰਿਵਾਜਾਂ ਅਤੇ ਧਾਰਮਿਕ ਪਰੰਪਰਾਵਾਂ ਦੇ ਆਧਾਰ ‘ਤੇ ਦਿੰਦੇ ਸਨ । ਲੋਕ ਇਨ੍ਹਾਂ ਰਸਮਾਂ ਦਾ ਬਹੁਤ ਸਤਿਕਾਰ ਕਰਦੇ ਸਨ ।
  • ਨਿਆਂਧੀਸ਼ਾਂ ਉੱਤੇ ਸਖ਼ਤ ਨਿਗਰਾਨੀ (Strict watch over Judges) – ਮਹਾਰਾਜਾ ਰਣਜੀਤ ਸਿੰਘ ਨਿਆਂਧੀਸ਼ਾਂ ਉੱਤੇ ਸਖ਼ਤ ਨਿਗਰਾਨੀ ਰੱਖਦਾ ਸੀ ਤਾਂ ਜੋ ਉਹ ਠੀਕ ਤਰ੍ਹਾਂ ਨਿਆਂ ਕਰਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਮਹਾਰਾਜਾ ਰਣਜੀਤ ਸਿੰਘ ਦਾ ਸੈਨਿਕ ਪ੍ਰਬੰਧ Military Administration of Maharaja Ranjit Singh)

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦਾ ਵਿਸਥਾਰਪੂਰਵਕ ਵਰਣਨ ਕਰੋ । (Describe in detail the military system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੇ ਗੁਣ ਅਤੇ ਔਗੁਣ ਬਿਆਨ ਕਰੋ । (Describe the merits and demerits of the Military Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦਾ ਵਰਣਨ ਕਰੋ । (Describe the Military Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ । (Describe the salient features of the military administration of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖਾਂ ਦੀ ਸੈਨਿਕ ਪ੍ਰਣਾਲੀ ਬੜੀ ਦੋਸ਼ਪੂਰਨ ਸੀ । ਸੈਨਿਕਾਂ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ । ਉਨ੍ਹਾਂ ਨੂੰ ਨਾ ਤਾਂ ਕੋਈ ਪਰੇਡ ਕਰਵਾਈ ਜਾਂਦੀ ਸੀ ਅਤੇ ਨਾ ਹੀ ਕਿਸੇ ਕਿਸਮ ਦੀ ਕੋਈ ਸਿਖਲਾਈ ਦਿੱਤੀ ਜਾਂਦੀ ਸੀ । ਘੋੜਿਆਂ ਨੂੰ ਦਾਗਣ ਦਾ ਕੋਈ ਰਿਵਾਜ ਨਹੀਂ ਸੀ । ਸੈਨਿਕਾਂ ਨੂੰ ਨਕਦ ਤਨਖ਼ਾਹ ਨਹੀਂ ਦਿੱਤੀ ਜਾਂਦੀ ਸੀ । ਸਿੱਟੇ ਵਜੋਂ ਸੈਨਿਕ ਯੁੱਧ ਵੱਲ ਘੱਟ ਅਤੇ ਲੁੱਟਮਾਰ ਵੱਲ ਵਧੇਰੇ ਧਿਆਨ ਦਿੰਦੇ ਸਨ | ਅਜਿਹੀ ਫ਼ੌਜ ਨੂੰ ਸਹੀ ਅਰਥਾਂ ਵਿੱਚ ਕੋਈ ਫ਼ੌਜ ਨਹੀਂ ਕਿਹਾ ਜਾ ਸਕਦਾ ਸੀ । ਰਣਜੀਤ ਸਿੰਘ ਪੰਜਾਬ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਦੇ ਸੁਪਨੇ ਦੇਖ ਰਿਹਾ ਸੀ । ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਸ ਨੇ ਇੱਕ ਸ਼ਕਤੀਸ਼ਾਲੀ ਅਤੇ ਅਨੁਸ਼ਾਸਿਤ ਫ਼ੌਜ ਦੀ ਲੋੜ ਮਹਿਸੂਸ ਕੀਤੀ । ਇਸੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਫ਼ੌਜ ਦਾ ਆਧੁਨਿਕੀਕਰਨ ਕਰਨ ਦਾ ਫ਼ੈਸਲਾ ਕੀਤਾ । ਇਸ ਫ਼ੌਜ ਵਿੱਚ ਭਾਰਤੀ ਅਤੇ ਯੂਰਪੀਅਨ ਦੋਹਾਂ ਪ੍ਰਣਾਲੀਆਂ ਦਾ ਬੜੇ ਸੁਚੱਜੇ ਢੰਗ ਨਾਲ ਸੁਮੇਲ ਕੀਤਾ ਗਿਆ ਸੀ । ਇਸ ਸੈਨਾ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-

ਫ਼ੌਜ ਦੀ ਵੰਡ (Division of Army)

ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਸੈਨਾ ਦੋ ਭਾਗਾਂ-
(i) ਫ਼ੌਜ-ਏ-ਆਈਨ (ਨਿਯਮਿਤ ਸੈਨਾ) ਅਤੇ
(ii) ਫ਼ੌਜਏ-ਬੇਕਵਾਇਦ (ਅਨਿਯਮਿਤ ਸੈਨਾ) ਵਿੱਚ ਵੰਡੀ ਹੋਈ ਸੀ । ਇਨ੍ਹਾਂ ਭਾਗਾਂ ਦਾ ਵਰਣਨ ਅੱਗੇ ਲਿਖੇ ਅਨੁਸਾਰ ਹੈ-

ਫ਼ੌਜ-ਏ-ਆਇਨ (Fauj-i-Ain)

ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਫ਼ੌਜ-ਏ-ਆਇਨ ਕਿਹਾ ਜਾਂਦਾ ਸੀ । ਇਸ ਦੇ ਤਿੰਨ ਹਿੱਸੇ ਸਨ-
(i) ਪਿਆਦਾ ਜਾਂ ਪੈਦਲ ਸੈਨਾ
(ii) ਘੋੜਸਵਾਰ ਸੈਨਾ ਅਤੇ
(iii) ਤੋਪਖ਼ਾਨਾ ।

1. ਪੈਦਲ ਸੈਨਾ (Infantry) – ਮਹਾਰਾਜਾ ਰਣਜੀਤ ਸਿੰਘ ਪੈਦਲ ਸੈਨਾ ਦੇ ਮਹੱਤਵ ਤੋਂ ਚੰਗੀ ਤਰ੍ਹਾਂ ਜਾਣੂ ਸੀ । ਸਿੱਟੇ ਵਜੋਂ ਉਸ ਦੇ ਸ਼ਾਸਨਕਾਲ ਵਿੱਚ ਪੈਦਲ ਸੈਨਾ ਦੀ ਭਰਤੀ ਦਾ ਸਿਲਸਿਲਾ ਜੋ 1805 ਈ. ਤੋਂ ਬਾਅਦ ਸ਼ੁਰੂ ਹੋਇਆ ਸੀ ਉਹ ਮਹਾਰਾਜੇ ਦੇ ਅੰਤ ਤਕ ਜਾਰੀ ਰਿਹਾ । ਸ਼ੁਰੂ ਵਿੱਚ ਇਸ ਸੈਨਾ ਵਿੱਚ ਸਿੱਖਾਂ ਦੀ ਗਿਣਤੀ ਨਾਂ-ਮਾਤਰ ਸੀ । ਇਸ ਦਾ ਕਾਰਨ ਇਹ ਸੀ ਕਿ ਉਹ ਇਸ ਸੈਨਾ ਨੂੰ ਨਫ਼ਰਤ ਦੀ ਨਜ਼ਰ ਨਾਲ ਵੇਖਦੇ ਸਨ । ਇਸ ਲਈ ਸ਼ੁਰੂ ਵਿੱਚ ਮਹਾਰਾਜੇ ਨੇ ਪਠਾਣਾਂ ਅਤੇ ਗੋਰਖਿਆਂ ਨੂੰ ਇਸ ਸੈਨਾ ਵਿੱਚ ਭਰਤੀ ਕੀਤਾ । 1822 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਇਸ ਸੈਨਾ ਨੂੰ ਚੰਗੇਰੀ ਸਿਖਲਾਈ ਦੇਣ ਲਈ ਜਨਰਲ ਵੈਂਤੂਰਾ ਨੂੰ ਨਿਯੁਕਤ ਕੀਤਾ । 1838-39 ਈ. ਵਿੱਚ ਇਸ ਸੈਨਾ ਦੀ ਗਿਣਤੀ 26,617 ਹੋ ਗਈ ਸੀ ।

2. ਘੋੜਸਵਾਰ (Cavalry) – ਅਨੁਸ਼ਾਸਿਤ ਸੈਨਾ ਦਾ ਭਾਗ ਹੋਣ ਕਾਰਨ ਸ਼ੁਰੂ ਵਿੱਚ ਸਿੱਖ ਇਸ ਸੈਨਾ ਵਿੱਚ ਵੀ ਭਰਤੀ ਨਾ ਹੋਏ । ਸ਼ੁਰੂ ਵਿੱਚ ਇਸ ਸੈਨਾ ਵਿੱਚ ਪਠਾਣ, ਰਾਜਪੂਤ ਅਤੇ ਡੋਗਰਿਆਂ ਆਦਿ ਨੂੰ ਭਰਤੀ ਕੀਤਾ ਗਿਆ | ਪਰ ਬਾਅਦ ਵਿੱਚ ਕੁਝ ਸਿੱਖ ਵੀ ਇਸ ਵਿੱਚ ਭਰਤੀ ਹੋ ਗਏ । 1822 ਈ. ਵਿੱਚ ਘੋੜਸਵਾਰ ਸੈਨਿਕਾਂ ਨੂੰ ਸਿਖਲਾਈ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਜਨਰਲ ਅਲਾਰਡ ਨੂੰ ਨਿਯੁਕਤ ਕੀਤਾ । ਉਸ ਦੀ ਅਗਵਾਈ ਹੇਠ ਛੇਤੀ ਹੀ ਘੋੜਸਵਾਰ ਸੈਨਾ ਕਾਫ਼ੀ ਸ਼ਕਤੀਸ਼ਾਲੀ ਬਣ ਗਈ । 1838-39 ਈ. ਵਿੱਚ ਘੋੜਸਵਾਰ ਸੈਨਿਕਾਂ ਦੀ ਗਿਣਤੀ 4090 ਸੀ ।

3. ਤੋਪਖ਼ਾਨਾ (Artillery) – ਤੋਪਖ਼ਾਨਾ ਮਹਾਰਾਜੇ ਦੀ ਸੈਨਾ ਦੀ ਵਿਸ਼ੇਸ਼ ਅੰਗ ਸੀ । ਸ਼ੁਰੂ ਵਿੱਚ ਇਹ ਪੈਦਲ ਸੈਨਾ ਦਾ ਹੀ ਇੱਕ ਅੰਗ ਸੀ । 1810 ਈ. ਵਿੱਚ ਤੋਪਖ਼ਾਨੇ ਦਾ ਵੱਖਰਾ ਵਿਭਾਗ ਖੋਲ੍ਹਿਆ ਗਿਆ | ਯੂਰਪੀ ਢੰਗ ਦੀ ਸਿਖਲਾਈ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਜਨਰਲ ਕੋਰਟ ਅਤੇ ਗਾਰਡਨਰ ਨੂੰ ਇਸ ਵਿਭਾਗ ਵਿੱਚ ਭਰਤੀ ਕੀਤਾ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਹੀ ਇਸ ਵਿਭਾਗ ਨੇ ਮਹੱਤਵਪੂਰਨ ਉੱਨਤੀ ਕਰ ਲਈ ਸੀ । ਇਸ ਵਿਭਾਗ ਨੂੰ ਚਾਰ ਭਾਗਾਂ ਤੋਪਖ਼ਾਨਾ-ਏ-ਅਸਪੀ, ਤੋਪਖ਼ਾਨਾ-ਏ-ਫੀਲੀ, ਤੋਪਖ਼ਾਨਾ-ਏ-ਗਾਵੀ ਅਤੇ ਤੋਪਖ਼ਾਨਾ-ਏ-ਤਰੀ ਵਿੱਚ ਵੰਡਿਆ ਗਿਆ ਸੀ ।

ਤੋਪਖ਼ਾਨਾ-ਏ-ਫੀਲੀ ਵਿੱਚ ਬਹੁਤ ਭਾਰੀਆਂ ਤੋਪਾਂ ਸਨ ਅਤੇ ਇਨ੍ਹਾਂ ਨੂੰ ਹਾਥੀਆਂ ਨਾਲ ਖਿੱਚਿਆ ਜਾਂਦਾ ਸੀ । ਤੋਪਖ਼ਾਨਾਏ-ਸ਼ੁਤਰੀ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਊਠਾਂ ਦੁਆਰਾ ਖਿੱਚਿਆ ਜਾਂਦਾ ਸੀ । ਤੋਪਖ਼ਾਨਾ-ਏ-ਅਸ਼ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਘੋੜਿਆਂ ਦੁਆਰਾ ਖਿੱਚਿਆ ਜਾਂਦਾ ਸੀ । ਤੋਪਖ਼ਾਨਾ-ਏ-ਗਾਵੀ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਬਲਦਾਂ ਦੁਆਰਾ ਖਿੱਚਿਆ ਜਾਂਦਾ ਸੀ ।

ਫ਼ੌਜ-ਏ-ਖ਼ਾਸ (Fauj-i-Khas)

ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ । ਇਸ ਫ਼ੌਜ ਨੂੰ ਜਨਰਲ ਵੈਂਤੂਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ । ਇਸ ਫ਼ੌਜ ਵਿੱਚ ਪੈਦਲ ਫ਼ੌਜ ਦੀਆਂ ਚਾਰ ਬਟਾਲੀਅਨਾਂ, ਘੋੜਸਵਾਰ ਫ਼ੌਜ ਦੀਆਂ ਦੋ ਰਜਮੈਂਟਾਂ ਅਤੇ 24 ਤੋਪਾਂ ਦਾ ਇੱਕ ਤੋਪਖ਼ਾਨਾ ਸ਼ਾਮਲ ਸੀ । ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ । ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ ਸਨ । ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ । ਇਸੇ ਲਈ ਇਸ ਫ਼ੌਜ ਨੂੰ ਫ਼ੌਜ-ਏ-ਖ਼ਾਸ ਕਿਹਾ ਜਾਂਦਾ ਸੀ । ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ ।

ਫ਼ੌਜ-ਏ-ਬੇਕਵਾਇਦ (Fauj-i-Be-Qawaid)

ਫ਼ੌਜ-ਏ-ਬੇਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ । ਇਹ ਫ਼ੌਜ ਚਾਰਾਂ ਭਾਗਾਂ
(i) ਘੋੜ-ਚੜੇ
(ii) ਫ਼ੌਜ-ਏ-ਕਿਲਾਜਾਤ
(iii) ਅਕਾਲੀ ਅਤੇ
(iv) ਜਾਗੀਰਦਾਰੀ ਫ਼ੌਜ ਵਿੱਚ ਵੰਡੀ ਹੋਈ ਸੀ । ਇਨ੍ਹਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਘੋੜਚੜੇ (Ghur-Charas) – ਘੋੜਚੜੇ ਬੇਕਵਾਇਦ ਸੈਨਾ ਦਾ ਇੱਕ ਮਹੱਤਵਪੂਰਨ ਭਾਗ ਸੀ । ਇਹ ਦੋ ਭਾਗਾਂ ਵਿੱਚ ਵੰਡੇ ਹੋਏ ਸਨ-
(i) ਘੋੜਚੜੇ ਖ਼ਾਸ-ਇਸ ਵਿੱਚ ਰਾਜ ਦਰਬਾਰੀਆਂ ਦੇ ਰਿਸ਼ਤੇਦਾਰਾਂ ਅਤੇ ਉੱਚ ਖ਼ਾਨਦਾਨਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਲ ਸਨ ।
(ii) ਮਿਸਲਦਾਰ-ਇਸ ਵਿੱਚ ਉਹ ਸੈਨਿਕ ਸ਼ਾਮਲ ਸਨ ਜਿਹੜੇ ਮਿਸਲਾਂ ਦੇ ਸਮੇਂ ਤੋਂ ਸੈਨਿਕ ਚਲੇ ਆ ਰਹੇ ਸਨ । ਘੋੜਚੜੇ ਖ਼ਾਸ ਦੇ ਮੁਕਾਬਲੇ ਵਿੱਚ ਮਿਸਲਦਾਰਾਂ ਦਾ ਅਹੁਦਾ ਘੱਟ ਮਹੱਤਵਪੂਰਨ ਸੀ । ਇਨ੍ਹਾਂ ਦੇ ਲੜਨ ਦਾ ਢੰਗ ਪੁਰਾਣਾ ਸੀ । 1838-39 ਈ. ਵਿੱਚ ਘੋੜਚੜਿਆਂ ਦੀ ਗਿਣਤੀ 10,795 ਸੀ ।

2. ਫੌਜ-ਏ-ਕਿਲੂਜਾਤ (Fauj-i-Kilajat) – ਕਿਲ੍ਹਿਆਂ ਦੀ ਰੱਖਿਆ ਲਈ ਮਹਾਰਾਜਾ ਰਣਜੀਤ ਸਿੰਘ ਕੋਲ ਇੱਕ ਵੱਖਰੀ ਫ਼ੌਜ ਸੀ, ਜਿਸ ਨੂੰ ਫ਼ੌਜ-ਏ-ਕਿਲਾਜਾਤ ਕਿਹਾ ਜਾਂਦਾ ਸੀ । ਹਰੇਕ ਕਿਲੇ ਵਿੱਚ ਕਿਲਾਜਾਤ ਸੈਨਿਕਾਂ ਦੀ ਗਿਣਤੀ ਕਿਲ੍ਹੇ ਦੇ ਮਹੱਤਵ ਅਨੁਸਾਰ ਵੱਖੋ-ਵੱਖਰੀ ਹੁੰਦੀ ਸੀ । ਕਿਲੇ ਦੇ ਕਮਾਨ ਅਫ਼ਸਰ ਨੂੰ ਕਿਲੇਦਾਰ ਕਿਹਾ ਜਾਂਦਾ ਸੀ ।

3. ਅਕਾਲੀ (Akalis) – ਅਕਾਲੀ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਸਮਝਦੇ ਸਨ । ਇਨ੍ਹਾਂ ਨੂੰ ਹਮੇਸ਼ਾਂ ਭਿਆਨਕ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ । ਉਹ ਹਮੇਸ਼ਾਂ ਹਥਿਆਰਬੰਦ ਹੋ ਕੇ ਘੁੰਮਦੇ ਰਹਿੰਦੇ ਸਨ । ਉਹ ਕਿਸੇ ਤਰ੍ਹਾਂ ਦੀ ਸੈਨਿਕ ਸਿਖਲਾਈ ਜਾਂ ਪਰੇਡ ਦੇ ਵਿਰੁੱਧ ਸਨ ।ਉਹ ਧਰਮ ਦੇ ਨਾਂ ‘ਤੇ ਲੜਦੇ ਸਨ । ਉਨ੍ਹਾਂ ਦੀ ਗਿਣਤੀ 3,000 ਦੇ ਕਰੀਬ ਸੀ । ਅਕਾਲੀ ਫੂਲਾ ਸਿੰਘ ਅਤੇ ਅਕਾਲੀ ਸਾਧੂ ਸਿੰਘ ਉਨ੍ਹਾਂ ਦੇ ਪ੍ਰਸਿੱਧ ਨੇਤਾ ਸਨ ।

4. ਜਾਗੀਰਦਾਰੀ ਫੌਜ (Jagirdari Fau) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ‘ਤੇ ਇਹ ਸ਼ਰਤ ਲਗਾਈ ਗਈ ਸੀ ਕਿ ਉਹ ਮਹਾਰਾਜੇ ਨੂੰ ਲੋੜ ਪੈਣ ‘ਤੇ ਸੈਨਿਕ ਸਹਾਇਤਾ ਦੇਣ । ਇਸ ਲਈ ਜਾਗੀਰਦਾਰ ਰਾਜ ਦੀ ਸਹਾਇਤਾ ਲਈ ਪੈਦਲ ਅਤੇ ਘੋੜਸਵਾਰ ਸੈਨਿਕ ਰੱਖਦੇ ਸਨ । ਸਮੇਂ-ਸਮੇਂ ਸਿਰ ਇਨ੍ਹਾਂ ਸੈਨਿਕਾਂ ਦਾ ਰਾਜ ਵੱਲੋਂ ਨਿਰੀਖਣ ਕੀਤਾ ਜਾਂਦਾ ਸੀ ।

ਹੋਰ ਵਿਸ਼ੇਸ਼ਤਾਵਾਂ (Other Features)

  • ਫ਼ੌਜ ਦੀ ਕੁਲ ਗਿਣਤੀ (Total Strength of the Army) – ਜ਼ਿਆਦਾਤਰ ਇਤਿਹਾਸਕਾਰ ਇਸ ਵਿਚਾਰ ਨਾਲ ਸਹਿਮਤ ਹਨ ਕਿ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੀ ਕੁਲ ਗਿਣਤੀ 75,000 ਤੋਂ 1,00,000 ਦੇ ਵਿਚਕਾਰ ਸੀ ।
  • ਰਚਨਾ (Composition) – ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕ ਸ਼ਾਮਲ ਸਨ । ਇਨ੍ਹਾਂ ਵਿੱਚ ਸਿੱਖ, ਰਾਜਪੂਤ, ਬ੍ਰਾਹਮਣ, ਖੱਤਰੀ, ਮੁਸਲਮਾਨ, ਗੋਰਖੇ ਅਤੇ ਪੂਰਬੀਆਂ ਹਿੰਦੁਸਤਾਨੀ ਸ਼ਾਮਲ ਸਨ ।
  • ਭਰਤੀ (Recruitment) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਭਰਤੀ ਬਿਲਕੁਲ ਲੋਕਾਂ ਦੀ ਮਰਜ਼ੀ ਅਨੁਸਾਰ ਸੀ । ਕੇਵਲ ਸਿਹਤਵੰਦ ਵਿਅਕਤੀਆਂ ਨੂੰ ਹੀ ਫ਼ੌਜ ਵਿੱਚ ਭਰਤੀ ਕੀਤਾ ਜਾਂਦਾ ਸੀ । ਅਫ਼ਸਰਾਂ ਦੀ ਭਰਤੀ ਦਾ ਕੰਮ ਕੇਵਲ ਮਹਾਰਾਜੇ ਦੇ ਹੱਥਾਂ ਵਿੱਚ ਸੀ ।
  • ਤਨਖ਼ਾਹ (Pay) – ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸੈਨਿਕਾਂ ਨੂੰ ਜਾਂ ਤਾਂ ਜਾਗੀਰਾਂ ਦੇ ਰੂਪ ਵਿੱਚ ਜਾਂ ਜਿਣਸ ਦੇ ਰੂਪ ਵਿੱਚ ਤਨਖ਼ਾਹ ਦਿੱਤੀ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਨੇ ਸੈਨਿਕਾਂ ਨੂੰ ਨਕਦ ਤਨਖ਼ਾਹ ਦੇਣ ਦਾ ਰਿਵਾਜ ਸ਼ੁਰੂ ਕੀਤਾ ।
  • ਪਦ ਉੱਨਤੀਆਂ (Promotions) – ਮਹਾਰਾਜਾ ਰਣਜੀਤ ਸਿੰਘ ਆਪਣੇ ਸੈਨਿਕਾਂ ਨੂੰ ਕੇਵਲ ਕਾਬਲੀਅਤ ਦੇ ਆਧਾਰ ‘ਤੇ ਪਦ ਉੱਨਤੀਆਂ ਦਿੰਦਾ ਸੀ । ਪਦ ਉੱਨਤੀਆਂ ਦੇਣ ਸਮੇਂ ਮਹਾਰਾਜਾ ਕਿਸੇ ਸੈਨਿਕ ਨਾਲ ਜਾਤ-ਪਾਤ ਜਾਂ ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਕਰਦਾ ਸੀ ।
  • ਇਨਾਮ ਅਤੇ ਖਿਤਾਬ (Rewards and Honours) – ਮਹਾਰਾਜਾ ਰਣਜੀਤ ਸਿੰਘ ਹਰ ਸਾਲ ਲਾਹੌਰ ਦਰਬਾਰ ਦੀ ਸ਼ਾਨਦਾਰ ਸੇਵਾ ਕਰਨ ਵਾਲੇ ਸੈਨਿਕਾਂ ਨੂੰ ਅਤੇ ਲੜਾਈ ਦੇ ਮੈਦਾਨ ਵਿੱਚ ਬਹਾਦਰੀ ਵਿਖਾਉਣ ਵਾਲੇ ਸੈਨਿਕਾਂ ਨੂੰ ਲੱਖਾਂ ਰੁਪਏ ਇਨਾਮ ਅਤੇ ਉੱਚੇ ਖਿਤਾਬ ਦਿੰਦਾ ਸੀ ।
  • ਅਨੁਸ਼ਾਸਨ (Discipline) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਬੜਾ ਸਖ਼ਤ ਅਨੁਸ਼ਾਸਨ ਕਾਇਮ ਕੀਤਾ ਗਿਆ ਸੀ । ਫ਼ੌਜ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਨਿਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ ।

ਉੱਪਰ ਦਿੱਤੇ ਵੇਰਵਿਆਂ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਅਣਥੱਕ ਯਤਨਾਂ ਸਦਕਾ ਇੱਕ ਸ਼ਕਤੀਸ਼ਾਲੀ ਅਤੇ ਕੁਸ਼ਲ ਸੈਨਾ ਦੀ · ਸਥਾਪਨਾ ਕੀਤੀ । ਇਹ ਸਚ-ਮੁੱਚ ਹੀ ਉਸ ਦੀ ਇੱਕ ਮਹਾਨ ਸਫਲਤਾ ਸੀ । ਜਨਰਲ ਸਰ ਚਾਰਲਸ ਗਫ਼ ਅਤੇ ਆਰਥਰ ਡੀ. ਇਨਸ ਦਾ ਕਹਿਣਾ ਹੈ, .
‘‘ਭਾਰਤ ਵਿੱਚ ਅਸੀਂ ਜਿਹੜੀਆਂ ਸੈਨਾਵਾਂ ਦਾ ਮੁਕਾਬਲਾ ਕੀਤਾ ਉਨ੍ਹਾਂ ਵਿੱਚੋਂ ਸਿੱਖ ਫ਼ੌਜ ਸਭ ਤੋਂ ਵੱਧ ਕੁਸ਼ਲ ਸੀ ਅਤੇ ਇਸ ਨੂੰ ਹਰਾਉਣਾ ਸਭ ਤੋਂ ਵੱਧ ਔਖਾ ਸੀ ।’’1

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਦੀ ਰੂਪ-ਰੇਖਾ ਬਿਆਨ ਕਰੋ । (Give an outline of Central Administration of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਅਸੀਮ ਸ਼ਕਤੀਆਂ ਦਾ ਮਾਲਕ ਸੀ। ਉਸ ਦੇ ਮੁੱਖ ’ਚੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ । ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਪ੍ਰਮੁੱਖ ਸਨ । ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਦੀ ਮਰਜ਼ੀ ‘ਤੇ ਨਿਰਭਰ ਕਰਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ ਕੁਝ ਦਫ਼ਤਰਾਂ ਦੀ ਸਥਾਪਨਾ ਕੀਤੀ ਸੀ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਵਿੱਚ ਮਹਾਰਾਜੇ ਦੀ ਸਥਿਤੀ ਕਿਹੋ ਜਿਹੀ ਸੀ ? (What was the position of Maharaja in Central Administration ?)
ਜਾਂ
ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਸਰੂਪ ਕੀ ਸੀ ? (What was the nature of Administration of Maharaja Ranjit Singh ?)
ਉੱਤਰ-
ਮਹਾਰਾਜਾ ਰਾਜ ਦਾ ਮੁਖੀ ਸੀ । ਉਹ ਸਾਰੀਆਂ ਸ਼ਕਤੀਆਂ ਦਾ ਸੋਮਾ ਸੀ । ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰ-ਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ । ਉਹ ਮੁੱਖ ਸੈਨਾਪਤੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ । ਉਹ ਰਾਜ ਦਾ ਮੁੱਖ ਨਿਆਂਧੀਸ਼ ਵੀ ਸੀ ਤੇ ਉਸ ਦੇ ਮੂੰਹ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਲੋਕਾਂ ਲਈ ਕਾਨੂੰਨ ਬਣ ਜਾਂਦਾ ਸੀ । ਮਹਾਰਾਜੇ ਨੂੰ ਕਿਸੇ ਵੀ ਸ਼ਾਸਕ ਨਾਲ ਯੁੱਧ ਜਾਂ ਸੰਧੀ ਦੀ ਘੋਸ਼ਣਾ ਕਰਨ ਦਾ ਪੂਰਨ ਅਧਿਕਾਰ ਪ੍ਰਾਪਤ ਸੀ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਪ੍ਰਬੰਧ ’ਤੇ ਇੱਕ ਨੋਟ ਲਿਖੋ । (Write a short note on the Provincial Administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਾਂਤਕ ਪ੍ਰਬੰਧ ਕਿਹੋ ਜਿਹਾ ਸੀ ? (How was the Provincial Administration of Maharaja Ranjit Singh ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਵਿੱਚ ਨਾਜ਼ਿਮ ਦੀ ਸਥਿਤੀ ਕੀ ਸੀ ? (What was the position of Nazim in Province during the times of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ ਚਾਰ ਮਹੱਤਵਪੂਰਨ ਸੂਬਿਆਂ-

  1. ਸੂਬਾ-ਏ-ਲਾਹੌਰ,
  2. ਸੂਬਾਏ-ਮੁਲਤਾਨ,
  3. ਸੂਬਾ-ਏ-ਕਸ਼ਮੀਰ,
  4. ਸੂਬਾ-ਏ-ਪਿਸ਼ਾਵਰ ਵਿੱਚ ਵੰਡਿਆ ਹੋਇਆ ਸੀ ।

ਹਰੇਕ ਸੂਬਾ ਨਾਜ਼ਿਮ ਦੇ ਅਧੀਨ ਹੁੰਦਾ ਸੀ । ਉਸ ਦੇ ਮੁੱਖ ਕੰਮ ਆਪਣੇ ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ । ਉਹ ਪਾਤ ਦੇ ਹੋਰਨਾਂ ਕਰਮਚਾਰੀਆਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਸੀ । ਉਹ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ । ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ । ਉਹ ਭੂਮੀ ਦਾ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਸਹਾਇਤਾ ਕਰਦਾ ਸੀ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਸ਼ਾਸਨ ਦਾ ਵਿਸ਼ਲੇਸ਼ਣ ਕਰੋ । (Analyse the local administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ਦੇ ਬਾਰੇ ਵਿੱਚ ਤੁਸੀਂ ਕੀ ਜਾਣਦੇ ਹੋ ? ਵਰਣਨ ਕਰੋ । (What do you know about the local administration of Maharaja Ranjit Singh ? Explain.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਾਂਤਾਂ ਨੂੰ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ । ਪਰਗਨੇ ਦਾ ਸ਼ਾਸਨ ਪ੍ਰਬੰਧ ਕਾਰਦਾਰ ਦੇ ਅਧੀਨ ਸੀ । ਕਾਰਦਾਰ ਦੇ ਮੁੱਖ ਕੰਮ ਆਪਣੇ ਅਧੀਨ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ । ਕਾਨੂੰਨਗੋ ਅਤੇ ਮੁਕੱਦਮ ਕਾਰਦਾਰ ਦੀ ਸਹਾਇਤਾ ਕਰਦੇ ਸਨ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਜਾਂ ਮੌਜਾ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥ ਵਿੱਚ ਹੁੰਦਾ ਸੀ । ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖ-ਭਾਲ ਕਰਦੀ ਸੀ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੀ ਕੀ ਸਥਿਤੀ ਸੀ ? (What was the position of Kardar during the times of Maharaja Ranjit Singh ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੇ ਕੋਈ ਤਿੰਨ ਕੰਮ ਲਿਖੋ । (Write any three works of Kardar during the times of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ । ਉਹ ਪਰਗਨੇ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜ਼ਿੰਮੇਵਾਰ ਸੀ । ਉਹ ਪਰਗਨੇ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰ ਕੇ ਕੇਂਦਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਂਦਾ ਸੀ । ਇਹ ਪਰਗਨੇ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਹਿਸਾਬ ਰੱਖਦਾ ਸੀ । ਉਹ ਪਰਗਨੇ ਦੇ ਹਰ ਕਿਸਮ ਦੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੇ ਫੈਸਲੇ ਕਰਦਾ ਸੀ । ਉਹ ਪਰਗਨੇ ਦੇ ਲੋਕਾਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਦਾ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਕੰਮ ਲਿਖੋ । (Write functions of Kotwal during the times of Maharaja Ranjit Singh.)
ਉੱਤਰ-

  1. ਮਹਾਰਾਜਾ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ ।
  2. ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਨੂੰ ਕਾਇਮ ਰੱਖਣਾ ।
  3. ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ ।
  4. ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ ।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਬਾਰੇ ਇੱਕ ਸੰਖੇਪ ਨੋਟ ਲਿਖੋ । (Write a short note on the administration of city of Lahore during the times of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਕਿਹੋ ਜਿਹਾ ਸੀ ? (How was the administration of the city of Lahore during the time of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ । ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ । ਹਰ ਮੁਹੱਲਾ ਇੱਕ ਮੁਹੱਲੇਦਾਰ ਦੇ ਅਧੀਨ ਹੁੰਦਾ ਸੀ । ਮਹੱਲੇਦਾਰ ਆਪਣੇ ਮੁਹੱਲੇ ਵਿੱਚ ਸ਼ਾਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ । ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ । ਉਹ ਆਮ ਤੌਰ ‘ਤੇ ਮੁਸਲਮਾਨ ਹੁੰਦਾ ਸੀ । ਰਣਜੀਤ ਸਿੰਘ ਦੇ ਸਮੇਂ ਇਸ ਮਹੱਤਵਪੂਰਨ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦੇ ਲਗਾਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਈਆਂ ਬਾਰੇ ਚਾਨਣਾ ਪਾਓ । (Describe main features of Maharaja Ranjit Singh’s land revenue administration.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਸ਼ਾਸਨ ਬਾਰੇ ਨੋਟ ਲਿਖੋ । (Write a note on the economic administration of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਆਮਦਨ ਦਾ ਮੁੱਖ ਸੋਮਾ ਭੂਮੀ ਲਗਾਨ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨਾ ਲਈ ਬਟਾਈ, ਕਨਕੂਤ, ਘਾ, ਹਲ ਅਤੇ ਖੁਹ ਪ੍ਰਣਾਲੀਆਂ ਪ੍ਰਚਲਿਤ ਸਨ । ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ । ਲਗਾਨ ਇਕੱਠਾ ਕਰਨ ਵਾਲੇ ਮੁੱਖ ਅਧਿਕਾਰੀਆਂ ਦੇ ਨਾਂ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ । ਲਗਾਨ ਨਕਦ ਜਾਂ ਅਨਾਜ ਦੇ ਰੂਪ ਵਿੱਚ ਦਿੱਤਾ ਜਾ ਸਕਦਾ ਸੀ । ਲਗਾਨ ਭੂਮੀ ਦੀ ਉਪਜਾਊ ਸ਼ਕਤੀ ਦੇ ਆਧਾਰ ‘ਤੇ ਲਿਆ ਜਾਂਦਾ ਸੀ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੇ ਜਾਗੀਰਦਾਰੀ ਪ੍ਰਬੰਧ ’ਤੇ ਇੱਕ ਸੰਖੇਪ ਨੋਟ ਲਿਖੋ । (Write a brief note on Jagirdari system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰੀ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the chief features of Jagirdari system of Maharaja Ranjit Singh ?).
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਈ ਤਰ੍ਹਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ । ਇਨ੍ਹਾਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ । ਇਹ ਜਾਗੀਰਾਂ ਰਾਜ ਦੇ ਉੱਚ ਸੈਨਿਕ ਅਤੇ ਅਸੈਨਿਕ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ । ਇਨ੍ਹਾਂ ਤੋਂ ਇਲਾਵਾ ਉਸ ਸਮੇਂ ਇਨਾਮ ਜਾਗੀਰਾਂ, ਗੁਜ਼ਾਰਾ ਜਾਗੀਰਾਂ, ਵਤਨ ਜਾਗੀਰਾਂ ਅਤੇ ਧਰਮਾਰਥ ਜਾਗੀਰਾਂ ਵੀ ਪ੍ਰਚਲਿਤ ਸਨ । ਧਰਮਾਰਥ ਜਾਗੀਰਾਂ ਧਾਰਮਿਕ ਸੰਸਥਾਵਾਂ ਜਾਂ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ । ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਉਨ੍ਹਾਂ ਦੇ ਏਜੰਟ ਕਰਦੇ ਸਨ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the main features of the Judicial system of Maharaja Ranjit Singh ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ’ਤੇ ਇੱਕ ਨੋਟ ਲਿਖੋ । (Write a short note on the Judicial system of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਕੋਈ ਤਿੰਨ ਵਿਸ਼ੇਸ਼ਤਾਵਾਂ ਲਿਖੋ । (Write any three features of the Judicial system of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਿਆਂ ਪ੍ਰਬੰਧ ਸਾਧਾਰਨ ਸੀ । ਨਿਆਂ ਉਸ ਸਮੇਂ ਵਿੱਚ ਪ੍ਰਚਲਿਤ ਰੀਤੀਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ । ਅੰਤਿਮ ਫੈਸਲਾ ਮਹਾਰਾਜੇ ਦਾ ਹੀ ਹੁੰਦਾ ਸੀ । ਲੋਕਾਂ ਨੂੰ ਨਿਆਂ ਦੇਣ ਦੇ ਲਈ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਗਈਆਂ ਸਨ । ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਕਰਦੀਆਂ ਸਨ | ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਹੁੰਦੀ ਸੀ । ਨਿਆਂ ਲਈ ਰਣਜੀਤ ਸਿੰਘ ਨੇ ਅਦਾਲਤੀ ਨਾਂ ਦੇ ਵਿਸ਼ੇਸ਼ ਅਫ਼ਸਰ ਨਿਯੁਕਤ ਕੀਤੇ ਸਨ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 11.
ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the main features of Ranjit Singh’s military administration ?)
ਜਾਂ
ਰਣਜੀਤ ਸਿੰਘ ਨੇ ਆਪਣੇ ਸੈਨਿਕ ਪ੍ਰਬੰਧ ਵਿੱਚ ਕੀ ਸੁਧਾਰ ਕੀਤੇ ? (What reforms were introduced by Ranjit Singh to improve his military administration ?)
ਜਾਂ
ਰਣਜੀਤ ਸਿੰਘ ਦੀ ਸੈਨਾ ‘ਤੇ ਸੰਖੇਪ ਨੋਟ ਲਿਖੋ । (Write a short note on the military of Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਕੋਈ ਤਿੰਨ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ । (Describe any three features of the military administration of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ? (What were the main features of Maharaja Ranjit Singh’s military administration ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about military administration of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਇੱਕ ਸ਼ਕਤੀਸ਼ਾਲੀ ਸੈਨਾਂ ਦਾ ਗਠਨ ਕੀਤਾ ਸੀ । ਉਨ੍ਹਾਂ ਨੇ ਫ਼ੌਜ ਨੂੰ ਸਿਖਲਾਈ ਦੇਣ ਲਈ ਯੂਰਪੀ ਅਫ਼ਸਰਾਂ ਨੂੰ ਭਰਤੀ ਕੀਤਾ ਹੋਇਆ ਸੀ । ਉਨ੍ਹਾਂ ਨੇ ਸੈਨਿਕਾਂ ਦਾ ਹੁਲੀਆ ਰੱਖਣ ਅਤੇ ਘੋੜੇ ਦਾਗ਼ਣ ਦਾ ਰਿਵਾਜ ਸ਼ੁਰੂ ਕੀਤਾ । ਹਥਿਆਰ ਬਣਾਉਣ ਲਈ ਰਾਜ ਵਿੱਚ ਕਾਰਖ਼ਾਨੇ ਸਥਾਪਿਤ ਕੀਤੇ ਗਏ । ਮਹਾਰਾਜਾ ਰਣਜੀਤ ਸਿੰਘ ਨਿੱਜੀ ਤੌਰ ‘ਤੇ ਫ਼ੌਜਾਂ ਦਾ ਨਿਰੀਖਣ ਕਰਦਾ ਸੀ । ਜੰਗ ਵਿੱਚ ਬਹਾਦਰੀ ਦਿਖਾਉਣ ਵਾਲੇ ਸੈਨਿਕਾਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਂਦੇ ਸਨ । ਮਹਾਰਾਜਾ ਰਣਜੀਤ ਸਿੰਘ ਨੇ ਜਾਗੀਦਾਰੀ ਫ਼ੌਜ ਨੂੰ ਵੀ ਕਾਇਮ ਰੱਖਿਆ ।

ਪ੍ਰਸ਼ਨ 12.
ਰਣਜੀਤ ਸਿੰਘ ਦੇ ਸੈਨਿਕ ਸੰਗਠਨ ਵਿੱਚ ਫ਼ੌਜ-ਏ-ਖ਼ਾਸ ਦੀ ਮਹੱਤਤਾ ਉੱਤੇ ਸੰਖੇਪ ਨੋਟ ਲਿਖੋ । (Write a brief note on the Fauj-i-Khas of Maharaja Ranjit Singh’s army.)
ਉੱਤਰ-
ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ । ਇਸ ਫ਼ੌਜ ਨੂੰ ਜਨਰਲ ਵੈਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ । ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ । ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ । ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ । ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ । ਇਹ ਫ਼ੌਜ ਬਹੁਤ ਅਨੁਸ਼ਾਸਿਤ ਸੀ ।

ਪ੍ਰਸ਼ਨ 13.
ਰਣਜੀਤ ਸਿੰਘ ਦਾ ਪਰਜਾ ਪ੍ਰਤੀ ਵਤੀਰਾ ਕਿਸ ਤਰ੍ਹਾਂ ਦਾ ਸੀ ? (What was Ranjit Singh’s attitude towards his subjects ?)
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਆਪਣੀ ਪਰਜਾ ਪ੍ਰਤੀ ਕਿਹੋ ਜਿਹਾ ਵਤੀਰਾ ਸੀ ? (What was the Maharaja Ranjit Singh’s attitude towards his people ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ ਬਹੁਤ ਚੰਗਾ ਸੀ । ਉਸ ਨੇ ਰਾਜ ਦੇ ਕਰਮਚਾਰੀਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਅਕਸਰ ਰਾਜ ਦਾ ਦੌਰਾ ਕਰਦਾ ਸੀ । ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । ਕਿਸਾਨਾਂ ਅਤੇ ਗਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਸਿੱਖਾਂ ਬਲਕਿ ਹਿੰਦੂਆਂ ਅਤੇ ਮੁਸਲਮਾਨਾਂ ਦੀ ਸਰਪ੍ਰਸਤੀ ਵੀ ਕੀਤੀ ।

ਪ੍ਰਸ਼ਨ 14.
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਪਏ ਪ੍ਰਭਾਵਾਂ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the effects of Ranjit Singh’s rule on the life of the people.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਏ । ਉਸ ਨੇ ਪੰਜਾਬ ਵਿੱਚ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਪੰਜਾਬ ਦੇ ਲੋਕਾਂ ਨੇ ਸਦੀਆਂ ਤੋਂ ਬਾਅਦ ਸੁੱਖ ਦਾ ਸਾਹ ਲਿਆ । ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇੱਕ ਲੰਬੇ ਸਮੇਂ ਤਕ ਮੁਗਲ ਅਤੇ ਅਫ਼ਗਾਨ ਸੂਬੇਦਾਰਾਂ ਦੇ ਘੋਰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਇੱਕ ਉੱਚ-ਕੋਟੀ ਦੇ ਸ਼ਾਸਨ ਪ੍ਰਬੰਧ ਦੀ ਸਥਾਪਨਾ ਕੀਤੀ । ਉਸ ਦੇ ਸ਼ਾਸਨ ਦਾ ਪ੍ਰਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਕੌਣ ਸੀ ?
ਉੱਤਰ-
ਮਹਾਰਾਜਾ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਕੋਈ ਇੱਕ ਉਦੇਸ਼ ਦੱਸੋ ।
ਉੱਤਰ-
ਪਰਜਾ ਦੀ ਭਲਾਈ ਕਰਨਾ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਸ਼ਕਤੀ ਦੱਸੋ ।
ਉੱਤਰ-
ਮਹਾਰਾਜਾ ਰਾਜ ਦੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਨੂੰ ਤਿਆਰ ਕਰਦਾ ਸੀ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਕੌਣ ਸੀ ?
ਉੱਤਰ-
ਰਾਜਾ ਧਿਆਨ ਸਿੰਘ ।

ਪ੍ਰਸ਼ਨ 5.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਮੁੱਖ ਕੰਮ ਕੀ ਹੁੰਦਾ ਸੀ ?
ਉੱਤਰ-
ਰਾਜ ਦੇ ਸਾਰੇ ਰਾਜਨੀਤਿਕ ਮਾਮਲਿਆਂ ਬਾਰੇ ਮਹਾਰਾਜੇ ਨੂੰ ਸਲਾਹ ਦੇਣਾ ।

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ ?
ਉੱਤਰ-
ਫ਼ਕੀਰ ਅਜ਼ੀਜ਼-ਉਦ-ਦੀਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ ਮੰਤਰੀ ਦਾ ਮੁੱਖ ਕੰਮ ਕੀ ਸੀ ?
ਉੱਤਰ-
ਮਹਾਰਾਜੇ ਨੂੰ ਦੂਸਰੀਆਂ ਸ਼ਕਤੀਆਂ ਨਾਲ ਯੁੱਧ ਅਤੇ ਸੰਧੀ ਸੰਬੰਧੀ ਸਲਾਹ ਦੇਣਾ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਕੌਣ ਸੀ ?
ਉੱਤਰ-
ਦੀਵਾਨ ਭਵਾਨੀ ਦਾਸ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੇ ਇੱਕ ਪ੍ਰਸਿੱਧ ਸੈਨਾਪਤੀ ਦਾ ਨਾਂ ਦੱਸੋ ।
ਉੱਤਰ-
ਸਰਦਾਰ ਹਰੀ ਸਿੰਘ ਨਲਵਾ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ ?
ਉੱਤਰ-
ਜਮਾਂਦਾਰ ਖੁਸ਼ਹਾਲ ਸਿੰਘ ।

ਪ੍ਰਸ਼ਨ 11.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦਾ ਪ੍ਰਮੁੱਖ ਕੰਮ ਕੀ ਹੁੰਦਾ ਸੀ ?
ਉੱਤਰ-
ਸ਼ਾਹੀ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖ-ਭਾਲ ਕਰਨਾ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦੀ ਦੇਖ-ਭਾਲ ਲਈ ਬਣਾਏ ਗਏ ਦਫ਼ਤਰਾਂ ਵਿੱਚੋਂ ਕਿਸੇ ਇੱਕ ਦਾ ਨਾਂ ਦੱਸੋ ।
ਉੱਤਰ-
ਦਫ਼ਤਰ-ਏ-ਅਬਵਾਬ-ਉਲ-ਮਾਲ ।

ਪ੍ਰਸ਼ਨ 13.
ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ ਕਿੰਨੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ ?
ਉੱਤਰ-
ਚਾਰ ।

ਪ੍ਰਸ਼ਨੇ 14.
ਮਹਾਰਾਜਾ ਰਣਜੀਤ ਸਿੰਘ ਦੇ ਕਿਸੇ ਇੱਕ ਸੂਬੇ ਦਾ ਨਾਂ ਦੱਸੋ ।
ਉੱਤਰ-
ਸੂਬਾ-ਏ-ਲਾਹੌਰ ।

ਪ੍ਰਸ਼ਨ 15.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦੇ ਮੁਖੀ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
ਨਾਜ਼ਿਮ ।

ਪ੍ਰਸ਼ਨ 16.
ਮਿਸਰ ਰੂਪ ਲਾਲ ਕੌਣ ਸੀ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸਿੱਧ ਨਾਜ਼ਿਮ ।

ਪ੍ਰਸ਼ਨ 17.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਦਾ ਕੋਈ ਇੱਕ ਪ੍ਰਮੁੱਖ ਕੰਮ ਦੱਸੋ ।
ਉੱਤਰ-
ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 18.
ਪਰਗਨਾ ਦੇ ਸਰਵੋਚ ਅਧਿਕਾਰੀ ਨੂੰ ਕੀ ਕਹਿੰਦੇ ਸਨ ?
ਉੱਤਰ-
ਕਾਰਦਾਰ ।

ਪ੍ਰਸ਼ਨ 19.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਨੂੰ ਕਿਹੜੀ ਇੱਕ ਪ੍ਰਮੁੱਖ ਸ਼ਕਤੀ ਪ੍ਰਾਪਤ ਸੀ ?
ਉੱਤਰ-
ਪਰਗਨੇ ਵਿੱਚ ਭੂਮੀ ਦਾ ਲਗਾਨ ਇਕੱਠਾ ਕਰਨਾ ।

ਪ੍ਰਸ਼ਨ 20.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਦੀ ਦੇਖ-ਭਾਲ ਕੌਣ ਕਰਦਾ ਸੀ ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਸ਼ਾਸਨ ਪ੍ਰਬੰਧ ਕਿਹੜੇ ਅਧਿਕਾਰੀ ਅਧੀਨ ਹੁੰਦਾ ਸੀ ?
ਉੱਤਰ-
ਕੋਤਵਾਲ ।

ਪ੍ਰਸ਼ਨ 21.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਦਾ ਕੋਤਵਾਲ ਕੌਣ ਸੀ ?
ਉੱਤਰ-
ਇਮਾਮ ਬਖ਼ਸ਼ ।

ਪ੍ਰਸ਼ਨ 22.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦਾ ਮੁੱਖ ਕੰਮ ਕੀ ਸੀ ?
ਉੱਤਰ-
ਸ਼ਹਿਰ ਵਿੱਚ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣਾ ।

ਪ੍ਰਸ਼ਨ 23.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਨੂੰ ਕੀ ਕਹਿੰਦੇ ਸਨ ?
ਉੱਤਰ-
ਮੌਜਾ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 24.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਲਈ ਪ੍ਰਚਲਿਤ ਕਿਸੇ ਇੱਕ ਪ੍ਰਣਾਲੀ ਦਾ ਨਾਂ ਲਿਖੋ ।
ਉੱਤਰ-
ਬਟਾਈ ਪ੍ਰਣਾਲੀ ।

ਪ੍ਰਸ਼ਨ 25.
ਬਟਾਈ ਪ੍ਰਣਾਲੀ ਤੋਂ ਤੁਹਾਡਾ ਕੀ ਭਾਵ ਹੈ ?
ਉੱਤਰ-
ਬਟਾਈ ਪ੍ਰਣਾਲੀ ਅਨੁਸਾਰ ਲਗਾਨ ਫ਼ਸਲ ਕੱਟਣ ਤੋਂ ਬਾਅਦ ਨਿਰਧਾਰਿਤ ਕੀਤਾ ਜਾਂਦਾ ਸੀ ।

ਪ੍ਰਸ਼ਨ 26.
ਕਨਕੂਤ ਪ੍ਰਣਾਲੀ ਤੋਂ ਤੁਹਾਡਾ ਕੀ ਭਾਵ ਹੈ ?
ਉੱਤਰ-
ਕਨਕੂਤ ਪ੍ਰਣਾਲੀ ਅਨੁਸਾਰ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ ।

ਪ੍ਰਸ਼ਨ 27.
ਭੂਮੀ ਲਗਾਨ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਪ੍ਰਮੁੱਖ ਸਾਧਨ ਦੱਸੋ ।
ਉੱਤਰ-
ਚੁੰਗੀ ਕਰ ।

ਪ੍ਰਸ਼ਨ 28.
ਜਾਗੀਰਦਾਰੀ ਪ੍ਰਥਾ ਤੋਂ ਕੀ ਭਾਵ ਹੈ ?
ਉੱਤਰ-
ਰਾਜ ਦੇ ਕਰਮਚਾਰੀਆਂ ਨੂੰ ਨਕਦ ਤਨਖ਼ਾਹ ਦੇ ਬਦਲੇ ਜਾਗੀਰਾਂ ਦਿੱਤੀਆਂ ਜਾਂਦੀਆਂ ਸਨ ।

ਪ੍ਰਸ਼ਨ 29.
ਵਤਨ ਜਾਗੀਰਾਂ ਕੀ ਸਨ ?
ਉੱਤਰ-
ਇਹ ਉਹ ਜਾਗੀਰਾਂ ਸਨ ਜਿਹੜੀਆਂ ਜਗੀਰਦਾਰ ਨੂੰ ਉਸ ਦੇ ਆਪਣੇ ਪਿੰਡ ਵਿੱਚ ਦਿੱਤੀਆਂ ਜਾਂਦੀਆਂ ਸਨ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 30.
ਧਰਮਾਰਥ ਜਾਗੀਰਾਂ ਤੋਂ ਕੀ ਭਾਵ ਹੈ ?
ਉੱਤਰ-
ਇਹ ਉਹ ਜਾਗੀਰਾਂ ਸਨ ਜੋ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਂਦੀਆਂ ਸਨ ।

ਪ੍ਰਸ਼ਨ 31.
ਈਨਾਮ ਜਾਗੀਰਾਂ ਕਿਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਸਨ ?
ਉੱਤਰ-
ਵਿਸ਼ੇਸ਼ ਸੇਵਾਵਾਂ ਬਦਲੇ ਜਾਂ ਬਹਾਦਰੀ ਦਿਖਾਉਣ ਵਾਲੇ ਸੈਨਿਕਾਂ ਨੂੰ ।

ਪ੍ਰਸ਼ਨ 32.
ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੇ ਜਾਣ ਵਾਲੇ ਤੋਹਫ਼ਿਆਂ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
ਨਜ਼ਰਾਨਾ ।

ਪ੍ਰਸ਼ਨ 33.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਚਲਿਤ ਕਿਸੇ ਇੱਕ ਅਦਾਲਤ ਦਾ ਨਾਂ ਦੱਸੋ ।
ਉੱਤਰ-
ਕਾਜ਼ੀ ਦੀ ਅਦਾਲਤ ।

ਪ੍ਰਸ਼ਨ 34.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਵੱਡੀ ਅਦਾਲਤ ਕਿਹੜੀ ਹੁੰਦੀ ਸੀ ?
ਉੱਤਰ-
ਅਦਾਲਤ-ਏ-ਆਲਾ ।

ਪ੍ਰਸ਼ਨ 35.
ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖ ਫ਼ੌਜ ਦਾ ਕੋਈ ਇੱਕ ਪ੍ਰਮੁੱਖ ਦੋਸ਼ ਦੱਸੋ ?
ਉੱਤਰ-
ਸਿੱਖ ਫ਼ੌਜ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 36.
ਮਹਾਰਾਜਾ ਰਣਜੀਤ ਸਿੰਘ ਦੁਆਰਾ ਸਿੱਖ ਫ਼ੌਜ ਵਿੱਚ ਕੀਤੇ ਗਏ ਸੁਧਾਰਾਂ ਵਿੱਚੋਂ ਕੋਈ ਇੱਕ ਦੱਸੋ ।
ਉੱਤਰ-
ਉਸ ਨੇ ਸਿੱਖ ਫ਼ੌਜ ਨੂੰ ਪੱਛਮੀ ਢੰਗ ਨਾਲ ਸਿਖਲਾਈ ਦਿੱਤੀ ।

ਪ੍ਰਸ਼ਨ 37.
ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਕਿਹੜੇ ਦੋ ਪ੍ਰਮੁੱਖ ਭਾਗਾਂ ਵਿੱਚ ਵੰਡੀ ਹੋਈ ਸੀ ?
ਉੱਤਰ-
ਫ਼ੌਜ-ਏ-ਆਇਨ ਅਤੇ ਫ਼ੌਜ-ਏ-ਬੇਕਵਾਇਦ ।

ਪ੍ਰਸ਼ਨ 38.
ਮਹਾਰਾਜਾ ਰਣਜੀਤ ਸਿੰਘ ਨੇ ਪੈਦਲ ਸੈਨਾ ਦਾ ਸੰਗਠਨ ਕਦੋਂ ਸ਼ੁਰੂ ਕੀਤਾ ?
ਉੱਤਰ-
1805 ਈ. ।

ਪ੍ਰਸ਼ਨ 39.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਪਾਂ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਗਿਆ ਸੀ ?
ਉੱਤਰ-
ਚਾਰ ।

ਪ੍ਰਸ਼ਨ 40.
ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ ਸੀ ?
ਉੱਤਰ-
ਜਨਰਲ ਵੈਂਤੂਰਾ ।

ਪ੍ਰਸ਼ਨ 41.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਖ਼ਾਸ ਦਾ ਤੋਪਖ਼ਾਨਾ ਕਿਸ ਦੇ ਅਧੀਨ ਸੀ ?
ਉੱਤਰ-
ਜਨਰਲ ਇਲਾਹੀ ਬਖ਼ਸ਼ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 42.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਾਥੀਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ ?
ਉੱਤਰ-
ਤੋਪਖ਼ਾਨਾ-ਏ-ਫੀਲੀ ।

ਪ੍ਰਸ਼ਨ 43.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਊਠਾਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ ?
ਉੱਤਰ-
ਤੋਪਖ਼ਾਨਾ-ਏ-ਸ਼ੁਤਰੀ ।

ਪ੍ਰਸ਼ਨ 44.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਘੋੜਿਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ ?
ਉੱਤਰ-
ਤੋਪਖ਼ਾਨਾ-ਏ-ਅਸਪੀ ।

ਪ੍ਰਸ਼ਨ 45.
ਫ਼ੌਜ-ਏ-ਬੇਕਵਾਇਦ ਤੋਂ ਕੀ ਭਾਵ ਹੈ ?
ਉੱਤਰ-
ਇਹ ਉਹ ਫ਼ੌਜ ਸੀ ਜਿਹੜੀ ਕਿ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ ।

ਪ੍ਰਸ਼ਨ 46.
ਰਣਜੀਤ ਸਿੰਘ ਦੀ ਸੈਨਾ ਦੇ ਦੋ ਪ੍ਰਸਿੱਧ ਯੂਰਪੀਅਨ ਅਫ਼ਸਰਾਂ ਦੇ ਨਾਂ ਲਿਖੋ ।
ਜਾਂ
ਲਾਹੌਰ ਦਰਬਾਰ ਦੇ ਕਿਸੇ ਦੋ ਯੂਰਪੀਅਨ ਅਫ਼ਸਰਾਂ ਦੇ ਨਾਂ ਲਿਖੋ ।
ਜਾਂ
ਰਣਜੀਤ ਸਿੰਘ ਦੇ ਯੂਰਪੀ ਸੈਨਾਪਤੀਆਂ ਵਿੱਚੋਂ ਕਿਸੇ ਦੋ ਦੇ ਨਾਂ ਲਿਖੋ ।
ਉੱਤਰ-
ਜਨਰਲ ਵੈਂਤੂਰਾ ਅਤੇ ਜਨਰਲ ਕੋਰਟ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :- ਖ਼ਾਲੀ ਥਾਂਵਾਂ ਭਰੋ-

1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………. ਰਾਜ ਦਾ ਮੁਖੀਆ ਸੀ ।
ਉੱਤਰ-
(ਮਹਾਰਾਜਾ)

2. ਰਾਜਾ ਧਿਆਨ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ …………………… ਸੀ ।
ਉੱਤਰ-
(ਪ੍ਰਧਾਨ ਮੰਤਰੀ)

3. ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ ਮੰਤਰੀ ਦਾ ਨਾਂ ………………………. ਸੀ ।
ਉੱਤਰ-
(ਫ਼ਕੀਰ ਅਜ਼ੀਜ਼ਉੱਦੀਨ)

4. ………………………. ਅਤੇ ………………….. ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਵਿੱਤ ਮੰਤਰੀ ਸਨ ।
ਉੱਤਰ-
(ਦੀਵਾਨ ਭਵਾਨੀ ਦਾਸ, ਦੀਵਾਨ ਗੰਗਾ ਰਾਮ)

5. ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਪ੍ਰਸਿੱਧ ਸੈਨਾਪਤੀ ………………….. ਸੀ ।
ਉੱਤਰ-
(ਹਰੀ ਸਿੰਘ ਨਲਵਾ)

6. ਮਹਾਰਾਜਾ ਰਣਜੀਤ ਸਿੰਘ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ …………………… ਨਿਯੁਕਤ ਸੀ ।
ਉੱਤਰ-
(ਜਮਾਂਦਾਰ ਖ਼ੁਸ਼ਹਾਲ ਸਿੰਘ)

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

7. ਡਿਉੜੀਵਾਲਾ ……………………….. ਦੀ ਦੇਖਭਾਲ ਕਰਦਾ ਸੀ ।
ਉੱਤਰ-
(ਸ਼ਾਹੀ ਰਾਜ ਘਰਾਨੇ)

8. ……………………… ਵੱਲੋਂ ਰਾਜ ਦੇ ਰੋਜ਼ਾਨਾ ਹੋਣ ਵਾਲੇ ਖ਼ਰਚ ਦਾ ਵੇਰਵਾ ਰੱਖਿਆ ਜਾਂਦਾ ਸੀ ।
ਉੱਤਰ-
(ਦਫ਼ਤਰ-ਏ-ਰੋਜਨਾਮਚਾ-ਏ-ਇਖਰਾਜ਼ਾਤ)

9. ………………….. ਵੱਲੋਂ ਰਾਜ ਦੀ ਬਹੁਮੁੱਲੀ ਵਸਤਾਂ ਦੀ ਦੇਖਭਾਲ ਕੀਤੀ ਜਾਂਦੀ ਸੀ ।
ਉੱਤਰ-
(ਦਫ਼ਤਰ-ਏ-ਤੋਸ਼ਾਖ਼ਾਨਾ)

10. ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ …………………….. ਸੁਬਿਆਂ ਵਿੱਚ ਵੰਡਿਆ ਹੋਇਆ ਸੀ ।
ਉੱਤਰ-
(ਚਾਰ)

11. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………….. ਸੁਬੇ ਦਾ ਮੁੱਖ ਅਧਿਕਾਰੀ ਹੁੰਦਾ ਸੀ ।
ਉੱਤਰ-
(ਨਾਜ਼ਿਮ)

12. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ………………………. ਦਾ ਮੁੱਖ ਅਧਿਕਾਰੀ ਹੁੰਦਾ ਸੀ ।
ਉੱਤਰ-
(ਪਰਗਨਾ)

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

13. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………….. ਪਿੰਡ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ ।
ਉੱਤਰ-
(ਪਟਵਾਰੀ)

14. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ………. ਹੁੰਦਾ ਸੀ ।
ਉੱਤਰ-
(ਕੋਤਵਾਲ)

15. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਸਿੱਧ ਕੋਤਵਾਲ ……………………… ਸੀ ।
ਉੱਤਰ-
(ਇਮਾਮ ਬਖ਼ਸ਼)

16. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨੀ ਦਾ ਮੁੱਖ ਸੋਮਾ ……………….. ਸੀ ।
ਉੱਤਰ-
(ਭੂਮੀ ਦਾ ਲਗਾਨ)

17. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਦੀ ………………………… ਪ੍ਰਣਾਲੀ ਸਭ ਤੋਂ ਵੱਧ ਪ੍ਰਚਲਿਤ ਸੀ ।
ਉੱਤਰ-
(ਬਟਾਈ)

18. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਭੂਮੀ ਦਾ ਲਗਾਨ ਸਾਲ ਵਿੱਚ ………………………… ਵਾਰੀ ਇਕੱਠਾ ਕੀਤਾ
ਜਾਂਦਾ ਸੀ ।
ਉੱਤਰ-
(ਦੇ)

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

19. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਗੀਰਾਂ ਵਿੱਚੋਂ ……………… ਜਗੀਰਾਂ ਸਭ ਤੋਂ ਮਹੱਤਵਪੂਰਨ ਸਨ ।
ਉੱਤਰ-
(ਸੇਵਾ)

20. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਗੀਰਾਂ ਨੂੰ ……………………….. ਜਗੀਰਾਂ ਕਿਹਾ ਜਾਂਦਾ ਸੀ ।
ਉੱਤਰ-
(ਧਰਮਾਰਥ)

21. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਵੱਡੀ ਅਦਾਲਤ ਨੂੰ ……………………. ਕਿਹਾ ਜਾਂਦਾ ਸੀ ।
ਉੱਤਰ-
(ਅਦਾਲਤ-ਏ-ਆਲਾ)

22. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤ-ਏ-ਆਲਾ ਦੀ ਸਥਾਪਨਾ ……………………. ਵਿਖੇ ਕੀਤੀ ਗਈ ਸੀ ।
ਉੱਤਰ-
(ਲਾਹੌਰ)

23. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਆਮਤੌਰ ‘ਤੇ ……………………………. ਦੀ ਸਜ਼ਾ ਦਿੱਤੀ ਜਾਂਦੀ ਸੀ ।
ਉੱਤਰ-
(ਜੁਰਮਾਨਾ)

24. ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ……………………… ਕਿਹਾ ਜਾਂਦਾ ਸੀ ।
ਉੱਤਰ-
(ਫ਼ੌਜ ਏ-ਆਇਨ)

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

25. ਮਹਾਰਾਜਾ ਰਣਜੀਤ ਸਿੰਘ ਨੇ ਘੋੜਸਵਾਰ ਸੈਨਾ ਨੂੰ ਸਿਖਲਾਈ ਦੇਣ ਲਈ ਜਨਰਲ ਅਲਾਰਡ ਨੂੰ ………………………… ਵਿੱਚ ਨਿਯੁਕਤ ਕੀਤਾ ।
ਉੱਤਰ-
(1822 ਈ.)

26. ਮਹਾਰਾਜਾ ਰਣਜੀਤ ਸਿੰਘ ਸਮੇਂ ਹਾਥੀਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ………………….. ਕਿਹਾ ਜਾਂਦਾ ਸੀ ।
ਉੱਤਰ-
(ਤੋਪਖ਼ਾਨਾ-ਏ-ਫੀਲੀ)

27. ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ …………………….. ਨੂੰ ਨਿਯੁਕਤ ਕੀਤਾ ਸੀ ।
ਉੱਤਰ-
(ਜਨਰਲ ਵੈਂਤੂਰਾ)

28. ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ-ਏ-ਖ਼ਾਸ ਦਾ ਤੋਪਖ਼ਾਨਾ ਜਨਰਲ …………………….. ਦੇ ਅਧੀਨ ਸੀ ।
ਉੱਤਰ-
(ਇਲਾਹੀ ਬਖ਼ਸ਼)

29. ਮਹਾਰਾਜਾ ਰਣਜੀਤ ਦੀ ਉਸ ਫ਼ੌਜ ਨੂੰ ਜੋ ਨਿਸ਼ਚਿਤ ਨਿਯਮਾਂ ਦੀ ਪਾਲਨਾ ਨਹੀਂ ਕਰਦੀ ਸੀ ਨੂੰ ………………….. ਕਿਹਾ ਜਾਂਦਾ ਸੀ ।
ਉੱਤਰ-
(ਫ਼ੌਜ-ਏ-ਬੇਕਵਾਇਦ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਮਹਾਰਾਜਾ ਰਣਜੀਤ ਸਿੰਘ ਰਾਜ ਦੀਆਂ ਸਾਰੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਨੂੰ ਤਿਆਰ ਕਰਦਾ ਸੀ ।
ਉੱਤਰ-
ਠੀਕ

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

2. ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਨਾਂ ਰਾਜਾ ਧਿਆਨ ਸਿੰਘ ਸੀ ।
ਉੱਤਰ-
ਠੀਕ

3. ਅਕਾਲੀ ਫੂਲਾ ਸਿੰਘ ਇੱਕ ਪ੍ਰਸਿੱਧ ਪ੍ਰਧਾਨ ਮੰਤਰੀ ਸੀ ।
ਉੱਤਰ-
ਗਲਤ

4. ਦੀਵਾਨ ਦੀਨਾ ਨਾਥ ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਸੀ ।
ਉੱਤਰ-
ਗਲਤ

5. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਤ ਮੰਤਰੀ ਨੂੰ ਦੀਵਾਨ ਕਿਹਾ ਜਾਂਦਾ ਸੀ ।
ਉੱਤਰ-
ਠੀਕ

6. ਦੀਵਾਨ ਭਵਾਨੀ ਦਾਸ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਵਿੱਤ ਮੰਤਰੀ ਸੀ ।
ਉੱਤਰ-
ਠੀਕ

7. ਦੀਵਾਨ ਮੋਹਕਮ ਚੰਦ ਅਤੇ ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਸੈਨਾਪਤੀ ਸਨ ।
ਉੱਤਰ-
ਠੀਕ

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

8. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਮਾਂਦਾਰ ਖੁਸ਼ਹਾਲ ਸਿੰਘ ਡਿਉੜੀਵਾਲਾ ਦੇ ਅਹੁਦੇ ‘ਤੇ ਨਿਯੁਕਤ ਸੀ ।
ਉੱਤਰ-
ਠੀਕ

9. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਫ਼ਤਰ-ਏ-ਅਬਵਾਬ-ਉਲ-ਮਾਲ ਦੁਆਰਾ ਰਾਜ ਦੀ ਆਮਦਨ ਦਾ ਲੇਖਾ-ਜੋਖਾ ਰੱਖਿਆ ਜਾਂਦਾ ਸੀ !
ਉੱਤਰ-
ਠੀਕ

10. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਫ਼ਤਰ-ਏ-ਰੋਜ਼ਾਨਾਮਚਾ-ਏ-ਇਖਰਾਜਾਤ ਦੁਆਰਾ ਰਾਜ ਦੇ ਰੋਜ਼ਾਨਾ ਹੋਣ ਵਾਲੇ ਖ਼ਰਚ ਦਾ ਵੇਰਵਾ ਰੱਖਿਆ ਜਾਂਦਾ ਸੀ ।
ਉੱਤਰ-
ਠੀਕ

11. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਾਮਰਾਜ ਦੀ ਵੰਡ ਚਾਰ ਸੂਬਿਆਂ ਵਿੱਚ ਕੀਤੀ ਗਈ ਸੀ ।
ਉੱਤਰ-
ਠੀਕ

12. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ ।
ਉੱਤਰ-
ਗ਼ਲਤ

13. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ਕੋਤਵਾਲ ਹੁੰਦਾ ਸੀ ।
ਉੱਤਰ-
ਠੀਕ

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

14. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ ।
ਉੱਤਰ-
ਠੀਕ

15. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀਵਾਨ ਗੰਗਾ ਰਾਮ ਨੇ ਦਫ਼ਤਰਾਂ ਦੀ ਸਥਾਪਨਾ ਕੀਤੀ ।
ਉੱਤਰ-
ਗਲਤ

16. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ ।
ਉੱਤਰ-
ਠੀਕ

17. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਬਟਾਈ ਪ੍ਰਣਾਲੀ ਸਭ ਤੋਂ ਵੱਧ ਪ੍ਰਚੱਲਿਤ ਸੀ ।
ਉੱਤਰ-
ਠੀਕ

18. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਭੂਮੀ ਦਾ ਲਗਾਨ ਸਾਲ ਵਿੱਚ ਤਿੰਨ ਵਾਰ ਇਕੱਠਾ ਕੀਤਾ ਜਾਂਦਾ ਸੀ ।
ਉੱਤਰ-
ਗਲਤ

19. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੇਵਾ ਜਗੀਰਾਂ ਦੀ ਗਿਣਤੀ ਸਭ ਤੋਂ ਵੱਧ ਸੀ ।
ਉੱਤਰ-
ਠੀਕ

20. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਗੀਰਾਂ ਨੂੰ ਧਰਮਾਰਥ ਜਾਗੀਰਾਂ ਕਿਹਾ ਜਾਂਦਾ ਸੀ ।
ਉੱਤਰ-
ਠੀਕ

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

21. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲੋਕਾਂ ਨੂੰ ਵਿਸ਼ੇਸ਼ ਸੇਵਾਵਾਂ ਦੇ ਬਦਲੇ ਗੁਜ਼ਾਰਾ ਜਗੀਰਾਂ ਦਿੱਤੀਆਂ ਜਾਂਦੀਆਂ ਸਨ |
ਉੱਤਰ-
ਗ਼ਲਤ

22. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸ਼ਹਿਰਾਂ ਵਿੱਚ ਕਾਜ਼ੀ ਦੀਆਂ ਅਦਾਲਤਾਂ ਸਥਾਪਿਤ ਸਨ ।
ਉੱਤਰ-
ਠੀਕ

23. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਰ ਪਰਗਨੇ ਵਿੱਚ ਨਾਜ਼ਿਮ ਦੀ ਅਦਾਲਤ ਹੁੰਦੀ ਸੀ ।
ਉੱਤਰ-
ਗ਼ਲਤ

24. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਰ ਪਰਗਨੇ ਵਿੱਚ ਨਾਜ਼ਿਮ ਦੀ ਅਦਾਲਤ ਹੁੰਦੀ ਸੀ ।
ਉੱਤਰ-
ਗ਼ਲਤ

25. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ ।
ਉੱਤਰ-
ਗ਼ਲਤ

26. ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਸੈਨਾ ਵਿੱਚ ਦੇਸ਼ੀ ਅਤੇ ਵਿਦੇਸ਼ੀ ਪ੍ਰਣਾਲੀਆਂ ਦਾ ਸੁਮੇਲ ਕੀਤਾ ਸੀ ।
ਉੱਤਰ-
ਠੀਕ

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

27. ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਫ਼ੌਜ-ਏ-ਆਇਨ ਕਿਹਾ ਜਾਂਦਾ ਸੀ ।
ਉੱਤਰ-
ਠੀਕ

28. ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਜਨਰਲ ਵੈੱਤਰਾ ਨੂੰ ਨਿਯੁਕਤ ਕੀਤਾ ਸੀ ।
ਉੱਤਰ-
ਠੀਕ

29. ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਦੇ ਤੋਪਖ਼ਾਨੇ ਦੀ ਸਿਖਲਾਈ ਲਈ ਜਨਰਲ ਇਲਾਹੀ ਬਖ਼ਸ਼ ਨੂੰ ਨਿਯੁਕਤ ਕੀਤਾ ਸੀ ।
ਉੱਤਰ-
ਠੀਕ

30. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਬੇਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਕੌਣ ਸੀ ?
(i) ਮਹਾਰਾਜਾ
(ii) ਵਿਦੇਸ਼ ਮੰਤਰੀ
(iii) ਵਿੱਤ ਮੰਤਰੀ
(iv) ਪ੍ਰਧਾਨ ਮੰਤਰੀ ।
ਉੱਤਰ-
(i) ਮਹਾਰਾਜਾ ।

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਕੀ ਨਾਂ ਸੀ ?
(i) ਦੀਵਾਨ ਮੋਹਕਮ ਚੰਦ
(ii) ਰਾਜਾ ਧਿਆਨ ਸਿੰਘ
(iii) ਦੀਵਾਨ ਗੰਗਾਨਾਥ
(iv) ਫ਼ਕੀਰ ਅਜੀਜਉੱਦੀਨ ।
ਉੱਤਰ-
(ii) ਰਾਜਾ ਧਿਆਨ ਸਿੰਘ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ ?
(i) ਦੀਵਾਨ ਮੋਹਕਮ ਚੰਦ
(ii) ਰਾਜਾ ਧਿਆਨ ਸਿੰਘ
(iii) ਫ਼ਕੀਰ ਅਜ਼ੀਜ਼ਉੱਦੀਨ
(iv) ਖੁਸ਼ਹਾਲ ਸਿੰਘ ।
ਉੱਤਰ-
(iii) ਫ਼ਕੀਰ ਅਜ਼ੀਜ਼ਉੱਦੀਨ ।

ਪ੍ਰਸ਼ਨ 4.
ਹੇਠ ਲਿਖਿਆਂ ਵਿੱਚੋਂ ਕੌਣ ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਨਹੀਂ ਸੀ ?
(i) ਦੀਵਾਨ ਭਵਾਨੀ ਦਾਸ
(ii) ਦੀਵਾਨ ਗੰਗਾ ਰਾਮ
(iii) ਦੀਵਾਨ ਦੀਨਾ ਨਾਥ
(iv) ਦੀਵਾਨ ਮੋਹਕਮ ਚੰਦ ।
ਉੱਤਰ-
(iv) ਦੀਵਾਨ ਮੋਹਕਮ ਚੰਦ ।

ਪ੍ਰਸ਼ਨ 5.
ਹੇਠ ਲਿਖਿਆਂ ਵਿੱਚੋਂ ਕੌਣ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਸੈਨਾਪਤੀ ਸੀ ?
(i) ਹਰੀ ਸਿੰਘ ਨਲਵਾ
(ii) ਮਿਸਰ ਦੀਵਾਨ ਚੰਦ
(iii) ਦੀਵਾਨ ਮੋਹਕਮ ਚੰਦ
(iv) ਉੱਪਰ ਲਿਖੇ ਸਾਰੇ
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 6.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖਭਾਲ ਕੌਣ ਕਰਦਾ ਸੀ ?
(i) ਡਿਉੜੀਵਾਲਾ
(ii) ਕਾਰਦਾਰ
(iii) ਸੂਬੇਦਾਰ
(iv) ਕੋਤਵਾਲ ।
ਉੱਤਰ-
(i) ਡਿਉੜੀਵਾਲਾ ।

ਪ੍ਰਸ਼ਨ 7.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ ?
(i) ਜਮਾਂਦਾਰ ਖੁਸ਼ਹਾਲ ਸਿੰਘ
(ii) ਸੰਗਤ ਸਿੰਘ
(iii) ਹਰੀ ਸਿੰਘ ਨਲਵਾ ,
(iv) ਜੱਸਾ ਸਿੰਘ ਰਾਮਗੜ੍ਹੀਆ ।
ਉੱਤਰ-
(i) ਜਮਾਂਦਾਰ ਖੁਸ਼ਹਾਲ ਸਿੰਘ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਹੋਇਆ ਸੀ ?
(i) 12
(ii) 14
(iii) 4
(iv) 9.
ਉੱਤਰ-
(iii) 4.

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦਾ ਮੁਖੀਆ ਕੀ ਅਖਵਾਉਂਦਾ ਸੀ ?
(i) ਸੂਬੇਦਾਰ
(ii) ਕਾਰਦਾਰ
(iii) ਨਾਜ਼ਿਮ
(iv) ਕੋਤਵਾਲ ।
ਉੱਤਰ-
(iii) ਨਾਜ਼ਿਮ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦਾ ਮੁੱਖ ਅਧਿਕਾਰੀ ਕੌਣ ਸੀ ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕੀ ਕਹਿੰਦੇ ਸਨ ?
(i) ਨਾਜ਼ਿਮ
(ii) ਸੂਬੇਦਾਰ
(iii) ਕਾਰਦਾਰ
(iv) ਕੋਤਵਾਲ ।
ਉੱਤਰ-
(iii) ਕਾਰਦਾਰ ।

ਪ੍ਰਸ਼ਨ 11.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਮੁੱਖੀ ਕੌਣ ਹੁੰਦਾ ਸੀ ?
(i) ਸੂਬੇਦਾਰ
(ii) ਕਾਰਦਾਰ
(iii) ਕੋਤਵਾਲ
(iv) ਪਟਵਾਰੀ ।
ਉੱਤਰ-
(iii) ਕੋਤਵਾਲ ।

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਦਾ ਕੋਤਵਾਲ ਕੌਣ ਸੀ ?
ਜਾਂ
ਲਾਹੌਰ ਸ਼ਹਿਰ ਦੇ ਪ੍ਰਮੁੱਖ ਅਧਿਕਾਰੀ (ਕੋਤਵਾਲ) ਦਾ ਨਾਂ ਕੀ ਸੀ ?
(i) ਧਿਆਨ ਸਿੰਘ
(ii) ਖ਼ੁਸ਼ਹਾਲ ਸਿੰਘ
(iii) ਇਮਾਮ ਬਖ਼ਸ਼
(iv) ਇਲਾਹੀ ਬਖ਼ਸ਼ ।
ਉੱਤਰ-
(iii) ਇਮਾਮ ਬਖ਼ਸ਼ ।

ਪ੍ਰਸ਼ਨ 13.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦੇ ਮੁਖੀ ਨੂੰ ਕੀ ਕਿਹਾ ਜਾਂਦਾ ਸੀ ?
(i) ਪਰਗਨਾ
(ii) ਮੌਜ਼ਾ
(iii) ਕਾਰਦਾਰ
(iv) ਨਾਜ਼ਿਮ ।
ਉੱਤਰ-
(ii) ਮੌਜ਼ਾ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 14.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਕਿਹੜਾ ਸੀ ?
(i) ਭੂਮੀ ਦਾ ਲਗਾਨ
(ii) ਚੰਗੀ ਕਰ
(iii) ਨਜ਼ਰਾਨਾ
(iv) ਜ਼ਬਤੀ ।
ਉੱਤਰ-
(i) ਭੂਮੀ ਦਾ ਲਗਾਨ ।

ਪ੍ਰਸ਼ਨ 15.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਵਿੱਚੋਂ ਕਿਹੜੀ ਜਾਗੀਰ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ ?
(i) ਇਨਾਮ ਜਾਗੀਰਾਂ
(ii) ਵਤਨ ਜਾਗੀਰਾਂ
(iii) ਸੇਵਾ ਜਾਗੀਰਾਂ
(iv) ਗੁਜ਼ਾਰਾ ਜਾਗੀਰਾਂ ।
ਉੱਤਰ-
(iii) ਸੇਵਾ ਜਾਗੀਰਾਂ ।

ਪ੍ਰਸ਼ਨ 16.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਨੂੰ ਕੀ ਕਿਹਾ ਜਾਂਦਾ ਸੀ ?
(i) ਵਤਨ ਜਾਗੀਰਾਂ
(ii) ਇਨਾਮ ਜਾਗੀਰਾਂ
(iii) ਧਰਮਾਰਥ ਜਾਗੀਰਾਂ
(iv) ਗੁਜ਼ਾਰਾ ਜਾਗੀਰਾਂ ।
ਉੱਤਰ-
(iii) ਧਰਮਾਰਥ ਜਾਗੀਰਾਂ ।

ਪ੍ਰਸ਼ਨ 17.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਛੋਟੀ ਅਦਾਲਤ ਕਿਹੜੀ ਸੀ ?
(i) ਪੰਚਾਇਤ
(ii) ਕਾਜ਼ੀ ਦੀ ਅਦਾਲਤ
(iii) ਜਾਗੀਰਦਾਰ ਦੀ ਅਦਾਲਤ
(iv) ਕਾਰਦਾਰ ਦੀ ਅਦਾਲਤ ।
ਉੱਤਰ-
(i) ਪੰਚਾਇਤ ।

ਪ੍ਰਸ਼ਨ 18.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮਹਾਰਾਜਾ ਦੀ ਅਦਾਲਤ ਤੋਂ ਥੱਲੇ ਸਭ ਤੋਂ ਵੱਡੀ ਅਦਾਲਤ ਕਿਹੜੀ ਸੀ ?
(i) ਨਾਜ਼ਿਮ ਦੀ ਅਦਾਲਤ
(ii) ਅਦਾਲਤ-ਏ-ਆਲਾ
(iii) ਅਦਾਲਤੀ ਦੀ ਅਦਾਲਤ
(iv) ਕਾਰਦਾਰ ਦੀ ਅਦਾਲਤ ਤੋਂ ।
ਉੱਤਰ-
(ii) ਅਦਾਲਤ-ਏ-ਆਲਾ ।

ਪ੍ਰਸ਼ਨ 19.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਵਧੇਰੇ ਕਰਕੇ ਕਿਹੜੀ ਸਜ਼ਾ ਦਿੱਤੀ ਜਾਂਦੀ ਸੀ ?
(i) ਮੌਤ ਦੀ
(ii) ਜੁਰਮਾਨਾ
(iii) ਅੰਗ ਕੱਟਣਾ
(iv) ਉੱਪਰ ਲਿਖੇ ਸਾਰੇ ।
ਉੱਤਰ-
(ii) ਜੁਰਮਾਨਾ ।

ਪ੍ਰਸ਼ਨ 20.
ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖਾਂ ਦੀ ਸੈਨਿਕ ਪ੍ਰਣਾਲੀ ਵਿੱਚ ਕੀ ਦੋਸ਼ ਸੀ ?
(i) ਸੈਨਿਕਾਂ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ
(ii) ਪੈਦਲ ਸੈਨਾ ਨੂੰ ਬਹੁਤ ਘਟੀਆ ਸਮਝਿਆ ਜਾਂਦਾ ਸੀ
(iii) ਸੈਨਿਕਾਂ ਨੂੰ ਨਕਦ ਤਨਖ਼ਾਹ ਨਹੀਂ ਦਿੱਤੀ ਜਾਂਦੀ ਸੀ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

ਪ੍ਰਸ਼ਨ 21.
ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਕੀ ਕਿਹਾ ਜਾਂਦਾ ਸੀ ?
(i) ਫ਼ੌਜ-ਏ-ਆਇਨ
(ii) ਫ਼ੌਜ-ਏ-ਖ਼ਾਸ
(iii) ਫ਼ੌਜ-ਏ-ਬੇਕਵਾਇਦ
(iv) ਉੱਪਰ ਲਿਖੇ ਸਾਰੇ ।
ਉੱਤਰ-
(i) ਫ਼ੌਜ-ਏ-ਆਇਨ ।

ਪ੍ਰਸ਼ਨ 22.
ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ ਸੀ ?
(i) ਜਨਰਲ ਇਲਾਹੀ ਬਖ਼ਸ਼
(ii) ਜਨਰਲ ਅਲਾਰਡ
(iii) ਜਨਰਲ ਵੈਂਤੂਰਾ
(iv) ਜਨਰਲ ਕੋਰਟ ।
ਉੱਤਰ-
(iii) ਜਨਰਲ ਵੈਂਤੂਰਾ ।

ਪ੍ਰਸ਼ਨ 23.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਖ਼ਾਸ ਤੋਪਖ਼ਾਨਾ ਕਿਸ ਦੇ ਅਧੀਨ ਸੀ ?
(i) ਜਨਰਲ ਇਲਾਹੀ ਬਖ਼ਸ਼
(ii) ਜਨਰਲ ਕੋਰਟ
(iii) ਕਰਨਲ ਗਾਰਡਨਰ
(iv) ਜਨਰਲ ਵੈਂਤੂਰਾ ।
ਉੱਤਰ-
(i) ਜਨਰਲ ਇਲਾਹੀ ਬਖ਼ਸ਼ ।

ਪ੍ਰਸ਼ਨ 24.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਉਸ ਫ਼ੌਜ ਨੂੰ ਕੀ ਕਹਿੰਦੇ ਸਨ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ ?
(i) ਫ਼ੌਜ-ਏ-ਖ਼ਾਸ
(ii) ਫ਼ੌਜ-ਏ-ਬੇਕਵਾਇਦ
(iii) ਫ਼ੌਜ-ਏ-ਆਇਨ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(ii) ਫ਼ੌਜ-ਏ-ਬੇਕਵਾਇਦ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਮਹਾਰਾਜਾ ਕੇਂਦਰੀ ਸ਼ਾਸਨ ਦਾ ਧੁਰਾ ਸੀ । ਉਹ ਅਸੀਮ ਸ਼ਕਤੀਆਂ ਦਾ ਮਾਲਕ ਸੀ । ਉਸ ਦੇ ਮੁੱਖ ਤੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ । ਮਹਾਰਾਜਾ ਰਣਜੀਤ ਸਿੰਘ ਆਪਣੀਆਂ ਸ਼ਕਤੀਆਂ ਦੀ ਵਰਤੋਂ ਪਰਜਾ ਦੀ ਭਲਾਈ ਲਈ ਕਰਦਾ ਸੀ । ਪ੍ਰਸ਼ਾਸਨ ਪ੍ਰਬੰਧ ਵਿਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਇਨ੍ਹਾਂ ਵਿਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਨਾਂ ਦੇ ਮੰਤਰੀ ਪ੍ਰਮੁੱਖ ਸਨ । ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਜੀ ਮਰਜ਼ੀ ‘ਤੇ ਨਿਰਭਰ ਕਰਦਾ ਸੀ । ਪ੍ਰਸ਼ਾਸਨ ਦੀ ਕੁਸ਼ਲਤਾ ਲਈ ਮਹਾਰਾਜਾ ਰਣਜੀਤ ਸਿੰਘ ਆਮ ਤੌਰ ‘ਤੇ ਆਪਣੇ ਮੰਤਰੀਆਂ ਦੀ ਸਲਾਹ ਨੂੰ ਮੰਨ ਲੈਂਦਾ ਸੀ । ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ 12 ਦਫ਼ਤਰਾਂ ਵਿਭਾਗਾਂ) ਦੀ ਸਥਾਪਨਾ ਕੀਤੀ ਸੀ । ਇਨ੍ਹਾਂ ਦਫ਼ਤਰਾਂ ਵਿਚੋਂ ਦਫ਼ਤਰ-ਏ-ਅਬਵਾਬ-ਉਲ-ਮਾਲ, ਦਫ਼ਤਰ-ਏ-ਤੋਜਿਹਾਤ, ਦਫ਼ਤਰ-ਏਮਵਾਜ਼ਿਬ ਅਤੇ ਦਫ਼ਤਰ-ਏ-ਰੋਜ਼ਨਾਮਚਾ-ਏ-ਇਖਰਾਜਾਤ ਪ੍ਰਮੁੱਖ ਸਨ । ਨਿਸਚਿਤ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਦਾ ਕੇਂਦਰੀ ਸ਼ਾਸਨ ਪ੍ਰਬੰਧ ਬਹੁਤ ਚੰਗਾ ਸੀ ।

1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਦਾ ਧੁਰਾ ਕੌਣ ਹੁੰਦਾ ਸੀ ?
2. ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਕੌਣ ਸੀ ?
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ ?
(i) ਰਾਜਾ ਧਿਆਨ ਸਿੰਘ
(ii) ਹਰੀ ਸਿੰਘ ਨਲਵਾ
(iii) ਫ਼ਕੀਰ ਅਜ਼ੀਜ਼ਉੱਦੀਨ
(iv) ਦੀਵਾਨ ਮੋਹਕਮ ਚੰਦ ।
4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਚੰਗੀ ਦੇਖਭਾਲ ਲਈ ਕਿੰਨੇ ਦਫ਼ਤਰਾਂ ਦੀ ਸਥਾਪਨਾ ਕੀਤੀ ਗਈ ਸੀ ?
5. ਦਫ਼ਤਰ-ਏ-ਤੋਜਿਹਾਤ ਦਾ ਕੀ ਕੰਮ ਹੁੰਦਾ ਸੀ ?
ਉੱਤਰ-
1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਦਾ ਧੁਰਾ ਮਹਾਰਾਜਾ ਆਪ ਹੁੰਦਾ ਸੀ ।
2. ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਰਾਜਾ ਧਿਆਨ ਸਿੰਘ ਸੀ ।
3. ਫ਼ਕੀਰ ਅਜ਼ੀਜ਼ਉੱਦੀਨ ।
4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਚੰਗੀ ਦੇਖਭਾਲ ਲਈ 12 ਦਫ਼ਤਰਾਂ ਦੀ ਸਥਾਪਨਾ ਕੀਤੀ ਗਈ ਸੀ ।
5. ਦਫ਼ਤਰ-ਏ-ਤੋਜਿਹਾਤ ਸ਼ਾਹੀ ਘਰਾਣੇ ਦਾ ਹਿਸਾਬ-ਕਿਤਾਬ ਰੱਖਦਾ ਸੀ ।

2. ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਨੂੰ ਚਾਰ ਵੱਡੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਸੂਬੇ ਦਾ ਪ੍ਰਬੰਧ ਚਲਾਉਣ ਦੀ ਜ਼ਿੰਮੇਵਾਰੀ ਨਾਜ਼ਿਮ (ਗਵਰਨਰ) ਦੀ ਹੁੰਦੀ ਸੀ । ਨਾਜ਼ਿਮ ਦਾ ਮੁੱਖ ਕੰਮ ਆਪਣੇ ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ । ਉਹ ਪ੍ਰਾਂਤ ਦੇ ਹੋਰਨਾਂ ਕਰਮਚਾਰੀਆਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਸੀ । ਉਹ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ । ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦੇ ਫੈਸਲੇ ਕਰਦਾ ਸੀ । ਉਹ ਭੂਮੀ ਦਾ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਸਹਾਇਤਾ ਕਰਦਾ ਸੀ । ਉਹ ਜ਼ਿਲ੍ਹਿਆਂ ਦੇ ਕਾਰਦਾਰਾਂ ਦੇ ਕੰਮਾਂ ਦੀ ਵੀ ਨਿਗਰਾਨੀ ਕਰਦਾ ਸੀ । ਇਸ ਤਰ੍ਹਾਂ ਨਾਜ਼ਿਮ ਕੋਲ ਅਸੀਮ ਅਧਿਕਾਰ ਸਨ, ਪਰ ਉਸ ਨੂੰ ਆਪਣੇ ਪ੍ਰਾਂਤ ਬਾਰੇ ਕੋਈ ਵੀ ਮਹੱਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਮਹਾਰਾਜੇ ਦੀ ਪ੍ਰਵਾਨਗੀ ਲੈਣੀ ਪੈਂਦੀ ਸੀ । ਮਹਾਰਾਜਾ ਜਦ ਚਾਹੇ ਨਾਜ਼ਿਮ ਨੂੰ ਤਬਦੀਲ ਕਰ ਸਕਦਾ ਸੀ ।

1. ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਨੂੰ ਕਿੰਨੇ ਸੂਬਿਆਂ ਵਿਚ ਵੰਡਿਆ ਹੋਇਆ ਸੀ ?
2. ਮਹਾਰਾਜਾ ਰਣਜੀਤ ਸਿੰਘ ਦੇ ਕਿਸੇ ਦੋ ਸੂਬਿਆਂ ਦੇ ਨਾਂ ਲਿਖੋ ।
3. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦਾ ਮੁਖੀ ਕੌਣ ਹੁੰਦਾ ਸੀ ?
4. ਨਾਜ਼ਿਮ ਦਾ ਕੋਈ ਇੱਕ ਮੁੱਖ ਕੰਮ ਲਿਖੋ ।
5. ਮਹਾਰਾਜਾ ਜਦ ਚਾਹੇ ਨਾਜ਼ਿਮ ਨੂੰ ………………………….. ਕਰ ਸਕਦਾ ਸੀ ।
ਉੱਤਰ-
1. ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਨੂੰ ਚਾਰ ਸੂਬਿਆਂ ਵਿੱਚ ਵੰਡਿਆ ਹੋਇਆ ਸੀ ।
2. ਮਹਾਰਾਜਾ ਰਣਜੀਤ ਸਿੰਘ ਦੇ ਦੋ ਸੂਬਿਆਂ ਦੇ ਨਾਂ ਸਬਾ-ਏ-ਲਾਹੌਰ ਅਤੇ ਸੂਬਾ-ਏ-ਕਸ਼ਮੀਰ ਸਨ ।
3. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦਾ ਮੁਖੀ ਨਾਜ਼ਿਮ ਹੁੰਦਾ ਸੀ ।
4. ਉਹ ਆਪਣੇ ਅਧੀਨ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ ।
5. ਤਬਦੀਲ ।

3. ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ । ਪਿੰਡ ਦਾ ਪ੍ਰਬੰਧ ਪੰਚਾਇਤ ਦੇ ਹੱਥ ਵਿੱਚ ਹੁੰਦਾ ਸੀ । ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖ-ਭਾਲ ਕਰਦੀ ਸੀ ਅਤੇ ਉਨ੍ਹਾਂ ਦੇ ਛੋਟੇ-ਮੋਟੇ ਝਗੜਿਆਂ ਦਾ ਨਿਪਟਾਰਾ ਕਰਦੀ ਸੀ । ਲੋਕ ਪੰਚਾਇਤ ਦਾ ਬੜਾ ਮਾਣ ਕਰਦੇ ਸਨ ਅਤੇ ਉਸ ਦੇ ਫੈਸਲਿਆਂ ਨੂੰ ਜ਼ਿਆਦਾਤਰ ਲੋਕ ਪ੍ਰਵਾਨ ਕਰਦੇ ਸਨ । ਪਟਵਾਰੀ ਪਿੰਡ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ । ਚੌਧਰੀ ਲਗਾਨ ਉਗਰਾਹੁਣ ਵਿੱਚ ਸਰਕਾਰ ਦੀ ਸਹਾਇਤਾ ਕਰਦਾ ਸੀ । ਮੁਕੱਦਮ ਲੰਬੜਦਾਰ) ਪਿੰਡ ਦਾ ਮੁਖੀ ਹੁੰਦਾ ਸੀ । ਉਹ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਕੜੀ ਦਾ ਕੰਮ ਕਰਦਾ ਸੀ । ਚੌਕੀਦਾਰ ਪਿੰਡ ਦਾ ਪਹਿਰੇਦਾਰ ਹੁੰਦਾ ਸੀ । ਮਹਾਰਾਜਾ ਪਿੰਡ ਦੇ ਕੰਮਾਂ ਵਿੱਚ ਦਖਲ-ਅੰਦਾਜ਼ੀ ਨਹੀਂ ਕਰਦਾ ਸੀ ।

1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਕਿਹੜੀ ਹੁੰਦੀ ਸੀ ?
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਨੂੰ ਕੀ ਕਿਹਾ ਜਾਂਦਾ ਸੀ ?
3. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦਾ ਪ੍ਰਬੰਧ ਕਿਸ ਦੇ ਹੱਥ ਵਿੱਚ ਹੁੰਦਾ ਸੀ ?
4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮੁਕੱਦਮ ਕੌਣ ਸੀ ?
5. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦੀ ਜ਼ਮੀਨ ਦਾ ਰਿਕਾਰਡ ਕੌਣ ਰੱਖਦਾ ਸੀ ?
(i) ਮੁਕੱਦਮ
(ii) ਚੌਧਰੀ
(iii) ਪਟਵਾਰੀ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ ।
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਨੂੰ ਮੌਜਾ ਕਹਿੰਦੇ ਸਨ ।
3. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦਾ ਪ੍ਰਬੰਧ ਪੰਚਾਇਤ ਦੇ ਹੱਥ ਵਿੱਚ ਹੁੰਦਾ ਸੀ ।
4. ਮੁਕੱਦਮ ਪਿੰਡ ਦਾ ਮੁਖੀ ਹੁੰਦਾ ਸੀ ।
5. ਪਟਵਾਰੀ ।

PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ

4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ । ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ । ਹਰ ਮੁਹੱਲਾ ਇੱਕ ਮੁਹੱਲੇਦਾਰ ਦੇ ਅਧੀਨ ਹੁੰਦਾ ਸੀ । ਮੁਹੱਲੇਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ । ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ਕੋਤਵਾਲ’ ਹੁੰਦਾ ਸੀ । ਉਹ ਆਮ ਤੌਰ ‘ਤੇ ਮੁਸਲਮਾਨ ਹੁੰਦਾ ਸੀ । ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ, ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨੀ ਆਦਿ ਸਨ । ਉਹ ਦੋਸ਼ੀ ਲੋਕਾਂ ਵਿਰੁੱਧ ਲੋੜੀਂਦੀ ਕਾਰਵਾਈ ਕਰਦਾ ਸੀ ।

1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ਕੌਣ ਹੁੰਦਾ ਸੀ ?
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ ?
3. ਕੋਤਵਾਲ ਦਾ ਇੱਕ ਮੁੱਖ ਕੰਮ ਦੱਸੋ।
4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮੁਹੱਲੇ ਦਾ ਮੁਖੀ ਕੌਣ ਹੁੰਦਾ ਸੀ ?
5. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………… ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ ।
ਉੱਤਰ-
1. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ਕੋਤਵਾਲ ਹੁੰਦਾ ਸੀ ।
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ ।
3. ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣਾ ।
4. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮੁਹੱਲੇ ਦਾ ਮੁਖੀ ਮੁਹੱਲੇਦਾਰ ਹੁੰਦਾ ਸੀ ।
5. ਲਾਹੌਰ ।

ਪ੍ਰਸ਼ਨ 25.
ਮਹਾਰਾਜਾ ਰਣਜੀਤ ਸਿੰਘ ਨੇ ਘੋੜਸਵਾਰ ਸੈਨਿਕਾਂ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ ?
(i) ਜਨਰਲ ਵੈਂਤੂਰਾ
(ii) ਜਨਰਲ ਅਲਾਰਡ
(iii) ਜਨਰਲ ਕੋਰਟ
(iv) ਜਨਰਲ ਇਲਾਹੀ ਬਖ਼ਸ਼ ।
ਉੱਤਰ-
(ii) ਜਨਰਲ ਅਲਾਰਡ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

Punjab State Board PSEB 12th Class History Book Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ Textbook Exercise Questions and Answers.

PSEB Solutions for Class 12 History Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

Long Answer Type Questions

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਨੇ ਅਟਕ ‘ ਤੇ ਕਿਵੇਂ ਜਿੱਤ ਪ੍ਰਾਪਤ ਕੀਤੀ ? ਇਸ ਦਾ ਮਹੱਤਵ ਵੀ ਦੱਸੋ । (How did Maharaja Ranjit Singh conquer Attock ? What was its significance ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਅਟਕ ਉੱਤੇ ਜਿੱਤ ਅਤੇ ਹਜ਼ਰੋ ਦੀ ਲੜਾਈ ਦਾ ਸੰਖੇਪ ਵਰਣਨ ਕਰੋ ।
(Give a brief account of the Maharaja Ranjit Singh’s conquest of Attock and the battle of Hazro.)
ਉੱਤਰ-
ਅਟਕ ਦਾ ਕਿਲ੍ਹਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇੱਥੇ ਅਫ਼ਗਾਨ ਗਵਰਨਰ ਜਹਾਂਦਾਦ ਖਾਂ ਦਾ ਸ਼ਾਸਨ ਸੀ । ਕਹਿਣ ਨੂੰ ਤਾਂ ਉਹ ਕਾਬਲ ਸਰਕਾਰ ਦੇ ਅਧੀਨ ਸੀ, ਪਰ ਅਸਲ ਵਿੱਚ ਉਹ ਸੁਤੰਤਰ ਤੌਰ `ਤੇ ਸ਼ਾਸਨ ਕਰ ਰਿਹਾ ਸੀ । 1813 ਈ. ਵਿੱਚ ਜਦੋਂ ਕਾਬਲ ਦੇ ਵਜ਼ੀਰ ਫ਼ਤਹਿ ਮਾਂ ਨੇ ਕਸ਼ਮੀਰ ‘ਤੇ ਹਮਲਾ ਕਰਕੇ ਉਸ ਦੇ ਭਰਾ ਅੱਤਾ ਮੁਹੰਮਦ ਖਾਂ ਨੂੰ ਹਰਾ ਦਿੱਤਾ ਤਾਂ ਉਹ ਘਬਰਾ ਗਿਆ । ਉਸ ਨੂੰ ਇਹ ਪੱਕਾ ਯਕੀਨ ਸੀ ਕਿ ਫ਼ਤਹਿ ਖਾਂ ਦਾ ਅਗਲਾ ਹਮਲਾ ਅਟਕ ‘ਤੇ ਹੋਵੇਗਾ । ਇਸ ਲਈ ਉਸ ਨੇ ਇੱਕ ਲੱਖ ਰੁਪਏ ਦੀ ਸਾਲਾਨਾ ਜਾਗੀਰ ਦੇ ਬਦਲੇ ਅਟਕ ਦਾ ਕਿਲ੍ਹਾ ਮਹਾਰਾਜੇ ਦੇ ਹਵਾਲੇ ਕਰ ਦਿੱਤਾ । ਜਦੋਂ ਫ਼ਤਹਿ ਖਾਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹ ਅੱਗ ਬਬੂਲਾ ਹੋ ਉੱਠਿਆ ।

ਉਸ ਨੇ ਅਟਕ ਦੇ ਕਿਲ੍ਹੇ ਨੂੰ ਆਪਣੇ ਅਧੀਨ ਕਰਨ ਲਈ ਆਪਣੀਆਂ ਫ਼ੌਜਾਂ ਨਾਲ ਅਟਕ ਵੱਲ ਕੂਚ ਕੀਤਾ । 13 ਜੁਲਾਈ, 1813 ਈ. ਨੂੰ ਹਜ਼ਰੋ ਜਾਂ ਹੈਦਰੋ ਦੇ ਸਥਾਨ ‘ਤੇ ਹੋਈ ਇੱਕ ਘਮਸਾਣ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਫ਼ਤਹਿ ਖਾਂ ਨੂੰ ਕਰਾਰੀ ਹਾਰ ਦਿੱਤੀ । ਇਹ ਅਫ਼ਗਾਨਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਸੀ । ਇਸ ਜਿੱਤ ਕਾਰਨ ਜਿੱਥੇ ਅਟਕ ’ਤੇ ਰਣਜੀਤ ਸਿੰਘ ਦਾ ਅਧਿਕਾਰ ਪੱਕਾ ਹੋ ਗਿਆ ਉੱਥੇ ਉਸ ਦੀ ਸ਼ੋਹਰਤ ਵੀ ਦੂਰ-ਦੂਰ ਤਕ ਫੈਲ ਗਈ ।

ਪ੍ਰਸ਼ਨ 2.
ਹਜ਼ਰੋ ਜਾਂ ਹੈਦਰੋ ਜਾਂ ਛੱਛ ਦੀ ਲੜਾਈ ਸੰਬੰਧੀ ਜਾਣਕਾਰੀ ਦਿਓ । (Write a brief note on the battle of Hazro or Haidru or Chachh.)
ਉੱਤਰ-
ਮਾਰਚ, 1813 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅਟਕ ਦੇ ਗਵਰਨਰ ਜਹਾਂਦਾਦ ਖ਼ਾਂ ਤੋਂ ਇੱਕ ਲੱਖ ਰੁਪਏ ਬਦਲੇ ਅਟਕ ਦਾ ਕਿਲ੍ਹਾ ਪ੍ਰਾਪਤ ਕਰ ਲਿਆ ਸੀ । ਇਹ ਕਿਲ੍ਹਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਜਦੋਂ ਫ਼ਤਹਿ ਖਾਂ ਨੂੰ ਇਸ ਗੱਲ ਬਾਰੇ ਪਤਾ ਲੱਗਿਆ ਤਾਂ ਉਹ ਅੱਗ ਬਬੂਲਾ ਹੋ ਉੱਠਿਆ ਉਹ ਕਸ਼ਮੀਰ ਤੋਂ ਆਪਣੇ ਨਾਲ ਭਾਰੀ ਫ਼ੌਜਾਂ ਲੈ ਕੇ ਅਟਕ ਵੱਲ ਚਲ ਪਿਆ ਉਸ ਨੇ ਸਿੱਖਾਂ ਵਿਰੁੱਧ ਜਿਹਾਦ ਦਾ ਨਾਅਰਾ ਲਗਾਇਆ | ਫ਼ਤਹਿ ਸ਼ਾਂ ਦੀ ਸਹਾਇਤਾ ਲਈ ਕਾਬਲ ਤੋਂ ਵੀ ਕੁਝ ਸੈਨਿਕ ਸਹਾਇਤਾ ਭੇਜੀ ਗਈ ।ਦੂਜੇ ਪਾਸੇ ਮਹਾਰਾਜਾ ਰਣਜੀਤ ਸਿੰਘ ਨੇ ਵੀ ਅਟਕ ਦੇ ਕਿਲ੍ਹੇ ਦੀ ਰਾਖੀ ਲਈ ਇੱਕ ਵਿਸ਼ਾਲ ਸੈਨਾ ਆਪਣੇ ਪ੍ਰਸਿੱਧ ਸੈਨਾਪਤੀ ਸ: ਹਰੀ ਸਿੰਘ ਨਲਵਾ, ਸ: ਜੋਧ ਸਿੰਘ ਰਾਮਗੜੀਆ ਅਤੇ ਦੀਵਾਨ ਮੋਹਕਮ ਚੰਦ ਦੀ ਅਗਵਾਈ ਹੇਠ ਭੇਜੀ । 13 ਜੁਲਾਈ, 1813 ਈ. ਨੂੰ ਹਜ਼ਰੋ ਜਾਂ ਹੈਦਰੋ ਜਾਂ ਛੱਛ ਦੇ ਸਥਾਨ ‘ਤੇ ਦੋਹਾਂ ਫ਼ੌਜਾਂ ਵਿਚਾਲੇ ਇੱਕ ਘਮਸਾਣ ਦੀ ਲੜਾਈ ਹੋਈ । ਇਸ ਲੜਾਈ ਵਿੱਚ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਫ਼ਤਹਿ ਖਾਂ ਨੂੰ ਇੱਕ ਕਰਾਰੀ ਹਾਰ ਦਿੱਤੀ । ਇਸ ਕਾਰਨ ਜਿੱਥੇ ਅਟਕ ’ਤੇ ਰਣਜੀਤ ਸਿੰਘ ਦਾ ਅਧਿਕਾਰ ਪੱਕਾ ਹੋ ਗਿਆ ਉੱਥੇ ਉਸ ਦੀ ਪ੍ਰਸਿੱਧੀ ਕਾਫ਼ੀ ਦੂਰ-ਦੂਰ ਤਕ ਫੈਲ ਗਈ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 3.
ਸ਼ਾਹ ਸ਼ੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸੰਬੰਧਾਂ ‘ਤੇ ਇੱਕ ਸੰਖੇਪ ਨੋਟ ਲਿਖੋ । (Give a brief account of Shah Shuja’s relations with Maharaja Ranjit Singh.)
ਜਾਂ
ਸ਼ਾਹ ਸ਼ੁਜਾਹ ’ਤੇ ਇੱਕ ਸੰਖੇਪ ਨੋਟ ਲਿਖੋ । (Write a brief note on Shah Shuja.)
ਉੱਤਰ-
ਸ਼ਾਹ ਸ਼ੁਜਾਹ ਅਫ਼ਗਾਨਿਸਤਾਨ ਦਾ ਬਾਦਸ਼ਾਹ ਸੀ । ਉਸ ਨੇ 1803 ਈ. ਤੋਂ 1809 ਈ. ਤਕ ਸ਼ਾਸਨ ਕੀਤਾ । ਉਹ ਬੜਾ ਅਯੋਗ ਸ਼ਾਸਕ ਸਿੱਧ ਹੋਇਆ 1809 ਈ. ਵਿੱਚ ਉਹ ਰਾਜਗੱਦੀ ਛੱਡ ਕੇ ਦੌੜ ਗਿਆ ਸੀ ਉਸ ਨੂੰ ਕਸ਼ਮੀਰ ਦੇ ਅਫ਼ਗਾਨ ਸੁਬੇਦਾਰ ਅੱਤਾਂ ਮੁਹੰਮਦ ਖ਼ਾਂ ਨੇ ਗ੍ਰਿਫ਼ਤਾਰ ਕਰ ਲਿਆ ਸੀ । 1813 ਈ. ਵਿੱਚ ਕਸ਼ਮੀਰ ਦੀ ਪਹਿਲੀ ਹਿੰਮ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਸ਼ਾਹ ਸ਼ੁਜਾਹ ਨੂੰ ਰਿਹਾਅ ਕਰਵਾ ਕੇ ਲਾਹੌਰ ਲੈ ਆਂਦਾ ਸੀ । ਇਸ ਦੇ ਬਦਲੇ ਮਹਾਰਾਜਾ ਰਣਜੀਤ ਸਿੰਘ ਨੇ ਸ਼ਾਹ ਜਾਹ ਦੀ ਪਤਨੀ ਵਫ਼ਾ ਬੇਗ਼ਮ ਤੋਂ ਸੰਸਾਰ ਪ੍ਰਸਿੱਧ ਕੋਹਿਨੂਰ ਹੀਰਾ ਪਾਪਤ ਕੀਤਾ ਸੀ ।

1833 ਈ. ਵਿੱਚ ਸ਼ਾਹ ਸ਼ੁਜਾਹ ਨੇ ਰਾਜਗੱਦੀ ਨੂੰ ਮੁੜ ਪ੍ਰਾਪਤ ਕਰਨ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਨਾਲ ਇੱਕ ਸੰਧੀ ਕੀਤੀ ਪਰ ਸ਼ਾਹ ਸ਼ੁਜਾਹ ਨੂੰ ਆਪਣੇ ਯਤਨਾਂ ਵਿੱਚ ਸਫਲਤਾ ਨਾ ਮਿਲੀ । 26 ਜੂਨ, 1838 ਈ. ਨੂੰ ਅੰਗਰੇਜ਼ਾਂ, ਸ਼ਾਹ ਸ਼ੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਵਿਚਾਲੇ ਇੱਕ ਤਿੰਨ-ਪੱਖੀ ਸੰਧੀ ਹੋਈ । ਇਸ ਸੰਧੀ ਅਨੁਸਾਰ ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਾਉਣ ਦਾ ਯਤਨ ਕੀਤਾ ਗਿਆ | ਅੰਗਰੇਜ਼ਾਂ ਦੇ ਯਤਨਾਂ ਸਦਕਾ 1839 ਈ. ਵਿੱਚ ਸ਼ਾਹ ਸ਼ੁਜਾਹ ਅਫ਼ਗਾਨਿਸਤਾਨ ਦਾ ਬਾਦਸ਼ਾਹ ਤਾਂ ਬਣ ਗਿਆ ਪਰ ਛੇਤੀ ਹੀ ਉਸ ਵਿਰੁੱਧ ਵਿਦਰੋਹ ਹੋ ਗਿਆ ਜਿਸ ਵਿੱਚ ਸ਼ਾਹ ਸ਼ੁਜਾਹ ਮਾਰਿਆ ਗਿਆ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਦੇ ਦੋਸਤ ਮੁਹੰਮਦ ਨਾਲ ਸੰਬੰਧਾਂ ਦਾ ਵਰਣਨ ਕਰੋ । (Give a brief account of the relations between Maharaja Ranjit Singh and Dost Mohammad.).
ਉੱਤਰ-
ਦੋਸਤ ਮੁਹੰਮਦ ਖ਼ਾਂ 1826 ਈ. ਵਿੱਚ ਅਫ਼ਗਾਨਿਸਤਾਨ ਦਾ ਸ਼ਾਸਕ ਬਣਿਆ ਸੀ । ਉਹ ਮਹਾਰਾਜਾ ਰਣਜੀਤ ਸਿੰਘ ਦੇ ਉੱਤਰ-ਪੱਛਮੀ ਸੀਮਾ-ਖੇਤਰਾਂ ਵਿੱਚ ਤੇਜ਼ੀ ਨਾਲ ਵਧਦੇ ਹੋਏ ਪ੍ਰਭਾਵ ਨੂੰ ਕਦੇ ਸਹਿਣ ਕਰਨ ਲਈ ਤਿਆਰ ਨਹੀਂ ਸੀ । ਪਿਸ਼ਾਵਰ ਦੇ ਮਾਮਲੇ ਕਾਰਨ ਦੋਹਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ ਸੀ 1833 ਈ. ਵਿੱਚ ਅਫ਼ਗਾਨਿਸਤਾਨ ਦੇ ਸਾਬਕਾ ਸ਼ਾਸਕ ਸ਼ਾਹ ਸ਼ੁਜਾਹ ਅਤੇ ਦੋਸਤ ਮੁਹੰਮਦ ਖ਼ਾਂ ਵਿਚਾਲੇ ਰਾਜਗੱਦੀ ਦੀ ਪ੍ਰਾਪਤੀ ਲਈ ਯੁੱਧ ਸ਼ੁਰੂ ਹੋ ਗਿਆ । ਇਸ ਸਥਿਤੀ ਦਾ ਫਾਇਦਾ ਉਠਾ ਕੇ ਮਹਾਰਾਜਾ ਰਣਜੀਤ ਸਿੰਘ ਨੇ 6 ਮਈ, 1834 ਈ. ਨੂੰ ਪਿਸ਼ਾਵਰ ‘ਤੇ ਆਸਾਨੀ ਨਾਲ ਕਬਜ਼ਾ ਕਰ ਲਿਆ । ਸ਼ਾਹ ਸ਼ੁਜਾਹ ਨੂੰ ਹਰਾਉਣ ਤੋਂ ਬਾਅਦ ਦੋਸਤ ਮੁਹੰਮਦ ਖ਼ਾਂ ਨੇ ਪਿਸ਼ਾਵਰ ਨੂੰ ਮੁੜ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਸਫਲਤਾ ਪ੍ਰਾਪਤ ਨਾ ਹੋਈ । 1837 ਈ. ਵਿੱਚ ਦੋਸਤ ਮੁਹੰਮਦ ਖ਼ਾਂ ਨੇ ਆਪਣੇ ਪੁੱਤਰ ਅਕਬਰ ਦੇ ਅਧੀਨ ਇੱਕ ਵਿਸ਼ਾਲ ਫ਼ੌਜ ਪਿਸ਼ਾਵਰ ਵੱਲ ਭੇਜੀ । ਜਮਰੌਦ ਵਿਖੇ ਹੋਈ ਇੱਕ ਭਿਅੰਕਰ ਲੜਾਈ ਵਿੱਚ ਭਾਵੇਂ ਹਰੀ ਸਿੰਘ ਨਲਵਾ ਮਾਰਿਆ ਗਿਆ ਪਰ ਸਿੱਖ ਸੈਨਾ ਇਸ ਲੜਾਈ ਵਿੱਚ ਜੇਤੂ ਰਹੀ । ਇਸ ਤੋਂ ਬਾਅਦ ਦੋਸਤ ਮੁਹੰਮਦ ਨੇ ਮੁੜ ਪਿਸ਼ਾਵਰ ਵੱਲ ਰੁਖ ਨਾ ਕੀਤਾ ।

ਪ੍ਰਸ਼ਨ 5.
ਸੱਯਦ ਅਹਿਮਦ ’ਤੇ ਇੱਕ ਸੰਖੇਪ ਨੋਟ ਲਿਖੋ । (Write a brief note on Syed Ahmed.)
ਜਾਂ
ਸੱਯਦ ਅਹਿਮਦ ਦੇ ਧਰਮ ਯੁੱਧ ਉੱਪਰ ਇੱਕ ਨੋਟ ਲਿਖੋ । (Write a note on the ”Zihad’ [Religious War) of Syed Ahmed.)
ਉੱਤਰ-
1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ਸੱਯਦ ਅਹਿਮਦ ਨਾਂ ਦੇ ਇੱਕ ਵਿਅਕਤੀ ਨੇ ਅਟਕ ਅਤੇ ਪਿਸ਼ਾਵਰ ਦੇ ਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਮਚਾਈ ਰੱਖਿਆ ਸੀ । ਉਹ ਬਰੇਲੀ ਦਾ ਰਹਿਣ ਵਾਲਾ ਸੀ । ਉਸ ਦਾ ਕਹਿਣਾ ਸੀ, “ਅਲਾਹ ਨੇ ਮੈਨੂੰ ਪੰਜਾਬ ਅਤੇ ਹਿੰਦੁਸਤਾਨ ਜਿੱਤਣ ਅਤੇ ਅਫ਼ਗਾਨ ਦੇਸ਼ਾਂ ਵਿੱਚੋਂ ਸਿੱਖਾਂ ਨੂੰ ਕੱਢ ਕੇ ਖ਼ਤਮ ਕਰਨ ਲਈ ਭੇਜਿਆ ਹੈ ।” ਉਸ ਦੀਆਂ ਗੱਲਾਂ ਵਿੱਚ ਆ ਕੇ ਅਨੇਕ ਅਫ਼ਗਾਨ ਸਰਦਾਰ ਉਸ ਦੇ ਪੈਰੋਕਾਰ ਬਣ ਗਏ । ਥੋੜ੍ਹੇ ਹੀ ਸਮੇਂ ਵਿੱਚ ਉਸ ਨੇ ਇੱਕ ਬਹੁਤ ਵੱਡੀ ਸੈਨਾ ਸੰਗਠਿਤ ਕਰ ਲਈ । ਇਹ ਮਹਾਰਾਜਾ ਰਣਜੀਤ ਸਿੰਘ ਦੀ ਸ਼ਕਤੀ ਲਈ ਇੱਕ ਵੰਗਾਰ ਸੀ ਉਸ ਨੂੰ ਸਿੱਖ ਫ਼ੌਜਾਂ ਨੇ ਪਹਿਲਾਂ ਸੈਦੁ ਵਿਖੇ ਅਤੇ ਫਿਰ ਪਿਸ਼ਾਵਰ ਵਿਖੇ ਹਰਾਇਆ ਸੀ ਪਰ ਖੁਸ਼ਕਿਸਮਤੀ ਨਾਲ ਉਹ ਦੋਨੋਂ ਵਾਰੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਇਨ੍ਹਾਂ ਹਾਰਾਂ ਦੇ ਬਾਵਜੂਦ ਸੱਯਦ ਅਹਿਮਦ ਨੇ ਸਿੱਖਾਂ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖਿਆ | ਅੰਤ 1831 ਈ. ਵਿੱਚ ਉਹ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ । ਇਸ ਤਰ੍ਹਾਂ ਸਿੱਖਾਂ ਦੀ ਇੱਕ ਵੱਡੀ ਸਿਰਦਰਦੀ ਦੂਰ ਹੋਈ ।

ਪ੍ਰਸ਼ਨ 6.
ਜਮਰੌਦ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on the Battle of Jamraud.)
ਉੱਤਰ-
ਕਾਬਲ ਪਹੁੰਚ ਕੇ ਦੋਸਤ ਮੁਹੰਮਦ ਖ਼ਾਂ ਚੁੱਪ ਨਾ ਬੈਠਿਆ । ਉਹ ਸਿੱਖਾਂ ਦੇ ਹੱਥੋਂ ਹੋਏ ਆਪਣੇ ਅਪਮਾਨ ਦਾ ਬਦਲਾ ਲੈਣਾ ਚਾਹੁੰਦਾ ਸੀ । ਦੂਜੇ ਪਾਸੇ ਸਿੱਖ ਵੀ ਪਿਸ਼ਾਵਰ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਵਿੱਚ ਰੁੱਝੇ ਹੋਏ ਸਨ 1 ਹਰੀ ਸਿੰਘ ਨਲਵਾ ਨੇ ਅਫ਼ਗਾਨਾਂ ਦੇ ਹਮਲਿਆਂ ਨੂੰ ਰੋਕਣ ਲਈ ਜਮਰੌਦ ਵਿਖੇ ਇੱਕ ਮਜ਼ਬੂਤ ਕਿਲ੍ਹੇ ਦਾ ਨਿਰਮਾਣ ਕਰਵਾਇਆ । ਦੋਸਤ ਮੁਹੰਮਦ ਖ਼ਾਂ ਸਿੱਖਾਂ ਦੀ ਪਿਸ਼ਾਵਰ ਵਿੱਚ ਵਧਦੀ ਹੋਈ ਸ਼ਕਤੀ ਨੂੰ ਸਹਿਣ ਨਹੀਂ ਕਰ ਸਕਦਾ ਸੀ । ਇਸ ਲਈ ਉਸ ਨੇ ਆਪਣੇ ਪੁੱਤਰ ਮੁਹੰਮਦ ਅਕਬਰ ਅਤੇ ਸ਼ਮਸ-ਉਦ-ਦੀਨ ਦੇ ਅਧੀਨ 20,000 ਸੈਨਿਕਾਂ ਨੂੰ ਜਮਰੌਦ ਉੱਤੇ ਹਮਲਾ ਕਰਨ ਲਈ ਭੇਜਿਆ । ਇਸ ਫ਼ੌਜ ਨੇ 28 ਅਪਰੈਲ, 1837 ਈ. ਨੂੰ ਜਮਰੌਦ ਉੱਤੇ ਹਮਲਾ ਕਰ ਦਿੱਤਾ । ਸਰਦਾਰ ਮਹਾਂ ਸਿੰਘ ਨੇ ਦੋ ਦਿਨਾਂ ਤਕ ਆਪਣੇ ਕੇਵਲ 600 ਸੈਨਿਕਾਂ ਨਾਲ ਅਫ਼ਗਾਨ ਫ਼ੌਜਾਂ ਦਾ ਡਟ ਕੇ ਮੁਕਾਬਲਾ ਕੀਤਾ । ਉਸ ਸਮੇਂ ਹਰੀ ਸਿੰਘ ਨਲਵਾ ਪਿਸ਼ਾਵਰ ਵਿਖੇ ਸਖ਼ਤ ਬੀਮਾਰ ਪਿਆ ਸੀ ।

ਜਦੋਂ ਉਸ ਨੂੰ ਅਫ਼ਗਾਨਾਂ ਦੇ ਹਮਲੇ ਬਾਰੇ ਖ਼ਬਰ ਮਿਲੀ ਤਾਂ ਉਹ ਸ਼ੇਰ ਵਾਂਗ ਗਰਜਦਾ ਆਪਣੇ 10,000 ਸੈਨਿਕਾਂ ਨੂੰ ਨਾਲ ਲੈ ਕੇ ਜਮਰੌਦ ਪਹੁੰਚ ਗਿਆ । ਉਸ ਨੇ ਅਫ਼ਗਾਨ ਫ਼ੌਜਾਂ ਦੇ ਛੱਕੇ ਛੁਡਵਾ ਦਿੱਤੇ । ਅਚਾਨਕ ਦੋ ਗੋਲੇ ਲੱਗ ਜਾਣ ਕਾਰਨ 30 ਅਪਰੈਲ, 1837 ਈ. ਨੂੰ ਹਰੀ ਸਿੰਘ ਨਲਵਾ ਸ਼ਹੀਦ ਹੋ ਗਿਆ | ਇਸ ਸ਼ਹੀਦੀ ਦਾ ਬਦਲਾ ਲੈਣ ਲਈ ਸਿੱਖ ਫ਼ੌਜਾਂ ਨੇ ਅਫ਼ਗਾਨ ਫ਼ੌਜਾਂ ‘ਤੇ ਇੰਨਾ ਜ਼ੋਰਦਾਰ ਹਮਲਾ ਕੀਤਾ ਕਿ ਉਹ ਗਿੱਦੜਾਂ ਵਾਂਗ ਕਾਬਲ ਵਾਪਸ ਦੌੜ ਗਏ । ਇਸ ਤਰ੍ਹਾਂ ਸਿੱਖ ਜਮਰੌਦ ਦੀ ਇਸ ਨਿਰਣਾਇਕ ਲੜਾਈ ਵਿੱਚ ਜੇਤੂ ਰਹੇ । ਜਦੋਂ ਮਹਾਰਾਜਾ ਰਣਜੀਤ ਸਿੰਘ ਨੂੰ ਆਪਣੇ ਮਹਾਨ ਜਰਨੈਲ ਹਰੀ ਸਿੰਘ ਨਲਵਾ ਦੀ ਮੌਤ ਬਾਰੇ ਪਤਾ ਚਲਿਆ ਤਾਂ ਉਸ ਦੀਆਂ ਅੱਖਾਂ ਵਿੱਚੋਂ ਕਈ ਦਿਨਾਂ ਤਕ ਹੰਝੂ ਵਹਿੰਦੇ ਰਹੇ । ਜਮਰੌਦ ਦੀ ਲੜਾਈ ਤੋਂ ਬਾਅਦ ਦੋਸਤ ਮੁਹੰਮਦ ਨੇ ਕਦੇ ਵੀ ਪਿਸ਼ਾਵਰ ‘ਤੇ ਦੁਬਾਰਾ ਹਮਲਾ ਕਰਨ ਦਾ ਯਤਨ ਨਾ ਕੀਤਾ । ਉਸ ਨੂੰ ਵਿਸ਼ਵਾਸ ਹੋ ਗਿਆ ਕਿ ਸਿੱਖਾਂ ਤੋਂ ਪਿਸ਼ਾਵਰ ਲੈਣਾ ਅਸੰਭਵ ਹੈ ।

ਪ੍ਰਸ਼ਨ 7.
ਅਕਾਲੀ ਫੂਲਾ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Akali Phula Singh.)
ਜਾਂ
ਅਕਾਲੀ ਫੂਲਾ ਸਿੰਘ ਦੀਆਂ ਸੈਨਿਕ ਸਫਲਤਾਵਾਂ ‘ਤੇ ਇੱਕ ਨੋਟ ਲਿਖੋ । (Write a note on the achievements of Akali Phula Singh.)
ਉੱਤਰ-
ਅਕਾਲੀ ਫੂਲਾ ਸਿੰਘ ਸਿੱਖ ਰਾਜ ਦੇ ਫੌਲਾਦੀ ਥੰਮ ਸਨ । ਉਨ੍ਹਾਂ ਨੇ ਸਿੱਖ ਰਾਜ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੀਆਂ ਸੀਮਾਵਾਂ ਦੇ ਵਿਸਥਾਰ ਵਿੱਚ ਬਹੁਮੁੱਲਾ ਯੋਗਦਾਨ ਦਿੱਤਾ । ਆਪ ਦੀ ਲਾਸਾਨੀ ਸੂਰਬੀਰਤਾ, ਨਿਡਰਤਾ, ਪੰਥਕ ਪਿਆਰ ਅਤੇ ਉੱਚੇ ਆਚਰਨ ਕਾਰਨ ਮਹਾਰਾਜਾ ਰਣਜੀਤ ਸਿੰਘ ਆਪ ਦਾ ਬਹੁਤ ਸਤਿਕਾਰ ਕਰਦਾ ਸੀ । 1807 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਕਾਲੀ ਫੂਲਾ ਸਿੰਘ ਦੀ ਬਹਾਦਰੀ ਕਾਰਨ ਕਸੁਰ ‘ਤੇ ਕਬਜ਼ਾ ਕਰਨ ਵਿੱਚ ਸਫਲ ਹੋਇਆ । ਇਸੇ ਹੀ ਵਰੇ ਅਕਾਲੀ ਫੂਲਾ ਸਿੰਘ ਨੇ ਝੰਗ ਨੂੰ ਵੀ ਆਪਣੇ ਅਧੀਨ ਕੀਤਾ । ਆਪ ਜੀ ਦੇ ਸਹਿਯੋਗ ਸਦਕਾ ਹੀ 1816 ਈ. ਵਿੱਚ ਮੁਲਤਾਨ, ਭੱਖਰ ਅਤੇ ਬਹਾਵਲਪੁਰ ਦੇ ਇਲਾਕਿਆਂ ਵਿੱਚ ਮੁਸਲਮਾਨ ਹਾਕਮਾਂ ਵੱਲੋਂ ਸਿੱਖ ਰਾਜ ਵਿਰੁੱਧ ਭੜਕੀਆਂ ਬਗ਼ਾਵਤਾਂ ਨੂੰ ਕੁਚਲਿਆ ਜਾ ਸਕਿਆ ।

1818 ਈ. ਵਿੱਚ ਮੁਲਤਾਨ ਦੀ ਜਿੱਤ ਵਿੱਚ ਵੀ ਅਕਾਲੀ ਫੂਲਾ ਸਿੰਘ ਨੇ ਮਹੱਤਵਪੂਰਨ ਯੋਗਦਾਨ ਦਿੱਤਾ। ਇਸੇ ਹੀ ਵਰ੍ਹੇ ਪਿਸ਼ਾਵਰ ‘ਤੇ ਹਮਲੇ ਸਮੇਂ ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਫੂਲਾ ਸਿੰਘ ਦੀਆਂ ਸੇਵਾਵਾਂ ਪ੍ਰਾਪਤ ਕੀਤੀਆਂ । 1819 ਈ. ਵਿੱਚ ਕਸ਼ਮੀਰ ਦੀ ਜਿੱਤ ਸਮੇਂ ਵੀ ਉਹ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਨਾਲ ਸਨ ।ਉਹ 14 ਮਾਰਚ, 1823 ਈ. ਨੂੰ ਨੌਸ਼ਹਿਰਾ ਵਿਖੇ ਅਫ਼ਗਾਨਾਂ ਨਾਲ ਹੋਈ ਇੱਕ ਭਿਆਨਕ ਲੜਾਈ ਵਿੱਚ ਸ਼ਹੀਦ ਹੋ ਗਏ । ਨਿਰਸੰਦੇਹ ਅਕਾਲੀ ਫੂਲਾ ਸਿੰਘ ਸਿੱਖ ਰਾਜ ਦੇ ਇੱਕ ਮਹਾਨ ਰਾਖੇ ਸਨ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 8.
ਹਰੀ ਸਿੰਘ ਨਲਵਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Hari Singh Nalwa.)
ਜਾਂ
ਹਰੀ ਸਿੰਘ ਨਲਵਾ ਕੌਣ ਸੀ ? ਉਸ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (Who was Hari Singh Nalwa? What do you know about him ?)
ਉੱਤਰ-
ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਮਹਾਨ ਅਤੇ ਨਿਡਰ ਜਰਨੈਲ ਸੀ । ਘੋੜਸਵਾਰੀ, ਤਲਵਾਰ-ਬਾਜ਼ੀ ਅਤੇ ਨਿਸ਼ਾਨੇਬਾਜ਼ੀ ਵਿੱਚ ਉਸ ਸਮੇਂ ਉਸ ਦਾ ਕੋਈ ਸਾਨੀ ਨਹੀਂ ਸੀ । ਉਹ ਇੱਕ ਮਹਾਨ ਯੋਧਾ ਹੋਣ ਦੇ ਨਾਲ-ਨਾਲ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ । ਉਸ ਦੀ ਬਹਾਦਰੀ ਤੋਂ ਪ੍ਰਭਾਵਿਤ ਹੋ ਕੇ ਮਹਾਰਾਜਾ ਰਣਜੀਤ ਸਿੰਘ ਨੇ ਉਸ ਨੂੰ ਆਪਣੀ ਸੈਨਾ ਵਿੱਚ ਭਰਤੀ ਕਰ ਲਿਆ ਸੀ । ਛੇਤੀ ਹੀ ਉਹ ਉੱਨਤੀ ਦੀਆਂ ਮੰਜ਼ਿਲਾਂ ਤੈਅ ਕਰਦਾ ਹੋਇਆ ਸੈਨਾਪਤੀ ਦੇ ਉੱਚ ਅਹੁਦੇ ‘ਤੇ ਪਹੁੰਚ ਗਿਆ। ਇੱਕ ਵਾਰੀ ਹਰੀ ਸਿੰਘ ਨੇ ਆਪਣੇ ਹੱਥਾਂ ਨਾਲ ਇੱਕ ਸ਼ੇਰ ਨੂੰ ਮਾਰ ਦਿੱਤਾ ਸੀ ਜਿਸ ‘ਤੇ ਮਹਾਰਾਜੇ ਨੇ ਉਸ ਨੂੰ ਨਲਵਾ ਦੇ ਖਿਤਾਬ ਨਾਲ ਸਨਮਾਨਿਆ । ਉਹ ਏਨਾ ਬਹਾਦਰ ਸੀ ਕਿ ਦੁਸ਼ਮਣ ਵੀ ਉਸ ਤੋਂ ਥਰ-ਥਰ ਕੰਬਦੇ ਸਨ ।

ਉਸ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਬਹੁਤ ਸਾਰੀਆਂ ਸੈਨਿਕ ਮੁਹਿੰਮਾਂ ਵਿੱਚ ਹਿੱਸਾ ਲਿਆ ਅਤੇ ਹਰ ਮੁਹਿੰਮ ਵਿੱਚ ਸਫਲਤਾ ਪ੍ਰਾਪਤ ਕੀਤੀ । ਉਹ 1820-21 ਈ. ਵਿੱਚ ਕਸ਼ਮੀਰ ਅਤੇ 1834 ਈ. ਤੋਂ 1837 ਈ. ਤਕ ਪਿਸ਼ਾਵਰ ਦੇ ਨਾਜ਼ਿਮ (ਗਵਰਨਰ) ਰਹੇ । ਇਸ ਅਹੁਦੇ ‘ਤੇ ਕੰਮ ਕਰਦਿਆਂ ਹੋਇਆਂ ਹਰੀ ਸਿੰਘ ਨਲਵਾ ਨੇ ਇਨ੍ਹਾਂ ਪ੍ਰਾਂਤਾਂ ਵਿੱਚ ਨਾ ਸਿਰਫ਼ ਸ਼ਾਂਤੀ ਸਥਾਪਿਤ ਕੀਤੀ ਸਗੋਂ ਅਨੇਕਾਂ ਮਹੱਤਵਪੂਰਨ ਸੁਧਾਰ ਵੀ ਲਾਗੂ ਕੀਤੇ । ਉਹ 30 ਅਪਰੈਲ, 1837 ਈ. ਨੂੰ ਜਮਰੌਦ ਵਿਖੇ ਅਫ਼ਗਾਨਾਂ ਦਾ ਮੁਕਾਬਲਾ ਕਰਦਾ ਹੋਇਆ ਸ਼ਹੀਦ ਹੋ ਗਿਆ ਸੀ । ਉਸ ਦੀ ਮੌਤ ਨਾਲ ਮਹਾਰਾਜਾ ਰਣਜੀਤ ਸਿੰਘ ਨੂੰ ਭਾਰੀ ਸਦਮਾ ਪਹੁੰਚਿਆ ਤੇ ਉਹ ਕਈ ਦਿਨਾਂ ਤਕ ਰੋਂਦਾ ਰਿਹਾ । ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਮਜ਼ਬੂਤ ਕਰਨ ਅਤੇ ਉਸ ਦੇ ਵਿਸਥਾਰ ਵਿੱਚ ਹਰੀ ਸਿੰਘ ਨਲਵਾ ਨੇ ਬਹੁਮੁੱਲਾ ਯੋਗਦਾਨ ਦਿੱਤਾ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ ।
(Describe the main features of North-West Frontier Policy of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾਂਤ ਖੇਤਰ ਦੀ ਨੀਤੀ ਦੀਆਂ ਵਿਸ਼ੇਸ਼ਤਾਵਾਂ ਦੱਸੋ । (Explain the features of North-West Frontier Policy of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਅਟਕ, ਮੁਲਤਾਨ, ਕਸ਼ਮੀਰ, ਡੇਰਾ ਗਾਜ਼ੀ ਖ਼ਾਂ, ਡੇਰਾ ਇਸਮਾਈਲ ਖਾਂ, ਪਿਸ਼ਾਵਰ ਆਦਿ ਉੱਤਰ-ਪੱਛਮੀ ਸੀਮਾ ਦੇਸ਼ਾਂ ਨੂੰ ਜਿੱਤ ਕੇ ਆਪਣੇ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਸਿਆਣਪ ਤੋਂ ਕੰਮ ਲੈਂਦਿਆਂ ਕਦੇ ਵੀ ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਨ ਦਾ ਯਤਨ ਨਾ ਕੀਤਾ । ਉਸ ਨੂੰ ਪਹਿਲਾਂ ਹੀ ਉੱਤਰ-ਪੱਛਮੀ ਸੀਮਾ ਪ੍ਰਦੇਸ਼ ਵਿੱਚ ਕਈ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਇਸ ਲਈ ਉਹ ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਕੇ ਕੋਈ ਨਵੀਂ ਸਿਰਦਰਦੀ ਮੁੱਲ ਨਹੀਂ ਲੈਣਾ ਚਾਹੁੰਦਾ ਸੀ ।

ਮਹਾਰਾਜਾ ਰਣਜੀਤ ਸਿੰਘ ਨੇ ਉੱਤਰ-ਪੱਛਮੀ ਸੀਮਾ ਨੂੰ ਸੁਰੱਖਿਅਤ ਬਣਾਉਣ ਦੇ ਲਈ ਕਈ ਮਹੱਤਵਪੂਰਨ ਕਦਮ ਚੁੱਕੇ ।ਉਸ ਨੇ ਕਈ ਨਵੇਂ ਕਿਲ੍ਹਿਆਂ ਦੀ ਉਸਾਰੀ ਕਰਵਾਈ ਅਤੇ ਕਈ ਪੁਰਾਣੇ ਕਿਲ੍ਹਿਆਂ ਨੂੰ ਮਜ਼ਬੂਤ ਕਰਵਾਇਆ । ਇਨ੍ਹਾਂ ਕਿਲ੍ਹਿਆਂ ਵਿੱਚ ਬੜੀ ਸਿੱਖਿਅਤ ਸੈਨਾ ਰੱਖੀ ਗਈ । ਵਿਦਰੋਹੀਆਂ ਨੂੰ ਕੁਚਲਣ ਲਈ ਚਲਦੇ-ਫਿਰਦੇ ਦਸਤੇ ਕਾਇਮ ਕੀਤੇ ਗਏ । ਮਹਾਰਾਜਾ ਰਣਜੀਤ ਸਿੰਘ ਨੇ ਇਸ ਪ੍ਰਦੇਸ਼ ਦਾ ਸ਼ਾਸਨ ਪ੍ਰਬੰਧ ਬੜੀ ਸੂਝ-ਬੂਝ ਨਾਲ ਕੀਤਾ । ਉਸ ਨੇ ਇਸ ਦੇਸ਼ ਵਿੱਚ ਪ੍ਰਚਲਿਤ ਰਸਮਾਂ-ਰਿਵਾਜਾਂ ਨੂੰ ਕਾਇਮ ਰੱਖਿਆ । ਕਬਾਇਲੀ ਲੋਕਾਂ ਦੇ ਮਾਮਲਿਆਂ ਵਿੱਚ ਬੇਲੋੜੀ ਦਖਲ-ਅੰਦਾਜ਼ੀ ਨਾ ਕੀਤੀ ਗਈ । ਸ਼ਾਸਨ ਪ੍ਰਬੰਧ ਦੀ ਦੇਖ-ਭਾਲ ਲਈ ਸੈਨਿਕ ਗਵਰਨਰਾਂ ਨੂੰ ਨਿਯੁਕਤ ਕੀਤਾ ਗਿਆ ।

ਪ੍ਰਸ਼ਨ 10.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਕੀ ਮਹੱਤਵ ਹੈ ? (What is the significance of Noth-West Frontier Policy of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਪੰਜਾਬ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ । ਇਸ ਤੋਂ ਮਹਾਰਾਜੇ ਦੀ ਦੂਰ-ਦ੍ਰਿਸ਼ਟੀ, ਕੂਟਨੀਤੀ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਪ੍ਰਮਾਣ ਮਿਲਦਾ ਹੈ ਉਸ ਨੇ ਮੁਲਤਾਨ, ਕਸ਼ਮੀਰ, ਪਿਸ਼ਾਵਰ ਆਦਿ ਦੇਸ਼ਾਂ ‘ਤੇ ਕਬਜ਼ਾ ਕਰਕੇ ਅਫ਼ਗਾਨਿਸਤਾਨ ਦਾ ਇਨ੍ਹਾਂ ਦੇਸ਼ਾਂ ‘ਤੇ ਪ੍ਰਭਾਵ ਖ਼ਤਮ ਕਰ ਦਿੱਤਾ । ਇਹ ਰਣਜੀਤ ਸਿੰਘ ਦੀ ਇੱਕ ਮਹਾਨ ਸਫਲਤਾ ਸੀ ਕਿ ਉਸ ਨੇ ਉੱਤਰ-ਪੱਛਮੀ ਸੀਮਾ ਪ੍ਰਦੇਸ਼ਾਂ ਵਿੱਚ ਹੋਣ ਵਾਲੇ ਵਿਦਰੋਹਾਂ ਨੂੰ ਕੁਚਲ ਕੇ ਉੱਥੇ ਸ਼ਾਂਤੀ ਦੀ ਸਥਾਪਨਾ ਕੀਤੀ । ਮਹਾਰਾਜਾ ਰਣਜੀਤ ਸਿੰਘ ਨੇ ਕਬੀਲਿਆਂ ਵਿੱਚ ਪ੍ਰਚਲਿਤ ਕਾਨੂੰਨਾਂ ਅਤੇ ਰਸਮਾਂ-ਰਿਵਾਜਾਂ ਨੂੰ ਬਣਾਈ ਰੱਖਿਆ । ਉਹ ਫਜੂਲ ਹੀ ਉਨ੍ਹਾਂ ਦੇ ਮਾਮਲਿਆਂ ਵਿੱਚ ਦਖਲ-ਅੰਦਾਜ਼ੀ ਨਹੀਂ ਕਰਦਾ ਸੀ ।

ਮਹਾਰਾਜਾ ਰਣਜੀਤ ਸਿੰਘ ਨੇ ਉੱਥੇ ਆਵਾਜਾਈ ਦੇ ਸਾਧਨਾਂ ਨੂੰ ਵਿਕਸਿਤ ਕੀਤਾ । ਖੇਤੀ-ਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ । ਲਗਾਨ ਦੀ ਦਰ ਵਿੱਚ ਪਹਿਲਾਂ ਨਾਲੋਂ ਬਹੁਤ ਕਮੀ ਕਰ ਦਿੱਤੀ ਗਈ । ਸਿੱਟੇ ਵਜੋਂ ਨਾ ਕੇਵਲ ਉੱਥੋਂ ਦੇ ਲੋਕ ਖੁਸ਼ਹਾਲ ਹੋਏ ਸਗੋਂ ਰਣਜੀਤ ਸਿੰਘ ਦੇ ਵਪਾਰ ਨੂੰ ਵੀ ਇੱਕ ਨਵਾਂ ਉਤਸ਼ਾਹ ਮਿਲਿਆ । ਇਨ੍ਹਾਂ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਆਪਣੇ ਸਾਮਰਾਜ ਨੂੰ ਅਫ਼ਗਾਨਾਂ ਦੇ ਹਮਲਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਸਫਲ ਰਿਹਾ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਕਾਫ਼ੀ ਸਫਲ ਰਹੀ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ (Ranjit Singh’s Relations with Afghanistan)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਾਂ ਨਾਲ ਸੰਬੰਧਾਂ ਦਾ ਸੰਖੇਪ ਵਰਣਨ ਕਰੋ । (Briefly describe Maharaja Ranjit Singh’s relations with the Afghans.)
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧਾਂ ਦੇ ਮੁੱਖ ਪੜਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the main stages of relations of Maharaja Ranjit Singh with Afghanistan.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਾਂ ਨਾਲ ਸੰਬੰਧਾਂ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਜਾ ਸਕਦਾ ਹੈ-
(ੳ) ਸਿੱਖ-ਅਫ਼ਗਾਨ ਸੰਬੰਧਾਂ ਦਾ ਪਹਿਲਾ ਪੜਾਅ 1797-1812 ਈ.,
(ਅ) ਸਿੱਖ-ਅਫ਼ਗਾਨ ਸੰਬੰਧਾਂ ਦਾ ਦੂਜਾ ਪੜਾਅ 1813-1834 ਈ.,
(ੲ) ਸਿੱਖ-ਅਫ਼ਗਾਨ ਸੰਬੰਧਾਂ ਦਾ ਤੀਜਾ ਪੜਾਅ 1834-1837 ਈ.
(ਸ) ਸਿੱਖ-ਅਫ਼ਗਾਨ ਸੰਬੰਧਾਂ ਦਾ ਚੌਥਾ ਪੜਾਅ 1838-1839 ਈ. ।

(ੳ) ਸਿੱਖ-ਅਫ਼ਗਾਨ ਸੰਬੰਧਾਂ ਦਾ ਪਹਿਲਾ ਪੜਾਅ 1797-1812 ਈ. (First Stage of Sikh-Afghan Relations 1797-1812 A.D.)

1. ਰਣਜੀਤ ਸਿੰਘ ਅਤੇ ਸ਼ਾਹ ਜ਼ਮਾਨ (Ranjit Singh and Shah Zaman) – ਜਦੋਂ 1797 ਈ. ਵਿੱਚ ਰਣਜੀਤ ਸਿੰਘ ਨੇ ਸ਼ੁਕਰਚੱਕੀਆ ਮਿਸਲ ਦੀ ਵਾਗਡੋਰ ਸੰਭਾਲੀ ਉਸ ਸਮੇਂ ਅਫ਼ਗਾਨਿਸਤਾਨ ਦਾ ਬਾਦਸ਼ਾਹ ਸ਼ਾਹ ਜ਼ਮਾਨ ਸੀ । ਉਹ ਪੰਜਾਬ ਨੂੰ ਆਪਣੀ ਜੱਦੀ ਮਲਕੀਅਤ ਸਮਝਦਾ ਸੀ । ਇਸ ਦਾ ਕਾਰਨ ਇਹ ਸੀ ਕਿ ਇਸ ‘ਤੇ ਉਸ ਦੇ ਦਾਦੇ ਅਹਿਮਦ ਸ਼ਾਹ ਅਬਦਾਲੀ ਨੇ 1752 ਈ. ਵਿੱਚ ਕਬਜ਼ਾ ਕੀਤਾ ਸੀ । ਇਸ ਤਰ੍ਹਾਂ ਸ਼ਾਹ ਜ਼ਮਾਨ ਨੇ 27 ਨਵੰਬਰ, 1798 ਈ. ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ । ਭੰਗੀ ਸਰਦਾਰ ਸ਼ਾਹ ਜ਼ਮਾਨ ਦਾ ਬਿਨਾਂ ਮੁਕਾਬਲਾ ਕੀਤੇ ਸ਼ਹਿਰ ਛੱਡ ਕੇ ਨੱਸ ਗਏ । ਉਸ ਸਮੇਂ ਅਫ਼ਗਾਨਿਸਤਾਨ ਵਿੱਚ ਹੋਈ ਬਗ਼ਾਵਤ ਕਾਰਨ ਸ਼ਾਹ ਜ਼ਮਾਨ ਨੂੰ ਕਾਬਲ ਜਾਣਾ ਪਿਆ । ਇਸ ’ਤੇ ਭੰਗੀ ਸਰਦਾਰਾਂ ਨੇ ਜਨਵਰੀ 1799 ਈ. ਨੂੰ ਲਾਹੌਰ ‘ਤੇ ਮੁੜ ਕਬਜ਼ਾ ਕਰ ਲਿਆ । ਰਣਜੀਤ ਸਿੰਘ ਨੇ ਭੰਗੀ ਸਰਦਾਰਾਂ ਨੂੰ ਹਰਾ ਕੇ 7 ਜੁਲਾਈ, 1799 ਈ. ਨੂੰ ਲਾਹੌਰ ਉੱਤੇ ਕਬਜ਼ਾ ਕਰ ਲਿਆ । ਇਸ ਤੋਂ ਬਾਅਦ ਰਣਜੀਤ ਸਿੰਘ ਨੇ ਸ਼ਾਹ ਜ਼ਮਾਨ ਦੀਆਂ 12 ਜਾਂ 15 ਤੋਪਾਂ ਜੋ ਦਰਿਆ ਜੇਹਲਮ ਵਿੱਚ ਡਿੱਗ ਪਈਆਂ ਸਨ ਕਢਵਾ ਕੇ ਕਾਬਲ ਭੇਜੀਆਂ । ਇਸ ਤੋਂ ਖ਼ੁਸ਼ ਹੋ ਕੇ ਸ਼ਾਹ ਜ਼ਮਾਨ ਨੇ ਰਣਜੀਤ ਸਿੰਘ ਦੇ ਲਾਹੌਰ ‘ਤੇ ਕੀਤੇ ਗਏ ਕਬਜ਼ੇ ਨੂੰ ਮਾਨਤਾ ਪ੍ਰਦਾਨ ਕਰ ਦਿੱਤੀ ।

2. ਅਫ਼ਗਾਨਿਸਤਾਨ ਵਿੱਚ ਰਾਜਨੀਤਿਕ ਅਸਥਿਰਤਾ (Political Instability in Afghanistan) – 1800 ਈ. ਵਿੱਚ ਕਾਬਲ ਵਿੱਚ ਰਾਜਗੱਦੀ ਦੀ ਪ੍ਰਾਪਤੀ ਲਈ ਖ਼ਾਨਾਜੰਗੀ ਸ਼ੁਰੂ ਹੋ ਗਈ । ਸ਼ਾਹ ਜ਼ਮਾਨ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ ਅਤੇ ਸ਼ਾਹ ਮਹਿਮੂਦ ਅਫ਼ਗਾਨਿਸਤਾਨ ਦਾ ਨਵਾਂ ਬਾਦਸ਼ਾਹ ਬਣਿਆ । 1803 ਈ. ਵਿੱਚ ਸ਼ਾਹ ਸ਼ੁਜਾਹ ਨੇ ਸ਼ਾਹ ਮਹਿਮਦ ਤੋਂ ਗੱਦੀ ਹਥਿਆ ਲਈ ।ਉਹ ਬੜਾ ਅਯੋਗ ਸ਼ਾਸਕ ਸਿੱਧ ਹੋਇਆ । ਇਸ ਕਾਰਨ ਅਫ਼ਗਾਨਿਸਤਾਨ ਵਿੱਚ ਅਰਾਜਕਤਾ ਫੈਲ ਗਈ । ਇਹ ਸੁਨਹਿਰੀ ਮੌਕਾ ਵੇਖ ਕੇ ਅਟਕ, ਕਸ਼ਮੀਰ, ਮੁਲਤਾਨ ਤੇ ਡੇਰਾਜਾਤ ਆਦਿ ਦੇ ਅਫ਼ਗਾਨ ਸੁਬੇਦਾਰਾਂ ਨੇ ਆਪਣੀ ਸੁਤੰਤਰਤਾ ਦਾ ਐਲਾਨ ਕਰ ਦਿੱਤਾ । ਮਹਾਰਾਜਾ ਰਣਜੀਤ ਸਿੰਘ ਨੇ ਵੀ ਕਾਬਲ ਸਰਕਾਰ ਦੀ ਕਮਜ਼ੋਰੀ ਦਾ ਪੂਰਾ ਫਾਇਦਾ ਉਠਾਇਆ ਅਤੇ ਕਸੂਰ, ਝੰਗ, ਖੁਸ਼ਾਬ ਅਤੇ ਸਾਹੀਵਾਲ ਨਾਂ ਦੇ ਅਫ਼ਗਾਨ ਪ੍ਰਦੇਸ਼ਾਂ ‘ਤੇ ਕਬਜ਼ਾ ਕਰ ਲਿਆ ।

(ਅ) ਸਿੱਖ-ਅਫ਼ਗਾਨ ਸੰਬੰਧਾਂ ਦਾ ਦੂਜਾ ਪੜਾਅ 1813-1834 ਈ. (Second Stage of Sikh-Afghan Relations 1813-1834 A.D.)

1813 ਈ. ਤੋਂ 1834 ਈ. ਤਕ ਦਾ ਕਾਲ ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਾਂ ਨਾਲ ਸੰਬੰਧਾਂ ਦੇ ਇਤਿਹਾਸ ਵਿੱਚ ਅਤਿ ਮਹੱਤਵਪੂਰਨ ਕਾਲ ਹੈ । ਇਸ ਕਾਲ ਵਿੱਚ ਮਹਾਰਾਜਾ ਰਣਜੀਤ ਸਿੰਘ ਤੇ ਅਫ਼ਗਾਨਾਂ ਵਿਚਕਾਰ ਇੱਕ ਲੰਬਾ ਸੰਘਰਸ਼ ਚਲਦਾ ਰਿਹਾ । ਇਸ ਸੰਘਰਸ਼ ਵਿੱਚ ਅੰਤ ਮਹਾਰਾਜਾ ਰਣਜੀਤ ਸਿੰਘ ਜੇਤੂ ਰਿਹਾ ।

1. ਰਣਜੀਤ ਸਿੰਘ ਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ 1813 ਈ. (Alliance between Ranjit Singh and Fateh Khan 1813 A.D. – 1813 ਈ. ਵਿੱਚ ਅਫ਼ਗਾਨ ਵਜ਼ੀਰ ਫ਼ਤਿਹ ਖਾਂ ਨੇ ਕਸ਼ਮੀਰ ਜਿੱਤਣ ਦੀ ਯੋਜਨਾ ਬਣਾਈ । ਉਸ ਸਮੇਂ ਪੰਜਾਬ ਦਾ ਮਹਾਰਾਜਾ ਰਣਜੀਤ ਸਿੰਘ ਵੀ ਕਸ਼ਮੀਰ ਨੂੰ ਜਿੱਤਣ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਇਸ ਲਈ 18 ਅਪਰੈਲ, 1813 ਈ. ਨੂੰ ਰੋਹਤਾਸਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਇੱਕ ਸਮਝੌਤਾ ਹੋ ਗਿਆ । ਇਸ ਸਮਝੌਤੇ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਦੀਆਂ ਸਾਂਝੀਆਂ ਫ਼ੌਜਾਂ ਨੇ 1813 ਈ. ਵਿੱਚ ਕਸ਼ਮੀਰ ਉੱਤੇ ਹਮਲਾ ਕਰ ਦਿੱਤਾ । ਸ਼ੇਰਗੜ ਵਿਖੇ ਹੋਈ ਲੜਾਈ ਵਿੱਚ ਅੱਤਾ ਮੁਹੰਮਦ ਖ਼ਾਂ ਦੀ ਹਾਰ ਹੋਈ । ਇਸ ਜਿੱਤ ਤੋਂ ਬਾਅਦ ਫ਼ਤਿਹ ਖਾਂ ਆਪਣੇ ਵਾਅਦੇ ਤੋਂ ਮੁਕਰ ਗਿਆ ਤੇ ਉਸ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਨਾ ਤੇ ਕਸ਼ਮੀਰ ਦਾ ਕੋਈ ਪ੍ਰਦੇਸ਼ ਦਿੱਤਾ ਅਤੇ ਨਾ ਹੀ ਲੁੱਟ ਦੇ ਮਾਲ ਵਿੱਚੋਂ ਕੋਈ ਹਿੱਸਾ ।

2. ਅਟਕ ‘ਤੇ ਕਬਜ਼ਾ 1813 ਈ. (Occupation of Attock 1813 A.D.) – ਮਹਾਰਾਜਾ ਰਣਜੀਤ ਸਿੰਘ ਨੇ ਫ਼ਤਿਹ ਖਾਂ ਦੁਆਰਾ ਕੀਤੇ ਗਏ ਧੋਖੇ ਕਾਰਨ ਉਸ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ । ਉਸ ਦੀ ਕੁਟਨੀਤੀ ਦੇ ਸਿੱਟੇ ਵਜੋਂ ਅਟਕ ਦੇ ਸ਼ਾਸਕ ਜਹਾਂਦਾਦ ਖਾਂ ਨੇ 1 ਲੱਖ ਰੁਪਏ ਦੀ ਜਾਗੀਰ ਦੇ ਬਦਲੇ ਅਟਕ ਦਾ ਇਲਾਕਾ ਮਹਾਰਾਜੇ ਦੇ ਹਵਾਲੇ ਕਰ ਦਿੱਤਾ । ਜਦੋਂ ਫ਼ਤਿਹ ਖਾਂ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਹ ਅਟਕ ਵਿੱਚੋਂ ਸਿੱਖਾਂ ਨੂੰ ਕੱਢਣ ਲਈ ਤੁਰ ਪਿਆ । 13 ਜੁਲਾਈ, 1813 ਈ. ਨੂੰ ਹਜ਼ਰੋ ਜਾਂ ਹੈਦਰੋ ਦੇ ਸਥਾਨ ‘ਤੇ ਹੋਈ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਫ਼ਤਹਿ ਖਾਂ ਨੂੰ ਇੱਕ ਕਰਾਰੀ ਹਾਰ ਦਿੱਤੀ । ਇਹ ਅਫ਼ਗਾਨਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਸੀ । ਇਸ ਵਿੱਚ ਸਿੱਖਾਂ ਦੀ ਜਿੱਤ ਕਾਰਨ ਸਿੱਖਾਂ ਦੇ ਮਾਣ-ਸਨਮਾਨ ਵਿੱਚ ਬਹੁਤ ਵਾਧਾ ਹੋਇਆ ।

3. ਕਸ਼ਮੀਰ ਦੀ ਜਿੱਤ 1819 ਈ. (Conguest of Kashmir 1819 A.D.) – ਮੁਲਤਾਨ ਦੀ ਜਿੱਤ ਤੋਂ ਉਤਸ਼ਾਹਿਤ ਹੋ ਕੇ ਮਹਾਰਾਜਾ ਰਣਜੀਤ ਸਿੰਘ ਨੇ 1819 ਈ. ਵਿੱਚ ਕਸ਼ਮੀਰ ਨੂੰ ਜਿੱਤਣ ਦੀ ਯੋਜਨਾ ਬਣਾਈ | ਮੁਲਤਾਨ ਦੇ ਜੇਤੂ ਮਿਸਰ ਦੀਵਾਨ ਚੰਦ ਦੇ ਅਧੀਨ ਇੱਕ ਵਿਸ਼ਾਲ ਫ਼ੌਜ ਕਸ਼ਮੀਰ ਵੱਲ ਭੇਜੀ ਗਈ । ਇਹ ਫ਼ੌਜ ਕਸ਼ਮੀਰ ਦੇ ਸ਼ਾਸਕ ਜ਼ਬਰ ਖਾਂ ਨੂੰ ਹਰਾਉਣ ਅਤੇ ਕਸ਼ਮੀਰ ਉੱਤੇ ਕਬਜ਼ਾ ਕਰਨ ਵਿੱਚ ਸਫਲ ਰਹੀ । ਇਸ ਮਹੱਤਵਪੂਰਨ ਜਿੱਤ ਨਾਲ ਅਫ਼ਗਾਨ ਸ਼ਕਤੀ ਨੂੰ ਇੱਕ ਹੋਰ ਕਰਾਰੀ ਸੱਟ ਵੱਜੀ ।

4. ਨੌਸ਼ਹਿਰਾ ਦੀ ਲੜਾਈ 1823 ਈ. (Battle of Naushehra 1823 A.D.) – ਛੇਤੀ ਹੀ ਫ਼ਤਿਹ ਖਾਂ ਦੇ ਭਰਾ ਆਜ਼ਿਮ ਨੇ ਅਜੂਬ ਖਾਂ ਨੂੰ ਅਫ਼ਗਾਨਿਸਤਾਨ ਦਾ ਨਵਾਂ ਬਾਦਸ਼ਾਹ ਬਣਾਇਆ ਅਤੇ ਆਪ ਉਸ ਦਾ ਵਜ਼ੀਰ ਬਣ ਗਿਆ । ਅਫ਼ਗਾਨਿਸਤਾਨ ਵਿੱਚ ਫੈਲੀ ਬਦਅਮਨੀ ਦਾ ਲਾਭ ਉੱਠਾ ਕੇ ਮਹਾਰਾਜਾ ਰਣਜੀਤ ਸਿੰਘ ਨੇ 1818 ਈ. ਵਿੱਚ ਪਿਸ਼ਾਵਰ ‘ਤੇ ਹਮਲਾ ਕਰ ਦਿੱਤਾ । ਪਿਸ਼ਾਵਰ ਦੇ ਸ਼ਾਸਕਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਅਧੀਨਤਾ ਸਵੀਕਾਰ ਕਰ ਲਈ । ਆਜ਼ਿਮ ਸ਼ਾਂ ਇਹ ਕਦੇ ਸਹਿਣ ਨਹੀਂ ਕਰ ਸਕਦਾ ਸੀ । ਸਿੱਟੇ ਵਜੋਂ 14 ਮਾਰਚ, 1823 ਈ. ਨੂੰ ਨੌਸ਼ਹਿਰਾ ਜਾਂ ਟਿੱਬਾ ਟੇਹਰੀ ਦੇ ਸਥਾਨ ‘ਤੇ ਦੋਹਾਂ ਫ਼ੌਜਾਂ ਵਿਚਾਲੇ ਇੱਕ ਨਿਰਣਾਇਕ ਲੜਾਈ ਹੋਈ। ਇਹ ਲੜਾਈ ਬੜੀ ਭਿਅੰਕਰ ਸੀ । ਇਸ ਲੜਾਈ ਵਿੱਚ ਸਿੱਖਾਂ ਨੇ ਅਫ਼ਗਾਨਾਂ ਨੂੰ ਨਾਨੀ ਚੇਤੇ ਕਰਵਾ ਦਿੱਤੀ । ਡਾਕਟਰ ਬੀ. ਜੇ. ਹਜਰਤ ਦੇ ਸ਼ਬਦਾਂ ਵਿਚ,
“ਨੌਸ਼ਹਿਰਾ ਵਿਖੇ ਸਿੱਖਾਂ ਦੀ ਜਿੱਤ ਨੇ ਸਿੰਧ ਨਦੀ ਦੇ ਪਰਲੇ ਪਾਸੇ ਅਫ਼ਗਾਨਾਂ ਦੀ ਸਰਵ-ਉੱਚਤਾ ਹਮੇਸ਼ਾਂ ਲਈ ਖ਼ਤਮ ਕਰ ਦਿੱਤੀ ।” 1

5. ਸੱਯਦ ਅਹਿਮਦ ਦਾ ਵਿਦਰੋਹ 1827-31 ਈ. (Revolt of Sayyed Ahmad 1827-31 A.D.1827) – ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ਸੱਯਦ ਅਹਿਮਦ ਨਾਂ ਦੇ ਇੱਕ ਵਿਅਕਤੀ ਨੇ ਅਟਕ ਅਤੇ ਪਿਸ਼ਾਵਰ ਦੇ ਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਮਚਾਈ ਰੱਖਿਆ ਸੀ । ਉਸ ਦਾ ਕਹਿਣਾ ਸੀ, “ਅੱਲਾਹ ਨੇ ਮੈਨੂੰ ਅਫ਼ਗਾਨ ਦੇਸ਼ਾਂ ਵਿਚੋਂ ਸਿੱਖਾਂ ਨੂੰ ਕੱਢ ਕੇ ਖ਼ਤਮ ਕਰਨ ਲਈ ਭੇਜਿਆ ਹੈ ।” ਉਸ ਦੀਆਂ ਗੱਲਾਂ ਵਿੱਚ ਆ ਕੇ ਅਨੇਕਾਂ ਅਫ਼ਗਾਨ ਸਰਦਾਰ ਉਸ ਦੇ ਪੈਰੋਕਾਰ ਬਣ ਗਏ । ਉਸ ਨੂੰ ਸਿੱਖ ਫ਼ੌਜਾਂ ਨੇ ਪਹਿਲਾਂ ਸੈਦੁ ਵਿਖੇ ਅਤੇ ਫਿਰ ਪਿਸ਼ਾਵਰ ਵਿਖੇ ਹਰਾਇਆ ਸੀ ਪਰ ਖੁਸ਼ਕਿਸਮਤੀ ਨਾਲ ਉਹ ਦੋਨੋਂ ਵਾਰੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਅੰਤ ਮਈ 1831 ਈ. ਵਿੱਚ ਉਹ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ । ਇਸ ਨਾਲ ਸਿੱਖਾਂ ਦੀ ਇੱਕ ਵੱਡੀ ਸਿਰਦਰਦੀ ਦੂਰ ਹੋਈ ।

6. ਸ਼ਾਹ ਸ਼ੁਜਾਹ ਨਾਲ ਸੰਧੀ 1833 ਈ. (Treaty with Shah Shujah 1833 A.D.) – 12 ਮਾਰਚ, 1833 ਈ. ਨੂੰ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਾਹ ਸ਼ੁਜਾਹ ਵਿਚਾਲੇ ਇੱਕ ਸੰਧੀ ਹੋਈ । ਇਸ ਅਨੁਸਾਰ ਸ਼ਾਹ ਸ਼ੁਜਾਹ ਨੇ ਰਣਜੀਤ ਸਿੰਘ ਦੁਆਰਾ ਸਿੰਧ ਦਰਿਆ ਦੇ ਉੱਤਰ-ਪੱਛਮ ਵਿੱਚ ਜਿੱਤੇ ਗਏ ਸਾਰੇ ਦੇਸ਼ਾਂ ਉੱਤੇ ਉਸ ਦਾ ਅਧਿਕਾਰ ਸਵੀਕਾਰ ਕਰ ਲਿਆ । ਇਸ ਦੇ ਬਦਲੇ ਮਹਾਰਾਜਾ ਰਣਜੀਤ ਸਿੰਘ ਨੇ ਸ਼ਾਹ ਸ਼ੁਜਾਹ ਨੂੰ ਦੋਸਤ ਮੁਹੰਮਦ ਖ਼ਾਂ ਵਿਰੁੱਧ ਲੜਨ ਵਿੱਚ ਸਹਾਇਤਾ ਕੀਤੀ ।

7. ਪਿਸ਼ਾਵਰ ਨੂੰ ਲਾਹੌਰ ਰਾਜ ਵਿੱਚ ਮਿਲਾਉਣਾ 1834 ਈ. (Annexation of Peshawar to Lahore Kingdom 1834 A.D.) – ਮਹਾਰਾਜਾ ਰਣਜੀਤ ਸਿੰਘ ਨੇ 1834 ਈ. ਵਿੱਚ ਪਿਸ਼ਾਵਰ ਨੂੰ ਲਾਹੌਰ ਸਾਮਰਾਜ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ | ਇਸ ਉਦੇਸ਼ ਨਾਲ ਸ਼ਹਿਜ਼ਾਦਾ ਨੌਨਿਹਾਲ ਸਿੰਘ, ਹਰੀ ਸਿੰਘ ਨਲਵਾ ਅਤੇ ਜਨਰਲ ਵੈਂਤੂਰਾ ਦੇ ਅਧੀਨ ਇੱਕ ਵਿਸ਼ਾਲ ਫੌਜ ਪਿਸ਼ਾਵਰ ਭੇਜੀ । 6 ਮਈ, 1834 ਈ. ਨੂੰ ਪਿਸ਼ਾਵਰ ਨੂੰ ਲਾਹੌਰ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ । ਹਰੀ ਸਿੰਘ ਨਲਵਾ ਨੂੰ ਉੱਥੋਂ ਦਾ ਪਹਿਲਾ ਗਵਰਨਰ ਨਿਯੁਕਤ ਕੀਤਾ ਗਿਆ ।

(ੲ) ਸਿੱਖ-ਅਫ਼ਗਾਨ ਸੰਬੰਧਾਂ ਦਾ ਤੀਜਾ ਪੜਾਅ 18341837 ਈ. (Third Stage of Sikh-Afghan Relations 1834-1837 A.D.)

1. ਦੋਸਤ ਮੁਹੰਮਦ ਖ਼ਾਂ ਦੇ ਪਿਸ਼ਾਵਰ ਵਾਪਸ ਲੈਣ ਦੇ ਯਤਨ 1835 ਈ. (Efforts to recapture Peshawar by Dost Muhammad Khan 1835 A.D.) – 1834 ਈ. ਵਿੱਚ ਜਦੋਂ ਮਹਾਰਾਜਾ ਰਣਜੀਤ ਸਿੰਘ ਨੇ ਪਿਸ਼ਾਵਰ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਤਾਂ ਦੋਸਤ ਮੁਹੰਮਦ ਖਾਂ ਗੁੱਸੇ ਨਾਲ ਲਾਲ ਪੀਲਾ ਹੋ ਗਿਆ | ਵੱਡੀ ਗਿਣਤੀ ਵਿੱਚ ਅਫ਼ਗਾਨ ਕਬੀਲੇ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ । ਉਸ ਨੇ ਆਪਣੇ ਭਰਾ ਸੁਲਤਾਨ ਮੁਹੰਮਦ ਨੂੰ ਵੀ ਆਪਣੇ ਨਾਲ ਰਲਾ ਲਿਆ । ਮਹਾਰਾਜਾ ਰਣਜੀਤ ਸਿੰਘ ਨੇ ਫ਼ਕੀਰ ਅਜ਼ੀਜ਼ਉੱਦੀਨ ਅਤੇ ਹਰਲਾਨ ਨੂੰ ਗੱਲਬਾਤ ਕਰਨ ਲਈ ਕਾਬਲ ਭੇਜਿਆ । ਇਸ ਮਿਸ਼ਨ ਦਾ ਇੱਕ ਹੋਰ ਉਦੇਸ਼ ਦੋਸਤ ਮੁਹੰਮਦ ਖਾਂ ਅਤੇ ਸੁਲਤਾਨ ਮੁਹੰਮਦ ਖ਼ਾਂ ਵਿੱਚ ਫੁੱਟ ਪਵਾਉਣਾ ਸੀ । ਇਹ ਮਿਸ਼ਨ ਆਪਣੇ ਉਦੇਸ਼ਾਂ ਵਿੱਚ ਸਫਲ ਰਿਹਾ । ਪਿਸ਼ਾਵਰ ਦੇ ਨੇੜੇ ਜਦੋਂ ਦੋਵੇਂ ਫ਼ੌਜਾਂ ਇੱਕ ਦੂਜੇ ਦੇ ਸਾਹਮਣੇ ਪਹੁੰਚੀਆਂ ਤਾਂ ਸੁਲਤਾਨ ਮੁਹੰਮਦ ਆਪਣੇ ਸੈਨਿਕਾਂ ਨਾਲ ਸਿੱਖ ਫ਼ੌਜਾਂ ਨਾਲ ਜਾ ਰਲਿਆ । ਇਹ ਵੇਖ ਕੇ ਦੋਸਤ ਮੁਹੰਮਦ ਖ਼ਾਂ ਬਿਨਾਂ ਲੜੇ ਹੀ 11 ਮਈ, 1835 ਈ. ਨੂੰ ਆਪਣੇ ਸੈਨਿਕਾਂ ਸਮੇਤ ਵਾਪਸ ਕਾਬਲ ਦੌੜ ਗਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਬਿਨਾਂ ਲੜੇ ਹੀ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ।

2. ਜਮਰੌਦ ਦੀ ਲੜਾਈ 1837 ਈ. (Battle of Jamraud 1837 A.D.) – ਹਰੀ ਸਿੰਘ ਨਲਵਾ ਨੇ ਅਫ਼ਗਾਨਾਂ ਦੇ ਹਮਲਿਆਂ ਨੂੰ ਰੋਕਣ ਲਈ ਜਮਰੌਦ ਵਿਖੇ ਇੱਕ ਸ਼ਕਤੀਸ਼ਾਲੀ ਕਿਲ੍ਹੇ ਦਾ ਨਿਰਮਾਣ ਸ਼ੁਰੂ ਕਰਵਾਇਆ | ਹਰੀ ਸਿੰਘ ਨਲਵਾ ਦੀ ਇਸ ਕਾਰਵਾਈ ਨੂੰ ਰੋਕਣ ਲਈ ਦੋਸਤ ਮੁਹੰਮਦ ਖਾਂ ਨੇ ਆਪਣੇ ਪੁੱਤਰ ਮੁਹੰਮਦ ਅਕਬਰ ਅਤੇ ਸ਼ਮਸਉੱਦੀਨ ਦੀ ਅਗਵਾਈ ਹੇਠ ਇੱਕ ਵਿਸ਼ਾਲ ਫ਼ੌਜ ਭੇਜੀ ਇਸ ਫ਼ੌਜ ਨੇ 28 ਅਪਰੈਲ, 1837 ਈ. ਜਮਰੌਦ ਕਿਲ੍ਹੇ ਉੱਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਭਾਵੇਂ ਹਰੀ ਸਿੰਘ ਨਲਵਾ ਸ਼ਹੀਦ ਹੋ ਗਿਆ ਸੀ ਪਰ ਸਿੱਖਾਂ ਨੇ ਅਫ਼ਗਾਨ ਫ਼ੌਜਾਂ ਨੂੰ ਅਜਿਹੀ ਕਰਾਰੀ ਹਾਰ ਦਿੱਤੀ ਕਿ ਉਨ੍ਹਾਂ ਨੇ ਸੁਪਨੇ ਵਿੱਚ ਵੀ ਕਦੇ ਪਿਸ਼ਾਵਰ ਦਾ ਨਾਂ ਨਾ ਲਿਆ ।

(ਸ) ਸਿੱਖ-ਅਫ਼ਗਾਨ ਸੰਬੰਧਾਂ ਦਾ ਚੌਥਾ ਪੜਾਅ 1838-39 ਈ. (Fourth Stage of Sikh-Afghan Relations 1838-39 A.D.)

ਸਿੱਖ-ਅਫ਼ਗਾਨ ਸੰਬੰਧਾਂ ਦੇ ਚੌਥੇ ਅਤੇ ਅੰਤਿਮ ਪੜਾਅ ਵਿੱਚ ਇੱਕ ਹੋਰ ਮਹੱਤਵਪੂਰਨ ਤਬਦੀਲੀ ਆਈ । ਹੁਣ ਅੰਗਰੇਜ਼ ਵੀ ਇਸ ਵਿੱਚ ਸ਼ਾਮਲ ਹੋ ਗਏ ਸਨ ।
ਤੈ-ਪੱਖੀ ਸੰਧੀ 1838 ਈ. (Tripartite Treaty 1838 A.D.-1837 ਈ. ਵਿੱਚ ਰੁਸ ਬੜੀ ਤੇਜ਼ੀ ਨਾਲ ਏਸ਼ੀਆ ਵੱਲ ਵੱਧ ਰਿਹਾ ਸੀ । ਰੂਸ ਦੇ ਭਾਰਤ ਉੱਤੇ ਕਿਸੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਅੰਗਰੇਜ਼ਾਂ ਨੇ ਅਫ਼ਗਾਨਿਸਤਾਨ ਦੇ ਸ਼ਾਸਕ ਦੋਸਤ ਮੁਹੰਮਦ ਖ਼ਾਂ ਨਾਲ ਮਿੱਤਰਤਾ ਲਈ ਗੱਲਬਾਤ ਕੀਤੀ । ਇਹ ਗੱਲਬਾਤ ਕਿਸੇ ਸਿਰੇ ਨਾ ਚੜ ਸਕੀ । ਹੁਣ ਅੰਗਰੇਜ਼ਾਂ ਨੇ ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦਾ ਨਵਾਂ ਸ਼ਾਸਕ ਬਣਾਉਣ ਦੀ ਯੋਜਨਾ ਬਣਾਈ । ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਵੀ ਇਸ ਸਮਝੌਤੇ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ । ਇਸ ਤਰ੍ਹਾਂ 26 ਜੂਨ, 1838 ਈ. ਨੂੰ ਅੰਗਰੇਜ਼ਾਂ, ਸ਼ਾਹ ਸ਼ੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਵਿਚਾਲੇ ਇੱਕ ਤੈ-ਪੱਖੀ ਸੰਧੀ ਹੋਈ ।

ਤੂੰ-ਪੱਖੀ ਸੰਧੀ ਦੀਆਂ ਸ਼ਰਤਾਂ ਇਹ ਸਨ-

  • ਸ਼ਾਹ ਸ਼ੁਜਾਹ ਨੂੰ ਅੰਗਰੇਜ਼ਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਹਿਯੋਗ ਨਾਲ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਾਇਆ ਜਾਵੇਗਾ ।
  • ਸ਼ਾਹ ਸ਼ੁਜਾਹ ਨੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਜਿੱਤੇ ਗਏ ਸਾਰੇ ਅਫ਼ਗਾਨ ਇਲਾਕਿਆਂ ਉੱਤੇ ਉਸ ਦਾ ਅਧਿਕਾਰ ਮੰਨ ਲਿਆ ।
  • ਸਿੰਧ ਦੇ ਸੰਬੰਧ ਵਿੱਚ ਅੰਗਰੇਜ਼ਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਦਰਮਿਆਨ ਜਿਹੜੇ ਫ਼ੈਸਲੇ ਹੋਣਗੇ ਸ਼ਾਹ ਸ਼ੁਜਾਹ ਨੇ ਉਨ੍ਹਾਂ ਨੂੰ ਮੰਨਣ ਦਾ ਵਚਨ ਦਿੱਤਾ ।
  • ਸ਼ਾਹ ਸ਼ੁਜਾਹ ਅੰਗਰੇਜ਼ਾਂ ਅਤੇ ਸਿੱਖਾਂ ਦੀ ਆਗਿਆ ਤੋਂ ਬਿਨਾਂ ਦੁਨੀਆਂ ਦੀ ਕਿਸੇ ਹੋਰ ਸ਼ਕਤੀ ਨਾਲ ਸੰਬੰਧ ਕਾਇਮ ਨਹੀਂ ਕਰੇਗਾ ।
  • ਇਕ ਦੇਸ਼ ਦਾ ਦੁਸ਼ਮਣ ਦੂਜੇ ਦੋ ਦੇਸ਼ਾਂ ਦਾ ਵੀ ਦੁਸ਼ਮਣ ਸਮਝਿਆ ਜਾਵੇਗਾ ।
  • ਸ਼ਾਹ ਸ਼ੁਜਾਹ ਨੂੰ ਤਖ਼ਤ ਉੱਤੇ ਬਿਠਾਉਣ ਲਈ ਮਹਾਰਾਜਾ ਰਣਜੀਤ ਸਿੰਘ 5,000 ਸੈਨਿਕਾਂ ਨਾਲ ਮਦਦ ਕਰੇਗਾ ਅਤੇ ਸ਼ਾਹ ਸ਼ੁਜਾਹ ਇਸ ਬਦਲੇ ਮਹਾਰਾਜੇ ਨੂੰ 2 ਲੱਖ ਰੁਪਏ ਦੇਵੇਗਾ ।

ਤੈ-ਪੱਖੀ ਸੰਧੀ ਦੇ ਅਨੁਸਾਰ ਜਨਵਰੀ, 1839 ਈ. ਵਿੱਚ ਸਿੱਖਾਂ ਅਤੇ ਅੰਗਰੇਜ਼ਾਂ ਦੀਆਂ ਸਾਂਝੀਆਂ ਫ਼ੌਜਾਂ ਨੇ ਅਫ਼ਗਾਨਿਸਤਾਨ ਉੱਤੇ ਹਮਲਾ ਕਰ ਦਿੱਤਾ । ਦੋਸਤ ਮੁਹੰਮਦ ਖ਼ਾਂ ਵਿਰੁੱਧ ਹਾਲੇ ਇਹ ਕਾਰਵਾਈ ਜਾਰੀ ਸੀ ਕਿ 27 ਜੂਨ, 1839 ਈ. ਨੂੰ ਮਹਾਰਾਜਾ ਰਣਜੀਤ ਸਿੰਘ ਇਸ ਸੰਸਾਰ ਤੋਂ ਚਲ ਵਸਿਆ ।

ਇਸ ਤਰ੍ਹਾਂ ਅਸੀਂ ਵੇਖਦੇ ਹਾਂ ਕਿ ਸਿੱਖ-ਅਫ਼ਗਾਨ ਸੰਬੰਧਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਪਲੜਾ ਭਾਰੀ ਰਿਹਾ । ਉਸ ਨੇ ਅਜਿੱਤ ਕਹੇ ਜਾਣ ਵਾਲੇ ਅਫ਼ਗਾਨਾਂ ਨੂੰ ਕਈ ਫ਼ੈਸਲਾਕੁੰਨ ਲੜਾਈਆਂ ਵਿੱਚ ਹਰਾਇਆ । ਇਨ੍ਹਾਂ ਸ਼ਾਨਦਾਰ ਜਿੱਤਾਂ ਕਾਰਨ ਮਹਾਰਾਜੇ ਦੇ ਮਾਣ-ਸਨਮਾਨ ਵਿੱਚ ਵੀ ਬਹੁਤ ਵਾਧਾ ਹੋਇਆ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਵਿੱਚ (North-West Frontier Policy of Maharaja Ranjit Singh)

ਪ੍ਰਸ਼ਨ 2.
ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਵਰਣਨ ਕਰੋ । (Discuss the North-West Frontier Policy of Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾਂਤ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਨਿਰੀਖਣ ਕਰੋ । ਇਸ ਦਾ ਕੀ ਮਹੱਤਵ ਸੀ ? (Examine the main features of the North-West frontier Policy of Ranjit Singh. What was its significance ?)
ਜਾਂ
ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨਾਲ ਸੰਬੰਧਿਤ ਨੀਤੀ ਦੀ ਆਲੋਚਨਾਤਮਕ ਚਰਚਾ ਕਰੋ । ਉਸ ਦੀ ਇਹ ਨੀਤੀ ਕਿਸ ਹੱਦ ਤਕ ਸਫਲ ਰਹੀ ?
(Critically examine the North-West Frontier Policy of Ranjit Singh. To what extent was his policy successful ?)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀ ਵਿਆਖਿਆ ਕਰੋ । (Explain the North-West Frontier Policy of Maharaja Ranjit Singh.)
ਉੱਤਰ-
ਉੱਤਰ-ਪੱਛਮੀ ਸੀਮਾ ਦੀ ਸਮੱਸਿਆ ਪੰਜਾਬ ਅਤੇ ਭਾਰਤ ਦੇ ਹਾਕਮਾਂ ਲਈ ਹਮੇਸ਼ਾਂ ਇੱਕ ਸਿਰਦਰਦੀ ਦਾ ਕਾਰਨ ਬਣੀ ਰਹੀ ਹੈ । ਇਸ ਦਾ ਕਾਰਨ ਇਹ ਸੀ ਕਿ ਇਸ ਪਾਸੇ ਤੋਂ ਵਿਦੇਸ਼ੀ ਹਮਲਾਵਰ ਪੰਜਾਬ ਤੇ ਭਾਰਤ ਵਿੱਚ ਆ ਕੇ ਤਬਾਹੀ ਮਚਾਉਂਦੇ ਰਹੇ । ਇਸ ਤੋਂ ਇਲਾਵਾ ਇਸ ਸਾਰੇ ਦੇਸ਼ ਵਿੱਚ ਬੜੇ ਹੀ ਖੰਖਾਰ ਕਬੀਲੇ ਰਹਿੰਦੇ ਸਨ । ਉਹ ਆਪਣੇ ਸੁਭਾਅ ਤੋਂ ਹੀ ਅਨੁਸ਼ਾਸਨ ਵਿਰੋਧੀ ਸਨ । ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਰਾਜਸੀ ਸੂਝਬੂਝ ਅਤੇ ਕੂਟਨੀਤੀ ਰਾਹੀਂ ਨਾ ਕੇਵਲ ਇਨ੍ਹਾਂ ਕਬੀਲਿਆਂ ਉੱਤੇ ਹੀ ਜਿੱਤ ਪ੍ਰਾਪਤ ਕੀਤੀ ਸਗੋਂ ਉਨ੍ਹਾਂ ਨੂੰ ਆਪਣੀ ਅਧੀਨਤਾ ਸਵੀਕਾਰ ਕਰਨ ਲਈ ਵੀ ਮਜਬੂਰ ਕੀਤਾ ।

I. ਉੱਤਰ-ਪੱਛਮੀ ਸੀਮਾ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ (Main Features of the North-West Frontier Policy)

ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-
1. ਉੱਤਰ-ਪੱਛਮੀ ਦੇਸ਼ਾਂ ਦੀਆਂ ਜਿੱਤਾਂ (Conquests of North-Western Territories) – ਮਹਾਰਾਜਾ ਰਣਜੀਤ ਸਿੰਘ ਦੀਆਂ ਉੱਤਰ-ਪੱਛਮੀ ਦੇਸ਼ਾਂ ਦੀਆਂ ਜਿੱਤਾਂ ਦੇ ਦੋ ਪੜਾਅ ਸਨ । ਉਸ ਨੇ ਅਟਕ, ਮੁਲਤਾਨ ਅਤੇ ਕਸ਼ਮੀਰ ਦੀਆਂ ਜਿੱਤਾਂ ਤੋਂ ਬਾਅਦ ਦਰਿਆ ਸਿੰਧ ਦੇ ਪਾਰ ਦੇ ਦੇਸ਼ਾਂ ਵੱਲ ਧਿਆਨ ਦਿੱਤਾ । ਉਸ ਨੇ 1818 ਈ. ਵਿੱਚ ਪਿਸ਼ਾਵਰ, 1820 ਈ. ਵਿੱਚ ਬਹਾਵਲਪੁਰ ਅਤੇ 1821 ਈ. ਵਿੱਚ ਡੇਰਾ ਇਸਮਾਈਲ ਖ਼ਾਂ ਤੇ ਮਨਕੇਰਾ ਨਾਂ ਦੇ ਦੇਸ਼ਾਂ ਉੱਤੇ ਜਿੱਤ ਪ੍ਰਾਪਤ ਕੀਤੀ । ਮਹਾਰਾਜਾ ਰਣਜੀਤ ਸਿੰਘ ਨੇ ਸਿਆਣਪ ਤੋਂ ਕੰਮ ਲੈਂਦਿਆਂ ਇਨ੍ਹਾਂ ਦੇਸ਼ਾਂ ਨੂੰ ਸਾਲਾਨਾ ਖਿਰਾਜ ਦੇ ਬਦਲੇ ਮੁਸਲਮਾਨਾਂ ਦੇ ਅਧੀਨ ਹੀ ਰਹਿਣ ਦਿੱਤਾ ਸੀ । 1827 ਈ. ਤੋਂ 1831 ਈ. ਦੇ ਦੌਰਾਨ ਤਕ ਮਹਾਰਾਜਾ ਰਣਜੀਤ ਸਿੰਘ ਦੀ ਸ਼ਕਤੀ ਬਹੁਤ ਵੱਧ ਗਈ ਸੀ । ਇਸ ਲਈ ਉਸ ਨੇ ਇਨ੍ਹਾਂ ਦੇਸ਼ਾਂ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ । ਸਿੱਟੇ ਵਜੋਂ ਮਹਾਰਾਜੇ ਨੇ 1831 ਈ. ਵਿੱਚ ਡੇਰਾ ਗਾਜ਼ੀ ਖ਼ਾਂ, 1832 ਈ. ਵਿੱਚ ਟੌਕ, 1833 ਈ. ਵਿੱਚ ਬੰਨੂੰ, 1834 ਈ. ਵਿੱਚ ਪਿਸ਼ਾਵਰ ਅਤੇ 1836 ਈ. ਵਿੱਚ ਡੇਰਾ ਇਸਮਾਈਲ ਖਾਂ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਸੀ ।

2. ਅਫ਼ਗਾਨਿਸਤਾਨ ‘ਤੇ ਕਬਜ਼ਾ ਨਾ ਕਰਨ ਦਾ ਫ਼ੈਸਲਾ (Decision of not conquering Afghanistan) – ਮਹਾਰਾਜਾ ਰਣਜੀਤ ਸਿੰਘ ਬੜਾ ਸੂਝਵਾਨ ਸੀ । ਇਸ ਲਈ ਉਸ ਨੇ ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਨ ਦਾ ਕਦੇ ਕੋਈ ਯਤਨ ਨਹੀਂ ਕੀਤਾ । ਉਸ ਨੂੰ ਉੱਤਰ-ਪੱਛਮੀ ਸੀਮਾ ਦੇ ਦੇਸ਼ਾਂ ਵਿੱਚ ਹੀ ਪਹਿਲਾਂ ਬੜੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਅਜਿਹੀ ਸਥਿਤੀ ਵਿੱਚ ਉਹ ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਕੇ ਆਪਣੇ ਲਈ ਕੋਈ ਨਵੀਂ ਸਿਰਦਰਦੀ ਮੁੱਲ ਨਹੀਂ ਲੈਣਾ ਚਾਹੁੰਦਾ ਸੀ । ਸ਼ਾਇਦ ਕੇਵਲ ਇੱਕ ਮੌਕੇ ਉੱਤੇ ਹੀ ਉਸ ਨੇ ਗੰਭੀਰਤਾ ਨਾਲ ਅਫ਼ਗਾਨਿਸਤਾਨ ‘ਤੇ ਹਮਲਾ ਕਰਨ ਬਾਰੇ ਸੋਚਿਆ ਸੀ ਕਿਉਂਕਿ ਉਹ ਹਰੀ ਸਿੰਘ ਨਲਵੇ ਦੀ ਮੌਤ ਦਾ ਬਦਲਾ ਲੈਣਾ ਚਾਹੁੰਦਾ ਸੀ । ਛੇਤੀ ਹੀ ਪਿੱਛੋਂ ਜਦੋਂ ਮਹਾਰਾਜੇ ਦਾ ਗੁੱਸਾ ਉਤਰ ਗਿਆ ਤਾਂ ਉਸ ਨੇ ਅਫ਼ਗਾਨਿਸਤਾਨ ਉੱਤੇ ਹਮਲਾ ਕਰਨ ਦੇ ਆਪਣੇ ਵਿਚਾਰ ਨੂੰ ਛੱਡ ਦਿੱਤਾ । ਇਹ ਠੀਕ ਹੈ ਕਿ ਮਹਾਰਾਜਾ ਰਣਜੀਤ ਸਿੰਘ ਜੂਨ, 1838· ਈ. ਵਿੱਚ ਤੈ-ਪੱਖੀ ਸੰਧੀ ਵਿੱਚ ਸ਼ਾਮਲ ਹੋਇਆ ਸੀ । ਉਹ ਇਸ ਸੰਧੀ ਵਿੱਚ ਇਸ ਲਈ ਸ਼ਾਮਲ ਹੋਇਆ ਸੀ ਤਾਂ ਕਿ ਅੰਗਰੇਜ਼ਾਂ ਵੱਲੋਂ ਉਸ ਦੇ ਹਿੱਤਾਂ ਨੂੰ ਨੁਕਸਾਨ ਨਾ ਪਹੁੰਚੇ ।

3. ਕਬੀਲਿਆਂ ਨੂੰ ਕੁਚਲਣ ਦੇ ਯਤਨ (Efforts to crush the Tribes) – ਮਹਾਰਾਜਾ ਰਣਜੀਤ ਸਿੰਘ ਅਧੀਨ ਉੱਤਰ-ਪੱਛਮੀ ਦੇਸ਼ਾਂ ਵਿੱਚ ਅਨੇਕਾਂ ਅਫ਼ਗਾਨ ਕਬੀਲੇ ਸਨ । ਉਨ੍ਹਾਂ ਦਾ ਮੁੱਖ ਪੇਸ਼ਾ ਲੁੱਟਮਾਰ ਕਰਨਾ ਸੀ । ਉਹ ਕਦੇ ਵੀ ਕਿਸੇ ਦੇ ਅਧੀਨ ਨਹੀਂ ਰਹਿ ਸਕਦੇ ਸਨ । 1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ਸੱਯਦ ਅਹਿਮਦ ਨੇ ਇਨ੍ਹਾਂ ਦੇਸ਼ਾਂ ਵਿੱਚ ਰਹਿਣ ਵਾਲੇ ਕਬੀਲਿਆਂ ਨੂੰ ਸਿੱਖਾਂ ਵਿਰੁੱਧ ਭੜਕਾਇਆ । ਮਹਾਰਾਜਾ ਰਣਜੀਤ ਸਿੰਘ ਨੇ ਇਨ੍ਹਾਂ ਕਬੀਲਿਆਂ ਨੂੰ ਕੁਚਲਣ ਲਈ ਕਈ ਸੈਨਿਕੇ ਮੁਹਿੰਮਾਂ ਭੇਜੀਆਂ | ਸੱਯਦ ਅਹਿਮਦ 1831 ਈ. ਵਿੱਚ ਬਾਲਾਕੋਟ ਵਿਖੇ ਸਹਿਜ਼ਾਦਾ ਸ਼ੇਰ ਸਿੰਘ ਨਾਲ ਲੜਦਾ ਹੋਇਆ ਆਪਣੇ 500 ਸਾਥੀਆਂ ਸਮੇਤ ਮਾਰਿਆ ਗਿਆ ਸੀ । 1834 ਈ. ਵਿੱਚ ਜਦੋਂ ਪਿਸ਼ਾਵਰ ਨੂੰ ਸਿੱਖ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ਤਾਂ ਹਰੀ ਸਿੰਘ ਨਲਵਾ ਨੂੰ ਉੱਥੋਂ ਦਾ ਗਵਰਨਰ ਨਿਯੁਕਤ ਕੀਤਾ ਗਿਆ | ਹਰੀ ਸਿੰਘ ਨਲਵਾ ਨੇ ਇਨ੍ਹਾਂ ਕਬੀਲਿਆਂ ਨੂੰ ਕੁਚਲਣ ਲਈ ਬੜੀ ਸਖ਼ਤ ਨੀਤੀ ਅਪਣਾਈ ।

4. ਉੱਤਰ-ਪੱਛਮੀ ਸੀਮਾ ਸੁਰੱਖਿਆ ਦੇ ਕਾਰਜ (Measures for the defence of the North-West Frontiers) – ਮਹਾਰਾਜਾ ਰਣਜੀਤ ਸਿੰਘ ਨੇ ਉੱਤਰ-ਪੱਛਮੀ ਸੀਮਾ ਨੂੰ ਸੁਰੱਖਿਅਤ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ । ਉਸ ਨੇ ਕਈ ਨਵੇਂ ਕਿਲਿਆਂ ਜਿਵੇਂ ਅਟਕ, ਖੈਰਾਬਾਦ, ਜਹਾਂਗੀਰਾ, ਜਮਰੌਦ ਅਤੇ ਫ਼ਤਹਿਗੜ ਨਾਂ ਦੇ ਕਿਲ੍ਹਿਆਂ ਦੀ ਉਸਾਰੀ ਕਰਵਾਈ । ਇਨ੍ਹਾਂ ਤੋਂ ਇਲਾਵਾ ਪੁਰਾਣੇ ਕਿਲ੍ਹਿਆਂ ਨੂੰ ਮਜ਼ਬੂਤ ਕੀਤਾ ਗਿਆ । ਇਨ੍ਹਾਂ ਕਿਲਿਆਂ ਵਿੱਚ ਵਿਸ਼ੇਸ਼ ਸਿੱਖਿਅਤ ਸੈਨਾ ਰੱਖੀ ਗਈ । ਚਲਦੇ-ਫਿਰਦੇ ਸੈਨਿਕ ਦਸਤੇ ਕਾਇਮ ਕੀਤੇ ਗਏ, ਇਹ ਖਰੂਦੀ ਕਬੀਲਿਆਂ ਵਿਰੁੱਧ ਕਾਰਵਾਈ ਕਰਦੇ ਸ਼ਨ । ਇਨ੍ਹਾਂ ਦਸਤਿਆਂ ਨੇ ਅਫ਼ਗਾਨ ਕਬੀਲਿਆਂ ਦੇ ਦਿਲਾਂ ਵਿੱਚ ਇੰਨਾ ਆਤੰਕ ਪੈਦਾ ਕੀਤਾ ਕਿ ਉਹ ਹੌਲੀ-ਹੌਲੀ ਬਗਾਵਤ ਕਰਨੀ ਭੁੱਲ ਗਏ ।

5. ਉੱਤਰ-ਪੱਛਮੀ ਸੀਮਾ ਪ੍ਰਦੇਸ਼ ਦਾ ਸ਼ਾਸਨ ਪ੍ਰਬੰਧ (Administration of the North-West Frontier Territories) – ਇਨ੍ਹਾਂ ਦੇਸ਼ਾਂ ਵਿੱਚ ਰਹਿਣ ਵਾਲੇ ਕਬੀਲਿਆਂ ਨੂੰ ਕਾਬੂ ਹੇਠ ਰੱਖਣ ਲਈ ਮਹਾਰਾਜੇ ਨੇ ਸੈਨਿਕ ਗਵਰਨਰਾਂ ਨੂੰ ਨਿਯੁਕਤ ਕੀਤਾ । ਉਸ ਨੇ ਇਸ ਦੇਸ਼ ਦੇ ਰਾਜ ਪ੍ਰਬੰਧ ਵਿੱਚ ਕੋਈ ਤਬਦੀਲੀ ਨਹੀਂ ਲਿਆਂਦੀ | ਪੁਰਾਣੇ ਪ੍ਰਚਲਿਤ ਕਾਨੂੰਨਾਂ ਅਤੇ ਰਸਮਾਂ ਨੂੰ ਕਾਇਮ ਰੱਖਿਆ ਗਿਆ । ਹਰੇਕ ਖ਼ਾਂ (ਕਬੀਲੇ ਦਾ ਨੇਤਾ) ਆਪਣੇ ਕਬੀਲੇ ਦੇ ਲੋਕਾਂ ਤੋਂ ਕਰ ਇਕੱਠਾ ਕਰਦਾ ਸੀ । ਉਸ ਨੂੰ ਲਾਹੌਰ ਸਰਕਾਰ ਦੀ ਸਰਵ-ਉੱਚਤਾ ਨੂੰ ਮੰਨਣਾ ਪੈਂਦਾ ਸੀ ਅਤੇ ਲਗਾਨ ਸੰਬੰਧੀ ਮੰਗਾਂ ਨੂੰ ਪੂਰਾ ਕਰਨਾ ਪੈਂਦਾ ਸੀ । ਮਹਾਰਾਜਾ ਬਿਨਾਂ ਕਿਸੇ ਵਜ਼ਾ ਕਬਾਇਲੀ ਲੋਕਾਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦਾ ਸੀ । ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਵਿੱਚ ਨਹਿਰਾਂ ਅਤੇ ਖੂਹ ਖੁਦਵਾਏ ਗਏ ਭੂਮੀ ਲਗਾਨ ਦੀਆਂ ਦਰਾਂ ਵਿੱਚ ਕਾਫ਼ੀ ਕਮੀ ਕੀਤੀ ਗਈ । ਆਵਾਜਾਈ ਦੇ ਸਾਧਨਾਂ ਦਾ ਵਿਕਾਸ ਕੀਤਾ ਗਿਆ । ਇਨ੍ਹਾਂ ਸਾਰੇ ਯਤਨਾਂ ਵਜੋਂ ਮਹਾਰਾਜਾ ਰਣਜੀਤ ਸਿੰਘ ਨੇ ਇੱਥੋਂ ਦੇ ਲੋਕਾਂ ਦਾ ਭਰੋਸਾ ਜਿੱਤਣ ਦੀ ਕੋਸ਼ਿਸ਼ ਕੀਤੀ । ਗੜਬੜੀ ਕਰਨ ਵਾਲੇ ਕਬੀਲਿਆਂ ਦੇ ਵਿਰੁੱਧ ਕਠੋਰ ਕਦਮ ਚੁੱਕੇ ਗਏ ।

II. ਉੱਤਰ-ਪੱਛਮੀ ਸੀਮਾ ਨੀਤੀ ਦਾ ਮਹੱਤਵ (Importance of N.W.F. Policy)

ਮਹਾਰਾਜਾ ਰਣਜੀਤ ਸਿੰਘ ਆਪਣੀ ਉੱਤਰ-ਪੱਛਮੀ ਸੀਮਾ ਨੀਤੀ ਵਿੱਚ ਕਾਫ਼ੀ ਹੱਦ ਤਕ ਸਫਲ ਰਿਹਾ ਸੀ । ਇਹ ਸਚਮੁੱਚ ਹੀ ਮਹਾਰਾਜਾ ਰਣਜੀਤ ਸਿੰਘ ਦੀਆਂ ਮਹਾਨ ਉਪਲੱਬਧੀਆਂ ਵਿੱਚੋਂ ਇੱਕ ਸੀ । ਮਹਾਰਾਜਾ ਰਣਜੀਤ ਸਿੰਘ ਨੇ ਮੁਲਤਾਨ, ਕਸ਼ਮੀਰ, ਪਿਸ਼ਾਵਰ ਆਦਿ ਦੇਸ਼ਾਂ ‘ਤੇ ਕਬਜ਼ਾ ਕਰਕੇ ਅਫ਼ਗਾਨਿਸਤਾਨ ਦਾ ਇਨ੍ਹਾਂ ਦੇਸ਼ਾਂ ‘ਤੇ ਪ੍ਰਭਾਵ ਖ਼ਤਮ ਕਰ ਦਿੱਤਾ । ਉਸ ਨੇ ਉੱਤਰ-ਪੱਛਮੀ ਸੀਮਾ ਦੇਸ਼ਾਂ ਵਿੱਚ ਹੋਣ ਵਾਲੇ ਵਿਦਰੋਹਾਂ ਨੂੰ ਕੁਚਲ ਕੇ ਉੱਥੇ ਸ਼ਾਂਤੀ ਦੀ ਸਥਾਪਨਾ ਕੀਤੀ । ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ! ਲਗਾਨ ਦੀ ਦਰ ਵਿੱਚ ਪਹਿਲਾਂ ਨਾਲੋਂ ਬਹੁਤ ਕਮੀ ਕਰ ਦਿੱਤੀ ਗਈ । ਸਿੱਟੇ ਵਜੋਂ ਨਾ ਕੇਵਲ ਉੱਥੋਂ ਦੇ ਲੋਕ ਖੁਸ਼ਹਾਲ ਹੋਏ ਸਗੋਂ ਰਣਜੀਤ ਸਿੰਘ ਦੇ ਵਪਾਰ ਨੂੰ ਵੀ ਇੱਕ ਨਵਾਂ ਉਤਸ਼ਾਹ ਮਿਲਿਆ | ਡਾਕਟਰ ਜੀ. ਐੱਸ. ਨਈਅਰ ਦਾ ਇਹ ਕਹਿਣਾ ਬਿਲਕੁਲ ਠੀਕ ਹੈ, ‘ “ਅਨੰਗਪਾਲੇ ਤੋਂ ਬਾਅਦ ਪਹਿਲੀ ਵਾਰ ਉੱਤਰ-ਪੱਛਮੀ ਸੀਮਾ ਤੋਂ ਹੋਣ ਵਾਲੇ ਹਮਲਿਆਂ ਨੂੰ ਰੋਕਿਆ ਅਤੇ ਕਬਾਇਲੀਆਂ ‘ ਤੇ ਸ਼ਾਸਨ ਕੀਤਾ ਜਾ ਸਕਿਆ ।” 1

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਹਜ਼ਰੋ ਜਾਂ ਹੈਦਰੋ ਜਾਂ ਛੱਛ ਦੀ ਲੜਾਈ ਸੰਬੰਧੀ ਜਾਣਕਾਰੀ ਦਿਓ । (Write a brief note on the battle of Hazro or Haidru or Chachh.)
ਉੱਤਰ-
ਮਾਰਚ, 1813 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅਟਕ ਦੇ ਗਵਰਨਰ ਜਹਾਂਦਾਦ ਖ਼ਾਂ ਤੋਂ ਇੱਕ ਲੱਖ ਰੁਪਏ ਬਦਲੇ ਅਟਕ ਦਾ ਕਿਲਾ ਪ੍ਰਾਪਤ ਕਰ ਲਿਆ ਸੀ । ਜਦੋਂ ਫ਼ਤਿਹ ਖਾਂ ਨੂੰ ਇਸ ਗੱਲ ਬਾਰੇ ਪਤਾ ਲੱਗਿਆ ਤਾਂ ਉਹ ਅੱਗ ਬਬੂਲਾ ਹੋ ਉੱਠਿਆ । ਉਹ ਕਸ਼ਮੀਰ ਤੋਂ ਆਪਣੇ ਨਾਲ ਭਾਰੀ ਫ਼ੌਜਾਂ ਲੈ ਕੇ ਅਟਕ ਵੱਲ ਚਲ ਪਿਆ 13 ਜੁਲਾਈ, 1813 ਈ. ਨੂੰ ਹਜ਼ਰੋ ਜਾਂ ਹੈਦਰੋ ਜਾਂ ਛੱਛ ਦੇ ਸਥਾਨ ‘ਤੇ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਮਾਂ ਦੀਆਂ ਫ਼ੌਜਾਂ ਵਿਚਾਲੇ ਇੱਕ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਫ਼ਤਿਹ ਖਾਂ ਨੂੰ ਇੱਕ ਕਰਾਰੀ ਹਾਰ ਦਿੱਤੀ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 2.
ਸ਼ਾਹ ਸ਼ੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸੰਬੰਧਾਂ ‘ਤੇ ਇੱਕ ਸੰਖੇਪ ਨੋਟ ਲਿਖੋ । (Give a brief account of Shah Shuja’s relations with Maharaja Ranjit Singh.)
ਜਾਂ
ਸ਼ਾਹ ਸ਼ਜਾਹ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Shah Shuja.)
ਉੱਤਰ-
ਸ਼ਾਹ ਸੁਜਾਹ 1803 ਈ. ਤੋਂ 1809 ਈ. ਤਕ ਅਫ਼ਗਾਨਿਸਤਾਨ ਦਾ ਬਾਦਸ਼ਾਹ ਰਿਹਾ । 1809 ਈ. ਵਿੱਚ ਸ਼ਾਹ ਮਹਿਮੂਦ ਨੇ ਉਸ ਤੋਂ ਗੱਦੀ ਖੋਹ ਲਈ । ਸ਼ਾਹ ਸ਼ੁਜਾਹ ਨੂੰ ਕਸ਼ਮੀਰ ਦੇ ਅਫ਼ਗਾਨ ਸੂਬੇਦਾਰ ਅੱਤਾ ਮੁਹੰਮਦ ਖਾਂ ਨੇ 1812 ਈ. ਵਿਚ ਗ੍ਰਿਫ਼ਤਾਰ ਕਰ ਲਿਆ ਸੀ । 1813 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਸ਼ਾਹ ਸ਼ੁਜਾਹ ਨੂੰ ਰਿਹਾਅ ਕਰਵਾ ਦਿੱਤਾ। 26 ਜੂਨ, 1838 ਈ. ਨੂੰ ਅੰਗਰੇਜ਼ਾਂ, ਸ਼ਾਹ ਸੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਵਿਚਾਲੇ ਇੱਕ ਤਿੰਨ ਪੱਖੀ ਸੰਧੀ ਹੋਈ । ਇਸ ਸੰਧੀ ਅਨੁਸਾਰ ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਾਉਣ ਦਾ ਯਤਨ ਕੀਤਾ ਗਿਆ ਪਰ ਇਹ ਸਫਲ ਨਾ ਹੋਇਆ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਦੇ ਦੋਸਤ ਮੁਹੰਮਦ ਨਾਲ ਸੰਬੰਧਾਂ ਦਾ ਵਰਣਨ ਕਰੋ । (Give a brief account of the relations between Maharaja Ranjit Singh and Dost Mohammad.)
ਉੱਤਰ-
ਦੋਸਤ ਮੁਹੰਮਦ ਖ਼ਾਂ 1826 ਈ. ਵਿੱਚ ਅਫ਼ਗਾਨਿਸਤਾਨ ਦਾ ਸ਼ਾਸਕ ਬਣਿਆ ਸੀ ।ਉਹ ਮਹਾਰਾਜਾ ਰਣਜੀਤ ਸਿੰਘ ਦੇ ਉੱਤਰ-ਪੱਛਮੀ ਸੀਮਾ ਖੇਤਰਾਂ ਵਿੱਚ ਤੇਜ਼ੀ ਨਾਲ ਵੱਧ ਰਹੇ ਪ੍ਰਭਾਵ ਤੋਂ ਪਰੇਸ਼ਾਨ ਸੀ । ਮਹਾਰਾਜਾ ਰਣਜੀਤ ਸਿੰਘ ਨੇ 6 ਮਈ, 1834 ਈ. ਨੂੰ ਪਿਸ਼ਾਵਰ ‘ਤੇ ਕਬਜ਼ਾ ਕਰ ਲਿਆ । ਦੋਸਤ ਮੁਹੰਮਦ ਖ਼ਾਂ ਨੇ 1837 ਈ. ਵਿੱਚ ਆਪਣੇ ਪੁੱਤਰ ਅਕਬਰ ਖਾਂ ਦੇ ਅਧੀਨ ਇੱਕ ਵਿਸ਼ਾਲ ਫ਼ੌਜ ਭੇਜੀ । ਜਮਰੌਦ ਵਿਖੇ ਹੋਈ ਇੱਕ ਭਿਅੰਕਰ ਲੜਾਈ ਵਿੱਚ ਭਾਵੇਂ ਹਰੀ ਸਿੰਘ ਨਲਵਾ ਮਾਰਿਆ ਗਿਆ ਪਰ ਸਿੱਖ ਸੈਨਾ ਇਸ ਲੜਾਈ ਵਿੱਚ ਜੇਤੂ ਰਹੀ । ਇਸ ਤੋਂ ਬਾਅਦ ਦੋਸਤ ਮੁਹੰਮਦ ਨੇ ਮੁੜ ਪਿਸ਼ਾਵਰ ਵੱਲ ਰੁੱਖ ਨਾ ਕੀਤਾ ।

ਪ੍ਰਸ਼ਨ 4.
ਸੱਯਦ ਅਹਿਮਦ ‘ਤੇ ਇੱਕ ਨੋਟ ਲਿਖੋ । (Write a brief note on Sayyed Ahmed.).
ਜਾਂ
ਸੱਯਦ ਅਹਿਮਦ ਦੇ ਧਰਮ ਯੁੱਧ ਉੱਪਰ ਇੱਕ ਸੰਖੇਪ ਨੋਟ ਲਿਖੋ । (Write a note on the ‘Jihad’ (Religious War) of Sayyed Ahmed.)
ਉੱਤਰ-
ਸੱਯਦ ਅਹਿਮਦ ਨੇ 1827 ਈ. ਤੋਂ 1831 ਈ. ਦੇ ਸਮੇਂ ਅਟਕ ਅਤੇ ਪਿਸ਼ਾਵਰ ਦੇ ਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਰੱਖਿਆ ਸੀ । ਉਹ ਬਰੇਲੀ ਦਾ ਰਹਿਣ ਵਾਲਾ ਸੀ । ਉਸ ਦਾ ਕਹਿਣਾ ਸੀ, “ਅੱਲਾਹ ਨੇ ਮੈਨੂੰ ਪੰਜਾਬ ਅਤੇ ਹਿੰਦੁਸਤਾਨ ਜਿੱਤਣ ਅਤੇ ਅਫ਼ਗਾਨ ਦੇਸ਼ਾਂ ਵਿੱਚੋਂ ਸਿੱਖਾਂ ਨੂੰ ਕੱਢ ਕੇ ਖ਼ਤਮ ਕਰਨ ਲਈ ਭੇਜਿਆ ਹੈ ।” ਉਸ ਦੀਆਂ ਗੱਲਾਂ ਵਿੱਚ ਆ ਕੇ ਅਨੇਕਾਂ ਅਫ਼ਗਾਨ ਉਸ ਦੇ ਪੈਰੋਕਾਰ ਬਣ ਗਏ । ਉਸ ਨੇ ਇੱਕ ਬਹੁਤ ਵੱਡੀ ਸੈਨਾ ਸੰਗਠਿਤ ਕਰ ਲਈ । 1831 ਈ. ਵਿੱਚ ਉਹ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ ।

ਪ੍ਰਸ਼ਨ 5.
ਜਮਰੌਦ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on the Battle of Jamraud.)
ਉੱਤਰ-
ਹਰੀ ਸਿੰਘ ਨਲਵਾ ਨੇ ਜਮਰੌਦ ਵਿਖੇ ਇੱਕ ਸ਼ਕਤੀਸ਼ਾਲੀ ਕਿਲ੍ਹੇ ਦਾ ਨਿਰਮਾਣ ਕਰਵਾਇਆ ਸੀ । ਇਹ ਦੋਸਤ ਮੁਹੰਮਦ ਖ਼ਾਂ ਲਈ ਇੱਕ ਵੰਗਾਰ ਸੀ। ਉਸ ਨੇ ਆਪਣੇ ਪੁੱਤਰ ਅਕਬਰ ਖ਼ਾਂ ਅਧੀਨ ਇੱਕ ਵਿਸ਼ਾਲ ਫ਼ੌਜ ਜਮਰੌਦ ਵੱਲ ਭੇਜੀ । ਇਸ ਫ਼ੌਜ ਨੇ 28 ਅਪਰੈਲ, 1837 ਈ. ਨੂੰ ਜਮਰੌਦ ਦੇ ਕਿਲ੍ਹੇ ਨੂੰ ਘੇਰਾ ਪਾ ਲਿਆ । ਹਰੀ ਸਿੰਘ ਨਲਵਾ ਨੇ ਅਫ਼ਗਾਨਾਂ ‘ਤੇ ਜ਼ੋਰਦਾਰ ਹਮਲਾ ਕੀਤਾ । ਪਰ ਅਚਾਨਕ ਦੋ ਗੋਲੀਆਂ ਨਾਲ ਹਰੀ ਸਿੰਘ ਨਲਵੇ ਦੀ ਮੌਤ ਹੋ ਗਈ । ਇਸ ਦੇ ਬਾਵਜੂਦ ਸਿੱਖਾਂ ਨੇ ਅਫ਼ਗਾਨਾਂ ਨੂੰ 30 ਅਪਰੈਲ, 1837 ਈ. ਨੂੰ ਇੱਕ ਕਰਾਰੀ ਹਾਰ ਦਿੱਤੀ । ਇਸ ਲੜਾਈ ਵਿੱਚ ਹਾਰ ਜਾਣ ਮੰਗਰੋਂ ਅਫ਼ਗਾਨਾਂ ਨੇ ਪਿਸ਼ਾਵਰ ਨੂੰ ਮੁੜ ਜਿੱਤਣ ਦਾ ਕਦੇ ਸੁਪਨਾ ਨਾ ਲਿਆ ।

ਪ੍ਰਸ਼ਨ 6.
ਅਕਾਲੀ ਫੂਲਾ ਸਿੰਘ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Akali Phula Singh.)
ਜਾਂ
ਅਕਾਲੀ ਫੂਲਾ ਸਿੰਘ ਦੀਆਂ ਸੈਨਿਕ ਸਫਲਤਾਵਾਂ ‘ਤੇ ਇੱਕ ਨੋਟ ਲਿਖੋ । (Write a note on the achievements of Akali Phula Singh.)
ਉੱਤਰ-
ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਸਿੱਖ ਰਾਜ ਦੀਆਂ ਨੀਂਹਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੀਆਂ ਸੀਮਾਵਾਂ ਦੇ ਵਿਸਥਾਰ ਵਿੱਚ ਬਹੁਮੁੱਲਾ ਯੋਗਦਾਨ ਦਿੱਤਾ । 1807 ਈ. ਵਿੱਚ ਮਹਾਰਾਜਾ ਅਕਾਲੀ ਫੁਲਾ ਸਿੰਘ ਦੀ ਬਹਾਦਰੀ ਕਾਰਨ ਕਸੂਰ ‘ਤੇ ਕਬਜ਼ਾ ਕਰਨ ਵਿੱਚ ਸਫਲ ਹੋਇਆ 1818 ਈ. ਵਿੱਚ ਮੁਲਤਾਨ ਦੀ ਜਿੱਤ ਵਿੱਚ ਵੀ ਅਕਾਲੀ ਫੂਲਾ ਸਿੰਘ ਨੇ ਮਹੱਤਵਪੂਰਨ ਯੋਗਦਾਨ ਦਿੱਤਾ । 1819 ਈ. ਵਿੱਚ ਕਸ਼ਮੀਰ ਦੀ ਜਿੱਤ ਸਮੇਂ ਵੀ ਉਹ ਮਹਾਰਾਜਾ ਰਣਜੀਤ ਸਿੰਘ ਨਾਲ ਸਨ । ਉਹ 14 ਮਾਰਚ, 1823 ਈ. ਨੂੰ ਅਫ਼ਗਾਨਾਂ ਨਾਲ ਹੋਈ ਨੌਸ਼ਹਿਰਾ ਦੀ ਭਿਆਨਕ ਲੜਾਈ ਵਿੱਚ ਸ਼ਹੀਦ ਹੋ ਗਏ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 7.
ਹਰੀ ਸਿੰਘ ਨਲਵਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Hari Singh Nalwa.).
ਜਾਂ
ਹਰੀ ਸਿੰਘ ਨਲਵਾ ਕੌਣ ਸੀ ? ਉਸ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (Who was Hari Singh Nalwa ? What do you know about him ?)
ਜਾਂ
ਸਰਦਾਰ ਹਰੀ ਸਿੰਘ ਨਲਵਾ ‘ਤੇ ਸੰਖੇਪ ਨੋਟ ਲਿਖੋ । (Write a note on. Sardar Hari Singh Nalwa.).
ਉੱਤਰ-
ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੇ ਮਹਾਨ ਯੋਧਾ ਅਤੇ ਸੈਨਾਪਤੀ ਸਨ । ਉਸ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਬਹੁਤ ਸਾਰੀਆਂ ਸੈਨਿਕਾਂ ਮੁਹਿੰਮਾਂ ਵਿੱਚ ਹਿੱਸਾ ਲਿਆ | ਉਹ 1820-21 ਈ. ਵਿੱਚ ਕਸ਼ਮੀਰ ਅਤੇ 1834 ਈ. ਤੋਂ 1837 ਈ. ਤਕ ਪਿਸ਼ਾਵਰ ਦੇ ਨਾਜ਼ਿਮ ਰਹੇ । ਇਸ ਅਹੁਦੇ ‘ਤੇ ਕੰਮ ਕਰਦਿਆਂ ਹੋਇਆਂ ਹਰੀ ਸਿੰਘ ਨਲਵਾ ਨੇ ਇਨ੍ਹਾਂ ਪ੍ਰਾਂਤਾਂ ਵਿੱਚ ਅਨੇਕਾਂ ਮਹੱਤਵਪੂਰਨ ਸੁਧਾਰ ਲਾਗੂ ਕੀਤੇ । ਉਹ 30 ਅਪਰੈਲ, 1837 ਈ. ਨੂੰ ਜਮਰੌਦ ਵਿਖੇ ਅਫ਼ਗਾਨਾਂ ਦਾ ਮੁਕਾਬਲਾ ਕਰਦਾ ਹੋਇਆ ਸ਼ਹੀਦ ਹੋ ਗਿਆ ਸੀ ।

ਪ੍ਰਸ਼ਨ 8.
ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾਂਤ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਲਿਖੋ । (Write down main features of the North-West Frontier Policy of Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ । (Describe main features of North-West Froniter Policy of Maharaja Ranjit Singh.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀਆਂ ਤਿੰਨ ਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸੋ । (Write down the three main features of the North-West Frontier Policy of Maharaja Ranjit Singh.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਉੱਤਰ-ਪੱਛਮੀ ਸੀਮਾ ਨੂੰ ਸੁਰੱਖਿਅਤ ਬਣਾਉਣ ਦੇ ਲਈ ਕਈ ਨਵੇਂ ਕਿਲ੍ਹਿਆਂ ਦੀ ਉਸਾਰੀ ਕਰਵਾਈ ਅਤੇ ਪੁਰਾਣੇ ਕਿਲ੍ਹਿਆਂ ਨੂੰ ਮਜ਼ਬੂਤ ਕਰਵਾਇਆ । ਇਨ੍ਹਾਂ ਕਿਲ੍ਹਿਆਂ ਵਿੱਚ ਸਿੱਖਿਅਤ ਸੈਨਾ ਰੱਖੀ ਗਈ । ਵਿਦਰੋਹੀਆਂ ਨੂੰ ਕੁਚਲਣ ਲਈ ਚਲਦੇ-ਫਿਰਦੇ ਦਸਤੇ ਕਾਇਮ ਕੀਤੇ ਗਏ । ਦੂਜੇ ਪਾਸੇ ਮਹਾਰਾਜਾ ਰਣਜੀਤ ਸਿੰਘ ਨੇ ਇਸ ਦੇਸ਼ ਵਿੱਚ ਪ੍ਰਚਲਿਤ ਰਸਮਾਂ-ਰਿਵਾਜਾਂ ਨੂੰ ਕਾਇਮ ਰੱਖਿਆ । ਕਬਾਇਲੀ ਲੋਕਾਂ ਦੇ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਨਾ ਕੀਤੀ ਗਈ । ਸ਼ਾਸਨ ਪ੍ਰਬੰਧ ਦੀ ਦੇਖ-ਭਾਲ ਲਈ ਸੈਨਿਕ ਗਵਰਨਰਾਂ ਨੂੰ ਨਿਯੁਕਤ ਕੀਤਾ ਗਿਆ ।

ਪ੍ਰਸ਼ਨ 9.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਕੀ ਮਹੱਤਵ ਹੈ ? (What is the significance of the North-West Frontier Policy of Maharaja Ranjit Singh ?)
ਉੱਤਰ-
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਪੰਜਾਬ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ । ਇਸ ਤੋਂ ਮਹਾਰਾਜੇ ਦੀ ਕੂਟਨੀਤੀ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਪ੍ਰਮਾਣ ਮਿਲਦਾ ਹੈ । ਮਹਾਰਾਜਾ ਨੇ ਮੁਲਤਾਨ, ਕਸ਼ਮੀਰ, ਪਿਸ਼ਾਵਰ ਆਦਿ ਦੇਸ਼ਾਂ ‘ਤੇ ਕਬਜ਼ਾ ਕਰਕੇ ਅਫ਼ਗਾਨਿਸਤਾਨ ਦਾ ਇਨ੍ਹਾਂ ਦੇਸ਼ਾਂ ‘ਤੇ ਪ੍ਰਭਾਵ ਖ਼ਤਮ ਕਰ ਦਿੱਤਾ । ਉਸ ਨੇ ਇਨ੍ਹਾਂ ਦੇਸ਼ਾਂ ਵਿੱਚ ਹੋਣ ਵਾਲੇ ਵਿਦਰੋਹਾਂ ਨੂੰ ਕੁਚਲ ਕੇ ਉੱਥੇ ਸ਼ਾਂਤੀ ਦੀ ਸਥਾਪਨਾ ਕੀਤੀ । ਉੱਥੇ ਆਵਾਜਾਈ ਦੇ ਸਾਧਨਾਂ ਨੂੰ ਵਿਕਸਿਤ ਕੀਤਾ ਗਿਆ | ਖੇਤੀ-ਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ । ਇਨ੍ਹਾਂ ਤੋਂ ਇਲਾਵਾ ਮਹਾਰਾਜਾ ਆਪਣੇ ਸਾਮਰਾਜ ਨੂੰ ਅਫ਼ਗਾਨਾਂ ਦੇ ਹਮਲਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਸਫਲ ਰਿਹਾ ।

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ I (Answer in one Word to one Sentence)

ਪ੍ਰਸ਼ਨ 1.
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਸਮੇਂ ਅਫ਼ਗਾਨਿਸਤਾਨ ਦੇ ਕਿਸੇ ਇੱਕ ਬਾਦਸ਼ਾਹ ਦਾ ਨਾਂ ਦੱਸੋ ।
ਉੱਤਰ-
ਸ਼ਾਹ ਸੁਜਾਹ ।

ਪ੍ਰਸ਼ਨ 2.
ਕਿਸੇ ਦੋ ਬਰਕਜ਼ਾਈ ਭਰਾਵਾਂ ਦੇ ਨਾਂ ਦੱਸੋ ?
ਉੱਤਰ-
ਦੋਸਤ ਮੁਹੰਮਦ ਖ਼ਾਂ ਅਤੇ ਯਾਰ ਮੁਹੰਮਦ ਖਾਂ ।

ਪ੍ਰਸ਼ਨ 3.
ਸ਼ਾਹ ਜ਼ਮਾਨ ਕੌਣ ਸੀ ?
ਉੱਤਰ-
ਅਫ਼ਗਾਨਿਸਤਾਨ ਦਾ ਬਾਦਸ਼ਾਹ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 4.
ਸ਼ਾਹ ਜ਼ਮਾਨ ਨੇ ਲਾਹੌਰ ‘ਤੇ ਕਦੋਂ ਕਬਜ਼ਾ ਕੀਤਾ ਸੀ ?
ਉੱਤਰ-
27 ਨਵੰਬਰ, 1798 ਈ. ।

ਪ੍ਰਸ਼ਨ 5.
ਸ਼ਾਹ ਜ਼ਮਾਨ ਦੇ ਲਾਹੌਰ ‘ਤੇ 1798 ਈ. ਵਿੱਚ ਕਬਜ਼ਾ ਕਰਨ ਸਮੇਂ ਕਿਸ ਦਾ ਸ਼ਾਸਨ ਸੀ ?
ਉੱਤਰ-
ਤਿੰਨ ਭੰਗੀ ਸਰਦਾਰਾਂ ਦਾ ।

ਪ੍ਰਸ਼ਨ 6.
ਫ਼ਤਿਹ ਮਾਂ ‘ ਕੌਣ ਸੀ ?
ਉੱਤਰ-
ਅਫ਼ਗਾਨਿਸਤਾਨ ਦੇ ਬਾਦਸ਼ਾਹ ਮਹਿਮੁਦੇ ਦੇ ਵਜ਼ੀਰ ।

ਪ੍ਰਸ਼ਨ 7.
ਮਹਾਰਾਜਾ ਰਣੌਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਦੋਂ ਹੋਇਆ ਸੀ ?
ਉੱਤਰ-
1813 ਈ. ਵਿੱਚ ।

ਪ੍ਰਸ਼ਨ 8.
ਕਸ਼ਮੀਰ ਉੱਤੇ ਕਬਜ਼ਾ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਿੱਥੇ ਹੋਇਆ ਸੀ ?
ਉੱਤਰ-
ਰੋਹਤਾਸ ।

ਪ੍ਰਸ਼ਨ 9.
ਹਜ਼ਰੋ ਜਾਂ ਹੈਦਰੋ ਦੀ ਲੜਾਈ ਕਦੋਂ ਹੋਈ ਸੀ ?
ਉੱਤਰ-
13 ਜੁਲਾਈ, 1813 ਈ. ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 10.
ਹਜ਼ਰੋ ਦੀ ਲੜਾਈ ਦੀ ਮਹੱਤਤਾ ਦੱਸੋ ।
ਉੱਤਰ-
ਅਫ਼ਗਾਨਾਂ ਦੀ ਸ਼ਕਤੀ ਨੂੰ ਕਰਾਰੀ ਸੱਟ ਲੱਗੀ ।

ਪ੍ਰਸ਼ਨ 11.
ਮਹਾਰਾਜਾ ਰਣਜੀਤ ਸਿੰਘ ਨੇ ਕਸ਼ਮੀਰ ਨੂੰ ਕਦੋਂ ਆਪਣੇ ਅਧੀਨ ਕੀਤਾ ਸੀ ?
ਉੱਤਰ-
1819 ਈ. ।

ਪ੍ਰਸ਼ਨ 12.
ਨੌਸ਼ਹਿਰਾ ਦੀ ਪ੍ਰਸਿੱਧ ਲੜਾਈ ਕਦੋਂ ਲੜੀ ਗਈ ਸੀ ?
ਉੱਤਰ-
14 ਮਾਰਚ, 1823 ਈ. ।

ਪ੍ਰਸ਼ਨ 13.
ਨੌਸ਼ਹਿਰਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ਸੀ ?
ਉੱਤਰ-
ਆਜ਼ਮ ਖਾਂ ।

ਪ੍ਰਸ਼ਨ 14.
ਅਕਾਲੀ ਫੂਲਾ ਸਿੰਘ ਕੌਣ ਸੀ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸਿੱਧ ਜਨਰੈਲ ।

ਪ੍ਰਸ਼ਨ 15.
ਅਕਾਲੀ ਨੇਤਾ ਫੂਲਾ ਸਿੰਘ ਕਿਸ ਲੜਾਈ ਵਿੱਚ ਲੜਦਾ ਹੋਇਆ ਸ਼ਹੀਦ ਹੋਇਆ ?
मां
ਉਸ ਲੜਾਈ ਦਾ ਨਾਂ ਲਿਖੋ ਜਿਸ ਵਿੱਚ ਅਕਾਲੀ ਫੂਲਾ ਸਿੰਘ ਮਾਰਿਆ ਗਿਆ । ਉੱਤਰ-ਨੌਸ਼ਹਿਰਾ ਦੀ ਲੜਾਈ ।

ਪ੍ਰਸ਼ਨ 16.
ਸੱਯਦ ਅਹਿਮਦ ਕੌਣ ਸੀ ?
ਉੱਤਰ-
ਸੱਯਦ ਅਹਿਮਦ ਆਪਣੇ ਆਪ ਨੂੰ ਮੁਸਲਮਾਨਾਂ ਦਾ ਖਲੀਫ਼ਾ ਅਖਵਾਉਂਦਾ ਸੀ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 17.
ਸੱਯਦ ਅਹਿਮਦ ਨੇ ਕਦੋਂ ਸਿੱਖਾਂ ਵਿਰੁੱਧ ਵਿਦਰੋਹ ਕੀਤਾ ਸੀ ?
ਉੱਤਰ-
1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ।

ਪ੍ਰਸ਼ਨ 18.
ਮਹਾਰਾਜਾ ਰਣਜੀਤ ਸਿੰਘ ਨੇ ਪਿਸ਼ਾਵਰ ਨੂੰ ਕਦੋਂ ਆਪਣੇ ਸਾਮਰਾਜ ਵਿੱਚ ਸ਼ਾਮਲ ਕੀਤਾ ?
ਉੱਤਰ-
1834 ਈ. 1

ਪ੍ਰਸ਼ਨ 19.
ਮਹਾਰਾਜਾ ਰਣਜੀਤ ਸਿੰਘ ਨੇ ਕਿਸ ਨੂੰ ਪਿਸ਼ਾਵਰ ਦਾ ਪਹਿਲਾ ਗਵਰਨਰ ਨਿਯੁਕਤ ਕੀਤਾ ?
ਉੱਤਰ-
ਹਰੀ ਸਿੰਘ ਨਲਵਾ ।

ਪ੍ਰਸ਼ਨ 20.
ਜਮਰੌਦ ਦੀ ਲੜਾਈ ਕਦੋਂ ਹੋਈ ? ਉੱਤਰ-
1837 ਈ.

ਪ੍ਰਸ਼ਨ 21.
ਹਰੀ ਸਿੰਘ ਨਲਵਾ ਕੌਣ ਸੀ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਜਰਨੈਲ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 22.
ਤਿੰਨ-ਪੱਖੀ ਸੰਧੀ ਕਦੋਂ ਹੋਈ ?
ਉੱਤਰ-
26 ਜੂਨ, 1838 ਈ. ।

ਪ੍ਰਸ਼ਨ 23.
ਤਿੰਨ-ਪੱਖੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ ।
ਉੱਤਰ-
ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਾਇਆ ਜਾਵੇਗਾ ।

ਪ੍ਰਸ਼ਨ 24.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਸੰਬੰਧੀ ਕਿਸੇ ਇੱਕ ਸਮੱਸਿਆ ਦਾ ਵਰਣਨ ਕਰੋ ।
ਉੱਤਰ-
ਉੱਤਰ-
ਪੱਛਮੀ ਦੇਸ਼ਾਂ ਦੇ ਕਬੀਲਿਆਂ ਨਾਲ ਨਜਿੱਠਣ ਦੀ ਸਮੱਸਿਆ ।

ਪ੍ਰਸ਼ਨ 25.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦੀ ਕੋਈ ਇੱਕ ਮੁੱਖ ਵਿਸ਼ੇਸ਼ਤਾ ਦੱਸੋ ।
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਨ ਦਾ ਕਦੇ ਕੋਈ ਯਤਨ ਨਾ ਕੀਤਾ ।

ਪ੍ਰਸ਼ਨ 26.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਉੱਤਰ-ਪੱਛਮੀ ਦੇਸ਼ਾਂ ਵਿੱਚ ਸਥਿਤ ਕਿਸੇ ਇੱਕ ਖੂੰਖਾਰ ਕਬੀਲੇ ਦਾ ਨਾਂ ਦੱਸੋ ।
ਉੱਤਰ-
ਯੂਸਫ਼ਜ਼ਈ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 27.
ਮਹਾਰਾਜਾ ਰਣਜੀਤ ਸਿੰਘ ਦੀ ਉੱਤਰ-ਪੱਛਮੀ ਸੀਮਾ ਨੀਤੀ ਦਾ ਕੋਈ ਇੱਕ ਪ੍ਰਭਾਵ ਦੱਸੋ । ਉੱਤਰ-ਇਸ ਕਾਰਨ
ਉੱਤਰ-
ਪੱਛਮੀ ਸੀਮਾ ਪ੍ਰਦੇਸ਼ਾਂ ਵਿੱਚ ਸ਼ਾਂਤੀ ਸਥਾਪਿਤ ਹੋਈ ।..

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖਾਲੀ ਥਾਂਵਾਂ ਭਰੋ-

1. ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਨ ‘ਤੇ ਬੈਠਣ ਸਮੇਂ ਅਫ਼ਗਾਨਿਸਤਾਨ ਦਾ ਬਾਦਸ਼ਾਹ …………………. ਸੀ ।
ਉੱਤਰ-
(ਸ਼ਾਹ ਜ਼ਮਾਨ)

2. 1800 ਈ. ਵਿੱਚ ……………………………. ਅਫ਼ਗਾਨਿਸਤਾਨ ਦਾ ਨਵਾਂ ਬਾਦਸ਼ਾਹ ਬਣਿਆ ।
ਉੱਤਰ-
(ਸ਼ਾਹ ਮਹਿਮੂਦ)

3. 1813 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ……………………… ਵਿਖੇ ਸਮਝੌਤਾ ਹੋਇਆ ।
ਉੱਤਰ-
(ਰੋਹਤਾਸ)

4. ਮਹਾਰਾਜਾ ਰਣਜੀਤ ਸਿੰਘ ਨੇ 1813 ਈ. ਵਿੱਚ ਜਹਾਂਦਾਦ ਖ਼ਾਂ ਤੋਂ ………………………….. ਦਾ ਪ੍ਰਦੇਸ਼ ਪ੍ਰਾਪਤ ਕੀਤਾ ।
ਉੱਤਰ-
(ਅਟਕ)

5. ਮਹਾਰਾਜਾ ਰਣਜੀਤ ਸਿੰਘ ਅਤੇ ਅਫ਼ਗਾਨਾਂ ਵਿਚਾਲੇ ਨੌਸ਼ਹਿਰਾ ਦੀ ਲੜਾਈ …………………………. ਵਿੱਚ ਹੋਈ ।
ਉੱਤਰ-
(1823 ਈ.)

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

6. ਮਹਾਰਾਜਾ ਰਣਜੀਤ ਨੇ ਪਿਸ਼ਾਵਰ ਨੂੰ ……………………… ਵਿੱਚ ਸਿੱਖ ਸਾਮਰਾਜ ਵਿੱਚ ਸ਼ਾਮਲ ਕੀਤਾ ।
ਉੱਤਰ-
(1834 ਈ.).

7. 1838 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅੰਗਰੇਜ਼ਾਂ ਅਤੇ ……………………. ਵਿਚਾਲੇ ਤੂੰ-ਪੱਖੀ ਸੰਧੀ ਹੋਈ ਸੀ ।
ਉੱਤਰ-
(ਸ਼ਾਹ ਸ਼ੁਜ਼ਾਹ)

8. ਹਰੀ ਸਿੰਘ ਨਲਵਾ ਦੀ ਮੌਤ ………………….. ਵਿੱਚ ਹੋਈ ।
ਉੱਤਰ-
(1837 ਈ.)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. ਸ਼ਾਹ ਜ਼ਮਾਨ ਅਫ਼ਗਾਨਿਸਤਾਨ ਦਾ ਬਾਦਸ਼ਾਹ ਸੀ ।
ਉੱਤਰ-
ਠੀਕ

2. ਸ਼ਾਹ ਮਹਿਮੂਦ 1805 ਈ. ਵਿੱਚ ਅਫ਼ਗਾਨਿਸਤਾਨ ਦਾ ਨਵਾਂ ਸ਼ਾਸਕ ਬਣਿਆ ।
ਉੱਤਰ-
ਗਲਤ

3. ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ 1813 ਈ. ਵਿੱਚ ਰੋਹਤਾਸ ਵਿਖੇ ਸਮਝੌਤਾ ਹੋਇਆ ।
ਉੱਤਰ-
ਠੀਕ

4. ਹਜ਼ਰੋ ਦੀ ਲੜਾਈ 13 ਜੁਲਾਈ, 1813 ਈ. ਨੂੰ ਹੋਈ ।
ਉੱਤਰ-
ਠੀਕ

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

5. 1818 ਈ.ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਮੁਲਤਾਨ ‘ਤੇ ਕਬਜ਼ਾ ਕਰ ਲਿਆ ਸੀ ।
ਉੱਤਰ-
ਠੀਕ

6. ਮਹਾਰਾਜਾ ਰਣਜੀਤ ਸਿੰਘ ਨੇ 1819 ਈ. ਵਿੱਚ ਕਸ਼ਮੀਰ ਤੇ ਜਿੱਤ ਪ੍ਰਾਪਤ ਕੀਤੀ ਸੀ ।
ਉੱਤਰ-
ਠੀਕ

7. 1820 ਈ. ਵਿੱਚ ਹਰੀ ਸਿੰਘ ਨਲਵਾ ਨੂੰ ਕਸ਼ਮੀਰ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ ।
ਉੱਤਰ-
ਠੀਕ

8. ਸਰਦਾਰ ਹਰੀ ਸਿੰਘ ਨਲਵਾ ਨੂੰ ਜਫ਼ਰਜੰਗ ਦਾ ਖਿਤਾਬ ਦਿੱਤਾ ਗਿਆ ।
ਉੱਤਰ-
ਗ਼ਲਤ

9. ਨੌਸ਼ਹਿਰਾ ਦੀ ਲੜਾਈ 14 ਮਾਰਚ, 1828 ਈ. ਨੂੰ ਹੋਈ ਸੀ ।
ਉੱਤਰ-
ਗਲਤ

10. ਮਹਾਰਾਜਾ ਰਣਜੀਤ ਸਿੰਘ ਨੇ ਪਿਸ਼ਾਵਰ ਨੂੰ 1834 ਈ. ਵਿੱਚ ਆਪਣੇ ਸਾਮਰਾਜ ਵਿੱਚ ਸ਼ਾਮਲ ਕੀਤਾ ਸੀ ।
ਉੱਤਰ-
ਠੀਕ

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

11. ਜਮਰੌਦ ਦੀ ਲੜਾਈ 1838 ਈ. ਵਿੱਚ ਹੋਈ ਸੀ ।
ਉੱਤਰ-
ਗਲਤ

12. ਮਹਾਰਾਜਾ ਰਣਜੀਤ ਸਿੰਘ ਉੱਤਰ-ਪੱਛਮੀ ਸੀਮਾ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਕਾਫ਼ੀ ਹੱਦ ਤਕ ਸਫਲ ਰਿਹਾ ਸੀ । ਪਰ
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸ਼ਾਹ ਜ਼ਮਾਨ ਨੇ ਲਾਹੌਰ ‘ਤੇ ਕਬਜ਼ਾ ਕਦੋਂ ਕਰ ਲਿਆ ਸੀ ?
(i) 1796 ਈ. ਵਿੱਚ
(ii) 1797 ਈ. ਵਿੱਚ
(iii) 1798 ਈ. ਵਿੱਚ
(iv) 1799 ਈ. ਵਿੱਚ ।
ਉੱਤਰ-
(iii) 1798 ਈ. ਵਿੱਚ ।

ਪ੍ਰਸ਼ਨ 2.
ਫ਼ਤਿਹ ਖਾਂ ਕੌਣ ਸੀ ?
(i) ਅਫ਼ਗਾਨਿਸਤਾਨ ਦਾ ਵਜ਼ੀਰ
(ii) ਰਣਜੀਤ ਸਿੰਘ ਦਾ ਵਜ਼ੀਰ
(iii) ਈਰਾਨ ਦਾ ਵਜ਼ੀਰ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਅਫ਼ਗਾਨਿਸਤਾਨ ਦਾ ਵਜ਼ੀਰ ।

ਪ੍ਰਸ਼ਨ 3.
ਕਸ਼ਮੀਰ ਉੱਤੇ ਕਬਜ਼ਾ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਦੋਂ ਹੋਇਆ ?
(i) 1803 ਈ. ਵਿੱਚ
(ii) 1805 ਈ. ਵਿੱਚ
(iii) 1809 ਈ. ਵਿੱਚ
(iv) 1813 ਈ. ਵਿੱਚ ।
ਉੱਤਰ-
(iv) 1813 ਈ. ਵਿੱਚ ।

ਪ੍ਰਸ਼ਨ 4.
ਮਹਾਰਾਜਾ ਰਣਜੀਤ ਸਿੰਘ ਅਤੇ ਫ਼ਤਿਹ ਖਾਂ ਵਿਚਾਲੇ ਸਮਝੌਤਾ ਕਿੱਥੇ ਹੋਇਆ ਸੀ ?
(i) ਰੋਹਤਾਸ ਵਿਖੇ
(ii) ਰੋਹਤਾਂਗ ਵਿਖੇ
(iii) ਸੁਪੀਨ ਵਿਖੇ
(iv) ਹਜਰੋ ਵਿਖੇ ।
ਉੱਤਰ-
(i) ਰੋਹਤਾਸ ਵਿਖੇ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 5.
ਅਕਾਲੀ ਫੂਲਾ ਸਿੰਘ ਅਫ਼ਗਾਨਾਂ ਨਾਲ ਲੜਦੇ ਹੋਏ ਕਦੋਂ ਸ਼ਹੀਦ ਹੋਇਆ ਸੀ ?
(i) 1813 ਈ. ਵਿੱਚ
(ii) 1815 ਈ. ਵਿੱਚ
(iii) 1819 ਈ. ਵਿੱਚ
(iv) 1823 ਈ. ਵਿੱਚ ।
ਉੱਤਰ-
(iv) 1823 ਈ. ਵਿੱਚ ।

ਪ੍ਰਸ਼ਨ 6.
ਸੱਯਦ ਅਹਿਮਦ ਨੇ ਕਿਹੜੇ ਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਕੀਤਾ ਸੀ ?
(i) ਅਟਕ ਤੇ ਪਿਸ਼ਾਵਰ
(ii) ਪਿਸ਼ਾਵਰ ਤੇ ਕਸ਼ਮੀਰ
(iii) ਕਸ਼ਮੀਰ ਤੇ ਮੁਲਤਾਨ
(iv) ਮੁਲਤਾਨ ਤੇ ਅਟਕ ।
ਉੱਤਰ-
(i) ਅਟਕ ਤੇ ਪਿਸ਼ਾਵਰ ।

ਪ੍ਰਸ਼ਨ 7.
ਸੱਯਦ ਅਹਿਮਦ ਨੇ ਸਿੱਖਾਂ ਵਿਰੁੱਧ ਕਦੋਂ ਵਿਦਰੋਹ ਕੀਤਾ ਸੀ ?
(i) 1823 ਈ. ਵਿੱਚ
(ii) 1825 ਈ. ਵਿੱਚ
(iii) 1827 ਈ. ਵਿੱਚ
(iv) 1831 ਈ. ਵਿੱਚ ।
ਉੱਤਰ-
(iii) 1827 ਈ. ਵਿੱਚ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਨੇ ਪਿਸ਼ਾਵਰ ਨੂੰ ਕਦੋਂ ਆਪਣੇ ਸਾਮਰਾਜ ਵਿੱਚ ਸ਼ਾਮਲ ਕੀਤਾ ਸੀ ?
(i) 1823 ਈ. ਵਿੱਚ
(ii) 1831 ਈ. ਵਿੱਚ
(iii) 1834 ਈ. ਵਿੱਚ
(iv) 1837 ਈ. ਵਿੱਚ,
ਉੱਤਰ-
(ii) 1831 ਈ. ਵਿੱਚ ।

ਪ੍ਰਸ਼ਨ 9.
ਹਰੀ ਸਿੰਘ ਨਲਵਾ ਕਿਸ ਪ੍ਰਸਿੱਧ ਲੜਾਈ ਵਿੱਚ ਮਾਰਿਆ ਗਿਆ ਸੀ ?
(i) ਜਮਰੌਦ ਦੀ ਲੜਾਈ
(ii) ਨੌਸ਼ਹਿਰਾ ਦੀ ਲੜਾਈ
(iii) ਹਜਰੋ ਦੀ ਲੜਾਈ
(iv) ਸੁਪੀਨ ਦੀ ਲੜਾਈ ।
ਉੱਤਰ-
(i) ਜਮਰੌਦ ਦੀ ਲੜਾਈ ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

ਪ੍ਰਸ਼ਨ 10.
ਤੂੰ-ਪੱਖੀ ਸੰਧੀ ਅਨੁਸਾਰ ਕਿਸ ਨੂੰ ਅਫ਼ਗਾਨਿਸਤਾਨ ਦਾ ਨਵਾਂ ਬਾਦਸ਼ਾਹ ਬਣਾਏ ਜਾਣ ਦਾ ਐਲਾਨ ਕੀਤਾ ਗਿਆ?
(i) ਸ਼ਾਹ ਜ਼ਮਾਨ
(ii) ਸ਼ਾਹ ਸ਼ੁਜਾਹ
(iii) ਸ਼ਾਹ ਮਹਿਮੂਦ
(iv) ਦੋਸਤ ਮੁਹੰਮਦ ਖ਼ਾਂ ।
ਉੱਤਰ-
(ii) ਸ਼ਾਹ ਸ਼ੁਜਾਹ ।

Source Based Questions
ਨੋਟ ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. 1800 ਈ. ਵਿੱਚ ਕਾਬਲ ਵਿੱਚ ਰਾਜਗੱਦੀ ਦੀ ਪ੍ਰਾਪਤੀ ਲਈ ਖਾਨਾਜੰਗੀ ਸ਼ੁਰੂ ਹੋ ਗਈ । ਸ਼ਾਹ ਜ਼ਮਾਨ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ ਅਤੇ ਸ਼ਾਹ ਮਹਿਮੂਦ ਅਫ਼ਗਾਨਿਸਤਾਨ ਦਾ ਨਵਾਂ ਬਾਦਸ਼ਾਹ ਬਣਿਆ । ਉਸ ਨੇ ਕੇਵਲ ਤਿੰਨ ਵਰਿਆਂ (1800-03 ਈ. ) ਤਕ ਸ਼ਾਸਨ ਕੀਤਾ । 1803 ਈ. ਵਿੱਚ ਸ਼ਾਹ ਸ਼ੁਜਾਹ ਨੇ ਸ਼ਾਹ ਮਹਿਮੂਦ ਤੋਂ ਗੱਦੀ ਹਥਿਆ ਲਈ । ਉਸ ਨੇ 1809 ਈ. ਤਕ ਸ਼ਾਸਨ ਕੀਤਾ ।ਉਹ ਬੜਾ ਅਯੋਗ ਸ਼ਾਸਕ ਸਿੱਧ ਹੋਇਆ । ਇਸ ਕਾਰਨ ਅਫ਼ਗਾਨਿਸਤਾਨ ਵਿੱਚ ਅਰਾਜਕਤਾ ਫੈਲ ਗਈ । ਇਹ ਸੁਨਹਿਰੀ ਮੌਕਾ ਵੇਖ ਕੇ ਅਟਕ, ਕਸ਼ਮੀਰ, ਮੁਲਤਾਨ ਤੇ ਡੇਰਾਜਾਤ ਆਦਿ ਦੇ ਅਫ਼ਗਾਨ ਸੂਬੇਦਾਰਾਂ ਨੇ ਆਪਣੀ ਸੁਤੰਤਰਤਾ ਦਾ ਐਲਾਨ ਕਰ ਦਿੱਤਾ । ਮਹਾਰਾਜਾ ਰਣਜੀਤ ਸਿੰਘ ਨੇ ਵੀ ਕਾਬਲ ਸਰਕਾਰ ਦੀ ਕਮਜ਼ੋਰੀ ਦਾ ਪੂਰਾ ਲਾਭ ਉਠਾਇਆ ਅਤੇ ਕਸੂਰ, ਝੰਗ, ਖੁਸ਼ਾਬ ਅਤੇ ਸਾਹੀਵਾਲ ਨਾਂ ਦੇ ਅਫ਼ਗਾਨ ਦੇਸ਼ਾਂ ‘ਤੇ ਕਬਜ਼ਾ ਕਰ ਲਿਆ । 1809 ਈ. ਵਿੱਚ ਸ਼ਾਹ ਸ਼ੁਜਾਹ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ ਤੇ ਉਸ ਦੀ ਥਾਂ ਸ਼ਾਹ ਮਹਿਮੂਦ ਅਫ਼ਗਾਨਿਸਤਾਨ ਦਾ ਦੋਬਾਰਾ ਬਾਦਸ਼ਾਹ ਬਣਿਆ । ਕਿਉਂਕਿ ਰਾਜਗੱਦੀ ਪ੍ਰਾਪਤ ਕਰਨ ਵਿੱਚ ਸ਼ਾਹ ਮਹਿਮੂਦ ਨੂੰ ਫ਼ਤਿਹ ਮਾਂ ਨੇ ਹਰ ਸੰਭਵ ਸਹਾਇਤਾ ਦਿੱਤੀ ਸੀ ਇਸ ਲਈ ਉਸ ਨੂੰ ਸ਼ਾਹ ਮਹਿਮੂਦ ਨੇ ਆਪਣਾ ਵਜ਼ੀਰ ਪ੍ਰਧਾਨ ਮੰਤਰੀ) ਨਿਯੁਕਤ ਕਰ ਲਿਆ ।

1. ……………………….. ਵਿੱਚ ਕਾਬਲ ਵਿੱਚ ਰਾਜਗੱਦੀ ਦੀ ਪ੍ਰਾਪਤੀ ਲਈ ਖਾਨਾਜੰਗੀ ਸ਼ੁਰੂ ਹੋ ਗਈ ਸੀ ।
2. ਸ਼ਾਹ ਮਹਿਮੂਦ ਅਫ਼ਗਾਨਿਸਤਾਨ ਦਾ ਪਹਿਲੀ ਵਾਰ ਬਾਦਸ਼ਾਹ ਕਦੋਂ ਬਣਿਆ ?
3. ਸ਼ਾਹ ਸੁਜ਼ਾਹ ਕਿਹੋ ਜਿਹਾ ਸ਼ਾਸਕ ਸੀ ?
4. ਫ਼ਤਿਹ ਖਾਂ ਕੌਣ ਸੀ?
5. ਸ਼ਾਹ ਸ਼ੁਜਾਹ ਨੂੰ ਕਦੋਂ ਗੱਦੀ ਤੋਂ ਲਾਹ ਦਿੱਤਾ ਗਿਆ ਸੀ ?
ਉੱਤਰ-
1. 1800 ਈ. ।
2. ਸ਼ਾਹ ਮਹਿਮੂਦ ਪਹਿਲੀ ਵਾਰ 1800 ਈ. ਵਿੱਚ ਅਫ਼ਗਾਨਿਸਤਾਨ ਦਾ ਬਾਦਸ਼ਾਹ ਬਣਿਆ ਸੀ ।
3. ਸ਼ਾਹ ਸ਼ੁਜਾਹ ਇੱਕ ਅਯੋਗ ਸ਼ਾਸਕ ਸੀ ।
4. ਫ਼ਤਿਹ ਖਾਂ ਸ਼ਾਹ ਮੁਹੰਮਦ ਦਾ ਵਜ਼ੀਰ ਸੀ ।
5. ਸ਼ਾਹ ਸ਼ੁਜਾਹ ਨੂੰ 1809 ਈ. ਵਿੱਚ ਗੱਦੀ ਤੋਂ ਲਾਹ ਦਿੱਤਾ ਗਿਆ ਸੀ ।

2. ਮਹਾਰਾਜਾ ਰਣਜੀਤ ਸਿੰਘ ਨੇ ਫ਼ਤਿਹ ਖਾਂ ਦੁਆਰਾ ਕੀਤੇ ਗਏ ਧੋਖੇ ਕਾਰਨ ਉਸ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ । ਉਸ ਨੇ ਫੌਰਨ ਫ਼ਕੀਰ ਅਜ਼ੀਜ਼ਉੱਦੀਨ ਨੂੰ ਅਟਕ ‘ਤੇ ਕਬਜ਼ਾ ਕਰਨ ਲਈ ਭੇਜਿਆ । ਅਟਕ ਸ਼ਾਸਕ ਜਹਾਂਦਾਦ ਖ਼ਾਂ ਨੇ 1 ਲੱਖ ਰੁਪਏ ਦੀ ਜਾਗੀਰ ਦੇ ਬਦਲੇ ਅਟਕ ਦਾ ਇਲਾਕਾ ਮਹਾਰਾਜੇ ਦੇ ਹਵਾਲੇ ਕਰ ਦਿੱਤਾ । ਜਦੋਂ ਫ਼ਤਿਹ ਖਾਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹ ਅੱਗ ਬਬੂਲਾ ਹੋ ਉੱਠਿਆ । ਉਸ ਨੇ ਕਸ਼ਮੀਰ ਦਾ ਸ਼ਾਸਨ ਪਬੰਧ ਆਪਣੇ ਭਰਾ ਆਜ਼ਿਮ ਸ਼ਾਂ ਨੂੰ ਸੌਂਪਿਆ ਅਤੇ ਆਪ ਇੱਕ ਵਿਸ਼ਾਲ ਸੈਨਾ ਲੈ ਕੇ ਅਟਕ ਵਿਚੋਂ ਸਿੱਖਾਂ ਨੂੰ ਕੱਢਣ ਲਈ ਤੁਰ ਪਿਆ । 13 ਜੁਲਾਈ, 1813 ਈ. ਨੂੰ ਹਜ਼ਰੋ ਜਾਂ ਹੈਦਰੋ ਦੇ ਸਥਾਨ ‘ਤੇ ਹੋਈ ਇੱਕ ਘਮਸਾਨ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਫ਼ਤਿਹ ਖਾਂ ਨੂੰ ਇੱਕ ਕਰਾਰੀ ਹਾਰ ਦਿੱਤੀ । ਇਹ ਅਫ਼ਗਾਨਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਸੀ । ਇਸ ਵਿੱਚ ਸਿੱਖਾਂ ਦੀ ਜਿੱਤ ਕਾਰਨ ਅਫ਼ਗਾਨਾਂ ਦੀ ਸ਼ਕਤੀ ਨੂੰ ਇੱਕ ਜ਼ਬਰਦਸਤ ਧੱਕਾ ਲੱਗਿਆ ਅਤੇ ਸਿੱਖਾਂ ਦੇ ਮਾਣ-ਸਨਮਾਨ ਵਿੱਚ ਬਹੁਤ ਵਾਧਾ ਹੋਇਆ ।

1. ਫ਼ਤਿਹ ਖਾਂ ਕੌਣ ਸੀ?
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਟਕ ਦਾ ਸ਼ਾਸਕ ਕੌਣ ਸੀ ?
3. ਸਿੱਖਾਂ ਅਤੇ ਅਫ਼ਗਾਨਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਕਿਹੜੀ ਸੀ ?
4. ਹਜ਼ਰੋ ਦੀ ਲੜਾਈ ਕਦੋਂ ਹੋਈ ਸੀ ?
(i) 1811 ਈ.
(ii) 1812 ਈ.
(iii) 1813 ਈ.
(iv) 1814 ਈ. ।
5. ਹਜ਼ਰੋ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ ?
ਉੱਤਰ-
1. ਫ਼ਤਿਹ ਖਾਂ ਅਫ਼ਗਾਨਿਸਤਾਨ ਦੇ ਸ਼ਾਸਕ ਸ਼ਾਹ ਮਹਿਮੂਦ ਦਾ ਵਜ਼ੀਰ ਸੀ ।
2. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਟਕ ਦਾ ਸ਼ਾਸਕ ਜਹਾਂਦਾਦ ਖ਼ਾਂ ਸੀ ।
3. ਸਿੱਖਾਂ ਅਤੇ ਅਫ਼ਗਾਨਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਹਜ਼ਰੋ ਦੀ ਸੀ ।
4. 1813 ਈ. ।
5. ਹਜ਼ਰੋ ਦੀ ਲੜਾਈ ਵਿੱਚ ਸਿੱਖ ਜੇਤੂ ਰਹੇ ।

3. 1827 ਈ. ਤੋਂ 1831 ਈ. ਦੇ ਸਮੇਂ ਦੇ ਦੌਰਾਨ ਸੱਯਦ ਅਹਿਮਦ ਨਾਂ ਦੇ ਇੱਕ ਧਾਰਮਿਕ ਨੇਤਾ ਨੇ ਅਟਕ ਅਤੇ ਪਿਸ਼ਾਵਰ ਦੇ ਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਵਿਦਰੋਹ ਮਚਾਈ ਰੱਖਿਆ ਸੀ । ਉਹ ਬਰੇਲੀ ਦਾ ਰਹਿਣ ਵਾਲਾ ਸੀ । ਉਸ ਦਾ ਕਹਿਣਾ ਸੀ, ‘ਅੱਲਾਹ ਨੇ ਮੈਨੂੰ ਪੰਜਾਬ ਅਤੇ ਹਿੰਦੁਸਤਾਨ ਜਿੱਤਣ ਅਤੇ ਅਫ਼ਗਾਨ ਪ੍ਰਦੇਸ਼ਾਂ ਵਿੱਚੋਂ ਸਿੱਖਾਂ ਨੂੰ ਕੱਢ ਕੇ ਖ਼ਤਮ ਕਰਨ ਲਈ ਭੇਜਿਆ ਹੈ । ਉਸ ਦੀਆਂ ਗੱਲਾਂ ਵਿੱਚ ਆ ਕੇ ਅਨੇਕਾਂ ਅਫ਼ਗਾਨ ਸਰਦਾਰ ਉਸ ਦੇ ਪੈਰੋਕਾਰ ਬਣ ਗਏ । ਥੋੜ੍ਹੇ ਹੀ ਸਮੇਂ ਵਿੱਚ ਉਸ ਨੇ ਇੱਕ ਬਹੁਤ ਵੱਡੀ ਸੈਨਾ ਸੰਗਠਿਤ ਕਰ ਲਈ । ਇਹ ਮਹਾਰਾਜਾ ਰਣਜੀਤ ਸਿੰਘ ਦੀ ਸ਼ਕਤੀ ਲਈ ਇੱਕ ਵੰਗਾਰ ਸੀ । ਉਸ ਨੂੰ ਸਿੱਖ ਫ਼ੌਜਾਂ ਨੇ ਪਹਿਲਾਂ ਸੈਦੂ ਵਿਖੇ ਅਤੇ ਫਿਰ ਪਿਸ਼ਾਵਰ ਵਿਖੇ ਹਰਾਇਆ ਸੀ ਪਰ ਖੁਸ਼ਕਿਸਮਤੀ ਨਾਲ ਉਹ ਦੋਨੋਂ ਵਾਰੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਇਨ੍ਹਾਂ ਹਾਰਾਂ ਦੇ ਬਾਵਜੂਦ ਸੱਯਦ ਅਹਿਮਦ ਨੇ ਸਿੱਖਾਂ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖਿਆ । ਅੰਤ ਮਈ, 1831 ਈ. ਵਿੱਚ ਉਹ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ । ਇਸ ਤਰ੍ਹਾਂ ਸਿੱਖਾਂ ਦੀ ਇੱਕ ਵੱਡੀ ਸਿਰਦਰਦੀ ਦੂਰ ਹੋਈ ।

1. ਸੱਯਦ ਅਹਿਮਦ ਕੌਣ ਸੀ?
2. ਸੱਯਦ ਅਹਿਮਦ ਕਿੱਥੋਂ ਦਾ ਰਹਿਣ ਵਾਲਾ ਸੀ ?
3. ਸਿੱਖ ਫ਼ੌਜਾਂ ਨੇ ਸੱਯਦ ਅਹਿਮਦ ਨੂੰ ਕਿਹੜੀਆਂ ਦੋ ਥਾਂਵਾਂ ‘ਤੇ ਹਰਾਇਆ ਸੀ ?
4. ਸੱਯਦ ਅਹਿਮਦ ਕਿੱਥੇ ਅਤੇ ਕਿਸ ਨਾਲ ਲੜਦੇ ਹੋਏ ਮਾਰਿਆ ਗਿਆ ਸੀ ?
5. ਸੱਯਦ ਅਹਿਮਦ ਕਦੋਂ ਮਾਰਿਆ ਗਿਆ ਸੀ ?
(i) 1813 ਈ.
(ii) 1821 ਈ.
(iii) 1827 ਈ.
iv) 1831 ਈ. ।
ਉੱਤਰ-
1. ਸੱਯਦ ਅਹਿਮਦ ਮੁਸਲਮਾਨਾਂ ਦਾ ਇੱਕ ਧਾਰਮਿਕ ਨੇਤਾ ਸੀ ।
2. ਸੱਯਦ ਅਹਿਮਦ ਬਰੇਲੀ ਦਾ ਰਹਿਣ ਵਾਲਾ ਸੀ ।
3. ਸਿੱਖ ਫ਼ੌਜਾਂ ਨੇ ਸੱਯਦ ਅਹਿਮਦ ਨੂੰ ਸੈਦੂ ਅਤੇ ਪਿਸ਼ਾਵਰ ਵਿਖੇ ਹਰਾਇਆ ਸੀ ।
4. ਸੱਯਦ ਅਹਿਮਦ ਬਾਲਾਕੋਟ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਨਾਲ ਲੜਦੇ ਹੋਏ ਮਾਰਿਆ ਗਿਆ ਸੀ ।
5. 1831 ਈ. ।

PSEB 12th Class History Solutions Chapter 19 ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸ ਦੀ ਉੱਤਰ-ਪੱਛਮੀ ਸੀਮਾ ਨੀਤੀ

4. ਦੋਸਤ ਮੁਹੰਮਦ ਖ਼ਾਂ ਸਿੱਖਾਂ ਹੱਥੋਂ ਹੋਏ ਆਪਣੇ ਅਪਮਾਨ ਦਾ ਬਦਲਾ ਲੈਣਾ ਚਾਹੁੰਦਾ ਸੀ । ਦੂਜੇ ਪਾਸੇ ਸਿੱਖ ਵੀ ਪਿਸ਼ਾਵਰ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਸਨ । ਹਰੀ ਸਿੰਘ ਨਲਵਾ ਨੇ ਅਫ਼ਗਾਨਾਂ ਦੇ ਹਮਲਿਆਂ ਨੂੰ ਰੋਕਣ ਲਈ ਜਮਰੌਦ ਵਿਖੇ ਇੱਕ ਸ਼ਕਤੀਸ਼ਾਲੀ ਕਿਲ੍ਹੇ ਦਾ ਨਿਰਮਾਣ ਸ਼ੁਰੂ ਕਰਵਾਇਆ । ਹਰੀ ਸਿੰਘ ਨਲਵਾ ਦੀ ਇਸ ਕਾਰਵਾਈ ਨੂੰ ਰੋਕਣ ਲਈ ਦੋਸਤ ਮੁਹੰਮਦ ਖਾਂ ਨੇ ਆਪਣੇ ਪੁੱਤਰ ਮੁਹੰਮਦ ਅਕਬਰ ਅਤੇ ਸ਼ਮਸਦੀਨ ਦੀ ਅਗਵਾਈ ਹੇਠ 20,000 ਸੈਨਿਕਾਂ ਦੀ ਇੱਕ ਵਿਸ਼ਾਲ ਫ਼ੌਜ ਭੇਜੀ । ਇਸ ਫ਼ੌਜ ਨੇ 28 ਅਪਰੈਲ, 1837 ਈ. ਨੂੰ ਜਮਰੌਦ ਕਿਲ੍ਹੇ ਉੱਤੇ ਹਮਲਾ ਕਰ ਦਿੱਤਾ । ਹਰੀ ਸਿੰਘ ਨਲਵਾ ਉਸ ਸਮੇਂ ਪਿਸ਼ਾਵਰ ਵਿਖੇ ਸਖ਼ਤ ਬੀਮਾਰ ਪਿਆ ਸੀ । ਜਦੋਂ ਉਸ ਨੂੰ ਅਫ਼ਗਾਨਾਂ ਦੇ ਇਸ ਹਮਲੇ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਆਪਣੇ 10,000 ਸੈਨਿਕਾਂ ਨੂੰ ਨਾਲ ਲੈ ਕੇ ਜਮਰੌਦ ਵਿਖੇ ਅਫ਼ਗਾਨਾਂ ਉੱਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਭਾਵੇਂ ਹਰੀ ਸਿੰਘ ਨਲਵਾ ਸ਼ਹੀਦ ਹੋ ਗਿਆ ਸੀ ਪਰ ਸਿੱਖਾਂ ਨੇ ਅਫ਼ਗਾਨ ਫ਼ੌਜਾਂ ਵਿੱਚ ਅਜਿਹੀ ਤਬਾਹੀ ਮਚਾਈ ਕਿ ਉਨ੍ਹਾਂ ਨੇ ਮੁੜ ਕਦੇ ਪਿਸ਼ਾਵਰ ਵੱਲ ਆਪਣਾ ਮੂੰਹ ਨਾ ਕੀਤਾ ।

1. ਦੋਸਤ ਮੁਹੰਮਦ ਖਾਂ ਕੌਣ ਸੀ ?
2. ਜਮਰੌਦ ਕਿਲ੍ਹੇ ਦਾ ਨਿਰਮਾਣ ਕਿਸ ਨੇ ਕੀਤਾ ਸੀ ?
3. ਜਮਰੌਦ ਕਿਲ੍ਹੇ ‘ਤੇ ਹਮਲਾ ……………………….. ਨੂੰ ਕੀਤਾ ਗਿਆ ।
4. ਜਮਰੌਦ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਕਿਹੜਾ ਜਰਨੈਲ ਸ਼ਹੀਦ ਹੋਇਆ ?
5. ਜਮਰੌਦ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ ?
ਉੱਤਰ-
1. ਦੋਸਤ ਮੁਹੰਮਦ ਖ਼ਾਂ ਪਿਸ਼ਾਵਰ ਦਾ ਸ਼ਾਸਕ ਸੀ ।
2. ਜਮਰੌਦ ਕਿਲ੍ਹੇ ਦਾ ਨਿਰਮਾਣ ਸਰਦਾਰ ਹਰੀ ਸਿੰਘ ਨਲਵਾ ਨੇ ਕੀਤਾ ।
3. 28 ਅਪਰੈਲ, 1837 ਈ. ।
4. ਜਮਰੌਦ ਦੀ ਲੜਾਈ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਜਰਨੈਲ ਹਰੀ ਸਿੰਘ ਨਲਵਾ ਸ਼ਹੀਦ ਹੋਇਆ ਸੀ ।
5. ਜਮਰੌਦ ਦੀ ਲੜਾਈ ਵਿੱਚ ਸਿੱਖ ਜੇਤੂ ਰਹੇ ਸਨ ।

PSEB 12th Class History Solutions Chapter 18 ਐਂਗਲੋ-ਸਿੱਖ ਸੰਬੰਧ : 1800-1839

Punjab State Board PSEB 12th Class History Book Solutions Chapter 18 ਐਂਗਲੋ-ਸਿੱਖ ਸੰਬੰਧ : 1800-1839 Textbook Exercise Questions and Answers.

PSEB Solutions for Class 12 History Chapter 18 ਐਂਗਲੋ-ਸਿੱਖ ਸੰਬੰਧ : 1800-1839

Long Answer Type Questions

ਪ੍ਰਸ਼ਨ 1.
ਜਸਵੰਤ ਰਾਓ ਹੋਲਕਰ ਕੌਣ ਸੀ ? ਮਹਾਰਾਜਾ ਰਣਜੀਤ ਸਿੰਘ ਨੇ ਉਸ ਦੀ ਸਹਾਇਤਾ ਕਿਉਂ ਨਾ ਕੀਤੀ ? (Who was Jaswant Rao Holkar ? Why Ranjit Singh did not help him ?)
ਉੱਤਰ-
ਜਸਵੰਤ ਰਾਓ ਹੋਲਕਰ ਮਰਾਠਾ ਸਰਦਾਰ ਸੀ ਉਹ 1805 ਈ. ਵਿੱਚ ਅੰਗਰੇਜ਼ਾਂ ਤੋਂ ਹਾਰ ਗਿਆ ਸੀ । ਸਿੱਟੇ ਵਜੋਂ ਉਹ ਮਹਾਰਾਜਾ ਰਣਜੀਤ ਸਿੰਘ ਤੋਂ ਅੰਗਰੇਜ਼ਾਂ ਵਿਰੁੱਧ ਸਹਾਇਤਾ ਲੈਣ ਲਈ ਅੰਮ੍ਰਿਤਸਰ ਪਹੁੰਚਿਆ । ਮਹਾਰਾਜਾ ਰਣਜੀਤ ਸਿੰਘ ਨੇ ਹੋਲਕਰ ਦਾ ਭਾਵੇਂ ਨਿੱਘਾ ਸਵਾਗਤ ਕੀਤਾ ਪਰ ਹੇਠ ਲਿਖੇ ਕਾਰਨਾਂ ਕਰਕੇ ਕੋਈ ਸਹਾਇਤਾ ਨਾ ਕੀਤੀ| ਪਹਿਲਾ, ਮਹਾਰਾਜਾ ਰਣਜੀਤ ਸਿੰਘ ਅੰਗਰੇਜ਼ੀ ਸੈਨਾ ਦੇ ਅਨੁਸ਼ਾਸਨ ਨੂੰ ਦੇਖ ਕੇ ਹੈਰਾਨ ਰਹਿ ਗਿਆ ਸੀ । ਦੂਸਰਾ, ਅੰਗਰੇਜ਼ਾਂ ਦੀ ਥੋੜ੍ਹੀ ਜਿਹੀ ਫ਼ੌਜ ਨੇ ਮਰਾਠਿਆਂ ਦੀ ਵਿਸ਼ਾਲ ਫ਼ੌਜ ਨੂੰ ਲੜਾਈ ਦੇ ਮੈਦਾਨ ਵਿੱਚੋਂ ਨੱਸਣ ਲਈ ਮਜਬੂਰ ਕਰ ਦਿੱਤਾ ਸੀ । ਇਸ ਕਾਰਨ ਮਹਾਰਾਜਾ ਰਣਜੀਤ ਸਿੰਘ ਦੁਆਰਾ ਇਹ ਸਿੱਟਾ ਕੱਢਣਾ ਕੁਦਰਤੀ ਸੀ ਕਿ ਥੋੜੀ ਜਿਹੀ ਸਿੱਖ ਫ਼ੌਜ ਦੇ ਹੋਲਕਰ ਨਾਲ ਸ਼ਾਮਲ ਹੋਣ ‘ਤੇ ਸਥਿਤੀ ਵਿੱਚ ਕੋਈ ਖ਼ਾਸ ਫ਼ਰਕ ਨਹੀਂ ਪੈਣਾ ਹੈ ।

ਤੀਸਰਾ, ਹੋਲਕਰ ਸੰਬੰਧੀ ਕੋਈ ਫੈਸਲਾ ਲੈਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿੱਚ ਸਿੱਖ ਸਰਦਾਰਾਂ ਦਾ ਇੱਕ ਗੁਰਮਤਾ ਬੁਲਾਇਆ । ਇਸ ਵਿੱਚ ਕਾਫ਼ੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਜਸਵੰਤ ਰਾਓ ਹੋਲਕਰ ਦੀ ਸਹਾਇਤਾ ਲਾਹੌਰ ਰਾਜ ਲਈ ਵਿਨਾਸ਼ਕਾਰੀ ਸਿੱਧ ਹੋ ਸਕਦੀ ਹੈ । ਚੌਥਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੁੰਦਾ ਸੀ ।ਉਸ ਦਾ ਰਾਜ ਹਾਲੇ ਬਹੁਤ ਛੋਟਾ ਸੀ ਅਤੇ ਇਹ ਜੰਗ ਨਵੇਂ ਉਭਰ ਰਹੇ ਸਿੱਖ ਸਾਮਰਾਜ ਲਈ ਵਿਨਾਸ਼ਕਾਰੀ ਸਿੱਧ ਹੋ ਸਕਦੀ ਸੀ ।

PSEB 12th Class History Solutions Chapter 18 ਐਂਗਲੋ-ਸਿੱਖ ਸੰਬੰਧ : 1800-1839

ਪ੍ਰਸ਼ਨ 2.
ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਦੇ ਪਹਿਲੇ ਚਰਣ/ਪੜਾਓ ਦੇ ਸੰਬੰਧਾਂ ਦਾ ਵਿਸ਼ਲੇਸ਼ਣ ਕਰੋ । (Analyse the relationship of Ranjit Singh and Britishers in the First Phase.)
ਜਾਂ
ਅੰਮ੍ਰਿਤਸਰ ਦੀ ਸੰਧੀ ਦੀਆਂ ਪਰਿਸਥਿਤੀਆਂ ਦਾ ਅਧਿਐਨ ਕਰੋ । (Study the circumstances leading to the Treaty of Amritsar.)
ਜਾਂ
1800 ਤੋਂ 1809 ਈ. ਤਕ ਅੰਗਰੇਜ਼-ਸਿੱਖ ਸੰਬੰਧਾਂ ਦਾ ਵਰਣਨ ਕਰੋ । (Describe the relations between the English and the Sikhs from 1800 to 1809.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਸਾਰੀਆਂ ਸਿੱਖ ਰਿਆਸਤਾਂ ਨੂੰ ਆਪਣੇ ਅਧੀਨ ਕਰਨਾ ਚਾਹੁੰਦਾ ਸੀ । ਇਸ ਉਦੇਸ਼ ਨਾਲ ਉਸ ਨੇ 1806 ਈ. ਤੇ 1807 ਈ. ਵਿੱਚ ਦੋ ਵਾਰ ਮਾਲਵਾ ਦੇ ਦੇਸ਼ਾਂ ‘ਤੇ ਹਮਲੇ ਕੀਤੇ । ਉਸ ਨੇ ਕਈ ਖੇਤਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਕਈ ਸ਼ਾਸਕਾਂ ਤੋਂ ਨਜ਼ਰਾਨਾ ਵਸੂਲ ਕੀਤਾ । ਇਨ੍ਹਾਂ ਹਮਲਿਆਂ ਤੋਂ ਘਬਰਾ ਕੇ ਮਾਲਵਾ ਰਿਆਸਤਾਂ ਦੇ ਸਰਦਾਰਾਂ ਨੇ ਅੰਗਰੇਜ਼ਾਂ ਤੋਂ ਸਹਿਯੋਗ ਦੀ ਮੰਗ ਕੀਤੀ ਕਿਉਂਕਿ ਇਸ ਸਮੇਂ ਨੈਪੋਲੀਅਨ ਦਾ ਭਾਰਤ ਉੱਤੇ ਹਮਲਾ ਕਰਨ ਦਾ ਖ਼ਤਰਾ ਵੱਧ ਗਿਆ ਸੀ ਇਸ ਲਈ ਅੰਗਰੇਜ਼ ਮਾਲਵਾ ਦੇ ਸਰਦਾਰਾਂ ਨੂੰ ਸਹਿਯੋਗ ਦੇਣ ਦੀ ਬਜਾਏ ਰਣਜੀਤ ਸਿੰਘ ਨਾਲ ਸੰਧੀ ਕਰਨਾ ਚਾਹੁੰਦੇ ਸਨ । ਪਰ ਸਤੰਬਰ, 1808 ਈ. ਵਿੱਚ ਰਣਜੀਤ ਸਿੰਘ ਅਤੇ ਚਾਰਲਸ ਮੈਟਕਾਫ਼ ਵਿਚਕਾਰ ਹੋਈ ਗੱਲਬਾਤ ਅਸਫਲ ਰਹੀ । ਰਣਜੀਤ ਸਿੰਘ ਨੇ ਦਸੰਬਰ, 1808 ਈ. ਵਿੱਚ ਮਾਲਵਾ ’ਤੇ ਤੀਸਰੀ ਵਾਰ ਹਮਲਾ ਕਰਕੇ ਕੁਝ ਖੇਤਰਾਂ ਨੂੰ ਆਪਣੇ ਅਧੀਨ ਕਰ ਲਿਆ । ਇਸ ਸਮੇਂ ਨੈਪੋਲੀਅਨ ਦੇ ਭਾਰਤ ਉੱਤੇ ਹਮਲੇ ਦਾ ਖ਼ਤਰਾ ਦੂਰ ਹੋ ਗਿਆ । ਹੁਣ ਅੰਗਰੇਜ਼ਾਂ ਨੇ ਰਣਜੀਤ ਸਿੰਘ ਤੋਂ ਆਪਣੀਆਂ ਸ਼ਰਤਾਂ ਮਨਵਾਉਣ ਲਈ ਯੁੱਧ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ । ਸਿੱਟੇ ਵਜੋਂ 25 ਅਪਰੈਲ, 1809 ਈ. ਨੂੰ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ ਅੰਮ੍ਰਿਤਸਰ ਦੀ ਸੰਧੀ ‘ਤੇ ਦਸਤਖ਼ਤ ਹੋਏ ।

ਪ੍ਰਸ਼ਨ 3.
ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ ਹੋਈ ਅੰਮ੍ਰਿਤਸਰ ਦੀ ਸੰਧੀ ਦੀ ਮਹੱਤਤਾ ਦੱਸੋ । (Describe the significance of the treaty of Amritsar signed between Ranjit Singh and the English.)
ਜਾਂ
ਅੰਮ੍ਰਿਤਸਰ ਦੀ ਸੰਧੀ (1809) ਦਾ ਇਤਿਹਾਸਿਕ ਮਹੱਤਵ ਕੀ ਸੀ ? (Describe the historical significance of the Treaty of Amritsar.)
ਜਾਂ
ਅੰਮ੍ਰਿਤਸਰ ਦੀ ਸੰਧੀ ਦੀਆਂ ਸ਼ਰਤਾਂ ਅਤੇ ਮਹੱਤਵ ਲਿਖੋ । (Write the main clauses and importance of Amritsar treaty.)
ਜਾਂ
ਮਹਾਰਾਜਾ ਰਣਜੀਤ ਸਿੰਘ ਤੇ ਅੰਗਰੇਜ਼ਾਂ ਵਿਚਕਾਰ ਹੋਈ ਅੰਮ੍ਰਿਤਸਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਤੇ ਮਹੱਤਤਾ ਬਾਰੇ ਜਾਣਕਾਰੀ ਦਿਉ । (Describe the main clauses and importance of Treaty of Amritsar between Maharaja Ranjit Singh and the English.)
ਉੱਤਰ-
25 ਅਪਰੈਲ, 1809 ਈ. ਨੂੰ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ ਅੰਮ੍ਰਿਤਸਰ ਦੀ ਸੰਧੀ ਹੋਈ ਸੀ ।ਇਤਿਹਾਸਿਕ ਪੱਖ ਤੋਂ ਇਹ ਸੰਧੀ ਬੜੀ ਮਹੱਤਵਪੂਰਨ ਸੀ ।ਇਸ ਸੰਧੀ ਰਾਹੀਂ ਰਣਜੀਤ ਸਿੰਘ ਨੇ ਸਤਲੁਜ ਦਰਿਆ ਨੂੰ ਰਾਜ ਦੀ ਪੂਰਬੀ ਹੱਦ ਮੰਨ ਲਿਆ । ਇਸ ਕਾਰਨ ਰਣਜੀਤ ਸਿੰਘ ਦਾ ਸਾਰੀਆਂ ਸਿੱਖ ਰਿਆਸਤਾਂ ਦਾ ਮਹਾਰਾਜਾ ਬਣਨ ਦਾ ਸੁਪਨਾ ਹਮੇਸ਼ਾਂ ਲਈ ਟੁੱਟ ਗਿਆ । ਇਸ ਕਾਰਨ ਰਣਜੀਤ ਸਿੰਘ ਨੂੰ ਨਾ ਕੇਵਲ ਰਾਜਨੀਤਿਕ ਬਲਕਿ ਆਰਥਿਕ ਪੱਖ ਤੋਂ ਨੁਕਸਾਨ ਵੀ ਹੋਇਆ । ਪਰ ਇਹ ਸੰਧੀ ਰਣਜੀਤ ਸਿੰਘ ਲਈ ਕੁਝ ਪੱਖਾਂ ਤੋਂ ਲਾਹੇਵੰਦ ਵੀ ਸਿੱਧ ਹੋਈ ਉਹ ਆਪਣੇ ਨਵੇਂ ਉਸਾਰੇ ਰਾਜ ਨੂੰ ਅੰਗਰੇਜ਼ਾਂ ਵਰਗੀ ਸ਼ਕਤੀਸ਼ਾਲੀ ਸ਼ਕਤੀ ਤੋਂ ਬਚਾਉਣ ਵਿੱਚ ਸਫਲ ਹੋ ਸਕਿਆ ।

ਪੁਰਬ ਵੱਲੋਂ ਹੁਣ ਰਣਜੀਤ ਸਿੰਘ ਲਈ ਅੰਗਰੇਜ਼ਾਂ ਵੱਲੋਂ ਕੋਈ ਡਰ ਨਾ ਰਿਹਾ । ਇਸ ਲਈ ਰਣਜੀਤ ਸਿੰਘ ਉੱਤਰ-ਪੱਛਮ ਵੱਲ ਆਪਣੇ ਰਾਜ ਦਾ ਵਿਸਥਾਰ ਕਰਨ ਵਿੱਚ ਸਫਲ ਹੋ ਸਕਿਆ । ਦੂਜੇ ਪਾਸੇ ਇਹ ਸੰਧੀ ਅੰਗਰੇਜ਼ਾਂ ਲਈ ਬੜੀ ਲਾਹੇਵੰਦ ਸਿੱਧ ਹੋਈ । ਇਸ ਕਾਰਨ ਅੰਗਰੇਜ਼ਾਂ ਦਾ ਸਤਲੁਜ ਨਦੀ ਤਕ ਪ੍ਰਭਾਵ ਵੱਧ ਗਿਆ । ਪੰਜਾਬ ਵੱਲੋਂ ਨਿਸ਼ਚਿੰਤ ਹੋ ਜਾਣ ਕਾਰਨ ਅੰਗਰੇਜ਼ ਭਾਰਤ ਦੇ ਦੂਸਰੇ ਭਾਗਾਂ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰ ਸਕੇ । ਇਸ ਸੰਧੀ ਨੇ ਅੰਗਰੇਜ਼ਾਂ ਦੀ ਸ਼ੋਹਰਤ ਵਿੱਚ ਕਾਫ਼ੀ ਵਾਧਾ ਕੀਤਾ ।

ਪ੍ਰਸ਼ਨ 4.
ਸਿੰਧ ਦੇ ਮਾਮਲੇ ‘ਤੇ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿੱਚ ਤਣਾਉ ਕਿਉਂ ਪੈਦਾ ਹੋ ਗਿਆ ? (Why was tension created between Maharaja Ranjit Singh and the English over Sind ?)
ਉੱਤਰ-
ਸਿੰਧ ਦਾ ਇਲਾਕਾ ਵਪਾਰਿਕ ਅਤੇ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਇਸ ਲਈ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ ਦੋਨੋਂ ਇਸ ਇਲਾਕੇ ਨੂੰ ਆਪਣੇ ਅਧੀਨ ਕਰਨਾ ਚਾਹੁੰਦੇ ਸਨ । 1831 ਈ. ਵਿੱਚ ਅੰਗਰੇਜ਼ਾਂ ਨੇ ਅਲੈਗਜ਼ੈਂਡਰ ਬਰਨਜ਼ ਨੂੰ ਸਿੰਧ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਭੇਜਿਆ । ਮਹਾਰਾਜਾ ਰਣਜੀਤ ਸਿੰਘ ਨੂੰ ਕੋਈ ਸ਼ੱਕ ਨਾ ਪਵੇ ਇਸ ਲਈ ਉਸ ਨੂੰ ਰੋਪੜ ਵਿਖੇ ਗਵਰਨਰ-ਜਨਰਲ ਲਾਰਡ ਵਿਲੀਅਮ ਬੈਂਟਿੰਕ ਨਾਲ ਇੱਕ ਮੁਲਾਕਾਤ ਲਈ ਸੱਦਾ ਭੇਜਿਆ ਗਿਆ । ਇਹ ਮੁਲਾਕਾਤ 26 ਅਕਤੂਬਰ, 1831 ਈ. ਨੂੰ ਹੋਈ । ਅੰਗਰੇਜ਼ਾਂ ਨੇ ਬੜੀ ਚਾਲਾਕੀ ਨਾਲ ਰਣਜੀਤ ਸਿੰਘ ਨੂੰ ਗੱਲੀਂ-ਬਾਤੀਂ ਲਗਾਈ ਰੱਖਿਆ । ਦੂਜੇ ਪਾਸੇ ਅੰਗਰੇਜ਼ਾਂ ਨੇ ਸਿੰਧ ਨਾਲ ਸੰਧੀ ਕਰਨ ਲਈ ਕਰਨਲ ਪੋਟਿੰਗਰ ਨੂੰ ਭੇਜਿਆ । ਉਹ 1832 ਈ. ਵਿੱਚ ਸਿੰਧ ਨਾਲ ਇੱਕ ਵਪਾਰਿਕ ਸੰਧੀ ਕਰਨ ਵਿੱਚ ਸਫਲ ਹੋਇਆ । 1838 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਦੇ ਅਮੀਰਾਂ ਨਾਲ ਇੱਕ ਹੋਰ ਸੰਧੀ ਕਰ ਲਈ । ਇਸ ਕਾਰਨ ਸਿੰਧ ਅੰਗਰੇਜ਼ਾਂ ਦੇ ਪ੍ਰਭਾਵ ਅਧੀਨ ਆ ਗਿਆ । ਮਹਾਰਾਜਾ ਰਣਜੀਤ ਸਿੰਘ ਇਹ ਸਹਿਣ ਕਰਨ ਲਈ ਕਦੇ ਤਿਆਰ ਨਹੀਂ ਸੀ। ਪਰ ਉਸ ਨੇ ਅੰਗਰੇਜ਼ਾਂ ਦੇ ਵਿਰੁੱਧ ਕੋਈ ਕਦਮ ਚੁੱਕਣ ਦਾ ਹੌਸਲਾ ਨਾਂ ਕੀਤਾ ।

ਪ੍ਰਸ਼ਨ 5.
ਫ਼ਿਰੋਜ਼ਪੁਰ ਦੇ ਪ੍ਰਸ਼ਨ ‘ਤੇ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ ਤਣਾਉ ਕਿਉਂ ਪੈਦਾ ਹੋ ਗਿਆ ? (Why was tension created between Maharaja Ranjit Singh and the English over Ferozepur tangle ?)
ਉੱਤਰ-
ਅੰਗਰੇਜ਼ ਫ਼ਿਰੋਜ਼ਪੁਰ ਵਰਗੇ ਮਹੱਤਵਪੂਰਨ ਸ਼ਹਿਰ ਨੂੰ ਆਪਣੇ ਅਧੀਨ ਕਰਨਾ ਚਾਹੁੰਦੇ ਸਨ । ਇਹ ਸ਼ਹਿਰ ਲਾਹੌਰ ਤੋਂ ਕੇਵਲ 40 ਮੀਲ ਦੀ ਵਿੱਥ ‘ਤੇ ਸਥਿਤ ਸੀ ।ਇੱਥੋਂ ਅੰਗਰੇਜ਼ ਰਣਜੀਤ ਸਿੰਘ ਦੇ ਰਾਜ ਦੀਆਂ ਸਰਗਰਮੀਆਂ ਬਾਰੇ ਚੰਗੀ ਜਾਣਕਾਰੀ ਪ੍ਰਾਪਤ ਕਰ ਸਕਦੇ ਸਨ । ਇਸ ਤੋਂ ਇਲਾਵਾ ਪੰਜਾਬ ਨੂੰ ਘੇਰਾ ਪਾਉਣ ਲਈ ਫ਼ਿਰੋਜ਼ਪੁਰ ’ਤੇ ਕਬਜ਼ਾ ਕਰਨਾ ਜ਼ਰੂਰੀ ਸੀ । ਅੰਗਰੇਜ਼ ਭਾਵੇਂ ਫ਼ਿਰੋਜ਼ਪੁਰ ਵੱਲ ਕਾਫ਼ੀ ਸਮੇਂ ਤੋਂ ਲਲਚਾਈਆਂ ਨਜ਼ਰਾਂ ਨਾਲ ਦੇਖ ਰਹੇ ਸਨ, ਪਰ ਉਹ ਇਸ ਉੱਤੇ ਆਪਣੇ ਕਬਜ਼ੇ ਨੂੰ ਮੁਲਤਵੀ ਕਰਦੇ ਆ ਰਹੇ ਸਨ ਤਾਂ ਜੋ ਰਣਜੀਤ ਸਿੰਘ ਉਨ੍ਹਾਂ ਨਾਲ ਨਾਰਾਜ਼ ਨਾ ਹੋਵੇ । ਇਸੇ ਕਾਰਨ ਅੰਗਰੇਜ਼ 1835 ਈ. ਤਕ ਫ਼ਿਰੋਜ਼ਪੁਰ ਉੱਤੇ ਰਣਜੀਤ ਸਿੰਘ ਦਾ ਅਧਿਕਾਰ ਮੰਨਦੇ ਆਏ ਸਨ । ਪਰ ਹੁਣ ਸਥਿਤੀ ਬਦਲ ਚੁੱਕੀ ਸੀ । ਅੰਗਰੇਜ਼ਾਂ ਨੂੰ ਰਣਜੀਤ ਸਿੰਘ ਦੀ ਮਿੱਤਰਤਾ ਦੀ ਕੋਈ ਖ਼ਾਸ ਲੋੜ ਨਹੀਂ ਸੀ । ਇਸ ਲਈ 1835 ਈ. ਵਿੱਚ ਅੰਗਰੇਜ਼ਾਂ ਨੇ ਜ਼ਬਰਦਸਤੀ ਫ਼ਿਰੋਜ਼ਪੁਰ ਉੱਤੇ ਕਬਜ਼ਾ ਕਰ ਲਿਆ । 1838 ਈ. ਵਿੱਚ ਅੰਗਰੇਜ਼ਾਂ ਨੇ ਇੱਥੇ ਇੱਕ ਸ਼ਕਤੀਸ਼ਾਲੀ ਸੈਨਿਕ ਛਾਉਣੀ ਬਣਾ ਲਈ । ਰਣਜੀਤ ਸਿੰਘ ਨੇ ਅੰਗਰੇਜ਼ਾਂ ਦੁਆਰਾ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰਨ ਅਤੇ ਇੱਥੇ ਛਾਉਣੀ ਬਣਾਏ ਜਾਣ ਕਾਰਨ ਭਾਵੇਂ ਬੜਾ ਗੁੱਸਾ ਮਨਾਇਆ ਪਰ ਅੰਗਰੇਜ਼ਾਂ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ । ਮਹਾਰਾਜਾ ਨੂੰ ਖਾਲੀ ਗੁੱਸੇ ਦਾ ਘੱਟ ਪੀ ਕੇ ਰਹਿ ਜਾਣਾ ਪਿਆ ।

ਪ੍ਰਸ਼ਨ 6.
ਤਿੰਨ-ਪੱਖੀ ਸੰਧੀ ‘ ਤੇ ਇੱਕ ਸੰਖੇਪ ਨੋਟ ਲਿਖੋ । (Write a brief note on Tri-partite Treaty.)
ਜਾਂ
ਤਿੰਨ-ਪੱਖੀ ਸੰਧੀ ਬਾਰੇ ਚਰਚਾ ਕਰੋ । (Discuss about Tri-partite Treaty.)
ਜਾਂ
ਤਿੰਨ-ਪੱਖੀ ਸੰਧੀ ‘ਤੇ ਇਸ ਦੇ ਮਹੱਤਵ ਬਾਰੇ ਨੋਟ ਲਿਖੋ । (Write a note about Tri-partite Treaty and its importance.) ਉੱਤਰ-
1837 ਈ. ਵਿੱਚ ਰੂਸ ਬੜੀ ਤੇਜ਼ੀ ਨਾਲ ਏਸ਼ੀਆ ਵੱਲ ਵੱਧ ਰਿਹਾ ਸੀ । ਇਸ ਹਮਲੇ ਨੂੰ ਰੋਕਣ ਲਈ ਅੰਗਰੇਜ਼ਾਂ ਨੇ ਅਫ਼ਗਾਨਿਸਤਾਨ ਦੇ ਹਾਕਮ ਦੋਸਤ ਮੁਹੰਮਦ ਖ਼ਾਂ ਨਾਲ ਮਿੱਤਰਤਾ ਕਰਨੀ ਚਾਹੀ । ਪਰ ਦੋਸਤ ਮੁਹੰਮਦ ਖ਼ਾਂ ਇਹ ਚਾਹੁੰਦਾ ਸੀ ਕਿ ਅੰਗਰੇਜ਼ ਪਿਸ਼ਾਵਰ ਦਾ ਇਲਾਕਾ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਉਸ ਨੂੰ ਦੇਣ । ਅੰਗਰੇਜ਼ ਅਜਿਹੇ ਸਮੇਂ ਮਹਾਰਾਜਾ ਰਣਜੀਤ ਸਿੰਘ ਨਾਲ ਆਪਣੇ ਸੰਬੰਧ ਵਿਗਾੜਨਾ ਨਹੀਂ ਚਾਹੁੰਦੇ ਸਨ । ਇਸ ਲਈ ਉਨ੍ਹਾਂ ਨੇ ਅਫ਼ਗਾਨਿਸਤਾਨ ਦੇ ਸਾਬਕਾ ਸ਼ਾਸਕ ਸ਼ਾਹ ਸ਼ੁਜਾਹ ਨਾਲ ਗੱਲਬਾਤ ਸ਼ੁਰੂ ਕੀਤੀ । 26 ਜੂਨ, 1838 ਈ. ਨੂੰ ਅੰਗਰੇਜ਼ਾਂ, ਸ਼ਾਹ ਸ਼ੁਜਾਹ ਅਤੇ ਮਹਾਰਾਜਾ ਰਣਜੀਤ ਸਿੰਘ ਵਿਚਾਲੇ ਇੱਕ ਤਿੰਨ-ਪੱਖੀ ਸੰਧੀ ‘ਤੇ ਦਸਤਖ਼ਤ ਕੀਤੇ ਗਏ ।ਇਸ ਸੰਧੀ ਅਨੁਸਾਰ ਸ਼ਾਹ ਸ਼ੁਜਾਹ ਨੂੰ ਅਫ਼ਗਾਨਿਸਤਾਨ ਦੇ ਤਖ਼ਤ ‘ਤੇ ਬਿਠਾਉਣ ਦਾ ਫੈਸਲਾ ਕੀਤਾ ਗਿਆ ।

ਸ਼ਾਹ ਸ਼ੁਜ਼ਾਹ ਨੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਦਿੱਤੇ ਗਏ ਸਾਰੇ ਅਫ਼ਗਾਨ ਖੇਤਰਾਂ ‘ਤੇ ਉਸ ਦਾ ਅਧਿਕਾਰ ਮੰਨ ਲਿਆ । ਮਹਾਰਾਜਾ ਰਣਜੀਤ ਸਿੰਘ ਨੂੰ ਕਿਹਾ ਗਿਆ ਕਿ ਉਹ 5000 ਸੈਨਿਕ ਸ਼ਾਹ ਸ਼ੁਜਾਹ ਦੀ ਸਹਾਇਤਾ ਲਈ ਭੇਜੇ ।ਇਸ ਸਹਾਇਤਾ ਦੇ ਬਦਲੇ ਸ਼ਾਹ ਸ਼ੁਜਾਹ ਰਣਜੀਤ ਸਿੰਘ ਨੂੰ 2 ਲੱਖ ਰੁਪਏ ਦੇਵੇਗਾ । ਮਹਾਰਾਜਾ ਰਣਜੀਤ ਸਿੰਘ ਇਸ ਸੰਧੀ ‘ਤੇ ਦਸਤਖ਼ਤ ਕਰਨ ਨੂੰ ਤਿਆਰ ਨਹੀਂ ਸੀ ਪਰ ਅੰਗਰੇਜ਼ਾਂ ਨੇ ਉਸ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਦਿੱਤਾ । ਇਸ ਸੰਧੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਸਿੰਧ ਅਤੇ ਸ਼ਿਕਾਰਪੁਰ ‘ਤੇ ਕਬਜ਼ਾ ਕਰਨ ਦੀਆਂ ਸਾਰੀਆਂ ਇੱਛਾਵਾਂ ‘ਤੇ ਪਾਣੀ ਫੇਰ ਦਿੱਤਾ ਸੀ ।

PSEB 12th Class History Solutions Chapter 18 ਐਂਗਲੋ-ਸਿੱਖ ਸੰਬੰਧ : 1800-1839

ਪ੍ਰਸ਼ਨ 7.
1809 ਤੋਂ 1839 ਈ. ਤਕ ਦੇ ਅੰਗਰੇਜ਼-ਸਿੱਖ ਸੰਬੰਧਾਂ ਦਾ ਵਿਵਰਣ ਦਿਓ । (Write about the relations between the English and the Sikhs from 1809-1839.)
ਉੱਤਰ-
1809 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਾਲੇ ਅੰਮ੍ਰਿਤਸਰ ਦੀ ਪ੍ਰਸਿੱਧ ਸੰਧੀ ਹੋਈ । ਇਹ ਸੰਧੀ ਮਹਾਰਾਜਾ ਰਣਜੀਤ ਸਿੰਘ ਨਾਲੋਂ ਅੰਗਰੇਜ਼ਾਂ ਲਈ ਵਧੇਰੇ ਲਾਹੇਵੰਦ ਸਿੱਧ ਹੋਈ । ਇਸ ਸੰਧੀ ਕਾਰਨ ਮਹਾਰਾਜਾ ਰਣਜੀਤ ਸਿੰਘ ਦਾ ਸਾਰੀਆਂ ਸਿੱਖ ਰਿਆਸਤਾਂ ਦਾ ਮਹਾਰਾਜਾ ਬਣਨ ਦਾ ਸੁਪਨਾ ਭਾਵੇਂ ਪੁਰਾ ਨਾ ਹੋ ਸਕਿਆ ਪਰ ਉਸ ਨੇ ਖ਼ਾਲਸਾ ਰਾਜ ਨੂੰ ਨਸ਼ਟ ਹੋਣ ਤੋਂ ਬਚਾ ਲਿਆ । 1809 ਈ. ਤੋਂ 1830 ਈ. ਤਕ ਦੋਹਾਂ ਸ਼ਕਤੀਆਂ ਵਿਚਾਲੇ ਕਦੇ ਮਿੱਤਰਤਾ ਸਥਾਪਿਤ ਹੋ ਜਾਂਦੀ ਅਤੇ ਕਦੇ ਉਨ੍ਹਾਂ ਵਿਚਾਲੇ ਤਣਾਉ ਪੈਦਾ ਹੋ ਜਾਂਦਾ | 1830-39 ਈ. ਵਿੱਚ ਦੋਹਾਂ ਸ਼ਕਤੀਆਂ ਦੇ ਸੰਬੰਧਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ । ਇਸ ਦਾ ਕਾਰਨ ਇਹ ਸੀ ਕਿ ਅੰਗਰੇਜ਼ਾਂ ਨੇ ਸਿੰਧ, ਸ਼ਿਕਾਰਪੁਰ ਅਤੇ ਫ਼ਿਰੋਜ਼ਪੁਰ ‘ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਸੀ ।

ਇਸ ਤੋਂ ਇਲਾਵਾ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 1838 ਈ. ਵਿੱਚ ਤਿੰਨ-ਪੱਖੀ ਸੰਧੀ ‘ਤੇ ਦਸਤਖ਼ਤ ਕਰਨ ਲਈ ਮਜਬੂਰ ਕੀਤਾ । ਇਨ੍ਹਾਂ ਕਾਰਨਾਂ ਕਰਕੇ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਆਪ ਨੂੰ ਬਹੁਤ ਅਪਮਾਨਿਤ ਮਹਿਸੂਸ ਕੀਤਾ । ਸਿੱਟੇ ਵਜੋਂ ਉਸ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਅੰਗਰੇਜ਼ਾਂ ਦੇ ਵਿਰੁੱਧ ਕੋਈ ਕਦਮ ਚੁੱਕਣ ਦਾ ਫੈਸਲਾ ਕੀਤਾ । ਬਦਕਿਸਮਤੀ ਨਾਲ 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਅਕਾਲ ਚਲਾਣਾ ਕਰ ਗਏ ।

ਪ੍ਰਸ਼ਨ 8.
ਮਹਾਰਾਜਾ ਰਣਜੀਤ ਸਿੰਘ ਦੇ ਅੰਗਰੇਜ਼ਾਂ ਨਾਲ ਸੰਬੰਧਾਂ ਦੇ ਸਰੂਪ ਦਾ ਵਰਣਨ ਕਰੋ । (Discuss the nature of Ranjit Singh’s relation with the British.)
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਅੰਗਰੇਜ਼ਾਂ ਸਾਹਮਣੇ ਝੁਕਣ ਦੀ ਨੀਤੀ ਬਾਰੇ ਆਪਣੇ ਵਿਚਾਰ ਲਿਖੋ । (Comment on Maharaja Ranjit Singh’s policy of yielding towards the British.) ਉੱਤਰ-ਮਹਾਰਾਜਾ ਰਣਜੀਤ ਸਿੰਘ ਨੇ ਹਮੇਸ਼ਾਂ ਅੰਗਰੇਜ਼ਾਂ ਸਾਹਮਣੇ ਝੁਕਣ ਦੀ ਨੀਤੀ ਅਪਣਾਈ । 1809 ਈ. ਵਿੱਚ ਅੰਗਰੇਜ਼ਾਂ ਨੇ ਉਸ ਨੂੰ ਅੰਮ੍ਰਿਤਸਰ ਦੀ ਸੰਧੀ ਕਰਨ ਲਈ ਮਜਬੂਰ ਕੀਤਾ । ਇਸ ਨਾਲ ਮਹਾਰਾਜਾ ਰਣਜੀਤ ਸਿੰਘ ਦਾ ਸਾਰੇ ਸਿੱਖਾਂ ਦਾ ਮਹਾਰਾਜਾ ਬਣਨ ਦੀਆਂ ਆਸਾਂ ਮਿੱਟੀ ਵਿੱਚ ਮਿਲ ਗਈਆਂ । 1822 ਈ. ਵਿੱਚ ਅੰਗਰੇਜ਼ਾਂ ਨੇ ਸਦਾ ਕੌਰ ਦੇ ਕਹਿਣ ‘ਤੇ ਰਣਜੀਤ ਸਿੰਘ ਦੀਆਂ ਸੈਨਾਵਾਂ ਤੋਂ ਵਦਨੀ ਖਾਲੀ ਕਰਵਾ ਲਿਆ । 1832 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨੂੰ ਧੋਖੇ ਵਿੱਚ ਰੱਖ ਕੇ ਸਿੰਧ ਦੇ ਅਮੀਰਾਂ ਨਾਲ ਇੱਕ ਵਪਾਰਿਕ ਸੰਧੀ ਕਰ ਲਈ । ਇਸ ਸੰਬੰਧੀ ਜਦੋਂ ਰਣਜੀਤ ਸਿੰਘ ਨੂੰ ਪਤਾ ਲੱਗਾ ਤਾਂ ਉਹ ਸਿਰਫ ਗੁੱਸਾ ਪੀ ਕੇ ਹੀ ਰਹਿ ਗਿਆ ।

1835 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨੂੰ ਸ਼ਿਕਾਰਪੁਰ ਖ਼ਾਲੀ ਕਰਨ ਲਈ ਮਜਬੂਰ ਕਰ ਦਿੱਤਾ । ਇਸੇ ਵਰੇ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਉੱਤੇ ਕਬਜ਼ਾ ਕਰਕੇ ਮਹਾਰਾਜਾ ਰਣਜੀਤ ਸਿੰਘ ਦੀ ਸ਼ਕਤੀ ਨੂੰ ਇੱਕ ਹੋਰ ਵੰਗਾਰ ਦਿੱਤੀ । ਮਹਾਰਾਜਾ ਰਣਜੀਤ ਸਿੰਘ ਸਿਰਫ ਗੁੱਸੇ ਦੇ ਘੁੱਟ ਪੀ ਕੇ ਰਹਿ ਗਿਆ । ਅੰਗਰੇਜ਼ਾਂ ਨੇ ਰਣਜੀਤ ਸਿੰਘ ਕੋਲੋਂ 26 ਜੂਨ, 1838 ਈ. ਨੂੰ ਤੈ-ਪੱਖੀ ਸਮਝੌਤੇ ਉੱਤੇ ਜ਼ਬਰਦਸਤੀ ਹਸਤਾਖ਼ਰ ਕਰਵਾਏ । ਇਹ ਘਟਨਾਵਾਂ ਇਸ ਗੱਲ ਦਾ ਪ੍ਰਤੱਖ ਸਬੂਤ ਸਨ ਕਿ ਮਹਾਰਾਜਾ ਰਣਜੀਤ ਸਿੰਘ ਹਮੇਸ਼ਾਂ ਅੰਗਰੇਜ਼ਾਂ ਅੱਗੇ ਝੁਕਦਾ ਰਿਹਾ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਪਹਿਲਾ ਪੜਾਅ 1800-09 ਈ. (First Stage 1800-09 A.D.)

ਪ੍ਰਸ਼ਨ 1.
ਆਲੋਚਨਾਤਮਕ ਦ੍ਰਿਸ਼ਟੀਕੋਣ ਤੋਂ 1800 ਤੋਂ 1809 ਈ. ਤਕ ਅੰਗਰੇਜ਼-ਸਿੱਖ ਸੰਬੰਧਾਂ ਦਾ ਅਧਿਐਨ ਕਰੋ । (Study the Anglo-Sikh relations from 1800 to 1809 from a critical point of view.)
ਜਾਂ
ਰਣਜੀਤ ਸਿੰਘ ਦੇ ਅੰਗਰੇਜ਼ਾਂ ਨਾਲ 1800 ਤੋਂ 1809 ਈ. ਤਕ ਸੰਬੰਧਾਂ ਦਾ ਆਲੋਚਨਾਤਮਕ ਵੇਰਵਾ ਦਿਓ । (Critically examine Ranjit Singh’s relations with the British from 1800 to 1809.)
ਜਾਂ
ਉਨ੍ਹਾਂ ਹਾਲਤਾਂ ਦੀ ਵਿਆਖਿਆ ਕਰੋ, ਜਿਨ੍ਹਾਂ ਕਰਕੇ 1809 ਵਿੱਚ ਅੰਮ੍ਰਿਤਸਰ ਦੀ ਸੰਧੀ ਹੋਈ । ਇਸ ਸੰਧੀ ਤੋਂ ਅੰਗਰੇਜ਼ਾਂ ਅਤੇ ਮਹਾਰਾਜਾ ਨੂੰ ਕੀ ਲਾਭ ਹੋਏ ? (Examine the circumstances leading to the Treaty of Amritsar in 1809. What were its terms and respective advantages derived from it by Maharaja Ranjit Singh and the British.)
ਜਾਂ
ਅੰਮ੍ਰਿਤਸਰ ਦੀ ਸੰਧੀ ਜਿਨ੍ਹਾਂ ਹਾਲਾਤਾਂ ਵਿੱਚ ਹੋਈ ਉਨ੍ਹਾਂ ਦੀ ਪੜਚੋਲ ਕਰੋ । ਇਸ ਦੀਆਂ ਕੀ ਧਾਰਾਵਾਂ ਸਨ ਅਤੇ ਇਸ ਨਾਲ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਨੂੰ ਕੀ ਲਾਭ ਹੋਏ ? (Examine the circumstances leading to the Treaty of Amritsar. What were its terms and respective advantages derived from it by Ranjit Singh and the British ?)
ਜਾਂ
ਕਿਨ੍ਹਾਂ ਪਰਿਸਥਿਤੀਆਂ ਕਾਰਨ 1809 ਈ. ਵਿੱਚ ਅੰਮ੍ਰਿਤਸਰ ਦੀ ਸੰਧੀ ਹੋਈ ? ਇਸ ਸੰਧੀ ਦਾ ਮਹੱਤਵ ਵੀ ਦੱਸੋ । [Discuss the circumstances leading to the treaty of Amritsar (1809). Examine the significance of this treaty.]
ਜਾਂ
ਅੰਮ੍ਰਿਤਸਰ ਦੀ ਸੰਧੀ ਬਾਰੇ ਤੁਸੀਂ ਕੀ ਜਾਣਦੇ ਹੋ ? ਇਸ ਸੰਧੀ ਨਾਲ ਮਹਾਰਾਜਾ ਅਤੇ ਅੰਗਰੇਜ਼ਾਂ ਨੂੰ ਕੀ ਲਾਭ ਹੋਏ ? (What do you know about Treaty of Amritsar ? What was gained by Maharaja and the English by this treaty ?)
ਉੱਤਰ-
ਅੰਗਰੇਜ਼ ਲੰਬੇ ਸਮੇਂ ਤੋਂ ਪੰਜਾਬ ਵੱਲ ਲਲਚਾਈਆਂ ਨਜ਼ਰਾਂ ਨਾਲ ਵੇਖ ਰਹੇ ਸਨ । ਦੂਜੇ ਪਾਸੇ ਰਣਜੀਤ ਸਿੰਘ ਵੀ ਸਾਰੇ ਪੰਜਾਬ ‘ਤੇ ਆਪਣਾ ਰਾਜ ਕਾਇਮ ਕਰਨਾ ਚਾਹੁੰਦਾ ਸੀ । ਦੋਹਾਂ ਧੜਿਆਂ ਦੀਆਂ ਸਾਮਰਾਜਵਾਦੀ ਇੱਛਾਵਾਂ ਨੇ ਆਪਸੀ ਸੰਬੰਧਾਂ ਨੂੰ ਮਹੱਤਵਪੂਰਨ ਢੰਗ ਨਾਲ ਪ੍ਰਭਾਵਿਤ ਕੀਤਾ । 1800-09 ਈ. ਤਕ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਾਲੇ ਸੰਬੰਧਾਂ ਦਾ ਸੰਖੇਪ ਵਰਣਨ ਇਸ ਤਰਾਂ ਹੈ-

1. ਯੂਸਫ਼ ਅਲੀ ਦਾ ਮਿਸ਼ਨ 1800 ਈ. (Mission of Yusuf Ali 1800 A.D.) – ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ਦੇ ਸ਼ਾਸਕ ਸ਼ਾਹ ਜ਼ਮਾਨ ਨਾਲ ਮਿੱਤਰਤਾਪੂਰਵਕ ਸੰਬੰਧ ਕਾਇਮ ਕਰ ਲਏ ਸਨ । ਇਸ ਕਾਰਨ . ਅੰਗਰੇਜ਼ੀ ਸਰਕਾਰ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸ਼ਾਹ ਜ਼ਮਾਨ ਅਤੇ ਮਹਾਰਾਜਾ ਰਣਜੀਤ ਸਿੰਘ ਮਿਲ ਕੇ ਅੰਗਰੇਜ਼ਾਂ ਉੱਤੇ ਹਮਲਾ ਨਾ ਕਰ ਦੇਣ । ਅੰਗਰੇਜ਼ਾਂ ਨੇ 1800 ਈ. ਵਿੱਚ ਯੂਸਫ਼ ਅਲੀ ਨੂੰ ਆਪਣਾ ਪ੍ਰਤੀਨਿਧੀ ਬਣਾ ਕੇ ਰਣਜੀਤ ਸਿੰਘ ਦੇ ਦਰਬਾਰ ਵਿੱਚ ਭੇਜਿਆ । ਪਰ ਇਹ ਮਿਸ਼ਨ ਹਾਲੇ ਰਸਤੇ ਵਿੱਚ ਹੀ ਸੀ ਕਿ ਅਫ਼ਗਾਨਿਸਤਾਨ ਵਿੱਚ ਗੱਦੀ ਲਈ ਹਿ ਯੁੱਧ ਸ਼ੁਰੂ ਹੋ ਗਿਆ । ਹਮਲੇ ਦੀ ਸੰਭਾਵਨਾ ਖ਼ਤਮ ਹੋ ਜਾਣ ਕਾਰਨ ਯੂਸਫ਼ ਅਲੀ ਨੂੰ ਵਾਪਸ ਬੁਲਾ ਲਿਆ ਗਿਆ । ਇਸ ਕਾਰਨ ਇਹ ਮਿਸ਼ਨ ਕੇਵਲ ਇੱਕ ਸਦਭਾਵਨਾ ਮਿਸ਼ਨ ਤਕ ਹੀ ਸੀਮਿਤ ਰਿਹਾ ।

2. ਹੋਲਕਰ ਦਾ ਪੰਜਾਬ ਆਉਣਾ 1805 ਈ. (Holkar’s visit to Punjab 1805 A.D.) – 1805 ਈ. ਵਿੱਚ ਅੰਗਰੇਜ਼ਾਂ ਕੋਲੋਂ ਹਾਰ ਖਾ ਕੇ ਮਰਹੱਟਾ ਸਰਦਾਰ ਜਸਵੰਤ ਰਾਓ ਹੋਲਕਰ ਮਹਾਰਾਜਾ ਰਣਜੀਤ ਸਿੰਘ ਪਾਸੋਂ ਅੰਗਰੇਜ਼ਾਂ ਵਿਰੁੱਧ ਸਹਾਇਤਾ ਲੈਣ ਲਈ ਪੰਜਾਬ ਆਇਆ | ਅਜਿਹੀ ਸਥਿਤੀ ਵਿੱਚ ਮਹਾਰਾਜੇ ਨੇ ਬੜੀ ਸਿਆਣਪ ਤੋਂ ਕੰਮ ਲਿਆ । ਉਸ ਨੇ ਹੋਲਕਰ ਨੂੰ ਸਹਾਇਤਾ ਦੇਣ ਤੋਂ ਇਨਕਾਰ ਕਰ ਦਿੱਤਾ । ਉਹ ਇੱਕ ਹਾਰੇ ਹੋਏ ਸ਼ਾਸਕ ਦੀ ਸਹਾਇਤਾ ਕਰਕੇ ਅੰਗਰੇਜ਼ਾਂ ਨਾਲ ਟੱਕਰ ਨਹੀਂ ਲੈਣਾ ਚਾਹੁੰਦਾ ਸੀ ।

3. ਲਾਹੌਰ ਦੀ ਸੰਧੀ 1806 ਈ. (Treaty of Lahore 1806 A.D.) – ਮਹਾਰਾਜਾ ਰਣਜੀਤ ਸਿੰਘ ਨੇ ਹੋਲਕਰ ਦੀ ਕੋਈ ਮਦਦ ਨਹੀਂ ਕੀਤੀ ਸੀ ਇਸ ਕਾਰਨ ਅੰਗਰੇਜ਼ ਰਣਜੀਤ ਸਿੰਘ ਨਾਲ ਬੜੇ ਖ਼ੁਸ਼ ਹੋਏ । ਉਨ੍ਹਾਂ ਨੇ 1 ਜਨਵਰੀ, 1806 ਈ. ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਨਾਲ ਇੱਕ ਸੰਧੀ ਕੀਤੀ । ਇਸ ਸੰਧੀ ਅਨੁਸਾਰ ਰਣਜੀਤ ਸਿੰਘ ਨੇ ਇਹ ਮੰਨਿਆ ਕਿ ਉਹ ਹੋਲਕਰ ਦੀ ਕੋਈ ਮਦਦ ਨਹੀਂ ਕਰੇਗਾ ਅਤੇ ਅੰਗਰੇਜ਼ਾਂ ਨੂੰ ਅੰਮ੍ਰਿਤਸਰ ਵਿੱਚੋਂ ਸ਼ਾਂਤੀ ਪੂਰਵਕ ਨਿਕਲ ਜਾਣ ਦੀ ਆਗਿਆ ਦੇਵੇਗਾ | ਅੰਗਰੇਜ਼ਾਂ ਨੇ ਇਹ ਮੰਨਿਆ ਕਿ ਉਹ ਰਣਜੀਤ ਸਿੰਘ ਦੇ ਰਾਜ ਵਿੱਚ ਕੋਈ ਦਖਲ ਨਹੀ ਦੇਣਗੇ ।

4. ਨੈਪੋਲੀਅਨ ਦਾ ਖ਼ਤਰਾ (Napoleonic Danger) – ਇਸ ਸਮੇਂ ਅੰਤਰ-ਰਾਸ਼ਟਰੀ ਹਾਲਾਤ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਆਈ 1807 ਈ. ਵਿੱਚ ਨੈਪੋਲੀਅਨ ਨੇ ਰੂਸ ਨਾਲ ਟਿਲਸਿਟ ਦੀ ਸੰਧੀ ‘ਤੇ ਦਸਤਖ਼ਤ ਕੀਤੇ । ਇਸ ਸੰਧੀ ਅਨੁਸਾਰ ਰੁਸੇ ਨੇ ਨੈਪੋਲੀਅਨ ਨੂੰ ਭਾਰਤ ਉੱਤੇ ਹਮਲਾ ਕਰਨ ਦੇ ਸਮੇਂ ਪੂਰਾ ਸਹਿਯੋਗ ਦੇਣ ਦਾ ਵਚਨ ਦਿੱਤਾ । ਨੈਪੋਲੀਅਨ ਦੇ ਵਧਦੇ ਹੋਏ ਪ੍ਰਭਾਵ ਕਾਰਨ ਭਾਰਤ ਵਿੱਚ ਅੰਗਰੇਜ਼ੀ ਸਰਕਾਰ ਘਬਰਾ ਗਈ । ਉਸ ਨੇ ਸਥਿਤੀ ਦਾ ਮੁਕਾਬਲਾ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਨਾਲ ਮਿੱਤਰਤਾ ਕਰਨ ਦਾ ਫੈਸਲਾ ਕੀਤਾ ।

5. ਮੈਟਕਾਫ਼ ਦਾ ਪਹਿਲਾ ਮਿਸ਼ਨ (Metcalfe’s First Mission) – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨਾਲ ਸੰਧੀ ਕਰਨ ਲਈ ਚਾਰਲਸ ਮੈਟਕਾਫ਼ ਨੂੰ ਭੇਜਿਆ | ਉਹ 11 ਸਤੰਬਰ, 1808 ਈ. ਨੂੰ ਮਹਾਰਾਜੇ ਨੂੰ ਖੇਮਕਰਨ ਵਿਖੇ ਮਿਲਿਆ । ਇੱਥੇ ਉਸ ਨੇ ਅੰਗਰੇਜ਼ੀ ਸਰਕਾਰ ਦੇ ਪ੍ਰਸਤਾਵ ਮਹਾਰਾਜਾ ਰਣਜੀਤ ਸਿੰਘ ਅੱਗੇ ਰੱਖੇ । ਮਹਾਰਾਜਾ ਰਣਜੀਤ ਸਿੰਘ ਨੇ ਸੰਧੀ ਦੇ ਬਦਲੇ ਅੰਗਰੇਜ਼ਾਂ ਅੱਗੇ ਇਹ ਸ਼ਰਤਾਂ ਰੱਖੀਆਂ-

  • ਉਸ ਨੂੰ ਸਾਰੀਆਂ ਸਿੱਖ ਰਿਆਸਤਾਂ ਦਾ ਸ਼ਾਸਕ ਮੰਨਿਆ ਜਾਵੇ ।
  • ਕਾਬਲ ਦੇ ਸ਼ਾਸਕ ਨਾਲ ਅੰਗਰੇਜ਼ ਨਿਰਪੱਖ ਰਹਿਣਗੇ । ਪਰ ਗੱਲਬਾਤ ਅੱਗੇ ਪਾ ਦਿੱਤੀ ਗਈ ।

6. ਮੈਟਕਾਫ਼ ਦਾ ਦੂਸਰਾ ਮਿਸ਼ਨ (Metcalfe’s Second Mission) – ਨੈਪੋਲੀਅਨ ਸਪੇਨ ਦੀ ਲੜਾਈ ਵਿੱਚ ਉਲਝ ਗਿਆ ਸੀ । ਇਸ ਕਾਰਨ ਉਸ ਦੇ ਭਾਰਤ ਉੱਤੇ ਹਮਲੇ ਦਾ ਖ਼ਤਰਾ ਟਲ ਗਿਆ । ਹੁਣ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਵਧਦੇ ਹੋਏ ਪ੍ਰਭਾਵ ਨੂੰ ਰੋਕਣ ਦਾ ਫੈਸਲਾ ਕੀਤਾ । ਇਸ ਸੰਬੰਧ ਵਿੱਚ ਚਾਰਲਸ ਮੈਟਕਾਫ਼ 10 ਦਸੰਬਰ, 1808 ਈ. ਨੂੰ ਮਹਾਰਾਜਾ ਰਣਜੀਤ ਸਿੰਘ ਨੂੰ ਅੰਮ੍ਰਿਤਸਰ ਵਿਖੇ ਮਿਲਿਆ । ਪਰ ਇਹ ਗੱਲਬਾਤ ਵੀ ਕਿਸੇ ਸਿਰੇ ਨਾ ਚੜ੍ਹ ਸਕੀ ।

7. ਲੜਾਈ ਦੀਆਂ ਤਿਆਰੀਆਂ (Warfare Preparations) – ਅੰਗਰੇਜ਼ਾਂ ਨੇ ਆਪਣੀਆਂ ਸ਼ਰਤਾਂ ਮਨਾਉਣ ਲਈ ਲੜਾਈ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ । ਉਨ੍ਹਾਂ ਨੇ ਫ਼ਰਵਰੀ 1809 ਈ. ਵਿੱਚ ਸਰ ਡੇਵਿਡ ਆਕਟਰਲੋਨੀ ਅਧੀਨ ਇੱਕ ਵੱਡੀ ਫ਼ੌਜ ਲੁਧਿਆਣੇ ਵਿਖੇ ਭੇਜੀ । ਮਹਾਰਾਜਾ ਰਣਜੀਤ ਸਿੰਘ ਨੇ ਦੀਵਾਨ ਮੋਹਕਮ ਚੰਦ ਨੂੰ ਜੋ ਕਿ ਮਹਾਰਾਜੇ ਦਾ ਸੈਨਾਪਤੀ ਸੀ ਫਿਲੌਰ ਵਿਖੇ ਨਿਯੁਕਤ ਕੀਤਾ । ਕਿਸੇ ਸਮੇਂ ਵੀ ਲੜਾਈ ਸ਼ੁਰੂ ਹੋ ਸਕਦੀ ਸੀਂ । ਪਰ ਅਖੀਰਲੇ ਸਮੇਂ ਰਣਜੀਤ ਸਿੰਘ ਨੇ ਅੰਗਰੇਜ਼ਾਂ ਦੀਆਂ ਸ਼ਰਤਾਂ ਨੂੰ ਸਵੀਕਾਰ ਕਰ ਲਿਆ ।

8. ਅੰਮ੍ਰਿਤਸਰ ਦੀ ਸੰਧੀ 1809 ਈ. (Treaty of Amritsar 1809 A.D.-ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ 25 ਅਪਰੈਲ, 1809 ਈ. ਨੂੰ ਅੰਮ੍ਰਿਤਸਰ ਦੀ ਸੰਧੀ ਹੋਈ । ਇਸ ਸੰਧੀ ਅਨੁਸਾਰ ਸਤਲੁਜ ਦਰਿਆ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਪੂਰਬੀ ਹੱਦ ਮੰਨ ਲਿਆ ਗਿਆ । ਰਣਜੀਤ ਸਿੰਘ ਨੇ ਇਹ ਮੰਨਿਆ ਕਿ ਉਹ ਸਤਲੁਜ ਪਾਰ ਦੇ ਦੇਸ਼ਾਂ ‘ਤੇ ਕੋਈ ਹਮਲਾ ਨਹੀਂ ਕਰੇਗਾ । ਅੰਗਰੇਜ਼ਾਂ ਨੇ ਮਹਾਰਾਜੇ ਨੂੰ ਸਤਲੁਜ ਦੇ ਇਸ ਪਾਸੇ ਦਾ ਸੁਤੰਤਰ ਸ਼ਾਸਕ ਸਵੀਕਾਰ ਕਰ ਲਿਆ । ਦੋਨਾਂ ਨੇ ਇੱਕ ਦੂਸਰੇ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦਾ ਫੈਸਲਾ ਕੀਤਾ । ਇੰਝ ਕਰਨ ਦੀ ਹਾਲਤ ਵਿੱਚ ਸੰਧੀ ਨੂੰ ਰੱਦ ਸਮਝਿਆ ਜਾਵੇਗਾ ।

9. ਅੰਮ੍ਰਿਤਸਰ ਦੀ ਸੰਧੀ ਦੀਆਂ ਰਣਜੀਤ ਸਿੰਘ ਨੂੰ ਹਾਨੀਆਂ (Disadvantages of Treaty of Amritsar to Ranjit Singh) – 1809 ਈ. ਵਿੱਚ ਅੰਮ੍ਰਿਤਸਰ ਦੀ ਸੰਧੀ ਕਾਰਨ ਰਣਜੀਤ ਸਿੰਘ ਨੂੰ ਹੇਠ ਲਿਖੀਆਂ ਹਾਨੀਆਂ ਹੋਈਆਂ-

  • ਇਸ ਸੰਧੀ ਦੇ ਕਾਰਨ ਮਹਾਰਾਜਾ ਰਣਜੀਤ ਦਾ ਇਹ ਸੁਪਨਾ ਕਿ ਉਹ ਸਾਰੀ ਸਿੱਖ ਕੌਮ ਦਾ ਮਹਾਰਾਜਾ ਬਣੇਗਾ, ਮਿੱਟੀ ਵਿੱਚ ਮਿਲ ਗਿਆ ।
  • ਇਸ ਸੰਧੀ ਦੇ ਕਾਰਨ ਮਹਾਰਾਜਾ ਰਣਜੀਤ ਸਿੰਘ ਦੇ ਸਨਮਾਨ ਨੂੰ ਭਾਰੀ ਸੱਟ ਵੱਜੀ ।
  • ਇਸ ਸੰਧੀ ਦੇ ਕਾਰਨ ਅੰਗਰੇਜ਼ਾਂ ਲਈ ਪੰਜਾਬ ਨੂੰ ਹੜੱਪਣਾ ਆਸਾਨ ਹੋ ਗਿਆ ।
  • ਇਸ ਸੰਧੀ ਦੇ ਕਾਰਨ ਮਹਾਰਾਜਾ ਰਣਜੀਤ ਸਿੰਘ ਸਤਲੁਜ ਦੇ ਪਾਰ ਦੇ ਖੇਤਰਾਂ ‘ਤੇ ਅਧਿਕਾਰ ਨਾ ਕਰ ਸਕਿਆ । ਇਸ ਕਾਰਨ ਉਸ ਨੂੰ ਭਾਰੀ ਖੇਤਰੀ ਅਤੇ ਆਰਥਿਕ ਨੁਕਸਾਨ ਹੋਇਆ ।

10. ਅੰਮ੍ਰਿਤਸਰ ਦੀ ਸੰਧੀ ਦੇ ਰਣਜੀਤ ਸਿੰਘ ਨੂੰ ਲਾਭ (Advantages of Treaty of Amritsar to Ranjit Singh) – 1809 ਈ. ਵਿੱਚ ਹੋਈ ਅੰਮ੍ਰਿਤਸਰ ਦੀ ਸੰਧੀ ਦੇ ਰਣਜੀਤ ਸਿੰਘ ਨੂੰ ਹੇਠ ਲਿਖੇ ਲਾਭ ਹੋਏ-

  • ਮਹਾਰਾਜਾ ਨੇ ਅੰਗਰੇਜ਼ਾਂ ਨਾਲ ਸੰਧੀ ਕਰਕੇ ਪੰਜਾਬ ਰਾਜ ਨੂੰ ਖ਼ਤਮ ਹੋਣ ਤੋਂ ਬਚਾ ਲਿਆ | ਰਣਜੀਤ ਸਿੰਘ ਜੇਕਰ ਅੰਗਰੇਜ਼ਾਂ ਨਾਲ ਟੱਕਰ ਲੈਂਦਾ ਤਾਂ ਉਸ ਨੂੰ ਆਪਣਾ ਰਾਜ ਗਵਾਉਣਾ ਪੈਂਦਾ ।
  • ਅੰਮ੍ਰਿਤਸਰ ਦੀ ਸੰਧੀ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਪੁਰਬੀ ਸੀਮਾ ਸੁਰੱਖਿਅਤ ਹੋ ਗਈ । ਸਿੱਟੇ ਵਜੋਂ ਮਹਾਰਾਜਾ ਉੱਤਰ-ਪੱਛਮ ਦੇ ਮਹੱਤਵਪੂਰਨ ਪ੍ਰਦੇਸ਼ਾਂ ਜਿਵੇਂ ਅੱਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਨੂੰ ਪੰਜਾਬ ਰਾਜ ਵਿੱਚ ਸ਼ਾਮਲ ਕਰਨ ਵਿੱਚ ਸਫਲ ਰਿਹਾ ।

11. ਅੰਮ੍ਰਿਤਸਰ ਦੀ ਸੰਧੀ ਦੇ ਅੰਗਰੇਜ਼ਾਂ ਨੂੰ ਲਾਭ (Advantages of Treaty of Amritsar to the British) – ਅੰਮਿਤਸਰ ਦੀ ਸੰਧੀ ਦੇ ਅੰਗਰੇਜ਼ਾਂ ਨੂੰ ਹੇਠ ਲਿਖੇ ਲਾਭ ਹੋਏ –

  • ਅੰਗਰੇਜ਼ਾਂ ਨੇ ਬਿਨਾਂ ਕਿਸੇ ਨੁਕਸਾਨ ਦੇ ਰਣਜੀਤ ਸਿੰਘ ਨੂੰ ਪੂਰਬ ਵੱਲ ਹੋਰ ਵਧਣ ਤੋਂ ਰੋਕ ਦਿੱਤਾ ।
  • ਅੰਗਰੇਜ਼ਾਂ ਨੂੰ ਕਾਫ਼ੀ ਪ੍ਰਾਦੇਸ਼ਿਕ ਲਾਭ ਹੋਇਆ । ਉਨ੍ਹਾਂ ਦਾ ਸਾਮਰਾਜ ਯਮੁਨਾ ਨਦੀ ਤੋਂ ਲੈ ਕੇ ਸਤਲੁਜ ਨਦੀ ਤਕ ਫੈਲ ਗਿਆ
  • ਅੰਗਰੇਜ਼ ਆਪਣਾ ਧਿਆਨ ਭਾਰਤ ਦੀਆਂ ਹੋਰ ਸ਼ਕਤੀਆਂ ਨੂੰ ਕੁਚਲਣ ਵਿੱਚ ਲਗਾ ਸਕੇ ।
  • ਪੰਜਾਬ, ਅਫ਼ਗਾਨਿਸਤਾਨ ਅਤੇ ਅੰਗਰੇਜ਼ਾਂ ਵਿਚਕਾਰ ਇੱਕ ਮੱਧਵਰਤੀ ਰਾਜ ਬਣ ਗਿਆ ।
  • ਅੰਗਰੇਜ਼ੀ ਈਸਟ ਇੰਡੀਆ ਕੰਪਨੀ ਦੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ।

PSEB 12th Class History Solutions Chapter 18 ਐਂਗਲੋ-ਸਿੱਖ ਸੰਬੰਧ : 1800-1839

ਦੂਜਾ ਪੜਾਅ 1809-39 ਈ. (Second Stage 1809-39 A.D.)

ਪ੍ਰਸ਼ਨ 2.
1809 ਤੋਂ 1839 ਈ. ਤਕ ਐਂਗਲੋ-ਸਿੱਖ ਸੰਬੰਧਾਂ ਦਾ ਵਰਣਨ ਕਰੋ । (Describe the Anglo-Sikh relations between 1809-1839 A.D.)
ਜਾਂ
1809 ਤੋਂ 1839 ਤਕ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਦੇ ਸੰਬੰਧਾਂ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ !
(Give the main features of the relations between Maharaja Ranjit Singh and British during 1809 to 1839 A.D. )
ਜਾਂ
1809 ਤੋਂ 1839 ਈ. ਤਕ ਐਂਗਲੋ-ਸਿੱਖ ਸੰਬੰਧਾਂ ਦਾ ਆਲੋਚਨਾਤਮਕ ਵਰਣਨ ਕਰੋ । (Critically discuss the anglo-Sikh relations from 1809 to 1839 A.D.)
ਉੱਤਰ-
ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ਾਂ ਵਿਚਕਾਰ 25 ਅਪਰੈਲ, 1809 ਈ. ਨੂੰ ਅੰਮ੍ਰਿਤਸਰ ਦੀ ਸੰਧੀ ਹੋਈ । ਇਸ ਨਾਲ ਅੰ