Punjab State Board PSEB 11th Class Physical Education Book Solutions ਕਬੱਡੀ (Kabaddi) Game Rules.
ਕਬੱਡੀ (Kabaddi) Game Rules – PSEB 11th Class Physical Education
ਯਾਦ ਰੱਖਣ ਵਾਲੀਆਂ ਗੱਲਾਂ
(TIPS TO REMEMBER)
- ਪੁਰਸ਼ਾਂ ਲਈ ਗਰਾਉਂਡ ਦੀ ਲੰਬਾਈ = 13 ਮੀਟਰ
- ਪੁਰਸ਼ਾਂ ਲਈ ਗਰਾਉਂਡ ਦੀ ਚੌੜਾਈ = 10 ਮੀਟਰ
- ਔਰਤਾਂ ਲਈ ਗਰਾਉਂਡ ਦੀ ਲੰਬਾਈ = 12 ਮੀਟਰ
- ਔਰਤਾਂ ਲਈ ਗਰਾਉਂਡ ਦੀ ਚੌੜਾਈ = 8 ਮੀਟਰ
- ਜੂਨੀਅਰ ਲੜਕੇ ਅਤੇ ਲੜਕੀਆਂ ਲਈ = 11 ਮੀਟਰ × 8 ਮੀਟਰ
- ਟੀਮ ਦੇ ਕੁੱਲ ਖਿਡਾਰੀ = 12
- ਮਰਦਾਂ ਲਈ ਮੈਚ ਦਾ ਸਮਾਂ = 20-5-20
- ਔਰਤਾਂ ਲਈ ਮੈਚ ਦਾ ਸਮਾਂ = 15-5-15
- ਮੈਚ ਦੇ ਅਧਿਕਾਰੀ = 1 ਰੈਫ਼ਰੀ, 2 ਅੰਪਾਇਰ, 1 ਸਕੋਰਰ, 1 ਟਾਈਮ ਕੀਪਰ, 2 ਲਾਈਨ ਮੈਨ
- ਲੋਨੇ ਦੇ ਅੰਕ = 2
- ਲਾਈਨਾਂ ਦੀ ਚੌੜਾਈ = 5 ਸੈਂ.ਮੀ.
- ਬਲਾਕ ਦਾ ਆਕਾਰ ਪੁਰਸ਼ਾਂ ਲਈ = 1 ਮੀਟਰ × 8 ਮੀਟਰ
- ਔਰਤਾਂ ਲਈ ਬਲਾਕ ਦਾ ਆਕਾਰ =1 ਮੀਟਰ × 6 ਮੀਟਰ
- ਬਾਕ ਲਾਈਨ ਦੀ ਮੱਧ ਲਾਈਨ ਤੋਂ ਦੂਰੀ (ਪੁਰਸ਼ਾਂ ਲਈ) 3.75 ਮੀਟਰ
- ਬਾਕ ਲਾਈਨ ਦੀ ਮੱਧ ਲਾਈਨ ਤੋਂ ਦੂਰੀ (ਇਸਤਰੀਆਂ ਲਈ) = 3 ਮੀਟਰ
- ਬੋਨਸ ਦਾ ਨੰਬਰ ਘੱਟੋ-ਘੱਟ 6 ਖਿਡਾਰੀਆਂ ਹੋਣ ‘ਤੇ
- ਅੱਧਾ ਸਮਾਂ ਕਿੰਨੇ ਮਿੰਟ ਦਾ ਹੁੰਦਾ ਹੈ ? = 5 ਮਿੰਟ
ਅਭਿਆਸ ਦੇ ਪ੍ਰਸ਼ਨਾਂ ਦੇ ਉੱਤਰ
ਪ੍ਰਸ਼ਨ 1.
ਕਬੱਡੀ ਦੇ ਮੈਦਾਨ ਦੀ ਲੰਬਾਈ ਅਤੇ ਚੌੜਾਈ ਦੱਸੋ ।
ਉੱਤਰ-
ਲੰਬਾਈ = 13 ਮੀਟਰ, ਚੌੜਾਈ = 10 ਮੀਟਰ ।
ਪ੍ਰਸ਼ਨ 2.
ਪੁਰਸ਼ਾਂ ਲਈ ਖੇਡ ਦਾ ਕਿੰਨਾ ਸਮਾਂ ਹੁੰਦਾ ਹੈ ?
ਉੱਤਰ-
20-5-20 ਮਿੰਟ ।
ਪ੍ਰਸ਼ਨ 3.
ਅੱਧਾ ਸਮਾਂ ਕਿੰਨੇ ਮਿੰਟ ਦਾ ਹੁੰਦਾ ਹੈ ?
ਉੱਤਰ-
ਪੰਜ ਮਿੰਟ ਦਾ ।
ਪ੍ਰਸ਼ਨ 4.
ਪੁਰਸ਼ਾਂ ਲਈ ਬਾਕ ਲਾਈਨ ਦੀ ਮੱਧ ਲਾਈਨ ਤੋਂ ਦੂਰੀ ਦੱਸੋ ।
ਉੱਤਰ-
3.75 ਮੀਟਰ ।
ਪ੍ਰਸ਼ਨ 5.
ਕਬੱਡੀ ਦੇ ਇਤਿਹਾਸ ਬਾਰੇ ਦੱਸੋ ?
ਉੱਤਰ-
ਕਬੱਡੀ ਖੇਡ ਦਾ ਜਨਮ ਸਾਡੇ ਭਾਰਤ ਵਿਚ ਹੋਇਆ ਸੀ । ਇਸ ਲਈ ਇਸਨੂੰ ਭਾਰਤ ਦੀ ਮੁਲ ਖੇਡ ਕਿਹਾ ਜਾਂਦਾ ਹੈ । ਕਬੱਡੀ ਖੇਡ ਦੀਆਂ ਜੜ੍ਹਾਂ ਭਾਰਤਵਾਸੀ ਜ਼ਮੀਨ ਵਿਚ ਲੱਗੀਆਂ ਤੇ ਵਧੀਆਂ-ਫੁਲੀਆਂ ਹਨ । ਇਹ ਖੇਡ ਭਾਰਤ ਦੇ ਹਰ ਸ਼ਹਿਰ ਵਿਚ ਖੇਡੀ ਜਾਂਦੀ ਹੈ । ਅਲੱਗ-ਅਲੱਗ ਰਾਜਾਂ ਵਿਚ ਇਸ ਖੇਡ ਨੂੰ ਭਿੰਨ-ਭਿੰਨ ਨਾਮ ਨਾਲ ਜਾਣਿਆ ਜਾਂਦਾ ਹੈ । ਕਈ ਰਾਜਾਂ ਵਿਚ ਹੂ-ਤੂ-ਹੂ, ਕੌਡੀ ਤੇ ਸਾਦੂਕੁੜਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ । ਕਬੱਡੀ ਦੀ ਖੇਡ ਭਾਰਤ ਦੇ ਪਿੰਡਾਂ ਵਿਚ ਬਹੁਤ ਪ੍ਰਸਿੱਧ ਹੈ ਕਿਉਂਕਿ ਇਸ ਖੇਡ ਦੇ ਨਿਯਮ ਬਹੁਤ ਸਾਧਾਰਣ ਹਨ ਅਤੇ ਇਸ ਖੇਡ ਲਈ ਕਿਸੇ ਵਿਸ਼ੇਸ਼ ਸਮਾਨ ਦੀ ਵੀ ਜ਼ਰੂਰਤ ਨਹੀਂ ਪੈਂਦੀ । ਕਬੱਡੀ ਦੀ ਨਵੀਂ ਕਿਸਮ ਸੰਨ 1920 ਵਿਚ ਦੱਖਣ ਜ਼ਿਮਖਾਨਾ ਵਿਚ ਕਬੱਡੀ ਦੇ ਨਵੇਂ ਨਿਯਮ 1923 ਵਿਚ ਬਣਾਏ ਗਏ । ਸੰਨ 1935 ਵਿਚ ਸਰਬ ਮਹਾਂਰਾਸ਼ਟਰ ਸਰੀਰਕ ਪਰਿਸ਼ਦ ਵਿਚ ਕਬੱਡੀ ਦੇ ਨਿਯਮਾਂ ਨੂੰ ਸੰਸ਼ੋਧਿਤ ਕੀਤਾ ।
ਸੰਨ 1936 ਵਿਚ ਬਰਲਿਨ ਉਲੰਪਿਕ ਖੇਡਾਂ ਵਿਚ ਇਸ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ । ਸੰਨ 1982 ਵਿਚ ਇਸ ਖੇਡ ਦਾ ਪ੍ਰਦਰਸ਼ਨੀ ਮੈਚ ਜੋ ਏਸ਼ੀਅਨ ਗੇਮਾਂ ਨਵੀਂ ਦਿੱਲੀ ਵਿਚ ਹੋਈਆਂ । ਸੰਨ 1951 ਵਿਚ ਰਾਸ਼ਟਰੀ ਕਬੱਡੀ ਦਾ ਗਠਨ ਕੀਤਾ ਗਿਆ ਅਤੇ ਸੰਨ 1990 ਵਿਚ ਏਸ਼ੀਅਨ ਖੇਡਾਂ ਵਿਚ ਕਬੱਡੀ ਖੇਡ ਨੂੰ ਆਪਣਾ ਸਥਾਨ ਮਿਲਿਆ ਜਦੋਂ ਕਿ ਹੁਣ ਤੱਕ ਉਲੰਪਿਕ ਵਿਚ ਇਹ ਆਪਣਾ ਸਥਾਨ ਪ੍ਰਾਪਤ ਨਹੀਂ ਕਰ ਸਕਿਆ | ਕਬੱਡੀ ਖੇਡ ਪਾਕਿਸਤਾਨ, ਸ੍ਰੀਲੰਕਾ, ਬਰਮਾ, ਮਲੇਸ਼ੀਆ, ਕੋਰੀਆ ਅਤੇ ਸਿੰਗਾਪੁਰ ਵਿਚ ਖੇਡੀ ਜਾਂਦੀ ਹੈ | ਸਾਡੇ ਦੇਸ਼ ਵਿਚ ਕਬੱਡੀ ਫੈਡਰੇਸ਼ਨ ਆਫ਼ ਇੰਡੀਆ ਦੇ ਨਿਯਮਾਂ ਨੂੰ ਦੇਖਦੀ ਹੈ ਅਤੇ ਉਸਦੇ ਜ਼ਰੂਰੀ ਸਾਰੇ ਕਾਰਜ ਕਰਦੀ ਹੈ ।
ਪ੍ਰਸ਼ਨ 6.
ਗੈਲਰੀ ਕੀ ਹੁੰਦੀ ਹੈ ?
ਉੱਤਰ-ਸਿਟਿੰਗ ਬਾਕਸ ਨੂੰ ਗੈਲਰੀ ਆਖਦੇ ਹਨ ।
ਪ੍ਰਸ਼ਨ 7.
ਬਾਕ ਲਾਈਨ ਕੀ ਹੁੰਦੀ ਹੈ ?
ਉੱਤਰ-
ਬਾਕ ਲਾਈਨ ਆਖਰੀ ਅਤੇ ਮੱਧ ਲਾਈਨ ਦੇ ਵਿਚਕਾਰ ਲਾਈ ਜਾਂਦੀ ਹੈ । ਰੇਡਰ ਨੂੰ ਇਹ ਲਾਈਨ ਪਾਰ ਕਰਨੀ ਜ਼ਰੂਰੀ ਹੁੰਦੀ ਹੈ । ਜੇਕਰ ਰੇਡਰ ਵਿਰੋਧੀ ਟੀਮ ਦੇ ਖਿਡਾਰੀ ਨੂੰ ਨਾ ਹੀ ਛੁਹਦਾ ਹੈ ਤੇ ਨਾ ਹੀ ਇਸ ਲਾਈਨ ਨੂੰ ਪਾਰ ਹੀ ਕਰਦਾ ਹੈ ਤਾਂ ਉਹ ਆਉਟ ਹੋ ਜਾਂਦਾ ਹੈ । ਵਿਰੋਧੀ ਟੀਮ ਨੂੰ ਇਸਦਾ ਇਕ ਅੰਕ ਮਿਲ ਜਾਂਦਾ ਹੈ । ਪੁਰਸ਼ਾਂ ਲਈ ਮੱਧ ਲਾਈਨ ਤੋਂ ਦੂਰੀ 3.75 ਮੀ. ਅਤੇ ਇਸਤਰੀਆਂ ਲਈ 3 ਮੀ. ਹੁੰਦੀ ਹੈ ।
ਕੁੱਝ ਹੋਰ ਮਹੱਤਵਪੂਰਨ ਪ੍ਰਸ਼ਨ
ਪ੍ਰਸ਼ਨ 1.
ਕਬੱਡੀ ਦੇ ਨਵੇਂ ਸਾਧਾਰਨ ਨਿਯਮ ਲਿਖੋ ।
ਉੱਤਰ-
ਕਬੱਡੀ ਦੇ ਨਵੇਂ ਸਾਧਾਰਨ ਨਿਯਮ
(New General Rules of Kabaddi)
- ਹਰੇਕ ਟੀਮ ਵਿਚ 12 ਖਿਡਾਰੀ ਹੁੰਦੇ ਹਨ, ਪਰ ਇਕ ਵੇਲੇ ਸੱਤ ਖਿਡਾਰੀ ਹੀ ਮੈਦਾਨ ਵਿਚ ਆਉਣਗੇ ਅਤੇ 5 ਖਿਡਾਰੀ ਬਦਲਵੇਂ (Substitutes) ਹੁੰਦੇ ਹਨ ।
- ਟਾਸ ਜਿੱਤਣ ਵਾਲੀ ਟੀਮ ਆਪਣੀ ਪਸੰਦ ਦਾ ਖੇਤਰ ਜਾਂ ਦਮ ਚੁਣਦੀ ਹੈ ਤੇ ਹਮਲਾ ਕਰਨ ਦਾ ਮੌਕਾ ਪ੍ਰਾਪਤ ਕਰਦੀ ਹੈ ।
- ਖੇਡ ਦਾ ਸਮਾਂ 20-5-20 ਮਿੰਟਾਂ ਦਾ ਹੁੰਦਾ ਹੈ ਅਤੇ ਔਰਤਾਂ ਤੇ ਜੂਨੀਅਰ ਲਈ 15-5-15 ਮਿੰਟਾਂ ਦਾ ਹੁੰਦਾ ਹੈ, ਜਿਸ ਵਿਚ 5 ਮਿੰਟ ਦਾ ਸਮਾਂ ਆਰਾਮ ਦਾ ਹੁੰਦਾ ਹੈ ।
- ਜੇਕਰ ਕੋਈ ਖਿਡਾਰੀ ਖੇਡ ਦੇ ਦੌਰਾਨ ਮੈਦਾਨ ਵਿਚੋਂ ਬਾਹਰ ਜਾਂਦਾ ਹੈ ਤਾਂ ਉਹ ਆਉਟ ਹੋ ਜਾਵੇਗਾ ।
- ਜੇਕਰ ਕਿਸੇ ਖਿਡਾਰੀ ਦੇ ਸਰੀਰ ਦਾ ਕੋਈ ਅੰਗ ਸੀਮਾ ਦੇ ਬਾਹਰਲੇ ਹਿੱਸੇ ਨੂੰ ਛੂਹ ਜਾਵੇ, ਤਾਂ ਉਹ ਆਊਟ ਮੰਨਿਆ ਜਾਵੇਗਾ ।
- ਜੇਕਰ ਕਿਸੇ ਕਾਰਨ ਮੈਚ ਪੂਰਾ ਨਹੀਂ ਖੇਡਿਆ ਜਾਂਦਾ, ਤਾਂ ਮੈਚ ਦੁਬਾਰਾ ਖੇਡਿਆ ਜਾਵੇਗਾ ।
- ਖਿਡਾਰੀ ਆਪਣੇ ਸਰੀਰ ‘ਤੇ ਤੇਲ ਜਾਂ ਕੋਈ ਚਿਕਨੀ ਚੀਜ਼ ਨਹੀਂ ਮਲ ਸਕਦਾ ।
- ਖੇਡ ਦੇ ਦਰਮਿਆਨ ਕੋਈ ਖਿਡਾਰੀ ਦੁਸਰੇ ਖਿਡਾਰੀ ਨੂੰ ਕੈਂਚੀ (Scissors) ਨਹੀਂ ਮਾਰ ਸਕਦਾ ।
- ਖਿਡਾਰੀ ਦੇ ਸੱਟ ਲੱਗਣ ਦੀ ਹਾਲਤ ਵਿਚ ਦੁਸਰਾ ਖਿਡਾਰੀ ਉਸ ਦੀ ਥਾਂ ‘ਤੇ ਆ ਸਕਦਾ ਹੈ ।
- ਗਰਾਉਂਡ ਤੋਂ ਬਾਹਰ ਖੜੇ ਹੋ ਕੇ ਖਿਡਾਰੀ ਨੂੰ ਪਾਣੀ ਦਿੱਤਾ ਜਾ ਸਕਦਾ ਹੈ । ਗਰਾਉਂਡ ਦੇ ਅੰਦਰ ਆ ਕੇ ਦੇਣਾ ਫਾਉਲ ਹੈ ।
- ਕੈਪਟਨ ਰੈਫਰੀ ਦੀ ਸਲਾਹ ਨਾਲ ਟਾਈਮ ਆਊਟ ਲੈ ਸਕਦਾ ਹੈ ਪਰ ਟਾਈਮ ਆਊਟ ਦਾ ਸਮਾਂ ਦੋ ਮਿੰਟ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ ।
- ਇਕ ਟੀਮ ਤਿੰਨ ਖਿਡਾਰੀ ਬਦਲ ਸਕਦੀ ਹੈ ।
- ਜੇਕਰ ਕੋਈ ਟੀਮ ਦੂਸਰੀ ਟੀਮ ਤੋਂ ਲੋਨਾ ਲੈ ਜਾਂਦੀ ਹੈ ਤਾਂ ਉਸ ਟੀਮ ਨੂੰ ਦੋ ਨੰਬਰ ਹੋਰ ਦਿੱਤੇ ਜਾਂਦੇ ਹਨ ।
- ਬਦਲੇ ਹੋਏ ਖਿਡਾਰੀਆਂ ਨੂੰ ਦੁਬਾਰਾ ਨਹੀਂ ਬਦਲਿਆ ਜਾ ਸਕਦਾ ।
ਪ੍ਰਸ਼ਨ 2.
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਮੁੱਖ ਨਿਯਮਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਨਿਯਮ-
ਖੇਡ ਦਾ ਮੈਦਾਨ (May Gound) – ਖੇਡ ਦਾ ਮੈਦਾਨ ਆਇਤਾਕਾਰ, ਸਮਤਲ ਅਤੇ ਨਰਮ ਹੋਵੇਗਾ । ਇਹ ਮਿੱਟੀ, ਖਾਦ ਜਾਂ ਬਰਾਦੇ ਦਾ ਹੋਣਾ ਚਾਹੀਦਾ ਹੈ । ਪੁਰਸ਼ਾਂ ਲਈ ਇਸ ਦੀ ਲੰਬਾਈ 13 ਮੀਟਰ ਅਤੇ ਚੌੜਾਈ 10 ਮੀਟਰ ਹੁੰਦੀ ਹੈ । ਇਸਤਰੀਆਂ ਅਤੇ ਬੱਚਿਆਂ ਲਈ 11 ਮੀਟਰ ਲੰਬਾਈ ਅਤੇ 8 ਮੀਟਰ ਚੌੜਾਈ ਹੋਵੇਗੀ । ਕੇਂਦਰੀ ਰੇਖਾ ਦੁਆਰਾ ਇਸ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾਂਦਾ ਹੈ । ਮੈਦਾਨ ਦੇ ਦੋਵੇਂ ਪਾਸੇ ਇਕ ਮੀਟਰ ਚੌੜੀ ਪੱਟੀ ਹੋਵੇਗੀ, ਜਿਸ ਨੂੰ ਲਾਬੀ (Lobby) ਕਹਿੰਦੇ ਹਨ । ਹਰੇਕ ਖੇਤਰ ਵਿਚ ਕੇਂਦਰੀ ਰੇਖਾ ਤੋਂ ਤਿੰਨ ਮੀਟਰ ਦੂਰ ਉਸ ਦੇ ਸਮਾਨਾਂਤਰ ਮੈਦਾਨ ਦੀ ਪੂਰੀ ਚੌੜਾਈ ਦੇ ਬਰਾਬਰ ਰੇਖਾਵਾਂ ਖਿੱਚੀਆਂ ਜਾਣਗੀਆਂ । ਇਨ੍ਹਾਂ ਰੇਖਾਵਾਂ ਨੂੰ ਬਾਕ ਰੇਖਾਵਾਂ (Baulk Lines) ਕਹਿੰਦੇ ਹਨ | ਕੇਂਦਰੀ ਰੇਖਾ
ਸਪੱਸ਼ਟ ਰੂਪ ਨਾਲ ਅੰਕਿਤ ਕੀਤੀ ਜਾਣੀ ਚਾਹੀਦੀ ਹੈ । ਕੇਂਦਰੀ ਰੇਖਾ ਅਤੇ ਹੋਰ ਰੇਖਾਵਾਂ ਦੀ ਵੱਧ ਤੋਂ ਵੱਧ ਚੌੜਾਈ 5 ਸੈਂਟੀਮੀਟਰ ਜਾਂ ” ਹੋਣੀ ਚਾਹੀਦੀ ਹੈ । ਸਾਈਡ ਰੇਖਾ ਅਤੇ ਅੰਤ ਰੇਖਾ ਦੇ ਬਾਹਰ ਵੱਲ 4 ਮੀਟਰ ਥਾਂ ਖੁੱਲ੍ਹੀ ਛੱਡੀ ਜਾਣੀ ਚਾਹੀਦੀ ਹੈ : ਭੈਣ ਦਾ ਬਣ ਕ ਤ ਰੇਖਾ ਤੋਂ ਦੋ ਮੀਟਰ ਦੂਰ ਹੋਵੇਗਾ | ਮਰਦਾਂ ਲਈ ਬੈਠਣ ਦਾ ਬਲਾਕ 2 ਮੀਟਰ x 8 ਮੀਟਰ ਅਤੇ ਔਰਤਾਂ ਅਤੇ ਰਾਅ ਲਈ 2 ਮੀਟਰ × 6 ਮੀਟਰ ਹੋਵੇਗਾ ।
ਜੇਕਰ ਕੋਈ ਟੀਮ ਲਗਾਤਾਰ ਤਿੰਨ ਰੇਡ ਕਰਨ ਉੱਪਰ ਵਿਰੋਧੀ ਖਿਡਾਰੀ ਨੂੰ ਮਾਰਨ ਵਿਚ ਸਫਲ ਨਹੀਂ ਹੁੰਦੀ ਤਾਂ ਉਸ ਟੀਮ ਵਿਰੁੱਧ ਇਕ ਅੰਕ ਦਿੱਤਾ ਜਾਂਦਾ ਹੈ ।
ਅਧਿਕਾਰੀ (Officials ) –
- ਇਕ ਰੈਫ਼ਰੀ
- ਦੋ ਅੰਪਾਇਰ
- ਦੋ ਲਾਈਨ ਮੈਨ
- ਇਕ ਸਕੋਰਰ ।
ਅੰਪਾਇਰ ਦਾ ਫੈਸਲਾ ਅੰਤਿ ਹੁੰਦਾ ਹੈ । ਖ਼ਬ ਹਾਲਤਾਂ ਵਿਚ ਬਦਲਿਆ ਵੀ ਜਾ ਸਕਦਾ ਹੈ । ਜਦੋਂ ਰੈਫ਼ਰੀ ਵੈਸਲੇ ਨੂੰ ਠੀਕ ਨਾ ਸਮਝੇ ਤਾਂ ਬਾਅਦ ਵਿਚ ਰੈਫਰੀ ਆਪਣਾ ਫੈਸਲਾ ਦੇ ਦਿੰਦਾ ਹੈ ।
ਖਿਡਾਰੀਆਂ ਦੀ ਵਰਦੀ – ਖਿੜਾਣੀ ਦੀ ਵਰਦੀ ਬੁਨੈਣ ਤੇ ਨਿੱਕਰ ਹੁੰਦੀ ਹੈ । ਇਸ ਦੇ ਥੱਲੇ ਜਾਂਘੀਆ ਜਾਂ ਲੰਗੋਟਾ ਹੁੰਦਾ ਹੈ । ਬਕਇਆਂ ਤੇ ਮੁੰਦਰੀਆਂ ਦੀ ਮਨਾਹੀ ਹੈ ਅਤੇ ਨਹੁੰ ਕੱਟੇ ਹੋਣੇ ਚਾਹੀਦੇ ਹਨ ।
ਪ੍ਰਸ਼ਨ 3.
ਕਬੱਡੀ ਮੈਚ ਖੇਡਣ ਦੇ ਨਿਯਮਾਂ ਬਾਰੇ ਲਿਖੋ ।
ਉੱਤਰ-
ਖੇਡ ਦੇ ਨਿਯਮ (Rules of the Games)-
- ਟਾਸ ਜਿੱਤਣ ਵਾਲ਼ੇ ਪੱਖ ਨੂੰ ਇਸ ਗੱਲ ਦੀ ਚੋਣ ਕਰਨ ਦਾ ਅਧਿਕਾਰ ਹੋਵੇਗਾ ਕਿ ਉਸ ਨੇ ਸਾਈਡ ਲੈਣੀ ਹੈ ਜਾਂ ਦਮ ਪਾਉਣਾ ਹੈ ।
- ਖੇਡ ਦੇ ਸਮੇਂ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ, ਤਾਂ ਉਹ ਆਊਟ ਮੰਨਿਆ ਜਾਵੇਗਾ । ਅਧਿਕਾਰੀ ਉਸ ਨੂੰ ਉਸ ਦਾ ਨੰਬਰ ਦੱਸ ਕੇ ਖੇਡ ਤੋਂ ਬਾਹਰ ਕੱਢ ਦੇਵੇਗਾ ।
- ਵਿਰੋਧੀ ਦਲ ਦਾ ਕੋਈ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ ਅਤੇ ਹਮਲਾਵਰ ਨੂੰ ਫੜ ਲਵੇ ਤਾਂ ਹਮਲਾਵਰ ਆਉਟ ਨਹੀਂ ਮੰਨਿਆ ਜਾਵੇਗਾ, ਉਸ ਨੂੰ ਫੜਨ ਵਾਲੇ ਸਭ ਖਿਡਾਰੀ ਆਉਟ ਹੋ ਜਾਣਗੇ । ਉਹ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਏਗਾ ਅਤੇ ਖੇਡ ਵਿਚ ਹਿੱਸਾ ਲਏਗਾ ।
- ਖੇਡ ਦੇ ਆਰੰਭ ਹੋਣ ‘ਤੇ ਲਾਬੀ ਨੂੰ ਵੀ ਖੇਡ ਦੀ ਸੀਮਾ ਮੰਨਿਆ ਜਾਵੇਗਾ । ਖੇਡ ਦੇ ਸਮਾਪਤ ਹੋਣ ‘ਤੇ ਖੇਡਣ ਵਾਲੇ ਖਿਡਾਰੀ ਆਪਣੀ-ਆਪਣੀ ਲਾਬੀ ਵਿਚ ਦਾਖ਼ਲ ਹੋ ਸਕਦੇ ਹਨ ।
- ਹਮਲਾ ਕਰਨ ਵਾਲੇ ਖਿਡਾਰੀ ਨੂੰ ਕਬੱਡੀ-ਕਬੱਡੀ ਸ਼ਬਦ ਬੋਲਦੇ ਹੋਏ ਵਿਰੋਧੀ ਕੋਰਟ ਵਿਚ ਦਾਖ਼ਲ ਹੋਣਾ ਚਾਹੀਦਾ ਹੈ । ਜੇ ਉਹ ਵਿਰੋਧੀ ਕੋਰਟ ਵਿਚ ਦਾਖ਼ਲ ਹੋਣ ਤੋਂ ਬਾਅਦ ‘ਕਬੱਡੀ’ ਸ਼ਬਦ ਦਾ ਉਚਾਰਨ ਕਰਦਾ ਹੈ, ਤਾਂ ਅੰਪਾਇਰ ਉਸ ਨੂੰ ਵਾਪਸ ਭੇਜ ਦੇਵੇਗਾ ਅਤੇ ਦੂਸਰੀ ਟੀਮ ਦੇ ਖਿਡਾਰੀ ਨੂੰ ਫਿਰ ਹਮਲਾ ਕਰਨ ਦਾ ਮੌਕਾ ਦਿੱਤਾ ਜਾਵੇਗਾ ।
- ਜੇਕਰ ਕੋਈ ਖਿਡਾਰੀ ਸੁਚੇਤ ਕੀਤੇ ਜਾਣ ‘ਤੇ ਵੀ ਉੱਪਰ ਦਿੱਤੇ ਗਏ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਸਮਾਪਤ ਕਰਨ ਦਾ ਐਲਾਨ ਕਰ ਦੇਵੇਗਾ ਅਤੇ ਉਸ ਦੇ ਵਿਰੋਧੀ ਨੂੰ ਇਕ ਨੰਬਰ ਦਿੱਤਾ ਜਾਵੇਗਾ, ਪਰ ਹਮਲਾਵਰ ਨੂੰ ਆਊਟ ਨਹੀਂ ਕੀਤਾ ਜਾਵੇਗਾ ।
- ਹਮਲਾਵਰ ਦੇ ਆਪਣੇ ਕੋਰਟ ਵਿਚ ਮੁੜਨ ਦੇ ਤੁਰੰਤ ਬਾਅਦ ਵਿਰੋਧੀ ਦਲ ਆਪਣਾ ਹਮਲਾਵਰ ਭੇਜੇਗਾ । ਸੋ ਹਰੇਕ ਪੱਖ ਆਪਣਾ-ਆਪਣਾ ਖਿਡਾਰੀ ਵਾਰੀ-ਵਾਰੀ ਖੇਡ ਦੇ ਅੰਤ ਤਕ ਭੇਜੇਗਾ ।
- ਜੇਕਰ ਵਿਰੋਧੀਆਂ ਵਲੋਂ ਫੜਿਆ ਗਿਆ ਕੋਈ ਹਮਲਾਵਰ ਉਨ੍ਹਾਂ ਤੋਂ ਬਚ ਕੇ ਆਪਣੇ ਕੋਰਟ ਵਿਚ ਸੁਰੱਖਿਅਤ ਪਹੁੰਚ ਜਾਂਦਾ ਹੈ ਤਾਂ ਉਸ ਦਾ ਪਿੱਛਾ ਨਹੀਂ ਕੀਤਾ ਜਾਵੇਗਾ |
- ਵਿਰੋਧੀਆਂ ਦੇ ਕੋਰਟ ਵਿਚ ਇਕ ਵਾਰ ਵਿਚ ਕੇਵਲ ਇਕ ਹੀ ਹਮਲਾਵਰ ਜਾਵੇਗਾ । ਜੇਕਰ ਇਕ ਤੋਂ ਵਧੇਰੇ ਹਮਲਾਵਰ ਇਕੱਠੇ ਵਿਰੋਧੀ ਦੇ ਕੋਰਟ ਵਿਚ ਪਹੁੰਚ ਜਾਣ ਤਾਂ ਨਿਰਣਾਇਕ ਉਹਨਾਂ ਨੂੰ ਵਾਪਸ ਆ ਜਾਣ ਦੀ ਆਗਿਆ ਦੇਵੇਗਾ ਅਤੇ ਉਹਨਾਂ ਦੀ ਹਮਲਾ ਕਰਨ ਦੀ ਵਾਰੀ ਸਮਾਪਤ ਹੋ ਜਾਵੇਗੀ । ਜਿਨ੍ਹਾਂ ਵਿਰੋਧੀਆਂ ਨੇ ਉਹਨਾਂ ਨੂੰ ਛੂਹ ਲਿਆ ਹੋਵੇ ਉਹ ਆਊਟ ਨਹੀਂ ਮੰਨੇ ਜਾਣਗੇ । ਵਿਰੋਧੀ ਇਹਨਾਂ ਹਮਲਾਵਰਾਂ ਨੂੰ ਬਾਹਰ ਕੱਢਣ ਲਈ ਇਹਨਾਂ ਦਾ ਪਿੱਛਾ ਨਹੀਂ ਕਰਨਗੇ ।
- ਜੇ ਚੇਤਾਵਨੀ ਦੇ ਬਾਅਦ ਵੀ ਕੋਈ ਹਮਲਾਵਰ ਖਿਡਾਰੀ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਖ਼ਤਮ ਕਰ ਦੇਵੇਗਾ ਅਤੇ ਵਿਰੋਧੀ ਟੀਮ ਨੂੰ ਇਕ ਅੰਕ ਦੇਵੇਗਾ ਪਰ ਉਸ ਨੂੰ ਆਊਟ ਨਹੀਂ ਕੀਤਾ ਜਾਵੇਗਾ ।
- ਕੋਈ ਹਮਲਾਵਰ ਜੇਕਰ ਕਿਸੇ ਵਿਰੋਧੀ ਦੇ ਕੋਰਟ ਵਿਚ ਦਮ ਤੋੜ ਦੇਵੇ, ਤਾਂ ਉਸ ਨੂੰ ਆਊਟ ਮੰਨ ਲਿਆ ਜਾਵੇਗਾ । ਪਰੰਤੂ ਅਜਿਹਾ ਜੇਕਰ ਵਿਰੋਧੀਆਂ ਦੁਆਰਾ ਕਿਸੇ ਅਨੁਚਿਤ ਸਾਧਨ ਦੀ ਵਰਤੋਂ ਕੀਤੇ ਜਾਣ ਦੇ ਕਾਰਨ ਹੋਇਆ ਹੋਵੇ, ਤਾਂ ਉਹ ਆਪਣੇ ਕੋਰਟ ਵਿਚ ਸੁਰੱਖਿਅਤ ਵਾਪਸ ਹੋਇਆ ਮੰਨਿਆ ਜਾਂਦਾ ਹੈ ।
- ਕੋਈ ਵੀ ਖਿਡਾਰੀ ਆਪਣੇ ਵਿਰੋਧੀ ਨੂੰ ਜ਼ੋਰ ਨਾਲ ਆਪਣੀ ਸੀਮਾ ਤੋਂ ਬਾਹਰ ਧੱਕਾ ਨਹੀਂ ਦੇਵੇਗਾ । ਅਜਿਹਾ ਕਰਨ ਵਾਲੇ ਨੂੰ ਆਉਟ ਮੰਨਿਆ ਜਾਵੇਗਾ ਅਤੇ ਹਮਲਾਵਰ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਵੇਗਾ ।
- ਹਮਲਾਵਰ ਜਦ ਤਕ ਵਿਰੋਧੀ ਕੋਰਟ ਵਿਚ ਰਹੇਗਾ, ਤਦ ਤਕ ਕੋਈ ਵੀ ਵਿਰੋਧੀ ਖਿਡਾਰੀ ਕੇਂਦਰੀ ਰੇਖਾ ਤੋਂ ਪਾਰ ਹਮਲਾਵਰ ਦੇ ਖੇਤਰ ਦੇ ਕਿਸੇ ਹਿੱਸੇ ਨੂੰ ਆਪਣੇ ਸਰੀਰ ਦੇ ਕਿਸੇ ਹਿੱਸੇ ਨਾਲ ਨਹੀਂ ਛੂਹੇਗਾ ।
- ਨਿਯਮ 12 ਦੀ ਉਲੰਘਣਾ ਕਰਨ ਵਾਲਾ ਕੋਈ ਖਿਡਾਰੀ ਜੇਕਰ ਹਮਲਾਵਰ ਨੂੰ ਫੜੇ ਜਾਂ ਉਹਦੇ ਫੜੇ ਜਾਣ ਵਿਚ ਸਹਾਇਤਾ ਕਰੇ ਤੇ ਹਮਲਾਵਰ ਆਪਣੇ ਕੋਰਟ ਵਿਚ ਮੁੜ ਆਵੇ ਤਾਂ ਸੰਘਰਸ਼ ਦਲ ਦੇ ਸਭ ਵਿਰੋਧੀ ਮੈਂਬਰ ਆਊਟ ਮੰਨੇ ਜਾਣਗੇ ।
- ਕੋਈ ਹਮਲਾਵਰ ਜੇਕਰ ਆਪਣੀ ਵਾਰੀ ਤੋਂ ਬਿਨਾਂ ਵਿਰੋਧੀ ਦੇ ਕੋਰਟ ਵਿਚ ਜਾਵੇ ਤਾਂ ਨਿਰਣਾਇਕ ਉਸ ਨੂੰ ਵਾਪਸ | ਆਉਣ ਦੀ ਆਗਿਆ ਦੇ ਦੇਵੇਗਾ। ਜੇਕਰ ਉਹ ਨਿਰਣਾਇਕ ਦੀ ਚੇਤਾਵਨੀ ਦੇ ਬਾਅਦ ਦੂਸਰੀ ਵਾਰ ਅਜਿਹਾ ਕਰੇ, ਤਾਂ ਵਿਰੋਧੀਆਂ ਨੂੰ ਇਕ ਨੰਬਰ ਦਿੱਤਾ ਜਾਵੇਗਾ ।
- ਨਵੇਂ ਨਿਯਮਾਂ ਅਨੁਸਾਰ ਬਾਹਰੋਂ ਫੜ ਕੇ ਪਾਣੀ ਪੀਣਾ ਫਾਉਲ ਨਹੀਂ ਹੈ ।
- ਕੋਈ ਦਲ ਜਦ ਪੂਰਨ ਵਿਰੋਧੀ ਦਲ ਨੂੰ ਨਿਸ਼ਕ੍ਰਿਤ ਕਰਨ ਵਿਚ ਸਫਲ ਹੋ ਜਾਵੇ, ਤਾਂ ਉਸ ਨੂੰ ਸਫਲਤਾ ਮਿਲੇਗੀ | ਸਾਰੇ ਖਿਡਾਰੀਆਂ ਨੂੰ ਆਊਟ ਕਰਨ ‘ਤੇ ਪ੍ਰਾਪਤ ਨੰਬਰਾਂ ਵਿਚ ਦੋ ਨੰਬਰਾਂ ਦਾ ਜੋੜ ਕੀਤਾ ਜਾਵੇਗਾ | ਦੋਵੇਂ ਪੱਖ ਦੇ ਸਭ ਖਿਡਾਰੀ ਆਪਣੇ ਅੱਧ ਵਿਚ ਦਾਖ਼ਲ ਹੋਣਗੇ ਅਤੇ ਇਸ ਪ੍ਰਕਾਰ ਖੇਡ ਸਮੇਂ ਦੇ ਅੰਤ ਤੱਕ ਚਲਦੀ ਰਹੇਗੀ ।
- ਕੋਈ ਖਿਡਾਰੀ ਜੇਕਰ ਆਪਣੇ ਪੱਖ ਦੇ ਹਮਲੇ ਨੂੰ ਵਿਰੋਧੀ ਦੇ ਪ੍ਰਤੀ ਸੁਚੇਤ ਕਰੇ ਤਾਂ ਨਿਰਣਾਇਕ ਉਸ ਦੇ ਵਿਰੁੱਧ ਇਕ ਨੰਬਰ ਦੇਵੇਗਾ ।
- ਕਿਸੇ ਵੀ ਹਮਲਾਵਰ ਜਾਂ ਵਿਰੋਧੀ ਨੂੰ ਲੱਕ ਜਾਂ ਹੱਥ-ਪੈਰ ਤੋਂ ਇਲਾਵਾ ਸਰੀਰ ਦੇ ਕਿਸੇ ਹਿੱਸੇ ਤੋਂ ਨਹੀਂ ਫੜਿਆ ਜਾ ਸਕਦਾ । ਇਸ ਨਿਯਮ ਦੀ ਉਲੰਘਣਾ ਕਰਨ ਵਾਲਾ ਆਉਟ ਘੋਸ਼ਿਤ ਕੀਤਾ ਜਾਵੇਗਾ |
- ਖੇਡ ਦੇ ਦੌਰਾਨ ਜੇ ਇਕ ਜਾਂ ਦੋ ਖਿਡਾਰੀ ਰਹਿ ਜਾਣ ਅਤੇ ਵਿਰੋਧੀ ਟੀਮ ਦਾ ਕਪਤਾਨ ਆਪਣੀ ਪੂਰੀ ਟੀਮ ਨੂੰ ਖੇਡ ਵਿਚ ਲਿਆਉਣ ਲਈ ਉਨ੍ਹਾਂ ਨੂੰ ਆਊਟ ਘੋਸ਼ਿਤ ਕਰ ਦੇਵੇ, ਤਾਂ ਵਿਰੋਧੀਆਂ ਨੂੰ ਇਸ ਐਲਾਨ ਤੋਂ ਪਹਿਲਾਂ ਬਾਕੀ ਖਿਡਾਰੀਆਂ ਦੀ ਗਿਣਤੀ ਦੇ ਬਰਾਬਰ ਅੰਕਾਂ ਤੋਂ ਇਲਾਵਾ “ਲੋਨਾ’ ਦੇ ਦੋ ਨੰਬਰ ਹੋਰ ਮਿਲਣਗੇ ।
- ਵਿਰੋਧੀ ਦੇ ਆਊਟ ਹੋਣ ਨਾਲ ਆਪਣੇ ਪੱਖ ਦੇ ਆਊਟ ਖਿਡਾਰੀਆਂ ਨੂੰ ਤਰਤੀਬ ਅਨੁਸਾਰ ਖੇਡ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਤਰਤੀਬ ਅਨੁਸਾਰ ਉਹ ਆਊਟ ਹੋਏ ਹੋਣਗੇ ।
- New Rules – ਜੇਕਰ ਕਿਸੇ ਸੱਟ ਕਾਰਨ ਮੈਚ 20 ਮਿੰਟ ਰੁਕਿਆ ਰਹੇ, ਤਾਂ ਮੈਚ Replay ਕਰਵਾ ਸਕਦੇ ਹਨ ।
- 5 ਖਿਡਾਰੀਆਂ ਨਾਲ ਵੀ ਮੈਚ ਸ਼ੁਰੂ ਕੀਤਾ ਜਾ ਸਕਦਾ ਹੈ ਪਰ ਜਦੋਂ 5 ਖਿਡਾਰੀ ਆਊਟ ਹੋ ਜਾਣ ਤਾਂ ਅਸੀਂ ਪੂਰਾ ਲੋਨਾ ਮੰਨਾਂਗੇ ਭਾਵ 5 + 2 ਨੰਬਰ ਖਿਡਾਰੀਆਂ ਦੇ ਅਤੇ 2 ਨੰਬਰ ਲੋਨੇ ਦੇ । ਜਦੋਂ ਦੋ ਖਿਡਾਰੀ ਆ ਜਾਣ, ਤਾਂ ਉਹ | ਟੀਮ ਵਿਚ ਪਾਏ ਜਾ ਸਕਦੇ ਹਨ ।
- ਲੋਨਾ ਦੇ ਦੋ ਨੰਬਰ ਹੁੰਦੇ ਹਨ ।
ਪ੍ਰਸ਼ਨ 4.
ਕਬੱਡੀ ਖੇਡ ਦੇ ਨਿਯਮ ਲਿਖੋ ।
ਉੱਤਰ-
(1) ਹਰੇਕ ਟੀਮ ਵਿਚ ਖਿਡਾਰੀਆਂ ਦੀ ਗਿਣਤੀ 12 ਹੋਵੇਗੀ, ਜਿਨ੍ਹਾਂ ਵਿਚੋਂ ਸੱਤ ਇਕੱਠੇ ਖੇਤਰ ਵਿਚ ਆਉਣਗੇ । ਬਾਕੀ ਖਿਡਾਰੀ ਰਿਜ਼ਰਵ ਵਿਚ ਰਹਿਣਗੇ ।
(2) ਖੇਡਾਂ ਦੀ ਮਿਆਦ ਮਰਦਾਂ ਲਈ 20 ਮਿੰਟ ਦੀਆਂ ਦੋ ਮਿਆਦਾਂ ਅਤੇ ਔਰਤਾਂ ਲਈ 15 ਮਿੰਟ ਦੀਆਂ ਦੋ ਮਿਆਦੀ ਹੋਣਗੀਆਂ । ਇਹਨਾਂ ਦੋਹਾਂ ਮਿਆਦਾਂ ਦਰਮਿਆਨ 5 ਮਿੰਟ ਦਾ ਆਰਾਮ ਹੋਵੇਗਾ । ਇੰਟਰਵਲ ਤੋਂ ਬਾਅਦ ਕੋਰਟ ਬਦਲ ਲਏ ਜਾਣਗੇ ।
(3) ਹਰੇਕ ਆਊਟ ਹੋਣ ਵਾਲੇ ਵਿਰੋਧੀ ਲਈ ਦੂਸਰੀ ਟੀਮ ਨੂੰ ਇਕ ਅੰਕ ਮਿਲੇਗਾ । ਲੋਨਾ ਪ੍ਰਾਪਤ ਕਰਨ ਵਾਲੀ ਟੀਮ ਨੂੰ ਦੋ ਅੰਕ ਮਿਲਣਗੇ ।
(4) ਖੇਡ ਦੀ ਸਮਾਪਤੀ ਉੱਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਟੀਮ ਨੂੰ ਜੇਂਤੂ ਘੋਸ਼ਿਤ ਕੀਤਾ ਜਾਂਦਾ ਹੈ ।
(5) ਜੇਕਰ ਖੇਡ ਬਰਾਬਰ ਰਹੇ ਤਾਂ ਖੇਡ ਪੰਜ-ਪੰਜ ਮਿੰਟ ਵਾਧੂ ਸਮੇਂ ਲਈ ਹੋਵੇਗੀ । ਇਸ ਫਾਲਤੂ ਸਮੇਂ ਵਿਚ ਇਸ ਖੇਡ ਨੂੰ ਦੂਸਰੇ ਪੱਖ ਦੇ ਅੰਤ ਵਾਲੇ ਖਿਡਾਰੀ ਜਾਰੀ ਰੱਖਣਗੇ । ਪੁਰਖਾਂ ਲਈ 50 ਮਿੰਟ ਅਤੇ ਇਸਤਰੀਆਂ ਲਈ 40 ਮਿੰਟ ਪੂਰੇ ਹੋਣ ਦੇ ਬਾਅਦ ਵੀ ਜੇਕਰ ਫ਼ੈਸਲਾ ਨਾ ਹੋਵੇ, ਤਾਂ ਉਹ ਜੇਤੁ ਅੰਕ ਪ੍ਰਾਪਤ ਕਰੇਗਾ ।
(6) ਜੇਕਰ 50 ਮਿੰਟ ਪੁਰਖਾਂ ਲਈ) ਜਾਂ 40 ਮਿੰਟ (ਇਸਤਰੀਆਂ ਲਈ) ਦੀ ਪੂਰੀ ਖੇਡ ਦੇ ਅੰਤ ਵਿਚ ਕੋਈ ਸਕੋਰ ਨਹੀ ਹੁੰਦਾ, ਤਾਂ ਟਾਸ ਜਿੱਤਣ ਵਾਲੀ ਟੀਮ ਨੂੰ ਜੇਤੂ ਘੋਸ਼ਿਤ ਕਰ ਦਿੱਤਾ ਜਾਵੇਗਾ ।
(7) ਜੇਕਰ ਮੈਚ ਕਿਸੇ ਕਾਰਨ ਪੂਰਾ ਨਾ ਹੋ ਸਕੇ ਤਾਂ ਉਸ ਨੂੰ ਦੁਬਾਰਾ ਖੇਡਿਆ ਜਾਵੇਗਾ ।
(8) ਜੇਕਰ ਕਿਸੇ ਖਿਡਾਰੀ ਨੂੰ ਸੱਟ ਲੱਗ ਜਾਏ ਤਾਂ ਉਸ ਟੀਮ ਦਾ ਕਪਤਾਨ ‘ਸਮਾਂ ਆਰਾਮ ਮੰਗੇਗਾ, ਪਰ ‘ਸਮਾਂ ਆਰਾਮ’ ਦੀ ਮਿਆਦ ਦੋ ਮਿੰਟ ਤੋਂ ਵੱਧ ਨਹੀਂ ਹੋਵੇਗੀ । ਸੱਟ ਲੱਗਣ ਵਾਲਾ ਖਿਡਾਰੀ ਬਦਲਿਆ ਜਾ ਸਕਦਾ ਹੈ । ਖੇਡ ਦੀ ਦੂਜੀ ਵਾਰੀ ਸ਼ੁਰੂ ਹੋਣ ਤੋਂ ਪਹਿਲਾਂ ਦੋ ਖਿਡਾਰੀ ਬਦਲੇ ਜਾ ਸਕਦੇ ਹਨ, ਖੇਡ ਸ਼ੁਰੂ ਹੋਣ ਵੇਲੇ ਕੋਈ ਟੀਮ ਇਕ ਜਾਂ ਦੋ ਘੱਟ ਖਿਡਾਰੀਆਂ ਨਾਲ ਵੀ ਖੇਡ ਸ਼ੁਰੂ ਕਰ ਸਕਦੀ ਹੈ । ਜਿਹੜੇ ਖਿਡਾਰੀ ਖੇਡ ਸ਼ੁਰੂ ਹੋਣ ਸਮੇਂ ਹਾਜ਼ਰ ਨਹੀਂ ਹੁੰਦੇ, ਖੇਡ ਦੇ ਦੌਰਾਨ ਕਿਸੇ ਵਕਤ ਰਲ ਸਕਦੇ ਹਨ, ਰੈਫ਼ਰੀ ਨੂੰ ਸੂਚਿਤ ਕਰਨਾ ਜ਼ਰੂਰੀ ਹੈ । ਸੱਟ ਗੰਭੀਰ ਹੋਵੇ ਤਾਂ ਉਸ ਦੀ ਥਾਂ ਦੂਜਾ ਖਿਡਾਰੀ ਖੇਡ ਸਕਦਾ ਹੈ, ਪਰ ਪਹਿਲੀ ਖੇਡ ਦੇ ਅੰਤ ਤਕ ਸਿਰਫ਼ ਦੋ ਖਿਡਾਰੀ ਬਦਲੇ ਜਾ ਸਕਦੇ ਹਨ ।
(9) ਕਿਸੇ ਵੀ ਟੀਮ ਵਿਚ ਪੰਜ ਖਿਡਾਰੀ ਹੋਣ ਦੀ ਦਿਸ਼ਾ ਵਿਚ ਖੇਡ ਸ਼ੁਰੂ ਕੀਤੀ ਜਾ ਸਕਦੀ ਹੈ ਪਰ
- ਟੀਮ ਦੇ ਸੱਤ ਖਿਡਾਰੀ ਆਊਟ ਹੋਣ ਉੱਤੇ ਗ਼ੈਰ-ਹਾਜ਼ਰ ਖਿਡਾਰੀ ਵੀ ਆਊਟ ਹੋ ਜਾਣਗੇ ਅਤੇ ਵਿਰੋਧੀ ਟੀਮ ਨੂੰ ‘ਲੋਨਾ’ ਦਿੱਤਾ ਜਾਵੇਗਾ |
- ਜੇ ਗ਼ੈਰ-ਹਾਜ਼ਰ ਖਿਡਾਰੀ ਆ ਜਾਣ, ਤਾਂ ਉਹ ਰੈਫਰੀ ਤੋਂ ਇਜਾਜ਼ਤ ਲੈ ਕੇ ਖੇਡ ਵਿਚ ਸ਼ਾਮਿਲ ਹੋ ਸਕਦੇ ਹਨ ।
- ਗੈਰ-ਹਾਜ਼ਰ ਖਿਡਾਰੀਆਂ ਦੇ ਬਦਲਵੇਂ ਖਿਡਾਰੀ ਕਦੀ ਵੀ ਲਏ ਜਾ ਸਕਦੇ ਹਨ । ਪਰ ਜਦ ਉਹ ਇਸ ਤਰ੍ਹਾਂ ਲਏ ਜਾਂਦੇ ਹਨ ਤਾਂ ਮੈਚ ਦੇ ਅੰਤ ਤਕ ਕਿਸੇ ਖਿਡਾਰੀ ਨੂੰ ਬਦਲਿਆ ਨਹੀਂ ਜਾ ਸਕਦਾ ।
- ਮੈਚ ਦੁਬਾਰਾ ਖੇਡੇ ਜਾਣ ਉੱਤੇ ਕਿਸੇ ਵੀ ਖਿਡਾਰੀ ਨੂੰ ਬਦਲਿਆ ਜਾ ਸਕਦਾ ਹੈ ।
(10) ਸਰੀਰ ਨੂੰ ਤੇਲ ਮਲ ਕੇ ਖੇਡਣ ਦੀ ਆਗਿਆ ਨਹੀਂ ਹੈ । ਖਿਡਾਰੀਆਂ ਦੇ ਨਹੁੰ ਚੰਗੀ ਤਰ੍ਹਾਂ ਕੱਟੇ ਹੋਣੇ ਚਾਹੀਦੇ ਹਨ । ਖਿਡਾਰੀ ਬਨੈਣ, ਜਾਂਘੀਆ (Under wear) ਅਤੇ ਨਿੱਕਰ ਪਹਿਣਨਗੇ । ਰਬੜ ਦੇ ਸੋਲ ਵਾਲੇ ਟੈਨਸ ਬੂਟ ਅਤੇ ਜ਼ੁਰਾਬਾਂ ਲੋੜ ਅਨੁਸਾਰ ਪਹਿਨੇ ਜਾ ਸਕਦੇ ਹਨ ।
(11) ਖੇਡ ਦੌਰਾਨ ਕਪਤਾਨ ਜਾਂ ਨੇਤਾ ਤੋਂ ਇਲਾਵਾ ਕੋਈ ਵੀ ਖਿਡਾਰੀ ਹੁਕਮ ਨਹੀਂ ਦੇਵੇਗਾ । ਕਪਤਾਨ ਆਪਣੇ ਅੱਧ ਵਿਚ ਹੀ ਹੁਕਮ ਜਾਂ ਸਲਾਹ ਦੇ ਸਕਦਾ ਹੈ ।
(12) ਜੂਨੀਅਰ ਲੜਕੇ ਅਤੇ ਲੜਕੀਆਂ ਲਈ ਸਮਾਂ 15-5-15 ਹੁੰਦਾ ਹੈ, ਜਿਸ ਵਿਚ ਪੰਜ ਮਿੰਟ ਦਾ ਆਰਾਮ ਹੁੰਦਾ ਹੈ ।
ਪ੍ਰਸ਼ਨ 5.
ਕਬੱਡੀ ਦੇ ਵੱਖ-ਵੱਖ ਫਾਊਲਾਂ ਅਤੇ ਉਲੰਘਣਾਵਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਵੱਖ-ਵੱਖ ਫਾਊਲ ਅਤੇ ਉਲੰਘਣਾਵਾਂego (Fouls)
- ਹਮਲਾਵਰ ਦਾ ਮੂੰਹ ਬੰਦ ਕਰਕੇ ਜਾਂ ਗਲਾ ਦਬਾ ਕੇ ਉਸ ਦਾ ਸਾਹ ਤੋੜਨ ਦੀ ਕੋਸ਼ਿਸ਼ ਕਰਨਾ ।
- ਕਿਸੇ ਵੀ ਖਿਡਾਰੀ ਦੁਆਰਾ ਦੂਸਰੇ ਖਿਡਾਰੀ ’ਤੇ ਘਾਤਕ ਹਮਲਾ ਕਰਨਾ ।
- ਜਦ ਕੋਈ ਆਰਾਮ (Rest) ਕਰ ਰਿਹਾ ਖਿਡਾਰੀ ਪੰਜ ਸੈਕਿੰਡ (Five Seconds) ਤੋਂ ਵੱਧ ਸਮਾਂ ਲਵੇ ।
- ਬਾਹਰ ਤੋਂ ਨਿਰਦੇਸ਼ ਜਾਂ ਕੋਚਿੰਗ ਨਹੀਂ ਕੀਤੀ ਜਾ ਸਕਦੀ ਹੈ ।
- ਹਮਲਾਵਰ ਖਿਡਾਰੀ ਨੂੰ ਲੱਤਾਂ ਨਾਲ ਕੈਂਚੀ ਮਾਰਨਾ ।
- ਕਿਸੇ ਟੀਮ ਦੁਆਰਾ ਹਮਲਾਵਰ ਦੇ ਭੇਜਣ ਵਿਚ ਪੰਜ ਸੈਕਿੰਡ ਤੋਂ ਵੱਧ ਸਮਾਂ ਲਗਾਉਣਾ ।
- ਅਜਿਹੇ ਵਿਅਕਤੀਆਂ ਨੂੰ ਰੈਫ਼ਰੀ ਨੰਬਰ ਕੱਟ ਕੇ ਬਾਹਰ ਕੱਢ ਸਕਦਾ ਹੈ | ਹਮਲਾ ਜਾਰੀ ਹੋਣ ਦੌਰਾਨ ਸੀਟੀ ਨਹੀਂ ਵਜਾਈ ਜਾਵੇਗੀ ।
- ਜਾਣ ਬੁੱਝ ਕੇ ਵਾਲਾਂ ਤੋਂ ਜਾਂ ਕੱਪੜੇ ਤੋਂ ਫੜਨਾ ਜਾਂ ਧੱਕਾ ਦੇਣਾ ਫਾਊਲ ਹੈ ।
ਉਲੰਘਣਾ (Violations )-
ਫ਼ੈਸਲਿਆਂ ਦੀ ਵਾਰ-ਵਾਰ ਉਲੰਘਣਾ ਕਰਨਾ ।
- ਅਧਿਕਾਰੀਆਂ ਲਈ ਅਪਮਾਨ ਵਾਲੇ ਸ਼ਬਦ ਕਹਿਣਾ ।
- ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਕਰਨਾ ਜਾਂ ਉਨ੍ਹਾਂ ਦੇ ਫ਼ੈਸਲੇ ਨੂੰ ਪ੍ਰਭਾਵਿਤ ਕਰਨ ਲਈ ਯਤਨ ਕਰਨਾ ।
- ਵਿਰੋਧੀ ਖਿਡਾਰੀ ਨੂੰ ਅਪਮਾਨ ਦੇ ਸ਼ਬਦ ਕਹਿਣਾ ।
ਫਾਊਲ
(Fouls)
ਅਧਿਕਾਰੀ ਮੈਚ ਦੌਰਾਨ ਖਿਡਾਰੀਆਂ ਨੂੰ ਜਾਣ-ਬੁੱਝ ਕੇ ਫਾਊਲ ਤਰੀਕੇ ਅਪਨਾਉਣ ‘ਤੇ ਤਿੰਨ ਤਰ੍ਹਾਂ ਦੇ ਕਾਰਡ ਦਿਖਾ ਕੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕ ਸਕਦੇ ਹਨ ।
ਹੜਾ ਕਾਰਡ (Green Card) – ਇਹ ਕਾਰਡ ਚੇਤਾਵਨੀ ਲਈ ਦਿਖਾਇਆ ਜਾਂਦਾ ਹੈ ।
ਪੀਲਾ ਕਾਰਡ (Yellow Card) – ਇਹ ਕਾਰਡ ਦੋ ਮਿੰਟ ਲਈ ਮੈਦਾਨ ਵਿਚੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।
ਲਾਲ ਕਾਰਡ (Red Card) – ਇਹ ਕਾਰਡ ਮੈਚ ਜਾਂ ਟੂਰਨਾਮੈਂਟ ਤੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।