PSEB 10th Class Science Solutions Chapter 14 ਊਰਜਾ ਦੇ ਸੋਮੇ

Punjab State Board PSEB 10th Class Science Book Solutions Chapter 14 ਊਰਜਾ ਦੇ ਸੋਮੇ Textbook Exercise Questions and Answers.

PSEB Solutions for Class 10 Science Chapter 14 ਊਰਜਾ ਦੇ ਸੋਮੇ

PSEB 10th Class Science Guide ਊਰਜਾ ਦੇ ਸੋਮੇ Textbook Questions and Answers

ਪ੍ਰਸ਼ਨ 1.
ਗਰਮ ਪਾਣੀ ਪ੍ਰਾਪਤ ਕਰਨ ਲਈ ਸੂਰਜੀ ਪਾਣੀ ਹੀਟਰ ਦਾ ਉਪਯੋਗ ਕਿਸ ਦਿਨ ਨਹੀਂ ਕਰ ਸਕਦੇ ?
(a) ਧੁੱਪ ਵਾਲੇ ਦਿਨ
(b) ਬੱਦਲਾਂ ਵਾਲੇ ਦਿਨ
(c) ਗਰਮ ਦਿਨ
(d) ਪੌਣ ਵਾਲੇ ਦਿਨ ।
ਉੱਤਰ-
(b) ਬੱਦਲਾਂ ਵਾਲੇ ਦਿਨ ।

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਬਾਇਓ ਪੁੰਜ ਦਾ ਸਰੋਤ ਨਹੀਂ ਹੈ-
(a) ਲੱਕੜ
(b) ਗੋਬਰ ਗੈਸ
(c) ਨਿਊਕਲੀਅਰ ਊਰਜਾ
(d) ਕੋਲਾ ।
ਉੱਤਰ-
(c) ਨਿਊਕਲੀਅਰ ਊਰਜਾ ।

ਪ੍ਰਸ਼ਨ 3.
ਜਿੰਨੇ ਊਰਜਾ ਸੋਮੇ ਅਸੀਂ ਉਪਯੋਗ ਵਿੱਚ ਲਿਆਉਂਦੇ ਹਾਂ ਉਹਨਾਂ ਵਿੱਚੋਂ ਬਹੁਤੇ ਸਟੋਰ ਕੀਤੀ ਸੂਰਜੀ ਊਰਜਾ ਨੂੰ ਦਰਸਾਉਂਦੇ ਹਨ ।
ਹੇਠ ਲਿਖਿਆਂ ਵਿੱਚੋਂ ਕਿਹੜਾ ਊਰਜਾ ਸੋਮਾ ਆਖਿਰਕਾਰ ਸੂਰਜੀ ਊਰਜਾ ਨਹੀਂ ਲੈਂਦਾ-
(a) ਭੂ-ਤਾਪ ਊਰਜਾ
(b) ਪੌਣ ਊਰਜਾ
(c) ਨਿਊਕਲੀਅਰ ਊਰਜਾ
(d) ਬਾਇਓ ਪੁੰਜ ।
ਉੱਤਰ-
(a) ਭੂ-ਤਾਪ ਊਰਜਾ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 4.
ਊਰਜਾ ਸੋਮੇ ਦੇ ਰੂਪ ਵਿੱਚ ਪਥਰਾਟ ਬਾਲਣ ਅਤੇ ਸੂਰਜ ਦੀ ਤੁਲਨਾ ਕਰੋ ਅਤੇ ਇਹਨਾਂ ਵਿੱਚ ਅੰਤਰ ਲਿਖੋ ।
ਉੱਤਰ-

ਪਥਰਾਟ ਬਾਲਣ ਸੂਰਜ
(1) ਇਹ ਊਰਜਾ ਦਾ ਨਾ-ਨਵਿਆਉਣਯੋਗ (ਸਮਾਪਤ ਯੋਗ) ਸੋਮਾ ਹੈ । (1) ਇਹ ਊਰਜਾ ਦਾ ਵਿਕਿਰਣ ਸੋਮਾ ਹੈ ।
(2) ਇਹ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਾਉਂਦਾ ਹੈ । (2) ਇਹ ਪ੍ਰਦੂਸ਼ਣ ਨਹੀ ਫੈਲਾਉਂਦਾ ।
(3) ਰਸਾਇਣਿਕ ਕਿਰਿਆਵਾਂ ਦੇ ਫਲਸਰੂਪ ਊਸ਼ਮਾ ਅਤੇ ਪ੍ਰਕਾਸ਼ ਊਰਜਾ ਉਤਪੰਨ ਹੁੰਦੇ ਹਨ । (3) ਨਿਊਕਲੀਅਰ ਸੰਯੋਜਨ ਕਾਰਨ ਬਹੁਤ ਅਧਿਕ ਮਾਤਰਾ ਵਿੱਚ ਊਸ਼ਮਾ ਅਤੇ ਪ੍ਰਕਾਸ਼ ਉਤਪੰਨ ਕਰਦਾ ਹੈ ।
(4) ਇਹ ਹਮੇਸ਼ਾ (ਨਿਰੰਤਰ) ਊਰਜਾ ਪ੍ਰਦਾਨ ਨਹੀਂ ਕਰਦਾ ਹੈ । (4) ਇਹ ਨਿਰੰਤਰ ਊਰਜਾ ਪ੍ਰਦਾਨ ਕਰਦਾ ਹੈ ।
(5) ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ । (5) ਮਨਚਾਹੇ ਢੰਗ ਨਾਲ ਊਰਜਾ ਉਤਪੰਨ ਕੰਟਰੋਲ ਨਹੀਂ ਕੀਤੀ ਜਾ ਸਕਦੀ ।

ਪ੍ਰਸ਼ਨ 5.
ਊਰਜਾ ਸਰੋਤਾਂ ਦੇ ਰੂਪ ਵਿੱਚ ਜੀਵ ਪੁੰਜ ਅਤੇ ਪਣ-ਬਿਜਲੀ ਦੀ ਤੁਲਨਾ ਕਰੋ ਅਤੇ ਇਨ੍ਹਾਂ ਵਿੱਚ ਅੰਤਰ ਲਿਖੋ ।
ਉੱਤਰ-
ਜੀਵ-ਪੁੰਜ ਅਤੇ ਪਣ-ਬਿਜਲੀ ਵਿੱਚ ਅੰਤਰ-

ਜੀਵ-ਪੁੰਜ ਪਣ-ਬਿਜਲੀ
(1) ਜੀਵ ਪੁੰਜ ਕੇਵਲ ਸੀਮਿਤ ਮਾਤਰਾ ਵਿੱਚ ਹੀ ਊਰਜਾ ਪ੍ਰਦਾਨ ਕਰ ਸਕਦੀ ਹੈ । (1) ਪਣ-ਬਿਜਲੀ ਉਰਜਾ ਦਾ ਇੱਕ ਵੱਡਾ ਸੋਮਾ ਹੈ ।
(2) ਜੀਵ ਪੁੰਜ ਤੋਂ ਊਰਜਾ ਪ੍ਰਾਪਤ ਕਰਨ ਦੀ ਕਿਰਿਆ ਵਿੱਚ ਪ੍ਰਦੂਸ਼ਣ ਹੁੰਦਾ ਹੈ । (2) ਪਣ-ਬਿਜਲੀ ਊਰਜਾ ਦਾ ਸਵੱਛ ਸੋਮਾ ਹੈ ।
(3) ਜੀਵ ਪੁੰਜ ਤੋਂ ਪ੍ਰਾਪਤ ਊਰਜਾ ਨੂੰ ਸੀਮਿਤ ਸਥਾਨ ਤੇ ਹੀ ਪ੍ਰਯੋਗ ਕੀਤਾ ਜਾ ਸਕਦਾ ਹੈ । (3) ਪਣ-ਬਿਜਲੀ ਊਰਜਾ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਫਾਂਸਮਿਸ਼ਨ ਲਾਈਨ (ਤਾਰ) ਦੁਆਰਾ ਲਿਜਾਇਆ ਜਾ ਸਕਦਾ ਹੈ ।

ਪ੍ਰਸ਼ਨ 6.
ਨਿਮਨਲਿਖਿਤ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ (Limitations) ਲਿਖੋ-
(a) ਪੌਣ
(b) ਤਰੰਗਾਂ
(c) ਜਵਾਰ ਭਾਟਾ ।
ਉੱਤਰ-
(a) ਪੌਣ ਉਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ-

  1. ਪੌਣ ਊਰਜਾ ਨਿਸ਼ਕਰਸ਼ਣ ਲਈ ਪੌਣ ਊਰਜਾ ਫਾਰਮ ਦੀ ਸਥਾਪਨਾ ਲਈ ਬਹੁਤ ਵੱਡੇ ਖੇਤਰ ਲੋੜ ਹੁੰਦੀ ਹੈ । MW ਜੈਨਰੇਟਰ ਦੇ ਲਈ 2 ਹੈਕਟੇਅਰ ਥਾਂ ਦੀ ਲੋੜ ਹੁੰਦੀ ਹੈ ।
  2. ਪੌਣ ਊਰਜਾ ਤਾਂ ਹੀ ਪੈਦਾ ਹੋ ਸਕਦੀ ਹੈ ਜੇਕਰ ਪੌਣ ਦਾ ਘੱਟੋ ਘੱਟ ਵੇਗ 15 km/h ਹੋਵੇ ।
  3. ਹਵਾ ਦੀ ਤੀਬਰ ਗਤੀ ਕਾਰਨ ਟੁੱਟ ਭੱਜ ਅਤੇ ਨੁਕਸਾਨ ਦੀਆਂ ਸੰਭਾਵਨਾਵਾਂ ਵੱਧ ਹੁੰਦੀਆਂ ਹਨ ।
  4. ਸਾਰਾ ਸਾਲ ਪੌਣਾਂ ਨਹੀਂ ਚਲਦੀਆਂ ਹਨ ।

(b) ਤਰੰਗਾਂ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਸਮੁੰਦਰੀ ਪਣ-ਤਰੰਗਾਂ ਦੇ ਵੇਗ ਕਾਰਨ ਉਨ੍ਹਾਂ ਵਿੱਚ ਊਰਜਾ ਸਮਾਹਿਤ ਹੁੰਦੀ ਹੈ ਜਿਸ ਕਰਕੇ ਉਰਜਾ ਨਿਸ਼ਕਰਸ਼ਣ ਲਈ ਹੇਠ ਲਿਖੀਆਂ ਸੀਮਾਵਾਂ ਹਨ :-

  1. ਤਰੰਗ ਉਰਜਾ ਉਦੋਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਦੋਂ ਤਰੰਗਾਂ ਪਰਬਲ ਹੋਣ ।
  2. ਇਸ ਦੇ ਸਮੇਂ ਅਤੇ ਸਥਿਤੀ ਦੀਆਂ ਬਹੁਤ ਖਾਮੀਆਂ ਹਨ ।

(c) ਜਵਾਰ ਭਾਟਾ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਜਵਾਰ-ਭਾਟਾ ਕਾਰਨ ਸਮੁੰਦਰ ਦੀਆਂ ਲਹਿਰਾਂ ਦਾ ਚੜ੍ਹਨਾ ਅਤੇ ਡਿੱਗਣਾ ਘੁੰਮਣ-ਗਤੀ ਕਰ ਰਹੀ ਧਰਤੀ ਮੁੱਖ ਰੂਪ ਨਾਲ ਚੰਨ ਦੇ ਗੁਰੂਤਾ ਆਕਰਸ਼ਣ ਦੇ ਕਾਰਨ ਹੁੰਦਾ ਹੈ । ਤਰੰਗ ਦੀ ਉੱਚਾਈ ਅਤੇ ਬੰਨ੍ਹ ਬਣਾਉਣ ਦੀ ਸਥਿਤੀ ਇਸ ਦੀਆਂ ਪ੍ਰਮੁੱਖ ਸੀਮਾਵਾਂ ਹਨ ।

ਪ੍ਰਸ਼ਨ 7.
ਉਰਜਾ ਸੋਮਿਆਂ ਦਾ ਵਰਗੀਕਰਨ ਹੇਠ ਲਿਖੇ ਵਰਗਾਂ ਵਿੱਚ ਕਿਸ ਆਧਾਰ ਤੇ ਕਰੋਗੇ-
(ਉ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ ।
(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ।
ਕੀ (ਉ) ਅਤੇ (ਅ) ਵਿੱਚ ਦਿੱਤੇ ਵਿਕਲਪ ਸਮਾਨ ਹਨ ?
ਉੱਤਰ-
(ੳ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ-

  • ਨਵਿਆਉਣਯੋਗ ਸੋਮੇ – ਇਹ ਸੋਮੇ ਊਰਜਾ ਉਤਪਾਦ ਕਰਨ ਦੀ ਯੋਗਤਾ ਉਸ ਸਮੇਂ ਤਕ ਰੱਖਦੇ ਹਨ ਜਦੋਂ ਤੱਕ ਅਸੀਂ ਅਤੇ ਸੂਰਜੀ ਪਰਿਵਾਰ ਹੈ । ਪੌਣ ਊਰਜਾ ਪਣ-ਊਰਜਾ, ਸਮੁੰਦਰੀ ਤਰੰਗ ਊਰਜਾ ਅਤੇ ਪਰਮਾਣੂ ਊਰਜਾ ਪੂਰਤੀ ਯੋਗ ਸੋਮੇ ਹਨ ।
  • ਨਾ-ਨਵਿਆਉਣਯੋਗ ਸੋਮੇ – ਊਰਜਾ ਦੇ ਇਹ ਸੋਮੇ ਲੱਖਾਂ ਸਾਲ ਪਹਿਲੇ ਵਿਸ਼ਿਸ਼ਟ ਸਥਿਤੀਆਂ ਵਿੱਚ ਬਣੇ ਸੀ । ਇੱਕ ਵਾਰੀ ਉਪਯੋਗ ਕਰ ਲੈਣ ਤੋਂ ਬਾਅਦ ਇਨ੍ਹਾਂ ਨੂੰ ਬਹੁਤ ਲੰਬੇ ਸਮੇਂ ਤੱਕ ਦੁਬਾਰਾ ਉਪਯੋਗ ਵਿੱਚ ਨਹੀਂ ਲਿਆਇਆ ਜਾ ਸਕਦਾ । ਪਥਰਾਟ ਬਾਲਣ ਕੋਲਾ, ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸਾਂ ਊਰਜਾ ਦੇ ਨਾ-ਮੁੱਕਣ ਯੋਗ ਸੋਮੇ ਹਨ ।

(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ਸੋਮੇ – ਊਰਜਾ ਦੇ ਮੁੱਕਣ ਯੋਗ ਸੋਮੇ ਨਾ-ਨਵਿਆਉਣਯੋਗ ਹਨ ਜਦਕਿ ਨਾ-ਮੁੱਕਣ ਯੋਗ ਸੋਮੇ ਨਵਿਆਉਣਯੋਗ ਸੋਮੇ ਹਨ ।

ਪ੍ਰਸ਼ਨ 8.
ਊਰਜਾ ਦੇ ਆਦਰਸ਼ ਸੋਮੇ ਵਿੱਚ ਕੀ ਗੁਣ ਹੁੰਦੇ ਹਨ ?
ਉੱਤਰ-

  1. ਕਾਫ਼ੀ ਮਾਤਰਾ ਵਿੱਚ ਊਰਜਾ ਪ੍ਰਦਾਨ ਕਰਨ ਦੀ ਸਮਰੱਥਾ ਹੋਣੀ ਚਾਹੀਦੀ ਹੈ ।
  2. ਸਰਲਤਾ ਨਾਲ ਪ੍ਰਯੋਗ ਕਰਨ ਦੀ ਸੁਵਿਧਾ ਨਾਲ ਸੰਪੰਨ ਹੋਣੀ ਚਾਹੀਦੀ ਹੈ ।
  3. ਸਮਾਨ ਦਰ ਨਾਲ ਊਰਜਾ ਉਤਪੰਨ ਹੋਣੀ ਚਾਹੀਦੀ ਹੈ ।
  4. ਪ੍ਰਤੀ ਇਕਾਈ ਪੁੰਜ ਵਧੇਰੇ ਕਾਰਜ ਕਰ ਸਕੇ ।
  5. ਸੌਖ ਨਾਲ ਸਟੋਰ ਕੀਤੀ ਜਾ ਸਕੇ ।
  6. ਇਸ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਲਿਜਾਣਾ ਆਸਾਨ ਹੋਵੇ ।
  7. ਇਹ ਸਸਤਾ ਪ੍ਰਾਪਤ ਹੋ ਸਕਣ ਵਾਲਾ ਹੋਣਾ ਚਾਹੀਦਾ ਹੈ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 9.
ਸੁਰਜੀ ਕੁੱਕਰ ਦਾ ਉਪਯੋਗ ਕਰਨ ਦੇ ਕੀ ਲਾਭ ਅਤੇ ਹਾਨੀਆਂ ਹਨ ? ਕੀ ਅਜਿਹੇ ਵੀ ਖੇਤਰ ਹਨ ਜਿੱਥੇ ਸੁਰਜੀ ਕੁੱਕਰਾਂ ਦੀ ਸੀਮਿਤ ਉਪਯੋਗਤਾ ਹੈ ?
ਉੱਤਰ-
ਸੂਰਜੀ ਕੁੱਕਰ ਦੇ ਲਾਭ-

  1. ਬਾਲਣ ਦਾ ਕੋਈ ਖ਼ਰਚ ਨਹੀਂ ਹੁੰਦਾ ਹੈ ਅਰਥਾਤ ਬਾਲਣ ਅਤੇ ਬਿਜਲੀ ਦੀ ਖਪਤ ਨਹੀਂ ਹੁੰਦੀ ਹੈ ।
  2. ਪੂਰਨ ਰੂਪ ਨਾਲ ਪਦੂਸ਼ਣ ਰਹਿਤ ਹੈ । ਹੌਲੀ ਗਤੀ ਨਾਲ ਭੋਜਨ ਪਕਾਉਣ ਨਾਲ ਭੋਜਨ ਦੇ ਪੋਸ਼ਕ ਤੱਤਾਂ ਦੀ ਹਾਨੀ ਨਹੀਂ ਹੁੰਦੀ ਹੈ ।
  3. ਕਿਸੇ ਕਿਸਮ ਦੀ ਗੰਦਗੀ ਨਹੀਂ ਫੈਲਦੀ ਹੈ ।
  4. ਭੋਜਨ ਪਕਾਉਣ ਸਮੇਂ ਨਿਰੰਤਰ ਦੇਖਭਾਲ ਕਰਨ ਦੀ ਲੋੜ ਨਹੀਂ ਹੁੰਦੀ ਹੈ ।

ਸੂਰਜੀ ਕੁੱਕਰ ਦੀਆਂ ਹਾਨੀਆਂ-

  1. ਬਹੁਤ ਅਧਿਕ ਤਾਪਮਾਨ ਨਹੀਂ ਪੈਦਾ ਕਰ ਸਕਦਾ ਹੈ ।
  2. ਰਾਤ ਸਮੇਂ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  3. ਮੀਂਹ ਅਤੇ ਬੱਦਲਾਂ ਵਾਲੇ ਦਿਨ ਵੀ ਇਸ ਦਾ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  4. ਇਹ 100°C ਤੋਂ 140°C ਤੱਕ ਦਾ ਤਾਪਮਾਨ ਪ੍ਰਾਪਤ ਕਰਨ ਲਈ 2-3 ਘੰਟੇ ਲੈ ਲੈਂਦਾ ਹੈ ।

ਧਰਤੀ ਤੇ ਕੁੱਝ ਅਜਿਹੇ ਖੇਤਰ ਹਨ ਜਿੱਥੇ ਸੋਲਰ ਕੁੱਕਰ ਦਾ ਉਪਯੋਗ ਬਹੁਤ ਹੀ ਸੀਮਿਤ ਹੈ । ਉਦਾਰਹਨ ਵਜੋਂ ਚਹੁੰ ਪਾਸਿਓ ਪਰਬਤ ਨਾਲ ਘਿਰੀ ਹੋਈ ਘਾਟੀ ਜਿੱਥੇ ਸੂਰਜ ਦੀ ਧੁੱਪ ਪੂਰੇ ਦਿਨ ਵਿੱਚ ਬਹੁਤ ਘੱਟ ਸਮੇਂ ਲਈ ਮਿਲਦੀ ਹੈ । ਪਹਾੜੀ ਢਲਾਨਾਂ ਤੇ ਇਕਾਈ ਖੇਤਰਫਲ ਤੇ ਆਪਾਤੀ ਸੂਰਜੀ ਉਰਜਾ ਦੀ ਮਾਤਰਾ ਵੀ ਘੱਟ ਹੁੰਦੀ ਹੈ । ਇਸ ਤੋਂ ਛੋਟ ਭੁਮੱਧ ਰੇਖਾ ਤੋਂ ਦੂਰੀ ਵਾਲੇ ਖੇਤਰਾਂ ਵਿੱਚ ਸੂਰਜ ਦੀਆਂ ਕਿਰਨਾਂ ਧਰਤੀ ਦੇ ਤਲ ਤੇ ਲੰਬ ਰੂਪ ਵਿੱਚ ਆਪਾਤੀ ਨਹੀ ਹੁੰਦੀਆਂ ਹਨ । ਇਸ ਲਈ ਅਜਿਹੇ ਖੇਤਰਾਂ ਵਿੱਚ ਸੋਲਰ ਕੁੱਕਰ ਦਾ ਉਪਯੋਗ ਕਰਨ ਲਈ ਸੂਰਜੀ ਉਰਜਾ ਦੀ ਲੋੜੀਂਦੀ ਮਾਤਰਾ ਨਹੀਂ ਮਿਲਦੀ ਹੈ ।

ਪ੍ਰਸ਼ਨ 10.
ਊਰਜਾ ਦੀ ਵਧਦੀ ਮੰਗ ਦੇ ਵਾਤਾਵਰਨੀ ਨਤੀਜੇ ਕੀ ਹਨ ? ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ ਲਿਖੋ ।
ਉੱਤਰ-
ਊਰਜਾ ਦੀ ਮੰਗ ਜਨਸੰਖਿਆ ਦੀ ਵਿਧੀ ਨਾਲ ਲਗਾਤਾਰ ਹੀ ਵਧਦੀ ਜਾਵੇਗੀ ।ਉਰਜਾ ਕਿਸੇ ਪ੍ਰਕਾਰ ਦੀ ਵੀ ਕਿਉਂ ਨਾ ਹੋਵੇ ਵਿਧਰ ਇਸ ਦਾ ਪਰਿਆਵਰਣ ਤੇ ਨਿਸਚਿਤ ਰੂਪ ਨਾਲ ਬੁਰਾ ਪ੍ਰਭਾਵ ਪਵੇਗਾ । ਊਰਜਾ ਦੀ ਖ਼ਪਤ ਘੱਟ ਨਹੀਂ ਹੋ ਸਕਦੀ ਹੈ । ਉਦਯੋਗ, ਵਾਹਨ, ਰੋਜ਼ ਦੀਆਂ ਜ਼ਰੂਰਤਾਂ ਆਦਿ ਸਭ ਦੇ ਲਈ ਊਰਜਾ ਦੀ ਲੋੜ ਤਾਂ ਰਹੇਗੀ । ਇਹ ਅਲੱਗ ਗੱਲ ਹੈ ਕਿ ਉਹ ਪ੍ਰਦੂਸ਼ਣ ਫੈਲਾਵੇਗਾ ਜਾਂ ਪਰਿਆਵਰਣ ਵਿੱਚ ਪਰਿਵਰਤਨ ਉਤਪੰਨ ਕਰੇਗਾ |

ਉਰਜਾ ਦੀ ਵੱਧਦੀ ਮੰਗ ਦੇ ਕਾਰਨ ਪਥਰਾਟ ਬਾਲਣ ਧਰਤੀ ਦੀਆਂ ਪਰਤਾਂ ਹੇਠਾਂ ਸਮਾਪਤ ਹੋਣ ਦੇ ਕੰਢੇ ਤੇ ਪਹੁੰਚ ਗਿਆ ਹੈ । ਲਗਭਗ 200 ਸਾਲ ਦੇ ਬਾਅਦ ਇਹ ਪੂਰੀ ਤਰ੍ਹਾਂ ਸਮਾਪਤ ਹੋ ਜਾਵੇਗਾ | ਪਰ ਬਿਜਲੀ ਊਰਜਾ ਦੇ ਲਈ ਵੱਡੇ-ਵੱਡੇ ਬੰਨ ਬਣਾਏ ਗਏ ਹਨ ਜਿਸ ਕਾਰਨ ਪਰਿਆਵਰਣ ਤੇ ਗਹਿਰਾ ਪ੍ਰਭਾਵ ਪਿਆ ਹੈ । ਇਸ ਲਈ ਉਰਜਾ ਦੇ ਵਿਭਿੰਨ ਨਵੇਂ ਸੋਮੇ ਖੋਜਦੇ ਸਮੇਂ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਉਸ ਬਾਲਣ ਦਾ ਕੈਲੋਰੀਮਾਨ ਅਧਿਕ ਹੋਵੇ, ਸਹਿਜ ਹੀ ਉਪਲੱਬਧ ਹੋਵੇ, ਮੁੱਲ ਵੀ ਘੱਟ ਹੋਵੇ ਅਤੇ ਪਰਿਆਵਰਣ ਤੇ ਕੋਈ ਭੈੜਾ ਅਸਰ ਨਾ ਪਏ ।

ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ – ਇਸ ਕੰਮ ਲਈ ਹੇਠ ਲਿਖੇ ਉਪਾਅ ਉਪਯੋਗ ਵਿੱਚ ਲਿਆਂਦੇ ਜਾ ਸਕਦੇ ਹਨ-

  1. ਘਰ ਵਿੱਚ ਬਿਜਲੀ ਉਪਕਰਨਾਂ ਦੀ ਬੇਲੋੜ ਵਰਤੋਂ ਨਹੀਂ ਕਰਨੀ ਚਾਹੀਦੀ ਹੈ
  2. ਪੱਖੇ, ਕੂਲਰ ਅਤੇ ਏ. ਸੀ. ਪ੍ਰਯੋਗ ਕਰਦੇ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਇੱਕ ਕਮਰੇ ਵਿੱਚ ਰਹਿਣ ਦਾ ਯਤਨ ਕਰਨ ।
  3. ਸਾਂਝੀ ਪਰਿਵਹਨ ਪ੍ਰਣਾਲੀ ਨੂੰ ਵਿਕਸਿਤ ਕੀਤਾ ਜਾਵੇ ਅਤੇ ਪ੍ਰਾਈਵੇਟ ਗੱਡੀਆਂ ਨੂੰ ਪ੍ਰਯੋਗ ਨਾ ਕਰਨ ਦੀ ਸਲਾਹ ਦਿੱਤੀ ਜਾਵੇ ।
  4. ਗਲੀਆਂ ਦੀਆਂ ਬੱਤੀਆਂ ਬੰਦ ਕਰਨ ਦੀ ਉੱਚਿਤ ਵਿਵਸਥਾ ਹੋਣੀ ਚਾਹੀਦੀ ਹੈ ।
  5. ਪਰੰਪਾਰਿਕ ਉਤਸਵ ਜਿਵੇਂ ਦੀਵਾਲੀ, ਵਿਆਹ ਸਮਾਰੋਹ ਆਦਿ ਤੇ ਊਰਜਾ ਦੀ ਬਰਬਾਦੀ ਤੇ ਰੋਕ ਲੱਗਣੀ ਚਾਹੀਦੀ ਹੈ ।

Science Guide for Class 10 PSEB ਊਰਜਾ ਦੇ ਸੋਮੇ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਊਰਜਾ ਦਾ ਵਧੀਆ ਸੋਮਾ ਕਿਸ ਨੂੰ ਕਹਿੰਦੇ ਹਨ ?
ਉੱਤਰ-
ਊਰਜਾ ਦਾ ਉੱਤਮ ਸੋਮਾ ਉਹ ਹੈ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ-

  1. ਜਿਸਦਾ ਪ੍ਰਤੀ ਇਕਾਈ ਮਾਨ ਅਧਿਕ ਕਾਰਜ ਕਰੇ ।
  2. ਜਿਸਦਾ ਭੰਡਾਰਨ ਅਤੇ ਪਰਿਵਹਣ ਆਸਾਨ ਅਤੇ ਸੁਰੱਖਿਅਤ ਹੋਵੇ ।
  3. ਅਸਾਨੀ ਨਾਲ ਪ੍ਰਾਪਤ ਹੋ ਜਾਵੇ ।
  4. ਸਸਤਾ ਹੋਣਾ ਚਾਹੀਦਾ ਹੈ ।

ਪ੍ਰਸ਼ਨ 2.
ਵਧੀਆ ਬਾਲਣ ਕਿਸ ਨੂੰ ਕਹਿੰਦੇ ਹਨ ?
ਉੱਤਰ-
ਵਧੀਆ ਬਾਲਣ ਦੀਆਂ ਵਿਸ਼ੇਸ਼ਤਾਈਆਂ-
ਵਧੀਆ ਬਾਲ – ਅਜਿਹਾ ਬਾਲਣ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ ਉਸ ਨੂੰ ਵਧੀਆ ਬਾਲਣ ਕਿਹਾ ਜਾਂਦਾ ਹੈ ।

  1. ਇਸ ਦਾ ਉੱਚ ਕੈਲੋਰੀਮਾਨ ਹੋਣਾ ਚਾਹੀਦਾ ਹੈ ।
  2. ਬਾਲਣ ਦਾ ਜਲਣ-ਤਾਪ ਉੱਚਿਤ ਹੋਣਾ ਚਾਹੀਦਾ ਹੈ ।
  3. ਬਾਲਣ ਦੇ ਦਿਨ ਦੀ ਦਰ ਸੰਤੁਲਿਤ ਹੋਣੀ ਚਾਹੀਦੀ ਹੈ ਅਰਥਾਤ ਨਾ ਅਧਿਕ ਹੋਵੇ ਅਤੇ ਨਾ ਹੀ ਘੱਟ ਹੋਵੇ ।
  4. ਬਾਲਣ ਵਿੱਚ ਨਾ-ਜਲਣਸ਼ੀਲ ਪਦਾਰਥਾਂ ਦੀ ਮਾਤਰਾ ਜਿੰਨੀ ਹੀ ਘੱਟ ਹੋਵੇ ਓਨਾ ਹੀ ਚੰਗਾ ਹੈ ।
  5. ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥਾਂ ਦਾ ਉਤਪਾਦਨ ਘੱਟ ਤੋਂ ਘੱਟ ਹੋਣਾ ਚਾਹੀਦਾ ਹੈ ।
  6. ਬਾਲਣ ਦੀ ਉਪਲੱਬਧਤਾ ਕਾਫ਼ੀ ਅਤੇ ਆਸਾਨ ਹੋਣੀ ਚਾਹੀਦਾ ਹੈ ।
  7. ਬਾਲਣ ਘੱਟ ਕੀਮਤ ਤੇ ਪ੍ਰਾਪਤ ਹੋ ਸਕੇ ।
  8. ਬਾਲਣ ਦਾ ਭੰਡਾਰਨ ਅਤੇ ਪਰਿਵਹਨ ਸੁਰੱਖਿਅਤ ਹੋਣਾ ਚਾਹੀਦਾ ਹੈ ।

ਪ੍ਰਸ਼ਨ 3.
ਜੇਕਰ ਤੁਸੀਂ ਆਪਣੇ ਭੋਜਨ ਨੂੰ ਗਰਮ ਕਰਨ ਲਈ ਕਿਸੇ ਵੀ ਊਰਜਾ ਸੋਮੇ ਦਾ ਉਪਯੋਗ ਕਰ ਸਕਦੇ ਹੋ ਤਾਂ ਤੁਸੀਂ ਕਿਸ ਦੀ ਵਰਤੋਂ ਕਰੋਗੇ ਅਤੇ ਕਿਉਂ ?
ਉੱਤਰ-
ਅਸੀਂ ਆਪਣਾ ਭੋਜਨ ਗਰਮ ਕਰਨ ਲਈ L.P.G. ਦਾਵਿਤ ਪੈਟਰੋਲੀਅਮ ਗੈਸ ਦਾ ਉਪਯੋਗ ਕਰਨਾ ਪਸੰਦ ਕਰਾਂਗੇ, ਕਿਉਂਕਿ ਇਸ ਦਾ ਜਲਣ-ਤਾਪ ਅਧਿਕ ਨਹੀਂ ਹੈ, ਕੈਲੋਰੀਮਾਨ ਅਧਿਕ ਹੈ, ਦਹਿਨ ਸੰਤੁਲਿਤ ਦਰ ਨਾਲ ਹੁੰਦਾ ਹੈ। ਅਤੇ ਇਹ ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥ ਉਤਪੰਨ ਨਹੀਂ ਕਰਦੀ ਹੈ ।

ਪ੍ਰਸ਼ਨ 4.
ਪਥਰਾਟ ਬਾਲਣਾਂ ਦੀਆਂ ਕੀ ਹਾਨੀਆਂ ਹਨ ?
ਉੱਤਰ-
ਪਥਰਾਟ ਬਾਲਣਾਂ ਦੀਆਂ ਹਾਨੀਆਂ-ਪਥਰਾਟ ਬਾਲਣ ਤੋਂ ਹੋਣ ਵਾਲੀਆਂ ਪ੍ਰਮੁੱਖ ਹਾਨੀਆਂ ਹੇਠ ਲਿਖੀਆਂ ਹਨ-

  1. ਧਰਤੀ ਤੇ ਪਥਰਾਟ ਬਾਲਣ ਦਾ ਸੀਮਿਤ ਭੰਡਾਰ ਹੀ ਮੌਜੂਦ ਹੈ ਜਿਹੜਾ ਥੋੜ੍ਹੇ ਹੀ ਸਮੇਂ ਵਿੱਚ ਸਮਾਪਤ ਹੋ ਜਾਵੇਗਾ ।
  2. ਪਥਰਾਟ ਬਾਲਣ ਜਲਾਉਣ ਤੇ ਜ਼ਹਿਰੀਲੀਆਂ ਗੈਸਾਂ ਮੁਕਤ ਹੋਣ ਕਰਕੇ ਹਵਾ ਪ੍ਰਦੂਸ਼ਣ ਫੈਲਾਉਂਦੇ ਹਨ ।
  3. ਪਥਰਾਟ ਬਾਲਣ ਨੂੰ ਜਲਾਉਣ ਨਾਲ ਨਿਕਲਣ ਵਾਲੀਆਂ ਗੈਸਾਂ ਕਾਰਬਨ-ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਆਦਿ ਸ੍ਰੀਨ ਹਾਊਸ ਪ੍ਰਭਾਵ ਉਤਪੰਨ ਕਰਦੀਆਂ ਹਨ ਜਿਸ ਦੇ ਸਿੱਟੇ ਵਜੋਂ ਧਰਤੀ ਦਾ ਤਾਪਮਾਨ ਵੱਧਦਾ ਹੈ ।
  4. ਪਥਰਾਟ ਬਾਲਣ ਦੇ ਦਿਨ ਤੋਂ ਉਤਸਰਜਿਤ ਗੈਸਾਂ ਤੇਜ਼ਾਬੀ ਵਰਖਾ ਦਾ ਕਾਰਨ ਬਣਦੀਆਂ ਹਨ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 5.
ਅਸੀਂ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਕਿਉਂ ਧਿਆਨ ਦੇ ਰਹੇ ਹਾਂ ?
ਉੱਤਰ-
ਬਦਲਵੇਂ ਸੋਮਿਆਂ ਵੱਲ ਧਿਆਨ ਦੇਣ ਦਾ ਕਾਰਨ – ਅਸੀਂ ਆਪਣੀ ਰੋਜ਼ਾਨਾ ਜੀਵਨ ਦੇ ਵਿਭਿੰਨ ਕਾਰਜਾਂ ਜਿਵੇਂ ਭੋਜਨ ਪਕਾਉਣਾ, ਉਦਯੋਗਿਕ ਯੰਤਰਾਂ ਅਤੇ ਵਾਹਨਾਂ ਨੂੰ ਚਲਾਉਣਾ ਆਦਿ ਲਈ ਪਰੰਪਰਾਗਤ (ਅਨਵੀਕਰਨੀ) ਬਾਲਣਾਂ ਕੋਲਾ, ਪੈਟਰੋਲੀਅਮ ਤੇ ਨਿਰਭਰ ਕਰਦੇ ਹਾਂ । ਅਜਿਹਾ ਜਾਪਦਾ ਹੈ ਕਿ ਜਿਸ ਦਰ ਨਾਲ ਅਸੀਂ ਪਥਰਾਟ ਬਾਲਣ ਦੀ ਵਰਤੋਂ ਕਰ ਰਹੇ ਹਾਂ ਬਹੁਤ ਛੇਤੀ ਹੀ ਪਥਰਾਟ ਬਾਲਣ ਦਾ ਭੰਡਾਰ ਸਮਾਪਤ ਹੋ ਜਾਵੇਗਾ । ਬਦਲਵੇਂ ਸੋਮੇ ਜਲ ਤੋਂ ਉਤਪਾਦਿਤ ਬਿਜਲੀ ਊਰਜਾ ਦੀਆਂ ਵੀ ਆਪਣੀਆਂ ਖਾਮੀਆਂ ਹਨ । ਇਸ ਲਈ ਛੇਤੀ ਹੀ ਭਿਆਨਕ ਊਰਜਾ ਸੰਕਟ ਹੋਣ ਦਾ ਖ਼ਤਰਾ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਊਰਜਾ ਦੀ ਲੋੜ ਨੂੰ ਪੂਰਾ ਕਰਨ ਲਈ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ।

ਪ੍ਰਸ਼ਨ 6.
ਸਾਡੀ ਸੁਵਿਧਾ ਲਈ ਪੌਣ ਅਤੇ ਪਣ ਊਰਜਾ ਦੇ ਪਰੰਪਰਿਕ ਉਪਯੋਗਾਂ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਕੀਤੇ ਗਏ ਹਨ ?
ਉੱਤਰ-
ਪੌਣ ਅਤੇ ਪਣ ਊਰਜਾ ਦਾ ਲੰਬੇ ਸਮੇਂ ਤੋਂ ਪ੍ਰਯੋਗ ਮਨੁੱਖ ਦੁਆਰਾ ਪਰੰਪਰਿਕ ਰੂਪ ਵਿੱਚ ਕੀਤਾ ਜਾ ਰਿਹਾ ਹੈ । ਅੱਜ-ਕੱਲ੍ਹ ਇਨ੍ਹਾਂ ਵਿੱਚ ਕੁੱਝ ਸੁਧਾਰ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਤੋਂ ਊਰਜਾ ਦੀ ਪ੍ਰਾਪਤੀ, ਸੌਖੀ ਅਤੇ ਆਸਾਨੀ ਨਾਲ ਹੋਵੇ ।

(1) ਪੌਣ ਊਰਜਾ – ਪ੍ਰਾਚੀਨ ਕਾਲ ਵਿੱਚ ਪੌਣ ਊਰਜਾ ਨਾਲ ਪੌਣ ਚੱਕੀਆਂ ਚਲਾ ਕੇ ਖੂਹਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਹੁੰਦਾ ਸੀ, ਪਰੰਤੂ ਹੁਣ ਪੌਣ ਊਰਜਾ ਦਾ ਉਪਯੋਗ ਬਿਜਲੀ ਉਤਪੰਨ ਕਰਨ ਲਈ ਕੀਤਾ ਜਾਣ ਲੱਗਿਆ ਹੈ । ਬਿਜਲੀ ਉਤਪੰਨ ਕਰਨ ਲਈ ਅਨੇਕ ਪੌਣ ਚੱਕੀਆਂ ਨੂੰ ਸਮੁੰਦਰੀ ਤੱਟ ਦੇ ਸਮੀਪ ਵੱਡੇ ਖੇਤਰ ਵਿੱਚ ਲਗਾਇਆ ਜਾਂਦਾ ਹੈ । ਅਜਿਹੇ ਖੇਤਰ ਨੂੰ ਪੌਣ-ਫਾਰਮ ਕਹਿੰਦੇ ਹਨ ।

(2) ਪਣ ਉਰਜਾ – ਪਾਚੀਨ ਕਾਲ ਵਿੱਚ ਪਣ ਉਰਜਾ ਦਾ ਉਪਯੋਗ ਜਲ ਪਰਿਵਹਨ ਵਿੱਚ ਕੀਤਾ ਜਾਂਦਾ ਰਿਹਾ ਹੈ । ਜਲ ਨੂੰ ਬਿਜਲੀ ਊਰਜਾ ਦੇ ਰੂਪ ਵਿੱਚ ਪ੍ਰਯੋਗ ਕਰਨ ਲਈ ਪਹਾੜਾਂ ਦੀਆਂ ਢਲਾਨਾਂ ਤੇ ਬੰਨ੍ਹ ਬਣਾ ਕੇ ਜਲ ਦੀ ਸਥਿਤਿਜ ਊਰਜਾ ਦਾ ਉਪਯੋਗ ਕੀਤਾ ਜਾਂਦਾ ਹੈ । ਜਲ ਬਿਜਲੀ ਉਤਪੰਨ ਕਰਨ ਲਈ ਨਦੀਆਂ ਦੇ ਬਹਾਓ ਨੂੰ ਰੋਕ ਕੇ ਵੱਡੀਆਂ ਬਣਾਉਟੀ ਝੀਲਾਂ ਵਿੱਚ ਜਲ ਨੂੰ ਇਕੱਠਾ ਕਰ ਲਿਆ ਜਾਂਦਾ ਹੈ। ਇਸ ਪ੍ਰਕਿਰਿਆ ਵਿੱਚ ਜਲ ਦੀ ਗਤਿਜ ਊਰਜਾ ਨੂੰ ਸਥਿਤਿਜ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ । ਬੰਨ੍ਹ ਦੇ ਓਪਰੀ ਭਾਗ ਤੋਂ ਪਾਈਪਾਂ ਰਾਹੀਂ ਜਲ ਨੂੰ ਬੰਨ੍ਹ ਦੇ ਆਧਾਰ ਤੇ ਸਥਾਪਿਤ ਟਰਬਾਈਨ ਦੇ ਬਲੇਡਾਂ ਉੱਪਰ ਸੁੱਟਿਆ ਜਾਂਦਾ ਹੈ ਜਿਸ ਤੋਂ ਬਿਜਲੀ ਊਰਜਾ ਨੂੰ ਉਤਪੰਨ ਕੀਤਾ ਜਾਂਦਾ ਹੈ ।

ਪ੍ਰਸ਼ਨ 7.
ਸੂਰਜੀ ਕੁੱਕਰ ਲਈ ਕਿਹੜਾ ਦਰਪਣ-ਅਵਤਲ, ਉੱਤਲ ਜਾਂ ਸਮਤਲ ਵਧੇਰੇ ਢੁਕਵਾਂ ਹੁੰਦਾ ਹੈ ?
ਉੱਤਰ-
ਸੋਲਰ ਕੁੱਕਰ ਵਿੱਚ ਅਵਤਲ ਦਰਪਣ ਸਭ ਤੋਂ ਅਧਿਕ ਢੁੱਕਵਾਂ ਹੁੰਦਾ ਹੈ ਕਿਉਂਕਿ ਇਹ ਪ੍ਰਕਾਸ਼ ਦੀਆਂ ਸਾਰੀਆਂ ਕਿਰਨਾਂ ਨੂੰ ਲੋੜੀਂਦੀ ਥਾਂ ਵੱਲ ਪਰਾਵਰਤਿਤ ਕਰ ਕੇ ਫੋਕਸ ਕਰਦਾ ਹੈ, ਜਿਸ ਤੋਂ ਸੋਲਰ ਕੁੱਕਰ ਦਾ ਤਾਪਮਾਨ ਵੱਧ ਜਾਂਦਾ ਹੈ ।

ਪ੍ਰਸ਼ਨ 8.
ਮਹਾਂਸਾਗਰਾਂ ਤੋਂ ਪ੍ਰਾਪਤ ਹੋ ਸਕਣ ਵਾਲੀ ਊਰਜਾ ਦੀਆਂ ਕੀ ਕਮੀਆਂ ਹਨ ?
ਉੱਤਰ-
ਮਹਾਂਸਾਗਰਾਂ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਊਰਜਾ ਦੀ ਪ੍ਰਾਪਤੀ ਹੋ ਸਕਦੀ ਹੈ । ਅਜਿਹਾ ਹਮੇਸ਼ਾ ਸੰਭਵ ਨਹੀਂ ਹੋ ਸਕਦਾ ਕਿਉਂਕਿ ਮਹਾਂਸਾਗਰਾਂ ਤੋਂ ਉਰਜਾ ਰੁਪਾਂਤਰਨ ਦੀਆਂ ਤਿੰਨ ਵਿਧੀਆਂ-ਜਵਾਰ ਉਰਜਾ, ਤਰੰਗ ਉਰਜਾ ਅਤੇ ਸਮੁੰਦਰੀ ਤਾਪ ਊਰਜਾ ਦੀਆਂ ਆਪਣੀਆਂ-ਆਪਣੀਆਂ ਕਮੀਆਂ ਹਨ ।

  • ਜਵਾਰ ਊਰਜਾ – ਜੁਆਰ ਊਰਜਾ ਦਾ ਦੋਹਨ ਸਾਗਰ ਦੇ ਕਿਸੇ ਤੰਗ ਖੇਤਰ ਤੇ ਬੰਨ੍ਹ ਬਣਾ ਕੇ ਕੀਤਾ ਜਾਂਦਾ ਹੈ । ਬੰਨ੍ਹ ਦੇ ਦਰਵਾਜ਼ੇ ਉੱਤੇ ਸਥਾਪਿਤ ਟਰਬਾਈਨ, ਜੁਆਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕਰ ਦਿੰਦੀ ਹੈ । ਪਰੰਤੂ ਸਾਗਰ ਦੇ ਤੰਗ ਖੇਤਰ ਤੇ ਬੰਨ੍ਹ ਨਿਰਮਿਤ ਕੀਤੇ ਜਾ ਸਕਣ ਵਾਲੇ ਸਥਾਨ ਸੀਮਿਤ ਹੁੰਦੇ ਹਨ ।
  • ਤਰੰਗ ਊਰਜਾ – ਤਰੰਗ ਊਰਜਾ ਦਾ ਵਿਵਹਾਰਿਕ ਉਪਯੋਗ ਕੇਵਲ ਉੱਥੇ ਹੀ ਹੋ ਸਕਦਾ ਹੈ ਜਿੱਥੇ ਤਰੰਗਾਂ ਅਤੇ ਪ੍ਰਬਲ ਹੁੰਦੀਆਂ ਹਨ । ਸਾਰੀ ਦੁਨੀਆ ਵਿੱਚ ਅਜਿਹੇ ਸਥਾਨ ਬਹੁਤ ਘੱਟ ਹਨ ਜਿੱਥੇ ਸਮੁੰਦਰ ਦੇ ਤੱਟਾਂ ਤੇ ਤਰੰਗਾਂ ਇੰਨੀਆਂ ਪ੍ਰਬਲਤਾ ਨਾਲ ਟਕਰਾਉਂਦੀਆਂ ਹਨ ਕਿ ਉਨ੍ਹਾਂ ਦੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾ ਸਕੇ ।
  • ਸਮੁੰਦਰੀ ਉਰਜਾ – ਸਮੁੰਦਰੀ ਤਾਪ ਉਰਜਾ ਦੀ ਪ੍ਰਾਪਤੀ ਦੇ ਲਈ ਪਲਾਂਟ (OTEC) ਕੇਵਲ ਤਦ ਹੀ ਕੰਮ ਕਰ ਸਕਦਾ ਹੈ ਜਦੋਂ ਸਮੁੰਦਰ ਤੇ ਤਲ ਦੇ ਗਰਮ ਪਾਣੀ ਦਾ ਤਾਪਮਾਨ 2 km ਤੱਕ ਦੀ ਗਹਿਰਾਈ ਤੇ ਪਾਣੀ ਦੇ ਤਾਪ ਵਿੱਚ 20°C ਜਾਂ ਇਸ ਤੋਂ ਵੱਧ ਦਾ ਅੰਤਰ ਹੋਵੇ । ਇਸ ਪ੍ਰਕਾਰ ਬਿਜਲੀ ਊਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ, ਪਰੰਤੂ ਇਹ ਪ੍ਰਣਾਲੀ ਬਹੁਤ ਮਹਿੰਗੀ ਹੈ ।

ਪ੍ਰਸ਼ਨ 9.
ਭੂ-ਤਾਪ ਊਰਜਾ ਕੀ ਹੁੰਦੀ ਹੈ ?
ਉੱਤਰ-
ਭੂ-ਤਾਪ ਊਰਜਾ – ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਵਿੱਚ ਗਹਿਰਾਈ ਤੇ ਗਰਮ ਖੇਤਰਾਂ ਵਿੱਚ ਪਿਘਲੀਆਂ ਹੋਈਆਂ ਚੱਟਾਨਾਂ ਉੱਪਰ ਧਕੇਲ ਦਿੱਤੀਆਂ ਜਾਂਦੀਆਂ ਹਨ । ਜਦੋਂ ਧਰਤੀ ਅੰਦਰਲਾ ਪਾਣੀ ਇਨਾਂ ਗਰਮ ਥਾਂਵਾਂ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਭਾਫ਼ ਉਤਪੰਨ ਹੁੰਦੀ ਹੈ । ਕਦੇ-ਕਦੇ ਇਸ ਗਰਮ ਪਾਣੀ ਨੂੰ ਧਰਤੀ ਤੇ ਤਲ ਤੋਂ ਬਾਹਰ ਨਿਕਲਣ ਨੂੰ ਨਿਕਾਸ ਮਾਰਗ ਮਿਲ ਜਾਂਦਾ ਹੈ । ਇਨ੍ਹਾਂ ਨਿਕਾਸ ਮਾਰਗਾਂ ਨੂੰ ਗਰਮ ਚਸ਼ਮਾ ਕਹਿੰਦੇ ਹਨ । ਕਦੇ-ਕਦੇ ਇਹ ਭਾਫ਼ ਚੱਟਾਨਾਂ ਵਿੱਚ ਫਸ ਜਾਂਦੀ ਹੈ ਅਤੇ ਉਸ ਥਾਂ ਤੇ ਜ਼ਿਆਦਾ ਦਬਾਓ ਹੋ ਜਾਂਦਾ ਹੈ । ਗਰਮ ਸਥਾਨਾਂ ਤੱਕ ਪਾਈਪ ਪਾ ਕੇ ਇਸ ਭਾਫ਼ ਨੂੰ ਬਾਹਰ ਕੱਢ ਲਿਆ ਜਾਂਦਾ ਹੈ । ਉੱਚ ਦਬਾਓ ਉੱਤੇ ਨਿਕਲੀ ਇਹ ਭਾਫ਼ ਦੁਆਰਾ ਟਰਬਾਈਨ ਨੂੰ ਘੁੰਮਾਉਣ ਨਾਲ ਬਿਜਲੀ ਉਤਪਾਦਨ ਹੁੰਦਾ ਹੈ ।

ਇਸ ਲਈ ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਦੀਆਂ ਗਹਿਰਾਈਆਂ ਤੇ ਗਰਮ ਥਾਂਵਾਂ ਅਤੇ ਭੂਮੀ ਹੇਠਾਂ ਜਲ ਤੋਂ ਬਣੀ ਭਾਫ਼ ਤੋਂ ਉਤਪੰਨ ਹੋਈ ਊਰਜਾ ਨੂੰ ਭੂ-ਊਰਜਾ ਕਹਿੰਦੇ ਹਨ ।

ਪ੍ਰਸ਼ਨ 10.
ਨਿਊਕਲੀਅਰ ਊਰਜਾ ਦਾ ਕੀ ਮਹੱਤਵ ਹੈ ?
ਉੱਤਰ-
ਨਿਊਕਲੀਅਰ ਊਰਜਾ ਦੀ ਮਹੱਤਤਾ – ਨਿਊਕਲੀਅਰ ਊਰਜਾ ਕਿਸੇ ਭਾਰੀ ਪਰਮਾਣੂ (ਜਿਵੇਂ ਯੂਰੇਨੀਅਮ, ਬੋਰੀਅਮ, ਪਲੂਟੋਨੀਅਮ) ਦੇ ਨਿਊਕਲੀਅਸ ਨੂੰ ਘੱਟ ਊਰਜਾ ਵਾਲੇ ਨਿਊਟਰਾਨ ਨਾਲ ਬੰਬਾਰੀ ਕਰਕੇ ਉਨ੍ਹਾਂ ਨੂੰ ਹਲਕੇ ਨਿਊਕਲੀਆਂ ਵਿੱਚ ਤੋੜਿਆ ਜਾ ਸਕਦਾ ਹੈ ਜਿਸ ਤੋਂ ਵਿਸ਼ਾਲ ਮਾਤਰਾ ਵਿੱਚ ਉਰਜਾ ਮੁਕਤ ਹੁੰਦੀ ਹੈ । ਉਦਾਹਰਨ ਲਈ ਯੂਰੇਨੀਅਮ ਦੇ ਇੱਕ ਪਰਮਾਣੂ ਦੇ ਵਿਖੰਡਨ ਤੋਂ ਜੋ ਊਰਜਾ ਪ੍ਰਾਪਤ ਹੁੰਦੀ ਹੈ ਉਹ ਕੋਲੇ ਤੇ ਕਿਸੇ ਪਰਮਾਣੂ ਦੇ ਜਲਣ ਨਾਲ ਉਤਪੰਨ ਹੋਈ ਊਰਜਾ ਦੇ ਤੁਲਨਾ ਵਿੱਚ ਕਰੋੜ ਗੁਣਾ ਵੱਧ ਹੁੰਦੀ ਹੈ । ਇਸ ਲਈ ਬਦਲਵੇਂ ਊਰਜਾ ਸਰੋਤਾਂ ਦੀ ਤੁਲਨਾ ਵਿੱਚ ਨਿਊਕਲੀਅਸ ਵਿਖੰਡਨ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਉਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ । ਇਸ ਲਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ ਨਿਊਕਲੀਅਰ ਊਰਜਾ ਤੋਂ ਬਿਜਲੀ ਊਰਜਾ ਦਾ ਰੂਪਾਂਤਰਨ ਕਰ ਰਹੇ ਹਨ ।

ਇਸ ਦੇ ਹੇਠ ਲਿਖੇ ਲਾਭ ਹਨ-

  1. ਅਧਿਕ ਊਰਜਾ ਪ੍ਰਾਪਤੀ ਲਈ ਘੱਟ ਬਾਲਣ ਦੀ ਲੋੜ ਪੈਂਦੀ ਹੈ ।
  2. ਇਹ ਊਰਜਾ ਪ੍ਰਾਪਤੀ ਦਾ ਭਰੋਸੇਯੋਗ ਸੋਮਾ ਅਤੇ ਲੰਬੇ ਸਮੇਂ ਤੱਕ ਬਿਜਲੀ ਊਰਜਾ ਪ੍ਰਦਾਨ ਕਰਨ ਵਿੱਚ ਸਮਰੱਥ ਹੈ ।
  3. ਹੋਰ ਊਰਜਾ ਸੋਮਿਆਂ ਦੀ ਤੁਲਨਾ ਵਿੱਚ ਘੱਟ ਖ਼ਰਚੇ ਤੇ ਊਰਜਾ ਪ੍ਰਦਾਨ ਕਰਦਾ ਹੈ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 11.
ਕੀ ਕੋਈ ਊਰਜਾ ਸੋਮਾ ਪ੍ਰਦੂਸ਼ਣ ਰਹਿਤ ਹੋ ਸਕਦਾ ਹੈ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਨਹੀਂ, ਕੋਈ ਵੀ ਊਰਜਾ ਸੋਮੇ ਪੂਰਨ ਰੂਪ ਵਿੱਚ ਪ੍ਰਦੂਸ਼ਣ ਰਹਿਤ ਨਹੀਂ ਹੋ ਸਕਦਾ ਹੈ । ਕੁੱਝ ਸੋਮੇ ਊਰਜਾ ਉਤਪੰਨ ਕਰਦੇ ਸਮੇਂ ਪ੍ਰਦੂਸ਼ਣ ਉਤਪੰਨ ਕਰਦੇ ਹਨ ਅਤੇ ਕੁੱਝ ਊਰਜਾ ਸੋਮਿਆਂ ਦੇ ਨਿਰਮਾਣ ਵਿੱਚ ਪ੍ਰਦੂਸ਼ਣ ਹੁੰਦਾ ਹੈ। ਉਦਾਹਰਨ ਲਈ ਸੂਰਜੀ ਸੈੱਲ ਨੂੰ ਪ੍ਰਦੂਸ਼ਣ ਮੁਕਤ ਊਰਜਾ ਸੋਮਾ ਕਿਹਾ ਜਾ ਸਕਦਾ ਹੈ, ਪਰੰਤੂ ਇਸ ਜੁਗਤ ਦੇ ਨਿਰਮਾਣ ਸਮੇਂ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਪਰਿਆਵਰਣ ਨੂੰ ਨੁਕਸਾਨ ਹੁੰਦਾ ਹੈ ।

ਪ੍ਰਸ਼ਨ 12.
ਰਾਕੇਟ ਬਾਲਣ ਦੇ ਰੂਪ ਵਿੱਚ ਹਾਈਡਰੋਜਨ ਦਾ ਉਪਯੋਗ ਕੀਤਾ ਜਾਂਦਾ ਰਿਹਾ ਹੈ। ਕੀ ਤੁਸੀਂ ਇਸ ਨੂੰ ਸੀ.ਐੱਨ. ਜੀ. (C.N.G.) ਦੀ ਤੁਲਨਾ ਵਿੱਚ ਵਧੇਰੇ ਸਾਫ਼-ਸੁਥਰਾ ਬਾਲਣ ਮੰਨਦੇ ਹੋ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਹਾਈਡਰੋਜਨ ਨਿਸ਼ਚਿਤ ਰੂਪ ਵਿੱਚ CNG ਦੀ ਤੁਲਨਾ ਵਿੱਚ ਸਵੱਛ ਬਾਲਣ ਹੈ ਕਿਉਂਕਿ ਨਾ ਤਾਂ ਇਸ ਦਾ ਅਪੂਰਨ ਦਹਿਨ ਹੁੰਦਾ ਹੈ ਅਤੇ ਨਾ ਹੀ ਹਾਈਡਰੋਜਨ ਜਲਣ ਤੇ ਕੋਈ ਜ਼ਹਿਰੀਲੀ ਗੈਸ ਉਤਪੰਨ ਕਰਦੀ ਹੈ ਜਦਕਿ CNG ਦੁਆਰਾ CO2 ਅਤੇ SO2 ਜਿਹੀਆਂ ਗ੍ਰੀਨ ਹਾਊਸ ਗੈਸਾਂ ਉਤਪੰਨ ਹੁੰਦੀਆਂ ਹਨ ।

ਪ੍ਰਸ਼ਨ 13.
ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਨਵਿਆਉਣਯੋਗ ਮੰਨਦੇ ਹੋ। ਆਪਣੀ ਚੋਣ ਲਈ ਤਰਕ (ਕਾਰਨ) ਦਿਓ ।
ਉੱਤਰ-
ਜੈਵ ਪਦਾਰਥ ਅਤੇ ਵਹਿੰਦੇ ਹੋਏ ਪਾਣੀ ਦੀ ਊਰਜਾ, ਊਰਜਾ ਦੇ ਦੋ ਪੂਰਤੀਯੋਗ ਸੋਮੇ ਹਨ ਕਿਉਂਕਿ ਜੀਵ ਪਦਾਰਥ (ਜੰਗਲਾਂ ਤੋਂ ਪ੍ਰਾਪਤ ਲੱਕੜ) ਨੂੰ ਦੁਬਾਰਾ ਪ੍ਰਾਪਤ ਕੀਤਾ ਜਾ ਸਕਦਾ ਹੈ । ਇਸ ਲਈ ਇਨ੍ਹਾਂ ਨੂੰ ਨਵਿਆਉਣਯੋਗ ਸੋਮਾ ਮੰਨਿਆ ਜਾ ਸਕਦਾ ਹੈ । ਵਹਿੰਦੇ ਹੋਏ ਜਲ ਦੀ ਉਰਜਾ ਅਸਲ ਵਿੱਚ ਸੂਰਜੀ ਉਰਜਾ ਦਾ ਹੀ ਇੱਕ ਰੂਪ ਹੈ। ਇਸ ਲਈ ਇਹ ਵੀ ਊਰਜਾ ਦਾ ਇਕ ਨਵਿਆਉਣਯੋਗ ਸੋਮਾ ਹੈ ।

ਪ੍ਰਸ਼ਨ 14.
ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਮੁੱਕਣ ਯੋਗ ਸਮਝਦੇ ਹੋ। ਆਪਣੀ ਚੋਣ ਲਈ ਦਲੀਲ ਦਿਓ ।
ਉੱਤਰ-
ਕੋਲਾ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਮੁੱਕਣ ਯੋਗ (ਨਾ-ਨਵਿਆਉਯੋਗ) ਸੋਮੇ ਹਨ ।
ਕੋਲੇ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਉਪਲੱਬਧ ਭੰਡਾਰ ਛੇਤੀ ਹੀ ਮੁੱਕਣ ਵਾਲੇ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਦੁਬਾਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਹੈ । ਇਸ ਲਈ ਇਹ ਦੋਨੋਂ ਉਰਜਾ ਦੇ ਮੁੱਕਣ ਯੋਗ (ਨਾ-ਨਵਿਆਉਣਯੋਗ) ਸੋਮੇ ਹਨ ।

Leave a Comment