Punjab State Board PSEB 7th Class Punjabi Book Solutions Punjabi Grammar Boli Vyakaran the Varnamala ਬੋਲੀ, ਵਿਆਕਰਨ ਤੇ ਵਰਨਮਾਲਾ Textbook Exercise Questions and Answers.
PSEB 7th Class Punjabi Grammar ਬੋਲੀ, ਵਿਆਕਰਨ ਤੇ ਵਰਨਮਾਲਾ (1st Language)
ਬੋਲੀ
ਪ੍ਰਸ਼ਨ 1.
ਬੋਲੀ ਜਾਂ ਭਾਸ਼ਾ ਕਿਸ ਨੂੰ ਆਖਦੇ ਹਨ ?
ਜਾਂ
ਬੋਲੀ ਦੀ ਪਰਿਭਾਸ਼ਾ ਲਿਖੋ।
ਉੱਤਰ :
ਮਨੁੱਖ ਜਿਨ੍ਹਾਂ ਸਾਰਥਕ ਅਵਾਜ਼ਾਂ (ਧੁਨੀਆਂ) ਰਾਹੀਂ ਆਪਣੇ ਮਨੋਭਾਵਾਂ ਤੇ ਵਿਚਾਰਾਂ ਨੂੰ ਦੂਜਿਆਂ ਅੱਗੇ ਪ੍ਰਗਟ ਕਰਦਾ ਹੈ, ਉਨ੍ਹਾਂ ਦੇ ਸਮੂਹਾਂ ਨੂੰ “ਬੋਲੀ” ਜਾਂ “ਭਾਸ਼ਾਆਖਿਆ ਜਾਂਦਾ ਹੈ।
ਵਿਆਕਰਨ
ਪ੍ਰਸ਼ਨ 2.
ਵਿਆਕਰਨ ਕਿਸ ਨੂੰ ਆਖਦੇ ਹਨ ? ਇਸ ਦੇ ਕਿੰਨੇ ਭਾਗ ਹੁੰਦੇ ਹਨ ? ਸੰਖੇਪ ਉੱਤਰ ਦਿਓ।
ਜਾਂ
ਵਿਆਕਰਨ ਦੀ ਪਰਿਭਾਸ਼ਾ ਅਤੇ ਇਸ ਦੇ ਅੰਗਾਂ ਬਾਰੇ ਜਾਣਕਾਰੀ ਦਿਓ।
ਉੱਤਰ :
ਬੋਲੀ ਦੇ ਸ਼ਬਦ – ਰੂਪਾਂ ਤੇ ਵਾਕ – ਬਣਤਰ ਦੇ ਨੇਮਾਂ ਨੂੰ ‘ਵਿਆਕਰਨ’ ਕਹਿੰਦੇ ਹਨ ਬੋਲੀ ਦੀ ਠੀਕ ਵਰਤੋਂ ਕਰਨ ਲਈ ਵਿਆਕਰਨ ਦੇ ਨਿਯਮਾਂ ਤੋਂ ਜਾਣੂ ਹੋਣਾ ਜ਼ਰੂਰੀ ਹੈ। ਇਹ ਗੱਲ ਵੀ ਜਾਣ ਲੈਣੀ ਜ਼ਰੂਰੀ ਹੈ ਕਿ ਬੋਲੀ ਅਤੇ ਵਿਆਕਰਨ ਇਕੱਠੀਆਂ ਹੀ ਜਨਮ ਲੈਂਦੀਆਂ ਹਨ। ਵਿਆਕਰਨਿਕ ਨਿਯਮਾਂ ਵਿਚ ਬੱਝ ਕੇ ਬੋਲੀ ਸਾਹਿਤਕ ਰੂਪ ਧਾਰਨ ਕਰਦੀ ਹੈ।
ਪ੍ਰਸ਼ਨ 3.
ਸ਼ਬਦ ਕੀ ਹੁੰਦਾ ਹੈ ? ਇਸ ਦੀਆਂ ਕਿੰਨੀਆਂ ਕਿਸਮਾਂ ਹੁੰਦੀਆਂ ਹਨ ? ਉਦਾਹਰਨਾਂ ਸਹਿਤ ਉੱਤਰ ਦਿਓ।
ਉੱਤਰ :
ਸ਼ਬਦ ਬੋਲੀ ਦੀ ਇਕ ਸਭ ਤੋਂ ਛੋਟੀ ਸੁਤੰਤਰ ਇਕਾਈ ਹੁੰਦਾ ਹੈ। ਇਸ ਦਾ ਅਰਥ ਸਪੱਸ਼ਟ ਹੁੰਦਾ ਹੈ, ਜੋ ਕਿ ਛੋਟੇ ਤੋਂ ਛੋਟਾ ਹੁੰਦਾ ਹੈ। ਇਕ ਸ਼ਬਦ ਵਿਚ ਅਵਾਜ਼ਾਂ ਧੁਨੀਆਂ ਦੀ ਗਿਣਤੀ ਇਕ ਵੀ ਹੋ ਸਕਦੀ ਹੈ ਤੇ ਇਕ ਤੋਂ ਵੱਧ ਵੀ ; ਜਿਵੇਂ – ‘ਮੈਂ ਫੁੱਟਬਾਲ ਖੇਡਾਂਗਾ ‘ ਇਸ ਵਾਕ ਵਿਚ ਤਿੰਨ ਸ਼ਬਦ ਹਨ, ਜੋ ਆਪਣੇ ਆਪ ਵਿਚ ਬੋਲੀ ਦੀਆਂ ਸੁਤੰਤਰ ਇਕਾਈਆਂ ਹਨ। ਇਨ੍ਹਾਂ ਦੇ ਅਰਥ ਸਪੱਸ਼ਟ ਅਤੇ ਆਪਣੇ – ਆਪ ਵਿਚ ਛੋਟੇ ਤੋਂ ਛੋਟੇ ਹਨ। ਇਨ੍ਹਾਂ ਸ਼ਬਦਾਂ ਵਿਚ ਅਵਾਜ਼ਾਂ ਧੁਨੀਆਂ ਦੀ ਗਿਣਤੀ ਨਿਸਚਿਤ ਨਹੀਂ।
ਪ੍ਰਯੋਗ ਅਨੁਸਾਰ ਸ਼ਬਦ ਅੱਠ ਪ੍ਰਕਾਰ ਦੇ ਹੁੰਦੇ ਹਨ – ਨਾਂਵ, ਪੜਨਾਂਵ, ਵਿਸ਼ੇਸ਼ਣ, ਕਿਰਿਆ, ਕਿਰਿਆ ਵਿਸ਼ੇਸ਼ਣ, ਸੰਬੰਧਕ, ਤੇ ਯੋਜਕ।
ਪ੍ਰਸ਼ਨ 4.
ਲਿਪੀ ਕਿਸ ਨੂੰ ਆਖਦੇ ਹਨ ? ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਲਿਖੋ।
ਜਾਂ
ਲਿਪੀ ਦੀ ਪਰਿਭਾਸ਼ਾ ਲਿਖੋ। ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਕੀ ਹੈ ?
ਉੱਤਰ :
ਭਾਸ਼ਾ ਦੀਆਂ ਧੁਨੀਆਂ ਨੂੰ ਲਿਖਤੀ ਰੂਪ ਵਿਚ ਅੰਕਿਤ ਕਰਨ ਲਈ ਕੁੱਝ ਚਿੰਨ੍ਹ ਵਰਤੇ ਜਾਂਦੇ ਹਨ। ਇਨ੍ਹਾਂ ਚਿੰਨ੍ਹਾਂ ਦੇ ਸਮੂਹ ਨੂੰ “ਲਿਪੀ’ ਕਿਹਾ ਜਾਂਦਾ ਹੈ। ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਗੁਰਮੁਖੀ ਹੈ।
ਪ੍ਰਸ਼ਨ 5.
ਵਰਨ ਕਿਸ ਨੂੰ ਆਖਦੇ ਹਨ ? ਇਨ੍ਹਾਂ ਦੇ ਕਿੰਨੇ ਭੇਦ ਹਨ ? ਸੰਖੇਪ ਰੂਪ ਵਿਚ ਉੱਤਰ ਦਿਓ।
ਉੱਤਰ :
ਮਨੁੱਖ ਜਦੋਂ ਬੋਲਦਾ ਹੈ, ਤਾਂ ਉਸ ਦੇ ਮੂੰਹੋਂ ਭਿੰਨ – ਭਿੰਨ ਪ੍ਰਕਾਰ ਦੀਆਂ ਅਵਾਜ਼ਾਂ (ਧੁਨੀਆਂ ਨਿਕਲਦੀਆਂ ਹਨ। ਇਨ੍ਹਾਂ ਅਵਾਜ਼ਾਂ ਨੂੰ ਪ੍ਰਗਟ ਕਰਨ ਲਈ, ਜੋ ਚਿੰਨ੍ਹ ਮਿੱਥੇ ਗਏ ਹਨ, ਉਨ੍ਹਾਂ ਨੂੰ ਵਰਨ ਜਾਂ ਅੱਖਰ ਆਖਿਆ ਜਾਂਦਾ ਹੈ; ਜਿਵੇਂ – ਕ, ਚ, ਟ, ਤ, ਪ।
ਇਨ੍ਹਾਂ ਅਵਾਜ਼ਾਂ ਨੂੰ ਪ੍ਰਗਟ ਕਰਨ ਲਈ ਮੂੰਹ ਦੇ ਸਾਰੇ ਅੰਗ ਬੁਲ਼, ਜੀਭ, ਦੰਦ, ਤਾਲੂ ਤੇ ਸੰਘ ਆਦਿ ਰਲ ਕੇ ਹਿੱਸਾ ਪਾਉਂਦੇ ਹਨ ਮਨੁੱਖੀ ਸਾਹ ਜਦੋਂ ਬਾਹਰ ਨਿਕਲਦਾ ਹੈ, ਤਾਂ ਉਹ ਮੂੰਹ ਦੇ ਇਨ੍ਹਾਂ ਅੰਗਾਂ ਨਾਲ ਟਕਰਾਉਂਦਾ ਹੈ, ਤਦ ਮੂੰਹ ਵਿਚੋਂ ਭਿੰਨ – ਭਿੰਨ ਅਵਾਜ਼ਾਂ ਧੁਨੀਆਂ ਨਿਕਲਦੀਆਂ ਹਨ। ਇਨ੍ਹਾਂ ਅਵਾਜ਼ਾਂ ਨੂੰ ਲਿਖਣ ਲਈ, ਜੋ ਚਿੰਨ੍ਹ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਹੀ ਵਰਨ ਜਾਂ ਅੱਖਰ ਆਖਿਆ ਜਾਂਦਾ ਹੈ। ਇਹ ਅੱਖਰ ਮਿਲ ਕੇ ਸ਼ਬਦ ਬਣਦੇ ਹਨ।
ਪ੍ਰਸ਼ਨ 6.
ਗੁਰਮੁਖੀ ਲਿਪੀ ਦੇ ਕਿੰਨੇ ਵਰਨ (ਅੱਖਰ) ਹਨ ? ਇਨ੍ਹਾਂ ਨੂੰ ਕਿੰਨੇ ਭਾਗਾਂ ਵਿਚ ਵੰਡਿਆ ਜਾਂਦਾ ਹੈ ?
ਉੱਤਰ :
ਗੁਰਮੁਖੀ ਲਿਪੀ ਦੇ 35 ਅੱਖਰ ਹਨ। ਇਨ੍ਹਾਂ ਵਿਚ ਫ਼ਾਰਸੀ ਦੀਆਂ ਪੰਜ ਧੁਨੀਆਂ – ਸ਼, ਖ਼, ਗ਼, ਜ਼, ਫ਼ – ਦੇ ਸ਼ਾਮਲ ਹੋਣ ਨਾਲ ਇਨ੍ਹਾਂ ਦੀ ਗਿਣਤੀ 40 ਹੋ ਜਾਂਦੀ ਹੈ। ਇਨ੍ਹਾਂ ਤੋਂ ਬਿਨਾਂ ਪੰਜਾਬੀ ਦੀ ਇਕ ਮੌਲਿਕ ਅਵਾਜ਼ ਨੂੰ ਪ੍ਰਗਟ ਕਰਨ ਲਈ ‘ਲ’ ਦੇ ਪੈਰ ਵਿਚ ਬਿੰਦੀ (ਲ ਲਾਉਣ ਦਾ ਰਿਵਾਜ ਵੀ ਪ੍ਰਚੱਲਿਤ ਹੋ ਗਿਆ ਹੈ। ਇਸ ਦੀ ਲੋੜ ਹੇਠ ਲਿਖੇ ਅੱਖਰਾਂ ਦਾ ਅਰਥ – ਭੇਦ ਦੱਸਣ ਨਾਲ ਸਪੱਸ਼ਟ ਹੋ ਜਾਂਦੀ ਹੈ –
1. ਪਲ – ਉਹ ਇੱਥੇ ਘੜੀ – ਪਲ ਹੀ ਟਿਕੇਗਾ।
ਪਲ – ਉਹ ਮਾੜਾ – ਮੋਟਾ ਖਾ ਕੇ ਪਲ ਗਿਆ
2. ਤਲ – ਪਾਣੀ ਦੇ ਤਲ ਉੱਤੇ ਲਹਿਰਾਂ ਨੱਚ ਰਹੀਆਂ ਹਨ।
ਤਲ – ਹਲਵਾਈ ਪਕੌੜੇ ਤਲ ਰਿਹਾ ਹੈ।
ਗੁਰਮੁਖੀ ਵਰਨਮਾਲਾ ਦੇ ਵਰਨਾਂ ਨੂੰ ਹੇਠ ਲਿਖੇ ਅੱਠ ਵਰਨਾਂ ਵਿਚ ਵੰਡਿਆ ਗਿਆ ਹੈ।
ਪ੍ਰਸ਼ਨ 7.
ਪੰਜਾਬੀ ਵਰਨ (ਅੱਖਰ) ਕਿੰਨੀ ਪ੍ਰਕਾਰ ਦੇ ਹਨ ?
ਜਾਂ
ਪੰਜਾਬੀ ਦੇ ਕਿੰਨੇ ਵਰਨ ਸੂਰ, ਵਿਅੰਜਨ, ਅਨੁਨਾਸਿਕ ਤੇ ਦੁੱਤ ਹਨ ? ਉਦਾਹਰਨਾਂ ਸਹਿਤ ਦੱਸੋ।
ਉੱਤਰ :
ਰੂਪ ਅਤੇ ਉਚਾਰਨ ਦੇ ਫ਼ਰਕ ਕਰ ਕੇ ਪੰਜਾਬੀ ਵਰਨਾਂ ਅੱਖਰਾਂ ਦੇ ਚਾਰ ਭੇਦ ਹਨ
(ੳ) ਰ
(ਅ) ਵਿਅੰਜਨ
(ਏ) ਅਨੁਨਾਸਿਕ
(ਸ) ਦੁੱਤ।
(ਉ) ਸੂਰ – ਉਨ੍ਹਾਂ ਵਰਨਾਂ ਨੂੰ ਬੂਰ ਆਖਿਆ ਜਾਂਦਾ ਹੈ, ਜਿਨ੍ਹਾਂ ਦਾ ਉਚਾਰਨ ਕਿਸੇ ਹੋਰ ਅਵਾਜ਼ ਦੀ ਸਹਾਇਤਾ ਤੋਂ ਬਿਨਾਂ ਹੀ ਹੋ ਸਕੇ। ਪੰਜਾਬੀ ਵਿਚ ਕੇਵਲ ਤਿੰਨ ਵਰਨ ਹੀ ਸੂਰ ਹਨ – ੳ, ਅ, ਏ !
(ਅ) ਵਿਅੰਜਨ – ਵਿਅੰਜਨ ਉਨ੍ਹਾਂ ਵਰਨਾਂ ਨੂੰ ਆਖਿਆ ਜਾਂਦਾ ਹੈ, ਜਿਨ੍ਹਾਂ ਦਾ ਉਚਾਰਨ ਕਰਨ ਸਮੇਂ ਸਾਹ ਮੂੰਹ ਵਿਚੋਂ ਬੇਰੋਕ ਬਾਹਰ ਨਿਕਲਦਾ ਹੈ। ਪੰਜਾਬੀ ਵਿਚ ਸ ਤੋਂ ੜ ਤਕ ਸਾਰੇ ਵਰਨ ਤੇ ਨਵੇਂ ਅੱਖਰ ਸਾਰੇ ਹੀ ਵਿਅੰਜਨ ਹੀ ਹਨ। ਇਨ੍ਹਾਂ ਦੀ ਗਿਣਤੀ 38 ਹੈ।
(ਈ) ਅਨੁਨਾਸਿਕ – ਜਿਨ੍ਹਾਂ ਵਰਨਾਂ ਦੀਆਂ ਅਵਾਜ਼ਾਂ ਨੱਕ ਵਿਚੋਂ ਨਿਕਲਦੀਆਂ ਹਨ, ਉਹ ਅਨੁਨਾਸਿਕ ਹਨ ਪੰਜਾਬੀ ਦੇ ਇਹ ਵਰਨ ਅਨੁਨਾਸਿਕ ਹਨ – ਝ, , ਣ, ਨ, ਮ।
(ਸ) ਦੁੱਖ – ਦੁੱਤ ਵਰਨਾਂ ਦੀ ਪੰਜਾਬੀ ਵਿਚ ਬਹੁਤ ਘੱਟ ਵਰਤੋਂ ਹੁੰਦੀ ਹੈ। ਇਨ੍ਹਾਂ ਦੀ ਬਹੁਤੀ ਵਰਤੋਂ ਹਿੰਦੀ ਤੇ ਸੰਸਕ੍ਰਿਤ ਵਿਚ ਹੁੰਦੀ ਹੈ। ਪੰਜਾਬੀ ਵਿਚ ਜੋ ਅੱਖਰ ਵਿਅੰਜਨਾਂ ਦੇ ਪੈਰਾਂ ਵਿਚ ਜੋੜ ਕੇ ਵਰਤੇ ਜਾਂਦੇ ਹਨ, ਉਹ ‘ਦੁੱਤ ਵਰਨ’ ਅਖਵਾਉਂਦੇ ਹਨ ਪੰਜਾਬੀ ਵਿਚ ਕੇਵਲ ਤਿੰਨਾਂ ਅੱਖਰਾਂ ਹ, ਰ, ਵ ਦੀ ਹੀ ਅਜਿਹੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਵਿਚੋਂ ਵ ਦੀ ਵਰਤੋਂ ਬਹੁਤ ਘੱਟ ਹੈ ਪਰ ਹ ਤੇ ਰ ਦੀ ਵਰਤੋਂ ਆਮ ਹੈ; ਜਿਵੇਂ ਪੜ੍ਹਨਾ, ਉਨ੍ਹਾਂ, ਇਨ੍ਹਾਂ, ਜਿਨ੍ਹਾਂ, ਪ੍ਰੇਮ, ਪ੍ਰੀਤਮ, ਸੀਮਾਨ, ਸ਼ੈ – ਮਾਨ, ਸੈ – ਜੀਵਨੀ ਆਦਿ।
ਪ੍ਰਸ਼ਨ 8.
ਲਗਾਂ – ਮਾਤਰਾਂ ਕੀ ਹੁੰਦੀਆਂ ਹਨ ? ਪੰਜਾਬੀ ਵਿਚ ਕਿੰਨੀਆਂ ਲਗਾਂ – ਮਾਤਰਾਂ ਦੀ ਵਰਤੋਂ ਹੁੰਦੀ ਹੈ ?
ਉੱਤਰ :
ਪੰਜਾਬੀ ਵਿਚ ਤਿੰਨ ਸੂਰ ਹਨ – ਉ, ਅ ਤੇ ੲ, ਪਰੰਤੁ ਵਰਤੋਂ ਵਿਚ ਇਨ੍ਹਾਂ ਦੀ ਗਿਣਤੀ 10 ਹੈ, ਜੋ ਕਿ ਹੇਠ ਲਿਖੇ ਅਨੁਸਾਰ ਹੈ
ਅ ਆ ਇ ਈ ਏ ਐ ਉ ਊ ਓ ਔ।
ਬੋਲੀ ਨੂੰ ਲਿਖਦੇ ਸਮੇਂ ਵਿਅੰਜਨਾਂ ਨਾਲ ਇਨ੍ਹਾਂ ਦੇ ਕੇਵਲ ਚਿੰਨ੍ਹ ਹੀ ਵਰਤੇ ਜਾਂਦੇ ਹਨ, ਜੋ ਕਿ ਹੇਠ ਲਿਖੇ ਅਨੁਸਾਰ ਹਨ –
ਮੁਕਤਾ ਇਸ ਦਾ ਕੋਈ ਚਿੰਨ੍ਹ ਨਹੀਂ), ਕੰਨਾ (τ), ਸਿਹਾਰੀ (f), ਬਿਹਾਰੀ (ੀ), ਔਂਕੜ ( _ ), ਦੁਲੈਂਕੜ ( ), ਲਾਂ ( ), ਦੁਲਾਂ (‘), ਹੋੜਾ (*), ਕਨੌੜਾ (“)।
ਇਨ੍ਹਾਂ ਲਗਾਂ – ਮਾਤਰਾਂ ਦੀ ਵਰਤੋਂ ਲਈ ਕੁੱਝ ਵਿਸ਼ੇਸ਼ ਗੱਲਾਂ ਦਾ ਧਿਆਨ ਰੱਖਣਾ ਪੈਂਦਾ ਹੈ।ਉੱਪਰ ਲਿਖੀਆਂ ਸਾਰੀਆਂ ਲਗਾਂ ਸਾਰੇ ਵਿਅੰਜਨਾਂ ਨਾਲ ਲਗਦੀਆਂ ਹਨ। ਪਰੰਤੂ ਸੂਰਾਂ – ਉ, ਅ ਅਤੇ ੲ – ਨਾਲ ਇਹ ਸਾਰੀਆਂ ਨਹੀਂ ਲੱਗ ਸਕਦੀਆਂ।
ੳ, ਅ, ੲ ਨਾਲ ਲਗਾਂ ਉੱਪਰ ਲਿਖੇ ਅਨੁਸਾਰ ਹੀ ਲਗਦੀਆਂ ਹਨ ਅਰਥਾਤ ਉ ਨੂੰ ਔਕੜ (ਉ), ਦੁਲੈਂਕੜ (ਉ ਤੇ ਹੋੜਾ (ਓ) ਲਗਦੀਆਂ ਹਨ। “ਅ” ਨੂੰ ਮੁਕਤਾ (ਅ) ਕੰਨਾ (ਆ) ਤੇ ਦੁਲਾਵਾਂ ਐ ਲਗਾਂ ਲਗਦੀਆਂ ਹਨ। ਇ’ ਨੂੰ ਸਿਹਾਰੀ (ਇ,, ਬਿਹਾਰੀ (ਈ) ਤੇ ਲਾਂ ਈ ਲਗਾਂ ਲਗਦੀਆਂ ਹਨ।
ਪ੍ਰਸ਼ਨ 9.
ਲਗਾਖਰ ਕਿਸ ਨੂੰ ਆਖਦੇ ਹਨ ? ਉਨ੍ਹਾਂ ਦੇ ਨਾਂ ਲਿਖੋ।
ਉੱਤਰ :
ਇਨ੍ਹਾਂ ਤੋਂ ਬਿਨਾਂ ਗੁਰਮੁਖੀ ਵਿਚ ਲਗਾਂ ਦੇ ਨਾਲ ਕੁੱਝ ਚਿੰਨ੍ਹਾਂ ਦੀ ਵਰਤੋਂ ਵੀ ਹੁੰਦੀ ਹੈ, ਉਨ੍ਹਾਂ ਨੂੰ ਲਗਾਖਰ ਆਖਿਆ ਜਾਂਦਾ ਹੈ। ਪੰਜਾਬੀ ਵਿਚ ਇਹ ਚਿੰਨ੍ਹ ਤਿੰਨ ਹਨ
(ਉ) ਬਿੰਦੀ ( † )
(ਆ) ਟਿੱਪੀ ( ‘ )
(ਈ) ਅੱਧਕ ( ‘ )
ਪ੍ਰਸ਼ਨ 10.
ਪੰਜਾਬੀ ਲਗਾਖਰਾਂ ਦੀ ਕਿਨ੍ਹਾਂ – ਕਿਨ੍ਹਾਂ ਲਗਾਂ ਨਾਲ ਤੇ ਕਿਉਂ ਵਰਤੋਂ ਹੁੰਦੀ ਹੈ ? ਉਦਾਹਰਨਾਂ ਦੇ ਕੇ ਦੱਸੋ।
ਉੱਤਰ :
ਦਸਾਂ ਲਗਾਂ ਵਿਚੋਂ ਜਦੋਂ ਕਿਸੇ ਦਾ ਉਚਾਰਨ ਨੱਕ ਵਿਚੋਂ ਹੁੰਦਾ ਹੈ, ਤਾਂ ਉਸ ਦੇ ਨਾਲ ਬਿੰਦੀ ਅਤੇ ਟਿੱਪੀ ਦੀ ਵਰਤੋਂ ਕੀਤੀ ਜਾਂਦੀ ਹੈ ! ਦਸਾਂ ਲਗਾਂ ਵਿਚੋਂ ਛੇਆਂ ਨਾਲ ਬਿੰਦੀ ਲਗਦੀ ਹੈ ਅਤੇ ਚਹੁੰ ਨਾਲ ਟਿੱਪੀ। ਕੰਨਾ, ਬਿਹਾਰੀ, ਲਾਂ, ਦੁਲਾਂ, ਹੋੜਾ ਅਤੇ ਕਨੌੜਾ ਨਾਲ ਬਿੰਦੀ ਦੀ ਵਰਤੋਂ ਹੁੰਦੀ ਹੈ; ਜਿਵੇਂ – ਗਾਂ, ਨਹੀਂ, ਗੂੰਦ, ਕੈਂਚੀ, ਜਦੋਂ, ਸੌਂ
ਮੁਕਤਾ, ਸਿਹਾਰੀ, ਔਂਕੜ ਅਤੇ ਦੁਲੈਂਕੜ ਨਾਲ ਟਿੱਪੀ ਦੀ ਵਰਤੋਂ ਕੀਤੀ ਜਾਂਦੀ ਹੈ; ਜਿਵੇਂ – ਚੰਦ, ਸਿੰਘ, ਚੰਝ, ਗੂੰਜ। ਇਸ ਤੋਂ ਬਿਨਾਂ ਉ, ਅ, ੲ ਨਾਲ ਲਗਾਖਰਾਂ ਦੀ ਵਰਤੋਂ ਦੇ ਨਿਯਮ ਕੁੱਝ ਭਿੰਨ ਹਨ, ਜਿਵੇਂ – ੳ, ਅ, ੲ ਨਾਲ ਲੱਗਣ ਵਾਲੀਆਂ ਅੱਠ ਲਗਾਂ – ਕੰਨਾ, ਬਿਹਾਰੀ, ਲਾਂ, ਦੁਲਾਂ, ਹੋੜਾ ਅਤੇ ਕਨੌੜਾ ਨਾਲ ਬਿੰਦੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਵੇਂ ਆਂਦਰ, ਸਾਈਂ, ਕਿਉਂ, ਖਾਉਂ, ਜਾਏਂ, ਐੱਠ, ਅੱਤਰਾ। ਜਦੋਂ “ਅ” ਮੁਕਤਾ ਹੁੰਦਾ ਹੈ ਅਤੇ ‘ਈ’ ਨੂੰ ਸਿਹਾਰੀ ਲੱਗੀ ਹੁੰਦੀ ਹੈ, ਤਾਂ ਇਨ੍ਹਾਂ ਨਾਲ ਟਿੱਪੀ (“) ਦੀ ਵਰਤੋਂ ਹੁੰਦੀ ਹੈ; ਜਿਵੇਂ – ਅੰਗ, ਇੰਦਰ।
ਅੱਧਕ – ਹਿੰਦੀ ਅਤੇ ਸੰਸਕ੍ਰਿਤ ਵਿਚ ਕਈ ਅੱਖਰਾਂ ਦੀ ਦੋਹਰੀ ਅਵਾਜ਼ ਪ੍ਰਗਟ ਕਰਨ ਲੱਗਿਆਂ, ਉਸੇ ਅੱਖਰ ਨੂੰ ਅੱਧਾ ਅਤੇ ਨਾਲ ਹੀ ਪੁਰਾ ਪਾ ਦਿੱਤਾ ਜਾਂਦਾ ਹੈ; ਜਿਵੇਂ – ਕਥਾ, ਸਥਾ, ਮੌਲੀ ਆਦਿ ਪਰੰਤੂ ਪੰਜਾਬੀ ਵਿਚ ਦੋਹਰੀ ਅਵਾਜ਼ ਪ੍ਰਗਟ ਕਰਨ ਲਈ ਅੱਧੇ ਅੱਖਰ ਨਹੀਂ ਪਾਏ ਜਾਂਦੇ, ਸਗੋਂ ਜਿਸ ਅੱਖਰ ਦੀ ਅਵਾਜ਼ ਦੋਹਰੀ ਕਰਨੀ ਹੋਵੇ, ਉਸ ਤੋਂ ਪਹਿਲੇ ਅੱਖਰ ਉੱਪਰ ਅੱਧਕ ਪਾ ਕੇ ਹੀ ਕੰਮ ਸਾਰ ਲਿਆ ਜਾਂਦਾ ਹੈ। ਇਸ ਲਈ ਉਪਰੋਕਤ ਸ਼ਬਦ ਪੰਜਾਬੀ ਵਿਚ ਇਸ ਤਰ੍ਹਾਂ ਲਿਖੇ ਜਾਣਗੇ – ਬੱਚਾ, ਸੱਚਾ, ਅੱਛਾ ਆਦਿ।
ਪੰਜਾਬੀ ਵਿਚ ਅੱਧਕ ਦੀ ਵਰਤੋਂ ਉੱਥੇ ਹੀ ਹੁੰਦੀ ਹੈ, ਜਿੱਥੇ ਮੁਕਤਾ, ਸਿਹਾਰੀ ਤੇ ਔਕੜ ਲਗਾਂ ਲੱਗੀਆਂ ਹੋਣ, ਜਿਵੇਂ ਸੱਚ, ਹਿੱਕ, ਭੁੱਖਾ ਆਦਿ। ਅੰਗਰੇਜ਼ੀ ਦੇ ਕੁੱਝ ਅੱਖਰਾਂ ਨੂੰ ਪੰਜਾਬੀ ਵਿਚ ਲਿਖਣ ਸਮੇਂ ਦੁਲਾਵਾਂ (ਏ) ਨਾਲ ਵੀ ਇਸ ਦੀ ਵਰਤੋਂ ਹੁੰਦੀ ਹੈ; ਜਿਵੇਂ – ਕੈਂਸ, ਐੱਨ ਆਦਿ।
ਪ੍ਰਸ਼ਨ 11.
ਖ਼ਾਲੀ ਸਥਾਨ ਭਰੋ
(ਉ) ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ……………………. ਹੈ।
(ਅ) ਗੁਰਮੁਖੀ ਲਿਪੀ ਵਿਚ ……………………. ਸੂਰ ਤੇ ……………………. ਵਿਅੰਜਨ ਹਨ।
(ਈ ਹ, ਰ, ਵ ਗੁਰਮੁਖੀ ਵਿਚ ……………………. ਅੱਖਰ ਹਨ।
(ਸ) ਗੁਰਮੁਖੀ ਲਿਪੀ ਵਿਚ ……………………. ਲਗਾਖਰ ਹਨ।
(ਹ) ਅੱਧਕ, ਬਿੰਦੀ ਤੇ ਟਿੱਪੀ ਨੂੰ ……………………. ਆਖਿਆ ਜਾਂਦਾ ਹੈ।
ਉੱਤਰ :
(ਉ) ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਗੁਰਮੁਖੀ ਹੈ।
(ਅ) ਗੁਰਮੁਖੀ ਲਿਪੀ ਵਿਚ ਤਿੰਨ ਸੂਰ ਤੇ 38 ਵਿਅੰਜਨ ਹਨ।
(ਇ) ਹ, ਰ, ਵ ਗੁਰਮੁਖੀ ਵਿਚ ਦੁੱਤ ਅੱਖਰ ਹਨ।
(ਸ) ਗੁਰਮੁਖੀ ਲਿਪੀ ਵਿਚ ਤਿੰਨ ਲਗਾਖਰ ਹਨ।
(ਹ) ਅੱਧਕ, ਬਿੰਦੀ ਤੇ ਟਿੱਪੀ ਨੂੰ ਲਗਾਖਰ ਆਖਿਆ ਜਾਂਦਾ ਹੈ।
ਪ੍ਰਸ਼ਨ 12.
ਹੇਠ ਲਿਖੇ ਵਾਕਾਂ ਵਿਚੋਂ ਠੀਕ ਵਾਕ ਦੇ ਸਾਹਮਣੇ ਡੱਬੀ ਵਿਚ ਸਹੀ ਜੀ [✓] ਅਤੇ ਗ਼ਲਤ ਵਾਕ ਦੇ ਸਾਹਮਣੇ [✗] ਨਿਸ਼ਾਨ ਲਗਾਓ –
(ਉ) ਬੋਲੀ ਦੋ ਪ੍ਰਕਾਰ ਦੀ ਹੁੰਦੀ ਹੈ।
(ਆ) ਬੋਲੀ ਜਾਂ ਭਾਸ਼ਾ ਰਾਹੀਂ ਅਸੀਂ ਆਪਣੇ ਮਨ ਦੇ ਭਾਵ ਦੂਜਿਆਂ ਨਾਲ ਸਾਂਝੇ ਕਰ ਸਕਦੇ ਹਾਂ।
(ਈ) ਵਿਆਕਰਨ ਦੇ ਦੋ ਭਾਗ ਹੁੰਦੇ ਹਨ।
(ਸ) ਆਮ ਬੋਲ – ਚਾਲ ਦੀ ਭਾਸ਼ਾ ਵਿਚ ਸਾਹਿਤ ਦੀ ਰਚਨਾ ਕੀਤੀ ਜਾਂਦੀ ਹੈ।
(ਹ) ਪੰਜਾਬੀ ਬੋਲੀ ਦੀ ਲਿਪੀ ਗੁਰਮੁਖੀ ਹੈ।
ਉੱਤਰ :
(ੳ) [✓]
(ਅ) [✓]
(ੲ) [✗]
(ਸ) [✗]
(ਹ) [✓]