PSEB 7th Class Home Science Practical ਐਲੂਮੀਨੀਅਮ, ਸਟੀਲ, ਪਿੱਤਲ ਅਤੇ ਸ਼ੀਸ਼ੇ ਦੀ ਸਫ਼ਾਈ

Punjab State Board PSEB 7th Class Home Science Book Solutions Practical ਐਲੂਮੀਨੀਅਮ, ਸਟੀਲ, ਪਿੱਤਲ ਅਤੇ ਸ਼ੀਸ਼ੇ ਦੀ ਸਫ਼ਾਈ Notes.

PSEB 7th Class Home Science Practical ਐਲੂਮੀਨੀਅਮ, ਸਟੀਲ, ਪਿੱਤਲ ਅਤੇ ਸ਼ੀਸ਼ੇ ਦੀ ਸਫ਼ਾਈ

1. ਐਲੂਮੀਨੀਅਮ ਦੇ ਬਰਤਨਾਂ ਦੀ ਸਫ਼ਾਈ

ਲੋੜੀਂਦਾ ਸਾਮਾਨ – ਪਾਣੀ, ਸਾਬਣ, ਨਿੰਬੂ ਦਾ ਰਸ, ਸਿਰਕਾ, ਸਟੀਲ ਵੁਲ ।
ਸਫ਼ਾਈ ਦੀ ਵਿਧੀ-

  1. ਐਲੂਮੀਨੀਅਮ ਦੇ ਬਰਤਨ ਸਸਤੇ ਹੁੰਦੇ ਹਨ । ਇਨ੍ਹਾਂ ਦੀ ਸਫ਼ਾਈ ਲਈ ਗਰਮ ਪਾਣੀ ਤੇ ਸਾਬਣ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ ।
  2. ਬਰਤਨ ਵਿਚ ਜੇਕਰ ਧੱਬੇ ਹੋਣ ਤਾਂ ਧੱਬਿਆਂ ਤੇ ਨਿੰਬੂ ਦਾ ਰਸ ਲਾਓ ਅਤੇ ਫਿਰ ਗਰਮ ਪਾਣੀ ਨਾਲ ਧੋ ਕੇ ਮੁਲਾਇਮ ਕੱਪੜੇ ਨਾਲ ਪੂੰਝ ਲਓ ।
  3. ਜੇਕਰ ਬਰਤਨ ਦਾ ਰੰਗ ਖ਼ਰਾਬ ਹੋ ਜਾਵੇ ਤਾਂ ਉਬਾਲ ਕੇ ਪਾਣੀ ਵਿਚ ਸਿਰਕਾ ਪਾ ਕੇ ਉਸ ਵਿਚ ਬਰਤਨ ਪਾ ਦਿਓ | ਬਰਤਨ ਚਮਕ ਜਾਣਗੇ ।
    ਇਨ੍ਹਾਂ ਵਿਚ ਚਮਕ ਲਿਆਉਣ ਲਈ ਸਟੀਲ ਫੂਲ (Steel Wool) ਦੀ ਵਰਤੋਂ ਕਰ ਸਕਦੇ ਹੋ ।

ਨੋਟ-

  1. ਐਲੂਮੀਨੀਅਮ ਦੇ ਬਰਤਨਾਂ ਨੂੰ ਸਾਫ਼ ਕਰਨ ਲਈ ਕਿਸੇ ਵੀ ਤੇਜ਼ਾਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ ।
  2. ਇਨ੍ਹਾਂ ਲਈ ਸੋਡੇ ਦਾ ਪ੍ਰਯੋਗ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਧਾਤੂ ਕਾਲੀ ਪੈ ਜਾਂਦੀ ਹੈ ।

2. ਸਟੇਨਲੈੱਸ ਸਟੀਲ ਦੇ ਭਾਂਡਿਆਂ ਦੀ ਸਫ਼ਾਈ

ਲੋੜੀਂਦਾ ਸਾਮਾਨ – ਪਾਣੀ, ਸਾਬਣ, ਵਿਮ ਜਿਹਾ ਪਾਊਡਰ, ਝਾੜਨ ।
ਸਫ਼ਾਈ ਦੀਆਂ ਵਿਧੀਆਂ-

  1. ਇਨ੍ਹਾਂ ਨੂੰ ਪਾਣੀ ਅਤੇ ਸਾਬਣ ਦੇ ਘੋਲ ਨਾਲ ਸਾਫ਼ ਕੀਤਾ ਜਾਂਦਾ ਹੈ ।
  2. ਇਨ੍ਹਾਂ ਦੀ ਸਫ਼ਾਈ ਲਈ ਬਜ਼ਾਰ ਵਿਚ ਵਿਮ ਵਰਗੇ ਪਾਉਡਰ ਮਿਲਦੇ ਹਨ । ਇਹ ਪਾਉਡਰ ਇਨ੍ਹਾਂ ਬਰਤਨਾਂ ਦੀ ਸਫ਼ਾਈ ਲਈ ਬਹੁਤ ਚੰਗੇ ਰਹਿੰਦੇ ਹਨ ।
  3. ਧੋਣ ਤੋਂ ਬਾਅਦ ਇਨ੍ਹਾਂ ਨੂੰ ਇਕ ਸੁੱਕੇ ਸਾਫ਼ ਕੱਪੜੇ ਨਾਲ ਪੂੰਝ ਕੇ ਹੀ ਰੱਖਣਾ ਚਾਹੀਦਾ

ਨੋਟ-

  1. ਸਟੇਨਲੈੱਸ ਸਟੀਲ ਦੇ ਬਰਤਨਾਂ ਦੀ ਸਫ਼ਾਈ ਸੁਆਹ ਆਦਿ ਨਾਲ ਨਹੀਂ ਕਰਨੀ ਚਾਹੀਦੀ ਕਿਉਂਕਿ ਇਨ੍ਹਾਂ ਵਿਚ ਖਰੋਚਾਂ (ਝਰੀਟਾਂ) ਪੈ ਜਾਂਦੀਆਂ ਹਨ ।
  2. ਸਟੇਨਲੈੱਸ ਸਟੀਲ ਦੇ ਬਰਤਨਾਂ ਨੂੰ ਸਾਫ਼ ਤੇ ਮੁਲਾਇਮ ਕੱਪੜੇ ਨਾਲ ਚੰਗੀ ਤਰ੍ਹਾਂ ਰਗੜਨ ਨਾਲ ਉਨ੍ਹਾਂ ਵਿਚ ਚਮਕ ਆ ਜਾਂਦੀ ਹੈ ।

3. ਪਿੱਤਲ ਦੇ ਬਰਤਨਾਂ ਦੀ ਸਫ਼ਾਈ

ਲੋੜੀਂਦਾ ਸਾਮਾਨ – ਸੁਆਹ, ਮਿੱਟੀ, ਇਮਲੀ, ਨਿੰਬੂ ਜਾਂ ਅੰਬ ਦੀ ਖਟਾਈ, ਪਾਣੀ, ਸਾਬਣ, ਸਿਰਕਾ, ਨਮਕ, ਬਾਸੋ ।
ਸਫ਼ਾਈ ਦੀਆਂ ਵਿਧੀਆਂ-

  1. ਘਰ ਦੇ ਰੋਜ਼ਾਨਾ ਵਰਤੇ ਜਾਣ ਵਾਲੇ ਬਰਤਨਾਂ ਨੂੰ ਸੁਆਹ ਜਾਂ ਮਿੱਟੀ ਨਾਲ ਮਾਂਜ ਕੇ ਸਾਫ਼ ਕੀਤਾ ਜਾ ਸਕਦਾ ਹੈ ।
  2. ਜ਼ਿਆਦਾ ਗੰਦੇ ਬਰਤਨਾਂ ਦੀ ਸਫ਼ਾਈ ਲਈ ਇਮਲੀ, ਨਿੰਬੂ ਜਾਂ ਅੰਬ ਦੀ ਖਟਾਈ ਦਾ ਪ੍ਰਯੋਗ ਕਰਨਾ ਚਾਹੀਦਾ ਹੈ ।
  3. ਪਿੱਤਲ ਦੀਆਂ ਸਜਾਵਟੀ ਵਸਤੂਆਂ ਨੂੰ ਸਾਫ਼ ਕਰਨ ਲਈ ਹੇਠ ਲਿਖੀ ਵਿਧੀ ਅਪਣਾਉਂਦੇ ਹਨ-
    (i) ਵਸਤੂ ਨੂੰ ਗਰਮ ਸਾਬਣ ਦੇ ਘੋਲ ਵਿਚ ਪਾਓ |
    (ii) ਛੋਟੇ ਬੁਰਸ਼ ਜਾਂ ਪੁਰਾਣੇ ਟੁਥ ਬੁਰਸ਼ ਨਾਲ ਚੰਗੀ ਤਰ੍ਹਾਂ ਸਾਫ਼ ਕਰੋ ਜਿਸ ਨਾਲ ਕੋਨਿਆਂ ਅਤੇ ਡਿਜ਼ਾਇਨਾਂ ਆਦਿ ਵਿਚ ਛੁਪੀ ਗੰਦਗੀ ਵੀ ਸਾਫ਼ ਹੋ ਜਾਵੇ ।
    (iii) ਹੁਣ ਇਸ ਨੂੰ ਸਾਫ਼ ਪਾਣੀ ਨਾਲ ਧੋਵੋ । (iv) ਸੁੱਕੇ ਕੱਪੜੇ ਨਾਲ ਪੂੰਝ ਕੇ ਸੁਕਾਓ ।
    (v) ਬਜ਼ਾਰ ਵਿਚ ਉਪਲੱਬਧ ਬਾਸੋ (Brasso) ਨਾਮਕ ਪਾਲਿਸ਼ ਲਾ ਕੇ ਰਗੜੋ ਤਾਂ ਜੋ ਇਹ ਚਮਕ ਜਾਵੇ ।
  4. ਪਿੱਤਲ ਦੀਆਂ ਵਸਤੂਆਂ ਤੇ ਜੇਕਰ ਦਾਗ-ਧੱਬੇ ਲੱਗੇ ਹੋਣ ਤਾਂ ਪਾਲਿਸ਼ ਕਰਨ ਤੋਂ ਪਹਿਲਾਂ ਸਿਰਕੇ ਜਾਂ ਨਮਕ ਦੀ ਵਰਤੋਂ ਕਰੋ ।

PSEB 7th Class Home Science Practical ਐਲੂਮੀਨੀਅਮ, ਸਟੀਲ, ਪਿੱਤਲ ਅਤੇ ਸ਼ੀਸ਼ੇ ਦੀ ਸਫ਼ਾਈ

4. ਕੱਚ, ਚੀਨੀ, ਮਿੱਟੀ ਅਤੇ ਸ਼ੀਸ਼ੇ ਦੀਆਂ ਵਸਤੂਆਂ ਦੀ ਸਫ਼ਾਈ

ਲੋੜੀਂਦਾ ਸਾਮਾਨ – ਸਾਬਣ ਦਾ ਘੋਲ, ਕੱਪੜਾ (ਮੁਲਾਇਮ, ਨਮਕ, ਸਿਰਕਾ, ਚਾਹ ਦੀ ਪੱਤੀ, ਅਖ਼ਬਾਰ, ਬੁਰਸ਼, ਸਪਿਰਿਟ, ਚੁਨੇ ਦਾ ਪਾਊਡਰ । | ਸਫ਼ਾਈ ਦੀਆਂ ਵਿਧੀਆਂ-

  • ਸਾਬਣ ਦਾ ਘੋਲ ਲੈ ਕੇ ਕੱਪੜੇ ਨਾਲ ਕੱਚ ਦੀਆਂ ਵਸਤੂਆਂ ਜਾਂ ਬਰਤਨ ਨੂੰ ਹੌਲੀ-ਹੌਲੀ ਰਗੜੋ । ਅਜਿਹਾ ਕਰਨ ਨਾਲ ਗੰਦਗੀ ਲਹਿ ਜਾਵੇਗੀ । ਹੁਣ ਸਾਫ਼ ਕੋਸੇ ਪਾਣੀ ਵਿਚ ਹੰਗਾਲ ਕੇ ਮੁਲਾਇਮ ਕੱਪੜੇ ਨਾਲ ਪੂੰਝਣ ਤੇ ਬਰਤਨ ਚਮਕ ਜਾਂਦੇ ਹਨ ।
  • ਜੇਕਰ ਬਰਤਨ ਜ਼ਿਆਦਾ ਚੀਕਣਾ ਹੈ ਤਾਂ ਨਮਕ, ਸਿਰਕਾ, ਚਾਹ ਦੀ ਪੱਤੀ ਜਾਂ ਅਖ਼ਬਾਰ ਦੇ ਟੁਕੜੇ ਜਾਂ ਸਿਆਹੀ ਚੁਸ ਇਨ੍ਹਾਂ ਵਿਚੋਂ ਕੋਈ ਵੀ ਇਕ ਉਸ ਬਰਤਨ ਵਿਚ ਪਾ ਕੇ ਰਗੜੋ । ਅਜਿਹਾ ਕਰਨ ਨਾਲ ਬਰਤਨ ਦੀ ਗੰਦਗੀ ਲਹਿ ਜਾਵੇਗੀ । ਇਸ ਤੋਂ ਬਾਅਦ ਇਸ ਬਰਤਨ ਨੂੰ ਫਿਰ ਸਾਬਣ ਦੇ ਘੋਲ ਜਾਂ ਵਿਮ ਦੇ ਘੋਲ ਵਿਚ ਸਾਫ਼ ਕਰੋ ! ਹੁਣ ਇਸ ਨੂੰ ਸਾਫ਼ ਕੋਸੇ ਪਾਣੀ ਵਿਚ ਹੰਗਾਲੋ । ਇਸ ਤੋਂ ਬਾਅਦ ਸਾਫ਼ ਮੁਲਾਇਮ ਕੱਪੜੇ ਨਾਲ ਪੂੰਝੋ ।
  • ਡਿਜ਼ਾਈਨਦਾਰ ਬਰਤਨਾਂ ਨੂੰ ਸਾਫ਼ ਕਰਨ ਲਈ ਮੁਲਾਇਮ ਬੁਰਸ਼ ਦਾ ਪ੍ਰਯੋਗ ਕਰੋ ।
  • ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ਿਆਂ ਦੀ ਸਫ਼ਾਈ ਲਈ ਕੱਪੜੇ ਵਿਚ ਸਪਿਰਿਟ ਲਾ ਕੇ ਰਗੜੋ । ਇਨ੍ਹਾਂ ਨੂੰ ਚੁਨੇ ਦਾ ਪਾਊਡਰ ਅਤੇ ਅਮੋਨੀਆ ਦੇ ਗਾੜੇ ਘੋਲ ਨਾਲ ਰਗੜ ਕੇ ਵੀ ਸਾਫ਼ ਕੀਤਾ ਜਾ ਸਕਦਾ ਹੈ ।

Leave a Comment